Home Blog Page 1725

1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਮਾਮਲੇ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

0

ਪੰਜਾਬ ਸਰਕਾਰ ਨੇ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਲਈ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕਰ ਦਿੱਤੀ ਹੈ। ਹਾਈਕੋਰਟ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਜਾ ਰਿਹਾ ਹੈ। ਇਸ ਦੇ ਨਾਲ ਹੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਨੇ ਵੀ ਕਿਹਾ ਹੈ ਕਿ ਉਹ ਇੰਤਜ਼ਾਰ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਸਕਦੇ।

ਦੇਖਦੇ ਹਾਂ ਕਿ ਕੀ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਪਾਉਂਦੀ ਹੈ ਜਾਂ ਅਗਲੀ ਤਰੀਕ ਹੀ ਲੈ ਪਾਉਂਦੀ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਸਰਕਾਰ ਵੱਲੋਂ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਦਾਇਰ ਪਟੀਸ਼ਨ ਦੀ ਅੱਜ 29 ਨਵੰਬਰ ਨੂੰ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਹਾਈ ਕੋਰਟ ਤੋਂ 1158 ਅਸਿਸਟੈਂਟ ਪ੍ਰੋਫੈਸਰਾਂ-ਲਾਇਬ੍ਰੇਰੀਅਨਾਂ ਦੀ ਭਰਤੀ ਦੌਰਾਨ ਚੁਣੇ ਗਏ 600 ਪ੍ਰੋਫੈਸਰਾਂ ਨੂੰ ਤੁਰੰਤ ਸਟੇਸ਼ਨ ਅਲਾਟ ਕਰਨ ਦੀ ਮੰਗ ਕਰੇਗੀ।

ਸੁਰੰਗ ‘ਚ ਫਸੇ 41 ਮਜ਼ਦੂਰਾਂ ਨੇ ਜਿੱਤੀ ਜ਼ਿੰਦਗੀ ਦੀ ਜੰਗ!

0

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਸਿਲਕਿਆਰਾ ਸੁਰੰਗ ‘ਚ ਲਗਭਗ 17 ਦਿਨਾਂ ਤੋਂ ਫਸੇ 41 ਮਜ਼ਦੂਰਾਂ ਨੂੰ ਬਚਾਉਣ ਲਈ ਸਫਲ ਆਪ੍ਰੇਸ਼ਨ ਦੀ ਤਾਰੀਫ ਕਰਦਿਆਂ ਕਿਹਾ ਕਿ ਇਹ ਸਾਰਿਆਂ ਲਈ ਭਾਵੁਕ ਪਲ ਹੈ। ਮੁਰਮੂ ਨੇ ਕਿਹਾ ਕਿ ਰਾਸ਼ਟਰ ਮਜ਼ਦੂਰਾਂ ਦੀ ਸਹਿਣ ਸ਼ਕਤੀ ਨੂੰ ਸਲਾਮ ਕਰਦਾ ਹੈ ਅਤੇ ਵੱਡੇ ਨਿੱਜੀ ਜੋਖਮ ਦੇ ਬਾਵਜੂਦ ਨਾਜ਼ੁਕ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਉਨ੍ਹਾਂ ਦਾ ਧੰਨਵਾਦੀ ਹੈ।

ਉਨ੍ਹਾਂ X ‘ਤੇ ਲਿਖਿਆ, “ਮੈਂ ਉਨ੍ਹਾਂ ਟੀਮਾਂ ਤੇ ਸਾਰੇ ਮਾਹਿਰਾਂ ਨੂੰ ਵਧਾਈ ਦਿੰਦੀ ਹਾਂ, ਜਿਨ੍ਹਾਂ ਨੇ ਇਤਿਹਾਸ ਦੇ ਸਭ ਤੋਂ ਮੁਸ਼ਕਿਲ ਬਚਾਅ ਕਾਰਜਾਂ ‘ਚੋਂ ਇਕ ਨੂੰ ਪੂਰਾ ਕਰਨ ਲਈ ਅਵਿਸ਼ਵਾਸਯੋਗ ਧੀਰਜ ਅਤੇ ਦ੍ਰਿੜ੍ਹਤਾ ਨਾਲ ਕੰਮ ਕੀਤਾ ਹੈ।” ਵਰਕਰਾਂ ਨੂੰ ਸੁਰੰਗ ‘ਚੋਂ ਬਾਹਰ ਕੱਢਣ ਤੋਂ ਤੁਰੰਤ ਬਾਅਦ ਮੋਦੀ ਨੇ ਆਪ੍ਰੇਸ਼ਨ ਵਿੱਚ ਸ਼ਾਮਲ ਲੋਕਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਹੌਸਲੇ ਅਤੇ ਦ੍ਰਿੜ੍ਹ ਇਰਾਦੇ ਨੇ ਮਜ਼ਦੂਰਾਂ ਨੂੰ ਇਕ ਨਵੀਂ ਜ਼ਿੰਦਗੀ ਦਿੱਤੀ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਦੇਸ਼ ਲਈ ਬਹੁਤ ਚੰਗੀ ਖ਼ਬਰ ਹੈ ਅਤੇ ਉਹ ਕਰਮਚਾਰੀਆਂ ਦੇ ਸਬਰ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ ਇੰਨੇ ਲੰਬੇ ਸਮੇਂ ਤੋਂ ਅਜਿਹੀ ਚੁਣੌਤੀਪੂਰਨ ਸਥਿਤੀ ਦਾ ਸਾਹਮਣਾ ਕੀਤਾ ਹੈ। ਸ਼ਾਹ ਨੇ ਉਨ੍ਹਾਂ ਸਾਰੇ ਲੋਕਾਂ ਅਤੇ ਏਜੰਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮਜ਼ਦੂਰਾਂ ਦੀ ਜਾਨ ਬਚਾਉਣ ਲਈ ਅਣਥੱਕ ਮਿਹਨਤ ਕੀਤੀ।

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਹ “ਰਾਹਤ ਅਤੇ ਖੁਸ਼ੀ” ਮਹਿਸੂਸ ਕਰ ਰਹੇ ਹਨ ਕਿ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ, “ਇਹ ਕਈ ਏਜੰਸੀਆਂ ਦਾ ਇਕ ਤਾਲਮੇਲ ਵਾਲਾ ਯਤਨ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਮਹੱਤਵਪੂਰਨ ਬਚਾਅ ਕਾਰਜਾਂ ‘ਚੋਂ ਇਕ ਸੀ। ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਖ-ਵੱਖ ਵਿਭਾਗਾਂ ਅਤੇ ਏਜੰਸੀਆਂ ਨੇ ਇਕ ਦੂਜੇ ਨਾਲ ਮਿਲ ਕੇ ਕੰਮ ਕੀਤਾ।”

ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਹ “ਰਾਹਤ ਅਤੇ ਖੁਸ਼ੀ” ਮਹਿਸੂਸ ਕਰ ਰਹੇ ਹਨ ਕਿ ਸਾਰੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਕਿਹਾ, “ਇਹ ਕਈ ਏਜੰਸੀਆਂ ਦਾ ਇਕ ਤਾਲਮੇਲ ਵਾਲਾ ਯਤਨ ਸੀ, ਜੋ ਹਾਲ ਹੀ ਦੇ ਸਾਲਾਂ ਵਿੱਚ ਸਭ ਤੋਂ ਮਹੱਤਵਪੂਰਨ ਬਚਾਅ ਕਾਰਜਾਂ ‘ਚੋਂ ਇਕ ਸੀ। ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਬਾਵਜੂਦ ਵੱਖ-ਵੱਖ ਵਿਭਾਗਾਂ ਅਤੇ ਏਜੰਸੀਆਂ ਨੇ ਇਕ ਦੂਜੇ ਨਾਲ ਮਿਲ ਕੇ ਕੰਮ ਕੀਤਾ।”

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਸਾਰਿਆਂ ਲਈ ਇਹ ਵੱਡੀ ਰਾਹਤ ਅਤੇ ਖੁਸ਼ੀ ਦੀ ਗੱਲ ਹੈ ਕਿ ਮਜ਼ਦੂਰਾਂ ਨੂੰ ਸੁਰੰਗ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਨੂੰ ਤੁਰੰਤ ਸਿਹਤ ਲਾਭ ਅਤੇ ਉਚਿਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਸਾਰੇ ਨਿਰਮਾਣ ਅਧੀਨ ਪ੍ਰੋਜੈਕਟਾਂ ਦਾ ਸੇਫਟੀ ਆਡਿਟ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਅਜਿਹੇ ਹਾਲਾਤ ਦੁਬਾਰਾ ਨਾ ਪੈਦਾ ਹੋਣ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬਚਾਅ ਕਾਰਜਾਂ ਦੌਰਾਨ ਲਗਾਤਾਰ ਸਹਿਯੋਗ ਦੇਣ ਲਈ ਮੋਦੀ ਦਾ ਧੰਨਵਾਦ ਕੀਤਾ। ਕਿਸੇ ਵੀ ਮਜ਼ਦੂਰ ਦੀ ਹਾਲਤ ਨਾਜ਼ੁਕ ਨਹੀਂ ਹੈ ਪਰ ਘਰ ਭੇਜਣ ਤੋਂ ਪਹਿਲਾਂ ਸਾਰਿਆਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਭ ਤੋਂ ਘੱਟ ਉਮਰ ਦੇ ਵਰਕਰਾਂ ਨਾਲ ਨਿਕਾਸੀ ਸ਼ੁਰੂ ਹੋਈ। ਉਹ ਸਾਰੇ ਤੰਦਰੁਸਤ ਹਨ ਤੇ ਆਪਣੇ-ਆਪ ਹੀ ਬਾਹਰ ਆ ਗਏ ਹਨ। ਧਾਮੀ ਨੇ ਇਹ ਵੀ ਕਿਹਾ ਕਿ ਬਚਾਏ ਗਏ ਹਰੇਕ ਮਜ਼ਦੂਰ ਨੂੰ 1-1 ਲੱਖ ਰੁਪਏ ਦਿੱਤੇ ਜਾਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਣ ਨੂੰ ਭਾਰਤ ਦੇ ਲੋਕਾਂ ਦੀ ਏਕਤਾ ਦੀ ਜਿੱਤ ਦੱਸਿਆ ਹੈ ਅਤੇ ਆਪ੍ਰੇਸ਼ਨ ‘ਚ ਸ਼ਾਮਲ ਸਾਰੇ ਲੋਕਾਂ ਦੀ ਸ਼ਲਾਘਾ ਕੀਤੀ ਹੈ।

ਕੇਜਰੀਵਾਲ ਨੇ ‘ਐਕਸ’ ‘ਤੇ ਲਿਖਿਆ, “ਐੱਨਡੀਆਰਐੱਫ, ਫੌਜ ਅਤੇ ਹੋਰ ਏਜੰਸੀਆਂ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ, ਮੈਂ ਆਪ੍ਰੇਸ਼ਨ ‘ਚ ਸ਼ਾਮਲ ਬਹੁਤ ਸਾਰੇ ਲੋਕਾਂ ਦੇ ਯਤਨਾਂ ਅਤੇ ਸਖ਼ਤ ਮਿਹਨਤ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਇਸ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ।” ਉਨ੍ਹਾਂ ਲਿਖਿਆ, “ਮੈਂ ਉਨ੍ਹਾਂ ਸਾਰੇ ਵਰਕਰਾਂ ਦੇ ਸਬਰ ਅਤੇ ਸਾਹਸ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ ਪ੍ਰਤੀਕੂਲ ਹਾਲਾਤ ਵਿੱਚ ਇਕ ਦੂਜੇ ਦਾ ਸਮਰਥਨ ਕੀਤਾ ਤੇ ਹੌਸਲਾ ਦਿੱਤਾ। ਇਹ ਭਾਰਤ ਦੇ ਲੋਕਾਂ ਦੀ ਏਕਤਾ ਦੀ ਜਿੱਤ ਹੈ।”

ਦੱਖਣੀ ਅਫਰੀਕਾ ‘ਚ ਵਾਪਰਿਆ ਵੱਡਾ ਹਾਦਸਾ, 11 ਮਜ਼ਦੂਰਾਂ ਦੀ ਹੋਈ ਮੌ.ਤ

0

ਦੱਖਣੀ ਅਫਰੀਕਾ ‘ਚ ਇੱਕ ਪਲੈਟੀਨਮ ਖਾਨ ਵਿੱਚ ਮਜ਼ਦੂਰਾਂ ਨੂੰ ਹੇਠਾਂ ਉਤਾਰਦੇ ਸਮੇਂ ਇੱਕ ਲਿਫਟ ਅਚਾਨਕ ਡਿੱਗ ਗਈ। ਜਿਸ ਕਾਰਨ 11 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 75 ਜ਼ਖਮੀ ਹੋ ਗਏ। ਮਾਈਨ ਆਪਰੇਟਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸੋਮਵਾਰ ਸ਼ਾਮ ਨੂੰ ਉੱਤਰੀ ਸ਼ਹਿਰ ਰਸਟਨਬਰਗ ਵਿੱਚ ਇੱਕ ਖਾਨ ਵਿੱਚ ਵਾਪਰੀ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਮਪਲਾ ਪਲੈਟੀਨਮ ਹੋਲਡਿੰਗਜ਼ (ਇਮਪਲਾਂਟ) ਦੇ ਮੁੱਖ ਕਾਰਜਕਾਰੀ ਅਧਿਕਾਰੀ ਨਿਕੋ ਮੂਲਰ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਉਨ੍ਹਾਂ ਦੀ ਕੰਪਨੀ ਦੇ ਇਤਿਹਾਸ ਵਿਚ ਸਭ ਤੋਂ ਭਿਆਨਕ ਦਿਨ ਸੀ। ਉਨ੍ਹਾਂ ਕਿਹਾ ਕਿ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਖਣੀ ਅਫਰੀਕਾ ਪਲੈਟੀਨਮ ਦਾ ਸਭ ਤੋਂ ਵੱਡਾ ਉਤਪਾਦਕ ਹੈ।

ਸੰਯੁਕਤ ਕਿਸਾਨ ਮੋਰਚੇ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, ਹੁਣ ਇਸ ਦਿਨ ਹੋਵੇਗੀ CM ਨਾਲ ਮੀਟਿੰਗ

0

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ ਹੈ। ਹੁਣ 19 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਜਿਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਕਿਸਾਨ ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨਗੇ। ਕਿਸਾਨ ਰਾਜ ਭਵਨ ਪਹੁੰਚ ਗਏ ਹਨ।

ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਖਤਮ ਹੋ ਗਿਆ ਹੈ। 4 ਦਸੰਬਰ ਨੂੰ ਕਿਸਾਨ ਆਪਣੀਆਂ ਮੰਗਾਂ ਸਮੇਤ ਮੰਗ ਪੱਤਰ ਸਰਕਾਰ ਨੂੰ ਦੇਣਗੇ। ਇਸ ਦੌਰਾਨ ਖੇਤੀ ਮੰਤਰੀ ਨਾਲ ਇੱਕ ਜਾਂ ਦੋ ਵਾਰ ਮੀਟਿੰਗ ਹੋ ਸਕਦੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਮੁੱਖ ਮੰਤਰੀ ਦੇ ਟਵੀਟ ਕਿਸਾਨਾਂ ਨੂੰ ਲੋਕਾਂ ਦਾ ਵਿਰੋਧ ਨਾ ਕਰਨ ‘ਤੇ ਇਤਰਾਜ਼ ਜਤਾਇਆ ਹੈ।

SGPC ਪ੍ਰਧਾਨ ਧਾਮੀ ਨੇ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ

0

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜੇਲ੍ਹ  ‘ਚ ਬੰਦ ਫਾਂਸੀ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਕਰੀਬ ਦੋ ਘੰਟੇ ਦੀ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੇ ਮਰਸੀ ਪਟੀਸ਼ਨ ਵਾਪਸ ਨਾ ਲੈਣ ‘ਤੇ ਭੁੱਖ ਹੜਤਾਲ ਕਰਨ ਦੀ ਗੱਲ ਆਖੀ ਹੈ ਜਿਸ ‘ਤੇ ਲੰਬੀ ਚਰਚਾ ਹੋਈ ਹੈ। ਰਾਜੋਆਣਾ ਵਲੋਂ ਵੀ ਕਈ ਸੁਝਾਅ ਦਿੱਤੇ ਗਏ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਐੱਸਜੀਪੀਸੀ ਕਾਰਜਕਾਰਨੀ ਦੀ ਬੈਠਕ ਬੁਲਾ ਕੇ ਤੁਰੰਤ ਫੈਸਲਾ ਲਿਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ‘ਚ ਵੀ ਇਸ ਮਸਲੇ ‘ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ 12 ਸਾਲ ਤੋਂ ਪਟੀਸ਼ਨ ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਨਾ ਲਿਆ ਜਾਣਾ ਮੰਦਭਾਗਾ ਹੈ।

ਬਲਵੰਤ ਸਿੰਘ ਰਾਜੋਆਣਾ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ, ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਜੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਮੁਲਾਕਾਤ ਕੀਤੀ ਇਸ ਦੌਰਾਨ ਰਾਜੋਆਣਾ ਨੇ ਇਕ ਚਿੱਠੀ ਸੌਂਪੀ ਹੈ। ਰਾਜੋਆਣਾ ਨੇ ਕਿਹਾ ਕਿ ਅੱਜ ਉਹ ਪਿਛਲੇ 17 ਸਾਲਾਂ ਤੋਂ ਫਾਂਸੀ ਦੀ ਚੱਕੀ ‘ਚ ਬੈਠਾ ਆਪਣੇ ਹੋਣ ਵਾਲੇ ਫੈਸਲੇ ਦਾ ਇੰਤਜ਼ਾਰ ਕਰ ਰਿਹਾ ਹੈ।

ਰਾਜੋਆਣਾ ਨੇ ਐੱਸਜੀਪੀਸੀ ਪ੍ਰਧਾਨ ਨੂੰ ਕਿਹਾ ਕਿ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੁੱਚੇ ਖਾਲਸਾ ਪੰਥ ਦੀਆਂ ਭਾਵਨਾਵਾਂ ਅਨੁਸਾਰ ਮੇਰੀ ਫਾਂਸੀ ਦੀ ਸਜ਼ਾ ਨਾਲ ਸਬੰਧਿਤ ਕੇਸ ‘ਚ ਬਣਦੇ ਕੌਮੀ ਫ਼ਰਜ ਅਦਾ ਕਰਨ ਦੀ ਜੋ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਲਗਾਈ ਗਈ ਸੀ ਉਹ ਅੱਜ 11 ਸਾਲ 8 ਮਹੀਨੇ ਬਾਅਦ ਵੀ ਪੂਰੀ ਨਹੀਂ ਹੋ ਸਕੀ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੇਂਦਰ ਸਰਕਾਰ ਵਿੱਚ ਭਾਈਵਾਲ ਹੋਣ ਦੇ ਬਾਵਜੂਦ ਇਸ ਅਪੀਲ ‘ਤੇ ਕੋਈ ਫੈਸਲਾ ਨਹੀਂ ਕਰਵਾ ਸਕੇ। ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਇਸ ਮਾਮਲੇ ‘ਚ ਆਪਣੇ ਬਣਦੇ ਫ਼ਰਜ਼ ਨਾ ਅਦਾ ਕਰ ਸਕਣ ਦੇ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਖੜ੍ਹ ਕੇ ਸਮੁੱਚੇ ਖਾਲਸਾ ਪੰਥ ਤੋਂ ਮਾਫ਼ੀ ਮੰਗਣੀ ਚਾਹੀਦੀ ਹੈ।

ਰਾਜੋਆਣਾ ਨੇ ਪ੍ਰਧਾਨ ਨੂੰ ਬੇਨਤੀ ਕੀਤੀ ਹੈ ਕਿ ਇਸ ਅਪੀਲ ਨੂੰ ਤੁਰੰਤ ਵਾਪਸ ਲਿਆ ਜਾਵੇ ਕਿਉਂਕਿ ਹੁਣ ਉਹ ਇਸ ਮਾਮਲੇ ਵਿੱਚ ਕੋਸ਼ਿਸ਼ਾਂ ਦੀਆਂ ਰਸਮੀ ਕਾਰਵਾਈਆਂ ਦੀਆਂ ਘੁੰਮਣਘੇਰੀਆਂ ਰੂਪੀ ਧੋਖੇ ਤੋਂ ਮੁਕਤੀ ਚਾਹੁੰਦੇ ਹਨ। ਨਹੀਂ ਤਾਂ ਇਸ ਅਪੀਲ ਨੂੰ ਵਾਪਸ ਕਰਵਾਉਣ ਦੇ ਲਈ 5 ਦਸੰਬਰ ਤੋਂ ਭੁੱਖ ਹੜਤਾਲ ਰੱਖਣ ਲਈ ਮਜਬੂਰ ਹੋਣਾ ਪਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ।

ਮਾਸੂਮ ਬੱਚੀ ਨਾਲ ਮਾਂ ਦੇ ਪ੍ਰੇਮੀ ਨੇ ਕੀਤਾ ਜ਼ਬਰ-ਜਨਾਹ, ਅਦਾਲਤ ਨੇ ਸੁਣਾਈ ਸਖਤ ਸਜ਼ਾ

0

ਕੇਰਲ ਦੀ ਇਕ ਵਿਸ਼ੇਸ਼ ਫਾਸਟ ਟਰੈਕ ਅਦਾਲਤ ਨੇ 7 ਸਾਲਾ ਧੀ ਨਾਲ ਜਬਰ-ਜਨਾਹ ਕਰਵਾਉਣ ਵਾਲੀ ਮਾਂ ਨੂੰ 40 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਦੋਸ਼ੀ ਮਾਂ ‘ਤੇ 20 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਇਹ ਘਟਨਾ ਮਾਰਚ 2018 ਤੋਂ ਸਤੰਬਰ 2019 ਦਰਮਿਆਨ ਵਾਪਰੀ। ਔਰਤ ਆਪਣੇ ਮਾਨਸਿਕ ਰੋਗੀ ਪਤੀ ਨੂੰ ਛੱਡ ਕੇ ਆਪਣੇ ਪ੍ਰੇਮੀ ਨਾਲ ਰਹਿੰਦੀ ਸੀ। ਦੋਸ਼ ਹੈ ਕਿ ਮਹਿਲਾ ਦੇ ਪ੍ਰੇਮੀ ਨੇ ਲੜਕੀ ਨਾਲ ਕਈ ਵਾਰ ਜਬਰ-ਜਨਾਹ ਕੀਤਾ ਪਰ ਔਰਤ ਨੇ ਇਸ ਦਾ ਕੋਈ ਵਿਰੋਧ ਨਹੀਂ ਕੀਤਾ।

ਲੜਕੀ ਦੀ ਮਾਂ ਨੂੰ ਇਸ ਘਟਨਾ ਦੀ ਪੂਰੀ ਜਾਣਕਾਰੀ ਸੀ। ਲੜਕੀ ਦੀ ਕੁੱਟਮਾਰ ਵੀ ਕੀਤੀ ਗਈ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਲੜਕੀ ਆਪਣੀ ਵੱਡੀ ਭੈਣ ਨਾਲ ਭੱਜ ਕੇ ਆਪਣੀ ਦਾਦੀ ਕੋਲ ਪਹੁੰਚੀ। ਇਸ ਤੋਂ ਬਾਅਦ ਉਸ ਨੇ ਆਪਣੇ ਨਾਲ ਵਾਪਰੀ ਘਟਨਾ ਬਾਰੇ ਆਪਣੀ ਦਾਦੀ ਨੂੰ ਦੱਸਿਆ।

ਸਰਕਾਰੀ ਵਕੀਲ ਆਰਐਸ ਵਿਜੇ ਮੋਹਨ ਅਨੁਸਾਰ ਇਸ ਘਿਨਾਉਣੇ ਅਪਰਾਧ ਲਈ ਮਾਂ ਨੂੰ 40 ਸਾਲ ਦੀ ਕੈਦ ਅਤੇ 20,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੂੰ ਇਸ ਘਟਨਾ ਬਾਰੇ ਸਭ ਕੁਝ ਪਤਾ ਸੀ ਪਰ ਉਸ ਨੇ ਆਪਣੀ ਧੀ ਨਾਲ ਕੀਤੇ ਇਸ ਜ਼ੁਲਮ ਦਾ ਵਿਰੋਧ ਨਹੀਂ ਕੀਤਾ।

ਵਿਸ਼ੇਸ਼ ਸਰਕਾਰੀ ਵਕੀਲ ਨੇ ਦੱਸਿਆ ਕਿ ਔਰਤ ਆਪਣੇ ਬਿਮਾਰ ਪਤੀ ਨੂੰ ਛੱਡ ਕੇ ਦੋ ਪ੍ਰੇਮੀਆਂ ਨਾਲ ਰਹਿ ਰਹੀ ਸੀ। ਉਸ ਨੇ ਦੱਸਿਆ ਕਿ ਔਰਤ ਦੇ ਪਹਿਲੇ ਪ੍ਰੇਮੀ ਨੇ ਮਾਸੂਮ ਲੜਕੀ ਨਾਲ ਜਬਰ-ਜਨਾਹ ਕੀਤਾ। ਜਦਕਿ ਦੂਜੇ ਪ੍ਰੇਮੀ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ‘ਚ ਮਦਦ ਕੀਤੀ।

ਇਸ ਮਾਮਲੇ ਦੀ ਸੁਣਵਾਈ ਕਰਦਿਆਂ ਜੱਜ ਰੇਖਾ ਨੇ ਕਿਹਾ ਕਿ ਇਹ ਘਟਨਾ ਸ਼ਰਮਨਾਕ ਹੈ ਅਤੇ ਦੋਸ਼ੀ ਔਰਤ ਮਾਫ਼ੀ ਦੀ ਹੱਕਦਾਰ ਨਹੀਂ ਹੈ। ਇਸ ਲਈ ਉਸ ਨੂੰ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਸੁਣਵਾਈ ਤੋਂ ਪਹਿਲਾਂ ਦੋਸ਼ੀ ਸ਼ਿਸ਼ੂਪਾਲਨ ਨੇ ਖ਼ੁਦਕੁਸ਼ੀ ਕਰ ਲਈ ਸੀ। ਜਿਸ ਕਾਰਨ ਮਾਂ ਦੇ ਖ਼ਿਲਾਫ਼ ਹੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਮੇਂ ਬੱਚੀ ਬਾਲ ਘਰ ਵਿੱਚ ਰਹਿ ਰਹੇ ਹਨ।

ਸ਼੍ਰੀ ਦਰਬਾਰ ਸਾਹਿਬ ਦੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ, ਘਟਨਾ CCTV ‘ਚ ਕੈਦ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਿਆ ਹੈ। ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ ਜਦੋਂਕਿ ਦੁੱਖ ਭੰਜਣੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ‘ਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ‘ਤੇ ਦੋ ਵਿਅਕਤੀ ਉਸ ਪਾਸ ਪਹੁੰਚੇ ਤੇ ਰਸੀਦ ਕਟਵਾਈ।

ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ ਤਾਂ ਵਿਅਕਤੀ ਦੇ ਪੈਸੇ ਚੁੱਕਣ ਦੇ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ‘ਚੋਂ ਇਕ ਲੱਖ ਰੁਪਏ 50-50 ਹਜ਼ਾਰ ਦੇ ਦੋ ਬੰਡਲ ਚੋਰੀ ਕਰ ਲਏ, ਪੈਸੇ ਕੱਢਣ ਤੋਂ ਬਾਅਦ ਤਿੰਨੋਂ ਰਫੂ ਚੱਕਰ ਹੋ ਗਏ।

ਇਹ ਘਟਨਾ ਸੰਬੰਧਿਤ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗੀ ਜਦੋਂ ਉਸ ਨੇ ਕੈਸ਼ ਦਾ ਮਿਲਾਨ ਕੀਤਾ ਤਾਂ ਇਕ ਲੱਖ ਰੁਪਏ ਘੱਟ ਸੀ। ਪ੍ਰਬੰਧਕ ਸੀਸੀਟੀਵੀ ਦੀ ਘੋਖ ਕਰਕੇ ਮੁਲਜ਼ਮਾਂ ਨੂੰ ਲੱਭਣ ਦੀ ਭਾਲ ਵਿੱਚ ਲੱਗੇ ਹੋਏ ਹਨ।

ਇਸ ਸਬੰਧ ਵਿੱਚ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਨੌਸਰਬਾਜ਼ਾਂ ਵੱਲੋਂ ਕਲਰਕ ਨੂੰ ਧੋਖਾ ਦੇ ਕੇ ਗੱਲੇ ‘ਚੋਂ ਇਕ ਲੱਖ ਰੁਪਿਆ ਚੋਰੀ ਕੀਤਾ ਗਿਆ ਹੈ ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਰਜ ਕਰਵਾਈ ਗਈ ਹੈ ਅਤੇ ਆਪਣੇ ਤੌਰ ‘ਤੇ ਵੀ ਸੀਸੀਟੀਵੀ ਰਾਹੀਂ ਇਨ੍ਹਾਂ ਨੌਸਰਬਾਜਾਂ ਦਾ ਪਤਾ ਕੀਤਾ ਜਾ ਰਿਹਾ ਹੈ। ਇਹ ਪੰਜਾਬ ਤੋਂ ਬਾਹਰ ਦੇ ਲੱਗਦੇ ਹਨ।

ਇਸ ਸਬੰਧੀ ਪੁਲਿਸ ਚੌਂਕੀ ਗਲਿਆਰਾ ਚੌਂਕੀ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸਜੀਪੀਸੀ ਵੱਲੋਂ ਉਹਨਾਂ ਨੂੰ ਦਰਖਾਸਤ ਆਈ ਹੈ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਪੁਲਿਸ ਵੱਲੋਂ ਵੀ ਸੀਸੀਟੀਵੀ ਕੈਮਰੇ ਖੰਗਾਲੇ ਗਏ ਹਨ ਉਸ ਵਿੱਚ ਇੱਕ ਔਰਤ ਤੇ ਦੋ ਵਿਅਕਤੀ ਹਨ ਜੋ ਕਿ ਪੰਜਾਬ ਦੇ ਬਾਹਰ ਸੂਬੇ ਦੇ ਜਾਪਦੇ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਇਸ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ A Kay

0

ਪੰਜਾਬੀ ਗਾਇਕ A Kay ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। A Kay ਦੇ ਵਿਆਹ ਸਮਾਗਮ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ A Kay ਨੂੰ ਪੰਜਾਬੀ ਕਲਾਕਾਰਾਂ ਨਾਲ ਮਿਲ ਕੇ ਮਹਿਫ਼ਿਲ ਲਗਾਉਂਦੇ ਦੇਖਿਆ ਜਾ ਚੁੱਕਾ ਹੈ।

ਇਸ ਦੌਰਾਨ A Kay ‘ਮੈਂ ਤੇਰੀ ਤੂੰ ਮੇਰਾ’ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਗਾਇਕ ਨਿੰਜਾ ਤੇ ਜੀ ਖ਼ਾਨ ਨੂੰ ਵੀ ਮਸ਼ਹੂਰ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ।

A Kay ਦੇ ਗੀਤਾਂ ਦੀ ਗੱਲ ਕਰੀਏ ਤਾਂ ਉਸ ਦਾ ਆਖਰੀ ਰਿਲੀਜ਼ ਹੋਇਆ ਗੀਤ ‘ਜਾਲ’ ਹੈ, ਜੋ ਟੀ-ਸੀਰੀਜ਼ ਆਪਣਾ ਪੰਜਾਬ ਚੈਨਲ ‘ਤੇ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਯੂਟਿਊਬ ‘ਤੇ 3.4 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ।

ਮੌਸਮ ਵਿਭਾਗ ਵਲੋਂ ਅਗਲੇ 2 ਦਿਨ ਇਨ੍ਹਾਂ ਰਾਜਾਂ ‘ਚ ਮੀਂਹ ਪੈਣ ਸੰਬੰਧੀ ਅਲਰਟ ਜਾਰੀ

0

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੌਸਮ ਬਦਲ ਗਿਆ ਹੈ। ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ ‘ਚ ਮੀਂਹ ਕਾਰਨ ਪਾਰਾ ਡਿੱਗ ਗਿਆ ਹੈ। ਪਿਛਲੇ ਸੋਮਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਰਿਹਾ।

ਦਸੰਬਰ ਦੀ ਸ਼ੁਰੂਆਤ ‘ਚ ਘੱਟੋ-ਘੱਟ ਤਾਪਮਾਨ ‘ਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਇਸ ਦੌਰਾਨ ਹਲਕੀ ਤੋਂ ਦਰਮਿਆਨੀ ਧੁੰਦ ਵੀ ਪੈਣ ਦੀ ਸੰਭਾਵਨਾ ਹੈ।

ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਸਕਾਈਮੈਟ ਵੈਦਰ ਦੀ ਰਿਪੋਰਟ ਦੇ ਅਨੁਸਾਰ ਅੱਜ ਮੱਧ ਪ੍ਰਦੇਸ਼, ਤੱਟਵਰਤੀ ਤਾਮਿਲਨਾਡੂ ਅਤੇ ਤੱਟੀ ਆਂਧਰਾ ਪ੍ਰਦੇਸ਼ ਦੇ ਨਾਲ-ਨਾਲ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਇੱਕ ਜਾਂ ਦੋ ਸਥਾਨਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਭਾਰੀ ਬਾਰਿਸ਼ ਹੋ ਸਕਦੀ ਹੈ।

ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ। ਉੱਤਰ ਪ੍ਰਦੇਸ਼, ਤਾਮਿਲਨਾਡੂ, ਕੇਰਲ, ਲਕਸ਼ਦੀਪ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 28 ਅਤੇ 29 ਨਵੰਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਆਈਐਮਡੀ ਨੇ 29 ਨਵੰਬਰ ਤੱਕ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਛੱਤੀਸਗੜ੍ਹ ਰਾਜਾਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਆਵੇਗੀ। ਨਿਕੋਬਾਰ ਦੀਪ ਸਮੂਹ ਵਿੱਚ ਵੀ 30 ਨਵੰਬਰ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

 

ਹਰਿਆਣਾ ‘ਚ H9N2 ਵਾਇਰਸ ਨੂੰ ਲੈ ਕੇ ਅਲਰਟ ਜਾਰੀ

0

ਚੀਨ ਦੇ ਉੱਤਰੀ ਖੇਤਰ ਵਿੱਚ ਤੇਜ਼ੀ ਨਾਲ ਫੈਲ ਰਹੇ ਏਵੀਅਨ ਫਲੂ H9N2 ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਹਰਿਆਣਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਬੱਚਿਆਂ ਵਿੱਚ ਸਾਹ ਦੀ ਬਿਮਾਰੀ ਅਤੇ ਨਿਮੋਨੀਆ ਤੋਂ ਪੀੜਤ ਮਰੀਜ਼ਾਂ ਦੀ ਨਿਗਰਾਨੀ ਸ਼ੁਰੂ ਕਰ ਦਿੱਤੀ ਗਈ ਹੈ। ਸਿਹਤ ਵਿਭਾਗ ਦੇ ਡਾਇਰੈਕਟਰ ਜਨਰਲ (DG) ਨੇ ਰਾਜ ਦੇ ਸਾਰੇ CMO ਨੂੰ ਤਿਆਰੀਆਂ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਇਲਾਵਾ ਬੱਚਿਆਂ ਵਿੱਚ ਨਮੂਨੀਆ ਦੇ ਮਾਮਲਿਆਂ ਦੀ ਨਿਗਰਾਨੀ ਵਧਾਉਣ ਅਤੇ ਕੋਰੋਨਾ ਦੇ ਸਮੇਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅਲਰਟ ਜਾਰੀ ਕੀਤੇ ਜਾਣ ਤੋਂ ਬਾਅਦ ਹਰਿਆਣਾ ਸਰਕਾਰ ਨੇ ਸਾਰੇ CMO ਨੂੰ ਅਲਰਟ ਰਹਿਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਡੀਜੀ ਹੈਲਥ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬੱਚਿਆਂ ਵਿੱਚ ਨਿਮੋਨੀਆ ਦੇ ਮਾਮਲਿਆਂ ਦੀ ਨਿਗਰਾਨੀ ਵਧਾਈ ਜਾਵੇ। ਨਾਲ ਹੀ ਇਸ ਦੀ ਰਿਪੋਰਟ ਲਗਾਤਾਰ ਹੈੱਡਕੁਆਰਟਰ ਨੂੰ ਭੇਜੀ ਜਾਵੇ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਬੱਚਿਆਂ ਲਈ ਦਵਾਈਆਂ, ਆਕਸੀਜਨ ਆਦਿ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਜਾਵੇ ਅਤੇ ਰਿਪੋਰਟ ਹੈੱਡਕੁਆਰਟਰ ਨੂੰ ਭੇਜੀ ਜਾਵੇ। ਹੈੱਡਕੁਆਰਟਰ ਤੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿੱਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ।