Home Blog Page 1693

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

0

ਦੇਰ ਰਾਤ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਦੋਵਾਂ ਵਿਦੇਸ਼ ਮੰਤਰੀਆਂ ਦੀ ਇਹ ਮੁਲਾਕਾਤ ਜਰਮਨੀ ‘ਚ ਆਯੋਜਿਤ ਮਿਊਨਿਖ ਸੁਰੱਖਿਆ ਸੰਮੇਲਨ ‘ਚ ਹੋਈ।

ਜਾਣਕਾਰੀ ਅਨੁਸਾਰ ਇਹ ਕਾਨਫਰੰਸ 16 ਤੋਂ 18 ਫਰਵਰੀ ਤੱਕ ਚੱਲੇਗੀ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਤੇ ਚਰਚਾ ਕੀਤੀ। ਦਰਅਸਲ ਜੂਨ 2023 ‘ਚ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।

ਜੈਸ਼ੰਕਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਿਖਆ ਕਿ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਹਾਂ ਦੇਸ਼ਾਂ ਦੇ ਸਬੰਧਾਂ ਦੀ ਮੌਜੂਦਾ ਸਥਿਤੀ ‘ਤੇ ਚਰਚਾ ਕੀਤੀ।ਉਨ੍ਹਾਂ ਕਿਹਾ ਕਿ ਅਸੀਂ ਗਲੋਬਲ ਮੁੱਦਿਆਂ ‘ਤੇ ਵੀ ਚਰਚਾ ਕੀਤੀ।

ਕਿਸਾਨ ਅੱਜ 3 BJP ਆਗੂਆਂ ਦੇ ਘਰਾਂ ਦਾ ਕਰਨਗੇ ਘਿਰਾਓ, ਟੋਲ ਪਲਾਜ਼ੇ ਵੀ ਹੋਣਗੇ ਫਰੀ

0

ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉਹ ਆਪਣੀਆਂ ਮੰਗਾਂ ‘ਤੇ ਡੱਟੇ ਹਨ।ਦੱਸ ਦਈਏ ਕਿ ਅੱਜ 17 ਫਰਵਰੀ ਕਿਸਾਨ ਅੰਦੋਲਨ ਦਾ ਪੰਜਵਾਂ ਦਿਨ ਹੈ।

ਪੰਜਾਬ ਦੇ ਕਿਸਾਨ ਦਿੱਲੀ ਜਾਣ ਦੀ ਜ਼ਿੱਦ ਨਾਲ ਸ਼ੰਭੂ ਬਾਰਡਰ ‘ਤੇ ਖੜ੍ਹੇ ਹਨ। ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ।ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋ ਗਈ ਹੈ।

ਬੀਤੇ ਦਿਨੀ ਉਗਰਾਹਾਂ ਜੱਥੇਬੰਦੀ ਵਲੋਂ ਟੋਲ ਪਲਾਜ਼ੇ ਫਰੀ ਕਰਵਾਉਣ ਬਾਰੇ ਕਿਹਾ ਗਿਆ ਸੀ।ਉਹ 2 ਦਿਨਾਂ ਲਈ ਪੰਜਾਬ ਦੇ ਸਾਰੇ ਟੋਲ ਫਰੀ ਕਰਵਾਉਣਗੇ।

ਇਸ ਤੋਂ ਇਲਾਵਾ ਕਿਸਾਨ ਅੱਜ ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰਾਂ ਦਾ ਘਿਰਾਓ ਕਰਨਗੇ।

ਬੀਕੇਯੂ (ਚੜੂਨੀ) ਹਰਿਆਣਾ ਦੀਆਂ ਤਹਿਸੀਲਾਂ ਵਿੱਚ ਟਰੈਕਟਰ ਮਾਰਚ ਕੱਢੇਗੀ।ਕਿਸਾਨ ਦੀਆਂ ਮੰਗਾਂ ਸੰਬੰਧੀ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਭਲਕੇ ਐਤਵਾਰ (18 ਫਰਵਰੀ) ਨੂੰ ਚੰਡੀਗੜ੍ਹ ਵਿਖੇ ਚੌਥੀ ਮੀਟਿੰਗ ਹੋਵੇਗੀ।

ਅੰਦੋਲਨ ਦੇ ਚੌਥੇ ਦਿਨ ਜਦੋਂ ਕਿਸਾਨਾਂ ਨੇ ਬੈਰੀਕੇਡਾਂ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਗੋਲੇ ਫਟਣ ਨਾਲ ਕਈ ਕਿਸਾਨ ਜ਼ਖਮੀ ਹੋ ਗਏ।

ਭਰਾ ਦੀ ਮੌਤ ਦੀ ਖਬਰ ਸੁਣ ਦੂਜੇ ਭਰਾ ਨੇ ਵੀ ਤੋੜਿਆ ਦਮ,ਇੱਕੋ ਦਿਨ ਕੀਤਾ ਦੋਵਾਂ ਦਾ ਸਸਕਾਰ

0

ਅੱਜ ਦੇ ਸਮੇਂ ‘ਚ ਜਦੋਂ ਜ਼ਮੀਨਾਂ ਕਰਕੇ ਇੱਕ ਇੱਕ ਭਰਾ ਦੂਜੇ ਭਰਾ ਦੀ ਜਾਨ ਦਾ ਦੁਸ਼ਮਣ ਬਣਦਾ ਜਾ ਰਿਹਾ ਹੈ। ਉੱਥੇ ਹੀ ਦੋ ਭਰਾਵਾਂ ਦੇ ਅਜਿਹੇ ਪਿਆਰ ਦੀ ਖਬਰ ਸਾਹਮਣੇ ਆਈ ਹੈ ਕਿ ਇੱਕ ਭਰਾ ਦੀ ਮੌਤ ਦੀ ਖਬਰ ਜਦੋਂ ਭਰਾ ਤੱਕ ਪਹੁੰਚੀ ਤਾਂ ਉਹ ਦਰਦ ਸਹਿਣ ਨਾ ਕਰ ਸਕਿਆ ਤੇ ਉਸਨੇ ਵੀ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਪੈਂਦੇ ਪਿੰਡ ਅਲੀ ਨੰਗਲ ਵਿੱਚ ਉਸ ਵੇਲੇ ਮਾਹੌਲ ਗਮਗੀਨ ਹੋ ਗਿਆ ਜਦੋਂ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਭਰਾਵਾਂ ਦੇ ਚਚੇਰੇ ਭਰਾ ਅਤੇ ਰਿਸ਼ਤੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ (42 )ਪੁੱਤਰ ਰਤਨ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ ਜਿਸ ਨੂੰ ਇੱਕ ਦਮ ਘਬਰਾਹਟ ਮਹਿਸੂਸ ਹੋਈ ਤਾਂ ਉਸ ਨੂੰ ਤੁਰੰਤ ਬਟਾਲਾ ਦੇ ਨਿਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸਿਤ ਕਰ ਦਿੱਤਾ।

ਉਨਾਂ ਦੱਸਿਆ ਕਿ ਜਦ ਉਸਦੀ ਮੌਤ ਦੀ ਖਬਰ ਉਸਦੇ ਵੱਡੇ ਭਰਾ ਸੁਖਵਿੰਦਰ ਸਿੰਘ ਨੂੰ ਦਿੱਤੀ ਗਈ ਜੋ ਕਿ ਲੁਧਿਆਣਾ ਦੀ ਇੱਕ ਨਿੱਜੀ ਕੰਪਨੀ ਵਿੱਚ ਡਰਾਈਵਰ ਦੀ ਨੌਕਰੀ ਕਰਦਾ ਹੈ ਤਾਂ ਉਸ ਵੱਲੋਂ ਭਰਾ ਦੀ ਮੌਤ ਦਾ ਦੁੱਖ ਨਾ ਸਹਾਰਦੇ ਹੋਏ ਉਸ ਨੂੰ ਇਕਦਮ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਵੀ ਕੰਪਨੀ ਦੇ ਅਧਿਕਾਰੀਆਂ ਵੱਲੋਂ ਚੰਡੀਗੜ੍ਹ ਵਿਖੇ ਲਿਜਾਇਆ ਗਿਆ ਜਿੱਥੇ ਕਿ ਉਸ ਨੂੰ ਵੀ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਅੱਜ ਜਦੋਂ ਦੋਵਾਂ ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਸਮਸਾਨ ਘਾਟ ਅੰਤਮ ਸੰਸਕਾਰ ਲਈ ਲਿਆਂਦੀਆਂ ਗਈਆਂ ਤਾਂ ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਸੀ ਤੇ ਉੱਥੇ ਹੀ ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਇੱਕੋ ਚਿਖਾ ਵਿੱਚ ਚਿਣ ਕੇ ਅਗਨੀ ਭੇਟ ਕਰ ਦਿੱਤਾ ਗਿਆ।ਇਸ ਮੌਕੇ ਵੱਡੀ ਗਿਣਤੀ ਚ ਰਿਸ਼ਤੇਦਾਰਾਂ ਸੱਜਣਾਂ ਮਿੱਤਰਾਂ ਵੱਲੋਂ ਸੁਖਵਿੰਦਰ ਸਿੰਘ ਅਤੇ ਬਲਜਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।

ਇਸ ਮੌਕੇ ਪਰਵਾਰਕ ਮੈਂਬਰਾਂ ਨੇ ਕੰਪਨੀ ਅਧਿਕਾਰੀਆਂ ਤੋ ਮੰਗ ਕੀਤੀ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੰਪਨੀ ਵਿੱਚ ਨੌਕਰੀ ਦਿੱਤੀ ਜਾਵੇ ਤਾਂ ਕਿ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।

ਹਰਵਿੰਦਰ ਸਿੰਘ ਜੌਹਲ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਜੋਂ ਚੋਣ

0

ਮੁਹਾਲੀ ਦੇ ਵਸਨੀਕ 38 ਸਾਲਾ ਹਰਵਿੰਦਰ ਸਿੰਘ ਜੌਹਲ ਨੇ ਦਿੱਲੀ ਹਾਇਰ ਜੁਡੀਸ਼ੀਅਲ ਸਰਵਿਸਿਜ਼ ਮੇਨ ਇਮਤਿਹਾਨ 2024 ‘ਚ ਪਹਿਲਾ ਰੈਂਕ ਪ੍ਰਾਪਤ ਕੀਤਾ ਹੈ। ਦਿੱਲੀ ਦੇ ਐਨਸੀਟੀ ‘ਚ ਇੱਕ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਚੁਣਿਆ ਗਿਆ ਹੈ।

ਉਨ੍ਹਾਂ ਸਕੂਲੀ ਪੜ੍ਹਾਈ ਚੰਡੀਗੜ੍ਹ ਤੋਂ ਪੂਰੀ ਕੀਤੀ ਤੇ 2008 ‘ਚ ਯੂਆਈਪੀਐਸ ਸੰਸਥਾ ਤੋਂ ਫਾਰਮਾਸਿਊਟੀਕਲ ਸਾਇੰਸਜ਼ ‘ਚ ਗ੍ਰੈਜੂਏਸ਼ਨ ਕੀਤੀ। ਸਾਲ 2009-10 ਵਿੱਚ ਯੂਨੀਵਰਸਿਟੀ ਬਿਜ਼ਨਸ ਸਕੂਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਮਬੀਏ ਕੀਤੀ।

ਜੋਗਿੰਦਰ ਸਿੰਘ ਉਗਰਾਹਾਂ ਜਥੇਬੰਦੀ ਦਾ ਵੱਡਾ ਐਲਾਨ, ਕੱਲ੍ਹ ਤੋਂ ਪੰਜਾਬ ਭਰ ਦੇ ਟੋਲ ਪਲਾਜ਼ੇ 2 ਦਿਨ ਕਰਵਾਉਣਗੇ ਫਰੀ

0

ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦਾ ਅੱਜ ਚੌਥਾ ਦਿਨ ਹੈ। ਅੱਜ ਜਿੱਥੇ ਕਿਸਾਨਾਂ ਵਲੋਂ ਭਾਰਤ ਬੰਦ ਕੀਤਾ ਗਿਆ, ਉੱਥੇ ਹੀ ਅੱਜ ਜੋਗਿੰਦਰ ਸਿੰਘ ਉਗਰਾਹਾਂ ਜਥੇਬੰਦੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ ਕੱਲ੍ਹ ਤੋਂ ਪੰਜਾਬ ਭਰ ਦੇ ਟੋਲ ਪਲਾਜ਼ੇ 2 ਦਿਨਾਂ ਲਈ ਫਰੀ ਕਰਵਾਉਣਗੇ।

ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਕੱਤਰੇਤ ਕੀਤਾ ਬੰਦ

0

ਭਾਰਤ ਬੰਦ ਦੇ ਸੱਦੇ ਤੇ ਅੱਜ ਸਵੇਰੇ 9 ਵੱਜੇ ਪੰਜਾਬ ਸਕੱਤਰੇਤ ਦੀ ਜੁਆਂਇੰਟ ਐਕਸ਼ਨ ਕਮੇਟੀ ਨੇ ਪੰਜਾਬ ਸਿਵਲ ਸਕੱਤਰੇਤ ਦੇ ਗੇਟ ਬੰਦ ਕਰਕੇ ਰੈਲੀ ਸ਼ੁਰੂ ਕਰ ਦਿੱਤੀ ਅਤੇ ਸਕੱਤਰੇਤ ਦਾ ਸਾਰਾ ਕੰਮ ਠੱਪ ਕਰ ਦਿਤਾ ਗਿਆ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਇਸ ਰੈਲੀ ਦੇ ਕਾਰਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਇਕ ਅਹਿਮ ਮੀਟਿੰਗ ਜੋ ਸਕੱਤਰੇਤ ਵਿਖੇ ਸਵੇਰੇ 11:00 ਵਜੇ ਹੋਣੀ ਸੀ ਉਹ ਵੀ ਮੁਲਤਵੀ ਕਰਨੀ ਪਈ। ਸਕੱਤਰੇਤ ਦੇ ਮੁਲਾਜ਼ਮਾ ਵਿਚ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਗੁੱਸਾ ਦੇਖਣ ਨੂੰ ਮਿਲਿਆ।

ਇਸ ਰੈਲੀ ਦੀ ਖਾਸੀਅਤ ਇਹ ਰਹੀ ਕਿ ਇਸ ਰੈਲੀ ਦੌਰਾਨ ਮੁੱਖ ਮੰਤਰੀ ਨੂੰ ਸੰਬੋਧਿਤ ਹੁੰਦੇ ਹੋਏ ਹਜ਼ਾਰਾਂ ਦੀ ਤਾਦਾਤ ਵਿਚ ਬੈਠੇ ਮੁਲਾਜ਼ਮਾਂ ਰਾਹੀਂ ਹੱਥ ਖੜੇ ਕਰਵਾ ਕੇ ਸੰਸਦੀ ਚੋਣਾ ਵਿਚ ਵੋਟ ਪਾਉਣ ਲਈ ਸਰਵੇ ਕਰਵਾਇਆ ਗਿਆ।

ਇਸ ਸਰਵੇ ਵਿਚ ਮੁਲਾਜਮਾਂ ਨੇ ਆਮ ਆਦਮੀ ਪਾਰਟੀ ਨੂੰ 2024 ਦੀਆਂ ਸੰਸਦੀ ਚੋਣਾ ਵਿਚ ਵੋਟਾਂ ਨਾ ਪਾਉਣ ਦੇ ਹੱਕ ਵਿਚ ਹੱਥ ਖੜੇ ਕਰਕੇ 100 ਪ੍ਰਤੀਸ਼ਤ ਹਾਮੀ ਭਰੀ। ਬੁਲਾਰਿਆ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਜਲਦੀ ਹੀ ਉਹਨਾ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਕ ਹਫਤੇ ਉਪਰੰਤ ਅਜਿਹੇ ਸੈਂਕੜੇ ਸਰਵੇ ਕਰਵਾ ਕੇ ਅਤੇ ਵੱਡੇ ਐਕਸ਼ਨਾ ਰਾਹੀਂ 2024 ਦੀਆਂ ਸੰਸਦੀ ਚੋਣਾ ਵਿਚ ਆਪ ਸਰਕਾਰ ਦਾ ਭੋਗ ਪਾਉਣ ਲਈ ਜਤਨ ਆਰੰਭ ਦਿੱਤੇ ਜਾਣਗੇ।

ਇਸ ਰੈਲੀ ਵਿਚ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਤੇ ਲੈਂਦੇ ਹੋਏ ਤਕਰੀਰਾਂ ਕਰਦੇ ਹੋਏ ਕਿਹਾ ਕੀ ਇਹ ਪਾਰਟੀ ਝੁੱਠ ਮਾਰਨ ਅਤੇ ਮੁਲਾਜ਼ਮਾ ਦਾ ਸੋਸਣ ਕਰਨ ਵਿਚ ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੂੰ ਵੀ ਪਿੱਛੇ ਛੱਡ ਗਈ ਹੈ। ਉਹਨਾ ਵੱਲੋਂ ਦੋਸ਼ ਲਗਾਇਆ ਗਿਆ ਕਿ ਆਪ ਪਾਰਟੀ ਨੇ ਪੰਜਾਬ ਦੀ ਸੱਤਾ ਤੇ ਕਾਬਜ ਹੋਣ ਲਈ ਮੁਲਾਜਮਾ ਨਾਲ ਕਈ ਵਾਅਦੇ ਕੀਤੇ ਅਤੇ ਮੁਲਾਜ਼ਮਾ ਦੀਆਂ ਰੈਲੀਆਂ ਵਿਚ ਸ਼ਾਮਿਲ ਹੋ ਕੇ ਬਾਕੀ ਰਾਜਨੀਤਕ ਪਾਰਟੀਆਂ ਤੇ ਦੋਸ਼ ਲਗਾਇਆ ਸੀ ਕੀ ਉਹ ਪੰਜਾਬ ਤੇ ਮੁਲਾਜ਼ਮਾ ਨਾਲ ਧੋਖਾ ਕਰ ਰਹੀਆਂ ਹਨ ਅਤੇ ਮੁਲਾਜ਼ਮਾ ਦੀਆਂ ਹੱਕੀ ਮੰਗਾਂ ਦੇਣ ਤੋਂ ਮੁਨਕਰ ਹਨ।

ਜਦੋਂ ਕਿ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਸੱਤਾ ਤੇ ਕਾਬਜ ਹੋ ਕੇ ਉਹ ਸਭ ਕਰ ਰਹੀ ਹੈ ਜੋ ਕਿ ਰਿਵਾਇਤੀ ਪਾਰਟੀਆਂ ਕਰਦੀਆਂ ਸਨ। ਬੁਲਾਰਿਆ ਨੇ ਆਖਿਆ ਕੀ ਮੁਲਾਜਮਾ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ, 15.01.2015 ਦਾ ਪੱਤਰ ਵਾਪਸ ਲੈਣਾ, ਜਿਹਨਾ ਮੁਲਾਜ਼ਮਾ ਨੂੰ ਪਦ-ਉੱਨਤੀ ਤੇ 15% ਪੇਅ ਕਮਿਸ਼ਨ ਦਾ ਲਾਭ ਪ੍ਰਾਪਤ ਨਹੀਂ ਹੋਇਆ ਉਹਨਾ ਨੂੰ ਇਸ ਦਾ ਲਾਭ ਦੇਣਾ, ਡੀ.ਏ ਦੀਆਂ ਬਕਾਇਆ ਕਿਸਤਾ ਅਤੇ ਏਰੀਅਰ ਰਲੀਜ਼ ਕਰਨਾ ਆਦਿ ਜਿਊ ਦੀਆਂ ਤਿਊ ਬਕਾਇਆ ਹਨ।

ਮੁਲਾਜ਼ਮ ਆਗੂਆਂ ਨੇ ਪ੍ਰੈਸ ਨੂੰ ਦਸਿਆ ਕਿ ਜੇਕਰ ਪ੍ਰਸਾਸਨ ਜਾਂ ਸਰਕਾਰ ਨੇ ਉਹਨਾ ਦੀਆਂ ਮੰਗਾਂ ਵੱਲ ਅਗਲੇ ਹਫਤੇ ਧਿਆਨ ਨਾ ਦਿਤਾ ਤਾਂ ਅਗਲੇ ਹਫਤੇ ਦੇ ਅਖੀਰ ਵਿਚ ਸਕੱਤਰੇਤ-2 ਵਿਖੇ ਰੈਲੀ ਕਰਨ ਉਪਰੰਤ ਪੰਜਾਬ ਭਰ ਵਿਚ ਸਰਕਾਰ ਵਿਰੁੱਧ ਮੁਲਾਜ਼ਮ ਲਹਿਰ ਖੜੀ ਕਰ ਦਿੱਤੀ ਜਾਵੇਗੀ।

ਇਸ ਰੈਲੀ ਨੂੰ ਮੁਲਾਜਮ ਆਗੂ ਸੁਖਚੈਨ ਖਹਿਰਾ, ਮਨਜੀਤ ਰੰਧਾਵਾ, ਮਲਕੀਤ ਔਜਲਾ, ਸ਼ੁਸ਼ੀਲ ਫੌਜੀ, ਸਾਹਿਲ ਸਰਮਾ, ਕੁਲਵੰਤ ਸਿੰਘ, ਅਲਕਾ ਚੋਪੜਾ, ਸ਼ੁਦੇਸ਼ ਕੁਮਾਰੀ, ਜਸਬੀਰ ਕੌਰ, ਅਮਨਦੀਪ ਕੌਰ, ਜਗਦੀਪ ਸੰਗਰ, ਨਵਪ੍ਰੀਤ ਸਿੰਘ, ਮਨਵੀਰ ਸਿੰਘ, ਇੰਦਰਪਾਲ ਭੰਗੂ, ਸੰਦੀਪ ਕੌਸ਼ਲ, ਸੰਦੀਪ ਕੁਮਾਰ, ਬਲਰਾਜ ਸਿੰਘ ਦਾਊਂ, ਜਗਤਾਰ ਸਿੰਘ, ਜਸਵੀਰ ਸਿੰਘ, ਮਹੇਸ਼ ਚੰਦਰ ਅਤੇ ਬਜਰੰਗ ਨੇ ਸੰਬੋਧਤ ਕੀਤਾ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ

0
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਬਾਬਤ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਅਹਿਮ ਮੀਟਿੰਗ ਕੀਤੀ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ “ਇਸ ਵਾਰ 70 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
ਸਿਬਿਨ ਸੀ. ਨੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਲਈ ਕੋਸ਼ਿਸ਼ਾਂ ਤੇਜ਼ ਕਰਨ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਦੌਰਾਨ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਜਿਨ੍ਹਾਂ ਇਲਾਕਿਆਂ ਵਿਚ ਵੋਟ ਪ੍ਰਤੀਸ਼ਤ ਘੱਟ ਰਹੀ ਸੀ, ਉਨ੍ਹਾਂ ਖੇਤਰਾਂ ਦੀ ਨਿਸ਼ਾਨਦੇਹੀ ਕਰਕੇ ਉੱਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਕੰਮ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਟੀਚਾ ਪ੍ਰਾਪਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਭੇਜੀਆਂ ਪਬਲੀਸਿਟੀ ਮੋਬਾਈਲ ਵੈੱਨਾਂ, ਜਾਗਰੂਕ ਮੁਹਿੰਮਾਂ ਅਤੇ ਹੋਰ ਸਾਧਨਾਂ ਦੀ ਮਦਦ ਲਈ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਲੋਕਾਂ ਨੂੰ ਵੱਧ ਤੋਂ ਵੱਧ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਚੋਣਾਂ ਵਾਲੇ ਦਿਨਾਂ ਵਿਚ ਪ੍ਰਾਪਤ ਹੋਈ ਕਿਸੇ ਵੀ ਪ੍ਰਕਾਰ ਦੀ ਸ਼ਿਕਾਇਤ ਦਾ ਨਿਪਟਾਰਾ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸਮਾਂ ਸੀਮਾ ਅੰਦਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹੇ ਸਮੇਂ-ਸਮੇਂ ‘ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਅਤੇ ਹਦਾਇਤਾਂ ਬਾਰੇ ਜਾਣੂੰ ਕਰਵਾਉਣ, ਇਸ ਨਾਲ ਸ਼ਿਕਾਇਤਾਂ ਵਿਚ ਕਮੀ ਆਵੇਗੀ।
ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਅਹਿਮ ਲੋਕਾਂ ਦੀਆਂ ਵੋਟਾਂ ਚੈੱਕ ਕਰ ਲਈਆਂ ਜਾਣ ਕਿ ਵੋਟਾਂ ਬਣੀਆਂ ਹੋਈਆਂ ਹਨ ਜਾਂ ਨਹੀਂ ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਇਸ ਬਾਬਤ ਕੋਈ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ 12 ਤੋਂ 16 ਫਰਵਰੀ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਦੀ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਸਿਖਲਾਈ ਕਰਵਾਈ ਗਈ ਹੈ।
ਸਿਬਿਨ ਸੀ. ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ-2024 ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਚੋਣਾਂ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਡੀਸੀਜ਼ ਤੋਂ ਉਨ੍ਹਾਂ ਦੀ ਫੀਡਬੈਕ ਲਈ ਅਤੇ ਵਿਚਾਰ ਜਾਣੇ। ਬਹੁਤੇ ਡਿਪਟੀ ਕਮਿਸ਼ਨਰਾਂ ਨੇ ਚੋਣ ਤਿਆਰੀਆਂ ਮੁਕੰਮਲ ਹੋਣ ਦੀ ਗੱਲ ਕਹੀ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿਚ ਥੋੜ੍ਹੀ ਕਮੀ-ਪੇਸ਼ੀ ਹੈ ਉਨ੍ਹਾਂ ਜਲਦ ਇਸ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਅਭਿਜੀਤ ਕਪਲਿਸ਼ ਅਤੇ ਸੀਈਓ ਦਫਤਰ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

ਜਲੰਧਰ ‘ਚ ਲੁਟੇਰਿਆਂ ਨੇ ਕਾਰੋਬਾਰੀ ਨੂੰ ਬਣਾਇਆ ਨਿਸ਼ਾਨਾ

0

ਜਲੰਧਰ ‘ਚ ਲੁਟੇਰਿਆਂ ਵੱਲੋਂ ਇੱਕ ਕਾਰੋਬਾਰੀ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਲ ਏਜੰਸੀ ਦੇ ਮਾਲਕ ਤੋਂ ਕਰੀਬ 4 ਲੁਟੇਰੇ 7.5 ਲੱਖ ਰੁਪਏ ਲੁੱਟ ਕੇ ਲੁਟੇਰੇ ਫਰਾਰ ਹੋ ਗਏ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿੱਕੀ ਨਾਮਕ ਵਿਅਕਤੀ ਦੇਰ ਰਾਤ ਦੁਕਾਨ ਤੋਂ ਘਰ ਜਾਣ ਲਈ ਨਿਕਲਿਆ ਤਾਂ ਅਚਾਨਕ ਕਾਰ ਕੋਲ ਇਕ ਨੌਜਵਾਨ ਆ ਗਿਆ। ਉਨ੍ਹਾਂ ਨੇ ਸੋਚਿਆ ਕਿ ਉਹ ਜਾਣਕਾਰ ਹੈ ਪਰ ਜਿਵੇਂ ਹੀ ਉਸ ਨੇ ਕਾਰ ਦਾ ਦਰਵਾਜ਼ਾ ਖੋਲ੍ਹਿਆ ਤਾਂ ਤਿੰਨ ਨਕਾਬਪੋਸ਼ ਨੌਜਵਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਆ ਗਏ।

ਉਸਨੇ ਦੱਸਿਆ ਕਿ ਇਸ ਦੌਰਾਨ ਜਾਨੋਂ ਮਾਰਨ ਦੀ ਧਮਕੀ ਦੇ ਕੇ ਲੁਟੇਰੇ ਕਾਰ ਵਿੱਚੋਂ ਪੈਸਿਆਂ ਨਾਲ ਭਰਿਆ ਬੈਗ ਕੱਢ ਕੇ ਫ਼ਰਾਰ ਹੋ ਗਏ। ਵਿੱਕੀ ਨੇ ਲੁਟੇਰਿਆਂ ਦਾ ਪਿੱਛਾ ਵੀ ਕੀਤਾ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਥਾਣਾ 1 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਯੁਕਤ ਕਿਸਾਨ ਮੋਰਚੇ ਤੇ 15 ਵੱਡੀਆਂ ਟਰੇਡ ਯੂਨੀਅਨ ਵੱਲੋਂ ਕੀਤਾ ਗਿਆ ਭਾਰਤ ਬੰਦ

0

ਅੱਜ ਸੰਯੁਕਤ ਕਿਸਾਨ ਮੋਰਚੇ ਭਾਰਤ ਤੇ 15 ਵੱਡੀਆ ਟਰੇਡ ਯੂਨੀਅਨ ਵੱਲੋਂ ਦੇਸ਼ ਵਿਆਪੀ ਅੰਦੋਲਨ ਦੌਰਾਨ ਪੂਰੇ ਭਾਰਤ ਬੰਦ ਕੀਤਾ ਗਿਆ। ਅੰਦੋਲਨ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾਕਟਰ ਦਰਸ਼ਨ ਪਾਲ ਦੀ ਅਗਵਾਈ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਪੰਜਾਬ ਵਿੱਚ 15 ਜ਼ਿਲ੍ਹਿਆਂ ਪਟਿਆਲਾ ਗੁਰਮੀਤ ਸਿੰਘ ਦਿੱਤੂਪੁਰਾ ਜਨ ਸਕੱਤਰ ਅਵਤਾਰ ਸਿੰਘ ਜੀ ਕੌਰ ਜੀ ਵਾਲਾ ਸੂਬਾ ਆਗੂ ਹਰਭਜਨ ਸਿੰਘ ਬੁੱਟਰ ਰੇਸ਼ਮ ਸਿੰਘ ਮਿੱਡਾ ਧਰਮ ਸਿੰਘ ਰੋੜੀ ਕਪੂਰਾ ਅਵਤਾਰ ਸਿੰਘ ਮਹਿਮਾ ਸੁਬਾ ਪ੍ਰੈਸ ਖੋਪਰ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਫੌਜੋਗੇ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਗੁਰਦਾਸਪੁਰ ਦੇ ਜ਼ਿਲ੍ਹਾ ਆਗੂ ਦੇ ਮਾਝੇ ਦੇ ਕਨਵੀਨਰ ਰਾਜ ਗੁਰਿੰਦਰ ਸਿੰਘ ਲਾਡੀ ਘੁਮਾਣ ਹੁਸ਼ਿਆਰਪੁਰ ਵਿੱਚ ਕੁਲਵਿੰਦਰ ਸਿੰਘ ਸਮਰਾ ਟਾਂਡਾ ਫਰੀਦਕੋਟ ਜਿਲੇ ਦੇ ਪ੍ਰਧਾਨ ਦਰਸ਼ਨ ਸਿੰਘ ਰੋੜੀਪੂਰਾ ਮੋਗਾ ਜ਼ਿਲ੍ਹੇ ਦੇ ਆਗੂ ਬਿੱਕਰ ਸਿੰਘ ਚੂੜ ਚੱਕ ਜਤਿੰਦਰ ਸਲੀਨਾ ਫਾਇਲਕਾ ਜਿਲੇ ਦੇ ਪ੍ਰਧਾਨ ਸੁਰਿੰਦਰ ਸਿੰਘ ਲਾਧੂਕਾ ਬਠਿੰਡਾ ਜਿਲੇ ਦੇ ਪ੍ਰਧਾਨ ਗੁਰਦਿੱਤ ਸਿੰਘ ਗੁਮਟੀ ਮੁਕਤਸਰ ਜਿਲੇ ਦੇ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ ਬਰਨਾਲਾ ਜਿਲੇ ਦੇ ਪ੍ਰਧਾਨ ਬਚਿੱਤਰ ਸਿੰਘ ਲਾਲੀ ਮਾਨਸਾ ਜ਼ਿਲ੍ਹੇ ਦੇ ਪ੍ਰਧਾਨ ਭਜਨ ਸਿੰਘ ਘੁੰਮਣ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪ੍ਰਧਾ ਫਤਿਹਗੜ੍ਹ ਸਾਹਿਬ ਬਰਨਾਲਾ ਮਾਨਸਾ ਸੰਗਰੂਰ ਮੁਕਤਸਰ ਫਰੀਦਕੋਟ ਬਠਿੰਡਾ ਫਾਜਲਕਾ ਫਰੀਦਕੋਟ ਮੋਗਾ ਫਿਰੋਜਪੁਰ ਤਰਨ ਤਾਰਨ ਗੁਰਦਾਸਪੁਰ ਹੁਸ਼ਿਆਰਪੁਰ 50 ਦੇ ਸੰਯੁਕਤ ਮੋਰਚੇ ਵੱਲੋਂ ਕੀਤੇ ਗਏ ਰੋਡ ਜਾਮ ਤੇ ਵੱਡੇ ਪ੍ਰਦਰਸ਼ਨਾਂ ਵਿੱਚ ਵੱਡੇ ਜਥੇ ਲੈ ਕੇ ਹਾਜਰੀ ਲਵਾਈ ਅਤੇ ਭਾਰਤ ਦੀਆਂ ਅੱਠ ਸਟੇਟਾਂ ਯੂਪੀ ਹਰਿਆਣਾ ਰਾਜਸਥਾਨ ਬਿਹਾਰ ਝਾਰਖੰਡ ਉੱਤਰਾਖੰਡ ਛੱਤੀਸਗੜ੍ਹ ਤੇ ਕਰਨਾਟਕ ਵਿੱਚ ਵੱਡੀ ਪੱਧਰ ਤੇ ਭਾਰਤ ਬੰਦ ਦੇ ਵਿੱਚ ਵੱਡੇ ਜਥੇ ਲੈ ਕੇ ਸ਼ਾਮਿਲ ਹੋਈ। ਗੁਰਮੀਤ ਸਿੰਘ ਮਹਿਮਾ ਸੂਬਾ ਜਨ ਸਕੱਤਰ ਕ੍ਰਾਂਤੀਕਾਰੀ ਕਿਸਾਨਾ ,ਕਮੇਟੀ ਮੈਂਬਰ ਸੰਯੁਕਤ ਕਿਸਾਨ ਮੋਰਚਾ ਭਾਰਤ