Home Blog Page 1739

NEW UPDATES: ਹੁਣ ਪੰਜਾਬ ‘ਚ ਬੱਸਾਂ ਨਹੀਂ ਹੋਣਗੀਆਂ ਬੰਦ, ਮੁਲਾਜ਼ਮਾਂ ਦੀ ਸਰਕਾਰ ਨਾਲ ਬਣੀ ਸਹਿਮਤੀ

0

ਹੁਣ ਪੰਜਾਬ ‘ਚ ਬੱਸਾਂ ਬੰਦ ਨਾ ਹੋਣ ਨੂੰ ਲੈ ਕੇ ਜਾਣਕਾਰੀ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੀ ਤਨਖਾਹ ‘ਚ 5% ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਪੰਜਾਬ ਰੋਡਵੇਜ਼ ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਤਨਖਾਹਾਂ ਵਿੱਚ ਵਾਧੇ ਦੇ ਐਲਾਨ ਤੋਂ ਬਾਅਦ 9 ਨਵੰਬਰ ਤੋਂ ਸੂਬੇ ਵਿੱਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਕਰਨ ਦੀ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਭਰ ‘ਚ ਪੀਆਰਟੀਸੀ, ਪਨਬਸ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਣ ਦਾ ਐਲਾਨ ਕੀਤਾ ਗਿਆ ਸੀ। ਪੀਆਰਟੀਸੀ, ਪਨਬਸ ਯੂਨੀਅਨ ਦਾ ਪੰਜਾਬ ਸਰਕਾਰ ਖਿਲਾਫ ਰੋਸ ਜਾਹਿਰ ਕਰਦਿਆਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ।

ਜਿਸ ਦੇ ਚੱਲਦੇ ਪੰਜਾਬ ਦੀਆਂ ਸੜਕਾਂ ‘ਤੇ ਦੋ ਦਿਨਾਂ ਤੱਕ ਬੱਸਾਂ ਬੰਦ ਰਹਿਣੀਆਂ ਸਨ।। ਕੰਟਰੈਕਟ ਵਰਕਰ ਯੂਨੀਅਨ ਵੱਲੋਂ ਹੜਤਾਲ ‘ਚ ਕੁਝ ਮੰਗਾਂ ਵੀ ਰੱਖੀਆਂ ਗਈਆਂ ਸਨ। ਜਿਸ ਵਿਚ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ ਵਾਧੇ ਦੀ ਮੰਗ ਵੀ ਰਾਖੀ ਗਈ ਸੀ। ਜਿਸ ਮੰਗ ਨੂੰ ਮੰਨਦਿਆਂ ਤਨਖਾਹਾਂ ਵਿੱਚ ਵਾਧੇ ਦੇ ਐਲਾਨ ਤੋਂ ਮਗਰੋਂ ਹੜਤਾਲ ਵਾਪਸ ਲੈ ਗਈ ਹੈ।

PRTC ਬੱਸਾਂ ’ਚ ਸਫ਼ਰ ਕਰਨਾ ਅੱਜ ਹੋਵੇਗਾ ਮੁਸ਼ਕਿਲ, ਕੱਚੇ ਮੁਲਾਜ਼ਮਾਂ ਵਲੋਂ ਹੜਤਾਲ

0

ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ।

ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੀਤੀ ਹੈ। ਹਾਲਾਂਕਿ, ਇਸ ਸਮੇਂ ਦੌਰਾਨ, ਪਨਬੱਸ ਅਤੇ ਪੀਆਰਟੀਸੀ ਦੀ ਵੋਲਵੋ ਬੱਸ ਸੇਵਾ ਵੱਖ-ਵੱਖ ਸ਼ਹਿਰਾਂ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਏਅਰਪੋਰਟ ਨਵੀਂ ਦਿੱਲੀ ਲਈ ਫਿਲਹਾਲ ਜਾਰੀ ਰਹੇਗੀ।

ਦੂਜੇ ਪਾਸੇ ਹੜਤਾਲ ਦੀ ਚਿਤਾਵਨੀ ਤੋਂ ਬਾਅਦ ਪਨਬੱਸ ਵਿੱਚ ਆਊਟਸੋਰਸ ਅਤੇ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਸਟਾਫ ਦੀ ਮੌਜੂਦਾ ਤਨਖਾਹ ਵਿੱਚ ਪਹਿਲੀ ਅਕਤੂਬਰ ਤੋਂ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।[

NEW UPDATES: ਹੁਣ ਪੰਜਾਬ ‘ਚ ਬੱਸਾਂ ਨਹੀਂ ਹੋਣਗੀਆਂ ਬੰਦ, ਮੁਲਾਜ਼ਮਾਂ ਦੀ ਸਰਕਾਰ ਨਾਲ ਬਣੀ ਸਹਿਮਤੀ

0

ਹੁਣ ਪੰਜਾਬ ‘ਚ ਬੱਸਾਂ ਬੰਦ ਨਾ ਹੋਣ ਨੂੰ ਲੈ ਕੇ ਜਾਣਕਾਰੀ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਸਰਕਾਰ ਵਲੋਂ ਮੁਲਾਜ਼ਮਾਂ ਦੀ ਤਨਖਾਹ ‘ਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਦੀਵਾਲੀ ਤੋਂ ਤਿੰਨ ਦਿਨ ਪਹਿਲਾਂ ਸੂਬੇ ਵਿੱਚ ਸਰਕਾਰੀ ਬੱਸਾਂ ਹੜਤਾਲ ਕਾਰਨ ਬੰਦ ਕਰ ਦਿੱਤੀਆਂ ਗਈਆਂ ਹਨ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਹੜਤਾਲ ’ਤੇ ਚਲੀ ਗਈ ਹੈ।

ਇਸ ਗੱਲ ਦੀ ਪੁਸ਼ਟੀ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕੀਤੀ ਹੈ। ਹਾਲਾਂਕਿ  ਇਸ ਸਮੇਂ ਦੌਰਾਨ ਪਨਬੱਸ ਅਤੇ ਪੀਆਰਟੀਸੀ ਦੀ ਵੋਲਵੋ ਬੱਸ ਸੇਵਾ ਵੱਖ-ਵੱਖ ਸ਼ਹਿਰਾਂ ਤੋਂ ਇੰਦਰਾ ਗਾਂਧੀ ਇੰਟਰਨੈਸ਼ਨਲ (ਆਈਜੀਆਈ) ਏਅਰਪੋਰਟ ਨਵੀਂ ਦਿੱਲੀ ਲਈ ਫਿਲਹਾਲ ਜਾਰੀ ਰਹੇਗੀ।

ਦੂਜੇ ਪਾਸੇ ਹੜਤਾਲ ਦੀ ਚਿਤਾਵਨੀ ਤੋਂ ਬਾਅਦ ਪਨਬੱਸ ਵਿੱਚ ਆਊਟਸੋਰਸ ਅਤੇ ਠੇਕੇ ਦੇ ਆਧਾਰ ’ਤੇ ਕੰਮ ਕਰਦੇ ਡਰਾਈਵਰਾਂ, ਕੰਡਕਟਰਾਂ ਅਤੇ ਵਰਕਸ਼ਾਪ ਸਟਾਫ ਦੀ ਮੌਜੂਦਾ ਤਨਖਾਹ ਵਿੱਚ ਪਹਿਲੀ ਅਕਤੂਬਰ ਤੋਂ ਪੰਜ ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਹੋਵੇਗਾ ਰਿਲੀਜ਼

0

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਦੀਵਾਲੀ ‘ਤੇ ਰਿਲੀਜ਼ ਹੋਵੇਗਾ। ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਨਵੇਂ ਗੀਤ ਦਾ ਪੋਸਟਰ ਸੋਸ਼ਲ ਮੀਡੀਆ ‘ਤੇ ਰਿਲੀਜ਼ ਕੀਤਾ ਹੈ। ਦੀਵਾਲੀ ‘ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ।

ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਰਿਲੀਜ਼ ਕੀਤਾ ਜਾਵੇਗਾ। ਪੋਸਟਰ ਜਾਰੀ ਕਰਨ ਦੇ ਨਾਲ ਹੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ ਹੈ। ਸੁਨੇਹੇ ‘ਚ ਕਿਹਾ ਗਿਆ ਹੈ ਕਿ ਮੇਰਾ ਬੱਬਰ ਸ਼ੇਰ ਤੇ ਤੁਹਾਡਾ ਭਰਾ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ।

ਇਸ ਲਈ ਬਿਹਤਰ ਹੋਵੇਗਾ ਰਸਤਾ ਸਾਫ਼ ਕਰ ਦਿਓ। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਇਸ ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੋਲ ਹੋਣਾ ਸ਼ੁਰੂ ਹੋ ਗਿਆ ਹੈ।

ਹਰਿਆਣਾ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ

0

ਹਰਿਆਣਾ ਦੇ ਯਮੁਨਾਨਗਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 6 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਰਨ ਵਾਲਿਆਂ ‘ਚ ਮੰਡੇਬੜੀ ਪਿੰਡ ਦੇ ਚਾਰ ਅਤੇ ਨਾਲ ਲੱਗਦੇ ਪਿੰਡ ਪੰਜੇਟੋ ਕਾ ਮਾਜਰਾ ਦੇ ਦੋ ਵਿਅਕਤੀ ਸ਼ਾਮਲ ਹਨ। ਫਿਲਹਾਲ ਦੋ ਹੋਰ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਿਨ੍ਹਾਂ ਦਾ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਸੁਪਰਡੈਂਟ ਦਾ ਕਹਿਣਾ ਹੈ ਕਿ ਸ਼ਰਾਬ ਜ਼ਹਿਰੀਲੀ ਸੀ ਜਾਂ ਨਹੀਂ ਇਸ ਦੀ ਪੁਸ਼ਟੀ ਮ੍ਰਿਤਕ ਦੀ ਵਿਸਰਾ ਰਿਪੋਰਟ ਤੋਂ ਬਾਅਦ ਕੀਤੀ ਜਾਵੇਗੀ।ਤਬੀਅਤ ਠੀਕ ਨਾ ਹੋਣ ਤੋਂ ਪਹਿਲਾਂ ਸਾਰਿਆਂ ਨੇ ਉਲਟੀਆਂ ਕੀਤੀਆਂ ਅਤੇ ਫਿਰ ਉਨ੍ਹਾਂ ਦੀ ਨਜ਼ਰ ਕਮਜ਼ੋਰ ਹੋਣ ਲੱਗੀ।

ਹਸਪਤਾਲ ‘ਚ ਇਲਾਜ ਦੇ ਕੁਝ ਘੰਟਿਆਂ ਬਾਅਦ ਹੀ ਮੰਡੇਬੜੀ ਅਤੇ ਪੰਜੇਟੋ ਕਾ ਮਾਜਰਾ ‘ਚ ਇਕ ਤੋਂ ਬਾਅਦ ਇਕ ਲੋਕਾਂ ਦੀ ਮੌਤ ਦੀਆਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ। ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕਾਂ ਵਿੱਚੋਂ ਪੰਜ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਬਿਨਾਂ ਪੋਸਟਮਾਰਟਮ ਕਰਵਾਏ ਹੀ ਕਰ ਦਿੱਤਾ।

ਚੰਡੀਗੜ੍ਹ ਪ੍ਰਸ਼ਾਸਨ ਦਾ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ!

0

ਦੀਵਾਲੀ ਤੋਂ ਪਹਿਲਾਂ ਹਰੇਕ ਕੰਪਨੀ ਵੱਲੋਂ ਮੁਲਾਜ਼ਮਾਂ ਨੂੰ ਤੋਹਫੇ ਦਿੱਤੇ ਜਾਂਦੇ ਹਨ। ਸਰਕਾਰ ਵੀ ਮੁਲਾਜ਼ਮਾਂ ਨੂੰ ਦੀਵਾਲੀ ਮੌਕੇ ਗਿਫਟ ਜਾਂ ਬੋਨਸ ਦਿੰਦੀ ਹੈ। ਕੇਂਦਰ ਤੇ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਲਈ ਦੀਵਾਲੀ ਬੋਨਸ ਦਾ ਐਲਾਨ ਕਰ ਰਹੀਆਂ ਹਨ। ਇਸੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਆਪਣੇ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਤੋਂ ਪਹਿਲਾਂ ਬੋਨਸ ਦੇਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਗਭਗ 20,000 ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿਚ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਹਰੇਕ ਮੁਲਾਜ਼ਮ ਨੂੰ ਬੋਨਸ ਵਜੋਂ 7000 ਰੁਪਏ ਦੀ ਕਿਸ਼ਤ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਦੀ ਦਰ ਨਾਲ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ 20,000 ਸਰਕਾਰੀ ਮੁਲਾਜ਼ਮਾਂ ਨੂੰ 1 ਜੁਲਾਈ 2023 ਤੋਂ ਵਧਿਆ ਹੋਇਆ ਮਹਿੰਗਾਈ ਭੱਤਾ ਮਿਲੇਗਾ। ਇਸ ਤੋਂ ਇਲਾਵਾ ਐਡਹਾਕ ਬੋਨਸ ਵਜੋਂ 7000 ਰੁਪਏ ਦੀ ਕਿਸ਼ਤ ਵੀ ਦਿੱਤੀ ਜਾਵੇਗੀ।

ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਅਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸਨੂੰ ਘਰੇਲੂ ਬਿਜਲੀ ਦਾ ਲੋਡ ਪ੍ਰਵਾਨਿਤ ਸੀਮਾ ਤੋਂ ਵੱਧ ਹੋਣ ਸਬੰਧੀ ਧਮਕਾ ਰਹੇ ਹਨ ਅਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8,000 ਰੁਪਏ ਦੀ ਰਿਸ਼ਵਤ ਮੰਗ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਦਵਿੰਦਰ ਸਿੰਘ ਜੇ.ਈ. ਅਤੇ ਕੁਲਵੰਤ ਸਿੰਘ ਸੀ.ਐਚ.ਬੀ. ਦੇ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇ.ਈ. ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਰੇਲੀ ਕਾਰਵਾਈ ਜਾਰੀ ਹੈ।

ENG vs NED CWC 23: ਇੰਗਲੈਂਡ ਦੀ ਛੇਵੀਂ ਵਿਕਟ ਡਿੱਗੀ

0

ਇੰਗਲੈਂਡ ਅਤੇ ਨੀਦਰਲੈਂਡ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 40ਵਾਂ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਸੰਘ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕਰਦੇ ਹੋਏ 6 ਵਿਕਟਾਂ ਦੇ ਨੁਕਸਾਨ ‘ਤੇ 192 ਦੌੜਾਂ ਬਣਾਈਆਂ ਹਨ।

ਹੈੱਡ ਟੂ ਹੈੱਡ
ਕੁੱਲ ਮੈਚ – 6
ਇੰਗਲੈਂਡ – 6 ਜਿੱਤਾਂ
ਨੀਦਰਲੈਂਡਜ਼ – ਜ਼ੀਰੋ

ਪਿੱਚ ਰਿਪੋਰਟ
ਪੁਣੇ ਦੇ ਮੈਦਾਨ ਦੀਆਂ ਪਿੱਚਾਂ ਕਾਲੀ ਮਿੱਟੀ ਤੋਂ ਤਿਆਰ ਕੀਤੀਆਂ ਗਈਆਂ ਹਨ ਅਤੇ ਹੁਣ ਤੱਕ ਇਸ ਸਟੇਡੀਅਮ ਵਿੱਚ ਕੁੱਲ 9 ਵਨਡੇ ਮੈਚ ਖੇਡੇ ਜਾ ਚੁੱਕੇ ਹਨ। ਇਹ ਬੱਲੇਬਾਜ਼ੀ ਦੇ ਅਨੁਕੂਲ ਵਿਕਟ ਹੈ ਜਿਸ ਦਾ ਸਭ ਤੋਂ ਵੱਧ ਸਕੋਰ 356 ਹੈ।
ਮੌਸਮ
ਪੁਣੇ ਵਿੱਚ ਮੀਂਹ ਦਾ ਕੋਈ ਖਤਰਾ ਨਹੀਂ ਹੈ। ਤਾਪਮਾਨ 32 ਡਿਗਰੀ ਸੈਲਸੀਅਸ ਤੋਂ 22 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਲੇਇੰਗ 11

ਇੰਗਲੈਂਡ: ਜੌਨੀ ਬੇਅਰਸਟੋ, ਡੇਵਿਡ ਮਲਾਨ, ਜੋ ਰੂਟ, ਬੇਨ ਸਟੋਕਸ, ਹੈਰੀ ਬਰੂਕ, ਜੋਸ ਬਟਲਰ (ਕਪਤਾਨ), ਮੋਇਨ ਅਲੀ, ਕ੍ਰਿਸ ਵੋਕਸ, ਡੇਵਿਡ ਵਿਲੀ, ਗੁਸ ਐਟਕਿੰਸਨ, ਆਦਿਲ ਰਾਸ਼ਿਦ।

ਨੀਦਰਲੈਂਡਜ਼: ਵੇਸਲੇ ਬਰੇਸੀ, ਮੈਕਸ ਓ’ਡੌਡ, ਕੋਲਿਨ ਐਕਰਮੈਨ, ਸਿਏਬ੍ਰੈਂਡ ਏਂਗਲਬ੍ਰੈਚਟ, ਸਕਾਟ ਐਡਵਰਡਸ (ਵਿਕਟਕੀਪਰ/ਕਪਤਾਨ), ਬਾਸ ਡੀ ਲੀਡੇ, ਤੇਜਾ ਨਦਾਮਨੁਰੂ, ਲੋਗਨ ਵੈਨ ਬੀਕ, ਰੋਇਲੋਫ ਵੈਨ ਡੇਰ ਮੇਰਵੇ, ਆਰੀਅਨ ਦੱਤ, ਪਾਲ ਵੈਨ ਮੀਕੇਰੇਨ।

ਦਿੱਲੀ ‘ਚ 18 ਨਵੰਬਰ ਤੱਕ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

0

ਹਵਾ ਪ੍ਰਦੂਸ਼ਣ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਦਿੱਲੀ ਵਾਸੀਆਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਗੰਭੀਰ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਦਿੱਲੀ ਸਰਕਾਰ ਨੇ 9 ਤੋਂ 18 ਨਵੰਬਰ ਤੱਕ ਸਕੂਲਾਂ ‘ਚ ਜਲਦੀ ਸਰਦ ਰੁੱਤ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਵਿਚ ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਸਰਕਾਰ ਨੂੰ ਇਹ ਫ਼ੈਸਲਾ ਲੈਣਾ ਪਿਆ। ਦਿੱਲੀ ਸਰਕਾਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਗੰਭੀਰ ਹਵਾ ਪ੍ਰਦੂਸ਼ਣ ਕਾਰਨ ਦਿੱਲੀ ਦੇ ਸਾਰੇ ਸਕੂਲਾਂ ਵਿਚ 9 ਤੋਂ 18 ਨਵੰਬਰ ਤੱਕ ਸਰਦ ਰੁੱਤ ਦੀਆਂ ਛੁੱਟੀਆਂ ਰਹਿਣਗੀਆਂ। ਦੱਸ ਦੇਈਏ ਕਿ ਦਿੱਲੀ ਵਿਚ ਹਵਾ ਗੁਣਵੱਤਾ ਗੰਭੀਰ ਸ਼੍ਰੇਣੀ ਵਿਚ ਬਣੀ ਹੋਈ ਹੈ ਅਤੇ ਸ਼ਹਿਰ ਦੇ ਉੱਪਰ ਧੁੰਦ ਛਾਈ ਹੋਈ ਹੈ।

ਹਾਲਾਂਕਿ ਸਰਦੀਆਂ ਦੀਆਂ ਛੁੱਟੀਆਂ ਹਰ ਸਾਲ 25 ਦਸੰਬਰ ਤੋਂ ਬਾਅਦ ਆਉਂਦੀਆਂ ਹਨ ਪਰ ਇਸ ਵਾਰ ਪ੍ਰਦੂਸ਼ਣ ਦੇ ਪੱਧਰ ਨੂੰ ਦੇਖਦੇ ਹੋਏ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਆਪਣਾ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਸਰਦੀਆਂ ਦੀਆਂ ਸ਼ੁਰੂਆਤੀ ਛੁੱਟੀਆਂ ਹਨ। ਇਹ ਸਰਦੀਆਂ ਦੀਆਂ ਛੁੱਟੀਆਂ ਦਾ ਪਹਿਲਾ ਹਿੱਸਾ ਹੈ। ਵਿਭਾਗ ਨੇ ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਹੈ ਕਿ ਸਰਦੀਆਂ ਦੀਆਂ ਛੁੱਟੀਆਂ ਦੇ ਬਾਕੀ ਹਿੱਸੇ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

 

SGPC ਦੇ ਤੀਸਰੀ ਵਾਰ ਪ੍ਰਧਾਨ ਬਣੇ ਐਡਵੋਕੇਟ ਧਾਮੀ

0

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ।

ਇਸ ਵੋਟਿੰਗ ਦੌਰਾਨ ਕੁੱਲ 137 ਵੋਟਾਂ ਪਈਆਂ। ਸ.ਹਰਜਿੰਦਰ ਸਿੰਘ ਧਾਮੀ ਨੂੰ 118 ਵੋਟਾਂ ਪਈਆਂ ਤੇ ਸ.ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਨ ਦੇ ਨਾਲ-ਨਾਲ ਹਰਭਜਨ ਸਿੰਘ ਮਸਾਣਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਰਜਿੰਦਰ ਧਾਮੀ ਨੂੰ ਮੁੜ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ।ਉਨ੍ਹਾਂ ਨੇ ਲਿ ਖਿਆ ਹੈ ਕਿ ਮਹਾਨ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਣਾਈ ਖ਼ਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਦੇ ਖ਼ਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ ‘ਤੇ ਮੈਂ ਉਹਨਾਂ ਨੂੰ ਸਮੂਹ ਪੰਥ ਪ੍ਰਸਤ ਸੰਸਥਾਵਾਂ ਅਤੇ ਜਥੇਬੰਦੀਆਂ ਤੇ ਸਮੁੱਚੇ ਖ਼ਾਲਸਾ ਪੰਥ ਵੱਲੋਂ ਦਿਲੋਂ ਵਧਾਈ ਦਿੰਦਾ ਹਾਂ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਯੁਗੋ- ਯੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਓਟ ਆਸਰਾ ਲੈਕੇ ਉਹ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਪਾਵਨ ਬਾਣੀ ਦੇ ਅਦੁੱਤੀ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਫੈਲਾਉਣ ਲਈ ਪਹਿਲਾਂ ਤੋਂ ਵੀ ਵੱਧ ਦ੍ਰਿੜਤਾ, ਸਮਰਪਣ ਭਾਵਨਾ ਅਤੇ ਦੂਰ ਅੰਦੇਸ਼ੀ ਨਾਲ ਗੁਰੂ ਪੰਥ ਦੀ ਸੇਵਾ ਕਰਦੇ ਰਹਿਣਗੇ ਤੇ ਗੁਰੂ ਕ੍ਰਿਪਾ ਸਦਕਾ ਪੰਥਕ ਸੋਚ ਨੂੰ ਹੋਰ ਵੀ ਬੁਲੰਦੀਆਂ ‘ਤੇ ਲੈ ਜਾਣ ਲਈ ਦਿਨ ਰਾਤ ਯਤਨ ਜਾਰੀ ਰੱਖਣਗੇ।

ਪੰਥ ਦੀ ਵਾਹਿਦ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵੱਜੋ ਮੈਂ ਉਹਨਾਂ ਨੂੰ ਵਧਾਈ ਅਤੇ ਸ਼ੁਭ ਇੱਛਾਵਾਂ ਪੇਸ਼ ਕਰਦਾ ਹਾਂ।