Home Blog Page 1704

ਕਿਸਾਨਾਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਵੱਖ-ਵੱਖ ਮੁੱਦਿਆਂ ‘ਤੇ ਹੋਈ ਮੀਟਿੰਗ, CM ਮਾਨ ਨੇ ਰੱਖਿਆ ਕਿਸਾਨਾਂ ਦਾ ਪੱਖ

0

CM ਮਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਪਹਿਲੇ ਦੌਰ ਦੀ ਗੱਲਬਾਤ ਦੌਰਾਨ ਵੱਖ-ਵੱਖ ਮੁੱਦਿਆਂ ‘ਤੇ ਸਹਿਮਤੀ ਬਣੀ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਤੋਂ ਇਲਾਵਾ ਮੁੱਖ ਮੰਤਰੀ ਅਤੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਗੱਲਬਾਤ ਦੇ ਪਹਿਲੇ ਗੇੜ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸਾਂ ਨੂੰ ਵਾਪਸ ਲੈਣ ਬਾਰੇ ਆਮ ਸਹਿਮਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਸੁਖਾਵੇਂ ਮਾਹੌਲ ਵਿੱਚ ਹੋਇਆ ਅਤੇ ਕੇਂਦਰੀ ਮੰਤਰੀਆਂ ਨੇ ਕਿਸਾਨਾਂ ਦੀਆਂ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।

ਭਗਵੰਤ ਮਾਨ ਨੇ ਕਿਹਾ ਕਿ ਨਕਲੀ ਬੀਜਾਂ ਦੇ ਉਤਪਾਦਕਾਂ ਵਿਰੁੱਧ ਮਿਸਾਲੀ ਸਜ਼ਾ ਦੀ ਮੰਗ ਕੀਤੀ ਗਈ ਤਾਂ ਜੋ ਅਨਾਜ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।

CM ਮਾਨ ਨੇ ਕਿਸਾਨਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਪੇਸ਼ ਕਰਦੇ ਹੋਏ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਜਾਰੀ ਰੱਖਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਮਹਿਫੂਜ਼ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਵਾਪਸ ਲੈਣਾ ਸਿਰਫ਼ ਉਨ੍ਹਾਂ ਅਰਥ ਸ਼ਾਸਤਰੀਆਂ ਦੀਆਂ ਕਿਆਸਅਰਾਈਆਂ ਹਨ ਜੋ ਜ਼ਮੀਨੀ ਹਕੀਕਤਾਂ ਦੀ ਪਰਵਾਹ ਕੀਤੇ ਬਿਨਾਂ ਕੌਮੀ ਰਾਜਧਾਨੀ ਵਿੱਚ ਆਪਣੇ ਆਰਾਮਦਾਇਕ ਦਫ਼ਤਰਾਂ ਵਿੱਚ ਬੈਠੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਬੰਦ ਕਰਨ ਦਾ ਅਜਿਹਾ ਕੋਈ ਵੀ ਕਦਮ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਤਰ੍ਹਾਂ ਦੇਸ਼ ਦੇ ਹਿੱਤ ਵਿੱਚ ਨਹੀਂ ਹੋਵੇਗਾ।

ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਵਿੱਚ ਫਸਲੀ ਵਿਭਿੰਨਤਾ ਨੂੰ ਵੱਡਾ ਹੁਲਾਰਾ ਦੇਣ ਲਈ ਵੀ ਜ਼ੋਰ ਦਿੱਤਾ ਕਿਉਂਕਿ ਇਹ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਭਾਰਤ ਮੌਜ਼ੰਬੀਕ ਆਦਿ ਦੇਸ਼ਾਂ ਤੋਂ ਦਾਲਾਂ ਦੀ ਦਰਾਮਦ ਕਰਦਾ ਹੈ ਜਦਕਿ ਜੇਕਰ ਕਿਸਾਨਾਂ ਨੂੰ ਲਾਹੇਵੰਦ ਭਾਅ ਮਿਲੇ ਤਾਂ ਉਹ ਇਨ੍ਹਾਂ ਦਾਲਾਂ ਦਾ ਉਤਪਾਦਨ ਇੱਥੇ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਬੱਚਤ ਹੋਣ ਦੇ ਨਾਲ-ਨਾਲ ਕਿਸਾਨਾਂ ਨੂੰ ਝੋਨੇ ਦੇ ਚੱਕਰ ‘ਚੋਂ ਬਾਹਰ ਕੱਢਣ ਦੇ ਨਾਲ-ਨਾਲ ਸੂਬੇ ਦੇ ਕੀਮਤੀ ਪਾਣੀ ਦੀ ਵੀ ਬਚਤ ਹੋਵੇਗੀ।

ਕਿਸਾਨਾਂ ਦੇ ਮਸਲਿਆਂ ਨੂੰ ਵਿਚਾਰਨ ਲਈ ਗੱਲਬਾਤ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਇਹ ਸਹੀ ਅਤੇ ਢੁਕਵਾਂ ਮੰਚ ਹੈ। ਉਨ੍ਹਾਂ ਕਿਹਾ ਕਿ ਅਸੀਂ ਵੀ ਨਹੀਂ ਚਾਹੁੰਦੇ ਕਿ ਇਨ੍ਹਾਂ ਮੁੱਦਿਆਂ ‘ਤੇ ਅੰਦੋਲਨ ਹੋਵੇ, ਸਗੋਂ ਇਨ੍ਹਾਂ ਮੁੱਦਿਆਂ ਨੂੰ ਦੁਵੱਲੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਅਤੇ ਲੋਕਾਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀਆਂ ਹੋਰ ਵੀ ਵਿਚਾਰ-ਚਰਚਾਵਾਂ ਹੋਣਗੀਆਂ।

ਅਮਰੀਕਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਹੋਈ ਮੌ.ਤ

0

ਆਏ ਦਿਨ ਵਿਦੇਸ਼ ‘ਚ ਕਿਸੇ ਨਾ ਕਿਸੇ ਪੰਜਾਬੀ ਨਾਲ ਕੋਈ ਨਾ ਕੋਈ ਅਣਹੋਣੀ ਵਾਪਰ ਰਹੀ ਹੈ। ਰੋਜ਼ਾਨਾ ਵਿਦੇਸ਼ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਸਾਹਮਣੇ ਆ ਰਹੀਆ ਹਨ। ਤਾਜ਼ਾ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਨਾਲ ਜੁੜਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਨਵਾਂ ਸ਼ਾਲਾ ਦੇ ਨੌਜਵਾਨ ਲਵਪ੍ਰੀਤ ਸਿੰਘ (26) ਪੁੱਤਰ ਹਰਜੀਤ ਸਿੰਘ ਦੀ ਬੀਤੇ ਦਿਨੀਂ ਅਮਰੀਕਾ ਵਿਖੇ ਸੜਕ ਹਾਦਸੇ ’ਚ ਮੌਤ ਹੋ ਗਈ। ਇਸ ਹਾਦਸੇ ‘ਚ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਰੀਬ 7 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ।

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਕਾਗ਼ਜ਼ ਲੈਣ ਲਈ ਅਮਰੀਕਾ ਦੇ ਕਿਸੇ ਸ਼ਹਿਰ ਗਿਆ ਸੀ। ਜਦੋਂ ਉਹ ਐੱਲ.ਏ.ਏਅਰਪੋਰਟ ’ਤੇ ਉੱਤਰਿਆ ਤਾਂ ਉਸ ਨੇ ਆਪਣੇ ਦੋਸਤ ਸੁਨੀਲ ਤੇ ਵਿਸ਼ਾਲ ਨੂੰ ਬੁਲਾਇਆ। ਜਿਸ ਤੋਂ ਬਾਅਦ ਤਿੰਨੋਂ ਕਾਰ ’ਚ ਸਵਾਰ ਹੋ ਕੇ ਕੈਲੀਫੋਰਨੀਆ ਆ ਰਹੇ ਸਨ। ਜਦੋਂ ਉਹ ਐੱਲ.ਏ. ਨਜ਼ਦੀਕ ਪਹਾੜੀ ਇਲਾਕੇ ’ਚ ਪੁੱਜੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ।ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੀ ਹੋਈ ਡੂੰਘੀ ਖੱਡ ’ਚ ਜਾ ਡਿੱਗੀ।

ਇਸ ਹਾਦਸੇ ਵਿੱਚ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਜਦੋਂਕਿ ਸੁਨੀਲ ਕੁਮਾਰ ਦੀ ਲੱਤ ’ਤੇ ਸੱਟ ਲੱਗੀ ਤੇ ਵਿਸ਼ਾਲ ਸਲਾਰੀਆ ਵਾਲ-ਵਾਲ ਬਚ ਗਿਆ। ਵਿਸ਼ਾਲ ਸਲਾਰੀਆ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ’ਤੇ ਫ਼ੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ। ਮੌਕੇ ’ਤੇ ਪਹੁੰਚੀ ਪੁਲਿਸ ਨੇ ਕਾਰ ’ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ। ਹਾਦਸੇ ਵਿਚ ਲਵਪ੍ਰੀਤ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸਦੀ ਮੌਤ

ਇਸ ਹਾਦਸੇ ਦੀ ਖ਼ਬਰ ਮਿਲਣ ’ਤੇ ਲਵਪ੍ਰੀਤ ਸਿੰਘ ਦੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਰਿਵਾਰ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਘਰ ਲਿਆਂਦਾ ਜਾਵੇ ਤਾਂ ਜੋ ਉਹ ਆਪਣੇ ਪੁੱਤ ਦਾ ਅੰਤਿਮ ਸਸਕਾਰ ਕਰ ਸਕਣ।

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

0

ਪਟਿਆਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੇ ਵੱਡੇ ਜਖੀਰੇ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਹ ਨਸ਼ਾ ਤਸਕਰ ਪੰਜਾਬ ਵਿੱਚ ਵੱਡੇ ਪੱਧਰ ’ਤੇ ਨਸ਼ਾ ਸਪਲਾਈ ਕਰਦੇ ਸਨ, ਜਿਨ੍ਹਾਂ ਨੂੰ ਰਾਜਪੁਰਾ ਸਰਕਲਦੀ ਪੁਲਿਸ ਵੱਲੋਂ ਗੁਪਤ ਸੂਚਨਾ ਦੇ ਅਧਾਰ ’ਤੇ ਕਾਬੂ ਕੀਤਾ ਗਿਆ।

ਇਸ ਸਬੰਧੀ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ ਡੀ.ਆਈ.ਜੀ ਪਟਿਆਲਾ ਰੇਜ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਸਪੀ ਸਰਕਲ ਰਾਜਪੁਰਾ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਇੰਸਪੈਕਟਰ ਕਿਰਪਾਲ ਸਿੰਘ ਐੱਸਐੱਚਓ ਥਾਣਾ ਸਦਰ ਰਾਜਪੁਰਾ ਵੱਲੋ ਨਸ਼ਾ ਰੋਕੂ ਤਹਿਤ ਬਣਾਈਆਂ ਗਈਆਂ ਅਲੱਗ-ਅਲੱਗ ਟੀਮਾ ’ਚੋ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਦੀ ਟੀਮ ਜਦੋ ਨੈਸ਼ਨਲ ਹਾਈਵੇ ਤੇ ਮੌਜੂਦ ਸੀ ਤਾਂ ਪੁਲਿਸ ਨੂੰ ਦੇਖ ਕੇ ਭੱਜਣ ਦੀ ਤਾਕ ’ਚ 2 ਵਿਅਕਤੀਆਂ ਨੂੰ ਰੋਕ ਕੇ ਚੈਕ ਕੀਤਾ।

ਚੈਕਿੰਗ ਦੌਰਾਨ ਇਨ੍ਹਾਂ ਕੋਲੋ ਇੱਕ ਲੱਖ ਪੰਜ ਹਜਾਰ ਨਸ਼ੀਲੀਆ ਗੋਲੀਆ ਮਾਰਕਾ ਲਿਮੋਟਿਲ ਬਰਾਮਦ ਹੋਈਆ। ਜਿਸ ’ਤੇ ਐੱਨਡੀਪੀਐੱਸ ਐਕਟ ਤਹਿਤ ਮੁਕਾਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਿੰਦੀ ਪੁੱਤਰ ਭੀਮ ਸਿੰਘ ਵਾਸੀ ਦੋਰਾਹਾ ਅਤੇ ਪਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਰਾਜਗੜ ਥਾਣਾ ਦੋਰਾਹਾ ਜਿਲਾ ਲੁਧਿਆਣਾ ਵਜੋ ਹੋਈ ਹੈ।

ਐੱਸਐੱਸਪੀ ਨੇ ਦੱਸਿਆ ਕਿ ਇਹ ਸਹਾਰਨਪੁਰ (ਯੂ.ਪੀ ) ਤੋ ਨਸ਼ਾ ਲਿਆ ਕੇ ਪੰਜਾਬ ’ਚ ਕਾਫੀ ਸਮੇਂ ਤੋ ਅਲੱਗ/ਅਲੱਗ ਥਾਵਾ ’ਤੇ ਵੱਡੇ ਪੱਧਰ ’ਤੇ ਸਪਲਾਈ ਕਰਦੇ ਸਨ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।

ਭਾਨਾ ਸਿੱਧੂ ਦੇ ਪਰਿਵਾਰ ਸਮੇਤ ਲੱਖਾ ਸਿਧਾਣਾ ‘ਤੇ FIR ਹੋਈ ਦਰਜ

0

ਭਾਨਾ ਸਿੱਧੂ ਤੇ ਲੱਖਾ ਸਿਧਾਣਾ ਨਾਲ ਜੁੜੀ ਖਬਰ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਭਾਨੇ ਦੇ ਪਰਿਵਾਰ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਜੇਲ੍ਹ ਵਿਚ ਬੰਦ ਸੋਸ਼ਲ ਮੀਡੀਆ ਬਲੋਗਰ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣਾਂ ਕਿਰਨਪਾਲ ਕੌਰ, ਸੁਖਪਾਲ ਕੌਰ, ਲੱਖਾ ਸਿਧਾਣਾ ਸਮੇਤ 18 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਕਈ ਅਣਪਛਾਤਿਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਜੱਸੀ ਨਿਹੰਗ ਦਾ ਵੀ ਨਾਂਅ ਸ਼ਾਮਲ ਹੈ। ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ।

ਸਰਕਾਰੀ ਸੰਪਤੀ ਨੂੰ ਵੀ ਨੁਕਸਾਨ ਪਹੁੰਚਾਉਣ ਅਤੇ ਸਰਕਾਰੀ ਡਿਊਟੀ ‘ਚ ਵਿਘਨ ਦੇ ਇਲਜ਼ਾਮ ਹਨ। ਧਾਰਾ 283, 186, 353, 279, 427, 307, 148, 149, 117, 268 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਕਿਸਾਨਾਂ ਦੇ ਪ੍ਰਦਰਸ਼ਨ ਦਾ ਦਿੱਲੀ-NCR ‘ਚ ਆਵਾਜਾਈ ‘ਤੇ ਅਸਰ

0

ਦੇਸ਼ ‘ਚ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਅੱਜ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਹ ਸੰਸਦ ਵੱਲ ਮਾਰਚ ਕਰਨ ਲਈ ਇਕੱਠੇ ਹੋਏ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਨੋਇਡਾ ਤੋਂ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ।

ਦਿੱਲੀ-ਨੋਇਡਾ ਸਰਹੱਦ ‘ਤੇ ਕਿਸਾਨਾਂ ਦੇ ਵਿਰੋਧ ਕਾਰਨ ਲੰਮਾ ਜਾਮ ਲੱਗਾ ਹੋਇਆ ਹੈ। ਇਸ ਦੇ ਨਾਲ ਹੀ ਰਸਤਿਆਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਘੱਟ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ।

ਕਿਸਾਨਾਂ ਨੇ ਸੰਸਦ ਭਵਨ ਦਾ ਘਿਰਾਓ ਕਰਨ ਦੀ ਧਮਕੀ ਵੀ ਦਿੱਤੀ ਹੈ। ਨੋਇਡਾ ਤੋਂ ਦਿੱਲੀ ਤੱਕ ਦੇ ਰੂਟਾਂ ‘ਤੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਗਏ ਹਨ। ਕਿਸਾਨਾਂ ਦੇ ਅੰਦੋਲਨ ਕਾਰਨ ਨੋਇਡਾ-ਗਾਜ਼ੀਆਬਾਦ ‘ਚ ਤਿੰਨ ਕਿਲੋਮੀਟਰ ਤੱਕ ਜਾਮ ਲੱਗ ਗਿਆ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।

ਇਸ ਦੌਰਾਨ ਦਿੱਲੀ ਅਤੇ ਨੋਇਡਾ ਨੂੰ ਜੋੜਨ ਵਾਲੀਆਂ ਸੜਕਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਮ ਲੋਕਾਂ ਨੂੰ ਇਸ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਗੈਂਗ ਦੇ 8 ਗੁਰਗੇ ਕੀਤੇ ਕਾਬੂ

0

ਜਲੰਧਰ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 8 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ।

ਕਿਹਾ ਜਾ ਰਿਹਾ ਹੈ ਕਿ ਇਹ ਗੈਂਗਸਟਰ ਪੰਜਾਬ ਵਿਚ ਵੱਡੀ ਵਾਰਦਾਤ ਕਰਨ ਦੀ ਫਿਰਾਕ ਵਿਚ ਸਨ। ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਕੋਲੋਂ ਤਿੰਨ ਪਿਸਤੌਲਾਂ, 10 ਕਾਰਤੂਸ ਅਤੇ ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਅਨੁਸਾਰ ਫੜ੍ਹੇ ਗਏ ਗੈਂਗਸਟਰ ਧਮਕੀਆਂ, ਫਿਰੌਤੀ, ਜਬਰੀ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਸਨ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

Обзор казино Vavada лучшие игры и бонусы

0



Обзор Vavada лучшие игры и акции для игроков


Вас интересует, какие предложения способны сделать вашу игровую сессию более увлекательной и прибыльной? Это место предлагает широкий спектр развлечений, способных удовлетворить самые разные предпочтения. Например, новички могут обратить внимание на слоты с минимальным риском, тогда как опытные пользователи найдут захватывающие турниры с большими призами.

Например, среди наиболее популярных слотов можно выделить игры с прогрессивным джекпотом. Они обещают не только захватывающий сюжет, но и возможность выиграть внушительные суммы. Если вы предпочитаете настольные игры, то покер и рулетка здесь представлены в различных форматах, включая турниры и живые сессии с настоящими крупье.

Что касается поощрительных мероприятий, стоит изучить специальные предложения для вновь зарегистрированных клиентов. Эти бонусы способны значительно увеличить начальный капитал, а для постоянных участников предусмотрены периодические акции, подарки и кэшбэки. Пожалуй, одним из самых удобных способов зайти на платформу будет использование вавада официальный сайт, где можно найти актуальные обновления по предстоящим событиям и предложениям.

Обзор Vavada: лучшие игры и акции для игроков

Слот “Book of Ra” – один из самых популярных проектов. Этот автомат предлагает игрокам не только захватывающий игровой процесс, но и возможность выигрыша больших сумм благодаря функции азартной игры. Испытайте удачу на этом слоте и увеличьте свои шансы на победу!

Запустив “Gonzo’s Quest”, вы окунетесь в мир приключений. Игроков ждет удивительная графика, а также уникальная механика, где выигрыши складываются с каждым пойманным символом. Это идеальный выбор для любителей квестов и незабываемых эмоций.

Если вы ищете высокие выплаты, обратите внимание на прогрессивные джекпоты. Раздел с этими автоматами предлагает не только классические слоты, но и новинки с разными темами, где шанс на крупный выигрыш значительно выше.

Каждую неделю на платформе проводятся турниры. Участвуйте в соревнованиях и проверьте свои силы против других участников. За достижения в игре можно получить реальные призы, а также бесплатные вращения на популярных слотах.

Бонусы на первый депозит – это отличный способ начать. Новички могут рассчитывать на щедрые предложения, увеличивающие стартовый капитал. Это выгодное предложение поможет вам исследовать контент и насладиться играми в полном объеме.

Регулярные акции подстегивают интерес к платформе. Проводятся розыгрыши, кэшбэк-инициативы и специальные предложения для VIP-игроков. Следите за обновлениями в разделе новостей, чтобы ничего не пропустить.

Обратитесь к статистике: 75% пользователей довольны службой поддержки. Быстрый отклик и профессиональная помощь в решении вопросов делают пребывание на платформе комфортным. Это значительно улучшает общее впечатление от участия.

Не забывайте про мобильную версию. Она предоставляет прекрасные возможности для игры на ходу, сохраняя весь функционал платформы. Это даёт возможность наслаждаться азартом в любое время и в любом месте.

Топ-игры Vavada: что выбрать для комфортного времяпрепровождения

Если ищете новое развлечение, обратите внимание на слот под названием “Космические приключения”. С высоким процентом возврата игроку (RTP) в 96,5%, он порадует интересными бонусами и яркими графиками. Каждый спин может стать началом захватывающей космической миссии, и, возможно, именно вы выиграете главный приз в 10,000 монет.

Кроме того, не пропустите “Сказочный лес”. Эта новая игра выделяется уникальной механикой с множителем, увеличивающим ваши выигрыши до 50 раз. С RTP в 95% и прогрессивным джекпотом, разнообразные функции делают каждую игру непредсказуемой и увлекательной. Идеально подойдет тем, кто ищет нечто большее, чем просто вращение барабанов.

Для любителей классики стоит обратить внимание на “Золотые слоты”. Эта игра сочетает в себе знакомый стиль и современные функции. С бонусными раундами и опцией бесплатных игр, она дает возможность получать прибыль несколько раз подряд. RTP здесь составляет 94%, что делает её хорошим выбором для тех, кто предпочитает проверенные временем механики.

Также интересная возможность – “Картель удачи”. Эта игра с картами и простыми правилами идеально подходит для быстрого отдыха. RTP на уровне 97% и нескольких вариаций ставок делают её универсальным вариантом. С шанса выиграть крупные суммы в считанные минуты, она способна привлечь внимание даже самых требовательных участников.


ਦਿੱਲੀ ‘ਚ ਮੈਟਰੋ ਸਟੇਸ਼ਨ ‘ਤੇ ਵਾਪਰਿਆ ਵੱਡਾ ਹਾਦਸਾ, ਕਈ ਲੋਕ ਹੋਏ ਜ਼ਖਮੀ

0

ਦਿੱਲੀ ‘ਚ ਇੱਕ ਵੱਡਾ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਗੋਕੁਲਪੁਰੀ ਮੈਟਰੋ ਸਟੇਸ਼ਨ ‘ਤੇ ਅੱਜ ਸਵੇਰੇ ਉਸ ਸਮੇ ਭਜਦੜ ਮਚ ਗਈ ਜਦੋਂ ਮੈਟਰੋ ਪਲੇਟਫਾਰਮ ‘ਤੇ ਬਣੀ ਚਾਰਦੀਵਾਰੀ ਦਾ ਇੱਕ ਹਿੱਸਾ ਮੁੱਖ ਸੜਕ ‘ਤੇ ਡਿੱਗ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਅੱਜ ਸਵੇਰੇ 11 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਮੈਟਰੋ ਸਟੇਸ਼ਨ ਦੇ ਪਲੇਟਫਾਰਮ ਦੀ ਸੁਰੱਖਿਆ ਲਈ ਬਣਾਈ ਗਈ ਚਾਰਦੀਵਾਰੀ ਦਾ ਇੱਕ ਹਿੱਸਾ ਸੜਕ’ਤੇ ਡਿੱਗ ਗਿਆ।ਜਿਸ ਨਾਲ ਕਈ ਲੋਕ ਇਸ ਹਾਦਸੇ ‘ਚ ਜ਼ਖਮੀ ਹੋ ਗਏ।

ਇਸ ਹਾਦਸੇ ਕਾਰਨ ਹੇਠਾਂ ਤੋਂ ਲੰਘ ਰਹੇ ਤਿੰਨ ਤੋਂ ਚਾਰ ਵਿਅਕਤੀ ਮਲਬੇ ਦੇ ਹੇਠਾਂ ਆ ਗਏ।ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਇੱਕ ਵਿਅਕਤੀ ਮਲਬੇ ਹੇਠ ਦੱਬ ਜਾਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਇਸ ਤੋਂ ਇਲਾਵਾ ਕੁੱਝ ਹੋਰ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਉਥੇ ਮੌਜੂਦ ਕੁੱਝ ਲੋਕਾਂ ਦੀ ਮਦਦ ਨਾਲ ਮਲਬੇ ਹੇਠ ਦੱਬੇ ਵਿਅਕਤੀ ਨੂੰ ਬਾਹਰ ਕੱਢਿਆ। ਘਟਨਾ ਵੇਲੇ ਉਹ ਵਿਅਕਤੀ ਸਕੂਟਰ ‘ਤੇ ਉੱਥੋਂ ਲੰਘ ਰਿਹਾ ਸੀ। ਉਸ ਨੂੰ ਤੁਰੰਤ ਜੀਟੀਬੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਜ਼ਖਮੀ ਵਿਅਕਤੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

ਸੜਕ ਤੋਂ ਜੇਸੀਬੀ ਤੇ ਕਰੇਨ ਦੀ ਮਦਦ ਨਾਲ ਮਲਬਾ ਹਟਾਇਆ ਗਿਆ ਹੈ। ਸਥਾਨਕ ਪੁਲਿਸ ਤੇ ਮੈਟਰੋ ਸਟਾਫ ਮੌਕੇ ‘ਤੇ ਮੌਜੂਦ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਜਾਂਚ ਵੀ ਕੀਤੀ ਜਾ ਰਹੀ ਹੈ।

ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼

0

ਨਵਾਂਸ਼ਹਿਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਗਿਰੋਹ ਦੇ ਇੱਕ ਮੈਂਬਰ ਨੂੰ 10 ਪਿਸਤੌਲਾਂ ਸਮੇਤ ਕਾਬੂ ਕੀਤਾ ਹੈ।

ਇਸ ਸਬੰਧੀ ਐੱਸਐੱਸਪੀ ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਬਲਕਰਨ ਸਿੰਘ ਉਰਫ ਰਾਏ (24 ਸਾਲ) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਥਾਣਾ, ਪੁਲਿਸ ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮੁੱਢਲੀ ਤਫਤੀਸ ਦੌਰਾਨ ਇਹ ਸਾਹਮਣੇ ਆਇਆ ਕਿ ਅਰੁਣ ਕੁਮਾਰ ਉਰਫ ਮਨੀ ਪੁੱਤਰ ਯਸ਼ਪਾਲ ਵਾਸੀ ਬਾਬੂ ਥਾਣਾ ਹਰੋਲੀ ਜ਼ਿਲ੍ਹਾ ਉਨਾ (ਹਿਮਾਚਲ ਪ੍ਰਦੇਸ਼) ਜੋ ਇਸ ਸਮੇਂ ਕੇਂਦਰੀ ਜੇਲ੍ਹ ਲੁਧਿਆਣਾ ਵਿਚ ਬੰਦ ਹੈ। ਇਸ ਗਿਰੋਹ ਦਾ ਮੇਨ ਸਰਗਣਾ ਹੈ।

ਉਸ ਖਿਲਾਫ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਐੱਸਏਐੱਸ ਨਗਰ, ਜਲੰਧਰ, ਰੂਪਨਗਰ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਉਨਾ, ਛਪਰ ਅਤੇ ਹਰਿਆਣਾ ਵਿਚ ਕਾਫੀ ਅਪਰਾਧਿਕ ਮਾਮਲੇ ਦਰਜ ਹਨ। ਉਹ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਏਰੀਏ ਵਿਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਵਾਉਂਦਾ ਹੈ।

ਗ੍ਰਿਫਤਾਰ ਕਥਿਤ ਮੁਲਜ਼ਮ ਬਲਕਰਨ ਸਿੰਘ ਨੇ ਤਸੱਕਰੀ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਸੀ, ਇਸੇ ਹੀ ਦੌਰਾਨ ਇਹ ਅਰੁਣ ਕੁਮਾਰ ਉਰਫ ਮਨੀ ਦੇ ਸੰਪਰਕ ਵਿਚ ਆਇਆ। ਅਰੁਣ ਨੇ ਬਲਕਰਨ ਸਿੰਘ ਨੂੰ ਪੈਸੇ ਦੇ ਕੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਮੱਧ ਪ੍ਰਦੇਸ਼ ਤੋਂ ਲਿਆ ਕੇ ਅੱਗੇ ਇਹ ਖੇਪ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਏਰੀਏ ਵਿਚ ਸਪਲਾਈ ਕਰਨ ਲਈ ਕਿਹਾ ਸੀ।

ਅਰੁਣ ਨੇ ਇਸ ਕੰਮ ਲਈ ਪੇਅਟੀਐਮ ਰਾਹੀਂ ਬਲਕਰਨ ਸਿੰਘ ਨੂੰ ਪੈਸੇ ਮੁਹੱਈਆ ਕਰਵਾਏ ਅਤੇ ਬਾਕੀ ਰਕਮ ਡਲਿਵਰੀ ਪੂਰੀ ਹੋਣ ਤੋਂ ਬਾਅਦ ਦਿੱਤੀ ਜਾਣੀ ਸੀ। ਗਿਰੋਹ ਵਿਚ ਸ਼ਾਮਲ ਹੋਰ ਦੱਸੀਆਂ ਸਬੰਧੀ ਅਗਲੇਰੀ ਤਫਤੀਸ ਚੱਲ ਰਹੀ ਹੈ। ਬਲਕਰਨ ਸਿੰਘ ਦੇ ਖਿਲਾਫ਼ ਐਨਡੀਪੀਐੱਸ ਤਹਿਤ ਤਿੰਨ ਮਾਮਲੇ ਦਰਜ਼ ਹਨ। ਜਦਕਿ ਅਰੁਣ ਖਿਲਾਫ਼ 10 ਵੱਖ-ਵੱਖ ਮਾਮਲੇ ਦਰਜ ਹਨ।

ਅਮਰੀਕਾ ‘ਚ ਇੱਕ ਭਾਰਤੀ ਮੂਲ ਦੇ ਵਿਦਿਆਰਥੀ ਨੇ ਕੀਤੀ ਆਪਣੀ ਜੀਵਨਲੀਲਾ ਸਮਾਪਤ

0

ਅਮਰੀਕਾ ‘ਚ ਇੱਕ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌ.ਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੀ ਪਰਡਿਊ ਯੂਨੀਵਰਸਿਟੀ ’ਚ ਭਾਰਤੀ ਮੂਲ ਦੇ 23 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌ.ਤ ’ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਸਿਰ ’ਚ ਗੋਲੀ ਮਾਰ ਕੇ ਖੁਦਕੁਸ਼ੀ ਕੀਤੀ ਹੈ।

ਕੋਰੋਨਰ ਵਲੋਂ ਜਾਰੀ ਪ੍ਰੈਸ ਰਿਲੀਜ਼ ‘ਚ ਮੌਤ ਦਾ ਮੁੱਢਲਾ ਕਾਰਨ ਸਿਰ ‘ਚ ਗੋਲੀ ਲੱਗਣ ਦਾ ਦੱਸਿਆ ਜਾ ਰਿਹਾ ਹੈ। ਕਿਹਾ ਗਿਆ ਹੈ ਕਿ ਉਸ ਵਲੋਂ ਖੁਦਕੁਸ਼ੀ ਕੀਤੀ ਗਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਵਿਦਿਆਰਥੀ ਦੀ ਲਾਸ਼ ਇਸ ਹਫਤੇ ਇੰਡੀਆਨਾ ਰਾਜ ਵਿੱਚ ਮਿਲੀ ਸੀ। ਸਮੀਰ ਕਾਮਤ ਜੋ 5 ਫਰਵਰੀ ਨੂੰ ਸ਼ਾਮ ਕਰੀਬ ਪੰਜ ਵਜੇ ਇੰਡੀਆਨਾ ਦੇ ਵਿਲੀਅਮਸਪੋਰਟ ਵਿੱਚ ਕ੍ਰੋਜ਼ ਗਰੋਵ ਦੇ ਜੰਗਲ ਵਿੱਚ ਮ੍ਰਿਤਕ ਪਾਇਆ ਗਿਆ ਸੀ। ਕਾਮਤ ਦਾ ਪੋਸਟਮਾਰਟਮ 6 ਫਰਵਰੀ ਨੂੰ ਕੀਤਾ ਗਿਆ ਸੀ।