Home Blog Page 1692

ਕੇਂਦਰ ਤੇ ਕਿਸਾਨਾਂ ਵਿਚਾਲੇ ਹੋਈ ਚੌਥੇ ਗੇੜ ਦੀ ਮੀਟਿੰਗ ਵੀ ਰਹੀ ਬੇਸਿੱਟਾ

0

ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਬੀਤੇ ਰਾਤ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ਹੋਈ। ਇਸ ਮੀਟਿੰਘ ‘ਚ ਵੀ ਕਿਸਾਨਾਂ ‘ਤੇ ਕੇਂਦਰ ਵਿਚਾਲੇ ਸਹਿਮਤੀ ਨਹੀਂ ਬਣੀ। ਕਿਸਾਨ ਉਪਜ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਿਤਆਨੰਦ ਰਾਏ ਕਿਸਾਨ ਆਗੂਆਂ ਨਾਲ ਮੀਟਿੰਗ ਲਈ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਿਨਸਟ੍ਰੇਸ਼ਨ ਵਿਚ ਜਾਰੀ ਮੀਟਿੰਗ ਵਿਚ ਮੌਜੂਦ ਸਨ। ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਸਨ ।

ਇਸ ਤੋਂ ਪਹਿਲਾਂ 8, 12 ਅਤੇ 15 ਫਰਵਰੀ ਨੂੰ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗਾਂ ਹੋਈਆਂ ਸਨ ਪਰ ਗੱਲਬਾਤ ਬੇਸਿੱਟਾ ਰਹੀ ਸੀ। ਇਹ ਮੀਟਿੰਗ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਹਜ਼ਾਰਾਂ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਖੜ੍ਹੇ ਹਨ ਅਤੇ ਵੱਡੀ ਗਿਣਤੀ ‘ਚ ਪੁਲਸ ਤੇ ਸੁਰੱਖਿਆ ਬਲ ਕਿਸਾਨਾਂ ਦੇ ‘ਦਿੱਲੀ ਕੂਚ’ ਨੂੰ ਰੋਕਣ ਲਈ ਤਾਇਨਾਤ ਹਨ।

ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਕਿਸਾਨਾਂ ਦੀ ਭਲਾਈ ਲਈ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ ਅਤੇ ਕਰਜ਼ਾ ਮੁਆਫ਼ੀ, ਲਖੀਮਪੁਰ ਖਿਰੀ ਹਿੰਸਾ ਦੇ ਪੀੜਤਾਂ ਨੂੰ ਇਨਸਾਫ਼ ਦੇਣ, ਲੈਂਡ ਐਕੁਆਈਜ਼ੇਸ਼ਨ ਐਕਟ 2013 ਨੂੰ ਬਹਾਲ ਕਰਨ ਦੀ ਵੀ ਮੰਗ ਰੱਖੀ ਹੈ। ਉਹ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਵੀ ਮੰਗ ਕਰ ਰਹੇ ਹਨ।

ਮਾਤਰੂ ਵੰਦਨਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ: ਡਾ. ਬਲਜੀਤ ਕੌਰ

0

ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਸਾਲ ਦੌਰਾਨ 25 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 52229 ਔਰਤ ਲਾਭਪਾਤਰੀਆਂ ਨੂੰ 25 ਕਰੋੜ ਵੰਡੇ ਜਾ ਚੁੱਕੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/- ਰੁਪਏ ਦੋ ਕਿਸ਼ਤਾਂ ਵਿੱਚ (ਰੁਪਏ 3000+2000) ਅਤੇ ਦੂਜਾ ਬੱਚਾ ਲੜਕੀ ਪੈਦਾ ਹੋਣ ‘ਤੇ 6000/- ਰੁਪਏ ਦਿੱਤੇ ਜਾਂਦੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਦਿੱਤੀ ਜਾਂਦੀ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਹੈ।

ਮੰਤਰੀ ਨੇ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਤਹਿਤ ਮਾਰਚ 2024 ਤੱਕ ਘੱਟੋ ਘੱਟ 98036 ਲਾਭਪਾਤਰੀਆਂ ਦੇ ਫਾਰਮ ਭਰਨ ਦਾ ਟੀਚਾ ਰੱਖਿਆ ਗਿਆ ਸੀ, ਜਿਹੜਾ ਕਿ ਵਿਭਾਗ ਵੱਲੋਂ ਨਵੰਬਰ 2023 ਤੱਕ ਹੀ ਪੂਰਾ ਕਰ ਲਿਆ ਸੀ ਅਤੇ ਜਨਵਰੀ 2024 ਤੱਕ ਲਗਭਗ 1 ਲੱਖ 16 ਹਜਾਰ ਔਰਤਾਂ ਲਾਭਪਾਤਰੀਆਂ ਦੇ ਫਾਰਮ ਭਰੇ ਜਾ ਚੁੱਕੇ ਹਨ।

ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਸੂਬੇ ਵਿੱਚ ਜਨਮ ਸਮੇਂ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ/ ਡਾਕਖਾਨੇ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜੋ ਆਧਾਰ ਕਾਰਡ ਨਾਲ ਜੁੜਿਆ ਹੋਣਾ ਲਾਜ਼ਮੀ ਹੈ।

ਡਾ. ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਯੋਗ ਲਾਭਪਾਤਰੀਆਂ ਦੇ ਫਾਰਮ ਭਰੇ ਜਾਣ ਅਤੇ ਇਨ੍ਹਾਂ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਜ਼ਿਲ੍ਹੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

ਅਦਾਕਾਰਾ ਸੁਹਾਨੀ ਭਟਨਾਗਰ ਦਾ ਹੋਇਆ ਦਿਹਾਂਤ

0

ਬਾਲੀਵੁੱਡ ਤੋਂ ਇੱਕ ਦੁੱਖਦਾਇਕ ਖਬਰ ਸਾਹਮਣੇ ਆਈ ਹੈ। ਅਦਾਕਾਰਾ ਸੁਹਾਨੀ ਭਟਨਾਗਰ ਦੀ ਮੌਤ ਹੋ ਗਈ ਹੈ।ਆਮਿਰ ਖਾਨ ਦੀ ਫਿਲਮ ‘ਦੰਗਲ’ ‘ਚ ਬਾਲ ਕਲਾਕਾਰ ਰਹੀ ਅਦਾਕਾਰਾ ਸੁਹਾਨੀ ਭਟਨਾਗਰ ਦਾ ਦਿਹਾਂਤ ਹੋ ਗਿਆ ਹੈ।ਮਹਿਜ਼ 19 ਸਾਲ ਦੀ ਉਮਰ ‘ਚ ਸੁਹਾਨੀ ਭਟਨਾਗਰ ਦੁਨੀਆ ਨੂੰ ਅਲਵਿਦਾ ਕਹਿ ਗਈ। ਦੱਸਿਆ ਜਾ ਰਿਹਾ ਹੈ ਕਿ ਸੁਹਾਨੀ ਦਾ ਪਿਛਲੇ ਕੁਝ ਦਿਨਾਂ ਤੋਂ ਫਰੀਦਾਬਾਦ ‘ਚ ਇਲਾਜ ਚੱਲ ਰਿਹਾ ਸੀ। ਉਹ ਫਰੀਦਾਬਾਦ ਦੇ ਸੈਕਟਰ 17 ਵਿੱਚ ਰਹਿੰਦੀ ਸੀ।

ਜਾਣਕਾਰੀ ਅਨੁਸਾਰ ਕੁੱਝ ਦਿਨ ਪਹਿਲਾਂ ਹੀ ਉਸ ਦੀ ਲੱਤ ‘ਚ ਫਰੈਕਚਰ ਹੋ ਗਿਆ ਸੀ। ਇਸ ਦੇ ਇਲਾਜ ਲਈ ਉਹ ਜੋ ਦਵਾਈਆਂ ਲੈ ਰਹੀ ਸੀ, ਉਸ ਦੇ ਰਿਐਕਸ਼ਨ ਕਾਰਨ ਸੁਹਾਨੀ ਦਾ ਸਾਰਾ ਸਰੀਰ ਪਾਣੀ ਨਾਲ ਭਰ ਗਿਆ। ਇਸ ਬਿਮਾਰੀ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਉਸ ਦੀ ਮੌਤ ਹੋ ਗਈ। ਸੁਹਾਨੀ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਸੈਕਟਰ-15 ਫਰੀਦਾਬਾਦ ਦੇ ਅਜਰੌਂਦਾ ਸ਼ਮਸ਼ਾਨਘਾਟ ‘ਚ ਕੀਤਾ ਜਾਵੇਗਾ।

ਸੁਹਾਨੀ ਨੇ ‘ਦੰਗਲ’ ‘ਚ ਆਮਿਰ ਖਾਨ ਦੀ ਛੋਟੀ ਬੇਟੀ (ਜੂਨੀਅਰ ਬਬੀਤਾ ਫੋਗਾਟ) ਦਾ ਕਿਰਦਾਰ ਨਿਭਾਇਆ ਸੀ। ਇਸ ਫਿਲਮ ਤੋਂ ਇਲਾਵਾ ਉਹ ਕੁਝ ਟੀਵੀ ਇਸ਼ਤਿਹਾਰਾਂ ਵਿੱਚ ਵੀ ਨਜ਼ਰ ਆਈ ਸੀ।

ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਲਾਈਨਮੈਨ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ, ਉਮਰਪੁਰਾ, ਬਲਾਕ ਬਟਾਲਾ, ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਰਾਜੇਸ਼ ਕੁਮਾਰ ਨੂੰ 40,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਸੰਗਤਪੁਰਾ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਮਨਜਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਹ ਪਿੰਡ ਸੰਗਤਪੁਰਾ ਵਿੱਚ ਵਾਹੀਯੋਗ ਜ਼ਮੀਨ ਦਾ ਮਾਲਕ ਹੈ, ਜਿੱਥੇ ਉਸ ਨੇ ਆਪਣੇ ਟਿਊਬਵੈੱਲ ਦੇ ਨਵੇਂ ਕੁਨੈਕਸ਼ਨ ਲਈ ਨਵਾਂ ਟਰਾਂਸਫਾਰਮਰ ਲਗਾਉਣਾ ਸੀ। ਇਸ ਸਬੰਧੀ ਉਪਰੋਕਤ ਰਾਜੇਸ਼ ਕੁਮਾਰ ਲਾਈਨਮੈਨ ਨੇ 40,000 ਰੁਪਏ ਦੀ ਰਿਸ਼ਵਤ ਲੈ ਲਈ ਪਰ ਉਸ ਨੇ ਟਰਾਂਸਫਾਰਮਰ ਨਹੀਂ ਲਗਾਇਆ। ਜਦੋਂ ਬਿਜਲੀ ਅਧਿਕਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਤਾਂ ਸ਼ਿਕਾਇਤਕਰਤਾ ਨੇ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਇਸ ਸ਼ਿਕਾਇਤ ਦੀ ਜਾਂਚ ਕੀਤੀ ਜਿਸ ਦੌਰਾਨ ਦੋਸ਼ ਸਹੀ ਅਤੇ ਸੱਚ ਪਾਏ ਗਏ। ਇਸ ਸਬੰਧੀ ਕਥਿਤ ਦੋਸ਼ੀ ਰਾਜੇਸ਼ ਕੁਮਾਰ ਲਾਈਨਮੈਨ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

MLA ਕਰਮਵੀਰ ਸਿੰਘ ਘੁੰਮਣ ਹੋਏ ਸੜਕ ਹਾਦਸੇ ਦਾ ਸ਼ਿਕਾਰ

0

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਦਸੂਹਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਅੱਜ ਸ਼ਨੀਵਾਰ ਨੂੰ ਤਲਵਾੜਾ ਰੋਡ ‘ਤੇ ਵਿਧਾਇਕ ਦੀ ਕਾਰ ਬੇਕਾਬੂ ਹੋ ਕੇ ਇਕ ਹੋਰ ਕਾਰ ਨਾਲ ਟਕਰਾ ਕੇ ਪਲਟ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।

ਵਿਧਾਇਕ ਕਰਮਵੀਰ ਸਿੰਘ ਘੁੰਮਣ ਅੱਜ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਨ੍ਹਾਂ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਘੁੰਮਣ ਦੀ ਹੈ।

ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਲਾਜ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚੋਂ ਛੁੱਟੀ ਦੇ ਦਿੱਤੀ।

 

ਦਿੱਲੀ ‘ਚ ਵਾਪਰਿਆ ਵੱਡਾ ਹਾਦਸਾ, ਪੰਡਾਲ ਡਿੱਗਣ ਨਾਲ ਕਈ ਲੋਕ ਹੋਏ ਜ਼ਖਮੀ

0

ਦਿੱਲੀ ‘ਚ ਇੱਕ ਵੱਡਾ ਹਾਦਸਾ ਵਾਪਰ ਗਿਆ।ਜਾਣਕਾਰੀ ਅਨੁਸਾਰ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ ਦੋ ਨੇੜੇ ਇੱਕ ਪੰਡਾਲ ਡਿੱਗ ਗਿਆ ਹੈ, ਜਿਸ ਵਿੱਚ 10-12 ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਬਚਾਅ ਲਈ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।ਇਸ ਦੌਰਾਨ ਜ਼ਖਮੀਆਂ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ ਹੈ।

ਡੀਸੀਪੀ ਸਾਊਥ ਮੁਤਾਬਕ ਜਵਾਹਰ ਲਾਲ ਨਹਿਰੂ ਸਟੇਡੀਅਮ ਦੇ ਗੇਟ ਨੰਬਰ 2 ‘ਤੇ ਵਿਆਹ ਦੀਆਂ ਤਿਆਰੀਆਂ ਲਈ ਬਣਿਆ ਪੰਡਾਲ ਢਹਿ ਗਿਆ। ਕਰੀਬ 10-12 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।ਜ਼ਖਮੀਆਂ ਨੂੰ ਬਾਹਰ ਕੱਢ ਕੇ ਇਲਾਜ ਲਈ ਏਮਜ਼ ਟਰਾਮਾ ਹਸਪਤਾਲ ਲਿਜਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਬਚਾਅ ਲਈ ਮੌਕੇ ‘ਤੇ ਪੁਲਿਸ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਮੌਜੂਦ ਹਨ।ਪੁਲਿਸ ਅਤੇ ਹੋਰ ਟੀਮਾਂ ਨੂੰ ਕਰੀਬ 11.21 ਵਜੇ ਹਾਦਸੇ ਦੀ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਤੁਰੰਤ ਬਚਾਅ ਲਈ ਮੌਕੇ ‘ਤੇ ਪਹੁੰਚ ਗਏ। ਹੁਣ ਤੱਕ ਉੱਥੇ ਕੰਮ ਕਰ ਰਹੇ ਸੱਤ ਮਜ਼ਦੂਰਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ।

ਹਰਸਿਮਰਤ ਕੌਰ ਬਾਦਲ ਹਰਿਮੰਦਰ ਸਾਹਿਬ ਵਿਖੇ ਮਾਸਿਕ ਭੋਗ ਸਮਾਗਮ ‘ਚ ਹੋਏ ਸ਼ਾਮਲ

0

ਹਰਸਿਮਰਤ ਕੌਰ ਬਾਦਲ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਢਾਈ ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਬ ਕਮੇਟੀ ਬਣਾਉਣ ਲਈ ਕਿਸਾਨਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਨਹੀਂ ਕਰ ਰਹੀ ਜਿਸ ਕਰਕੇ ਕਿਸਾਨ ਮੁੜ ਤੋਂ ਆਪਣੇ ਹੱਕਾਂ ਲਈ ਸੰਘਰਸ਼ ਸ਼ੁਰੂ ਕਰਨਗੇ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੋਵੇਂ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀਆਂ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਮਹੂਰੀ ਢੰਗ ਨਾਲ ਆਵਾਜ਼ ਉਠਾਉਣ ਦਾ ਅਧਿਕਾਰ ਹਰ ਕਿਸੇ ਨੂੰ ਹੈ ਪਰ ਕੇਂਦਰ ਅਜਿਹਾ ਵਿਵਹਾਰ ਕਰ ਰਿਹਾ ਹੈ ਜਿਵੇਂ ਉਹ ਚੀਨ-ਪਾਕਿਸਤਾਨ ਦੀ ਸਰਹੱਦ ‘ਤੇ ਅੱਤਵਾਦੀਆਂ ਨਾਲ ਲੜ ਰਿਹਾ ਹੋਵੇ ਅਤੇ ਇਸ ਵਿਰੋਧ ਪ੍ਰਦਰਸ਼ਨ ‘ਚ 100 ਤੋਂ ਵੱਧ ਕਿਸਾਨਾਂ ਅਤੇ ਇਕ ਦੀ ਹੱਤਿਆ ਕਰ ਦਿੱਤੀ ਗਈ।

ਹਰਿਆਣੇ ਵੱਲੋਂ ਪੰਜਾਬ ਦੇ ਇਲਾਕੇ ਵਿੱਚ ਡਰੋਨਾਂ ਰਾਹੀਂ ਕਿਸਾਨਾਂ ‘ਤੇ ਅੱਥਰੂਆਂ ਦੇ ਗੋਲੇ ਸੁੱਟੇ ਜਾ ਰਹੇ ਹਨ ਪਰ ਸ.ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਅਤੇ ‘ਆਪ’ ਦੇ 92 ਵਿਧਾਇਕ ਵੀ ਕਿਸਾਨਾਂ ਦੀ ਹਮਾਇਤ ਵਿੱਚ ਕਿਤੇ ਵੀ ਨਜ਼ਰ ਨਹੀਂ ਆ ਰਹੇ। ਜੇਕਰ ਪੰਜਾਬ ਦੇ ਮੁੱਖ ਮੰਤਰੀ ਕਿਸਾਨਾਂ ਲਈ ਨਹੀਂ ਖੜੇ ਤਾਂ ਕੌਣ ਖੜੇਗਾਟਿਊਬਵੈੱਲ ਮੋਟਰਾਂ ਦੇ ਕੁਨੈਕਸ਼ਨ, ਮੋਟਰਾਂ ਦੇ ਮੁਫ਼ਤ ਬਿੱਲ ਤੇ ਮੰਡੀਕਰਨ ਆਦਿ ਸਭ ਕੁਝ ਅਕਾਲੀ ਦਲ-ਬ ਦੇ ਸਮੇਂ ਹੀ ਦਿੱਤਾ ਗਿਆ ਅਤੇ ਸ.ਭਗਵੰਤ ਸਿੰਘ ਮਾਨ ਵਰਗੇ ਝੂਠੇ ਵਾਅਦੇ ਨਾ ਕਰਨ, ਸ. ਅਰਵਿੰਦ ਕਰੜੀਵਾਲ, ਰਾਹੁਲ ਗਾਂਧੀ ਅਤੇ ਬੀ.ਜੇ.ਪੀ. ਭਾਜਪਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵੰਡੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਅਸੀਂ ਕਿਸਾਨਾਂ ਲਈ 30 ਸਾਲਾਂ ਬਾਅਦ ਭਾਜਪਾ ਨਾਲੋਂ ਨਾਤਾ ਤੋੜਦੇ ਹਾਂ।

ਇਹ ਵੀ ਕਿਹਾ ਕਿ 2004 ਵਿੱਚ ਕਾਂਗਰਸ ਸਰਕਾਰ ਨੇ ਸਵਾਮੀਨਾਥਨ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਅਤੇ ਅੱਜ ਕਹਿ ਰਹੇ ਹਨ ਕਿ ਸਵਾਮੀਨਾਥਨ ਰਿਪੋਰਟ ਨੂੰ ਸਿਰਫ਼ ਵੋਟਾਂ ਲਈ ਪੂਰਾ ਕਰਾਂਗੇ।

ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਜਲਦੀ ਹੀ ਕਿਸਾਨਾਂ ਦਾ ਮਸਲਾ ਹੱਲ ਹੋ ਜਾਵੇਗਾ ਅਤੇ ਉਮੀਦ ਹੈ ਕਿ ਆਉਣ ਵਾਲੇ ਐਤਵਾਰ ਨੂੰ ਮੀਟਿੰਗ ਹੋਵੇਗੀ। ਸੀ-ਵੋਟਰ ਵੱਲੋਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ-ਬੀ ਨੂੰ ਸਿਰਫ਼ ਇੱਕ ਸੀਟ ਦੇਣ ਬਾਰੇ ਉਨ੍ਹਾਂ ਕਿਹਾ ਕਿ ਸੀ-ਵੋਟਰ ਕੌਣ ਹੈ।

ਮੌਸਮ ਵਿਭਾਗ ਵਲੋਂ ਪੰਜਾਬ-ਹਰਿਆਣਾ ‘ਚ ਮੁੜ ਤੋਂ ਮੀਂਹ ਸੰਬੰਧੀ ਅਲਰਟ ਜਾਰੀ

0

ਕੁੱਝ ਦਿਨ ਲਗਾਤਾਰ ਧੁੱਪ ਨਿਕਲਣ ਕਾਰਨ ਠੰਡ ਘੱਟ ਗਈ ਹੈ ਪਰ ਮੌਸਮ ਵਿਭਾਗ ਵਲੋਂ ਇੱਕ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਹੁਣ ਪੰਜਾਬ ਤੇ ਹਰਿਆਣਾ ‘ਚ ਇੱਕ ਵਾਰ ਫਿਰ ਤੋਂ ਠੰਢ ਵਧਣ ਦੀ ਸੰਭਾਵਨਾ ਹੈ।

ਦੱਸਿਆ ਜਾ ਰਿਹਾ ਹੈ ਕਿ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਆਈਐੱਮਡੀ ਨੇ ਦੱਸਿਆ ਕਿ ਸੂਬੇ ਵਿਚ 18 ਫਰਵਰੀ ਨੂੰ ਹਲਕਾ ਮੀਂਹ ਪੈ ਸਕਦਾ ਹੈ ਪਰ 19 ਤੋਂ 21 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੇ ਨਾਲ ਗੜੇ ਪੈ ਸਕਦੇ ਹਨ।

ਮੌਸਮ ਵਿਭਾਗ ਨੇ ਸੂਬੇ ਵਿੱਚ ਓਰੈਂਜ ਅਲਰਟ ਜਾਰੀ ਕੀਤਾ ਹੈ। ਇਹ ਅਲਰਟ ਅੱਠ ਜ਼ਿਲ੍ਹਿਆਂ ਲਈ ਰਹੇਗਾ। ਨਾਲ ਹੀ ਬਾਕੀ ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਰਹੇਗਾ। ਪੱਛਮੀ ਗੜਬੜੀ ਕਾਰਨ ਮੀਂਹ ਪਵੇਗਾ। 18 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 19 ਫਰਵਰੀ ਤੋਂ ਪੰਜਾਬ, ਚੰਡੀਗੜ੍ਹ, ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਪਾਣੀਪਤ, ਸੋਨੀਪਤ, ਯਮੁਨਾਨਗਰ ਅਤੇ ਕਰਨਾਲ ਜ਼ਿਲ੍ਹਿਆਂ ਵਿਚ ਮੌਸਮ ਵਿਚ ਬਦਲਾਅ ਆਉਣ ਦੀ ਸੰਭਾਵਨਾ ਹੈ। ਮੀਂਹ ਤੇ ਨਾਲ-ਨਾਲ ਗੜ੍ਹੇ ਵੀ ਪੈ ਸਕਦੇ ਹਨ।

ਪਰ 19 ਤੋਂ 21 ਫਰਵਰੀ ਤੱਕ ਜ਼ਿਆਦਾਤਰ ਥਾਵਾਂ ‘ਤੇ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਖਾਸ ਤੌਰ ‘ਤੇ 19 ਫਰਵਰੀ ਨੂੰ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ । ਇਸੇ ਤਰ੍ਹਾਂ ਹਰਿਆਣਾ ਵਿਚ ਵੀ ਇਕ ਵਾਰ ਫਿਰ ਤੋਂ ਮੌਸਮ ਵਿਚ ਤਬਦੀਲੀ ਆ ਸਕਦੀ ਹੈ। IMD ਨੇ 18 ਤੇ 19 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਇਸੇ ਤਰ੍ਹਾਂ ਚੰਡੀਗੜ੍ਹ ਸਣੇ 5 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਨਾਲ ਗੜ੍ਹੇ ਵੀ ਪੈ ਸਕਦੇ ਹਨ।

ਪੰਜਾਬ ਸਰਕਾਰ ਦਾ PSPCL ਮੁਲਾਜ਼ਮਾਂ ਨੂੰ ਵੱਡਾ ਤੋਹਫਾ

0

ਪੰਜਾਬ ਸਰਕਾਰ ਵੱਲੋਂ ਪੀਐੱਸਪੀਸੀਐੱਲ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮਾਨ ਸਰਕਾਰ ਹਮੇਸ਼ਾ ਤੋਂ ਮੁਲਾਜ਼ਮਾਂ ਦੀ ਭਲਾਈ, ਮੁਸ਼ਕਲਾਂ ਤੇ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਮੁਲਾਜ਼ਮਾਂ ਦੀ ਸ਼ੁਰੂਆਤੀ ਤਨਖਾਹ ਦੇ ਸਕੇਲ ਵਿੱਚ ਅਹਿਮ ਵਾਧੇ ਕਰਨ ਦਾ ਐਲਾਨ ਕੀਤਾ ਹੈ। PSPCL ਦੇ ਅਧਿਕਾਰੀਆਂ ਦੀਆਂ ਤਨਖਾਹਾਂ ‘ਚ ਵੱਡੇ ਪੱਧਰ ‘ਤੇ ਵਾਧਾ ਕੀਤਾ ਗਿਆ ਹੈ।

ਇਸ ਲੜੀ ਹੇਠ ਜੂਨੀਅਰ ਇੰਜੀਨੀਅਰਾਂ ਦੀ ਸ਼ੁਰੂਆਤੀ ਤਨਖਾਹ ਰੁ.17,450 ਤੋਂ ਵਧਾ ਕੇ ਰੁ.19,260 ਕੀਤੀ ਗਈ। ਡਿਵੀਜ਼ਨਲ ਸੁਪਰਡੈਂਟ ਅਕਾਊਂਟਸ, ਰੈਵੇਨਿਊ ਅਕਾਊਂਟੈਂਟ ਆਦਿ ਦੀ ਸ਼ੁਰੂਆਤੀ ਤਨਖਾਹ ਰੁ.17,960 ਤੋਂ ਵਧਾ ਕੇ ਰੁ.19,260 ਕੀਤੀ ਗਈ ਸੁਪਰਡੈਂਟ ਗ੍ਰੇਡ-2, ਪੀਏ, ਐੱਸਏਐੱਸ ਅਕਾਉਂਟਸ ਆਦਿ ਦੀ ਸ਼ੁਰੂਆਤੀ ਤਨਖਾਹ ਰੁ.18,690 ਤੋਂ ਵਧਾ ਕੇ ਰੁ.19,260 ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਿੱਤੀ। ਉਨ੍ਹਾਂ ਕਿਹਾ ਕਿ PSPCL ਦੇ ਮੁਲਾਜ਼ਮਾਂ ਵੱਲੋਂ ਆਪਣੇ ਤਨਖਾਹ ਦੇ ਸਕੇਲ ਵਿਚ ਵਾਧਾ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਜਿਸ ਦੇ ਜਵਾਬ ਵਿਚ ਪੰਜਾਬ ਸਰਕਾਰ ਨੇ ਵੱਡੇ ਪੱਧਰ ਉਤੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਹੈ।

ਇਸ ਮੌਕੇ ਮੰਤਰੀ ਹਰਭਜਨ ਸਿੰਘ ਈਟੀਓ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧਤਾ ਦੀ ਦੁਹਰਾਇਆ। ਬਿਜਲੀ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਕਰਮਚਾਰੀਆਂ ਦੀਆਂ ਉੱਚਿਤ ਪਰੇਸ਼ਾਨੀਆਂ ਅਤੇ ਮੰਗਾਂ ਨੂੰ ਹੱਲ ਕਰਨ, ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਉਚਿਤ ਮੁਆਵਜ਼ਾ ਅਤੇ ਮਾਨਤਾ ਦੇਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਹੈ।

 

ਅਦਾਲਤ ‘ਚ ਪੇਸ਼ ਹੋਏ ਦਿੱਲੀ ਦੇ CM ਅਰਵਿੰਦ ਕੇਜਰੀਵਾਲ, 16 ਮਾਰਚ ਨੂੰ ਅਗਲੀ ਸੁਣਵਾਈ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ ਕੋਰਟ ‘ਚ ਅੱਜ ਪੇਸ਼ੀ ਹੋਈ ਹੈ। ਜਾਣਕਾਰੀ ਅਨੁਸਾਰ ਦਿੱਲੀ ਦੀ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਦਰਜ ਕਰਵਾਈ ਗਈ ਇਕ ਸ਼ਿਕਾਇਤ ਦੇ ਸੰਬੰਧ ‘ਚ ਉਨ੍ਹਾਂ ਨੂੰ ਸ਼ਨੀਵਾਰ ਨੂੰ ਕੋਰਟ ਦੇ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ੀ ਤੋਂ ਛੋਟ ਦੀ ਮਨਜ਼ੂਰੀ ਦੇ ਦਿੱਤੀ।

ਜਾਣਕਾਰੀ ਅਨੁਸਾਰ ਈ.ਡੀ. ਨੇ ਆਪਣੀ ਸ਼ਿਕਾਇਤ ‘ਚ ਕਿਹਾ ਸੀ ਕਿ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਕੇਜਰੀਵਾਲ, ਖ਼ੁਦ ਨੂੰ ਭੇਜੇ ਗਏ ਸੰਮਨ ਦੀ ਪਾਲਣਾ ਨਹੀਂ ਕਰ ਰਹੇ ਹਨ।

ਐਡੀਸ਼ਨਲ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ ਦਿਵਿਆ ਮਲਹੋਤਰਾ ਨੇ ਕੇਜਰੀਵਾਲ ਨੂੰ ਉਦੋਂ ਇਹ ਰਾਹਤ ਦਿੱਤੀ, ਜਦੋਂ ‘ਆਪ’ ਨੇਤਾ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਅਦਾਲਤ ਦੇ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਨੇ ਦਿਨ ਭਰ ਲਈ ਨਿੱਜੀ ਤੌਰ ‘ਤੇ ਪੇਸ਼ੀ ਤੋਂ ਛੋਟ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਜਾਰੀ ਹੈ ਅਤੇ ਅਜਿਹੇ ‘ਚ ਉਹ ਅਦਾਲਤ ਦੇ ਸਾਹਮਣੇ ਪੇਸ਼ ਹੋਣ ‘ਚ ਅਸਮਰੱਥ ਹਨ।

ਕੇਜਰੀਵਾਲ ਵਲੋਂ ਪੇਸ਼ ਸੀਨੀਅਰ ਐਡਵੋਕੇਟ ਰਮੇਸ਼ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਗਲੀ ਤਾਰੀਖ਼ ‘ਤੇ ਸਿੱਧੇ ਤੌਰ ‘ਤੇ ਪੇਸ਼ ਹੋਣਗੇ।

ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਾਰੀਖ਼ 16 ਮਾਰਚ ਤੈਅ ਕੀਤੀ ਹੈ। ਈ.ਡੀ. ਨੇ ਆਪਣੀ ਸ਼ਿਕਾਇਤ ‘ਚ ਦੋਸ਼ ਲਗਾਇਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਜਾਣਬੁੱਝ ਕੇ ਸੰਮਨ ਦੀ ਪਾਲਣਾ ਨਹੀਂ ਕਰ ਰਹੇ ਹਨ ਅਤੇ ਬੇਵਜ੍ਹਾ ਦੇ ਬਹਾਨੇ ਬਣਾ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਵਰਗਾ ਉੱਚੇ ਦਰਜੇ ਦਾ ਜਨ ਪ੍ਰਤੀਨਿਧੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਇਸ ਨਾਲ ਆਮ ਆਦਮੀ ਲਈ ਇਕ ਗਲਤ ਉਦਾਹਰਣ ਪੇਸ਼ ਹੋਵੇਗੀ। ਜੱਜ ਨੇ ਪਹਿਲਾਂ ਕਿਹਾ ਸੀ,”ਸ਼ਿਕਾਇਤ ਦੇ ਵਿਸ਼ੇ ਅਤੇ ਰਿਕਾਰਡ ‘ਤੇ ਰੱਖੀ ਗਈ ਸਮੱਗਰੀ ਨਾਲ, ਪਹਿਲੀ ਨਜ਼ਰ ਭਾਰਤੀ ਦੰਡਾਵਲੀ ਦੀ ਧਾਰਾ 174 ਦੇ ਅਧੀਨ ਅਪਰਾਧ ਬਣਦਾ ਹੈ ਅਤੇ ਦੋਸ਼ੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕਾਰਵਾਈ ਲਈ ਕਾਫ਼ੀ ਆਧਾਰ ਹੈ।

ਕੇਜਰੀਵਾਲ ਨੂੰ ਆਈ.ਪੀ.ਸੀ. ਦੀ ਧਾਰਾ 174 ਦੇ ਅਧੀਨ ਅਪਰਾਧ ਦੇ ਮਾਮਲੇ ‘ਚ 17 ਫਰਵਰੀ 2024 ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰਨ।” ਧਾਰਾ 174 ਕਿਸੇ ਲੋਕ ਸੇਵਕ ਦੇ ਆਦੇਸ਼ ਦੀ ਪਾਲਣਾ ਨਹੀਂ ਕਰਨ ਨਾਲ ਸੰਬੰਧਤ ਹੈ। ਸੰਮਨ ਦੀ ਪਾਲਣਾ ਨਾ ਕਰਨ ‘ਤੇ ਈਡੀ ਨੇ 3 ਫਰਵਰੀ ਨੂੰ ਕੇਜਰੀਵਾਲ ਖ਼ਿਲਾਫ਼ ਨਵੀਂ ਸ਼ਿਕਾਇਤ ਦਰਜ ਕਰਵਾਈ ਸੀ। ‘ਆਪ’ ਕਨਵੀਨਰ ਨੇ ਪਹਿਲਾਂ ਈਡੀ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਜਾਰੀ ਕੀਤੇ ਸੰਮਨਾਂ ਨੂੰ ‘ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ’ ਕਿਹਾ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਸੰਮਨ ਦਾ ਮਕਸਦ ਉਸ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਹੈ।