Home Blog Page 1728

ਜਲੰਧਰ ‘ਚ RPF ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਜੀਵਨਲੀਲਾ ਕੀਤੀ ਸਮਾਪਤ

0

ਜਲੰਧਰ ਦੀ ਰੇਲਵੇ ਕਲੋਨੀ ‘ਚ RPF ਮਹਿਲਾ ਕਾਂਸਟੇਬਲ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਅਨੀਸ਼ਾ (24) ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਰਾਜਸਥਾਨ ਦੀ ਰਹਿਣ ਵਾਲੀ ਸੀ। ਅਨੀਸ਼ਾ ਦਾ ਪਤੀ ਵੀ ਉਸ ਦੇ ਨਾਲ ਰੇਲਵੇ ਕਲੋਨੀ ਵਿੱਚ ਰਹਿੰਦਾ ਸੀ। ਥਾਣਾ ਨਵੀ ਬਾਰਾਦਰੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਾਣਾ ਨਵੀ ਬਾਰਾਦਰੀ ਦੇ ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਮੁੱਢਲੀ ਜਾਂਚ ‘ਚ ਇਹ ਫਾਹਾ ਲੈ ਕੇ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।

ਬੁੱਧਵਾਰ ਦੇਰ ਸ਼ਾਮ ਪੁਲਿਸ ਨੂੰ ਰੇਲਵੇ ਕਲੋਨੀ ਸਥਿਤ ਰੇਲਵੇ ਕੁਆਟਰਾਂ ਦੇ ਅੰਦਰੋਂ ਔਰਤ ਦੀ ਲਾਸ਼ ਬਰਾਮਦ ਹੋਈ। ਐਸਐਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਲਾਸ਼ ਨੂੰ ਸਿਵਲ ਹਸਪਤਾਲ ਜਲੰਧਰ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਇਆ ਗਿਆ ਗੁਰਮਤਿ ਸਮਾਗਮ

0
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਪ੍ਰਚਾਰਕ ਭਾਈ ਸਤਵੰਤ ਸਿੰਘ ਨੇ ਸੰਗਤਾਂ ਨਾਲ ਭਗਤ ਨਾਮਦੇਵ ਜੀ ਦੇ ਜੀਵਨ ਇਤਿਹਾਸ ਬਾਰੇ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ। ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਮਲਕੀਤ ਸਿੰਘ ਬਹਿੜਵਾਲ, ਸ. ਮੇਜਰ ਸਿੰਘ, ਸ. ਬਗੀਚਾ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ ਆਦਿ ਹਾਜ਼ਰ ਸਨ।

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ।

ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ।

27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

 

ਵਿਦੇਸ਼ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

0

ਪੰਜਾਬ ‘ਤੋਂ ਵਿਦੇਸ਼ ਨੌਜਵਾਨਾਂ ਦੀਆਂ ਮੌਤ ਦੀਆਂ ਖਬਰਾਂ ਹਰ ਰੋਜ਼ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਜਰਮਨੀ ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਵਿਅਕਤੀ ਦੇ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ ਉਮਰ 32 ਸਾਲ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਹੁਸ਼ਿਆਰਪੁਰ ਦੇ ਕਸਬਾ ਦਾਤਾਰਪੁਰ ਦੇ ਨਜ਼ਦੀਕੀ ਪਿੰਡ ਰੇਪਰ ਦਾ ਰਹਿਣ ਵਾਲਾ ਸੀ। ਅਸ਼ੋਕ ਕੁਮਾਰ 12 ਸਾਲ ਪਹਿਲਾ ਜਰਮਨੀ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਦੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਵਿਜੀਲੈਂਸ ਬਿਊਰੋ ਨੇ ਬਟਾਲਾ ਵਿਖੇ BDPO ਰਿਸ਼ਵਤ ਲੈਂਦਾ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ‘ਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਰਿਸ਼ਵਤਖੋਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵਿਪਨ ਕੁਮਾਰ ਸ਼ਰਮਾ ਨੂੰ 15,000 ਰੁਪਏ ਦੀ ਰਿਸ਼ਵਤ ਰੰਗੇ ਹੱਥੀਂ ਕਾਬੂ ਲੈਂਦਿਆਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬੀ.ਡੀ.ਪੀ.ਓ. ਦੀ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਵਾਂ ਦੇ ਵਾਸੀ ਹੈਪੀ ਗਿੱਲ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੋਸ਼ ਲਗਾਇਆ ਕਿ ਉਸ ਦੀ ਪਤਨੀ ਪਿੰਡ ਸੇਖਵਾਂ ਦੀ ਸਰਪੰਚ ਹੈ ਅਤੇ ਮੁਲਜ਼ਮ ਬੀ.ਡੀ.ਪੀ.ਓ. ਨੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਵਰਤੇ ਗਏ ਸੀਮਿੰਟ ਦੀ ਖ਼ਰੀਦ ਦੇ 1,33,000 ਰੁਪਏ ਦੇ ਬਿੱਲ ਕਲੀਅਰ ਕਰਨ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸੌਦਾ 30,000 ਰੁਪਏ ਵਿੱਚ ਤੈਅ ਹੋਇਆ। ਬੀਡੀਪੀਓ ਨੇ 20 ਨਵੰਬਰ ਨੂੰ 15,000 ਰੁਪਏ ਲੈ ਲਿਆ ਅਤੇ ਬਕਾਇਆ ਰਕਮ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਮੁੱਢਲੀ ਜਾਂਚ ਕਰਨ ਉਪਰੰਤ ਜਾਲ ਵਿਛਾਇਆ ਅਤੇ ਬੀਡੀਪੀਓ ਵਿਪਨ ਕੁਮਾਰ ਸ਼ਰਮਾ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 22 ਨਵੰਬਰ, 2023 ਨੂੰ FIR 38 ਤਹਿਤ ਮੁਕੱਦਮਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

‘ਪੰਜਾਬ ਸਰਕਾਰ ਜਲਦ ਸ਼ੁਰੂ ਕਰੇਗੀ ਸ਼ੂਗਰ ਮਿੱਲ’, ਵਿੱਤ ਮੰਤਰੀ ਨੇ ਕਿਸਾਨਾਂ ਨੂੰ ਦਿੱਤਾ ਭਰੋਸਾ

0

ਪੰਜਾਬ ਸਰਕਾਰ ਜਲਦੀ ਹੀ ਸ਼ੂਗਰ ਮਿੱਲਾਂ ਸ਼ੁਰੂ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਗੰਨੇ ਦੀ ਵਾਢੀ ਸ਼ੁਰੂ ਹੋਣ ਦੇ ਬਾਵਜੂਦ ਮਿੱਲਾਂ ਦੀ ਪਿੜਾਈ ਦਾ ਕੰਮ ਅਜੇ ਤੱਕ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੇ ਰੋਸ਼ ਨੂੰ ਸ਼ਾਂਤ ਕਰਨ ਲਈ ਇਹ ਭਰੋਸਾ ਦਿੱਤਾ ਕਿ ਜਲਦ ਸ਼ੂਗਰ ਮਿੱਲਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਇਸ ਮੀਟਿੰਗ ਵਿੱਚ ਕਿਸਾਨਾਂ ਨੇ ਗੰਨੇ ਨਾਲ ਸਬੰਧਤ ਆਪਣੀਆਂ ਦੋਵੇਂ ਮੰਗਾਂ ਰੱਖੀਆਂ ਅਤੇ ਕਿਹਾ ਕਿ ਗੰਨੇ ਦਾ ਘੱਟੋ-ਘੱਟ ਸਮਰਥਨ ਮੁੱਲ ਤੁਰੰਤ ਤੈਅ ਕੀਤਾ ਜਾਵੇ ਅਤੇ ਮਿੱਲਾਂ ਚਾਲੂ ਕੀਤੀਆਂ ਜਾਣ। ਜਿਸ ‘ਤੇ ਵਿੱਤ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਦੋ-ਤਿੰਨ ਦਿਨਾਂ ਦੇ ਅੰਦਰ-ਅੰਦਰ ਮਿੱਲਾਂ ਚਾਲੂ ਕਰ ਦਿੱਤੀਆਂ ਜਾਣਗੀਆਂ ਪਰ ਗੰਨੇ ਦੇ ਭਾਅ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਣੀ ਹੈ ਇਸ ‘ਤੇ ਵਿਚਾਰ ਕੀਤਾ ਜਾਵੇਗਾ।

ਪਟਿਆਲਾ DC ਨੇ ਫੀਲਡ ‘ਚ ਭੇਜੇ 22 ਨਵੇਂ ਪਟਵਾਰੀ

0

ਪਟਿਆਲਾ ਦੀ DC ਸਾਕਸ਼ੀ ਸਿਨ੍ਹਾ ਨੇ ਪੰਜਾਬ ਸਰਕਾਰ ਵੱਲੋਂ ਹੁਣੇ ਜਿਹੇ ਨਿਯੁਕਤ ਕੀਤੇ ਗਏ 22 ਪਟਵਾਰੀਆਂ ਨੂੰ ਉਨ੍ਹਾਂ ਦੀ ਡਿਊਟੀ ‘ਤੇ ਤਾਇਨਾਤ ਕਰਕੇ ਫੀਲਡ ਵਿਚ ਭੇਜ ਦਿੱਤਾ। ਸਾਕਸ਼ੀ ਸਿਨ੍ਹਾ ਨੇ ਨਵੇਂ ਪਟਵਾਰੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਈਮਾਨਦਾਰੀ ਨਾਲ ਕੰਮ ਕਰਨ ਦੇ ਦਿੱਤੇ ਗਏ ਹੁਕਮਾਂ ਬਾਰੇ ਦੱਸਿਆ।

ਡੀਸੀ ਸਾਕਸ਼ੀ ਸਿਨ੍ਹਾ ਨੇ ਕਿਹਾ ਕਿ ਪਟਵਾਰੀਆਂ ਨੂੰ ਖੇਤਰ ਵਿਚ ਕੰਮ ਕਰਦੇ ਸਮੇਂ ਲੋਕਾਂ ਨਾਲ ਮਿੱਠਾ ਬੋਲਣ ‘ਤੇ ਜ਼ੋਰ ਦਿੰਦੇ ਹੋਏਕਿਹਾ ਕਿ ਆਮ ਲੋਕ ਕਿਸੇ ਨਾ ਕਿਸੇ ਪ੍ਰੇਸ਼ਾਨੀ ਵਿਚ ਹੀ ਆਪਣੇ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਵਿਚ ਜਾਂਦੇ ਹਨ। ਅਜਿਹੇ ਵਿਚ ਉਨ੍ਹਾਂ ਨਾਲ ਪਿਆਰ ਤੇ ਹਮਦਰਦੀ ਨਾਲ ਬੋਲਣ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਪਹਿਲੀ ਜ਼ਿੰਮੇਵਾਰੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਹੋਵੇਗਾ ।

ਡੀਸੀ ਨੇ ਕਿਹਾ ਕਿ ਨਵੇਂ ਪਟਵਾਰੀਆਂ ਨੂੰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਇਸ ਲਈ ਉਨ੍ਹਾਂ ਨੂੰ ਹਮੇਸ਼ਾ ਭਗਵਾਨ ਨੂੰ ਯਾਦ ਕਰਦੇ ਹੋਏ ਆਪਣੇ ਫਰਜ਼ਾਂ ਨੂੰ ਬੇਹਤਰ ਤਰੀਕੇ ਨਾਲ ਨਿਭਾਉਣਾ ਹੋਵੇਗਾ। ਡੀਸੀ ਨੇ ਕਿਹਾ ਕਿ ਉਨ੍ਹਾਂ ਨੂੰ ਦਿਹਾਤੀ ਖੇਤਰਾਂ ਵਿਚ ਭੇਜਿਆ ਜਾ ਰਿਹਾ ਹੈ ਤੇ ਉਥੇ ਜਾਣ ਨਾਲ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਰਾਹਤ ਮਿਲਣੀ ਚਾਹੀਦੀ ਹੈ ਤੇ ਜੇਕਰ ਨਵੇਂ ਪਟਵਾਰੀਆਂ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਡੀਸੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌ.ਤ

0

ਹਰ ਸਾਲ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿਚ ਸੈਟਲ ਹੋਣ ਜਾਂਦੇ ਹਨ। ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਉਥੇ ਨੌਕਰੀ ਕਰਕੇ ਘਰ ਦੀ ਆਰਥਿਕ ਮਦਦ ਕਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਅਜਿਹਾ ਵਾਪਰ ਜਾਂਦਾ ਹੈ ਜੋ ਕਦੇ ਸੁਪਨੇ ਵਿਚ ਵੀ ਨਹੀਂ ਸੋਚਿਆ ਹੁੰਦਾ। ਅਜਿਹਾ ਹੀ ਇਕ ਹਾਦਸਾ ਬਠਿੰਡਾ ਵਿਚ ਸੰਗਤ ਮੰਡੀ ਦੇ ਨੌਜਵਾਨ ਨਾਲ ਵਾਪਰਿਆ।

ਬਠਿੰਡਾ ਵਿਚ ਸੰਗਤ ਮੰਡੀ ਦੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਪਿੰਡ ਦੂਨੇਵਾਲਾ ਦਾ ਰਹਿਣ ਵਾਲਾ ਨੌਜਵਾਨ ਵਰਿੰਦਰ ਸਿੰਘ ਲਗਭਗ ਇਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਜਿਥੇ ਮੌਤ ਦੇ ਲਗਭਗ ਇਕ ਮਹੀਨੇ ਬਾਅਦ ਉਸ ਦੀ ਦੇਹ ਪਿੰਡ ਦੂਨੇਵਾਲਾ ਲਿਆਂਦੀ ਗਈ ਜਿਸ ਦਾ ਅੱਜ ਪਿੰਡ ਵਿਚ ਅੰਤਿਮ ਸਸਕਾਰ ਕੀਤਾ ਗਿਆ।

ਸੁਰੰਗ ‘ਚ ਫਸੇ ਮਜ਼ਦੂਰ ਅੱਜ ਆ ਸਕਦੇ ਹਨ ਬਾਹਰ, ਕੁਝ ਘੰਟਿਆਂ ‘ਚ ਰੈਸਕਿਊ ਕਰਨ ਦੀ ਤਿਆਰੀ

0

ਉੱਤਰਾਖੰਡ ਦੇ ਉਤਰਕਾਸ਼ੀ ਦੀ ਸਿਲਕਿਆਰਾ ਸੁਰੰਗ ਵਿੱਚ 12 ਦਿਨਾਂ ਤੋਂ ਫਸੇ 41 ਮਜ਼ਦੂਰ ਅੱਜ ਬਾਹਰ ਆ ਸਕਦੇ ਹਨ। ਅਮਰੀਕੀ ਔਗਰ ਮਸ਼ੀਨ ਜਲਦੀ ਹੀ ਸੁਰੰਗ ਦੇ ਪ੍ਰਵੇਸ਼ ਸਥਾਨ ਤੋਂ 60 ਮੀਟਰ ਤੱਕ ਡ੍ਰਿਲ ਕਰ ਦੇਵੇਗੀ। ਸੁਰੰਗ ਦੇ ਅੰਦਰ ਆਖਰੀ 800 ਮਿਲੀਮੀਟਰ (ਲਗਭਗ 32 ਇੰਚ) ਪਾਈਪ ਪਾਈ ਜਾ ਰਹੀ ਹੈ।ਰਾਤ ਨੂੰ ਜਦੋਂ 10 ਮੀਟਰ ਡ੍ਰਿਲਿੰਗ ਬਾਕੀ ਸੀ।

ਇਸ ਦੌਰਾਨ ਔਗਰ ਮਸ਼ੀਨ ਦੇ ਸਾਹਮਣੇ ਸਰੀਆ ਆ ਗਿਆ ਸੀ। NDRF ਦੀ ਟੀਮ ਨੇ ਰਾਤ ਨੂੰ ਸਰੀਏ ਨੂੰ ਕੱਟ ਕੇ ਵੱਖ ਕਰ ਦਿੱਤਾ। ਬਚਾਅ ਅਭਿਆਨ ਟੀਮ ਦੇ ਮੈਂਬਰਾਂ ਵਿੱਚੋਂ ਇੱਕ ਗਿਰੀਸ਼ ਸਿੰਘ ਰਾਵਤ ਨੇ ਕਿਹਾ, ਬਚਾਅ ਕਾਰਜ ਲਗਭਗ ਅੰਤਿਮ ਪੜਾਅ ਵਿੱਚ ਹੈ, ਉਮੀਦ ਹੈ ਕਿ ਕਰਮਚਾਰੀ 1-2 ਘੰਟਿਆਂ ਵਿੱਚ ਬਾਹਰ ਆ ਜਾਣਗੇ।

ਇੱਕ ਵਾਰ ਡ੍ਰਿਲੰਗ ਪੂਰਾ ਹੋਣ ਤੋਂ ਬਾਅਦ ਇੱਕ 15-ਮੈਂਬਰੀ NDRF ਟੀਮ ਹੈਲਮੇਟ, ਆਕਸੀਜਨ ਸਿਲੰਡਰ ਅਤੇ ਗੈਸ ਕਟਰ ਨਾਲ ਇੱਕ 800 mm ਪਾਈਪਲਾਈਨ ਰਾਹੀਂ ਅੰਦਰ ਜਾਵੇਗੀ। ਅੰਦਰ ਫਸੇ ਲੋਕਾਂ ਨੂੰ ਬਾਹਰ ਦੇ ਹਾਲਾਤ ਅਤੇ ਮੌਸਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਾਕਟਰਾਂ ਦਾ ਕਹਿਣਾ ਹੈ ਕਿ ਕਿਉਂਕਿ ਸੁਰੰਗ ਦੇ ਅੰਦਰ ਅਤੇ ਬਾਹਰ ਤਾਪਮਾਨ ਵਿੱਚ ਬਹੁਤ ਅੰਤਰ ਹੋਵੇਗਾ, ਇਸ ਲਈ ਮਜ਼ਦੂਰਾਂ ਨੂੰ ਤੁਰੰਤ ਬਾਹਰ ਨਹੀਂ ਲਿਆਂਦਾ ਜਾਵੇਗਾ।

ਪੁਲਿਸ ਤੇ ਨਿਹੰਗਾਂ ਵਿਚਾਲੇ ਹੋਈ ਗੋਲੀਬਾਰੀ, ਇੱਕ ਪੁਲਿਸ ਮੁਲਾਜ਼ਮ ਦੀ ਮੌਤ, 6 ਜ਼ਖ਼ਮੀ

0

ਸੁਲਤਾਨਪੁਰ ਲੋਧੀ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਇਸ ਹੱਦ ਤੱਕ ਵਿਗੜ ਗਿਆ ਕਿ ਇੱਕ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਅਤੇ ਛੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।

ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤੀ ਦਿਖਾਈ।ਜਾਣਕਾਰੀ ਮੁਤਾਬਕ ਗੁਰਦੁਆਰਾ ਅਕਾਲ ਬੁੰਗਾ ਵਿਖੇ ਭਾਰੀ ਗੋਲੀਬਾਰੀ ਹੋਈ। ਗੋਲੀਬਾਰੀ ਕਾਰਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ।ਇਸ ਘਟਨਾ ‘ਚ ਛੇ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਪੁਲਿਸ ਅਤੇ ਨਿਹੰਗਾਂ ਵਿਚਕਾਰ ਖਿਚੋਤਾਣ ਜਾਰੀ ਹੈ। ਇਸ ਝੜਪ ਤੋਂ ਬਾਅਦ ਇਲਾਕੇ ‘ਚ ਤਣਾਅ ਹੈ।