Home Blog Page 1751

ਮੁਕੇਸ਼ ਅੰਬਾਨੀ ਨੂੰ ਈ-ਮੇਲ ‘ਤੇ ਮਿਲੀ ਧਮਕੀ, ਫਿਰੌਤੀ ਦੀ ਕੀਤੀ ਗਈ ਮੰਗ

0

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਵੱਲੋਂ ਜੋ ਜਾਣਕਾਰੀ ਦਿੱਤੀ ਗਈ ਹੈ ਉਸ ਮੁਤਾਬਕ ਈ-ਮੇਲ ‘ਤੇ ਮੁਕੇਸ਼ ਅੰਬਾਨੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਵਿਚ 20 ਕਰੋੜ ਰੁਪਏ ਨਾ ਦੇਣ ‘ਤੇ ਜਾਨ ਗੁਆਉਣ ਦੀ ਧਮਕੀ ਦਿੱਤੀ ਗਈ ਹੈ। ਮੁੰਬਈ ਦੇ ਗਾਮਦੇਵੀ ਥਾਣੇ ਵਿਚ ਆਈਪੀਸੀਦੀ ਧਾਰਾ 387 ਤੇ 506 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਰਿਪੋਰਟ ਮੁਤਾਬਕ ਸ਼ਖਸ ਨੇ ਈ-ਮੇਲ ‘ਚ ਇਸ ਗੱਲ ਦਾ ਜ਼ਿਕਰ ਵੀ ਕੀਤਾ ਹੈ ਕਿ ਉਸ ਕੋਲ ਸਭ ਤੋਂ ਚੰਗੇ ਸ਼ਾਰਪ ਸ਼ੂਟਰਸ ਹਨ।ਇਸ ਪੂਰੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਦੀ ਭਾਲ ਜਾਰੀ ਹੈ।

ਦੱਸ ਦੇਈਏ ਕਿ ਮੁਕੇਸ਼ ਅੰਬਾਨੀ ਏਸ਼ੀਆ ਤੇ ਭਾਰਤ ਦੇ ਸਭ ਤੋਂ ਅਮੀਰ ਸ਼ਖਸ ਹਨ। ਬੀਤੇ ਦਿਨੀਂ ਸ਼ੇਅਰ ਧਾਰਕਾਂ ਨੇ ਰਿਲਾਇੰਸ ਇੰਡਸਟਰੀਜ਼ ਦੇ ਡਾਇਰੈਕਟਰ ਮੰਡਲ ਵਿਚ ਆਕਾਸ਼ ਅੰਬਾਨੀ, ਈਸ਼ਾ ਅੰਬਾਨੀ ਤੇ ਅਨੰਤ ਅੰਬਾਨੀ ਨੂੰ ਸ਼ਾਮਲ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੁਹਾਲੀ ਪੁਲਿਸ ਨੇ BKI ਸੰਗਠਨ ਦੇ 4 ਮੈਂਬਰ ਕੀਤੇ ਗ੍ਰਿਫਤਾਰ

0

ਪੰਜਾਬ ਪੁਲਿਸ ਨੇ ਅੱਤਵਾਦੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸ.ਏ.ਐਸ. ਨਗਰ (ਮੁਹਾਲੀ) ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ।

DGP ਗੌਰਵ ਯਾਦਵ ਵੱਲੋਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਐਸ.ਏ.ਐਸ. ਨਗਰ ਪੁਲਿਸ ਦੇ CIA ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਲੋਕ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।

ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

ਕੈਨੇਡਾ ‘ਚ ਫਰਜ਼ੀ ਦਾਖਲਾ ਪੱਤਰ ਦੇ ਚੱਲਦਿਆਂ 1500 ਭਾਰਤੀ ਵਿਦਿਆਰਥੀਆਂ ‘ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ

0

ਕੈਨੇਡਾ ਸਰਕਾਰ ਨੇ ਫਰਜ਼ੀ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖਤ ਕਰਨਾ ਸ਼ੁਰੂ ਕਰ ਦਿੱਤਾ ਹੈ। ਫਰਜ਼ੀ ਦਾਖਲਾ ਪੱਤਰਾਂ ਦੀ ਪਛਾਣ ਲਈ ਸਰਕਾਰ ਨੇ ਵਿਸ਼ੇਸ਼ ਟਾਸਕ ਫੋਰਸ ਬਣਾਈ ਹੈ। IRCC ਟਾਸਕ ਫੋਰਸ ਨੇ ਪਹਿਲਾਂ ਹੀ ਜਾਅਲੀ ਦਾਖਲਾ ਪੱਤਰ ਨਾਲ 1500 ਤੋਂ ਵੱਧ ਵਿਦਿਆਰਥੀਆਂ ਦੇ ਵੀਜ਼ਾ ਐਪਲੀਕੇਸ਼ਨਾਂ ਦੀ ਸ਼ਨਾਖ਼ਤ ਕਰ ਲਈ ਹੈ।

ਇਸ ਵਿਚੋਂ 450 ਵਿਦਿਆਰਥੀ ਫਰਜ਼ੀ ਦਾਖਲਾ ਪੱਤਰਾਂ ਦੀ ਮਦਦ ਨਾਲ ਕਿਸੇ ਤਰ੍ਹਾਂ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਸਹੀ ਅਤੇ 103 ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ।

ਕੈਨੇਡਾ ਵਿਚ ਫਰਜ਼ੀ ਦਾਖਲਾ ਪੱਤਰ ਦੇ ਚੱਲਦਿਆਂ 1500 ਭਾਰਤੀ ਵਿਦਿਆਰਥੀ ‘ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ਲਟਕ ਗਈ ਹੈ ਪਰ ਇਸ ਦੇ ਨਾਲ ਹੀ ਕੈਨੇਡਾ ਸਰਕਾਰ ਨੇ ਭਰੋਸਾ ਦਿਵਾਇਆ ਹੈ ਕਿ ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ਮਾਮਲਿਆਂ ਵਿੱਚ ਅਸੀਂ ਵਿਦਿਆਰਥੀਆਂ ਦੀ ਮਦਦ ਵੀ ਕਰਾਂਗੇ ਤੇ ਜੇਕਰ ਵਿਦਿਆਰਥੀਆਂ ਦੀ ਕੋਈ ਗਲਤੀ ਨਹੀਂ ਪਾਈ ਜਾਂਦੀ, ਉਨ੍ਹਾਂ ਨੂੰ ਅਸਥਾਈ ਸਟੱਡੀ ਵੀਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਜਾਰੀ ਰੱਖਣ ਦਾ ਮੌਕਾ ਦਿੱਤਾ ਜਾਵੇਗਾ।

ਬੀਤੇ ਦਿਨੀਂ ਕੈਨੇਡਾ ਸਰਕਾਰ ਵੱਲੋਂ ਨਵੇਂ ਵੀਜ਼ਾ ਨਿਯਮਾਂ ਦਾ ਐਲਾਨ ਕੀਤਾ ਗਿਆ। ਨਵੇਂ ਨਿਯਮਾਂ ਦਾ ਐਲਾਨ ਕਰਦੇ ਹੋਏ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਜੋ ਕਾਲਜ ਤੇ ਯੂਨੀਵਰਸਿਟੀ ਕੌਮਾਂਤਰੀ ਵਿਦਿਆਰਥੀਆਂ ਨੂੰ ਮਨਜ਼ੂਰੀ ਪੱਤਰ ਜਾਰੀ ਕਰਨਗੇ, ਉਨ੍ਹਾਂ ਨੂੰ ਫੈਡਰਲ ਇਮੀਗ੍ਰੇਸ਼ਨ ਵਿਭਾਗ ਦੁਆਰਾ ਪੁਸ਼ਟੀ ਕੀਤੇ ਗਏ ਸਾਰੇ ਮਨਜ਼ੂਰੀ ਪੱਤਰ ਪ੍ਰਾਪਤ ਕਰਨੇ ਪੈਣਗੇ।

ਜ਼ਿਕਰਯੋਗ ਹੈ ਕਿ ਵਿਭਾਗ ਨੇ ਜੂਨ 2017 ਵਿੱਚ ਇੱਕ ਟਾਸਕ ਫੋਰਸ ਬਣਾਈ ਸੀ, ਜਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਟਰੈਵਲ ਏਜੰਟਾਂ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ਲਿਆਉਣ ਲਈ ਫਰਜ਼ੀ ਪ੍ਰਵਾਨਗੀ ਪੱਤਰ ਜਾਰੀ ਕੀਤੇ ਸਨ। ਹੁਣ ਤੱਕ ਜਿਹੜੇ 103 ਕੇਸਾਂ ਦੀ ਸਮੀਖਿਆ ਕੀਤੀ ਗਈ ਹੈ, ਉਨ੍ਹਾਂ ਵਿੱਚੋਂ ਸਿਰਫ਼ 40 ਫ਼ੀਸਦੀ ਵਿਦਿਆਰਥੀ ਹੀ ਸਰਕਾਰੀ ਸਕੀਮ ਤਹਿਤ ਕੈਨੇਡਾ ਆਏ ਹਨ ਜਦਕਿ ਬਾਕੀ ਧੋਖੇ ਦਾ ਸ਼ਿਕਾਰ ਹੋਏ ਹਨ।ਮੰਤਰੀ ਨੇ ਕਿਹਾ ਕਿ ਇੱਥੇ ਸਾਡਾ ਉਦੇਸ਼ ਧੋਖਾਧੜੀ ਕਰਨ ਵਾਲੇ ਤੱਤਾਂ ਨੂੰ ਸਜ਼ਾ ਦੇਣਾ ਹੈ ਤਾਂ ਜੋ ਉਨ੍ਹਾਂ ਨੂੰ ਜਵਾਬਦੇਹ ਬਣਾਇਆ ਜਾ ਸਕੇ।

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

0

ਨੌਜਵਾਨਾਂ ‘ਚ ਵਿਦੇਸ਼ ਜਾਣ ਦਾ ਕ੍ਰੇਜ਼ ਵਧਦਾ ਜਾ ਰਿਹਾ ਹੈ ਪਰ ਇਸਦੇ ਨਾਲ ਹੀ ਆਏ ਦਿਨ ਵਿਦੇਸ਼ ਤੋਂ ਕਿਸੇ ਨਾ ਕਿਸੇ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ।  ਰੋਜ਼ਾਨਾ ਹੀ ਕਈ ਮੌਤ ਦੀਆਂ ਖ਼ਬਰਾਂ ਵੀ ਨਸ਼ਰ ਹੁੰਦੀਆਂ ਹਨ। ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾ ਵਿਚ ਚੰਗੇ ਭਵਿੱਖ ਦੀ ਆਸ ਲਈ ਜਾਂਦੇ ਹਨ।

ਉਨ੍ਹਾਂ ਦਾ ਸੁਪਨਾ ਹੁੰਦਾ ਹੈ ਕਿ ਵਿਦੇਸ਼ਾਂ ਵਿਚ ਮਿਹਨਤ ਕਰਕੇ ਆਪਣੇ ਘਰ ਦੇ ਆਰਥਿਕ ਹਾਲਾਤ ਸੁਧਾਰਨਗੇ ਪਰ ਕਈ ਵਾਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਹੁੰਦਾ ਹੈ ਤੇ ਉਨ੍ਹਾਂ ਦੇ ਸੁਪਨੇ ਜਿਉਂ ਦੇ ਤਿਉਂ ਹੀ ਰਹਿ ਜਾਂਦੇ ਹਨ।

ਅਜਿਹਾ ਹੀ ਇਕ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਨੌਜਵਾਨ ਦੀ ਕੈਨੇਡਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਨਿੰਦਰ ਸਿੰਘ (ਰਿੰਕੂ) ਪੁੱਤਰ ਸਤਿੰਦਰ ਸਿੰਘ ਵਾਸੀ ਅਜੀਤ ਨਗਰ ਏਅਰਫੋਰਸ ਰੋਡ ਬਰਨਾਲਾ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਅਵਨਿੰਦਰ ਸਿੰਘ 2018 ਵਿਚ ਪੀਆਰ ਹੋ ਕੇ ਕੈਨੇਡਾ ਗਿਆ ਸੀ ਤੇ ਅਚਾਨਕ ਉਥੇ ਹਾਰਟ ਅਟੈਕ ਆਉਣ ਨਾਲ ਉਸ ਦੀ ਮੌਤ ਹੋ ਗਈ। ਪੁੱਤ ਦੀ ਹੋਈ ਇਸ ਬੇਵਕਤੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਤੇ ਪੂਰੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।

ਪਰਾਲੀ ਸਾੜਨ ਵਾਲੇ ਕਿਸਾਨ ਖਿਲਾਫ਼ ਪਟਿਆਲਾ ਪ੍ਰਸ਼ਾਸਨ ਵੱਲੋਂ ਐਕਸ਼ਨ, ਅਸਲਾ ਲਾਇਸੈਂਸ ਕੀਤਾ ਮੁਅੱਤਲ

0

ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਆਪਣੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੀ ਸਰਕਾਰ ਦੇ ਇਸ ਕਦਮ ‘ਤੇ ਪੂਰੀ ਜ਼ਿੰਮੇਵਾਰੀ ਨਾਲ ਸਾਥ ਦੇ ਰਹੇ ਹਨ ਪਰ ਫਿਰ ਵੀ ਅਜੇ ਵੀ ਪਰਾਲੀ ਸਾੜਨ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਪਰ ਹੁਣ ਪਟਿਆਲਾ ਪ੍ਰਸ਼ਾਸਨ ਨੇ ਇਸ ਲਈ ਸਖਤ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸ ਮਾਮਲੇ ਵਿੱਚ ਪਰਾਲੀ ਸਾੜਨ ਵਾਲੇ ਦਾ ਅਸਲਾ ਲਾਇਸੈਂਸ ਮੁਅੱਚਲ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਪ੍ਰੀਤਾ ਜੌਹਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਸ਼ਾਸਨ ਵੱਲੋਂ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਪਰ ਇਸ ਦੇ ਬਾਵਜੂਦ ਹਰਵਿੰਦਰ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਤਲਵੰਡੀ ਮਲਿਕ ਤਹਿਸੀਲ ਸਮਾਣਾ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਅਤੇ ਰਹਿੰਦ-ਖੂਹੰਦ ਨੂੰ ਅੱਗ ਲਾਈ ਗਈ, ਜਿਸ ਦੇ ਚੱਲਦਿਆਂ ਉਸ ਦਾ ਅਸਲਾ ਲਾਇਸੰਸ ਨੰ. 2241/DM/PS Sama/ Jun-2010 ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ ਹੈ।

ਦੱਸ ਦੇਈਏ ਕਿ ਜੇ ਖੇਤਾਂ ਵਿੱਚ ਪਰਾਲੀ ਸਾੜੀ ਜਾਂਦੀ ਹੈ ਤਾਂ ਪਰਾਲੀ ਸਾੜਨ ਵਾਲੇ ਵਿਅਕਤੀ ਅਤੇ ਜ਼ਮੀਨ ਮਾਲਕ ਨੂੰ ਵਿਦੇਸ਼ ਜਾਣ ਦਾ ਵੀਜ਼ਾ ਨਹੀਂ ਮਿਲ ਸਕੇਗਾ। ਹੁਣ ਪਟਿਆਲਾ ਪ੍ਰਸ਼ਾਸਨ ਨੇ ਸੂਬੇ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਪਰਾਲੀ ਸਾੜਨ ‘ਤੇ ਪਾਬੰਦੀ ਲਾਉਣ ਦਾ ਨਵਾਂ ਹੁਕਮ ਜਾਰੀ ਕੀਤਾ ਹੈ।

ਡੀਸੀ ਸਾਕਸ਼ੀ ਸਾਹਨੀ ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਇਮੀਗ੍ਰੇਸ਼ਨ ਕੇਂਦਰ ਸਬੰਧਤ ਪਾਸਪੋਰਟ ਧਾਰਕਾਂ ਅਤੇ ਗਾਹਕਾਂ ਨੂੰ ਜਾਗਰੂਕ ਕਰਨ ਲਈ ਕੰਮ ਕਰਨਗੇ ਕਿ ਉਹ ਸਬੰਧਤ ਪਾਸਪੋਰਟ ਹੋਲਡਰ ਤੇ ਕਸਟਮਰ ਨੂੰ ਜਾਗਰੂਕ ਕਰਨਗੇ ਕਿ ਪਰਾਲੀ ਸਾੜਨ ਦੇ ਮਾਮਲੇ ਵਿੱਚ ਜੇ ਵਾਤਾਵਰਨ ਕਾਂਪੇਨਸੇਸ਼ਨ ਚਾਰਜ ਪਾਲਿਸੀ ਦੇ ਤਹਿਤ ਜੁਰਮਾਨੇ ਦੀ ਰਕਮ ਅਜੇ ਪੈਂਡਿੰਗ ਹੈ ਤਾਂ ਉਸ ਉਸ ਬੰਦੇ ਨੂੰ ਵੀਜ਼ਾ ਨਹੀਂ ਮਿਲ ਸਕੇਗਾ। ਇਸ ਬਾਰੇ ਇਮੀਗ੍ਰੇਸ਼ਨ ਸੈਂਟਰ ਵਾਲੇ ਆਪਣੇ ਆਫਿਸ ਦੇ ਬਾਹਰ ਫਲੈਕਸ ਵੀ ਲਾਉਣ।

ਡੀਸੀ ਨੇ ਦੱਸਿਆ ਕਿ ਵੀਜ਼ਾ ਅਪਲਾਈ ਕਰਨ ਤੋਂ ਬਾਅਦ ਜਦੋਂ ਪਾਸਪੋਰਟ ਧਾਰਕ ਦਾ ਵੀਜ਼ਾ ਤਸਦੀਕ ਹੋ ਜਾਂਦਾ ਹੈ ਤਾਂ ਉਸ ਦੇ ਨਾਂ ’ਤੇ ਰਜਿਸਟਰਡ ਜ਼ਮੀਨ ’ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਰੈੱਡ ਐਂਟਰੀ ਮਿਲਦੀ ਹੈ ਤਾਂ ਵੀਜ਼ੇ ਲਈ ਅਪਲਾਈ ਕਰਨ ਵਿੱਚ ਦਿੱਕਤ ਆਵੇਗੀ। ਇੰਨਾ ਹੀ ਨਹੀਂ ਪ੍ਰਸ਼ਾਸਨ ਮੁਲਾਂਕਣ ਕਰਵਾਉਣ ਵਿਚ ਵੀ ਸਖ਼ਤੀ ਕਰੇਗਾ।

ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਸ਼ਾਸਨ ਨਾਲ ਚੈਟ ਬੋਰਡ ਨੰਬਰ 73800 16070 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਮੀਗ੍ਰੇਸ਼ਨ ਕੇਂਦਰ 28 ਅਕਤੂਬਰ ਤੱਕ DC ਦੀ PLA ਸ਼ਾਖਾ ਨੂੰ ਫੋਟੋਆਂ ਸਮੇਤ ਨਿਯਮਾਂ ਦੀ ਪਾਲਣਾ ਸਬੰਧੀ ਰਿਪੋਰਟ ਪੇਸ਼ ਕਰੇ।

ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੇ ਦੋ ਮੁਲਜ਼ਮਾਂ ਦੀ ਪਛਾਣ ਅੰਮ੍ਰਿਤ ਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪਥਰੇੜੀ ਅਤੇ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਉਕਤ ਦੋਵਾਂ ਮੁਲਜ਼ਮਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜਨੀਅਰ (ਜੇ.ਈ.) ਸੋਮ ਨਾਥ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਜੇ.ਈ. ਨੇ ਐਸ.ਏ.ਐਸ.ਨਗਰ ਹੈੱਡਕੁਆਰਟਰ ਵਿਖੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਆਪਣੇ ਆਪ ਨੂੰ ਪੱਤਰਕਾਰ ਦੱਸ ਰਹੇ ਦੋ ਵਿਅਕਤੀਆਂ ਨੇ ਉਸ ਕੋਲੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵੀਡੀਓ ਕਲਿੱਪ ਅਪਲੋਡ ਕਰਨ ਦੀ ਧਮਕੀ ਦਿੱਤੀ।

 

ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਆਰਥਿਕ ਅਪਰਾਧ ਸ਼ਾਖਾ ਨੇ ਕਾਰਵਾਈ ਕਰਦਿਆਂ ਉਕਤ ਦੋਹਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਦੋਵਾਂ ਅਖੌਤੀ ਪੱਤਰਕਾਰਾਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1, ਥਾਣਾ ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਮਾਮਲੇ ਦੀ ਅਗਲੇਰੀ ਤਫ਼ਤੀਸ਼ ਕਰਨ, ਮੁਲਜ਼ਮਾਂ ਦੇ ਢੰਗ-ਤਰੀਕੇ ਦਾ ਪਰਦਾਫਾਸ਼ ਕਰਨ ਅਤੇ ਉਨ੍ਹਾਂ ਦੇ ਅਖੌਤੀ ਸੋਸ਼ਲ ਮੀਡੀਆ ਚੈਨਲ ਦੀ ਜਾਂਚ ਕਰਨ ਵਾਸਤੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਲੈਣ ਲਈ ਉਨ੍ਹਾਂ ਨੂੰ ਭਲਕੇ ਸਮਰੱਥ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੁਲਿਸ ਵੱਲੋਂ PTE ਟੈਸਟ ‘ਚ ਨਕਲ ਕਰਵਾਉਣ ਵਾਲੇ ਗਿਰੋਹ ਦਾ ਪਰਦਾਫਾਸ਼

0

ਪੰਜਾਬ ਵਿੱਚ ਇੱਕ ਅਜਿਹੇ ਗਿਰੋਹ ਦਾ ਪਰਦਾਫਾਸ਼ ਹੋਇਆ ਹੈ ਜੋ ਵਿਦੇਸ਼ ਜਾਣ ਲਈ ਪੀਅਰਸਨ ਟੈਸਟ ਆਫ਼ ਇੰਗਲਿਸ਼ (ਪੀ.ਟੀ.ਈ.) ਵਿੱਚ ਨਕਲ ਕਰਵਾਉਂਦਾ ਸੀ। ਪੁਲੀਸ ਨੇ ਇਸ ਗਰੋਹ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦੇ ਬਾਕੀ ਸਾਥੀਆਂ ਦੀ ਭਾਲ ਜਾਰੀ ਹੈ। ਇਸ ਸਾਰੀ ਧਾਂਦਲੀ ਵਿੱਚ ਕੰਪਨੀ ਦੇ ਕਈ ਮੁਲਾਜ਼ਮ ਵੀ ਸ਼ਾਮਲ ਸਨ।

ਜਿਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਕਈ ਬੱਚਿਆਂ ਦੇ ਟੈਸਟ ਵੀ ਰੱਦ ਕਰ ਦਿੱਤੇ ਗਏ ਸਨ।ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸੁਸ਼ਾਂਕ ਕਾਹੂਗੁਣਾ ਵਾਸੀ ਗੋਬਿੰਦ ਵਿਹਾਰ ਬਲਟਾਣਾ, ਐਸਏਐਸ ਨਗਰ ਵਜੋਂ ਹੋਈ ਹੈ। ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਜ਼ੀਰਕਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਦੋਸ਼ੀ ਖਿਲਾਫ ਪਿਛਲੇ ਸਾਲ 2 ਅਕਤੂਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮ ਦੇ ਨੌਂ ਹੋਰ ਸਾਥੀ ਵੀ ਮਾਮਲੇ ਵਿੱਚ ਸ਼ਾਮਲ ਹਨ। ਜਿਨ੍ਹਾਂ ਦੀ ਪੁਲਿਸ ਭਾਲ ਕਰ ਰਹੀ ਹੈ।

ਅਮਰੀਕਾ ਸੜਕ ਹਾਦਸੇ ‘ਚ ਨੌਜਵਾਨ ਦੀ ਹੋਈ ਮੌ.ਤ

0

ਕਰਨਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ । 17 ਅਕਤੂਬਰ ਨੂੰ ਨਿਊਜਰਸੀ ਸਿਟੀ ਵਿੱਚ ਭਾਰਤ ਨਰਵਾਲ ਦੀ ਸੜਕ ਹਾ.ਦਸੇ ਵਿੱਚ ਮੌ.ਤ ਹੋ ਗਈ । ਇਸ ਹਾ.ਦਸੇ ਵਿੱਚ ਉਸ ਦੇ ਸਾਥੀ ਦੀ ਵੀ ਮੌ.ਤ ਹੋ ਗਈ ਹੈ । ਤਿੰਨ ਸਾਲ ਪਹਿਲਾਂ ਉਹ ਸਾਈਪ੍ਰਸ ਵਿੱਚ ਪੜ੍ਹਾਈ ਕਰ ਕੇ ਭਾਰਤ ਪਰਤਿਆ ਸੀ। ਉਸ ਤੋਂ ਬਾਅਦ ਉਹ ਅਮਰੀਕਾ ਚਲਾ ਗਿਆ। ਪੁੱਤਰ ਦੀ ਮੌ.ਤ ਦੀ ਖ਼ਬਰ ਤੋਂ ਬਾਅਦ ਮਾਪਿਆਂ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਭਾਰਤ ਦੇ ਚਚੇਰੇ ਭਰਾ ਰਵਿੰਦਰ ਨਰਵਾਲ ਨੇ ਦੱਸਿਆ ਕਿ ਉਸ ਦੇ ਚਾਚਾ ਰਿਸ਼ੀਪਾਲ ਨੇ ਰਿਸ਼ਤੇਦਾਰਾਂ ਤੋਂ 40 ਲੱਖ ਰੁਪਏ ਦਾ ਕਰਜ਼ਾ ਲੈ ਕੇ ਉਸ ਨੂੰ ਡੌਂਕੀ ਰਾਹੀਂ ਅਮਰੀਕਾ ਭੇਜਿਆ ਸੀ। ਭਾਰਤ ਪਿਛਲੇ 8 ਮਹੀਨਿਆਂ ਤੋਂ ਨਿਊਜਰਸੀ ਸਿਟੀ ਵਿੱਚ ਇੱਕ ਸਟੋਰ ‘ਤੇ ਕੰਮ ਕਰ ਰਿਹਾ ਸੀ। ਉਸਦੇ ਨਾਲ ਇੱਕ ਮੈਕਸੀਕੋ ਦਾ ਨੌਜਵਾਨ ਵੀ ਸੀ। 17 ਅਕਤੂਬਰ ਦੀ ਰਾਤ ਨੂੰ ਉਹ ਸਟੋਰ ‘ਤੇ ਕੰਮ ਖਤਮ ਕਰਕੇ ਆਪਣੇ ਦੋਸਤ ਦੀ ਕਾਰ ਵਿੱਚ ਆਪਣੇ ਘਰ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਡਿਵਾਈਡਰ ਨਾਲ ਟਕਰਾ ਕੇ ਸੜਕ ‘ਤੇ ਪਲਟ ਗਈ। ਜਿਸ ਵਿੱਚ ਭਾਰਤ ਅਤੇ ਉਸਦੇ ਦੋਸਤ ਦੀ ਮੌ.ਤ ਹੋ ਗਈ।

ਇਸ ਸਬੰਧੀ ਪਿਤਾ ਰਿਸ਼ੀਪਾਲ ਨੇ ਦੱਸਿਆ ਕਿ ਹਾ.ਦਸੇ ਤੋਂ ਇੱਕ ਦਿਨ ਪਹਿਲਾਂ ਉਸਦੀ ਆਪਣੇ ਪੁੱਤਰ ਭਾਰਤ ਨਾਲ ਗੱਲ ਹੋਈ ਸੀ। ਬੇਟਾ ਕਹਿ ਰਿਹਾ ਸੀ, ਪਾਪਾ, ਟੈਂਸ਼ਨ ਨਾ ਲਓ, ਮੈਂ ਜਲਦੀ ਹੀ ਸਾਰਿਆਂ ਦੇ ਪੈਸੇ ਵਾਪਸ ਕਰ ਦੇਵਾਂਗਾ। ਉੱਥੇ ਹੀ ਚਚੇਰੇ ਭਰਾ ਰਵਿੰਦਰ ਨੇ ਦੱਸਿਆ ਕਿ ਭਾਰਤ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਉਸਦੀ ਇੱਕ ਵੱਡੀ ਭੈਣ ਵੀ ਹੈ ਜੋ ਵਿਆਹੀ ਹੋਈ ਹੈ। ਭਰਤ ਨੂੰ ਉਸਦੇ ਮਾਤਾ-ਪਿਤਾ ਨੇ ਬਹੁਤ ਪਿਆਰ ਨਾਲ ਪਾਲਿਆ ਸੀ। ਹੁਣ ਜਦੋਂ ਪੁੱਤਰ ਕਮਾਉਣ ਲੱਗਾ ਤਾਂ ਰੱਬ ਨੇ ਮਾਂ-ਬਾਪ ਦਾ ਇੱਕੋ- ਇੱਕ ਸਹਾਰਾ ਖੋਹ ਲਿਆ।

ਦੱਸ ਦੇਈਏ ਕਿ ਪਿੰਡ ਵਾਲਿਆਂ ਤੇ ਪਰਿਵਾਰ ਵਾਲਿਆਂ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਦੇ ਪੁੱਤ ਦੀ ਦੇਹ ਨੂੰ ਭਾਰਤ ਲਿਆਉਣ ਵਿੱਚ ਮਦਦ ਕਰੇ। ਉਹ ਆਪਣੇ ਪੁੱਤ ਦਾ ਸਸਕਾਰ ਆਪਣੇ ਪਿੰਡ ਵਿੱਚ ਕਰਨਾ ਚਾਹੁੰਦੇ ਹਨ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੁਸਹਿਰਾ ‘ਤੇ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

0

ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੇ ਸਮੂਹ ਸੇਵਾ ਕੇਂਦਰ ਮਿਤੀ 24 ਅਕਤੂਬਰ ਨੂੰ ਦੁਸਹਿਰਾ ਦੇ ਅਵਸਰ ‘ਤੇ ਖੁੱਲ੍ਹੇ ਰਹਿਣਗੇ। ਸੇਵਾ ਕੇਂਦਰ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਹੀ ਕਾਰਜਸ਼ੀਲ ਰਹਿਣਗੇ। ਇਹ ਜਾਣਕਾਰੀ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਵੱਲੋਂ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਾਸੀ ਉਕਤ ਸਮੇਂ ਅਨੁਸਾਰ ਦੁਸਹਿਰੇ ਦੇ ਅਵਸਰ ਉੱਪਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ। ਦੱਸ ਦੇਈਏ ਕਿ ਆਮ ਦਿਨਾਂ ਵਿੱਚ ਸੇਵਾ ਕੇਂਦਰ 9 ਤੋਂ 5 ਵਜੇ ਤੱਕ ਖੁੱਲ੍ਹੇ ਰੱਖੇ ਜਾਂਦੇ ਹਨ ਪਰ ਦੁਸਹਿਰੇ ਮੌਕੇ ਸੇਵਾ ਕੇਂਦਰ 3 ਘੰਟੇ ਪਹਿਲੇ ਬੰਦ ਕਰ ਦਿੱਤੇ ਜਾਣਗੇ।

ਵਿਸ਼ਵ ਕੱਪ ‘ਚ ‘ਫੀਲਡਿੰਗ’ ਦੇ ਕਿੰਗ ਬਣੇ ਵਿਰਾਟ ਕੋਹਲੀ, ICC ਨੇ ਸ਼ੁਰੂਆਤੀ ਦਿਨਾਂ ਦੀ ਰੈਂਕਿੰਗ ਕੀਤੀ ਜਾਰੀ

0

ਇੰਟਰਨੈਸ਼ਨਲ ਕ੍ਰਿਕਟ ਕੌਂਸਲ ਨੇ ਵਿਰਾਟ ਕੋਹਲੀ ਨੂੰ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਦਾ ਮੋਸਟ ਇੰਪੈਕਟਫੁਲ ਫੀਲਡਰ ਮੰਨਿਆ ਹੈ। ICC ਦੇ ਮੁਤਾਬਕ ਟੂਰਨਾਮੈਂਟ ਦੇ ਪਹਿਲਾਂ 13 ਦਿਨਾਂ ਵਿੱਚ ਵਿਰਾਟ ਕੋਹਲੀ ਨੇ ਫੀਲਡ ‘ਤੇ ਆਪਣੀ ਫੀਲਡਿੰਗ ਨਾਲ ਸਭ ਤੋਂ ਜ਼ਿਆਦਾ ਪ੍ਰਭਾਵ ਪਾਇਆ ਹੈ। ਸਾਰੀਆਂ ਟੀਮਾਂ ਦੇ ਤਿੰਨ ਗਰੁੱਪ ਮੈਚਾਂ ਦੇ ਬਾਅਦ ICC ਵੱਲੋਂ ਫੀਲਡ ‘ਤੇ ਸਭ ਤੋਂ ਪ੍ਰਭਾਵੀ ਫੀਲਡਰਾਂ ਦੀ ਇੱਕ ਲਿਸਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਕੋਹਲੀ ਟਾਪ ‘ਤੇ ਹਨ।

ਕੋਹਲੀ ਨੇ ਟੂਰਨਾਮੈਂਟ ਵਿੱਚ ਹੁਣ ਤੱਕ ਤਿੰਨ ਕੈਚ ਲਏ ਹਨ, ਜੋ ਨਿਊਜ਼ੀਲੈਂਡ ਦੇ ਮੈਟ ਹੇਨਰੀ ਤੇ ਆਸਟ੍ਰੇਲੀਆ ਦੇ ਡੇਵਿਡ ਵਾਰਨਰ ਤੋਂ 2 ਘੱਟ ਹੈ। ਪੈ ਫੀਲਡ ਵਿੱਚ ਉਨ੍ਹਾਂ ਨੇ ਸਭ ਤੋਂ ਜ਼ਿਆਦਾ ਪ੍ਰਭਾਵ ਪਾਇਆ ਹੈ। ਉਨ੍ਹਾਂ ਨੂੰ ICC ਨੇ 22.30 ਦੀ ਸਭ ਤੋਂ ਜ਼ਿਆਦਾ ਰੇਟਿੰਗ ਦਿੱਤੀ ਹੈ। ਉੱਥੇ ਹੀ ਲਿਸਟ ਵਿੱਚ ਇੰਗਲੈਂਡ ਦੇ ਜੋ ਰੂਟ ਦੂਜੇ ਨੰਬਰ ‘ਤੇ ਹਨ, ਜਿਨ੍ਹਾਂ ਕੋਲ 21.73 ਰੇਟਿੰਗ ਪੁਆਇੰਟ ਹਨ। ਰੂਟ ਨੇ ਟੂਰਨਾਮੈਂਟ ਵਿੱਚ ਹੁਣ ਤੱਕ 4 ਕੈਚ ਲੈ ਲਏ ਹਨ।

 

ਲਿਸਟ ਵਿੱਚ ਟਾਪ-10 ਵਿੱਚ ਭਾਰਤ, ਨਿਊਜ਼ੀਲੈਂਡ ਤੇ ਆਸਟ੍ਰੇਲੀਆ ਦੇ 2-2 ਖਿਡਾਰੀ ਹਨ, ਜਦਕਿ ਰਵਿੰਦਰ ਜਡੇਜਾ 11ਵੇਂ ਨੰਬਰ ‘ਤੇ ਹਨ। ICC ਦੇ ਮੁਤਾਬਕ ਟੀਮ ਇੰਡੀਆ ਨੇ ਟੂਰਨਾਮੈਂਟ ਵਿੱਚ ਹੁਣ ਤੱਕ 14 ਕੈਚ ਲਏ, 10 ਦੌੜਾਂ ਬਚਾਈਆਂ ਤੇ ਕਈ ਵਧੀਆ ਥ੍ਰੋਅ ਕੀਤੇ। ਇਸ ਦੌਰਾਨ ਤਿੰਨ ਮੈਚਾਂ ਵਿੱਚ ਭਾਰਤ ਵੱਲੋਂ ਸਿਰਫ਼ 2 ਕੈਚ ਹੀ ਛੱਡੇ ਗਏ ਹਨ। ਇੰਗਲੈਂਡ ਨੇ ਇਸ ਤੋਂ ਵੀ ਘੱਟ ਸਿਰਫ਼ 1 ਕੈਚ ਡਰਾਪ ਕੀਤਾ ਹੈ। ਟੂਰਨਾਮੈਂਟ ਵਿੱਚ ਭਾਰਤ ਨੇ ਆਪਣੇ ਸ਼ੁਰੂਆਤੀ ਤਿੰਨੋਂ ਮੁਕਾਬਲੇ ਜਿੱਤੇ ਹਨ।

ਦੱਸ ਦੇਈਏ ਕਿ ਇਸ ਵਿਸ਼ਵ ਕੱਪ ਦੇ ਹਰ ਮੈਚ ਦੇ ਬਾਅਦ ਭਾਰਤੀ ਟੀਮ ਦੇ ਫੀਲਡਿੰਗ ਕੋਚ ਵੱਲੋਂ ਬੈਸਟ ਫੀਲਡਰ ਨੂੰ ਮੈਡਲ ਦਿੱਤਾ ਜਾ ਰਿਹਾ ਹੈ। ਆਸਟ੍ਰੇਲੀਆ ਦੇ ਖਿਲਾਫ਼ ਪਹਿਲੇ ਮੁਕਾਬਲੇ ਦੇ ਬਾਅਦ ਮੈਡਲ ਵਿਰਾਟ ਕੋਹਲੀ ਨੂੰ ਦਿੱਤਾ ਗਿਆ। ਉੱਥੇ ਹੀ ਦੂਜੇ ਮੈਚ ਵਿੱਚ ਅਫਗਾਨਿਸਤਾਨ ਦੇ ਖਿਲਾਫ਼ ਸ਼ਾਰਦੁਲ ਠਾਕੁਲ ਤੇ ਪਾਕਿਸਤਾਨ ਦੇ ਖਿਲਾਫ਼ ਤੀਜੇ ਮੁਕਾਬਲੇ ਦੇ ਬਾਅਦ ਵਿਕਟਕੀਪਰ ਬੈਟਰ ਕੇਐੱਲ ਰਾਹੁਲ ਨੂੰ ਬੈਸਟ ਫੀਲਡਰ ਦਾ ਮੈਡਲ ਮਿਲਿਆ ਸੀ।