Home Blog Page 1701

ਦਿੱਲੀ ਕੂਚ ਲਈ ਕਿਸਾਨਾਂ ਨੇ ਖਿੱਚ ਲਈ ਤਿਆਰੀ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਹੋਏ ਰਵਾਨਾ

0
ਦਿੱਲੀ ਕੂਚ ਲਈ ਕਿਸਾਨਾਂ ਨੇ ਖਿੱਚ ਲਈ ਤਿਆਰੀ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਹੋਏ ਰਵਾਨਾ

ਕਿਸਾਨਾਂ ਦਾ ਸੰਘਰਸ਼ ਤੇਜ਼ ਹੁੰਦਾ ਜਾ ਰਿਹਾ ਹੈ। ਪੰਜਾਬ ਭਰ ਤੋਂ ਕਿਸਾਨ ਦਿੱਲੀ ਕੂਚ ਕਰਨ ਨੂੰ ਤਿਆਰ ਹਨ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਜਾਣਕਾਰੀ ਅਨੁਸਾਰ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਤੇ ਆਪਣੀਆਂ ਮੰਗਾਂ ਮੰਗਵਾਉਣ ਲਈ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ।

ਕਿਸਾਨਾਂ ਨੇ ਪੂਰੀਆਂ ਤਿਆਰੀਆਂ ਕਰ ਲਈਆ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਕੂਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ।

ਜੇਕਰ ਅੱਜ ਦੀ ਮੀਟਿੰਗ ‘ਚ ਕੁਝ ਹੱਲ ਨਾ ਨਿਕਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ। ਬਿਆਸ ‘ਤੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

ਇਸ ਦੇ ਨਾਲ ਹੀ ਕਈ ਕਿਸਾਨ ਰਸਤੇ ਵਿੱਚ ਉਕਤ ਸੰਘਰਸ਼ ਦਾ ਹਿੱਸਾ ਬਣ ਰਹੇ ਹਨ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਵੀ ਇਸ ਸੰਬੰਧੀ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਰੁਕਾਂਗੇ।

PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

0
PM ਮੋਦੀ ਅੱਜ ਦੇਸ਼ ਦੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਹੁਣ ਤੱਕ ਅਨੇਕਾਂ ਹੀ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ। ਇਸ ਮੁਹਿੰਮ ਤਹਿਤ ਅੱਜ ਵੀ  PM ਮੋਦੀ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਦੱਸ ਦਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਆਖਰੀ ਤੇ 12ਵਾਂ ਰੁਜ਼ਗਾਰ ਮੇਲਾ ਹੋਵੇਗਾ। ਜਿਸ ਦਾ ਆਯੋਜਨ ਦੇਸ਼ ਦੀਆਂ 47 ਥਾਵਾਂ ‘ਤੇ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨੌਕਰੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਵੀਂ ਦਿੱਲੀ ਵਿੱਚ ਕਰਮਯੋਗੀ ਭਵਨ ਦਾ ਨੀਂਹ ਪੱਥਰ ਵੀ ਰੱਖਣਗੇ।

ਦੱਸਿਆ ਜਾ ਰਿਹਾ ਹੈ ਕਿ ਇਹ ਕੈਂਪਸ ਮਿਸ਼ਨ ਕਰਮਯੋਗੀ ਵਿਚਕਾਰ ਸਹਿਯੋਗ ਅਤੇ ਤਾਲਮੇਲ ਨੂੰ ਵਧਾਏਗਾ। ਜਿਨ੍ਹਾਂ 1 ਲੱਖ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡੇ ਜਾ ਰਹੇ ਹਨ, ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਰਾਜ ਸਰਕਾਰਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚ ਮਾਲ ਵਿਭਾਗ, ਗ੍ਰਹਿ ਮੰਤਰਾਲਾ, ਉੱਚ ਸਿੱਖਿਆ ਵਿਭਾਗ, ਪਰਮਾਣੂ ਊਰਜਾ ਵਿਭਾਗ, ਰੱਖਿਆ ਮੰਤਰਾਲਾ, ਵਿੱਤੀ ਸੇਵਾਵਾਂ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕਬਾਇਲੀ ਮਾਮਲੇ ਮੰਤਰਾਲਾ ਤੇ ਰੇਲਵੇ ਮੰਤਰਾਲਾ ਸ਼ਾਮਲ ਹਨ।

ਕਤਰ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਕੀਤਾ ਰਿਹਾਅ

0
ਕਤਰ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਕੀਤਾ ਰਿਹਾਅ

ਕਤਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕਤਰ ਨੇ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕੀਤਾ ਹੈ। ਕਤਰ ਨੇ 8 ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ 7 ਸੋਮਵਾਰ ਸਵੇਰੇ ਭਾਰਤ ਪਰਤ ਗਏ। ਉਹ ਜਾਸੂਸੀ ਦੇ ਦੋਸ਼ ਵਿੱਚ ਕਤਰ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਨ।

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਸਰਕਾਰ ਕਤਰ ਵਿੱਚ ਗ੍ਰਿਫਤਾਰ ਦਹਰਾ ਗਲੋਬਲ ਕੰਪਨੀ ਲਈ ਕੰਮ ਕਰਨ ਵਾਲੇ 8 ਭਾਰਤੀਆਂ ਦੀ ਰਿਹਾਈ ਦਾ ਸਵਾਗਤ ਕਰਦੀ ਹੈ। ਅਸੀਂ ਉਨ੍ਹਾਂ ਨੂੰ ਘਰ ਪਰਤਣ ਦੀ ਇਜਾਜ਼ਤ ਦੇਣ ਦੇ ਕਤਰ ਦੇ ਫੈਸਲੇ ਦੀ ਸ਼ਲਾਘਾ ਕਰਦੇ ਹਾਂ।

ਜਾਣਕਾਰੀ ਕਤਰ ਦੀ ਖੁਫੀਆ ਏਜੰਸੀ ਦੇ ਰਾਜ ਸੁਰੱਖਿਆ ਬਿਊਰੋ ਨੇ 30 ਅਗਸਤ, 2022 ਨੂੰ 8 ਸਾਬਕਾ ਜਲ ਸੈਨਿਕਾਂ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਹਵਾਈ ਅੱਡੇ ‘ਤੇ ਪਰਤਣ ਤੋਂ ਬਾਅਦ ਕੁਝ ਸਾਬਕਾ ਸੈਨਿਕਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ।

ਇਸ ਸੰਬੰਧੀ ਇੱਕ ਸਾਬਕਾ ਸੈਨਿਕ ਨੇ ਕਿਹਾ ਕਿ ਪੀਐਮ ਮੋਦੀ ਦੇ ਦਖਲ ਤੋਂ ਬਿਨਾਂ ਸਾਡੇ ਲਈ ਭਾਰਤ ਪਰਤਣਾ ਸੰਭਵ ਨਹੀਂ ਸੀ। ਭਾਰਤ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਹੀ ਅਸੀਂ ਵਾਪਸ ਆ ਸਕੇ ਹਾਂ।

ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਪਹੁੰਚੇ ਪੰਜਾਬ, CM ਮਾਨ ਨਾਲ ਮਿਲਕੇ ‘ਘਰ-ਘਰ ਮੁਫਤ ਰਾਸ਼ਨ’ ਸਕੀਮ ਦੀ ਕੀਤੀ ਸ਼ੁਰੂਆਤ

0
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਪਹੁੰਚੇ ਪੰਜਾਬ, CM ਮਾਨ ਨਾਲ ਮਿਲਕੇ 'ਘਰ-ਘਰ ਮੁਫਤ ਰਾਸ਼ਨ' ਸਕੀਮ ਦੀ ਕੀਤੀ ਸ਼ੁਰੂਆਤ

ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਪਹੁੰਚੇ ਹਨ। ਦਿੱਲੀ ਦੇ ਸੀਐੱਮ ਕੇਜਰੀਵਾਲ ਦੋ ਦਿਨਾਂ ਲਈ ਪੰਜਾਬ ਦੌਰੇ ‘ਤੇ ਹਨ।

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ | ਅੰਤਰਰਾਜੀ ਲੁਟੇਰਾ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕੀਤੇ ਕਾਬੂ

0
ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਅੰਤਰਰਾਜੀ ਲੁਟੇਰਾ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕੀਤੇ ਕਾਬੂ

ਪਟਿਆਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਸਦੀ ਜਾਣਕਾਰੀ ਖੁਦ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਵਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਰਾਜਪੁਰਾ ਹਾਈਵੇਅ ਤੋਂ ਪੰਜ ਅਪਰਾਧੀਆਂ ਨੂੰ ਕਾਬੂ ਕੀਤਾ ਗਿਆ ਹੈ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਵੱਡਾ ਐਲਾਨ,16 ਨੂੰ ਭਾਰਤ ਰਹੇਗਾ ਬੰਦ

0
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦਾ ਵੱਡਾ ਐਲਾਨ,16 ਨੂੰ ਭਾਰਤ ਰਹੇਗਾ ਬੰਦ

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਵੱਲੋਂ ਲੁਧਿਆਣਾ ‘ਚ ਹੰਗਾਮੀ ਬੈਠਕ ਕੀਤੀ ਗਈ।ਇਸ ਬੈਠਕ ਵਿੱਚ 16 ਤਰੀਕ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈਕੇ ਵਿਚਾਰ ਚਰਚਾ ਕੀਤੀ ਗਈ।

ਸਪੈਸ਼ਲ ਟਾਸਕ ਫੋਰਸ ਦਾ ਵੱਡਾ ਐਕਸ਼ਨ, ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ

0
ਸਪੈਸ਼ਲ ਟਾਸਕ ਫੋਰਸ ਦਾ ਵੱਡਾ ਐਕਸ਼ਨ, ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ

ਪੰਜਾਬ ਪੁਲਿਸ ਨਸ਼ਾ ਤਸਕਰੀ ਨੂੰ ਰੋਕਣ ਲਈ ਜਿੱਥੇ ਵੱਡੀ ਮੁਹਿੰਮ ਤਹਿਤ ਕੰਮ ਕਰ ਰਹੀ ਹੈ। ਉੱਥੇ ਹੀ ਨਸ਼ਾ ਤਸਕਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡਾ ਐਕਸ਼ਨ ਲੈਣ ਜਾ ਰਹੀ ਹੈ।

ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀ ਵੱਡੀ ਖਬਰ, ਭਗੌੜਾ ਪ੍ਰਦੀਪ ਕਲੇਰ ਹੋਇਆ ਗ੍ਰਿਫਤਾਰ

0
ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀ ਵੱਡੀ ਖਬਰ, ਭਗੌੜਾ ਪ੍ਰਦੀਪ ਕਲੇਰ ਹੋਇਆ ਗ੍ਰਿਫਤਾਰ

ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਇਸ ਕੇਸ ਨਾਲ ਜੁੜਿਆ ਮੁਲਜ਼ਮ ਪ੍ਰਦੀਪ ਕਲੇਰ ਭਗੌੜਾ ਚੱਲ ਰਿਹਾ ਸੀ ਤੇ ਹੁਣ ਮੁਲਜ਼ਮ ਪ੍ਰਦੀਪ ਕਲੇਰ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ।ਸਿੱਟ ਦੀ ਟੀਮ ਵਲੋਂ ਹਰਿਆਣਾ ਦੇ ਗੁਰੂਗ੍ਰਾਮ ਤੋਂ ਪ੍ਰਦੀਪ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਤੀ ਦੀ ਵਿਗੜੀ ਤਬੀਅਤ, ਫੈਨਜ਼ ਹੋਏ ਪ੍ਰੇਸ਼ਾਨ

0
ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਤੀ ਦੀ ਵਿਗੜੀ ਤਬੀਅਤ, ਫੈਨਜ਼ ਹੋਏ ਪ੍ਰੇਸ਼ਾਨ
ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਤੀ ਦੀ ਵਿਗੜੀ ਤਬੀਅਤ, ਫੈਨਜ਼ ਹੋਏ ਪ੍ਰੇਸ਼ਾਨ

ਇਸੇ ਵੇਲੇ ਦੀ ਵੱਡੀ ਖਬਰ ਬਾਲੀਵੁੱਡ ਤੋਂ ਸਾਹਮਣੇ ਆ ਰਹੀ ਹੈ।ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਤੀ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਹੈ।

ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਨੂ ਕੀਤਾ ਕਾਬੂ

0
ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲੁੱਟਾਂ-ਖੋਹਾਂ ਕਰਨ ਵਾਲੇ ਨੂ ਕੀਤਾ ਕਾਬੂ
ਰਾਜਪੁਰਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਰਾਜਪੁਰਾ ਪੁਲਿਸ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।ਲੁਟੇਰਿਆਂ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।ਪੁਲਿਸ ਵਲੋਂ ਅਜਿਹੇ ਅਨਸਰਾਂ ‘ਤੇ ਨਕੇਲ ਕੱਸੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਰਾਜਪੁਰਾ ਪੁਲਿਸ  ਵੱਲੋਂ ਨਾਕੇਬੰਦੀ ਕੀਤੀ ਗਈ ਤੇ ਇਸ ਦੌਰਾਨ ਪੁਲਿਸ ਨੇ ਇੱਕ ਝਪਟਮਾਰ ਨੂੰ ਕਾਬੂ ਕਰ ਲਿਆ ਹੈ।