Home Blog Page 1719

ਹੁਣ ਪੰਜਾਬ ਦੀਆਂ 8 ਵਿਦਿਆਰਥਣਾਂ ਜਾਣਗੀਆਂ ਜਪਾਨ, ਸਿਖਲਾਈ ਦਾ ਮਿਲਿਆ ਸੁਨਹਿਰੀ ਮੌਕਾ

0

ਪੰਜਾਬ ਦੇ ਪ੍ਰਿੰਸੀਪਲਾਂ ਦੀ ਕੌਮਾਂਤਰੀ ਵਿੱਦਿਅਕ ਫੇਰੀ ਤੋਂ ਬਾਅਦ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਵਿਦਿਆਰਥਣਾਂ ਦੀ ਜਪਾਨ ਫੇਰੀ ਕਰਵਾਉਣ ਦਾ ਫ਼ੈਸਲਾ ਲਿਆ ਹੈ। ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ ਗਿਆਰ੍ਹਵੀਂ ਜਮਾਤ ਦੀਆਂ 8 ਵਿਦਿਆਰਥਣਾਂ ਨੂੰ ਮੈਰਿਟ ਦੇ ਆਧਾਰ ’ਤੇ ਜਪਾਨ-ਏਸ਼ੀਆ ਯੂਥ ਐਕਸਚੇਂਜ ਪ੍ਰੋਗਰਾਮ ਇਨ ਸਾਇੰਸ ਵਾਸਤੇ ਚੁਣਿਆ ਹੈ। ਇਹ ਵਿਦਿਆਰਥਣਾਂ ਇਸ ਵੇਲੇ ਸਾਇੰਸ ਗਰੁੱਪ ਦੀ ਪੜ੍ਹਾਈ ਕਰ ਰਹੀਆਂ ਤੇ ਜਪਾਨ ਵਿਖੇ 10 ਤੋਂ 16 ਦਸੰਬਰ ਤਕ ਸਿਖਲਾਈ ਪ੍ਰੋਗਰਾਮ ‘ਚ ਹਿੱਸਾ ਲੈਣਗੀਆਂ।

ਪੰਜਾਬ ਰਾਜ ਵਿਦਿਅਕ ਖੋਜ ਤੇ ਸਿਖਲਾਈ ਪ੍ਰੀਸ਼ਦ (SCERT) ਨੇ ਇੱਕ ਪੱਤਰ ਜਾਰੀ ਕਰ ਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ, ਫਿਰੋਜ਼ਪੁਰ, ਕਪੂਰਥਲਾ, ਜਲੰਧਰ, ਬਠਿੰਡਾ, ਸੰਗਰੂਰ ਤੇ ਮਾਨਸਾ ਨੂੰ ਸੂਚਿਤ ਕੀਤਾ ਹੈ ਕਿ ਇਹ ਵਿਦਿਆਰਥਣਾਂ 8 ਦਸੰਬਰ 2023 ਨੂੰ NCERT ਕੈਂਪਸ ਨਵੀਂ ਦਿੱਲੀ ਵਿਖੇ ਓਰੀਐਂਟੇਸ਼ਨ ’ਚ ਭਾਗ ਲੈਣਗੀਆਂ। ਇਸ ਸਾਲ ਗਿਣਤੀ ’ਚ 4 ਗੁਣਾ ਵਾਧਾ ਹੋਇਆ ਹੈ ਜਿਸ ਦਾ ਖ਼ਰਚਾ ਵੀ ਸਰਕਾਰ ਕਰ ਰਹੀ ਹੈ।

ਸਰਕਾਰ ਨੇ ਦਸਵੀਂ ਜਮਾਤ ਵਿਚ 99.38 ਫ਼ੀਸਦ ਅੰਕਾਂ ਤੋਂ ਲੈ ਕੇ 97.23 ਫ਼ੀਸਦ ਅੰਕਾਂ ਵਾਲੀਆਂ ਕੁੜੀਆਂ ਨੂੰ ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਚੁਣਿਆ ਹੈ।

ਇਨ੍ਹਾਂ ਵਿਚੋਂ ਹਰਮਨਦੀਪ ਕੌਰ ਸਰਕਾਰੀ ਹਾਈ ਸਕੂਲ ਮੰਧਲ ਮਾਨਸਾ ਜਿਸ ਦੇ ਦਸਵੀਂ ਜਮਾਤ ਵਿਚ 99.38 ਫ਼ੀਸਦ ਅੰਕ ਸਨ ਤੋਂ ਇਲਾਵਾ ਜਸਮੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ 99.08 ਫ਼ੀਸਦ, ਸੰਜਨਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ 98.92 ਫ਼ੀਸਦ,ਸਪਨਾ ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਫ਼ਾਜ਼ਲਿਕਾ 98.46 ਫ਼ੀਸਦ, ਨਿਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਖੇੜਾਦੋਨਾ ਕਪੂਰਥਲਾ 98.46, ਗੁਰਵਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ 97.23, ਦੀਪਿਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ 98.46, ਖ਼ਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਜਲੰਧਰ 98.46 ਨੂੰ ਜਪਾਨ ਫੇਰੀ ਲਈ ਚੁਣਿਆ ਗਿਆ ਹੈ।

 

ਸਿੱਖਿਆ ਵਿਭਾਗ ਨੇ ਹਦਾਇਤ ਕੀਤੀ ਹੈ ਕਿ ਜਪਾਨ ਵਿਚ ਇਸ ਵੇਲੇ ਕਾਫ਼ੀ ਠੰਢ ਹੈ ਇਸ ਲਈ ਵਿਦਿਆਰਥਣਾਂ ਨੂੰ ਗਰਮ ਕੱਪੜੇ ਨਾਲ ਲਿਜਾਣ ਲਈ ਸੂਚਨਾ ਦਿੱਤੀ ਜਾਵੇ। ਵਿਦਿਆਰਥਣਾਂ ਦੇ ਖਾਣ-ਪੀਣ ਦਾ ਵੀ ਵਿਭਾਗ ਨੇ ਪੂਰਾ ਧਿਆਨ ਰੱਖਿਆ ਹੈ ਤੇ ਹਦਾਇਤ ਕੀਤੀ ਹੈ ਕਿ ਜਪਾਨ ‘ਚ ਜ਼ਿਆਦਾਤਰ ਉਬਲ਼ੇ ਹੋਏ ਭੋਜਨ ਮਿਲਦੇ ਹਨ ਇਸ ਲਈ ਵਿਦਿਆਰਥੀ ਮੱਠੀਆਂ, ਬਿਸਕੁਟ ਤੇ ਨਾ ਖ਼ਰਾਬ ਹੋਣ ਵਾਲੇ ਬੇਕਰੀ ਪਦਾਰਥ ਲੈ ਕੇ ਜਾਣ।

ਦੱਸ ਦੇਈਏ ਕਿ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਵੱਲੋਂ ਸਾਇੰਸ ਵਿਸ਼ੇ ਵਿੱਚ ਆਹਲਾ ਕਮਾਨ ਹਾਸਿਲ ਵਿਦਿਆਰਥਣਾਂ ਨੂੰ ਭਵਿੱਖ ਦੇ ਵਿਗਿਆਨੀ ਬਣਾਉਣ ਲਈ ‘ਸਕੂਰਾ’ ਐਕਸਚੇਂਜ ਪ੍ਰੋਗਰਾਮ ਤਹਿਤ ਜਪਾਨ ਭੇਜਿਆ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਲੰਘੇ ਸਾਲ 2 ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਦਾ ਮੌਕਾ ਮਿਲਿਆ ਸੀ ਜਿਸ ਦੇ ਚੰਗੇ ਨਤੀਜੇ ਵੀ ਸਾਮ੍ਹਣੇ ਆਏ ਹਨ। ਇਸ ਸਾਲ ਸਰਕਾਰ ਨੇ ਗਿਣਤੀ ਵਿੱਚ ਚੌਗੁਣਾ ਵਾਧਾ ਕਰ ਦਿੱਤਾ ਹੈ ਜਿਸ ਨਾਲ ਵਿਦਿਆਰਥੀਆਂ ’ਚ ਵੱਡਾ ਉਤਸ਼ਾਹ ਹੈ।

ਸੁਖਦੇਵ ਸਿੰਘ ਗੋਗਾਮੇੜੀ ਕ.ਤ.ਲ ਮਾਮਲਾ, ਰਾਜਪੂਤ ਸਮਾਜ ਵੱਲੋਂ ਅੱਜ ਰਾਜਸਥਾਨ ਬੰਦ ਦਾ ਐਲਾਨ

0

ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦਾ ਬੀਤੇ ਦਿਨ ਕੁਝ ਬਦਮਾਸ਼ਾਂ ਵੱਲੋਂ ਜੈਪੁਰ ਸਥਿਤ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਤੋਂ ਬਾਅਦ ਸ਼੍ਰੀ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਨੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਬੁੱਧਵਾਰ ਨੂੰ ਰਾਜਸਥਾਨ ਬੰਦ ਦਾ ਐਲਾਨ ਕੀਤਾ ਹੈ।

ਜੈਪੁਰ ਵਿੱਚ ਵਪਾਰਕ ਸੰਗਠਨਾਂ ਨੇ ਬੰਦ ਦਾ ਐਲਾਨ ਕੀਤਾ ਹੈ। ਜੈਪੁਰ ਸ਼ਹਿਰ ‘ਚ ਚੱਲ ਰਹੀਆਂ ਲੋਅ ਫਲੋਰ ਬੱਸਾਂ ਦਾ ਸੰਚਾਲਨ ਬੰਦ ਕਰ ਦਿੱਤਾ ਗਿਆ ਹੈ।ਸਮਰਥਕਾਂ ਨੇ ਜੈਸਲਮੇਰ ਅਤੇ ਬਾੜਮੇਰ ਵਿੱਚ ਵੀ ਬੰਦ ਦੀ ਚੇਤਾਵਨੀ ਦਿੱਤੀ ਹੈ। ਮੰਗਲਵਾਰ ਨੂੰ ਇਸ ਘਟਨਾ ਨੂੰ ਲੈ ਕੇ ਚੁਰੂ, ਜੈਸਲਮੇਰ, ਜੋਧਪੁਰ ਅਤੇ ਰਾਜਸਮੰਦ ‘ਚ ਪ੍ਰਦਰਸ਼ਨ ਕੀਤੇ ਗਏ। ਪ੍ਰਾਈਵੇਟ ਸਕੂਲਾਂ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ।

ਡੀਜੀਪੀ ਉਮੇਸ਼ ਮਿਸ਼ਰਾ ਨੇ ਕਿਹਾ- ਘਟਨਾ ਤੋਂ ਬਾਅਦ ਰਾਜਸਥਾਨ ਪੁਲਿਸ ਸਰਗਰਮ ਹੋ ਗਈ ਹੈ ਬੀਕਾਨੇਰ ਸਮੇਤ ਸ਼ਰਾਰਤੀ ਅਨਸਰਾਂ ਦੇ ਸੰਭਾਵੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹਰਿਆਣਾ ਸਮੇਤ ਨੇੜਲੇ ਸਾਰੇ ਰਾਜਾਂ ਦੀ ਪੁਲਿਸ ਤੋਂ ਬਦਮਾਸ਼ਾਂ ਬਾਰੇ ਫੀਡਬੈਕ ਲਈ ਜਾ ਰਹੀ ਹੈ। ਇਸ ਮਾਮਲੇ ‘ਚ ਪੁਲਿਸ ਰਾਜਸਥਾਨ, ਯੂਪੀ, ਹਰਿਆਣਾ, ਪੰਜਾਬ ਅਤੇ ਐਮਪੀ ਸਮੇਤ ਪੰਜ ਰਾਜਾਂ ਵਿੱਚ ਘਟਨਾ ਨਾਲ ਸਬੰਧਤ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਰਾਜਸਥਾਨ ਪੁਲਿਸ ਨੇ ਯੂਪੀ, ਹਰਿਆਣਾ, ਪੰਜਾਬ ਅਤੇ ਐਮਪੀ ਪੁਲਿਸ ਨਾਲ ਬਦਮਾਸ਼ਾਂ ਦੀਆਂ ਫੋਟੋਆਂ ਸਾਂਝੀਆਂ ਕੀਤੀਆਂ ਹਨ। ਹਾਲਾਂਕਿ ਅਜੇ ਤੱਕ ਸ਼ਰਾਰਤੀ ਅਨਸਰਾਂ ਬਾਰੇ ਕੋਈ ਸੁਰਾਗ ਨਹੀਂ ਮਿਲਿਆ ਹੈ। ਦਿਨੇਸ਼ ਐੱਮਐੱਨ ਨੂੰ ਸੂਚਨਾ ਮਿਲਣ ਤੋਂ ਬਾਅਦ ਸੀਆਈਡੀ ਦੀ ਟੀਮ ਤਾਇਨਾਤ ਕੀਤੀ ਗਈ। ਇੱਥੇ ਜੈਪੁਰ ਕਮਿਸ਼ਨਰੇਟ ਪੁਲਿਸ ਦੇ ਨਾਲ-ਨਾਲ ਏਟੀਐਸ, ਐਸਓਜੀ ਅਤੇ ਸੀਆਈਡੀ ਦੀਆਂ ਟੀਮਾਂ ਨੇ ਵੀ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਮੰਗਲਵਾਰ 5 ਦਸੰਬਰ ਨੂੰ ਦਿਨ ਦਿਹਾੜੇ 3 ਬਦਮਾਸ਼ਾਂ ਨੇ ਗੋਗਾਮੇੜੀ ‘ਤੇ ਗੋਲੀਆਂ ਚਲਾਈਆਂ, ਫਿਰ ਫਰਾਰ ਹੋ ਗਏ। ਗੋਗਾਮੇੜੀ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੋਲੀ ਲੱਗਣ ਨਾਲ ਗੋਗਾਮੇੜੀ ਨਾਲ ਘਟਨਾ ਸਮੇਂ ਮੌਜੂਦ ਗਾਰਡ ਅਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਗੋਗਾਮੇੜੀ ਦੇ ਘਰ ਲੈ ਕੇ ਜਾਣ ਵਾਲੇ ਨੌਜਵਾਨ ਨਵੀਨ ਸ਼ੇਖਾਵਤ ਦੀ ਵੀ ਬਦਮਾਸ਼ਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਮੌਤ ਹੋ ਗਈ ਸੀ।

DA ਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਲਈ ਪੰਜਾਬ ਸਰਕਾਰ ਨੇ ਮੰਗਿਆ ਸਮਾਂ

0

DA ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਪੰਜਾਬ ਸਰਕਾਰ ਨੇ ਅਜੇ ਕੁਝ ਹੋਰ ਸਮਾਂ ਮੰਗਿਆ ਹੈ। ਪੰਜਾਬ ਕੈਬਨਿਟ ਸਬ ਕਮੇਟੀ ਨਾਲ ਹੋਈ ਮੁਲਾਜ਼ਮਾਂ ਦੀ ਮੀਟਿੰਗ ਕਿਸੇ ਸਿਰੇ ਨਾ ਲੱਗ ਸਕੀ।

ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨਾਲ ਮੀਟਿੰਗ ’ਚ ਮੁਲਾਜ਼ਮ ਜਥੇਬੰਦੀਆਂ ਨੇ ਮੰਗਾਂ ਨੂੰ ਕਮੇਟੀ ਸਾਹਮਣੇ ਰੱਖਿਆ। ਕਮੇਟੀ ਸਾਹਮਣੇ ਜਦੋਂ ਮੁਲਾਜ਼ਮਾਂ ਵੱਲੋਂ ਪੁਰਾਣੀ ਪੈਨਸ਼ਨ, ਪੈਡਿੰਗ ਡੀਏ ਦੀ ਮੰਗ ਉਠਾਈ ਤਾਂ ਮੰਤਰੀ ਦੀ ਸਬ ਕਮੇਟੀ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਨੂੰ ਲਾਗੂ ਕੀਤਾ ਜਾਵੇਗਾ। ਪ੍ਰੰਤੂ ਇਹ ਕਿਸ ਤਰ੍ਹਾਂ ਲਾਗੂ ਕੀਤੀ ਜਾਵੇਗੀ, ਇਹ ਸਮਝਣ ਵਿੱਚ ਸਮਾਂ ਚਾਹੀਦਾ ਹੈ।

ਦੂਜੇ ਪਾਸੇ ਡੀਏ ਦੀ ਮੰਗ ਉਤੇ ਵੀ ਸਰਕਾਰ ਨੇ ਕਿਹਾ ਕਿ ਮੁਲਾਜ਼ਮਾਂ ਦਾ ਪੈਂਡਿੰਗ ਪਿਆ ਡੀਏ ਦਿੱਤਾ ਜਾਵੇਗਾ, ਪਰ ਅਜੇ ਹੋਰ ਸਮਾਂ ਦਿਓ। ਮੁਲਾਜ਼ਮਾਂ ਨੁੰ ਦਿੱਤੇ ਜਾਣ ਵਾਲੇ 4-9-11 ਉਤੇ ਕਮੇਟੀ ਨੇ ਕਿਹਾ ਕਿ ਇਸ ਉਤੇ ਅਧਿਕਾਰੀ ਕੰਮ ਕਰ ਰਹੇ ਹਨ। ਸਾਡੇ ਕੋਲ ਅਜੇ ਫਾਇਲ ਨਹੀਂ ਆਈ। ਜਦੋਂ ਮੁਲਾਜ਼ਮਾਂ ਨੂੰ ਕੋਈ ਠੋਸ ਭਰੋਸਾ ਨਾ ਮਿਲਿਆ ਤਾਂ ਮੀਟਿੰਗ ਨੂੰ ਅੱਧ ਵਿੱਚ ਛੱਡ ਕੇ ਬਾਹਰ ਆ ਗਏ।

ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਰੋਜ਼ਗਾਰ ਦੇ ਮੌਕੇ, ਵੱਖ-ਵੱਖ ਵਿਭਾਗਾਂ ‘ਚ ਜਲਦ ਹੋਵੇਗੀ ਭਰਤੀ

0

ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਰਾਹੀਂ 1200 ਰਾਖਵੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਦਿੱਤੀ।

ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਾਂ ਦੀਆਂ ਤਰੱਕੀਆਂ ਲਈ 620 ਅਸਾਮੀਆਂ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਰੱਕੀ ਦੀ ਉਡੀਕ ਕਰ ਰਹੇ ਦਿਵਿਆਂਗ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਤਰੱਕੀ ਮਿਲ ਜਾਵੇਗੀ। ਰਾਜ ਪੱਧਰੀ ਸਮਾਗਮ ਦੌਰਾਨ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ 12 ਸ਼ਖ਼ਸੀਅਤਾਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਜ਼ਿੰਦਗੀ ਦੇ ਕਿਸੇ ਵੀ ਪੜਾਅ ‘ਤੇ ਆਪਣੇ ਆਪ ਨੂੰ ਕਮਜ਼ੋਰ ਨਾ ਸਮਝਣ, ਪੰਜਾਬ ਸਰਕਾਰ ਹਰ ਕਦਮ ‘ਤੇ ਉਨ੍ਹਾਂ ਦੇ ਨਾਲ ਹੈ। ਸਰਕਾਰ ਰਾਜ ਦੇ 2,59,598 ਅਪਾਹਜ ਵਿਅਕਤੀਆਂ ਨੂੰ 478.47 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਜਿਸ ਵਿੱਚ ਦਿਵਿਆਂਗ ਵਿਅਕਤੀਆਂ ਦੇ ਨਾਲ-ਨਾਲ ਉਨ੍ਹਾਂ ਦੇ ਬੱਚੇ ਵੀ ਸ਼ਾਮਲ ਹਨ।

ਨੇਤਰਹੀਣਾਂ ਲਈ ਲੁਧਿਆਣਾ ਦੇ ਨੇਤਰਹੀਣ ਸਕੂਲ ਨੂੰ ਹੁਣ 12ਵੀਂ ਜਮਾਤ ਤੱਕ ਅੱਪਗ੍ਰੇਡ ਕਰ ਦਿੱਤਾ ਗਿਆ ਹੈ। ਇਸ ਦੇ ਬੁਨਿਆਦੀ ਢਾਂਚੇ ਵਿੱਚ 1.67 ਕਰੋੜ ਰੁਪਏ ਦਾ ਸੁਧਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ (ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ) ਰਾਜੀ ਪੀ. ਸ੍ਰੀਵਾਸਤਵ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ 32 ਵਿਭਾਗਾਂ ਨੇ ਅਪਾਹਜ ਵਿਅਕਤੀਆਂ ਲਈ ਰਾਖਵੀਆਂ 1200 ਅਸਾਮੀਆਂ ਬਾਰੇ ਜਾਣਕਾਰੀ ਦਿੱਤੀ ਹੈ, ਜਿਨ੍ਹਾਂ ਵਿੱਚੋਂ ਕਈ ਅਸਾਮੀਆਂ ਸਿੱਧੀ ਭਰਤੀ ਰਾਹੀਂ ਅਤੇ ਕਈ ਤਰੱਕੀਆਂ ਰਾਹੀਂ ਭਰੀਆਂ ਜਾਣੀਆਂ ਹਨ। ਇਸ ਬੈਕਲਾਗ ਨੂੰ ਪੂਰਾ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਸਿੱਧੀ ਭਰਤੀ ਲਈ ਵਿਭਾਗ ਵਾਈਜ਼ ਇਸ਼ਤਿਹਾਰ ਵੀ ਜਲਦੀ ਜਾਰੀ ਕੀਤਾ ਜਾਵੇਗਾ।

ਡਾ: ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਦਿਵਿਆਂਗ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਅਨੁਸੂਚਿਤ ਜਾਤੀ ਵਿਕਾਸ ਕਾਰਪੋਰੇਸ਼ਨ ਨੇ ਸਾਲ 2022-23 ਦੌਰਾਨ ਕੁੱਲ 59 ਕੇਸਾਂ ਵਿੱਚ 129.31 ਲੱਖ ਰੁਪਏ ਅਤੇ ਸਾਲ ਦੌਰਾਨ ਕੁੱਲ 46 ਕੇਸਾਂ ਵਿੱਚ 129.31 ਲੱਖ ਰੁਪਏ ਮਨਜ਼ੂਰ ਕੀਤੇ ਹਨ। ਇਸ ਤਹਿਤ 91.77 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ।

ਇਸ ਮੌਕੇ 12 ਸ਼ਖਸੀਅਤਾਂ ਨੂੰ ਦਿਵਿਆਂਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਅਤੇ ਸੇਵਾਵਾਂ ਲਈ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਹਰਚਰਨ ਸਿੰਘ, ਡਾ: ਤਿਆਵਾਸਪ੍ਰੀਤ ਕੌਰ, ਡਾ: ਤਪਿੰਦਰ ਜੋਤ, ਰਵਿੰਦਰ ਸਿੰਘ ਸਹੋਤਾ, ਨਵਜੋਤ ਸਿੰਘ, ਮਾਤਾ ਗੁਜਰੀ ਭਲਾਈ ਕੇਂਦਰ ਬੁਢਲਾਡਾ, ਜਸਪ੍ਰੀਤ ਕੌਰ ਅਤੇ ਨਰਿੰਦਰ ਸਿੰਘ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਸੰਤੋਸ਼ ਰਾਣੀ ਅਤੇ ਸੁਖਦੇਵ ਸਿੰਘ ਅਤੇ ਉਨ੍ਹਾਂ ਦੇ ਜੀਵਨ ਸਾਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਸ਼੍ਰੀਨਗਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਸੈਲਾਨੀਆਂ ਦੀ ਮੌਤ

0

ਸ਼੍ਰੀਨਗਰ ‘ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸੈਲਾਨੀਆਂ ਦੇ ਇਕ ਸਮੂਹ ਨੂੰ ਲੈ ਕੇ ਲੇਹ ਤੋਂ ਸ਼੍ਰੀਨਗਰ ਜਾ ਰਹੀ ਇਕ ਕੈਬ ਮੰਗਲਵਾਰ ਨੂੰ ਪਹਾੜੀ ਹਾਈਵੇਅ ਤੋਂ ਡਿੱਗ ਗਈ। ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੈਲਾਨੀ ਕੇਰਲ ਦੇ ਸਨ।

ਇਹ ਹਾਦਸਾ ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ‘ਚ ਸ਼੍ਰੀਨਗਰ-ਲੇਹ ਰਾਸ਼ਟਰੀ ਰਾਜਮਾਰਗ ‘ਤੇ ਵਾਪਰਿਆ। ਅਧਿਕਾਰੀਆਂ ਮੁਤਾਬਕ ਕਾਰ ਚਾਲਕ ਨੇ ਜ਼ੋਜਿਲਾ ਪਾਸ ਦੇ ਨੇੜੇ ਇਕ ਮੋੜ ‘ਤੇ ਬਰਫ਼ ਨਾਲ ਢੱਕੇ ਖੇਤਰ ‘ਤੇ ਫਿਸਲਣ ਕਾਰਨ ਗੱਡੀ ਦਾ ਕੰਟਰੋਲ ਗੁਆ ਦਿੱਤਾ।

ਹਾਦਸੇ ‘ਚ ਕਾਰ ਚਾਲਕ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਸੋਨਮਰਗ ਪ੍ਰਾਇਮਰੀ ਹੈਲਥ ਸੈਂਟਰ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ‘ਚੋਂ ਇਕ ਨੂੰ ਵਿਸ਼ੇਸ਼ ਇਲਾਜ ਲਈ ਇੱਥੋਂ ਦੇ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ।

ਨਾਜਾਇਜ਼ ਸੰਬੰਧਾਂ ਦਾ ਖੌਫਨਾਕ ਅੰਤ, ਮਾਸੂਮ ਬੱਚੀ ਦੀ ਗਈ ਜਾਨ, ਪਤੀ ਨੇ ਪਤਨੀ ਨੂੰ ਠਹਿਰਾਇਆ ਜ਼ਿੰਮੇਵਾਰ!

0

ਅੰਮ੍ਰਿਤਸਰ: ਪੁਲਸ ਥਾਣਾ ਲੋਪੋਕੇ ਵਿਖੇ ਇਕ ਪਤੀ ਨੇ ਆਪਣੀ ਪਤਨੀ ’ਤੇ ਆਪਣੀ ਦੋ ਸਾਲਾ ਬੱਚੀ ਨੂੰ ਮਾਰਨ ਦੇ ਦੋਸ਼ ਲਗਾਉਂਦਿਆਂ ਇਨਸਾਫ ਦੀ ਮੰਗ ਕੀਤੀ। ਇਸ ਸਬੰਧੀ ਮ੍ਰਿਤਕ ਬੱਚੀ ਨਿਮਰਤ ਦੇ ਪਿਤਾ ਹੀਰਾ ਸਿੰਘ ਵਾਸੀ ਪਿੰਡ ਕੱਕੜ ਨੇ ਆਪਣੀ ਪਤਨੀ ਲਛਮੀ ਕੌਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਾਡੇ ਵਿਆਹ ਨੂੰ ਕਰੀਬ ਤਿੰਨ ਸਾਲ ਹੋ ਗਏ ਹਨ।

ਮੇਰੀ ਬੇਟੀ ਨਿਮਰਤ, ਜਿਸ ਦੀ ਉਮਰ ਤਕਰੀਬਨ 2 ਸਾਲ ਹੈ ਤੇ ਮੇਰੀ ਪਤਨੀ ਲਛਮੀ ਦੇ ਸਾਡੇ ਗੁਆਂਢ ਰਹਿੰਦੇ ਲੜਕੇ ਨਾਲ ਨਾਜਾਇਜ਼ ਸਬੰਧ ਹਨ, ਜਿਸ ਕਾਰਨ ਅਸੀਂ ਉਸ ਨੂੰ ਕਈ ਵਾਰ ਰੋਕਿਆ ਪਰ ਉਹ ਨਹੀਂ ਟਲੀ।

ਬੀਤੀ 2 ਦਸੰਬਰ ਨੂੰ ਸਵੇਰੇ ਤੜਕੇ ਮੇਰੀ ਪਤਨੀ ਲਛਮੀ ਸਾਡੇ ਪੂਰੇ ਪਰਿਵਾਰ ਸਮੇਤ ਛੋਟੀ ਬੱਚੀ ਨਿਮਰਤ ਨੂੰ ਨੀਂਦ ਦੀਆਂ ਗੋਲੀਆਂ ਦੇ ਕੇ ਆਪਣੇ ਆਸ਼ਿਕ ਨਾਲ ਫਰਾਰ ਹੋ ਗਈ। ਨੀਂਦ ਦੀਆਂ ਗੋਲੀਆਂ ਕਾਰਨ ਛੋਟੀ ਬੱਚੀ ਦੀ ਦਿਨੋਂ ਦਿਨ ਹਾਲਤ ਖਰਾਬ ਹੁੰਦੀ ਗਈ, ਜਿਸ ਦਾ ਇਲਾਜ ਵੀ ਕਰਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

ਉੱਥੇ ਹੀ ਮ੍ਰਿਤਕ ਬੱਚੀ ਨਿਮਰਤ ਦੀ ਮਾਂ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ। ਇਸ ਸਬੰਧੀ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੰਜਾਬ ‘ਚ ਛਾਈ ਸੰਘਣੀ ਧੁੰਦ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

0

ਪੰਜਾਬ ‘ਚ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਠੰਡ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵਲੋਂ ਪੰਜਾਬ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਜਲੰਧਰ ਜ਼ਿਲ੍ਹੇ ਨੂੰ ਸੰਘਣੀ ਧੁੰਦ ਨੇ ਆਪਣੇ ਕਲਾਵੇ ‘ਚ ਲੈ ਲਿਆ।

ਧੁੰਦ ਪੈਣ ਕਾਰਨ ਦੂਰ-ਦੂਰ ਤੱਕ ਕੁੱਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਇਸ ਦੌਰਾਨ 50 ਮੀਟਰ ਤੋਂ ਘੱਟ ਦੀ ਵਿਜ਼ੀਬਿਲਟੀ ਰਹੀ। ਇਸ ਕਾਰਨ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਵੇਰੇ 5 ਤੋਂ 7 ਵਜੇ ਦੇ ਕਰੀਬ ਪੂਰਾ ਸ਼ਹਿਰ ਧੁੰਦ ਦੀ ਚਾਦਰ ‘ਚ ਲਿਪਟਿਆ ਹੋਇਆ ਦਿਖਿਆ। ਇਸ ਤੋਂ ਇਲਾਵਾ ਲੁਧਿਆਣਾ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਵੀ ਸੰਘਣੀ ਧੁੰਦ ਛਾਈ ਰਹੀ। ਆਉਣ ਵਾਲੇ ਦਿਨਾਂ ‘ਚ ਸੰਘਣੀ ਧੁੰਦ ਦਾ ਕਹਿਰ ਹੋਰ ਵੀ ਜ਼ਿਆਦਾ ਦਿਖਾਈ ਦੇਵੇਗਾ।

ਇਸ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਵਾਹਨਾਂ ਦੀ ਰਫ਼ਤਾਰ ਹੌਲੀ ਰੱਖਣ ਤਾਂ ਜੋ ਕਿਸੇ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਮੰਗਲਵਾਰ ਨੂੰ ਸੂਬੇ ਦੇ ਕਈ ਇਲਾਕਿਆਂ ਸੰਘਣੀ ਧੁੰਦ ਛਾਏ ਰਹਿਣ ਅਤੇ ਤਾਪਮਾਨ ‘ਚ ਗਿਰਾਵਟ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਸੀ। ਇਸ ਦੇ ਮੁਤਾਬਕ ਜਲੰਧਰ ‘ਚ 21.9 ਡਿਗਰੀ, ਗੁਰਦਾਸਪੁਰ ‘ਚ 19 ਡਿਗਰੀ, ਲੁਧਿਆਣਾ ‘ਚ 22.5 ਡਿਗਰੀ, ਅੰਮ੍ਰਿਤਸਰ ‘ਚ 23.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰ੍ਹੋਂ ਦੇ ਬੀਜ ਦੀਆਂ ਕਿੱਟਾਂ ਗਈਆਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ

0
ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦਾ ਦਿਨ ਦਿਹਾੜੇ ਕ.ਤਲ

0

ਰਾਜਪੂਤ ਕਰਨੀ ਸੈਨਾ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਗੋਗਾਮੇੜੀ ਦੀ ਜੈਪੁਰ ਦੇ ਸ਼ਿਆਮ ਨਗਰ ਇਲਾਕੇ ‘ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਕਾਰਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਗੋਗਾਮੇੜੀ ਨੂੰ ਮੈਟ੍ਰੋ ਮਾਸ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਗੋਗਾਮੇੜੀ ਨਾਲ ਘਟਨਾ ਦੌਰਾਨ ਮੌਜੂਦ ਗਾਰਡ ਅੀਤ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਗਾਰਡ ਵੱਲੋਂਕੀਤੀ ਗਈ ਫਾਇਰਿੰਗ ਵਿਚ ਇਕ ਹਮਾਲਵਰ ਦੀ ਵੀ ਮੌਤ ਹੋ ਗਈ। ਗੈਂਗਸਟਰ ਰੋਹਿਤ ਗੋਦਾਰਾ ਨੇ ਹੱਤਿਆ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕੀਤੀ।

ਪੁਲਿਸ ਮੁਤਾਬਕ ਸ਼ਿਆਮ ਨਗਰ ਜਨਪਥ ‘ਤੇ ਸੁਖਦੇਵ ਸਿੰਘ ਗੋਗਾਮੇੜੀ ਦਾ ਘਰ ਹੈ। ਦੁਪਹਿਰ ਲਗਭਗ 1.30ਵਜੇ ਉਨ੍ਹਾਂ ਦੇ ਘਰ 3 ਬਦਮਾਸ਼ ਪਹੁੰਚੇ। ਪਹਿਲਾਂ ਤਾਂ ਉਹ ਸੋਫੇ ‘ਤੇ ਬੈਠ ਕੇ ਗੋਗਾਮੇੜੀ ਨਾਲ ਗੱਲਾਂ ਕਰਨ ਲੱਗੇ। ਲਗਭਗ 10 ਮਿੰਟ ਬਾਅਦ ਉਹ ਉਠੇ ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਗੋਗਾਮੇੜੀ ਦੇ ਗਾਰਡ ਨੇ ਬਚਾਉਣ ਦੀ ਕੋਸ਼ਿਸ਼ ਕੀਤੀ। ਬਦਮਾਸ਼ਾਂ ਨੇ ਉਸ ‘ਤੇ ਵੀ ਫਾਇਰਿੰਗ ਕੀਤੀ

ਜਾਂਦੇ-ਜਾਂਦੇ ਇਕ ਬਦਮਾਸ਼ ਨੇ ਗੋਗਾਮੇੜੀ ਦੇ ਸਿਰ ‘ਚ ਗੋਲੀ ਮਾਰੀ। ਗਾਰਡ ਵੱਲੋਂ ਕੀਤੀ ਗਈ ਫਾਇਰਿੰਗ ਵਿਚ ਇਕ ਬਦਮਾਸ਼ ਨਵੀਨ ਨੂੰ ਗੋਲੀ ਲੱਗ ਗਈ ਤੇ ਉਸ ਦੀ ਵੀ ਮੌਤ ਹੋ ਗਈ। ਫਾਇਰਿੰਗ ਦੇ ਬਾਅਦ ਦੋ ਬਦਮਾਸ਼ ਭੱਜਦੇ ਹੋਏ ਗਲੀ ਤੋਂ ਨਿਕਲੇ ਤੇ ਇਕ ਕਾਰ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ। ਉਸ ਨੇ ਡਰਾਈਵਰ ਨੂੰ ਪਿਸਤੌਲ ਦਿਖਈ ਤਾਂ ਡਰਾਈਵਰ ਕਾਰ ਨੂੰ ਭਜਾ ਲੈ ਗਿਆ। ਇਸ ਦੌਰਾਨ ਪਿੱਛੇ ਤੋਂ ਆ ਰਹੇ ਸਕੂਟੀ ਸਵਾਰ ਨੂੰ ਬਦਮਾਸ਼ਾਂ ਨੇ ਨਿਸ਼ਾਨਾ ਬਣਾਇਆ। ਸਕੂਟੀ ਸਵਾਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਸਕੂਟੀ ਲੈ ਕੇ ਫਰਾਰ ਹੋ ਗਿਆ। ਸੂਚਨਾ ‘ਤੇ ਸ਼ਿਆਮ ਨਗਰ ਪੁਲਿਸ ਮੌਕੇ ‘ਤੇ ਪਹੁੰਚੇ।

ਜੈਪੁਰ ਪੁਲਿਸ ਕਮਿਸ਼ਨਰ ਬੀਜੂ ਜਾਰਜ ਜੋਸੇਫ ਨੇ ਦੱਸਿਆ ਕਿ ਗੋਗਾਮੇੜੀ ‘ਤੇ ਗੋਲੀ ਚਲਾਉਣ ਵਾਲਿਆਂ ‘ਚ ਇਕ ਮੁਲਤਾਈ ਸ਼ਾਹਪੁਰਾ ਵਾਸੀ ਨਵੀਨ ਸਿੰਘ ਸ਼ਕਤਾਵਤ ਸੀ, ਉਸ ਦੀ ਵੀ ਮੌਤ ਹੋ ਗਈ ਹੈ। ਨਵੀਨ ਜੈਪੁਰ ਵਿਚ ਕੱਪੜੇ ਦਾ ਵਪਾਰ ਕਰਦਾ ਸੀ। ਪੁਲਿਸ ਕੋਲ ਸਾਰੇ ਮੁਲਜ਼ਮਾਂ ਤੇ ਘਟਨਾ ਨੂੰ ਲੈ ਕੇ ਸੀਸੀਟੀਵੀ ਫੁਟੇ ਵੀ ਹੈ। ਮੌਕੇ ਤੋਂ ਭੱਜਣ ਵਾਲੇ ਦੋਵੇਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਦੂਜੇ ਪਾਸੇ ਘਟਨਾ ਦੇ ਬਾਅਦ ਗੈਂਗਸਟਰ ਰੋਹਿਤ ਗੋਦਾਰਾ ਦੇ ਨਾਂ ਨਾਲ ਬਣੇ ਫੇਸਬੁੱਕ ਪੇਜ ‘ਤੇ ਕਤਲ ਦੀ ਜਿੰਮੇਵਾਰੀ ਲਈ ਗਈ ਹੈ। ਪੋਸਟ ਵਿਚ ਲਿਖਿਆ-ਰਾਮ,-ਰਾਮ, ਸਾਰੇ ਭਰਾਵਾਂ ਨੂੰ ਮੈਂ ਰੋਹਿਤ ਗੋਦਾਰਾ ਕਪੂਰੀਸਰ, ਗੋਲਡੀ ਬਰਾੜ. ਭਰਾਵੋ ਅੱਜ ਇਹ ਜੋ ਸੁਖਦੇਵ ਗੋਗਾਮੇੜੀ ਦੀ ਹੱਤਿਆ ਹੋਈ ਹੈ, ਉਸ ਦੀ ਜ਼ਿੰਮੇਵਾਰੀ ਅਸੀਂ ਲੈਦੇ ਹਾਂ। ਇਹ ਕਤਲ ਅਸੀਂ ਕਰਵਾਇਆ ਹੈ। ਭਰਾਵੋਂ ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਇਹ ਸਾਡੇ ਦੁਸ਼ਮਣ ਨਾਲ ਮਿਲ ਕੇ ਉਨ੍ਹਾਂ ਦੀ ਮਦਦ ਕਰਦਾ ਸੀ। ਉਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਕਰਦਾ ਸੀ।

ਦੱਸ ਦੇਈਏ ਕਿ ਗੋਗਾਮੇੜੀ ਲੰਬੇ ਸਮੇਂ ਤੋਂ ਰਾਸ਼ਟਰੀ ਕਰਨੀ ਸੇਵਾ ਨਾਲ ਜੁੜੇ ਸਨ। ਉਨ੍ਹਾਂ ਨੇ ਕਰਨੀ ਸੈਨਾ ਸੰਗਠਨ ਵਿਚ ਵਿਵਾਦ ਦੇ ਬਾਅਦ ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਨਾਂ ਤੋਂ ਵੱਖਰਾ ਸੰਗਠਨ ਬਣਾ ਲਿਆਸੀ। ਗੋਗਾਮੇੜੀ ਉਸ ਦੇ ਪ੍ਰਧਾਨ ਸਨ।

 

ਪੌਣੇ 2 ਕਰੋੜ ਦੇ ਸੋਨੇ ਦੀ ਲੁੱਟ ‘ਚ ਸ਼ਾਮਲ ਨਿਕਲਿਆ ਕਾਂਸਟੇਬਲ, ਹੋਇਆ ਗ੍ਰਿਫਤਾਰ

0

ਪੰਜਾਬ ਦੇ ਸੰਗਰੂਰ ‘ਚ 2.25 ਕਰੋੜ ਰੁਪਏ ਦਾ ਸੋਨਾ ਲੁੱਟਣ ਦੇ ਮਾਮਲੇ ‘ਚ ਬਠਿੰਡਾ ਪੁਲਿਸ ਨੇ ਇੱਕ ਹੌਲਦਾਰ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਆਸ਼ੀਸ਼ ਕੁਮਾਰ ਅਬੋਹਰ ਸਿਟੀ ਥਾਣੇ ਵਿੱਚ ਤਾਇਨਾਤ ਹੈ। ਹਾਲਾਂਕਿ ਪੁਲਿਸ ਨੇ ਬੀਤੇ ਦਿਨ ਹੀ ਲੁੱਟਿਆ ਗਿਆ ਸੋਨਾ ਬਰਾਮਦ ਕਰ ਲਿਆ ਸੀ। ਜਦਕਿ 4 ਦੋਸ਼ੀ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹਨ। ਪੁਲਿਸ ਫਰਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਅਬੋਹਰ ਦੇ ਸੰਗਰੂਰ ਰੇਲਵੇ ਸਟੇਸ਼ਨ ‘ਤੇ ਦਿੱਲੀ ਤੋਂ ਬਠਿੰਡਾ ਆ ਰਹੀ ਟਰੇਨ ‘ਚੋਂ ਕਰੀਬ 2.25 ਕਰੋੜ ਰੁਪਏ ਦਾ ਸੋਨਾ, ਜਿਸ ਦਾ ਭਾਰ ਕਰੀਬ 3 ਕਿਲੋ 765 ਗ੍ਰਾਮ ਹੈ, ਨੂੰ ਅਣਪਛਾਤੇ ਵਿਅਕਤੀਆਂ ਨੇ ਲੁੱਟ ਲਿਆ। ਲੁੱਟ ਕਰਨ ਵਾਲੇ ਕੁਝ ਲੋਕਾਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਸੰਗਰੂਰ ਵਿੱਚ ਵਾਪਰੀ ਘਟਨਾ ਤੋਂ ਬਾਅਦ ਪੂਰੇ ਪੰਜਾਬ ਵਿੱਚ ਅਲਰਟ ਸੀ। ਬਠਿੰਡਾ ਪੁਲਿਸ ਨੂੰ ਇੱਕ ਵਾਹਨ ਵਿੱਚ ਸਵਾਰ ਕੁਝ ਵਿਅਕਤੀ ਮਿਲੇ। ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਲੁੱਟਿਆ ਹੋਇਆ ਸੋਨਾ ਬਰਾਮਦ ਕਰ ਲਿਆ ਗਿਆ ਪਰ ਪੁਲਿਸ ਦੇ ਕਾਬੂ ਆਉਣ ‘ਤੇ ਸਾਰੇ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ।

ਜਿਸ ਵਿੱਚੋਂ ਪੁਲਿਸ ਨੇ ਦੇਰ ਰਾਤ ਇੱਕ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਥਾਣਾ ਸਿਟੀ ਅਬੋਹਰ ਵਿੱਚ ਤਾਇਨਾਤ ਹੈ। ਜਿਸ ਦਾ ਨਾਮ ਆਸ਼ੀਸ਼ ਕੁਮਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ‘ਚ ਸਿਰਫ ਇਕ ਪੁਲਿਸ ਕਰਮਚਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦਕਿ 4 ਲੋਕਾਂ ਦੀ ਗ੍ਰਿਫਤਾਰੀ ਬਾਕੀ ਹੈ।

ਸਿਵਲ ਲਾਈਨ ਥਾਣੇ ਦੇ ਐਸਐਚਓ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਅਸੀਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਬਾਕੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਹੋਰ ਲੋਕ ਪੁਲਿਸ ਲਈ ਚੁਣੌਤੀ ਬਣੇ ਹੋਏ ਹਨ। ਜਦੋਂ ਤੱਕ ਪੁਲਿਸ ਇਨ੍ਹਾਂ ਲੋਕਾਂ ਨੂੰ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਸ਼ਾਂਤੀ ਨਾਲ ਬੈਠਣਾ ਮੁਸ਼ਕਲ ਹੈ।