Home Blog Page 1733

ਦਿੱਲੀ CM ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਹੁਸ਼ਿਆਰਪੁਰ ‘ਚ ਕਰਨਗੇ ਵਿਕਾਸ ਕ੍ਰਾਂਤੀ ਰੈਲੀ

0

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਹੁਸ਼ਿਆਰਪੁਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨਗੇ। ਇਸ ਦੌਰਾਨ 900 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ।ਇਸ ਰੈਲੀ ਨੂੰ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਨਾਲ ਜੋੜਿਆ ਜਾ ਰਿਹਾ ਹੈ।

‘ਆਪ’ ਦੇ ਪੰਜਾਬ ‘ਚ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਕੇਜਰੀਵਾਲ ਸ਼ਨੀਵਾਰ ਨੂੰ ਵਿਕਾਸ ਕ੍ਰਾਂਤੀ ਰੈਲੀ ‘ਚ ਹਿੱਸਾ ਲੈਣ ਹੁਸ਼ਿਆਰਪੁਰ ਆਉਣਗੇ।ਇਸ ਦੌਰਾਨ ਕੇਜਰੀਵਾਲ ਅਤੇ ਸੀਐਮ ਮਾਨ ਦੁਆਬੇ ਵਿੱਚ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟ, ਮੈਡੀਕਲ ਸਿੱਖਿਆ ਸਹੂਲਤ ਅਤੇ ਫੌਜ ਸਿਖਲਾਈ ਸੰਸਥਾ ਦਾ ਉਦਘਾਟਨ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ 23 ਪਿੰਡਾਂ ਵਿੱਚ ਪੰਚਾਇਤੀ ਜ਼ਮੀਨਾਂ ’ਤੇ ਖੇਡ ਸਹੂਲਤਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਦਾ ਨੀਂਹ ਪੱਥਰ ਰੈਲੀ ਦੌਰਾਨ ਰੱਖਿਆ ਜਾਵੇਗਾ।

20 ਨਵੰਬਰ ਨੂੰ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 20 ਨਵੰਬਰ ਨੂੰ ਹੋਵੇਗੀ। ਜਿਸ ਵਿਚ ਸਰਦ ਰੁੱਤ ਇਜਲਾਸ ਬਾਰੇ ਫ਼ੈਸਲਾ ਹੋਣ ਦੀ ਸੰਭਾਵਨਾ ਹੈ। ਰਾਜਪਾਲ ਨੇ ਲੰਘੇ ਕੱਲ੍ਹ ਹੀ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਨੂੰ ਮੁਲਤਵੀ ਕੀਤਾ ਹੈ। ਰਾਜਪਾਲ ਦੇ ਇਸ ਫ਼ੈਸਲੇ ਮਗਰੋਂ ਹੀ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਸ ਕੈਬਨਿਟ ਮੀਟਿੰਗ ਵਿੱਚ ਸਰਦ ਰੁੱਤ ਇਜਲਾਸ ਬਾਰੇ ਹੀ ਮੁੱਖ ਏਜੰਡਾ ਰਹਿਣ ਦੀ ਸੰਭਾਵਨਾ ਹੈ। ਸੂਤਰ ਦੱਸਦੇ ਹਨ ਕਿ ਸਰਦ ਰੁੱਤ ਇਜਲਾਸ 28 ਨਵੰਬਰ ਤੋਂ ਕਰਾਉਣ ਦੀ ਵਿਉਂਤ ਹੈ ਜੋ ਦੋ ਜਾਂ ਤਿੰਨ ਦਿਨਾਂ ਦਾ ਹੋ ਸਕਦਾ ਹੈ।

SGPC ਚੋਣਾਂ : ਵੋਟਰ ਲਿਸਟ ਦੇ ਸ਼ੈਡਿਊਲ ‘ਚ ਬਦਲਾਅ, ਵਧਾਈ ਗਈ ਰਜਿਸਟ੍ਰੇਸ਼ਨ ਦੀ ਤਰੀਕ

0

 

ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀ ਤਰਫੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗੁਰਦੁਆਰਾ ਬੋਰਡ ਚੋਣ ਸਰਕਲਾਂ ਵਿੱਚ ਵੋਟਰ ਸੂਚੀ ਵਿੱਚ ਤਬਦੀਲੀ ਦੀ ਤਿਆਰੀ ਸਬੰਧੀ ਸ਼ਡਿਊਲ ਵਿੱਚ ਬਦਲਾਅ ਕੀਤਾ ਗਿਆ ਹੈ। ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ 2023 ਤੋਂ ਵਧਾ ਕੇ 29 ਫਰਵਰੀ 2024 ਕਰ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਤਹਿਤ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਦਾ ਕੰਮ 1 ਮਾਰਚ 2024 ਤੋਂ 20 ਮਾਰਚ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 21 ਮਾਰਚ 2024 ਨੂੰ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਲੈਣ ਲਈ ਚੋਣ ਹਲਕੇ ਮੁਤਾਬਕ ਨਿਯੁਕਤ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਜਾਵੇਗੀ।

 

ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਦੀ ਆਖਰੀ ਮਿਤੀ 11 ਅਪ੍ਰੈਲ 2024 ਹੋਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ, 1959 ਦੇ ਨਿਯਮ ਨੰਬਰ 10(3) ਅਨੁਸਾਰ 21 ਅਪ੍ਰੈਲ 2024 ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ 2 ਮਈ 2024 ਨੂੰ ਸਪਲੀਮੈਂਟਰੀ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ। ਸੂਚੀ ਦਾ ਅੰਤਿਮ ਪ੍ਰਕਾਸ਼ਨ 3 ਮਈ, 2024 ਨੂੰ ਕੀਤਾ ਜਾਵੇਗਾ।

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਲੋਕਾਂ ਦੀ ਅਵਾਜ਼ ਰਾਜਪਾਲ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਰਵਾਨਾ

0

ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਕਰੀਬ 30-30 ਸਾਲਾਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਅਰੰਭੀ ਦਸ਼ਤਖ਼ਤੀ ਮੁਹਿੰਮ ਤਹਿਤ 26 ਲੱਖ ਲੋਕਾਂ ਵੱਲੋਂ ਦਰਜ ਕਰਵਾਈ ਗਈ ਅਵਾਜ਼ ਨੂੰ ਰਾਸ਼ਟਰਪਤੀ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋਇਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਨ ਉਪਰੰਤ ਭਾਈ ਗੁਰਚਰਨ ਸਿੰਘ ਨੇ ਅਰਦਾਸ ਕੀਤੀ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵਫ਼ਦ ਮੈਂਬਰਾਂ ਨੂੰ ਸੰਕੇਤਕ ਤੌਰ ’ਤੇ ਪ੍ਰੋਫਾਰਮੇ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਨੂੰ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੇ ਲੋਕਤੰਤਰ ਆਖੇ ਜਾਂਦੇ ਭਾਰਤ ਵਿਚ ਖਾਸਕਰ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ 17 ਸਾਲ ਤੋਂ ਫਾਂਸੀ ਦੀ ਚੱਕੀ ਵਿਚ ਬੰਦ ਹਨ ਅਤੇ ਪਿਛਲੇ 11 ਸਾਲ ਤੋਂ ਉਨ੍ਹਾਂ ਬਾਰੇ ਪਟੀਸ਼ਨ ਕੇਂਦਰ ਸਰਕਾਰ ਕੋਲ ਪੈਂਡਿੰਗ ਪਈ ਹੈ।

ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੋਸ਼ੀਆਂ ਨੂੰ ਛੱਡਿਆ ਜਾ ਰਿਹਾ ਹੈ, ਜਦਕਿ ਆਪਣੀਆਂ ਸਜ਼ਾਵਾਂ ਤੋਂ ਦੁਗਣਾ ਸਮਾਂ ਜੇਲ੍ਹਾਂ ਵਿਚ ਰਹਿਣ ਵਾਲੇ ਸਿੱਖਾਂ ਨਾਲ ਵਿਤਕਰਾ ਹੋ ਰਿਹਾ ਹੈ। ਅਜਿਹਾ ਵਿਤਕਰਾ ਲੋਕਤੰਤਰ ਦੇ ਮੱਥੇ ’ਤੇ ਕਲੰਕ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਦਸਤਖ਼ਤੀ ਮੁਹਿੰਮ ਤਹਿਤ ਸੰਗਤਾਂ ਵੱਲੋਂ ਵਿਅਕਤ ਕੀਤੀਆਂ ਭਾਵਨਾਵਾਂ ਦਰਜ ਕਰਵਾਉਣ ਲਈ ਰਾਜਪਾਲ ਨੂੰ ਮਿਲਣ ਜਾ ਰਿਹਾ ਹੈ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲਾਂ ਵਿਚ ਬਿਤਾਉਣ ਵਾਲੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਮੁਹਿੰਮ ਤਹਿਤ 26 ਲੱਖ ਦੇ ਕਰੀਬ ਸੰਗਤਾਂ ਨੇ ਦਸਤਖ਼ਤ ਕਰਕੇ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ। ਸੰਗਤਾਂ ਵੱਲੋਂ ਦਸਤਖ਼ਤ ਕੀਤੇ ਪ੍ਰੋਫਾਰਮਿਆਂ ਦੇ ਵੇਰਵੇ ਪੰਜਾਬ ਦੇ ਰਾਜਪਾਲ ਰਾਹੀਂ ਮਾਨਯੋਗ ਰਾਸ਼ਟਰਪਤੀ ਨੂੰ ਭੇਜੇ ਜਾ ਰਹੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਰੇ ਗਏ ਸਾਰੇ ਪ੍ਰੋਫਾਰਮਿਆਂ ਦੇ ਨਾਲ-ਨਾਲ ਡਿਜ਼ੀਟਲ ਤਰੀਕੇ ਨਾਲ ਤਿਆਰ ਕੀਤਾ ਗਿਆ ਡਾਟਾ ਵੀ ਮਾਨਯੋਗ ਰਾਜਪਾਲ ਨੂੰ ਸੌਂਪਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਪਾਲ ਨਾਲ ਮੁਲਾਕਾਤ ਸਮੇਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੇ ਨਾਲ-ਨਾਲ ਹੋਰ ਅਹਿਮ ਸਿੱਖ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਲਈ ਭਾਈ ਰਾਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਪ੍ਰਚਾਰਕ ਭਾਈ ਬਲਬੀਰ ਸਿੰਘ ਚੰਗਿਆੜਾ ਕੈਨੇਡਾ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੁਹਾਲਾ, ਪ੍ਰੋ. ਸੁਖਦੇਵ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ ਤੇ ਸ਼੍ਰੋਮਣੀ ਕਮੇਟੀ ਦਾ ਸਟਾਫ਼ ਮੌਜੂਦ ਸੀ।

 

ਬਰਨਾਲਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਮੌ.ਤ, 1 ਗੰਭੀਰ ਜ਼ਖਮੀ

0

 

ਬਰਨਾਲਾ ਦੇ ਤਪਾ ‘ਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਕਾਰਨ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਦੇਰ ਰਾਤ ਘੁੰਨਸ ਰੋਡ ‘ਤੇ ਸਕੂਲੀ ਵਿਦਿਆਰਥੀ ਟਿਊਸ਼ਨ ਤੋਂ ਪੜ੍ਹ ਕੇ ਵਾਪਸ ਆ ਰਹੇ ਸਨ ਕਿ ਰਸਤੇ ‘ਚ ਦੋ ਮੋਟਰਸਾਈਕਲਾਂ ਦੀ ਆਪਸ ਵਿਚ ਟੱਕਰ ਹੋਈ। ਹਾਦਸੇ ਵਿੱਚ 3 ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਜਦਕਿ ਇੱਕ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਵਾਸੀ ਘੁੰਨਸ, ਧਰਮਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਡੱਬਵਾਲੀ ਵਜੋਂ ਹੋਈ ਹੈ। ਜ਼ਖਮੀ ਸ਼ਿਵਰਾਜ ਸਿੰਘ ਪੁੱਤਰ ਜਗਸੀਰ ਸਿੰਘ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਘਟਨਾ ਦੀ ਜਾਣਕਾਰੀ ਦਿੰਦਿਆਂ ਸ਼ਿਵਰਾਜ ਸਿੰਘ ਦੇ ਪਿਤਾ ਜਗਸੀਰ ਸਿੰਘ ਨੇ ਦੱਸਿਆ ਉਸ ਦਾ ਬੇਟਾ ਅਤੇ ਭਾਣਜਾ ਗੁਰਦੀਪ ਸਿੰਘ ਕਿਸੇ ਮਿੱਤਰ ਨੂੰ ਪਿੰਡ ਘੁੰਨਸ ਤੋਂ ਛੱਡ ਦੇ ਵਾਪਸ ਤਪਾ ਆ ਰਹੇ ਸੀ। ਇਸ ਦੌਰਾਨ ਪਿੰਡ ਤੋਂ ਨਿਕਲਦੇ ਹੀ ਤਪਾ ਸਾਈਡ ਤੋਂ ਟਿਊਸ਼ਨ ਪੜ੍ਹ ਕੇ ਆ ਰਹੇ ਦੋ ਵਿਦਿਆਰਥੀ ਧਰਮਪ੍ਰੀਤ ਸਿੰਘ ਅਤੇ ਦਮਨਪ੍ਰੀਤ ਦੇ ਮੋਟਰਸਾਈਕਲਾਂ ਨਾਲ ਸਿੱਧੀ ਟੱਕਰ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਦਿਆਰਥੀ ਦਮਨਪ੍ਰੀਤ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਬਾਕੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਗਿਆ। ਇਥੇ ਵਿਦਿਆਰਥੀ ਧਰਮਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਦਮ ਤੋੜ ਦਿਤਾ।

ਕੇਂਦਰ ਦੀ ਤਰਜ਼ ‘ਤੇ ਲਾਗੂ ਹੋਵੇਗੀ ਖੇਡ ਨੀਤੀ, ਮੰਤਰੀ ਮੀਤ ਹੇਅਰ ਨੇ ਦਿੱਤੀ ਜਾਣਕਰੀ

0

 

ਪੰਜਾਬ ‘ਚ ਨਵੀਂ ਖੇਡ ਨੀਤੀ ਜਾਰੀ ਕਰਨ ਤੋਂ ਬਾਅਦ ਹੁਣ ‘ਆਪ’ ਸਰਕਾਰ ਨੇ ਖੇਡ ਐਸੋਸੀਏਸ਼ਨਾਂ ‘ਚੋਂ ਸਿਆਸੀ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਇਹ ਖੁਲਾਸਾ ਪੰਜਾਬ ਦੇ ਖੇਡ ਮੰਤਰਾਲੇ ਵੱਲੋਂ ਜਾਰੀ ਇੱਕ ਹੁਕਮ ਵਿੱਚ ਹੋਇਆ ਹੈ। ਇਸ ਸਬੰਧੀ ਵਿਸ਼ੇਸ਼ ਨੀਤੀ ਵੀ ਤਿਆਰ ਕੀਤੀ ਗਈ ਹੈ।

ਇਸ ਦੇ ਨਾਲ ਹੀ ਸਰਕਾਰ ਛੇਤੀ ਹੀ ਪੁਰਾਣੀਆਂ ਖੇਡ ਐਸੋਸੀਏਸ਼ਨਾਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏਗੀ। ਇਸ ਵਿੱਚ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਮੈਂਬਰਾਂ ਦੀ ਨਿਯੁਕਤੀ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾਣਗੇ। ਜਿਸ ਵਿੱਚ ਸਿਆਸੀ ਆਗੂਆਂ ਨੂੰ ਐਸੋਸੀਏਸ਼ਨ ਤੋਂ ਬਾਹਰ ਰੱਖਿਆ ਜਾਵੇਗਾ।

ਐਸੋਸੀਏਸ਼ਨ ਵਿੱਚ ਉਹ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਖਿਡਾਰੀ ਸ਼ਾਮਲ ਹੋਣਗੇ ਜਿਨ੍ਹਾਂ ਨੇ ਪੰਜਾਬ ਅਤੇ ਦੇਸ਼ ਲਈ ਖੇਡਾਂ ਵਿੱਚ ਅਹਿਮ ਯੋਗਦਾਨ ਪਾਇਆ ਹੈ। ਇੰਨਾ ਹੀ ਨਹੀਂ, ਮਾਨਯੋਗ ਸਰਕਾਰ ਵੱਲੋਂ ਖੇਡ ਸੰਘਾਂ ਦੀਆਂ ਅਸਾਮੀਆਂ ਲਈ ਉਮਰ ਹੱਦ ਵੀ ਤੈਅ ਕੀਤੀ ਜਾਵੇਗੀ, ਤਾਂ ਜੋ ਨਤੀਜਿਆਂ ਦੇ ਲਿਹਾਜ਼ ਨਾਲ ਖੇਡਾਂ ਨੂੰ ਮਜ਼ਬੂਤ ​​ਕੀਤਾ ਜਾ ਸਕੇ। ਇਸ ਦੇ ਨਾਲ ਹੀ ਖੇਡ ਜ਼ਾਬਤਾ ਇਸ ਤਰ੍ਹਾਂ ਤਿਆਰ ਕੀਤਾ ਜਾਵੇਗਾ ਕਿ ਕਈ ਸਿਆਸੀ ਆਗੂ ਚੋਣਾਂ ਨਹੀਂ ਲੜ ਸਕਣਗੇ।

ਜਾਣਕਾਰੀ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਅਜਿਹੇ ਮਾਮਲੇ ਸਰਕਾਰ ਦੇ ਧਿਆਨ ਵਿੱਚ ਆ ਰਹੇ ਸਨ ਜਿਨ੍ਹਾਂ ਵਿੱਚ ਕਈ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਕਰੀਬੀ ਲੋਕ ਵੱਡੇ ਅਹੁਦਿਆਂ ’ਤੇ ਕਾਬਜ਼ ਹੋ ਕੇ ਐਸੋਸੀਏਸ਼ਨਾਂ ਦੇ ਪ੍ਰਧਾਨ ਬਣ ਗਏ ਸਨ। ਜਿਸ ਕਾਰਨ ਖਿਡਾਰੀਆਂ ਦੇ ਨਾਲ-ਨਾਲ ਖੇਡ ਦਾ ਵੀ ਨੁਕਸਾਨ ਹੋਇਆ। ਖੇਡ ਬਾਰੇ ਸਮਝ ਨਾ ਹੋਣ ਕਾਰਨ ਖੇਡ ਲਈ ਕੋਈ ਠੋਸ ਨੀਤੀ ਅਤੇ ਯੋਜਨਾ ਤਿਆਰ ਨਹੀਂ ਕੀਤੀ ਗਈ। ਮੰਤਰੀ ਜਲਦੀ ਹੀ ਇਸ ਬਾਰੇ ਖੇਡ ਵਿੱਚ ਖੁਲਾਸਾ ਕਰਨਗੇ।

ਕੇਂਦਰੀ ਖੇਡ ਮੰਤਰਾਲੇ ਨੇ ਹਾਲ ਹੀ ਵਿੱਚ ਖੇਡ ਜ਼ਾਬਤਾ ਲਾਗੂ ਕੀਤਾ ਹੈ, ਜਿਸ ਦਾ ਮਕਸਦ ਸਾਲਾਂ ਤੋਂ ਖੇਡ ਸੰਘਾਂ ’ਤੇ ਕਾਬਜ਼ ਲੋਕਾਂ ਨੂੰ ਹਟਾਉਣਾ ਅਤੇ ਪਾਰਦਰਸ਼ਤਾ ਲਿਆਉਣਾ ਸੀ। ਇਸ ਖੇਡ ਜ਼ਾਬਤੇ ਦੀ ਤਰਜ਼ ‘ਤੇ ਪੰਜਾਬ ਸਰਕਾਰ ਇਸ ਨੂੰ ਪੰਜਾਬ ‘ਚ ਵੀ ਲਾਗੂ ਕਰਨ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਮੇਤ ਸਾਰੀਆਂ ਸਰਕਾਰਾਂ ਨੂੰ ਹਦਾਇਤ ਕੀਤੀ ਸੀ ਕਿ ਉਹ ਆਪਣੇ ਰਾਜਾਂ ਵਿੱਚ ਖੇਡ ਕੋਡ ਲਾਗੂ ਕਰਨ, ਤਾਂ ਜੋ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਫਰੀਦਕੋਟ ਜ਼ਿਲ੍ਹੇ ‘ਚ ਇੱਕ ਦਿਨ ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ 19 ਮਾਮਲੇ ਹੋਏ ਦਰਜ

0

ਫਰੀਦਕੋਟ ਜ਼ਿਲ੍ਹੇ ਵਿੱਚ 24 ਘੰਟਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਪੁਲੀਸ-ਪ੍ਰਸ਼ਾਸਨ ਵੱਲੋਂ 19 ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 17 ਕਿਸਾਨਾਂ ਦੇ ਨਾਮ ਸ਼ਾਮਲ ਹਨ। ਨਾ ਸਿਰਫ਼ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ ਸਗੋਂ ਉਨ੍ਹਾਂ ਦੀ ਜ਼ਮੀਨ ਨੂੰ ਲਾਲ ਐਂਟਰੀ ਕਰਨ ਦੇ ਨਾਲ-ਨਾਲ ਜੁਰਮਾਨੇ ਅਤੇ ਹੋਰ ਕਈ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ।

ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੀ ਸਖ਼ਤ ਹੋ ਗਿਆ ਹੈ। ਅਦਾਲਤ ਦੇ ਹੁਕਮਾਂ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਫਰੀਦਕੋਟ ਸਮੇਤ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਸਰਵੇ ਕੀਤਾ ਜਾ ਰਿਹਾ ਹੈ।

CM ਮਾਨ ਵੱਲੋਂ ਹਾਕੀ ਟੀਮ ਦੇ 10 ਖਿਡਾਰੀਆਂ ਨੂੰ ਤੋਹਫ਼ਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੂੰ ਪੀਏਯੂ ਮੈਦਾਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਨਸ਼ਿਆਂ ਵਿਰੁੱਧ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ 20 ਹਾਜ਼ਰ ਤੋਂ ਵੱਧ ਹਰ ਉਮਰ ਵਰਗ ਦੇ ਵਿਅਕਤੀ ਹਿੱਸਾ ਲੈ ਰਹੇ ਹਨ।

ਸਾਈਕਲ ਰੈਲੀ ਲਈ ਕੀਤੇ ਗਏ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਵੀ ਸੀ ਸਤਵੀਰ ਸਿੰਘ ਗੌਸਲ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਗੋਗੀ ਹਾਜ਼ਰ ਸਨ। ਇਸ ਮੌਕੇ ਤੇ CM ਮਾਨ ਦੇ ਕਹਿਣ ਤੇ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਮੇਰਾ ਦੇਸ਼ ਹੋਵੇ ਪੰਜਾਬ ਗੀਤ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਹਾਕੀ ਟੀਮ ਦੇ ਸਾਰੇ 10 ਖਿਡਾਰੀਆਂ ਨੂੰ 1-1 ਕਰੋੜ ਰੁਪਏ ਦਿੱਤੇ ਜਾਣਗੇ, ਜਿੰਨਾ ਨੇ ਸੋਨ ਤਮਗਾ ਜਿੱਤਿਆ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਨੂੰ 8 ਲੱਖ ਰੁਪਏ ਦਿੱਤੇ ਗਏ ਤਾਂ ਕਿ ਖੇਡਾਂ ਦਾ ਸਾਮਾਨ ਲਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰ ਸਾਲ 2200 ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ CM ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਇਸ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਪੁੱਜਣ ਵਾਲਿਆਂ ਸਾਰਿਆਂ ਦਾ ਸਵਾਗਤ ਕੀਤਾ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਦੇ ਅਲਾਮਤ ਦੇ ਖਿਲਾਫ ਲੜਾਈ ਲੜਨੀ ਚਾਹੀਦੀ ਹੈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਮਿਲ ਕੇ ਜਿਸ ਅਲਾਮਤ ਦੇ ਖਿਲਾਫ ਲੜਦੇ ਹਨ ਉਸਨੂੰ ਜੜੋਂ ਖਤਮ ਕਰਦੇ ਹਨ।

ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਾਰਿਆਂ ਨੂੰ ਇਕੱਠੇ ਹੰਬਲ ਮਾਰਨ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਮੂਹਿਕ ਯਤਨਾਂ ਨਾਲ ਹੀ ਜਿੱਤਿਆ ਜਾ ਸਕਦਾ ਹੈ। ਇਸ ਲਈ ਇਹ ਰੈਲੀ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗੀ।

ਅੰਮ੍ਰਿਤਸਰ ‘ਚ ਕੈਬ ਡਰਾਈਵਰ ‘ਤੇ ਹੋਈ ਫਾ.ਇਰਿੰਗ, ਨੌਜਵਾਨ ਦੀ ਹਾਲਤ ਬਣੀ ਗੰਭੀਰ

0

 

ਪੰਜਾਬ ਦੇ ਅੰਮ੍ਰਿਤਸਰ ਵਿੱਚ ਰਣਜੀਤ ਐਵੇਨਿਊ ਡੀ ਬਲਾਕ ‘ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਇਕ ਕੈਬ ਡਰਾਈਵਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਕੈਬ ਡਰਾਈਵਰ ਨੂੰ ਕੁਝ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਵੀਰਵਾਰ ਸਵੇਰੇ ਕਰੀਬ 8 ਵਜੇ ਕੈਬ ਡਰਾਈਵਰ ਨੀਰਜ ਕੁਮਾਰ ਕਿਸੇ ਕੰਮ ਲਈ ਜਾ ਰਿਹਾ ਸੀ ਤਾਂ ਰਣਜੀਤ ਐਵੀਨਿਊ ਸਥਿਤ ਬੇਅੰਤ ਪਾਰਕ ਨੇੜੇ ਕੁਝ ਲੋਕਾਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ 3-4 ਗੋਲੀਆਂ ਚਲਾ ਦਿੱਤੀਆਂ। ਜਿਨ੍ਹਾਂ ‘ਚੋਂ ਕੁਝ ਗੋਲੀਆਂ ਉਸ ਨੂੰ ਲੱਗੀਆਂ ਤੇ ਉਹ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ACP ਵੀਰੇਂਦ੍ਰ ਖੋਸਾ ਨੇ ਦੱਸਿਆ ਕਿ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਨੀਰਜ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਮੁੱਢਲੀ ਜਾਂਚ ‘ਚ ਊਹ ਵੀ ਸਾਹਮਣੇ ਆਇਆ ਹੈ ਕਿ ਕਰੀਬ 9 ਮਹੀਨੇ ਪਹਿਲਾਂ ਵੀ ਉਸ ਦੀ ਕਿਸੇ ਨਾਲ ਲੜਾਈ ਹੋਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਜੰਮੂ-ਕਸ਼ਮੀਰ ‘ਚ ਭੂਚਾਲ ਦੇ ਝਟਕੇ ਕੀਤੇ ਗਏ ਮਹਿਸੂਸ

0
ਜੰਮੂ-ਕਸ਼ਮੀਰ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (NCS) ਮੁਤਾਬਕ ਜੰਮੂ-ਕਸ਼ਮੀਰ ਦੇ ਡੋਡਾ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.9 ਮਾਪੀ ਗਈ।ਹਾਲਾਂਕਿ ਇਸ ਕਾਰਨ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਸੜਕਾਂ ‘ਤੇ ਆ ਗਏ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਨ੍ਹਾਂ ਨੂੰ ਸਮਝ ਨਹੀਂ ਆਈ ਕਿ ਧਰਤੀ ਕਦੋਂ ਹਿੱਲ ਰਹੀ ਹੈ ਪਰ ਬਾਅਦ ਵਿਚ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਭੂਚਾਲ ਆ ਗਿਆ ਹੈ ਤਾਂ ਲੋਕ ਬਿਨਾਂ ਸਮਾਂ ਬਰਬਾਦ ਕੀਤੇ ਘਰਾਂ ਤੋਂ ਬਾਹਰ ਆ ਗਏ।
NCS ਦੇ ਅਨੁਸਾਰ ਅੱਜ ਸਵੇਰੇ 9:34 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਿਛਲੇ ਇੱਕ ਸਾਲ ਵਿੱਚ ਦੁਨੀਆ ਭਰ ਵਿੱਚ ਭੂਚਾਲ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਹੁਣੇ ਹੀ 4 ਨਵੰਬਰ ਨੂੰ ਨੇਪਾਲ ਵਿੱਚ ਛੇ ਤੋਂ ਵੱਧ ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਕਾਰਨ 70 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਦਿੱਲੀ-ਐਨਸੀਆਰ, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਘਬਰਾਹਟ ਵਿੱਚ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਨਿਕਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 30 ਸਕਿੰਟ ਤੱਕ ਭੂਚਾਲ ਦੇ ਝਟਕੇ ਮਹਿਸੂਸ ਹੋਏ। ਭੂਚਾਲ ਕਾਰਨ ਨੇਪਾਲ ‘ਚ ਸੈਂਕੜੇ ਘਰ ਢਹਿ-ਢੇਰੀ ਹੋ ਗਏ, ਜਿਸ ‘ਚ ਹਜ਼ਾਰਾਂ ਲੋਕ ਜ਼ਖਮੀ ਹੋ ਗਏ।

ਇੱਕ ਸਾਲ ਵਿੱਚ ਕਈ ਭੂ-ਵਿਗਿਆਨੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਛੋਟੇ ਭੂਚਾਲ ਦੇ ਝਟਕੇ ਵੀ ਵੱਡੇ ਭੂਚਾਲ ਦਾ ਸੰਕੇਤ ਹੋ ਸਕਦੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਹਾਲ ਹੀ ਦੇ ਸਮੇਂ ਵਿੱਚ ਭੂਚਾਲ ਦੇ ਝਟਕਿਆਂ ਵਿੱਚ ਵਾਧਾ ਹੋਇਆ ਹੈ, ਜੋ ਚਿੰਤਾ ਦਾ ਕਾਰਨ ਹੈ। ਤੁਹਾਨੂੰ ਦੱਸ ਦੇਈਏ ਕਿ ਪਹਾੜੀ ਇਲਾਕਿਆਂ ਨਾਲ ਘਿਰੇ ਜੰਮੂ-ਕਸ਼ਮੀਰ ਦੇ ਡੋਡਾ ਇਲਾਕੇ ‘ਚ ਅਕਸਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।