Home Blog Page 1694

ਕੈਨੇਡਾ ‘ਚ ਭਾਰਤੀ ਨੌਜਵਾਨ ਦੀ ਹੋਈ ਮੌ.ਤ

0

ਕੈਨੇਡਾ ‘ਚ ਇੱਕ ਭਾਰਤੀ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸ਼ੇਖ ਮੁਜ਼ੱਮਿਲ ਅਹਿਮਦ ਨਾਮ ਦੇ ਇੱਕ ਭਾਰਤੀ ਵਿਦਿਆਰਥੀ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ, ਜਿਸ ਤੋਂ ਬਾਅਦ ਉਸਦੇ ਪਰਿਵਾਰ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ ਬੇਨਤੀ ਕੀਤੀ ਹੈ।

ਮ੍ਰਿਤਕ ਨੌਜਵਾਨ ਅਹਿਮਦ (25) ਹੈਦਰਾਬਾਦ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਸੀ ਅਤੇ ਓਨਟਾਰੀਓ ਦੇ ਕਿਚਨਰ ਸਿਟੀ ਦੇ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ। ਤੇਲੰਗਾਨਾ ਆਧਾਰਿਤ ਸਿਆਸੀ ਪਾਰਟੀ ਮਜਲਿਸ ਬਚਾਓ ਤਹਿਰੀਕ (ਐੱਮ.ਬੀ.ਟੀ.) ਦੇ ਆਗੂ ਅਮਜਦ ਉੱਲਾ ਖ਼ਾਨ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਐੱਮ.ਬੀ.ਟੀ. ਆਗੂ ਨੇ ਕਿਹਾ ਕਿ ਅਹਿਮਦ ਪਿਛਲੇ ਹਫ਼ਤੇ ਤੋਂ ਬੁਖ਼ਾਰ ਨਾਲ ਪੀੜਤ ਸੀ, ਪਰ ਉਸ ਦੇ ਪਰਿਵਾਰ ਨੂੰ ਅਹਿਮਦ ਦੇ ਦੋਸਤ ਦਾ ਫ਼ੋਨ ਆਇਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਮਦਦ ਲਈ ਬੇਨਤੀ ਕਰਨ ਵਾਲਾ ਪੱਤਰ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ।

ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਅਮਜਦ ਉੱਲਾ ਖਾਨ ਨੇ ਕਿਹਾ, “ਹੈਦਰਾਬਾਦ, ਤੇਲੰਗਾਨਾ ਰਾਜ ਦਾ 25 ਸਾਲ ਦਾ ਸ਼ੇਖ ਮੁਜ਼ੱਮਿਲ ਅਹਿਮਦ ਦਸੰਬਰ 2022 ਤੋਂ ਕੈਨੇਡਾ ਦੇ ਓਨਟਾਰੀਓ ਵਿੱਚ ਕਿਚਨਰ ਸਿਟੀ ਵਿੱਚ ਵਾਟਰਲੂ ਕੈਂਪਸ ਦੇ ਕੋਨੇਸਟੋਗਾ ਕਾਲਜ ਤੋਂ ਆਈ.ਟੀ. ਵਿੱਚ ਮਾਸਟਰਜ਼ ਕਰ ਰਿਹਾ ਸੀ, ਪਿਛਲੇ ਇੱਕ ਹਫ਼ਤੇ ਤੋਂ ਉਸ ਨੂੰ ਬੁਖ਼ਾਰ ਸੀ, ਪਰ ਉਸ ਦੇ ਪਰਿਵਾਰ ਨੂੰ ਉਸਦੇ ਦੋਸਤ ਦਾ ਫ਼ੋਨ ਆਇਆ ਕਿ ਅੱਜ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ ਹੈ।

ਇਹ ਖ਼ਬਰ ਸੁਣ ਕੇ ਉਸਦੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸਦਮੇ ਵਿੱਚ ਹੈ ਅਤੇ ਤੁਹਾਨੂੰ ਬੇਨਤੀ ਹੈ ਕਿ ਤੁਸੀਂ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਟੋਰਾਂਟੋ ਵਿਚ ਭਾਰਤੀ ਕੌਂਸਲੇਟ ਜਨਰਲ ਨੂੰ ਜਲਦੀ ਤੋਂ ਜਲਦੀ ਉਸਦੀ ਮ੍ਰਿਤਕ ਦੇਹ ਨੂੰ ਹੈਦਰਾਬਾਦ ਭੇਜਣ ਲਈ ਕਹੋ।”

ਸ਼ੰਭੂ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਹੋਈ ਮੌ.ਤ

0

ਸ਼ੰਭੂ ਬਾਰਡਰ ‘ਤੇ ਇੱਕ ਕਿਸਾਨ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਅਨੁਸਾਰ ਗਿਆਨ ਸਿੰਘ ਨਾਂ ਦਾ ਕਿਸਾਨ ਰਾਤ ਟਰਾਲੀ ‘ਚ ਸੁੱਤਾ ਪਿਆ ਸੀ।

ਇਸ ਦੌਰਾਨ ਉਸਦੀ ਤਬੀਅਤ ਖਰਾਬ ਹੋ ਗਈ। ਇਸ ਤੋਂ ਬਾਅਦ ਉਕਤ ਕਿਸਾਨ ਨੂੰ ਰਾਜਪੁਰਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌ.ਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਕਿਸਾਨ ਦੀ ਪਛਾਣ 63 ਸਾਲਾ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ।

PRTC ਤੇ ਪਨਬਸ ਵਲੋਂ ਵੀ ਕਿਸਾਨਾਂ ਨੂੰ ਸਮਰਥਨ, ਕੀਤਾ ਚੱਕਾ ਜਾਮ

0

ਪੀਆਰਟੀਸੀ ਤੇ ਪਨਬਸ ਵਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ ਹੈ। ਜੇਕਰ ਤੁਸੀਂ ਅੱਜ ਕਿਤੇ ਬੱਸ ਰਾਹੀਂ ਸਫ਼ਰ ਕਰਨ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਹੈ ਤੁਹਾਡੇ ਲਈ ਖਾਸ ਹੈ, ਜਿਵੇ ਤੁਸੀਂ ਸਾਰੇ ਜਾਣਦੇ ਹੀ ਹੋ ਕਿ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਜਾਰੀ ਹੈ ਤੇ ਅੱਜ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।

ਦੱਸ ਦਈਏ ਕਿ ਇਸਦਾ ਪਨਬਸ, ਪੀਆਰਟੀਸੀ ਠੇਕਾ ਮੁਲਾਜ਼ਮਾਂ ਦੇ ਵਲੋਂ ਪੂਰਨ ਤੌਰ ‘ਤੇ ਸਮਰਥਨ ਕੀਤਾ ਗਿਆ ਹੈ ਤੇ ਓਹਨਾ ਨੇ ਇਹ ਫੈਸਲਾ ਲਿਆ ਹੈ ਕਿ ਅੱਜ ਯਾਨੀ 16 ਫਰਵਰੀ ਨੂੰ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਯੂਨੀਅਨ ਵਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਹੜਤਾਲ ਪੂਰੇ ਦਿਨ ਲਈ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਕਿਸਾਨੀ ਅੰਦੋਲਨ ਕਾਰਨ ਪਹਿਲਾਂ ਹੀ ਬੱਸ ਅੱਡਿਆਂ ‘ਤੇ ਸਰਕਾਰੀ ਬੱਸਾਂ ਦੀ ਆਵਾਜਾਈ ਘਟ ਗਈ ਹੈ ਜਿਸ ਕਾਰਨ ਪੰਜਾਬ ਤੋਂ ਇਲਾਵਾ ਲੰਬੀ ਦੂਰੀ ਤੇ ਜਾਣ ਵਾਲੀਆਂ ਬੱਸਾਂ ਦੇ ਰੂਟ ਬੰਦ ਹੋ ਗਏ ਹਨ। ਇਸ ਦੌਰਾਨ ਨਿੱਜੀ ਬੱਸ ਚਾਲਕ ਵੀ ਆਪਣੀਆਂ ਬੱਸਾਂ ਨੂੰ ਥੋੜੇ ਸਮੇਂ ਲਈ ਹੀ ਚਲਾ ਰਹੇ ਹਨ। ਜਾਣਕਾਰੀ ਮੁਤਾਬਿਕ ਜਦੋਂ ਤੱਕ ਕਿਸਾਨ ਆਪਣਾ ਧਰਨਾ ਵਾਪਸ ਨਹੀਂ ਲੈ ਲੈਂਦੇ ਉਸ ਸਮੇਂ ਤੱਕ ਇਹ ਸਿਲਸਿਲਾ ਜਾਰੀ ਰਹੇਗਾ।

ਸੰਯੁਕਤ ਕਿਸਾਨ ਮੋਰਚਾ (SKM) ਦੀ ਕਾਲ ‘ਤੇ ਭਾਰਤ ਬੰਦ

0

ਕਾਰਪੋਰੇਟ ਲੁੱਟ ਨੂੰ ਖਤਮ ਕਰਨ, ਖੇਤੀ ਬਚਾਉਣ ਅਤੇ ਭਾਰਤ ਨੂੰ ਬਚਾਉਣ ਲਈ 16 ਫਰਵਰੀ 2024 ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਪੇਂਡੂ ਬੰਦ: ਸੰਯੁਕਤ ਕਿਸਾਨ ਮੋਰਚਾ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ
ਸੰਯੁਕਤ ਕਿਸਾਨ ਮੋਰਚਾ (SKM) ਨੇ 16 ਫਰਵਰੀ 2024 ਨੂੰ ਪੇਂਡੂ ਬੰਦ ਲਈ ਹੇਠ ਲਿਖੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ:

SKM ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਕਾਰਪੋਰੇਟ ਲੁੱਟ ਨੂੰ ਖਤਮ ਕਰਨ, ਖੇਤੀ ਨੂੰ ਬਚਾਉਣ ਅਤੇ ਭਾਰਤ ਨੂੰ ਬਚਾਉਣ ਲਈ ਇਤਿਹਾਸਕ ਸੰਘਰਸ਼ ਨੂੰ ਸਫਲ ਬਣਾਉਣ ਲਈ ਸਮਰਥਨ ਅਤੇ ਸਹਿਯੋਗ ਕਰਨ।

ਪਿੰਡਾਂ ਵਿੱਚ 16.02.2024 ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ। ਸਾਰੀਆਂ ਖੇਤੀਬਾੜੀ ਗਤੀਵਿਧੀਆਂ/ਮਨਰੇਗਾ ਕੰਮਾਂ/ਪੇਂਡੂ ਕੰਮਾਂ ਲਈ ਪਿੰਡ ਬੰਦ ਰਹਿਣਗੇ; ਕੋਈ ਵੀ ਕਿਸਾਨ, ਖੇਤ ਮਜ਼ਦੂਰ ਅਤੇ ਪੇਂਡੂ ਮਜ਼ਦੂਰ ਕੰਮ ‘ਤੇ ਨਹੀਂ ਜਾਵੇਗਾ।

ਸਬਜ਼ੀਆਂ, ਹੋਰ ਫਸਲਾਂ ਦੀ ਸਪਲਾਈ ਅਤੇ ਖਰੀਦ ਮੁਅੱਤਲ ਰਹੇਗੀ; ਪਿੰਡਾਂ ਦੀਆਂ ਸਾਰੀਆਂ ਦੁਕਾਨਾਂ, ਅਨਾਜ ਮੰਡੀਆਂ, ਸਬਜ਼ੀ ਮੰਡੀਆਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ, ਪੇਂਡੂ ਉਦਯੋਗਿਕ ਅਤੇ ਸੇਵਾ ਖੇਤਰ ਦੇ ਅਦਾਰੇ ਅਤੇ ਨਿੱਜੀ ਖੇਤਰ ਦੇ ਅਦਾਰਿਆਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ।

ਬੰਦ ਦੇ ਸਮੇਂ ਦੌਰਾਨ ਸ਼ਹਿਰਾਂ ਵਿੱਚ ਦੁਕਾਨਾਂ ਅਤੇ ਅਦਾਰੇ ਬੰਦ ਰਹਿਣਗੇ।
ਸੜਕਾਂ ‘ਤੇ ਆਮ ਪਬਲਿਕ ਅਤੇ ਪ੍ਰਾਈਵੇਟ ਟਰਾਂਸਪੋਰਟ ਨਹੀਂ ਚੱਲੇਗੀ। ਇਹ ਰੂਟ ਐਂਬੂਲੈਂਸ, ਮੌਤ, ਵਿਆਹ, ਮੈਡੀਕਲ ਦੁਕਾਨਾਂ, ਅਖਬਾਰਾਂ ਦੀ ਸਪਲਾਈ, ਬੋਰਡ ਪ੍ਰੀਖਿਆਵਾਂ, ਹਵਾਈ ਅੱਡੇ ਤੱਕ ਯਾਤਰੀਆਂ ਦੀਆਂ ਐਮਰਜੈਂਸੀ ਸੇਵਾਵਾਂ ਲਈ ਖੋਲ੍ਹਿਆ ਜਾਵੇਗਾ।

ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਚੱਕਾ ਜਾਮ/ਰਸਤਾ ਰੋਕੋ ਵਿੱਚ ਕਿਸਾਨ ਮਜ਼ਦੂਰ ਅਤੇ ਹੋਰ ਵਰਗ ਸ਼ਮੂਲੀਅਤ ਕਰਨਗੇ।
ਤਹਿਸੀਲ ਅਤੇ ਜ਼ਿਲ੍ਹਾ ਕੇਂਦਰਾਂ ‘ਤੇ ਵਿਸ਼ਾਲ ਪ੍ਰਦਰਸ਼ਨ/ਰੈਲੀਆਂ ਅਤੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿੱਥੇ ਕਿਸਾਨ, ਮਜ਼ਦੂਰ ਅਤੇ ਹੋਰ ਵਰਗਾਂ ਦੇ ਲੋਕ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਹਿੱਸਾ ਲੈਣਗੇ।

ਕਿਸਾਨਾਂ ਦੇ ਹੱਕ ‘ਚ ਆਮ ਆਦਮੀ ਪਾਰਟੀ ਨੇ ਲਿਆ ਵੱਡਾ ਫੈਸਲਾ

0

ਕਿਸਾਨਾਂ ਦਾ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਜਿੱਥੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ, ਉੱਥੇ ਹੀ ਕਿਸਾਨ ਅੰਦੋਲਨ ਦੇ ਹੱਕ ‘ਚ ਆਮ ਆਦਮੀ ਪਾਰਟੀ ਪੰਜਾਬ ਵਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਪਾਰਟੀ ਨੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਪੰਜਾਬ ‘ਚ ਆਪਣੀਆਂ 2 ਰੈਲੀਆਂ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਰੈਲੀਆਂ 18 ਅਤੇ 22 ਫਰਵਰੀ ਨੂੰ ਹੋਣੀਆਂ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ ਵੀ ਕਿਸਾਨਾਂ ਦੇ ਹੱਕ ‘ਚ ਆਪਣੀ ‘ਪੰਜਾਬ ਬਚਾਓ ਯਾਤਰਾ’ ਨੂੰ ਮੁਲਤਵੀ ਕਰ ਦਿੱਤਾ ਸੀ। ਇਹ ਯਾਤਰਾ ਇਕ ਫਰਵਰੀ ਤੋਂ ਸ਼ੁਰੂ ਹੋਈ ਸੀ, ਜਿਸ ਨੂੰ ਰੋਕਣ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੀਤਾ ਗਿਆ।

ਬਰਾਤੀਆਂ ਨਾਲ ਭਰੀ ਬੱਸ ਨੇ 5 ਲੋਕਾਂ ਨੂੰ ਕੁਚਲਿਆ, 3 ਲੋਕਾਂ ਦੀ ਹੋਈ ਮੌ.ਤ

0

ਉੱਤਰ ਪ੍ਰਦੇਸ਼ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਤੀਆਂ ਨਾਲ ਭਰੀ ਬੱਸ ਨੇ ਪੰਜ ਵਿਅਕਤੀਆਂ ਨੂੰ ਕੁਚਲ ਦਿੱਤਾ।

ਇਸ ਭਿਆਨਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ। ਜ਼ਖਮੀਆਂ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਮਚ ਗਈ।

ਪੁਲਿਸ ਨੇ ਜ਼ਖਮੀਆਂ ਨੂੰ ਜਵਾਨ ਕਮਿਊਨਿਟੀ ਹੈਲਥ ਸੈਂਟਰ ਅਲੀਗੜ੍ਹ ‘ਚ ਦਾਖਲ ਕਰਵਾਇਆ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਬੱਸ ਛੱਡ ਕੇ ਫਰਾਰ ਹੋ ਗਿਆ।

ਅਵਾਰਾ ਕੁੱਤਿਆਂ ਦਾ ਕਹਿਰ, 12 ਸਾਲ ਦੇ ਮਾਸੂਮ ਨੂੰ ਨੋਚ-ਨੋਚ ਖਾਧਾ

0

ਪਟਿਆਲਾ ਤੋਂ ਇਸ ਵੇਲੇ ਦੀ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇੱਥੇ ਅਵਾਰਾ ਕੁੱਤਿਆਂ ਦਾ ਕਹਿਰ ਇੱਕ ਮਾਸੂਮ ‘ਤੇ ਭਾਰੀ ਪੈ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਇੱਕ 12 ਸਾਲ ਦਾ ਬੱਚਾ ਪਤੰਗ ਲੁੱਟਣ ਲਈ ਜਦੋਂ ਖੇਤਾਂ ‘ਚ ਗਿਆ ਤਾਂ ਉੱਥੇ ਅਵਾਰਾ ਕੁੱਤਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਕੁੱਤਿਆਂ ਵਲੋਂ ਉਸ ਨੂੰ ਬੁਰੀ ਤਰ੍ਹਾਂ ਨੋਚਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਬੱਚੇ ਦਾ ਨਾਂ ਕਰਨਵੀਰ ਸੀ ਤੇ ਉਸਦੇ ਘਰ ਦੇ ਨਜ਼ਦੀਕ ਹੀ ਖੇਤ ਸਨ, ਜਦੋਂ ਉਹ ਖੇਤਾਂ ‘ਚ ਗਿਆ ਤਾਂ ਕੁੱਤਿਆਂ ਨੇ ਉਸਨੂੰ ਘੇਰਾ ਪਾ ਲਿਆ ਤੇ ਉਸ ਨੂੰ ਜ਼ਖਮੀ ਕਰ ਦਿੱਤਾ। ਇਸ ਦੌਰਾਨ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌ.ਤ ਹੋ ਗਈ।

ਇਸ ਘਟਨਾ ਨੂੰ ਲੈ ਕੇ ਲੋਕਾਂ ‘ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਲੋਕਾਂ ‘ਚ ਇਨ੍ਹਾਂ ਅਵਾਰਾ ਕੁੱਤਿਆਂ ਦਾ ਖੌਫ ਪਾਇਆ ਜਾ ਰਿਹਾ ਹੈ। ਉੱਥੇ ਹੀ ਉਨ੍ਹਾਂ ਨੇ ਪ੍ਰਸ਼ਾਸਨ ਅੱਗੇ ਇਨ੍ਹਾਂ ਕੁੱਤਿਆਂ ਦਾ ਕੋਈ ਹੱਲ ਕਰਨ ਬਾਰੇ ਕਿਹਾ ਹੈ ਕਿਉਂਕਿ ਇਨ੍ਹਾਂ ਕਾਰਨ ਬਹੁਤ ਸਾਰੀਆਂ ਦਿੱਕਤਾਂ ਹੋ ਰਹੀਆਂ ਹਨ। ਇਹ ਰੋਜ਼ਾਨਾ ਹੀ ਕਿਸੇ ਨਾ ਕਿਸੇ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇਸਦੇ ਨਾਲ ਹੀ ਇਨ੍ਹਾਂ ਕਾਰਨ ਸੜਕੀ ਹਾਦਸੇ ਵੀ ਵਾਪਰ ਰਹੇ ਹਨ।

ਸੁਪਰੀਮ ਕੋਰਟ ਨੇ ਚੋਣ ਬਾਂਡ ‘ਤੇ ਸੁਣਾਇਆ ਵੱਡਾ ਫੈਸਲਾ

0

ਸੁਪਰੀਮ ਕੋਰਟ ਨੇ ਚੋਣ ਬਾਂਡ ਸਕੀਮ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾਇਆ। ਦੱਸ ਦਈਏ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਸਕੀਮ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ।

ਸਰਬਸੰਮਤੀ ਨਾਲ ਫੈਸਲਾ ਦਿੰਦੇ ਹੋਏ ਸੀਜੇਆਈ ਨੇ ਕਿਹਾ ਕਿ ਐਸਬੀਆਈ ਨੂੰ 12 ਅਪ੍ਰੈਲ, 2019 ਤੋਂ ਜਾਣਕਾਰੀ ਜਨਤਕ ਕਰਨੀ ਪਵੇਗੀ। SBI ਨੂੰ ਇਹ ਜਾਣਕਾਰੀ ਚੋਣ ਕਮਿਸ਼ਨ ਨੂੰ ਦੇਣੀ ਹੋਵੇਗੀ ਅਤੇ ਚੋਣ ਕਮਿਸ਼ਨ ਇਹ ਜਾਣਕਾਰੀ ਸਾਂਝੀ ਕਰੇਗਾ।

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਦੋ ਵੱਖ-ਵੱਖ ਪਰ ਸਰਬਸੰਮਤੀ ਨਾਲ ਫੈਸਲੇ ਹਨ। ਚੋਣ ਬਾਂਡ ਸਕੀਮ ‘ਤੇ ਪਾਬੰਦੀ ਲਗਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਬੇਨਾਮ ਚੋਣ ਬਾਂਡ ਸੰਵਿਧਾਨ ਦੁਆਰਾ ਗਾਰੰਟੀਸ਼ੁਦਾ ਸੂਚਨਾ ਦੇ ਅਧਿਕਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ।

ਸੀਜੇਆਈ ਚੰਦਰਚੂੜ ਨੇ ਕਿਹਾ ਕਿ ਨਾਗਰਿਕਾਂ ਦੀ ਨਿੱਜਤਾ ਦੇ ਬੁਨਿਆਦੀ ਅਧਿਕਾਰ ਵਿੱਚ ਰਾਜਨੀਤਿਕ ਨਿੱਜਤਾ ਅਤੇ ਸੰਘ ਦਾ ਅਧਿਕਾਰ ਵੀ ਸ਼ਾਮਲ ਹੈ। ਦਰਅਸਲ ਪਿਛਲੇ ਸਾਲ ਨਵੰਬਰ ਵਿੱਚ ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ।

ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਬੀ.ਆਰ. ਗਵਈ, ਜੇ.ਬੀ. ਪੀੜੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਡਿਵੀਜ਼ਨ ਬੈਂਚ ਨੇ ਲਗਾਤਾਰ ਤਿੰਨ ਦਿਨ ਤੱਕ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਦਲੀਲ ਦਿੱਤੀ ਸੀ ਕਿ ਚੋਣ ਬਾਂਡ ਸਕੀਮ ਧਾਰਾ 19 (1) ਦੇ ਤਹਿਤ ਨਾਗਰਿਕਾਂ ਦੇ ਸੂਚਨਾ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਦੀ ਹੈ, ਬੈਕਡੋਰ ਲਾਬਿੰਗ ਨੂੰ ਸਮਰੱਥ ਬਣਾਉਂਦੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਦੀ ਹੈ।

ਪੰਜਾਬ ਭਰ ਦੇ ਪੰਪਾਂ ‘ਤੇ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਮੱਸਿਆ, ਪੰਪ ਮਾਲਕਾਂ ਨੇ ਹੜਤਾਲ ਦਾ ਕੀਤਾ ਐਲਾਨ

0

ਪੰਜਾਬ ਭਰ ‘ਚ ਜਿੱਥੇ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਚੱਲ ਰਿਹਾ ਹੈ, ਉੱਥੇ ਹੀ ਹੁਣ ਪੈਟਰੋਲ ਪੰਪਾਂ ਦੇ ਮਾਲਕ ਵੀ ਕਿਸਾਨਾਂ ਦੇ ਹੱਕ ‘ਚ ਅੱਗੇ ਆ ਗਏ ਹਨ। ਉਹ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਦੀਆਂ ਵੀ ਕੁੱਝ ਮੰਗਾਂ ਹਨ।

ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਅਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਅਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

CBSE ਬੋਰਡ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਹੋਏ ਜਾਰੀ

0

ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਅੱਜ 15 ਫਰਵਰੀ ਤੋਂ ਸ਼ੁਰੂ ਹਨ। ਇਸ ਦੇ ਨਾਲ ਹੀ ਦਿੱਲੀ-ਐੱਨਸੀਆਰ ‘ਚ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਹੈ। ਜਾਣਕਾਰੀ ਅਨੁਸਾਾਰ ਇਸਦੇ ਮੱਦੇਨਜ਼ਰ ਬੋਰਡ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।

ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਕਾਰਨ ਰਾਸ਼ਟਰੀ ਰਾਜਧਾਨੀ ‘ਚ ਲਗਾਈਆਂ ਗਈਆਂ ਆਵਾਜਾਈ ਪਾਬੰਦੀਆਂ ਦੇ ਮੱਦੇਨਜ਼ਰ CBSE ਨੇ  ਬੋਰਡ ਦੀਆਂ ਪ੍ਰੀਖਿਆਵਾਂ ‘ਚ ਬੈਠਣ ਜਾ ਰਹੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਕੇ ਉਨ੍ਹਾਂ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰ ਪਹੁੰਚਣ ਲਈ ਕਿਹਾ ਹੈ।

ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ‘ਚ ਫਿਲਹਾਲ ਆਵਾਜਾਈ ‘ਤੇ ਪਾਬੰਦੀਆਂ ਹਨ।

ਦੱਸ ਦੇਈਏ ਕਿ ਦਿੱਲੀ ਦੇ 877 ਪ੍ਰੀਖਿਆ ਕੇਂਦਰਾਂ ‘ਤੇ 5.8 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦੇਣਗੇ। ਸੀਬੀਐਸਈ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ, “ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ, ਇਸ ਲਈ ਸਾਰੇ ਵਿਦਿਆਰਥੀਆਂ ਨੂੰ ਸਵੇਰੇ 10 ਵਜੇ ਜਾਂ ਇਸ ਤੋਂ ਪਹਿਲਾਂ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਦਿੱਲੀ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਇੱਥੇ ਟਰੈਫਿਕ ਸਬੰਧੀ ਸਮੱਸਿਆਵਾਂ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਇਸ ਲਈ, ਸਾਰੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਨੂੰ ਜਲਦੀ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਹ ਸੀਬੀਐਸਈ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਸਮੇਂ ਸਿਰ (ਕੇਂਦਰ) ਪਹੁੰਚ ਸਕਣ।