Home Blog Page 1690

ਭਾਰਤੀ ਦੌੜਾਕ ਗੁਲਵੀਰ ਸਿੰਘ ਨੇ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ‘ਚ ਜਿੱਤਿਆ Gold Medal

0

ਖੇਡ ਜਗਤ ‘ਚ ਭਾਰਤ ਬੁਲੰਦੀਆਂ ਨੂੰ ਛੂਹ ਰਿਹਾ ਹੈ।ਭਾਰਤ ਦੇ ਖਿਡਾਰੀ ਦੇਸ਼ ਦਾ ਨਾਂ ਰੋਸ਼ਨ ਕਰ ਰਹੇ ਹਨ।ਭਾਰਤੀ ਦੌੜਾਕ ਗੁਲਵੀਰ ਸਿੰਘ ਨੇ ਏਸ਼ੀਅਨ ਇਨਡੋਰ ਚੈਂਪੀਅਨਸ਼ਿਪ ‘ਚ 3000 ਮੀਟਰ ਸਪ੍ਰਿੰਟ ਵਿੱਚ ਸੋਨ ਤਗ਼ਮਾ ਜਿੱਤਿਆ ਹੈ।

ਗੁਲਵੀਰ ਨੇ ਮੁਕਾਬਲੇ ਦੇ ਆਖਰੀ ਦਿਨ ਸੋਮਵਾਰ ਨੂੰ 3000 ਮੀਟਰ ਦੌੜ ਜਿੱਤ ਕੇ ਭਾਰਤ ਨੂੰ ਏਸ਼ੀਅਨ ਇਨਡੋਰ ਐਥਲੈਟਿਕਸ ਚੈਂਪੀਅਨਸ਼ਿਪ ‘ਚ ਚੌਥਾ ਸੋਨ ਤਮਗਾ ਦਿਵਾਇਆ।

ਭਾਰਤੀ ਦੌੜਾਕ ਗੁਲਵੀਰ ਨੇ 8 ਮਿੰਟ 07.48 ਸਕਿੰਟ ਦੇ ਸਮੇਂ ਨਾਲ ਚੋਟੀ ਦਾ ਸਥਾਨ ਹਾਸਲ ਕੀਤਾ। ਕਿਰਗਿਸਤਾਨ ਦੇ ਕੇਨੇਸ਼ਬੇਕੋਵ ਨੂਰਸੁਲਤਾਨ (8:08.85) ਅਤੇ ਇਰਾਨ ਦੇ ਜਲੀਲ ਨਸਰੀ (8:09.39) ਨੇ ਕ੍ਰਮਵਾਰ ਚਾਂਦੀ ਅਤੇ ਕਾਂਸੀ ਦਾ ਤਗ਼ਮਾ ਜਿੱਤਿਆ।

ਇਸ ਤੋਂ ਪਹਿਲੇ ਦਿਨ ਅੰਕਿਤਾ ਨੇ ਔਰਤਾਂ ਦੀ 3000 ਮੀਟਰ ਦੌੜ ਵਿੱਚ 9:26.22 ਦੇ ਸਮੇਂ ਨਾਲ ਚਾਂਦੀ ਦਾ ਤਗ਼ਮਾ ਜਿੱਤਿਆ ਸੀ।

ਦੱਸ ਦਈਏ ਕਿ ਗੁਲਵੀਰ ਤੋਂ ਪਹਿਲਾਂ ਸ਼ਨੀਵਾਰ ਨੂੰ ਤਜਿੰਦਰ ਪਾਲ ਸਿੰਘ ਤੂਰ ਨੇ ਸ਼ਾਟ ਪੁਟ ‘ਚ, ਜੋਤੀ ਯਾਰਾਜੀ ਨੇ 100 ਮੀਟਰ ਹਰਡਲ ‘ਚ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਦੌੜ ‘ਚ ਸੋਨ ਤਮਗਾ ਜਿੱਤਿਆ ਸੀ। ਭਾਰਤ ਨੇ ਇਸ ਤਰ੍ਹਾਂ ਮੁਕਾਬਲੇ ਵਿੱਚ ਚਾਰ ਸੋਨ ਅਤੇ ਇੱਕ ਚਾਂਦੀ ਦਾ ਤਗ਼ਮਾ ਜਿੱਤਿਆ।

ਰਾਹੁਲ ਗਾਂਧੀ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ

0

ਰਾਹੁਲ ਗਾਂਧੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਮੰਗਲਵਾਰ ਨੂੰ ਮਾਣਹਾਨੀ ਮਾਮਲੇ ‘ਚ ਸੁਲਤਾਨਪੁਰ ਦੇ ਸੰਸਦ ਮੈਂਬਰ-ਵਿਧਾਇਕ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।

ਜਾਣਕਾਰੀ ਅਨੁਸਾਰ ਜ਼ਮਾਨਤ ਤੋਂ ਬਾਅਦ ਰਾਹੁਲ ਨੇ 25-25 ਹਜ਼ਾਰ ਰੁਪਏ ਦੇ ਦੋ ਬਾਂਡ ਭਰੇ। ਇਸ ਤੋਂ ਇਲਾਵਾ ਦੋ ਲੋਕਾਂ ਨੇ ਉਸ ਦੀ ਇੰਨੀ ਹੀ ਰਕਮ ਦੀ ਜ਼ਮਾਨਤ ਲੈ ਲਈ। ਰਾਹੁਲ ਖ਼ਿਲਾਫ਼ ਇਹ ਮਾਮਲਾ 5 ਸਾਲ ਪਹਿਲਾਂ ਕਰਨਾਟਕ ਵਿੱਚ ਅਮਿਤ ਸ਼ਾਹ ਖ਼ਿਲਾਫ਼ ਕੀਤੀ ਕਥਿਤ ਅਪਮਾਨਜਨਕ ਟਿੱਪਣੀ ਨਾਲ ਸਬੰਧਤ ਹੈ।

ਰਾਹੁਲ ਨੇ 2018 ਦੀਆਂ ਕਰਨਾਟਕ ਚੋਣਾਂ ਦੌਰਾਨ ਕਿਹਾ ਸੀ ਕਿ ਇਮਾਨਦਾਰੀ ਦੀ ਗੱਲ ਕਰਨ ਵਾਲੀ ਪਾਰਟੀ ਦੇ ਪ੍ਰਧਾਨ ‘ਤੇ ਕਤਲ ਦਾ ਦੋਸ਼ ਹੈ। ਇਸ ਤੋਂ ਬਾਅਦ ਸੁਲਤਾਨਪੁਰ ਦੇ ਬੀਜੇਪੀ ਨੇਤਾ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਰਾਹੁਲ ਖਿਲਾਫ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਸੀ।

ਅਦਾਲਤ ਵਿੱਚ ਪੇਸ਼ ਹੋਣ ਲਈ ਰਾਹੁਲ ਭਾਰਤ ਜੋੜੋ ਨਿਆਂ ਯਾਤਰਾ ਵਿਚਾਲੇ ਛੱਡ ਕੇ ਅਮੇਠੀ ਤੋਂ ਕਾਰ ਰਾਹੀਂ ਸੁਲਤਾਨਪੁਰ ਪਹੁੰਚੇ। ਪਹਿਲਾਂ ਉਨ੍ਹਾਂ ਨੇ ਹਵਾਈ ਜਹਾਜ਼ ਰਾਹੀਂ ਜਾਣ ਦੀ ਯੋਜਨਾ ਬਣਾਈ ਸੀ ਪਰ ਅਚਾਨਕ ਕਾਰ ਰਾਹੀਂ ਜਾਣ ਦਾ ਫ਼ੈਸਲਾ ਕਰ ਲਿਆ। ਰਾਹੁਲ ਹੁਣ ਕਾਰ ਰਾਹੀਂ ਅਮੇਠੀ ਦੇ ਫੁਰਸਤਗੰਜ ਪਰਤਣਗੇ ਅਤੇ ਅਮੇਠੀ ਤੋਂ ਯੂਪੀ ਵਿੱਚ 5ਵੇਂ ਦਿਨ ਦੀ ਨਿਆਂ ਯਾਤਰਾ ਸ਼ੁਰੂ ਕਰਨਗੇ।

ਨਹੀਂ ਰਹੇ ਮਸ਼ਹੂਰ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ

0

 

ਟੀਵੀ ਜਗਤ ਤੋਂ ਇੱਕ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਟੈਲੀਵਿਜ਼ਨ ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 59 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ।

ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਅਦਾਕਾਰ ਦੇ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਅਦਾਕਾਰ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਇਨ੍ਹੀਂ ਦਿਨੀਂ ਅਦਾਕਾਰਾ ਰੂਪਾਲੀ ਗਾਂਗੁਲੀ ਫੇਮ ਸੀਰੀਅਲ ਅਨੁਮਪਾ ‘ਚ ਅਹਿਮ ਭੂਮਿਕਾ ਨਿਭਾਅ ਰਹੇ ਸੀ। ਇਸ ਤੋਂ ਪਹਿਲਾਂ ਅਦਾਕਾਰ ਨੇ ਹੋਗੀ ਅਪਨੀ ਬਾਤ, ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਅਦਾਲਤ ਤੇ ਆਹਟ, ਦੀਆ ਔਰ ਬਾਤੀ, ਯੇ ਰਿਸ਼ਤਾ ਕਯਾ ਕਹਿਲਾਤਾ ਹੈ ਆਦਿ ਸੀਰੀਅਲਾਂ ਵਿੱਚ ਅਹਿਮ ਭੂਮਿਕਾਵਾਂ ਨਿਭਾਈਆਂ ਹਨ।

ਪੰਜਾਬ ਦਾ ਜਵਾਨ ਡਿਊਟੀ ਦੌਰਾਨ ਹੋਇਆ ਸ਼ਹੀਦ, ਪਿੰਡ ‘ਚ ਛਾਈ ਸੋਗ ਦੀ ਲਹਿਰ

0

ਪੰਜਾਬ ਦਾ ਇੱਕ ਹੋਰ ਜਵਾਨ ਦੇਸ਼ ਦੀ ਰਾਖੀ ਕਰਦਾ ਸ਼ਹੀਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਬਟਾਲਾ ਦੇ ਹਲਕਾ ਕਾਦੀਆ ਦੇ ਨਜ਼ਦੀਕ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਫੌਜੀ ਜਾਵਨ ਕਾਫਲ ਮਸੀਹ ਪੁੱਤਰ ਜੇਮਸ ਮਸੀਹ ਦੀ ਡਿਊਟੀ ਦੌਰਾਨ ਮੌਤ ਹੋ ਗਈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਜੇਮਸ ਮਸੀਹ ਨੇ ਕਿਹਾ ਕਿ ਉਸਦਾ ਛੋਟਾ ਬੇਟਾ ਕਾਫਲ ਮਸੀਹ ਅੱਜ ਤੋ ਤਕਰੀਬਨ 20 ਸਾਲ ਪਹਿਲਾ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਸਿੱਕਿਮ ਅਸਾਮ ਵਿੱਚ ਅਪਣੀ ਡਿਊਟੀ ‘ਤੇ ਤਾਇਨਾਤ ਸੀ। ਡਿਊਟੀ ਦੌਰਾਨ ਹੀ ਕਾਫਲ ਮਸੀਹ ਦੀ ਮੌਤ ਹੋ ਗਈ।

ਸ਼ਹੀਦ ਹੋਇਆ ਜਵਾਨ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਤਿੰਨ ਬੱਚੇ ਛੱਡ ਗਿਆ ਹੈ। ਕਾਫਲ ਦਾ ਪਾਰਥੀਵ ਸ਼ਰੀਰ ਪੋਸਟ ਮਾਰਟਮ ਤੋ ਬਾਅਦ ਜੱਦੀ ਪਿੰਡ ਲਿਆਇਆ ਜਾਵੇਗਾ।ਮੌਤ ਦੇ ਕਾਰਨਾਂ ਦਾ ਅਜੇ ਕੋਈ ਪਤਾ ਨਹੀਂ ਚੱਲ ਪਾਇਆ, ਪਰਥੀਵ ਸਰੀਰ ਜਦੋ ਪਿੰਡ ਪਹੁੰਚੇਗਾ ਤਦ ਹੀ ਮੌਤ ਦੇ ਕਾਰਨਾਂ ਦਾ ਪਤਾ ਚਲ ਪਾਵੇਗਾ।

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ 16 ਫੀਸਦੀ ਹੋਇਆ ਵਾਧਾ: ਜਿੰਪਾ

0
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਜਨਵਰੀ ਮਹੀਨੇ ਵਿਚ 16 ਫੀਸਦੀ ਤੋਂ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ  ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।
ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਜਿੰਪਾ ਨੇ ਕਿਹਾ ਕਿ ਜਨਵਰੀ 2024 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.16 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਜਨਵਰੀ ਮਹੀਨੇ ਨਾਲੋਂ 16.83 ਫੀਸਦੀ ਜ਼ਿਆਦਾ ਹੈ। ਜਨਵਰੀ 2023 ਵਿਚ ਇਹ ਆਮਦਨ 321.96 ਕਰੋੜ ਰੁਪਏ ਸੀ।
ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ।
ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕ¯ਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪ¯ਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।
ਇਸ ਤੋਂ ਇਲਾਵਾ ਮਾਲ ਵਿਭਾਗ ਦੇ ਕੰਮਕਾਜ ਸਬੰਧੀ ਸ਼ਿਕਾਇਤ ਹੈਲਪਲਾਈਨ ਨੰਬਰ 8184900002 ‘ਤੇ ਵੀ ਦਰਜ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ 9464100168 ‘ਤੇ ਦਰਜ ਕਰਵਾ ਸਕਦੇ ਹਨ।

ਕਿਸਾਨਾਂ ਨੇ ਕੇਂਦਰ ਦਾ ਪ੍ਰਪੋਜ਼ਲ ਕੀਤਾ ਰੱਦ, ਕੱਲ੍ਹ ਦਿੱਲੀ ਵੱਲ ਕਰਨਗੇ ਕੂਚ

0

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹੋਏ ਹਨ। ਉਨ੍ਹਾਂ ਦੀ ਕੇਂਦਰ ਨਾਲ ਸਹਿਮਤੀ ਨਹੀਂ ਬਣੀ। ਕੇਂਦਰ ਨੇ ਦਾਲਾਂ, ਕਪਾਹ ਤੇ ਮੱਕੀ ਦੀਆਂ ਫਸਲਾਂ ‘ਤੇ ਐੱਮਐੱਸਪੀ ਦੇਣ ਦਾ ਪ੍ਰਪੋਜ਼ਲ ਦਿੱਤਾ ਸੀ ਪਰ ਕਿਸਾਨਾਂ ਨੇ ਇਸ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਹੁਣ ਕਿਸਾਨ ਕੱਲ੍ਹ 21 ਫਰਵਰੀ ਨੂੰ ਮੁੜ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਨੇ ਕੱਲ੍ਹ ਸਵੇਰੇ 11 ਵਜੇ ਦਿੱਲੀ ਵੱਲ ਵਧਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਨੇ ਸਿਰਫ਼ 5 ਫ਼ਸਲਾਂ ਮੱਕੀ, ਕਪਾਹ, ਅਰਹਰ/ਤੂਰ, ਦਾਲ ਅਤੇ ਉੜਦ ਲਈ A2+FL+50% ਫਾਰਮੂਲੇ ਵਾਲੇ ਐੱਮਐੱਸਪੀ ਅਨੁਸਾਰ ਫ਼ਸਲੀ ਵਿਭਿੰਨਤਾ ਦੀ ਖਰੀਦ ਅਤੇ ਪ੍ਰੋਤਸਾਹਨ ਲਈ ਕਿਸਾਨਾਂ ਨਾਲ 5 ਸਾਲ ਦੇ ਠੇਕੇ ਦੀਆਂ ਤਜਵੀਜ਼ਾਂ ਨੂੰ ਪ੍ਰਵਾਨਗੀ ਨੂੰ ਐੱਸਕੇਐੱਮ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

ਐੱਸ. ਕੇ. ਐੱਮ. ਦਾ ਮੰਨਣਾ ਹੈ ਕਿ ਫਸਲਾਂ ਲਈ C2+50% ਦੇ ਅਜਿਹੇ ਪ੍ਰਸਤਾਵ ਨੂੰ ਐੱਮ.ਐੱਸ. ਪੀ. ‘ਤੇ ਗਾਰੰਟੀ ਖਰੀਦ ਦੀ ਮੰਗ ਦੇ ਮੁੱਖ ਮੁੱਦੇ ਤੋਂ ਧਿਆਨ ਹਟਾਉਣ ਅਤੇ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਉਦੇਸ਼ ਨਾਲ ਲਿਆਂਦਾ ਗਿਆ ਹੈ, ਜਿਸ ਦਾ ਵਾਅਦਾ ਭਾਜਪਾ ਨੇ ਆਮ ਚੋਣਾਂ-2014 ‘ਚ ਆਪਣੇ ਚੋਣ ਮਨੋਰਥ ਪੱਤਰ ‘ਚ ਕੀਤਾ ਸੀ ਅਤੇ ਜਿਸ ਦੀ ਸਿਫਾਰਿਸ਼ ਰਾਸ਼ਟਰੀ ਕਿਸਾਨਾਂ ਨੇ ਕੀਤੀ ਸੀ। ਐੱਮ.ਐੱਸ. ਸਵਾਮੀਨਾਥਨ ਦੀ ਅਗਵਾਈ ਹੇਠ ਕਮਿਸ਼ਨ 2006 ਵਿੱਚ ਬਣਾਇਆ ਗਿਆ ਸੀ।

ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਸੀ ਕਿ ਭਾਰਤ ਦੇ ਕਿਸਾਨਾਂ ਨੂੰ C2+50% ਦਾ M.E.  ਗਾਰੰਟੀਸ਼ੁਦਾ ਖਰੀਦ ਤੋਂ ਘੱਟ ਕੁਝ ਵੀ ਸਵੀਕਾਰਯੋਗ ਨਹੀਂ ਹੈ। ਉਨਾਂ ਕਿਹਾ ਕਿ ਜੇਕਰ ਮੋਦੀ ਸਰਕਾਰ ਭਾਜਪਾ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਅਸਮਰੱਥ ਹੈ ਤਾਂ ਪ੍ਰਧਾਨ ਮੰਤਰੀ ਨੂੰ ਘੱਟੋ-ਘੱਟ ਇਮਾਨਦਾਰੀ ਨਾਲ ਦੇਸ਼ ਦੀ ਜਨਤਾ ਨੂੰ ਸੱਚ ਦੱਸਣਾ ਚਾਹੀਦਾ ਹੈ।

 

ਮੰਤਰੀ ਵੀ ਇਹ ਸਪੱਸ਼ਟ ਕਰਨ ਲਈ ਤਿਆਰ ਨਹੀਂ ਹਨ ਕਿ ਐੱਮ.ਐੱਸ.ਪੀ. ਨੇ ਪ੍ਰਸਤਾਵਿਤ ਕੀਤਾ ਹੈ, ਕੀ ਇਹ A2+FL+50% ਜਾਂ C2+50% ਹੈ?  ਇਨ੍ਹਾਂ ਵਾਰਤਾਵਾਂ ਵਿੱਚ ਪਾਰਦਰਸ਼ਤਾ ਦੀ ਪੂਰੀ ਘਾਟ ਸੀ ਭਾਵੇਂ ਕਿ 4 ਵਾਰ ਗੱਲਬਾਤ ਹੋ ਚੁੱਕੀ ਹੈ। ਇਹ ਉਸ ਜਮਹੂਰੀ ਸੱਭਿਆਚਾਰ ਦੇ ਬਿਲਕੁਲ ਉਲਟ ਹੈ ਜੋ 2020-21 ਦੇ ਇਤਿਹਾਸਕ ਕਿਸਾਨ ਅੰਦੋਲਨ ਦੁਆਰਾ ਦਿੱਲੀ ਦੀਆਂ ਸਰਹੱਦਾਂ ‘ਤੇ ਸਥਾਪਿਤ ਕੀਤਾ ਗਿਆ ਸੀ। ਉਸ ਸਮੇਂ ਹੋਈ ਗੱਲਬਾਤ ਦੌਰਾਨ ਕਿਸਾਨਾਂ ਦੀ ਗੱਲਬਾਤ ਦੇ ਹਰ ਨੁਕਤੇ ਅਤੇ ਹਰ ਪਹਿਲੂ ਨੂੰ ਐੱਸ.ਕੇ.ਐੱਮ ਨੇ ਜਨਤਕ ਜਾਣਕਾਰੀ ਲਈ ਜਾਰੀ ਕੀਤਾ ਸੀ।

ਐੱਸ. ਕੇ. ਐੱਮ ਨੇ ਕੇਂਦਰੀ ਮੰਤਰੀਆਂ ਤੋਂ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ ਕਿ ਕਰਜ਼ਾ ਮੁਆਫ਼ੀ, ਬਿਜਲੀ ਦਾ ਨਿੱਜੀਕਰਨ ਨਾ ਕਰਨਾ, ਜਨਤਕ ਖੇਤਰ ਦੀ ਕੰਪਨੀ ਵੱਲੋਂ ਫ਼ਸਲਾਂ ਲਈ ਵਿਆਪਕ ਫ਼ਸਲ ਬੀਮਾ ਯੋਜਨਾ, 60 ਸਾਲ ਤੋਂ ਵੱਧ ਉਮਰ ਦੇ ਹਰ ਕਿਸਾਨ ਨੂੰ 10,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਤੇ ਕਿਉਂ? ਲਖੀਮਪੁਰ ਖੇੜੀ ‘ਚ ਕਿਸਾਨਾਂ ਦੇ ਕਤਲੇਆਮ ਦੇ ਮੁੱਖ ਸਾਜ਼ਿਸ਼ਕਾਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਕਰਨ ਦੀਆਂ ਮੰਗਾਂ ‘ਤੇ ਮੋਦੀ ਸਰਕਾਰ ਅਜੇ ਵੀ ਚੁੱਪ ਕਿਉਂ ਹਨ?

 

ਐੱਸ. ਕੇ. ਐਮ. ਨੇ 21 ਫਰਵਰੀ ਨੂੰ ਦੇਸ਼ ਭਰ ਵਿੱਚ ਭਾਜਪਾ ਅਤੇ ਐਨਡੀਏ ਦੇ ਹਰ ਸੰਸਦੀ ਹਲਕਿਆਂ ਵਿੱਚ ਸ਼ਾਂਤਮਈ ਪ੍ਰਦਰਸ਼ਨਾਂ/ਜਨ ਸਭਾਵਾਂ/ਮਸ਼ਾਲਾਂ ਜਲੂਸ ਆਦਿ ਦਾ ਸੱਦਾ ਦਿੱਤਾ ਹੈ।

ਐੱਸ. ਕੇ .ਐੱਮ. ਨੇ ਹਰਿਆਣਾ ਦੀ ਭਾਜਪਾ ਸਰਕਾਰ ਦੀ ਵੀ ਸਖ਼ਤ ਆਲੋਚਨਾ ਕੀਤੀ ਜੋ ਕਿ ਸਰਹੱਦ ‘ਤੇ ਅਤੇ ਹਰਿਆਣਾ ਦੇ ਅੰਦਰ ਕਿਸਾਨ ਮਜ਼ਦੂਰਾਂ ‘ਤੇ ਵਹਿਸ਼ੀ ਹਮਲੇ ਕਰ ਰਹੀ ਹੈ। ਕਿਸਾਨਾਂ ਨੂੰ ਪੈਲੇਟਗਨ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ; ਬੇਰਹਿਮੀ ਨਾਲ ਲਾਠੀਚਾਰਜ਼ ਅਤੇ ਪੈਲੇਟ ਗੋਲੀਆਂ ਕਾਰਨ ਹੁਣ ਤੱਕ 3 ਕਿਸਾਨ ਆਪਣੀਆਂ ਅੱਖਾਂ ਦੀ ਰੌਸ਼ਨੀ ਗੁਆ ਚੁੱਕੇ ਹਨ। ਐੱਸਕੇਐੱੱਮ ਨੇ ਹਰਿਆਣਾ ਪੁਲਿਸ ਅਤੇ ਨੀਮ ਫੌਜੀ ਬਲਾਂ ਦੀ ਕਾਰਵਾਈ ਦੀ ਵੀ ਆਲੋਚਨਾ ਕੀਤੀ ਜਿਨ੍ਹਾਂ ਨੇ ਕਿਸਾਨ ਆਗੂਆਂ ਦੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਭੰਨਤੋੜ ਕੀਤੀ ਜੋ ਸਰਹੱਦ ‘ਤੇ ਅੰਦੋਲਨਕਾਰੀ ਕਿਸਾਨਾਂ ਨੂੰ ਮਿਲ ਰਹੇ ਸਨ ਅਤੇ ਨੁਕਸਾਨ ਪਹੁੰਚਾਉਂਦੇ ਸਨ ਦੀ ਐੱਸਕੇਐੱਮ ਦੀ ਸਖ਼ਤ ਆਲੋਚਨਾ ਕੀਤੀ। ਐੱਸ. ਕੇ. ਐੱਮ ਦੀ ਕੌਮੀ ਤਾਲਮੇਲ ਕਮੇਟੀ ਅਤੇ ਜਨਰਲ ਇਜਲਾਸ 21-22 ਫਰਵਰੀ ਨੂੰ ਹੋਣ ਜਾ ਰਿਹਾ ਹੈ ਜਿਸ ਵਿੱਚ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਭਵਿੱਖੀ ਕਾਰਵਾਈਆਂ ਵੀ ਉਲੀਕੀਆਂ ਜਾਣਗੀਆਂ।

ਐਡਵੋਕੇਟ ਧਾਮੀ ਨੇ ਜੈਤੋ ਮੋਰਚੇ ਬਾਰੇ ਸਚਿੱਤਰ ਪੁਸਤਕ ‘ਖੂਨੀ ਦਾਸਤਾਨ’ ਕੀਤੀ ਜਾਰੀ

0

ਸ਼੍ਰੋਮਣੀ ਕਮੇਟੀ ਵੱਲੋਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਸਚਿੱਤਰ ਪੁਸਤਕ ਵੀ ਅੱਜ ਸ਼ਤਾਬਦੀ ਸਮਾਗਮਾਂ ਦੇ ਪਹਿਲੇ ਦਿਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ਦੱਸਿਆ ਕਿ ਸਿੱਖ ਇਤਿਹਾਸ ਅੰਦਰ ਜੈਤੋ ਦੇ ਮੋਰਚੇ ਦਾ ਵੱਡਾ ਮਹੱਤਵ ਹੈ, ਜਿਸ ਨੂੰ ਅਗਲੀ ਪੀੜ੍ਹੀ ਤੱਕ ਲਿਜਾਣ ਲਈ ਸਚਿੱਤਰ ਪੁਸਤਕ ਤਿਆਰ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਤਿਹਾਸਕਾਰ ਸ. ਹਰਵਿੰਦਰ ਸਿੰਘ ਖਾਲਸਾ ਨੇ ਇਸ ਪੁਸਤਕ ਵਿਚ ਉਸ ਸਮੇਂ ਦੀਆਂ ਕਈ ਅਹਿਮ ਤਸਵੀਰਾਂ ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਜੈਤੋ ਦੇ ਮੋਰਚੇ ਦੇ ਸਾਰੇ ਜਥਿਆਂ ਅਤੇ ਸ਼ਹੀਦਾਂ ਦੇ ਵੇਰਵੇ ਦਰਜ ਕੀਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੁਸਤਕ ਜੈਤੋ ਮੋਰਚੇ ਦੇ 100 ਸਾਲਾ ਸਮਾਗਮਾਂ ਦੀ ਵਿਸ਼ੇਸ਼ ਗਵਾਹੀ ਵਜੋਂ ਸੰਗਤਾਂ ਵਿਚ ਆਪਣਾ ਸਥਾਨ ਗ੍ਰਹਿਣ ਕਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਚਿੱਤਰ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ, ਜਿਸ ਵਿਚ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਨਾਲ ਸਬੰਧਤ ਵੱਖ-ਵੱਖ ਤਸਵੀਰਾਂ ਸੰਗਤ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਲਗਾਈਆਂ ਗਈਆਂ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਦੇ ਅੱਜ ਸ਼ੁਰੂ ਹੋਏ ਸਮਾਗਮ 21 ਫ਼ਰਵਰੀ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ 20 ਫ਼ਰਵਰੀ ਦੇ ਸਮਾਗਮ ਵਿਚ ਵੱਖ-ਵੱਖ ਗੁਰਮਤਿ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀ ਕਵਿਤਾ, ਕਵੀਸ਼ਰੀ, ਢਾਡੀ ਕਲਾ ਅਤੇ ਭਾਸ਼ਣ ਰਾਹੀਂ ਇਤਿਹਾਸ ਸਾਂਝਾ ਕਰਨਗੇ।

ਇਸ ਦੇ ਨਾਲ ਹੀ ਵਿਸ਼ਾਲ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ, ਜਿਸ ਵਿਚ ਕਕਾਰ ਭੇਟਾ ਰਹਿਤ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗਤਕੇ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਦਾ ਮੁੱਖ ਸਮਾਗਮ 21 ਫ਼ਰਵਰੀ ਨੂੰ ਵਿਸ਼ਾਲ ਪੱਧਰ ‘’ਤੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਹਸਤੀਆਂ ਅਤੇ ਰਾਗੀ, ਢਾਡੀ ਜਥੇ ਪੁੱਜਣਗੇ। ਮੁੱਖ ਸਮਾਗਮ ਦੌਰਾਨ ਜੈਤੋ ਮੋਰਚੇ ਨਾਲ ਸਬੰਧਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਬਹੁਤ ਸਾਰੇ ਪਰਿਵਾਰਾਂ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ, ਪਰ ਫਿਰ ਵੀ ਜੇਕਰ ਕੋਈ ਪਰਿਵਾਰ ਰਹਿ ਗਿਆ ਹੋਵੇ ਤਾਂ ਉਹ ਵੀ ਪੁੱਜਣ ਦੀ ਖੇਚਲ ਕਰੇ, ਤਾਂ ਜੋ ਸਭ ਨੂੰ ਸਨਮਾਨ ਦਿੱਤਾ ਜਾ ਸਕੇ।

ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਹੋਏ ਆਰੰਭ

0

ਸਿੱਖ ਕੌਮ ਵੱਲੋਂ ਤਤਕਾਲੀ ਅੰਗਰੇਜ਼ ਹਕੂਮਤ ਦੇ ਜਬਰ ਜੁਲਮ ਵਿਰੁੱਧ ਲਗਾਏ ਗਏ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਅੱਜ ਇਥੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੈਤੋ ਵਿਖੇ ਪੰਥਕ ਰਵਾਇਤਾਂ ਅਨੁਸਾਰ ਆਰੰਭ ਹੋਏ। ਇਨ੍ਹਾਂ ਸਮਾਗਮਾਂ ਦੀ ਆਰੰਭਤਾ ਮੌਕੇ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਤੋਂ ਗੁਰਦੁਆਰਾ ਅੰਗੀਠਾ ਸਾਹਿਬ ਤੱਕ ਵਿਸ਼ਾਲ ਨਗਰ ਸਜਾਇਆ ਗਿਆ। ਇਸ ਤੋਂ ਪਹਿਲਾਂ ਸ੍ਰੀ ਅਖੰਠ ਪਾਠ ਸਾਹਿਬ ਦੀ ਆਰੰਭਤਾ ਵੀ ਕੀਤੀ ਗਈ।

ਨਗਰ ਕੀਰਤਨ (ਸ਼ਹੀਦੀ ਮਾਰਚ) ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਜੈਤੋ ਮੋਰਚੇ ਦੇ ਇਤਿਹਾਸ ਨੂੰ ਯਾਦ ਕਰਨ ਦੇ ਨਾਲ-ਨਾਲ ਮੌਜੂਦਾ ਸਮੇਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦੀ ਗੱਲ ਵੀ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਅੰਦਰ ਹੱਕ ਸੱਚ ਦੀ ਪਹਿਰੇਦਾਰੀ ਵਾਸਤੇ ਵੱੱਡੀਆਂ ਕੁਰਬਾਨੀਆਂ ਹੋਈਆਂ। ਉਨ੍ਹਾਂ ਕਿਹਾ ਕਿ ਕੌਮ ਅੰਦਰ ਸ਼ਹਾਦਤਾਂ ਦਾ ਮੁੱਢ ਗੁਰੂ ਸਾਹਿਬਾਨ ਨੇ ਆਪ ਬੰਨ੍ਹਿਆ, ਜਿਸ ਦੀ ਲੜੀ ਨੂੰ ਸਿੱਖਾਂ ਨੇ ਕਾਇਮ ਰੱਖਿਆ। ਜੈਤੋ ਦਾ ਮੋਰਚਾ ਇਸੇ ਹੀ ਸ਼ਾਨਾਂਮੱਤੇ ਇਤਿਹਾਸ ਦੀ ਤਰਜ਼ਮਾਨੀ ਕਰਦਾ ਹੈ।

ਇਹ ਮੋਰਚਾ ਜਬਰ, ਜੁਲਮ ਅਤੇ ਅਨਿਆਂ ਵਿਰੁੱਧ ਇਕ ਸੰਘਰਸ਼ ਦਾ ਬਿਗਲ ਸੀ, ਜਿਸ ਨੇ ਜਾਲਮ ਹਕੂਮਤਾਂ ਦੀ ਧੱਕੇਸ਼ਾਹੀ ਨੂੰ ਚੁਣੌਤੀ ਦਿੱਤੀ। ਇਸ ਵਿੱਚੋਂ ਸਿੱਖ ਕੌਮ ਜੇਤੂ ਹੋ ਕੇ ਨਿਕਲੀ, ਜੋ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਦਰਜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਹ ਇਤਿਹਾਸ ਸੰਗਤਾਂ ਅਤੇ ਖਾਸਕਰ ਨੌਜੁਆਨੀ ਲਈ ਪ੍ਰੇਰਣਾ ਸਰੋਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮੇਂ ਵੀ ਸਿੱਖ ਧਰਮ ਨੂੰ ਲੁਕਵੇਂ ਰੂਪ ਵਿਚ ਕਈ ਤਰ੍ਹਾਂ ਦੀਆਂ ਚੁਣੌਤੀਆਂ ਦਰਪੇਸ਼ ਹਨ, ਜਿਨ੍ਹਾਂ ਨੂੰ ਪਛਾਣ ਕੇ ਇਕਜੁੱਟਤਾ ਨਾਲ ਮੁਕਾਬਲਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅੱਜ ਕੌਮ ਲਈ ਬਹੱਦ ਜ਼ਰੂਰੀ ਹੈ, ਜਿਸ ਲਈ ਸਮੁੱਚੀ ਕੌਮ ਯੋਗਦਾਨ ਪਾਵੇ।

ਇਸੇ ਦੌਰਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦਾ ਸੰਗਤ ਵੱੱਲੋਂ ਥਾਂ-ਥਾਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਟ ਕਰਕੇ ਸਤਿਕਾਰ ਦਿੱਤਾ ਗਿਆ। ਸੰਗਤ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਵੀ ਵੱਖ-ਵੱਖ ਪੜਾਵਾਂ ’ਤੇ ਸਿਰੋਪਾਓ ਦਿੱਤੇ। ਨਗਰ ਕੀਰਤਨ ਵਿਚ ਨਿਹੰਗ ਸਿੰਘ ਦਲਾਂ ਵੱਲੋਂ ਊਠਾਂ ਤੇ ਘੋੜਿਆਂ ਨਾਲ ਸ਼ਮੂਲੀਅਤ ਕੀਤੀ ਗਈ। ਜੈਤੋ ਮੋਰਚੇ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਝਾਕੀਆਂ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ। ਇਨ੍ਹਾਂ ਵਿਚ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਨਾਭਾ ਜੇਲ੍ਹ ਦੀ ਝਾਕੀ ਵੀ ਸ਼ਾਮਲ ਸੀ। ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵੀ ਵੱਡੀ ਗਿਣਤੀ ਵਿਚ ਨਗਰ ਕੀਰਤਨ ਦਾ ਹਿੱਸਾ ਬਣੇ ਅਤੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦੇ ਜੌਹਰ ਵਿਖਾਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਕੇਵਲ ਸਿੰਘ ਬਾਦਲ, ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜੋਗਿੰਦਰ ਕੌਰ, ਹਲਕਾ ਇੰਚਾਰਜ ਸ. ਸੂਬਾ ਸਿੰਘ ਬਾਦਲ, ਸ. ਹਰਵਿੰਦਰ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ ਤਲਵੰਡੀ, ਸ. ਸੁਖਬੀਰ ਸਿੰਘ, ਸ. ਹਰਭਜਨ ਸਿੰਘ ਵਕਤਾ, ਬੁੱਢਾ ਦਲ ਵੱਲੋਂ ਬਾਬਾ ਸਰਵਨ ਸਿੰਘ ਮਝੈਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸਤਪਾਲ ਸਿੰਘ, ਬਾਬਾ ਬਲਬੀਰ ਸਿੰਘ ਹਰੜਾ ਵਾਲੇ, ਸ. ਦਵਿੰਦਰ ਸਿੰਘ ਧਾਮੀ, ਬਾਬਾ ਹਰਭਜਨ ਸਿੰਘ ਲੁਧਿਆਣਾ, ਬਾਬਾ ਰਘਬੀਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ, ਸ. ਸੁਮੇਰ ਸਿੰਘ, ਸ. ਰੇਸ਼ਮ ਸਿੰਘ, ਸ. ਜਰਨੈਲ ਸਿੰਘ, ਇੰਚਾਰਜ ਗੁਰਦੀਪ ਸਿੰਘ, ਸ. ਕਰਤਾਰ ਸਿੰਘ, ਸ. ਲਖਵਿੰਦਰ ਸਿੰਘ, ਬੀਬੀ ਮਨਜੀਤ ਕੌਰ, ਡਾ. ਅਮਰਜੀਤ ਕੌਰ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ।

CIA ਸਟਾਫ ਨੂੰ ਮਿਲੀ ਵੱਡੀ ਸਫਲਤਾ, ਡਰੱਗ ਮਨੀ ਤੇ ਪਿਸਤੌਲਾਂ ਸਮੇਤ ਨਸ਼ਾ ਤਸਕਰ ਕੀਤਾ ਕਾਬੂ

0

ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸ ਰਹੀ ਹੈ। ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਜੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮਾੜੇ ਅਨਸਰਾਂ ਦੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਸੀ.ਆਈ.ਏ ਸਟਾਫ-2, ਗੁਰੂ ਕੀ ਵਡਾਲੀ,ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ 02 ਪਿਸਤੌਲਾਂ ਸਮੇਤ 03 ਜਿੰਦਾ ਰੋਂਦ, .32 ਬੋਰ, 200 ਗ੍ਰਾਮ ਹੈਰੋਇਨ, 30,500/-ਰੁਪਏ (ਡਰੱਗ ਮਨੀ) ਅਤੇ 01 ਕਾਰ ਮਾਰੂਤੀ ਸਵਿੱਫਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਹੋਈ ਹੈ।

ਇਸ ਮੌਕੇ ਏ.ਡੀ.ਸੀ.ਪੀ ਇੰਨਵੈਸਟੀਗੇਸ਼ਨ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪਾਲ ਸਿੰਘ ਉਰਫ਼ ਪ੍ਰਿੰਸ ਵਾਸੀ ਗਲੀ ਨੰਬਰ 02 ਗੁਰੂ ਰਾਮ ਦਾਸ ਕਲੋਨੀ, ਨਰਾਇਣਗੜ੍ਹ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ । ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਨਰਾਇਣਗੜ੍ਹ ਚੌਕ, ਛੇਹਰਟਾ ਦੇ ਖੇਤਰ ਤੋਂ ਇਸਨੂੰ ਕਾਰ ਮਾਰੂਤੀ ਸਵਿੱਫਟ ਸਮੇਤ ਕਾਬੂ ਕਰਕੇ 02 ਪਿਸਤੌਲਾਂ ਸਮੇਤ 03 ਜਿੰਦਾ ਰੋਂਦ .32 ਬੋਰ, 200 ਗ੍ਰਾਮ ਹੈਰੋਇਨ, 30,500/-ਰੁਪਏ (ਡਰੱਗ ਮਨੀ) ਬ੍ਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਦੋਸ਼ੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ ਤੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਉਮਰ 23 ਸਾਲ ਦੇ ਕਰੀਬ ਹੈ। ਅਤੇ ਇਹ ਯੂਪੀ ਤੋਂ ਨਾਜਾਇਜ਼ ਹਥਿਆਰ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਦਾ ਕੰਮ ਕਰਦਾ ਸੀ ਇਸ ਦਾ ਇੱਕ ਹੋਰ ਸਾਥੀ ਹੈ ਜਿਸਦੀ ਭਾਲ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਉਸ ਨੂੰ ਵੀ ਕਾਬੂ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਦੇ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ।

ਇੱਕ ਹੋਰ ਕਿਸਾਨ ਹੋਇਆ ਸ਼ਹੀਦ, 2 ਦਿਨਾਂ ਤੋਂ ਧਰਨੇ ‘ਚ ਸੀ ਸ਼ਾਮਿਲ

0

ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਦੌਰਾਨ ਕਈ ਕਿਸਾਨ ਸ਼ਹੀਦ ਹੋ ਗਏ ਹਨ। ਜਾਣਕਾਰੀ ਅਨੁਸਾਰ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ।

ਦੱਸ ਦਈਏ ਕਿ ਪਟਿਆਲਾ ਵਿੱਚ ਚੱਲ ਰਹੇ ਧਰਨੇ ਵਿੱਚ ਬੈਠੇ ਇੱਕ ਕਿਸਾਨ ਦੀ ਮੌ.ਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਠੋਈ ਕਲਾਂ ਦੇ ਕਿਸਾਨ ਨਰਿੰਦਰ ਪਾਲ ਸ਼ਰਮਾ ਵਜੋਂ ਮ੍ਰਿ.ਤਕ ਦੀ ਪਛਾਣ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਨੂੰ ਨਰਿੰਦਰ ਪਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਜਿਸ ਦੇ ਚਲਦੇ ਉਸ ਨੂੰ ਪਟਿਆਲਾ ਦੇ ਰਜਿੰਦਰ ਹਸਪਤਾਲ ਲਿਆਂਦਾ ਗਿਆ ਜਿੱਥੇ ਉਸ ਨੂੰ ਮ੍ਰਿ.ਤਕ ਐਲਾਨ ਦਿੱਤਾ ਗਿਆ।

ਦੱਸ ਦੇਈਏ ਕਿ ਨਰਿੰਦਰ ਪਾਲ ਪਿੰਡ ਬਠੋਈ ਕਲਾਂ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 43 ਸਾਲ ਦੇ ਕਰੀਬ ਸੀ। ਨਰਿੰਦਰ ਪਾਲ ਦੀਆਂ ਦੋ ਬੇਟੀਆਂ ਅਤੇ ਇੱਕ ਪੁੱਤਰ ਹੈ । ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਪਾਲ ਇੱਕ ਗਰੀਬ ਕਿਸਾਨ ਸੀ ਜੋ ਪਟਿਆਲਾ ਵਿੱਚ ਚੱਲ ਰਹੇ ਧਰਨੇ ਵਿੱਚ ਪਿਛਲੇ ਦੋ ਦਿਨਾਂ ਤੋਂ ਸ਼ਾਮਿਲ ਸੀ।