Home Blog Page 1696

SGPC ਵੱਲੋਂ ਜੈਤੋ ਮੋਰਚੇ ਦੀ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਤਿਆਰੀਆਂ ਜ਼ੋਰਾਂ ’ਤੇ

0

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 21 ਫ਼ਰਵਰੀ 2024 ਨੂੰ ਮਨਾਈ ਜਾ ਰਹੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਪ੍ਰਚਾਰਕ ਜਥਿਆਂ ਰਾਹੀਂ ਪਿੰਡ ਪੱਧਰ ਤੱਕ ਪਹੁੰਚ ਕਰਕੇ ਧਾਰਮਿਕ ਦੀਵਾਨ ਲਗਾਤਾਰ ਜਾਰੀ ਹਨ, ਉਥੇ ਹੀ ਮੁੱਖ ਸਮਾਗਮ ਸਬੰਧੀ ਸੰਗਤ ਵਿਚ ਚੇਤਨਾ ਅਤੇ ਪ੍ਰੇਰਣਾ ਲਈ ਵੀ ਕਾਰਜ ਕੀਤੇ ਜਾ ਰਹੇ ਹਨ।

ਮੁੱਖ ਸਮਾਗਮ 21 ਫ਼ਰਵਰੀ 2024 ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਵਿਖੇ ਹੋਵੇਗਾ, ਜਦਕਿ ਇਸ ਤੋਂ ਪਹਿਲਾਂ 19 ਅਤੇ 20 ਫ਼ਰਵਰੀ ਨੂੰ ਵੀ ਵੱਖ-ਵੱਖ ਸਮਾਗਮ ਰੱਖੇ ਗਏ ਹਨ। ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮ ਖ਼ਾਲਸਈ ਜਾਹੋ-ਜਲਾਲ ਨਾਲ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ 19 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣ ਉਪਰੰਤ ਵਿਸ਼ਾਲ ਨਗਰ ਕੀਰਤਨ (ਸ਼ਹੀਦੀ ਮਾਰਚ) ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਵੇਗਾ। 20 ਫ਼ਰਵਰੀ ਨੂੰ ਵੱਖ-ਵੱਖ ਗੁਰਮਤਿ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਨਗੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੈਕਚਰ, ਕਵਿਤਾ ਤੇ ਕਵੀਸ਼ਰਾਂ ਵਾਰਾਂ ਰਾਹੀਂ ਇਤਿਹਾਸ ਨੂੰ ਬਿਆਨ ਕੀਤਾ ਜਾਵੇਗਾ।

ਸ. ਕਾਹਲਵਾਂ ਨੇ ਦੱਸਿਆ ਕਿ 20 ਫ਼ਰਵਰੀ ਨੂੰ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ ਅਤੇ ਜੈਤੋ ਮੋਰਚੇ ਦੇ ਇਤਿਹਾਸ ਬਾਰੇ ਉਚੇਚੇ ਤੌਰ ’ਤੇ ਤਿਆਰ ਕੀਤੀ ਗਈ ਡਾਕੂਮੈਂਟਰੀ ਵੀ ਵਿਖਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 21 ਫ਼ਰਵਰੀ 2024 ਨੂੰ ਸ਼ਤਾਬਦੀ ਦੇ ਮੁੱਖ ਸਮਾਗਮ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ, ਢਾਡੀ ਤੇ ਕਵੀਸ਼ਰ ਜਥੇ ਸੰਗਤਾਂ ਨੂੰ ਗੁਰੂ-ਜਸ ਨਾਲ ਜੋੜਨਗੇ ਅਤੇ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਜਥੇਦਾਰ ਤੇ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੀਆਂ।

 

ਰਾਜ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਚਾਰ ਉਮੀਦਵਾਰਾਂ ਦਾ ਐਲਾਨ

0

ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੇ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚ ਸੋਨੀਆ ਗਾਂਧੀ ਦਾ ਨਾਮ ਵੀ ਸ਼ਾਮਲ ਹੈ। ਸੋਨੀਆ ਗਾਂਧੀ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਹੈ।

 

PM ਮੋਦੀ ਨੇ ਅਰਬ ਦੇਸ਼ ‘ਚ ਕੀਤਾ ਪਹਿਲੇ ਹਿੰਦੂ ਮੰਦਿਰ ਦਾ ਉਦਘਾਟਨ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਬੂ ਧਾਬੀ ਦੇ ਦੋ ਦਿਨਾਂ ਦੌਰੇ ‘ਤੇ ਹਨ। ਉਨ੍ਹਾਂ ਨੇ ਆਬੂ ਧਾਬੀ ‘ਚ ਪਹਿਲੇ ਹਿੰਦੂ ਮੰਦਿਰ ਦਾ ਉਦਘਾਟਨ ਕੀਤਾ ਹੈ। ਮੰਦਿਰ ਨੂੰ ਵਿਗਿਆਨਕ ਤਕਨੀਕਾਂ ਅਤੇ ਪ੍ਰਾਚੀਨ ਭਵਨ ਨਿਰਮਾਣ ਤਰੀਕਿਆਂ ਨਾਲ ਬਣਾਇਆ ਗਿਆ ਹੈ। ਦੁਬਈ-ਆਬੂ ਧਾਬੀ ਸ਼ੇਖ ਜ਼ਾਇਦ ਹਾਈਵੇਅ ‘ਤੇ ਅਲ ਰਹਿਬਾ ਨੇੜੇ ਸਥਿਤ, ਬੋਚਾਸਨ ਨਿਵਾਸੀ ਸ਼੍ਰੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਸੰਸਥਾ (BAPS) ਦੁਆਰਾ ਬਣਾਇਆ ਗਿਆ।

ਇਹ ਹਿੰਦੂ ਮੰਦਰ ਲਗਭਗ 27 ਏਕੜ ਜ਼ਮੀਨ ‘ਤੇ ਬਣਿਆ ਹੈ। ਇਸ ਮੰਦਰ ਵਿਚ ਤਾਪਮਾਨ ਮਾਪਣ ਅਤੇ ਭੂਚਾਲ ਦੀ ਗਤੀਵਿਧੀ ਦੀ ਨਿਗਰਾਨੀ ਕਰਨ ਲਈ 300 ਤੋਂ ਵੱਧ ਉੱਚ ਤਕਨੀਕੀ ਸੈਂਸਰ ਲਗਾਏ ਗਏ ਹਨ।

ਮੰਦਿਰ ਦੇ ਨਿਰਮਾਣ ਵਿਚ ਕਿਸੇ ਵੀ ਧਾਤ ਦੀ ਵਰਤੋਂ ਨਹੀਂ ਕੀਤੀ ਗਈ ਹੈ ਅਤੇ ਨੀਂਹ ਨੂੰ ਭਰਨ ਲਈ ਫਲਾਈ ਐਸ਼ (ਕੋਲਾ ਆਧਾਰਿਤ ਪਾਵਰ ਪਲਾਂਟਾਂ ਤੋਂ ਸੁਆਹ) ਦੀ ਵਰਤੋਂ ਕੀਤੀ ਗਈ ਹੈ।

ਇਹ ਮੰਦਰ ਕਰੀਬ 700 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਮੰਦਰ ਪ੍ਰਬੰਧਕਾਂ ਅਨੁਸਾਰ ਇਸ ਸ਼ਾਨਦਾਰ ਮੰਦਿਰ ਦਾ ਨਿਰਮਾਣ ‘ਕਰਾਫਟ’ ਅਤੇ ‘ਆਰਕੀਟੈਕਚਰਲ ਗ੍ਰੰਥਾਂ’ ਵਿੱਚ ਵਰਣਿਤ ਉਸਾਰੀ ਦੀ ਪੁਰਾਤਨ ਸ਼ੈਲੀ ਅਨੁਸਾਰ ਕੀਤਾ ਗਿਆ ਹੈ।

 

ਪਟਿਆਲਾ DC ਨੇ ਅੰਬਾਲਾ ਦੇ DC ਨੂੰ ਲਿਖਿਆ ਪੱਤਰ, ਡਰੋਨਾਂ ਨੂੰ ਲੈ ਕੇ ਕਹੀ ਇਹ ਗੱਲ

0

ਕਿਸਾਨਾਂ ਦੇ ਸੰਘਰਸ਼ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਪ੍ਰਸ਼ਾਸਨ ਕਿਸਾਨਾਂ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਗੋਲੇ ਛੱਡਣ ਲਈ ਡਰੋਨ ਦੀ ਵਰਤੋਂ ਨੂੰ ਲੈ ਕੇ ਟਕਰਾਅ ‘ਤੇ ਹਨ। ਪਟਿਆਲਾ ਦੇ ਡੀਸੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਦੀ ਸਰਹੱਦ ਵਿੱਚ ਡਰੋਨਾਂ ਦੇ ਦਾਖ਼ਲੇ ‘ਤੇ ਇਤਰਾਜ਼ ਪ੍ਰਗਟਾਇਆ ਹੈ।

ਉਨ੍ਹਾਂ ਅੰਬਾਲਾ ਦੇ ਡੀਸੀ ਅਤੇ ਐਸਪੀ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼ੰਭੂ ਸਰਹੱਦ ’ਤੇ ਪੰਜਾਬ ਦੀ ਹੱਦ ਵਿੱਚ ਡਰੋਨ ਨਾ ਉਡਾਏ ਜਾਣ। ਮੀਡੀਆ ਨਾਲ ਗੱਲਬਾਤ ਕਰਦਿਆਂ DC ਨੇ ਕਿਹਾ ਕਿ ਇਤਰਾਜ਼ ਤੋਂ ਬਾਅਦ ਹਰਿਆਣਾ ਪੁਲਿਸ ਨੇ ਪੰਜਾਬ ਸਰਹੱਦ ‘ਤੇ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਦਾਗਣੇ ਬੰਦ ਕਰ ਦਿੱਤੇ ਹਨ।

Get all updateFarmer Protest 2024

 

ਜੋਗਿੰਦਰ ਸਿੰਘ ਉਗਰਾਹਾਂ ਦਾ ਵੱਡਾ ਐਲਾਨ, ਕੱਲ੍ਹ ਨੂੰ ਰੇਲਵੇ ਟ੍ਰੈਕ ਕਰਨਗੇ ਜਾਮ

0

ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਹੈ। ਇਸੇ ਦੇ ਮੱਦੇਨਜ਼ਰ ਕਿਸਾਨਾਂ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਐਲਾਨ ਆਮ ਲੋਕਾਂ ਦੇ ਰੋਜ਼ਾਨਾ ਦੇ ਸਫਰ ਨਾਲ ਜੁੜਿਆ ਹੋਇਆ ਹੈ। ਟ੍ਰੇਨ ‘ਚ ਸਫ਼ਰ ਕਰਨ ਵਾਲੇ ਕੱਲ੍ਹ ਨੂੰ ਸੋਚ ਸਮਝ ਕੇ ਘਰੋਂ ਬਾਹਰ ਨਿਕਲਣ।

ਦੱਸ ਦਈਏ ਕਿ ਕਿਸਾਨਾਂ ਨੇ ਪੰਜਾਬ ‘ਚ ਵੀਰਵਾਰ ਨੂੰ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਕਿਸਾਨ ਸਵੇਰੇ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕਣਗੇ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਇਹ ਐਲਾਨ ਕੀਤਾ ਹੈ।

 

ਭਾਰਤ ਰਤਨ ਉਪਾਧੀ ਹਾਸਿਲ ਕਰਨ ਵਾਲੇ ਸਵਾਮੀਨਾਥਨ ਦੀ ਰਿਪੋਰਟ ਨੂੰ ਕਿਉਂ ਲਾਗੂ ਕਰਵਾਉਣਾ ਚਾਹੁੰਦੇ ਸਨ ਕਿਸਾਨ

0

ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਅੱਗੇ ਡੱਟ ਗਏ ਹਨ। ਪੰਜਾਬ-ਹਰਿਆਣਾ ਸਮੇਤ ਕਈ ਰਾਜਾਂ ਦੇ ਕਿਸਾਨ ਇੱਕ ਵਾਰ ਫਿਰ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਰਾਜਧਾਨੀ ਦੀਆਂ ਸਰਹੱਦਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਕਿਸਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾ ਅੱਗੇ ਵੱਧ ਰਹੇ ਹਨ। ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਜਲਦ ਲਾਗੂ ਕਰੇ। ਇਸ ਦੌਰਾਨ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਹਨ।

ਕੇਂਦਰ ਸਰਕਾਰ ਐਮਐਸਪੀ ਗਾਰੰਟੀ ਨਾਲ ਜੁੜੀ ਮੰਗ ‘ਤੇ ਚਰਚਾ ਕਰਨ ਲਈ ਤਿਆਰ ਹੈ। ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਵਾਲਾ ਕਾਨੂੰਨ ਬਿਨਾਂ ਸਲਾਹ-ਮਸ਼ਵਰੇ ਦੇ ਜਲਦਬਾਜ਼ੀ ਵਿੱਚ ਨਹੀਂ ਲਿਆਂਦਾ ਜਾ ਸਕਦਾ। ਇਸ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ ਰੁਕਦਾ ਨਜ਼ਰ ਨਹੀਂ ਆ ਰਿਹਾ।

ਉਹ ਲਗਾਤਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਆਖ਼ਰ ਇਹ ਸਵਾਮੀਨਾਥਨ ਕਮਿਸ਼ਨ ਕੀ ਹੈ? ਇਸ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁੜ ਕੇਂਦਰ ਸਰਕਾਰ ਲਈ ਸਿਰਦਰਦੀ ਕਿਉਂ ਬਣਦੀਆਂ ਜਾ ਰਹੀਆਂ ਹਨ।

ਸਵਾਮੀਨਾਥਨ ਕਮਿਸ਼ਨ ਦਾ ਗਠਨ ਨਵੰਬਰ 2004 ਵਿੱਚ ਕੀਤਾ ਗਿਆ ਸੀ। ਇਸ ਦਾ ਨਾਂ ‘ਨੈਸ਼ਨਲ ਕਮਿਸ਼ਨ ਆਨ ਫਾਰਮਰਜ਼’ ਰੱਖਿਆ ਗਿਆ। ਹਰੀ ਕ੍ਰਾਂਤੀ ਦੇ ਪਿਤਾਮਾ ਅਤੇ ਮਹਾਨ ਖੇਤੀ ਵਿਿਗਆਨੀ ਐਮ.ਐਸ. ਸਵਾਮੀਨਾਥਨ ਇਸ ਦੇ ਪ੍ਰਧਾਨ ਸਨ। ਇਹ ਕਮਿਸ਼ਨ ਉਨ੍ਹਾਂ ਦੇ ਨਾਂ ‘ਤੇ ਰੱਖਿਆ ਗਿਆ ਸੀ। ਐੱਮ.ਐੱਸ. ਸਵਾਮੀਨਾਥਨ ਨੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਖੇਤੀ ਵਿੱਚ ਉਤਪਾਦਨ ਵਧਾਉਣ ਲਈ ਕਈ ਸਿਫ਼ਾਰਸ਼ਾਂ ਦਿੱਤੀਆਂ ਸਨ।

ਇਸ ਕਮੇਟੀ ਨੇ ਸਾਲ 2006 ਵਿੱਚ ਆਪਣੀ ਰਿਪੋਰਟ ਸੌਂਪੀ ਸੀ, ਜਿਸ ਵਿੱਚ ਕਈ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ। ਸਵਾਮੀਨਾਥਨ ਨੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਸੁਝਾਅ ਦਿੱਤੇ ਸਨ। ਇਹਨਾਂ ਵਿੱਚੋਂ ਸਭ ਤੋਂ ਮਹੱਤਵਪੂਰਨ ਸੁਝਾਅ ੰਸ਼ਫ ਯਾਨੀ ਘੱਟੋ-ਘੱਟ ਸਮਰਥਨ ਮੁੱਲ ਸੀ। ਹਾਲਾਂਕਿ ਹੁਣ ਤੱਕ ਕੋਈ ਵੀ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਇਨ੍ਹਾਂ ਸਿਫਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕੀ ਹੈ।

ਜ਼ਿਕਰਯੋਗ ਹੈ ਕਿ ਹਰੀ ਕ੍ਰਾਂਤੀ ਦੇ ਪਿਤਾਮਾ ਸਵਾਮੀਨਾਥਨ ਨੇ ਵੀ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਕਈ ਸੁਝਾਅ ਦਿੱਤੇ ਸਨ। ਕਿਹਾ ਜਾਂਦਾ ਹੈ ਕਿ ਜੇਕਰ ਇਹ ਰਿਪੋਰਟ ਲਾਗੂ ਹੋ ਜਾਂਦੀ ਹੈ ਤਾਂ ਕਿਸਾਨਾਂ ਦੀ ਕਿਸਮਤ ਬਦਲ ਸਕਦੀ ਹੈ।

ਸਵਾਮੀਨਾਥਨ ਕਮਿਸ਼ਨ ਦਾ ਸਭ ਤੋਂ ਮਹੱਤਵਪੂਰਨ ਸੁਝਾਅ ੰਸ਼ਫ ਯਾਨੀ ਘੱਟੋ-ਘੱਟ ਸਮਰਥਨ ਮੁੱਲ ਸੀ। ਕਮੇਟੀ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਔਸਤ ਲਾਗਤ ਤੋਂ 50 ਫ਼ੀਸਦੀ ਜ਼ਿਆਦਾ ਰੱਖਣ ਦੀ ਸਿਫ਼ਾਰਸ਼ ਕੀਤੀ ਸੀ, ਤਾਂ ਜੋ ਛੋਟੇ ਕਿਸਾਨਾਂ ਨੂੰ ਫ਼ਸਲ ਦਾ ਉਚਿਤ ਮੁਆਵਜ਼ਾ ਮਿਲ ਸਕੇ। ਕਮਿਸ਼ਨ ਨੇ ਇਹ ਵੀ ਕਿਹਾ ਕਿ ਇਹ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ ਕੁਝ ਫ਼ਸਲਾਂ ਤੱਕ ਸੀਮਤ ਨਹੀਂ ਸਨ।

ਇਸ ਰਿਪੋਰਟ ਅਨੁਸਾਰ ਕਿਸਾਨਾਂ ਨੂੰ ਮਿਆਰੀ ਬੀਜ ਘੱਟ ਕੀਮਤ ‘ਤੇ ਮਿਲਣੇ ਚਾਹੀਦੇ ਹਨ। ਕਿਸਾਨਾਂ ਦੇ ਕਰਜ਼ਿਆਂ ਦੇ ਪ੍ਰਵਾਹ ਨੂੰ ਵਧਾਉਣ ਲਈ ਸੁਧਾਰ ਕੀਤੇ ਜਾਣੇ ਚਾਹੀਦੇ ਹਨ। ਜ਼ਮੀਨ ਦੀ ਸਹੀ ਵੰਡ ਦੀ ਵੀ ਸਿਫ਼ਾਰਸ਼ ਕੀਤੀ ਗਈ। ਇਸ ਤਹਿਤ ਬੇਜ਼ਮੀਨੇ ਕਿਸਾਨ ਪਰਿਵਾਰਾਂ ਵਿੱਚ ਵਾਧੂ ਜ਼ਮੀਨ ਵੰਡੀ ਜਾਵੇ। ਖੇਤੀ ਵਸਤਾਂ ਦੀ ਗੁਣਵੱਤਾ ਅਤੇ ਸਾਂਭ-ਸੰਭਾਲ ਵਿੱਚ ਸੁਧਾਰ ਕਰਨ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਬਿਹਤਰ ਖੇਤੀ ਲਈ ਸਥਾਨਕ ਸੰਸਥਾਵਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਸਿਫਾਰਸ਼ ਕੀਤੀ ਗਈ।

ਸਵਾਮੀਨਾਥਨ ਕਮਿਸ਼ਨ ਨੇ ਵੀ ਕਿਸਾਨਾਂ ਵਿਚ ਜ਼ਮੀਨ ਦੀ ਵੰਡ ਦੇ ਮੁੱਦੇ ‘ਤੇ ਚਿੰਤਾ ਪ੍ਰਗਟਾਈ ਸੀ। ਕਿਹਾ ਗਿਆ ਸੀ ਕਿ 1991-92 ਵਿੱਚ ਦੇਸ਼ ਵਿੱਚ 50 ਫੀਸਦੀ ਪੇਂਡੂ ਲੋਕਾਂ ਕੋਲ ਸਿਰਫ ਤਿੰਨ ਫੀਸਦੀ ਜ਼ਮੀਨ ਸੀ। ਜਦੋਂ ਕਿ ਕੁਝ ਲੋਕਾਂ ਕੋਲ ਜ਼ਮੀਨ ਜ਼ਿਆਦਾ ਸੀ। ਕਮਿਸ਼ਨ ਨੇ ਇਸ ਸਬੰਧੀ ਸਹੀ ਪ੍ਰਣਾਲੀ ‘ਤੇ ਧਿਆਨ ਦੇਣ ਦੀ ਸਲਾਹ ਦਿੱਤੀ ਸੀ।

ਅਣਵਰਤੀ ਜ਼ਮੀਨ ਬੇਜ਼ਮੀਨੇ ਨੂੰ ਦੇਣ ਦਾ ਸੁਝਾਅ ਦਿੱਤਾ ਗਿਆ ਸੀ। ਜ਼ਮੀਨੀ ਸੁਧਾਰਾਂ ਵੱਲ ਵਿਸ਼ੇਸ਼ ਧਿਆਨ ਦੇਣ ਦਾ ਜ਼ਿਕਰ ਸੀ। ਰਿਪੋਰਟ ਵਿੱਚ ਖੇਤੀ ਵਿੱਚ ਜ਼ਿਆਦਾ ਲੋਕਾਂ ਨੂੰ ਸ਼ਾਮਲ ਕਰਨ ਦਾ ਵੀ ਜ਼ਿਕਰ ਸੀ। ਕਮਿਸ਼ਨ ਅਨੁਸਾਰ 1961 ਵਿੱਚ 75 ਫੀਸਦੀ ਲੋਕ ਖੇਤੀ ਨਾਲ ਸਬੰਧਤ ਰੁਜ਼ਗਾਰ ਵਿੱਚ ਲੱਗੇ ਹੋਏ ਸਨ, ਹਾਲਾਂਕਿ 1999 ਤੋਂ 2000 ਤੱਕ ਇਹ ਘਟ ਕੇ 59 ਫੀਸਦੀ ਰਹਿ ਗਿਆ।

ਕਿਸਾਨੀ ਸੰਘਰਸ਼ ਜਾਰੀ, ਜਾਨ ਦੀ ਬਾਜ਼ੀ ਲਗਾ ਕੇ ਕਿਸਾਨ ਵਧ ਰਹੇ ਅੱਗੇ

0

ਸ਼ੰਭੂ ਬਾਰਡਰ ਵਾਲੇ ਹੀ ਹਾਲਾਤ ਖਨੌਰੀ ਬਾਰਡਰ ‘ਤੇ ਵੀ ਬਣੇ ਹੋਏ ਹਨ। ਫਿਰ ਵੀ ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹਨ। ਕਿਸਾਨਾਂ ‘ਤੇ ਲਗਾਤਾਰ ਹੰਝੂ ਗੋਲੇ ਬਰਸਾਏ ਜਾ ਰਹੇ ਹਨ।

ਕਈ ਕਿਸਾਨ ਇਨ੍ਹਾਂ ਗੋਲਿਆਂ ਨਾਲ ਜ਼ਖ਼ਮੀ ਹੋ ਗਏ ਹਨ। ਕਿਸਾਨਾਂ ‘ਤੇ ਸਿੱਧੇ ਹੰਝੂ ਗੋਲੇ ਮਾਰੇ ਜਾ ਰਹੇ ਹਨ। ਇਸ ਕਾਰਨ ਬਹੁਤ ਸਾਰੇ ਕਿਸਾਨ ਜ਼ਖਮੀ ਹੋ ਗਏ ਹਨ।

ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਲਾਈਵ ਹੋਏ ਹਨ। ਉਨ੍ਹਾਂ ਨੇ ਮੌਕੇ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸਿਰਫ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਉਨ੍ਹਾਂ ‘ਤੇ ਜ਼ੁਲਮ ਕਰ ਰਹੀ ਹੈ।

ਕਿਸਾਨਾਂ ‘ਤੇ 315 ਬੁਲੇਟ ਦਾ ਇਸਤੇਮਾਲ ਹੋ ਰਿਹਾ ਹੈ। ਇਸਦੇ ਨਾਲ ਹੀ ਹੰਝੂ ਗੋਲਿਆਂ ਦੀ ਬਰਸਾਤ ਵੀ ਜਾਰੀ ਹੈ। ਉਨ੍ਹਾਂ ਨੇ ਸਾਵਾਲ ਕੀਤਾ ਹੈ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਆਪਣੇ ਕਿਸਾਨਾਂ ‘ਤੇ 315 ਦੇ ਫਾਇਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ-ਮਜ਼ਦੂਰਾਂ ‘ਤੇ ਤਸਸ਼ੱਦ ਕਰ ਰਹੀ ਹੈ। ਸਰਕਾਰ ਕਿਸਾਨਾਂ-ਮਜ਼ਦੂਰਾਂ ‘ਤੇ ਤਾਕਤ ਦਾ ਇਸਤੇਮਾਲ ਕਰ ਰਹੀ ਹੈ। ਸਾਡਾ ਮਕਸਦ ਦਿੱਲੀ ਜਾਣਾ ਅਣਖ ਦਾ ਸਵਾਲ ਨਹੀਂ, ਨਾ ਹੀ ਬੈਰੀਕੇਡ ਤੋੜਣ ਦਾ ਹੈ। ਅਸੀਂ ਤਾਂ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਚਾਹੁੰਦੇ ਹਾਂ। ਸਰਕਾਰ ਨੇ ਮੰਗਾਂ ਮੰਨਣੀਆਂ ਹਨ ਜਾਂ ਨਹੀਂ ਇਹ ਇੱਕ ਅਲੱਗ ਗੱਲ ਹੈ, ਸਾਨੂੂੰ ਪ੍ਰਦਰਸ਼ਨ ਕਰਨ ਲਈ ਰਸਤੇ ਤਾਂ ਦਿੱਤੇ ਜਾਣ।

ਸ਼ੰਭੂ ਬਾਰਡਰ ਤੋਂ Live ਹੋਏ ਸਰਵਣ ਸਿੰਘ ਪੰਧੇਰ, ਦੱਸਿਆ ਕਿਵੇਂ ਹੋ ਰਿਹਾ ਕਿਸਾਨਾਂ ‘ਤੇ ਤਸ਼ੱਦਦ

0

ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਲਾਈਵ ਹੋਏ ਹਨ। ਉਨ੍ਹਾਂ ਨੇ ਮੌਕੇ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸਿਰਫ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਉਨ੍ਹਾਂ ‘ਤੇ ਜ਼ੁਲਮ ਕਰ ਰਹੀ ਹੈ। ਕਿਸਾਨਾਂ ‘ਤੇ 315 ਬੁਲੇਟ ਦਾ ਇਸਤੇਮਾਲ ਹੋ ਰਿਹਾ ਹੈ। ਇਸਦੇ ਨਾਲ ਹੀ ਹੰਝੂ ਗੋਲਿਆਂ ਦੀ ਬਰਸਾਤ ਵੀ ਜਾਰੀ ਹੈ। ਉਨ੍ਹਾਂ ਨੇ ਸਾਵਾਲ ਕੀਤਾ ਹੈ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਆਪਣੇ ਕਿਸਾਨਾਂ ‘ਤੇ 315 ਦੇ ਫਾਇਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ-ਮਜ਼ਦੂਰਾਂ ‘ਤੇ ਤਸਸ਼ੱਦ ਕਰ ਰਹੀ ਹੈ। ਸਰਕਾਰ ਕਿਸਾਨਾਂ-ਮਜ਼ਦੂਰਾਂ ‘ਤੇ ਤਾਕਤ ਦਾ ਇਸਤੇਮਾਲ ਕਰ ਰਹੀ ਹੈ। ਸਾਡਾ ਮਕਸਦ ਦਿੱਲੀ ਜਾਣਾ ਅਣਖ ਦਾ ਸਵਾਲ ਨਹੀਂ, ਨਾ ਹੀ ਬੈਰੀਕੇਡ ਤੋੜਣ ਦਾ ਹੈ। ਅਸੀਂ ਤਾਂ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਚਾਹੁੰਦੇ ਹਾਂ।ਸਰਕਾਰ ਨੇ ਮੰਗਾਂ ਮੰਨਣੀਆਂ ਹਨ ਜਾਂ ਨਹੀਂ ਇਹ ਇੱਕ ਅਲੱਗ ਗੱਲ ਹੈ, ਸਾਨੂੂੰ ਪ੍ਰਦਰਸ਼ਨ ਕਰਨ ਲਈ ਰਸਤੇ ਤਾਂ ਦਿੱਤੇ ਜਾਣ।

ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ, ਕਿਸਾਨਾਂ ਨੂੰ ਖਦੇੜਣ ਲਈ ਸਵੇਰ ਤੋਂ ਹੀ ਮੁੜ ਸੁੱਟੇ ਜਾ ਰਹੇ ਹੰਝੂ ਗੋਲੇ

0

ਅੱਜ ਕਿਸਾਨ ਅੰਦੋਲਨ ਦੇ ਦੂਜੇ ਦਿਨ ਵੀ ਸੰਘਰਸ਼ ਲਈ ਤਿਆਰ ਹਨ। ਪੰਜਾਬ ਦੇ ਕਿਸਾਨ ਮੁੜ ਤੋਂ ਦਿੱਲੀ ਕੂਚ ਕਰਨ ਲਈ ਅੱਗੇ ਵਧ ਰਹੇ ਹਨ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਅੱਜ ਸਵੇਰ ਤੋਂ ਹੀ ਕਿਸਾਨਾਂ ‘ਤੇ ਮੁੜ ਤੋਂ ਹੰਝੂ ਗੋਲਿਆਂ ਦੀ ਬਰਸਾਤ ਸ਼ੁਰੂ ਹੋ ਗਈ ਹੈ।

ਪ੍ਰਸ਼ਾਸਨ ਕਿਸਾਨਾਂ ਨੂੰ ਖਦੇੜਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।

ਕਿਸਾਨ ਸਵੇਰੇ 10 ਵਜੇ ਪੰਜਾਬ ਤੋਂ ਹਰਿਆਣਾ ਲਈ ਰਵਾਨਾ ਹੋਏ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ। ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ।

ਕਿਸਾਨਾਂ ਨੇ ਇੱਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰਾਂ ਨਾਲ ਹਟਾ ਦਿੱਤਾ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ।

ਇਸ ਦੌਰਾਨ ਅੰਬਾਲਾ ਪੁਲਿਸ ਦੇ ਡੀਐਸਪੀ ਸਮੇਤ 5 ਪੁਲੀਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ। ਕਿਸਾਨਾਂ ਨੇ ਇੱਥੇ ਘੱਗਰ ਪੁਲ ਦੇ ਕੰਢੇ ਲਾਏ ਸੁਰੱਖਿਆ ਬੈਰੀਅਰ ਤੋੜ ਦਿੱਤੇ। ਖਨੌਰੀ ਸਰਹੱਦ ‘ਤੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ।

ਕਿਸਾਨਾਂ ਨੇ ਜ਼ਬਰਦਸਤੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਛੱਡੀ। ਇਸ ਤੋਂ ਬਾਅਦ ਵੀ ਭੀੜ ਨਹੀਂ ਰੁਕੀ ਅਤੇ ਪੁਲਿਸ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਨਾਲ ਕਿਸਾਨਾਂ ਨੂੰ ਖਦੇੜਿਆ। ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਲਈ ਜਾਨ ਦੀ ਬਾਜ਼ੀ ਲਗਾ ਕੇ ਅੱਗੇ ਵਧ ਰਹੇ ਹਨ।

ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਮਸਲੇ ਹੱਲ ਕਰੇ ਸਰਕਾਰ: ਹਰਜਿੰਦਰ ਸਿੰਘ ਧਾਮੀ

0

ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਜਿਸ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਸ਼ਕਤੀ ਦੀ ਵਰਤੋਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਅੰਦਰ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਸਭ ਦਾ ਹੱਕ ਹੈ, ਇਸ ਲਈ ਸਰਕਾਰਾਂ ਨੂੰ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਕਰਕੇ ਮਾਮਲਾ ਹੋਰ ਉਲਝਾਇਆ ਜਾਵੇ।

ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਤੋਂ ਜਬਰੀ ਰੋਕਣ ਦੀ ਥਾਂ ਉਨ੍ਹਾਂ ਦੇ ਮਸਲੇ ਨਜਿੱਠਣ ਵੱਲ ਧਿਆਨ ਦੇਵੇ। ਉਨ੍ਹਾਂ ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਪੱਤਰਕਾਰਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਵੀ ਸਖ਼ਤ ਨਿੰਦਾ ਕੀਤੀ।