Home Blog Page 1710

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਸਬੰਧੀ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਵੱਡੀ ਸ਼ਮੂਲੀਅਤ ਲਈ ਯਤਨ ਤੇਜ਼

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾ ਰਹੇ ਪੰਥਕ ਪ੍ਰਦਰਸ਼ਨ ਵਿਚ ਸਮੁੱਚੀਆਂ ਜਥੇਬੰਦੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅੱਜ ਇਥੇ ਸੰਤ ਸਮਾਜ ਅਤੇ ਕਾਰਸੇਵਾ ਸੰਪ੍ਰਦਾਵਾਂ ਦੇ ਮੁਖੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ ਗਈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਾਜ਼ਰ ਧਾਰਮਿਕ ਸ਼ਖ਼ਸੀਅਤਾਂ ਨੇ ਦਿੱਲੀ ਵਿਖੇ ਪੰਥਕ ਪ੍ਰਦਰਸ਼ਨ ਮੌਕੇ ਜਿਥੇ ਭਰਵੀਂ ਸ਼ਮੂਲੀਅਤ ਦਾ ਭਰੋਸਾ ਦਿੱਤਾ, ਉਥੇ ਹੀ ਲੰਗਰਾਂ ਦੀਆਂ ਸੇਵਾਵਾਂ ਵੀ ਆਪਣੇ ਜੁੰਮੇ ਲਈਆਂ।

ਵੱਖ-ਵੱਖ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅਤਿ ਅਹਿਮ ਕੌਮੀ ਮਸਲਾ ਹੈ, ਜਿਸ ਦੇ ਹੱਲ ਲਈ ਕਾਰਸੇਵਾ ਸੰਪ੍ਰਦਾਵਾਂ ਭਰਪੂਰ ਯੋਗਦਾਨ ਪਾਉਣਗੀਆਂ। ਬੁਲਾਰਿਆਂ ਨੇ ਕਿਹਾ ਕਿ 20 ਦਸੰਬਰ ਦਾ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਪ੍ਰਦਰਸ਼ਨ ਸਮੁੱਚੀ ਕੌਮ ਦਾ ਸਾਂਝਾ ਪ੍ਰੋਗਰਾਮ ਹੈ ਜਿਸ ਨੂੰ ਸਫ਼ਲ ਬਣਾਉਣ ਲਈ ਮੋਹਰੀ ਭੂਮਿਕਾ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੌਕੇ ਲੰਗਰਾਂ ਅਤੇ ਰਹਿਣ ਸਹਿਣ ਦੇ ਪ੍ਰਬੰਧ ਵੀ ਕਾਰਸੇਵਾ ਸੰਪ੍ਰਦਾਵਾਂ ਵੱਧ ਤੋਂ ਵੱਧ ਕਰਨਗੀਆਂ ਅਤੇ ਇਸ ਦੇ ਨਾਲ ਹੀ ਸੰਗਤ ਦੀ ਵੱਡੀ ਸ਼ਮੂਲੀਅਤ ਲਈ ਵੀ ਯਤਨ ਕੀਤੇ ਜਾਣਗੇ।

ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ 20 ਦਸੰਬਰ ਵਾਲੇ ਕੌਮ ਦੇ ਸਾਂਝੇ ਦਿੱਲੀ ਪ੍ਰਦਰਸ਼ਨ ਸਬੰਧੀ ਹਰ ਧਿਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸਭਨਾਂ ਵੱਲੋਂ ਹੀ ਹਾਂਪੱਖੀ ਹੁੰਗਾਰਾ ਭਰਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਵਿਚ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਵੀ ਸ਼ਿਰਕਤ ਕਰਨਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਬਿਲਕੁਲ ਸ਼ਾਂਤੀਮਈ ਹੋਵੇਗਾ, ਜੋ ਕੇਵਲ ਸ਼੍ਰੋਮਣੀ ਕਮੇਟੀ ਦੇ ਬੈਨਰ ਹੇਠ ਹੀ ਆਯੋਜਤ ਕੀਤਾ ਜਾ ਰਿਹਾ ਹੈ। ਇਸ ਵਿਚ ਸਭ ਨੂੰ ਸਹਿਯੋਗ ਲਈ ਸੱਦਾ ਦਿੱਤਾ ਗਿਆ ਹੈ ਅਤੇ ਵੱਖ-ਵੱਖ ਸੰਪ੍ਰਦਾਵਾਂ ਅਤੇ ਜਥੇਬੰਦੀਆਂ ਨਾਲ ਮੀਟਿੰਗਾਂ ਦੇ ਨਾਲ-ਨਾਲ ਟੈਲੀਫੋਨ ਰਾਹੀਂ ਵੀ ਸੰਪਰਕ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਪੂਰਨ ਕੀਤੀ ਦਸਤਖ਼ਤੀ ਮੁਹਿੰਮ ਦੌਰਾਨ ਭਰੇ ਗਏ 26 ਲੱਖ ਪ੍ਰੋਫਾਰਮੇ ਵੀ ਰਾਸ਼ਟਰਪਤੀ ਭਵਨ ਤੱਕ ਲਿਜਾਏ ਜਾਣਗੇ, ਤਾਂ ਜੋ ਸੰਗਤੀ ਅਵਾਜ਼ ਸਰਕਾਰਾਂ ਤੱਕ ਪੁੱਜ ਸਕੇ। ਉਨ੍ਹਾਂ ਇਸ ਪ੍ਰਦਰਸ਼ਨ ਦੌਰਾਨ ਸਹਿਯੋਗ ਦਾ ਭਰੋਸਾ ਦੇਣ ਵਾਲੀਆਂ ਸਾਰੀਆਂ ਧਿਰਾਂ ਦਾ ਧੰਨਵਾਦ ਕੀਤਾ ਅਤੇ ਜਨਤਕ ਤੌਰ ’ਤੇ ਅਪੀਲ ਕੀਤੀ ਕਿ ਕੌਮੀ ਕਾਰਜ ਵਿਚ ਵੱਧ ਤੋਂ ਵੱਧ ਜਥੇਬੰਦੀਆਂ ਅਤੇ ਸੰਗਤਾਂ ਸ਼ਮੂਲੀਅਤ ਕਰਨ।

ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਦਰਸ਼ਨ ਸਿੰਘ ਬਰਾੜ, ਸ. ਚਰਨਜੀਤ ਸਿੰਘ ਕਾਲੇਵਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਬਾਬਾ ਸੁਖਦੇਵ ਸਿੰਘ ਮੁੱਖ ਬੁਲਾਰਾ ਅਤੇ ਬਾਬਾ ਸਾਹਬ ਸਿੰਘ ਦਮਦਮੀ ਟਕਸਾਲ, ਕਾਰਸੇਵਾ ਵਾਲੇ ਮਹਾਂਪੁਰਖਾਂ ਵਿੱਚੋਂ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਭਿੰਦਾ ਸਿੰਘ, ਬਾਬਾ ਟੇਕ ਸਿੰਘ ਧੰਨੋਲਾ, ਬਾਬਾ ਨਾਰ ਸਿੰਘ ਸਾਧ ਜੀ, ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ, ਬਾਬਾ ਜਸਬੀਰ ਸਿੰਘ ਕਾਰਸੇਵਾ ਤਰਨ ਤਾਰਨ, ਬਾਬਾ ਅਮਰੀਕ ਸਿੰਘ ਪਟਿਆਲਾ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਹਰਜੀਤ ਸਿੰਘ ਫਗਵਾੜੇ ਵਾਲੇ, ਬਾਬਾ ਅਜੈਬ ਸਿੰਘ ਮੱਖਣਵਿੰਡੀ, ਬਾਬਾ ਨਿਰਮਲ ਸਿੰਘ ਮੌ ਸਾਹਿਬ, ਬਾਬਾ ਜੱਗਾ ਸਿੰਘ ਸੇਵਕਪੁਰੀ, ਬਾਬਾ ਪ੍ਰਗਟ ਸਿੰਘ ਸਰਹਾਲੀ ਸਾਹਿਬ, ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ ਸਮੇਤ ਵੱਡੀ ਗਿਣਤੀ ਵਿਚ ਕਾਰਸੇਵਾ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

 

ਕਾਂਗਰਸ ਦੇ ਹਲਕਾ ਇੰਚਾਰਜ ਨੇ ਪਾਰਟੀ ਨੂੰ ਕਿਹਾ ਅਲਵਿਦਾ, BJP ‘ਚ ਹੋਏ ਸ਼ਾਮਲ

0

ਪੰਜਾਬ ਦੇ ਕਾਂਗਰਸੀ ਆਗੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਆਤਮਾ ਨਗਰ ਲੁਧਿਆਣਾ ਤੋਂ ਸਿਮਰਜੀਤ ਸਿੰਘ ਬੈਂਸ ਖਿਲਾਫ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਦਾ ਕਾਰਨ ਪਾਰਟੀ ਦੀ ਲੀਡਰਸ਼ਿਪ ਨਾਲ ਨਰਾਜ਼ਗੀ ਦੱਸਿਆ ਜਾ ਰਿਹਾ ਹੈ। ਕਮਲਜੀਤ ਕੜਵਾਲ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

 

ਪਿਛਲੇ 25 ਸਾਲਾਂ ‘ਚ Google ‘ਤੇ ਸਭ ਤੋਂ ਵੱਧ ਸਰਚ ਕੀਤੇ ਜਾਣ ਵਾਲੇ ਕ੍ਰਿਕਟਰ ਬਣੇ ਵਿਰਾਟ ਕੋਹਲੀ

0

ਵਿਰਾਟ ਕੋਹਲੀ ਕ੍ਰਿਕਟ ਦੇ ਮੈਦਾਨ ‘ਤੇ ਕਈ ਰਿਕਾਰਡ ਬਣਾਉਂਦੇ ਹਨ ਤੇ ਤੋੜਦੇ ਹਨ ਤਾਂ ਉੱਥੇ ਹੀ ਕ੍ਰਿਕਟ ਦੇ ਮੈਦਾਨ ਦੇ ਬਾਹਰ ਵੀ ਕੁਝ ਅਜਿਹੇ ਰਿਕਾਰਡ ਬਣਾ ਰਹੇ ਹਨ ਜੋ ਦੁਨੀਆ ਨੂੰ ਹੈਰਾਨ ਕਰ ਰਿਹਾ ਹੈ। ਦਰਅਸਲ ਹੁਣ ਕੋਹਲੀ ਪਿਛਲੇ 25 ਸਾਲਾਂ ਵਿੱਚ Google ‘ਤੇ ਸਭ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੇ ਕ੍ਰਿਕਟਰ ਬਣ ਗਏ ਹਨ।

ਗੂਗਲ ਨੇ ਪਿਛਲੇ 25 ਸਾਲਾਂ ਵਿੱਚ ਸਭ ਤੋਂ ਜ਼ਿਆਦਾ ਸਰਚ ਕੀਕੀ ਹੋਇਆ ਹੈ, ਉਸਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿੱਚ ਵਿਰਾਟ ਕੋਹਲੀ ਦਾ ਨਾਮ ਕ੍ਰਿਕਟਰ ਦੇ ਤੌਰ ‘ਤੇ ਸਭ ਤੋਂ ਜ਼ਿਆਦਾ ਸਰਚ ਕੀਤਾ ਗਿਆ ਹੈ। ਕੋਹਲੀ ਨੂੰ ਗੂਗਲ ਨੇ ਸਚਿਨ ਤੇਂਦੁਲਕਰ, ਲਾਰਾ ਤੇ ਦੂਜੇ ਕ੍ਰਿਕਟਰਾਂ ਤੋਂ ਜ਼ਿਆਦਾ ਸਰਚ ਕੀਤੇ ਜਾਣ ਵਾਲੇ ਕ੍ਰਿਕਟਰ ਦੇ ਤੌਰ ‘ਤੇ ਦਿਖਾਇਆ ਹੈ।

ਦੱਸ ਦੇਈਏ ਕਿ ਇਸ ਸਮੇਂ ਕੋਹਲੀ ਬ੍ਰੇਕ ‘ਤੇ ਹਨ। ਕੋਹਲੀ ਦੱਖਣੀ ਅਫਰੀਕਾ ਦੇ ਖਿਲਾਫ਼ ਟੈਸਟ ਸੀਰੀਜ਼ ਵਿੱਚ ਵਾਪਸੀ ਕਰਨਗੇ। ਦੱਖਣੀ ਅਫਰੀਕਾ ਦੇ ਦੌਰੇ ‘ਤੇ ਭਾਰਤੀ ਟੀਮ ਨੂੰ 2 ਟੈਸਟ ਮੈਚ ਖੇਡਣੇ ਹਨ। ਦਰਅਸਲ ਇਸ ਸਮੇਂ ਭਾਰਤੀ ਟੀਮ ਦੱਖਣੀ ਅਫਰੀਕਾ ਦੇ ਦੌਰੇ ‘ਤੇ ਹਨ। ਜਿੱਥੇ ਭਾਰਤੀ ਟੀਮ 3 ਵਨਡੇ ਤੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡ ਰਹੀ ਹੈ। ਇਨ੍ਹਾਂ ਦੋ ਸੀਰੀਜ਼ਾਂ ਤੋਂ ਬਾਅਦ ਭਾਰਤੀ ਟੀਮ ਟੈਸਟ ਸੀਰੀਜ਼ ਖੇਡੇਗੀ।

ਦੱਸ ਦੇਈਏ ਕਿ ਇਸ ਤੋਂ ਇਲਾਵਾ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਵਿੱਚ ਅਜਿਹੇ ਕਈ ਰਿਕਾਰਡ ਹਨ, ਜਿਨ੍ਹਾਂ ਨੂੰ ਅੱਜ ਤੱਕ ਕੋਈ ਆਪਣੇ ਨਾਮ ਨਹੀਂ ਕਰ ਸਕਿਆ ਹੈ ਤੇ ਉਨ੍ਹਾਂ ‘ਤੇ ਸਿਰਫ਼ ਕਿੰਗ ਕੋਹਲੀ ਦਾ ਨਾਮ ਹੈ। ਹਾਲ ਹੀ ਵਿੱਚ ਖਤਮ ਹੋਏ ਵਿਸ਼ਵ ਕੱਪ ਵਿੱਚ ਕੋਹਲੀ ਸਭ ਤੋਂ ਜ਼ਿਆਦਾ 765 ਦੌੜਾਂ ਬਣਾਉਣ ਵਾਲੇ ਖਿਡਾਰੀ ਬਣੇ। ਵਿਰਾਟ ਨੇ ਵਿਸ਼ਵ ਕੱਪ ਦੇ ਇੱਕ ਸੀਜ਼ਨ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਦੇ ਨਾਲ-ਨਾਲ ਸਚਿਨ ਤੇਂਦੁਲਕਰ ਦੇ ਰਿਕਾਰਡ ਨੂੰ ਵੀ ਪਿੱਛੇ ਛੱਡ ਦਿੱਤਾ।

ਇਸ ਦੌਰਾਨ ਵਿਰਾਟ ਨੇ 3 ਸੈਂਕੜੇ ਅਤੇ 6 ਅਰਧ ਸੈਂਕੜੇ ਲਗਾਏ, ਜਦਕਿ ਉਨ੍ਹਾਂ ਦੀ ਔਸਤ 95.62 ਰਹੀ । ਇਸੇ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਵਿਰਾਟ ਕੋਹਲੀ ਨੇ 49 ਸੈਂਕੜਿਆਂ ਨਾਲ ਵਨਡੇ ਫਾਰਮੈਟ ਵਿੱਚ ਸਭ ਤੋਂ ਵੱਧ ਸੈਂਕੜੇ ਲਗਾਉਣ ਦੇ ਸਚਿਨ ਦੇ ਰਿਕਾਰਡ ਨੂੰ ਤੋੜਿਆ ਅਤੇ 50 ਵਨਡੇ ਸੈਂਕੜੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਬਣ ਗਏ।

ਦੁਨੀਆ ਦੀ ਦੂਜੀ ਸਭ ਤੋਂ ਬਜ਼ੁਰਗ ਔਰਤ ਨੇ 116 ਸਾਲਾਂ ਦੀ ਉਮਰ ‘ਚ ਲਏ ਆਖ਼ਰੀ ਸਾਹ

0

ਦੁਨੀਆ ਦੀ ਦੂਜੀ ਸਭ ਤੋਂ ਬਜ਼ੁਰਗ ਔਰਤ ਅਤੇ ਜਾਪਾਨ ਦੀ ਪਹਿਲੀ ਸਭ ਤੋਂ ਬਜ਼ੁਰਗ ਔਰਤ ਫੂਸਾ ਤਤਸੁਮੀ ਦੀ 116 ਸਾਲ ਦੀ ਉਮਰ ਵਿੱਚ ਕਾਸ਼ੀਵਾੜਾ ਦੇ ਇੱਕ ਮੈਡੀਕਲ ਸੈਂਟਰ ਵਿੱਚ ਦਿਹਾਂਤ ਹੋ ਗਿਆ।

12 ਦਸੰਬਰ ਮੰਗਲਵਾਰ ਨੂੰ ਆਪਣਾ ਮਨਪਸੰਦ ਭੋਜਨ ਬੀਨ ਪੇਸਟ ਜੈਲੀ ਖਾਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਦਾ ਕਾਰਨ ਬੁਢਾਪਾ ਦੱਸਿਆ ਜਾ ਰਿਹਾ ਹੈ।

ਪਿਛਲੇ ਸਾਲ 119 ਸਾਲਾ ਕੇਨ ਤਨਾਕਾ ਦੀ ਮੌਤ ਤੋਂ ਬਾਅਦ ਤਤਸੁਮੀ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਵਿਅਕਤੀ ਦੱਸਿਆ ਗਿਆ ਸੀ। ਗਿਨੀਜ਼ ਵਰਲਡ ਰਿਕਾਰਡ ਨੇ ਪਿਛਲੇ ਸਾਲ ਅਪ੍ਰੈਲ ‘ਚ ਤਨਾਕਾ ਨੂੰ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਦਾ ਦਰਜਾ ਦਿੱਤਾ ਸੀ।

 

ਜਲੰਧਰ ‘ਚ ਕਰਜ਼ੇ ਤੋਂ ਪ੍ਰੇਸ਼ਾਨ ਮਹਿਲਾ ਨੇ ਆਪਣੀ ਜੀਵਨਲੀਲਾ ਕੀਤੀ ਸਮਾਪਤ

0

ਪੰਜਾਬ ਦੇ ਜਲੰਧਰ ਛਾਉਣੀ ਦੇ ਆਰਮੀ ਇਨਕਲੇਵ ਫੇਜ਼-1 ਵਿੱਚ ਦੋ ਬੱਚਿਆਂ ਦੀ ਮਾਂ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 40 ਸਾਲਾ ਪਰਮਜੀਤ ਕੌਰ ਪਤਨੀ ਅਮਿਤ ਕੁਮਾਰ ਵਜੋਂ ਹੋਈ ਹੈ। ਅੱਜ ਪਰਮਜੀਤ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਕਿਸੇ ‘ਤੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਹੈ ਜਿਸ ਕਾਰਨ ਫਿਲਹਾਲ ਪੁਲਿਸ ਨੇ CRPC 174 ਤਹਿਤ ਕਾਰਵਾਈ ਕੀਤੀ ਹੈ।

ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਜਲੰਧਰ ਛਾਉਣੀ ਦੇ ਰਹਿਣ ਵਾਲੇ ਅਮਿਤ ਕੁਮਾਰ ਨਾਲ ਹੋਇਆ ਸੀ। ਜਿਸ ਤੋਂ ਉਸ ਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 15 ਸਾਲ ਅਤੇ ਦੂਜੇ ਦੀ 10 ਸਾਲ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਆਮ ਆਦਮੀ ਕਲੀਨਿਕ ਵਿੱਚ ਕੰਮ ਕਰਦੀ ਸੀ।

ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਦਾ ਪਤੀ ਅਮਿਤ ਕੁਮਾਰ ਪਿੰਡ ਵਿੱਚ ਹੀ ਕਲੀਨਿਕ ਚਲਾਉਂਦਾ ਸੀ। ਪਰਮਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਅੱਜ ਪੋਸਟਮਾਰਟਮ ਤੋਂ ਬਾਅਦ ਪੁਲਿਸ ਲਾਸ਼ ਪਰਿਵਾਰ ਨੂੰ ਸੌਂਪ ਦੇਵੇਗੀ। ਜਿਸ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਥਾਣਾ ਸਦਰ ਦੇ SHO ਭਰਤ ਮਸੀਹ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਦੇਖਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਨਾ ਹੀ ਪਰਿਵਾਰ ਨੇ ਕਿਸੇ ‘ਤੇ ਕੋਈ ਸ਼ੱਕ ਜਤਾਇਆ ਹੈ। ਇਸ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਵਿੱਚ ਸਿਰਫ਼ ਇੱਕ ਡੀਡੀਆਰ ਰਿਪੋਰਟ ਦਰਜ ਕੀਤੀ ਗਈ ਹੈ।

ਸਿੱਖ ਭਾਈਚਾਰੇ ਨਾਲ ਜੁੜੀ ਵੱਡੀ ਖ਼ਬਰ! ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਨੂੰ ਮਿਲੀ ਮਨਜ਼ੂਰੀ

0

ਜੰਮੂ ਕਸ਼ਮੀਰ ਵਿਚ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਇਥੇ ਅਨੰਦ ਮੈਰਿਜ ਐਕਟ ਲਾਗੂ ਕਰ ਦਿੱਤਾ ਹੈ। ਹੁਣ ਸਿੱਖ ਭਾਈਚਾਰੇ ’ਚ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਹੋਵੇਗੀ।

5 ਅਗਸਤ, 2019 ਨੂੰ ਧਾਰਾ 370 ਖ਼ਤਮ ਹੋਣ ਤੋਂ ਬਾਅਦ ਕੇਂਦਰੀ ਕਾਨੂੰਨ ਜੰਮੂ-ਕਸ਼ਮੀਰ ’ਚ ਲਾਗੂ ਹੋ ਗਏ। ਇਸ ਤੋਂ ਬਾਅਦ ਸਿੱਖ ਭਾਈਚਾਰਾ ਮੰਗ ਕਰ ਰਿਹਾ ਸੀ ਕਿ ਜੰਮੂ ਕਸ਼ਮੀਰ ’ਚ ਵੀ ਅਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ।

ਉਪ ਰਾਜਪਾਲ ਮਨੋਜ ਸਿਨਹਾ ਨੇ ਜੰਮੂ ਕਸ਼ਮੀਰ ਅਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ 2023 ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਸਬੰਧੀ ਸੂਬਾ ਸਰਕਾਰ ਦੇ ਕਾਨੂੰਨ, ਨਿਆਂ ਤੇ ਸੰਸਦੀ ਮਾਮਲਿਆਂ ਦੇ ਵਿਭਾਗ ਨੇ ਹੁਕਮ ਵੀ ਜਾਰੀ ਕਰ ਦਿੱਤਾ ਹੈ। ਅਨੰਦ ਮੈਰਿਜ ਐਕਟ ਤਹਿਤ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਬੰਧਤ ਤਹਿਸੀਲਦਾਰ ਇਸ ਦੇ ਰਜਿਸਟਰਾਰ ਹੋਣਗੇ।

CM ਮਾਨ ਨੇ ਅਚਾਨਕ ਸਰਕਾਰੀ ਸਕੂਲ ਦਾ ਕੀਤਾ ਦੌਰਾ

0

ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਪੰਜਾਬ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲ ਸਟਾਫ ਨਾਲ ਗੱਲਬਾਤ ਕੀਤੀ । ਮੁੱਖ ਮੰਤਰੀ ਭਗਵੰਤ ਮਾਨ ਨੇ ਸਟਾਫ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਕਮੀਆਂ ਦੇਖਣ ਆਇਆ ਹਾਂ ਤਾਂ ਜੋ ਕਮੀਆਂ ਨੂੰ ਦੂਰ ਕੀਤਾ ਜਾ ਸਕੇ।

https://www.facebook.com/onair13media/videos/265513049870208

ਵਿਜੀਲੈਂਸ ਬਿਊਰੋ ਨੇ D-Pharmacy ਦੇ ਫਰਜ਼ੀ ਸਰਟੀਫਿਕੇਟਾਂ ਨਾਲ ਦੁਕਾਨਾਂ ਚਲਾ ਰਹੇ 9 ਕੈਮਿਸਟ ਕੀਤੇ ਕਾਬੂ

0

ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਡੀ ਫਾਰਮੇਸੀ ਘਪਲੇ ਵਿੱਚ ਨੌਂ ਕੈਮਿਸਟਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕੈਮਿਸਟ ਧੋਖੇ ਨਾਲ ਹਾਸਲ ਕੀਤੇ ਡੀ ਫਾਰਮੇਸੀ ਸਰਟੀਫਿਕੇਟਾਂ ਦੀ ਮਦਦ ਨਾਲ ਸਾਲਾਂ ਤੋਂ ਦਵਾਈਆਂ ਵੇਚ ਰਹੇ ਸਨ। ਇਹ ਸਰਟੀਫਿਕੇਟ ਛੇ ਸੰਸਥਾਵਾਂ ਤੋਂ ਪ੍ਰਾਪਤ ਕੀਤੇ ਗਏ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ 2005 ਤੋਂ 2022 ਤੱਕ 17 ਸਾਲਾਂ ਵਿੱਚ ਮਿਲੀਭੁਗਤ ਨਾਲ 143 ਵਿਦਿਆਰਥੀਆਂ ਨੂੰ ਫਰਜ਼ੀ ਸਰਟੀਫਿਕੇਟ ਜਾਰੀ ਕੀਤੇ ਗਏ।

ਦੋਸ਼ੀਆਂ ਨੇ ਧੋਖੇ ਨਾਲ ਪੰਜਾਬ ਸਟੇਟ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਵਿੱਚ ਦਾਖਲਾ ਵੀ ਫਰਜ਼ੀ ਤਰੀਕੇ ਨਾਲ ਲਿਆ। ਵਿਜੀਲੈਂਸ ਨੇ ਮਾਮਲੇ ਵਿੱਚ ਸਾਰੇ ਦੋਸ਼ੀਆਂ ਨੂੰ ਨਾਮਜ਼ਦ ਕਰ ਲਿਆ ਹੈ ਅਤੇ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ‘ਚ ਹੁਣ ਤੱਕ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।

ਇਸ ਦੇ ਨਾਲ ਹੀ ਸੂਬੇ ਦੇ ਕਈ ਕਾਲਜਾਂ ਦੇ ਪ੍ਰਬੰਧਕ, ਜਾਅਲੀ ਸਰਟੀਫਿਕੇਟ ਹਾਸਲ ਕਰਨ ਵਾਲੇ ਅਤੇ ਸਰਕਾਰੀ ਅਮਲਾ ਸਰਕਾਰ ਦੇ ਨਿਸ਼ਾਨੇ ‘ਤੇ ਹੈ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਪ੍ਰਾਈਵੇਟ ਅਦਾਰਿਆਂ ਨੇ ਅਜਿਹਾ ਕਰਕੇ ਲੱਖਾਂ ਰੁਪਏ ਕਮਾ ਲਏ ਹਨ। ਡੀ-ਫਾਰਮੇਸੀ ਦੇ ਜਾਅਲੀ ਸਰਟੀਫਿਕੇਟ 2 ਤੋਂ 4 ਲੱਖ ਰੁਪਏ ਵਿੱਚ ਵੇਚੇ ਗਏ ਹਨ।

ਵਿਜੀਲੈਂਸ ਮੁਤਾਬਕ ਫੜੇ ਗਏ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਪ੍ਰਾਈਵੇਟ ਫਾਰਮੇਸੀ ਕਾਲਜਾਂ ਤੋਂ ਡੀ-ਫਾਰਮੇਸੀ ਦੇ ਸਰਟੀਫਿਕੇਟ ਹਾਸਲ ਕੀਤੇ ਸਨ, ਜਿਨ੍ਹਾਂ ਕਾਲਜਾਂ ਤੋਂ ਮੁਲਜ਼ਮਾਂ ਨੇ ਸਰਟੀਫਿਕੇਟ ਹਾਸਲ ਕੀਤੇ ਸਨ, ਉਨ੍ਹਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ ਜ਼ਿਲ੍ਹਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ ਲਹਿਰਾਗਾਗਾ ਜ਼ਿਲ੍ਹਾ ਸੰਗਰੂਰ, ਓਮਕਾਰ ਕਾਲਜ ਆਫ਼ ਫਾਰਮੇਸੀ ਤਹਿਸੀਲ ਸੁਨਾਮ ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ ਕਾਲਜ ਆਫ਼ ਫਾਰਮੇਸੀ ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ਼ ਫਾਰਮੇਸੀ ਜ਼ਿਲ੍ਹਾ ਮੋਗਾ ਸ਼ਾਮਲ ਹਨ।

ਰਾਜ ਦੀਆਂ ਪ੍ਰਾਈਵੇਟ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਅਦਾਰਿਆਂ ਨੇ ਪੰਜਾਬ ਰਾਜ ਫਾਰਮੇਸੀ ਕੌਂਸਲ ਪੀਐਸਪੀਸੀ ਦੇ ਦੋ ਸਾਬਕਾ ਰਜਿਸਟਰਾਰ ਪ੍ਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ ਅਤੇ ਮੌਜੂਦਾ ਸੁਪਰਡੈਂਟ ਅਕਾਊਂਟੈਂਟ ਅਸ਼ੋਕ ਕੁਮਾਰ ਨਾਲ ਹੱਥ ਮਿਲਾਇਆ ਸੀ।

ਉਸ ਨੇ ਮਾਈਗ੍ਰੇਸ਼ਨ ਸਰਟੀਫਿਕੇਟ ਲਏ ਬਿਨਾਂ ਰਿਸ਼ਵਤ ਲੈ ਕੇ ਦੂਜੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕਰਵਾਇਆ ਸੀ। ਇਸ ਤੋਂ ਇਲਾਵਾ ਕਈ ਵਿਦਿਆਰਥੀ ਪ੍ਰਾਈਵੇਟ ਤੌਰ ‘ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟਰੀਮ ਵਿਚ 12ਵੀਂ ਦੀ ਯੋਗਤਾ ਰਾਹੀਂ ਡੀ ਫਾਰਮੇਸੀ ਵਿਚ ਦਾਖਲਾ ਲੈਂਦੇ ਹਨ, ਜਦਕਿ ਇਹ ਯੋਗਤਾ ਸਾਇੰਸ ਪ੍ਰੈਕਟੀਕਲ ਦੇ ਨਾਲ-ਨਾਲ ਰੈਗੂਲਰ ਕਾਲਜਾਂ ਵਿਚ ਕੀਤੀ ਜਾਂਦੀ ਹੈ।

ਵਿਜੀਲੈਂਸ ਵੱਲੋਂ ਕਾਬੂ ਕੀਤੇ ਗਏ ਦੋਸ਼ੀਆਂ ਵਿੱਚ ਉਮੇਸ਼ ਕੁਮਾਰ ਵਾਸੀ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਕੌਮੀ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੀ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਛਪਾਰ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ ਲੁਧਿਆਣਾ ਸ਼ਹਿਰ ਫੜੇ ਗਏ ਹਨ।

ਰਾਮ ਰਹੀਮ ਦੀ ਫਰਲੋ ਹੋਈ ਖ਼ਤਮ, ਵਾਪਸ ਲਿਆਂਦਾ ਜਾ ਸਕਦਾ ਹੈ ਸੁਨਾਰੀਆ ਜੇਲ੍ਹ

0

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫਰਲੋ ਅੱਜ ਪੂਰੀ ਹੋ ਗਈ ਹੈ। ਬਾਗਪਤ ਦੇ ਬਰਨਾਵਾ ਆਸ਼ਰਮ ਤੋਂ ਕਿਸੇ ਵੀ ਸਮੇਂ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸ਼ਿਫਟ ਕੀਤਾ ਜਾ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਦੁਪਹਿਰ ਦੇ ਕਰੀਬ 2 ਵਜੇ ਬਰਨਾਵਾ ਆਸ਼ਰਮ ਤੋਂ ਰਵਾਨਾ ਹੋ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ 21 ਦਿਨਾਂ ਤੋਂ ਰਾਮ ਰਹੀਮ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਹਿ ਰਿਹਾ ਸੀ। ਅਦਾਲਤ ਵੱਲੋਂ ਉਸਦੀ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਸੀ, ਜਿਸਦੇ ਬਾਅਦ ਉਹ ਕੜੀ ਸੁਰੱਖਿਆ ਵਿੱਚ ਆਸ਼ਰਮ ਲਿਆਂਦਾ ਗਿਆ ਸੀ।

ਦੱਸ ਦੇਈਏ ਕਿ ਫਰਲੋ ਮਿਲਣ ਤੋਂ ਬਾਅਦ ਰਾਮ ਰਹੀਮ 8ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਸਤੋਂ ਪਹਿਲਾਂ ਸੱਤ ਵਾਰ ਰਾਮ ਰਹੀਮ ਪੈਰੋਲ ‘ਤੇ ਬਾਹਰ ਆਇਆ ਤੇ ਇੱਕ-ਇੱਕ ਮਹੀਨੇ ਤੱਕ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਰਿਹਾ। ਇਸ ਦੌਰਾਨ ਰਾਮ ਰਹੀਮ ਨੇ ਡੇਰਾ ਪ੍ਰੇਮੀਆਂ ਨਾਲ ਗੱਲਬਾਤ ਕੀਤੀ ਤੇ ਚੋਣਾਂ ਨੂੰ ਲੈ ਕੇ ਬਰਨਾਵਾ ਆਸ਼ਰਮ ਤੋਂ ਵੱਡੇ ਫੈਸਲੇ ਲਏ। ਪਰ ਇਸ ਵਾਰ ਰਾਮ ਰਹੀਮ ਪੈਰੋਲ ਨਹੀਂ ਬਲਕਿ ਫਰਲੋ ‘ਤੇ ਬਾਹਰ ਆਇਆ ਸੀ।

 

ਮੱਧ ਪ੍ਰਦੇਸ਼ ਦੇ ਨਵੇਂ CM ਮੋਹਨ ਯਾਦਵ ਨੇ ਚੁੱਕੀ ਅਹੁਦੇ ਦੀ ਸਹੁੰ

0

ਮੱਧ ਪ੍ਰਦੇਸ਼ ਦੇ ਨਵੇਂ ਮੁੱਖ ਮੰਤਰੀ ਮੋਹਨ ਯਾਦਵ ਨੇ ਅੱਜ ਅਹੁਦੇ ਅਤੇ ਗੁਪਤਾ ਦੀ ਸਹੁੰ ਚੁੱਕੀ। ਇਹ ਸਮਾਰੋਹ ਭੋਪਾਲ ਦੇ ਮੋਤੀ ਲਾਲ ਨਹਿਰੂ ਸਟੇਡੀਅਮ ਵਿੱਚ ਹੋ ਰਿਹਾ ਹੈ। ਜਗਦੀਸ਼ ਦੇਵੜਾ ਅਤੇ ਰਾਜੇਂਦਰ ਸ਼ੁਕਲਾ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਰਹੇ ਹਨ।

ਰਾਜਪਾਲ ਮੰਗੂਭਾਈ ਪਟੇਲ ਉਨ੍ਹਾਂ ਨੂੰ ਸਹੁੰ ਚੁਕਾਉਣਗੇ। ਫਿਲਹਾਲ ਕੋਈ ਹੋਰ ਵਿਧਾਇਕ ਮੰਤਰੀ ਵਜੋਂ ਸਹੁੰ ਨਹੀਂ ਚੁੱਕੇਗਾ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ 11 ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ।