Home Blog Page 1721

ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਜਲੰਧਰ ਦੇ ਨਿੱਜੀ ਸਕੂਲ ‘ਚ ਗੰਦਾ ਪਾਣੀ ਪੀਣ ਨਾਲ 12 ਬੱਚੇ ਹੋਏ ਬਿਮਾਰ

0

ਜਲੰਧਰ ਦੇ ਇੱਕ ਨਿੱਜੀ ਸਕੂਲ ‘ਚ ਗੰਦਾ ਪਾਣੀ ਪੀਣ ਨਾਲ 12 ਬੱਚੇ ਬਿਮਾਰ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਕੂਲ ਪ੍ਰਬੰਧਕਾਂ ਨੇ ਇਸ ਘਟਨਾ ਨੂੰ ਕਾਫੀ ਦੇਰ ਤੱਕ ਲੁਕੋ ਕੇ ਰੱਖਿਆ। ਬੱਚਿਆਂ ਨੂੰ ਹਸਪਤਾਲ ‘ਚ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਪਰ ਸ਼ਾਮ ਨੂੰ ਵੀ ਜਦੋਂ ਕਈ ਬੱਚਿਆਂ ਦੀ ਹਾਲਤ ਵਿਗੜ ਗਈ ਤਾਂ ਹਫੜਾ-ਦਫੜੀ ਮੱਚ ਗਈ।

ਸਕੂਲ ਇੱਕ ਨਿੱਜੀ ਸੰਸਥਾ ਦੁਆਰਾ ਚਲਾਇਆ ਜਾਂਦਾ ਹੈ ਜੋ ਇੱਕ ਮਿਸ਼ਨ ਅਧੀਨ ਹੈ। ਮਾਮਲਾ ਨਕੋਦਰ ਦਾ ਦੱਸਿਆ ਜਾ ਰਿਹਾ ਹੈ। ਬੱਚਿਆਂ ਨੇ ਦੱਸਿਆ ਕਿ ਉਨ੍ਹਾਂ ਨੇ ਸਕੂਲ ਵਿੱਚ ਲੱਗੇ ਵਾਟਰ ਕੂਲਰ ਤੋਂ ਪਾਣੀ ਪੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਭਾਵੇਂ ਪ੍ਰਬੰਧਕਾਂ ਨੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਹੈ ਪਰ ਪ੍ਰਸ਼ਾਸਨ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ।

ਡੀਸੀ ਵਿਸ਼ੇਸ਼ ਸਾਰੰਗਲ ਦਾ ਕਹਿਣਾ ਹੈ ਕਿ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਕੂਲੀ ਬੱਚਿਆਂ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਸਕੂਲ ਦੇ ਵਾਟਰ ਕੂਲਰ ਦੀ ਸਫ਼ਾਈ ਨਹੀਂ ਕੀਤੀ ਗਈ। ਅੰਦਰ ਪਈ ਗੰਦਗੀ ਕਾਰਨ ਉਹ ਬਿਮਾਰ ਹੋਏ ਹਨ।

ਨਕੋਦਰ ਤੋਂ ਮਿਲੀ ਜਾਣਕਾਰੀ ਅਨੁਸਾਰ 12 ਬੱਚਿਆਂ ਨੂੰ ਨਿੱਜੀ ਹਸਪਤਾਲ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਐਸਪੀ ਮਨਪ੍ਰੀਤ ਅਨੁਸਾਰ ਬੱਚਿਆਂ ਦੀ ਸਿਹਤ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਹ ਅੱਜ ਮੰਗਲਵਾਰ ਨੂੰ ਅਧਿਕਾਰਤ ਤੌਰ ‘ਤੇ ਇਸ ਬਾਰੇ ਜਾਣਕਾਰੀ ਦੇ ਸਕਣਗੇ।

 

ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਭਤੀਜੇ ਦੀ ਹੋਈ ਮੌ.ਤ

0

ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ ਹੋ ਗਈ ਹੈ। ਉਹ ਭਾਰਤ ਸਰਕਾਰ ਦੀ ਮੋਸਟਵਾਂਟੇਡ ਲਿਸਟ ‘ਚ ਸ਼ਾਮਲ ਸੀ। ਜਾਣਕਾਰੀ ਅਨੁਸਾਰ ਲਖਬੀਰ ਸਿੰਘ ਰੋਡੇ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

ਲਖਬੀਰ ਸਿੰਘ ਰੋਡੇ ਦੀ 72 ਸਾਲ ਦੀ ਉਮਰ ‘ਚ ਮੌਤ ਹੋ ਗਈ ਹੈ। ਦੱਸ ਦਈਏ ਕਿ ਲਖਬੀਰ ਸਿੰਘ ਰੋਡੇ ਭਾਰਤ ‘ਚ (KLF) ਅਤੇ ਪਾਕਿਸਤਾਨ ਤੋਂ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਨੂੰ ਸੰਚਾਲਿਤ ਕਰ ਰਿਹਾ ਸੀ।

SGPC ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਅਪੀਲ

0

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਆਪਣੀ ਭੁੱਖ ਹੜਤਾਲ ਦਾ ਫੈਸਲਾ ਵਾਪਸ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਦੌਰਾਨ ਭਾਈ ਰਾਜੋਆਣਾ ਨੂੰ ਅਪੀਲ ਦੇ ਨਾਲ-ਨਾਲ ਉਨ੍ਹਾਂ ਸਬੰਧੀ ਸੰਘਰਸ਼ ਤੇਜ਼ ਕਰਨ ਦਾ ਵੀ ਫੈਸਲਾ ਹੋਇਆ। ਇਸ ਇਕੱਤਰਤਾ ਵਿਚ ਬੀਤੇ ਕੱਲ੍ਹ ਹੋਈ ਪੰਥਕ ਨੁਮਾਇੰਦਿਆਂ ਦੀ ਬੈਠਕ ਦੀਆਂ ਸਿਫਾਰਸ਼ਾਂ ਅਨੁਸਾਰ ਸਾਂਝੀ ਰਾਏ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਪਾਸ ਪਾਈ ਰਹਿਮ ਦੀ ਪਟੀਸ਼ਨ ਵਾਪਸ ਲੈਣ ਸਬੰਧੀ ਪੱਤਰ ਲਿਖਿਆ ਗਿਆ ਸੀ, ਜਿਸ ’ਤੇ ਪੰਥਕ ਨੁਮਾਇੰਦਿਆਂ ਦੀ ਰਾਏ ਹੈ ਕਿ ਸਿੱਖ ਸੰਸਥਾ ਨੂੰ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ। ਕਿਉਂਕਿ ਇਹ ਪਟੀਸ਼ਨ ਪੰਥ ਦੀਆਂ ਭਾਵਨਾਵਾਂ ਅਨੁਸਾਰ ਪਾਈ ਗਈ ਸੀ, ਜਿਸ ਨੂੰ ਵਾਪਸ ਲੈਣਾ ਕੌਮੀ ਹਿੱਤ ਵਿਚ ਨਹੀਂ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਨੇ ਭਾਈ ਰਾਜੋਆਣਾ ਨੂੰ ਵੀ ਸਨਿਮਰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ 2023 ਤੋਂ ਭੁੱਖ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈਣ, ਕਿਉਂਕਿ ਗੁਰਮਤਿ ਫ਼ਲਸਫੇ ਅਨੁਸਾਰ ਅਜਿਹਾ ਕਰਨਾ ਠੀਕ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ’ਤੇ ਸੰਘਰਸ਼ ਤਿੱਖਾ ਕਰਨ ਦਾ ਵੀ ਫੈਸਲਾ ਹੋਇਆ ਹੈ। ਇਸ ਸਬੰਧ ਵਿਚ 20 ਦਸੰਬਰ 2023 ਨੂੰ ਸਮੂਹ ਪੰਥਕ ਨੁਮਾਇੰਦਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨਵੀਂ ਦਿੱਲੀ ਤੋਂ ਰਾਸ਼ਟਰਪਤੀ ਭਵਨ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ।

ਇਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੀ ਦਸਤਖ਼ਤੀ ਮੁਹਿੰਮ ਤਹਿਤ ਭਰੇ 26 ਲੱਖ ਪ੍ਰੋਫਾਰਮੇ ਵੀ ਨਾਲ ਲਿਜਾਏ ਜਾਣਗੇ। ਇਸ ਪ੍ਰਦਰਸ਼ਨ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਤ ਸਮਾਜ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਕਿਸਾਨ ਜਥੇਬੰਦੀਆਂ, ਨਿਰਮਲੇ ਅਤੇ ਉਦਾਸੀਆਂ ਦਾ ਭਰਵਾਂ ਇਕੱਠ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਥਕ ਧਿਰਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਂਝੇ ਕੌਮੀ ਕਾਰਜ ਵਿਚ ਆਪ ਮੁਹਾਰੇ ਸ਼ਾਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿੱਜੀ ਤੌਰ ’ਤੇ ਵੱਖ-ਵੱਖ ਪ੍ਰਤੀਨਿਧਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਗੇ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਅਮਰਜੀਤ ਸਿੰਘ ਭਲਾਈਪੁਰ, ਬੀਬੀ ਜਸਪਾਲ ਕੌਰ, ਸ. ਜਸਵੰਤ ਸਿੰਘ ਪੁੜੈਣ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਸ਼ਾਹਬਾਜ਼ ਸਿੰਘ ਤੇ ਇੰਚਾਰਜ ਸ. ਅਜ਼ਾਦਦੀਪ ਸਿੰਘ ਹਾਜ਼ਰ ਸਨ।

ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ: ਡਾ. ਬਲਜੀਤ ਕੌਰ

0

CM ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ ‘ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

ਤਿੰਨ ਸੂਬਿਆਂ ‘ਚ BJP ਦੀ ਜਿੱਤ ‘ਤੇ ਸੁਨੀਲ ਜਾਖੜ ਨੇ ਵਰਕਰਾਂ ਨੂੰ ਦਿੱਤੀ ਵਧਾਈ

0

ਭਾਜਪਾ ਨੂੰ ਤਿੰਨ ਸੂਬਿਆਂ ‘ਚੋਂ ਮਿਲੀ ਸ਼ਾਨਦਾਰ ਜਿੱਤ ੳਪਰੰਤ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਜਸ਼ਨ ਮਨਾਇਆ ਗਿਆ ਅਤੇ ਲੱਡੂ ਵੰਡ ਕੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਜਿੱਤ ਦੀਆਂ ਸਮੂਹ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਬਹੁਤ ਬਹੁਤ ਵਧਾਈਆਂ।

ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਅਤੇ ਛੱਤੀਸਗੜ੍ਹ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸਵੇਰ ਤੋਂ ਲਗਾਤਾਰ ਜਾਰੀ ਹੈ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਇਨ੍ਹਾਂ ਤਿੰਨ ਸੂਬਿਆਂ ਵਿਚ ਭਾਜਪਾ ਲਗਾਤਾਰ ਜਿੱਤ ਵੱਲ ਵੱਧ ਰਹੀ ਹੈ ਉਥੇ ਹੀ ਜਿੱਤ ਵੱਲ ਵੱਧਦੀ ਵੇਖ ਕੇ ਸਿਆਸੀ ਆਗੂਆਂ ਦੀ ਪ੍ਰਤੀਕਿਰਿਆ ਆਉਣੀ ਵੀ ਸ਼ੁਰੂ ਹੋ ਗਈ ਹੈ।

ਤਿੰਨ ਸੂਬਿਆਂ ਵਿਚ ਜਿੱਤ ਵੱਲ ਵਧ ਰਹੀ ਭਾਜਪਾ ਨੂੰ ਵੇਖ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਸ ਜਿੱਤ ਲਈ ਹਿੰਦੁਸਤਾਨ ਦੇ ਵੋਟਰਾਂ ਨੂੰ ਬਹੁਤ-ਬਹੁਤ ਵਧਾਈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਦੀ ਇਕ ਇਤਿਹਾਸਕ ਜਿੱਤ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਜਾਦੂ ਚੱਲਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਰਾਸ਼ਟਰੀ ਪੱਧਰ ‘ਤੇ ਅੱਜ ਬਹੁਤ ਵੱਡਾ ਬਦਲਾਅ ਆਇਆ ਹੈ।

ਕਾਂਗਰਸ ਨੂੰ ਲੰਮੇ ਹੱਥੀਂ ਲੈਂਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਜਿਹੜੇ ਕਹਿ ਰਹੇ ਸਨ ਕਿ ਇਨ੍ਹਾਂ ਦੇ ਪੈਰਾਂ ਹੇਠਾਂ ਜ਼ਮੀਨ ਨਹੀਂ ਹੈ, ਹੈਰਾਨੀ ਦੀ ਗੱਲ ਤਾਂ ਹੁਣ ਇਹ ਹੈ ਕਿ ਹੁਣ ਉਨ੍ਹਾਂ ਨੂੰ ਯਕੀਨ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮੋਦੀ ਸਾਬ੍ਹ ਦਾ ਹੀ ਜਾਦੂ ਹੈ, ਜੋ ਵੋਟਰਾਂ ਵਿਚ ਵੇਖਣ ਨੂੰ ਮਿਲਿਆ ਹੈ ਅਤੇ ਚੰਗੇ ਨਤੀਜੇ ਸਾਹਮਣੇ ਆਏ ਹਨ।

ਜਾਖੜ ਨੇ ਕਿਹਾ ਕਿ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਖ਼ਿਲਾਫ਼ ਬਹੁਤ ਮਾੜੀ ਸ਼ਬਦਾਵਲੀ ਵੀ ਬੋਲੀ ਗਈ ਅਤੇ ਕਈ ਰੈਲੀਆਂ ਵੀ ਕੱਢੀਆਂ ਗਈਆਂ ਪਰ ਲੋਕਾਂ ਨੇ ਰਾਸ਼ਟਰ ਹਿੱਤ ਵਿਚ ਵੋਟਾਂ ਪਾਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕਈ ਹੱਥਕੰਢੇ ਵੀ ਅਪਣਾਏ ਗਏ ਪਰ ਭਾਰਤ ਦਾ ਵੋਟਰ ਬਹੁਤ ਜਾਗਰੁਕ ਹੋ ਚੁੱਕਾ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਵਿਰੋਧ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੀ ਸੋਚ ’ਤੇ ਵੋਟਾਂ ਪਾਈਆਂ ਹਨ। ਦੇਸ਼ ਦੇ ਪ੍ਰਤੀ, ਵਿਕਾਸ ਦੇ ਪ੍ਰਤੀ ਭਾਜਪਾ ਵਚਨਬੱਧ ਹੈ, ਇਹ ਸੁਨੀਲ ਜਾਖੜ ਨਹੀਂ ਸਗੋਂ ਅੱਜ ਲੋਕ ਬੋਲ ਰਹੇ ਹਨ। ਜੋ ਅੱਜ ਲੋਕਾਂ ਨੇ ਸਾਨੂੰ ਬਹੁਮਤ ਦਿੱਤਾ ਹੈ, ਅਸੀਂ ਉਸ ਦਾ ਸਨਮਾਨ ਕਰਦੇ ਹਾਂ।

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋ.ਇਨ ਸਮੇਤ 3 ਤ.ਸ.ਕਰ ਕਾਬੂ

0

ਪੰਜਾਬ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਤਰਨਤਾਰਨ ਪੁਲਿਸ ਨੇ 3 ਤਸਕਰਾਂ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 3 ਕਿਲੋ 100 ਗ੍ਰਾਮ ਹੈਰੋਇਨ ਤੇ 1 ਸਵਿਫਟ ਕਾਰ ਵੀ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 15 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਰੀ ਹੈ।

CIA ਸਟਾਫ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਤਲਾਸ਼ੀ ਮੁਹਿੰਮ ਕਰਨ ਅੰਮ੍ਰਿਤਸਰ ਰੋਡ ਭਿਖੀਵਿੰਡ ਨੇੜੇ ਪਹੁੰਚੇ। ਉਦੋਂ ਪੁਲਿਸ ਨੇ ਇਕ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਰੁਕਣ ਦੀ ਬਜਾਏ ਉਨ੍ਹਾਂ ਨੇ ਆਪਣੀ ਗੱਡੀ ਦੌੜਾ ਲਈ ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ 3 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਸੁਖਵੰਤ ਸਿੰਘ, ਜਗਬੀਰ ਸਿੰਘ ਉਰਫ ਜੱਗਾ ਪੁੱਤਰ ਕਾਬਲ ਸਿੰਘ, ਅਰਸ਼ਦੀਪ ਸਿੰਘ ਉਰਫ ਪੁੱਤਰ ਹਰਪਾਲ ਸਿੰਘ ਵਾਸੀ ਮਹਿੰਦੀਪੁਰ ਵਜੋਂ ਹੋਈ ਹੈ। ਇਕ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਜਿਸ ਦੀ ਭਾਲ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਕਾਬੂ ਕੀਤੇ ਗਏ ਮੁਲਜ਼ਮਾਂ ਦੇ ਤਾਰ ਪਾਕਿਸਤਾਨ ਵਿਚ ਬੈਠੇ ਤਸਕਰਾਂ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਰਿਮਾਂਡ ਲੈ ਕੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾਵੇਗੀ ਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਨਸ਼ਾ ਤਸਕਰ ਕਿਥੇ-ਕਿਥੇ ਨਸ਼ੇ ਦੀ ਸਪਲਾਈ ਕਰਦੇ ਸਨ ਤੇ ਇਸ ਤੋਂ ਇਲਾਵਾ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਕਪੂਰਥਲਾ ਚ’ ਸ਼ੱਕੀ ਹਾਲਾਤਾਂ ‘ਚ ਕਾਰ ‘ਚੋਂ ਮਿਲੀ ਨੌਜਵਾਨ ਦੀ ਮ੍ਰਿਤਕ ਦੇਹ, ਜਾਂਚ ‘ਚ ਜੁੱਟੀ ਪੁਲਿਸ

0

ਕਪੂਰਥਲਾ ਜ਼ਿਲੇ ‘ਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸੁਖਬੀਰ ਸਿੰਘ (28 ਸਾਲ) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਸੁਖਬੀਰ ਸਿੰਘ ਦੀ ਲਾਸ਼ ਉਨ੍ਹਾਂ ਦੀ ਕਾਰ ਵਿੱਚੋਂ ਮਿਲੀ। ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਗਿੱਲ ਥਾਣਾ ਸਦਰ ਨਕੋਦਰ ਦਾ ਰਹਿਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਕੱਲ੍ਹ ਪਿੰਡ ਡੱਲਾ (ਸੁਲਤਾਨਪੁਰ ਲੋਧੀ) ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਿਆ ਸੀ।ਬੀਤੀ ਰਾਤ ਕਰੀਬ 11.30 ਵਜੇ ਹਲਕਾ ਭੁਲੱਥ ਵਿੱਚ ਇੱਕ ਰਾਹਗੀਰ ਨੇ ਇੱਕ ਕਾਰ ਸੜਕ ਤੋਂ ਹੇਠਾਂ ਉਤਰੀ ਹੋਈ ਦੇਖੀ। ਰਾਹਗੀਰਾਂ ਨੇ ਸੁਖਬੀਰ ਦੇ ਫੋਨ ਤੋਂ ਉਸ ਦੇ ਘਰ ਫੋਨ ਕੀਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭੁਲੱਥ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਸਰਜਿੰਦਰ ਸਿੰਘ ਨੇ ਦੱਸਿਆ ਕਿ ਰਾਹਗੀਰਾਂ ਨੇ ਸੁਖਬੀਰ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਤਿਹਾੜ ਜੇਲ੍ਹ ਭਰਤੀ ਘੁਟਾਲੇ ਨਾਲ ਜੁੜੀ ਵੱਡੀ ਖਬਰ, ਵੱਡੀ ਗਿਣਤੀ ‘ਚ ਮੁਲਾਜ਼ਮ ਕੀਤੇ ਮੁਅੱਤਲ

0

DSSB ਭਰਤੀ ਘੁਟਾਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਤਿਹਾੜ ਜੇਲ੍ਹ ਭਰਤੀ ਘੁਟਾਲੇ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਤੋਂ ਬਾਅਦ 50 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਅਨੁਸਾਰ ਸਾਲ 2020 ਵਿੱਚ, DSSSB ਰਾਹੀਂ ਤਿਹਾੜ ਵਿੱਚ ਵੱਖ-ਵੱਖ ਅਸਾਮੀਆਂ ‘ਤੇ ਭਰਤੀ ਕੀਤੀ ਗਈ ਸੀ।

ਇਹ ਭਰਤੀ ਬਾਇਓਮੈਟ੍ਰਿਕ ਵਿਧੀ ਰਾਹੀਂ ਕੀਤੀ ਗਈ ਸੀ। ਜਦੋਂ DSSB ਨੇ ਬਾਅਦ ਵਿੱਚ ਵੈਰੀਫਿਕੇਸ਼ਨ ਕੀਤੀ ਤਾਂ 50 ਕਰਮਚਾਰੀਆਂ ਦੇ ਬਾਇਓਮੈਟ੍ਰਿਕਸ ਅਤੇ ਫੋਟੋਆਂ ਮੇਲ ਨਹੀਂ ਖਾਂਦੀਆਂ ਸਨ। 30 ਨਵੰਬਰ ਨੂੰ ਇਕ ਮਹੀਨੇ ਦਾ ਨੋਟਿਸ ਦੇ ਕੇ ਸਾਰਿਆਂ ਨੂੰ ਸਸਪੈਂਡ ਕਰ ਦਿੱਤਾ ਗਿਆ। ਸਾਲ 2020 ਵਿੱਚ, ਤਿਹਾੜ ਵਿੱਚ 39 ਵਾਰਡਰ, 9 ਏਐਸ ਅਤੇ 2 ਮੈਟਰਨ ਭਰਤੀ ਕੀਤੇ ਗਏ ਸਨ।

ਤੁਹਾਨੂੰ ਦੱਸ ਦੇਈਏ ਕਿ ਸਾਲ 2020 ਤੋਂ ਬਾਅਦ, ਤਿਹਾੜ ਜੇਲ੍ਹ ਸਮੇਤ ਦਿੱਲੀ ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਅਸਿਸਟੈਂਟ ਸੁਪਰਡੈਂਟ ਦੇ ਰੈਂਕ ‘ਤੇ DSSSB ਦੁਆਰਾ ਆਯੋਜਿਤ ਪ੍ਰੀਖਿਆਵਾਂ ਰਾਹੀਂ ਭਰਤੀ ਕੀਤੀ ਗਈ ਸੀ। ਜਦੋਂ ਉਨ੍ਹਾਂ ਦੇ ਬਾਇਓਮੈਟ੍ਰਿਕਸ ਦਾ ਮੇਲ ਭਰਤੀ ਸਮੇਂ ਸੁਰੱਖਿਅਤ ਰੱਖੇ ਗਏ ਡੇਟਾ ਨਾਲ ਕੀਤਾ ਗਿਆ ਤਾਂ 50 ਬੇਮੇਲ ਕੇਸਾਂ ਦਾ ਪਤਾ ਲੱਗਾ।

ਇਸ ਤੋਂ ਬਾਅਦ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਅੰਤਰਿਮ ਉਪਾਅ ਵਜੋਂ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਤਨਖਾਹਾਂ ਨੂੰ ਰੋਕ ਦਿੱਤਾ ਸੀ। ਇਸ ਤੋਂ ਬਾਅਦ ਵਿਭਾਗੀ ਪੱਧਰ ‘ਤੇ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ। ਉਸ ਸਮੇਂ ਤਿਹਾੜ ਜੇਲ੍ਹ ਦੇ ਡਾਇਰੈਕਟਰ ਜਨਰਲ ਸੰਦੀਪ ਗੋਇਲ ਨੇ ਇਸ ਅਣਗਹਿਲੀ ਦੀ ਪੁਸ਼ਟੀ ਕੀਤੀ ਸੀ।

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਏ ਯਾਤਰੀਆਂ ਕੋਲੋਂ iPhone ਤੇ 45 ਲੱਖ ਦਾ ਸੋਨਾ ਕੀਤਾ ਬਰਾਮਦ

0

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੂੰ ਸਫਲਤਾ ਮਿਲੀ ਹੈ। ਕਸਟਮ ਵਿਭਾਗ ਨੇ ਦੁਬਈ ਤੋਂ ਆਏ 3 ਯਾਤਰੀਆਂ ਕੋਲੋਂ 87 ਲੱਖ ਰੁਪਏ ਦੇ ਆਈਫੋਨ ਬਰਾਮਦ ਕੀਤੇ ਹਨ । ਮਿਲੀ ਜਾਣਕਾਰੀ ਮੁਤਾਬਕ ਯਾਤਰੀ ਆਪਣੇ ਬੈਗ ਵਿੱਚ ਆਈਫੋਨ ਲੁਕੋ ਕੇ ਲਿਆਏ ਸਨ ਤਾਂ ਕਸਟਮ ਵਿਭਾਗ ਨੂੰ ਚਕਮਾ ਦਿੱਤਾ ਜਾ ਸਕੇ।

ਦੱਸ ਦੇਈਏ ਕਿ ਇਸਦੇ ਨਾਲ ਹੀ ਕਸਟਮ ਵਿਭਾਗ ਦੀ ਟੀਮ ਨੇ ਸ਼ਾਰਜਾਹ ਤੋਂ ਆਏ ਇੱਕ ਯਾਤਰੀ ਕੋਲੋਂ 45 ਲੱਖ ਰੁਪਏ ਦਾ ਸੋਨਾ ਬਰਾਮਦ ਕੀਤਾ। ਦੱਸਿਆ ਜਾ ਰਿਹਾ ਹੈ ਕਿ ਯਾਤਰੀ ਸੋਨੇ ਦਾ ਪੇਸਟ ਬਣਾ ਕੇ ਆਪਣੇ ਗੁਦਾ ਵਿੱਚ ਤਿੰਨ ਕੈਪਸੂਲ ਦੀ ਸ਼ਕਲ ਵਿੱਚ ਲੁਕੋ ਕੇ ਲਿਆਇਆ ਸੀ ਪਰ ਉਹ ਕਸਟਮ ਵਿਭਾਗ ਨੂੰ ਚਕਮਾ ਨਹੀਂ ਦੇ ਸਕਿਆ ।