Home Blog Page 1753

ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ਼ FIR ਹੋਈ ਦਰਜ

0

ਪੰਜਾਬੀ ਸਿੰਗਰ ਸਿੱਪੀ ਗਿੱਲ ਖਿਲਾਫ਼ ਮੋਹਾਲੀ ਪੁਲਿਸ ਨੇ ਐੱਫਆਈਆਰ ਦਰਜ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਐੱਫਆਈਆਰ ਕੁੱਟਮਾਰ ਦੇ ਮਾਮਲੇ ‘ਚ ਦਰਜ ਹੋਈ ਹੈ। ਦਰਅਸਲ ਸਿੱਪੀ ਗਿੱਲ ‘ਤੇ ਹੋਮਲੈਂਡ ਸੁਸਾਇਟੀ ਨੇੜੇ ਇਕ ਸ਼ਖ਼ਸ ਦੀ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ।

ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਮੈਨੂੰ ਘੇਰਿਆ ਤੇ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਮਾਮਲੇ ‘ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25 ਅਸਲਾ ਐਕਟ ਤਹਿਤ ਪੰਜ ਛੇ ਨਾਮਾਲੂਮ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਕੇਸ ਦਰਜ ਕੀਤੀ ਹੈ। ਇਨ੍ਹਾਂ ਵਿਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ।

 

AGTF ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਬਿਸ਼ਨੋਈ ਗੈਂਗ ਦਾ ਖ਼ਤਰਨਾਕ ਗੁਰਗਾ ਕੀਤਾ ਗ੍ਰਿਫਤਾਰ

0
 AGTF-ਪੰਜਾਬ ਨੂੰ ਵੱਡੀ ਸਫਲਤਾ ਮਿਲੀ ਹੈ। AGTF-ਪੰਜਾਬ ਵਲੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਸੰਚਾਲਕ ਸਚਿਨ @ ਬੱਚੀ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਕਿ ਗਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੀ ਥਾਂ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ।
ਜਿਸ ਕੋਲੋਂ 4 ਪਿਸਤੌਲ ਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੁਢਲੀ ਪੁੱਛਗਿੱਛ ਦੇ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਤੇ ਗਰੋਹ ਦੇ ਹੋਰ ਮੈਂਬਰ ਨਿਰਧਾਰਤ ਟੀਚਿਆਂ ‘ਤੇ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ ਜੋ ਕਿ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਦੁਆਰਾ ਉਨ੍ਹਾਂ ਨੂੰ ਸੌਂਪੇ ਗਏ ਸਨ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਵਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਸਾਂਝੀ ਕੀਤੀ ਗਈ ਹੈ।

ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਰੇਂਜਰਾਂ ਵਲੋਂ ਫਾਇਰਿੰਗ, BSF ਦੇ ਦੋ ਜਵਾਨ ਹੋਏ ਜ਼ਖ਼ਮੀ

0

ਜੰਮੂ:ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿ ਰੇਂਜਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਜਿਸ ਵਿੱਚ ਬੀਐਸਐਫ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਬੀਐਸਐਫ (ਸੀਮਾ ਸੁਰੱਖਿਆ ਬਲ) ਦੇ ਪੀਆਰਓ ਅਨੁਸਾਰ ਇਹ ਘਟਨਾ ਰਾਤ 8:15 ਵਜੇ ਅੰਤਰਰਾਸ਼ਟਰੀ ਸਰਹੱਦ ‘ਤੇ ਵਾਪਰੀ। ਜ਼ਖਮੀ ਬੀਐਸਐਫ ਜਵਾਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਬਾਅਦ ਅਰਨੀਆ ਸੈਕਟਰ ਵਿੱਚ ਤਾਇਨਾਤ ਭਾਰਤੀ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

2021 ‘ਚ ਦੋਵਾਂ ਦੇਸ਼ਾਂ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਤੋਂ ਬਾਅਦ ਜੰਗਬੰਦੀ ਦੀ ਉਲੰਘਣਾ ਦੀ ਇਹ ਪਹਿਲੀ ਘਟਨਾ ਹੈ।ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਦੇ ਦੋ ਜਵਾਨ ਲਾਈਟਾਂ ਠੀਕ ਕਰਨ ਲਈ ਬਿਜਲੀ ਦੇ ਖੰਭੇ ‘ਤੇ ਚੜ੍ਹ ਰਹੇ ਸਨ ਜਦੋਂ ਪਾਕਿਸਤਾਨੀ ਰੇਂਜਰਾਂ ਨੇ ਗੋਲੀਬਾਰੀ ਕੀਤੀ। ਇਹ ਇਲਾਕਾ ਸਰਹੱਦ ਤੋਂ ਲਗਭਗ 60 ਮੀਟਰ ਅਤੇ ਸਰਹੱਦੀ ਚੌਕੀ ਵਿਕਰਮ ਤੋਂ ਲਗਭਗ 1500 ਮੀਟਰ ਦੀ ਦੂਰੀ ‘ਤੇ ਹੈ।

ਕਪੂਰਥਲਾ DC ਨੇ ਮੈਡੀਕਲ ਸਟੋਰਾਂ ਲਈ ਜਾਰੀ ਕੀਤੇ ਨਵੇਂ ਹੁਕਮ

0

ਕਪੂਰਥਲਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਵਿਕਰੀ ’ਤੇ ਪਾਬੰਦੀ ਲਾਉਣ ਲਈ ਮੈਡੀਕਲ ਸਟੋਰਾਂ ਨੂੰ ਖਾਸ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਡੀਸੀ ਕਰਨੈਲ ਸਿੰਘ ਵੱਲੋਂ ਜਾਰੀ ਕੀਤੇ ਗਿਆ ਹੈ। ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਸੀਸੀਟੀਵੀ ਕੈਮਰੇ ਲਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਕੈਮਰਿਆਂ ਦੀ ਰਿਕਾਰਡਿੰਗ ਸਮਰੱਥਾ ਘੱਟੋ- ਘੱਟ ਇੱਕ ਮਹੀਨੇ ਲਈ ਹੋਣੀ ਚਾਹੀਦੀ ਹੈ। ਇਹ ਹੁਕਮ 15 ਦਸੰਬਰ ਤੱਕ ਲਾਗੂ ਰਹੇਗਾ।

ਕਪੂਰਥਲਾ ਦੇ ਡੀਸੀ ਕਰਨੈਲ ਸਿੰਘ ਨੇ ਐਸਐਸਪੀ ਕਪੂਰਥਲਾ, ਜ਼ੋਨਲ ਲਾਇਸੈਂਸਿੰਗ ਅਥਾਰਟੀ ਡਰੱਗਜ਼, ਡਰੱਗ ਇੰਸਪੈਕਟਰ ਅਤੇ ਐਸਡੀਐਮ ਨੂੰ ਇਨ੍ਹਾਂ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਡੀਸੀ ਨੇ ਦੱਸਿਆ ਕਿ ਇਨ੍ਹਾਂ ਸੀਸੀਟੀਵੀ ਕੈਮਰਿਆਂ ਰਾਹੀਂ ਇਹ ਜਾਂਚ ਕੀਤੀ ਜਾਵੇਗੀ ਕਿ ਮੈਡੀਕਲ ਸਟੋਰਾਂ ਤੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ੇ ਵੇਚੇ ਜਾ ਰਹੇ ਹਨ ਜਾਂ ਨਹੀਂ।

ਡੀਸੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਸਟੋਰਾਂ ਵਿੱਚ ਸਰਕਾਰ ਵੱਲੋਂ ਪਾਬੰਦੀਸ਼ੁਦਾ ਦਵਾਈਆਂ (ਸ਼ਡਿਊਲ ਐਕਸ ਅਤੇ ਐਚ ਡਰੱਗਜ਼) ਵੇਚੀਆਂ ਜਾ ਰਹੀਆਂ ਹਨ। ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮੈਡੀਕਲ ਸਟੋਰਾਂ ‘ਤੇ ਕੈਮਰੇ ਲਗਾਉਣੇ ਲਾਜ਼ਮੀ ਕੀਤੇ ਗਏ ਹਨ ਤਾਂ ਜੋ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਮੈਡੀਕਲ ਸਟੋਰਾਂ ‘ਤੇ ਹੋਣ ਵਾਲੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਸਕੇ।

ਆਸਟ੍ਰੇਲੀਆ ‘ਚ ਪੰਜਾਬੀ ਵਿਅਕਤੀ ਦੀ ਹੋਈ ਮੌ.ਤ

0

ਆਸਟ੍ਰੇਲੀਆ ‘ਚ ਪੰਜਾਬੀ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਨਵਾਂਸ਼ਹਿਰ ਦੇ ਵਿਅਕਤੀ ਦੀ ਆਸਟ੍ਰੇਲੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੰਮ ਤੋਂ ਵਾਪਸ ਆ ਕੇ ਜਿਵੇਂ ਹੀ ਉਹ ਆਪਣੀ ਕਾਰ ਤੋਂ ਹੇਠਾਂ ਉਤਰਿਆ ਤਾਂ ਉਹ ਉੱਥੇ ਹੀ ਡਿੱਗ ਗਿਆ। ਮਨਜੀਤ ਸਿੰਘ ਥਾਂਦੀ (56) ਰੱਖੜੀ ਵਾਲੇ ਦਿਨ ਆਸਟ੍ਰੇਲੀਆ ਗਿਆ ਸੀ। ਮ੍ਰਿਤਕ ਆਪਣੀ ਪਤਨੀ ਨਾਲ ਆਪਣੇ ਪੁੱਤਰਾਂ ਨੂੰ ਮਿਲਣ ਸਿਡਨੀ ਗਿਆ ਸੀ।

ਮੁਕੰਦਪੁਰ ਵਾਸੀ ਜਰਨੈਲ ਸਿੰਘ ਥਾਂਦੀ ਨੇ ਦੱਸਿਆ ਕਿ ਉਸ ਦਾ ਭਰਾ ਮਨਜੀਤ ਸਿੰਘ ਥਾਂਦੀ 30 ਅਗਸਤ ਨੂੰ ਆਸਟ੍ਰੇਲੀਆ ਗਿਆ ਸੀ। ਉਹ ਖੁਦ ਉਨ੍ਹਾਂ ਨੂੰ ਏਅਰਪੋਰਟ ‘ਤੇ ਛੱਡਣ ਗਿਆ ਸੀ। ਇਸ ਤੋਂ ਬਾਅਦ ਮਹਿਰਦੀਨ 10 ਦਿਨ ਪਹਿਲਾਂ ਸਿਡਨੀ ‘ਚ ਕੰਮ ‘ਤੇ ਜਾਣ ਲੱਗਾ। ਕੱਲ੍ਹ ਉਹ ਆਪਣੀ ਕਾਰ ਵਿੱਚ ਖੁਸ਼ੀ- ਖੁਸ਼ੀ ਕੰਮ ਤੋਂ ਘਰ ਪਰਤਿਆ ਸੀ। ਉਸ ਨੇ ਕਾਰ ਪਾਰਕਿੰਗ ਵਿੱਚ ਖੜ੍ਹੀ ਕਰ ਦਿੱਤੀ। ਇਸ ਤੋਂ ਹੇਠਾਂ ਉਤਰਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਸ ਦੀ ਉਥੇ ਮੌਤ ਹੋ ਗਈ।

ਪਰਿਵਾਰਕ ਮੈਂਬਰ ਉਸ ਦੇ ਜੱਦੀ ਪਿੰਡ ਮੁਕੰਦਪੁਰ ਵਿੱਚ ਅੰਤਿਮ ਸੰਸਕਾਰ ਕਰਨਾ ਚਾਹੁੰਦੇ ਸਨ ਪਰ ਕਾਗਜ਼ੀ ਕੰਮ ਕਾਰਨ ਉਹ ਮਨਜੀਤ ਦੀ ਲਾਸ਼ ਨੂੰ ਪਿੰਡ ਨਹੀਂ ਲਿਆ ਸਕੇ। ਉਨ੍ਹਾਂ ਆਸਟ੍ਰੇਲੀਅਨ ਸਰਕਾਰ ਤੋਂ ਮੰਗ ਕੀਤੀ ਕਿ ਕੁਦਰਤੀ ਮੌਤ ਦੇ ਮਾਮਲੇ ਵਿੱਚ ਪੇਪਰ ਵਰਕ ਨੂੰ ਸਰਲ ਬਣਾਇਆ ਜਾਵੇ। ਅੰਤ ਆਸਟ੍ਰੇਲੀਆ ਵਿੱਚ ਕਾਗਜ਼ੀ ਕਾਰਵਾਈ ਹੋਣ ਕਾਰਨ ਮਨਜੀਤ ਦਾ ਅੰਤਿਮ ਸੰਸਕਾਰ ਉੱਥੇ ਹੀ ਕੀਤਾ ਜਾ ਰਿਹਾ ਹੈ।

ਆਮ ਆਦਮੀ ਪਾਰਟੀ ਨੇ ਲਗਾਏ ਨਵੇਂ ਹਲਕਾ ਇੰਚਾਰਜ

0

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਕੀਤੀ ਗਈ ਹੈ।

 

CM ਮਾਨ ਅੱਜ ਅੰਮ੍ਰਿਤਸਰ ਪਹੁੰਚਣਗੇ, ਨਸ਼ਿਆਂ ਖਿਲਾਫ ਮੁਹਿੰਮ ਦੀ ਕਰਨਗੇ ਸ਼ੁਰੂਆਤ

0

ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਦੀ ਹੋਪ-ਅਰਦਾਸ, ਸਹੁੰ ਅਤੇ ਖੇਡਾਂ ਨੂੰ ਸਫਲ ਬਣਾਉਣ ਲਈ ਅੱਜ 40 ਹਜ਼ਾਰ ਤੋਂ ਵੱਧ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਪ੍ਰੋਗਰਾਮ ਦੀ ਸ਼ੁਰੂਆਤ ਵਾਕਥਾਨ ਨਾਲ ਹੋਵੇਗੀ। ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦਿ ਹੋਪ – ਅਰਦਾਸ, ਸਹੁੰ ਅਤੇ ਖੇਡਾਂ ਲਈ ਪੂਰੀ ਤਰ੍ਹਾਂ ਤਿਆਰ ਹੈ।

ਅੱਜ ਦੇ ਪ੍ਰੋਗਰਾਮ ਵਿੱਚ 40 ਹਜ਼ਾਰ ਤੋਂ ਵੱਧ ਵਿਦਿਆਰਥੀ ਵਿਅਕਤੀਗਤ ਤੌਰ ‘ਤੇ ਅਤੇ ਹਜ਼ਾਰਾਂ ਆਨਲਾਈਨ ਹਿੱਸਾ ਲੈਣਗੇ। ਇਸ ਪੂਰੇ ਪ੍ਰੋਗਰਾਮ ਦੀ ਲਾਈਵ ਸਟ੍ਰੀਮਿੰਗ ਲਈ ਪ੍ਰਬੰਧ ਕੀਤੇ ਗਏ ਹਨ। ਲੋਕ ਆਨਲਾਈਨ ਜੁੜ ਕੇ ਆਪਣੀ ਭਾਗੀਦਾਰੀ ਦੀਆਂ ਵਰਚੁਅਲ ਤਿਆਰੀਆਂ ਨੂੰ ਅੰਮ੍ਰਿਤਸਰ ਪੁਲਿਸ ਦੀ ਵੈੱਬਸਾਈਟ ‘ਤੇ ਅਪਲੋਡ ਕਰਨਗੇ।

ਯੋਜਨਾ ਅਨੁਸਾਰ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ 40 ਹਜ਼ਾਰ ਵਿਦਿਆਰਥੀ ਪੀਲੀਆਂ ਦਸਤਾਰਾਂ ਸਜਾਉਣਗੇ। ਇਹ ਵਾਕਾਥਾਨ ਪੁਰਾਣੇ ਸ਼ਹਿਰ ਦੇ ਚਾਰੇ ਗੇਟਾਂ ਤੋਂ ਸ਼ੁਰੂ ਹੋ ਕੇ ਹਰਿਮੰਦਰ ਸਾਹਿਬ ਤੱਕ ਪਹੁੰਚੇਗੀ। ਇੱਥੇ ਅਰਦਾਸ ਕੀਤੀ ਜਾਵੇਗੀ। ਜਿਸ ਵਿੱਚ ਸੀਐਮ ਭਗਵੰਤ ਮਾਨ ਵੀ ਪਹੁੰਚ ਰਹੇ ਹਨ।

ਬਠਿੰਡਾ ‘ਚ ਬੰਦੂਕ ਦੀ ਨੋਕ ‘ਤੇ ਹੋਈ ਲੁੱਟ

0

ਆਏ ਦਿਨ ਲੁੱਟ-ਖੋਹ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ। ਦਿਨ-ਦਿਹਾੜੇ ਦੋ ਨਕਾਬਪੋਸ਼ ਬਦਮਾਸ਼ਾਂ ਨੇ ਬਠਿੰਡਾ ਦੇ ਸਿਰਕੀ ਬਾਜ਼ਾਰ ਦੀ ਬਾਬਾ ਮੰਦਿਰ ਵਾਲੀ ਗਲੀ ਵਿੱਚ ਸਥਿਤ ਮਹਾਲਕਸ਼ਮੀ ਜਵੈਲਰਜ਼ ਵਿੱਚ ਬੰਦੂਕ ਦੀ ਨੋਕ ‘ਤੇ ਦਾਖਲ ਹੋ ਕੇ ਨਕਦੀ ਲੁੱਟ ਲਈ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਫ਼ਰਾਰ ਹੋ ਗਏ।

ਦਿਨ ਦਿਹਾੜੇ 10.45 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਨਾਲ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੋਵੇਂ ਬਦਮਾਸ਼ਾਂ ਨੇ ਆਪਣਾ ਮੂੰਹ ਬੰਨ੍ਹਿਆ ਹੋਇਆ ਸੀ, ਜੋ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਫੁਟੇਜ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਘਟਨਾ ਨੂੰ ਲੈ ਕੇ ਜਵੈਲਰਜ਼ ਐਸੋਸੀਏਸ਼ਨ ਨੇ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰਦਿਆਂ ਗੁੱਸਾ ਜ਼ਾਹਰ ਕੀਤਾ ਹੈ ਕਿ ਜੇ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰਨੀਆਂ ਸ਼ੁਰੂ ਹੋ ਗਈਆਂ ਤਾਂ ਕਾਰੋਬਾਰੀ ਕਾਰੋਬਾਰ ਕਿਵੇਂ ਕਰ ਸਕਣਗੇ। ਜਦਕਿ ਹੁਣ ਤਿਉਹਾਰਾਂ ਦੇ ਦਿਨ ਵੀ ਚੱਲ ਰਹੇ ਹਨ।

ਇਸ ਸਬੰਧੀ ਪੀੜਤ ਮਨੀਸ਼ ਕੁਮਾਰ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ 10:45 ਵਜੇ ਉਹ ਸਿਰਕੀ ਬਾਜ਼ਾਰ ਦੀ ਬਾਬਾ ਮੰਦਰ ਵਾਲੀ ਗਲੀ ਵਿੱਚ ਸਥਿਤ ਮਹਾਲਕਸ਼ਮੀ ਜਵੈਲਰਜ਼ ਵਿੱਚ ਬੈਠਾ ਸੀ। ਇਸ ਦੌਰਾਨ ਦੋ ਨੌਜਵਾਨ ਜਿਨ੍ਹਾਂ ਨੇ ਰੁਮਾਲਾਂ ਨਾਲ ਮੂੰਹ ਢਕੇ ਹੋਏ ਸਨ। ਦੋਵੇਂ ਦੁਕਾਨ ਅੰਦਰ ਵੜ ਗਏ।

ਜਿਸ ਵਿੱਚ ਇੱਕ ਨਕਾਬਪੋਸ਼ ਵਿਅਕਤੀ ਕੋਲ ਬੰਦੂਕ ਅਤੇ ਦੂਜੇ ਕੋਲ ਚਾਕੂ ਸੀ। ਦੋਵਾਂ ਨੇ ਆਪਣੇ ਹਥਿਆਰ ਦਿਖਾ ਕੇ ਦੁਕਾਨਦਾਰ ਨੂੰ ਕਿਹਾ ਕਿ ਉਸ ਕੋਲ ਜੋ ਵੀ ਹੈ, ਉਹ ਕੱਢ ਕੇ ਉਨ੍ਹਾਂ ਦੇ ਹਵਾਲੇ ਕਰ ਦੇਵੇ।

ਜਲੰਧਰ ‘ਚ ਵੱਡੀ ਵਾਰਦਾਤ! ਮਾਂ-ਧੀ ਦਾ ਹੋਇਆ ਕਤ.ਲ

0

ਜਲੰਧਰ ‘ਚ ਵੱਡੀ ਵਾਰਦਾਤ ਹੋ ਗਈ ਹੈ। ਜਲੰਧਰ ਦੇ ਪਤਾਰਾ ਇਲਾਕੇ ਵਿਚ ਪੈਂਦੇ ਪਿੰਡ ਨੰਗਲ ਸ਼ਾਮਾ ਦੀ ਕਲੋਨੀ ਅਮਰ ਨਗਰ ਵਿਚ ਦਿਨ ਦਿਹਾੜੇ ਹੋਏ ਮਾਂ-ਧੀ ਦਾ ਕਤਲ ਹੋ ਗਿਆ ਹੈ। ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਆਖਿਆ ਹੈ ਕਿ ਉਸ ਦੀ ਪਤਨੀ ਅਤੇ ਧੀ ਦਾ ਕਤਲ ਉਸ ਦੇ ਅਮਰੀਕਾ ਬੈਠੇ ਜਵਾਈ ਨੇ ਸੁਪਾਰੀ ਦੇ ਕੇ ਕਰਵਾਇਆ ਹੈ।

ਮਾਮਲੇ ਦੀ ਜਾਂਚ ਕਰਨ ਲਈ ਮੌਕੇ ’ਤੇ ਪਹੁੰਚੇ ਡੀ. ਐੱਸ. ਪੀ. ਵਿਜੇ ਕੰਵਰਪਾਲ ਨੇ ਦੱਸਿਆ ਕਿ ਅਮਨ ਇਨਕਲੇਵ ਵਿਚ ਜਗਤਾਰ ਸਿੰਘ ਆਪਣੀ ਧੀ ਅਤੇ ਪਤਨੀ ਨਾਲ ਰਹਿੰਦਾ ਸੀ। ਜਗਤਾਰ ਸਿੰਘ ਦੀ ਧੀ ਦਾ ਪਤੀ ਜਸਪ੍ਰੀਤ ਸਿੰਘ ਜੋ ਕਿ ਅਮਰੀਕਾ ਵਿਚ ਰਹਿੰਦਾ ਹੈ। ਜਿਸ ਨੇ ਕੁੱਝ ਲੋਕਾਂ ਨੂੰ ਸੁਪਾਰੀ ਦੇ ਕੇ ਪਤਨੀ ਅਤੇ ਸੱਸ ਦਾ ਗੋਲ਼ੀਆਂ ਮਾਰ ਕੇ ਕਤਲ ਕਰਵਾਇਆ ਹੈ। ਡੀ. ਐੱਸ. ਪੀ. ਨੇ ਦੱਸਿਆ ਕਿ ਹਮਲਾ ਕਰਨ ਆਏ ਹਮਲਾਵਰਾਂ ਦੇ ਮੂੰਹ ਢਕੇ ਹੋਏ ਸਨ। ਗੁਰਪ੍ਰੀਤ ਦਾ ਆਪਣੇ ਪਤੀ ਨਾਲ ਕਿਸੇ ਗੱਲ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ ਜਿਸ ਦੇ ਚੱਲਦੇ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਦੂਜੇ ਪਾਸੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸਵੇਰੇ 10 ਵਜੇ ਪਤਾ ਲੱਗਾ ਕਿ ਅਣਪਛਾਤੇ ਵਿਅਕਤੀ ਜੋ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਸਨ ਨੇ ਘਰ ਅੰਦਰ ਦਾਖਲ ਹੋ ਕੇ ਰਣਜੀਤ ਕੌਰ ਅਤੇ ਉਸ ਦੀ ਧੀ ਗੁਰਪ੍ਰੀਤ ਕੌਰ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਇੱਥੇ ਹੀ ਬਸ ਨਹੀਂ ਕਾਤਲਾਂ ਨੇ ਰਣਜੀਤ ਕੌਰ ਦੀ ਲਾਸ਼ ’ਤੇ ਪੈਟਰੋਲ ਛਿੜਕ ਕੇ ਅੱਗ ਲਗਾ ਦਿੱਤੀ। ਪੁਲਸ ਨੇ ਅੱਧ ਸੜੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਫਗਵਾੜਾ ‘ਚ ਮਹਿਲਾ ਨੇ ਬੱਚਿਆਂ ਸਮੇਤ ਟਰੇਨ ਅੱਗੇ ਮਾਰੀ ਛਾਲ

0

ਫਗਵਾੜਾ ‘ਚ ਇਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਸ਼ਤਾਬਦੀ ਐਕਸਪ੍ਰੈੱਸ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।ਤਿੰਨਾਂ ਦੀਆਂ ਲਾਸ਼ਾਂ ਦੇ ਟੋਟੇ ਹੋਏ ਪਏ ਸਨ। ਸੂਚਨਾ ਮਿਲਣ ਤੋਂ ਬਾਅਦ ਆਰਪੀਐਫ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਰੇਲਵੇ ਟ੍ਰੈਕ ਤੋਂ ਕੱਢ ਕੇ ਹਸਪਤਾਲ ਪਹੁੰਚਾਇਆ।

ਰੇਲਵੇ ਪੁਲੀਸ ਦੇ ਇੰਚਾਰਜ ਐਸਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਕੋਲੋਂ ਮਿਲੇ ਆਧਾਰ ਕਾਰਡਾਂ ਅਨੁਸਾਰ ਉਨ੍ਹਾਂ ਦੀ ਪਛਾਣ ਪ੍ਰਵੀਨ ਕੁਮਾਰੀ (36) ਪਤਨੀ ਰਵੀ ਕੁਮਾਰ ਵਾਸੀ ਪਿੰਡ ਭਾਰਸਿੰਘ ਪੁਰਾ ਥਾਣਾ ਫਿਲੌਰ, ਉਸ ਦੀ ਪੁੱਤਰੀ ਸਮਨਪ੍ਰੀਤ ਕੌਰ (10) ਅਤੇ ਪੁੱਤਰ ਨਵਨੀਤ ਕੁਮਾਰ (5) ਵਜੋਂ ਹੋਈ ਹੈ।

ਐਸ.ਆਈ ਨੇ ਦੱਸਿਆ ਕਿ ਇਹ ਹਾਦਸਾ ਫਗਵਾੜਾ ਅਤੇ ਮੌਲੀ ਸਟੇਸ਼ਨ ਦੇ ਵਿਚਕਾਰ ਕਿਲੋਮੀਟਰ ਨੰਬਰ 407/20-24 ‘ਤੇ ਵਾਪਰਿਆ। ਮਹਿਲਾ ਨੇ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈਸ ਟਰੇਨ ਨੰ. 12030 ਅੱਗੇ ਛਾਲ ਮਾਰ ਦਿੱਤੀ। ਹਾਲਾਂਕਿ ਮਹਿਲਾ ਦੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਮ੍ਰਿਤਕ ਕੋਲੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਫਿਲਹਾਲ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।