Home Blog Page 1743

ਦਿੱਲੀ ‘ਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਸੱਦੀ ਅਹਿਮ ਮੀਟਿੰਗ

0

ਦਿੱਲੀ ‘ਚ ਹਵਾ ਦੀ ਗੁਣਵੱਤਾ ਨਾਜ਼ੁਕ ਯਾਨੀ ਸਭ ਤੋਂ ਖਤਰਨਾਕ ਪੱਧਰ ‘ਤੇ ਪਹੁੰਚ ਗਈ ਹੈ। ਅੱਜ ਸੋਮਵਾਰ (6 ਨਵੰਬਰ) ਨੂੰ ਦਿੱਲੀ ਵਿੱਚ ਔਸਤ ਏਅਰ ਕੁਆਲਿਟੀ ਇੰਡੈਕਸ (AQI) 470 ਦਰਜ ਕੀਤਾ ਗਿਆ। ਇਹ ਵਿਸ਼ਵ ਸਿਹਤ ਸੰਗਠਨ (WHO) ਦੀ ਪ੍ਰਦੂਸ਼ਣ ਸੀਮਾ ਤੋਂ 20 ਗੁਣਾ ਜ਼ਿਆਦਾ ਹੈ।

WHO ਦੇ ਅਨੁਸਾਰ AQI 0 ਤੋਂ 50 ਵਿਚਕਾਰ ਸੁਰੱਖਿਅਤ ਮੰਨਿਆ ਜਾਂਦਾ ਹੈ। ਇਸ ਦੌਰਾਨ ਦਿੱਲੀ ਸਰਕਾਰ ਨੇ ਅੱਜ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਬੈਠਕ ‘ਚ ਖਰਾਬ ਹਵਾ ਦੀ ਗੁਣਵੱਤਾ ਅਤੇ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਦੇ ਚੌਥੇ ਪੜਾਅ (GRAP-IV) ਦਾ ਸਖਤੀ ਨਾਲ ਪਾਲਣ ਕਰਨ ਲਈ ਯੋਜਨਾ ਤਿਆਰ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਤਵਾਰ ਨੂੰ ਕਿਹਾ ਕਿ ਪ੍ਰਦੂਸ਼ਣ ਦੀ ਕੋਈ ਸੀਮਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖਰਾਬ ਹਵਾ ਹਰਿਆਣਾ ਵਿੱਚ ਵੀ ਪ੍ਰਦੂਸ਼ਣ ਫੈਲਾਅ ਰਹੀ ਹੈ।

ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਰਾਜਪਾਲ ਨੂੰ ਪਾਈ ਝਾੜ

0

ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਨੂੰ ਲੈ ਕੇ ‘ਆਪ’ ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੋਮਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਰਵ ਉੱਚ ਅਦਾਲਤ ਨੇ ਕਿਹਾ ਕਿ ਰਾਜਪਾਲ ਉਦੋਂ ਹੀ ਕਾਰਵਾਈ ਕਰਦੇ ਹਨ ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਰਾਜਪਾਲਾਂ ਨੂੰ ਜ਼ਮੀਰ ਦੀ ਅਵਾਜ਼ ਸੁਣਨੀ ਚਾਹੀਦੀ ਹੈ। ਉਨ੍ਹਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ।ਮਾਮਲੇ ਦੀ ਅਗਲੀ ਸੁਣਵਾਈ 10 ਨਵੰਬਰ ਨੂੰ ਹੋਵੇਗੀ। ਪੰਜਾਬ ਸਰਕਾਰ ਨੇ ਪਟੀਸ਼ਨ ‘ਚ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਰਾਜਪਾਲ ਕਥਿਤ ਤੌਰ ‘ਤੇ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਪਾਸ ਕਰਵਾਉਣ ‘ਚ ਦੇਰੀ ਕਰ ਰਹੇ ਹਨ।

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਵੱਡੇ ਫੈਸਲੇ

0

ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਬਜ਼ੁਰਗਾਂ ਵੱਖ ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਸਰਕਾਰੀ ਖਰਚੇ ‘ਤੇ ਕਰ ਸਕਣਗੇ।

ਇਹ ਯਾਤਰਾ ਦਸੰਬਰ ਤੋਂ ਸ਼ੁਰੂ ਹੋ ਸਕਦੀ ਹੈ। ਮੀਟਿੰਗ ਵਿੱਚ ਫੌਜੀਆਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਸਾਬਕਾ ਫੌਜੀਆਂ ਦੀ ਮਾਲੀ ਮਦਦ ਲਈ ਵੱਡਾ ਫੈਸਲਾ ਲਿਆ ਗਿਆ ਹੈ।

ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵਪਾਰੀਆਂ ਨੂੰ ਵੱਡੀ ਰਾਹਤ ਦਿੰਦਿਆਂ ਪਿਛਲੇ ਲੰਮੇ ਸਮੇਂ ਤੋਂ ਬਕਾਇਆ VAT ਦੇ ਮਸਲੇ ਨੂੰ ਸੁਲਝਾਉਣ ਲਈ ਅਸੀਂ OTS ਸਕੀਮ ਨੂੰ ਮੰਜੂਰੀ ਦਿੱਤੀ ਹੈ। ਕੈਬਨਿਟ ਮੀਟਿੰਗ ‘ਚ ਪਿਛਲੇ ਲੰਬੇ ਸਮੇਂ ਤੋਂ ਬਕਾਇਆ ਵੈਟ ਦੇ ਮਸਲੇ ਨੂੰ ਸੁਲਝਾਉਣ ਲਈ ਵਨ ਟਾਈਮ ਸੈਟਲਮੈਂਟ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਦੀਵਾਲੀ ‘ਤੇ ਕਾਰੋਬਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਨਾਲ ਲਗਭਗ 60,000 ਵਪਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਲੰਮੇ ਸਮੇਂ ਤੋਂ ਹੁੰਦੀ ਆ ਰਹੀ ਖੱਜਲ ਖੁਆਰੀ ਵੀ ਦੂਰ ਹੋਵੇਗੀ।

ਇਸ ਦੇ ਨਾਲ ਹੀ 100 ਫ਼ੀਸਦੀ ਇਸ ਦਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ, ਜੋ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਦਰਿਆਦਿਲੀ ਹੈ। ਹਰਪਾਲ ਚੀਮਾ ਨੇ ਦੱਸਿਆ ਕਿ 60,000 ਦੇ ਕਰੀਬ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਸਕੀਮ 15 ਨਵੰਬਰ ਤੋਂ ਸ਼ੁਰੂ ਹੋ ਜਾਵੇਗੀ ਅਤੇ 15 ਮਾਰਚ ਤੱਕ ਇਸ ਦਾ ਸਮਾਂ ਹੈ। ਇਸ ਸਮੇਂ ਦੌਰਾਨ ਇਹ ਸਕੀਮ ਲਾਗੂ ਰਹੇਗੀ। ਇਸ ਦੌਰਾਨ ਜਿਹੜੇ ਵੀ ਕਾਰੋਬਾਰੀ ਟੈਕਸ ਭਰਨਾ ਚਾਹੁੰਦੇ ਹਨ, ਉਹ ਇਸ ਨੂੰ ਭਰ ਕੇ ਬਣਦੇ ਪੈਸੇ ਦੇ ਕੇ ਸਰਟੀਫਿਕੇਟ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਕਾਰੋਬਾਰੀਆਂ ਨੇ ਕਰੀਬ ਇਕ ਲੱਖ ਰੁਪਏ ਤੱਕ ਦਾ ਟੈਕਸ ਦੇਣਾ ਹੈ, ਉਹ ਸਾਰੇ ਦਾ ਸਾਰਾ ਮੁਆਫ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਟੈਕਸ ਦਾ ਸਾਰਾ ਵਿਆਜ ਅਤੇ ਪੈਨਲਟੀ ਵੀ ਮੁਆਫ਼ ਕਰ ਦਿੱਤੀ ਗਈ ਹੈ। ਇਸ ਨਾਲ 39,787 ਕਾਰੋਬਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਜਿਨ੍ਹਾਂ ਕਾਰੋਬਾਰੀਆਂ ਦਾ ਇਕ ਲੱਖ ਤੋਂ ਲੈ ਕੇ ਇਕ ਕਰੋੜ ਤੱਕ ਦਾ ਟੈਕਸ ਖੜ੍ਹਾ ਹੈ, ਉਸ ‘ਚੋਂ 50 ਫ਼ੀਸਦੀ ਮੁਆਫ਼ ਕੀਤਾ ਗਿਆ ਹੈ।

 

ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਨੌਜਵਾਨਾਂ ਦੀ ਗਈ ਜਾਨ

0

ਮੋਗਾ ਵਿੱਚ ਅੱਜ ਸਵੇਰੇ ਇੱਕ ਹੋਰ ਦਰਦਨਾਕ ਹਾਦਸੇ ਵਿੱਚ ਪੰਜ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਕੜਾਹੇਵਾਲਾ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਕਾਰਨ ਵਾਪਰਿਆ। ਹਾਦਸੇ ‘ਚ ਕਾਰ ‘ਚ ਸਵਾਰ ਪੰਜੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ ਹਾਦਸਾ ਸਵੇਰੇ 3 ਵਜੇ ਵਾਪਰਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਐਤਵਾਰ ਨੂੰ ਮੋਗਾ ਦੇ ਅਜੀਤਵਾਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਬਾਰਾਤ ਫਾਜ਼ਿਲਕਾ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਸੀ। ਲਾੜੇ ਦੀ ਕਾਰ ਅਜੀਤਵਾਲ ਨੇੜੇ ਖੜ੍ਹੇ ਟਰਾਲੇ ਨਾਲ ਟਕਰਾ ਗਈ ਸੀ। ਇਸ ਹਾਦਸੇ ‘ਚ ਲਾੜੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

ਸਤਲੁਜ ਦਰਿਆ ‘ਚ ਡੁੱਬਣ ਕਾਰਨ 3 ਬੱਚਿਆਂ ਦੀ ਮੌ.ਤ

0

ਲੁਧਿਆਣਾ ਵਿਖੇ ਸਤਲੁਜ ਦਰਿਆ ‘ਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ ਹੋ ਗਈ। ਤਿੰਨੋਂ ਦਰਿਆ ‘ਚ ਨਹਾਉਣ ਗਏ ਸਨ। ਡੂੰਘੇ ਪਾਣੀ ‘ਚ ਜਾ ਕੇ ਉਨ੍ਹਾਂ ਦੇ ਪੈਰ ਤਿਲਕ ਗਏ। ਘਟਨਾ ਤੋਂ ਬਾਅਦ ਪੁਲਸ ਅਤੇ ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚ ਗਏ। ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ।

ਇਸ ਦੀ ਪੁਸ਼ਟੀ ਐਸਐਚਓ ਹਰਜੀਤ ਸਿੰਘ ਨੇ ਕੀਤੀ ਹੈ। ਮ੍ਰਿਤਕ ਬੱਚਿਆਂ ਦੀ ਪਛਾਣ ਰੋਹਿਤ, ਅੰਸ਼ੂ ਗੁਪਤਾ ਅਤੇ ਪ੍ਰਿੰਸ ਵਜੋਂ ਹੋਈ ਹੈ। ਤਿੰਨੋਂ ਭੱਟੀਆਂ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਨਾਲ ਹਿਮਾਂਸ਼ੂ ਨਾਂ ਦਾ ਨੌਜਵਾਨ ਵੀ ਸੀ। ਉਸ ਨੇ ਹੀ ਤਿੰਨਾਂ ਬੱਚਿਆਂ ਦੇ ਘਰ ਜਾ ਕੇ ਘਟਨਾ ਦੀ ਜਾਣਕਾਰੀ ਦਿੱਤੀ। ਘਟਨਾ ਦਾ ਪਤਾ ਲੱਗਦਿਆਂ ਹੀ ਪੂਰਾ ਪਿੰਡ ਸਤਲੁਜ ਦਰਿਆ ਦੇ ਕੰਢੇ ਪਹੁੰਚ ਗਿਆ। ਇਸ ਤੋਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਬੱਚਿਆਂ ਨੂੰ ਲੱਭਣ ਦੀ ਮੁਹਿੰਮ ਚਲਾਈ ਗਈ।

ਲੁਧਿਆਣਾ ‘ਚ ਚੋਰ ਹੋਏ ਬੇਖੌਫ, ਲੱਖਾਂ ਰੁਪਏ ਦੀ ਕੀਤੀ ਚੋਰੀ, ਪੁਲਿਸ ਨੇ ਫੜੇ 2 ਬਦਮਾਸ਼

0

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਸਕੂਟਰ ਦੀ ਡਿੱਗੀ ‘ਚੋਂ 4 ਲੱਖ ਰੁਪਏ ਚੋਰੀ ਹੋਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਨੇ ਚੋਰਾਂ ਨੂੰ 16 ਦਿਨਾਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਨੇ ਜਲਦੀ ਅਮੀਰ ਹੋਣ ਦੇ ਲਾਲਚ ‘ਚ ਆ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਲੱਖ ਰੁਪਏ ਅਤੇ ਇੱਕ ਐਕਟਿਵ ਬਰਾਮਦ ਕੀਤੀ ਹੈ।

ਜਾਣਕਾਰੀ ਅਨੁਸਾਰ ਇਸ ਮਾਮਲੇ ‘ਚ 19 ਅਕਤੂਬਰ ਨੂੰ ਥਾਣਾ ਡਿਵੀਜਨ ਨੰਬਰ 4 ਵਿੱਚ ਕੇਸ ਦਰਜ ਹੋਇਆ ਸੀ। ਗਗਨ ਅਗਰਵਾਰ ਨੇ ਦੱਸਿਆ ਕਿ ਉਸ ਦਾ ਕਰਮਚਾਰੀ ਸੰਜੂ HDFC ਸ਼ਾਖਾ ਸੁੰਦਰ ਨਗਰ ਤੋਂ 4 ਲੱਖ ਰੁਪਏ ਕਢਵਾ ਕੇ ਲਿਆਇਆ ਸੀ। ਉਸਨੇ ਕੈਸ਼ ਸਕੂਟਰ ਦੀ ਡਿੱਗੀ ਵਿੱਚ ਰੱਖਿਆ ਸੀ।

ਜਦੋਂ ਉਹ ਸ਼ਿਵਪੁਰੀ ਰੋਡ ’ਤੇ ਟੂਟੀਆਂਵਾਲਾ ਮੰਦਿਰ ਨੇੜੇ ਐਸਬੀਆਈ ਦੇ ਏਟੀਐਮ ਵਿੱਚੋਂ 10 ਹਜ਼ਾਰ ਰੁਪਏ ਕਢਵਾ ਕੇ ਬਾਹਰ ਆਇਆ ਤਾਂ ਦੋ ਨੌਜਵਾਨਾਂ ਨੇ ਉਸ ਦੇ ਸਕੂਟਰ ਵਿੱਚੋਂ 4 ਲੱਖ ਰੁਪਏ ਚੋਰੀ ਕਰ ਲਏ। ਮੁਲਜ਼ਮ PB 10- HX 8813 ਨੰਬਰ ਸਕੂਟੀ ‘ਤੇ ਸਵਾਰ ਹੋ ਕੇ ਚੋਰੀ ਕਰਨ ਆਏ ਸਨ।

SHO ਗੁਰਜੀਤ ਸਿੰਘ ਨੇ ਦੱਸਿਆ ਕਿ ਟੀਮ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਲਾਸ਼ੀ ਲਈ। ਮੁਲਜ਼ਮਾਂ ਦੇ ਟਿਕਾਣੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਸੀ। ਮੁਲਜ਼ਮਾਂ ਦੀ ਪਛਾਣ ਸਿਮਰਜੀਤ ਸਿੰਘ ਉਰਫ਼ ਸਿਮਰਨ, ਅਤਿਮ ਵਰਮਾ, ਰਣਜੀਤ ਸਿੰਘ ਵਜੋਂ ਹੋਈ ਹੈ। ਮੁਲਜ਼ਮ ਨੇ ਜਲਦੀ ਅਮੀਰ ਬਣਨ ਦੇ ਲਾਲਚ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ।ਮੁਲਜ਼ਮ ਰਣਜੀਤ ਸਿੰਘ ਅਜੇ ਫਰਾਰ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿੱਚ ਪਹਿਲਾਂ ਵੀ ਕੇਸ ਦਰਜ ਹੈ।

ਅਦਾਲਤ ਨੇ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਦਿੱਤੀ ਵੱਡੀ ਰਾਹਤ

0

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਆਈ. ਟੀ. ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਆਗੂ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ’ਤੇ ਦੋਸ਼ ਸੀ ਕਿ ਗਾਇਕ ਕੰਵਰ ਗਰੇਵਾਲ ਦੇ ਸਾਲ 2014 ‘ਚ ਹੋਏ ਸ਼ੋਅ ਦੀ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਗਿਆ ਹੈ। ਇਸ ਰਾਹੀਂ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਗਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੋਹਾਣਾ ਵਾਸੀ ਸੰਦੀਪ ਸਿੰਘ ਨੇ ਕਿਹਾ ਸੀ ਕਿ ਪਰਮਬੰਸ ਸਿੰਘ ਰੋਮਾਣਾ ਨਾਂ ਦੇ ਟਵਿੱਟਰ ਹੈਂਡਲ ਤੋਂ 25 ਅਕਤੂਬਰ ਦੀ ਸ਼ਾਮ ਨੂੰ ਇਕ ਲਿੰਕ ਪੋਸਟ ਕੀਤਾ ਗਿਆ ਜਿਸ ਨੂੰ ਉਸ ਨੇ ਲੈਪਟਾਪ ’ਚ ਦੇਖਿਆ ਸੀ।

ਪੋਸਟ ਕੀਤੇ ਗਏ ਲਿੰਕ ‘ਚ ਗਾਇਕ ਕੰਵਰ ਗਰੇਵਾਲ ਦੇ ਸਾਲ 2014 ਦੇ ਯੂ. ਕੇ. ਵਿੱਚ ਕੀਤੇ ਗਏ ਸ਼ੋਅ ਦੀ ਵੀਡੀਓ ਨੂੰ ਫੋਰਜ ਅਤੇ ਮਾਰਫਡ ਕਰਕੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਦਾ ਯਤਨ ਕਰਨ ਨਾਲ ਸਬੰਧਿਤ ਬੋਲ ਬੋਲੇ ਗਏ ਸਨ।

ਇਸ ਬਾਰੇ ਮਟੌਰ ਥਾਣਾ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਇਸ ਟਵਿੱਟਰ ਹੈਂਡਲ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਸਾਈਬਰ ਸੈੱਲ ਨੇ ਇਸ ਦੀ ਜਾਂਚ ਕਰਦਿਆਂ ਹੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਖ਼ਿਲਾਫ਼ ਆਈ. ਟੀ. ਐਕਟ ਤੇ ਹੋਰ ਬਣਦੀਆਂ ਅਪਰਾਧਿਕ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Elon Musk ਦੀ ਕੰਪਨੀ xAI ਅੱਜ ਲਾਂਚ ਕਰੇਗੀ ਆਪਣਾ ਪਹਿਲਾ ਪ੍ਰੋਡਕਟ

0

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲੋਨ ਮਸਕ ਅੱਜ ਆਪਣਾ ਪਹਿਲਾ AI ਉਤਪਾਦ ਲਾਂਚ ਕਰਨ ਜਾ ਰਹੇ ਹਨ। ਉਨ੍ਹਾਂ ਨੇ ਕੱਲ੍ਹ ਇਕ ਐਕਸ ਪੋਸਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।

ਮਸਕ ਨੇ ਲਿਖਿਆ ਕਿ XAi ਅੱਜ ਯਾਨੀ ਸ਼ਨੀਵਾਰ ਨੂੰ ਚੋਣਵੇਂ ਲੋਕਾਂ ਲਈ ਆਪਣਾ ਪਹਿਲਾ AI ਉਤਪਾਦ ਲਾਂਚ ਕਰੇਗੀ। ਮਸਕ ਨੇ ਲਿਖਿਆ ਕਿ ਕੁਝ ਮਾਮਲਿਆਂ ਵਿੱਚ ਉਨ੍ਹਾਂ ਦਾ ਉਤਪਾਦ ਬਾਜ਼ਾਰ ਵਿੱਚ ਮੌਜੂਦ AI ਉਤਪਾਦਾਂ ਤੋਂ ਬਿਲਕੁਲ ਵੱਖ ਸਾਬਤ ਹੋਣ ਵਾਲਾ ਹੈ। ਭਾਵ ਇਹ ਸਭ ਤੋਂ ਵਧੀਆ ਹੋਵੇਗਾ।

ਇਸ ਉਤਪਾਦ ਦੇ ਨਾਲ ਐਲੋਨ ਮਸਕ ਮਾਰਕੀਟ ਵਿੱਚ ਮੌਜੂਦ ਚੈਟ GPT ਅਤੇ ਬਾਰਡ ਵਰਗੇ AI ਚੈਟਬੋਟਸ ਨਾਲ ਮੁਕਾਬਲਾ ਕਰਨ ਬਾਰੇ ਸੋਚ ਰਿਹਾ ਹੈ। ਮਸਕ ਦੀ ਕੰਪਨੀ Xai ਨੂੰ ਮਾਰਚ ਵਿੱਚ ਲਾਂਚ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕੰਪਨੀ ਦੀ ਇੱਕ ਵੈਬਸਾਈਟ ਨੂੰ ਵੀ ਲਾਈਵ ਕੀਤਾ ਗਿਆ ਸੀ।

ਵੈੱਬਸਾਈਟ ਦੇ ਅਨੁਸਾਰ ਮਸਕ ਦੀ ਕੰਪਨੀ ਵਿੱਚ ਗੂਗਲ ਅਤੇ ਮਾਈਕ੍ਰੋਸਾਫਟ ਸਮੇਤ ਵੱਡੀਆਂ ਕੰਪਨੀਆਂ ਦੇ ਸਾਬਕਾ ਕਰਮਚਾਰੀ ਹਨ ਜੋ ਮਹੀਨਿਆਂ ਤੋਂ ਨਵੇਂ ਉਤਪਾਦਾਂ ‘ਤੇ ਕੰਮ ਕਰ ਰਹੇ ਹਨ। ਐਲੋਨ ਮਸਕ ਮਾਰਕੀਟ ਵਿੱਚ ਮੌਜੂਦ AI ਚੈਟਬੋਟਸ ਤੋਂ ਬਹੁਤ ਖੁਸ਼ ਨਹੀਂ ਹਨ।

ਉਨ੍ਹਾਂ ਕਿਹਾ ਕਿ ਇਹ ਚੈਟਬੋਟ ਮਨੁੱਖੀ ਛੋਹ ਅਤੇ ਇਸ ਨਾਲ ਜੁੜੇ ਟੀਚਿਆਂ ਨਾਲ ਮੇਲ ਨਹੀਂ ਖਾਂਦੇ। ਮਸਕ ਨੇ ਕੁਝ ਮਹੀਨੇ ਪਹਿਲਾਂ TruthGPT ਨੂੰ ਲਾਂਚ ਕਰਨ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੂਲ ਬਾਹਰਮੁਖੀ ਹਕੀਕਤ ‘ਤੇ ਕੰਮ ਕਰੇਗਾ ਅਤੇ ਗਲਤ ਜਾਣਕਾਰੀ ਨਹੀਂ ਦੇਵੇਗਾ।

ਅਬੋਹਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕ ਵਿਅਕਤੀ ਦੀ ਹੋਈ ਮੌਤ

0

ਅਬੋਹਰ ਦੇ ਪਿੰਡ ਬਹਾਵਲਵਾਸੀ ਨੇੜੇ ਅੱਜ ਸਵੇਰੇ ਇੱਕ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਦੀ ਲਪੇਟ ‘ਚ ਆਉਣ ਨਾਲ ਬਾਈਕ ਚਾਲਕ ਦੀ ਮੌਤ ਹੋ ਗਈ। ਸਦਰ ਪੁਲਿਸ ਨੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਨੀਲੂ ਬਹਾਦੁਰ ਉਮਰ ਕਰੀਬ 60 ਸਾਲ ਅੱਜ ਸਵੇਰੇ ਬਾਈਕ ‘ਤੇ ਸਵਾਰ ਹੋ ਕੇ ਆਪਣੀ ਬੇਟੀ ਦੇ ਘਰ ਤੋਂ ਆਪਣੇ ਘਰ ਵਾਪਸ ਜਾਣ ਲਈ ਨਿਕਲਿਆ। ਇਸ ਦੌਰਾਨ ਅਬੋਹਰ ਤੋਂ ਬਠਿੰਡਾ ਜਾ ਰਹੀ ਤੇਜ਼ ਰਫ਼ਤਾਰ ਬੱਸ ਦੇ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਟੱਕਰ ਕਾਰਨ ਉਸਦੀ ਬਾਈਕ ਬੱਸ ਦੇ ਅਗਲੇ ਹਿੱਸੇ ਦੇ ਹੇਠਾਂ ਆ ਗਈ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਚਿਮਨ ਮੌਕੇ ‘ਤੇ ਪਹੁੰਚ ਗਏ। ਸਦਰ ਪੁਲਿਸ ਦੀ ਅਗਵਾਈ ‘ਚ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਨਾਲ ਹੀ ਫਰਾਰ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਦੀ ਸੂਚਨਾ ਮਿਲਣ ‘ਤੇ ਮ੍ਰਿਤਕ ਦਾ ਬੀਟਾ ਡੀਸੀ ਵੀ ਮੌਕੇ ‘ਤੇ ਪਹੁੰਚ ਗਿਆ। ਪੁਲਿਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪਿਤਾ ਮਿਹਨਤ ਮਜ਼ਦੂਰੀ ਕਰਦਾ ਸੀ। ਉਹ ਬੀਤੀ ਰਾਤ ਆਪਣੀ ਭੈਣ ਦੇ ਘਰ ਆਇਆ ਸੀ ਅਤੇ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

ਸਰਕਾਰੀ ਅਫ਼ਸਰ ਤੋਂ ਜਬਰਦਸਤੀ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ, CM ਮਾਨ ਨੇ ਲਿਆ ਸਖਤ ਨੋਟਿਸ

0

ਪੰਜਾਬ ਦੇ ਬਠਿੰਡਾ ਵਿੱਚ ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਇਨ੍ਹਾਂ ਹੀ ਨਹੀਂ ਕਿਸਾਨਾਂ ਨੇ ਸਰਕਾਰੀ ਅਧਿਕਾਰੀ ਨੂੰ ਘੇਰ ਕੇ ਪਹਿਲਾਂ ਉਸ ਤੋਂ ਪਰਾਲੀ ਨੂੰ ਅੱਗ ਲਗਵਾਈ ਅਤੇ ਫਿਰ ਉਸ ਨੂੰ ਮੌਕੇ ‘ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ।

CM ਮਾਨ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ਼ ਪਰਚਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਟਵੀਟ ਕਰਕੇ ਲਿਖਿਆ ਕਿ, ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ। ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ। ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ।