Home Blog Page 1708

ਜਸਪ੍ਰੀਤ ਬੁਮਰਾਹ ਬਣਿਆ WTC ‘ਚ 100+ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ Fast Baller

0

ਭਾਰਤ ਨੇ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ‘ਚ ਜ਼ਬਰਦਸਤ ਵਾਪਸੀ ਕੀਤੀ ਅਤੇ ਦੂਜਾ ਮੈਚ 106 ਦੌੜਾਂ ਨਾਲ ਜਿੱਤ ਲਿਆ। ਵਿਸ਼ਾਖਾਪਟਨਮ ‘ਚ ਖੇਡੇ ਗਏ ਦੂਜੇ ਟੈਸਟ ‘ਚ ਜਸਪ੍ਰੀਤ ਬੁਮਰਾਹ ਦਾ ਕਹਿਰ ਦੇਖਣ ਨੂੰ ਮਿਲਿਆ।

ਪਹਿਲੀ ਪਾਰੀ ‘ਚ ਇੰਗਲੈਂਡ ਦੇ ਬੱਲੇਬਾਜ਼ ਉਸ ਦੀ ਗੇਂਦ ਨੂੰ ਸਮਝ ਨਹੀਂ ਸਕੇ, ਜਦਕਿ ਦੂਜੀ ਪਾਰੀ ‘ਚ ਉਹ ਅਤੇ ਰਵੀਚੰਦਰਨ ਅਸ਼ਵਿਨ ਹੀ ਟੀਮ ਇੰਡੀਆ ਦੀ ਜਿੱਤ ਦੇ ਅਸਲੀ ਹੀਰੋ ਸਨ। ਬੁਮਰਾਹ ਨੇ ਵਿਸ਼ਾਖਾਪਟਨਮ ਟੈਸਟ ਦੀ ਪਹਿਲੀ ਪਾਰੀ ਵਿੱਚ ਛੇ ਅਤੇ ਦੂਜੀ ਪਾਰੀ ਵਿੱਚ ਤਿੰਨ ਵਿਕਟਾਂ ਲਈਆਂ ਸਨ। ਉਸ ਨੂੰ ਮੈਨ ਆਫ ਦਿ ਮੈਚ ਚੁਣਿਆ ਗਿਆ। ਇਸ ਦੇ ਨਾਲ ਹੀ ਇਸ ਸਟਾਰ ਭਾਰਤੀ ਤੇਜ਼ ਗੇਂਦਬਾਜ਼ ਨੇ ਇੱਕ ਖਾਸ ਉਪਲਬਧੀ ਵੀ ਹਾਸਲ ਕੀਤੀ।

ਉਹ 2019 ਵਿੱਚ ਸ਼ੁਰੂ ਹੋਈ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ 100 ਤੋਂ ਵੱਧ ਵਿਕਟਾਂ ਲੈਣ ਵਾਲਾ ਪਹਿਲਾ ਭਾਰਤੀ ਤੇਜ਼ ਗੇਂਦਬਾਜ਼ ਅਤੇ ਕੁੱਲ ਮਿਲਾ ਕੇ ਦੂਜਾ ਭਾਰਤੀ ਗੇਂਦਬਾਜ਼ ਬਣ ਗਿਆ ਹੈ। ਉਸ ਤੋਂ ਅੱਗੇ ਸਿਰਫ਼ ਅਸ਼ਵਿਨ ਹਨ, ਜਿਸ ਨੇ ਇਸ ਮੁਕਾਬਲੇ ਵਿੱਚ 157 ਵਿਕਟਾਂ ਆਪਣੇ ਨਾਂ ਕੀਤੀਆਂ ਹਨ। ਬੁਮਰਾਹ ਨੇ ਪਹਿਲੀ ਪਾਰੀ ਵਿੱਚ ਛੇਵੀਂ ਵਿਕਟ ਲੈ ਕੇ ਇੱਕ ਖਾਸ ਉਪਲਬਧੀ ਹਾਸਲ ਕੀਤੀ। ਮੌਜੂਦਾ ਸਮੇਂ ‘ਚ ਉਸ ਦੇ ਨਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ ‘ਚ 24 ਮੈਚਾਂ ‘ਚ ਕੁੱਲ 106 ਵਿਕਟਾਂ ਹਨ। ਉਹ ਇਸ ਮੁਕਾਬਲੇ ਵਿੱਚ 100 ਤੋਂ ਵੱਧ ਵਿਕਟਾਂ ਲੈਣ ਵਾਲਾ ਕੁੱਲ ਨੌਵਾਂ ਗੇਂਦਬਾਜ਼ ਹੈ।

ਇਸ ਦੇ ਨਾਲ ਹੀ ਉਹ ਤੇਜ਼ ਗੇਂਦਬਾਜ਼ਾਂ ‘ਚ ਸੱਤਵੇਂ ਸਥਾਨ ‘ਤੇ ਹੈ। ਉਸ ਤੋਂ ਪਹਿਲਾਂ ਪੈਟ ਕਮਿੰਸ, ਮਿਸ਼ੇਲ ਸਟਾਰਕ, ਸਟੂਅਰਟ ਬ੍ਰਾਡ, ਕਾਗਿਸੋ ਰਬਾਡਾ, ਟਿਮ ਸਾਊਥੀ ਅਤੇ ਜੇਮਸ ਐਂਡਰਸਨ ਇਹ ਮੁਕਾਮ ਹਾਸਲ ਕਰ ਚੁੱਕੇ ਹਨ। ਇਸ ਤੋਂ ਇਲਾਵਾ ਦੋ ਸਪਿਨਰ ਨਾਥਨ ਲਿਓਨ ਅਤੇ ਅਸ਼ਵਿਨ ਹਨ। ਲਿਓਨ ਡਬਲਯੂਟੀਸੀ ਵਿੱਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਉਸ ਦੇ ਨਾਂ 174 ਵਿਕਟਾਂ ਹਨ।

ਜੌਨੀ ਬੇਅਰਸਟੋ ਵਿਸ਼ਵ ਟੈਸਟ ਚੈਂਪੀਅਨਸ਼ਿਪ ਵਿੱਚ ਬੁਮਰਾਹ ਦਾ 100ਵਾਂ ਸ਼ਿਕਾਰ ਰਿਹਾ। ਇੰਨਾ ਹੀ ਨਹੀਂ, ਬੁਮਰਾਹ ਨੇ ਟੈਸਟ ‘ਚ 150 ਵਿਕਟਾਂ ਵੀ ਪੂਰੀਆਂ ਕਰ ਲਈਆਂ ਹਨ ਅਤੇ ਉਸ ਨੇ ਇਸ ਉਪਲੱਬਧੀ ‘ਤੇ ਪਹੁੰਚਣ ਲਈ ਭਾਰਤੀ ਤੇਜ਼ ਗੇਂਦਬਾਜ਼ਾਂ ‘ਚ ਸਭ ਤੋਂ ਘੱਟ ਸਮਾਂ ਲਿਆ ਹੈ। ਬੁਮਰਾਹ ਨੇ 34 ਟੈਸਟ ਮੈਚਾਂ ਵਿੱਚ ਕੁੱਲ 155 ਵਿਕਟਾਂ ਹਾਸਲ ਕੀਤੀਆਂ ਹਨ ਅਤੇ ਉਸ ਦੀ ਸਰਵੋਤਮ ਗੇਂਦਬਾਜ਼ੀ ਦਾ ਅੰਕੜਾ 27 ਦੌੜਾਂ ਦੇ ਕੇ ਛੇ ਵਿਕਟਾਂ ਰਿਹਾ ਹੈ। ਉਸ ਨੂੰ ਵਿਸ਼ਾਖਾਪਟਨਮ ਟੈਸਟ ਵਿੱਚ ਪਲੇਅਰ ਆਫ ਦ ਮੈਚ ਦਾ ਐਵਾਰਡ ਵੀ ਦਿੱਤਾ ਗਿਆ।

ਸਿਹਤ ਮੰਤਰੀ ਨੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦੀ ਵੈੱਬਸਾਈਟ ਕੀਤੀ ਲਾਂਚ

0

CM ਮਾਨ ਦੇ ਮੁਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਨਤਕ ਸਹੂਲਤ ਲਈ ਸੰਸਥਾ ਦੀ ਵੈਬਸਾਈਟ www.pilbs.punjab.gov.in ਲਾਂਚ ਕੀਤੀ। ਇਹ ਵੈੱਬਸਾਈਟ ਸੰਸਥਾ ਦੇ ਡਾਇਰੈਕਟਰ, ਪ੍ਰੋ. ਵਰਿੰਦਰ ਸਿੰਘ, ਜੋ ਕਿ ਹੈਪੇਟੋਲੋਜੀ ਵਿਭਾਗ, ਪੀਜੀਆਈ, ਚੰਡੀਗੜ੍ਹ ਦੇ ਸਾਬਕਾ ਪ੍ਰੋਫੈਸਰ ਅਤੇ ਮੁਖੀ ਹਨ, ਦੀ ਮੌਜੂਦਗੀ ਵਿੱਚ ਲਾਂਚ ਕੀਤੀ ਗਈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸੰਸਥਾ, ਜੋ 3ਬੀ1, ਐਸ.ਏ.ਐਸ.ਨਗਰ ਵਿਖੇ ਪਿਛਲੇ 8 ਮਹੀਨਿਆਂ ਤੋਂ ਓ.ਪੀ.ਡੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਜਲਦ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗੀ ਕਿਉਂਕਿ ਸੰਸਥਾ ਵਿੱਚ ਸਾਰੇ ਅਤਿ-ਆਧੁਨਿਕ ਉਪਕਰਨ ਲਗਾਏ ਜਾ ਰਹੇ ਹਨ ਅਤੇ ਸੁਪਰ-ਸਪੈਸਲਿਸਟ ਡਾਕਟਰਾਂ ਅਤੇ ਹੋਰ ਪੈਰਾ-ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਵੀ ਮੁਕੰਮਲ ਹੋ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਨਾਲ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ ਪਹਿਲੇ ਦਰਜੇ ਦੀਆਂ ਡਾਕਟਰੀ ਦੇਖਭਾਲ ਸੇਵਾਵਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਗੰਭੀਰ ਅਤੇ ਪੁਰਾਣੀ ਹੈਪੇਟਾਈਟਸ, ਸਿਰੋਸਿਸ, ਲਿਵਰ ਕੈਂਸਰ, ਸ਼ਰਾਬ ਕਾਰਨ ਹੋਣ ਵਾਲੀ ਲਿਵਰ ਦੀ ਬਿਮਾਰੀ, ਜਲਣ, ਵੱਖ-ਵੱਖ ਪੈਨਕ੍ਰੀਆਟਿਕ ਬਿਮਾਰੀਆਂ ਅਤੇ ਪਿੱਤੇ ਦੀ ਥੈਲੀ ਦੇ ਵਿਕਾਰ ਅਤੇ ਬਿਲੀਅਰੀ ਬਿਮਾਰੀਆਂ ਸਮੇਤ ਵੱਖ-ਵੱਖ ਕਿਸਮਾਂ ਦੀਆਂ ਲਿਵਰ ਦੀਆਂ ਬਿਮਾਰੀਆਂ ਵਾਲੇ ਮਰੀਜ਼ ਇਲਾਜ ਕਰਵਾ ਸਕਣਗੇ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਲੋਕ ਇਸ ਇੰਸਟੀਚਿਊਟ ਵਿੱਚ ਲਿਵਰ ਟਰਾਂਸਪਲਾਂਟ ਦਾ ਵੀ ਲਾਭ ਉਠਾ ਸਕਣਗੇ, ਜੋ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼, ਨਵੀਂ ਦਿੱਲੀ ਦੀ ਤਰਜ਼ ‘ਤੇ ਸਥਾਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਲਿਵਰ ਅਤੇ ਬਿਲੀਅਰੀ ਸਬੰਧੀ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਪਹਿਲੇ ਦਰਜੇ ਦੀਆਂ ਡਾਕਟਰੀ ਦੇਖਭਾਲ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲਾ ਦੇਸ਼ ਦਾ ਦੂਜਾ ਸਰਕਾਰੀ ਸੁਪਰ-ਸਪੈਸ਼ਲਿਟੀ ਇੰਸਟੀਚਿਊਟ ਹੈ।

ਜ਼ਿਕਰਯੋਗ ਹੈ ਕਿ ਇਹ ਵੈੱਬਸਾਈਟ ਮਰੀਜ਼ਾਂ ਨੂੰ ਰੋਗਾਂ ਦੀ ਮੁੱਢਲੀ ਜਾਣਕਾਰੀ, ਰੋਕਥਾਮ ਉਪਾਵਾਂ ਅਤੇ ਸਿਹਤ ਸਿੱਖਿਆ ਦੇ ਨਾਲ-ਨਾਲ ਲੈਬ ਟੈਸਟਾਂ, ਆਨਲਾਈਨ ਰਿਪੋਰਟਿੰਗ, ਪ੍ਰਕਿਰਿਆਵਾਂ ਅਤੇ ਲਿਵਰ ਟ੍ਰਾਂਸਪਲਾਂਟ ਬਾਰੇ ਜਾਣਕਾਰੀ ਪ੍ਰਦਾਨ ਕਰਨ ਵਿੱਚ ਮਦਦ ਕਰੇਗੀ। ਇਸ ਦੇ ਨਾਲ ਹੀ ਆਮ ਲੋਕਾਂ ਦੀ ਸਹੂਲਤ ਲਈ ਹਸਪਤਾਲ ਫੈਕਲਟੀ, ਓਪੀਡੀ ਸੇਵਾਵਾਂ ਵਾਲੇ ਦਿਨ ਅਤੇ ਵਿਸ਼ੇਸ਼ਤਾਵਾਂ ਸਬੰਧੀ ਵੇਰਵੇ ਵੈਬਸਾਈਟ ‘ਤੇ ਉਪਲਬਧ ਹੋਣਗੇ। ਇਸ ਵੈੱਬਸਾਈਟ ‘ਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਲਈ ਟੈਲੀ-ਮੈਡੀਸਨ ਸਬੰਧੀ ਵੇਰਵੇ ਵੀ ਹੋਣਗੇ।

ਦਿੱਲੀ ‘ਚ ED ਦਾ ਵੱਡਾ ਐਕਸ਼ਨ, ‘ਆਪ’ ਦੇ 10 ਆਗੂਆਂ ਦੇ ਘਰ ਕੀਤੀ ਰੇਡ

0

ਦਿੱਲੀ ‘ਚ ਈਡੀ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ਈਡੀ ਯਾਨੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਖੁਦ ਦਾਅਵਾ ਕੀਤਾ ਹੈ ਕਿ ਸਵੇਰ ਤੋਂ ਹੀ ਉਨ੍ਹਾਂ ਦੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਛਾਪੇਮਾਰੀ ਚੱਲ ਰਹੀ ਹੈ।

ਦਰਅਸਲ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਨਾਰਾਇਣ ਦਾਸ ਗੁਪਤਾ ਦੇ ਘਰ ਵੀ ਛਾਪਾ ਮਾਰਿਆ ਹੈ। ਤੁਹਾਨੂੰ ਦੱਸ ਦੇਈਏ ਕਿ ਈਡੀ ਦੀ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਦੇਖਣ ਨੂੰ ਮਿਲੀ ਸੀ। ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ 10 ਵਜੇ ਵੱਡਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਹੈ।

ਸੂਤਰਾਂ ਦੀ ਮੰਨੀਏ ਤਾਂ ਈਡੀ ਦੀ ਟੀਮ 10 ਤੋਂ ਵੱਧ ਥਾਵਾਂ ‘ਤੇ ਸਰਚ ਆਪਰੇਸ਼ਨ ਚਲਾ ਰਹੀ ਹੈ। ਮੁੱਖ ਮੰਤਰੀ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਲ ਬੋਰਡ ਦੇ ਸਾਬਕਾ ਮੈਂਬਰ ਸ਼ਲਭ ਕੁਮਾਰ ਦੇ ਘਰ ਵੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਦੱਸਿਆ ਗਿਆ ਕਿ ਮਨੀ ਲਾਂਡਰਿੰਗ ਦੇ ਮਾਮਲੇ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਅਤੇ ਇਸ ਨਾਲ ਜੁੜੇ ਨੇਤਾਵਾਂ ਦੇ ਘਰਾਂ ‘ਤੇ ਈਡੀ ਦੀ ਕਾਰਵਾਈ ਚੱਲ ਰਹੀ ਹੈ।

ਪੰਜਾਬ ਸਰਕਾਰ ਦਾ ਵੱਡਾ ਐਲਾਨ, ਹੁਣ ਰਜਿਸਟਰੀਆਂ ’ਤੇ NOC ਵਾਲੀ ਸ਼ਰਤ ਹੋਵੇਗੀ ਖ਼ਤਮ

0

ਪੰਜਾਬ ਸਰਕਾਰ ਐੱਨ. ਓ. ਸੀ. ਨੂੰ ਲੈ ਕੇ ਵੱਡਾ ਕਦਮ ਚੁੱਕਣ ਜਾ ਰਹੀ ਹੈ ਜਿਸ ਦੇ ਤਹਿਤ ਸੂਬੇ ਵਿਚ ਹੋਣ ਵਾਲੀਆਂ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਹਟਾਈ ਜਾ ਸਕਦੀ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਹੈ।

CM ਮਾਨ ਨੇ ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ਼ ਤੇ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਹਰ ਕਿਸਮ ਦੀਆਂ ਰਜਿਸਟਰੀਆਂ ’ਤੇ NOC ਵਾਲੀ ਸ਼ਰਤ ਖ਼ਤਮ ਹੋ ਰਹੀ ਹੈ, ਇਸ ਦੇ ਵੇਰਵੇ ਜਲਦੀ ਹੀ ਸਾਂਝੇ ਕੀਤੇ ਜਾਣਗੇ। ਇਥੇ ਇਹ ਦੱਸਣਯੋਗ ਹੈ ਕਿ ਜੇਕਰ ਪੰਜਾਬ ਵਿਚ ਰਜਿਸਟਰੀਆਂ ’ਤੇ ਐੱਨ. ਓ. ਸੀ. ਵਾਲੀ ਸ਼ਰਤ ਖ਼ਤਮ ਹੋ ਜਾਂਦੀ ਹੈ, ਤਾਂ ਇਸ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲੇਗੀ।

ਇਥੇ ਇਹ ਦੱਸਣਣਯੋਗ ਹੈ ਕਿ ਰਜਿਸਟਰੀਆਂ ਕਰਵਾਉਣ ਲਈ ਨਗਰ ਕੌਂਸਲ ਤੋਂ ਐੱਨ. ਓ. ਸੀ. ਲਾਜ਼ਮੀ ਲੈਣ ਦੀ ਹਦਾਇਤ ਤੋਂ ਬਾਅਦ ਲੋਕਾਂ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ।

ਪਿਛਲੇ ਦਿਨੀਂ ਵੀ ਇੱਕ ਮਹੀਨੇ ਤੋਂ ਪੰਜਾਬ ਸਰਕਾਰ ਦੀ ਵੈਬ ਸਾਈਟ ਨਾ ਚੱਲਣ ਕਾਰਨ ਐੱਨ. ਓ. ਸੀ. ਲੈਣ ਵਾਲੇ ਸੈਂਕੜੇ ਲੋਕਾਂ ਨੂੰ ਦਫਤਰਾਂ ਦੇ ਧੱਕੇ ਖਾਣ ਲਈ ਮਜਬੂਰ ਹੋਣਾ ਪਿਆ ਸੀ। ਅਜਿਹੇ ਵਿਚ ਜੇਕਰ ਐੱਨ. ਓ. ਸੀ. ਵਾਲੀ ਸ਼ਰਤਾ ਹਟਾ ਦਿੱਤੀ ਜਾਂਦੀ ਹੈ ਤਾਂ ਇਸ ਨਾਲ ਲੋਕਾਂ ਨੂੰ ਰਾਹਤ ਮਿਲਣੀ ਸੁਭਾਵਕ ਹੈ।

 

ਤੇਜ਼ ਰਫ਼ਤਾਰ ਕਾਰ ਦਾ ਕਹਿਰ, 2 ਲੋਕਾਂ ਦੀ ਗਈ ਜਾਨ

0

ਲੁਧਿਆਣਾ ‘ਚ ਦੇਰ ਰਾਤ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਪੱਖੋਵਾਲ ਰੋਡ ਨੇੜੇ ਥਰੀਕੇ ਰੋਡ ਕੋਲ ਤੇਜ਼ ਰਫਤਾਰ ਗੱਡੀ ਨੇ ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਨੂੰ ਟੱਕਰ ਮਾਰੀ ਤੇ ਜਿਸ ਵਿਚ 2 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ 2 ਗੱਡੀਆਂ ਆਪਸ ਵਿਚ ਰੇਸ ਲਗਾ ਰਹੀਆਂ ਸਨ ਜਿਨ੍ਹਾਂ ਵਿਚੋਂ ਇੱਕ ਗੱਡੀ ਨੇ 2 ਬੰਦਿਆਂ ਨੂੰ ਹੀ ਕੁਚਲ ਦਿੱਤਾ।ਸੜਕ ਕਿਨਾਰੇ ਅੱਗ ਸੇਕ ਰਹੇ ਲੋਕਾਂ ਨੂੰ ਤੇਜ਼ ਰਫਤਾਰ ਗੱਡੀ ਨੇ ਦਰੜ ਦਿੱਤਾ, ਜਿਸ ਵਿਚ 2 ਲੋਕਾਂ ਦੀ ਜਾਨ ਚਲੀ ਗਈ।

ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਬਾਕੀ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਜਿਥੇ ਜ਼ਖਮਾਂ ਦੀ ਤਾਬ ਨਾ ਸਹਿੰਦੇ ਹੋਏ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਮੌਕੇ ‘ਤੇ ਪੁਲਿਸ ਪਹੁੰਚ ਗਈ ਹੈ ਤੇ ਕਾਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਅਤਿ ਆਧੁਨਿਕ ਓ.ਪੀ.ਡੀ ਬਲਾਕ ਸੁਨਾਮ ਵਾਸੀਆਂ ਨੂੰ ਕੀਤਾ ਸਮਰਪਿਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਨਿਵਾਸੀਆਂ ਨੂੰ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਸੌਗਾਤ ਦਿੰਦਿਆਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ 80.08 ਲੱਖ ਰੁਪਏ ਦੀ ਲਾਗਤ ਵਾਲਾ ਨਵਾਂ ਅਤਿ ਆਧੁਨਿਕ ਓ.ਪੀ.ਡੀ. ਬਲਾਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਵਿਖੇ ਕਰੀਬ 42.20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਲੱਡ ਬੈਂਕ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਵੋਤਮ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਪੱਖੋਂ ਹਲਕਾ ਸੁਨਾਮ ਵਿਖੇ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਹ ਦੋਵੇਂ ਪ੍ਰੋਜੈਕਟ ਹੀ ਸਿਹਤ ਸੁਵਿਧਾਵਾਂ ਦੇ ਖੇਤਰ ਵਿੱਚ ਨਵੀਂ ਕ੍ਰਾਂਤੀ ਲਿਆਉਣ ਵਿੱਚ ਸਹਾਈ ਸਾਬਤ ਹੋਣਗੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਊਧਮ ਸਿੰਘ ਦੀ ਇਸ ਪਵਿੱਤਰ ਧਰਤੀ ਦੀ ਸੇਵਾ ਕਰਦੇ ਹੋਏ ਪਿਛਲੇ ਪੌਣੇ ਦੋ ਸਾਲਾਂ ਤੋਂ ਹਲਕਾ ਸੁਨਾਮ ਨੂੰ ਦਿਨ ਰਾਤ ਇੱਕ ਕਰਕੇ ‘ਮਾਡਲ ਹਲਕਾ’ ਬਣਾਉਣ ਲਈ ਸਰਗਰਮ ਹਨ। ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਕਿ ਸੁਨਾਮ ਦੇ ਇਸ ਹਸਪਤਾਲ ਵਿੱਚ ਓਪੀਡੀ ਬਣਾਉਣ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ ਸੀ ਅਤੇ ਹੁਣ ਇਸ ਬਲਾਕ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਇੱਕੋ ਛੱਤ ਹੇਠਾਂ ਸੇਵਾਵਾਂ ਪ੍ਰਦਾਨ ਕਰਨਗੇ ਜਿਸ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ।

ਕੈਬਨਿਟ ਮੰਤਰੀ ਨੇ ਬਲੱਡ ਬੈਂਕ ਦਾ ਨੀਂਹ ਪੱਥਰ ਰੱਖਣ ਮਗਰੋਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਅਹਿਮ ਲੋੜ ਵੱਲ ਉੱਕਾ ਹੀ ਧਿਆਨ ਦਿੱਤਾ ਜਿਸ ਕਾਰਨ ਸੜਕ ਦੁਰਘਟਨਾਵਾਂ ਜਾਂ ਅਜਿਹੀਆਂ ਹੀ ਹੋਰ ਐਮਰਜੈਂਸੀ ਸਥਿਤੀਆਂ ਸਮੇਂ ਮਰੀਜਾਂ ਨੂੰ ਖੂਨ ਦੀ ਕਮੀ ਨਾਲ ਜੂਝਣਾ ਪੈਂਦਾ ਸੀ ਪਰ ਆਉਣ ਵਾਲੇ 4 ਮਹੀਨਿਆਂ ਦੇ ਅੰਦਰ ਅੰਦਰ ਇਸ ਬਲੱਡ ਬੈਂਕ ਨੂੰ ਮੁਕੰਮਲ ਕਰਵਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਤੇ ਸਿੱਖਿਆ ਦੇ ਖੇਤਰਾਂ ਵੱਲ ਖਾਸ ਘਿਆਨ ਦਿੱਤਾ ਜਾ ਰਿਹਾ ਹੈ ਜਿਸ ਤਹਿਤ ਜਿਥੇ ਲੋੜ ਅਨੁਸਾਰ ਨਵੀਂਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਹਰ ਪੱਖੋਂ ਵਿਕਸਤ ਕਰਦੇ ਹੋਏ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਬਿਹਤਰ ਸਿਹਤ ਸੁਵਿਧਾਵਾਂ ਆਮ ਨਾਗਰਿਕਾਂ ਤੱਕ ਪਹੁੰਚਾਉਣ ਦੀ ਦਿਸ਼ਾ ਵਿੱਚ ਬਿਹਰਤੀਨ ਕਦਮ ਪੁੱਟੇ ਜਾ ਰਹੇ ਹਨ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਐਸ.ਐਮ.ਓ ਡਾ. ਸੰਜੇ ਕਾਮਰਾ, ਸੀਨੀਅਰ ਮੀਤ ਪ੍ਰਧਾਨ ਆਸ਼ਾ ਬਜਾਜ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਸੀਨੀਅਰ ਆਗੂ ਜਤਿੰਦਰ ਜੈਨ, ਓਐਸਡੀ ਅੰਮ੍ਰਿਤ ਸਿੰਘ ਸਿੱਧੂ, ਬਲਾਕ ਪ੍ਰਧਾਨ ਸੰਦੀਪ ਜਿੰਦਲ, ਸਾਹਿਬ ਸਿੰਘ, ਐਮ.ਸੀ ਗੁਰਤੇਗ ਸਿੰਘ ਨਿੱਕਾ, ਸੁਨੀਲ ਆਸ਼ੂ ਐਮ.ਸੀ, ਚਮਕੌਰ ਹਾਂਡਾ, ਅਮਰੀਕ ਧਾਲੀਵਾਲ, ਰਵੀ ਕਮਲ ਗੋਇਲ, ਨਰਿੰਦਰ ਠੇਕੇਦਾਰ, ਮਨਪ੍ਰੀਤ ਬਾਂਸਲ, ਨਿਰਮਲਾ ਦੇਵੀ, ਕੁਲਵੀਰ ਭੰਗੂ, ਅਸ਼ੀਸ਼ ਜੈਨ, ਨਰੇਸ਼ ਸ਼ਰਮਾ, ਬਿੱਟੂ ਤਲਵਾੜ, ਸੁਭਾਸ਼ ਤਨੇਜਾ, ਸੰਨੀ ਖਟਕ ਵੀ ਹਾਜ਼ਰ ਸਨ।

 

ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮਿਲੀ ਵੱਡੀ ਰਾਹਤ

0

ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਯੂਨੀਅਨ ਨੇ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਨਾ ਚੜ੍ਹਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ।

ਪੰਜਾਬ ਵਿਚ ਪੀ ਆਰ ਟੀ ਸੀ ਤੇ ਪੰਜਾਬ ਰੋਡਵੇਜ਼ ਦੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਬੱਸਾਂ ਵਿਚ ਸਿਰਫ 52 ਸੀਟਾਂ ’ਤੇ 52 ਸਵਾਰੀਆਂ ਹੀ ਲੈ ਕੇ ਜਾਣ ਦਾ ਫੈਸਲਾ ਹਾਲ ਦੀ ਘੜੀ ਵਾਪਸ ਲੈ ਲਿਆ ਹੈ। ਯੂਨੀਅਨ ਆਗੂਆਂ ਨੇ 8 ਫਰਵਰੀ ਤੱਕ ਵਾਸਤੇ ਇਹ ਫੈਸਲਾ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਯੂਨੀਅਨ ਆਗੂਆਂ ਨੂੰ ਆਸ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ 8 ਫਰਵਰੀ ਨੂੰ ਹੋ ਰਹੀ ਮੀਟਿੰਗ ਵਿਚ ਕੋਈ ਚੰਗਾ ਫੈਸਲਾ ਹੋ ਜਾਵੇਗਾ। ਇਹਨਾਂ ਆਗੂਆਂ ਨੇ ਇਹ ਵੀ ਕਿਹਾ ਕਿ ਤਾਜ਼ਾ ਫੈਸਲਾ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਮੱਦੇਨਜ਼ਰ ਹੀ ਲਿਆ ਗਿਆ ਹੈ।

PM ਮੋਦੀ ਨੇ ਜ਼ਾਕਿਰ ਹੁਸੈਨ ਤੇ ਸ਼ੰਕਰ ਮਹਾਦੇਵਨ ਨੂੰ ਗ੍ਰੈਮੀ ਐਵਾਰਡ ਲਈ ਦਿੱਤੀ ਵਧਾਈ

0

ਮਿਊਜ਼ਿਕ ਇੰਡਸਟਰੀ ਨਾਲ ਜੁੜੇ ਦੁਨੀਆ ਭਰ ਦੇ ਸਿਤਾਰੇ ਇਸ ਖ਼ਾਸ ਗ੍ਰੈਮੀ ਐਵਾਰਡਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਗ੍ਰੈਮੀ ਐਵਾਰਡਸ 2024 ’ਚ 94 ਵੱਖ-ਵੱਖ ਸ਼੍ਰੇਣੀਆਂ ਨੇ ਆਪਣੇ ਵਿਜੇਤਾ ਪ੍ਰਾਪਤ ਕੀਤੇ ਹਨ। ਦਿਲਚਸਪ ਗੱਲ ਇਹ ਹੈ ਕਿ ਜਿਥੇ ਕਈ ਹਾਲੀਵੁੱਡ ਗਾਇਕਾਂ ਤੇ ਸੰਗੀਤਕਾਰਾਂ ਨੇ ਜਿੱਤ ਹਾਸਲ ਕੀਤੀ ਹੈ, ਉਥੇ ਭਾਰਤ ਦੇ ਚਾਰ ਹੀਰੇ ਦੇਸ਼ ਦਾ ਨਾਂ ਰੌਸ਼ਨ ਕਰ ਚੁੱਕੇ ਹਨ।

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗਲੋਬਲ ਮਿਊਜ਼ਿਕ ਐਲਬਮ ਗ੍ਰੈਮੀ ਜਿੱਤਣ ਤੋਂ ਬਾਅਦ ਭਾਰਤੀ ਗ੍ਰੈਮੀ ਜੇਤੂਆਂ ਜ਼ਾਕਿਰ ਹੁਸੈਨ, ਰਾਕੇਸ਼ ਚੌਰਸੀਆ, ਸ਼ੰਕਰ ਮਹਾਦੇਵਨ, ਗਣੇਸ਼ ਰਾਜਗੋਪਾਲਨ ਅਤੇ ਸੇਲਵਾਗਨੇਸ਼ ਵੀ ਨੂੰ ਵਧਾਈ ਦੇਣ ਵਾਲੀ ਇੱਕ ਪੋਸਟ ਸਾਂਝੀ ਕੀਤੀ ਹੈ। ਗ੍ਰੈਮੀ ਐਵਾਰਡ 2024 ਲਾਸ ਏਂਜਲਸ ‘ਚ ਆਯੋਜਿਤ ਕੀਤੇ ਗਏ ਸਨ।

ਸ਼ਕਤੀ ਨੇ ਇਸ ਮੋਮੈਂਟ ਲਈ ਸਰਵੋਤਮ ਗਲੋਬਲ ਸੰਗੀਤ ਐਲਬਮ ਦਾ ਪੁਰਸਕਾਰ ਜਿੱਤਿਆ ਹੈ। ਇਸ ਐਲਬਮ ‘ਚ 4 ਭਾਰਤੀਆਂ ਦੇ ਨਾਲ-ਨਾਲ ਬ੍ਰਿਟਿਸ਼ ਗਿਟਾਰਿਸਟ ਜੌਹਨ ਮੈਕਲਾਫਲਿਨ ਵੀ ਹਨ। ਗ੍ਰੈਮੀ ਐਵਾਰਡ 2024 ‘ਚ ਭਾਰਤ ਦੀ ਇਸ ਵੱਡੀ ਸਫ਼ਲਤਾ ‘ਤੇ ਪੀ. ਐੱਮ. ਮੋਦੀ ਨੇ ਭਾਰਤੀ ਗਾਇਕ ਦੀ ਖੂਬ ਤਾਰੀਫ਼ ਕੀਤੀ ਹੈ।

ਪੁਲਿਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਪੁਲਿਸ ਵਲੋਂ ਨਸ਼ੇ ਖਿਲਾਫ਼ ਚਲਾਈ ਮੁਹਿੰਮ ਜਾਰੀ ਹੈ। ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੀਆਈਏ ਸਟਾਫ ਦੀ ਟੀਮ ਨੇ ਨਸ਼ਾ ਸਪਲਾਈ ਕਰਨ ਵਾਲੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਤਸਕਰਾਂ ਕੋਲੋਂ 1 ਕਿਲੋ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਨੌਜਵਾਨਾਂ ਦੀ ਉਮਰ 23 ਤੇ 25 ਸਾਲ ਦੱਸੀ ਗਈ ਹੈ।

ਪੁਲਿਸ ਨੇ ਮੁਲਜ਼ਮਾਂ ਤੋਂ ਦੋ ਮੋਬਾਇਲ ਅਤੇ 12 ਹਜ਼ਾਰ ਰੁਪਏ ਨਕਦ ਵੀ ਬਰਾਮਦ ਕੀਤੇ ਹਨ ਅਤੇ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਵਰੁਨਾ ਕਾਰ ਵੀ ਕਬਜੇ ’ਚ ਲਈ ਹੈ। ਗ੍ਰਿਫਤਾਰ ਵਿਅਕਤੀਆਂ ਦੀ ਪਹਿਚਾਣ ਸੂਰਜ ਸਿੰਘ ਉਰਫ ਸੂਰਜ ਪੁੱਤਰ ਨਿਰਮਲ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਪਿੰਡ ਗਹਿਰੀ ਮੰਡੀ ਅਤੇ ਜਸ਼ਨਦੀਪ ਸਿੰਘ ਉਰਫ ਬੱਲੀ ਪੁੱਤਰ ਮੁਖਤਿਆਰ ਸਿੰਘ ਵਾਸੀ ਜੰਡਿਆਲਾ ਗੁਰੂ ਜਿਲ੍ਹਾ ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।

ਮੁਕਤਸਰ ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਨਸ਼ਾ ਫਿਰੋਜ਼ਪੁਰ ਰੋਡ ਨੇੜੇ ਸੈਂਟ ਸਹਾਰਾ ਕਾਲਜ਼, ਸ੍ਰੀ ਮੁਕਤਸਰ ਸਾਹਿਬ ਕੋਲ ਨਾਕਾਬੰਦੀ ਦੌਰਾਨ ਫੜ੍ਹਿਆ ਹੈ। ਇਸ ਮੌਯਕੇ ਪੁਲਿਸ ਨੂੰ ਦੇਖਦਿਆਂ ਇੱਕ ਵਰਨਾ ਕਾਰ ਨੂੰ ਕਾਰ ਚਾਲਕ ਨੇ ਨਾਕਾਬੰਦੀ ਤੋਂ ਕੁੱਝ ਦੂਰੀ ਤੋਂ ਪਿੱਛੇ ਨੂੰ ਮੋੜਣ ਦੀ ਕੋਸ਼ਿਸ਼ ਕੀਤੀ ਤਾਂ ਇਸੰਪੈਕਟਰ ਗੁਰਵਿੰਦਰ ਸਿੰਘ ਅਤੇ ਸੀ.ਆਈ.ਏ. ਦੀ ਟੀਮ ਨੇ ਇਹਨਾਂ ਨੂੰ ਕਾਬੂ ਕਰ ਲਿਆ।

ਇਸ ਮੌਕੇ ਤਲਾਸ਼ੀ ਦੌਰਾਨ ਇਹਨਾਂ ਪਾਸੋਂ 1 ਕਿਲੋ 150 ਗ੍ਰਾਮ ਹੈਰੋਇਨ, 12ਹਜ਼ਾਰ ਰੁਪਏ, 2 ਮੋਬਾਇਲ ਫੋਨ ਕੀਤੇ ਗਏ। ਪੁਲਿਸ ਨੇ ਥਾਣਾ ਸਦਰ ਮੁਕਤਸਰ ’ਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਸੂਰਜ ਸਿੰਘ ਖਿਲਾਫ ਨਸ਼ਾ ਤਸਕਰੀਅਤੇ ਅਸਲਾ ਐਕਟ ਸਮੇਤ ਦੋ ਮੁਕੱਦਮੇ ਦਰਜ ਹਨ।

ਭਾਰਤੀ ਚੋਣ ਕਮਿਸ਼ਨ ਨੇ ਚੋਣ ਪ੍ਰਚਾਰ ਸੰਬੰਧੀ ਹਦਾਇਤਾਂ ਕੀਤੀਆਂ ਜਾਰੀ

0

ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਪਾਰਟੀਆਂ ਸਰਗਰਮ ਹਨ,ਉੱਥੇ ਹੀ ਸਿਆਸੀ ਪਾਰਟੀਆਂ ਦੇ ਨਾਲ-ਨਾਲ ਚੋਣ ਕਮਿਸ਼ਨ ਨੇ ਵੀ ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਿਆਸੀ ਪ੍ਰਚਾਰ ਅਤੇ ਰੈਲੀਆਂ ‘ਚ ਬੱਚਿਆਂ ਦੀ ਕਿਸੇ ਵੀ ਤਰ੍ਹਾਂ ਵਰਤੋਂ ਕਰਨ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕਮਿਸ਼ਨ ਨੇ ਸਾਰੀਆਂ ਪਾਰਟੀਆਂ, ਉਮੀਦਵਾਰਾਂ ਅਤੇ ਚੋਣ ਕੰਮਾਂ ਵਿੱਚ ਲੱਗੇ ਲੋਕਾਂ ਅਤੇ ਮਸ਼ੀਨਰੀ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਚੋਣਾਂ ਨਾਲ ਸਬੰਧਤ ਕੰਮਾਂ ਅਤੇ ਪ੍ਰਚਾਰ ਗਤੀਵਿਧੀਆਂ ਵਿੱਚ ਬੱਚਿਆਂ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰਨ।

ਕਮਿਸ਼ਨ ਨੇ ਇਹ ਵੀ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਪੋਸਟਰ ਅਤੇ ਪੈਂਫਲਿਟ ਵੰਡਣ ਜਾਂ ਨਾਅਰੇ ਲਗਾਉਣ ਵਰਗੀਆਂ ਗਤੀਵਿਧੀਆਂ ਅਤੇ ਪ੍ਰਚਾਰ ਦੇ ਕੰਮਾਂ ਵਿੱਚ ਬੱਚਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਨ੍ਹਾਂ ਹਦਾਇਤਾਂ ਵਿੱਚ ਬੱਚੇ ਨੂੰ ਗੋਦੀ ਵਿੱਚ ਬਿਠਾਉਣ, ਬੱਚੇ ਨੂੰ ਗੱਡੀ ਵਿੱਚ ਬਿਠਾ ਕੇ ਜਾਂ ਬੱਚੇ ਨੂੰ ਰੈਲੀਆਂ ਵਿੱਚ ਲਿਜਾਣ ਦੀ ਮਨਾਹੀ ਵੀ ਸ਼ਾਮਲ ਹੈ।

ਚੋਣ ਕਮਿਸ਼ਨ ਨੇ ਆਪਣੇ ਬਿਆਨ ‘ਚ ਕਿਹਾ, ‘ਇਹ ਪਾਬੰਦੀ ਕਿਸੇ ਵੀ ਰੂਪ ‘ਚ ਸਿਆਸੀ ਪ੍ਰਚਾਰ ਲਈ ਬੱਚਿਆਂ ਦੀ ਵਰਤੋਂ ‘ਤੇ ਵੀ ਲਾਗੂ ਹੋਵੇਗੀ, ਜਿਸ ‘ਚ ਕਵਿਤਾ, ਗੀਤ, ਬੋਲੇ ​​ਗਏ ਸ਼ਬਦ, ਸਿਆਸੀ ਪਾਰਟੀ ਜਾਂ ਉਮੀਦਵਾਰ ਦੇ ਚਿੰਨ੍ਹ ਦਾ ਪ੍ਰਦਰਸ਼ਨ ਸ਼ਾਮਲ ਹੈ। ਹਦਾਇਤਾਂ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਅਜਿਹਾ ਕਰਨਾ ਬਿਲਕੁਲ ਵੀ ਮਨਜ਼ੂਰ ਨਹੀਂ ਹੋਵੇਗਾ।

ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਸਿਆਸੀ ਆਗੂ ਦੀ ਨੇੜਤਾ ਵਿੱਚ ਬੱਚੇ ਦੇ ਨਾਲ ਉਸ ਦੇ ਮਾਤਾ-ਪਿਤਾ ਜਾਂ ਸਰਪ੍ਰਸਤ ਦੀ ਮੌਜੂਦਗੀ ਨੂੰ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਨਹੀਂ ਮੰਨਿਆ ਜਾਵੇਗਾ। ਸ਼ਰਤ ਇਹ ਹੈ ਕਿ ਬੱਚਾ ਸਿਆਸੀ ਪਾਰਟੀ ਦੀ ਕਿਸੇ ਵੀ ਚੋਣ ਪ੍ਰਚਾਰ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਚਾਈਲਡ ਲੇਬਰ ਪ੍ਰੋਹਿਬਿਸ਼ਨ ਐਂਡ ਰੈਗੂਲੇਸ਼ਨ ਐਕਟ 1986 ਦੀ ਪਾਲਣਾ ਕਰਨ ਲਈ ਵੀ ਕਿਹਾ ਗਿਆ ਹੈ।