Home Blog Page 1697

ਸ਼ੰਭੂ ਬਾਰਡਰ ਤੋਂ Live ਹੋਏ ਸਰਵਣ ਸਿੰਘ ਪੰਧੇਰ, ਦੱਸਿਆ ਕਿਵੇਂ ਹੋ ਰਿਹਾ ਕਿਸਾਨਾਂ ‘ਤੇ ਤਸ਼ੱਦਦ

0

ਸ਼ੰਭੂ ਬਾਰਡਰ ਤੋਂ ਸਰਵਣ ਸਿੰਘ ਪੰਧੇਰ ਲਾਈਵ ਹੋਏ ਹਨ। ਉਨ੍ਹਾਂ ਨੇ ਮੌਕੇ ਦੇ ਹਾਲਾਤਾਂ ਨੂੰ ਬਿਆਨ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਸਿਰਫ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਕੇਂਦਰ ਉਨ੍ਹਾਂ ‘ਤੇ ਜ਼ੁਲਮ ਕਰ ਰਹੀ ਹੈ। ਕਿਸਾਨਾਂ ‘ਤੇ 315 ਬੁਲੇਟ ਦਾ ਇਸਤੇਮਾਲ ਹੋ ਰਿਹਾ ਹੈ। ਇਸਦੇ ਨਾਲ ਹੀ ਹੰਝੂ ਗੋਲਿਆਂ ਦੀ ਬਰਸਾਤ ਵੀ ਜਾਰੀ ਹੈ। ਉਨ੍ਹਾਂ ਨੇ ਸਾਵਾਲ ਕੀਤਾ ਹੈ ਕਿ ਇਹ ਕਿਹੋ ਜਿਹੀ ਸਰਕਾਰ ਹੈ ਜੋ ਆਪਣੇ ਕਿਸਾਨਾਂ ‘ਤੇ 315 ਦੇ ਫਾਇਰ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਕਿਸਾਨਾਂ-ਮਜ਼ਦੂਰਾਂ ‘ਤੇ ਤਸਸ਼ੱਦ ਕਰ ਰਹੀ ਹੈ। ਸਰਕਾਰ ਕਿਸਾਨਾਂ-ਮਜ਼ਦੂਰਾਂ ‘ਤੇ ਤਾਕਤ ਦਾ ਇਸਤੇਮਾਲ ਕਰ ਰਹੀ ਹੈ। ਸਾਡਾ ਮਕਸਦ ਦਿੱਲੀ ਜਾਣਾ ਅਣਖ ਦਾ ਸਵਾਲ ਨਹੀਂ, ਨਾ ਹੀ ਬੈਰੀਕੇਡ ਤੋੜਣ ਦਾ ਹੈ। ਅਸੀਂ ਤਾਂ ਸ਼ਾਂਤੀਪੂਰਨ ਪ੍ਰਦਰਸ਼ਨ ਕਰਨਾ ਚਾਹੁੰਦੇ ਹਾਂ।ਸਰਕਾਰ ਨੇ ਮੰਗਾਂ ਮੰਨਣੀਆਂ ਹਨ ਜਾਂ ਨਹੀਂ ਇਹ ਇੱਕ ਅਲੱਗ ਗੱਲ ਹੈ, ਸਾਨੂੂੰ ਪ੍ਰਦਰਸ਼ਨ ਕਰਨ ਲਈ ਰਸਤੇ ਤਾਂ ਦਿੱਤੇ ਜਾਣ।

ਕਿਸਾਨ ਅੰਦੋਲਨ ਦਾ ਅੱਜ ਦੂਜਾ ਦਿਨ, ਕਿਸਾਨਾਂ ਨੂੰ ਖਦੇੜਣ ਲਈ ਸਵੇਰ ਤੋਂ ਹੀ ਮੁੜ ਸੁੱਟੇ ਜਾ ਰਹੇ ਹੰਝੂ ਗੋਲੇ

0

ਅੱਜ ਕਿਸਾਨ ਅੰਦੋਲਨ ਦੇ ਦੂਜੇ ਦਿਨ ਵੀ ਸੰਘਰਸ਼ ਲਈ ਤਿਆਰ ਹਨ। ਪੰਜਾਬ ਦੇ ਕਿਸਾਨ ਮੁੜ ਤੋਂ ਦਿੱਲੀ ਕੂਚ ਕਰਨ ਲਈ ਅੱਗੇ ਵਧ ਰਹੇ ਹਨ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ। ਅੱਜ ਸਵੇਰ ਤੋਂ ਹੀ ਕਿਸਾਨਾਂ ‘ਤੇ ਮੁੜ ਤੋਂ ਹੰਝੂ ਗੋਲਿਆਂ ਦੀ ਬਰਸਾਤ ਸ਼ੁਰੂ ਹੋ ਗਈ ਹੈ।

ਪ੍ਰਸ਼ਾਸਨ ਕਿਸਾਨਾਂ ਨੂੰ ਖਦੇੜਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।

ਕਿਸਾਨ ਸਵੇਰੇ 10 ਵਜੇ ਪੰਜਾਬ ਤੋਂ ਹਰਿਆਣਾ ਲਈ ਰਵਾਨਾ ਹੋਏ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ। ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ।

ਕਿਸਾਨਾਂ ਨੇ ਇੱਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਟਰੈਕਟਰਾਂ ਨਾਲ ਹਟਾ ਦਿੱਤਾ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ।

ਇਸ ਦੌਰਾਨ ਅੰਬਾਲਾ ਪੁਲਿਸ ਦੇ ਡੀਐਸਪੀ ਸਮੇਤ 5 ਪੁਲੀਸ ਮੁਲਾਜ਼ਮ ਅਤੇ ਕਈ ਕਿਸਾਨ ਵੀ ਜ਼ਖ਼ਮੀ ਹੋ ਗਏ। ਕਿਸਾਨਾਂ ਨੇ ਇੱਥੇ ਘੱਗਰ ਪੁਲ ਦੇ ਕੰਢੇ ਲਾਏ ਸੁਰੱਖਿਆ ਬੈਰੀਅਰ ਤੋੜ ਦਿੱਤੇ। ਖਨੌਰੀ ਸਰਹੱਦ ‘ਤੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ ਹੋ ਗਏ।

ਕਿਸਾਨਾਂ ਨੇ ਜ਼ਬਰਦਸਤੀ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਛੱਡੀ। ਇਸ ਤੋਂ ਬਾਅਦ ਵੀ ਭੀੜ ਨਹੀਂ ਰੁਕੀ ਅਤੇ ਪੁਲਿਸ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਨਾਲ ਕਿਸਾਨਾਂ ਨੂੰ ਖਦੇੜਿਆ। ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਲਈ ਜਾਨ ਦੀ ਬਾਜ਼ੀ ਲਗਾ ਕੇ ਅੱਗੇ ਵਧ ਰਹੇ ਹਨ।

ਕਿਸਾਨਾਂ ਨੂੰ ਜਬਰੀ ਰੋਕਣ ਦੀ ਥਾਂ ਮਸਲੇ ਹੱਲ ਕਰੇ ਸਰਕਾਰ: ਹਰਜਿੰਦਰ ਸਿੰਘ ਧਾਮੀ

0

ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਸੁੱਟਣੇ ਅਤੇ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਦਬਾਉਣਾ ਲੋਕਤੰਤਰੀ ਢਾਂਚੇ ਦੇ ਵਿਰੁੱਧ ਹੈ, ਜਿਸ ਪ੍ਰਤੀ ਕੇਂਦਰ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ।

ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸਾਨੀ ਦੇਸ਼ ਦੀ ਰੀੜ ਦੀ ਹੱਡੀ ਹੈ ਜਿਸ ਦੀਆਂ ਮੰਗਾਂ ਨੂੰ ਨਜ਼ਰਅੰਦਾਜ ਨਹੀਂ ਕੀਤਾ ਜਾਣਾ ਚਾਹੀਦਾ।

ਉਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਸ਼ਕਤੀ ਦੀ ਵਰਤੋਂ ਦੀ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਅੰਦਰ ਹੱਕੀ ਮੰਗਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ ਸਭ ਦਾ ਹੱਕ ਹੈ, ਇਸ ਲਈ ਸਰਕਾਰਾਂ ਨੂੰ ਕਿਸਾਨਾਂ ਦੇ ਮਸਲਿਆਂ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਨਾ ਕਿ ਉਨ੍ਹਾਂ ਉੱਤੇ ਤਸ਼ੱਦਦ ਕਰਕੇ ਮਾਮਲਾ ਹੋਰ ਉਲਝਾਇਆ ਜਾਵੇ।

ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਤੋਂ ਜਬਰੀ ਰੋਕਣ ਦੀ ਥਾਂ ਉਨ੍ਹਾਂ ਦੇ ਮਸਲੇ ਨਜਿੱਠਣ ਵੱਲ ਧਿਆਨ ਦੇਵੇ। ਉਨ੍ਹਾਂ ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਵਿੱਚ ਪੱਤਰਕਾਰਾਂ ਨੂੰ ਵੀ ਨਿਸ਼ਾਨਾ ਬਣਾਏ ਜਾਣ ਦੀ ਵੀ ਸਖ਼ਤ ਨਿੰਦਾ ਕੀਤੀ।

ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦੇ ASI ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਤਹਿਸੀਲ ਜਲਾਲਾਬਾਦ ਦੇ ਸਿਟੀ ਪੁਲਿਸ ਸਟੇਸ਼ਨ ’ਚ ਤਾਇਨਾਤ ASI ਸਰੂਪ ਸਿੰਘ ਨੂੰ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੂੰ ਜੰਮੂ ਬਸਤੀ ਵਾਸੀ ਸੁਰਜੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਜਲਾਲਾਬਾਦ ‘ਚ 4 ਹਜ਼ਾਰ ਰਿਸ਼ਵਤ ਲੈਂਦਾ ਏਐੱਸਆਈ ਕੀਤਾ ਕਾਬੂ, ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਕਾਰਵਾਈਵਿਜੀਲੈਂਸ ਬਿਊਰੋ ਨੇ ਜਲਾਲਾਬਾਦ ‘ਚ 4 ਹਜ਼ਾਰ ਰਿਸ਼ਵਤ ਲੈਂਦਾ ਏਐੱਸਆਈ ਕੀਤਾ ਕਾਬੂ, ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤ ਕੀਤੀ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਖ਼ਿਲਾਫ਼ ਦਰਜ ਮਾਮਲੇ ’ਚ ਅਦਾਲਤ ’ਚ ਚਾਰਜਸ਼ੀਟ ਦਾਇਰ ਕਰਨ ਦੇ ਬਦਲੇ ’ਚ ਉਸ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਸੌਦਾ 17 ਹਜ਼ਾਰ ਰੁਪਏ ਵਿਚ ਤੈਅ ਹੋਇਆ ਸੀ। ਉਸ ਨੇ ਕਿਹਾ ਕਿ ਉਕਤ ਪੁਲਿਸ ਮੁਲਾਜ਼ਮ ਉ ਤੋਂ ਪਹਿਲਾਂ ਤਿੰਨ ਕਿਸ਼ਤਾਂ ਵਿਚ 10 ਹਜ਼ਾਰ, ਦੋ ਹਜ਼ਾਰ ਤੇ ਇਕ ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਾਕੀ 4 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਮੁਲਜ਼ਮ ਵੱਲੋਂ ਰਿਸ਼ਵਤ ਮੰਗਣ ਦਾ ਕਾਲ ਰਿਕਾਰਡ ਵੀ ਵਿਜੀਲੈਂਸ ਨੂੰ ਸੌਂਪਿਆ। ਵਿਜੀਲੈਂਸ ਬਿਊਰੋ ਫਿਰੋਜ਼ਪੁਰ ਰੇਂਜ ਨੇ ਸ਼ਿਕਾਇਤ ਦੀ ਜਾਂਚ ਤੋਂ ਬਾਅ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਤੋਂ 4 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ।

ਵਿਜੀਲੈਂਸ ਟੀਮ ਨੇ ਮੌਕੇ ’ਤੇ ਹੀ ਮੁਲਜ਼ਮ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਥਾਣੇ ’ਚ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਕਿਸਾਨਾਂ ਦੇ ਹੱਕ ‘ਚ ਖੜ੍ਹੀ ਪੰਜਾਬ ਸਰਕਾਰ, ਹਸਪਤਾਲਾਂ ਲਈ ਜਾਰੀ ਕੀਤੇ ਹੁਕਮ

0

ਪੰਜਾਬ ਸਰਕਾਰ ਦੇਸ਼ ਦੇ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਸੀਐਮ ਮਾਨ ਨੇ ਹਰਿਆਣਾ ਦੀਆਂ ਸਰਹੱਦਾਂ ਨੇੜੇ ਸਾਰੇ ਹਸਪਤਾਲਾਂ ਨੂੰ ਤਿਆਰ ਰਹਿਣ ਅਤੇ ਜ਼ਖਮੀ ਕਿਸਾਨਾਂ ਦੀ ਜਲਦੀ ਤੋਂ ਜਲਦੀ ਮਦਦ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦਈਏ ਕਿ ਸੀਐਮ ਮਾਨ ਨੇ ਸਾਰੇ ਡਾਕਟਰਾਂ ਅਤੇ ਹਸਪਤਾਲ ਦੇ ਸਟਾਫ ਨੂੰ ਕਾਲ ‘ਤੇ ਰਹਿਣ ਲਈ ਕਿਹਾ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਤਾਇਨਾਤ ਐਂਬੂਲੈਂਸਾਂ ਦੀ ਗਿਣਤੀ ਵਧਾਉਣ ਦੇ ਵੀ ਆਦੇਸ਼ ਦਿੱਤੇ। ਹਰਿਆਣਾ ਬਾਰਡਰ ਨਾਲ ਲੱਗਦੇ ਹਸਪਤਾਲਾਂ ਨੂੰ ਅਲਰਟ ਕੀਤਾ ਹੈ। ਮਾਨ ਸਰਕਾਰ ਦੇ ਵਲੋਂ ਸੰਗਰੂਰ, ਪਟਿਆਲਾ, ਡੇਰਾਬੱਸੀ, ਮਾਨਸਾ ਤੇ ਬਠਿੰਡਾ ਦੇ ਸਾਰੇ ਹਸਪਤਾਲਾਂ ਨੂੰ ਅਲਰਟ ਜਾਰੀ ਕਰਦਿਆਂ ਹੋਇਆ ਕਿਹਾ ਹੈ ਕਿ ਬਾਰਡਰਾਂ ਤੇ ਐਂਬੂਲੈਂਸਾਂ ਦੀ ਤੈਨਾਤੀ ਵਧਾਈ ਜਾਵੇ।

ਸੀਐਮ ਮਾਨ ਨੇ ਹਰਿਆਣਾ ਸਰਕਾਰ ਨੂੰ ਵੀ ਅਪੀਲ ਕੀਤੀ ਅਤੇ ਕਿਹਾ ਕਿ ਸਾਡੇ ਕਿਸਾਨਾਂ ‘ਤੇ ਨਾ ਲਾਠੀਚਾਰਜ ਅਤੇ ਨਾ ਹੀ ਉਨ੍ਹਾਂ ਵਿਰੁੱਧ ਅੱਥਰੂ ਗੈਸ ਦੇ ਗੋਲੇ ਜਾਂ ਜਲ ਤੋਪਾਂ ਦੀ ਵਰਤੋਂ ਕੀਤੀ ਜਾਵੇ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅੱਜ ਪੁਲਿਸ ਦੀ ਕਾਰਵਾਈ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਹਸਪਤਾਲਾਂ ਨੂੰ ਕਿਹਾ ਕਿ ਉਹ ਜ਼ਖਮੀ ਕਿਸਾਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਮਦਦ ਅਤੇ ਇਲਾਜ ਮੁਹੱਈਆ ਕਰਵਾਉਣ।

ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਕੀਤੀਆਂ ਹਾਸਲ

0

ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਇਜ਼ਰਾਈਲੀ ਪ੍ਰਾਜੈਕਟ) ਨੂੰ ਸਿਲਵਰ ਐਵਾਰਡ ਮਿਲਣ ‘ਤੇ ਵਿਭਾਗ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸੈਂਟਰ ਕਿਸਾਨਾਂ ਦੀ ਆਮਦਨ ਵਿੱਚ ਜ਼ਿਕਰਯੋਗ ਵਾਧਾ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਤਬਦੀਲੀ ਲਿਆਉਣ ਵਿੱਚ ਸਹਾਈ ਹੋ ਰਿਹਾ ਹੈ।

ਇੱਥੇ 3-5 ਮੀਟ੍ਰਿਕ ਟਨ ਦੇ ਆਨ-ਫ਼ਾਰਮ ਕੋਲਡ ਰੂਮ ਨੂੰ ਸਟੈਂਡਰਡਾਈਜ਼ ਕੀਤਾ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਭਾਰੀ ਮੁਨਾਫ਼ਾ ਮਿਲਿਆ ਹੈ। ਇਹ ਸੈਂਟਰ ਵੈਲਿਊ-ਚੇਨ ਵਿੱਚ ਵੱਡੇ ਪਾੜੇ ਨੂੰ ਦੂਰ ਕਰਨ ਵਿੱਚ ਮਦਦ ਕਰਨ ਸਣੇ ਵਾਢੀ ਤੋਂ ਪਹਿਲਾਂ ਦੀ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1 ਕਨਾਲ ਪੌਲੀਹਾਊਸ ਤੋਂ 1 ਏਕੜ ਦੇ ਬਰਾਬਰ ਆਮਦਨ ਪ੍ਰਦਾਨ ਕਰਕੇ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਉਤਸ਼ਾਹਿਤ ਕਰ ਰਿਹਾ ਹੈ।

ਵਾਢੀ ਤੋਂ ਬਾਅਦ ਦੇ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਬਾਗ਼ਬਾਨੀ ਵਿਭਾਗ ਦੇ ਇਸ ਪ੍ਰਮੁੱਖ ਸੈਂਟਰ ਵਿਖੇ ਕਿਸਾਨਾਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਤਕਨੀਕੀ ਪ੍ਰਦਰਸ਼ਨੀ ਵੀ ਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਰੋਗ ਮੁਕਤ ਬੂਟਿਆਂ ਦੀ ਘਰ-ਘਰ ਡਿਲੀਵਰੀ ਦਿੱਤੀ ਜਾਂਦੀ ਹੈ। ਇਸ ਸੈਂਟਰ ਵਿੱਚ ਅਤਿ-ਆਧੁਨਿਕ ਹਾਈਡ੍ਰੋਪੌਨਿਕਸ ਯੂਨਿਟ ਅਤੇ ਇੱਕ ਪਲਾਂਟ ਕਲੀਨਿਕ ਪ੍ਰਯੋਗਸ਼ਾਲਾ ਵੀ ਹੈ। ਜ਼ਿਕਰਯੋਗ ਹੈ ਕਿ ਸੈਂਟਰ ਵੱਲੋਂ ਹੁਣ ਤੱਕ ਪੰਜਾਬ ਭਰ ਦੇ ਕਿਸਾਨਾਂ ਨੂੰ 2 ਕਰੋੜ ਤੋਂ ਵੱਧ ਰੋਗ-ਮੁਕਤ ਸਬਜ਼ੀਆਂ ਦੇ ਬੂਟੇ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਸੈਮੀਫ਼ਾਈਨਲਿਸਟ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ, ਪ੍ਰਾਜੈਕਟ ਫ਼ੇਜ਼, ਬਾਇਉਫ਼ਰਟੀਲਾਈਜ਼ਰ ਲੈਬਾਰਟਰੀ ਹੁਸ਼ਿਆਰਪੁਰ, ਸੇਰੀਕਲਚਰ (ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਵਿਕਾਸ) ਅਤੇ ਆਲੂਆਂ ਦੇ ਸੈਂਟਰ ਆਫ਼ ਐਕਸੀਲੈਂਸ (ਇੰਡੋ-ਡੱਚ ਪ੍ਰਾਜੈਕਟ)-ਧੋਗੜੀ, ਜਲੰਧਰ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਉਨ੍ਹਾਂ ਦੀ ਨਵੀਨਤਮ ਅਤੇ ਸਾਰੇ ਭਾਈਵਾਲਾਂ ਲਈ ਸਾਕਾਰਾਤਮਕ ਪ੍ਰਭਾਵ ਬਣਾਉਣ ਅਤੇ ਜ਼ਮੀਨੀ ਪੱਧਰ ‘ਤੇ ਯੋਗਦਾਨ ਲਈ ਸਲਾਹਿਆ ਗਿਆ ਹੈ।

ਦੱਸ ਦੇਈਏ ਕਿ ਸਕੌਚ ਗਰੁੱਪ ਭਾਰਤ ਦਾ ਇੱਕ ਅਜਿਹਾ ਪ੍ਰਮੁੱਖ ਥਿੰਕ ਟੈਂਕ ਹੈ, ਜੋ ਸਰਬਪੱਖੀ ਵਿਕਾਸ ‘ਤੇ ਧਿਆਨ ਕੇਂਦਰਤ ਕਰਦਿਆਂ ਸਮਾਜਿਕ-ਆਰਥਿਕ ਮੁੱਦਿਆਂ ਨਾਲ ਨਜਿੱਠਦਾ ਹੈ। ਸਕੌਚ ਐਵਾਰਡ, ਕੌਮੀ ਅਹਿਮੀਅਤ ਵਾਲੇ ਮੁੱਦਿਆਂ ‘ਤੇ ਕੰਮ ਕਰਨ ਵਾਲੇ ਪ੍ਰਾਜੈਕਟਾਂ ਅਤੇ ਸੰਸਥਾਵਾਂ ਨੂੰ ਮਾਨਤਾ ਦੇਣ ਲਈ 2003 ਤੋਂ ਰਾਸ਼ਟਰੀ ਪੱਧਰ ‘ਤੇ ਕਰਵਾਏ ਜਾ ਰਹੇ ਹਨ। ਇਹ ਪੁਰਸਕਾਰ ਸਮਾਜ ਵਿੱਚ ਅਹਿਮ ਯੋਗਦਾਨ ਪਾਉਣ ਲਈ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸੰਸਥਾਵਾਂ/ਪ੍ਰਾਜੈਕਟਾਂ ਦੀਆਂ ਅਸਾਧਾਰਣ ਪ੍ਰਾਪਤੀਆਂ ਨੂੰ ਦਰਸਾਉਂਦੇ ਹਨ।

ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਗਏ ਐਵਾਰਡ ਸਮਾਰੋਹ ਦੌਰਾਨ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਜੀਤ ਬਾਲਾਜੀ ਜੋਸ਼ੀ, ਬਾਗ਼ਬਾਨੀ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲਿੰਦਰ ਕੌਰ ਅਤੇ ਸਹਾਇਕ ਡਾਇਰੈਕਟਰ (ਬਾਗ਼ਬਾਨੀ) ਸ੍ਰੀ ਦਲਜੀਤ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਐਵਾਰਡ ਪ੍ਰਾਪਤ ਕੀਤਾ।

ਰਾਕੇਸ਼ ਟਿਕੈਤ ਦਾ ਵੱਡਾ ਬਿਆਨ-ਕਿਸਾਨਾਂ ਨਾਲ ਅਨਿਆਂ ਹੋਇਆ ਤਾਂ….

0

ਸ਼ੰਭੂ ਬਾਰਡਰ ਤੋਂ ਲੈ ਕੇ ਖਨੌਰੀ ਬਾਰਡਰ ਤੱਕ ਮਾਹੌਲ ਹੰਗਾਮੇ ਵਾਲਾ ਬਣਿਆ ਹੋਇਆ ਹੈ। ਦੂਰ-ਦੂਰ ਤੱਕ ਕਿਸਾਨ ਹੀ ਕਿਸਾਨ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਅੱਗੇ ਵਧਣਾ ਵੀ ਜਾਰੀ ਹੈ। ਕਿਸਾਨਾਂ ਵਲੋਂ ਬੈਰੀਕੇਡ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਕਿਸਾਨਾਂ ਦੇ ਦਿੱਲੀ ਕੂਚ ਵਿਚਾਲੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭਾਵੇਂ ਰਾਕੇਸ਼ ਟਿਕੈਤ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਕਈ ਕਿਸਾਨ ਆਗੂਆਂ ਨੂੰ ਇਸ ਅੰਦੋਲਨ ‘ਚ ਸ਼ਾਮਲ ਨਹੀਂ ਕੀਤਾ ਗਿਆ। ਇਸ ਦੇ ਬਾਵਜੂਦ ਭਾਕਿਯੂ ਬੁਲਾਰੇ ਰਾਕੇਸ਼ ਟਿਕੈਤ ਨੇ ਕਿਸਾਨਾਂ ਨਾਲ ਖੜ੍ਹੇ ਰਹਿਣ ਦੀ ਗੱਲ ਕਹੀ ਹੈ।

“ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਸੁਣੇ। ਜੇਕਰ ਕਿਸਾਨਾਂ ਨਾਲ ਅਨਿਆਂ ਹੋਇਆ ਤਾਂ ਨਾ ਤਾਂ ਦਿੱਲੀ ਸਾਡੇ ਤੋਂ ਦੂਰ ਹੈ ਅਤੇ ਨਾ ਹੀ ਕਿਸਾਨ ਦੂਰ ਹਨ। ਟਿਕੈਤ ਨੇ ਕਿਹਾ ਕਿ ਇਹ ਮਾਰਚ (ਕਿਸਾਨ) ਯੂਨੀਅਨ ਵਲੋਂ ਬੁਲਾਇਆ ਗਿਆ ਹੈ। ਕਿਸਾਨ ਆਪਣਾ ਪੱਖ ਰੱਖਣ ਆ ਰਹੇ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।”

ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨਾਲ ਅਨਿਆਂ ਹੁੰਦਾ ਹੈ ਤਾਂ ਅਸੀਂ ਉਨ੍ਹਾਂ ਨਾਲ ਹਾਂ। ਆਪਣੀ ਗੱਲ ਕਹਿਣ ਆ ਰਹੇ ਹਨ ਪੂਰੇ ਦੇਸ਼ ‘ਚ ਵੱਖ-ਵੱਖ ਤਰੀਕੇ ਨਾਲ ਆਪਣੀ ਗੱਲ ਕਹਿ ਰਹੇ ਹਨ ਤਾਂ ਉਨ੍ਹਾਂ ਦੀ ਗੱਲ ਸੁਣੋ।

ਖਨੌਰੀ ਬਾਰਡਰ ‘ਤੇ ਵੀ ਮਾਹੌਲ ਪੂਰਨ ਤੌਰ ‘ਤੇ ਤਣਾਅਪੂਰਨ ਹੋ ਗਿਆ ਹੈ। ਕਿਸਾਨਾਂ ਵਲੋਂ ਬੈਰੀਕੈਡ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਦੌਰਾਨ ਖਨੌਰੀ ‘ਚ ਇੱਕ ਕਿਸਾਨ ਜ਼ਖ਼ਮੀ ਤੱਕ ਹੋ ਗਿਆ।

ਕਿਸਾਨਾਂ ਦਾ ਅੱਗੇ ਵਧਣਾ ਜਾਰੀ ,ਬੈਰੀਕੇਡ ਹਟਾਉਣ ਦੀਆਂ ਕੋਸ਼ਿਸ਼ਾਂ

0

ਸ਼ੰਭੂ ਬਾਰਡਰ ‘ਤੇ ਸਥਿਤੀ ਬਹੁਤ ਭਜਦੜ ਵਾਲੀ ਬਣੀ ਹੋਈ ਹੈ। ਸ਼ੰਭੂ ਬਾਰਡਰ ਤੋਂ ਲੈ ਕੇ ਖਨੌਰੀ ਬਾਰਡਰ ਤੱਕ ਮਾਹੌਲ ਹੰਗਾਮੇ ਵਾਲਾ ਬਣਿਆ ਹੋਇਆ ਹੈ। ਦੂਰ-ਦੂਰ ਤੱਕ ਕਿਸਾਨ ਹੀ ਕਿਸਾਨ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਅੱਗੇ ਵਧਣਾ ਵੀ ਜਾਰੀ ਹੈ। ਕਿਸਾਨਾਂ ਵਲੋਂ ਬੈਰੀਕੇਡ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਖਨੌਰੀ ਬਾਰਡਰ ‘ਤੇ ਵੀ ਮਾਹੌਲ ਪੂਰਨ ਤੌਰ ‘ਤੇ ਤਣਾਅਪੂਰਨ ਹੋ ਗਿਆ ਹੈ। ਕਿਸਾਨਾਂ ਵਲੋਂ ਬੈਰੀਕੈਡ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਦੌਰਾਨ ਖਨੌਰੀ ‘ਚ ਇੱਕ ਕਿਸਾਨ ਜ਼ਖ਼ਮੀ ਤੱਕ ਹੋ ਗਿਆ।

ਮੁਕੇਸ਼ ਅੰਬਾਨੀ ਦੀ ਕੰਪਨੀ RIL ਨੇ ਰਚਿਆ ਇਤਿਹਾਸ, ਅਜਿਹਾ ਰਿਕਾਰਡ ਬਣਾਉਣ ਵਾਲੀ ਬਣੀ ਭਾਰਤ ਦੀ ਪਹਿਲੀ ਕੰਪਨੀ

0

ਮੁਕੇਸ਼ ਅੰਬਾਨੀ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਨਾਮ ਇੱਕ ਵੱਡੀ ਉਪਲੱਬਧੀ ਜੁੜ ਗਈ ਹੈ। ਦੱਸ ਦਈਏ ਕਿ ਇਸਦੇ ਪਿੱਛੇ ਉਨ੍ਹਾਂ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦਾ ਯੋਗਦਾਨ ਹੈ। ਇਸ ਨੇ ਇਤਿਹਾਸ ਰਚ ਦਿੱਤਾ ਹੈ।

ਦਰਅਸਲ ਰਿਲਾਇੰਸ ਦਾ ਬਾਜ਼ਾਰ ਪੂੰਜੀਕਰਣ 20 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਇਹ ਇਸ ਅੰਕੜੇ ਨੂੰ ਛੂਹਣ ਵਾਲੀ ਪਹਿਲੀ ਭਾਰਤੀ ਕੰਪਨੀ ਬਣ ਗਈ ਹੈ।

ਹਫਤੇ ਦੇ ਦੂਜੇ ਕਾਰੋਬਾਰੀ ਦਿਨ ਜਿਵੇਂ ਹੀ ਸ਼ੇਅਰ ਬਾਜ਼ਾਰ ‘ਚ ਕਾਰੋਬਾਰ ਸ਼ੁਰੂ ਹੋਇਆ, ਰਿਲਾਇੰਸ ਸਟਾਕ ‘ਚ ਤੇਜ਼ੀ ਸ਼ੁਰੂ ਹੋ ਗਈ ਅਤੇ ਕੁਝ ਹੀ ਸਮੇਂ ‘ਚ ਇਹ 2 ਫੀਸਦੀ ਤੋਂ ਉੱਪਰ ਉੱਠ ਕੇ 2958 ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ ਹੈ। ਸ਼ੇਅਰਾਂ ਦੀਆਂ ਕੀਮਤਾਂ ‘ਚ ਇਸ ਵਾਧੇ ਨਾਲ ਕੰਪਨੀ ਦਾ ਮਾਰਕੀਟ ਕੈਪ ਵੀ 20 ਕਰੋੜ ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ।

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਲਗਾਤਾਰ ਆਪਣਾ ਕਾਰੋਬਾਰ ਵਧਾ ਰਹੀ ਹੈ ਅਤੇ ਇਸ ਦੇ ਨਾਲ ਹੀ ਕੰਪਨੀ ਮਾਰਕਿਟ ਮੁੱਲ ਵੀ ਵਧ ਰਿਹਾ ਹੈ। ਇਸ ਕ੍ਰਮ ਵਿੱਚ ਇਹ ਹੁਣ 20 ਲੱਖ ਕਰੋੜ ਰੁਪਏ ਦੀ ਮਾਰਕੀਟ ਪੂੰਜੀ ਵਾਲੀ ਪਹਿਲੀ ਸੂਚੀਬੱਧ ਭਾਰਤੀ ਕੰਪਨੀ ਬਣ ਗਈ ਹੈ।