Home Blog Page 1695

ਸੁਪਰੀਮ ਕੋਰਟ ਨੇ ਚੋਣ ਬਾਂਡ ‘ਤੇ ਸੁਣਾਇਆ ਵੱਡਾ ਫੈਸਲਾ

0

ਸੁਪਰੀਮ ਕੋਰਟ ਨੇ ਚੋਣ ਬਾਂਡ ਸਕੀਮ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾਇਆ। ਦੱਸ ਦਈਏ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਸਕੀਮ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਇਸ ‘ਤੇ ਪਾਬੰਦੀ ਲਗਾ ਦਿੱਤੀ ਹੈ।

ਸਰਬਸੰਮਤੀ ਨਾਲ ਫੈਸਲਾ ਦਿੰਦੇ ਹੋਏ ਸੀਜੇਆਈ ਨੇ ਕਿਹਾ ਕਿ ਐਸਬੀਆਈ ਨੂੰ 12 ਅਪ੍ਰੈਲ, 2019 ਤੋਂ ਜਾਣਕਾਰੀ ਜਨਤਕ ਕਰਨੀ ਪਵੇਗੀ। SBI ਨੂੰ ਇਹ ਜਾਣਕਾਰੀ ਚੋਣ ਕਮਿਸ਼ਨ ਨੂੰ ਦੇਣੀ ਹੋਵੇਗੀ ਅਤੇ ਚੋਣ ਕਮਿਸ਼ਨ ਇਹ ਜਾਣਕਾਰੀ ਸਾਂਝੀ ਕਰੇਗਾ।

ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕਿਹਾ ਕਿ ਦੋ ਵੱਖ-ਵੱਖ ਪਰ ਸਰਬਸੰਮਤੀ ਨਾਲ ਫੈਸਲੇ ਹਨ। ਚੋਣ ਬਾਂਡ ਸਕੀਮ ‘ਤੇ ਪਾਬੰਦੀ ਲਗਾਉਂਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਬੇਨਾਮ ਚੋਣ ਬਾਂਡ ਸੰਵਿਧਾਨ ਦੁਆਰਾ ਗਾਰੰਟੀਸ਼ੁਦਾ ਸੂਚਨਾ ਦੇ ਅਧਿਕਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਹੈ।

ਸੀਜੇਆਈ ਚੰਦਰਚੂੜ ਨੇ ਕਿਹਾ ਕਿ ਨਾਗਰਿਕਾਂ ਦੀ ਨਿੱਜਤਾ ਦੇ ਬੁਨਿਆਦੀ ਅਧਿਕਾਰ ਵਿੱਚ ਰਾਜਨੀਤਿਕ ਨਿੱਜਤਾ ਅਤੇ ਸੰਘ ਦਾ ਅਧਿਕਾਰ ਵੀ ਸ਼ਾਮਲ ਹੈ। ਦਰਅਸਲ ਪਿਛਲੇ ਸਾਲ ਨਵੰਬਰ ਵਿੱਚ ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ।

ਬੈਂਚ ਵਿੱਚ ਜਸਟਿਸ ਸੰਜੀਵ ਖੰਨਾ, ਬੀ.ਆਰ. ਗਵਈ, ਜੇ.ਬੀ. ਪੀੜੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਡਿਵੀਜ਼ਨ ਬੈਂਚ ਨੇ ਲਗਾਤਾਰ ਤਿੰਨ ਦਿਨ ਤੱਕ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਦੇ ਸਾਹਮਣੇ ਦਲੀਲ ਦਿੱਤੀ ਸੀ ਕਿ ਚੋਣ ਬਾਂਡ ਸਕੀਮ ਧਾਰਾ 19 (1) ਦੇ ਤਹਿਤ ਨਾਗਰਿਕਾਂ ਦੇ ਸੂਚਨਾ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਦੀ ਹੈ, ਬੈਕਡੋਰ ਲਾਬਿੰਗ ਨੂੰ ਸਮਰੱਥ ਬਣਾਉਂਦੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਦੀ ਹੈ।

ਪੰਜਾਬ ਭਰ ਦੇ ਪੰਪਾਂ ‘ਤੇ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਮੱਸਿਆ, ਪੰਪ ਮਾਲਕਾਂ ਨੇ ਹੜਤਾਲ ਦਾ ਕੀਤਾ ਐਲਾਨ

0

ਪੰਜਾਬ ਭਰ ‘ਚ ਜਿੱਥੇ ਕਿਸਾਨਾਂ ਦਾ ਸੰਘਰਸ਼ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਚੱਲ ਰਿਹਾ ਹੈ, ਉੱਥੇ ਹੀ ਹੁਣ ਪੈਟਰੋਲ ਪੰਪਾਂ ਦੇ ਮਾਲਕ ਵੀ ਕਿਸਾਨਾਂ ਦੇ ਹੱਕ ‘ਚ ਅੱਗੇ ਆ ਗਏ ਹਨ। ਉਹ ਵੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਦੀਆਂ ਵੀ ਕੁੱਝ ਮੰਗਾਂ ਹਨ।

ਪੰਜਾਬ ਭਰ ਦੇ ਪੈਟਰੋਲ ਪੰਪ ਮਾਲਕਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਨੇ ਅੱਜ 15 ਫਰਵਰੀ ਨੂੰ ਪੈਟਰੋਲ ਡੀਜ਼ਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ 16 ਤਰੀਕ ਦੇ ਭਾਰਤ ਬੰਦ ਦੇ ਸੱਦੇ ਨੂੰ ਪੈਟਰੋਲ ਡੀਜ਼ਲ ਐਸੋਸੀਏਸ਼ਨ ਸਮਰਥਨ ਕਰਨਗੀਆਂ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਪਟਰੋਲ ਪੰਪ ਮਾਲਕ ਪਿਛਲੇ ਲਗਭਗ ਸੱਤ ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦਾ ਕਮਿਸ਼ਨ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਸਮੂਹ ਪੰਪ ਮਾਲਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਨੇ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹੋਏ 15 ਫਰਵਰੀ ਨੂੰ ਪੈਟਰੋਲੀਅਮ ਕੰਪਨੀਆਂ ਤੋਂ ਡੀਜ਼ਲ ਅਤੇ ਪੈਟਰੋਲ ਸਮੇਤ ਕੋਈ ਵੀ ਵਸਤੂ ਨਾ ਖਰੀਦਣ, 16 ਫਰਵਰੀ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਪੰਪਾਂ ਤੇ ਤੇਲ ਨਾ ਵੇਚਣ ਅਤੇ 22 ਫਰਵਰੀ ਨੂੰ ਇੱਕ ਦਿਨ ਦੀ ਮੁਕੰਮਲ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ।

CBSE ਬੋਰਡ ਦੀਆਂ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ, ਵਿਦਿਆਰਥੀਆਂ ਲਈ ਦਿਸ਼ਾ-ਨਿਰਦੇਸ਼ ਹੋਏ ਜਾਰੀ

0

ਬੋਰਡ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਅੱਜ 15 ਫਰਵਰੀ ਤੋਂ ਸ਼ੁਰੂ ਹਨ। ਇਸ ਦੇ ਨਾਲ ਹੀ ਦਿੱਲੀ-ਐੱਨਸੀਆਰ ‘ਚ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਕਈ ਥਾਵਾਂ ‘ਤੇ ਟ੍ਰੈਫਿਕ ਜਾਮ ਹੈ। ਜਾਣਕਾਰੀ ਅਨੁਸਾਾਰ ਇਸਦੇ ਮੱਦੇਨਜ਼ਰ ਬੋਰਡ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ।

ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਕਾਰਨ ਰਾਸ਼ਟਰੀ ਰਾਜਧਾਨੀ ‘ਚ ਲਗਾਈਆਂ ਗਈਆਂ ਆਵਾਜਾਈ ਪਾਬੰਦੀਆਂ ਦੇ ਮੱਦੇਨਜ਼ਰ CBSE ਨੇ  ਬੋਰਡ ਦੀਆਂ ਪ੍ਰੀਖਿਆਵਾਂ ‘ਚ ਬੈਠਣ ਜਾ ਰਹੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਕੇ ਉਨ੍ਹਾਂ ਨੂੰ ਸਮੇਂ ਸਿਰ ਪ੍ਰੀਖਿਆ ਕੇਂਦਰ ਪਹੁੰਚਣ ਲਈ ਕਿਹਾ ਹੈ।

ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ‘ਚ ਫਿਲਹਾਲ ਆਵਾਜਾਈ ‘ਤੇ ਪਾਬੰਦੀਆਂ ਹਨ।

ਦੱਸ ਦੇਈਏ ਕਿ ਦਿੱਲੀ ਦੇ 877 ਪ੍ਰੀਖਿਆ ਕੇਂਦਰਾਂ ‘ਤੇ 5.8 ਲੱਖ ਤੋਂ ਵੱਧ ਵਿਦਿਆਰਥੀ ਪ੍ਰੀਖਿਆ ਦੇਣਗੇ। ਸੀਬੀਐਸਈ ਨੇ ਆਪਣੀ ਐਡਵਾਈਜ਼ਰੀ ਵਿੱਚ ਕਿਹਾ, “ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ, ਇਸ ਲਈ ਸਾਰੇ ਵਿਦਿਆਰਥੀਆਂ ਨੂੰ ਸਵੇਰੇ 10 ਵਜੇ ਜਾਂ ਇਸ ਤੋਂ ਪਹਿਲਾਂ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।”

ਦਿੱਲੀ ਦੀ ਮੌਜੂਦਾ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਕਿ ਇੱਥੇ ਟਰੈਫਿਕ ਸਬੰਧੀ ਸਮੱਸਿਆਵਾਂ ਹੋਣ ਦੀ ਸੰਭਾਵਨਾ ਹੈ ਜਿਸ ਕਾਰਨ ਪ੍ਰੀਖਿਆ ਕੇਂਦਰਾਂ ਤੱਕ ਪਹੁੰਚਣ ਵਿੱਚ ਦੇਰੀ ਹੋ ਸਕਦੀ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, “ਇਸ ਲਈ, ਸਾਰੇ ਵਿਦਿਆਰਥੀਆਂ ਨੂੰ ਆਪਣੇ ਘਰਾਂ ਨੂੰ ਜਲਦੀ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋ ਉਹ ਸੀਬੀਐਸਈ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਸਮੇਂ ਸਿਰ (ਕੇਂਦਰ) ਪਹੁੰਚ ਸਕਣ।

ਕਿਸਾਨਾਂ ਦਾ ਸੰਘਰਸ਼ ਜਾਰੀ, ਅੱਜ ਰੇਲਾਂ ਰੋਕਣਗੇ ਕਿਸਾਨ

0

ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕੇਂਦਰ ਸਰਕਾਰ ਕਿਸਾਨਾਂ ‘ਤੇ ਹੰਝੂ ਗੈਸ ਦੇ ਗੋਲੇ ਸੁੱਟ ਰਹੀ ਹੈ ਤਾਂ ਵੀ ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹਨ।ਇਸ ਕਾਰਨ ਅੱਜ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਸੜਕ ਅਤੇ ਰੇਲ ਮਾਰਗ ਬੰਦ ਹੋਣ ਤੋਂ ਬਾਅਦ ਉਡਾਣਾਂ ਦੀਆਂ ਕੀਮਤਾਂ 7 ਗੁਣਾ ਤੱਕ ਵਧ ਗਈਆਂ ਹਨ।

ਇਸੇ ਦੌਰਾਨ ਕਿਸਾਨਾਂ ਨੇ ਅੱਜ ਟੋਲ ਪਲਾਜੇ ਮੁਫ਼ਤ ਕਰਨ ਦਾ ਐਲਾਨ ਵੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਸ਼ਖੰ) ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਅੱਜ ਦੁਪਹਿਰ 11 ਵਜੇ ਤੋਂ ਦੁਪਹਿਰ 2 ਵਜੇ ਤੱਕ 3 ਘੰਟੇ ਲਈ ਮੁਫ਼ਤ ਕਰ ਦੇਵੇਗਾ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਗੱਡੀਆਂ ਰੋਕਣ ਦਾ ਐਲਾਨ ਕੀਤਾ ਹੈ।

 

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਇੰਟਰਨੈਟ ਬੰਦ

0

ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਕੀਤਾ ਗਿਆ ਹੈ। ਇਸ ਸਬੰਧੀ ਕਾਂਗਰਸ ਦੇ ਐਮਪੀ ਡਾ. ਅਮਰ ਸਿੰਘ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੱਤੀ ਹੈ।

ਕਿਸਾਨ ਅੰਦੋਲਨ ਦੌਰਾਨ ਪੰਜਾਬ ਵਿੱਚ ਵੀ 16 ਫਰਵਰੀ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਦੀ ਕਾਪੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਅੱਜ ਬੁੱਧਵਾਰ ਨੂੰ ਜਨਤਕ ਕੀਤੀ। ਨਾਲ ਹੀ ਰੋਸ ਜ਼ਾਹਰ ਕੀਤਾ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਤੁਰੰਤ ਬਹਾਲ ਕੀਤੀਆਂ ਜਾਣ।

ਪਰ ਜਦੋਂ ਬੁੱਧਵਾਰ ਤੱਕ ਇੰਟਰਨੈੱਟ ਸੇਵਾਵਾਂ ਨਾ ਚੱਲੀਆਂ ਤਾਂ ਉਨ੍ਹਾਂ ਕੇਂਦਰ ਸਰਕਾਰ ਦੇ ਸਬੰਧਤ ਵਿਭਾਗ ਨਾਲ ਸੰਪਰਕ ਕੀਤਾ। ਉਥੋਂ ਪਤਾ ਲੱਗਾ ਕਿ ਪੰਜਾਬ ਦੇ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਦੇ ਕਈ ਇਲਾਕਿਆਂ ਵਿਚ 12 ਫਰਵਰੀ ਦੀ ਰਾਤ ਤੋਂ 16 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਪੂਰੀ ਤਰ੍ਹਾਂ ਬੰਦ ਨਾ ਕੀਤਾ ਜਾਵੇ। ਤਿੰਨ ਜ਼ਿਲ੍ਹਿਆਂ ਦੇ ਜਿਨ੍ਹਾਂ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹਨ, ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਖਰੇ ਮੋਰਚੇ ਖੋਲ੍ਹੇ ਜਾਣਗੇ ਅਤੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਅੱਜ ਚੰਡੀਗੜ੍ਹ ‘ਚ ਕੇਂਦਰੀ ਮੰਤਰੀਆਂ ਦੀ ਕਿਸਾਨ ਜਥੇਬੰਦੀਆਂ ਨਾਲ ਹੋਵੇਗੀ ਅਹਿਮ ਮੀਟਿੰਗ

0

ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਅੱਜ ਉਨ੍ਹਾਂ ਦੇ ਸੰਘਰਸ਼ ਦਾ ਤੀਜਾ ਦਿਨ ਹੈ। ਪੰਜਾਬ ਤੇ ਹਰਿਆਣਾ ਦੇ ਕਿਸਾਨ ਅਜੇ ਵੀ ਦਿੱਲੀ ਵੱਲ ਕੂਚ ਕਰਨ ‘ਤੇ ਅੜੇ ਹੋਏ ਹਨ। ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦੇ ਲਈ ਸੱਦਾ ਭੇਜਿਆ ਹੈ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਸ਼ਾਮ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸ਼ਾਮ 5 ਵਜੇ ਚੰਡੀਗੜ੍ਹ ਵਿਖੇ ਹੋਵੇਗੀ।

ਜਾਣਕਾਰੀ ਅਨੁਸਾਰ ਇਸ ਬੈਠਕ ‘ਚ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਰਾਏ ਮੌਜੂਦ ਰਹਿਣਗੇ। ਦੋਵਾਂ ਧਿਰਾਂ ਵਿਚਾਲੇ ਇਹ ਤੀਜਾ ਦੌਰ ਹੋਵੇਗਾ।

ਪਿਛਲੀਆਂ ਦੋ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲਿਆ। ਜਾਣਕਾਰੀ ਅਨੁਸਾਰ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੇ 7 ਜ਼ਿਲ੍ਹਿਆਂ ਅਤੇ ਰਾਜਸਥਾਨ ਦੇ 3 ਜ਼ਿਲ੍ਹਿਆਂ ਅਤੇ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਇੰਟਰਨੈਟ ਬੰਦ ਹੈ। 15 ਜ਼ਿ ਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਹਰਿਆਣਾ ਅਤੇ ਦਿੱਲੀ ਦੀ ਸਿੰਘੂ-ਟਿਕਰੀ ਸਰਹੱਦ, ਯੂਪੀ ਨਾਲ ਜੁੜੀ ਗਾਜ਼ੀਪੁਰ ਸਰਹੱਦ ਸੀਲ ਕਰ ਦਿੱਤੀ ਗਈ ਹੈ। ਦਿੱਲੀ ਵਿੱਚ ਵੀ ਇੱਕ ਮਹੀਨੇ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

PSPCL ਦਾ SDO ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

0
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦਫ਼ਤਰ ਭਵਾਨੀਗੜ੍ਹ, ਸੰਗਰੂਰ ਜ਼ਿਲ੍ਹੇ ਵਿੱਚ ਤਾਇਨਾਤ ਸਬ ਡਵੀਜ਼ਨਲ ਅਫ਼ਸਰ (ਐਸ.ਡੀ.ਓ.) ਹਰਬੰਸ ਸਿੰਘ ਅਤੇ ਮਾਲ ਲੇਖਾਕਾਰ (ਆਰ.ਏ.) ਖੁਸ਼ਵੰਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰਾਈਸ ਸ਼ੈਲਰ ਦੇ ਮਾਲਕ ਹੈਪੀ ਸ਼ਰਮਾ ਦੀ ਸ਼ਿਕਾਇਤ ‘ਤੇ ਬਿਜਲੀ ਵਿਭਾਗ ਦੇ ਇਹਨਾਂ ਮੁਲਾਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੁਲਾਜ਼ਮ ਉਸ ਦੇ ਰਾਈਸ ਸ਼ੈਲਰ ਦੇ ਪਾਵਰ ਲੋਡ ‘ਚ ਫ਼ਰਕ ਕਾਰਨ ਹੋਏ ਕਰੀਬ 3.5 ਲੱਖ ਰੁਪਏ ਦੇ ਜੁਰਮਾਨੇ ਦਾ ਨਿਪਟਾਰਾ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਸਨ।
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

SGPC ਵੱਲੋਂ ਜੈਤੋ ਮੋਰਚੇ ਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਤਿਆਰੀਆਂ ਜ਼ੋਰਾਂ ’ਤੇ

0

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 21 ਫ਼ਰਵਰੀ 2024 ਨੂੰ ਮਨਾਈ ਜਾ ਰਹੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਪ੍ਰਚਾਰਕ ਜਥਿਆਂ ਰਾਹੀਂ ਪਿੰਡ ਪੱਧਰ ਤੱਕ ਪਹੁੰਚ ਕਰਕੇ ਧਾਰਮਿਕ ਦੀਵਾਨ ਲਗਾਤਾਰ ਜਾਰੀ ਹਨ, ਉਥੇ ਹੀ ਮੁੱਖ ਸਮਾਗਮ ਸਬੰਧੀ ਸੰਗਤ ਵਿਚ ਚੇਤਨਾ ਅਤੇ ਪ੍ਰੇਰਣਾ ਲਈ ਵੀ ਕਾਰਜ ਕੀਤੇ ਜਾ ਰਹੇ ਹਨ।

ਮੁੱਖ ਸਮਾਗਮ 21 ਫ਼ਰਵਰੀ 2024 ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਵਿਖੇ ਹੋਵੇਗਾ, ਜਦਕਿ ਇਸ ਤੋਂ ਪਹਿਲਾਂ 19 ਅਤੇ 20 ਫ਼ਰਵਰੀ ਨੂੰ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ 19 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਉਪਰੰਤ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਮਾਰਚ) ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। 20 ਫ਼ਰਵਰੀ ਨੂੰ ਵੱਖ-ਵੱਖ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੈਕਚਰ, ਕਵਿਤਾ ਤੇ ਕਵੀਸ਼ਰਾਂ ਵਾਰਾਂ ਰਾਹੀਂ ਇਤਿਹਾਸ ਨੂੰ ਬਿਆਨ ਕੀਤਾ ਜਾਵੇਗਾ।

ਸ. ਕਾਹਲਵਾਂ ਨੇ ਦੱਸਿਆ ਕਿ 20 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ ਅਤੇ ਜੈਤੋ ਮੋਰਚੇ ਦੇ ਇਤਿਹਾਸ ਬਾਰੇ ਉਚੇਚੇ ਤੌਰ ’ਤੇ ਤਿਆਰ ਕੀਤੀ ਗਈ ਡਾਕੂਮੈਂਟਰੀ ਵੀ ਵਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ 2024 ਨੂੰ ਸ਼ਤਾਬਦੀ ਦੇ ਮੁੱਖ ਸਮਾਗਮ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਨਗੇ ਅਤੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਜਥੇਦਾਰ ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ।

 

ਰਾਜ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ

0

ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੇ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚ ਸੋਨੀਆ ਗਾਂਧੀ ਦਾ ਨਾਮ ਵੀ ਸ਼ਾਮਲ ਹੈ। ਸੋਨੀਆ ਗਾਂਧੀ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਹੈ।