Home Blog Page 1698

ਕਿਸਾਨਾਂ ਦਾ ਅੱਗੇ ਵਧਣਾ ਜਾਰੀ ,ਬੈਰੀਕੇਡ ਹਟਾਉਣ ਦੀਆਂ ਕੋਸ਼ਿਸ਼ਾਂ

0

ਸ਼ੰਭੂ ਬਾਰਡਰ ‘ਤੇ ਸਥਿਤੀ ਬਹੁਤ ਭਜਦੜ ਵਾਲੀ ਬਣੀ ਹੋਈ ਹੈ। ਸ਼ੰਭੂ ਬਾਰਡਰ ਤੋਂ ਲੈ ਕੇ ਖਨੌਰੀ ਬਾਰਡਰ ਤੱਕ ਮਾਹੌਲ ਹੰਗਾਮੇ ਵਾਲਾ ਬਣਿਆ ਹੋਇਆ ਹੈ। ਦੂਰ-ਦੂਰ ਤੱਕ ਕਿਸਾਨ ਹੀ ਕਿਸਾਨ ਨਜ਼ਰ ਆ ਰਹੇ ਹਨ। ਕਿਸਾਨਾਂ ਦਾ ਅੱਗੇ ਵਧਣਾ ਵੀ ਜਾਰੀ ਹੈ। ਕਿਸਾਨਾਂ ਵਲੋਂ ਬੈਰੀਕੇਡ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਖਨੌਰੀ ਬਾਰਡਰ ‘ਤੇ ਵੀ ਮਾਹੌਲ ਪੂਰਨ ਤੌਰ ‘ਤੇ ਤਣਾਅਪੂਰਨ ਹੋ ਗਿਆ ਹੈ। ਕਿਸਾਨਾਂ ਵਲੋਂ ਬੈਰੀਕੈਡ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲਗਾਤਾਰ ਹੰਝੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਇਸ ਦੌਰਾਨ ਖਨੌਰੀ ‘ਚ ਇੱਕ ਕਿਸਾਨ ਜ਼ਖ਼ਮੀ ਤੱਕ ਹੋ ਗਿਆ।

ਮੁਕੇਸ਼ ਅੰਬਾਨੀ ਦੀ ਕੰਪਨੀ RIL ਨੇ ਰਚਿਆ ਇਤਿਹਾਸ, ਅਜਿਹਾ ਰਿਕਾਰਡ ਬਣਾਉਣ ਵਾਲੀ ਬਣੀ ਭਾਰਤ ਦੀ ਪਹਿਲੀ ਕੰਪਨੀ

0

ਮੁਕੇਸ਼ ਅੰਬਾਨੀ ਨੂੰ ਇੱਕ ਹੋਰ ਕਾਮਯਾਬੀ ਮਿਲੀ ਹੈ। ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਨਾਮ ਇੱਕ ਵੱਡੀ ਉਪਲੱਬਧੀ ਜੁੜ ਗਈ ਹੈ। ਦੱਸ ਦਈਏ ਕਿ ਇਸਦੇ ਪਿੱਛੇ ਉਨ੍ਹਾਂ ਦੀ ਕੰਪਨੀ ਰਿਲਾਇੰਸ ਇੰਡਸਟਰੀਜ਼ ਦਾ ਯੋਗਦਾਨ ਹੈ। ਇਸ ਨੇ ਇਤਿਹਾਸ ਰਚ ਦਿੱਤਾ ਹੈ।

ਦਰਅਸਲ ਰਿਲਾਇੰਸ ਦਾ ਬਾਜ਼ਾਰ ਪੂੰਜੀਕਰਣ 20 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਅਤੇ ਇਹ ਇਸ ਅੰਕੜੇ ਨੂੰ ਛੂਹਣ ਵਾਲੀ ਪਹਿਲੀ ਭਾਰਤੀ ਕੰਪਨੀ ਬਣ ਗਈ ਹੈ।

ਹਫਤੇ ਦੇ ਦੂਜੇ ਕਾਰੋਬਾਰੀ ਦਿਨ ਜਿਵੇਂ ਹੀ ਸ਼ੇਅਰ ਬਾਜ਼ਾਰ ‘ਚ ਕਾਰੋਬਾਰ ਸ਼ੁਰੂ ਹੋਇਆ, ਰਿਲਾਇੰਸ ਸਟਾਕ ‘ਚ ਤੇਜ਼ੀ ਸ਼ੁਰੂ ਹੋ ਗਈ ਅਤੇ ਕੁਝ ਹੀ ਸਮੇਂ ‘ਚ ਇਹ 2 ਫੀਸਦੀ ਤੋਂ ਉੱਪਰ ਉੱਠ ਕੇ 2958 ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ ਹੈ। ਸ਼ੇਅਰਾਂ ਦੀਆਂ ਕੀਮਤਾਂ ‘ਚ ਇਸ ਵਾਧੇ ਨਾਲ ਕੰਪਨੀ ਦਾ ਮਾਰਕੀਟ ਕੈਪ ਵੀ 20 ਕਰੋੜ ਰੁਪਏ ਦੇ ਪੱਧਰ ‘ਤੇ ਪਹੁੰਚ ਗਿਆ।

ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਲਗਾਤਾਰ ਆਪਣਾ ਕਾਰੋਬਾਰ ਵਧਾ ਰਹੀ ਹੈ ਅਤੇ ਇਸ ਦੇ ਨਾਲ ਹੀ ਕੰਪਨੀ ਮਾਰਕਿਟ ਮੁੱਲ ਵੀ ਵਧ ਰਿਹਾ ਹੈ। ਇਸ ਕ੍ਰਮ ਵਿੱਚ ਇਹ ਹੁਣ 20 ਲੱਖ ਕਰੋੜ ਰੁਪਏ ਦੀ ਮਾਰਕੀਟ ਪੂੰਜੀ ਵਾਲੀ ਪਹਿਲੀ ਸੂਚੀਬੱਧ ਭਾਰਤੀ ਕੰਪਨੀ ਬਣ ਗਈ ਹੈ।

ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੀ ਹੋਈ ਸ਼ੁਰੂਆਤ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2024-25 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਈ ਫਾਜ਼ਿਲਕਾ ਜ਼ਿਲੇ ਲਈ ਇੱਕ ਜਾਗਰੂਕਤਾ ਵੈਨ ਨੂੰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਅੱਜ ਇਥੋਂ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਚਾਰ ਸਕੂਲ ਆਫ ਐਮੀਨੈਂਸ ਸਥਾਪਿਤ ਕਰਨ ਦੇ ਨਾਲ ਨਾਲ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਐਲਈਡੀ ਪ੍ਰੋਜੈਕਟ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖੇਡ ਵਿਧੀ ਅਤੇ ਤਕਨੀਕੀ ਸਾਧਨਾਂ ਰਾਹੀਂ ਉੱਤਮ ਸਿੱਖਿਆ ਦਾ ਪ੍ਰਬੰਧ ਹੈ। ਦਾਖਲੇ ਲਈ ਕੋਈ ਫੀਸ ਨਹੀਂ ਹੈ ਬਲਕਿ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਂਦੇ ਹਨ।

ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਅੰਜੂ ਸੇਠੀ ਨੇ ਦੱਸਿਆ ਕਿ ਇਸ ਲਈ ਸਿੱਖਿਆ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 18001802130 ਜਾਰੀ ਕੀਤਾ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਨੀ ਦੱਸਿਆ ਕਿ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਸਰਕਾਰੀ ਸਕੂਲਾਂ ਵਿੱਚ ਦਾਖਲੇ ਹੋ ਰਹੇ।

ਇਸ ਮੌਕੇ ਬੀਪੀਈਓ ਫਾਜ਼ਿਲਕਾ 2 ਪ੍ਰਮੋਦ ਕੁਮਾਰ, ਬੀਪੀਈਓ ਫਾਜ਼ਿਲਕਾ 1 ਸੁਨੀਲ ਕੁਮਾਰ, ਬੀਐਨਓ ਗੁਲਸ਼ਨ ਕੁਮਾਰ, ਬੀਐਨਓ ਗੁਰਦੀਪ ਕਰੀਰ, ਸੁਰਿੰਦਰ ਕੰਬੋਜ, ਰਜਿੰਦਰ ਕੁਮਾਰ, ਇਨਕਲਾਬ ਗਿੱਲ, ਸੁਰਿੰਦਰ ਕੰਬੋਜ, ਪਰਮਜੀਤ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਫਾਜ਼ਿਲਕਾ, ਸਾਜ਼ਨ ਖਰਬਾਟ, ਗੁਰਦੀਪ ਸਿੰਘ, ਹਰਮੰਦਰ ਸਿੰਘ ਸਰਪੰਚ ਕੀੜਿਆ ਵਾਲੀ, ਨਿਸ਼ਾਂਤ ਅਗਰਵਾਲ ਆਦਿ ਵੀ ਹਾਜ਼ਰ ਸਨ।

 

ਬਾਰਡਰ ‘ਤੇ ਮਾਹੌਲ ਬਣਿਆ ਤਣਾਅਪੂਰਨ, ਡਰੋਨ ਜ਼ਰੀਏ ਕਿਸਾਨਾਂ ‘ਤੇ ਤਿੱਖੀ ਨਜ਼ਰ

0

ਸ਼ੰਭੂ ਬਾਰਡਰ ‘ਤੇ ਮਾਹੌਲ ਤਣਾਅਪੂਰਨ ਬਣ ਗਿਆ ਹੈ। ਬਾਰਡਰ ‘ਤੇ ਜ਼ਬਰਦਸਤ ਹੰਗਾਮਾ ਹੈ। ਡਰੋਨ ਜ਼ਰੀਏ ਕਿਸਾਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜਿਵੇਂ ਹੀ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ਾਂ ਕਰ ਰਹੇ ਹਨ ਤਾਂ ਡਰੋਨ ਰਾਹੀ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।ਕਿਸਾਨਾਂ ਵਲੋਂ ਟ੍ਰੈਕਟਰਾਂ ਰਾਹੀਂ ਬੈਰੀਕੇਡ ਵੀ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸ਼ੰਭੂ ਬਾਰਡਰ ‘ਤੇ ਭਜਦੜ ਮਚ ਗਈ ਹੈ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਉਹ ਦਿੱਲੀ ਲਈ ਕੂਚ ਕਰ ਰਹੇ ਹਨ। ਉਹ ਹਰਿਆਣਾ ਵੱਲ ਵਧਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਦੱਸ ਦਈਏ ਕਿ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲ ਸੁੱਟੇ ਜਾ ਰਹੇ ਹਨ। ਜਿਵੇਂ ਹੀ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਖਦੇੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਲਗਾਤਾਰ ਭਜਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੂੰ ਡਰਾਉਣ ਲਈ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਦੱਸ ਦਈਏ ਕਿ ਪੁਲਿਸ ਤੇ ਕਿਸਾਨ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਖਾਰਿਜ ਕਰ ਦਿੱਤਾ ਹੈ। ਕਿਸਾਨਾਂ ਵਲੋਂ ਬੈਰੀਕੇਡ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ

ਆਟੋ ਰਿਕਸ਼ਾ ਡਰਾਈਵਰਾਂ ਲਈ ਨਵੇਂ ਹੁਕਮ ਜਾਰੀ

0

ਡਰਾਈਵਰਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਸਵਾਰੀਆਂ ਢੋਣ ਵਾਲੇ ਆਟੋ ਰਿਕਸ਼ਾ, ਟੈਂਪੂ ਟਰੈਵਲਰ ਅਤੇ ਹੋਰ ਸਾਧਨਾਂ ਨੂੰ ਚਲਾਉਣ ਵਾਲਿਆਂ ਵਾਸਤੇ ਵਰਦੀ ਪਾਉਣੀ ਲਾਜ਼ਮੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਗੱਡੀਆਂ ਦੇ ਡਰਾਈਵਰਾਂ ਨੂੰ ਡਰਾਈਵਿੰਗ ਕਰਦੇ ਸਮੇਂ ਸਟੀਲ ਗ੍ਰੇਅ ਰੰਗ ਦੀ ਵਰਦੀ ਪਾ ਕੇ ਚਲਾਉਣ ਲਈ ਇਕ ਮਹੀਨਾ ਜਾਗਰੂਕ ਕੀਤਾ ਜਾਵੇਗਾ। ਇਕ ਮਹੀਨੇ ਤੋਂ ਬਾਅਦ ਵਰਦੀ ਨਾ ਪਾਉਣ ਵਾਲਿਆਂ ਖਿਲਾਫ ਮੋਟਰ ਵਹੀਕਲ ਐਕਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਤੇਜ਼ ਰਫਤਾਰ ਦਾ ਕਹਿਰ, 5 ਸਾਲ ਦੇ ਮਾਸੂਮ ਦੀ ਹੋਈ ਮੌ.ਤ

0

ਖੰਨਾ ‘ਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਇੱਥੋਂ ਨਜ਼ਦੀਕੀ ਪਿੰਡ ਲੋਪੋਂ ਵਿਖੇ ਇੱਕ ਸਕੂਲ ਵੈਨ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਜ਼ਖਮੀ ਹੋ ਗਿਆ ਤੇ ਇੱਕ ਬੱਚੇ ਦੀ ਮੌ.ਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 5 ਸਾਲ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦਸੇ ‘ਚ ਮੋਟਰਸਾਈਕਲ ਚਾਲਕ, ਜੋਕਿ ਮ੍ਰਿਤਕ ਬੱਚੇ ਦਾ ਮਾਮਾ ਸੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।

ਜਾਣਕਾਰੀ ਅਨੁਸਾਰ ਮੋਟਰਸਾਈਕਲ ਦੇ ਪਿੱਛੇ ਬੈਠੀ ਬੱਚੇ ਦੀ ਮਾਂ ਦੇ ਵੀ ਸੱਟਾਂ ਵੱਜੀਆਂ ਪਰ ਉਸ ਦੀ ਹਾਲਤ ਠੀਕ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖੰਨਾ ਨਿਵਾਸੀ ਤਰਨਜੀਤ ਕੌਰ ਆਪਣੇ 5 ਸਾਲ ਦੇ ਬੱਚੇ ਯਸ਼ਰਾਜ ਸਿੰਘ ਨੂੰ ਨਾਲ ਲੈ ਕੇ ਆਪਣੇ ਪੇਕੇ ਘਰ ਪਿੰਡ ਲੋਪੋਂ (ਸਮਰਾਲਾ) ਵਿਖੇ ਰਹਿਣ ਲਈ ਆਈ ਹੋਈ ਸੀ।

ਅੱਜ ਸਵੇਰੇ ਤਰਨਜੀਤ ਕੌਰ ਦਾ ਭਰਾ ਇੰਦਰਜੀਤ ਸਿੰਘ ਆਪਣੀ ਭੈਣ ਅਤੇ ਭਾਣਜੇ ਨੂੰ ਮੋਟਰਸਾਈਕਲ ’ਤੇ ਛੱਡਣ ਲਈ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਪਿੰਡ ਲੋਪੋਂ ਤੋਂ ਬਾਹਰ ਨਿਕਲਦੇ ਹੀ ਸਾਹਮਣੇ ਤੋਂ ਆ ਰਹੀ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਕਿ ਇਸ ਘਟਨਾ ’ਚ ਮਾਸੂਮ ਬੱਚੇ ਯਸ਼ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਦੁਰਘਟਨਾ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਥਾਣਾ ਮੁਖੀ ਸਮਰਾਲਾ ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦਰਜ ਕਰ ਲਏ ਹਨ ’ਤੇ ਫਰਾਰ ਹੋਏ ਸਕੂਲ ਵੈਨ ਚਾਲਕ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

 

ਸ਼ੰਭੂ ਬਾਰਡਰ ‘ਤੇ ਮਚੀ ਭਜਦੜ, ਡਰੋਨ ਰਾਹੀਂ ਸੁੱਟੇ ਅੱਥਰੂ ਗੈਸ ਦੇ ਗੋਲੇ, ਕਿਸਾਨਾਂ ਨੂੰ ਖਦੇੜਣ ਦੀਆਂ ਕੋਸ਼ਿਸ਼ਾਂ

0

ਸ਼ੰਭੂ ਬਾਰਡਰ ‘ਤੇ ਭਜਦੜ ਮਚ ਗਈ ਹੈ। ਕਿਸਾਨ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਉਹ ਦਿੱਲੀ ਲਈ ਕੂਚ ਕਰ ਰਹੇ ਹਨ। ਉਹ ਹਰਿਆਣਾ ਵੱਲ ਵਧਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਦੱਸ ਦਈਏ ਕਿ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲ ਸੁੱਟੇ ਜਾ ਰਹੇ ਹਨ। ਜਿਵੇਂ ਹੀ ਕਿਸਾਨ ਅੱਗੇ ਵਧਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੂੰ ਖਦੇੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਲਗਾਤਾਰ ਭਜਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੂੰ ਡਰਾਉਣ ਲਈ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਦੱਸ ਦਈਏ ਕਿ ਪੁਲਿਸ ਤੇ ਕਿਸਾਨ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਖਾਰਿਜ ਕਰ ਦਿੱਤਾ ਹੈ। ਕਿਸਾਨਾਂ ਵਲੋਂ ਬੈਰੀਕੇਡ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ।

ਹਰਜੋਤ ਬੈਂਸ ਨੇ “ਆਪ ਦੀ ਸਰਕਾਰ ਆਪ ਦੇ ਦੁਆਰ” ਕੈਂਪ ‘ਚ ਕੀਤੀ ਸ਼ਿਰਕਤ

0

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ “ਆਪ ਦੀ ਸਰਕਾਰ ਆਪ ਦੇ ਦੁਆਰ” ਕੈਂਪਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਲੋੜਵੰਦ ਲੋਕਾਂ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਉਣ ਲਈ ਨਿਜੀ ਤੌਰ ‘ਤੇ ਸ਼ਿਰਕਤ ਕੀਤੀ ਗਈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਕੈਂਪਾਂ ਦਾ ਉਦੇਸ਼ ਲੰਬਿਤ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ, ਵਿਅਕਤੀਗਤ ਲੋੜਾਂ ਨੂੰ ਹੱਲ ਕਰਨਾ ਅਤੇ ਪਿੰਡਾਂ ਦੇ ਮੁੱਦਿਆਂ ਜਿਵੇਂ ਕਿ ਸੜਕਾਂ, ਸਕੂਲ, ਹਸਪਤਾਲ, ਡਿਸਪੈਂਸਰੀਆਂ, ਗਲੀਆਂ, ਨਾਲੀਆਂ, ਸ਼ੈੱਡ, ਰੋਸ਼ਨੀ ਅਤੇ ਨੀਲੇ ਕਾਰਡ ਨੂੰ ਹੱਲ ਕਰਨਾ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਏਪੁਰ ਲੋਅਰ ਲਈ 36 ਲੱਖ, ਸ਼ਾਹਪੁਰ ਬੇਲਾ ਪੁੱਲ ਲਈ 10 ਲੱਖ ਅਤੇ ਸਕੂਲ ਦੇ ਗਰਾਊਡ ਲਈ 30 ਲੱਖ, ਗੰਭੀਰਪੁਰ ਅੱਪਰ ਲਈ 20 ਲੱਖ, ਸੂਰੇਵਾਲ ਅੱਪਰ ਲਈ 30 ਲੱਖ ਅਤੇ ਅਜੋਲੀ ਲਈ 20 ਲੱਖ ਰੁਪਏ ਦੇ ਫੰਡ ਵੰਡੇ। ਬ੍ਰਹਮਪੁਰ ​​ਲੋਅਰ ਸਕੂਲ ਲਈ ਕੁੱਲ 45 ਲੱਖ ਦੀ ਗ੍ਰਾਂਟ ਅਲਾਟ ਕੀਤੀ ਗਈ।

ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਲਗਾਤਾਰ ਭਜਾਉਣ ਦੀਆਂ ਕੋਸ਼ਿਸ਼ਾਂ, ਹੰਝੂ ਗੈਸ ਦੇ ਸੁੱਟੇ ਜਾ ਰਹੇ ਗੋਲੇ

0

ਕਿਸਾਨ ਦਿੱਲੀ ਵੱਲ ਵੱਧਣੇ ਸ਼ੁਰੂ ਹੋ ਗਏ ਹਨ। ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖਦੇੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ਼ੰਭੂ ਬਾਰਡਰ ‘ਤੇ ਭਜਦੜ ਮਚ ਗਈ ਹੈ। ਸ਼ੰਭੂ ਬਾਰਡਰ ‘ਤੇ ਕਿਸਾਨਾਂ ਨੂੰ ਲਗਾਤਾਰ ਭਜਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਨੂੰ ਡਰਾਉਣ ਲਈ ਹੰਝੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਦੱਸ ਦਈਏ ਕਿ ਪੁਲਿਸ ਤੇ ਕਿਸਾਨ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਇਸਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਸਰਕਾਰ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਖਾਰਿਜ ਕਰ ਦਿੱਤਾ ਹੈ। ਕਿਸਾਨਾਂ ਵਲੋਂ ਬੈਰੀਕੇਡ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ।

ਜੇਕਰ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵਲੋਂ ਬਾਰਡਰ ਤੱਕ ਸੀਲ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਸੀਮੇਂਟ ਦੀਆਂ ਸਲੈਬਾਂ ਨਾਲ ਰਸਤੇ ਰੋਕੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਤੱਕ ਨਾ ਪਹੁੰਚ ਸਕਣ।

ਕਿਸਾਨਾਂ ਦੀਆਂ ਮੰਗਾਂ

#ਕੇਂਦਰ ਸਰਕਾਰ ਤੋਂ MSP ਦੀ ਗਰੰਟੀ ਦੇਣ ਦੀ ਮੰਗ

-ਕਿਸਾਨਾਂ ਦੇ ਖਿਲਾਫ ਮੁਕੱਦਮੇ ਵਾਪਸ ਲੈਣ ਦੀ ਮੰਗ

# ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੀ ਮੰਗ

-ਕਿਸਾਨਾਂ ਦਾ ਪੂਰਾ ਕਰਜ਼ ਮੁਆਫ ਕਰਨ ਦੀ ਮੰਗ

CM ਕੇਜਰੀਵਾਲ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਕੀਤਾ ਖਾਰਿਜ,ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਤੋਂ ਕੀਤਾ ਇਨਕਾਰ

0

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਜ਼ਾਇਜ ਕਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਹੀ ਹਨ। ਉਨ੍ਹਾਂ ਨੂੰ ਸ਼ਾਂਤੀਪੂਰਨ ਪ੍ਰੋਟੈਸਟ ਕਰਨ ਦਾ ਵੀ ਅਧਿਕਾਰ ਹੈ। ਕੇਂਦਰ ਸਰਕਾਰ ਨੇ ਦਿੱਲੀ ਸਰਕਾਰ ਅੱਗੇ ਬਵਾਨਾ ਸਟੇਡੀਅਮ ਨੂੰ ਅਸਥਾਈ ਜੇਲ੍ਹ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ ਪਰ ਕੇਜਰੀਵਾਲ ਨੇ ਇਸ ਪ੍ਰਸਤਾਵ ਨੂੰ ਖਾਰਿਜ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਜੇਲ੍ਹ ‘ਚ ਪਾਉਣਾ ਗਲਤ ਹੋਵੇਗਾ।

ਦੱਸ ਦਈਏ ਕਿ ਕਿਸਾਨਾਂ ਦੀ ਮੀਟਿੰਗ ਕੇਂਦਰੀ ਮੰਤਰੀਆਂ ਨਾਲ ਬੇਸਿੱਟਾ ਰਹੀ ਸੀ। ਜਿਸ ਕਾਰਨ ਹੁਣ ਉਨ੍ਹਾਂ ਨੇ ਦਿੱਲੀ ਨੂੰ ਚਾਲੇ ਪਾ ਲਏ ਹਨ। ਕਿਸਾਨਾਂ ਦੇ ਕਾਫਲੇ ਦਿੱਲੀ ਲਈ ਰਵਾਨਾ ਹੋ ਗਏ ਹਨ।

ਜੇਕਰ ਪ੍ਰਸ਼ਾਸਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਵਲੋਂ ਬਾਰਡਰ ਤੱਕ ਸੀਲ ਕਰ ਦਿੱਤੇ ਗਏ ਹਨ।ਦੱਸ ਦਈਏ ਕਿ ਸੀਮੇਂਟ ਦੀਆਂ ਸਲੈਬਾਂ ਨਾਲ ਰਸਤੇ ਰੋਕੇ ਗਏ ਹਨ ਤਾਂ ਜੋ ਕਿਸਾਨ ਦਿੱਲੀ ਤੱਕ ਨਾ ਪਹੁੰਚ ਸਕਣ।

ਕਿਸਾਨਾਂ ਦੀਆਂ ਮੰਗਾਂ

#ਕੇਂਦਰ ਸਰਕਾਰ ਤੋਂ MSP ਦੀ ਗਰੰਟੀ ਦੇਣ ਦੀ ਮੰਗ

-ਕਿਸਾਨਾਂ ਦੇ ਖਿਲਾਫ ਮੁਕੱਦਮੇ ਵਾਪਸ ਲੈਣ ਦੀ ਮੰਗ

# ਕਿਸਾਨਾਂ ਨੂੰ ਪ੍ਰਦੂਸ਼ਣ ਕਾਨੂੰਨ ਤੋਂ ਬਾਹਰ ਰੱਖਣ ਦੀ ਮੰਗ

-ਕਿਸਾਨਾਂ ਦਾ ਪੂਰਾ ਕਰਜ਼ ਮੁਆਫ ਕਰਨ ਦੀ ਮੰਗ

ਕਿਸਾਨਾਂ ਨੇ ਮੰਗਾਂ ਨੂੰ ਮੰਗਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੇ ਅੱਜ ਸਵੇਰ 10 ਵਜੇ ਤੱਕ ਦਾ ਅਲਟੀਮੇਟਮ ਦਿੱਤਾ ਸੀ। ਉਨ੍ਹਾਂ ਦੀ ਕੇਂਦਰੀ ਮੰਤਰੀਆਂ ਨਾਲ ਸਹਿਮਤੀ ਨਹੀਂ ਬਣੀ ਜਿਸ ਕਾਰਨ ਉਹ ਹੁਣ ਆਪਣਾ ਕਾਫਲਾ ਲੇ ਕੇ ਰਵਾਨਾ ਹੋ ਗਏ ਹਨ।