Home Blog Page 1724

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ

0

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਸ਼ਹੀਦੀ ਸਭਾ, ਸ੍ਰੀ ਫਤਿਹਗੜ੍ਹ ਸਾਹਿਬ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ  28 ਦਸੰਬਰ ਨੂੰ ਸ਼ਹੀਦੀ ਜੋੜ ਮੇਲੇ ਦੇ ਮੱਦੇਨਜ਼ਰ ਸਰਕਾਰੀ ਛੁੱਟੀ ਐਲਾਨੀ ਗਈ ਹੈ।  ਇਸ ਦਿਨ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨ, ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ ।

ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰਾ ਗਿਰੋਹ ਦਾ ਕੀਤਾ ਪਰਦਾਫਾਸ਼

0

ਅੰਮ੍ਰਿਤਸਰ: ਲਗਾਤਾਰ ਪੰਜਾਬ ਵਿੱਚ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਦੇ ਲਈ ਪੁਲਿਸ ਵੱਲੋਂ ਨਾਕੇਬੰਦੀ ਕਰ ਸਖ਼ਤ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨੈਟਵਰਕ ਚੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ ਪ੍ਰਦੇਸ਼ ਤੋਂ ਰਾਜ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ ‘ਤੇ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਮਕਬੂਲਪੁਰਾ ਦੀ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਮਕਬੂਲਪੁਰਾ ਖੇਤਰ ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਜਾ ਰਿਹਾ ਸੀ, ਤੋਂ ਮੁਲਜ਼ਮ ਨੂੰ ਕਾਬੂ ਕੀਤਾ।

ਉਨ੍ਹਾਂ ਕਿਹਾ, “ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ ‘ਹਵਾਲਾ’ ਰਾਹੀਂ ਪੈਸੇ ਪ੍ਰਾਪਤ ਕੀਤੇ ਸਨ।” ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਖਰੀਦ ਅਤੇ ਸਪਲਾਈ ਲੜੀ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ ਪੁਲਿਸ ਟੀਮ ਨੇ 10 ਪਿਸਤੌਲ ਵੀ.32 ਬੋਰ, ਇੱਕ ਬੈਕਪੈਕ ਅਤੇ ਇੱਕ ਮੋਟਰਸਾਈਕਲ ਪਲੈਟੀਨਾ ਬਰਾਮਦ ਕੀਤੇ ਹਨ ਦਾ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾ ਰਹੀ

ਜਗਤਾਰ ਸਿੰਘ ਤਾਰਾ ਨੂੰ ਅਦਾਲਤ ਤੋਂ ਮਿਲੀ ਰਾਹਤ, ਜੇਲ੍ਹ ‘ਚੋਂ ਆਉਣਗੇ ਬਾਹਰ

0

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਦੋਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।

ਦੱਸ ਦੇਈਏ ਕਿ ਜਗਤਾਰ ਸਿੰਘ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਪੰਜਾਬ ਪੁਲਿਸ ਦੀ ਸੁਰੱਖਿਆ ਜਗਤਾਰ ਸਿੰਘ ਦੇ ਨੇੜੇ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਦੱਸ ਦੇਈਏ ਕਿ ਇਸੇ ਮਹੀਨੇ ਜਗਤਾਰ ਸਿੰਘ ਨੂੰ ਚੰਡੀਗੜ੍ਹ ਅਦਾਲਤ RDX ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਚੁੱਕੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਖ਼ਿਲਾਫ਼ RDX ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ ਹੈ। ਦਰਅਸਲ ਜਗਤਾਰ ਸਿੰਘ ਨੇ ਧਮਾਕੇ ਨੂੰ ਅੰਜਾਮ ਦੇਣ ਲਈ ਆਪਣੇ ਸਾਥੀਆਂ ਕਮਲਜੀਤ ਅਤੇ ਪਰਮਜੀਤ ਨੂੰ RDX ਮੁਹੱਈਆ ਕਰਵਾਇਆ ਸੀ।

ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸ ਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਜਗਤਾਰ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ। ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਪੰਜਾਬ ਪੁਲਿਸ-BSF ਦਾ ਸਾਂਝਾ ਆਪ੍ਰੇਸ਼ਨ, ਸਰਹੱਦੀ ਖੇਤਰ ਤੋਂ 7 ਕਰੋੜ ਦੀ ਹੈ.ਰੋਇਨ ਕੀਤੀ ਬਰਾਮਦ

0

ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਇੱਕ ਵਾਰ ਫਿਰ ਸਰਹੱਦ ‘ਤੇ ਕਾਰਵਾਈ ਕਰਕੇ ਪਾਕਿਸਤਾਨੀ ਤਸਕਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। BSF ਅਤੇ ਪੰਜਾਬ ਪੁਲਿਸ ਨੇ ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸਰਹੱਦੀ ਇਲਾਕਿਆਂ ‘ਚ ਸਰਚ ਅਭਿਆਨ ਸ਼ੁਰੂ ਕੀਤਾ। ਇਸ ਦੌਰਾਨ ਪੰਜਾਬ ਪੁਲਿਸ ਅਤੇ BSF ਨੇ 7 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

BSF ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸਰਹੱਦੀ ਖੇਤਰ ਦੇ ਪਿੰਡ ਰਾਣੀਆ ਨੇੜੇ ਬੁੱਧਵਾਰ ਨੂੰ ਡਰੋਨ ਦੀ ਆਵਾਜਾਈ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ BSF ਅਤੇ ਪੰਜਾਬ ਪੁਲਿਸ ਨੇ ਸਾਂਝੀ ਟੀਮ ਬਣਾ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ। ਦੋਵਾਂ ਟੀਮਾਂ ਨੇ ਹਲਕੀ ਧੁੰਦ ਦੇ ਵਿਚਕਾਰ ਖੋਜ ਸ਼ੁਰੂ ਕਰ ਦਿੱਤੀ। ਇਸ ਦੌਰਾਨ ਖੇਤਾਂ ‘ਚੋਂ ਦੋ ਪੈਕਟ ਬਰਾਮਦ ਹੋਏ, ਜਿਨ੍ਹਾਂ ‘ਤੇ ਰਿੰਗ ਲੱਗੀਆਂ ਹੋਈਆਂ ਸਨ।

ਸੁਰੱਖਿਆ ਜਾਂਚ ਤੋਂ ਬਾਅਦ ਦੋਵੇਂ ਪੈਕਟ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋ ਛੋਟੇ ਪੈਕੇਟ ਇੱਕ ਸਫ਼ੈਦ ਲਿਫ਼ਾਫ਼ੇ ਵਿੱਚ ਸਨ। ਇਨ੍ਹਾਂ ਦੋਵਾਂ ਪੈਕਟਾਂ ਕੋਲੋਂ ਅੱਧਾ-ਅੱਧਾ ਕਿੱਲੋ ਹੈਰੋਇਨ ਦੇ ਪੈਕੇਟ ਮਿਲੇ ਹਨ। ਜਿਸ ਦੀ ਕੀਮਤ ਇੱਕ ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਦੇ ਸੈਂਪਲ ਜਾਂਚ ਲਈ ਭੇਜ ਦਿੱਤੇ ਗਏ ਹਨ।

BSF ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਇੱਕ ਹਫ਼ਤੇ ਦੌਰਾਨ ਸੁਰੱਖਿਆ ਏਜੰਸੀਆਂ ਨੇ ਮਿਲ ਕੇ ਇਕੱਲੇ ਪੰਜਾਬ ਸਰਹੱਦ ਤੋਂ ਕੁੱਲ 6 ਡਰੋਨ ਜ਼ਬਤ ਕੀਤੇ ਹਨ। ਇੰਨਾ ਹੀ ਨਹੀਂ ਕਰੀਬ 13.5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਜਿਸ ਦੀ ਬਾਜ਼ਾਰੀ ਕੀਮਤ 100 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

 

ਗੈਂਗਸਟਰਾਂ ਵਲੋਂ ਸਲਮਾਨ ਖਾਨ ਨੂੰ ਮਿਲੀ ਮੁੜ ਧਮਕੀ, ਸੁਰੱਖਿਆ ‘ਚ ਕੀਤਾ ਗਿਆ ਵਾਧਾ

0

ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਨੂੰ ਫੇਸਬੁੱਕ ਪੋਸਟ ਰਾਹੀਂ ਧਮਕੀ ਮਿਲੀ ਹੈ। ਇਸ ਧਮਕੀ ਤੋਂ ਬਾਅਦ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਹ ਜਾਣਕਾਰੀ ਮੁੰਬਈ ਪੁਲਸ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਧਮਕੀ ਮਗਰੋਂ ਸਲਮਾਨ ਨੂੰ ਮੁੰਬਈ ਪੁਲਸ ਵਲੋਂ ਪਹਿਲਾਂ ਹੀ ਵਾਈ-ਪਲੱਸ ਸੁਰੱਖਿਆ ਦਿੱਤੀ ਹੋਈ ਹੈ।

ਬੀਤੇ ਐਤਵਾਰ ਗਿੱਪੀ ਗਰੇਵਾਲ ਦੇ ਕੈਨੇਡਾ ਦੇ ਵੈਨਕੂਵਰ ’ਚ ਵ੍ਹਾਈਟ ਰਾਕ ਏਰੀਆ ਸਥਿਤ ਘਰ ’ਤੇ ਫਾਇਰਿੰਗ ਕੀਤੀ ਗਈ ਸੀ। ਲਾਰੈਂਸ ਬਿਸ਼ਨੋਈ ਗੈਂਗ ਨੇ ਫੇਸਬੁੱਕ ’ਤੇ ਇਕ ਪੋਸਟ ਦੇ ਜ਼ਰੀਏ ਦਾਅਵਾ ਕੀਤਾ ਕਿ ਇਹ ਗੋਲ਼ੀਬਾਰੀ ਉਸ ਨੇ ਕਰਵਾਈ ਹੈ। ਉਸ ਨੇ ਅੱਗੇ ਲਿਖਿਆ ਕਿ ਇਹ ਫਾਇਰਿੰਗ ਸਲਮਾਨ ਖ਼ਾਨ ਲਈ ਵੀ ਸੰਦੇਸ਼ ਹੈ। ਉਸ (ਸਲਮਾਨ) ਨੂੰ ਵਹਿਮ ਹੈ ਕਿ ਦਾਊਦ ਉਸ ਦੀ ਮਦਦ ਕਰ ਦੇਵੇਗਾ, ਪਰ ਉਸ ਨੂੰ ਕੋਈ ਨਹੀਂ ਬਚਾ ਸਕਦਾ।

ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਪੋਸਟ ਵਿਚ ਗਿੱਪੀ ਗਰੇਵਾਲ ਨੂੰ ਕਿਹਾ, “ਤੂੰ ਸਿੱਧੂ ਮੂਸੇਵਾਲਾ ਦੇ ਮਰਨ ‘ਤੇ ਬਹੁਤ ਓਵਰਐਕਟਿੰਗ ਕੀਤੀ ਹੈ। ਤੈਨੂੰ ਸਭ ਪਤਾ ਸੀ ਕਿ ਇਹ ਕਿੰਨਾ ਹੰਕਾਰਿਆ ਬੰਦਾ ਸੀ ਤੇ ਕਿਹੜੇ-ਕਿਹੜੇ ਕ੍ਰਿਮੀਨਲ ਬੰਦਿਆ ਦੇ ਸੰਪਰਕ ਵਿਚ ਸੀ। ਜਦੋਂ ਤਕ ਵਿੱਕੀ ਮਿੱਢੂਖੇੜਾ ਜਿਉਂਦਾ ਸੀ ਤੂੰ ਅੱਗੇ ਪਿੱਛੇ ਤੁਰਿਆ ਫ਼ਿਰਦਾ ਸੀ, ਬਾਅਦ ‘ਚ ਸਿੱਧੂ ਦਾ ਜ਼ਿਆਦਾ ਦੁੱਖ ਹੋ ਗਿਆ ਤੈਨੂੰ। ਰਡਾਰ ‘ਚ ਆ ਗਿਆ ਤੂੰ ਵੀ ਹੁਣ ਦੱਸਦੇ ਹਾਂ ਤੈਨੂੰ ਹੁਣ ਧੱਕਾ ਕੀ ਹੁੰਦਾ। ਇਹ ਟ੍ਰੇਲਰ ਦਿਖਾਇਆ ਤੈਨੂੰ ਅਜੇ ਫ਼ਿਲਮ ਛੇਤੀ ਹੀ ਆਵੇਗੀ, ਤਿਆਰ ਰਹਿ। ਕਿਸੇ ਵੀ ਦੇਸ਼ ‘ਚ ਭੱਜ ਲਓ ਚੇਤੇ ਰੱਖਿਓ ਮੌਤ ਨੰ ਕਿਸੇ ਜਗ੍ਹਾ ਦਾ ਵੀਜ਼ਾ ਨਹੀਂ ਲੈਣਾ ਪੈਂਦਾ ਇੰਨੇ ਜਿੱਥੇ ਆਉਣਾ ਆ ਹੀ ਜਾਣਾ।”

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ‘ਚ ਸਲਮਾਨ ਨੂੰ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਵੱਲੋਂ ਧਮਕੀ ਭਰਿਆ ਮੇਲ ਮਿਲਿਆ ਸੀ। ਇਸ ਨੂੰ ਲੈ ਕੇ ਮੁੰਬਈ ਪੁਲਸ ਨੇ ਸਲਮਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਸੀ ਅਤੇ ਮਾਮਲਾ ਵੀ ਦਰਜ ਕੀਤਾ ਸੀ।

ਵਿਧਾਨ ਸਭਾ ’ਚ ਉਠਾਇਆ ਗਿਆ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਤੇ ਡੀਏ ਦਾ ਮਸਲਾ

0

ਪੰਜਾਬ ਦੀ ਚੱਲ ਰਹੀ ਵਿਧਾਨ ਸਭਾ ਦੇ ਦੂਜੇ ਦਿਨ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਅਤੇ ਡੀਏ ਦਾ ਮਸਲਾ ਉਠਾਇਆ ਗਿਆ ਹੈ। ਜੀਰੋ ਕਾਲ ਦੌਰਾਨ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਬੋਲਦੇ ਹੋਏ ਸਵਾਲ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਸਰਕਾਰ ਵੱਲ ਦੇਖ ਰਹੇ ਹਨ ਕਿ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ ਅਤੇ ਡੀਏ ਦਾ ਰਹਿੰਦਾ ਬਕਾਇਆ ਕਦੋਂ ਤੱਕ ਦਿੱਤਾ ਜਾਵੇਗਾ।

ਉਨ੍ਹਾਂ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਵੱਲੋਂ ਪਿਛਲੇ ਸਾਲ ਪੁਰਾਣੀ ਪੈਨਸ਼ਨ ਸਕੀਮ ਦਾ ਐਲਾਨ ਕੀਤਾ ਗਿਆ ਸੀ, ਪ੍ਰੰਤੂ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਮੁਲਾਜ਼ਮਾਂ ਦਾ ਅਜੇ ਤੱਕ 12 ਫੀਸਦੀ ਡੀਏ ਵੀ ਬਕਾਇਆ ਹੈ, ਇਹ ਕਦੋਂ ਤੱਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ ਸਰਕਾਰ ਕੋਲ ਪੈਸੇ ਦੀ ਕੋਈ ਕਮੀ ਨਹੀਂ, ਫਿਰ ਇਸ ਨੂੰ ਲਾਗੂ ਕਿਉਂ ਨਹੀਂ ਕੀਤਾ ਜਾਂਦਾ।

ਸੁਰੰਗ ‘ਚੋਂ ਬਾਹਰ ਕੱਢੇ ਗਏ ਮਜ਼ਦੂਰਾਂ ਨਾਲ PM ਮੋਦੀ ਨੇ ਕੀਤੀ ਗੱਲਬਾਤ, CM ਨੇ ਇੱਕ-ਇੱਕ ਲੱਖ ਰੁਪਏੇ ਦੇਣ ਦਾ ਕੀਤਾ ਐਲਾਨ

0

PM ਮੋਦੀ ਨੇ ਉੱਤਰਾਖੰਡ ਦੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਾਹਰ ਕੱਢੇ ਗਏ ਮਜ਼ਦੂਰਾਂ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਨੂੰ ਉਤਸ਼ਾਹਿਤ ਵੀ ਕੀਤਾ। ਦੂਜੇ ਪਾਸੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਸਾਰੇ ਮਜ਼ਦੂਰਾਂ ਨੂੰ ਇੱਕ-ਇੱਕ ਲੱਖ ਰੁਪਏੇ ਦੇਣ ਦਾ ਐਲਾਨ ਕੀਤਾ।

ਬਚਾਅ ਕਾਰਜ ਵਿੱਚ ਸ਼ਾਮਲ ਲੋਕਾਂ ਦੀ ਤਾਰੀਫ਼ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਅਤੇ ਦ੍ਰਿੜ ਇਰਾਦੇ ਨੇ ਸਾਡੇ ਮਜ਼ਦੂਰ ਭਰਾਵਾਂ ਨੂੰ ਨਵਾਂ ਜੀਵਨ ਦਿੱਤਾ ਹੈ। ਇਸ ਮਿਸ਼ਨ ਵਿੱਚ ਸ਼ਾਮਲ ਹਰ ਵਿਅਕਤੀ ਨੇ ਮਨੁੱਖਤਾ ਅਤੇ ਟੀਮ ਵਰਕ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਵਿੱਟਰ ‘ਤੇ ਪੋਸਟ ਕੀਤਾ ਅਤੇ ਕਿਹਾ, “ਉੱਤਰਕਾਸ਼ੀ ਵਿੱਚ ਸਾਡੇ ਮਜ਼ਦੂਰ ਭਰਾਵਾਂ ਦੇ ਬਚਾਅ ਕਾਰਜ ਦੀ ਸਫਲਤਾ ਹਰ ਕਿਸੇ ਨੂੰ ਭਾਵੁਕ ਕਰਨ ਵਾਲੀ ਹੈ। ਟਨਲ ਵਿੱਚ ਜੋ ਸਾਥੀ ਫਸੇ ਹੋਏ ਸਨ, ਉਨ੍ਹਾਂ ਨੂੰ ਮੈਂ ਕਹਿਣਾ ਚਾਹੁੰਦਾ ਹਾਂ ਕਿ ਤੁਹਾਡੀ ਹਿੰਮਤ ਤੇ ਸਬਰ ਹਰ ਕਿਸੇ ਨੂੰ ਪ੍ਰੇਰਿਤ ਕਰ ਰਿਹਾ ਹੈ।’

ਇਸ ਤੋਂ ਇਲਾਵਾ ਪੀਐਮ ਮੋਦੀ ਨੇ ਆਪਣੇ ਟਵੀਟ ‘ਚ ਲਿਖਿਆ, ‘ਮੈਂ ਤੁਹਾਡੇ ਸਾਰਿਆਂ ਦੀ ਤੰਦਰੁਸਤੀ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ। ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਲੰਬੇ ਇੰਤਜ਼ਾਰ ਤੋਂ ਬਾਅਦ ਹੁਣ ਸਾਡੇ ਇਹ ਦੋਸਤ ਆਪਣੇ ਸਨੇਹੀਆਂ ਨੂੰ ਮਿਲਣਗੇ। ਇਸ ਔਖੀ ਘੜੀ ਵਿੱਚ ਇਨ੍ਹਾਂ ਸਾਰੇ ਪਰਿਵਾਰਾਂ ਨੇ ਜੋ ਸਬਰ ਅਤੇ ਦਲੇਰੀ ਦਿਖਾਈ ਹੈ, ਉਸ ਦੀ ਜਿੰਨੀ ਵੀ ਤਾਰੀਫ ਕੀਤੀ ਜਾਵੇ ਉਹ ਘੱਟ ਹੈ।’

ਪੀਐਮ ਮੋਦੀ ਨੇ ਅੱਗੇ ਕਿਹਾ, ‘ਮੈਂ ਇਸ ਬਚਾਅ ਮੁਹਿੰਮ ਨਾਲ ਜੁੜੇ ਸਾਰੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਦ੍ਰਿੜਤਾ ਨੇ ਸਾਡੇ ਮਜ਼ਦੂਰ ਭਰਾਵਾਂ ਨੂੰ ਨਵਾਂ ਜੀਵਨ ਦਿੱਤਾ ਹੈ। ਇਸ ਮਿਸ਼ਨ ਵਿੱਚ ਸ਼ਾਮਲ ਹਰ ਵਿਅਕਤੀ ਨੇ ਮਨੁੱਖਤਾ ਅਤੇ ਟੀਮ ਵਰਕ ਦੀ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ।

ਉਥੇ ਹੀ ਸਿਲਕਿਆਰਾ ਸੁਰੰਗ ‘ਚੋਂ 17ਵੇਂ ਦਿਨ ਮੰਗਲਵਾਰ ਨੂੰ ਕੱਢੇ ਗਏ 41 ਮਜ਼ਦੂਰਾਂ ਨੂੰ ਚਿਨਿਆਲੀਸੌਰ ‘ਚ ਬਣੇ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਸਾਰੇ ਮਜ਼ਦੂਰ 48 ਘੰਟੇ ਡਾਕਟਰਾਂ ਦੀ ਨਿਗਰਾਨੀ ‘ਚ ਰਹਿਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਮਜ਼ਦੂਰਾਂ ਦੇ ਤੰਦਰੁਸਤ ਹੋਣ ਤੋਂ ਬਾਅਦ ਸਰਕਾਰ ਵੱਲੋਂ ਵਿੱਤੀ ਸਹਾਇਤਾ ਵਜੋਂ 1-1 ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ।

ਮੁੱਖ ਮੰਤਰੀ ਨੇ ਸਾਰੀਆਂ ਏਜੰਸੀਆਂ, ਕਰਮਚਾਰੀਆਂ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ., ਆਈ.ਟੀ.ਬੀ.ਪੀ., ਬੀ.ਆਰ.ਓ ਦੇ ਨਾਲ-ਨਾਲ ਅੰਤਰਰਾਸ਼ਟਰੀ ਸੁਰੰਗ ਮਾਹਿਰ ਅਰਨੋਲਡ ਡਿਕਸ ਅਤੇ ਉਨ੍ਹਾਂ ਦੀ ਟੀਮ ਅਤੇ ਕ੍ਰਿਸ ਕੂਪਰ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਔਖੇ ਬਚਾਅ ਕਾਰਜ ਵਿੱਚ 17 ਦਿਨਾਂ ਤੱਕ ਦਿਨ ਰਾਤ ਕੰਮ ਕੀਤਾ।

ਧਾਮੀ ਨੇ ਕਿਹਾ ਕਿ ਸਿਲਕਿਆਰਾ ਸੁਰੰਗ ਵਿੱਚ ਫਸੇ ਸਾਰੇ ਮਜ਼ਦੂਰਾਂ ਨੂੰ ਸਰਕਾਰ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਇਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਘਰ ਜਾਣ ਤੱਕ ਹਸਪਤਾਲ ਵਿੱਚ ਇਲਾਜ ਲਈ ਪੂਰੇ ਇੰਤਜ਼ਾਮ ਕੀਤੇ ਜਾਣਗੇ।

ਸਿਲਕਿਆਰਾ ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੁਰੰਗ ‘ਚ ਫਸੇ ਸਾਰੇ ਮਜ਼ਦੂਰਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਸਪਤਾਲ ਦੇ ਇਲਾਜ ਦਾ ਖਰਚਾ ਸਰਕਾਰ ਚੁੱਕੇਗੀ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਮਜ਼ਦੂਰਾਂ ਲਈ ਖਾਣੇ ਅਤੇ ਰਿਹਾਇਸ਼ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੇ ਘਰ ਜਾਣ ਤੱਕ ਦਾ ਸਾਰਾ ਖਰਚਾ ਵੀ ਸਰਕਾਰ ਚੁੱਕੇਗੀ।

ਧਾਮੀ ਨੇ ਦੱਸਿਆ ਕਿ ਬਾਬਾ ਬੋਖਨਾਗ ਅਤੇ ਦੇਵਭੂਮੀ ਦੇ ਦੇਵਤਿਆਂ ਦੀ ਕ੍ਰਿਪਾ ਸਦਕਾ ਇਹ ਅਪਰੇਸ਼ਨ ਸਫ਼ਲ ਰਿਹਾ। ਇਸ ਲਈ ਸਿਲਕਿਆਰਾ ਵਿੱਚ ਬੋਖਨਾਗ ਦੇਵਤਾ ਦਾ ਵਿਸ਼ਾਲ ਮੰਦਰ ਬਣਾਇਆ ਜਾਵੇਗਾ। ਇਸ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਬੋਖਨਾਗ ਦੇ ਆਸ਼ੀਰਵਾਦ ਨਾਲ ਸਾਰੇ ਵਰਕਰ ਸੁਰੱਖਿਅਤ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੇ ਬਾਬਾ ਬੋਖਨਾਗ ਦਾ ਮੰਦਰ ਬਣਾਉਣ ਦੀ ਮੰਗ ਉਠਾਈ ਹੈ। ਸਰਕਾਰ ਇਸ ਮੰਗ ਨੂੰ ਪੂਰਾ ਕਰੇਗੀ।

 

ਜੰਡਿਆਲਾ ਗੁਰੂ ਵਿਖੇ ਕੁੱਝ ਨੌਜਵਾਨਾਂ ਵਲੋ ਕੀਤੀ ਗਈ ਫਾਇਰਿੰਗ, ਇੱਕ ਨੌਜਵਾਨ ਹੋਇਆ ਜ਼ਖਮੀ

0

ਜੰਡਿਆਲਾ ਗੁਰੂ ਵਿਖੇ ਦੋਸਤ ਵੱਲੋਂ ਹੀ ਦੋਸਤ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕੁੱਝ ਨੌਜਵਾਨ ਪਟਾਕੇ ਚਲਾ ਰਹੇ ਸਨ। ਪਟਾਕਿਆਂ ਤੋਂ ਬਾਅਦ ਉਕਤ ਨੌਜਵਾਨ ਨਾਜਾਇਜ਼ ਹਥਿਆਰ ਨਾਲ ਫਾਇਰਿੰਗ ਕਰਨ ਲੱਗੇ। ਇਸ ਦੌਰਾਨ ਦੋਸਤ ਕੋਲੋਂ ਹੀ ਦੂਜੇ ਦੋਸਤ ਦੇ ਗੋਲੀ ਲੱਗ ਗਈ। ਗੋਲੀ ਉਸ ਦੇ ਪੱਟ ‘ਤੇ ਵੱਜੀ, ਜਿਸ ਮਗਰੋਂ ਉਸ ਨੂੰ ਤੁਰੰਤ ਜ਼ਖਮੀ ਹਾਲਤ ‘ਚ ਹਸਪਤਾਲ ਦਾਖ਼ਲ ਕਰਾਇਆ ਗਿਆ।

ਪੁਲਸ ਤੱਕ ਵੀ ਮਾਮਲਾ ਪੁੱਜ ਗਿਆ ਪਰ ਉਕਤ ਨੌਜਵਾਨਾਂ ਵੱਲੋਂ ਮਾਮਲੇ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਪੁਲਸ ਨੂੰ ਦੱਸਿਆ ਗਿਆ ਕਿ ਕਿਸੇ ਅਣਪਛਾਤੇ ਨੇ ਗੋਲੀ ਚਲਾ ਦਿੱਤੀ ਹੈ। ਜਦੋਂ ਪੁਲਸ ਨੇ ਤਫ਼ਤੀਸ਼ ਕੀਤੀ ਤਾਂ ਉਕਤ ਚਾਰੇ ਨੌਜਵਾਨ ਮੰਨ ਗਏ ਕਿ ਗੋਲੀ ਉਨ੍ਹਾਂ ਕੋਲੋਂ ਹੀ ਚੱਲੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਹ ਗੋਲੀਆਂ ਚਲਾ ਰਹੇ ਸਨ ਤਾਂ ਗਲਤੀ ਨਾਲ ਉਨ੍ਹਾਂ ਦੇ ਇਕ ਦੋਸਤ ਦੇ ਪੱਟ ‘ਚ ਗੋਲੀ ਲੱਗ ਗਈ।

ਫਿਲਹਾਲ ਪੁਲਸ ਨੇ ਕਾਰਵਾਈ ਕਰਦੇ ਹੋਏ 4 ਨੌਜਵਾਨਾਂ ‘ਤੇ ਐੱਫ. ਆਈ. ਆਰ. ਦਰਜ ਕਰਕੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਇਸ ਗੱਲ ਦਾ ਵੀ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਕਤ ਨੌਜਵਾਨਾਂ ਕੋਲ ਨਾਜਾਇਜ਼ ਹਥਿਆਰ ਕਿਵੇਂ ਪੁੱਜੇ। ਜਿਸ ਨੌਜਵਾਨ ਦੇ ਗੋਲੀ ਲੱਗੀ ਹੈ, ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਮਾਮਲੇ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

0

ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕਰ ਦਿੱਤੀ ਹੈ। ਹਾਈਕੋਰਟ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਵੀ ਕਿਹਾ ਹੈ ਕਿ ਉਹ ਇੰਤਜ਼ਾਰ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ।

ਦੇਖਦੇ ਹਾਂ ਕਿ ਕੀ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਪਾਉਂਦੀ ਹੈ ਜਾਂ ਅਗਲੀ ਤਰੀਕ ਹੀ ਲੈ ਪਾਉਂਦੀ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਦਾਇਰ ਪਟੀਸ਼ਨ ਦੀ ਅੱਜ 29 ਨਵੰਬਰ ਨੂੰ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਹਾਈ ਕੋਰਟ ਤੋਂ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।

ਸੁਰੰਗ ‘ਚ ਫਸੇ 41 ਮਜ਼ਦੂਰਾਂ ਨੇ ਜਿੱਤੀ ਜ਼ਿੰਦਗੀ ਦੀ ਜੰਗ!

0

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ‘ਚ ਲਗਭਗ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਸਫਲ ਆਪ੍ਰੇਸ਼ਨ ਦੀ ਤਾਰੀਫ ਕਰਦਿਆਂ ਕਿਹਾ ਕਿ ਇਹ ਸਾਰਿਆਂ ਲਈ ਭਾਵੁਕ ਪਲ ਹੈ। ਮੁਰਮੂ ਨੇ ਕਿਹਾ ਕਿ ਰਾਸ਼ਟਰ ਮਜ਼ਦੂਰਾਂ ਦੀ ਸਹਿਣ ਸ਼ਕਤੀ ਨੂੰ ਸਲਾਮ ਕਰਦਾ ਹੈ ਅਤੇ ਵੱਡੇ ਨਿੱਜੀ ਜੋਖਮ ਦੇ ਬਾਵਜੂਦ ਨਾਜ਼ੁਕ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਉਨ੍ਹਾਂ ਦਾ ਧੰਨਵਾਦੀ ਹੈ।

ਉਨ੍ਹਾਂ X ‘ਤੇ ਲਿਖਿਆ, “ਮੈਂ ਉਨ੍ਹਾਂ ਟੀਮਾਂ ਤੇ ਸਾਰੇ ਮਾਹਿਰਾਂ ਨੂੰ ਵਧਾਈ ਦਿੰਦੀ ਹਾਂ, ਜਿਨ੍ਹਾਂ ਨੇ ਇਤਿਹਾਸ ਦੇ ਸਭ ਤੋਂ ਮੁਸ਼ਕਿਲ ਬਚਾਅ ਕਾਰਜਾਂ ‘ਚੋਂ ਇਕ ਨੂੰ ਪੂਰਾ ਕਰਨ ਲਈ ਅਵਿਸ਼ਵਾਸਯੋਗ ਧੀਰਜ ਅਤੇ ਦ੍ਰਿੜ੍ਹਤਾ ਨਾਲ ਕੰਮ ਕੀਤਾ ਹੈ।” ਵਰਕਰਾਂ ਨੂੰ ਸੁਰੰਗ ‘ਚੋਂ ਬਾਹਰ ਕੱਢਣ ਤੋਂ ਤੁਰੰਤ ਬਾਅਦ ਮੋਦੀ ਨੇ ਆਪ੍ਰੇਸ਼ਨ ਵਿੱਚ ਸ਼ਾਮਲ ਲੋਕਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਨੇ ਮਜ਼ਦੂਰਾਂ ਨੂੰ ਇਕ ਨਵੀਂ ਜ਼ਿੰਦਗੀ ਦਿੱਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਦੇਸ਼ ਲਈ ਬਹੁਤ ਚੰਗੀ ਖ਼ਬਰ ਹੈ ਅਤੇ ਉਹ ਕਰਮਚਾਰੀਆਂ ਦੇ ਸਬਰ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ ਇੰਨੇ ਲੰਬੇ ਸਮੇਂ ਤੋਂ ਅਜਿਹੀ ਚੁਣੌਤੀਪੂਰਨ ਸਥਿਤੀ ਦਾ ਸਾਹਮਣਾ ਕੀਤਾ ਹੈ। ਸ਼ਾਹ ਨੇ ਉਨ੍ਹਾਂ ਸਾਰੇ ਲੋਕਾਂ ਅਤੇ ਏਜੰਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮਜ਼ਦੂਰਾਂ ਦੀ ਜਾਨ ਬਚਾਉਣ ਲਈ ਅਣਥੱਕ ਮਿਹਨਤ ਕੀਤੀ।

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਹ “ਰਾਹਤ ਅਤੇ ਖੁਸ਼ੀ” ਮਹਿਸੂਸ ਕਰ ਰਹੇ ਹਨ ਕਿ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ, “ਇਹ ਕਈ ਏਜੰਸੀਆਂ ਦਾ ਇਕ ਤਾਲਮੇਲ ਵਾਲਾ ਯਤਨ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਮਹੱਤਵਪੂਰਨ ਬਚਾਅ ਕਾਰਜਾਂ ‘ਚੋਂ ਇਕ ਸੀ। ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਖ-ਵੱਖ ਵਿਭਾਗਾਂ ਅਤੇ ਏਜੰਸੀਆਂ ਨੇ ਇਕ ਦੂਜੇ ਨਾਲ ਮਿਲ ਕੇ ਕੰਮ ਕੀਤਾ।”

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਹ “ਰਾਹਤ ਅਤੇ ਖੁਸ਼ੀ” ਮਹਿਸੂਸ ਕਰ ਰਹੇ ਹਨ ਕਿ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ, “ਇਹ ਕਈ ਏਜੰਸੀਆਂ ਦਾ ਇਕ ਤਾਲਮੇਲ ਵਾਲਾ ਯਤਨ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਮਹੱਤਵਪੂਰਨ ਬਚਾਅ ਕਾਰਜਾਂ ‘ਚੋਂ ਇਕ ਸੀ। ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਖ-ਵੱਖ ਵਿਭਾਗਾਂ ਅਤੇ ਏਜੰਸੀਆਂ ਨੇ ਇਕ ਦੂਜੇ ਨਾਲ ਮਿਲ ਕੇ ਕੰਮ ਕੀਤਾ।”

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰਿਆਂ ਲਈ ਇਹ ਵੱਡੀ ਰਾਹਤ ਅਤੇ ਖੁਸ਼ੀ ਦੀ ਗੱਲ ਹੈ ਕਿ ਮਜ਼ਦੂਰਾਂ ਨੂੰ ਸੁਰੰਗ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਤੁਰੰਤ ਸਿਹਤ ਲਾਭ ਅਤੇ ਉਚਿਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸਾਰੇ ਨਿਰਮਾਣ ਅਧੀਨ ਪ੍ਰੋਜੈਕਟਾਂ ਦਾ ਸੇਫਟੀ ਆਡਿਟ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਅਜਿਹੇ ਹਾਲਾਤ ਦੁਬਾਰਾ ਨਾ ਪੈਦਾ ਹੋਣ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਚਾਅ ਕਾਰਜਾਂ ਦੌਰਾਨ ਲਗਾਤਾਰ ਸਹਿਯੋਗ ਦੇਣ ਲਈ ਮੋਦੀ ਦਾ ਧੰਨਵਾਦ ਕੀਤਾ। ਕਿਸੇ ਵੀ ਮਜ਼ਦੂਰ ਦੀ ਹਾਲਤ ਨਾਜ਼ੁਕ ਨਹੀਂ ਹੈ ਪਰ ਘਰ ਭੇਜਣ ਤੋਂ ਪਹਿਲਾਂ ਸਾਰਿਆਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਘੱਟ ਉਮਰ ਦੇ ਵਰਕਰਾਂ ਨਾਲ ਨਿਕਾਸੀ ਸ਼ੁਰੂ ਹੋਈ। ਉਹ ਸਾਰੇ ਤੰਦਰੁਸਤ ਹਨ ਤੇ ਆਪਣੇ-ਆਪ ਹੀ ਬਾਹਰ ਆ ਗਏ ਹਨ। ਧਾਮੀ ਨੇ ਇਹ ਵੀ ਕਿਹਾ ਕਿ ਬਚਾਏ ਗਏ ਹਰੇਕ ਮਜ਼ਦੂਰ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਨੂੰ ਭਾਰਤ ਦੇ ਲੋਕਾਂ ਦੀ ਏਕਤਾ ਦੀ ਜਿੱਤ ਦੱਸਿਆ ਹੈ ਅਤੇ ਆਪ੍ਰੇਸ਼ਨ ‘ਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ ਹੈ।

ਕੇਜਰੀਵਾਲ ਨੇ ‘ਐਕਸ’ ‘ਤੇ ਲਿਖਿਆ, “ਐੱਨਡੀਆਰਐੱਫ, ਫੌਜ ਅਤੇ ਹੋਰ ਏਜੰਸੀਆਂ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ, ਮੈਂ ਆਪ੍ਰੇਸ਼ਨ ‘ਚ ਸ਼ਾਮਲ ਬਹੁਤ ਸਾਰੇ ਲੋਕਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਇਸ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ।” ਉਨ੍ਹਾਂ ਲਿਖਿਆ, “ਮੈਂ ਉਨ੍ਹਾਂ ਸਾਰੇ ਵਰਕਰਾਂ ਦੇ ਸਬਰ ਅਤੇ ਸਾਹਸ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਪ੍ਰਤੀਕੂਲ ਹਾਲਾਤ ਵਿੱਚ ਇਕ ਦੂਜੇ ਦਾ ਸਮਰਥਨ ਕੀਤਾ ਤੇ ਹੌਸਲਾ ਦਿੱਤਾ। ਇਹ ਭਾਰਤ ਦੇ ਲੋਕਾਂ ਦੀ ਏਕਤਾ ਦੀ ਜਿੱਤ ਹੈ।”