Home Blog Page 1752

ਪਟਿਆਲਾ ‘ਚ ਕਾਰੋਬਾਰੀ ਨੇ ਨਹਿਰ ‘ਚ ਛਾਲ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ

0

ਪਟਿਆਲਾ :ਸਥਾਨਕ ਮਾਡਲ ਟਾਊਨ ਇਲਾਕੇ ਦੇ ਰਹਿਣ ਵਾਲੇ ਇੱਕ ਕਾਰੋਬਾਰੀ ਨੇ ਜਲੰਧਰ, ਚੰਡੀਗੜ੍ਹ ਅਤੇ ਲੁਧਿਆਣਾ ਦੇ 6 ਲੋਕਾਂ ‘ਤੇ ਬਲੈਕਮੇਲਿੰਗ ਦਾ ਦੋਸ਼ ਲਗਾ ਕੇ ਖੁਦਕੁਸ਼ੀ ਕਰ ਲਈ। ਦਿੱਲੀ ਦੀ ਇੱਕ ਨਿੱਜੀ ਕੰਪਨੀ ਦੇ ਇਸ ਮੁਲਾਜ਼ਮ ਨੇ ਸੁਸਾਈਡ ਨੋਟ ਲਿਖਿਆ ਹੈ। ਜਿਸ ਵਿਚ ਇਨ੍ਹਾਂ ਸਾਰੇ ਲੋਕਾਂ ਦੇ ਨਾਂ ਲਿਖੇ ਹੋਏ ਹਨ ਅਤੇ ਦੋਸ਼ ਹੈ ਕਿ ਇਹ ਲੋਕ ਉਸ ‘ਤੇ 50 ਲੱਖ ਰੁਪਏ ਅਤੇ ਉਸ ਦੀ ਜਲੰਧਰ ਸਥਿਤ ਜਾਇਦਾਦ ਆਪਣੇ ਨਾਂ ਕਰਵਾਉਣ ਲਈ ਦਬਾਅ ਪਾ ਰਹੇ ਸਨ।

ਅਜਿਹਾ ਨਾ ਕਰਨ ‘ਤੇ ਉਸ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਫਸਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਸੁਸਾਈਡ ਨੋਟ ‘ਚ ਇੰਦਰਦੀਪ ਸਿੰਘ ਨਾਂ ਦੇ ਇਸ ਵਿਅਕਤੀ ਨੇ 50 ਲੱਖ ਰੁਪਏ ਪਹਿਲਾਂ ਹੀ ਦੇਣ ਦਾ ਜ਼ਿਕਰ ਕੀਤਾ ਹੈ। ਥਾਣਾ ਸਿਵਲ ਲਾਈਨ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਦਰਦੀਪ ਸਿੰਘ ਦੀ ਲਾਸ਼ ਪਸਿਆਣਾ ਭਾਖੜਾ ਨਹਿਰ ਵਿੱਚੋਂ ਬਰਾਮਦ ਹੋਈ ਹੈ।ਫਿਲਹਾਲ ਪੁਲੀਸ ਨੇ ਮੁਲਜ਼ਮਾਂ ਦੇ ਨਾਂ ਜਨਤਕ ਨਹੀਂ ਕੀਤੇ ਹਨ।

ਸਾਂਸਦ ਸੰਦੀਪ ਪਾਠਕ ਦੇ ਬਿਆਨ ਤੋਂ ਬਾਅਦ ਸੁਨੀਲ ਜਾਖੜ ਨੇ CM ਮਾਨ ਨੂੰ ਪੁੱਛਿਆ ਸਵਾਲ

0

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੰਜ ਕੱਸਦਿਆ ਟਵੀਟ ਕੀਤਾ ਹੈ। ਉਨ੍ਹਾਂ ਨੇ ਸੁਨੀਲ ਪਾਠਕ ਤੋਂ ਵੀ ਸਵਾਲ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆ ਲਿਖਿਆ ਹੈ ਕਿ

ਭਗਵੰਤ ਮਾਨ ਜੀ!
ਪੰਜਾਬ ਮੰਗਦਾ ਜਵਾਬ

ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂ ਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ।
ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ?

ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ।

ਸਾਬਕਾ MLA ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ

0

ਸਾਬਕਾ ਕਾਂਗਰਸੀ ਐੱਮਐੱਲਏ ਕੁਲਬੀਰ ਸਿੰਘ ਜ਼ੀਰਾ ਨੂੰ ਜ਼ਮਾਨਤ ਮਿਲ ਗਈ ਹੈ। ਕੁਲਬੀਰ ਜ਼ੀਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਜ਼ੀਰਾ ਦੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਕੁਲਬੀਰ ਜ਼ੀਰਾ ‘ਤੇ ਬੀਡੀਪੀਓ ਦਫਤਰ ਦੇ ਬਾਹਰ ਧਰਨਾ ਲਾਉਣ ਅਤੇ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਪੁਲਿਸ ਵੱਲੋਂ ਐੱਫਆਈਆਰ ਦਰਜ ਕੀਤੀ ਗਈ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਬੀਤੇ ਕੱਲ੍ਹ 17 ਅਕਤੂਬਰ ਨੂੰ ਜ਼ੀਰਾ ਨੂੰ ਉਸ ਦੇ ਘਰੋਂ ਤੜਕੇ ਸਵੇਰੇ ਗ੍ਰਿਫਤਾਰ ਕੀਤਾ ਗਿਆ ਸੀ।

 

ਇਹ ਵੀ ਪਤਾ ਲੱਗਾ ਹੈ ਕਿ ਕੁਲਬੀਰ ਸਿੰਘ ਜ਼ੀਰਾ ਨੂੰ ਭਲਕੇ 19 ਅਕਤੂਬਰ ਨੂੰ ਰੋਪੜ ਜੇਲ੍ਹ ‘ਚੋਂ ਰਿਹਾਅ ਕਰ ਦਿੱਤਾ ਜਾਵੇਗਾ। ਉਹਨਾਂ ਨੂੰ ਲੈਣ ਦੇ ਲਈ ਕਾਂਗਰਸ ਪਾਰਟੀ ਦੇ ਵਰਕਰਾਂ ਦਾ ਕਾਫਲਾ ਸਵੇਰੇ 9 ਵਜੇ ਜ਼ੀਰਾ ਤੋਂ ਰੋਪੜ ਦੇ ਲਈ ਰਵਾਨਾ ਹੋਵੇਗਾ। ਉਹਨਾਂ ਨੂੰ ਜ਼ਮਾਨਤ ਮਿਲਣ ਦੇ ਨਾਲ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਪਾਰਟੀ ਵਰਕਰਾਂ ਵੱਲੋਂ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਡਟ ਕੇ ਪੋਸਟਾਂ ਪਾਈਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਵੱਲੋਂ 17 ਅਕਤੂਬਰ ਨੂੰ ਗ੍ਰਿਫ਼ਤਾਰੀ ਦਿੱਤੀ ਜਾਣੀ ਸੀ ਪਰ ਉਹਨਾਂ ਨੂੰ ਪੁਲਿਸ ਵੱਲੋਂ ਤੜਕਸਾਰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

 

ਸਿੱਖਿਆ ਵਿਭਾਗ ਨੇ ਸਕੂਲ ਪ੍ਰਿੰਸੀਪਲ ਨੂੰ ਕੀਤਾ ਮੁਅੱਤਲ

0

ਪੰਜਾਬ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲ ਨੂੰ ਮੁਅੱਤਲ ਕੀਤਾ ਗਿਆ ਹੈ।

ਪੰਜਾਬੀ ਫਿਲਮ “ਮੌਜਾਂ ਹੀ ਮੌਜਾਂ” 20 ਅਕਤੂਬਰ 2023 ਨੂੰ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼!!

0

ਸੀਪੀ 67 ਮੋਹਾਲੀ ਵਿਖੇ “ਮੌਜਾਂ ਹੀ ਮੌਜਾਂ” ਦੇ ਸ਼ਾਨਦਾਰ ਪ੍ਰੀਮੀਅਰ ਦੌਰਾਨ ਪੰਜਾਬੀ ਫਿਲਮ ਇੰਡਸਟਰੀ ਨੇ ਸਿਤਾਰਿਆਂ ਨਾਲ ਭਰੀ ਧੂਮ-ਧੜੱਕੇ ਨਾਲ ਦੇਖਿਆ। ਫਿਲਮ ਦੇ ਪ੍ਰਮੁੱਖ ਸਿਤਾਰਿਆਂ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਜਿੰਮੀ ਸ਼ਰਮਾ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਨਿਰਮਾਤਾ ਅਮਰਦੀਪ ਗਰੇਵਾਲ, ਅਤੇ ਨਿਰਦੇਸ਼ਕ ਸਮੀਪ ਕੰਗ ਸਮੇਤ ਨਾਮਵਰ ਕਲਾਕਾਰਾਂ ਦੀ ਮੌਜੂਦਗੀ ਵਿੱਚ ਆਯੋਜਿਤ ਇਸ ਸਮਾਗਮ ਨੇ ਸਿਨੇਮਾ ਦੇ ਜਸ਼ਨਾਂ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ।

“ਮੌਜਾਂ ਹੀ ਮੌਜਾਂ” ਪੰਜਾਬੀ ਸਿਨੇਮਾ ਵਿੱਚ ਸਭ ਤੋਂ ਵਧੀਆ ਪ੍ਰਤਿਭਾਵਾਂ ਨੂੰ ਇਕੱਠਾ ਕਰਦੇ ਹੋਏ, ਇੱਕ ਸ਼ਾਨਦਾਰ ਆਨੰਦ ਦੇਣ ਦਾ ਵਾਅਦਾ ਕਰਦਾ ਹੈ। ਪ੍ਰੀਮੀਅਰ ਮਸ਼ਹੂਰ ਹਸਤੀਆਂ ਅਤੇ ਫਿਲਮਾਂ ਦੇ ਸ਼ੌਕੀਨਾਂ ਨੇ ਰੈੱਡ ਕਾਰਪੇਟ ਨੂੰ ਆਪਣੇ ਵੱਲ ਖਿੱਚਿਆ ਸੀ। ਸਮੀਪ ਕੰਗ ਦੁਆਰਾ ਨਿਰਦੇਸ਼ਤ ਫਿਲਮ, ਕਾਮੇਡੀ, ਡਰਾਮਾ ਅਤੇ ਮਨੋਰੰਜਨ ਦੇ ਸੰਪੂਰਨ ਮਿਸ਼ਰਣ ਨੂੰ ਦਰਸਾਉਂਦੀ ਹੈ।

ਨਿਰਮਾਤਾ ਅਮਰਦੀਪ ਗਰੇਵਾਲ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕੀਤਾ: “ਅਸੀਂ ਦਰਸ਼ਕਾਂ ਲਈ ‘ਮੌਜਾਂ ਹੀ ਮੌਜਾਂ’ ਪੇਸ਼ ਕਰਨ ਲਈ ਬਹੁਤ ਖੁਸ਼ ਹਾਂ। ਪ੍ਰੀਮੀਅਰ ‘ਤੇ ਸ਼ਾਨਦਾਰ ਹੁੰਗਾਰਾ ਸਾਰੀ ਕਲਾਕਾਰ ਅਤੇ ਟੀਮ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਪ੍ਰਮਾਣ ਹੈ।”

ਫਿਲਮ ਦੇ ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ, “‘ਮੌਜਾਂ ਹੀ ਮੌਜਾਂ’ ਸਾਡੇ ਸਾਰਿਆਂ ਲਈ ਪਿਆਰ ਦੀ ਮਿਹਨਤ ਹੈ। ਇਹ ਇੱਕ ਅਜਿਹਾ ਪ੍ਰੋਜੈਕਟ ਹੈ ਜੋ ਸੱਚਮੁੱਚ ਪੰਜਾਬੀ ਸਿਨੇਮਾ ਦੀ ਭਾਵਨਾ ਨੂੰ ਦਰਸਾਉਂਦਾ ਹੈ। ਮੈਨੂੰ ਇਸ ਗੱਲ ‘ਤੇ ਬਹੁਤ ਮਾਣ ਹੈ ਕਿ ਅਸੀਂ ਨੇ ਪੂਰਾ ਕੀਤਾ ਹੈ, ਅਤੇ ਮੈਂ ਉਮੀਦ ਕਰਦਾ ਹਾਂ ਕਿ ਦਰਸ਼ਕ ਫਿਲਮ ਨੂੰ ਦੇਖਣ ਦਾ ਓਨਾ ਹੀ ਆਨੰਦ ਲੈਣਗੇ ਜਿੰਨਾ ਅਸੀਂ ਇਸ ਨੂੰ ਮਜ਼ੇ ਨਾਲ ਬਣਾਇਆ ਹੈ।”

ਫਿਲਮ ਦੀ ਕਹਾਣੀ ਅਤੇ ਸਕਰੀਨਪਲੇ ਵੈਭਵ ਸੁਮਨ ਅਤੇ ਸ਼੍ਰੇਆ ਸ਼੍ਰੀਵਾਸਤਵ ਦੁਆਰਾ ਹਨ ਅਤੇ ਡਾਇਲੌਗ ਨਰੇਸ਼ ਕਥੂਰੀਆ ਦੁਆਰਾ ਲਿਖੇ ਗਏ ਹਨ ਜੋ ਈਸਟ ਸਨਸ਼ਾਈਨ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤੇ ਗਏ ਹਨ ਅਤੇ ਓਮਜੀ ਗਰੁੱਪ ਦੁਆਰਾ ਵਿਸ਼ਵ ਭਰ ਵਿੱਚ ਰਿਲੀਜ਼ ਕੀਤਾ ਜਾਵੇਗਾ।

 

ਪਟਿਆਲਾ ‘ਚ ਵੱਡੀ ਵਾਰਦਾਤ, ਸੈਰ ਕਰਨ ਗਏ ਵਿਅਕਤੀ ਦਾ ਹੋਇਆ ਕ.ਤਲ

0

ਪਟਿਆਲਾ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ ਹੋ ਗਈ ਹੈ। ਪਟਿਆਲਾ ‘ਚ ਅੱਜ ਸਵੇਰੇ ਸਾਬਕਾ ਬੈਂਕ ਮੈਨੇਜਰ ਦਾ ਕਤਲ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਵਜੋਂ ਹੋਈ ਹੈ। ਜੋ ਸਵੇਰੇ ਪਾਸੀ ਰੋਡ ‘ਤੇ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਆਇਆ ਸੀ। ਮ੍ਰਿਤਕ ਦੀ ਲਾਸ਼ ਕੋਲੋਂ ਇਕ ਚਾਕੂ ਵੀ ਮਿਲਿਆ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਤੇ ਫੋਰੈਂਸਿਕ ਟੀਮਾਂ ਪੁੱਜ ਗਈਆਂ ਹਨ। ਉਨ੍ਹਾਂ ਵੱਲੋਂ ਜਾਂਚ ਜਾਰੀ ਹੈ।

ਸੁਖਪਾਲ ਖਹਿਰਾ ਨੂੰ ਮਿਲਣ ਜੇਲ੍ਹ ਪਹੁੰਚੇ ਰਾਜਾ ਵੜਿੰਗ, ਕਿਸਾਨਾਂ ਨਾਲ ਵੀ ਕੀਤੀ ਮੁਲਾਕਾਤ

0

ਨਾਭਾ:ਨਵੀਂ ਜ਼ਿਲ੍ਹਾ ਜੇਲ੍ਹ ‘ਚ ਬੰਦ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਿਲਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਪੁੱਜੇ। ਕਰੀਬ ਇੱਕ ਘੰਟਾ ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਦੀ ਜੇਲ੍ਹ ਅੰਦਰ ਮੁਲਾਕਾਤ ਹੋਈ। ਇਸ ਮੌਕੇ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ।

ਰਾਜਾ ਵੜਿੰਗ ਨੇ ਕਿਹਾ ਕਿ ਸੁਖਪਾਲ ਖਹਿਰਾ ਨੂੰ ਜਾਣ-ਬੁੱਝ ਕੇ ਫਸਾਇਆ ਗਿਆ ਹੈ। ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਕਿ ਪੰਜਾਬ ਨੂੰ ਲੀਹਾ ‘ਤੇ ਲਿਜਾਣ ਲਈ ਤੁਸੀਂ ਇੱਕਜੁੱਟ ਹੋਵੋ ਅਤੇ ਤੁਸੀਂ ਬਹਿਸ-ਬਹਿਸਾਈ ਨਾ ਕਰੋ। ਇਸ ਮੌਕੇ ਰਾਜਾ ਵੜਿੰਗ ਨੇ ਮੰਡੀ ਵਿਖੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ।

ਉਨ੍ਹਾਂ ਨਾਲ ਮੁਲਾਕਾਤ ਮਗਰੋਂ ਕਿਸਾਨਾਂ ਨੇ ਕਿਹਾ ਕਿ ਰਾਜਾ ਵੜਿੰਗ ਵਲੋਂ ਸਿਆਸਤ ਕੀਤੀ ਜਾ ਰਹੀ ਹੈ ਕਿਉਂਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਵੀ ਇਹੀ ਹਾਲ ਸੀ। ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ 48 ਘੰਟਿਆਂ ਅੰਦਰ ਲਿਫਟਿੰਗ ਸ਼ੁਰੂ ਨਾ ਹੋਈ ਤਾਂ ਉਹ ਕਾਂਗਰਸੀ ਵਰਕਰ ਦਿਨ-ਰਾਤ ਧਰਨੇ ‘ਤੇ ਬੈਠਣਗੇ।

ਸਰਕਾਰੀ ਕਰਮਚਾਰੀਆਂ ਲਈ ਖੁਸ਼ਖ਼ਬਰੀ! ਮੋਦੀ ਸਰਕਾਰ ਨੇ DA ‘ਚ ਕੀਤਾ ਵਾਧਾ

0

ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਦੇ ਐਲਾਨ ਨੂੰ ਲੈ ਕੇ ਬਣਿਆ ਸਸਪੈਂਸ ਅੱਜ ਖ਼ਤਮ ਹੋ ਗਿਆ ਹੈ। ਦੀਵਾਲੀ ਤੋਂ ਪਹਿਲਾਂ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਖ਼ਾਸ ਖ਼ੁਸ਼ਖਬਰੀ ਦਿੱਤੀ ਹੈ। ਮੰਤਰੀ ਮੰਡਲ ਨੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫ਼ੀਸਦੀ ਦਾ ਵਾਧਾ ਕਰਨ ਦੇ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਕੇਂਦਰੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 4 ਫ਼ੀਸਦੀ ਦੇ ਵਾਧੇ ਨਾਲ 42 ਫ਼ੀਸਦੀ ਤੋਂ ਵਧ ਕੇ 46 ਫ਼ੀਸਦੀ ਹੋ ਜਾਵੇਗਾ। ਵਧਿਆ ਹੋਇਆ ਡੀਏ 1 ਜੁਲਾਈ ਤੋਂ ਲਾਗੂ ਹੋਵੇਗਾ।

ਦੇਸ਼ ਦੇ ਲਗਭਗ 1 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਦਾ ਫ਼ਾਇਦਾ ਹੋਣ ਵਾਲਾ ਹੈ। ਦੱਸ ਦੇਈਏ ਕਿ ਸਰਕਾਰ ਕੇਂਦਰੀ ਕਰਮਚਾਰੀਆਂ ਨੂੰ ਦਿੱਤੇ ਜਾਣ ਵਾਲੇ ਮਹਿੰਗਾਈ ਭੱਤੇ ਵਿੱਚ ਸਾਲ ਵਿੱਚ ਦੋ ਵਾਰ ਸੋਧ ਕਰਦੀ ਹੈ।

ਡੀਏ ਵਿੱਚ ਆਖਰੀ ਵਾਧਾ ਮਾਰਚ 2023 ਵਿੱਚ ਹੋਇਆ ਸੀ। ਮੰਤਰੀ ਮੰਡਲ ਨੇ ਕਣਕ ਅਤੇ ਲਾਲ ਮਸੂਰ ਦਾਲ ਸਮੇਤ ਹਾੜੀ ਦੀਆਂ ਛੇ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 7 ਫ਼ੀਸਦੀ ਤੱਕ ਵਧਾਉਣ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।ਜੇਕਰ ਕੇਂਦਰ ਸਰਕਾਰ ਦੇ ਕਿਸੇ ਕਰਮਚਾਰੀ ਨੂੰ 18,000 ਰੁਪਏ ਬੇਸਿਕ ਤਨਖ਼ਾਹ ਮਿਲਦੀ ਹੈ, ਤਾਂ ਕਰਮਚਾਰੀ ਦਾ ਮਹਿੰਗਾਈ ਭੱਤਾ ਫਿਲਹਾਲ 42 ਫ਼ੀਸਦੀ ਦੀ ਦਰ ਨਾਲ 7,560 ਰੁਪਏ ਹੁੰਦਾ ਹੈ। ਇਸ ‘ਚ 4 ਫ਼ੀਸਦੀ ਦੇ ਵਾਧੇ ਤੋਂ ਬਾਅਦ ਇਹ ਮਹਿੰਗਾਈ ਭੱਤਾ ਹੁਣ 46 ਫ਼ੀਸਦੀ ਹੋ ਜਾਵੇਗਾ ਅਤੇ ਇਹ ਵਧ ਕੇ 8,280 ਰੁਪਏ ਹੋਵੇਗਾ।

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਹਾੜ੍ਹੀ ਦੀਆਂ 6 ਫਸਲਾਂ ‘ਤੇ MSP ‘ਚ ਕੀਤਾ ਵਾਧਾ

0

ਕੇਂਦਰ ਦੀ ਮੋਦੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਕਣਕ ਅਤੇ ਸਰ੍ਹੋਂ ਸਮੇਤ 6 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦਾ ਐਲਾਨ ਕੀਤਾ। ਮੰਤਰੀ ਮੰਡਲ ਨੇ ਐੱਮਐੱਸਪੀ ਨੂੰ 2 ਫ਼ੀਸਦੀ ਤੋਂ ਵਧਾ ਕੇ 7 ਫ਼ੀਸਦੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਰ੍ਹੋਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ 200 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਦੱਸ ਦੇਈਏ ਕਿ ਕਣਕ, ਜੌਂ, ਆਲੂ, ਛੋਲੇ, ਦਾਲ, ਅਲਸੀ, ਮਟਰ ਅਤੇ ਸਰ੍ਹੋਂ ਨੂੰ ਹਾੜੀ ਦੀਆਂ ਮੁੱਖ ਫ਼ਸਲਾਂ ਮੰਨਿਆ ਜਾਂਦਾ ਹੈ। ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ ਵਧਾ ਕੇ 150 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

SC ਕਾਲੇਜੀਅਮ ਨੇ HC ‘ਚ ਜੱਜਾਂ ਵਜੋਂ ਨਿਯੁਕਤੀ ਲਈ ਇਨ੍ਹਾਂ ਵਕੀਲਾਂ ਦੇ ਨਾਵਾਂ ਦੀ ਕੀਤੀ ਸਿਫ਼ਾਰਸ਼

0

ਸੁਪਰੀਮ ਕੋਰਟ ਕਾਲੇਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਨਿਮਨਲਿਖਤ 5 ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਹੈ:

ਹਰਮੀਤ ਸਿੰਘ ਗਰੇਵਾਲ
-ਦੀਪਇੰਦਰ ਸਿੰਘ ਨਲਵਾ
-ਸੁਮੀਤ ਗੋਇਲ
-ਸੁਦੀਪਤੀ ਸ਼ਰਮਾ
-ਕੀਰਤੀ ਸਿੰਘ

ਦੱਸ ਦਈਏ ਕਿ 21 ਅਪ੍ਰੈਲ 2023 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਆਪਣੇ ਦੋ ਸਭ ਤੋਂ ਸੀਨੀਅਰ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਉਪਰੋਕਤ ਵਕੀਲਾਂ ਨੂੰ ਉਸ ਹਾਈ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੇ ਇਸ ਸਿਫਾਰਸ਼ ਨਾਲ ਸਹਿਮਤੀ ਜਤਾਈ ਗਈ ਹੈ।

ਉਪਰੋਕਤ ਵਕੀਲਾਂ ਦੀ ਹਾਈ ਕੋਰਟ ਵਿੱਚ ਤਰੱਕੀ ਲਈ ਯੋਗਤਾ ਦਾ ਪਤਾ ਲਗਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਮਲਿਆਂ ਨਾਲ ਜਾਣੂ ਆਪਣੇ ਸਾਥੀਆਂ ਨਾਲ ਸਲਾਹ ਕੀਤੀ ਹੈ। ਹਾਈਕੋਰਟ ਵਿੱਚ ਤਰੱਕੀ ਲਈ ਉਪਰੋਕਤ ਉਮੀਦਵਾਰਾਂ ਦੀ ਯੋਗਤਾ ਅਤੇ ਅਨੁਕੂਲਤਾ ਦਾ ਮੁਲਾਂਕਣ ਕਰਨ ਦੇ ਉਦੇਸ਼ ਲਈ ਰਿਕਾਰਡ ਵਿੱਚ ਰੱਖੀ ਸਮੱਗਰੀ ਦੀ ਪੜਤਾਲ ਅਤੇ ਮੁਲਾਂਕਣ ਵੀ ਕੀਤਾ ਗਿਆ।