Home Blog Page 1731

ਡੇਰਾ ਮੁਖੀ ਰਾਮ ਰਹੀਮ ਫਿਰ ਤੋਂ ਜੇਲ੍ਹ ’ਚੋਂ ਆਵੇਗਾ ਬਾਹਰ, ਫਰਲੋ ਹੋਈ ਮਨਜ਼ੂਰ

0

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ’ਚੋਂ ਬਾਹਰ ਆਉਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਿਕ ਰਾਮ ਰਹੀਮ ਦੀ ਫਰਲੋ ਮਨਜ਼ੂਰ ਹੋ ਗਈ ਹੈ। ਜਿਸ ਤੋਂ ਬਾਅਦ ਇਸ ਵਾਰ ਰਾਮ ਰਹੀਮ 21 ਦਿਨਾਂ ਦੇ ਲਈ ਜੇਲ੍ਹ ਚੋਂ ਬਾਹਰ ਆਵੇਗਾ।

ਦੱਸ ਦਈਏ ਕਿ ਗੁਰਮੀਤ ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋਈ ਹੈ। ਜੇਲ੍ਹ ਚੋਂ ਬਾਹਰ ਆਉਣ ਤੋਂ ਬਾਅਦ ਗੁਰਮੀਤ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਸ਼ਰਮੀ ’ਚ ਰਹੇਗਾ।

ਕਾਬਿਲੇਗੌਰ ਹੈ ਕਿ ਗੁਰਮੀਤ ਰਾਮ ਰਹੀਮ ਸਿੰਘ ਸਾਧਵੀਆਂ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਦੋ ਵਾਰ ਪੈਰੋਲ ਮਿਲ ਚੁੱਕੀ ਹੈ। ਪੈਰੋਲ ਖਤਮ ਹੋਣ ਤੋਂ ਬਾਅਦ ਫਰਲੋ ਦੀ ਅਰਜ਼ੀ ਦਾਇਰ ਕੀਤੀ ਗਈ ਹੈ।

ਲੋਕ ਨਿਰਮਾਣ ਵਿਭਾਗ ਵੱਲੋਂ 206 ਜਨਤਕ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਜਾਰੀ

0

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਚਾਲੂ ਵਿੱਤੀ ਸਾਲ ਦੌਰਾਨ 2280 ਕਰੋੜ ਰੁਪਏ ਦੇ 206 ਸਰਕਾਰੀ ਇਮਾਰਤੀ ਪ੍ਰੋਜੈਕਟਾਂ ‘ਤੇ ਕੰਮ ਕਰ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ 53 ਪ੍ਰੋਜੈਕਟ ਅਕਤੂਬਰ 2023 ਤੱਕ ਮੁਕੰਮਲ ਹੋ ਚੁੱਕੇ ਹਨ।

ਇਨ੍ਹਾਂ ਪ੍ਰੋਜੈਕਟਾਂ ਦਾ ਵੇਰਵਾ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਨ੍ਹਾਂ 206 ਪ੍ਰੋਜੈਕਟਾਂ ਵਿੱਚ ਨਿਆਪਾਲਿਕਾ, ਆਈ.ਕੇ.ਜੀ.ਪੀ.ਟੀ.ਯੂ., ਉਚੇਰੀ ਸਿੱਖਿਆ, ਸਕੂਲ ਸਿੱਖਿਆ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਮੈਡੀਕਲ ਸਿੱਖਿਆ ਅਤੇ ਖੋਜ, ਮਾਲ, ਖੇਡਾਂ, ਟਰਾਂਸਪੋਰਟ ਅਤੇ ਸ਼ਹਿਰੀ ਹਵਾਬਾਜੀ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2023-2024 ਦੌਰਾਨ ਡਿਪਾਜ਼ਿਟ ਅਤੇ ਨਿਆਇਕ ਕੰਮਾਂ ‘ਤੇ 150 ਕਰੋੜ ਰੁਪਏ ਖ਼ਰਚੇ ਜਾਣ ਦਾ ਟੀਚਾ ਹੈ ਅਤੇ ਹੁਣ ਤੱਕ ਇਨ੍ਹਾਂ ਕੰਮਾਂ ‘ਤੇ 43.60 ਕਰੋੜ ਰੁਪਏ ਖ਼ਰਚ ਹੋ ਚੁੱਕੇ ਹਨ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਨੇ ਵਿੱਤੀ ਸਾਲ 2022-23 ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਸਰਕਾਰੀ ਇਮਾਰਤਾਂ ਦੀ ਉਸਾਰੀ ਲਈ 2700 ਕਰੋੜ ਰੁਪਏ ਦੀ ਲਾਗਤ ਦੇ ਕੁੱਲ 196 ਪ੍ਰੋਜੈਕਟ ਸ਼ੁਰੂ ਕੀਤੇ, ਜਿਨ੍ਹਾਂ ਵਿੱਚੋਂ 45 ਪ੍ਰੋਜੈਕਟ ਮਾਰਚ 2023 ਤੱਕ ਮੁਕੰਮਲ ਕੀਤੇ ਗਏ, ਬਾਕੀ ਰਹਿੰਦੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਵਿੱਤੀ ਸਾਲ 2022-23 ਵਿੱਚ 255 ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਅੱਪਗ੍ਰੇਡ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਵਿੱਚ ਸੁਧਾਰ ਦੇ ਦ੍ਰਿੜ ਨਿਸ਼ਚੇ ਨੂੰ ਸਾਕਾਰ ਕਰਨ ਲਈ ਫ਼ੇਜ਼-1 ਅਧੀਨ ਵਿਭਾਗ ਦੇ ਮਿੱਥੇ ਗਏ 17 ਸਕੂਲਾਂ ਦੇ ਟੀਚੇ ਵਿੱਚੋਂ 15 ਸਕੂਲਾਂ ਦਾ ਕੰਮ ਸਮਾਪਤੀ ‘ਤੇ ਹੈ, ਅਤੇ ਫ਼ੇਜ਼-3 ਅਧੀਨ 25 ਸਕੂਲਾਂ ਦਾ ਕੰਮ ਹੱਥ ਵਿੱਚ ਲਿਆ ਗਿਆ ਹੈ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਸਾਰੇ ਵਿਕਾਸ ਕਾਰਜਾਂ ਦੀ ਵੰਡ ਸਮੇਂ ਨਿਰਪੱਖ ਅਤੇ ਪਾਰਦਰਸ਼ੀ ਬੋਲੀ ਦੀ ਪ੍ਰਣਾਲੀ ਅਪਣਾਈ ਜਾ ਰਹੀ ਹੈ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮਿਆਰ ਸਬੰਧੀ ਨਿਯਮਾਂ ਦੀ ਪਾਲਣਾ ਕਰਦਿਆਂ ਵੱਧ ਤੋਂ ਵੱਧ ਕਿਫਾਇਤੀ ਖ਼ਰਚੇ ‘ਤੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀਆਂ ਉੱਚੀਆਂ ਲੀਹਾਂ ‘ਤੇ ਲਿਆਉਣ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਵਿਭਾਗ ਵੱਲੋਂ ਸੂਬੇ ਵਿੱਚ ਮਿਆਰੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਪੰਜਾਬ ਵਿਧਾਨ ਸਭਾ ਦਾ ਸੱਦਿਆ ਗਿਆ ਸਰਦ ਰੁੱਤ ਸੈਸ਼ਨ

0

CM ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ । ਇਸ ਵਾਰ ਇਹ ਸੈਸ਼ਨ 2 ਦਿਨਾਂ ਦਾ ਹੋਵੇਗਾ ਜੋ ਕਿ 28 ਤੇ 29 ਨਵੰਬਰ ਨੂੰ ਬੁਲਾਇਆ ਜਾਵੇਗਾ। ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ।

ਹਰਪਾਲ ਚੀਮਾ ਨੇ ਦੱਸਿਆ ਕਿ 2 ਦਿਨਾਂ ਬੁਲਾਏ ਗਏ ਸੈਸ਼ਨ ਵਿੱਚ ਵੱਖ-ਵੱਖ ਪੈਂਡਿੰਗ ਬਿੱਲ ਪਾਸ ਕੀਤੇ ਜਾਣਗੇ। ਮਹਾਰਾਜਾ ਭੂਪਿੰਦਰ ਯੂਨੀਵਰਸਿਟੀ ਪਟਿਆਲਾ ਵਿੱਚ ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਗਈ। ਯੂਨੀਵਰਸਿਟੀ ਵਿੱਚ 9 ਅਹੁਦਿਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਕੰਮ ਨੂੰ ਸਹੀ ਢੰਗ ਨਾਲ ਚਲਾਇਆ ਜਾਵੇ। ਕੈਬਨਿਟ ਮੀਟਿੰਗ ਵਿੱਚ ਬਹੁਤ ਸਾਰੇ ਕੈਦੀਆਂ ਨੂੰ ਕੁਝ ਕੇਸਾਂ ਵਿੱਚ ਰਿਹਾਅ ਕਰਨ ਦਾ ਫੈਸਲਾ ਲਿਆ ਗਿਆ ਤੇ ਉੱਥੇ ਹੀ ਕਈ ਕੈਦੀਆਂ ਦੇ ਕੇਸ ਰੱਦ ਕੀਤੇ ਗਏ ਹਨ।

ਇਸ ਤੋਂ ਅੱਗੇ ਉਨ੍ਹਾਂ ਨੇ ਦੱਸਿਆ ਕਿ ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨ੍ਹਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ।

ਅਮਰੀਕਾ ਸੜਕ ਹਾਦਸੇ ‘ਚ ਭਾਰਤੀ ਵਿਅਕਤੀ ਦੀ ਹੋਈ ਮੌ.ਤ

0

ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਇੱਥੇ ਓਹੀਓ ਸੂਬੇ ਵਿੱਚ ਭਾਰਤੀ ਮੂਲ ਦੇ 52 ਸਾਲਾ ਵਿਅਕਤੀ ਦੀ ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ। ਪੀਯੂਸ਼ ਪਟੇਲ 18 ਨਵੰਬਰ ਦੀ ਸ਼ਾਮ ਨੂੰ ਬਰੰਸਵਿਕ ਹਿਲਜ਼ ਵਿੱਚ ਔਟਮਵੁੱਡ ਲੇਨ ਨੇੜੇ ਸਬਸਟੇਸ਼ਨ ਰੋਡ ਕਿਨਾਰੇ ਦੱਖਣ ਵੱਲ ਪੈਦਲ ਜਾ ਰਿਹਾ ਸੀ ਜਦੋਂ ਦੱਖਣ ਵੱਲ ਜਾ ਰਹੀ 2019 ਵੋਲਕਸਵੈਗਨ ਗੋਲਫ GTI ਨੇ ਉਸਨੂੰ ਟੱਕਰ ਮਾਰ ਦਿੱਤੀ। ਓਹੀਓ ਹਾਈਵੇਅ ਪੈਟਰੋਲਿੰਗ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਪਟੇਲ ਨੂੰ ਮੌਕੇ ‘ਤੇ ਹੀ ਮ੍ਰਿਤਕ ਐਲਾਨ ਦਿੱਤਾ।

ਵੋਲਕਸਵੈਗਨ ਦਾ ਡਰਾਈਵਰ ਬਰੰਸਵਿਕ ਤੋਂ 25 ਸਾਲਾ ਕੈਮਰਨ ਲੁਈਜ਼ਾ ਸੀ, ਜਿਸ ਨੂੰ ਕੋਈ ਸੱਟ ਨਹੀਂ ਲੱਗੀ ਸੀ ਅਤੇ ਉਸ ਨੇ ਉਸ ਸਮੇਂ ਸੁਰੱਖਿਆ ਉਪਕਰਨ ਪਹਿਨੇ ਹੋਏ ਸਨ। ਹਾਦਸੇ ਦੀ ਜਾਂਚ ਜਾਰੀ ਹੈ ਅਤੇ ਪੁਲਸ ਵੱਲੋਂ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।

ਇੱਥੇ ਦੱਸ ਦਈਏ ਕਿ 14 ਨਵੰਬਰ ਨੂੰ ਓਹੀਓ ਅੰਤਰਰਾਜੀ ‘ਤੇ ਕਈ ਵਾਹਨਾਂ ਦੇ ਇੱਕ ਹਾਦਸੇ ਵਿੱਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖਮੀ ਹੋ ਗਏ, ਜਿਸ ਵਿੱਚ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਚਾਰਟਰ ਬੱਸ ਵੀ ਸ਼ਾਮਲ ਸੀ। ਇਸ ਸਾਲ ਦੇ ਸ਼ੁਰੂ ਵਿੱਚ ਜੂਨ ਵਿੱਚ, ਇੱਕ ਹੋਰ ਭਾਰਤੀ ਮੂਲ ਦੇ ਵਿਅਕਤੀ ਮਿਲਾਨ ਹਿਤੇਸ਼ਭਾਈ ਪਟੇਲ (30) ਦੀ ਓਹੀਓ ਵਿੱਚ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ ਸੀ।

ਨੈਸ਼ਨਲ ਹਾਈਵੇਅ ਟ੍ਰੈਫਿਕ ਸੇਫਟੀ ਐਡਮਿਨਿਸਟ੍ਰੇਸ਼ਨ (NHTSA) ਦੇ 2023 ਦੇ ਪਹਿਲੇ ਅੱਧ ਲਈ ਟ੍ਰੈਫਿਕ ਮੌਤਾਂ ਦੇ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਇਸ ਸਾਲ ਮੋਟਰ ਵਾਹਨ ਟ੍ਰੈਫਿਕ ਹਾਦਸਿਆਂ ਵਿੱਚ ਅੰਦਾਜ਼ਨ 19,515 ਲੋਕਾਂ ਦੀ ਮੌਤ ਹੋਈ ਹੈ। 2022 ਵਿੱਚ ਮੋਂਟਗੋਮਰੀ ਅਤੇ ਇਸਦੇ ਆਲੇ-ਦੁਆਲੇ ਦੀਆਂ 7 ਕਾਉਂਟੀਆਂ ਵਿੱਚ ਘੱਟੋ-ਘੱਟ 32,752 ਟ੍ਰੈਫਿਕ ਹਾਦਸੇ ਵਾਪਰੇ।

ਜਿਸ ਦੇ ਨਤੀਜੇ ਵਜੋਂ 172 ਮੌਤਾਂ ਹੋਈਆਂ ਸਨ, ਜਿਨ੍ਹਾਂ ਵਿੱਚੋਂ 1,541 ਗ਼ਲਤ ਡਰਾਈਵਿੰਗ ਕਰਨ ਵਾਪਰੀਆਂ। NHTSA ਕਈ ਤਰੀਕਿਆਂ ਨਾਲ ਟ੍ਰੈਫਿਕ ਸੁਰੱਖਿਆ ਨੂੰ ਸੰਬੋਧਿਤ ਕਰ ਰਿਹਾ ਹੈ, ਜਿਸ ਵਿੱਚ ਜੀਵਨ ਬਚਾਉਣ ਵਾਲੇ ਵਾਹਨ ਤਕਨਾਲੋਜੀਆਂ ਲਈ ਨਵੇਂ ਨਿਯਮ ਬਣਾਉਣਾ ਅਤੇ ਰਾਜ ਹਾਈਵੇ ਸੁਰੱਖਿਆ ਦਫਤਰਾਂ ਲਈ ਵਧੇ ਹੋਏ ਦੋ-ਪੱਖੀ ਬੁਨਿਆਦੀ ਢਾਂਚਾ ਕਾਨੂੰਨ ਫੰਡਿੰਗ ਸ਼ਾਮਲ ਹੈ।

ਲੋਕਾਂ ਨੇ ਬੱਚਾ ਚੋ.ਰੀ ਕਰਨ ਦੇ ਦੋਸ਼ ‘ਚ ਫੜਿਆ ਵਿਅਕਤੀ, ਬੇ.ਰਹਿਮੀ ਨਾਲ ਕੀਤੀ ਕੁੱ+ਟਮਾਰ

0

ਜਲੰਧਰ ਦੇ ਦੋਆਬਾ ਚੌਕ ਨੇੜੇ ਲੋਕਾਂ ਨੇ ਬੱਚਾ ਚੋਰੀ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਫੜ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਥਾਣਾ ਡਵੀਜ਼ਨ ਨੰਬਰ-8 ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਆਪਣੀ ਹਿਰਾਸਤ ‘ਚ ਲੈ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰਕੇ ਜਲਦੀ ਹੀ ਮਾਮਲਾ ਦਰਜ ਕਰੇਗੀ।

ਦੋਆਬਾ ਚੌਕ ਨੇੜੇ ਰਹਿਣ ਵਾਲੀ ਪ੍ਰਵਾਸੀ ਔਰਤ ਅਨੀਤਾ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਜਲੰਧਰ ‘ਚ ਰਹਿ ਰਹੀ ਹੈ। ਰੋਜ਼ ਦੀ ਤਰ੍ਹਾਂ ਉਸ ਦਾ ਬੱਚਾ ਘਰ ਤੋਂ ਬਾਹਰ ਸੀ। ਇਸ ਦੌਰਾਨ ਦੋਸ਼ੀ ਆ ਗਿਆ ਅਤੇ ਬੱਚੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਅਨੀਤਾ ਨੇ ਬੱਚੇ ਨੂੰ ਚੁੱਕਦੇ ਹੋਏ ਦੋਸ਼ੀ ਨੂੰ ਦੇਖਿਆ।

ਇਹ ਦੇਖ ਕੇ ਔਰਤ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਨੇ ਦੋਸ਼ੀ ‘ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਫੜੇ ਗਏ ਦੋਸ਼ੀ ਨੇ ਦੱਸਿਆ ਕਿ ਉਹ ਟੀਵੀ ਟਾਵਰ ਦੇ ਕੋਲ ਰਹਿੰਦਾ ਹੈ ਅਤੇ ਉਸਦਾ ਨਾਮ ਹਰਪ੍ਰੀਤ ਹੈ।

ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਗੁਰਨਾਮ ਭੁੱਲਰ

0

ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੇ ਹਨ। ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਉਹ ਲਾੜੇ ਦੇ ਲਿਬਾਸ ਵਿੱਚ ਨਜ਼ਰ ਆ ਰਹੇ ਹਨ। ਫਿਲਹਾਲ ਇਸ ਸਬੰਧੀ ਗਾਇਕ ਵੱਲੋਂ ਕਿਸੇ ਵੀ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ।

ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਜਿਨ੍ਹਾਂ ਵਿੱਚ ਗੁਰਨਾਮ ਭੁੱਲਰ ਆਪਣੀ ਪਤਨੀ ਲਈ ਗਾਣਾ ਗਾਉਂਦੇ ਦਿਖਾਈ ਦੇ ਰਹੇ ਹਨ। ਇਸ ਵਿਆਹ ਵਿੱਚ ਪੰਜਾਬੀ ਗਾਇਕ ਹਰਭਜਨ ਮਾਨ ਨੇ ਵੀ ਖੂਬ ਰੌਣਕਾਂ ਲਗਾਈਆਂ। ਗੁਰਨਾਮ ਭੁੱਲਰ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।

 

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੀਟਿੰਗ ਦੇ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੀਟਿੰਗ ਦੇ ਫੈਸਲਿਆ ਸਬੰਧੀ ਜਾਣਕਾਰੀ ਦਿੱਤੀ। ਵਿੱਤ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੀਟਿੰਗ ਵਿੱਚ 28 ਅਤੇ 29 ਨਵੰਬਰ ਨੂੰ ਦੋ ਰੋਜ਼ਾ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ‘ਚ ਮਹਾਰਾਜਾ ਸਪੋਰਟਸ ਯੂਨੀਵਰਸਿਟੀ ਵਿੱਚ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

BSF ਦੇ ਜਵਾਨਾਂ ਨੇ ਸਰਹੱਦ ਨੇੜਿਓਂ ਖੇਤਾਂ ‘ਚੋਂ 2 ਕਿਲੋ ਹੈਰੋਇਨ ਕੀਤੀ ਬਰਾਮਦ

0

BSF ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਇੱਕ ਪੀਲੇ ਪੈਕਟ ਵਿੱਚ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਹੈ।

BSF ਦੇ ਬੁਲਾਰੇ ਅਨੁਸਾਰ ਸੂਚਨਾ ਦੇ ਆਧਾਰ ’ਤੇ 19 ਨਵੰਬਰ ਦੀ ਸ਼ਾਮ ਨੂੰ BSF ਫ਼ਿਰੋਜ਼ਪੁਰ ਰੇਂਜ ਅਧੀਨ ਪੈਂਦੇ ਪਿੰਡ ਚੱਕ ਭੰਗੇਵਾਲਾ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਜਿਸ ਦੌਰਾਨ ਇੱਕ ਖੇਤ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਦੇਖਿਆ ਗਿਆ ਸੀ। ਉਸ ‘ਤੇ ਟੇਪ ਲਪੇਟੀ ਹੋਈ ਸੀ। ਪੈਕਟ ਦੇ ਅੰਦਰੋਂ 2 ਕਿਲੋ ਹੈਰੋਇਨ ਬਰਾਮਦ ਹੋਈ।

ਦੱਸ ਦਈਏ ਕਿ 18 ਨਵੰਬਰ ਨੂੰ ਵੀ ਇਸੇ ਤਰ੍ਹਾਂ ਦੀ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ ਸੀ, ਬਰਾਮਦ ਹੋਏ ਪੈਕੇਟ ਦਾ ਵਜ਼ਨ 500 ਗ੍ਰਾਮ ਸੀ।

ਵਿਜੀਲੈਂਸ ਦਫ਼ਤਰ ਪਹੁੰਚੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

0

ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਣ ਲਈ ਵਿਜੀਲੈਂਸ ਦਫ਼ਤਰ ਪਹੁੰਚੇ। ਮਨਪ੍ਰੀਤ ਸਿੰਘ ਬਾਦਲ ਆਪਣੇ ਵਕੀਲਾਂ ਨਾਲ ਵਿਜੀਲੈਂਸ ਦਫ਼ਤਰ ਪਹੁੰਚੇ। ਵਿਜੀਲੈਂਸ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 20 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਅੱਜ ਉਹ ਬਠਿੰਡਾ ਵਿਜੀਲੈਂਸ ਦਫ਼ਤਰ ਪਹੁੰਚੇ।

ਲੁਧਿਆਣਾ ਪੁਲਿਸ ਕਮਿਸ਼ਨਰ ਵਲੋਂ ਥਾਣਾ ਮਾਡਲ ਟਾਊਨ ਦੀ SHO ਸਸਪੈਂਡ, ਜਾਣੋ ਕੀ ਹੈ ਪੂਰਾ ਮਾਮਲਾ

0

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੱਲੋਂ ਐਤਵਾਰ ਨੂੰ ਥਾਣਾ ਮਾਡਲ ਟਾਊਨ ਦੀ ਐੱਸ. ਐੱਚ. ਓ. ਗੁਰਸ਼ਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਆਈ. ਪੀ. ਐੱਸ. ਅਧਿਕਾਰੀ ਏ. ਸੀ. ਪੀ. ਸਿਵਲ ਲਾਈਨ ਜਸਰੂਪ ਕੌਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ ਵਿਚ ਦਿਨ-ਬ-ਦਿਨ ਵੱਧ ਰਹੇ ਅਪਰਾਧ ਨੂੰ ਰੋਕਣ ’ਚ ਐੱਸ. ਐੱਚ. ਓ. ਫੇਲ੍ਹ ਸਾਬਤ ਹੋ ਰਹੀ ਸੀ। ਇਸੇ ਕਾਰਨ ਉਕਤ ਕਦਮ ਚੁੱਕਿਆ ਗਿਆ ਹੈ। ਹਾਲ ਦੀ ਘੜੀ ਨਵੇਂ ਐੱਸ. ਐੱਚ. ਓ. ਨੂੰ ਤਾਇਨਾਤ ਨਹੀਂ ਕੀਤਾ ਗਿਆ।

ਵਰਣਨਯੋਗ ਹੈ ਕਿ ਸ਼ਨੀਵਾਰ ਨੂੰ ਮਨੀ ਐਕਸਚੇਂਜਰ 2 ਭਰਾਵਾਂ ਤੋਂ ਖਿਡੌਣਾ ਪਿਸਤੌਲ ਦੇ ਜ਼ੋਰ ’ਤੇ ਵਾਰਦਾਤ ਕਰਨ ਦਾ ਯਤਨ ਕੀਤਾ ਗਿਆ ਸੀ ਪਰ ਦੋਵੇਂ ਭਰਾਵਾਂ ਨੇ ਆਸ-ਪਾਸ ਦੇ ਦੁਕਾਨਦਾਰਾਂ ਦੀ ਮਦਦ ਨਾਲ 2 ਬਦਮਾਸ਼ਾਂ ਨੂੰ ਦਬੋਚ ਕੇ ਪੁਲਸ ਦੇ ਹਵਾਲੇ ਕਰ ਦਿੱਤਾ ਸੀ, ਜਦੋਂਕਿ ਤੀਜਾ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਸੂਤਰਾਂ ਦੀ ਮੰਨੀਏ ਤਾਂ ਕਈ ਹੋਰ ਥਾਣਾ ਮੁਖੀ ਵੀ ਪੁਲਸ ਕਮਿਸ਼ਨਰ ਦੇ ਨਿਸ਼ਾਨੇ ’ਤੇ ਹਨ, ਜਿਨ੍ਹਾਂ ਦੀ ਰਿਪੋਰਟ ਤਿਆਰ ਹੋ ਰਹੀ ਹੈ, ਜਿਨ੍ਹਾਂ ਨੂੰ ਕਿਸੇ ਸਮੇਂ ਵੀ ਲਾਈਨ ਹਾਜ਼ਰ ਕੀਤਾ ਜਾ ਸਕਦਾ ਹੈ। ਦੂਜੇ ਪਾਸੇ ਕਮਿਸ਼ਨਰ ਵੱਲੋਂ ਜੁਆਇਨਿੰਗ ਤੋਂ ਬਾਅਦ ਡਿਊਟੀ ਵਧੀਆ ਕਰਨ ਵਾਲੇ ਕਈ ਅਧਿਕਾਰੀਆਂ ਤੋਂ ਲੈ ਕੇ ਮੁਲਾਜ਼ਮਾਂ ਦਾ ਮਨੋਬਲ ਵਧਾਉਣ ਲਈ ਇਨਾਮ ਵੰਡੇ ਹਨ। ਸੀ. ਪੀ. ਵੱਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਡਿਊਟੀ ’ਚ ਕੋਤਾਹੀ ਵਰਤਣ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।