Home Blog Page 1705

ਬੋਰਡ ਪ੍ਰੀਖਿਆਵਾਂ ਦੇ ਮੱਦੇਨਜ਼ਰ PSEB ਨੇ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

0

PSEB ਦੀਆਂ ਪ੍ਰੀਖਿਆਵਾਂ ਬਹੁਤ ਜਲਦ ਸ਼ੁਰੂ ਹੋਣ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਕਰੀਬ 310 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਵਿਚ 10ਵੀਂ ਜਮਾਤ ਦੀ ਪ੍ਰੀਖਿਆ ਲਈ 40,467 ਵਿਦਿਆਰਥੀ ਪ੍ਰੀਖਿਆ ਦੇਣਗੇ। ਇਨ੍ਹਾਂ ’ਚ ਰੈਗੂਲਰ ਸਕੂਲਾਂ ਤੋਂ 38,633 ਅਤੇ ਓਪਨ ਸਕੂਲਾਂ ’ਚੋਂ 1834 ਵਿਦਿਆਰਥੀ ਸ਼ਾਮਲ ਹਨ।

ਜਾਣਕਾਰੀ ਅਨੁਸਾਰ ਇਸੇ ਤਰ੍ਹਾਂ 37,690 ਵਿਦਿਆਰਥੀ 12ਵੀਂ ਕਲਾਸ ਦੀ ਬੋਰਡ ਦੀ ਪ੍ਰੀਖਿਆ ’ਚ ਸ਼ਾਮਲ ਹੋਣਗੇ। ਜਿਸ ’ਚ 35,191 ਰੈਗੂਲਰ ਵਿਦਿਆਰਥੀ ਅਤੇ 2499 ਓਪਨ ਸਕੂਲ ਦੇ ਵਿਦਿਆਰਥੀ ਸ਼ਾਮਲ ਹਨ। 8ਵੀਂ ਦੀਆਂ ਪ੍ਰੀਖਿਆਵਾਂ ਮਾਰਚ ਦੇ ਦੂਜੇ ਹਫ਼ਤੇ ਤੋਂ ਸ਼ੁਰੂ ਹੋ ਕੇ 27 ਮਾਰਚ ਤੱਕ ਚੱਲਣਗੀਆਂ।

ਜੇਕਰ ਗੱਲ ਲੁਧਿਆਣਾ ਜ਼ਿਲ੍ਹੇ ਦੀ ਕੀਤੀ ਜਾਵੇ ਤਾਂ ਲੁਧਿਆਣਾ ’ਚ 8ਵੀਂ ਜਮਾਤ ਦੀ ਪ੍ਰੀਖਿਆ ਲਈ 42,716 ਵਿਦਿਆਰਥੀ ਰਜਿਸਟਰਡ ਹੋਏ ਹਨ। ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜਸਵਿੰਦਰ ਸਿੰਘ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਜਾ ਰਹੇ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆ ਪ੍ਰਕਿਰਿਆ ਦੀ ਅਖੰਡਤਾ ਨੂੰ ਬਣਾਈ ਰੱਖਣ ਦੇ ਮਹੱਤਵ ’ਤੇ ਜ਼ੋਰ ਦਿੰਦੇ ਹੋਏ ਕਿਸੇ ਵੀ ਲਾਪਰਵਾਹੀ ਤੋਂ ਬਚਣ ਲਈ ਸਕੂਲਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ’ਚ ਬੋਰਡ ਪ੍ਰੀਖਿਆਵਾਂ ਵਿੱਚ 1 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਹਿੱਸਾ ਲੈਣ ਦੀ ਉਮੀਦ ਦੇ ਨਾਲ ਸਿੱਖਿਆ ਵਿਭਾਗ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿੱਦਿਅਕ ਗਤੀਵਿਧੀਆਂ ’ਚ ਸ਼ਾਨਦਾਰਤਾ ਪ੍ਰਾਪਤ ਕਰਨ ਲਈ ਅਨੁਕੂਲ ਵਾਤਾਵਰਣ ਪ੍ਰਣਾਨ ਕਰਨ ਲਈ ਵਚਨਬੱਧ ਹੈ।

ਸ਼੍ਰੀਨਗਰ ‘ਚ ਦਹਿਸ਼ਤਗਰਦਾਂ ਵਲੋਂ ਕੀਤੀ ਗਈ ਫਾਈਰਿੰਗ, ਇੱਕ ਪੰਜਾਬੀ ਦੀ ਹੋਈ ਮੌ.ਤ

0

ਸ਼੍ਰੀਨਗਰ ‘ਚ ਦਹਿਸ਼ਤਗਰਦਾਂ ਵਲੋਂ ਫਾਈਰਿੰਗ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਗੋਲੀਬਾਰੀ ‘ਚ ਅੰਮ੍ਰਿਤਸਰ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸਨੂੰ ਹਸਪਤਾਲ ‘ਚ ਲਿਜਾਇਆ ਗਿਆ।ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਬੁੱਧਵਾਰ ਨੂੰ ਸ਼੍ਰੀਨਗਰ ਦੇ ਸ਼ਹੀਦ ਗੰਜ ਖੇਤਰ ਵਿੱਚ ਗੋਲੀਬਾਰੀ ਕੀਤੀ।

ਪੁਲਿਸ ਨੇ ਦੱਸਿਆ ਕਿ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। “ਅੱਤਵਾਦੀਆਂ ਨੇ ਸ਼ਹੀਦ ਗੰਜ ਸ੍ਰੀਨਗਰ ਵਿਖੇ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀ ਅੰਮ੍ਰਿਤਪਾਲ ਸਿੰਘ ‘ਤੇ ਗੋਲੀਬਾਰੀ ਕੀਤੀ, ਜਿਸ ਨੇ ਦਮ ਤੋੜ ਦਿੱਤਾ। ਇੱਕ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੈ ਅਤੇ ਉਸਨੂੰ ਡਾਕਟਰੀ ਸਹਾਇਤਾ ਲਈ ਬਾਹਰ ਕੱਢਿਆ ਗਿਆ ਹੈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਜੰਮੂ ਅਤੇ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਸ਼੍ਰੀਨਗਰ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।

ਐਕਸ ‘ਤੇ ਇਕ ਪੋਸਟ ਵਿਚ, ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਕਿਹਾ, “ਅੰਮ੍ਰਿਤਸਰ ਦੇ ਅੰਮ੍ਰਿਤਪਾਲ ਅਤੇ ਰੋਹਿਤ ‘ਤੇ ਸ਼੍ਰੀਨਗਰ ਵਿਚ ਹੋਏ ਘਿਨਾਉਣੇ ਅੱਤਵਾਦੀ ਹਮਲੇ ਤੋਂ ਮੈਂ ਡੂੰਘਾ ਸਦਮਾ ਅਤੇ ਦੁਖੀ ਹਾਂ। ਮੈਂ ਇਸ ਵਹਿਸ਼ੀਆਨਾ ਕਾਰਵਾਈ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ, ਜਿਸ ਵਿਚ ਇਕ ਮਾਸੂਮ ਦੀ ਜਾਨ ਚਲੀ ਗਈ ਹੈ। ਦੁੱਖ ਦੀ ਇਸ ਘੜੀ ਵਿੱਚ, ਮੈਂ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ।”

ਪਾਕਿਸਤਾਨ ‘ਚ ਆਮ ਚੋਣਾਂ ਲਈ ਵੋਟਿੰਗ ਜਾਰੀ, ਮੋਬਾਇਲ ਸਰਵਿਸ ਕੀਤੀ ਬੰਦ

0

ਪਾਕਿਸਤਾਨ ਵਿਚ ਆਮ ਚੋਣਾਂ ਲਈ ਅੱਜ ਸਵੇਰ ਤੋਂ ਹੀ ਵੋਟਿੰਗ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਅੱਜ ਸਵੇਰੇ 8 ਵਜੇ ਤੋਂ ਵੋਟਿੰਗ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਲੈ ਕੇ ਮੰਨਿਆ ਜਾ ਰਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਇਸ ਚੋਣ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ ਕਿਉਂਕਿ ਉਸ ਨੂੰ ਫੌਜ ਦਾ ਸਮਰਥਨ ਹਾਸਲ ਹੈ। ਨੈਸ਼ਨਲ ਅਸੈਂਬਲੀ ਵਿੱਚ 336 ਸੀਟਾਂ ਹਨ, ਜਿਨ੍ਹਾਂ ਵਿੱਚੋਂ 266 ਉਮੀਦਵਾਰਾਂ ਨੂੰ ਸਿੱਧੀ ਵੋਟਿੰਗ ਪ੍ਰਕਿਰਿਆ ਰਾਹੀਂ ਵੋਟ ਦਿੱਤੀ ਜਾਵੇਗੀ।

ਇਹ ਵੋਟਿੰਗ ਪ੍ਰਕਿਰਿਆ ਸਵੇਰੇ ਸ਼ੁਰੂ ਹੋਈ ਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਚੋਣਾਂ ਵਿੱਚ ਦੇਸ਼ ਭਰ ਵਿੱਚ ਕੁੱਲ 12,85,85,760 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣਗੇ।

ਇਸਦੇ ਨਾਲ ਹੀ ਅੱਜ ਦੇਸ਼ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।

ਇਹ ਚੋਣ ਦੁਨੀਆ ਦੇ ਪੰਜਵੇਂ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਅਤੇ ਚਾਰ ਸੂਬਿਆਂ- ਪੰਜਾਬ, ਸਿੰਘ, ਬਲੋਚਿਸਤਾਨ ਅਤੇ ਖੈਬਰ ਪਖਤੂਨਖਵਾ ਦੀ ਅਗਲੀ ਸਰਕਾਰ ਦੇ ਗਠਨ ਦਾ ਫੈਸਲਾ ਕਰੇਗੀ।

ਜਾਣਕਾਰੀ ਸਾਹਮਣੇ ਆਈ ਹੈ ਕਿ ਇਸ ਦੌਰਾਨ ਪਾਕਿਸਤਾਨ ਵਿੱਚ ਮੋਬਾਈਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਵਿਗੜਦੀ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਮੋਬਾਈਲ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ।

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਜੇਲ੍ਹ ‘ਚ ਹੋਣ ਕਾਰਨ ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਚੋਣਾਂ ‘ਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰ ਸਕਦੀ ਹੈ।

ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਉਮੀਦਵਾਰ ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਾਰਟੀ ਨੂੰ ਚੋਣ ਨਿਸ਼ਾਨ ਕ੍ਰਿਕਟ ‘ਬੱਲੇ’ ਤੋਂ ਵਾਂਝੇ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਆਜ਼ਾਦ ਵਜੋਂ ਚੋਣ ਲੜ ਰਹੇ ਹਨ। ਆਮ ਚੋਣਾਂ ਲਈ ਲਗਭਗ 6,50,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਚੋਣ ਵਿੱਚ 12.85 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਵੋਟ ਪਾ ਸਕਣਗੇ।

ਈ.ਸੀ.ਪੀ ਨੇ ਐਲਾਨ ਕੀਤਾ ਕਿ ਨੈਸ਼ਨਲ ਅਸੈਂਬਲੀ ਦੀਆਂ 265 ਜਨਰਲ ਸੀਟਾਂ ਲਈ 5,000 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ ਅਤੇ ਖੈਬਰ ਪਖਤੂਨਖਵਾ, ਪੰਜਾਬ, ਬਲੋਚਿਸਤਾਨ ਅਤੇ ਸਿੰਧ ਸਮੇਤ ਚਾਰ ਸੂਬਿਆਂ ਵਿੱਚ ਸੂਬਾਈ ਅਸੈਂਬਲੀਆਂ ਦੀਆਂ 590 ਜਨਰਲ ਸੀਟਾਂ ਲਈ 12,000 ਤੋਂ ਵੱਧ ਉਮੀਦਵਾਰ ਮੈਦਾਨ ਵਿੱਚ ਹਨ।

ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਈ..ਸੀਪੀ ਮੁਤਾਬਕ ਨੈਸ਼ਨਲ ਅਸੈਂਬਲੀ ਲਈ 266 ਸੀਟਾਂ ਲਈ ਚੋਣਾਂ ਹੋਣੀਆਂ ਸਨ, ਪਰ ਇੱਕ ਉਮੀਦਵਾਰ ਦੀ ਮੌਤ ਕਾਰਨ ਇੱਕ ਸੀਟ ਲਈ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ।

ਪੰਜਾਬ ਦੇ ਸਕੂਲਾਂ ‘ਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ‘ਮਿਡ ਡੇਅ ਮੀਲ’ ‘ਚ ਕੀਤਾ ਬਦਲਾਅ

0

ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ ਡੇਅ ਮੀਲ ‘ਚ ਕੁੱਝ ਬਦਲਾਅ ਕੀਤਾ ਗਿਆ ਹੈ। ਫਾਈਬਰ ਨਾਲ ਭਰਪੂਰ ਮੌਸਮੀ ਫਲ ਜਿਵੇਂ ਕਿ ਕਿੰਨੂ ਅਤੇ ਅਮਰੂਦ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣ ਮਿਡ ਡੇਅ ਮੀਲ ਵਿੱਚ ਸ਼ਾਮਲ ਕੀਤਾ ਜਾਵੇਗਾ।

ਹੁਣ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ ਅਤੇ ਅਗਲੇ ਸੋਮਵਾਰ ਤੋਂ ਬੱਚਿਆਂ ਨੂੰ ਹੁਣ ਦਿੱਤੇ ਜਾ ਰਹੇ ਕੇਲੇ ਦੀ ਬਜਾਏ ਮੌਸਮੀ ਫਲ ਮਿਲਣਗੇ।

ਸ਼ੁਰੂ ਵਿੱਚ ਵਿਭਾਗ ਨੇ ਅਗਲੀ ਤਿਮਾਹੀ ਤੋਂ ਤਬਦੀਲੀ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਸੀ। 1 ਜਨਵਰੀ ਤੋਂ ਹਰ ਸੋਮਵਾਰ ਦੁਪਹਿਰ ਦੇ ਖਾਣੇ ਵਿੱਚ ਕੇਲੇ ਨੂੰ ਸ਼ਾਮਲ ਕੀਤਾ ਗਿਆ ਸੀ ਅਤੇ ਇਸਦੇ ਲਈ ਪ੍ਰਤੀ ਵਿਦਿਆਰਥੀ 5 ਰੁਪਏ ਰੱਖੇ ਗਏ ਸਨ।

ਪੰਜਾਬ ਸਕੂਲ ਮਿਡ ਡੇ ਮੀਲ ਸੁਸਾਇਟੀ ਦੇ ਜਨਰਲ ਮੈਨੇਜਰ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਵਿੱਚ ਉਗਾਏ ਜਾ ਰਹੇ ਫਲਾਂ ਵਿੱਚ ਕਿੰਨੂ, ਅਮਰੂਦ, ਅੰਬ, ਲੀਚੀ, ਬੇਰ ਸ਼ਾਮਲ ਹਨ। “ਸਕੂਲ ਮੁਖੀ ਉਨ੍ਹਾਂ ਨੂੰ ਪਹਿਲਾਂ ਹੀ ਪ੍ਰਦਾਨ ਕੀਤੇ ਫੰਡਾਂ ਤੋਂ ਖੇਤਰ ਦੇ ਸਥਾਨਕ ਫਲਾਂ ਦੀ ਖੁਦ ਖਰੀਦ ਕਰ ਸਕਦੇ ਹਨ।

ਰਿਸ਼ਵਤ ਲੈਣ ਦੇ ਦੋਸ਼ ‘ਚ ਪਟਵਾਰੀ ਖਿਲਾਫ਼ ਮਾਮਲਾ ਹੋਇਆ ਦਰਜ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਲ ਹਲਕਾ ਫ਼ਿਰੋਜ਼ਸ਼ਾਹ ਵਿਖੇ ਤਾਇਨਾਤ ਮਾਲ ਪਟਵਾਰੀ ਸਨੀ ਸ਼ਰਮਾ ਵਿਰੁੱਧ 3,000 ਰੁਪਏ ਰਿਸ਼ਵਤ ਲੈਣ ਅਤੇ ਪੇਟੀਐਮ ਐਪ ਰਾਹੀਂ 2,000 ਰੁਪਏ ਹੋਰ ਦੀ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਰਛਪਾਲ ਸਿੰਘ ਵਾਸੀ ਪਿੰਡ ਸੈਦੋਕੇ, ਜ਼ਿਲ੍ਹਾ ਫ਼ਰੀਦਕੋਟ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਜੀਜੇ ਦੀ ਜ਼ਮੀਨ ਦੀ ਮਾਲਕੀ ਧੋਖੇ ਨਾਲ ਬਦਲੇ ਜਾਣ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਪਹਿਲਾਂ ਹੀ ਉਸ ਤੋਂ ਰਿਸ਼ਵਤ ਵਜੋਂ 3000 ਰੁਪਏ ਲੈ ਲਏ ਹਨ ਅਤੇ 2000 ਰੁਪਏ ਦੀ ਦੂਜੀ ਕਿਸ਼ਤ ਉਸ ਦੇ ਪੇਟੀਐਮ ਖਾਤੇ ਵਿੱਚ ਪਾਉਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਲੈਣ ਦੀ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਹੈ।

ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਫਿਰੋਜ਼ਪੁਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ਾਂ ਨੂੰ ਸਹੀ ਪਾਇਆ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ ਸੂਬੇ ‘ਚ ਸ਼ੁਰੂ ਕੀਤੀ ਜਾਵੇਗੀ ਟੀਕਾਕਰਨ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ

0

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਸ਼ੂਆਂ ਦੇ ਲੰਪੀ ਸਕਿਨ ਤੋਂ ਅਗਾਊਂ ਬਚਾਅ ਲਈ 25 ਲੱਖ ਤੋਂ ਵੱਧ ਗਊ-ਵੰਸ਼ ਨੂੰ ਟੀਕਾ ਲਗਾਉਣ ਲਈ ਵਿਆਪਕ ਮੁਹਿੰਮ 25 ਫ਼ਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ ਨਾਲ ਵੱਖ-ਵੱਖ ਵਿਭਾਗੀ ਪ੍ਰਾਜੈਕਟਾਂ ਅਤੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦੌਰਾਨ ਦੱਸਿਆ ਕਿ ਇਸ ਬਿਮਾਰੀ ਦੇ ਕਿਸੇ ਵੀ ਸੰਭਾਵਤ ਫੈਲਾਅ ਦੀ ਰੋਕਥਾਮ ਲਈ ਹੁਣ ਤੀਜੀ ਵਾਰ ਗੋਟ ਪੌਕਸ ਵੈਕਸੀਨ ਨੂੰ ਬੂਸਟਰ ਡੋਜ਼ ਵਜੋਂ ਲਗਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਪਿਛਲੇ ਸਾਲ ਦੇਸ਼ ਭਰ ਵਿੱਚ ਬਿਮਾਰੀ ਦੇ ਫੈਲਾਅ ਤੋਂ ਬਾਅਦ ਸੂਬੇ ਵਿੱਚ ਇਸ ਬੀਮਾਰੀ ਦੀ ਰੋਕਥਾਮ ਲਈ ਪਸ਼ੂਆਂ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਅਧਿਕਾਰੀਆਂ ਨੂੰ ਟੀਕਾਕਰਨ ਲਈ ਦਵਾਈ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕੋਲਡ ਚੇਨ ਕਾਇਮ ਰੱਖਣ ਲਈ ਵੀ ਕਿਹਾ।

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇੱਕ ਫੁਲਪਰੂਫ ਵਿਧੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨੇ ਦੇ ਅੰਦਰ ਅੰਦਰ ਵਿਆਪਕ ਟੀਕਾਕਰਨ ਕਾਰਜ ਯੋਜਨਾ ਤਿਆਰ ਕਰਨ ਦੀ ਹਦਾਇਤ ਵੀ ਕੀਤੀ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂ ਪਾਲਕਾਂ ਨੂੰ ਵੱਖ-ਵੱਖ ਟੀਕਾਕਰਨ ਮੁਹਿੰਮਾਂ ਦੇ ਲਾਭਾਂ ਬਾਰੇ ਜਾਗਰੂਕ ਕਰਨ ਅਤੇ ਇਸ ਕਾਰਜ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤਾਂ ਨੂੰ ਸ਼ਾਮਲ ਕੀਤਾ ਜਾਵੇ ਤਾਂ ਜੋ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਏ.ਸੀ.ਐਸ. ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਭਰ ਵਿੱਚ ਲਗਭਗ 6.37 ਕਰੋੜ ਰੁਪਏ ਦੀ ਲਾਗਤ ਨਾਲ ਡੀਵਾਰਮਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ 10 ਫ਼ਰਵਰੀ ਨੂੰ ਖ਼ਤਮ ਹੋਵੇਗੀ। ਇਸ ਤੋਂ ਇਲਾਵਾ ਸੂਬੇ ਦੇ ਵੈਟਰਨਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ 1.56 ਕਰੋੜ ਰੁਪਏ ਦੀਆਂ ਦਵਾਈਆਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿਭਾਗ ਨੇ ਹਾਲ ਹੀ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵਿਆਪਕ ਟੀਕਾਕਰਨ ਮੁਹਿੰਮ ਮੁਕੰਮਲ ਕੀਤੀ ਹੈ।

ਇਸ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਡਾਇਰੈਕਟਰ ਆਫ਼ ਕਲੀਨਿਕਸ ਡਾ. ਐੱਸ.ਐੱਸ. ਰੰਧਾਵਾ, ਐਚ.ਓ.ਡੀ. ਵੈਟਰਨਰੀ ਮੈਡੀਸਨ ਡਾ. ਅਸ਼ਵਨੀ ਕੁਮਾਰ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਅਤੇ ਇੰਚਾਰਜ ਡਾ. ਐਮ.ਐਸ. ਬਾਲ, ਪਸ਼ੂ ਰੋਗ ਖੋਜ ਕੇਂਦਰ ਦੇ ਪ੍ਰਿੰਸੀਪਲ ਸਾਇੰਸਟਿਸਟ ਡਾ. ਵਿਸ਼ਾਲ ਮਹਾਜਨ, ਡਾਇਰੈਕਟਰ ਸੈਂਟਰ ਫ਼ਾਰ ਵਨ ਹੈਲਥ ਡਾ. ਜੇ.ਐਸ. ਬੇਦੀ ਅਤੇ ਪਸ਼ੂ ਪਾਲਣ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਤਾਇਨਾਤ ਅਧਿਕਾਰੀ ਵੀ ਹਾਜ਼ਰ ਸਨ।

ਨੈਸ਼ਨਲ ਹਾਈਵੇ ‘ਤੇ ਵਾਪਰਿਆ ਭਿਆਨਕ ਹਾਦਸਾ, ਇੱਕ ਨੌਜਵਾਨ ਦੀ ਹੋਈ ਮੌ.ਤ

0

ਆਏ ਦਿਨੀ ਸੜਕ ਦੁਰਘਟਨਾ ‘ਚ ਅਨੇਕਾਂ ਲੋਕਾਂ ਦੀ ਮੌ.ਤ ਹੋ ਰਹੀ ਹੈ।ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਵੀ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਦੇਰ ਰਾਤ ਇੱਥੇ ਇੱਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌ.ਤ ਹੋ ਗਈ।

ਜਾਣਕਾਰੀ ਅਨੁਸਾਰ ਇੱਕ ਮਾਰੂਤੀ ਕਾਰ ‘ਚ ਦੋ ਨੌਜਵਾਨ ਸਵਾਰ ਸਨ। ਜਿਨ੍ਹਾਂ ਦੀ ਕਾਰ ਡਿਵਾਈਡਰ ਨਾਲ ਟੱ.ਕਰਾ ਗਈ। ਇਸ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋ ਗਈ ਤੇ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਭਗਤਾ ਕੋਠੇ ਭਾਈਆਣਾ ਜ਼ਿਲ੍ਹਾ (ਬਠਿੰਡਾ) ਦੇ 21 ਸਾਲਾ ਅੰਮ੍ਰਿਤਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਤੇ ਉਸਦਾ ਦੋਸਤ ਦੋਵੇਂ ਨਿਹਾਲ ਸਿੰਘ ਵਾਲਾ (ਮੋਗਾ )ਤੋਂ ਵਾਪਸ ਬਰਨਾਲਾ ਸਾਈਡ ਵੱਲ ਜਾ ਰਹੇ ਸਨ। ਇਸ ਸਫਰ ਦੌ੍ਰਰਾਨ ਜਦੋ ਦੋਵੇਂ ਨੌਜਵਾਨ ਪਿੰਡ ਬਖਤਗੜ੍ਹ-ਮੱਲੀਆਂ ਟੋਲ ਪਲਾਜੇ ਕੋਲ ਪਹੁੰਚੇ ਤਾਂ ਕੋਈ ਵੀ ਬਿਜਲੀ ਦਾ ਪ੍ਰਬੰਧ ਨਾ ਹੋਣ ਕਾਰਨ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ‘ਤੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਭਿ.ਆਨ.ਕ ਸੜਕ ਹਾਦਸੇ ਵਿੱਚ ਕਾਰ ਚਾਲਕ ਅੰਮ੍ਰਿਤਪਾਲ ਸਿੰਘ ਦੀ ਮੌਕੇ ‘ਤੇ ਮੌ.ਤ ਹੋ ਗਈ ਜਦਕਿ ਉਸਦਾ ਦੋਸਤ ਜਗਸੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਜਿਸ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਨ ਨੌਜਵਾਨ ਅੰਮ੍ਰਿਤਪਾਲ ਸਿੰਘ ਦੋ ਭੈਣਾਂ ਦਾ ਭਰਾ ਸੀ ਤੇ ਵਿਧਵਾ ਮਾਂ ਦਾ ਸਹਾਰਾ ਸੀ। ਜਿਸ ਨੇ ਕੁੱਝ ਦਿਨਾਂ ‘ਚ ਹੀ ਆਪਣੇ ਮਾਪਿਆਂ ਦਾ ਸੁਪਨਾ ਪੂਰਾ ਕਰਨ ਲਈ ਵਿਦੇਸ਼ ਜਾਣਾ ਸੀ।

ਇਸ ਸਬੰਧੀ ਪੁਲਿਸ ਚੌਂਕੀ ਪੱਖੋਂ ਕੈਂਚੀਆਂ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕੀ ਹਾ.ਦਸੇ ਵਿੱਚ ਇੱਕ ਨੌਜਵਾਨ ਦੀ ਮੌ.ਤ ਹੋਈ ਹੈ ਅਤੇ ਦੂਜਾ ਨੌਜਵਾਨ ਜ਼ਖਮੀ ਹੈ। ਮ੍ਰਿ.ਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

ਕੈਬਨਿਟ ਮੰਤਰੀ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਐਨ.ਜੀ.ਓ’ਜ਼ ਤੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਨ ਦੇ ਦਿੱਤੇ ਨਿਰਦੇਸ਼

0

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ।

ਇਸ ਮੀਟਿੰਗ ਦੌਰਾਨ ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ.ਸ੍ਰੀਵਾਸਤਵਾ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਡੀ. ਕੇ ਤਿਵਾੜੀ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸ. ਰਾਜ ਬਹਾਦਰ ਸਿੰਘ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਿਪਟੀ ਡਾਇਰੈਕਟਰ ਸ. ਅਮਰਜੀਤ ਸਿੰਘ ਭੁੱਲਰ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹਨਾਂ ਨੀਤੀਆਂ ਦਾ ਉਦੇਸ਼ ਟਰਾਂਸਜੈਂਡਰ ਵਿਅਕਤੀਆਂ ਲਈ ਆਦਰ, ਸਨਮਾਨ ਅਤੇ ਸਮਰਥਨ ਦਾ ਮਾਹੌਲ ਪੈਦਾ ਕਰਨਾ ਹੈ।

ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਵਿਰੁੱਧ ਵਿਤਕਰੇ ਨੂੰ ਰੋਕਣ ਸਬੰਧੀ ਅਤੇ ਟਰਾਂਸਜੈਂਡਰ ਭਾਈਚਾਰੇ ਲਈ ਬਰਾਬਰੀ ਵਾਲਾ ਅਤੇ ਸਹਾਇਕ ਮਾਹੌਲ ਸਿਰਜਣ ਆਦਿ ਲਈ ਨੀਤੀਆਂ ਉਲੀਕੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਟਰਾਂਸਜੈਂਡਰ ਵਿਅਕਤੀਆਂ ਦਾ ਜੀਵਨ ਸੁਖਾਲਾ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਡਾ. ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਸਿਹਤ ਵਿਭਾਗ, ਗ੍ਰਹਿ ਵਿਭਾਗ, ਵਿੱਤ ਵਿਭਾਗ ਅਤੇ ਐਨ.ਜੀ.ਓ’ਜ਼ ਨਾਲ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਮੀਟਿੰਗ ਕਰਨ ਦੇ ਨਿਰਦੇਸ਼ ਦਿੱਤੇ।

ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ ‘ਤੇ ਕੀਤੀ ਜਾਵੇਗੀ ਸਖ਼ਤੀ: CM ਮਾਨ

0

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਹਰ ਤਰ੍ਹਾਂ ਦੀ ਰਜਿਸਟਰੀ ਤੋਂ NOC ਦੀ ਸ਼ਰਤ ਨੂੰ ਖਤਮ ਕਰਨ ਲਈ ਅਫਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ…

CM ਮਾਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਭਵਿੱਖ ਵਿੱਚ ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਨਹੀਂ ਬਣਨ ਦਿੱਤੀਆਂ ਜਾਣਗੀਆਂ । ਉਨ੍ਹਾਂ ਨੇ ਦੱਸਿਆ ਕਿ ਸਰਕਾਰ ਨੇ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਸ਼ੁਰੂ ਕੀਤਾ ਹੈ ਤੇ ਕਲੋਨੀ ਬਣਾਉਣ ਲਈ ਕਲੋਨਾਈਜ਼ਰ ਨੂੰ ਲਾਲ ਸਟੈਂਪ ਪੇਪਰ ਲੈਣਾ ਪਵੇਗਾ।

ਇਹ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਬਿਨੈਕਾਰ ਨੂੰ ਸੀਵਰੇਜ, ਫਾ.ਇਰ, ਬਿਜਲੀ ਅਤੇ ਪ੍ਰਦੂਸ਼ਣ ਸਣੇ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ । ਅਜਿਹੇ ਵਿੱਚ ਲੋਕਾਂ ਨੂੰ ਭਵਿੱਖ ਵਿੱਚ ਕਿਸੇ ਮੁਸ਼ਕਿਲ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪਹਿਲਾਂ ਨਜਾਇਜ਼ ਕਲੋਨੀਆਂ ਵਿੱਚ ਪਲਾਟ ਖਰੀਦੇ ਹੋਏ ਹਨ, ਉਨ੍ਹਾਂ ਨੂੰ ਹੁਣ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਅਜਿਹੀਆਂ ਪੁਰਾਣੀਆਂ ਕਲੋਨੀਆਂ ਲਈ NOC ਦੀ ਸ਼ਰਤ ਖ਼ਤਮ ਕੀਤੀ ਜਾ ਰਹੀ ਹੈ।

CM ਮਾਨ ਨੇ ਕਿਹਾ ਕਿ ਸਰਕਾਰ ਗੈਰ-ਕਾਨੂੰਨੀ ਕਲੋਨੀਆਂ ਨਹੀਂ ਕੱਟਣ ਦੇਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਕਈ ਚੱਕਰ ਲਗਾਉਣੇ ਪੈਂਦੇ ਹਨ ਪਰ ਉਨ੍ਹਾਂ ਦੇ ਕੰਮ ਨਹੀਂ ਹੁੰਦੇ। ਅੱਜ ਤੋਂ ਇਸ ਵਰਤਾਰੇ ਨੂੰ ਖਤਮ ਕਰ ਦਿੱਤਾ ਗਿਆ ਹੈ । ਪਿੰਡ ਭਾਂਖਰਪੁਰ ਵਿੱਚ ਸ਼ੁਰੂ ਕੀਤੀ ਗਈ ਇਸ ਸਕੀਮ ਤਹਿਤ ਲੋਕਾਂ ਨੂੰ ਘਰ ਬੈਠੇ 45 ਸਹੂਲਤਾਂ ਮਿਲਣਗੀਆਂ। ਸਬ-ਡਵੀਜ਼ਨਾਂ ਵਿੱਚ ਰੋਜ਼ਾਨਾ ਕੈਂਪ ਲਗਾਏ ਜਾਣਗੇ।