Home Blog Page 1720

ਪੰਜਾਬ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ! ਇਟਲੀ ਪੁਲਿਸ ‘ਚ ਹੋਈ ਭਰਤੀ

0

ਪੰਜਾਬੀ ਵਿਦੇਸ਼ਾਂ ਵਿੱਚ ਵੀ ਆਪਣੇ ਦੇਸ਼ ਤੇ ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ। 23 ਸਾਲਾਂ ਪੰਜਾਬਣ ਜਸਕੀਰਤ ਸੈਣੀ ਨੇ ਇਟਲੀ ਦੇ ਲੰਬਾਰਦੀਆ ਸੂਬੇ ਵਿਚ ਲੋਕਲ ਪੁਲਿਸ ਵਿਚ ਭਰਤੀ ਹੋ ਕੇ ਆਪਣੇ ਭਾਈਚਾਰੇ ਦਾ ਮਾਣ ਵਧਾਇਆ ਹੈ।

ਜਸਕੀਰਤ ਸੈਣੀ ਮੂਲ ਤੌਰ ‘ਤੇ ਲੁਧਿਆਣਾ ਸ਼ਹਿਰ ਨਾਲ ਸਬੰਧਤ ਹੈ। ਇਸ ਵੇਲੇ ਉਹ ਅਪਣੇ ਪਿਤਾ ਸਤਪਾਲ ਸਿੰਘ ਅਤੇ ਮਾਤਾ ਪਰਮਜੀਤ ਕੌਰ ਨਾਲ ਇਟਲੀ ਦੇ ਜ਼ਿਲ੍ਹਾ ਬਰੇਸ਼ੀਆ ਦੇ ਪਵੋਨੇ ਮੇਲਾ ਵਿਖੇ ਰਹਿ ਰਹੀ ਹੈ। ਧੀ ਦੇ ਵਿਦੇਸ਼ੀ ਪੁਲਿਸ ਵਿੱਚ ਭਰਤੀ ਹੋਣ ‘ਤੇ ਮਾਪੇ ਵੀ ਬਹੁਤ ਖੁਸ਼ ਹਨ। ਜਸਕੀਰਤ ਸੈਣੀ ਦੇ ਪਿਤਾ ਸਤਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਹੋਣਹਾਰ ਧੀ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਹੁਸ਼ਿਆਰ ਰਹੀ ਹੈ ਅਤੇ ਸਖ਼ਤ ਮਿਹਨਤ ਤੇ ਲਗਨ ਸਦਕਾ ਉੱਚੇ ਪੱਧਰ ਦੇ ਇਮਤਿਹਾਨ ਨਾਲ ਲੋਕਲ ਪੁਲਿਸ ਵਿਚ ਭਰਤੀ ਹੋਈ।

ਇਸ ਦੇ ਨਾਲ ਹੀ ਉਨ੍ਹਾਂ ਨੇ ਇਟਲੀ ਵਿੱਚ ਵੱਸਦੇ ਭਾਰਤੀ ਭਾਈਚਾਰੇ ਅਤੇ ਇਟਲੀ ਵਾਸੀਆਂ ਦਾ ਵੀ ਸਹਿਯੋਗ ਲਈ ਧੰਨਵਾਦ ਕੀਤਾ। ਉਥੇ ਹੀ ਜਸਕੀਰਤ ਨੇ ਇਸ ਪ੍ਰਾਪਤੀ ਨੂੰ ਆਪਣੇ ਮਾਪਿਆਂ ਦੀਆਂ ਅਰਦਾਸਾਂ ਦਾ ਫਲ ਦਿੱਤਾ, ਜਿਸ ਸਦਕਾ ਵਾਹਿਗੁਰੂ ਦੀ ਕਿਰਪਾ ਨਾਲ ਉਸ ਨੂੰ ਇਹ ਨੌਕਰੀ ਹਾਸਲ ਹੋਈ ਹੈ।

ਕਪੂਰਥਲਾ ‘ਚ ਸੇਲਜ਼ਮੈਨ ਨੇ ਕੀਤੀ ਲੱਖਾਂ ਰੁਪਏ ਦੀ ਧੋਖਾਧੜੀ: ਸ਼ਰਾ.ਬ ਦੇ ਸਟਾਕ ‘ਚ ਕਰਦਾ ਸੀ ਹੇਰਾਫੇਰੀ

0

ਕਪੂਰਥਲਾ ‘ਚ ਇਕ ਸ਼ਰਾਬ ਠੇਕੇਦਾਰ ਦੇ ਮੁਲਾਜ਼ਮ ਵੱਲੋਂ ਸ਼ਰਾਬ ਦੇ ਸਟਾਕ ‘ਚ ਹੇਰਾਫੇਰੀ ਕਰਕੇ 5.5 ਲੱਖ ਰੁਪਏ ਤੋਂ ਵੱਧ ਦੀ ਗਬਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੁਪਰਵਾਈਜ਼ਰ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਪੁਲਿਸ ਨੇ ਮੁਲਜ਼ਮ ਕਲਰਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਏਐਸਆਈ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਸੀਆਰਪੀਸੀ ਦੀ ਧਾਰਾ 41 ਤਹਿਤ ਨੋਟਿਸ ਜਾਰੀ ਕੀਤਾ ਜਾਵੇਗਾ।

ਕੇਂਦਰੀ ਜੇਲ੍ਹ ਪਟਿਆਲਾ ‘ਚ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਮੰਗਲਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਹਰ ਰੋਜ਼ ਦੀ ਤਰ੍ਹਾਂ ਅੱਜ ਮੰਗਲਵਾਰ ਸਵੇਰੇ ਜਦੋਂ ਜੇਲ੍ਹ ਸਟਾਫ਼ ਉਸ ਕੋਲ ਖਾਣਾ ਲੈ ਕੇ ਪਹੁੰਚਿਆ ਤਾਂ ਉਸ ਨੇ ਖਾਣ ਤੋਂ ਇਨਕਾਰ ਕਰ ਦਿੱਤਾ।

ਬਲਵੰਤ ਸਿੰਘ ਰਾਜੋਆਣਾ ਦੇ ਭੁੱਖ ਹੜਤਾਲ ’ਤੇ ਚਲੇ ਜਾਣ ਦੀ ਪੁਸ਼ਟੀ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਜੇਲ੍ਹ ਵਿੱਚ ਉਨ੍ਹਾਂ ਦੀ ਭੈਣ ਤੋਂ ਇਲਾਵਾ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਦੇ ਭੈਣ ਉਨ੍ਹਾਂ ਨੂੰ ਮਿਲਣ ਲਈ ਜੇਲ੍ਹ ‘ਚ ਪਹੁੰਚੇ ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਭਰਾ ਨੇ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਬਲਵੰਤ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਸੀ ਪਰ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ’ਤੇ ਗੁੱਸਾ ਜ਼ਾਹਰ ਕੀਤਾ ਸੀ।

 

ਲਾਰੈਂਸ ਗੈਂਗ ਖਿਲਾਫ ED ਦਾ ਵੱਡਾ ਐਕਸ਼ਨ, ਹਰਿਆਣਾ ਤੇ ਰਾਜਸਥਾਨ ‘ਚ ਵੱਖ- ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ

0

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਲਾਰੈਂਸ ਬਿਸ਼ਨੋਈ ਗੈਂਗ ਖਿਲਾਫ਼ ਮਨੀ ਲਾਂਡਰਿੰਗ ਦੀ ਜਾਂਚ ਦੇ ਸਿਲਸਿਲੇ ‘ਚ ਮੰਗਲਵਾਰ ਨੂੰ ਹਰਿਆਣਾ ਅਤੇ ਰਾਜਸਥਾਨ ‘ਚ ਕਈ ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਜਾਂਚ ਏਜੰਸੀ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਦੀਆਂ ਵਿਵਸਥਾਵਾਂ ਤਹਿਤ ਕੀਤੀ ਜਾ ਰਹੀ ਜਾਂਚ ‘ਚ ਦੋਹਾਂ ਸੂਬਿਆਂ ਵਿਚ ਕਰੀਬ 13 ਥਾਵਾਂ ‘ਤੇ ਤਲਾਸ਼ੀ ਲੈ ਰਹੀ ਹੈ।

ਅਜੇ ਜੇਲ੍ਹ ‘ਚ ਬੰਦ ਬਿਸ਼ਨੋਈ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੇ ਦੋਸ਼ੀਆਂ ਵਿਚੋਂ ਇਕ ਹੈ। ਦੱਸ ਦੇਈਏ ਕਿ NIAਨੇ ਗੈਂਗਸਟਰ ਖਿਲਾਫ਼ FIR ਦਰਜ ਕੀਤੀਆਂ ਹਨ ਅਤੇ ਦੋਸ਼ ਪੱਤਰ ਦਾਖ਼ਲ ਕੀਤੇ ਹਨ। ਈਡੀ ਨੇ ਇਨ੍ਹਾਂ FIR ਅਤੇ ਦੋਸ਼ ਪੱਤਰਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਹੈ। ਦਰਅਸਲ ਈਡੀ ਨੇ ਮਨੀ ਲਾਂਡਰਿੰਗ ਵਿਚ ਸ਼ਾਮਲ ਗੈਂਗਸਟਰਾਂ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਈਡੀ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕਰ ਰਹੀ ਹੈ।

ਈਡੀ ਇਨ੍ਹਾਂ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ ਕਿ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਮੈਂਬਰ ਭਾਰਤ ‘ਚ ਵਸੂਲੀ, ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਕੈਨੇਡਾ ਅਤੇ ਹੋਰ ਦੇਸ਼ਾਂ ‘ਚ ਇਕੱਠੇ ਕੀਤੇ ਗਏ ਪੈਸੇ ਨੂੰ ਖਾਲਿਸਤਾਨ ਸਮਰਥਕਾਂ ਵਲੋਂ ਇਸਤੇਮਾਲ ਕੀਤੇ ਜਾ ਰਹੇ ਸਨ। ਪੰਜਾਬ ਦੇ ਫਾਜ਼ਿਲਕਾ ਦਾ ਰਹਿਣ ਵਾਲਾ ਬਿਸ਼ਨੋਈ 2014 ਤੋਂ ਜੇਲ੍ਹ ‘ਚ ਬੰਦ ਹੈ।

ਉਸ ਨੂੰ ਰਾਜਸਥਾਨ ਪੁਲਸ ਨਾਲ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ। ਬਿਸ਼ਨੋਈ ਨੂੰ 2021 ‘ਚ ਦਿੱਲੀ ਦੀ ਤਿਹਾੜ ਜੇਲ੍ਹ ‘ਚ ਲਿਆਂਦਾ ਗਿਆ ਸੀ। ਬਾਅਦ ‘ਚ 14 ਜੂਨ, 2022 ਨੂੰ ਉਸ ਨੂੰ ਪੰਜਾਬ ਪੁਲਸ ਨੇ ਗ੍ਰਿਫਤਾਰ ਕਰ ਲਿਆ ਅਤੇ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਪੰਜਾਬ ਲਿਜਾਇਆ ਗਿਆ।

ਵੱਖ-ਵੱਖ ਪੁਲਸ ਏਜੰਸੀਆਂ ਮਾਮਲਿਆਂ ਦੇ ਸਬੰਧ ‘ਚ ਬਿਸ਼ਨੋਈ ਨੂੰ ਹਿਰਾਸਤ ‘ਚ ਲੈਂਦੀਆਂ ਰਹੀਆਂ ਹਨ। NIA ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਿਸ਼ਨੋਈ ਦੀ ਅਗਵਾਈ ‘ਚ ਇਕ ਅੱਤਵਾਦੀ, ਗੈਂਗਸਟਰ ਅਤੇ ਨਸ਼ਾ ਤਸਕਰੀ ਕਰਨ ਵਾਲਾ ਗੈਂਗ ਕਈ ਕਤਲ ਕਰਨ ਅਤੇ ਡਾਕਟਰਾਂ ਸਮੇਤ ਕਾਰੋਬਾਰੀਆਂ ਅਤੇ ਪੇਸ਼ੇਵਰਾਂ ਤੋਂ ਜਬਰਦਸਤੀ ਵਸੂਲੀ ਕਰਨ ‘ਚ ਸ਼ਾਮਲ ਹੈ ਅਤੇ ਇਸ ਨਾਲ ਲੋਕਾਂ ‘ਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।

ਚੰਡੀਗੜ੍ਹ ‘ਚ ਬਣੇਗਾ ED ਦਾ ਨਵਾਂ ਦਫ਼ਤਰ

0

ਚੰਡੀਗੜ੍ਹ ‘ਚ ਇਨਫੋਰਸਮੈਂਟ ਡਾਇਰਰੈਕਟੋਰੇਟ (ਈ. ਡੀ.) ਨਵਾਂ ਦਫ਼ਤਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਦੇ ਲਈ ਜ਼ਮੀਨ ਵੀ ਅਲਾਟ ਕਰ ਦਿੱਤੀ ਗਈ ਹੈ। ਮੌਜੂਦਾ ਸਮੇਂ ਉੱਤਰ ਭਾਰਤ ‘ਚ ਈ. ਡੀ. ਦਾ ਦਫ਼ਤਰ ਜਲੰਧਰ ‘ਚ ਹੈ। ਜਲੰਧਰ ਰੇਂਜ ‘ਚ ਪੰਜਾਬ ਦੇ ਨਾਲ-ਨਾਲ ਜੰਮੂ ਕਸ਼ਮੀਰ, ਹਿਮਾਚਲ, ਚੰਡੀਗੜ੍ਹ ਸੂਬੇ ਕਵਰ ਕੀਤੇ ਜਾਂਦੇ ਹਨ। ਹੁਣ ਉੱਤਰ ਭਾਰਤ ਦੇ ਕੇਂਦਰ ‘ਚ ਚੰਡੀਗੜ੍ਹ ‘ਚ ਈ. ਡੀ. ਦਫ਼ਤਰ ਬਣਾਉਣ ਜਾ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ 38 ਵੈਸਟ ‘ਚ 1.72 ਏਕੜ ਜ਼ਮੀਨ ਅਲਾਟ ਕੀਤੀ ਹੈ।

ਇਹ ਜ਼ਮੀਨ ਲੇਬਰ ਬਿਊਰੋ ਦਫ਼ਤਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਵਿਚਕਾਰ ਅਲਾਟ ਕੀਤੀ ਗਈ ਹੈ। ਈ. ਡੀ. ਇੱਥੇ ਆਪਣਾ ਦਫ਼ਤਰ ਬਣਾਉਣ ‘ਤੇ 59.13 ਕਰੋੜ ਰੁਪਏ ਖ਼ਰਚ ਕਰੇਗੀ। ਇਸ ਨੂੰ ਪਹਿਲਾਂ ਹੀ ਮਨਜ਼ੂਰੀ ਮਿਲ ਚੁੱਕੀ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਈ. ਡੀ. ਦੀ ਮੰਗ ‘ਤੇ ਇਹ ਜਗ੍ਹਾ ਅਲਾਟ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦਫ਼ਤਰ ‘ਚ 220 ਮੁਲਾਜ਼ਮ ਹੋਣਗੇ।

ਜਿਸ ਲਈ ਇੱਥੇ ਰਿਹਾਇਸ਼ੀ ਕਾਲੋਨੀ ਬਣਾਉਣ ਦੀ ਵੀ ਯੋਜਨਾ ਹੈ। ਈ. ਡੀ. ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੱਤਰ ਲਿਖਿਆ ਸੀ, ਜਿਸ ‘ਚ ਕਿਹਾ ਗਿਆ ਸੀ ਕਿ ਫਿਲਹਾਲ ਉਨ੍ਹਾਂ ਦਾ ਦਫ਼ਤਰ ਜਲੰਧਰ ‘ਚ ਮੌਜੂਦ ਹੈ, ਪਰ ਚੰਡੀਗੜ੍ਹ ‘ਚ ਬਣਨ ਵਾਲਾ ਦਫ਼ਤਰ ਉੱਤਰੀ ਜ਼ੋਨ ਦਾ ਸਭ ਤੋਂ ਵੱਡਾ ਦਫ਼ਤਰ ਹੋਵੇਗਾ। ਇੱਥੇ ਕੰਮ ਕਰਦੇ ਮੁਲਾਜ਼ਮਾਂ ਲਈ ਰਹਿਣ ਲਈ ਮਕਾਨਾਂ ਦੀ ਮੰਗ ਕੀਤੀ ਗਈ। ਹੁਣ ਇਨ੍ਹਾਂ ਮੁਲਾਜ਼ਮਾਂ ਲਈ ਫਲੈਟਾਂ ਨਾਲ ਕਰੀਬ 14890 ਵਰਗ ਮੀਟਰ ਜ਼ਮੀਨ ਤਿਆਰ ਕੀਤੀ ਜਾਵੇਗੀ।

 ਪੰਜਾਬੀ ਗਾਇਕ ਹਨੀ ਸਿੰਘ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

0

ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਖ਼ਿਲਾਫ਼ ਨਵਾਂਸ਼ਹਿਰ ‘ਚ ਦਰਜ ਐੱਫ. ਆਈ. ਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਇਸ ਮਾਮਲੇ ‘ਚ ਰੱਦ ਕਰਨ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ। ਉੱਚ ਅਧਿਕਾਰੀਆਂ ਦੀ ਮਨਜ਼ੂਰੀ ਮਗਰੋਂ ਇਸ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਇਸ ਸੂਚਨਾ ਦੇ ਆਧਾਰ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਨੀ ਹੈ ਤਾਂ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ।

ਹਨੀ ਸਿੰਘ ਨੇ ‘ਮੈਂ ਹੂੰ ਬਲਾਤਕਾਰੀ’ ਗੀਤ ਸਬੰਧੀ ਸ਼ਿਕਾਇਤ ‘ਤੇ ਦਰਜ ਐੱਫ. ਆਈ. ਆਰ ਨੂੰ ਰੱਦ ਕਰਨ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਉਸ ਨੇ ਕਿਹਾ ਕਿ ਮੈਂ ਅਜਿਹਾ ਕੋਈ ਗੀਤ ਕਦੇ ਨਹੀਂ ਗਾਇਆ। ਕਿਸੇ ਨੇ ਫਰਜ਼ੀ ਅਕਾਊਂਟ ਬਣਾ ਕੇ ਇਸ ਗੀਤ ਨੂੰ ਯੂਟਿਊਬ ‘ਤੇ ਅਪਲੋਡ ਕਰ ਦਿੱਤਾ ਹੈ। ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰਿਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ। ਪੰਜਾਬ ਪੁਲਸ ਵੱਲੋਂ ਕਿਹਾ ਗਿਆ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਨਵਾਂਸ਼ਹਿਰ ਪੁਲਸ ਨੇ ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਦੀ ਸ਼ਿਕਾਇਤ ’ਤੇ ਹਨੀ ਸਿੰਘ ਖ਼ਿਲਾਫ਼ ਐੱਫ. ਆਈ. ਆਰ ਦਰਜ ਕੀਤੀ ਸੀ। ਕਿਹਾ ਗਿਆ ਸੀ ਕਿ ਇਹ ਗੀਤ ਅਸ਼ਲੀਲਤਾ ਫੈਲਾ ਰਿਹਾ ਸੀ। ਕਰੀਬ 10 ਸਾਲਾਂ ਤੱਕ ਜਾਂਚ ਪੈਂਡਿੰਗ ਰਹਿਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਇਸ ਮਾਮਲੇ ‘ਚ ਕੈਂਸਲੇਸ਼ਨ ਰਿਪੋਰਟ ਤਿਆਰ ਕਰ ਲਈ ਗਈ ਹੈ।

ਮਸ਼ਹੂਰ ਨਾਟਕ ‘CID’ ਦੇ ਅਦਾਕਾਰ ਦਿਨੇਸ਼ ਫਡਨੀਸ ਦਾ ਹੋਇਆ ਦਿਹਾਂਤ

0

ਮਸ਼ਹੂਰ ਟੈਲੀਵਿਜ਼ਨ ਨਾਟਕ CID ਵਿੱਚ ਫਰੈਡਰਿਕਸ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਦਿਨੇਸ਼ ਫਡਨੀਸ ਦਾ ਮੰਗਲਵਾਰ ਨੂੰ 57 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦਿਨੇਸ਼ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਮੁੰਬਈ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ।

ਸ਼ੋਅ ‘ਚ ਦਯਾ ਦਾ ਕਿਰਦਾਰ ਨਿਭਾਉਣ ਵਾਲੇ ਉਸ ਦੇ ਸਹਿ-ਅਦਾਕਾਰ ਦਯਾਨੰਦ ਸ਼ੈੱਟੀ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।

ਦਯਾਨੰਦ ਸ਼ੈੱਟੀ ਨੇ ਦੱਸਿਆ ਕਿ ਦਿਨੇਸ਼ ਦੇਰ ਰਾਤ 12.08 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਥਾਈਲੈਂਡ ‘ਚ ਵਾਪਰਿਆ ਭਿਆਨਕ ਬੱਸ ਹਾਦਸਾ, 14 ਲੋਕਾਂ ਦੀ ਮੌਤ

0

ਥਾਈਲੈਂਡ ‘ਚ ਭਿਆਨਕ ਬੱਸ ਹਾਦਸਾ ਵਾਪਰਨ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਦੱਖਣੀ ਥਾਈਲੈਂਡ ਦੇ ਪ੍ਰਚੁਅਪ ਖੀਰੀ ਖਾਨ ਸੂਬੇ ‘ਚ ਇਕ ਯਾਤਰੀ ਬੱਸ ਸੜਕ ਤੋਂ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਈ।

ਇਸ ਹਾਦਸੇ ਵਿਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 35 ਹੋਰ ਜ਼ਖਮੀ ਹੋ ਗਏ। ਬੱਸ ਰਾਸ਼ਟਰੀ ਰਾਜਧਾਨੀ ਬੈਂਕਾਕ ਤੋਂ ਸੋਂਗਖਲਾ ਸੂਬੇ ਦੇ ਨਥਾਵੀ ਜ਼ਿਲ੍ਹੇ ਲਈ ਜਾ ਰਹੀ ਸੀ। ਹਾਦਸੇ ਦੇ ਕਾਰਨਾਂ ਦੀ ਅਧਿਕਾਰਤ ਜਾਂਚ ਚੱਲ ਰਹੀ ਹੈ।

ਅੱਜ ਬਲਵੰਤ ਸਿੰਘ ਰਾਜੋਆਣਾ ਬੈਠਣਗੇ ਭੁੱਖ ਹੜਤਾਲ ‘ਤੇ !

0

ਅੱਜ ਤੋਂ ਬਲਵੰਤ ਸਿੰਘ ਰਾਜੋਆਣਾ ਭੁੱਖ ਹੜਤਾਲ ‘ਤੇ ਬੈਠ ਸਕਦੇ ਹਨ। ਉਨ੍ਹਾਂ ਦੀ ਭੈਣ ਕਮਲਦੀਪ ਕੌਰ ਅੱਜ ਪਟਿਆਲਾ ਜੇਲ੍ਹ ‘ਚ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਉਹ 11 ਵਜੇ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚ ਰਹੇ ਹਨ।ਬਲਵੰਤ ਸਿੰਘ ਰਾਜੋਆਣਾ ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਹਨ।

ਤਲਵਿੰਦਰ ਸਿੰਘ ਬੁੱਟਰ ਜਥੇਦਾਰ ਅਕਾਲ ਤਖਤ ਦੇ ਮੀਡੀਆ ਸਲਾਹਕਾਰ ਨਿਯੁਕਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਪੰਥਕ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।