Home Blog Page 1691

ਨਸ਼ਾ ਤਸਕਰ ‘ਤੇ ਪੁਲਿਸ ਦੀ ਵੱਡੀ ਕਾਰਵਾਈ, ਜਾਇਦਾਦ ਕੀਤੀ ਜ਼ਬਤ

0

ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸ ਰਹੀ ਹੈ। ਬਟਾਲਾ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਿਸ ਨੇ ਸਮੱਗਲਰ ਦੀ ਕਰੀਬ 31 ਲੱਖ 44 ਹਜ਼ਾਰ 850 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਸਦਰ ਥਾਣੇ ਦੇ SHO ਸੁਖਜਿੰਦਰ ਸਿੰਘ ਨੇ ਦੱਸਿਆ ਕਿ ਡੀਜੀਪੀ ਗੌਰਵ ਯਾਦਵ, SSP ਅਸ਼ਵਨੀ ਗੋਟਿਆਲ ਅਤੇ DSP ਖੁਸ਼ਬੀਰ ਕੌਰ ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

SHO ਨੇ ਦੱਸਿਆ ਕਿ ਪੁਲਿਸ ਨੇ 2023 ਵਿੱਚ ਸਦਰ ਥਾਣੇ ਵਿੱਚ ਇੱਕ ਨਸ਼ਾ ਤਸਕਰ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਜਿਸ ‘ਤੇ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਉਕਤ ਤਸਕਰ ਕੋਲੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਕੀਤੀ ਹੈ। ਹੁਣ ਪੁਲਿਸ ਨੇ ਸਾਰੀ ਕਾਰਵਾਈ ਮੁਕੰਮਲ ਕਰਕੇ ਉਕਤ ਸਮੱਗਲਰ ਦੀ ਲੱਖਾਂ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਉਨ੍ਹਾਂ ਕਿਹਾ ਮੁਹਿੰਮ ਤਹਿਤ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਥਾਣਾ ਸਦਰ ਦੀ ਪੁਲਿਸ ਨੇ ਇਕ ਮਾਮਲੇ ‘ਚ ਨਸ਼ਾ ਤਸਕਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਨੂੰ ਵੀ ਅੱਗੇ ਆ ਕੇ ਪੁਲਿਸ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਡਾ. ਬਲਜੀਤ ਕੌਰ ਨੇ ਹਲਕਾ ਮਲੋਟ ‘ਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਸ਼ੁਰੂ

0

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਵਿਧਾਨ ਸਭਾ ਹਲਕੇ ਮਲੋਟ ਵਿੱਚ ਬੀਤੇ ਦਿਨ ਇਕ ਕਰੋੜ 41 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ । ਇਸ ਦੌਰਾਨ ਉਨ੍ਹਾਂ ਨੇ ਪਿੰਡ ਚੱਕ ਦੂਹੇ ਵਾਲਾ, ਧਿਗਾਣਾ, ਸੋਥਾ, ਚੱਕ ਮਦਰਸਾ, ਰੁਪਾਣਾ ਅਤੇ ਮੌੜ ਦਾ ਦੌਰਾ ਕੀਤਾ।

ਇਸ ਦੌਰਾਨ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਵਿਕਾਸ ਹੀ ਮੁੱਖ ਏਜੰਡਾ ਹੈ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡ-ਪਿੰਡ ਵੱਡੀਆਂ ਰਕਮਾਂ ਖਰਚ ਕਰਕੇ ਵਿਕਾਸ ਕਰਵਾਏ ਜਾ ਰਹੇ ਹਨ। ਉਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਜ਼ੋਰ ਨਹੀਂ ਦਿੱਤਾ ਗਿਆ ਅਤੇ ਲੋਕ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਤਰਸ ਰਹੇ ਹਨ ਪਰ ਹੁਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਜਰੂਰਤਾਂ ਅਨੁਸਾਰ ਕੰਮ ਕਰ ਰਹੀ ਹੈ।

ਇਸ ਦੌਰਾਨ ਉਹਨਾਂ ਨੇ ਆਂਗਣਵਾੜੀ ਕੇਂਦਰਾਂ ਦੇ ਨਿਰਮਾਣ, ਗਲੀਆਂ ਨਾਲੀਆਂ, ਪਾਣੀ ਦੀਆਂ ਪਾਈਪਾਂ, ਛੱਪੜਾਂ ਦੇ ਨਵੀਨੀਕਰਨ ਵਰਗੇ ਪ੍ਰੋਜੈਕਟਾਂ ਸ਼ੁਰੂ ਕਰਵਾਏ। ਚੱਕ ਦੂਹੇ ਵਾਲਾ ਲਈ ਉਹਨਾਂ 10 ਲੱਖ 8 ਹਜਾਰ ਰੁਪਏ, ਪਿੰਡ ਧਿਗਾਣਾ ਲਈ 10 ਲੱਖ 8 ਹਜਾਰ ਰੁਪਏ, ਸੋਥਾ ਲਈ 43 ਲੱਖ ਰੁਪਏ, ਚੱਕ ਮਦਰੱਸਾ ਲਈ 10 ਲੱਖ 8 ਹਜਾਰ ਰੁਪਏ, ਰੂਪਾਣਾ ਲਈ 25 ਲੱਖ 19 ਹਜਾਰ ਰੁਪਏ ਅਤੇ ਮੌੜ ਲਈ 42 ਲੱਖ 77 ਹਜਾਰ ਰੁਪਏ ਦੇ ਕੰਮ ਸ਼ੁਰੂ ਕਰਵਾਏ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿੱਥੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਲੋਕ ਭਲਾਈ ਦੇ ਕਾਰਜਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਹੁਣ ਘਰ-ਘਰ ਰਾਸ਼ਨ ਮੁਹੱਈਆ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਰਾਸ਼ਨ ਡੀਪੂ ਤੇ ਜਾਣ ਸਮੇਂ ਖੱਜਲ ਕੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਸਰਕਾਰ ਘਰ-ਘਰ ਰਾਸ਼ਨ ਭੇਜ ਰਹੀ ਹੈ। ਇਸ ਮੌਕੇ ਉਹਨਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਥਾਨਕ ਆਗੂ ਹਾਜ਼ਰ ਸਨ।

ਨਾਭਾ ਦੇ ਐਲੀਮੈਂਟਰੀ ਸਮਾਰਟ ਸਕੂਲ ‘ਚ ਅਚਨਚੇਤ ਪਹੁੰਚੇ ਖਜ਼ਾਨਾ ਮੰਤਰੀ, ਸਕੂਲ ਲਈ ਕੀਤਾ ਵੱਡਾ ਐਲਾਨ

0

ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਚੀਮਾ ਨਾਭਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਪਹੁੰਚੇ ਹਨ।ਉਨ੍ਹਾਂ ਨੇ ਕਿਹਾ ਕਿ ਭਾਵੇਂ ਕਿ ਬਿਲਡਿੰਗ ਇਸ ਸਕੂਲ ਦੀ ਬਹੁਤ ਹੀ ਵਧੀਆ ਬਣੀ ਹੋਈ ਹੈ ਪਰ ਸਕੂਲ ਦੇ ਬਾਹਰ ਹਾਲਾਤ ਬਦ ਤੋਂ ਬਦਤਰ ਬਣੇ ਹੋਏ ਹਨ। ਸਕੂਲ ਦੇ ਹਾਲਾਤ ਵੇਖ ਕੇ ਖਜ਼ਾਨਾ ਮੰਤਰੀ ਤੋ ਦੇਖਿਆ ਨਹੀਂ ਗਿਆ ਅਤੇ ਉਹ ਗੱਡੀ ‘ਚੋਂ ਉੱਤਰ ਕੇ ਸਕੂਲ ਵਿੱਚ ਚਲੇ ਗਏ ਜਿੱਥੇ ਖਜ਼ਾਨਾ ਮੰਤਰੀ ਨੂੰ ਦੇਖ ਕੇ ਸਕੂਲ ਦੇ ਅਧਿਆਪਕ ਵੀ ਦੰਗ ਰਹੇ ਗਏ।

ਇਸ ਮੌਕੇ ਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਮੈਂ ਇਸੇ ਸਕੂਲ ਵਿੱਚ ਚੌਥੀ ਕਲਾਸ ਵਿੱਚ ਸਿੱਖਿਆ ਹਾਸਿਲ ਕੀਤੀ ਤਾਂ ਅਧਿਆਪਕ ਦੇ ਚਿਹਰੇ ਤੇ ਖੁਸ਼ੀ ਵਿਖਾਈ ਦਿੱਤੀ। ਹਰਪਾਲ ਚੀਮਾ ਨੇ ਸਾਰੀ ਹੀ ਸਕੂਲ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਜੋ ਸਕੂਲ ਦੇ ਬਾਹਰ ਗੰਦਗੀ ਦਾ ਆਲਮ ਹੈ ਇਸ ਦੇ ਲਈ ਮੈਂ ਛੇਤੀ ਹੀ ਗਰਾਂਟ ਭੇਜਾਂਗਾ ਅਤੇ ਇਸ ਸਕੂਲ ਦੇ ਵਿੱਚ ਬੱਚਿਆਂ ਲਈ ਝੂਲੇ ਅਤੇ ਹੋਰ ਸਮੱਗਰੀ ਲਈ ਰਾਸ਼ੀ ਛੇਤੀ ਹੀ ਭੇਜਾਂਗਾ। ਉਹਨਾਂ ਕਿਹਾ ਕਿ ਜੋ ਕਿਸਾਨਾਂ ਵੱਲੋਂ ਬਾਡਰਾਂ ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕੇਂਦਰ ਸਰਕਾਰ ਨੂੰ ਉਹਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਉਹਨਾਂ ਦੀਆਂ ਮੰਗਾਂ ਜਾਇਜ ਹਨ।

ਇਸ ਮੌਕੇ ਤੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਮੁੱਖ ਅਧਿਆਪਕਾ ਨੀਨਾ ਰਾਣੀ ਨੇ ਕਿਹਾ ਕਿ ਸਕੂਲ ਦੀ ਬਿਲਡਿੰਗ ਤਾਂ ਬਹੁਤ ਵਧੀਆ ਬਣੀ ਹੋਈ ਹੈ ਪਰ ਸਕੂਲ ਦੇ ਬਾਹਰ ਕੁਝ ਗੰਦਗੀ ਹੈ ਜਿਸ ਕਰਕੇ ਮੰਤਰੀ ਜੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਛੇਤੀ ਹੀ ਸਕੂਲ ਦੇ ਲਈ ਗਰਾਂਟ ਭੇਜੀ ਜਾਵੇਗੀ ਕਿਉਂਕਿ ਪਹਿਲਾਂ ਵੀ ਮੰਤਰੀ ਜੀ ਵੱਲੋਂ ਗਰਾਂਟ ਭੇਜੀ ਗਈ ਸੀ।

ਤੇਜ਼ ਰਫ਼ਤਾਰ ਦਾ ਕਹਿਰ, 2 ਨੌਜਵਾਨਾਂ ਦੀ ਹੋਈ ਮੌ.ਤ

0

ਆਏ ਦਿਨ ਸੜਕ ਹਾਦਸਿਆਂ ਦੀਆਂ ਖਬਰਾਂ ਸਾਹਮਣੇ ਆਂ ਰਹੀਆਂ ਹਨ। ਤਾਜ਼ਾ ਮਾਮਲਾ ਮੁਹਾਲੀ ਤੋਂ ਸਾਹਮਣੇ ਆਇਆ ਹੈ।ਜਾਣਕਾਰੀ ਅਨੁਸਾਰ ਗੁਜਰਾਤ ਤੋਂ ਜੰਮੂ-ਕਸ਼ਮੀਰ ਵੱਲ ਪੁਰਾਣੀ ਕਾਰ ਵੇਚਣ ਜਾ ਰਹੇ ਵਿਅਕਤੀ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸਵੇਰੇ ਕਰੀਬ 3 ਵਜੇ ਸੈਕਟਰ 78-79 ਦੇ ਲਾਈਟ ਪੁਆਇੰਟ ਨੇੜੇ ਵਾਪਰਿਆ।

ਦੱਸਿਆ ਜਾ ਰਿਹਾ ਹੈ ਕਿ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ਸਕਾਰਪੀਓ ਨੇ ਪਾਖਰਪੋਰਾ ਨਿਵਾਸੀ ਦੀ ਇਨੋਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਨੋਵਾ ਕਾਰ ਚਾਲਕ ਮੁਹੰਮਦ ਅਸਲਮ ਮੀਰ ਵਾਸੀ ਜੰਮੂ-ਕਸ਼ਮੀਰ ਕਾਰ ਡੀਲਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਕਾਰਪੀਓ ਸਵਾਰ 21 ਸਾਲਾ ਆਰੀਅਨ ਸ਼ਰਮਾ ਜੋ ਕਿ ਡੀ.ਏ.ਵੀ ਕਾਲਜ ਦਾ ਸੈਕਟਰ 10 ਚੰਡੀਗੜ੍ਹ ਦਾ ਵਿਦਿਆਰਥੀ ਸੀ, ਦੀ ਸੋਹਾਣਾ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਆਰੀਅਨ ਸ਼ਰਮਾ ਸਕਾਰਪੀਓ ਚਲਾ ਰਹੇ ਅਰਜੁਨ ਦੇ ਨਾਲ ਬੈਠਾ ਸੀ।

ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ਚਲਾ ਰਹੇ ਅਰਜੁਨ ਅਤੇ ਉਸ ਦੇ ਦੋ ਦੋਸਤ ਵੀ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਦੋਸਤ ਕੁੱਲੂ, ਹਿਮਾਚਲ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਾਰੇ ਵਿਦਿਆਰਥੀ ਰਾਤ ਸਮੇਂ ਖਰੜ ਲਾਂਡਰਾ ਰੋਡ ’ਤੇ ਕਿਸੇ ਢਾਬੇ ’ਤੇ ਖਾਣਾ ਖਾਣ ਗਏ ਸਨ।

ਇਸ ਦੌਰਾਨ ਜਦੋਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਸਾਰੇ ਚੰਡੀਗੜ੍ਹ ਸੈਕਟਰ 44 ਸਥਿਤ ਆਪਣੇ ਘਰਾਂ ਨੂੰ ਵਾਪਸ ਜਾ ਰਹੇ ਸਨ ਤਾਂ ਰਸਤੇ ‘ਚ ਇਹ ਹਾਦਸਾ ਵਾਪਰ ਗਿਆ। ਜਾਂਚ ਅਧਿਕਾਰੀ ਰਾਜਕੁਮਾਰ ਨੇ ਦੱਸਿਆ ਕਿ ਸਕਾਰਪੀਓ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ। ਜਿਸ ਕਾਰਨ ਅਰਜੁਨ ਕਾਰ ‘ਤੇ ਕਾਬੂ ਗੁਆ ਬੈਠਾ ਅਤੇ ਸਾਹਮਣੇ ਤੋਂ ਆ ਰਹੀ ਇਨੋਵਾ ਕਾਰ ਨਾਲ ਐਕਸੀਡੈਂਟ ਹੋ ਗਿਆ।

ਪੰਜਾਬ ਦੀ ਧੀ ਪ੍ਰਭਜੋਤ ਕੌਰ ਨੇ ਜੱਜ ਬਣ ਪਰਿਵਾਰ ਤੇ ਸੂਬੇ ਦਾ ਨਾਂ ਕੀਤਾ ਰੋਸ਼ਨ

0

ਪੰਜਾਬ ਦੀ ਧੀ ਨੇ ਆਪਣੇ ਪਰਿਵਾਰ ਤੇ ਆਪਣੇ ਸੂਬੇ ਦਾ ਨਾਂ ਰੋਸ਼ਨ ਕੀਤਾ ਹੈ। ਉਸਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਹੌਸਲੇ ਬੁਲੰਦ ਹੋਣ ਤੇ ਸਖਤ ਮਿਹਨਤ ਨਾਲ ਕੁੱਝ ਵੀ ਹਾਸਿਲ ਕੀਤਾ ਜਾ ਸਕਦਾ ਹੈ। ਖੰਨਾ ਦੀ ਰਹਿਣ ਵਾਲੀ ਪ੍ਰਭਜੋਤ ਕੌਰ ਨੇ ਆਪਣੀ ਸਖ਼ਤ ਮਿਹਨਤ ਨਾਲ ਆਪਣੇ ਮੁਕਾਮ ਨੂੰ ਹਾਸਿਲ ਕਰ ਲਿਆ ਹੈ। ਉਹ ਸਖ਼ਤ ਮਿਹਨਤ ਸਦਕਾ ਜੱਜ ਬਣ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਭਜੋਤ ਕੌਰ ਦੇ ਪਿਤਾ ਪੰਚਾਇਤੀ ਰਾਜ ਵਿਭਾਗ ‘ਚ ਜੇਈ ਵਜੋਂ ਸੇਵਾ ਨਿਭਾਅ ਰਹੇ ਹਨ। ਪ੍ਰਭਜੋਤ ਕੌਰ ਨੇ 2023 ‘ਚ ਨਿਆਂਪਾਲਿਕਾ ਦਾ ਪੇਪਰ ਦਿੱਤਾ ਸੀ। ਜਿਸ ‘ਚ ਸਫਲਤਾ ਹਾਸਿਲ ਕਰਦੇ ਹੋਏ ਉਹ ਜੱਜ ਬਣ ਗੲ ਹੈ। ਪ੍ਰਭਜੋਤ ਕੌਰ ਨੇ ਆਪਣੀ ਸਫਲਤਾ ਲਈ ਆਪਣੇ ਪਿਤਾ ਦਾ ਸਭ ਤੋਂ ਵੱਧ ਯੋਗਦਾਨ ਹੋਣ ਦੀ ਗੱਲ ਕਹੀ ਹੈ। ਉਸਦਾ ਕਹਿਣਾ ਹੈ ਕਿ ਉਨ੍ਹਾਂ ਦੇ ਸਹਿਯੋਗ ਕਰਨ ਹੀ ਉਹ ਅੱਜ ਜੱਜ ਬਣ ਸਕੀ ਹੈ।

ਇਸਦੇ ਨਾਲ ਹੀ ਉਸਨੇ ਕਿਹਾ ਕਿ ਇਹ ਮੁਕਾਮ ਹਾਸਿਲ ਕਰਨ ਤੋਂ ਬਾਅਦ ਹੁਣ ਉਸਦਾ ਉਦੇਸ਼ ਨਿਆਂ ਕਰਨਾ ਹੋਵੇਗਾ। ਇਸਦੇ ਨਾਲ ਹੀ ਪ੍ਰਭਜੋਤ ਕੌਰ ਦੇ ਪਿਤਾ ਨੇ ਕਿਹਾ ਕਿ ਧੀਆਂ ਨੂੰ ਕਦੇ ਵੀ ਘੱਟ ਨਹੀਂ ਸਮਝਣਾ ਚਾਹੀਦਾ ਤੇ ਉਨ੍ਹਾਂ ਨੂੰ ਆਪਣੀ ਧੀ ਪ੍ਰਭਜੋਤ ਕੌਰ ਦੀ ਸਫਲਤਾ ‘ਤੇ ਬਹੁਤ ਖੁਸ਼ੀ ਹੋਈ ਹੈ।

ਬਾਰਡਰ ‘ਤੇ ਇੱਕ ਹੋਰ ਕਿਸਾਨ ਹੋਇਆ ਸ਼ਹੀਦ

0

ਕਿਸਾਨ ਅੰਦੋਲਨ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨਾਂ ਤੇ ਕੇਂਦਰ ਵਿਚਾਲੇ ਕਈ ਮੀਟਿੰਗਾਂ ਵੀ ਹੋਈਆਂ ਜੋ ਕਿ ਬੇਸਿੱਟਾ ਰਹੀਆਂ ਹਨ। ਦੱਸ ਦਈਏ ਕਿ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਦਿੱਲੀ ਚੱਲੋ ਮੁਹਿੰਮ ਤਹਿਤ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਤਹਿਤ ਐਤਵਾਰ ਨੂੰ ਖਨੌਰੀ ਬਾਰਡਰ ’ਤੇ ਇਕ ਹੋਰ ਕਿਸਾਨ ਸ਼ਹੀਦ ਹੋ ਗਿਆ। ਮ੍ਰਿਤਕ ਦੀ ਪਛਾਣ ਮਨਜੀਤ ਸਿੰਘ ਵਜੋਂ ਹੋਈ ਹੈ ਜੋ ਪਿੰਡ ਕਾਂਗਥਲਾ ਬਲਾਕ ਪਾਤੜਾਂ ਦਾ ਰਹਿਣ ਵਾਲਾ ਸੀ।

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, 3 ਕੌਂਸਲਰ ਭਾਜਪਾ ‘ਚ ਹੋਏ ਸ਼ਾਮਲ

0

ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਦੇ ਚੰਡੀਗੜ੍ਹ ਦੇ ਤਿੰਨ ਕੌਂਸਲਰ ਆਪ ਛੱਡ ਕੇ BJP ਵਿੱਚ ਸ਼ਾਮਲ ਹੋ ਗਏ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਕੌਂਸਲਰਾਂ ‘ਚ ਆਪ ਦੀ ਮਹਿਲਾ ਕੌਂਸਲਰ ਪੂਨਮ ਦੇਵੀ, ਨੇਹਾ ਮੁਸਾਵਤ ਅਤੇ ਗੁਰਚਰਨ ਕਾਲਾ ਹਨ, ਜੋ ਦਿੱਲੀ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ।

ਜਾਣਕਾਰੀ ਅਨੁਸਾਰ BJP ਮੇਅਰ ਨੇ ਵੀ ਅਸਤੀਫਾ ਦੇ ਦਿੱਤਾ ਹੈ। ਇਸੇ ਦੌਰਾਨ ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਅਸਤੀਫਾ ਦੇ ਦਿੱਤਾ ਹੈ।  ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਪਟੀਸ਼ਨ ’ਤੇ ਸੁਣਵਾਈ ਅੱਜ 19 ਫਰਵਰੀ ਨੂੰ ਹੋਣੀ ਹੈ।

ਸੁਪਰੀਮ ਕੋਰਟ ‘ਚ ਸੁਣਵਾਈ ਤੋਂ ਪਹਿਲਾਂ ਚੰਡੀਗੜ੍ਹ ਦੇ ਮੇਅਰ ਨੇ ਦਿੱਤਾ ਅਸਤੀਫਾ, ਮਾਮਲੇ ‘ਚ ਅੱਜ ਹੋਵੇਗੀ ਸੁਣਵਾਈ

0

ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਨੇ ਅਸਤੀਫਾ ਦੇ ਦਿੱਤਾ ਹੈ।ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਦਾਇਰ ਪਟੀਸ਼ਨ ’ਤੇ ਸੁਣਵਾਈ ਅੱਜ 19 ਫਰਵਰੀ ਨੂੰ ਹੋਣੀ ਹੈ।

ਜ਼ਿਕਰਯੋਗ ਹੈ ਕਿ  ਆਪ ਦੇ ਤਿੰਨ ਕੌਂਸਲਰਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਦੇ ਨਾਲ ਸਮੀਕਰਣ ਬਦਲ ਗਏ ਹਨ ਤੇ ਹੁਣ ਅਕਾਲੀ ਦਲ ਤੇ ਮੈਂਬਰ ਪਾਰਲੀਮੈਂਟ ਦੀ ਵੋਟ ਮਿਲਾ ਕੇ ਭਾਜਪਾ ਕੋਲ 19 ਵੋਟਾਂ ਹੋ ਗਈਆਂ ਹਨ ਜਦੋਂ ਕਿ ਆਪ ਕੋਲ 10 ਤੇ ਕਾਂਗਰਸ ਕੋਲ 7 ਵੋਟਾਂ ਹੀ ਰਹਿ ਗਈਆਂ ਹਨ।

ਸੁਪਰੀਮ ਕੋਰਟ ਵਿਚ ਸੁਣਵਾਈ ਤੋਂ ਪਹਿਲਾਂ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਵਿਚ ਸ਼ਾਮਲ ਹੋਏ ਕੌਂਸਲਰਾਂ ਵਿਚ ਪੂਨਮ ਦੇਵੀ, ਨੇਹਾ ਮੁਸਾਵਟ ਤੇ ਗੁਰਚਰਨ ਕਾਲਾ ਸ਼ਾਮਲ ਹਨ।

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ,ਗੜੇ ਪੈਣ ਦੀ ਸੰਭਾਵਨਾ

0

ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋ ਗਈ ਹੈ। ਇਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਜਦਕਿ ਬਾਕੀ 5 ਜ਼ਿਲਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ। ਇਹ ਪੱਛਮੀ ਗੜਬੜ ਅਗਲੇ ਦੋ ਦਿਨ ਹੋਰ ਸਰਗਰਮ ਰਹਿਣ ਵਾਲੀ ਹੈ।

ਚੰਡੀਗੜ੍ਹ ‘ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 12 ਤੋਂ 24 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਮੋਹਾਲੀ ‘ਚ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 13 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ‘ਚ ਅੱਜ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 14 ਤੋਂ 22 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ ‘ਚ ਅੱਜ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ 11 ਤੋਂ 23 ਡਿਗਰੀ ਦੇ ਵਿਚਕਾਰ ਰਹੇਗਾ। ਲੁਧਿਆਣਾ ‘ਚ ਅੱਜ ਅਸਮਾਨ ‘ਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੇ ਆਸਾਰ ਹਨ।ਤਾਪਮਾਨ 12 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।