Home Blog Page 1729

ਪੁਲਿਸ ਨੇ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਕੀਤਾ ਗ੍ਰਿਫਤਾਰ || Latest News

0

ਪੁਲਿਸ ਨੇ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ ਅੱਤਵਾਦੀ ਲਖਬੀਰ ਲੰਡਾ ਦੇ 5 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀਆਂ ਕੋਲੋਂ ਕਰੀਬ 4 ਵਿਦੇਸ਼ੀ ਪਿਸਤੌਲ, ਇੱਕ ਰਿਵਾਲਵਰ, 2 ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪਿਛਲੇ 15 ਦਿਨਾਂ ਤੋਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਉਕਤ ਦੋਸ਼ੀਆਂ ਖ਼ਿਲਾਫ਼ ਜਾਲ ਵਿਛਾਇਆ ਹੋਇਆ ਸੀ। 15 ਦਿਨਾਂ ਦੀ ਕਾਰਵਾਈ ਤੋਂ ਬਾਅਦ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਗੈਂਗ ਦੇ ਪੰਜ ਕਾਰਕੁੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਦੋਸ਼ੀ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਲਿਆਉਂਦੇ ਸਨ। ਦੋਸ਼ੀਆਂ ਨੇ ਪੰਜਾਬ ਦੇ ਵੱਖ-ਵੱਖ ਰਾਜਾਂ ਵਿੱਚ ਨਸ਼ਾ ਸਪਲਾਈ, ਕਤਲ, ਫਿਰੌਤੀ ਅਤੇ ਫਿਰੌਤੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਕਤ ਦੋਸ਼ੀਆਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਰਜਨਾਂ ਕੇਸ ਦਰਜ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ || Latest News

ਸਿਟੀ ਪੁਲਿਸ ਵੱਲੋਂ ਲੰਬੇ ਸਮੇਂ ਤੋਂ ਹਰ ਕਿਸੇ ਦੀਆਂ ਅਪਰਾਧਿਕ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਬਦਮਾਸ਼ਾਂ ਦੀ ਹਲਚਲ ਵਧ ਗਈ ਸੀ। ਡੀਜੀਪੀ ਯਾਦਵ ਨੇ ਕਿਹਾ- ਸੰਗਠਿਤ ਅਪਰਾਧ ਨੂੰ ਖਤਮ ਕਰਨ ਲਈ ਸਿਟੀ ਪੁਲਿਸ ਦੀ ਇਹ ਚੰਗੀ ਪਹਿਲ ਹੈ।

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ || Latest News

0

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ।

ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

ਸ਼ਰਧਾਲੂਆਂ ਤੋਂ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

T-20 World Cup: ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ || Latest News

0

T-20 World Cup: ਭਾਰਤ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਕੇਨਸਿੰਗਟਨ ਓਵਲ, ਬਾਰਬਾਡੋਸ ਵਿੱਚ ਰਾਤ 8 ਵਜੇ ਤੋਂ ਖੇਡਿਆ ਜਾ ਰਿਹਾ ਹੈ।। ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਕੀਤਾ। ਰੋਹਿਤ ਸ਼ਰਮਾ ਨੇ ਪਿਛਲੇ ਮੈਚ ਦੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਫਿਲਹਾਲ ਬਾਰਬਾਡੋਸ ‘ਚ ਮੌਸਮ ਸਾਫ ਹੈ । ਮੈਚ ਤੋਂ ਪਹਿਲਾਂ ਦੋਵੇਂ ਟੀਮਾਂ ਦੇ ਖਿਡਾਰੀ ਵਾਰਮਅੱਪ ਕਰ ਰਹੇ ਹਨ।ਐਕੂ ਵੇਦਰ ਦੇ ਅਨੁਸਾਰ ਬਾਰਬਾਡੋਸ ਵਿੱਚ ਮੈਚ ਦੌਰਾਨ ਮੀਂਹ ਦੀ ਸੰਭਾਵਨਾ 51% ਹੈ।

ਦੋਵਾਂ ਟੀਮਾਂ ਦੀ ਪਲੇਇੰਗ 11

ਭਾਰਤ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਰਿਸ਼ਭ ਪੰਤ (ਵਿਕਟਕੀਪਰ), ਸੂਰਿਆਕੁਮਾਰ ਯਾਦਵ, ਸ਼ਿਵਮ ਦੂਬੇ, ਅਕਸ਼ਰ ਪਟੇਲ, ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਅਰਸ਼ਦੀਪ ਸਿੰਘ ਅਤੇ ਜਸਪ੍ਰੀਤ ਬੁਮਰਾਹ।

ਦੱਖਣੀ ਅਫ਼ਰੀਕਾ: ਏਡਨ ਮਾਰਕਰਮ (ਕਪਤਾਨ), ਕੁਇੰਟਨ ਡੀ ਕਾਕ, ਰੀਜ਼ਾ ਹੈਂਡਰਿਕਸ, ਹੇਨਰਿਕ ਕਲਾਸੇਨ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਜੈਨਸਨ, ਕੇਸ਼ਵ ਮਹਾਰਾਜ, ਕਾਗਿਸੋ ਰਬਾਡਾ, ਐਨਰਿਕ ਨੌਰਟਿਆ ਅਤੇ ਤਬਰੇਜ਼ ਸ਼ਮਸੀ।

ਸੌਂਫ ਦੇ ਸੇਵਨ ਨਾਲ ਪੇਟ ਦੀਆਂ ਸਮੱਸਿਆਵਾਂ ਹੁੰਦੀਆਂ ਹਨ ਦੂਰ, ਜਾਣੋ ਹੋਰ ਫਾਇਦੇ Health News

0

ਸੌਂਫ ਦੇ ਸੇਵਨ ਨਾਲ ਪੇਟ ਦੀਆਂ ਸਮੱਸਿਆਵਾਂ ਹੁੰਦੀਆਂ ਹਨ ਦੂਰ, ਜਾਣੋ ਹੋਰ ਫਾਇਦੇ

ਸੌਂਫ ‘ਚ ਵਿਟਾਮਿਨ-ਸੀ, ਵਿਟਾਮਿਨ-ਈ, ਕੈਲਸ਼ੀਅਮ, ਜ਼ਿੰਕ, ਪੋਟਾਸ਼ੀਅਮ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਉਧਰ ਦੁੱਧ ‘ਚ ਵੀ ਕੈਲਸ਼ੀਅਮ ਅਤੇ ਪ੍ਰੋਟੀਨ ਦੋਵੇਂ ਕਾਫ਼ੀ ਚੰਗੀ ਮਾਤਰਾ ‘ਚ ਪਾਏ ਜਾਂਦੇ ਹਨ। ਸੌਂਫ, ਮਿਸ਼ਰੀ ਵਾਲਾ ਦੁੱਧ ਪੀਣ ਨਾਲ ਤੁਹਾਨੂੰ ਕਈ ਸਿਹਤ ਸਬੰਧੀ ਲਾਭ ਮਿਲਣਗੇ। ਤਾਂ ਆਓ ਜਾਣਦੇ ਹਾਂ ਇਨ੍ਹਾਂ ਦੇ ਬਾਰੇ ‘ਚ…

ਢਿੱਡ ਸਬੰਧੀ ਸਮੱਸਿਆਵਾਂ ਤੋਂ ਮਿਲੇਗਾ ਛੁਟਕਾਰਾ
ਦੁੱਧ ‘ਚ ਸੌਂਫ ਅਤੇ ਮਿਸ਼ਰੀ ਮਿਲਾ ਕੇ ਪੀਣ ਨਾਲ ਤੁਹਾਨੂੰ ਢਿੱਡ ਸਬੰਧੀ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਸੌਂਫ ‘ਚ ਐਸਟ੍ਰੈਗਲ ਅਤੇ ਐਨੇਥੋਲ ਵਰਗੇ ਪੋਸ਼ਕ ਤੱਕ ਪਾਏ ਜਾਂਦੇ ਹਨ। ਇਹ ਪੋਸ਼ਕ ਤੱਕ ਗੈਸ ਅਤੇ ਅਪਚ ਤੋਂ ਵੀ ਰਾਹਤ ਦਿਵਾਉਣ ‘ਚ ਸਹਾਇਤਾ ਕਰਦੇ ਹਨ। ਸੌਂਫ ਐਸਿਡਿਟੀ ਅਤੇ ਸੋਜ ਵੀ ਘੱਟ ਕਰਨ ‘ਚ ਬਹੁਤ ਹੀ ਫਾਇਦੇਮੰਦ ਹੁੰਦੀ ਹੈ। ਇਸ ਦੁੱਧ ਦਾ ਸੇਵਨ ਕਰਨ ਨਾਲ ਢਿੱਡ ਵੀ ਇਕਦਮ ਸਿਹਤਮੰਦ ਰਹਿੰਦਾ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ ||…
ਭਾਰ ਕਰੇ ਘੱਟ
ਭਾਰ ਘੱਟ ਕਰਨ ਲਈ ਵੀ ਤੁਸੀਂ ਦੁੱਧ ‘ਚ ਸੌਂਫ ਅਤੇ ਮਿਸ਼ਰੀ ਮਿਲਾ ਕੇ ਪੀ ਸਕਦੇ ਹੋ। ਇਸ ਦੁੱਧ ਦਾ ਸੇਵਨ ਕਰਨ ਨਾਲ ਤੁਹਾਡਾ ਢਿੱਡ ਲੰਬੇ ਸਮੇਂ ਤੱਕ ਭਰਿਆ ਰਹੇਗਾ। ਸੌਂਫ ‘ਚ ਫਾਈਬਰ ਦੀ ਮਾਤਰਾ ਚੰਗੀ ਪਾਈ ਜਾਂਦੀ ਹੈ। ਫਾਈਬਰ ਯੁਕਤ ਆਹਾਰ ਦਾ ਸੇਵਨ ਕਰਨ ਨਾਲ ਤੁਹਾਡੀ ਭੁੱਖ ਵੀ ਕੰਟਰੋਲ ਹੋ ਸਕਦੀ ਹੈ ਅਤੇ ਤੁਹਾਡਾ ਭਾਰ ਘੱਟ ਕਰਨ ‘ਚ ਵੀ ਸਹਾਇਤਾ ਮਿਲਦੀ ਹੈ। ਇਹ ਦੁੱਧ ਤੁਹਾਡੇ ਸਰੀਰ ‘ਚੋਂ ਵਾਧੂ ਫੈਟ ਅਤੇ ਕੈਲੋਰੀ ਨੂੰ ਵੀ ਬਰਨ ਕਰਨ ‘ਚ ਸਹਾਇਤਾ ਕਰਦਾ ਹੈ।

ਤਣਾਅ ਕਰੇ ਘੱਟ
ਬਦਲਦੇ ਲਾਈਫ ਸਟਾਈਲ ਕਾਰਨ ਕਈ ਲੋਕ ਤਣਾਅ ਵਰਗੀ ਸਮੱਸਿਆ ਦਾ ਵੀ ਸਾਹਮਣਾ ਕਰ ਰਹੇ ਹਨ। ਤਣਾਅ ਤੋਂ ਰਾਹਤ ਪਾਉਣ ਲਈ ਤੁਸੀਂ ਦੁੱਧ ਦਾ ਸੇਵਨ ਕਰ ਸਕਦੇ ਹੋ। ਇਹ ਤੁਹਾਡਾ ਤਣਾਅ ਵੀ ਦੂਰ ਕਰਨ ‘ਚ ਸਹਾਇਤਾ ਕਰਦਾ ਹੈ। ਦੁੱਧ ‘ਚ ਮਿਸ਼ਰੀ ਅਤੇ ਸੌਂਫ ਮਿਲਾ ਕੇ ਪੀਣ ਨਾਲ ਤੁਹਾਡਾ ਤਣਾਅ ਦੂਰ ਹੋ ਜਾਵੇਗਾ।

ਵਧਾਏ ਅੱਖਾਂ ਦੀ ਰੌਸ਼ਨੀ
ਸੌਂਫ ‘ਚ ਵਿਟਾਮਿਨ-ਏ ਦੀ ਮਾਤਰਾ ਵੀ ਬਹੁਤ ਚੰਗੀ ਪਾਈ ਜਾਂਦੀ ਹੈ। ਵਿਟਾਮਿਨ-ਏ ਤੁਹਾਡੀਆਂ ਅੱਖਾਂ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੁੱਧ ਨੂੰ ਪੀਣ ਨਾਲ ਤੁਹਾਡੀਆਂ ਅੱਖਾਂ ਵੀ ਸਿਹਤਮੰਦ ਰਹਿਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਰੌਸ਼ਨੀ ਵਧਾਉਣ ਲਈ ਵੀ ਇਹ ਦੁੱਧ ਬਹੁਤ ਹੀ ਲਾਭਕਾਰੀ ਹੁੰਦਾ ਹੈ। ਦੁੱਧ ‘ਚ ਸੌਂਫ ਅਤੇ ਮਿਸ਼ਰੀ ਮਿਲਾ ਕੇ ਪੀਣ ਨਾਲ ਤੁਹਾਡੀਆਂ ਅੱਖਾਂ ਸਿਹਤਮੰਦ ਰਹਿਣਗੀਆਂ।

ਸਕਿਨ ਬਣਾਏ ਹੈਲਦੀ
ਦੁੱਧ ‘ਚ ਸੌਂਫ ਮਿਲਾ ਕੇ ਪੀਣ ਨਾਲ ਤੁਹਾਡੀ ਸਕਿਨ ਵੀ ਸਿਹਤਮੰਦ ਰਹੇਗੀ। ਸੌਂਫ ‘ਚ ਪਾਏ ਜਾਣ ਵਾਲੇ ਐਂਟੀ-ਬੈਕਟੀਰੀਅਲ ਗੁਣ ਸਕਿਨ ਦੇ ਮੁਹਾਸੇ ਠੀਕ ਕਰਨ ‘ਚ ਮਦਦ ਕਰਦੇ ਹਨ। ਇਸ ਦੁੱਧ ਨੂੰ ਪੀਣ ਨਾਲ ਢਿੱਡ ‘ਚ ਜਮ੍ਹਾ ਗੰਦਗੀ ਵੀ ਆਸਾਨੀ ਨਾਲ ਨਿਕਲ ਜਾਂਦੀ ਹੈ। ਸਰੀਰ ‘ਚੋਂ ਟਾਕੀਸਨਸ ਸਾਫ਼ ਹੁੰਦੇ ਹਨ ਅਤੇ ਸਕਿਨ ‘ਚ ਚਮਕ ਆਉਂਦੀ ਹੈ।

ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ || Latest News

0

ਹਥਿਆਰਾਂ ਦੀ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 5 ਵਿਅਕਤੀ ਕੀਤੇ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਸ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਦਿਹਾਤੀ ਪੁਲਸ ਨੇ ਪੰਜ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਮੁਲਜ਼ਮ ਅਮਰੀਕਾ ਵਿਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਅਤੇ ਸੋਰਵ ਗੁੱਜਰ ਗਿਰੋਹ ਦੇ ਸੰਪਰਕ ਵਿਚ ਸਨ। ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਆਦਮਪੁਰ ਵਿਚ ਆਪਣੇ ਵਿਰੋਧੀ ਗਿਰੋਹ ਦੇ ਗੁਰਗਿਆਂ ਦਾ ਕਤਲ ਕਰਨਾ ਸੀ। ਹਾਲਾਂਕਿ ਪਹਿਲਾਂ ਉਕਤ ਮੁਲਜ਼ਮ ਜਲੰਧਰ ਦਿਹਾਤੀ ਪੁਲਸ ਨੇ ਗ੍ਰਿਫ਼ਤਾਰ ਕੀਤੇ ਸੀ।

ਪੁਲਸ ਨੇ ਦੋਸ਼ੀਆਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਦੋਸ਼ੀਆਂ ਦੀ ਪਛਾਣ ਸ਼ਿਵ ਦਿਆਲ ਉਰਫ਼ ਬਿੱਲਾ ਵਾਸੀ ਹੁਸ਼ਿਆਰਪੁਰ, ਜਸਵਿੰਦਰ ਸਿੰਘ ਉਰਫ਼ ਕਾਲਾ ਵਾਸੀ ਆਦਮਪੁਰ, ਹਲਜੀਤ ਸਿੰਘ ਉਰਫ਼ ਗੋਰਾ, ਚੰਦਰ ਸ਼ੇਖਰ ਉਰਫ਼ ਪੰਡਿਤ ਵਾਸੀ ਹੁਸ਼ਿਆਰਪੁਰ ਅਤੇ ਗੁਰਵਿੰਦਰ ਸਿੰਘ ਉਰਫ਼ ਸੁੱਚਾ ਉਰਫ਼ ਗਿੰਡੂ ਵਾਸੀ ਕਪੂਰਥਲਾ ਦੇ ਰੂਪ ਵਿਚ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਕੋਲੋਂ 4 ਪਿਸਤੌਲਾਂ, 8 ਜ਼ਿੰਦਾ ਰੌਂਦ, 8 ਮੈਗਜ਼ੀਨ, ਇਕ ਦੇਸੀ ਪਿਸਤੌਲ, ਇਕ ਜ਼ਿੰਦਾ ਰੌਦ ਅਤੇ ਦੋ ਮੋਟਰਸਾਈਕਲਾਂ ਬਰਾਮਦ ਕੀਤੀਆਂ ਹਨ। ਸਾਰਾ ਸਾਮਾਨ ਦੋਸ਼ੀਆਂ ਨੇ ਵਾਰਦਾਤ ਵਿਚ ਇਸਤੇਮਾਲ ਕਰਨਾ ਸੀ। ਕਾਲਾ ਅਤੇ ਗੋਰਾ ‘ਤੇ ਪਹਿਲਾਂ ਵੀ ਲੁੱਟ ਦਾ ਇਕ-ਇਕ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ ||…

ਦੱਸਣਯੋਗ ਹੈ ਕਿ ਪੁਲਸ ਨੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਈਰਾਂ ਲਿੰਕਜ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਉਕਤ ਦੋਸ਼ੀਆਂ ਨੇ ਸਿਰਫ਼ ਹਥਿਆਰਾਂ ਦੀ ਸਪਲਾਈ ਕਰਨੀ ਸੀ। ਉਕਤ ਹਥਿਆਰਾਂ ਦਾ ਪੈਸਾ ਵੀ ਵਿਦੇਸ਼ ਤੋਂ ਸਿੱਧਾ ਸਪਲਾਇਰਾਂ ਨੂੰ ਭੇਜਿਆ ਗਿਆ ਸੀ।

ਪੁਲਸ ਨੇ ਅਗਲੇਰੀ ਜਾਂਚ ਕੀਤੀ ਸ਼ੁਰੂ

ਮਿਲੀ ਜਾਣਕਾਰੀ ਮੁਤਾਬਕ ਹਥਿਆਰਾਂ ਦਾ ਆਰਡਰ ਅਮਰੀਕਾ ਵਿਚ ਬੈਠੇ ਸਰਗਨਾ ਵੱਲੋਂ ਦਿੱਤਾ ਗਿਆ ਸੀ। ਦੋਸ਼ੀ ਖ਼ੁਦ ਹੀ ਮੱਧ ਪ੍ਰਦੇਸ਼ ਤੋਂ ਹਥਿਆਰ ਲੈ ਕੇ ਆਏ ਸਨ। ਪੁਲਸ ਨੇ ਦੋਸ਼ੀਆਂ ਦੀ ਪੁੱਛਗਿੱਛ ਤੋਂ ਬਾਅਦ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਫਿਲੌਰ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਉਕਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਫਿਲੌਰ ਨੇੜਿਓਂ ਕੀਤੀ ਹੈ। ਦੋਸ਼ੀਆਂ ਖ਼ਿਲਾਫ਼ ਥਾਣਾ ਫਿਲੌਰ ‘ਚ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਪੰਜਾਬ ‘ਚ ਮੀਂਹ ਤੇ ਤੂਫਾਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ || Latest News || Punjab News

0

ਪੰਜਾਬ ‘ਚ ਮੀਂਹ ਤੇ ਤੂਫਾਨ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮਾਨਸੂਨ ਹਿਮਾਚਲ ਪ੍ਰਦੇਸ਼ ਤੋਂ ਹੁੰਦੇ ਹੋਏ ਪੰਜਾਬ ਪਹੁੰਚ ਗਿਆ ਹੈ। ਆਉਣ ਵਾਲੇ 2-3 ਦਿਨਾਂ ‘ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਕੀਤਾ ਜਾਰੀ

ਪੰਜਾਬ ਦੀ ਗੱਲ ਕਰੀਏ ਤਾਂ IMD ਨੇ ਅੱਜ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Latest News

ਆਈਐਮਡੀ ਨੇ ਰਾਜ ਦੇ ਕੁਝ ਹਿੱਸਿਆਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼ ਅਤੇ ਤੂਫ਼ਾਨ ਦੀ ਵੀ ਭਵਿੱਖਬਾਣੀ ਕੀਤੀ ਹੈ

ਪੰਜਾਬੀ ਇੰਡਸਟਰੀ ਤੋਂ ਵੱਡੀ ਖ਼ਬਰ , ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ || Punjab news

0
Big news from Punjabi industry, famous actor Charanjit Sandhu passed away

ਪੰਜਾਬੀ ਇੰਡਸਟਰੀ ਤੋਂ ਵੱਡੀ ਖ਼ਬਰ , ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਹੋਇਆ ਦੇਹਾਂਤ

ਪੰਜਾਬੀ ਇੰਡਸਟਰੀ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦੇਹਾਂਤ ਹੋ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਨ੍ਹਾਂ ਦੀ ਅਚਾਨਕ ਹੋਈ ਮੌਤ ਨਾਲ ਪੰਜਾਬੀ ਸਿਨੇਮਾ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ |

ਰੇਡੀਓ ‘ਤੇ ਵੀ ਦਿੱਤੀਆਂ ਆਪਣੀਆਂ ਸੇਵਾਵਾਂ

ਦੱਸ ਦਈਏ ਕਿ ਅਦਾਕਾਰ ਚਰਨਜੀਤ ਨੇ ਟੋਨੀ ਬਾਤਿਸ਼ ਤੋਂ ਨਾਟਕੀ ਪੇਸ਼ਕਾਰੀ ਦੇ ਗੁਰ ਸਿੱਖੇ ਅਤੇ ਬਹੁਤ ਸਾਰੇ ਨਾਟਕਾਂ ਵਿਚ ਕੰਮ ਕੀਤਾ ਹੈ । ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ ‘ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਇਸ ਦੇ ਨਾਲ ਹੀ ਚਰਨਜੀਤ ਸੰਧੂ ਨੇ ਫਿਲਮਾਂ ਬਣਾਉਣ ਤੋਂ ਇਲਾਵਾ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਕੰਮ ਵੀ ਕੀਤਾ। ਜਿਸ ਵਿਚ ਪੰਜਾਬ ਸਿੰਘ, ਜ਼ੋਰਾ ਦੱਸ ਨੰਬਰੀਆ, ਦੁੱਲਾ ਵੈਲੀ, ਅੰਗਰੇਜ਼ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਇੰਗਲੈਂਡ ਵਿਚ ਵੱਖ ਵੱਖ ਰੇਡੀਓ, ਟੀ. ਵੀ. ਪ੍ਰੋਗਰਾਮ ਕਰਕੇ ਪੰਜਾਬੀ ਸਰੋਤਿਆਂ ਅਤੇ ਦਰਸ਼ਕਾਂ ਦੇ ਦਿਲਾਂ ਵਿਚ ਥਾਂ ਬਣਾਈ।

ਇਹ ਵੀ ਪੜ੍ਹੋ : ਜੰਮੂ ਬਾਰਡਰ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ , ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪੰਜਾਬੀ ਫ਼ਿਲਮ ਇੰਡਸਟਰੀ ‘ਚ ਰਹੇ ਸਰਗਰਮ

ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਰਹੇ ਸਨ। ਚਰਨਜੀਤ ਸੰਧੂ ਮਸ਼ਹੂਰ ਕਾਮੇਡੀਅਨ ਗੁਰਚੇਤ ਚਿੱਤਰਕਾਰ ਨਾਲ ਅਨੇਕਾਂ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ‘ਬਦਲਾ ਜੱਟੀ ਦਾ’, ‘ਕਠਪੁੱਤਲੀ’, ‘ਕੀ ਬਣੂੰ ਦੁਨੀਆ ਦਾ’, ‘ਤੂਫਾਨ ਸਿੰਘ’, ‘ਅੰਗਰੇਜ਼’ ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ ‘ਚ ਕੰਮ ਕੀਤਾ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਸਾਹਮਣੇ ਆਉਣ ਨਾਲ ਫਿਲਮੀ ਹਸਤੀਆਂ ਨੂੰ ਵੱਡਾ ਝਟਕਾ ਲੱਗਾ ਹੈ।

 

 

 

 

ਸੁਲਤਾਨਪੁਰ ਲੋਧੀ ‘ਚ ਕਾਰੋਬਾਰੀ ਦਾ ਬੇਰਹਿਮੀ ਨਾਲ ਕੀਤਾ ਕ.ਤਲ || Latest News

0

ਸੁਲਤਾਨਪੁਰ ਲੋਧੀ ‘ਚ ਕਾਰੋਬਾਰੀ ਦਾ ਬੇਰਹਿਮੀ ਨਾਲ ਕੀਤਾ ਕ.ਤਲ

ਸੁਲਤਾਨਪੁਰ ਲੋਧੀ ‘ਚ ਵੱਡੀ ਵਾਰਦਾਤ ਹੋਈ ਹੈ। ਸ਼ਹਿਰ ‘ਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਕਾਰੋਬਾਰੀ ਦੀ ਲਾਸ਼ ਘਰ ਵਿੱਚੋਂ ਖੂਨ ਨਾਲ ਲੱਥ-ਪੱਥ ਮਿਲੀ। ਮ੍ਰਿਤਕ ਦੀ ਪਛਾਣ ਕਰੀਬ 65 ਸਾਲਾਂ ਚਰਨਜੀਤ ਸਿੰਘ (ਉਰਫ ਚੰਨ ਡੀਪੂ ਵਾਲਾ) ਪੁੱਤਰ ਜਗੀਰ ਸਿੰਘ ਵਜੋਂ ਹੋਈ ਹੈ।

ਉਹ ਹੈਂਡ ਲੂਮ ਦਾ ਕਾਰੋਬਾਰ ਕਰਦਾ ਸੀ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ। ਸੁਲਤਾਨਪੁਰ ਲੋਧੀ ਦੇ ਬੇਹਦ ਭੀੜ ਭਾੜ ਵਾਲੇ ਇਲਾਕੇ “ਚੌਂਕ ਚੇਲਿਆਂ” ਵਿੱਚ ਸਥਿਤ ਮੁਹੱਲਾ ਨਾਈਆਂ ਤੋਂ ਇਹ ਘਟਨਾ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Latest News

ਜਾਣਕਾਰੀ ਅਨੁਸਾਰ ਚੰਨ ਡੀਪੂ ਵਾਲਾ ਆਪਣੇ ਘਰ ਵਿਚ ਇਕੱਲਾ ਰਹਿੰਦਾ ਸੀ। ਉਸ ਦੀ ਮੌਤ ਦਾ ਸਵੇਰੇ ਉਸ ਵੇਲੇ ਪਤਾ ਲੱਗਾ ਜਦੋਂ ਉਸ ਨੇ ਟਕਸਾਲੀਆਂ ਮੁਹੱਲਾ ਸਥਿਤ ਚੌਂਕ ਚੇਲਿਆਂ ਵਾਲਾ ਨੇੜੇ ਆਪਣੀ ਦੁਕਾਨ ਦੇਰ ਤਕ ਨਹੀਂ ਖੋਲ੍ਹੀ। ਉਸ ਦੇ ਦੋਸਤ ਨੇ ਜਦੋਂ ਉਸ ਦੇ ਘਰ ਜਾ ਕੇ ਵੇਖਿਆ ਤਾਂ ਜ਼ਮੀਨ ‘ਤੇ ਗੁਰਚਰਨ ਸਿੰਘ ਚੰਨ ਦੀ ਲਾਸ਼ ਪਈ ਸੀ। ਲਾਸ਼ ਵੇਖ ਕੇ ਇੰਝ ਜਾਪਦਾ ਸੀ ਜਿਵੇਂ ਕਿਸੇ ਨੇ ਉਸ ਦਾ ਕਤਲ ਕੀਤਾ ਹੋਵੇ ਅਤੇ ਉਸ ਦੇ ਕੋਈ ਸੱਟ ਵੀ ਮਾਰੀ ਲੱਗਦੀ ਸੀ ਕਿਉਂਕਿ ਨੇੜੇ ਹੀ ਫਰਸ਼ ‘ਤੇ ਖ਼ੂਨ ਦੇ ਛਿੱਟੇ ਵੀ ਪਏ ਹੋਏ ਸਨ।

ਪੁਲਿਸ ਮੌਕੇ ਤੇ ਪਹੁੰਚ ਚੁੱਕੀ ਹੈ ਤੇ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮੌਕੇ ‘ਤੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿੰਘ ਵੀ ਪਹੁੰਚੇ ਅਤੇ ਕਾਤਲ ਦੇ ਜਲਦੀ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ।

ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ || Latest News

0

ਵਿਜੀਲੈਂਸ ਨੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਬੰਗਾ ਸਿਟੀ ਪੁਲਿਸ ਸਟੇਸ਼ਨ ਨਵਾਂਸ਼ਹਿਰ (ਐਸ.ਬੀ.ਐਸ. ਨਗਰ) ਵਿਖੇ ਤਾਇਨਾਤ ਹੈੱਡ ਕਾਂਸਟੇਬਲ ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਵਤਾਰ ਸਿੰਘ ਨੂੰ ਰੇਖਾ ਦੇਵੀ ਵਾਸੀ ਬੰਗਾ ਸ਼ਹਿਰ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਹੋਇਆ ਦਿਹਾਂਤ || Political…

ਸ਼ਿਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਮੇਰਾ 22 ਸਾਲਾ ਲੜਕਾ ਇੱਕ ਲੜਕੀ ਨਾਲ ਪ੍ਰੇਮ ਸਬੰਧ ਰੱਖਦਾ ਸੀ, ਜਿਸ ਨੂੰ ਲੈ ਕੇ ਮੇਰਾ ਲੜਕਾ ਅਪ੍ਰੈਲ ਮਹੀਨੇ ਵਿੱਚ ਭੱਜ ਗਿਆ ਸੀ। ਬੰਗਾ ਪੁਲਿਸ ਨੇ ਮੇਰੇ ਬੇਟੇ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਸੀ। ਥਾਣਾ ਮੁਖੀ ਅਵਤਾਰ ਸਿੰਘ ਨੇ ਪਹਿਲਾਂ 5500 ਰੁਪਏ ਲਏ ਸਨ, ਉਸ ਤੋਂ ਬਾਅਦ ਉਸ ਨੇ ਕਿਹਾ ਕਿ ਉਹ ਮੇਰੇ ਲੜਕੇ ਨੂੰ ਜੇਲ੍ਹ ਵਿੱਚੋਂ ਕੱਢਵਾ ਦੇਣਗੇ ਅਤੇ ਇਸ ਦੇ ਬਦਲੇ ਵਿੱਚ ਅਵਤਾਰ ਸਿੰਘ ਨੇ 10000 ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਅੱਜ ਮੈਂ 5000 ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਤਾਂ ਅਵਤਾਰ ਨੇ ਕੱਲ੍ਹ ਨੂੰ 5000 ਰੁਪਏ ਲੈ ਕੇ ਆਉਣ ਲਈ ਕਿਹਾ। ਉਸ ਤੋਂ ਪੈਸਿਆਂ ਦੀ ਮੰਗ ਲਗਾਤਾਰ ਵਧ ਰਹੀ ਸੀ, ਉਸ ਨੇ ਇਹ ਵੀ ਕਿਹਾ ਕਿ ਉਸ ਨੂੰ 500×10=5000 ਰੁਪਏ ਦਿੱਤੇ ਗਏ ਹਨ। ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ, ਉਸ ਨੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।

 ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਰੰਗੇ ਹੱਥੀਂ ਕੀਤਾ ਕਾਬੂ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੰਮੂ ਬਾਰਡਰ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ , ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ || Latest News

0
Suspicious person seen on the Jammu border, the police issued a sketch and appealed to the people

ਜੰਮੂ ਬਾਰਡਰ ‘ਤੇ ਦੇਖਿਆ ਗਿਆ ਸ਼ੱਕੀ ਵਿਅਕਤੀ , ਪੁਲਿਸ ਨੇ ਸਕੈਚ ਜਾਰੀ ਕਰਕੇ ਲੋਕਾਂ ਨੂੰ ਕੀਤੀ ਇਹ ਅਪੀਲ

ਪਿਛਲੇ 3 ਦਿਨਾਂ ਤੋਂ ਪੰਜਾਬ ਦੇ ਪਠਾਨਕੋਟ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਤਹਿਤ ਭਾਰਤੀ ਸਰਹੱਦ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਦਰਅਸਲ ਇਸ ਵਿਅਕਤੀ ਨੂੰ ਬੀਤੀ ਰਾਤ ਸ਼ੱਕੀ ਨੂੰ ਜੰਮੂ ਦੇ ਕੇਦੀ ਗੰਡਿਆਲ ਇਲਾਕੇ ‘ਚ ਦੇਖਿਆ ਗਿਆ। ਜਿਸਦੇ ਚੱਲਦਿਆਂ ਪੰਜਾਬ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਉਸ ਸ਼ੱਕੀ ਵਿਅਕਤੀ ਦਾ ਸਕੈਚ ਜਾਰੀ ਕੀਤਾ ਹੈ। ਇਸ ਸਬੰਧੀ ਬਾਰਡਰ ਰੇਂਜ ਦੇ ਡੀਆਈਜੀ ਨੇ ਸਥਾਨਕ ਲੋਕਾਂ ਨੂੰ ਪੁਲਿਸ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸ਼ੱਕੀ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।

ਜਾਰੀ ਕੀਤੇ ਨੰਬਰ

ਇਸ ਦੇ ਨਾਲ ਹੀ ਪੁਲਿਸ ਨੇ ਸ਼ੱਕੀ ਵਿਅਕਤੀ ਦਾ ਪਤਾ ਦੇਣ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

87280-33500 (ਕੰਟਰੋਲ ਰੂਮ)

98722-00309 (ਡੀ.ਐਸ.ਪੀ. ਦਿਹਾਤੀ)

99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ)

ਪ੍ਰੈੱਸ ਨੋਟ ਕੀਤਾ ਗਿਆ ਜਾਰੀ

ਜਦੋਂ ਕਿ ਡੀ.ਆਈ.ਜੀ. ਬਾਰਡਰ ਰੇਂਜ ਨੇ ਪ੍ਰੈੱਸ ਨੋਟ ਜਾਰੀ ਕਰਕੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਇਸ ਸਬੰਧੀ ਕੋਈ ਜਾਣਕਾਰੀ ਮਿਲੇ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਇਸ ਦੇ ਨਾਲ ਹੀ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਨੰਬਰ ਵੀ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਜਦੋਂ ਤੋਂ ਸ਼ੱਕੀ ਵਿਅਕਤੀਆਂ ਦੇ ਨਜ਼ਰ ਆਉਣ ਦੀ ਸੂਚਨਾ ਮਿਲੀ ਹੈ, ਉਦੋਂ ਤੋਂ ਹੀ ਜ਼ਿਲ੍ਹਾ ਪੁਲਿਸ ਅਤੇ ਬੀ.ਐਸ.ਐਫ. ਟੀਮ ਹਾਈ ਅਲਰਟ ‘ਤੇ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਰੱਖੀ ਜਾ ਰਹੀ ਹੈ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਹੋਇਆ ਦਿਹਾਂਤ

ਸਥਾਨਕ ਲੋਕਾਂ ਨੇ ਪੁਲਿਸ ਨੂੰ ਦਿੱਤੀ ਸੀ ਸੂਚਨਾ

ਦਰਅਸਲ , ਪਠਾਨਕੋਟ-ਜੰਮੂ-ਕਸ਼ਮੀਰ ਸਰਹੱਦ ਨਾਲ ਲੱਗਦੇ ਪਿੰਡ ਕੀੜੀ ਗੰਡਿਆਲ ‘ਚ ਸ਼ੱਕੀ ਵਿਅਕਤੀਆਂ ਨੂੰ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਸੂਚਨਾ ਮਿਲਦੇ ਹੀ ਪੁਲਿਸ ਅਤੇ ਕਮਾਂਡੋਜ਼ ਨੇ ਪਿੰਡ ਕੀੜੀ ਗੰਡਿਆਲ ਅਤੇ ਕਲੇਸ਼ਰ ‘ਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੁਝ ਨਹੀਂ ਮਿਲਿਆ ਹੈ।