Home Blog Page 1754

ਰਾਘਵ ਚੱਢਾ ਨੂੰ ਸਰਕਾਰੀ ਬੰਗਲਾ ਮਾਮਲੇ ‘ਚ ਵੱਡੀ ਰਾਹਤ

0

ਆਮ ਆਦਮੀ ਪਾਰਟੀ ਦੇ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੂੰ ਮੰਗਲਵਾ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕਿਹਾ ਕਿ ਰਾਘਵ ਚੱਢਾ ਨੂੰ ਮੌਜੂਦਾ ਟਾਈਪ-7 ਸਰਕਾਰੀ ਬੰਗਲਾ ਖਾਲੀ ਨਹੀਂ ਕਰਨਾ ਹੋਵੇਗਾ। ਦਿੱਲੀ ਹਾਈ ਕੋਰਟ ਨੇ ਰਾਜ ਸਭਾ ਸਕੱਤਰੇਤ ਦੀ ਕਾਰਵਾਈ ‘ਤੇ ਅੰਤਰਿਮ ਰੋਕ ਹਟਾਉਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।

ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਅਨੂਪ ਜੈ ਭੰਭਾਨੀ ਨੇ ਕਿਹਾ ਕਿ ਰਾਜ ਸਭਾ ਸਕੱਤਰੇਤ ਦੇ ਖਿਲਾਫ ਹੇਠਲੀ ਅਦਾਲਤ ਵੱਲੋਂ ਦਿੱਤਾ ਗਿਆ ਸਟੇਅ ਆਰਡਰ ਬਰਕਰਾਰ ਰਹੇਗਾ। ਇਹ ਰੋਕ ਉਦੋਂ ਤਕ ਲਾਗੂ ਰਹੇਗੀ ਜਦੋਂ ਤਕ ਕਿ ਟ੍ਰਾਇਲ ਕੋਰਟ ਅੰਤਰਿਮ ਰਾਹਤ ਲਈ ਉਨ੍ਹਾਂ ਦੀ ਅਪਲੀ ‘ਤੇ ਫੈਸਲਾ ਨਹੀਂ ਕਰ ਲੈਂਦੀ।

ਇਸ ਦਾ ਮਤਲਬ ਹੈ ਕਿ ਰਾਜ ਸਭਾ ਸਕੱਤਰੇਤ ਦੀ ਉਸ ਕਾਰਵਾਈ ‘ਤੇ ਰੋਕ ਰਹੇਗੀ, ਜਿਸ ‘ਚ ‘ਆਪ’ ਸੰਸਦ ਮੈਂਬਰ ਨੂੰ ਆਪਣਾ ਟਾਈਪ-7 ਸਰਕਾਰੀ ਬੰਗਲਾ ਖਾਲੀ ਕਰਕੇ ਫਲੈਟ ‘ਚ ਸ਼ਿਫਟ ਕਰਨ ਲਈ ਕਿਹਾ ਗਿਆ ਸੀ।

ਹਾਈ ਕੋਰਟ ਨੇ ਸਰਕਾਰੀ ਬੰਗਲੇ ਦੀ ਅਲਾਟਮੈਂਟ ਨਾਲ ਜੁੜੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਰਾਘਵ ਚੱਢਾ ਦੀ ਅਪੀਲ ਮਨਜ਼ੂਰ ਕਰ ਲਈ ਹੈ। ਰਾਘਵ ਨੂੰ ਤਿੰਨ ਦਿਨਾਂ ਦੇ ਅੰਦਰ ਹੇਠਲੀ ਅਦਾਲਤ ਵਿਚ ਆਪਣੀ ਪ੍ਰਤੀਨਿਧਤਾ ਦੇਣੀ ਹੋਵੇਗੀ। ਉਨ੍ਹਾਂ ਹੇਠਲੀ ਅਦਾਲਤ ਦੇ 5 ਅਕਤੂਬਰ ਦੇ ਆਦੇਸ਼ ਨੂੰ ਇੱਥੇ ਚੁਣੌਤੀ ਦਿੱਤੀ ਸੀ।

ਇਸ ਪਟੀਸ਼ਨ ‘ਤੇ ਦੋ ਦਿਨ ਲਗਾਤਾਰ ਸੁਣਵਾਈ ਕਰਨ ਤੋਂ ਬਾਅਦ ਜਸਟਿਸ ਅਨੂਪ ਜੈਰਾਮ ਭਾਂਭਾਨੀ ਨੇ 12 ਅਕਤੂਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਦੌਰਾਨ ਹਾਈ ਕੋਰਟ ਨੇ ਰਾਜ ਸਭਾ ਸਕੱਤਰੇਤ ਦੇ ਵਕੀਲ ਨੂੰ ਜ਼ੁਬਾਨੀ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਆਉਣ ਤੱਕ ਇਸ ਮਾਮਲੇ ਵਿਚ ਕੋਈ ਕਾਰਵਾਈ ਨਾ ਕੀਤੀ ਜਾਵੇ।

ਡੈਮ ‘ਤੇ ਘੁੰਮਣ ਗਏ 6 ਬੱਚੇ ਡੁੱਬੇ, 2 ਦੀਆਂ ਮ੍ਰਿਤਕ ਦੇਹਾਂ ਬਰਾਮਦ

0

ਝਾਰਖੰਡ ‘ਚ ਹਜ਼ਾਰੀਬਾਗ਼ ਜ਼ਿਲ੍ਹੇ ਦੇ ਇਚਾਕ ਥਾਣਾ ਖੇਤਰ ਦੇ ਨੈਸ਼ਨਲ ਪਾਰਕ ਦੇ ਸਾਲਪਰਣ ਜੰਗਲ ਨਾਲ ਲੱਗਦੇ ਲੋਟੀਆ ਡੈਮ ‘ਚ 6 ਬੱਚੇ ਡੁੱਬ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ‘ਚੋਂ 2 ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ 4 ਬੱਚਿਆਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਸੂਤਰਾਂ ਨੇ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਇਚਾਕ ਪੁਲਸ ਹਾਦਸੇ ਵਾਲੀ ਜਗ੍ਹਾ ਪਹੁੰਚ ਗਈ ਹੈ ਅਤੇ ਬੱਚਿਆਂ ਦੀ ਭਾਲ ‘ਚ ਜੁਟ ਗਈ ਹੈ।

ਸਾਰੇ ਬੱਚੇ ਹਜ਼ਾਰੀਬਾਗ਼ ਸ਼ਹਿਰ ਤੋਂ ਲੋਟੀਆ ਡੈਮ ਗਏ ਸਨ ਅਤੇ ਡੈਮ ‘ਚ ਨਹਾਉਣ ਦੌਰਾਨ ਇਹ ਘਟਨਾ ਹੋਈ। ਡੁੱਬਣ ਵਾਲੇ ਬੱਚਿਆਂ ‘ਚ ਰਜਨੀਸ਼ ਪਾਂਡੇ, ਸੁਮਿਤ ਕੁਮਾਰ, ਮਯੰਕ ਸਿੰਘ, ਪ੍ਰਵੀਨ ਗੋਪ, ਈਸ਼ਾਨ ਸਿੰਘ ਅਤੇ ਸ਼ਿਵਸਾਗਰ ਸ਼ਾਮਲ ਹਨ।

CM ਮਾਨ ਨੇ ਜਨਮ ਦਿਨ ਮੌਕੇ ਪਰਿਵਾਰ ਨਾਲ ਜੱਦੀ ਘਰ ’ਚ ਕੱਟਿਆ ਕੇਕ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। CM ਮਾਨ ਅੱਜ ਜਨਮ ਦਿਨ ਮੌਕੇ ਪਰਿਾਵਰ ਸਮੇਤ ਆਪਣੇ ਜੱਦੀ ਪਿੰਡ ਸਤੌਜ ਪਹੁੰਚੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਨਮ ਦਿਨ ਮੌਕੇ ਆਪਣੇ ਪਿੰਡ ਸਤੌਜ ਵਿਖੇ ਜੱਦੀ ਘਰ ਵਿੱਚ ਪਰਿਵਾਰ ਨਾਲ ਕੇਕ ਕੱਟਿਆ। ਦੱਸ ਦਈਏ ਕਿ ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ਿਰਵਾਦ ਪ੍ਰਾਪਤ ਕੀਤਾ।

ਇਸ ਤੋਂ ਬਾਅਦ ਮੁੱਖ ਮੰਤਰੀ ਆਪਣੀ ਕੁਰਸੀ ਛੱਡ ਕੇ ਸੰਗਤ ’ਚ ਬੈਠੇ ਅਤੇ ਸੰਗਤ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸੰਗਤ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਕੋਈ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਤੁਹਾਡਾ ਪੁੱਤ ਅਤੇ ਛੋਟਾ ਭਰਾ ਬਣ ਕੇ ਆਇਆ ਹਾਂ। ਸਿਆਣੇ ਕਹਿੰਦੇ ਹਨ ਕਿ ਬੰਦਾ ਜਿੰਨੇ ਮਰਜ਼ੀ ਵੱਡੇ ਅਹੁਦੇ ’ਤੇ ਪਹੁੰਚ ਜਾਵੇ ਉਸ ਨੂੰ ਆਪਣੀਆਂ ਜੜ੍ਹਾਂ ਨਹੀਂ ਭੁੱਲਣੀਆਂ ਚਾਹੀਦੀਆਂ। ਜਿਹੜੇ ਦਰੱਖਤ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿੰਦੇ ਹਨ ਉਨ੍ਹਾਂ ਨੂੰ ਤੂਫਾਨ ਵੀ ਹਿਲਾ ਨਹੀਂ ਸਕਦੇ।

ਸਮਲਿੰਗੀ ਵਿਆਹ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਾਇਆ ਅਹਿਮ ਫੈਸਲਾ

0

ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਂਚ ਨੇ ਮੰਗਲਵਾਰ ਨੂੰ ਇਤਿਹਾਸਕ ਫ਼ੈਸਲਾ ਸੁਣਾਉਂਦੇ ਹੋਏ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਇਹ ਵੀ ਕਿਹਾ ਕਿ ਇਸ ਬਾਰੇ ਕਾਨੂੰਨ ਬਣਾਉਣ ਦਾ ਕੰਮ ਸੰਸਦ ਦਾ ਹੈ। ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦਿੱਤੇ ਜਾਣ ਦੀ ਅਪੀਲ ਕਰਨ ਸੰਬੰਧੀ 21 ਪਟੀਸ਼ਨਾਂ ‘ਤੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਸੁਣਵਾਈ ਕੀਤੀ। ਚੀਫ਼ ਜਸਟਿਸ ਨੇ ਕਿਹਾ ਕਿ ਅਦਾਲਤ ਕਾਨੂੰਨ ਨਹੀਂ ਬਣਾ ਸਕ ਦੀ, ਸਗੋਂ ਉਨ੍ਹਾਂ ਦੀ ਸਿਰਫ਼ ਵਿਆਖਿਆ ਕਰ ਸਕਦੀ ਹੈ ਅਤੇ ਵਿਸ਼ੇਸ਼ ਵਿਆਹ ਐਕਟ ‘ਚ ਤਬਦੀਲੀ ਕਰਨਾ ਸੰਸਦ ਦਾ ਕੰਮ ਹੈ।

ਸੁਣਵਾਈ ਦੀ ਸ਼ੁਰੂਆਤ ‘ਚ ਜੱਜ ਚੰਦਰਚੂੜ ਨੇ ਕਿਹਾ ਕਿ ਮਾਮਲੇ ‘ਚ ਉਨ੍ਹਾਂ ਦਾ, ਜੱਜ ਸੰਜੇ ਕਿਸ਼ਨ ਕੌਲ, ਜੱਜ ਐੱਸ. ਰਵਿੰਦਰ ਭੱਟ ਅਤੇ ਜੱਜ ਪੀ.ਐੱਸ. ਨਰਸਿਮਹਾ ਦਾ ਵੱਖ-ਵੱਖ ਫ਼ੈਸਲਾ ਹੈ। ਜੱਜ ਹਿਮਾ ਕੋਹਲੀ ਵੀ ਇਸ ਬੈਂਚ ‘ਚ ਸ਼ਾਮਲ ਹਨ। ਚੀਫ਼ ਜਸਟਿਸ ਨੇ ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਹ ਯਕੀਨੀ ਕਰਨ ਦਾ ਨਿਰਦੇਸ਼ ਦਿੱਤਾ ਕਿ ਸਮਲਿੰਗੀ ਭਾਈਚਾਰੇ ਨਾਲ ਮਤਭੇਦ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮਲਿੰਗੀ ਹੋਣਾ ਕੁਦਰਤੀ ਹੁੰਦਾ ਹੈ, ਜੋ ਸਦੀਆਂ ਤੋਂ ਜਾਣਿਆ ਜਾਂਦਾ ਹੈ ਅਤੇ ਇਸ ਦਾ ਸਿਰਫ਼ ਸ਼ਹਿਰੀ ਜਾਂ ਕੁਲੀਨ ਵਰਗ ਨਾਲ ਸੰਬੰਧ ਨਹੀਂ ਹੈ। ਜੱਜ ਕੌਲ ਨੇ ਕਿਹਾ ਕਿ ਉਹ ਸਮਲਿੰਗੀ ਜੋੜਿਆਂ ਨੂੰ ਕੁਝ ਅਧਿਕਾਰ ਦਿੱਤੇ ਜਾਣ ਨੂੰ ਲੈ ਕੇ ਚੀਫ਼ ਜਸਟਿਸ ਨਾਲ ਸਹਿਮਤ ਹਨ। ਉਨ੍ਹਾਂ ਕਿਹਾ,”ਸਮਲਿੰਗੀ ਅਤੇ ਟਰਾਂਸਜੈਂਡਰ ਦੇ ਸੰਬੰਧਾਂ ਨੂੰ ਇਕ ਹੀ ਸਿੱਕੇ ਦੇ 2 ਪਹਿਲੂਆਂ ਵਜੋਂ ਦੇਖਿਆ ਜਾਣਾ ਚਾਹੀਦਾ।”

ਜੱਜ ਕੌਲ ਨੇ ਕਿਹਾ ਕਿ ਸਮਲਿੰਗੀ ਸੰਬੰਧਾਂ ਨੂੰ ਕਾਨੂੰਨੀ ਮਾਨਤਾ ਦੇਣਾ ਵਿਆਹ ਦੀ ਬਰਾਬਰੀ ਦੀ ਦਿਸ਼ਾ ‘ਚ ਇਕ ਕਦਮ ਹੈ। ਜੱਜ ਭੱਟ ਨੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਹ ਚੀਫ਼ ਜਸਟਿਸ ਚੰਦਰਚੂੜ ਦੇ ਕੁਝ ਵਿਚਾਰਾਂ ਨਾਲ ਸਹਿਮਤ ਹਨ ਅਤੇ ਕੁਝ ਨਾਲ ਅਸਹਿਮਤ ਹਨ। ਚੀਫ਼ ਜਸਟਿਸ ਨੇ ਇਸ ਅਹਿਮ ਮਾਮਲੇ ‘ਤੇ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਕਿ ਵਿਸ਼ੇਸ਼ ਵਿਆਹ ਐਕਟ ਦੀ ਵਿਵਸਥਾ ‘ਚ ਤਬਦੀਲੀ ਦੀ ਜ਼ਰੂਰਤ ਹੈ ਜਾਂ ਨਹੀਂ, ਇਸ ਦਾ ਫ਼ੈਸਲਾ ਲੈਣਾ ਸੰਸਦ ਦਾ ਕੰਮ ਹੈ।

ਉਨ੍ਹਾਂ ਕਿਹਾ,”ਇਹ ਅਦਾਲਤ ਕਾਨੂੰਨ ਨਹੀਂ ਬਣਾ ਸਕਦੀ, ਉਹ ਸਿਰਫ਼ ਉਸ ਦੀ ਵਿਆਖਿਆ ਕਰ ਸਕਦੀ ਹੈ ਅਤੇ ਉਸ ਨੂੰ ਪ੍ਰਭਾਵੀ ਬਣਾ ਸਕਦੀ ਹੈ।” ਜੱਜ ਚੰਦਰਚੂੜ ਨੇ ਕਿਹਾ ਕਿ ਅਦਾਲਤ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਦਾ ਇਹ ਬਿਆਨ ਦਰਜ ਕਰਦਾ ਹੈ ਕਿ ਕੇਂਦਰ ਸਮਲਿੰਗੀ ਲੋਕਾਂ ਦੇ ਅਧਿਕਾਰਾਂ ਦੇ ਸੰਬੰਧ ‘ਚ ਫ਼ੈਸਲਾ ਕਰਨ ਲਈ ਇਕ ਕਮੇਟੀ ਗਠਿਤ ਕਰੇਗਾ। ਉਨ੍ਹਾਂ ਨੇ ਆਪਣੇ ਫ਼ੈਸਲੇ ਦਾ ਪ੍ਰਭਾਵੀ ਹਿੱਸਾ ਪੜ੍ਹਦੇ ਹੋਏ ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਸਮਲਿੰਗੀ ਅਧਿਕਾਰਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕਦਮ ਚੁੱਕਣ ਅਤੇ ਇਹ ਯਕੀਨੀ ਕਰਨ ਕਿ ਲਿੰਗ ਪਰਿਵਰਤਨ ਆਪਰੇਸ਼ਨ ਦੀ ਮਨਜ਼ੂਰੀ ਉਸ ਉਮਰ ਤੱਕ ਨਾ ਦਿੱਤੀ ਜਾਵੇ, ਜਦੋਂ ਤੱਕ ਇਸ ਦੇ ਇਛੁੱਕ ਲੋਕ ਇਸ ਦੇ ਨਤੀਜੇ ਨੂੰ ਪੂਰੀ ਤਰ੍ਹਾਂ ਸਮਝਣ ‘ਚ ਸਮਰੱਥ ਨਾ ਹੋਵੇ।

ਚੀਫ਼ ਜਸਟਿਸ ਨੇ ਪੁਲਸ ਨੂੰ ਸਮਲਿੰਗੀ ਜੋੜੇ ਦੇ ਸੰਬੰਧਾਂ ਨੂੰ ਲੈ ਕੇ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਸ਼ੁਰੂਆਤੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ। ਜੱਜ ਚੰਦਰਚੂੜ ਨੇ ਕਿਹਾ ਕਿ ਇਹ ਸੋਚਣਾ ਕਿ ਸਮਲਿੰਗੀ ਸਿਰਫ਼ ਸ਼ਹਿਰੀ ਇਲਾਕਿਆਂ ‘ਚ ਮੌਜੂਦ ਹਨ, ਉਨ੍ਹਾਂ ਮਿਟਾਉਣ ਵਰਗਾ ਹੋਵੇਗਾ ਅਤੇ ਕਿਸੇ ਵੀ ਜਾਤੀ ਜਾਂ ਵਰਗ ਦਾ ਵਿਅਕਤੀ ਸਮਲਿੰਗੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਕਹਿਣਾ ਗਲਤ ਹੈ ਕਿ ਵਿਆਹ ਇਕ ਸਥਿਰ ਅਤੇ ਅਪਰਿਵਰਤਨਸ਼ੀਲ ਸੰਸਥਾ ਹੈ।” ਚੀਫ਼ ਜਸਟਿਸ ਨੇ ਕਿਹਾ ਕਿ ਜੀਵਨ ਸਾਥਈ ਚੁਣਨ ਦੀ ਸਮਰੱਥਾ ਧਾਰਾ 21 ਦੇ ਅਧੀਨ ਜੀਵਨ ਅਤੇ ਆਜ਼ਾਦੀ ਦੇ ਅਧਿਕਾਰ ਨਾਲ ਜੁੜੀ ਹੈ।

ਉਨ੍ਹਾਂ ਕਿਹਾ ਕਿ ਸੰਬੰਧਾਂ ਦੇ ਅਧਿਕਾਰ ‘ਚ ਜੀਵਨ ਸਾਥੀ ਚੁਣਨ ਦਾ ਅਧਿਕਾਰ ਅਤੇ ਉਸ ਨੂੰ ਮਾਨਤਾ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸੰਬੰਧ ਨੂੰ ਮਾਨਤਾ ਨਹੀਂ ਦੇਣਾ ਭੇਦਭਾਵ ਹੈ। ਜੱਜ ਚੰਦਰਚੂੜ ਨੇ ਕਿਹਾ,”ਸਮਲਿੰਗੀ ਲੋਕਾਂ ਸਮੇਤ ਸਾਰਿਆਂ ਨੂੰ ਆਪਣੇ ਜੀਵਨ ਦੀ ਨੈਤਿਕ ਗੁਣਵੱਤਾ ਦਾ ਮੁਲਾਂਕਣ ਕਰਨ ਦਾ ਅਧਿਕਾਰ ਹੈ।” ਉਨ੍ਹਾਂ ਕਿਹਾ ਕਿ ਇਸ ਅਦਾਲਤ ਨੇ ਮੰਨਿਆ ਹੈ ਕਿ ਸਮਲਿੰਗੀ ਵਿਅਕਤੀਆਂ ਨਾਲ ਭੇਦਭਾਵ ਨਾ ਕੀਤਾ ਜਾਣਾ ਸਮਾਨਤਾ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਇਹ ਨਹੀਂ ਮੰਨ ਸਕਦਾ ਕਿ ਸਿਰਫ਼ ਉਲਟ ਲਿੰਗ ਦੇ ਜੋੜੇ ਹੀ ਚੰਗੇ ਮਾਤਾ-ਪਿਤਾ ਸਾਬਿਤ ਹੋ ਸਕਦੇ ਹਨ, ਕਿਉਂਕਿ ਅਜਿਹਾ ਕਰਨਾ ਸਮਲਿੰਗੀ ਜੋੜਿਆਂ ਖ਼ਿਲਾਫ਼ ਭੇਦਭਾਵ ਹੋਵੇਗਾ।

ਅਦਾਲਤ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਅਪੀਲ ਕਰਨ ਵਾਲੀਆਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ 11 ਮਈ ਨੂੰ ਸੁਰੱਖਿਅਤ ਰੱਖ ਲਿਆ ਸੀ। ਕੇਂਦਰ ਨੇ ਆਪਣੀਆਂ ਦਲੀਲਾਂ ਪੇਸ਼ ਕਰਦੇ ਹੋਏ ਅਦਾਲਤ ਨੂੰ ਕਿਹਾ ਸੀ ਕਿ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਵਾਲੀਆਂ ਵੱਖ-ਵੱਖ ਪਟੀਸ਼ਨਾਂ ‘ਤੇ ਉਸ ਵਲੋਂ ਕੀਤੀ ਗਈ ਕੋਈ ਸੰਵਿਧਾਨਕ ਐਲਾਨ ਸਹੀ ਕਾਰਵਾਈ ਨਾ ਹੋਵੇ ਕਿਉਂਕਿ ਅਦਾਲਤ ਇਸ ਦੇ ਨਤੀਜੇ ਦਾ ਅਨੁਮਾਨ ਲਗਾਉਣ ਦੀ ਕਲਪਨਾ ਕਰਨ, ਸਮਝਣ ਅਤੇ ਇਸ ਨਾਲ ਨਜਿੱਠਣ ‘ਚ ਸਮਰੱਥ ਨਹੀਂ ਹੋਵੇਗੀ। ਅਦਾਲਤ ਨੇ ਇਸ ਮਾਮਲੇ ‘ਚ 18 ਅਪ੍ਰੈਲ ਨੂੰ ਦਲੀਲਾਂ ਸੁਣਨੀਆਂ ਸ਼ੁਰੂ ਕੀਤੀਆਂ ਸਨ।

ਪੰਜਾਬ ਦੇ ਦੋ ਸਕੂਲ 7 ਦਿਨਾਂ ਲਈ ਰਹਿਣਗੇ ਬੰਦ

0

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਇਨਫੈਕਸ਼ਨ ਦੀ ਬਿਮਾਰੀ ਚਿਕਨ ਪੌਕਸ ਦੇ ਕੇਸ ਵੱਧਣ ਕਾਰਨ ਜੈਤੋ ਸਬ ਡਵੀਜਨ ਦੇ ਦੋ ਪ੍ਰਾਈਵੇਟ ਸਕੂਲਾਂ ਵਿੱਚ 7 ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਾਈਵੇਟ ਸਕੂਲਾਂ ਐਲਾਇੰਸ ਇੰਟਰਨੈਸ਼ਨਲ ਸਕੂਲ ਅਤੇ ਸ਼ਿਵਾਲਿਕ ਕਿਡਸ ਸਕੂਲ ਵਿੱਚ ਪਿਛਲੇ ਕੁੱਝ ਦਿਨਾਂ ਦੌਰਾਨ ਚਿਕਨ ਪੌਕਸ ਦੇ ਵੱਧ ਰਹੇ ਕੇਸਾਂ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਨ੍ਹਾਂ ਦੋਵਾਂ ਸਕੂਲਾਂ ਵਿੱਚ 7 ਦਿਨਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ S.M.O ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਇਸ ਸਬੰਧੀ ਸੁਚੇਤ ਰਹਿਣ ਲਈ ਹੁਕਮ ਜਾਰੀ ਕੀਤੇ ਗਏ ਹਨ। ਬਿਮਾਰੀ ਦੀ ਚਪੇਟ ਵਿੱਚ ਆਏ ਬੱਚਿਆਂ ਨੂੰ ਅਲੱਗ ਅਲੱਗ ਕਰਕੇ ਮੁੱਢਲੀ ਸਿਹਤ ਸਹੂਲਤ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਦੁਪਹਿਰ ਦੀਆਂ ਹੀ ਇਲਾਕੇ ਵਿੱਚ ਹਨ। ਉਨ੍ਹਾਂ ਦੱਸਿਆ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੀਓਲੋਜਿਸਟ, ਸਕਿਨ ਸਪੈਸ਼ਲਿਟ, ਪੀਡੀਆਟ੍ਰੀਸ਼ਨ, ਏ.ਐਨ.ਐਮ., ਆਸ਼ਾ ਵਰਕਰ ਅਤੇ ਮਾਸ ਮੀਡੀਆ ਟੀਮਾਂ ਨੇ ਜਿਸ ਇਲਾਕੇ ਵਿੱਚ ਇਹ ਸਕੂਲ ਸਥਿਤ ਹਨ,ਦਾ ਦੌਰਾ ਕਰ ਲਿਆ ਹੈ।

ਇਸ ਸਬੰਧੀ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਬੰਦ ਕੀਤੇ ਸਕੂਲਾਂ ਸਮੇਤ ਜੈਤੋ ਕਸਬੇ ਵਿੱਚ ਕੁੱਲ 17 ਸਕੂਲ ਹਨ ਅਤੇ ਬਾਕੀ ਦੇ 15 ਸਕੂਲਾਂ ਵਿੱਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋ ਸਕੂਲਾਂ ਵਿੱਚੋਂ ਅਲਾਇੰਸ ਸਕੂਲ ਦੇ 21 ਬੱਚਿਆਂ ਨੂੰ ਇਸ ਬਿਮਾਰੀ ਨੇ ਆਪਣੀ ਲਪੇਟ ਵਿੱਚ ਲਿਆ ਹੈ ਅਤੇ 03 ਬੱਚੇ ਸ਼ਿਵਾਲਿਕ ਕਿਡਸ ਸਕੂਲ ਦੇ ਗ੍ਰਸਤ ਹਨ।

ਇਨਕਮ ਟੈਕਸ ਵਿਭਾਗ ਵੱਲੋਂ ਪੰਜਾਬ ‘ਚ ਟ੍ਰਾਈਡੈਂਟ ਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ

0

ਇਨਕਮ ਟੈਕਸ ਵਿਭਾਗ ਨੇ ਟ੍ਰਾਈਡੈਂਟ ਅਤੇ ਕ੍ਰਿਮਿਕਾ ਗਰੁੱਪ ‘ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਦੇਸ਼ ਭਰ ਦੀਆਂ ਸ਼ਾਖਾਵਾਂ ਵਿੱਚ ਕੀਤੀ ਗਈ ਹੈ। ਆਈਟੀ ਵਿਭਾਗ ਦੀਆਂ ਟੀਮਾਂ ਲੁਧਿਆਣਾ ਅਤੇ ਬਰਨਾਲਾ ਪਹੁੰਚ ਗਈਆਂ ਹਨ। ਫਿਲਹਾਲ ਕਿਸੇ ਨੂੰ ਵੀ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

ਇੰਨਾ ਹੀ ਨਹੀਂ ਮੁਲਾਜ਼ਮਾਂ ਦੇ ਫੋਨ ਵੀ ਅਲੱਗ ਰੱਖੇ ਗਏ ਹਨ। ਸੁਰੱਖਿਆ ਲਈ ਨੀਮ ਫੌਜੀ ਬਲ ਤਾਇਨਾਤ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਆਮਦਨ ਕਰ ਵਿਭਾਗ ਦੀਆਂ 35 ਟੀਮਾਂ ਪਹੁੰਚੀਆਂ ਹਨ। ਟਰਾਈਡੈਂਟ ਗਰੁੱਪ ਧਾਗੇ, ਘਰੇਲੂ ਟੈਕਸਟਾਈਲ, ਕਾਗਜ਼ ਅਤੇ ਸਟੇਸ਼ਨਰੀ, ਰਸਾਇਣਾਂ ਅਤੇ ਅਨੁਕੂਲ ਸ਼ਕਤੀ ਦੇ ਖੇਤਰਾਂ ਵਿੱਚ ਕੰਮ ਕਰਦਾ ਹੈ।

ਕੋਰਟ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ

0

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 4 ਵਜੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਫ਼ਿਰੋਜ਼ਪੁਰ ਪੁਲਿਸ ਨੇ ਸਾਬਕਾ ਵਿਧਾਇਕ ਨੂੰ ਸਵੇਰੇ ਉਸ ਦੇ ਘਰੋਂ ਚੁੱਕ ਲਿਆ।

ਜ਼ੀਰਾ ਦੀ ਗ੍ਰਿਫਤਾਰੀ ਦੀ ਹੁਣ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਤੜਕੇ ਵੱਡੀ ਗਿਣਤੀ ਫੋਰਸ ਸਾਬਕਾ ਵਿਧਾਇਕ ਦੇ ਘਰ ਆਣ ਵੜਦੀ ਹੈ। ਸਾਰੇ ਮੁਲਾਜ਼ਮ ਸਿਵਲ ਵਰਦੀ ਵਿਚ ਸਨ। ਵੀਡੀਓ ਵਿਚ ਗੱਡੀਆਂ ਦਾ ਵੱਡਾ ਕਾਫਲਾ ਆਉਂਦਾ ਨਜ਼ਰ ਆ ਰਿਹਾ ਹੈ।

ਸਾਬਕਾ ਵਿਧਾਇਕ ਖ਼ਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਕੋਰਟ ਨੇ ਜ਼ੀਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।
ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਇਲਜ਼ਾਮਾਂ ਹੇਠ ਇਹ ਗ੍ਰਿਫ਼ਤਾਰੀ ਹੋਈ ਹੈ। BDPO ਦੀ ਸ਼ਿਕਾਇਤ ‘ਤੇ FIR ਦਰਜ ਹੋਈ ਸੀ।

ਬੀਤੇ ਦਿਨੀਂ ਜ਼ੀਰਾ ਪੁਲਿਸ ਨੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਮਾਮਲਾ ਦਰਜ ਕੀਤਾ ਸੀ। ਦੋਸ਼ ਹਨ ਕਿ ਕੁਲਬੀਰ ਜ਼ੀਰਾ ਨੇ ਆਪਣੇ ਸਮਰਥਕਾਂ ਸਮੇਤ ਬੀਡੀਪੀਓ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਦੌਰਾਨ ਕੁਲਬੀਰ ਆਪਣੇ ਸਾਥੀਆਂ ਸਮੇਤ ਦਫ਼ਤਰ ਵਿੱਚ ਦਾਖ਼ਲ ਹੋ ਗਿਆ ਅਤੇ ਉੱਥੇ ਮੌਜੂਦ ਸਰਕਾਰੀ ਕਾਗਜ਼ਾਂ ਨਾਲ ਕਥਿਤ ਛੇੜਛਾੜ ਕੀਤੀ।

 

“ਕਰਤਾਰਪੁਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਕਰਮਜੀਤ ਅਨਮੋਲ

0

ਏਕਤਾ ਅਤੇ ਅਧਿਆਤਮਿਕ ਸਤਿਕਾਰ ਦੇ ਇੱਕ ਦਿਲਕਸ਼ ਪ੍ਰਦਰਸ਼ਨ ਵਿੱਚ, ਨਾਮਵਰ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ, ਕਰਮਜੀਤ ਅਨਮੋਲ, ਤਨੂ ਗਰੇਵਾਲ, ਹਸ਼ਨੀਨ ਚੌਹਾਨ, ਅਤੇ ਜਿੰਮੀ ਸ਼ਰਮਾ ਨੇ ਆਸ਼ੀਰਵਾਦ ਲੈਣ ਲਈ ਕਰਤਾਰਪੁਰ ਸਾਹਿਬ, ਪਾਕਿਸਤਾਨ ਦੀ ਰੂਹਾਨੀ ਯਾਤਰਾ ਸ਼ੁਰੂ ਕੀਤੀ। ਉਨ੍ਹਾਂ ਦੀ ਯਾਤਰਾ, ਸ਼ਰਧਾ ਅਤੇ ਦੋਸਤੀ ਨਾਲ ਚਿੰਨ੍ਹਿਤ, ਮਨੋਰੰਜਨ, ਪਿਆਰ ਅਤੇ ਸੰਗੀਤ ਦੀ ਸਰਹੱਦਾਂ ਤੋਂ ਪਾਰ ਦੀ ਉਦਾਹਰਨ ਹੈ।

ਸਿਤਾਰਿਆਂ ਨਾਲ ਭਰੀ ਤੀਰਥ ਯਾਤਰਾ ਨੂੰ ਦਰਸ਼ਕਾਂ ਦੁਆਰਾ ਇੱਕ ਉਤਸ਼ਾਹੀ ਅਤੇ ਨਿੱਘੇ ਸੁਆਗਤ ਨਾਲ ਮਿਲਿਆ, ਜੋ ਸਾਂਝੇ ਸੱਭਿਆਚਾਰ ਅਤੇ ਵਿਸ਼ਵਾਸ ਦੀ ਸ਼ਕਤੀ ਨੂੰ ਦਰਸਾਉਂਦਾ ਹੈ। ਖੁੱਲ੍ਹੀਆਂ ਬਾਹਾਂ ਨਾਲ ਸਵਾਗਤ ਕਰਦੇ ਹੋਏ, ਸਤਿਕਾਰਤ ਕਲਾਕਾਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਏਕਤਾ ਦੇ ਜਸ਼ਨ ਵਿੱਚ ਇਕੱਠੇ ਹੋਏ, ਇਸ ਵਿਚਾਰ ਨੂੰ ਰੇਖਾਂਕਿਤ ਕਰਦੇ ਹੋਏ ਕਿ ਅਧਿਆਤਮਿਕਤਾ ਕੋਈ ਸੀਮਾਵਾਂ ਨਹੀਂ ਜਾਣਦੀ।

ਇਹ ਮੁਲਾਕਾਤ ਕਲਾ ਅਤੇ ਸ਼ਰਧਾ ਦੇ ਡੂੰਘੇ ਪ੍ਰਭਾਵ ਦੇ ਪ੍ਰਮਾਣ ਵਜੋਂ ਖੜ੍ਹੀ ਹੈ, ਜੋ ਕਿ ਭੂਗੋਲਿਕ ਸੀਮਾਵਾਂ ਤੋਂ ਪਰੇ ਜਾਣ ਵਾਲੇ ਸਬੰਧਾਂ ਨੂੰ ਉਤਸ਼ਾਹਿਤ ਕਰਦੀ ਹੈ। ਅਕਸਰ ਵੰਡੀ ਹੋਈ ਦੁਨੀਆਂ ਵਿੱਚ, ਕਰਤਾਰਪੁਰ ਸਾਹਿਬ ਦੀ ਯਾਤਰਾ ਸਦਭਾਵਨਾ ਦਾ ਪ੍ਰਤੀਕ ਬਣ ਗਈ, ਇਹ ਸਾਬਤ ਕਰਦੀ ਹੈ ਕਿ ਪਿਆਰ ਅਤੇ ਸ਼ਰਧਾ ਦੀ ਭਾਸ਼ਾ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰਦੀ ਹੈ।

ਨਿਰਮਾਤਾ ਅਮਰਦੀਪ ਗਰੇਵਾਲ ਨੇ ਕਿਹਾ, “ਸਾਡੀ ਫਿਲਮ ‘ਮੌਜਾਂ ਹੀ ਮੌਜਾਂ’ ਸਿਰਫ ਇੱਕ ਫਿਲਮ ਨਹੀਂ ਹੈ, ਇਹ ਦਰਸਾਉਂਦੀ ਹੈ ਕਿ ਮਨੋਰੰਜਨ ਤੇ ਪਿਆਰ ਦਾ ਜਸ਼ਨ ਦਾ ਮਨਾਉਣ ਦੀ ਕੋਈ ਹੱਦ ਨਹੀਂ ਹੁੰਦੀ।”

ਮੁੱਖ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ, “ਪਿਆਰ ਅਤੇ ਮਨੋਰੰਜਨ ਸ਼ਕਤੀਸ਼ਾਲੀ ਸ਼ਕਤੀਆਂ ਹਨ ਜੋ ਸਾਨੂੰ ਸਾਰਿਆਂ ਨੂੰ ਇੱਕਜੁੱਟ ਕਰ ਸਕਦੀਆਂ ਹਨ। ਕਰਤਾਰਪੁਰ ਸਾਹਿਬ ਦਾ ਦੌਰਾ ਕਰਨਾ ਇੱਕ ਸ਼ਾਨਦਾਰ ਅਨੁਭਵ ਸੀ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕਲਾ ਅਤੇ ਪਿਆਰ ਕਿਸੇ ਵੀ ਸਰਹੱਦ ਨੂੰ ਪਾਰ ਕਰ ਸਕਦਾ ਹੈ। ਅਸੀਂ ਉਮੀਦ ਕਰਦੇ ਹਾਂ ਕਿ ਸਾਡੀ ਫਿਲਮ ਦੁਨੀਆ ਭਰ ਦੇ ਦਰਸ਼ਕਾਂ ਵਿੱਚ ਖੁਸ਼ੀ ਅਤੇ ਪਿਆਰ ਫੈਲਾਏਗੀ।”

ਟਰਾਂਸਪੋਰਟ ਮੰਤਰੀ ਨੇ ਬੱਸਾਂ ਦੀ ਅਚਾਨਕ ਕੀਤੀ ਚੈਕਿੰਗ, ਕਈ ਬੱਸਾਂ ਦੇ ਕੱਟੇ ਗਏ ਚਲਾਨ

0

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਜਲੰਧਰ ਤੇ ਸ਼ਹਿਰ ਨੇੜਲੀਆਂ ਤਿੰਨ ਥਾਵਾਂ ’ਤੇ ਬੱਸਾਂ ਦੀ ਚੈਕਿੰਗ ਕੀਤੀ। ਕੈਬਨਿਟ ਮੰਤਰੀ ਦੀ ਮੌਜੂਦਗੀ ’ਚ ਬਿਨਾਂ ਦਸਤਾਵੇਜ਼ਾਂ ਜਾਂ ਅਧੂਰੇ ਦਸਤਾਵੇਜ਼ਾਂ ਤੋਂ ਚੱਲ ਰਹੀਆਂ ਦੋ ਬੱਸਾਂ ਨੂੰ ਜ਼ਬਤ ਕਰਨ ਸਣੇ 21 ਬੱਸਾਂ ਦੇ ਵੱਖ-ਵੱਖ ਉਲੰਘਣਾਵਾਂ ਲਈ ਚਲਾਨ ਕੀਤੇ ਗਏ। ਚਲਾਨ ਕੀਤੀਆਂ ਬੱਸਾਂ ’ਚ ਦੋ ਸਰਕਾਰੀ ਬੱਸਾਂ ਵੀ ਸ਼ਾਮਲ ਹਨ, ਜੋ ਅਣਅਧਿਕਾਰਤ ਰੂਟ ’ਤੇ ਚੱਲ ਰਹੀਆਂ ਸਨ।

ਕੈਬਨਿਟ ਮੰਤਰੀ ਤੇ ਉਨ੍ਹਾਂ ਦੀ ਟੀਮ ਵੱਲੋਂ ਸੂਬੇ ਦੀਆਂ ਸੜਕਾਂ ’ਤੇ ਲੋਕਾਂ ਦੀ ਸੁਰੱਖਿਆ ਤੇ ਬੱਸ ਚਾਲਕਾਂ ਦੁਆਰਾ ਸੜਕੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮਨਸ਼ੇ ਨਾਲ ਜਲੰਧਰ ਬੱਸ ਸਟੈਂਡ ਦੇ ਆਲੇ-ਦੁਆਲੇ, ਜਲੰਧਰ-ਪਠਾਨਕੋਟ ਰੋਡ ’ਤੇ ਕਿਸ਼ਨਗੜ੍ਹ ਅਤੇ ਜਲੰਧਰ-ਅੰਮ੍ਰਿਤਸਰ ਰੋਡ ’ਤੇ ਕਰਤਾਰਪੁਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਕੁੱਲ 56 ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਦੌਰਾਨ ਵਿਜੈ ਬੱਸ ਸਰਵਿਸ ਦੀ ਬੱਸ ਨੰਬਰ ਐੱਨਐੱਲ-02ਬੀ 3020 ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੀ ਲੋੜੀਂਦੀ ਪ੍ਰਵਾਨਗੀ ਤੋਂ ਬਿਨਾਂ ਚਲਾਏ ਜਾਣ ਲਈ 50,000 ਰੁਪਏ ਦਾ ਭਾਰੀ ਜੁਰਮਾਨਾ ਕੀਤਾ ਗਿਆ। ਖਹਿਰਾ ਸਲੀਪਰਜ਼ ਦੀ ਬੱਸ ਨੰਬਰ ਯੂਪੀ-31ਟੀ 3737 ’ਚ ਯਾਤਰੀਆਂ ਦੀ ਵੱਧ ਸਮਰੱਥਾ ਹੋਣ ਕਾਰਨ 50,000 ਰੁਪਏ ਦਾ ਚਲਾਨ ਕੀਤਾ ਗਿਆ। ਇਸ ਤੋਂ ਇਲਾਵਾ ਇੰਡੋ-ਕੈਨੇਡੀਅਨ ਸਰਵਿਸ ਦੀ ਬੱਸ ਨੰਬਰ ਪੀਬੀ-01ਸੀ 9726 ਨੂੰ ਪਰਮਿਟ ਨਿਯਮਾਂ ਦੀ ਉਲੰਘਣਾ ਕਾਰਨ 10,000 ਰੁਪਏ ਦਾ ਜੁਰਮਾਨਾ ਕੀਤਾ ਗਿਆ।

ਇਸੇ ਤਰ੍ਹਾਂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਤੇ ਅਧੂਰੇ ਦਸਤਾਵੇਜ਼ਾਂ ਕਾਰਨ 18 ਪ੍ਰਾਈਵੇਟ ਬੱਸਾਂ ਦੇ 2 ਲੱਖ ਰੁਪਏ ਤੋਂ ਵੱਧ ਦੇ ਚਲਾਨ ਕੱਟੇ ਗਏ, ਜਿਨ੍ਹਾਂ ’ਚ ਕਰਤਾਰ ਬੱਸ ਦੀਆਂ ਤਿੰਨ ਬੱਸਾਂ, ਪਟਿਆਲਾ ਐਕਸਪ੍ਰੈੱਸ ਤੇ ਪਟਿਆਲਾ ਹਾਈਵੇਜ਼ ਦੀਆਂ ਦੋ-ਦੋ ਤੇ ਨਿੱਝਰ ਮਿੰਨੀ ਬੱਸ, ਪ੍ਰਕਾਸ਼ ਬੱਸ, ਲਿਬੜਾ ਬੱਸ, ਸ਼ੇਖੂਪੁਰਾ ਬੱਸ ਸਰਵਿਸ, ਨਰਵਾਲ ਬੱਸ, ਬਾਈ ਜੀ ਟਰਾਂਸਪੋਰਟ, ਰਾਜਗੁਰੂ ਤੇ ਮੋਹਾਲੀ ਬੱਸ ਦੀ ਇੱਕ-ਇੱਕ ਬੱਸ ਸ਼ਾਮਲ ਹੈ ਜਦਕਿ ਪਿਆਰ ਬੱਸ ਤੇ ਕਰਤਾਰ ਬੱਸ ਸਰਵਿਸ ਦੀਆਂ ਬਿਨਾਂ ਦਸਤਾਵੇਜ਼ਾਂ ਤੋਂ ਚਲ ਰਹੀਆਂ ਦੋ ਬੱਸਾਂ ਮੌਕੇ ’ਤੇ ਹੀ ਜ਼ਬਤ ਕੀਤੀਆਂ ਗਈਆਂ।

ਕਰਤਾਰਪੁਰ ਵਿਖੇ ਚੈਕਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਦੀਆਂ ਦੋ ਬੱਸਾਂ (ਨੰਬਰ ਪੀਬੀ-08-ਈਸੀ 4529 ਤੇ ਪੀਬੀ-65-ਏਟੀ 0543) ਨੂੰ ਅਣ-ਨਿਰਧਾਰਿਤ ਰੂਟ ’ਤੇ ਚਲਦਾ ਪਾਇਆ। ਦੋਵਾਂ ਬੱਸਾਂ ਦੇ ਡਰਾਈਵਰਾਂ ਦੇ ਅਣਅਧਿਕਾਰਤ ਰੂਟਾਂ ’ਤੇ ਚੱਲਣ ਲਈ ਚਲਾਨ ਕੀਤੇ ਗਏ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਬਿਨਾਂ ਢੁਕਵੇਂ ਦਸਤਾਵੇਜ਼ਾਂ ਤੇ ਪਰਮਿਟਾਂ ਦੇ ਕਿਸੇ ਵੀ ਬੱਸ ਨੂੰ ਚਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਵਿੱਖ ’ਚ ਅਚਨਚੇਤ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕੱਟਣ ਤੇ ਇਨ੍ਹਾਂ ਨੂੰ ਜ਼ਬਤ ਕਰਨ।

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਨੂੰ ਕੀਤਾ ਗ੍ਰਿਫ਼ਤਾਰ

0

ਜ਼ੀਰਾ ਸਿਟੀ ਪੁਲਿਸ ਵੱਲੋਂ ਅੱਜ ਸਵੇਰੇ ਕਰੀਬ ਸਾਢੇ ਚਾਰ ਵਜੇ ਹਲਕਾ ਜੀਰਾ ਤੋ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੁਲਬੀਰ ਜ਼ੀਰਾ ਮਿਥੇ ਪ੍ਰੋਗਰਾਮ ਅਨੁਸਾਰ ਤੜਕੇ ਜਦੋਂ ਆਪਣੀ ਰਿਹਾਇਸ਼ ਤੋਂ ਸਵੇਰੇ ਬਾਬਾ ਬੁੱਢਾ ਸਾਹਿਬ ਜਾਣ ਲੱਗੇ ਸਨ ਤਾਂ ਉਂਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ ਕੁਲਬੀਰ ਜੀਰਾ ਵੱਲੋਂ ਅੱਜ ਐਸਐਸਪੀ ਦਫਤਰ ਵਿਖੇ ਧਰਨਾ ਲਗਾਉਣ ਉਪਰੰਤ ਆਪਣੀ ਗ੍ਰਿਫਤਾਰੀ ਦਿੱਤੀ ਜਾਣੀ ਸੀ ਲੇਕਿਨ ਉਸ ਤੋਂ ਪਹਿਲਾਂ ਹੀ ਜ਼ੀਰਾ ਪੁਲਿਸ ਵੱਲੋਂ ਕੁਲਬੀਰ ਜੀਰਾ ਨੂੰ ਉਨਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਲਬੀਰ ਸਿੰਘ ਜ਼ੀਰਾ ਵੱਲੋਂ ਬੀਤੇ ਦਿਨੀ ਵੱਡੀ ਗਿਣਤੀ ਸਮਰਥਕਾਂ ਸਮੇਤ ਬੀਡੀਪੀਓ ਦਫਤਰ ਵਿਖੇ ਜਾ ਕੇ ਅਣਮਿਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਸਬੰਧੀ ਜ਼ੀਰਾ ਪੁਲਿਸ ਵੱਲੋਂ ਕੁਲਬੀਰ ਜ਼ੀਰਾ ਅਤੇ 70-80 ਸਾਥੀਆਂ ਦੇ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਦਫਤਰ ‘ਤੇ ਕਬਜ਼ਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।