Home Blog Page 1734

PSEB ਵਲੋਂ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਕੂਲ ਮੁਖੀਆਂ ਨੂੰ ਹਦਾਇਤਾਂ ਜਾਰੀ

0

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2023-24 ਲਈ 9ਵੀਂ ਤੋਂ 12ਵੀਂ ਜਮਾਤ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਕ ਆਖ਼ਰੀ ਮੌਕਾ ਦਿੱਤਾ ਗਿਆ ਹੈ। ਇਸ ਮੁਤਾਬਕ ਰਜਿਸਟਰਡ ਕਰਨ ਲਈ ਆਨਲਾਈਨ ਪੋਰਟਲ ਮੁੜ ਸਕੂਲ ਪੱਧਰ ’ਤੇ ਚਾਲੂ ਕੀਤਾ ਜਾ ਰਿਹਾ ਹੈ।

ਇਸ ਆਨਲਾਈਨ ਪੋਰਟਲ ‘ਚ ਸਕੂਲ ਪੱਧਰ ’ਤੇ ਹੀ ਬਣਦੀ ਫ਼ੀਸ 5000 ਰੁਪਏ ਪ੍ਰਤੀ ਵਿਦਿਆਰਥੀ ਜੁਰਮਾਨਾ ਸਕੂਲ ਨੂੰ ਲਗਾਉਂਦੇ ਹੋਏ 17 ਨਵੰਬਰ ਤੋਂ 24 ਨਵੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।

ਆਨਲਾਈਨ ਰਜਿਸ਼ਟ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਐਂਟਰੀ ਕਿਸੇ ਵੀ ਕਾਰਨ ਕਰਕੇ ਫਿਰ ਵੀ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਿਤ ਸਕੂਲ ਮੁਖੀ ਜਾਂ ਕਰਮਚਾਰੀ ਦੀ ਹੀ ਹੋਵੇਗੀ ਕਿਉਂਕਿ ਅਜਿਹੇ ਵਿਦਿਆਰਥੀ ਨੂੰ ਰਿਵਾਈਜ਼ਡ ਸ਼ਡਿਊਲ ਤੋਂ ਬਾਅਦ ਆਨਲਾਈਨ ਐਂਟਰੀ ਕਰਨ ਦਾ ਕੋਈ ਹੋਰ ਮੌਕਾ ਨਹੀਂ ਦਿੱਤਾ ਜਾਵੇਗਾ।

ਬੇਰੁਜ਼ਗਾਰ ਨੌਜਵਾਨਾਂ ਲਈ ਵੱਡਾ ਐਲਾਨ ,ਪੰਜਾਬ ਪੁਲਿਸ ‘ਚ ਨਵੀਂ ਭਰਤੀ ਲਈ ਜਾਰੀ ਕੀਤਾ ਨੋਟੀਫਿਕੇਸ਼ਨ….

0

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜ਼ਗਾਰ ਨੌਜਵਾਨਾਂ ਬਾਰੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਪੁਲਿਸ ‘ਚ ਹਰ ਸਾਲ 2200 ਨੌਜਵਾਨਾਂ ਦੀ ਭਰਤੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇ ਚਾਰ ਸਾਲਾਂ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਜਨਵਰੀ ਵਿਚ ਨੋਟੀਫਿਕੇਸ਼ਨ, ਮਈ-ਜੂਨ ਵਿਚ ਪੇਪਰ, ਜੁਲਾਈ-ਅਗਸਤ ਵਿਚ ਰਿਜ਼ਲਟ, ਅਕਤੂਬਰ ਵਿਚ ਫਿਜ਼ੀਕਲ ਟੈਸਟ ਅਤੇ ਦਸੰਬਰ ਵਿਚ ਪੰਜਾਬ ਪੁਲਿਸ ਵਿਚ 2200 ਬੰਦਾ ਭਰਤੀ ਹੋ ਜਾਵੇਗਾ। ਇਹ ਸਿਲਸਲਾ ਅਗਲੇ ਚਾਰ ਸਾਲ ਚੱਲੇਗਾ।

ਮੁੱਖ ਮੰਤਰੀ ਨੇ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਲੁਧਿਆਣਾ ਤੋਂ ‘ਐਂਟੀ ਡਰੱਗਜ਼ ਸਾਇਕਲ ਰੈਲੀ’ ਦੀ ਸ਼ੁਰੂਆਤ ਦੌਰਾਨ ਇਹ ਐਲਾਨ ਕੀਤਾ।

ਮੁੱਖ ਮੰਤਰੀ ਨੇ ਆਖਿਆ ਹੈ ਕਿ ਪੰਜਾਬ ਪੁਲਿਸ ‘ਚ ਹਰ ਸਾਲ 2200 ਨੌਜਵਾਨਾਂ ਦੀ ਭਰਤੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇ ਚਾਰ ਸਾਲਾਂ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਖੰਨਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਨੌਜਵਾਨਾਂ ਦੀ ਗਈ ਜਾਨ

0

ਖੰਨਾ ਦੇ ਮਾਲੇਰਕੋਟਲਾ ਰੋਡ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਬਾਈਕ ‘ਤੇ ਜਾ ਰਹੇ ਨੌਜਵਾਨਾਂ ਨੂੰ ਕੈਂਟਰ ਨੇ ਟੱਕਰ ਮਾਰੀ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਕਾਲੂ ਤੇ ਹਰਪ੍ਰੀਤ ਸਿੰਘ ਪ੍ਰੀਤ ਵਾਸੀ ਸੰਗੇੜਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਹਰਪਾਲ ਤੇ ਹਰਪ੍ਰੀਤ ਦੋਵੇਂ ਗੁਆਂਢੀ ਸਨ। ਉਹ ਖੰਨਾ ਵਿਚ ਮਾਲੇਰਕੋਟਲਾ ਰੋਡ ‘ਤੇ ਗੁਰੂ ਨਾਨਕ ਸਟੀਲ ਵਰਕਸ ‘ਤੇ ਕੰਮ ਕਰਦੇ ਸਨ। ਦੋਵੇਂ ਬਾਈਕ ‘ਤੇ ਜਾ ਰਹੇ ਸਨ ਕਿ ਕੈਂਟਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਗੰਭੀਰ ਤੌਰ ‘ਤੇ ਜ਼ਖਮੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਖੰਨਾ ਭਰਤੀ ਕਰਾਇਆ ਗਿਆ।

ਹਰਪ੍ਰੀਤ ਸਿੰਘ ਦੀ ਹਸਪਤਾਲ ਪਹੁੰਚਣ ਦੇ ਕੁਝ ਸਮੇਂ ਬਾਅਦ ਮੌਤ ਹੋ ਗਈ। ਦੂਜੇ ਪਾਸੇ ਹਰਪਾਲ ਸਿੰਘ ਨੂੰ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ। ਹਰਪਾਲ ਨੂੰ ਲੈ ਕੇ ਐਂਬੂਲੈਂਟ ਮੰਡੀ ਗੋਬਿੰਦਗੜ੍ਹ ਪਹੁੰਚੀ ਤਾਂ ਉਥੇ ਉਸ ਦੀ ਮੌਤ ਹੋ ਗਈ।

ਸਿਟੀ ਥਾਣਾ 2 ਵਿਚ ਹਰਪਾਲ ਸਿੰਘ ਦੇ ਪਿਤਾ ਦਾਰਾ ਸਿੰਘ ਵਾਸੀ ਬਰਨਾਲਾ ਦੀ ਸ਼ਿਕਾਇਤ ‘ਤੇ ਕੈਂਟਰ ਚਾਲਕ ਅਫਜਾਲ ਵਾਸੀ ਖਾਨਪੁਰ ਗੁੱਜਰ ਜ਼ਿਲ੍ਹਾ ਸਹਾਰਨਪੁਰ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ CM ਮਾਨ ਨੇ ਨਸ਼ਿਆਂ ਖ਼ਿਲਾਫ਼ ਸਾਈਕਲ ਰੈਲੀ ਨੂੰ ਕੀਤਾ ਰਵਾਨਾ

0

ਭਗਵੰਤ ਮਾਨ ਵੱਲੋਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੀ. ਏ. ਯੂ. ਕੈਂਪਸ ਵਿਖੇ ਨਸ਼ਿਆਂ ਖ਼ਿਲਾਫ਼ ਵੱਡੀ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਈਵੈਂਟ ਲਈ 20 ਹਜ਼ਾਰ ਤੋਂ ਵੱਧ ਭਾਗੀਦਾਰਾਂ ਦੇ ਹਿੱਸਾ ਲੈਣ ਦੀ ਗੱਲ ਕਹੀ ਜਾ ਰਹੀ ਹੈ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸਭ ਨੇ ਰਲ-ਮਿਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ। ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ‘ਐਂਟੀ ਡਰੱਗਜ਼ ਸਾਈਕਲ ਰੈਲੀ’ ਕੱਢੀ ਜਾ ਰਹੀ ਹੈ।

ਕਰਤਾਰ ਸਿੰਘ ਸਰਾਭਾ ਦੀ ਜ਼ਿੰਦਗੀ ਬਾਰੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਜ਼ਮਾਨੇ ‘ਚ ਕਰਤਾਰ ਸਿੰਘ ਸਰਾਭਾ ਕੈਲੀਫੋਰਨੀਆ ਦੀ ਯੂਨੀਵਰਸਿਟੀ ‘ਚੋਂ ਪਾਇਲਟ ਦਾ ਕੋਰਸ ਕਰਕੇ ਆਏ ਸੀ। ਜਦੋਂ ਉਨ੍ਹਾਂ ਦਾ ਪੰਜਾਬ ਆ ਕੇ ਗਦਰੀ ਬਾਬਿਆਂ ਨਾਲ ਮੇਲ ਹੋਇਆ ਤਾਂ ਉਨ੍ਹਾਂ ਨੇ ਆਪਣੀ ਜਿੰਦੜੀ ਦੇਸ਼ ਨੂੰ ਸੌਂਪ ਦਿੱਤੀ।

ਉਨ੍ਹਾਂ ਕਿਹਾ ਕਿ ਅੱਜ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ‘ਤੇ ਛੁੱਟੀ ਪਿਕਨਿਕ ਮਨਾਉਣ ਲਈ ਨਹੀਂ ਕੀਤੀ, ਸਗੋਂ ਇਸ ਲਈ ਕੀਤੀ ਹੈ ਕਿ ਬੱਚੇ ਅੱਜ ਆਪਣੇ ਮਾਪਿਆਂ ਨੂੰ ਪੁੱਛਣਗੇ ਕਿ ਸਕੂਲ ‘ਚ ਅੱਜ ਕਿਉਂ ਛੁੱਟੀ ਕੀਤੀ ਗਈ ਹੈ ਤਾਂ ਫਿਰ ਮਾਪੇ ਬੱਚਿਆਂ ਨੂੰ ਦੱਸਣਗੇ ਕਿ ਕਰਤਾਰ ਸਿੰਘ ਸਰਾਭਾ ਨੇ ਦੇਸ਼ ਦੀ ਆਜ਼ਾਦੀ ਖ਼ਾਤਰ ਕੁਰਬਾਨੀ ਦਿੱਤੀ ਸੀ, ਜਿਸ ਕਾਰਨ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਅੱਜ ਸਕੂਲਾਂ ‘ਚ ਛੁੱਟੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅੱਜ ਅਖ਼ਬਾਰਾਂ ‘ਚ ਪਹਿਲੀ ਵਾਰ ਕਰਤਾਰ ਸਿੰਘ ਸਰਾਭਾ ਜੀ ਦੇ ਨਾਲ ਜਿਹੜੇ 7 ਸਾਥੀ ਹੋਰ ਸੀ, ਉਨ੍ਹਾਂ ਦੀ ਵੀ ਫੋਟੋ ਛਪੀ ਹੈ। ਕੁੱਲ 8 ਬੰਦਿਆਂ ਨੂੰ ਫਾਂਸੀ ਦਿੱਤੀ ਗਈ ਸੀ ਅਤੇ 7 ਬੰਦਿਆਂ ਨੂੰ ਕਦੇ ਕਿਸੇ ਨੇ ਪੁੱਛਿਆ ਹੀ ਨਹੀਂ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਨੂੰ ਪਤਾ ਸੀ ਕਿ ਆਜ਼ਾਦੀ ਤਾਂ ਆ ਜਾਵੇਗੀ ਪਰ ਇਸ ਤੋਂ ਬਾਅਦ ਮੁਲਕ ਕਿਹੜੇ ਹੱਥਾਂ ‘ਚ ਜਾਵੇਗੀ, ਇਸ ਗੱਲ ਦਾ ਉਨ੍ਹਾਂ ਨੂੰ ਡਰ ਸੀ।

ਉਨ੍ਹਾਂ ਨੇ ਲੋਕਾਂ ਨੂੰ ਸ਼ਹੀਦਾਂ ਦਾ ਡਰ ਖ਼ਤਮ ਕਰਨ ਲਈ ਕਿਹਾ ਅਤੇ ਪੰਜਾਬ ਨੂੰ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਤਰੱਕੀ ਵੱਲ ਵੱਧ ਰਿਹਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ। ਪੰਜਾਬ ਪੁਲਸ ਬਾਰੇ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ‘ਚ ਹਰ ਸਾਲ ਭਰਤੀ ਹੋਇਆ ਕਰੇਗੀ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਕੰਮਕਾਰ ਵੱਲ ਧਿਆਨ ਦੇਣ, ਪੰਜਾਬ ਸਰਕਾਰ ਉੁਨ੍ਹਾਂ ਦੇ ਨਾਲ ਖੜ੍ਹੀ ਹੈ।

World Cup ਦੇ ਫਾਈਨਲ ‘ਚ ਪਹੁੰਚਿਆ ਭਾਰਤ, ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਦਿੱਤੀ ਮਾਤ

0

 

ਭਾਰਤ ਵਿਸ਼ਵ ਕੱਪ ਦੇ ਫਾਈਨਲ ਵਿਚ ਪਹੁੰਚ ਗਈ ਹੈ। ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਵਰਲਡ ਕੱਪ ਦੇ ਫਾਈਨਲ ਵਿਚ ਪਹੁੰਚੀ ਹੈ। ਮੈਚ ਵਿਚ ਰੋਹਿਤ ਸ਼ਰਮਾ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਲਾ ਲਿਆ ਤੇ 4 ਵਿਕਟਾਂ ਗੁਆ ਕੇ 397 ਦੌੜਾਂ ਦਾ ਵੱਡਾ ਸਕੋਰ ਬਣਾਇਆ। ਟੀਮ ਲਈ ਵਿਰਾਟ ਕੋਹਲੀ ਸਭ ਤੋਂ ਜ਼ਿਆਦਾ 117 ਦੌੜਾਂ ਦੀ ਪਾਰੀ ਖੇਡੀ ਜਦੋਂ ਕਿ ਸ਼੍ਰੇਅਸ ਅਈਅਰ ਨੇ 105 ਦੌੜਾਂ ਬਣਾਈਆਂ।

ਸ਼ੁਭਮਨ ਗਿਲ 80 ਤੇ ਕੇ ਐੱਲ ਰਾਹੁਲ 39 ਦੌੜਾਂ ਬਣਾ ਕੇ ਨਾਟਆਊਟ ਰਹੇ। ਰੋਹਿਤ ਸ਼ਰਮਾ ਨੇ 47 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਕੀਵੀ ਟੀਮ ਲਈ ਟਿਮ ਸਾਊਦੀ ਨੇ 3 ਵਿਕਟਾਂ ਲਈਆਂ। ਦੂਜੇ ਪਾਸੇ 398 ਦੌੜਾਂ ਦੇ ਟਾਰਗੈੱਟ ਦੇ ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ 327 ਦੌੜਾਂ ਹੀ ਬਣਾ ਸਕੀ ਤੇ 70 ਦੌੜਾਂ ਨਾਲ ਮੈਚ ਗੁਆ ਦਿੱਤਾ।

ਨਿਊਜ਼ੀਲੈਂਡ ਲਈ ਡੇਰੇਲ ਮਿਚੇਲ ਨੇ 134 ਦੌੜਾਂ ਦੀ ਪਾਰੀ ਖੇਡੀ। ਜਦੋਂ ਕਿ ਕਪਤਾਨ ਕੇਨ ਵਿਲੀਅਮਸਨ ਨੇ 69 ਅਤੇ ਗਲੇਨ 69 ਤੇ ਗਲੇਨ ਫਿਲਿਪਸ ਨੇ 41 ਦੌੜਾਂ ਬਣਾਈਆਂ। ਭਾਰਤੀ ਟੀਮ ਲਈ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਸਭ ਤੋਂ ਵੱਧ 7 ਵਿਕਟਾਂ ਲਈਆਂ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਨਿਊਜ਼ੀਲੈਂਡ ਤੋਂ 2019 ਮੈਨਚੈਸਟਰ ਦਾ ਬਦਲਿਆ ਵੀ ਲੈ ਲਿਆ ਹੈ। ਦਰਅਸਲ ਉਦੋਂ ਵਰਲਡ ਕੱਪ ਦੇ ਸੈਮੀਫਾਈਨਲ ਵਿਚ ਕੀਵੀ ਟੀਮ ਦੇ ਹੱਥੋਂ ਵਿਰਾਟ ਕੋਹਲੀ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੂੰ ਹਾਰ ਮਿਲੀ ਸੀ। ਹੁਣ ਰੋਹਿਤ ਸ਼ਰਮਾ ਨੇ ਉਸ ਹਾਰ ਦਾ ਬਦਲਾ ਲਿਆ ਹੈ।

ਹੁਸ਼ਿਆਰਪੁਰ ‘ਚ ਔਰਤ ਸਮੇਤ 4 ਨਸ਼ਾ ਤਸਕਰ ਗ੍ਰਿਫਤਾਰ

0

ਹੁਸ਼ਿਆਰਪੁਰ ਦੀ ਟਾਂਡਾ ਪੁਲਿਸ ਨੇ ਦੋ ਨਸ਼ਾ ਤਸਕਰ ਅਤੇ ਇੱਕ ਵਿਅਕਤੀ ਨੂੰ ਪੈਸੇ ਖੋਹਣ ਅਤੇ ਕੁੱਟਮਾਰ ਕਰਨ ਵਾਲੇ ਇੱਕ ਨੂੰ ਕਾਬੂ ਕੀਤਾ ਹੈ।

ਐਸ.ਐਚ.ਓ ਓਮਕਾਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਅਤੇ ਡੀ.ਐਸ.ਪੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਐਸ.ਆਈ ਮਨਿੰਦਰ ਕੌਰ ਨੇ ਆਪਣੀ ਟੀਮ ਸਮੇਤ ਪਿੰਡ ਨੰਗਲ ਖੁੰਗਾ ਨੇੜੇ ਇੱਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ।

ਫੜੇ ਗਏ ਮੁਲਜ਼ਮ ਦੀ ਪਛਾਣ ਬਿੱਕਰ ਸਿੰਘ ਗੜੀ ਪੁੱਤਰ ਸਰਬਜੀਤ ਸਿੰਘ ਵਾਸੀ ਹਰਸੀਪਿੰਡ ਵਜੋਂ ਹੋਈ ਹੈ। ਪੁਲਸ ਟੀਮ ਨੇ ਉਸ ਦੇ ਕਬਜ਼ੇ ‘ਚੋਂ 210 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਉਸ ਨੂੰ ਨਸ਼ੇ ਦੀ ਸਪਲਾਈ ਕਰਨ ਵਾਲੀ ਜੋਤੀ ਪਤਨੀ ਰਾਜਨ ਵਾਸੀ ਅਹੀਆਪੁਰ ਨੂੰ ਵੀ ਕਾਬੂ ਕਰ ਲਿਆ ਗਿਆ।

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਡਾ. ਬਲਬੀਰ

0

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ, ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਡਾ. ਰਾਜੀਵ ਸੂਦ ਅਤੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਅਰੋੜਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਦੌਰਾਨ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਮਰੀਜ਼ਾਂ ਦੀਆਂ ਮੁਸ਼ਕਲਾਂ, ਡਾਕਟਰਾਂ ਦੀ ਘਾਟ ਅਤੇ ਬਿਲਡਿੰਗ ਦੀ ਹਾਲਤ ਬਾਰੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਜਾਣੂੰ ਕਰਵਾਇਆ।
ਇਸ ਉਪਰੰਤ ਕੈਬਨਿਟ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤ ਪੱਖੋਂ ਤੰਦਰੁਸਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਮ ਆਦਮੀ ਕਲੀਨਕ ਖੋਲ੍ਹੇ ਗਏ ਹਨ ਤੇ ਹੁਣ ਇਸੇ ਮੰਤਵ ਤਹਿਤ ਹੀ ਜਲਦ ਹੀ 5 ਨਵੇਂ ਮੈਡੀਕਲ ਕਾਲਜ ਵੀ ਸਥਾਪਿਤ ਕੀਤੇ ਜਾਣਗੇ। ਇਸ ਤੋਂ ਪਹਿਲਾ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਆਉਣ ਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਵੀ ਦਿੱਤਾ ਗਿਆ।

ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਸਿੱਖਿਆ ਦੇ ਨਾਲ ਨਾਲ ਸਿਹਤ ਪੱਖੋਂ ਵੀ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਰੱਖਿਆ ਜਾਵੇ ਤੇ ਇਸੇ ਤਹਿਤ ਹੀ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ।

ਉਨ੍ਹਾਂ ਸਿਹਤ ਕੇਂਦਰ ਦੀ ਬਿਲਡਿੰਗ ਵਿੱਚ ਪਈਆਂ ਤਰੇੜਾਂ ਦਾ ਜਾਇਜ਼ਾ ਲੈਣ ਮੌਕੇ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਦੀ ਜਾਂਚ ਕਰਵਾ ਕੇ ਠੀਕ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਘਾਟ ਪੂਰੀ ਕਰਨ ਲਈ ਵੀ ਪੰਜਾਬ ਸਰਕਾਰ ਪੂਰੀ ਯਤਨਸੀਲ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਕਿਹਾ ਕਿ ਲੋਕਾਂ ਨੂੰ ਇਲਾਜ ਲਈ ਇੱਥੇ ਜ਼ਰੂਰੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਆਪਣੇ ਇਲਾਜ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।

ਇਸ ਉਪਰੰਤ ਉਨ੍ਹਾਂ ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਵਿਖੇ ਸਿਹਤ ਅਮਲੇ ਤੇ ਪ੍ਰਬੰਧਕੀ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਵੇਖਣ ਦਾ ਹੈ ਜਿਸ ਨੂੰ ਪੂਰਾ ਕਰਨ ਲਈ ਸਿਹਤ ਵਿਭਾਗ ਪੂਰੀ ਤਨਦੇਹੀ ਨਾਲ ਕੰਮ ਕਰੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਨੂੰ ਲੈ ਕੇ ਕਾਫੀ ਗੰਭੀਰ ਹੈ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਘਰਾਂ ਦੇ ਨਜਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਕ ਖੋਲ੍ਹੇ ਗਏ ਹਨ ਤੇ ਫਾਜ਼ਿਲਕਾ ਜ਼ਿਲ੍ਹੇ ਵਿੱਚ 23 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ 80 ਕਿਸਮ ਦੀਆਂ ਦਵਾਈਆਂ ਅਤੇ 38 ਡਾਇਗਨੋਸਟਿਕ ਟੈਸਟ ਮੁਫ਼ਤ ਕੀਤੇ ਜਾਂਦੇ ਹਨ।

ਇਸ ਮੌਕੇ ਡਾ. ਮਲਕੀਤ ਥਿੰਦ ਜ਼ਿਲ੍ਹਾ ਪ੍ਰਧਾਨ ਆਪ ਫਿਰੋਜ਼ਪੁਰ, ਸਿਵਲ ਸਰਜਨ ਡਾ ਕਵਿਤਾ ਸਿੰਘ, ਐਸ.ਐਮ.ਓ ਫਾਜ਼ਿਲਕਾ ਡਾ ਐਰਿਕ ਐਡੀਸਨ, ਐਸ.ਐਮ.ਓ ਜਲਾਲਾਬਾਦ ਸੁਮਿਤ ਲੂਨਾ, , ਮਾਰਕਿਟ ਕਮੇਟੀ ਚੇਅਰਮੈਨ ਦੇਵ ਰਾਜ ਸਰਮਾ, ਖੜਕ ਸਿੰਘ ਓਐਸਡੀ, ਸੁਖਵਿੰਦਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਬੱਬੂ ਡੋਡਾ ਵਪਾਰ ਮੰਡਲ ਪ੍ਰਧਾਨ ਜਲਾਲਾਬਾਦ, ਸਾਜਨ ਖੇੜਾ ਜੋਨ ਇੰਚਾਰਜ ਅਰਨੀਵਾਲਾ ਅਤੇ ਚਰਨਜੀਤ ਸਿੰਘ ਆਦਿ ਹਾਜਰ ਸਨ।

ਨੌਜਵਾਨ ਨੇ ਮਾਮੂਲੀ ਝਗੜੇ ਪਿੱਛੋਂ 3 ਦੋਸਤਾਂ ‘ਤੇ ਚਾੜ੍ਹਿਆ ਟਰੈਕਟਰ …

0

ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ‘ਚ ਮਾਮੂਲੀ ਝਗੜੇ ਨੂੰ ਲੈ ਕੇ ਨੌਜਵਾਨ ਨੇ ਤਿੰਨ ਦੋਸਤਾਂ ਉਤੇ ਟਰੈਕਟਰ ਚਾੜ੍ਹ ਦਿੱਤਾ, ਜਿਸ ਵਿਚੋਂ ਇਕ ਦੀ ਮੌਤ ਹੋ ਗਈ, ਜਦਕਿ ਦੋ ਆਪਣੀ ਜਾਨ ਬਚਾਉਣ ਵਿਚ ਸਫਲ ਰਹੇ । ਮ੍ਰਿਤਕ ਦਾ ਨਾਮ ਸੰਨੀ ਹੈ ਜੋ ਦੇਵੀਨਗਰ ਗੋਹਾਨਾ ਦਾ ਰਹਿਣ ਵਾਲਾ ਹੈ।

ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਕੁਝ ਸਮਾਂ ਸੜਕ ’ਤੇ ਜਾਮ ਵੀ ਲਾਇਆ।

ਜਾਣਕਾਰੀ ਮੁਤਾਬਕ ਸੰਨੀ ਆਪਣੇ ਦੋ ਦੋਸਤਾਂ ਨਾਲ ਖੇਤ ਗਿਆ ਸੀ। ਸੰਦੀਪ ਨਾਂ ਦਾ ਨੌਜਵਾਨ ਟਰੈਕਟਰ ਲੈ ਕੇ ਉਥੇ ਪਹੁੰਚ ਗਿਆ। ਇਸ ਦੌਰਾਨ ਉਸ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਉਸ ਨੂੰ ਰੋਕਿਆ ਤਾਂ ਉਸ ਨੇ ਟਰੈਕਟਰ ਚੜ੍ਹਾਉਣ ਦੀ ਧਮਕੀ ਦਿੱਤੀ।

ਇਸ ਦੌਰਾਨ ਮੁਲਜ਼ਮ ਨੇ ਤਿੰਨਾਂ ਦੋਸਤਾਂ ’ਤੇ ਟਰੈਕਟਰ ਚੜ੍ਹਾ ਦਿੱਤਾ। ਹਾਲਾਂਕਿ ਦੋ ਦੋਸਤਾਂ ਦੀ ਜਾਨ ਬਚ ਗਈ ਪਰ ਸੰਨੀ ਦੀ ਮੌਤ ਹੋ ਗਈ। ਮੁਲਜ਼ਮ ਮੌਕੇ ਉਤੇ ਟਰੈਕਟਰ ਛੱਡ ਕੇ ਫਰਾਰ ਹੋ ਗਿਆ। ਦੋਸਤਾਂ ਨੇ ਸੰਨੀ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦਿੱਤੀ।

ਗੋਹਾਨਾ ਦੇ ਡੀਸੀਪੀ ਭਾਰਤੀ ਡਾਬਾਸ ਨੇ ਦੱਸਿਆ ਕਿ ਕਿਸੇ ਤਕਰਾਰ ਕਾਰਨ ਪਿੰਡ ਬਰੌਦਾ ਦੇ ਰਹਿਣ ਵਾਲੇ ਸੰਦੀਪ ਨੇ ਤਿੰਨ ਦੋਸਤਾਂ ‘ਤੇ ਟਰੈਕਟਰ ਚੜ੍ਹਾ ਦਿੱਤਾ। ਇਸ ‘ਚ ਨੌਜਵਾਨ ਦੀ ਮੌਤ ਹੋ ਗਈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮ ਬਣਾਈ ਗਈ ਹੈ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੰਜਾਬ ‘ਚ ਡੇਂਗੂ ਦਾ ਕਹਿਰ ਜਾਰੀ, ਸਿਹਤ ਵਿਭਾਗ ਨੇ ਜਾਰੀ ਕੀਤੀ Advisory

0

ਪੰਜਾਬ ‘ਚ ਡੇਂਗੂ ਦੀ ਬੀਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਸਾਰੇ ਹਸਪਤਾਲਾਂ ‘ਚ ਮਰੀਜ਼ਾਂ ਦਾ ਟੈਸਟ ਅਤੇ ਇਲਾਜ ਮੁਫ਼ਤ ‘ਚ ਕੀਤਾ ਜਾ ਰਿਹਾ ਹੈ ਅਤੇ ਹਸਪਤਾਲਾਂ ‘ਚ ਲਗਾਤਾਰ ਡੇਂਗੂ ਦੇ ਮਰੀਜ਼ ਦਾਖ਼ਲ ਹੋ ਰਹੇ ਹਨ। ਇਸ ਨੇ ਸੂਬਾ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ।

ਜੇਕਰ ਲੁਧਿਆਣਾ ਦੀ ਗੱਲ ਕਰੀਏ ਤਾਂ ਸਥਾਨਕ ਹਸਪਤਾਲਾਂ ’ਚ ਪਿਛਲੇ 2 ਦਿਨਾਂ ਦੌਰਾਨ ਡੇਂਗੂ ਦੇ 125 ਤੋਂ ਵੱਧ ਮਰੀਜ਼ ਸਾਹਮਣੇ ਆਏ ਹਨ। ਦੂਜੇ ਪਾਸੇ ਸਿਹਤ ਵਿਭਾਗ ਨੇ 6-7 ਹਸਪਤਾਲਾਂ ਦੀਆਂ ਰਿਪੋਰਟਾਂ ਦੇ ਆਧਾਰ ’ਤੇ 28 ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ। ਵਿਭਾਗ ਅਨੁਸਾਰ ਹੁਣ ਤੱਕ ਡੇਂਗੂ ਦੇ 997 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ 4000 ਤੋਂ ਵੱਧ ਮਰੀਜ਼ ਸ਼ੱਕੀ ਸ਼੍ਰੇਣੀ ’ਚ ਰੱਖੇ ਗਏ ਹਨ।

ਜਿਨ੍ਹਾਂ ’ਚੋਂ 2500 ਮਰੀਜ਼ ਜ਼ਿਲ੍ਹੇ ਦੇ ਵਸਨੀਕ ਹਨ। ਸਿਹਤ ਅਧਿਕਾਰੀ ਅਨੁਸਾਰ 128 ਮਰੀਜ਼ ਜ਼ੇਰੇ ਇਲਾਜ ਹਨ। ਇਨ੍ਹਾਂ ’ਚੋਂ ਡੀ. ਐੱਮ. ਸੀ. ’ਚ 95 ਮਰੀਜ਼, 16 ਦੀਪ ਹਸਪਤਾਲ ’ਚ, 3 ਜੀ. ਟੀ. ਬੀ. ਵਿਚ, 2 ਗਲੋਬਲ ਹਸਪਤਾਲ ’ਚ, 9 ਐੱਸ. ਪੀ. ਐੱਸ. ਹਸਪਤਾਲ ਵਿਚ, 2 ਸੀ. ਐੱਸ. ਸੀ. ’ਚ ਅਤੇ ਇਕ ਸਿਵਲ ਹਸਪਤਾਲ ’ਚ ਦਾਖ਼ਲ ਹੈ। ਸਿਹਤ ਵਿਭਾਗ ਨੇ ਹੁਣ ਤੱਕ ਡੇਂਗੂ ਕਾਰਨ 18 ਮਰੀਜ਼ਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।

ਡੇਂਗੂ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 4 ਨਵੰਬਰ ਨੂੰ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨਾਲ ਸਮੂਹ ਸਿਵਲ ਸਰਜਨਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਹੋਈ ਸੀ। ਡੇਂਗੂ ਐਡਵਾਈਜ਼ਰੀ ਨੂੰ ਲੈ ਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਵਿਸ਼ੇਸ਼ ਮੁੱਖ ਸਕੱਤਰ, ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਕੱਤਰ ਸਥਾਨਕ ਸਰਕਾਰਾਂ, ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਕਿਹਾ ਗਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਇਕ ਹਫ਼ਤੇ ਤੱਕ ਡਰਾਈ ਡੇਅ ਮੁਹਿੰਮ ਚਲਾਈ ਜਾਵੇ। ਜਿਸ ’ਚ ਸਿਹਤ ਵਿਭਾਗ ਜ਼ਿੰਮੇਵਾਰੀ ਦੀ ਹੋਵੇਗੀ ਕਿ ਹਸਪਤਾਲਾਂ, ਸਬ-ਡਵੀਜ਼ਨਲ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਵਿਖੇ ਤਾਇਨਾਤ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਮੈਡੀਕਲ ਅਫ਼ਸਰਾਂ ਨੂੰ ਡੇਂਗੂ ਦੇ ਕੇਸਾਂ ਦੀ 24 ਘੰਟੇ ਦੇਖਭਾਲ ਕਰਨ ਲਈ ਕਿਹਾ ਜਾਵੇ।

ਇਸ ਤੋਂ ਇਲਾਵਾ ਆਸ਼ਾ ਵਰਕਰਾਂ, ਨਰਸਿੰਗ ਦੀਆਂ ਵਿਦਿਆਰਥਣਾਂ ਅਤੇ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਨੂੰ ਡੇਂਗੂ ਦੇ ਕੇਸਾਂ ਦੀ 24 ਘੰਟੇ ਦੇਖ-ਭਾਲ ਕਰਨ ਲਈ ਕਿਹਾ ਜਾਵੇ। ਡਰਾਈ ਡੇਅ ਮੁਹਿੰਮ ਤਹਿਤ ਘਰ-ਘਰ ਜਾ ਕੇ ਲਾਰਵੇ ਦੀ ਜਾਂਚ ਅਤੇ ਸਰਵੇਖਣ ਕੀਤਾ ਜਾਵੇ।

ਇਸ ਤੋਂ ਇਲਾਵਾ ਕੇਸਾਂ ਨੂੰ ਘੱਟ ਕਰਨ ਲਈ ਡੇਂਗੂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਮੱਛਰਾਂ ਦੀ ਪ੍ਰਜਨਣ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ। ਡੇਂਗੂ ਤੋਂ ਬਚਾਅ ਲਈ ਨੁਕਤੇ ਦੇ ਕੇ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾਵੇ। ਸਾਰੇ ਸਿਵਲ ਸਰਜਨਾਂ ਨੂੰ ਡੇਂਗੂ ਦੇ ਮਰੀਜ਼ਾਂ ਲਈ ਟੈਸਟਿੰਗ ਕਿੱਟਾਂ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨਿੱਜੀ ਖੇਤਰ ਦੇ ਹਸਪਤਾਲਾਂ ਨੂੰ ਵੀ ਡੇਂਗੂ ਦੇ ਮਰੀਜ਼ਾਂ ਦੀ ਸਮੇਂ ਸਿਰ ਰਿਪੋਰਟ ਕਰਨ ਲਈ ਕਿਹਾ ਜਾਵੇ।

ਇਸ ਮੁਹਿੰਮ ਤਹਿਤ ਸ਼ਹਿਰੀ ਲੋਕਲ ਬਾਡੀਜ਼ ਨੂੰ ਇਕ ਥਾਂ ’ਤੇ ਵਾਰ-ਵਾਰ ਡੇਂਗੂ ਦਾ ਲਾਰਵਾ ਮਿਲਣ ’ਤੇ ਚਲਾਨ ਕੱਟਣ ਅਤੇ ਆਊਟਡੋਰ ਫੌਗਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ, ਜਦੋਂ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਾਂ ਨੂੰ ਉਕਤ ਹਦਾਇਤਾਂ ’ਤੇ ਅਮਲ ਕਰਨ ਲਈ ਕਿਹਾ ਗਿਆ ਸੀ।

ਸਿਹਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਖੇਤੀਬਾੜੀ ਵਿਭਾਗ ਨੂੰ ਖੇਤ ਮਜ਼ਦੂਰਾਂ, ਕਿਸਾਨਾਂ ਅਤੇ ਪਰਵਾਸੀ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਜਾਣਕਾਰੀ ਦੇਣ ਲਈ ਕਿਹਾ ਗਿਆ ਸੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਸੀ ਕਿ ਉਹ ਡਰਾਈ ਡੇਅ ਗਤੀਵਿਧੀਆਂ ਲਈ ਸਿਹਤ ਵਿਭਾਗ ਦਾ ਸਹਿਯੋਗ ਕਰਨ ਜਦਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵਾਟਰ ਸਪਲਾਈ ਲਈ ਪੁਰਾਣੀ ਪਾਈਪ ਲਾਈਨ ਦੀ ਮੁਰੰਮਤ ਜਾਂ ਬਦਲਣ ਕਾਰਨ ਕਿਤੇ ਵੀ ਪਾਣੀ ਇਕੱਠਾ ਨਾ ਹੋਵੇ।

8 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸਰਹਿੰਦ ਨਹਿਰ ‘ਚੋਂ ਮਿਲੀ ਮ੍ਰਿਤਕ ਦੇਹ

0

ਨਵਾਂਸ਼ਹਿਰ-ਰੋਪੜ ਨੈਸ਼ਨਲ ਹਾਈਵੇ ‘ਤੇ ਪਿੰਡ ਰੈਲਮਾਜਰਾ ਦਾ ਇਕ ਵਿਦਿਆਰਥੀ ਪਿਛਲੇ 8 ਦਿਨਾਂ ਤੋਂ ਲਾਪਤਾ ਸੀ ਜਿਸ ਦੀ ਦੇਹ ਸ਼ੱਕੀ ਹਾਲਾਤਾਂ ਵਿਚ ਸਰਹਿੰਦ ਨਹਿਰ ਤੋਂ ਬਰਾਮਦ ਹੋਈ ਹੈ। ਨੌਜਵਾਨ ਰਾਇਤ ਬਾਹੜਾ ਕਾਲਜ ਖਰੜ ਕੈਂਪਸ ਵਿਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰ ਵਾਲਿਆਂ ਨੇ ਕਾਠਗੜ੍ਹ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਾਈ ਗਈ ਸੀ। ਥਾਣਾ ਕਾਠਗੜ੍ਹ ਪੁਲਿਸ ਨੇ ਇਹ ਮਾਮਲਾ ਪੁਲਿਸ ਚੌਕੀ ਅਫਸਰਾਂ ਨੂੰ ਸੌਂਪ ਦਿੱਤਾ ਸੀ।

ਨੌਜਵਾਨ ਦੇ ਕਰੀਬੀ ਰਾਜਿੰਦਰ ਕੁਮਾਰ ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬੁਲਾਰੇ ਵਾਸੀ ਉਮੇਸ਼ ਕੁਮਾਰ ਦਾ ਪੁੱਤਰ ਸੀ। ਉਹ ਘਰ ਤੋਂ ਚੰਡੀਗੜ੍ਹ ਗਿਆ ਸੀ ਤੇ ਆਪਣੀ ਬਾਈਕ ਰੋਪੜ ਬੱਸ ਸਟੈਂਡ ‘ਤੇ ਖੜ੍ਹੀ ਕਰ ਗਿਆ ਸੀ।

5 ਨਵੰਬਰ ਦੀ ਸ਼ਾਮ ਤੱਕ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਪਰਿਵਾਰ ਵਾਲਿਆਂ ਨੂੰ ਉਸ ਦੀ ਚਿੰਤਾ ਹੋਈ। ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਪਰਿਵਾਰ ਵਾਲਿਆਂ ਨੇ ਸੋਚਿਆ ਕਿ ਉਹ ਆਪਣੇ ਦੋਸਤਾਂ ਨਾਲ ਕਿਤੇ ਰੁਕ ਗਿਆ ਹੋਵੇਗਾ।

ਜਦੋਂ ਉਹ ਸਵੇਰ ਤੱਕ ਵੀ ਨਹੀਂ ਪਰਤਿਆ ਤਾਂ ਰਿਸ਼ਤੇਦਾਰਾਂ ਦੇ ਇਥੇ ਉਸ ਦੀ ਭਾਲ ਕੀਤੀ ਗਈ ਪਰ ਉਸ ਦਾ ਕੁਝ ਪਤਾ ਨਹੀਂ ਚੱਲਿਆ ਜਿਸ ਦੇ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਐੱਸਆਈ ਜਰਨੈਲ ਸਿੰਘ ਨੂੰ ਸੌਂਪ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਸੀ। ਇਸੇ ਵਿਚ ਸ਼ੱਕੀ ਹਾਲਾਤਾਂ ਵਿਚ ਸੰਦੀਪ ਦੀ ਦੇਹ ਪਿੰਡ ਸਿੰਧਵਾਂ ਥਾਣਾ ਸਰਹਿੰਦ, ਸਰਹਿੰਦ ਨਹਿਰ ਤੋਂ ਬਰਾਮਦ ਹੋਈ ਹੈ।

ਮ੍ਰਿਤਕ ਦੇਹ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਨੌਜਵਾਨ ਦੀ ਮੌਤ ਰਹੱਸਮਈ ਬਣੀ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਦੇ ਬਾਅਦ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ।