Home Blog Page 1714

ਪੰਜਾਬ ‘ਚ ਜਨਵਰੀ ‘ਚ ਹੋ ਸਕਦੀਆਂ ਹਨ ਪੰਚਾਇਤੀ ਚੋਣਾਂ

0

ਪੰਜਾਬ ਸਰਕਾਰ ਜਨਵਰੀ 2024 ਵਿੱਚ ਪੰਚਾਇਤੀ ਚੋਣਾਂ ਕਰਵਾ ਸਕਦੀ ਹੈ। ਪੰਜਾਬ ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਸਾਰੇ ਡੀਸੀ ਦਫ਼ਤਰਾਂ ਨੂੰ ਨੋਟੀਫਿਕੇਸ਼ਨ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਗਸਤ ਮਹੀਨੇ ਵਿੱਚ ਹੋਣ ਵਾਲੀਆਂ ਪਿੰਡ-ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ ਵਿੱਚ ਸਰਕਾਰ ਨੇ 6 ਮਹੀਨੇ ਪਹਿਲਾਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਹੈ।
ਪੰਜਾਬ ਚੋਣ ਕਮਿਸ਼ਨ ਵੱਲੋਂ ਡੀਸੀ ਦਫ਼ਤਰਾਂ ਨੂੰ ਭੇਜੇ ਨੋਟੀਫਿਕੇਸ਼ਨ ਅਨੁਸਾਰ ਅੰਤਿਮ ਵੋਟਰ ਸੂਚੀ 7 ਜਨਵਰੀ ਤੱਕ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਸੂਬੇ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ 11 ਦਸੰਬਰ ਤੋਂ 18 ਦਸੰਬਰ ਤੱਕ ਵੋਟਰ ਸੂਚੀਆਂ ਤਿਆਰ ਕਰਨ ਲਈ ਕਿਹਾ ਗਿਆ ਹੈ। ਨਵੇਂ ਨੋਟੀਫਿਕੇਸ਼ਨ ਅਨੁਸਾਰ ਵੋਟਰ ਸੂਚੀਆਂ ਦਾ ਡਰਾਫਟ ਨੋਟੀਫਿਕੇਸ਼ਨ 20 ਦਸੰਬਰ ਤੱਕ ਤਿਆਰ ਕੀਤਾ ਜਾਣਾ ਹੈ। ਇਸੇ ਤਰ੍ਹਾਂ ਡਰਾਫਟ ਨੋਟੀਫਿਕੇਸ਼ਨ ਵਿੱਚ 5 ਜਨਵਰੀ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਲਈ ਕਿਹਾ ਗਿਆ ਹੈ।

ਅੰਤਿਮ ਵੋਟਰ ਸੂਚੀ 7 ਜਨਵਰੀ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤਰ੍ਹਾਂ ਪੰਜਾਬ ਵਿੱਚ ਜਨਵਰੀ ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ ਕੁੱਲ ਪੰਚਾਇਤਾਂ ਦੀ ਗਿਣਤੀ 13,268 ਹੈ, ਜਿਨ੍ਹਾਂ ਵਿੱਚ ਚੋਣਾਂ ਹੋਣੀਆਂ ਹਨ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਅਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲ ਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿਚ ਦੇਰੀ ਨਹੀਂ ਕਰਨਾ ਚਾਹੁੰਦੀ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿਚ ਹੀ ਕਰਵਾਈਆਂ ਜਾ ਸਕਦੀਆਂ ਹਨ।

ਜੰਮੂ-ਕਸ਼ਮੀਰ ‘ਚੋਂ ਧਾਰਾ 370 ਹਟਾਉਣ ਦਾ ਫੈਸਲਾ ਰਹੇਗਾ ਬਰਕਰਾਰ

0

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦਾ ਫੈਸਲਾ ਬਰਕਰਾਰ ਰਹੇਗਾ। CJI ਚੰਦਰਚੂੜ ਨੇ ਪੰਜ ਜੱਜਾਂ ਦੇ ਬੈਂਚ ਦਾ ਫੈਸਲਾ ਪੜ੍ਹਦੇ ਹੋਏ ਕਿਹਾ ਕਿ ਧਾਰਾ 370 ਅਸਥਾਈ ਸੀ। ਇਸ ਨੂੰ ਨਿਸ਼ਚਿਤ ਸਮੇਂ ਲਈ ਲਿਆਂਦਾ ਗਿਆ ਸੀ। ਕੇਂਦਰ ਵੱਲੋਂ ਲਏ ਹਰ ਫੈਸਲੇ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।

ਸੀਜੇਆਈ ਨੇ ਕਿਹਾ ਕਿ ਜੇਕਰ ਕੇਂਦਰ ਦੇ ਫੈਸਲੇ ਨਾਲ ਕਿਸੇ ਕਿਸਮ ਦੀ ਮੁਸ਼ਕਲ ਆ ਰਹੀ ਹੈ ਤਾਂ ਹੀ ਇਸ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਅਦਾਲਤ ਨੇ ਕਿਹਾ ਕਿ ਧਾਰਾ 356 ਤੋਂ ਬਾਅਦ ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਕੇਂਦਰ ਸੰਸਦ ਰਾਹੀਂ ਹੀ ਕਾਨੂੰਨ ਬਣਾ ਸਕਦਾ ਹੈ। ਸੀਜੇਆਈ ਨੇ ਇਹ ਵੀ ਕਿਹਾ ਕਿ ਇਸ ਫੈਸਲੇ ਵਿੱਚ 3 ਜੱਜਾਂ ਦੇ ਫੈਸਲੇ ਸ਼ਾਮਲ ਹਨ। ਇੱਕ ਫੈਸਲਾ ਮੇਰਾ ਹੈ, ਜਸਟਿਸ ਗਵਈ ਅਤੇ ਜਸਟਿਸ ਸੂਰਿਆ ਕਾਂਤ। ਦੂਜਾ ਫੈਸਲਾ ਜਸਟਿਸ ਕੌਲ ਦਾ ਹੈ। ਜਸਟਿਸ ਖੰਨਾ ਦੋਵਾਂ ਫੈਸਲਿਆਂ ਨਾਲ ਸਹਿਮਤ ਹਨ।

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੇ ਕੀਤੇ ਵੱਡੇ ਪੱਧਰ ‘ਤੇ ਤਬਾਦਲੇ

0

ਪੰਜਾਬ ਸਰਕਾਰ ਵੱਲੋਂ 3 IAS ਸਮੇਤ 48 PCS ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ।

ਇਟਲੀ ‘ਚ 2 ਟ੍ਰੇਨਾਂ ਦੀ ਆਪਸ ‘ਚ ਹੋਈ ਟੱਕਰ, 17 ਲੋਕ ਹੋਏ ਜ਼ਖ਼ਮੀ

0

ਉੱਤਰੀ ਇਟਲੀ ਵਿਚ ਰਾਵੇਨਾ ਇਲਾਕੇ ਦੇ ਫਾਏਂਸਾ ਨੇੜੇ ਦੋ ਰੇਲ ਗੱਡੀਆਂ ਦਾ ਆਹਮੇ ਸਾਹਮਣੇ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਟਲੀ ਦੇ ਬਲੋਨੀਆ ਰਿਮਨੀ ਵਾਲੀ ਰੇਲਵੇ ਲਾਈਨ ‘ਤੇ ਦੋ ਰੇਲ ਗੱਡੀਆਂ ਇੱਕ ਇੰਟਰਸਿਟੀ ਤੇ ਇੱਕ ਖੇਤਰੀ ਰੇਲਗੱਡੀ ਦੀ ਆਹਮੋ ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਵੱਡਾ ਹਾਦਸਾ ਹੁੰਦੇ ਹੁੰਦੇ ਬਚਿਆ ਹੈ ਕਿਉਂਕਿ ਰੇਲ ਗੱਡੀਆਂ ਦੀ ਰਫ਼ਤਾਰ ਜ਼ਿਆਦਾ ਤੇਜ ਨਹੀ ਸੀ।

ਜਦਕਿ ਇਸ ਹਾਦਸੇ ਵਿੱਚ 17 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ 10 ਦਸੰਬਰ ਰਾਤ 8:20 ਦਾ ਹੈ। ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਚੱਲ ਰਹੀ ਹੈ। ਜ਼ਖਮੀ ਮੁਸਾਫਿਰਾਂ ਵਿੱਚ ਕੋਈ ਵੀ ਗੰਭੀਰ ਜ਼ਖਮੀ ਨਾ ਹੋਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਰਾਹਤ ਕਰਮਚਾਰੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਕਾਰਜਾਂ ਵਿੱਚ ਰੁੱਝ ਗਏ ਤੇ ਮਿੰਟੋ ਮਿੰਟੀ ਜ਼ਖਮੀਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ।

ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ, 2 ਵਿਅਕਤੀਆਂ ਦੀ ਹੋਈ ਮੌ.ਤ

0

ਨੈਸ਼ਨਲ ਹਾਈਵੇ ’ਤੇ ਸ਼ਾਹੀ ਪੈਟਰੋਲ ਪੰਪ ਨੇੜੇ ਅੱਜ ਦੁਪਹਿਰ 12 ਵਜੇ ਤੇਜ਼ ਰਫ਼ਤਾਰ ਇਨੋਵਾ ਕਾਰ ਤੇ ਐਕਟਿਵਾ ਸਕੂਟਰੀ ’ਚ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਭੈਣੀ ਮੀਲਮਾ ਗੁਰਦਾਸਪੁਰ ਤੇ ਇਸ ਦੇ ਨਾਲ ਪ੍ਰੇਮ ਸਿੰਘ ਪੁੱਤਰ ਸਰਦਾਰ ਵਾਸੀ ਸੈਦੋਵਾਲ ਖੁਰਦ ਜ਼ਿਲ੍ਹਾ ਗੁਰਦਾਸਪੁਰ ਜੋ ਐਕਟਿਵਾ ਨੰਬਰ ਪੀਬੀ 06 ਬੀਈ 7054 ’ਤੇ ਸਵਾਰ ਸਨ।

ਸ਼ਾਹੀ ਪੈਟਰੋਲ ਪੰਪ ਤੋਂ ਤੇਲ ਪਵਾਉਣ ਤੋਂ ਬਾਅਦ ਜਦੋਂ ਨੈਸ਼ਨਲ ਹਾਈਵੇ ‘ਤੇ ਮੁਕੇਰੀਆਂ ਨੂੰ ਜਾਣ ਲਈ ਚੜ੍ਹੇ ਤਾਂ ਪਿੱਛੋਂ ਤੇਜ਼ ਰਫ਼ਤਾਰ ਆ ਰਹੀ ਇਨੋਵਾ ਗੱਡੀ ਪੀਬੀ 01 ਸੀ 3377 ਰੰਗ ਚਿੱਟਾ, ਜਿਸ ਨੂੰ ਬਲਵੀਰ ਸਿੰਘ ਬੱਲੂ ਪੁੱਤਰ ਸੁਰਜੀਤ ਸਿੰਘ ਵਾਸੀ ਝਿੰਗੜ ਚਲਾ ਰਿਹਾ ਸੀ, ਨਾਲ ਭਿਆਨਕ ਟੱਕਰ ਹੋ ਗਈ।

ਜਿਸ ਕਾਰਨ ਐਕਟਿਵਾ ਸਵਾਰ ਦੋਵਾਂ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਇਨੋਵਾ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਲਾਸ਼ਾਂ ਨੂੰ ਸਿਵਲ ਹਸਪਤਾਲ ਦਸੂਹਾ ਦੇ ਮੁਰਦਾਘਰ ਵਿਖੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਵਾਰਿਸਾਂ ਦੇ ਬਿਆਨਾਂ ਦੇ ਆਧਾਰ ’ਤੇ ਗੱਡੀ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

PGI ‘ਚ ਮਹਿਲਾ ਨੂੰ ਜ਼.ਹਿਰੀਲਾ ਟੀਕਾ ਲਗਾਉਣ ਦਾ ਮਾਮਲਾ, ਮਹਿਲਾ ਨੇ ਤੋੜਿਆ ਦਮ

0

ਚੰਡੀਗੜ੍ਹ PGI ਵਿੱਚ ਜ਼ਹਿਰੀਲਾ ਟੀਕਾ ਲੱਗਣ ਤੋਂ 27 ਦਿਨ ਬਾਅਦ ਬੀਤੀ ਸ਼ਾਮ ਔਰਤ ਦੀ ਮੌਤ ਹੋ ਗਈ। ਲਵ ਮੈਰਿਜ ਕਾਰਨ ਹਰਪ੍ਰੀਤ ਕੌਰ ਨੂੰ ਉਸ ਦੇ ਭਰਾ ਜਸਮੀਤ ਸਿੰਘ ਨੇ ਜ਼ਹਿਰੀਲਾ ਟੀਕਾ ਲਗਵਾਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਮਾਮੇ ਦੀ ਲੜਕੀ ਦੇ ਪਤੀ ਬੂਟਾ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ। ਇਹ ਮਾਮਲਾ ਵਿਆਹ ਤੋਂ ਬਾਅਦ ਕਤਲ ਦਾ ਸੀ। ਪੁਲਿਸ ਇਸ ਮੁੱਦੇ ‘ਤੇ ਜਾਂਚ ਕਰ ਰਹੀ ਸੀ। ਹੁਣ ਹਰਪ੍ਰੀਤ ਕੌਰ ਦੀ ਮੌਤ ਤੋਂ ਬਾਅਦ ਪੁਲਿਸ ਨੇ ਇਸ ‘ਚ ਕਤਲ ਦਾ ਮਾਮਲਾ ਵੀ ਦਰਜ ਕਰ ਲਿਆ ਹੈ।

ਸਾਜ਼ਿਸ਼ ਰਚ ਕੇ ਜਸਮੀਤ ਸਿੰਘ ਅਤੇ ਬੂਟਾ ਸਿੰਘ ਨੇ ਇਸ ਮਾਮਲੇ ਵਿੱਚ ਮਨਦੀਪ ਸਿੰਘ ਨਾਲ ਸੰਪਰਕ ਕੀਤਾ। ਯੋਜਨਾ ਦੇ ਹਿੱਸੇ ਵਜੋਂ, ਮਨਦੀਪ ਸਿੰਘ ਨੇ ਦੇਖਭਾਲ ਕਰਨ ਵਾਲੀ ਲੜਕੀ ਜਸਪ੍ਰੀਤ ਕੌਰ ਨਾਲ ਸੰਪਰਕ ਕੀਤਾ। ਜਸਪ੍ਰੀਤ ਕੌਰ ਨੂੰ ਦੱਸਿਆ ਗਿਆ ਕਿ PGI ਵਿੱਚ ਇੱਕ ਦਿਨ ਲਈ ਕੇਅਰਟੇਕਰ ਦੀ ਲੋੜ ਹੈ। ਉਸ ਨੂੰ ਮਲਟੀਵਿਟਾਮਿਨ ਦਾ ਟੀਕਾ ਦੇਣਾ ਹੈ। ਇਸ ਦੇ ਲਈ ਉਸ ਨੂੰ 3,000 ਰੁਪਏ ਦਿੱਤੇ ਜਾਣਗੇ। ਜਿਸ ਵਿੱਚੋਂ ਮਨਦੀਪ ਨੇ ਉਸ ਨੂੰ 1000 ਰੁਪਏ ਆਨਲਾਈਨ ਟਰਾਂਸਫਰ ਵੀ ਕਰ ਦਿੱਤੇ।

PGI ਵਿਖੇ ਇਲਾਜ ਕਰ ਰਹੇ ਡਾਕਟਰਾਂ ਵੱਲੋਂ ਪੀੜਤਾ ਨੂੰ ਦਵਾਈ ਦੇਣ ਦੇ ਬਾਵਜੂਦ ਕੋਈ ਰਿਸਪੌਂਸ ਨਹੀਂ ਮਿਲ ਰਿਹਾ ਸੀ। ਇਸ ‘ਤੇ ਡਾਕਟਰ ਨੂੰ ਇਹ ਪਤਾ ਲਗਾਉਣਾ ਜ਼ਰੂਰੀ ਸੀ ਕਿ ਔਰਤ ਨੂੰ ਕਿਹੜਾ ਜ਼ਹਿਰੀਲਾ ਟੀਕਾ ਲਗਾਇਆ ਗਿਆ ਹੈ। ਸਭ ਤੋਂ ਪਹਿਲਾਂ ਜਦੋਂ ਪੁਲਿਸ ਨੇ ਉਕਤ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਤਾਂ ਦੋਸ਼ੀਆਂ ਨੇ ਦੱਸਿਆ ਕਿ ਜਸਮੀਤ ਸਿੰਘ ਬੂਟਾ ਸਿੰਘ ਅਤੇ ਮਨਦੀਪ ਸਿੰਘ ਨੇ ਯੂ-ਟਿਊਬ ‘ਤੇ ਦੇਖ ਕੇ ਜ਼ਹਿਰੀਲਾ ਟੀਕਾ ਲਗਾਉਣ ਦਾ ਤਰੀਕਾ ਲੱਭਿਆ।

ਪੁਲਿਸ ਪੁੱਛਗਿੱਛ ‘ਚ ਸਾਹਮਣੇ ਆਇਆ ਕਿ ਉਨ੍ਹਾਂ ਨੇ ਕਾਕਰੋਚ ਮਾਰਨ ਵਾਲੀ ਹਿੱਟ, ਸੈਨੀਟਾਈਜ਼ਰ ਅਤੇ ਪੰਜ ਨੀਂਦ ਦੀਆਂ ਗੋਲੀਆਂ ਦਾ ਮਿਸ਼ਰਣ ਬਣਾ ਕੇ ਇਕ ਟੀਕਾ ਤਿਆਰ ਕੀਤਾ ਸੀ। ਜਸਮੀਤ ਸਿੰਘ ਨੇ 10 ਲੱਖ ਰੁਪਏ ‘ਚ ਸੌਦਾ ਤੈਅ ਕਰਨ ਤੋਂ ਬਾਅਦ ਆਪਣੇ ਜੀਜਾ ਬੂਟਾ ਸਿੰਘ ਨੂੰ 50 ਹਜ਼ਾਰ ਰੁਪਏ ਦਿੱਤੇ ਸਨ। ਬੂਟਾ ਸਿੰਘ ਨੇ ਅੱਗੇ ਇਹ ਪੈਸੇ ਮਨਦੀਪ ਸਿੰਘ ਨੂੰ ਦੇ ਦਿੱਤੇ। ਮਨਦੀਪ ਸਿੰਘ ਨੇ ਇਨ੍ਹਾਂ 50 ਹਜ਼ਾਰਾਂ ਵਿੱਚੋਂ 1 ਹਜ਼ਾਰ ਰੁਪਏ ਕੇਅਰਟੇਕਰ ਜਸਪ੍ਰੀਤ ਕੌਰ ਨੂੰ ਦਿੱਤੇ।

ਸੁਪਰੀਮ ਕੋਰਟ ਅੱਜ ਸੁਣਾਵੇਗੀ ਧਾਰਾ 370 ਸੰਬੰਧੀ ਫੈਸਲਾ

0

ਜੰਮੂ ਕਸ਼ਮੀਰ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਰੱਦ ਕਰਨ ਦੇ ਵਿਰੋਧ ‘ਚ ਪਈਆਂ ਪਟੀਸ਼ਨਾ ਬਾਰੇ ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਏਗਾ। ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਜੰਮੂ ਕਸ਼ਮੀਰ ਦੇ ਆਪਣਾ ਵਿਸ਼ੇਸ਼ ਦਰਜਾ ਗੁਆਉਣ ਅਤੇ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪੁਨਰਗਠਿਤ ਕੀਤੇ ਜਾਣ ਤੋਂ ਚਾਰ ਸਾਲਾਂ ਬਾਅਦ , ਸੁਪਰੀਮ ਕੋਰਟ ਅੱਜ ਆਪਣਾ ਫੈਸਲਾ ਸੁਣਾਵੇਗੀ।

ਭਾਰਤ ਦੇ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੀ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸਾਰੀਆਂ ਧਿਰਾਂ ਦੀ ਸੁਣਵਾਈ ਤੋਂ ਬਾਅਦ 5 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੈਂਚ ਵਿੱਚ ਜਸਟਿਸ ਐਸ ਕੇ ਕੌਲ, ਸੰਜੀਵ ਖੰਨਾ, ਬੀ ਆਰ ਗਵਈ ਅਤੇ ਸੂਰਿਆ ਕਾਂਤ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਰਾਜ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ 5 ਅਗਸਤ 2019 ਨੂੰ ਕੇਂਦਰ ਸਰਕਾਰ ਵੱਲੋਂ ਰੱਦ ਕਰ ਦਿੱਤੀ ਗਈ ਸੀ ਅਤੇ ਰਾਜ ਨੂੰ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ ਸੀ।

ਸ਼੍ਰੀਲੰਕਾ ਨੇਵੀ ਨੇ 25 ਭਾਰਤੀ ਮਛੇਰਿਆਂ ਨੂੰ ਕੀਤਾ ਗ੍ਰਿਫਤਾਰ

0

ਸ਼੍ਰੀਲੰਕਾ ਦੀ ਜਲ ਸੈਨਾ ਨੇ 25 ਭਾਰਤੀ ਮਛੇਰਿਆਂ ਨੂੰ ਹਿਰਾਸਤ ਵਿਚ ਲੈ ਲਿਆ। ਇਹ ਮਛੇਰੇ ਭਾਰਤ-ਸ਼੍ਰੀਲੰਕਾ ਕੌਮਾਂਤਰੀ ਜਲ ਖੇਤਰ ਵਿਚ ਮੱਛੀ ਫੜ ਰਹੇ ਸਨ। ਮਛੇਰੇ ਤਮਿਲਨਾਡੂ ਦੇ ਨਾਗਪੱਟੀਨਮ ਤੇ ਕਰਾਈਕਲ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਸ ਦੇ ਬਾਅਦ ਮਛੇਰਿਆਂ ਨੂੰ ਅੱਗੇ ਦੀ ਜਾਂਚ ਲਈ ਕਾਂਕੇਸੰਤਰੁਈ ਬੰਦਰਗਾਹ ਲਿਜਾਇਆ ਗਿਆ। ਐੱਸਐੱਲ ਨੇਵੀ ਦੀ ਗਸ਼ਤੀ ਕਿਸ਼ਤੀ ਕਾਚਾਤਿਵੂ ਕੋਲ ਰਾਮੇਸ਼ਵਰਮ ਦੇ ਮਛੇਰਿਆਂ ਦੀ ਕਿਸ਼ਤ ਨਾਲ ਟਕਰਾ ਗਈ ਤੇ ਇਕ ਕਿਸ਼ਤੀ ਟਕਰਾ ਗਈ।

5 ਮਛੇਰਿਆਂ ਨੂੰ ਮਾਮੂਲੀ ਸੱਟਾਂ ਵੱਜੀਆਂ। ਰਿਪੋਰਟ ਮੁਤਾਬਕ ਮੱਛੀ ਪਾਲਣ ਵਿਭਾਗ ਨੇ ਰਾਮੇਸ਼ਵਰਮ ਦੇ ਮਛੇਰਿਆਂ ਨੂੰ ਉਕਤ ਦੀਪ ਕੋਲ ਮੱਛੀ ਫੜਨ ਦੀ ਇਜਾਜ਼ਤ ਦਿੱਤੀ ਸੀ। ਪੀੜਤ ਮਛੇਰਿਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਸ਼ੂ ਪਾਲਣ ਵਿਭਾਗ ਦੇ ਸਟਾਫ ਵੱਲੋਂ ਪਸ਼ੂ ਪਾਲਕਾਂ ਦੇ ਘਰਾਂ ਵਿੱਚ ਜਾ ਕੇ ਕੀਤਾ ਜਾ ਰਿਹੈ ਮੁਫ਼ਤ ਟੀਕਾਕਰਨ

0

ਸੂਬੇ ਵਿੱਚ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਵਿੱਢੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫ਼ੀਸਦ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ/ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ ‘ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।

ਸੂਬੇ ਦੇ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬਿਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕਰਦਿਆਂ ਕੈਬਿਨਟ ਮੰਤਰੀ ਨੇ ਕਿਹਾ ਕਿ ਐਫ.ਐਮ.ਡੀ. ਦਾ ਆਰਥਿਕ ਪ੍ਰਭਾਵ ਬਹੁਤ ਜ਼ਿਆਦਾ ਹੈ।

ਮਲੇਸ਼ੀਆ ‘ਚ ਪੰਜਾਬੀ ਨੌਜਵਾਨ ਦਾ ਹੋਇਆ ਕ.ਤਲ, 9 ਪੰਜਾਬੀ ਗ੍ਰਿਫਤਾਰ

0

ਜਗਰਾਓਂ ਦੇ ਪਿੰਡ ਗਾਲਿਬ ਖੁਰਦ ਦੇ 23 ਸਾਲਾ ਨੌਜਵਾਨ ਦਾ ਮਲੇਸ਼ੀਆ ਵਿੱਚ ਕ.ਤਲ ਕਰ ਦਿੱਤਾ ਗਿਆ ਹੈ। ਮ੍ਰਿ.ਤਕ ਦੀ ਪਹਿਚਾਣ ਜਸਪ੍ਰੀਤ ਸਿੰਘ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਮ੍ਰਿ.ਤਕ ਨੂੰ ਵਿਦੇਸ਼ ਸੱਦਣ ਵਾਲੇ ਚਾਚੇ ਜਗਦੇਵ ਸਿੰਘ ਨੇ ਇੱਕ ਮਲੇਸ਼ੀਅਨ ਸਣੇ 10 ਲੋਕਾਂ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ । ਹਾਲਾਂਕਿ ਮਾਰਨ ਵਾਲਾ ਉਸ ਦਾ ਸਕਾ ਚਾਚਾ ਨਹੀਂ ਪਰ ਇੱਕੋ ਪਿੰਡ ਦੇ ਹੋਣ ਕਾਰਨ ਉਸ ਨੂੰ ਮ੍ਰਿ.ਤਕ ਸਮੇਤ ਸਾਰੇ ਭੈਣ ਭਰਾ ਚਾਚਾ ਆਖਦੇ ਸਨ।

ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਡੇਢ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਲਈ ਵਿਦੇਸ਼ ਗਿਆ ਸੀ। ਮ੍ਰਿ.ਤਕ ਦੇ ਭਰਾ ਨੇ ਦੱਸਿਆ ਕਿ ਜਗਦੇਵ ਸਿੰਘ ਦਹਾਕੇ ਪਹਿਲਾਂ ਆਪਣੇ ਭਰਾ ਨਾਲ ਮਲੇਸ਼ੀਆ ਚਲਿਆ ਗਿਆ ਸੀ । ਉਸ ਨੇ ਮਲੇਸ਼ੀਆ ਜਾ ਕੇ ਜਸਪ੍ਰੀਤ ਨੂੰ ਸੱਦ ਲਿਆ ਸੀ। ਜਿਸ ਤੋਂ ਬਾਅਦ ਉਸਨੇ ਪੈਸਿਆਂ ਦੇ ਲਾਲਚ ਵਿੱਚ ਜਸਪ੍ਰੀਤ ਦਾ ਕ.ਤਲ ਕਰ ਦਿੱਤਾ। ਡੇਢ ਸਾਲ ਤੋਂ ਜਸਪ੍ਰੀਤ ਸਿੰਘ ਦੀ ਸਾਰੀ ਮਿਹਨਤ, ਮਜ਼ਦੂਰੀ ਦੀ ਕਮਾਈ ਜਗਦੇਵ ਸਿੰਘ ਕੋਲ ਹੀ ਸੀ।

ਦੱਸ ਦੇਈਏ ਕਿ ਬੀਤੀ 1 ਦਸੰਬਰ ਦੀ ਰਾਤ ਨੂੰ ਜਗਦੇਵ ਸਿੰਘ ਨੇ ਇੱਕ ਮਲੇਸ਼ੀਅਨ ਅਤੇ 8 ਹੋਰ ਉਸ ਦੇ ਨਾਲ ਰਹਿੰਦੇ ਪੰਜਾਬੀ ਨੌਜਵਾਨਾਂ ਨਾਲ ਮਿਲ ਕੇ ਜਸਪ੍ਰੀਤ ਸਿੰਘ ਦਾ ਕ.ਤਲ ਕਰ ਦਿੱਤਾ। ਇਸ ਕ.ਤਲ ਦਾ ਖੁਲਾਸਾ ਹੋਣ ’ਤੇ ਮਲੇਸ਼ੀਆ ਪੁਲਿਸ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਜਸਪ੍ਰੀਤ ਦੇ ਕ.ਤਲ ਨੂੰ ਹਾ.ਦਸਾ ਦਿਖਾਉਣ ਵਿੱਚ ਚਲਾਕੀ ਵਰਤ ਰਹੇ ਜਗਦੇਵ ਸਿੰਘ ਅਤੇ ਉਸ ਦੇ 8 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਜਦ ਕਿ ਕ.ਤਲ ਵਿੱਚ ਇੱਕ ਮਲੇਸ਼ੀਅਨ ਅਜੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ।

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਰਿਵਾਰ ਦਾ ਵਿਰਲਾਪ ਦੇਖਿਆ ਨਹੀਂ ਜਾ ਰਿਹਾ। ਮ੍ਰਿ.ਤਕ ਦੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਜਸਪ੍ਰੀਤ ਦੀ ਮ੍ਰਿ.ਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।