Home Blog Page 1700

ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

0

ਮਨੀਸ਼ ਸਿਸੋਦੀਆ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਜਾਣਕਾਰੀ ਅਨੁਸਾਰ ਦਿੱਲੀ ਦੇ ਕਥਿਤ ਸ਼ਰਾਬ ਘਪਲੇ ਵਿੱਚ ਜੇਲ੍ਹ ਵਿੱਚ ਬੰਦ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ।

ਉਹ ਤਿੰਨ ਦਿਨਾਂ ਲਈ ਜੇਲ੍ਹ ਤੋਂ ਬਾਹਰ ਆ ਜਾਣਗੇ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਇਹ ਰਾਹਤ ਦਿੱਤੀ ਗਈ ਹੈ। ਉਹ 13 ਤੋਂ 15 ਫਰਵਰੀ ਤੱਕ ਜੇਲ੍ਹ ਤੋਂ ਬਾਹਰ ਰਹਿਣਗੇ।

ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ 5 ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ

0

ਪੰਜਾਬ ਦੇ ਮੁੱਖ ਚੋਣ ਅਫਸਰ ਸਿਬਿਨ ਸੀ. ਨੇ ਸੂਬੇ ਦੇ ਸਾਰੇ ਸਹਾਇਕ ਰਿਟਰਨਿੰਗ ਅਧਿਕਾਰੀਆਂ (ਏਆਰਓ) ਨੂੰ ਆਗਾਮੀ ਲੋਕ ਸਭਾ ਚੋਣਾਂ-2024 ਪਾਰਦਰਸ਼ੀ ਅਤੇ ਬਿਨਾਂ ਕਿਸੇ ਦਬਾਅ ਦੇ ਨੇਪਰੇ ਚੜ੍ਹਾਉਣ ਲਈ ਪ੍ਰੇਰਿਤ ਕੀਤਾ ਹੈ।

ਸਥਾਨਕ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ ਵਿਖੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਪੰਜ ਰੋਜ਼ਾ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ ਪੂਰੀ ਦੁਨੀਆਂ ਵਿਚ ਇਕ ਮਜ਼ਬੂਤ ਲੋਕਤੰਤਰ ਵੱਜੋਂ ਜਾਣਿਆਂ ਜਾਂਦਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਏ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ 12 ਤੋਂ 16 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਇਕ ਸਰਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ-2024 ਬਾਬਤ ਵੱਖ-ਵੱਖ ਵਿਸ਼ਿਆਂ ‘ਤੇ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਸ ਮੌਕੇ ਵਧੀਕ ਸੀਈਓ ਅਭੀਜੀਤ ਕਪਲਿਸ਼ ਵੀ ਹਾਜ਼ਰ ਸਨ।

ਸਿਬਿਨ ਸੀ. ਨੇ ਦੱਸਿਆ ਕਿ ਕੌਮੀ ਪੱਧਰ ਦੇ ਮਾਸਟਰ ਟ੍ਰੇਨਰਾਂ ਵੱਲੋਂ ਏਆਰਓਜ਼ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਚੰਡੀਗੜ੍ਹ ਵਿਚ ਪੰਜਾਬ ਦੇ 59 ਏਆਰਓਜ਼ ਤੇ ਯੂਟੀ ਚੰਡੀਗੜ੍ਹ ਦੇ 10 ਏਆਰਓਜ਼ ਜਦਕਿ ਅੰਮ੍ਰਿਤਸਰ ਵਿਖੇ ਪੰਜਾਬ ਦੇ 58 ਸਹਾਇਕ ਰਿਟਰਨਿੰਗ ਅਧਿਕਾਰੀਆਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ।

ਸੁਪਰੀਮ ਕੋਰਟ ਤੋਂ ਆਸ਼ੀਸ਼ ਮਿਸ਼ਰਾ ਨੂੰ ਮਿਲੀ ਵੱਡੀ ਰਾਹਤ

0

ਸੁਪਰੀਮ ਕੋਰਟ ਤੋਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਵੱਡੀ ਰਾਹਤ ਮਿਲੀ ਹੈ। ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਅੱਜ (12 ਫਰਵਰੀ) ਨੂੰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ ਨੂੰ ਅਗਲੀ ਸੁਣਵਾਈ ਤੱਕ ਬਰਕਰਾਰ ਰੱਖਿਆ ਹੈ। ਅਦਾਲਤ ਨੇ ਕਿਹਾ ਕਿ ਹੇਠਲੀ ਅਦਾਲਤ ਨੂੰ ਮਾਮਲੇ ਵਿੱਚ ਆਪਣੀ ਰਿਪੋਰਟ ਅੱਗੇ ਦਾਖ਼ਲ ਕਰਨੀ ਚਾਹੀਦੀ ਹੈ।

ਜਿਸ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਜੇਲ੍ਹ ‘ਚ ਸੀ ਉਹ ਘਟਨਾ 3 ਅਕਤੂਬਰ, 2021 ਨੂੰ ਵਾਪਰੀ ਸੀ। ਇਹ ਮਾਮਲਾ 3 ਅਕਤੂਬਰ, 2021 ਨੂੰ ਹੋਈ ਹਿੰਸਾ ਦੀ ਘਟਨਾ ਨਾਲ ਸਬੰਧਤ ਹੈ।

ਇਸ ਘਟਨਾ ‘ਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਉੱਤਰ ਪ੍ਰਦੇਸ਼ ਪੁਲਿਸ ਦੀ FIR ਮੁਤਾਬਕ ਜਿਸ ਕਾਰ ਨਾਲ ਹਾਦਸਾ ਹੋਇਆ ਸੀ ਉਸ ‘ਚ ਆਸ਼ੀਸ਼ ਮਿਸ਼ਰਾ ਬੈਠਾ ਸੀ। ਜ਼ਿਕਰਯੋਗ ਹੈ ਕਿ ਇਸ ਘਟਨਾ ਵਿੱਚ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਵੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਵਿੱਚ ਹੋਈ ਇਸ ਹਿੰਸਾ ਵਿੱਚ ਕੁੱਲ 13 ਦੋਸ਼ੀ ਹਨ। ਆਸ਼ੀਸ਼ ਮਿਸ਼ਰਾ ਤੋਂ ਇਲਾਵਾ ਹੋਰ ਦੋਸ਼ੀਆਂ ‘ਚ ਅੰਕਿਤ ਦਾਸ, ਨੰਦਨ ਸਿੰਘ ਬਿਸ਼ਟ, ਲਤੀਫ ਕਾਲੇ, ਸਤਿਅਮ ਉਰਫ ਸਤਿਆ ਪ੍ਰਕਾਸ਼ ਤ੍ਰਿਪਾਠੀ, ਸ਼ੇਖਰ ਭਾਰਤੀ, ਸੁਮਿਤ ਜੈਸਵਾਲ, ਆਸ਼ੀਸ਼ ਪਾਂਡੇ, ਲਵਕੁਸ਼ ਰਾਣਾ, ਸ਼ਿਸ਼ੂਪਾਲ, ਉਲਾਸ ਕੁਮਾਰ ਉਰਫ ਮੋਹਿਤ ਤ੍ਰਿਵੇਦੀ, ਰਿੰਕੂ ਬਾਂਜਾ ਰਾਣਾ ਅਤੇ ਧਰਮਿੰਦਰ ਸ਼ਾਮਲ ਹਨ।

ਖੇਡ ਵਿਭਾਗ ਵੱਲੋਂ ਰੈਜੀਡੈਸ਼ਲ ਵਿੰਗਾਂ ‘ਚ ਟ੍ਰਾਇਲਾਂ ਦੇ ਪ੍ਰੋਗਰਾਮ ਦਾ ਐਲਾਨ: ਮੀਤ ਹੇਅਰ

0
ਖੇਡ ਵਿਭਾਗ ਵੱਲੋਂ ਰੈਜੀਡੈਸ਼ਲ ਵਿੰਗਾਂ ‘ਚ ਟ੍ਰਾਇਲਾਂ ਦੇ ਪ੍ਰੋਗਰਾਮ ਦਾ ਐਲਾਨ: ਮੀਤ ਹੇਅਰ

ਪੰਜਾਬ ਸਟੇਟ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੇ ਅੰਮ੍ਰਿਤਸਰ, ਪਟਿਆਲਾ, ਮੁਹਾਲੀ, ਬਠਿੰਡਾ, ਰੋਪੜ, ਲੁਧਿਆਣਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਤਰਨ ਤਾਰਨ, ਸ੍ਰੀ ਆਨੰਦਪੁਰ ਸਾਹਿਬ, ਮਾਹਿਲਪੁਰ, ਫਗਵਾੜਾ ਤੇ ਦਸੂਹਾ ਸਥਿਤ ਰੈਜੀਡੈਸ਼ਲ ਵਿੰਗਾਂ ਵਿੱਚ 2024-25 ਸੈਸ਼ਨ ਲਈ ਖਿਡਾਰੀਆਂ ਦੀ ਭਰਤੀ ਲਈ ਟਰਾਇਲਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ।

ਇਨ੍ਹਾਂ ਵਿੰਗਾਂ ਵਿੱਚ ਵੱਖ-ਵੱਖ ਉਮਰ ਵਰਗਾਂ ਵਿੱਚ ਖਿਡਾਰੀਆਂ ਦੀ ਚੋਣ ਲਈ 15 ਫਰਵਰੀ ਤੋਂ 19 ਮਾਰਚ ਤੱਕ ਵੱਖ-ਵੱਖ ਥਾਵਾਂ ਉਤੇ ਖੇਡ ਤੇ ਉਮਰ ਵਰਗ ਮੁਤਾਬਕ ਟਰਾਇਲ ਲਏ ਜਾਣਗੇ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਜ਼ਮੀਨੀ ਪੱਧਰ ਉਤੇ ਛੋਟੀ ਉਮਰ ਦੇ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਅੱਗੇ ਵੱਧਣ ਦੇ ਮੌਕੇ ਮੁਹੱਈਆ ਕਰਵਾਉਣ ਲਈ ਟਰਾਇਲ ਪ੍ਰਣਾਲੀ ਨੂੰ ਹੋਰ ਦਰੁੱਸਤ ਬਣਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਸ ਖੇਤਰ ਵਿੱਚ ਜਿਹੜੀ ਖੇਡ ਜ਼ਿਆਦਾ ਖੇਡੀ ਜਾਂਦੀ ਜਾਂ ਮਕਬੂਲ ਹੈ ਉਸੇ ਖੇਡ ਦੇ ਟਰਾਇਲਾਂ ਲਈ ਉਨ੍ਹਾਂ ਥਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਟਰਾਇਲਾਂ ਦਾ ਹਿੱਸਾ ਬਣ ਸਕਣ। ਉਨ੍ਹਾਂ ਕਿਹਾ ਕਿ ਸਹੀ ਪ੍ਰਤਿਭਾ ਦੀ ਸ਼ਨਾਖਤ ਲਈ ਖੇਡ ਅਨੁਸਾਰ ਟਰਾਇਲ 15 ਫਰਵਰੀ ਤੋਂ 19 ਮਾਰਚ ਤੱਕ ਚੱਲਣਗੇ ਤਾਂ ਜੋ ਖੇਡ ਵਿਭਾਗ ਦੇ ਅਧਿਕਾਰੀ ਨਿੱਜੀ ਤੌਰ ਉਤੇ ਆਪਣੇ ਨਿਰੀਖਣ ਹੇਠ ਸਮੁੱਚੀ ਪ੍ਰਣਾਲੀ ਨੂੰ ਸੁਚੱਜੇ ਰੂਪ ਵਿੱਚ ਨੇਪਰੇ ਚਾੜ੍ਹ ਸਕਣ।

ਖੇਡ ਵਿਭਾਗ ਵੱਲੋਂ ਟਰਾਇਲਾਂ ਦੇ ਵਿਸਥਾਰ ਪੂਰਵਕ ਵਿਭਾਗ ਦੀ ਵੈਬਸਾਈਟ www.pbsports.gov.in ਉਪਰ ਅਪਲੋਡ ਕੀਤੇ ਗਏ ਹਨ ਜਿੱਥੇ ਟਰਾਇਲ ਦੇਣ ਦੇ ਇਛੁੱਕ ਖਿਡਾਰੀ ਟਰਾਇਲ ਵਾਲੀ ਮਿਤੀ ਤੇ ਸਥਾਨ ਦੇਖ ਸਕਦੇ ਹਨ। ਟਰਾਇਲਾਂ ਵਾਲੇ ਦਿਨ ਖਿਡਾਰੀਆਂ ਨੂੰ ਸਵੇਰੇ 8.30 ਵਜੇ ਰਿਪੋਰਟ ਕਰਨੀ ਹੋਵੇਗੀ।

ਟਰਾਇਲ ਦੇਣ ਵਾਲਾ ਖਿਡਾਰੀ ਪੰਜਾਬ ਸੂਬੇ ਦਾ ਵਸਨੀਕ ਹੋਵੇ ਅਤੇ ਉਹ ਆਪਣੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ/ਵੋਟਰ ਕਾਰਡ, ਜਨਮ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਲੈ ਕੇ ਆਵੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ: ਬਲਜੀਤ ਕੌਰ

0

ਮਾਨ ਸਰਕਾਰ ਵੱਲੋਂ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ।

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ। ਉਹਨਾਂ ਦੱਸਿਆ ਕਿ ਇਹਨਾਂ 1240 ਆਂਗਨਵਾੜੀ ਸੈਟਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸਨੂੰ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਦਿੱਤਾ ਜਾਂਦਾ ਸੀ।

ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਪਿਛਲੇ ਲੰਮੇ ਸਮੇ ਤੋ ਆਂਗਨਵਾੜੀ ਵਰਕਰ ਯੂਨੀਅਨ ਦੀ ਮੰਗ ਤੇ ਵਿਚਾਰ ਕਰਦੇ ਹੋਏ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਸੀ।

ਸੂਬਾ ਸਰਕਾਰ ਦੀ ਦਿੱਤੀ ਗਈ ਪ੍ਰਵਾਨਗੀ ਦੇ ਸਨਮੁੱਖ ਕੇਂਦਰ ਸਰਕਾਰ ਵੱਲੋ ਵੀ ਇਹਨਾਂ 1240 ਮਿੰਨੀ ਆਂਗਨਵਾੜੀ ਸੈਟਰਾਂ ਨੂੰ ਮੇਨ ਆਂਗਨਵਾੜੀ ਸੈਟਰਾਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਜਾਰੀ ਕਰ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਿੰਨੀ ਤੋ ਮੇਨ ਆਂਗਨਵਾੜੀ ਸੈਟਰ ਦੀ ਪ੍ਰਵਾਨਗੀ ਅਨੁਸਾਰ ਹੁਣ ਪੰਜਾਬ ਵਿੱਚ ਕੁੱਲ ਪ੍ਰਵਾਨਤ 27314 ਆਂਗਨਵਾੜੀ ਸੈਟਰ ਮੇਨ ਆਂਗਨਵਾੜੀ ਸੈਟਰਾਂ ਦੀ ਸ੍ਰੇਣੀ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਮਿੰਨੀ ਆਂਗਨਵਾੜੀ ਵਰਕਰ ਦਾ ਪ੍ਰਤੀ ਮਹੀਨਾ ਮਾਣਭੱਤਾ 3500 ਰੁਪਏ ਤੋਂ ਵੱਧ ਕੇ ਕੁੱਲ 4500 ਰੁਪਏ ਹੋ ਜਾਵੇਗਾ।

ਉਨ੍ਹਾਂ ਦੱਸਿਆ ਕਿ ਆਂਗਨਵਾੜੀ ਕੇਂਦਰਾਂ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣਭੱਤਾ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੱਖਰਾ ਮਣਭੱਤਾ ਦਿੱਤਾ ਜਾਂਦਾ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਮੇਨ ਆਂਗਨਵਾੜੀ ਸੈਂਟਰਾਂ ਦੀ ਪ੍ਰਵਾਨਗੀ ਨਾਲ ਹੁਣ 1240 ਆਂਗਨਵਾੜੀ ਹੈਲਪਰਾਂ ਦੀਆਂ ਮਾਣਭੱਤੇ ਦੀਆਂ ਅਸਾਮੀਆਂ ਵੀ ਸਿਰਜਤ ਹੋਈਆਂ ਹਨ, ਜਿਸ ਕਰਕੇ 1240 ਆਂਗਨਵਾੜੀ ਹੈਲਪਰਾਂ ਦੀ ਭਰਤੀ ਜਲਦ ਕੀਤੀ ਜਾਵੇਗੀ। ਆਂਗਨਵਾੜੀ ਹੈਲਪਰ ਦਾ ਮਾਣਭੱਤਾ 2250 ਰੁਪਏ ਪ੍ਰਤੀ ਮਹੀਨਾ ਹੋਵੇਗਾ।

ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਿੱਤੇ ਜਾਂਦੇ ਫਿਕਸ ਮਾਣ ਭੱਤੇ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਆਂਗਨਵਾੜੀ ਵਰਕਰ ਨੂੰ 500 ਰੁਪਏ ਅਤੇ ਹੈਲਪਰ ਨੂੰ 250 ਰੁਪਏ ਜਨਵਰੀ ਵਿੱਚ ਸਲਾਨਾ ਵਾਧਾ ਦਿੱਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕੀਤੇ ਗਏ ਇਸ ਉਪਰਾਲੇ ਸਦਕਾ 1240 ਔਰਤਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਆਂਗਨਵਾੜੀ ਸੈਟਰਾਂ ਦੇ ਲਾਭਪਾਤਰੀਆਂ ਨੂੰ ਵੀ ਸਹੀ ਤਰੀਕੇ ਨਾਲ ਲਾਭ ਪਹੁੰਚਾਇਆ ਜਾ ਸਕੇਗਾ।

ਮਥੁਰਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌ.ਤ

0
ਮਥੁਰਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌ.ਤ

ਆਏ ਦਿਨ ਸੜਕ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆ ਰਹਿੰਦੀਆਂ ਹਨ। ਅਜਿਹਾ ਹੀ ਇੱਕ ਸੜਕ ਹਾਦਸਾ ਮਥੁਰਾ ‘ਚ ਵਾਪਰ ਗਿਆ ਹੈ। ਇਸ ਦਰਦਨਾਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਯਮੁਨਾ ਐਕਸਪ੍ਰੈਸਵੇਅ (ਵਾਈਐਕਸਪੀ) ‘ਤੇ ਵਾਪਰਿਆ। ਜਿੱਥੇ ਇੱਕ ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ਨਾਲ ਟਕਰਾਈ ਜਿਸ ਮਗਰੋਂ ਉਸ ਦੀ ਇੱਕ ਕਾਰ ਨਾਲ ਟੱਕਰ ਹੋ ਗਈ।

ਇਸ ਹਾਦਸੇ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮਥੁਰਾ ਦੇ ਮਹਾਵਨ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਨੇੜੇ ਮਾਈਲ ਸਟੋਨ 110 ‘ਤੇ ਵਾਪਰੀ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ਼ੈਲੇਸ਼ ਪਾਂਡੇ ਨੇ ਦੱਸਿਆ ਕਿ “ਯਮੁਨਾ ਐਕਸਪ੍ਰੈਸ ਵੇਅ ‘ਤੇ ਵਾਪਰੇ ਸੜਕ ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ ਹੈ।

ਕਿਹਾ ਜਾ ਰਿਹਾ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਆਗਰਾ ਤੋਂ ਨੋਇਡਾ ਜਾ ਰਹੀ ਇੱਕ ਬੱਸ ਡਿਵਾਈਡਰ ਨਾਲ ਟਕਰਾ ਗਈ ਅਤੇ ਆਪਣਾ ਕੰਟਰੋਲ ਗੁਆ ਬੈਠੀ ਤੇ ਇੱਕ ਕਾਰ ਨਾਲ ਟਕਰਾ ਗਈ।

ਇਸ ਦੌਰਾਨ ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਅੱਗ ਲੱਗ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵਾਰੀਆਂ ਨੇ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਪਰ ਇਸ ਹਾਦਸੇ ‘ਚ ਕਾਰ ‘ਚ ਸਵਾਰ ਲੋਕ ਸੜ ਗਏ।

ਇਸ ਘਟਨਾ ਦੇ ਚਸ਼ਮਦੀਦਾਂ ਮੁਤਾਬਕ ਅੱਧਾ ਘੰਟਾ ਬੀਤ ਜਾਣ ਦੇ ਬਾਵਜੂਦ ਫਾਇਰ ਬ੍ਰਿਗੇਡ ਦੀ ਗੱਡੀ ਘਟਨਾ ਵਾਲੀ ਥਾਂ ‘ਤੇ ਨਹੀਂ ਪਹੁੰਚੀ। ਅੱਗ ਬੁਝਾਊ ਅਮਲੇ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਭਾਨਾ ਸਿੱਧੂ ਨੂੰ ਮਿਲੀ ਵੱਡੀ ਰਾਹਤ, ਜੇਲ੍ਹ ‘ਚੋਂ ਆਇਆ ਬਾਹਰ

0
ਭਾਨਾ ਸਿੱਧੂ ਨੂੰ ਮਿਲੀ ਵੱਡੀ ਰਾਹਤ, ਜੇਲ੍ਹ 'ਚੋਂ ਆਇਆ ਬਾਹਰ

ਭਾਨਾ ਸਿੱਧੂ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਮੁਹਾਲੀ ਅਦਾਲਤ ਨੇ ਭਾਨਾ ਸਿੱਧੂ ਨੂੰ ਵੱਡੀ ਰਾਹਤ ਦੇ ਦਿੱਤੀ ਹੈ। ਭਾਨਾ ਸਿੱਧੂ ਨੂੰ 50 ਹਜ਼ਾਰ ਰੁਪਏ ਮੁਚਲਕਾ ਭਰਨ ਮਗਰੋਂ ਮਲੇਰਕੋਟਲਾ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ। ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ।

ਦੱਸ ਦੇਈਏ ਕਿ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੇ ਭਾਨਾ ਸਿੱਧੂ ਖ਼ਿਲਾਫ਼ ਪੁਲਿਸ ਨੂੰ ਧਮਕੀਆਂ ਦੇਣ ਅਤੇ ਬਲੈਕਮੇਲ ਕਰਨ ਦੀ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਭਾਨਾ ਸਿੱਧੂ ਖ਼ਿਲਾਫ਼ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਅੱਜ ਭਾਨਾ ਸਿੱਧੂ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਨੰਗਲ ਤੋਂ ਵਿਸ਼ੇਸ਼ ਆਸਥਾ ਟ੍ਰੇਨ ਹੋਈ ਰਵਾਨਾ, ਸ਼ਰਧਾਲੂ ਅਯੁੱਧਿਆ ‘ਚ ਸ੍ਰੀ ਰਾਮ ਜੀ ਦੇ ਕਰਨਗੇ ਦਰਸ਼ਨ

0
ਨੰਗਲ ਤੋਂ ਵਿਸ਼ੇਸ਼ ਆਸਥਾ ਟ੍ਰੇਨ ਹੋਈ ਰਵਾਨਾ, ਸ਼ਰਧਾਲੂ ਅਯੁੱਧਿਆ 'ਚ ਸ੍ਰੀ ਰਾਮ ਜੀ ਦੇ ਕਰਨਗੇ ਦਰਸ਼ਨ

ਨੰਗਲ ਤੋਂ ਅੱਜ ਇੱਕ ਵਿਸ਼ੇਸ਼ ਆਸਥਾ ਟ੍ਰੇਨ ਰਵਾਨਾ ਹੋਈ ਹੈ। ਦੱਸ ਦਈਏ ਕਿ ਇਹ ਵਿਸ਼ੇਸ਼ ਆਸਥਾ ਟ੍ਰੇਨ ਸ਼ਰਧਾਲੂਆਂ ਨੂੰ ਲੈ ਕੇ ਅਯੁੱਧਿਆ ਪਹੁੰਚੇਗੀ।

ਦੱਸਿਆ ਜਾ ਰਿਹਾ ਹੈ ਕਿ 1300 ਦੇ ਕਰੀਬ ਸ਼ਰਧਾਲੂ ਇਸ ਟ੍ਰੇਨ ‘ਚ ਰਵਾਨਾ ਹੋਏ ਹਨ। ਇਹ ਸਾਰੇ ਸ਼ਰਧਾਲੂ ਸ੍ਰੀ ਰਾਮ ਚੰਦਰ ਜੀ ਦੇ ਦਰਸ਼ਨ ਕਰਨ ਲਈ ਅਯੁੱਧਿਆ ਜਾ ਰਹੇ ਹਨ। ਇਹ ਟ੍ਰੇਨ ਅੱਜ ਸਵੇਰੇ 7 ਵਜੇ ਨੰਗਲ ਤੋਂ ਰਵਾਨਾ ਹੋਈ ਹੈ।

ਇਹ ਟ੍ਰੇਨ 19 ਘੰਟੇ ਦਾ ਸਫਰ ਤੈਅ ਕਰਨ ਤੋਂ ਬਾਅਦ ਅਯੁੱਧਿਆ ਪਹੁੰਚੇਗੀ। ਸ੍ਰੀ ਰਾਮ ਚੰਦਰ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਤੀਸਰੇ ਦਿਨ ਅਯੁੱਧਿਆ ਤੋਂ ਨੰਗਲ ਲਈ ਰਵਾਨਾ ਹੋਵੇਗੀ।

ਇਸਦੇ ਨਾਲ ਹੀ ਦੱਸਿਆ ਗਿਆ ਹੈ ਕਿ ਸ਼ਰਧਾਲੂਆਂ ਦੇ ਖਾਣ-ਪੀਣ ਦੀ ਵਿਵਸਥਾ ਵੀ ਟ੍ਰੇਨ ‘ਚ ਹੀ ਕੀਤੀ ਗਈ ਹੈ।ਇਹ ਵਿਵਸਥਾ ਬੀਜੇਪੀ ਦੁਆਰਾ ਕੀਤੀ ਗਈ ਹੈ।

 

ਦਿੱਲੀ ਕੂਚ ਲਈ ਕਿਸਾਨਾਂ ਨੇ ਖਿੱਚ ਲਈ ਤਿਆਰੀ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਹੋਏ ਰਵਾਨਾ

0
ਦਿੱਲੀ ਕੂਚ ਲਈ ਕਿਸਾਨਾਂ ਨੇ ਖਿੱਚ ਲਈ ਤਿਆਰੀ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਹੋਏ ਰਵਾਨਾ

ਕਿਸਾਨਾਂ ਦਾ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਪੰਜਾਬ ਭਰ ਤੋਂ ਕਿਸਾਨ ਦਿੱਲੀ ਕੂਚ ਕਰਨ ਨੂੰ ਤਿਆਰ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਜਾਣਕਾਰੀ ਅਨੁਸਾਰ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਤੇ ਆਪਣੀਆਂ ਮੰਗਾਂ ਮੰਗਵਾਉਣ ਲਈ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ।

ਕਿਸਾਨਾਂ ਨੇ ਪੂਰੀਆਂ ਤਿਆਰੀਆਂ ਕਰ ਲਈਆ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਕੂਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ।

ਜੇਕਰ ਅੱਜ ਦੀ ਮੀਟਿੰਗ ‘ਚ ਕੁਝ ਹੱਲ ਨਾ ਨਿਕਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ। ਬਿਆਸ ‘ਤੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਇਸ ਦੇ ਨਾਲ ਹੀ ਕਈ ਕਿਸਾਨ ਰਸਤੇ ਵਿੱਚ ਉਕਤ ਸੰਘਰਸ਼ ਦਾ ਹਿੱਸਾ ਬਣ ਰਹੇ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਵੀ ਇਸ ਸੰਬੰਧੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਰੁਕਾਂਗੇ।

PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

0
PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਹੁਣ ਤੱਕ ਅਨੇਕਾਂ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਇਸ ਮੁਹਿੰਮ ਤਹਿਤ ਅੱਜ ਵੀ  PM ਮੋਦੀ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਤੇ 12ਵਾਂ ਰੁਜ਼ਗਾਰ ਮੇਲਾ ਹੋਵੇਗਾ। ਜਿਸ ਦਾ ਆਯੋਜਨ ਦੇਸ਼ ਦੀਆਂ 47 ਥਾਵਾਂ ‘ਤੇ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨੌਕਰੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਕਰਮਯੋਗੀ ਭਵਨ ਦਾ ਨੀਂਹ ਪੱਥਰ ਵੀ ਰੱਖਣਗੇ।

ਦੱਸਿਆ ਜਾ ਰਿਹਾ ਹੈ ਕਿ ਇਹ ਕੈਂਪਸ ਮਿਸ਼ਨ ਕਰਮਯੋਗੀ ਵਿਚਕਾਰ ਸਹਿਯੋਗ ਅਤੇ ਤਾਲਮੇਲ ਨੂੰ ਵਧਾਏਗਾ। ਜਿਨ੍ਹਾਂ 1 ਲੱਖ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡੇ ਜਾ ਰਹੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਰਾਜ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਮਾਲ ਵਿਭਾਗ, ਗ੍ਰਹਿ ਮੰਤਰਾਲਾ, ਉੱਚ ਸਿੱਖਿਆ ਵਿਭਾਗ, ਪਰਮਾਣੂ ਊਰਜਾ ਵਿਭਾਗ, ਰੱਖਿਆ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕਬਾਇਲੀ ਮਾਮਲੇ ਮੰਤਰਾਲਾ ਤੇ ਰੇਲਵੇ ਮੰਤਰਾਲਾ ਸ਼ਾਮਲ ਹਨ।