Home Blog Page 1706

AGTF ਨੇ ਹਥਿਆਰਾਂ ਸਮੇਤ 3 ਬ.ਦ.ਮਾ.ਸ਼ਾਂ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਵੱਡੀ ਕਾਮਯਾਬੀ ਮਿਲੀ ਹੈ। AGTF ਨੇ ਤਿੰਨ ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਲਖਬੀਰ ਲੰਡਾ ਤੇ ਹਰਵਿੰਦਰ ਰਿੰਦਾ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਨਾਂ ਜੋਬਨਜੀਤ ਸਿੰਘ ਜੋਬਨ, ਬਿਕਰਮਜੀਤ ਸਿੰਘ ਬਿੱਕਾ ਅਤੇ ਕੁਲਵਿੰਦਰ ਸਿੰਘ ਕਾਲਾ) ਦੱਸਿਆ ਹੈ।

ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

DGP ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਦੇ ਸੰਪਰਕ ‘ਚ ਸੀ। ਇਸ ਤੋਂ ਇਲਾਵਾ ਉਸ ਦੇ ਇਸ਼ਾਰਿਆਂ ‘ਤੇ ਅਪਰਾਧਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ। ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਹਾਲਾਂਕਿ ਦੋਸ਼ੀਆਂ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ ਹੈ, ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ।

ਇਸ ਤੋਂ ਪਹਿਲਾਂ ਮੁਲਜ਼ਮ ਤੇ ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ। ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ।

ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸੇ ਕੇਸ ਦੇ ਦੂਜੇ ਮੁਲਜ਼ਮ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ, 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਦਿੱਤੀ।

ਮੰਤਰੀ ਨੇ ਕਿਹਾ, “ਪਿਛਲੇ ਡੇਢ ਸਾਲ ਵਿੱਚ ਸੂਬੇ ਵਿੱਚ 1 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਦਾ ਲਾਭ ਲਿਆ ਹੈ।”’’

ਜ਼ਿਕਰਯੋਗ ਹੈ ਕਿ, ਰਾਜ ਵਿੱਚ ਕੁੱਲ 664 ਆਮ ਆਦਮੀ ਕਲੀਨਿਕ ਹਨ- 236 ਸ਼ਹਿਰੀ ਖੇਤਰਾਂ ਵਿੱਚ ਅਤੇ 428 ਪੇਂਡੂ ਖੇਤਰਾਂ ਵਿੱਚ- ਜੋ ਕਿ ਮੁਫਤ ਇਲਾਜ ਪ੍ਰਦਾਨ ਕਰਨ ਦੇ ਨਾਲ-ਨਾਲ 80 ਕਿਸਮਾਂ ਦੀਆਂ ਮੁਫਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫਤ ਡਾਇਗਨੌਸਟਿਕ ਟੈਸਟਾਂ ਦੀ ਸਹੂਲਤ ਦੇ ਰਹੇ ਹਨ। ਸਾਰੇ ਕਲੀਨਿਕ ਆਈਟੀ ਇਨੇਬਲਡ ਹਨ ਅਤੇ ਡਿਜੀਟਲ ਢੰਗ ਰਾਹੀਂ ਰਜਿਸਟਰੇਸ਼ਨ, ਡਾਕਟਰੀ ਸਲਾਹ, ਜਾਂਚ ਅਤੇ ਦਵਾਈ ਸਬੰਧੀ ਸੁਝਾਅ ਦੀ ਸਹੂਲਤ ਨਾਲ ਲੈਸ ਹਨ।

ਸਿਹਤ ਮੰਤਰੀ ਮੁਫਤ ਦਵਾਈਆਂ, ਐਕਸ-ਰੇ, ਅਲਟਰਾਸਾਊਂਡ, ਫਰਿਸ਼ਤੇ ਸਕੀਮ ਅਤੇ ਆਮ ਆਦਮੀ ਕਲੀਨਿਕਾਂ ਸਮੇਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਸਾਰੇ ਸਿਵਲ ਸਰਜਨਾਂ, ਡਿਪਟੀ ਮੈਡੀਕਲ ਸੁਪਰਡੈਂਟਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓ) ਨਾਲ ਇੱਕ ਉੱਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹੱਤਪੂਰਨ ‘ਫਰਿਸ਼ਤੇ ਸਕੀਮ’ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦੀ ਕੌਮੀਅਤ, ਜਾਤ ਜਾਂ ਸਮਾਜਿਕ-ਆਰਥਿਕ ਸਥਿਤੀ ਵਿਚਾਰੇ ਬਿਨਾਂ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੜਕ ਹਾਦਸੇ ਦੇ ਪੀੜਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਵੇਗਾ, ਉਸ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਸੜਕ ਹਾਦਸੇ ਦੇ ਪੀੜਤ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਕੋਲੋਂ , ਬਿਨ੍ਹਾਂ ਉਸਦੀ ਰਜ਼ਾਮੰਦੀ ,ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ।

ਸਰਕਾਰੀ ਸਿਹਤ ਕੇਂਦਰਾਂ ਵਿਖੇ ਦਵਾਈਆਂ ਦੀ ਸਪਲਾਈ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਦਵਾਈਆਂ ਖਰੀਦਣ ਲਈ ਬਾਹਰ ਨਾ ਜਾਣਾ ਪਵੇ।

ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਦਵਾਈਆਂ ਦਾ ਕਾਫੀ ਸਟਾਕ ਉਪਲੱਬਧ ਹੈ। ਸਿਵਲ ਸਰਜਨਾਂ ਅਤੇ ਐਸ.ਐਮ.ਓਜ਼ ਨੂੰ ਵੀ ਦਵਾਈਆਂ ਦੀ ਖਰੀਦ ਲਈ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਕਿਸੇ ਖਾਸ ਦਵਾਈ ਦੀ ਘਾਟ ਹੋਣ ‘ਤੇ ਉਸਦੀ ਖਰੀਦ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ (ਜਿਨ੍ਹਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਮਸ਼ੀਨਾਂ ਨਹੀਂ ਹਨ) ਵਿਖੇ ਆਉਣ ਵਾਲੇ ਮਰੀਜ਼ਾਂ ਨੂੰ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਪ੍ਰਾਈਵੇਟ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱਧ ਕੀਤਾ ਹੈ ,ਜਿੱਥੇ ਮਰੀਜ਼ ਮਾਮੂਲੀ ਜਿਹੀ ਕੀਮਤ ਅਦਾ ਕਰਕੇ ਇਹ ਸਹੂਲਤਾਂ ਲੈ ਸਕਦੇ ਹਨ।

ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਨੈਸ਼ਨਲ ਹੈਲਥ ਮਿਸ਼ਨ ਦੇ ਐਮ.ਡੀ. ਡਾ. ਅਭਿਨਵ ਤ੍ਰਿਖਾ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਐਮ.ਡੀ ਵਰਿੰਦਰ ਕੁਮਾਰ ਸ਼ਰਮਾ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੀਟਿੰਗ ਵਿੱਚ ਮੌਜੂਦ ਸਨ।

ਕੇਂਦਰੀ ਗ੍ਰਹਿ ਮੰਤਰਾਲੇ ‘ਚ ਘੁਸਪੈਠ ਦੀ ਕੋਸ਼ਿਸ਼, ਪੁਲਿਸ ਨੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ

0

ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਸ ਨੂੰ ਨਾਕਾਮ ਕਰ ਦਿੱਤਾ ਹੈ।  ਇੱਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿੱਚ ਦਾਖਲ ਹੋਇਆ। ਦਿੱਲੀ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਸਾਂਝੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਦਿੱਲੀ ਦੱਤ ਮਾਰਗ ਥਾਣਾ ਪੁਲਿਸ ਨੇ ਇਕ ਨੌਜਵਾਨ ਨੂੰ ਫਰਜ਼ੀ ਪਛਾਣ ਪੱਤਰ ‘ਤੇ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ ਫੜੇ ਗਏ ਦੋਸ਼ੀ ਦਾ ਨਾਂ ਆਦਿਤਿਆ ਪ੍ਰਤਾਪ ਸਿੰਘ ਦੱਸਿਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਦਿਤਿਆ ਫਰਜ਼ੀ ਆਈਡੀ ‘ਤੇ ਕਿਸ ਮਕਸਦ ਨਾਲ ਦਾਖਲ ਹੋਇਆ ਸੀ। ਸਪੈਸ਼ਲ ਸੈੱਲ ਅਤੇ ਹੋਰ ਏਜੰਸੀਆਂ ਨੇ ਮੁਲਜ਼ਮ ਤੋਂ ਪੁੱਛਗਿੱਛ ਵੀ ਕੀਤੀ ਹੈ।

ਲੋਕ ਸਭਾ ਵਿੱਚ ਪਿਛਲੇ ਸਾਲ 13 ਦਸੰਬਰ ਨੂੰ ਦੋ ਨੌਜਵਾਨਾਂ ਨੇ ਦਰਸ਼ਕ ਗੈਲਰੀ ਵਿੱਚੋਂ ਛਾਲ ਮਾਰ ਕੇ ਡੈਸਕ ਉੱਤੇ ਚੜ੍ਹ ਕੇ ਰੰਗਾਂ ਦਾ ਧੂੰਆਂ ਕੱਢਣਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਪੂਰਾ ਹਾਲ ਧੂੰਏਂ ਨਾਲ ਭਰ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਦੋਸਤਾਂ ਨੇ ਵੀ ਸੰਸਦ ਦੇ ਬਾਹਰ ਅਜਿਹਾ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਮਾਮਲੇ ਵਿੱਚ ਕੁੱਲ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅੰਡਰ-19 Cricket World Cup: ਟੀਮ ਇੰਡੀਆ ਨੇ ਦੱਖਣੀ ਅਫਰੀਕਾ ਨੂੰ ਦਿੱਤੀ ਮਾਤ, ਪਹੁੰਚੀ ਫਾਈਨਲ‘ਚ

0

2024 ਅੰਡਰ-19 ਵਿਸ਼ਵ ਕੱਪ ਹੁਣ ਆਖਰੀ ਪੜਾਅ ‘ਤੇ ਪਹੁੰਚ ਗਿਆ ਹੈ। ਭਾਰਤੀ ਕ੍ਰਿਕਟ ਟੀਮ ਅਜੇਤੂ ਰਹਿੰਦੇ ਹੋਏ ਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ ਹੈ। ਇਹ ਮੈਚ ਦੱਖਣੀ ਅਫਰੀਕਾ ਦੇ ਵਿਲੋਮੂਰ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਇਹ ਮੈਚ ਬਹੁਤ ਹੀ ਰੋਮਾਂਚਿਕ ਰਿਹਾ। ਹੁਣ ਟੂਰਨਾਮੈਂਟ ਦਾ ਫਾਈਨਲ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ 18 ਸਾਲ ਬਾਅਦ ਖਿਤਾਬ ਲਈ ਭਾਰਤ ਅਤੇ ਪਾਕਿਸਤਾਨ ਵਿਚਾਲੇ ਟੱਕਰ ਦੇਖਣ ਨੂੰ ਮਿਲੇਗੀ।

ਪਹਿਲੇ ਸੈਮੀਫਾਈਨਲ ‘ਚ ਟੀਮ ਇੰਡੀਆ ਨੇ ਦੱਖਣੀ ਅਫਰੀਕਾ ਖਿਲਾਫ ਰੋਮਾਂਚਕ ਮੈਚ ਜਿੱਤਿਆ ਸੀ। ਭਾਰਤੀ ਅੰਡਰ-19 ਟੀਮ ਨੇ ਹੁਣ ਫਾਈਨਲ ‘ਚ ਪ੍ਰਵੇਸ਼ ਕਰ ਲਿਆ ਹੈ। ਟੂਰਨਾਮੈਂਟ ਦਾ ਦੂਜਾ ਸੈਮੀਫਾਈਨਲ ਮੈਚ ਪਾਕਿਸਤਾਨ ਅਤੇ ਆਸਟ੍ਰੇਲੀਆ ਵਿਚਾਲੇ ਖੇਡਿਆ ਜਾਣਾ ਹੈ। ਜੇਕਰ ਪਾਕਿਸਤਾਨ ਦੀ ਟੀਮ ਇਹ ਮੈਚ ਜਿੱਤ ਜਾਂਦੀ ਹੈ ਤਾਂ ਫਾਈਨਲ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਵੱਡਾ ਮੁਕਾਬਲਾ ਹੋ ਸਕਦਾ ਹੈ।

2024 ਅੰਡਰ-19 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਬੇਨੋਨੀ ਦੇ ਵਿਲੋਮੂਰ ਪਾਰਕ ‘ਚ ਖੇਡਿਆ ਗਿਆ। ਪਹਿਲਾਂ ਖੇਡਦਿਆਂ ਦੱਖਣੀ ਅਫਰੀਕਾ ਦੀ ਅੰਡਰ-19 ਟੀਮ ਨੇ 50 ਓਵਰਾਂ ਵਿੱਚ ਸੱਤ ਵਿਕਟਾਂ ’ਤੇ 244 ਦੌੜਾਂ ਬਣਾਈਆਂ।

245 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਖ਼ਰਾਬ ਰਹੀ ਤੇ ਭਾਰਤੀ ਓਪਨਰ ਆਦਰਸ਼ ਸਿੰਘ ਗੇਂਦਬਾਜ਼ ਕਵੇਨਾ ਮਫਾਕਾ ਵੱਲੋਂ ਪਾਰੀ ਦੀ ਪਹਿਲੀ ਹੀ ਗੇਂਦ ‘ਤੇ ਕੀਪਰ ਹੱਥੋਂ ਕੈਚ ਆਊਟ ਹੋ ਗਿਆ। ਇਸ ਤੋਂ ਬਾਅਦ ਮੁਸ਼ੀਰ ਖ਼ਾਨ (4) ਤੇ ਅਰਸ਼ਿਨ ਕੁਲਕਰਨੀ (12) ਵੀ ਸਸਤੇ ‘ਚ ਪੈਵੇਲੀਅਨ ਪਰਤ ਗਏ।

ਇਸ ਦੇ ਜਵਾਬ ‘ਚ ਭਾਰਤੀ ਅੰਡਰ-19 ਟੀਮ ਨੇ ਇਕ ਸਮੇਂ ਸਿਰਫ 32 ਦੌੜਾਂ ‘ਤੇ ਚਾਰ ਮਹੱਤਵਪੂਰਨ ਵਿਕਟਾਂ ਗੁਆ ਦਿੱਤੀਆਂ ਸਨ। ਹਾਲਾਂਕਿ ਇਸ ਤੋਂ ਬਾਅਦ ਕਪਤਾਨ ਉਦੈ ਸਹਾਰਨ (81 ਦੌੜਾਂ) ਅਤੇ ਸਚਿਨ ਦਾਸ (96 ਦੌੜਾਂ) ਨੇ ਪੰਜਵੀਂ ਵਿਕਟ ਲਈ 171 ਦੌੜਾਂ ਦੀ ਸਾਂਝੇਦਾਰੀ ਕਰਕੇ ਮੈਚ ਦਾ ਰੁਖ ਮੋੜ ਦਿੱਤਾ। ਅਖੀਰ ‘ਚ ਟੀਮ ਇੰਡੀਆ ਨੇ ਸੈਮੀਫਾਈਨਲ ਮੈਚ 2 ਵਿਕਟਾਂ ਨਾਲ ਜਿੱਤ ਕੇ 5ਵੀਂ ਵਾਰ ਫਾਈਨਲ ‘ਚ ਪ੍ਰਵੇਸ਼ ਕੀਤਾ।

ਇਸ ਤੋਂ ਬਾਅਦ ਭਾਰਤੀ ਕਪਤਾਨ ਉਦੈ ਸਹਾਰਨ ਨੇ ਕਪਤਾਨੀ ਪਾਰੀ ਖੇਡਦੇ ਹੋਏ 124 ਗੇਂਦਾਂ ‘ਚ 81 ਦੌੜਾਂ ਦੀ ਸੂਝਬੂਝ ਭਰੀ ਪਾਰੀ ਖੇਡੀ। ਸਚਿਨ ਦਾਸ ਨੇ ਉਨ੍ਹਾਂ ਦਾ ਚੰਗਾ ਸਾਥ ਦਿੱਤਾ ਤੇ 95 ਗੇਂਦਾਂ ‘ਚ 96 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਤੇ ਭਾਰਤ ਨੂੰ ਟੀਚੇ ਦੇ ਨਜ਼ਦੀਕ ਪਹੁੰਚਾਇਆ। ਇਨ੍ਹਾਂ ਦੋਵਾਂ ਦੇ ਆਊਟ ਹੋਣ ਤੋਂ ਬਾਅਦ ਰਾਜ ਲਿੰਬਾਨੀ ਨੇ 13 ਦੌੜਾਂ ਬਣਾਈਆਂ ਤੇ ਜੇਤੂ ਸ਼ਾਟ ਲਗਾ ਕੇ ਭਾਰਤ ਨੂੰ 8 ਵਿਕਟਾਂ ਗੁਆਉਣ ਤੋਂ ਬਾਅਦ 49ਵੇਂ ਓਵਰ ‘ਚ ਰੋਮਾਂਚਕ ਜਿੱਤ ਦਿਵਾ ਦਿੱਤੀ।

ਅੰਡਰ-19 ਵਿਸ਼ਵ ਕੱਪ 2024 ਦਾ ਫਾਈਨਲ ਮੈਚ 11 ਫਰਵਰੀ ਨੂੰ ਖੇਡਿਆ ਜਾਣਾ ਹੈ। ਇਸ ਤੋਂ ਪਹਿਲਾਂ 8 ਫਰਵਰੀ ਨੂੰ ਟੂਰਨਾਮੈਂਟ ਦਾ ਦੂਜਾ ਸੈਮੀਫਾਈਨਲ ਆਸਟਰੇਲੀਆ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ। ਭਾਰਤ ਵਾਂਗ ਪਾਕਿਸਤਾਨ ਅਤੇ ਆਸਟ੍ਰੇਲੀਆ ਵੀ ਟੂਰਨਾਮੈਂਟ ਵਿੱਚ ਅਜਿੱਤ ਰਹੇ ਹਨ।

ਜਿੱਥੇ ਪਾਕਿਸਤਾਨ ਨੇ ਆਪਣੇ ਸਾਰੇ ਮੈਚ ਜਿੱਤ ਲਏ ਹਨ, ਉਥੇ ਆਸਟ੍ਰੇਲੀਆ ਦਾ ਆਖਰੀ ਮੈਚ ਰੱਦ ਕਰ ਦਿੱਤਾ ਗਿਆ ਸੀ। ਜੇਕਰ ਪਾਕਿਸਤਾਨ ਦੀ ਟੀਮ ਸੈਮੀਫਾਈਨਲ ‘ਚ ਆਸਟ੍ਰੇਲੀਆ ਨੂੰ ਹਰਾਉਂਦੀ ਹੈ ਤਾਂ ਫਾਈਨਲ ਮੈਚ 11 ਫਰਵਰੀ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ।

ਡੋਲੀ ਵਾਲੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਲਾੜੀ ਦੀ ਹੋਈ ਮੌ.ਤ

0

ਰਾਜਸਥਾਨ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਸੜਕ ਹਾਦਸੇ ‘ਚ ਇੱਕ ਨਵ-ਵਿਆਹੀ ਦੁਲਹਨ ਦੀ ਮੌਤ ਹੋ ਗਈ ਹੈ। ਇਹ ਹਾਦਸਾ ਲਾੜੀ ਦੇ ਸਹੁਰੇ ਘਰ ਪਹੁੰਚਣ ਤੋਂ ਮਹਿਜ਼ 15 ਕਿਲੋਮੀਟਰ ਪਹਿਲਾਂ ਵਾਪਰਿਆ। ਇਸ ਹਾਦਸੇ ‘ਚ ਲਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਲਾੜਾ ਗੰਭੀਰ ਜ਼ਖਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਸੀਕਰ ਦੇ ਲਕਸ਼ਮਣਗੜ੍ਹ ਇਲਾਕੇ ਦੇ ਬਾਟੜਾਨਾਊ ਪਿੰਡ ਦੇ ਰਘੁਵੀਰ ਜਾਟ ਦੇ ਘਰ ਬੁੱਧਵਾਰ ਸਵੇਰੇ ਖੁਸ਼ੀ ਦਾ ਮਾਹੌਲ ਸੀ। ਉਸ ਦਾ ਪੁੱਤਰ ਨਰਿੰਦਰ ਦੁਲਹਨ ਲੈ ਕੇ ਆ ਰਿਹਾ ਸੀ।

ਘਰ ਦੀਆਂ ਮਹਿਲਾਵਾਂ ਲਾੜਾ-ਲਾੜੀ ਦੇ ਸਵਾਗਤ ਲਈ ਤਿਆਰ ਸਨ ਪਰ ਕੋਈ ਨਹੀਂ ਜਾਣਦਾ ਸੀ ਕਿ ਇਹ ਖੁਸ਼ੀ ਕੁਝ ਪਲਾਂ ਲਈ ਹੀ ਰਹੇਗੀ ਅਤੇ ਉਨ੍ਹਾਂ ਨੂੰ ਉਮਰ ਭਰ ਦਾ ਦੁੱਖ ਮਿਲਣ ਵਾਲਾ ਹੈ। ਜਲਦੀ ਹੀ ਬਰਾਤ ਪਹੁੰਚਣ ਵਾਲੀ ਸੀ। ਦੁਲਹਨ ਦੇ ਸਵਾਗਤ ਦੀਆਂ ਤਿਆਰੀਆਂ ਵੀ ਤੇਜ਼ ਹੋ ਗਈਆਂ ਸਨ ਪਰ ਅਗਲੇ ਹੀ ਪਲ ਇਸ ਦੁਰਘਟਨਾ ਦੀ ਖਬਰ ਆ ਗਈ।

ਪਿੰਡ ਤੋਂ ਸਿਰਫ਼ 15 ਕਿਲੋਮੀਟਰ ਦੂਰ ਲਾੜੇ ਨਰਿੰਦਰ ਅਤੇ ਉਸ ਦੀ ਨਵ-ਵਿਆਹੀ ਦੁਲਹਨ ਖੁਸ਼ਬੂ ਉਰਫ਼ ਰੇਖਾ ਦੀ ਕਾਰ ਨੂੰ ਡੰਪਰ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਲਾੜੀ ਖੁਸ਼ਬੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਲਾੜਾ ਨਰਿੰਦਰ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਖਬਰ ਜਦੋਂ ਲਾੜੀ ਦੇ ਪਿੰਡ ਤਾਜੀਆ ਖੇੜਾ ਪਹੁੰਚੀ ਤਾਂ ਉਥੇ ਹਫੜਾ-ਦਫੜੀ ਮਚ ਗਈ। ਜਿਸ ਨੂੰ ਉਨ੍ਹਾਂ ਨੇ ਖੁਸ਼ੀ-ਖੁਸ਼ੀ ਕੁਝ ਘੰਟੇ ਪਹਿਲਾਂ ਹੀ ਤੋਰਿਆ ਸੀ, ਉਹ ਹੁਣ ਇਸ ਦੁਨੀਆ ‘ਚ ਨਹੀਂ ਰਹੀ।

ਈਰਾਨ ਤੋਂ ਆਏ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ

0

ਈਰਾਨ ਤੋਂ ਇੱਕ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਕੇਂਦਰੀ ਸਿੱਖ ਅਸਥਾਨ ਦੇ ਦਰਸ਼ਨ ਕੀਤੇ। ਇਸ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਵੀ ਕੀਤੀ।

ਈਰਾਨ ਤੋਂ ਆਏ ਇਸ ਵਫ਼ਦ ਵਿੱਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਅਲੀ ਅੱਬਾਸੀ, ਯੂਨੀਵਰਸਿਟੀ ਦੇ ਭਾਰਤ ਵਿੱਚ ਮੁੱਖ ਪ੍ਰਤੀਨਿਧੀ ਡਾ. ਰਜ਼ਾ ਸ਼ੇਕਰੀ, ਡਾ. ਅੱਬਾਸੀ ਦੇ ਨਿਜੀ ਸਹਾਇਕ ਡਾ. ਮੁਰਤਜ਼ਾ ਸ਼ਾਨੀ, ਯੂਨਵਰਸਿਟੀ ਦੇ ਡਿਪਟੀ (ਅੰਤਰਰਾਸ਼ਟਰੀ) ਡਾ. ਅਥਰ ਜਾਫ਼ਰੀ, ਦਿੱਲੀ ਯੂਨੀਵਰਸਿਟੀ ਤੋਂ ਡਾ. ਅਲੀ ਅਕਬਰ ਸ਼ਾਹ, ਸ਼ਾਮਲ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪੰਜਾਬੀ ਭਾਸ਼ਾ ਪ੍ਰਚਾਰ ਕਮੇਟੀ ਦੇ ਕਨਵੀਨਰ ਸ. ਰਜਿੰਦਰ ਸਿੰਘ ਵਿਰਾਸਤ ਵੀ ਮੌਜੂਦ ਰਹੇ।

ਈਰਾਨ ਦੇ ਵਫ਼ਦ ਨੇ ਸਿੱਖ ਆਗੂਆਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਈਰਾਨ ਆ ਕੇ ਉਥੇ ਮੌਜੂਦ ਸਿੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਦਿੱਤਾ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਫ਼ਦ ਮੈਂਬਰਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨ ਦਿੱਤਾ ਗਿਆ।

ਵਫ਼ਦ ਨਾਲ ਮੁਲਾਕਾਤ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਈਰਾਨ ਦਾ ਇਹ ਵਫ਼ਦ ਉਥੋਂ ਦੀ ਯੂਨੀਵਰਸਿਟੀ ਦੇ ਨਾਲ ਸਬੰਧਤ ਸੀ, ਜਿਨ੍ਹਾਂ ਨਾਲ ਵੱਖ-ਵੱਖ ਖੇਤਰਾਂ ਵਿਚ ਸਾਂਝੇ ਯਤਨਾਂ ਤਹਿਤ ਕਾਰਜ ਕਰਨ ਦੀ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜੋ ਵੀ ਯੋਗ ਸੰਭਾਵਨਾਵਾਂ ਹੋਣਗੀਆਂ ਉਨ੍ਹਾਂ ’ਤੇ ਕਾਰਜ ਕਰਨ ਲਈ ਵਿਚਾਰ ਅੱਗੇ ਵਧਾਈ ਜਾਵੇਗੀ।

ਵਫ਼ਦ ਆਗੂ ਵਾਈਸ ਚਾਂਸਲਰ ਡਾ. ਅਲੀ ਅੱਬਾਸੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਦੇ ਹੋਰ ਧਰਮਾਂ ਸਮੇਤ ਸਿੱਖਾਂ ਨਾਲ ਵੀ ਈਰਾਨੀਆਂ ਦੀ ਆਪਸੀ ਸਾਂਝ ਹੈ, ਇਸ ਲਈ ਕਈ ਖੇਤਰਾਂ ਜਿਵੇਂ ਕਿ ਧਰਮ ਇਤਿਹਾਸ, ਫਾਰਸੀ ਭਾਸ਼ਾ, ਸਿੱਖਿਆ, ਸੱਭਿਆਚਾਰ ਆਦਿ ਵਿਚ ਸਾਂਝੇ ਯਤਨਾਂ ਨਾਲ ਵੱਖ-ਵੱਖ ਕਾਰਜ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਆਗੂਆਂ ਨਾਲ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਗੱਲਬਾਤ ਹੋਈ ਹੈ ਅਤੇ ਇਥੇ ਦਰਸ਼ਨ ਕਰਕੇ ਬਹੁਤ ਚੰਗਾ ਮਹਿਸੂਸ ਹੋਇਆ ਹੈ। ਇਸ ਮੌਕੇ ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਯੁਵਰਾਜ ਸਿੰਘ, ਸ. ਅਜੀਤ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਆਦਿ ਮੌਜੂਦ ਸਨ।

MLA ਸ਼ੀਤਲ ਅੰਗੁਰਾਲ ਨੂੰ ਮਿਲੀ ਵੱਡੀ ਰਾਹਤ, ਅਦਾਲਤ ਨੇ ਕੀਤਾ ਬਰੀ

0

MLA ਸ਼ੀਤਲ ਅੰਗੁਰਾਲ ਨੂੰ ਵੱਡੀ ਰਾਹਤ ਮਿਲੀ ਹੈ। ਜਲੰਧਰ ‘ਚ ਪੁਲਿਸ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਦੇ ਮਾਮਲੇ ‘ਚ ਨਾਮਜ਼ਦ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਉਨ੍ਹਾਂ ਦੇ ਭਰਾ ਰਾਜਨ ਅੰਗੁਰਾਲ ਅਤੇ ਪ੍ਰਦੀਪ ਖੁੱਲਰ ਸਮੇਤ 12 ਲੋਕਾਂ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸ਼ਾਸਤਰੀ ਨਗਰ ਦਾ ਰਹਿਣ ਵਾਲਾ ਪ੍ਰਦੀਪ ਖੁੱਲਰ ਭਾਜਪਾ ਦਾ ਸਰਗਰਮ ਆਗੂ ਹੈ। ਇਹ ਧਰਨਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਜਨਤਕ ਗੇਟ ਦੇ ਬਾਹਰ ਲਾਇਆ ਗਿਆ, ਜਿਸ ਕਾਰਨ ਪੁਲਿਸ ਨੇ ਆਈਪੀਸੀ ਦੀ ਧਾਰਾ 341 ਅਤੇ 149 ਤਹਿਤ ਮਾਮਲਾ ਦਰਜ ਕੀਤਾ ਸੀ।

ਮਾਮਲੇ ‘ਚ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਉਨ੍ਹਾਂ ਦੇ ਭਰਾ ਰਾਜਨ ਅੰਗੁਰਾਲ, ਭਾਜਪਾ ਆਗੂ ਪ੍ਰਦੀਪ ਖੁੱਲਰ ਵਾਸੀ ਸ਼ਾਸਤਰੀ ਨਗਰ, ਤਰਸੇਮ ਸਿੰਘ ਵਾਸੀ ਸਤਨਾਮ ਨਗਰ ਬਸਤੀ ਦਾਨਿਸ਼ਮੰਡਾ, ਮਿੰਟੂ ਵਾਸੀ ਮੁਹੱਲਾ ਚੰਡੀਗੜ੍ਹ, ਮਹਿੰਦਰ ਭਗਤ ਵਾਸੀ ਭਾਰਗਵ ਕੈਂਪ, ਰਮਨ ਗਿੱਲ ਵਾਸੀ ਸ਼ਿਵ।

ਨਗਰ ਦਾਨਿਸ਼ਮੰਡਾ, ਆਸ਼ੂ ਘਈ ਵਾਸੀ ਸ਼ਾਸਤਰੀ.ਨਗਰ ਮਖਦਮਪੁਰਾ, ਅਨਿਲ ਸੋਨਕਰ ਵਾਸੀ ਭੂਰ ਮੰਡੀ, ਵਿਨੋਦ ਭਗਤ ਵਾਸੀ ਬਸਤੀ ਗੁੱਜਣ, ਸੋਨੂੰ ਦਿਨਕਰ ਵਾਸੀ ਅਰਜੁਨ ਨਗਰ, ਸੰਜੇ ਕਾਲੜਾ ਵਾਸੀ ਜਲੰਧਰ ਛਾਉਣੀ ਨੂੰ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ। ਦੱਸ ਦਈਏ ਕਿ ਜਦੋਂ ਸ਼ੀਤਲ ਅੰਗੁਰਾਲ ਦੇ ਖਿਲਾਫ ਇਹ ਮਾਮਲਾ ਦਰਜ ਹੋਇਆ ਸੀ, ਉਦੋਂ ਉਹ ਬੀ.ਜੇ.ਪੀ. ਵਿੱਚ ਸਨ।

ਮਿਲੀ ਜਾਣਕਾਰੀ ਅਨੁਸਾਰ ਇਹ ਮਾਮਲਾ ਥਾਣਾ ਬਾਰਾਂਦਰੀ ਨੇ 9 ਮਈ 2017 ਨੂੰ ਦਰਜ ਕੀਤਾ ਸੀ। ਦਰਜ ਕੀਤੇ ਗਏ ਕੇਸ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਸ਼ੀਤਲ ਅੰਗੁਰਾਲ ਆਪਣੇ 15-20 ਸਾਥੀਆਂ ਸਮੇਤ ਪੁਲਿਸ ਕਮਿਸ਼ਨਰ ਜਲੰਧਰ ਨੂੰ ਦਰਖਾਸਤ ਦੇਣ ਲਈ ਪਬਲਿਕ ਗੇਟ ‘ਤੇ ਪਹੁੰਚੇ ਸਨ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।

ਪੁਲਿਸ ਨੇ ਉਦੋਂ ਦੋਸ਼ ਲਾਇਆ ਸੀ ਕਿ ਸਿਰਫ਼ ਸੱਤ-ਅੱਠ ਲੋਕਾਂ ਨੂੰ ਹੀ ਸ਼ਿਕਾਇਤ ਦਰਜ ਕਰਵਾਉਣ ਲਈ ਅੰਦਰ ਜਾਣ ਦਿੱਤਾ ਗਿਆ ਸੀ। ਪਰ, ਉਹ ਸਾਰੇ ਅੰਦਰ ਜਾਣਾ ਚਾਹੁੰਦੇ ਸਨ, ਜਿਸ ਕਾਰਨ ਉਨ੍ਹਾਂ ਗੇਟ ਦੇ ਬਾਹਰ ਧਰਨਾ ਦਿੱਤਾ। ਇਸ ਸਬੰਧੀ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

ਈਸ਼ਾ ਦਿਓਲ ਤੇ ਭਰਤ ਤਖਤਾਨੀ ਨੇ ਵੱਖ ਹੋਣ ਦਾ ਕੀਤਾ ਐਲਾਨ

0

ਬਾਲੀਵੁੱਡ ਅਦਾਕਾਰਾ ਈਸ਼ਾ ਦਿਓਲ ਨਾਲ ਜੁੜੀ ਖ਼ਬਰ ਸਾਹਮਣੇ ਆਈ ਹੈ। ਈਸ਼ਾ ਦਿਓਲ ਤੇ ਭਰਤ ਤਖਤਾਨੀ ਵਿਚ ਪਿਛਲੇ ਕੁਝ ਸਮੇਂ ਤੋਂ ਤਣਾਅ ਚੱਲ ਰਿਹਾ ਸੀ। ਦੋਵਾਂ ਨੇ ਬਿਆਨ ਜਾਰੀ ਕੀਤਾ ਹੈ ਕਿ ਅਸੀਂ ਆਪਸੀ ਸਹਿਮਤੀ ਨਾਲ ਵੱਖ ਹੋਣ ਦਾ ਫੈਸਲਾ ਕੀਤਾ ਹੈ। ਸਾਡੇ ਜੀਵਨ ਵਿਚ ਇਸ ਬਦਲਾਅ ਨਾਲ ਸਾਡੇ ਬੱਚਿਆਂ ਦਾ ਸਰਵਉਤਮ ਹਿੱਤ ਤੇ ਕਲਿਆਣ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੈ ਤੇ ਰਹੇਗਾ। ਅਸੀਂ ਇਸ ਗੱਲ ਦੀ ਪ੍ਰਸ਼ੰਸਾਂ ਕਰਾਂਗੇ ਕਿ ਸਾਡੀ ਪ੍ਰਾਈਵੇਸੀ ਦਾ ਸਨਮਾਨ ਕੀਤਾ ਗਿਆ ਹੈ।

ਦੱਸ ਦੇਈਏ ਕਿ ਈਸ਼ਾ ਤੇ ਭਰਤ ਨੇ ਸਾਲ 2012 ਵਿਚ ਵਿਆਹ ਕੀਤਾ ਸੀ। ਈਸ਼ਾ ਪਹਿਲੀ ਵਾਰ 2017 ਤੇ ਦੂਜੀ ਵਾਰ 2019 ਵਿਚ ਮਾਂ ਬਣੀ ਸੀ। ਦੋਵੇਂ ਹੀ ਆਪਣੇ ਬੱਚਿਆਂ ਦੇ ਬਹੁਤ ਕਲੋਜ਼ ਹਨ ਤੇ ਅਜੇ ਵੀ ਉਨ੍ਹਾਂ ਦਾ ਖਿਆਲ ਰੱਖਣ ਦੀ ਗੱਲ ਸਟੇਟਮੈਂਟ ਵਿਚ ਜਾਰੀ ਕੀਤੀ ਹੈ।

ਈਸ਼ਾ ਤੇ ਭਰਤ 6 ਸਾਲ ਦੀ ਬੇਟੀ ਰਾਧਿਆ ਤੇ 4 ਸਾਲ ਦੀ ਮਿਰਾਯਾ ਦੇ ਮਾਤਾ-ਪਿਤਾ ਹਨ। ਇਸ ਕੱਪਲ ਦਾ ਵਿਆਹ 2012 ਵਿਚ ਹੋਇਆ ਸੀ। ਲੰਬੇ ਸਮੇਂ ਤੱਕ ਇਨ੍ਹਾਂ ਦੋਵਾਂ ਵਿਚ ਸਭ ਕੁਝ ਠੀਕ ਚੱਲ ਰਿਹਾ ਸੀ ਪਰ ਹੁਣ ਅਚਾਨਕ ਦੋਵਾਂ ਨੇ ਵੱਖ ਹੋਣ ਦਾ ਫੈਸਲਾ ਕਰ ਲਿਆ।

ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ‘ਤੇ FIR ਦਰਜ, ਜਾਣੋ ਪੂਰਾ ਮਾਮਲਾ

0

ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਭਾਰਤੀ ਹਾਕੀ ਟੀਮ ਦੇ ਡਿਫੈਂਡਰ ਵਰੁਣ ਕੁਮਾਰ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਬੈਂਗਲੁਰੂ ‘ਚ ਭਾਰਤੀ ਹਾਕੀ ਟੀਮ ਦੇ ਇਕ ਖਿਡਾਰੀ ਖਿਲਾਫ POCSO ਐਕਟ ਤਹਿਤ FIR ਦਰਜ ਕੀਤੀ ਗਈ ਹੈ।

ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਖ਼ਿਲਾਫ਼ ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਮਹਿਲਾ ਨੇ ਉਸ ’ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਬਲਾਤਕਾਰ ਕਰਨ ਦਾ ਦੋਸ਼ ਲਾਇਆ ਹੈ।

ਦੋਸ਼ ਲਗਾਉਣ ਵਾਲੀ ਮਹਿਲਾ ਏਅਰਲਾਈਨ ਕੰਪਨੀ ਵਿੱਚ ਕੰਮ ਕਰ ਰਹੀ ਹੈ। ਉਸਨੇ ਦਾਅਵਾ ਕੀਤਾ ਕਿ ਜਦੋਂ ਉਹ 2018 ਵਿੱਚ ਅਰਜੁਨ ਐਵਾਰਡੀ ਵਰੁਣ ਦੇ ਸੰਪਰਕ ਵਿੱਚ ਆਈ ਤਾਂ ਉਹ 17 ਸਾਲ ਦੀ ਸੀ। ਉਸ ਸਮੇਂ ਵਰੁਣ ਇੱਥੇ ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਕੇਂਦਰ ‘ਚ ਸਿਖਲਾਈ ਲੈ ਰਿਹਾ ਸੀ।

ਵਰੁਣ ਨੇ ਉਸ ਨਾਲ ਸੋਸ਼ਲ ਮੀਡੀਆ ਰਾਹੀਂ ਸੰਪਰਕ ਕੀਤਾ ਤੇ ਮਿਲਣ ਲਈ ਜ਼ੋਰ ਪਾਇਆ। ਜੁਲਾਈ 2019 ’ਚ ਉਸ ਨੇ ਮਹਿਲਾ ਨੂੰ ਹੋਟਲ ’ਚ ਸੱਦਿਆ। ਉਸ ਸਮੇਂ ਪੀੜਤ ਨਾਬਾਲਗ ਸੀ। ਇਸ ਦੇ ਬਾਵਜੂਦ ਵਰੁਣ ਨੇ ਉਸ ਨਾਲ ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਏ। ਇਸ ਮਗਰੋਂ ਕਈ ਵਾਰ ਅਜਿਹਾ ਕੀਤਾ।

ਜ਼ਿਕਰਯੋਗ ਹੈ ਕਿ ਵਰੁਣ ਕੁਮਾਰ ਮੂਲ ਰੂਪ ‘ਚ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਹਨ, ਉਹ ਹਾਕੀ ਲਈ ਪੰਜਾਬ ਆ ਗਏ। 2017 ‘ਚ ਭਾਰਤੀ ਟੀਮ ‘ਚ ਸ਼ੁਰੂਆਤ ਕੀਤੀ, 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਸਿਲਵਰ ਮੈਡਲ ਜਿੱਤਿਆ। ਵਰੁਣ ਕੁਮਾਰ 2022 ਦੀਆਂ ਏਸ਼ਿਆਈ ਖੇਡਾਂ ‘ਚ ਗੋਲ਼ ਮੈਡਲ ਜਿੱਤਣ ਵਾਲੀ ਟੀਮ ਦਾ ਹਿੱਸਾ ਸਨ। 2020 ਟੋਕੀਓ ਓਲੰਪਿਕ ‘ਚ ਭਾਰਤ ਦੀ ਬ੍ਰੌਨਜ਼ ਮੈਡਲ ਜੇਤੂ ਟੀਮ ਦੇ ਮੈਂਬਰ।