Home Blog Page 1689

ਕਿਸਾਨਾਂ ਦਾ ਅੰਦੋਲਨ ਜਾਰੀ, ਪੰਜਾਬ DGP ਨੇ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਸਖ਼ਤ ਹੁਕਮ ਜਾਰੀ

0
Punjab DGP issued strict orders in view of security

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ।ਇਸ ਦੌਰਾਨ ਕਈ ਕਿਸਾਨ ਸ਼ਹੀਦ ਵੀ ਹੋ ਗਏ ਹਨ।ਦੱਸ ਦਈਏ ਕਿ ਅੱਜ ਕਿਸਾਨ ਅੰਦੋਲਨ ਦਾ 9ਵਾਂ ਦਿਨ ਹੈ। ਜਿੱਥੇ ਹੁਣ ਤੱਕ ਦੀਆਂ ਮੀਟਿੰਗਾਂ ‘ਚ ਕੋਈ ਹੱਲ ਨਹੀਂ ਨਿਕਲਿਆ, ਉੱਥੇ ਹੀ ਪੰਜਾਬ ਡੀਜੀਪੀ ਵਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

ਦਈਏ ਕਿ ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਖਨੌਰੀ ਅਤੇ ਸ਼ੰਭੂ ਵਿਚ ਪੰਜਾਬ-ਹਰਿਆਣਾ ਸਰਹੱਦ ਵੱਲ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਧਰਤੀ ਹਿਲਾਉਣ ਵਾਲੇ ਯੰਤਰਾਂ ਦੀ ਆਵਾਜਾਈ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਜਿੱਥੇ ਕਿਸਾਨਾਂ ਵਲੋਂ ਦਿੱਲੀ ਕੂਚ ਕਰਨ ਲਈ ਪੂਰੀ ਤਿਆਰੀ ਕਰ ਲਈ ਗਈ ਹੈ।ਉੱਥੇ ਹੀ ਪੰਜਾਬ ਡੀਜੀਪੀ ਨੇ ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਜੇਸੀਬੀ, ਪੋਕਲੇਨ, ਟਿੱਪਰ, ਹਾਈਡਰਾ ਅਤੇ ਹੋਰ ਭਾਰੀ ਮਿੱਟੀ ਕੱਢਣ ਵਾਲੇ ਯੰਤਰ ਨੂੰ ਖਨੌਰੀ ਅਤੇ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ ਤਕ ਪਹੁੰਚਣ ਦੀ ਇਜਾਜ਼ਤ ਨਾ ਦਿਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਹਰਿਆਣਾ ਦੇ ਡੀਜੀਪੀ ਵਲੋਂ ਲਿਖਤੀ ਬੇਨਤੀ ਮਿਲਣ ਮਗਰੋਂ ਜਾਰੀ ਕੀਤੀਆਂ ਗਈਆਂ ਹਨ ਤੇ ਸਮੂਹ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਤਕ ਪਹੁੰਚਾ ਦਿਤੀਆਂ ਗਈਆਂ ਹਨ।

 

ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਧਿਆਨ ਵਿਚ ਰੱਖਦਿਆਂ ਤੁਰੰਤ ਨਾਕੇਬੰਦੀ, ਪੈਟਰੋਲੰਿਗ ਤੇ ਹੋਰ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਜੇਸੀਬੀ, ਪੋਕਲੇਨ, ਟਿੱਪਰ ਤੇ ਹੋਰ ਅਜਿਹੇ ਸਾਧਨਾਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਹੁੰਚਣ ਤੋਂ ਰੋਕਿਆ ਜਾ ਸਕੇ।

ਯਮੁਨਾ ਨਦੀ ‘ਚ ਡੁੱਬੇ 4 ਬੱਚੇ, 3 ਬੱਚਿਆਂ ਦੀਆਂ ਮਿਲੀਆਂ ਮ੍ਰਿਤਕ ਦੇਹਾਂ

0
ਯਮੁਨਾ ਨਦੀ 'ਚ ਡੁੱਬੇ 4 ਬੱਚੇ, 3 ਬੱਚਿਆਂ ਦੀਆਂ ਮਿਲੀਆਂ ਮ੍ਰਿਤਕ ਦੇਹਾਂ

ਇਸ ਵੇਲੇ ਦੀ ਦੁੱਖਦਾਇਕ ਖ਼ਬਰ ਦਿੱਲੀ ਤੋਂ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦਿੱਲੀ ਯਮੁਨਾ ਨਦੀ ‘ਚ ਚਾਰ ਬੱਚੇ ਡੁੱਬ ਗਏ ਹਨ। ਇਹ ਚਾਰੋਂ ਦੋਸਤ ਸਨ।ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਇਹ ਦੋਸਤ ਨਦੀ ‘ਚ ਨਹਾਉਣ ਗਏ ਸਨ।

ਜਿਸ ਦੌਰਾਨ ਇਨ੍ਹਾਂ ਨਾਲ ਇਹ ਵੱਡਾ ਹਾਦਸਾ ਵਾਪਰ ਗਿਆ। ਇਹ ਚਾਰੋਂ ਦੋਸਤ 10ਵੀਂ ਜਮਾਤ ਦੇ ਵਿਦਿਆਰਥੀ ਸਨ।ਇਨ੍ਹਾਂ ‘ਚੋਂ 3 ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਜਦੋਂ ਕਿ ਇੱਕ ਬੱਚੇ ਦੀ ਭਾਲ ਜਾਰੀ ਹੈ।ਲਾਪਤਾ ਬੱਚੇ ਦੀ ਭਾਲ ਰੈਸਕਿਊ ਟੀਮਾਂ ਵਲੋਂ ਕੀਤੀ ਜਾ ਰਹੀ ਹੈ।

ਹਰਿਆਣਾ ਪੁਲਿਸ ਦੇ ਡੀਜੀਪੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਲਿਖੀ ਚਿੱਠੀ

0
ਹਰਿਆਣਾ ਪੁਲਿਸ ਦੇ ਡੀਜੀਪੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਲਿਖੀ ਚਿੱਠੀ

ਅੱਜ ਕਿਸਾਨਾਂ ਦੇ ਸੰਘਰਸ਼ ਦਾ ਨੌਵਾ ਦਿਨ ਹੈ।ਹੁਣ ਤੱਕ ਦੀਆਂ ਕੇਂਦਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।ਹਰਿਆਣਾ ਪੁਲਿਸ ਵੀ ਕਿਸਾਨਾਂ ਨੂੰ ਰੋਕਣ ਲਈ ਹਰ ਯਤਨ ਕਰ ਰਹੀ ਹੈ।ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿਿਕਸਾਨ ਵੀ ਪੂਰੀ ਤਰ੍ਹਾਂ ਤਿਆਰ ਹਨ।ਕਿਸਾਨ ਹਰਿਆਣਾ ਪੁਲਿਸ ਦੇ ਬੈਰੀਕੇਡਸ ਤੋੜਨ ਲਈ ਜੇਸੀਬੀ ਤੇ ਹਾਈਡ੍ਰੋਲਿਕ ਕ੍ਰੇਨ ਵਰਗੀਆਂ ਹੈਵੀ ਮਸ਼ੀਨਰੀ ਲੈ ਕੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਬੁਲੇਟਪਰੂਫ ਪੋਕਲੇਨ ਮਸ਼ੀਨ ਵੀ ਲਿਆਂਦੀ ਗਈ ਹੈ। ਇਸ ਨੂੰ ਇਸ ਤਰ੍ਹਾਂ ਤੋਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਅਸਰ ਨਹੀਂ ਹੋਵੇਗਾ।

ਹਰਿਆਣਾ ਤੋਂ ਦਿੱਲੀ ਸਰਹੱਦ ਤੱਕ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਦੇ ਡੀਜੀਪੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਪ੍ਰਦਰਸ਼ਨ ਵਾਲੀ ਥਾਂ ਤੋਂ ਮਸ਼ੀਨਾਂ ਜਮ੍ਹਾ ਨਾ ਕਰਨ ਦੇਣ ਲਈ ਕਿਹਾ ਸੀ।

ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਹੋਈ ਮੀਟਿੰਗ ਦੇ ਬਾਅਦ ਲਿਆ।ਕੇਂਦਰ ਨਾਲ ਹੋਈ ਹੁਣ ਤੱਕ ਹਰ ਮੀਟਿੰਗ ਬੇਸਿੱਟਾ ਹੀ ਰਹੀ ਹੈ। ਕੇਂਦਰ ਨੇ ਕਪਾਹ, ਮੱਕੀ, ਮਸੂਰ, ਅਰਹਰ ਤੇ ਉੜਦ ਯਾਨੀ 5 ਫਸਲਾਂ ‘ਤੇ ੰਸ਼ਫ ਦੇਣ ਦਾ ਪ੍ਰਸਤਾਵ ਦਿੱਤਾ ਸੀ। ਕਿਸਾਨਾਂ ਨੇ ਇਹ ਪ੍ਰਸਤਾਵ ਖਾਰਜ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਕੇਂਦਰ ਦੇ ਪ੍ਰਸਤਾਵ ‘ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ਵਿਚ ਨਹੀਂ ਹੈ। ਸਾਡੀ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਵੇ।

ਜਲੰਧਰ ‘ਚ ਹੋਇਆ ਸਰਕਾਰੀ ਛੁੱਟੀ ਦਾ ਐਲਾਨ

0

ਜਲੰਧਰ ਸ਼ਹਿਰ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਜਲੰਧਰ ਵਿੱਚ 23 ਫਰਵਰੀ ਨੂੰ ਸਰਕਾਰੀ ਛੁੱਟੀ ਐਲਾਨ ਕੀਤਾ ਹੈ। ਨਟੀਫਿਕੇਸ਼ਨ ਅਨੁਸਾਰ 23 ਫਰਵਰੀ ਯਾਨੀ ਸ਼ੁੱਕਰਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ।

ਦੱਸ ਦਈਏ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕੱਢੇ ਜਾਣ ਵਾਲੇ ਸ਼ੋਭਾ ਯਾਤਰਾ ਸਬੰਧੀ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ।

ਐਮਪੀ ਰਿੰਕੂ ਨੇ ਡੀਸੀ ਨੂੰ ਬੇਨਤੀ ਕੀਤੀ ਸੀ ਕਿ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣ ਨੂੰ ਯਕੀਨੀ ਬਣਾਉਣ। ਲੋਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜਲੰਧਰ ਸ਼ਹਿਰ ਦੇ ਸਮੂਹ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਰੱਖਣ ਦੀ ਮੰਗ ਕੀਤੀ ਗਈ।

ਇਸ ਸੰਬੰਧੀ ਸੰਸਦ ਮੈਂਬਰ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਭੀੜ ਦੀ ਸਹੂਲਤ, ਆਵਾਜਾਈ ਦੇ ਪੁਖਤਾ ਪ੍ਰਬੰਧ ਕਰਨ, ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇਜ਼ੀ ਨਾਲ ਕੰਮ ਕਰ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਫਰਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਤਹਿਤ ਕਈ ਟਰਾਂਸਪੋਰਟ ਰੂਟਾਂ ਵਿੱਚ ਬਦਲਾਅ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੰਗਤ ਸ਼ੋਭਾ ਯਾਤਰਾ ਵਿੱਚ ਭਾਗ ਲੈ ਸਕਣ।

ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਲੋਕਾਂ ਅਤੇ ਸਕੂਲ/ਕਾਲਜ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਜਲੰਧਰ ਸ਼ਹਿਰ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ 23 ਫਰਵਰੀ ਨੂੰ ਛੁੱਟੀ ਰਹੇਗੀ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ‘ਤੇ ਲਾਗੂ ਨਹੀਂ ਹੋਣਗੇ ਜਿਨ੍ਹਾਂ ਦੇ ਸਕੂਲਾਂ/ਕਾਲਜਾਂ ਦੇ ਬੋਰਡ/ਯੂਨੀਵਰਸਿਟੀ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ।

ਕੇਂਦਰ ਨਾਲ ਸਾਰੀਆਂ ਮੀਟਿੰਗਾਂ ਰਹੀਆਂ ਬੇਸਿੱਟਾ, ਅੱਜ ਦਿੱਲੀ ਨੂੰ ਕੂਚ ਕਰਨਗੇ ਕਿਸਾਨ

0

ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਕਈ ਮੀਟਿੰਗਾਂ ਹੋਈਆਂ ਤੇ ਇਹ ਸਾਰੀਆਂ ਹੀ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਹੁਣ ਕਿਸਾਨ ਅੱਗੇ ਵਧਣ ਨੂੰ ਪੂਰੀ ਤਰ੍ਹਾਂ ਤਿਆਰ ਹਨ। ਦੱਸ ਦਈਏ ਕਿ ਪੰਜਾਬ ਦੇ ਕਿਸਾਨ ਅੱਜ ਸਵੇਰੇ 11 ਵਜੇ ਦਿੱਲੀ ਵੱਲ ਕੂਚ ਕਰਨਗੇ। ਕਿਸਾਨਾਂ ਦਾ ਮੁੱਖ ਕਾਫਲਾ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੋਂ ਰਵਾਨਾ ਹੋਵੇਗਾ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਇਸ ਸੰਘਰਸ਼ ‘ਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਇਲਾਵਾ ਕਿਸਾਨ ਖਨੌਰੀ ਬਾਰਡਰ ਤੋਂ ਵੀ ਹਰਿਆਣਾ ਵਿਚ ਦਾਖਲ ਹੋਣਗੇ। ਇੱਥੋਂ ਉਹ ਟਰੈਕਟਰ-ਟਰਾਲੀਆਂ ਵਿੱਚ ਦਿੱਲੀ ਵੱਲ ਰਵਾਨਾ ਹੋਣਗੇ।

ਪੁਲਿਸ ਵਲੋਂ ਕਿਸਾਨਾਂ ਨੂੰ ਰੋਕਣ ਲਈ ਸਖਤ ਪ੍ਰਬੰਧ ਕੀਤੇ ਗਏ ਹਨ।ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਸ਼ੰਭੂ ਸਰਹੱਦ ’ਤੇ ਘੱਗਰ ਨਦੀ ’ਤੇ ਬਣੇ ਪੁਲ ’ਤੇ ਸੀਮਿੰਟ ਦੇ ਗਾਰਡਰ ਅਤੇ ਕੰਡਿਆਲੀਆਂ ਤਾਰਾਂ ਲਾ ਕੇ ਬੈਰੀਕੇਡ ਲਗਾ ਦਿੱਤੇ ਹਨ।

ਦੱਸ ਦਈਏ ਕਿ ਇਸ ਨੂੰ ਤੋੜਨ ਲਈ ਕਿਸਾਨ ਜੇਸੀਬੀ, ਹਾਈਡ੍ਰੌਲਿਕ ਕਰੇਨ ਅਤੇ ਬੁਲੇਟ ਪਰੂਫ ਪੋਕਲੇਨ ਮਸ਼ੀਨ ਵੀ ਲੈ ਕੇ ਆਏ ਹਨ।ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਅੱਠ ਦਿਨਾਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹੁਣ ਤੱਕ ਵੱਖ-ਵੱਖ ਕਾਰਨਾਂ ਕਰਕੇ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਰਨ ਵਾਲਿਆਂ ਵਿੱਚ 2 ਕਿਸਾਨ ਅਤੇ 2 ਪੁਲਿਸ ਸਬ-ਇੰਸਪੈਕਟਰ ਸ਼ਾਮਲ ਹਨ।

ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ, ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

0
ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ, ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

ਚੰਡੀਗੜ੍ਹ ‘ਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ।ਦੱਸ ਦਈਏ ਕਿ ਚੰਡੀਗੜ੍ਹ ਮੇਅਰ ਦੀਆਂ ਚੋਣਾਂ ਦੌਰਾਨ ਬੀਜੇਪੀ ਦਾ ਉਮੀਦਵਾਰ ਮੇਅਰ ਐਲਾਨ ਦਿੱਤਾ ਗਿਆ ਸੀ। ਜਿਸਦੇ ਖਿਲਾਫ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ।

ਹੁਣ ਫੈਸਲਾ ਆਮ ਆਦਮੀ ਪਾਰਟੀ ਦੇ ਹੱਕ ‘ਚ ਸੁਣਾਇਆ ਗਿਆ ਹੈ।ਇਸ ਲਈ ਆਮ ਆਦਮੀ ਪਾਰਟੀ ਦਾ ਉਮੀਦਵਾਰ ਮੇਅਰ ਐਲਾਨ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ।ਉਨ੍ਹਾਂ ਨੇ ਲਿਖਿਆ ਹੈ ਕਿ

ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ, ਸੁਪਰੀਮ ਕੋਰਟ ਨੇ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨਿਆ

“””ਆਖ਼ਿਰ ਸੱਚਾਈ ਦੀ ਹੋਈ ਜਿੱਤ…
ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ‘ਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫ਼ੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਇਡਿੰਗ ਅਫ਼ਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ…
ਬੀਜੇਪੀ ਵੱਲੋਂ ਸ਼ਰੇਆਮ ਕੀਤੀ ਗਈ ਧੱਕੇਸ਼ਾਹੀ ਦਾ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਮਿਲਿਆ ਹੈ… ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ…”””

ਇਸ ਦਿਨ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

0

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ 22 ਫਰਵਰੀ ਨੂੰ ਹੋਣ ਜਾ ਰਹੀ ਹੈ। ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ ਮਿਤੀ 22.02.2024 ਦਿਨ ਵੀਰਵਾਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45 ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

 

ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਐਲਾਨ, ਨਹੀਂ ਲੜਨਗੇ ਲੋਕ ਸਭਾ ਚੋਣਾਂ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੋਣਾਂ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਨਹੀਂ ਲੜਨਗੇ। ਇਸਦੇ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜਨਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਹੀ ਕੈਪਟਨ ਅਮਰਿੰਦਰ ਸਿੰਘ ਆਪਣੀ ਧੀ ਜੈ ਇੰਦਰ ਕੌਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।

ਇਸਦੇ ਨਾਲ ਹੀ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੀ ਅਕਾਲੀ ਤੇ ਭਾਜਪਾ ਦੇ ਗਠਜੋੜ ਦਾ ਸਮਰਥਨ ਕਰ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣਾ ਚਾਹੀਦਾ ਹੈ। ਉਹ ਇਸ ਦੇ ਹੱਕ ਵਿੱਚ ਹੈ।

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਦੇ ਹੱਕ ਵਿੱਚ ਹਨ। ਇਸ ਬਾਰੇ ਉਹ ਪਹਿਲਾਂ ਹੀ ਜਾਖੜ ਨਾਲ ਗੱਲ ਕਰ ਚੁੱਕੇ ਹਨ।ਉਨ੍ਹਾਂ ਕਿਹਾ ਕਿ ਗਠਜੋੜ ਨਾਲ ਅਸੀਂ ਬਾਕੀਆਂ ਨੂੰ ਹਰਾ ਸਕਦੇ ਹਾਂ। ਜੇਕਰ ਦੋਵੇਂ ਇਕੱਠੇ ਹੋ ਜਾਣ ਤਾਂ ਸਾਨੂੰ ਕੋਈ ਨਹੀਂ ਹਰਾ ਸਕਦਾ।

ਉਨ੍ਹਾਂ ਕਿਹਾ ਕਿ ਮੈਂ ਇਹ ਮਾਮਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਵੀ ਰੱਖਾਂਗਾ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਬੇਟੀ ਜੈ ਇੰਦਰ ਸਿੰਘ ਨਾਲ ਸੋਮਵਾਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਅਤੇ ਕੈਪਟਨ ਵਿਚਾਲੇ ਲੰਬੀ ਗੱਲਬਾਤ ਹੋਈ।

 

ਦੋਸਤਾਂ ਨੇ ਹੀ ਦੋਸਤ ਦੀ ਲਈ ਜਾਨ, ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਕੀਤਾ ਦਰਜ

0

ਨਾਭਾ ‘ਚ ਇੱਕ ਨੌਜਵਾਨ ਦੀ ਮੌ.ਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 10 ਫਰਵਰੀ ਨੂੰ
ਇੱਕ ਜਿੰਮ ਟ੍ਰੇਨਰ ਦੀ ਉਸ ਦੇ ਦੋਸਤਾਂ ਨੇ ਹੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਇਸ ਘਟਨਾ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਪੀੜਿਤ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ਤੇ ਉਹ ਕੋਮਾ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਜੇਰੇ ਇਲਾਜ ਉਸ ਨੌਜਵਾਨ ਦੀ ਮੌਤ ਹੋ ਗਈ।

ਮ੍ਰਿਤਕ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਪ੍ਰੀਤੀ 26 ਸਾਲਾ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾ ਨੇ ਦੋਸਤਾਂ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਪੁਲਿਸ ਨੇ ਮੁਲਜ਼ਮ ਦੋਸਤਾਂ ਦੇ ਖਿਲਾਫ 302 ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਸ ਮਾਮਲੇ ਸਬੰਧੀ ਨਾਭਾ ਕੋਤਵਾਲੀ ਦੇ SHO ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਪਹਿਲਾਂ ਅਸੀਂ 307 ਦਾ ਮਾਮਲਾ ਦਰਜ ਕੀਤਾ ਸੀ ਪਰ ਹੁਣ ਮ੍ਰਿਤਕ ਹਰਪ੍ਰੀਤ ਸਿੰਘ ਉਰਫ਼ ਪ੍ਰੀਤੀ ਦੀ ਮੌਤ ਤੋਂ ਬਾਅਦ 302 ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਹਰਪ੍ਰੀਤ ਉਰਫ ਪ੍ਰੀਤੀ ਜਿੰਮ ਟ੍ਰੇਨਰ ਸੀ, ਅਤੇ ਦੋਸਤਾਂ ਦੇ ਹੀ ਉੱਪਰ ਕਤਲ ਦੇ ਇਲਜ਼ਾਮ ਲੱਗੇ ਹਨ ਅਤੇ ਉਨਾਂ ਦੀ ਅਸੀਂ ਭਾਲ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਪੁਲਿਸ ਨੇ ਹੈਰੋਇਨ ਸਮੇਤ ਨਸ਼ਾ ਤਸਕਰ ਕੀਤਾ ਕਾਬੂ

0

ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸ ਰਹੀ ਹੈ। ਆਏ ਦਿਨ ਪੁਲਿਸ ਨਸ਼ਾ ਤਸਕਰਾਂ ਨੂੰ ਕਾਬੂ ਕਰ ਰਹੀ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਵੀ ਜ਼ਬਤ ਕਰ ਰਹੀ ਹੈ। ਜਲੰਧਰ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਫੜ੍ਹੇ ਗਏ ਮੁਲਜ਼ਮ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਰੋਹਿਤ ਕੁਮਾਰ ਵਜੋਂ ਹੋਈ ਹੈ ਤੇ ਉਹ ਜਸਵੰਤ ਨਗਰ ਮੁਹੱਲਾ ਤਰਨਤਾਰਨ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।ਪੁਲਿਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ‘ਚ ਨਸ਼ਾ ਤਸਕਰੀ ਕਰਨ ਵਾਲਾ ਗਿਰੋਹ ਸਰਗਰਮ ਹੈ। ਪੁਲਿਸ ਟੀਮ ਨੇ ਜੋਗਿੰਦਰ ਨਗਰ, ਰਾਮਾ ਮੰਡੀ, ਜਲੰਧਰ ਦੇ ਕੋਲ ਜਾਲ ਵਿਛਾਇਆ ਹੈ।

ਪੁਲਿਸ ਨੇ ਹੁਸ਼ਿਆਰਪੁਰ ਸਾਈਡ ਤੋਂ ਟੋਇਟਾ ਇਨੋਵਾ ਕਾਰ ਨੂੰ ਰੋਕਿਆ।ਪੁਲਿਸ ਨੇ ਕਾਰ ਦੀ ਤਲਾਸ਼ੀ ਲੈਣ ’ਤੇ ਕਾਰ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਤੁਰੰਤ ਕਾਰ ਚਾਲਕ ਰੋਹਿਤ ਕੁਮਾਰ ਵਾਸੀ ਮੁਹੱਲਾ ਜਸਵੰਤ ਨਗਰ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ।