Home Blog Page 1756

CM ਮਾਨ ਨੇ 304 ਨਵਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

0

ਮਾਨ ਸਰਕਾਰ ਮਿਸ਼ਨ ਰੁਜ਼ਗਾਰ ਤਹਿਤ ਅੱਜ 304 ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਗ੍ਰਹਿ, ਮਾਲ ਤੇ ਟਰਾਂਸਪੋਰਟ ਵਿਭਾਗ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਮਿਉਂਸਪਲ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੌਂਪੇ। CM ਭਗਵੰਤ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 37,100 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੌਰਾਨ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਲਾਲਜੀਤ ਭੁੱਲਰ ਵੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 228 ਟੈਕਨੀਕਲ ਸਬ ਇੰਸਪੈਕਟਰ ਵੀ ਭਰਤੀ ਕੀਤੇ ਗਏ। ਮਾਲ ਵਿਭਾਗ ਵਿੱਚ 56 ਨਾਇਬ ਤਹਿਸੀਲਦਾਰ ਨਿਯੁਕਤ ਕੀਤੇ। ਟਰਾਂਸਪੋਰਟ ਵਿਭਾਗ ਵਿੱਚ 20 ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਦੌਰਾਨ ਮੁੱਖ ਮੰਤਰੀ ਹੁਣ ਤੱਕ 12,710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਚੁੱਕਿਆ ਹੈ। ਹੁਣ ਬਿਨਾਂ ਸਿਫ਼ਾਰਿਸ਼ ਦੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।

CM ਭਗਵੰਤ ਮਾਨ ਨੇ ਸਮਾਗਮ ਦੌਰਾਨ ਕਿਹਾ ਕਿ ਸੜਕ ਸੁਰੱਖਿਆ ਫੋਰਸ ਦਾ ਵੀ ਛੇਤੀ ਹੀ ਗਠਨ ਕੀਤਾ ਜਾਵੇਗਾ। 20-25 ਕਿਲੋਮੀਟਰ ਅੰਦਰ SSF ਦੀ ਇੱਕ ਗੱਡੀ ਤਾਇਨਾਤ ਕੀਤੀ ਜਾਵੇਗੀ। ਪੰਜਾਬ ਨੂੰ ਡਿਜ਼ੀਟਲ ਕਰਨ ਵਿੱਚ ਬਜਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਨੂੰ ਦੇਸ਼ ਦੀ ਨੰਬਰ-1 ਡਿਜ਼ੀਟਲ ਪੁਲਿਸ ਬਣਾਵਾਂਗੇ।

ਫਿਰੋਜਪੁਰ ‘ਚ ਝੂਲਾ ਟੁੱਟਣ ਕਾਰਨ ਵਾਪਰਿਆ ਹਾਦਸਾ, ਦੋ ਬੱਚਿਆਂ ਦੀ ਹੋਈ ਮੌ.ਤ

0

ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਪਿੰਡ ਦੁਲਚੀਕੇ ਵਿੱਚ ਇੱਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਝੂਲੇ ਦੇ ਟੁੱਟਣ ਕਾਰਨ ਵਾਪਰਿਆ।

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ।ਘਟਨਾ ਅਨੁਸਾਰ ਪਿੰਡ ਦੁਲਚੀਕੇ ਵਿੱਚ ਲੱਗੇ ਮੇਲੇ ਦੌਰਾਨ ਝੂਲੇ ‘ਤੇ ਝੂਟੇ ਲੈਂਦੇ ਹੋਏ ਤਿੰਨ ਬੱਚਿਆਂ ਦੇ ਗਲੇ ਵਿੱਚ ਟੁੱਟੀ ਰੱਸੀ ਫਸ ਗਈ।

ਜਿਸ ਕਾਰਨ ਬੱਚੇ ਝੂਲੇ ਤੋਂ ਹੇਠਾਂ ਡਿੱਗ ਗਏ। ਜਦੋਂ ਤੱਕ ਝੂਲਾ ਰੁਕਿਆ ਤਾਂ ਤਿੰਨੋਂ ਬੱਚੇ ਝੂਲੇ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖ਼ਮੀ ਹੋ ਗਏ।ਇਨ੍ਹਾਂ ‘ਚੋਂ 2 ਬੱਚਿਆਂ ਦੀ ਮੌਤ ਹੋ ਗਈ, ਜਦਕਿ ਇਕ ਬੱਚਾ ਗੰਭੀਰ ਜ਼ਖਮੀ ਹੈ।

ਇੱਕ ਬੱਚੇ ਦੀ ਪਛਾਣ ਅਮਨਦੀਪ ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲੂਵਾਲਾ ਉਮਰ 15 ਸਾਲ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਝੂਲੇ ਦਾ ਮਾਲਕ ਉਥੋਂ ਫਰਾਰ ਹੋ ਗਿਆ, ਸਿਵਲ ਹਸਪਤਾਲ ‘ਚ ਬੱਚੇ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਕਾਂਗਰਸ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

0

ਕਾਂਗਰਸ ਨੇ ਤਿੰਨ ਰਾਜਾਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਤੇਲੰਗਾਨਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕੁੱਲ 229 ਉਮੀਦਵਾਰਾਂ ਦੇ ਨਾਵਾਂ ਨੂੰ ਤੈਅ ਕੀਤਾ ਗਿਆ ਹੈ। ਜਿਸ ਵਿੱਚ ਮੱਧ ਪ੍ਰਦੇਸ਼ ਤੋਂ 144, ਛੱਤੀਸਗੜ੍ਹ ਤੋਂ 30 ਅਤੇ ਤੇਲੰਗਾਨਾ ਤੋਂ 55 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ।

ਬਾਕੀ ਸੀਟਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।ਸਾਬਕਾ ਮੁੱਖ ਮੰਤਰੀ ਕਮਲਨਾਥ ਛਿੰਦਵਾੜਾ ਤੋਂ ਚੋਣ ਲੜਨਗੇ। ਬੱਧਨੀ ਤੋਂ ਸ਼ਿਵਰਾਜ ਵਿਰੁੱਧ ਵਿਕਰਮ ਮਸਤਲ ਨੂੰ ਟਿਕਟ ਦਿੱਤੀ ਗਈ ਹੈ। ਮੱਧ ਪ੍ਰਦੇਸ਼ ਵਿੱਚ 17 ਨਵੰਬਰ ਅਤੇ ਛੱਤੀਸਗੜ੍ਹ ਵਿੱਚ ਦੋ ਪੜਾਵਾਂ ਵਿੱਚ 7 ਨਵੰਬਰ ਅਤੇ 17 ਨਵੰਬਰ ਨੂੰ ਵੋਟਾਂ ਪੈਣਗੀਆਂ। ਪੰਜ ਰਾਜਾਂ ਵਿੱਚ 3 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

ਇਜ਼ਰਾਈਲ ਤੋਂ ਤੀਜੀ ਫਲਾਈਟ ਪਹੁੰਚੀ ਦਿੱਲੀ ,197 ਭਾਰਤੀ ਪਰਤੇ ਸੁਰੱਖਿਅਤ

0

‘ਆਪ੍ਰੇਸ਼ਨ ਅਜੇ’ ਤਹਿਤ ਇਜ਼ਰਾਈਲ ਤੋਂ 197 ਭਾਰਤੀ ਨਾਗਰਿਕਾਂ ਨੂੰ ਲੈ ਕੇ ਤੀਜੀ ਉਡਾਣ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ ਪਹੁੰਚੀ। ਕੇਂਦਰੀ ਮੰਤਰੀ ਕੌਸ਼ਲ ਕਿਸ਼ੋਰ ਨੇ ਦਿੱਲੀ ਹਵਾਈ ਅੱਡੇ ‘ਤੇ ਇਜ਼ਰਾਈਲ ਤੋਂ ਕੱਢੇ ਗਏ ਭਾਰਤੀ ਨਾਗਰਿਕਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨੇ ਕਿਹਾ, “ਮੈਂ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲੇ ਦਾ ਧੰਨਵਾਦ ਕਰਦਾ ਹਾਂ ਤੇ ਵਧਾਈ ਦਿੰਦਾ ਹਾਂ। ਪ੍ਰਧਾਨ ਮੰਤਰੀ ਮੋਦੀ ਦੇਸ਼ ਦੇ ਨਾਗਰਿਕਾਂ ਨੂੰ ਸਮਰਪਿਤ ਹਨ ਅਤੇ ਭਾਰਤੀ ਨਾਗਰਿਕਾਂ ਨੂੰ ਇਜ਼ਰਾਈਲ ਤੋਂ ਇੱਥੇ ਸੁਰੱਖਿਅਤ ਲਿਆਂਦਾ ਜਾ ਰਿਹਾ ਹੈ। ਉਹ ਆਪਣੇ ਦੇਸ਼ ਪਰਤਣ ਤੋਂ ਬਾਅਦ ਖੁਸ਼ ਹਨ।”

ਇਜ਼ਰਾਈਲ-ਹਮਾਸ ਸੰਘਰਸ਼ ਦੌਰਾਨ ਇਜ਼ਰਾਈਲ ਛੱਡਣ ਦੇ ਚਾਹਵਾਨ 197 ਭਾਰਤੀ ਨਾਗਰਿਕਾਂ ਦਾ ਤੀਜਾ ਜੱਥਾ ਸ਼ਨੀਵਾਰ ਨੂੰ ਵਿਸ਼ੇਸ਼ ਉਡਾਣ ਰਾਹੀਂ ਭਾਰਤ ਪਰਤਿਆ। ਹਮਾਸ ਦੇ ਅੱਤਵਾਦੀਆਂ ਵੱਲੋਂ ਇਜ਼ਰਾਈਲ ਦੇ ਸ਼ਹਿਰਾਂ ‘ਤੇ ਕੀਤੇ ਗਏ ਭਿਆਨਕ ਹਮਲਿਆਂ ਦੇ ਮੱਦੇਨਜ਼ਰ ਗਾਜ਼ਾ ਤੋਂ ਘਰ ਵਾਪਸੀ ਦੇ ਚਾਹਵਾਨ ਭਾਰਤੀ ਨਾਗਰਿਕਾਂ ਦੀ ਸਹੂਲਤ ਲਈ 12 ਅਕਤੂਬਰ ਨੂੰ ‘ਆਪ੍ਰੇਸ਼ਨ ਅਜੇ’ ਤਹਿਤ ਵਿਸ਼ੇਸ਼ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਸਨ।

ਇਨ੍ਹਾਂ ਹਮਲਿਆਂ ਨਾਲ ਇਲਾਕੇ ਵਿਚ ਕਾਫੀ ਤਣਾਅ ਪੈਦਾ ਹੋ ਗਿਆ ਹੈ। ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਐਕਸ (ਪਹਿਲਾਂ ਟਵਿੱਟਰ) ‘ਤੇ ਪੋਸਟ ਕੀਤਾ, “ਆਪਰੇਸ਼ਨ ਅਜੇ ਅੱਗੇ ਵਧ ਰਿਹਾ ਹੈ। 197 ਹੋਰ ਯਾਤਰੀ ਭਾਰਤ ਪਰਤ ਰਹੇ ਹਨ।” 197 ਭਾਰਤੀ ਨਾਗਰਿਕਾਂ ਦਾ ਤੀਜਾ ਜੱਥਾ ਭਾਰਤੀ ਸਮੇਂ ਅਨੁਸਾਰ ਰਾਤ 8.10 ਵਜੇ ਘਰ ਲਈ ਰਵਾਨਾ ਹੋਇਆ ਸੀ।

ਦੂਤਾਵਾਸ ਦੇ ਡੇਟਾਬੇਸ ਵਿਚ ਸਾਰੇ ਭਾਰਤੀਆਂ ਨੂੰ ਰਜਿਸਟਰ ਕਰਨ ਲਈ ਭਾਰਤੀ ਦੂਤਾਵਾਸ ਦੁਆਰਾ ਸ਼ੁਰੂ ਕੀਤੀ ਗਈ ਇਕ ਮੁਹਿੰਮ ਦੇ ਬਾਅਦ ਯਾਤਰੀਆਂ ਦੀ ਚੋਣ “ਪਹਿਲਾਂ ਆਓ, ਪਹਿਲਾਂ ਪਾਓ” ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਉਨ੍ਹਾਂ ਦੀ ਵਾਪਸੀ ਦਾ ਖਰਚਾ ਸਰਕਾਰ ਚੁੱਕ ਰਹੀ ਹੈ।

ਇਜ਼ਰਾਈਲ ਤੋਂ ਪਹਿਲੀ ਵਿਸ਼ੇਸ਼ ਉਡਾਣ ਵੀਰਵਾਰ ਨੂੰ 212 ਲੋਕਾਂ ਨੂੰ ਲੈ ਕੇ ਰਵਾਨਾ ਹੋਈ। 235 ਭਾਰਤੀ ਨਾਗਰਿਕਾਂ ਦਾ ਦੂਜਾ ਜੱਥਾ ਸ਼ੁੱਕਰਵਾਰ ਦੇਰ ਰਾਤ ਰਵਾਨਾ ਹੋਇਆ। ਇਜ਼ਰਾਈਲ ਤੋਂ ਹੁਣ ਤੱਕ ਕੁੱਲ 644 ਭਾਰਤੀ ਨਾਗਰਿਕਾਂ ਨੂੰ ਕੱਢਿਆ ਜਾ ਚੁੱਕਾ ਹੈ। ਇਜ਼ਰਾਈਲ ਵਿੱਚ ਲਗਭਗ 18,000 ਭਾਰਤੀ ਨਾਗਰਿਕ ਰਹਿੰਦੇ ਹਨ, ਜਿਨ੍ਹਾਂ ਵਿਚ ਨਰਸਾਂ, ਵਿਦਿਆਰਥੀ, ਕਈ ਆਈਟੀ ਪੇਸ਼ੇਵਰ ਅਤੇ ਹੀਰਾ ਵਪਾਰੀ ਸ਼ਾਮਲ ਹਨ।

7 ਅਕਤੂਬਰ ਨੂੰ ਗਾਜ਼ਾ ਪੱਟੀ ਤੋਂ ਹਮਾਸ ਦੇ ਅੱਤਵਾਦੀਆਂ ਦੁਆਰਾ ਇਜ਼ਰਾਈਲ ‘ਤੇ ਕੀਤੇ ਗਏ ਬੇਮਿਸਾਲ ਹਮਲੇ ਤੋਂ ਬਾਅਦ ਭਾਰਤੀ ਨਾਗਰਿਕਾਂ ਦੀ ਨਿਕਾਸੀ ਸ਼ੁਰੂ ਹੋਈ ਸੀ। ਹਮਾਸ ਦੇ ਹਮਲਿਆਂ ਵਿੱਚ ਇਜ਼ਰਾਈਲ ਵਿੱਚ 1,300 ਤੋਂ ਵੱਧ ਲੋਕ ਮਾਰੇ ਗਏ ਹਨ, ਜਦੋਂ ਕਿ ਇਜ਼ਰਾਈਲ ਦੀ ਜਵਾਬੀ ਕਾਰਵਾਈ ਵਿੱਚ ਗਾਜ਼ਾ ਵਿੱਚ ਘੱਟੋ-ਘੱਟ 1,900 ਲੋਕ ਮਾਰੇ ਗਏ ਹਨ।

ਆਪ੍ਰੇਸ਼ਨ ਅਜੇ ਤਹਿਤ ਇਜ਼ਰਾਈਲ ਤੋਂ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੇਰ ਰਾਤ ਨੂੰ ਚੌਥੀ ਫ਼ਲਾਈਟ ਵੀ ਇਜ਼ਰਾਈਲ ਤੋਂ ਰਵਾਨਾ ਹੋ ਗਈ। ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੇ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਫ਼ਲਾਈਟ ਵਿਚ 274 ਭਾਰਤੀ ਨਾਗਰਿਕ ਸਵਾਰ ਹਨ। ਫਲਾਈਟ ਨੇ ਦੇਰ ਰਾਤ ਨੂੰ ਇਸਜ਼ਾਰਈਲ ਦੇ ਤੇਲ ਅਵੀਵ ਤੋਂ ਉਡਾਣ ਭਰੀ।

 

ਅੱਸੂ ਦੇ ਨਰਾਤੇ ਸ਼ੁਰੂ, 9 ਦੇਵੀਆਂ ਨੂੰ ਲਾਓ 9 ਤਰੀਕੇ ਦੇ ਭੋਗ

0

ਸਨਾਤਨ ਧਰਮ ‘ਚ ਨਵਰਾਤਰੀ ਦੇ 9 ਦਿਨਾਂ ਦਾ ਵਿਸ਼ੇਸ਼ ਧਾਰਮਿਕ ਮਹੱਤਵ ਹੈ। ਹਿੰਦੂ ਧਰਮ ‘ਚ ਨਵਰਾਤਰੀ ਤਿਉਹਾਰ ਸਾਲ ਵਿਚ ਚਾਰ ਵਾਰ ਮਨਾਇਆ ਜਾਂਦਾ ਹੈ। ਇਨ੍ਹਾਂ ਵਿੱਚੋਂ ਅੱਸੂ ਦੇ ਨਰਾਤੇ ਤੇ ਚੇਤ ਦੇ ਨਰਾਤਿਆਂ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜਦਕਿ ਦੋ ਗੁਪਤ ਨਵਰਾਤਰੀ ਤਿਉਹਾਰ ਹੁੰਦੇ ਹਨ। ਧਾਰਮਿਕ ਮਾਨਤਾ ਅਨੁਸਾਰ ਨਵਰਾਤਰੀ ਦੌਰਾਨ 9 ਦਿਨਾਂ ਤਕ ਮਾਤਾ ਰਾਣੀ ਦੇ ਵੱਖ-ਵੱਖ ਰੂਪਾਂ ਦੀ ਰੀਤੀ-ਰਿਵਾਜਾਂ ਨਾਲ ਪੂਜਾ ਕੀਤੀ ਜਾਂਦੀ ਹੈ।

ਕਦੋਂ ਸ਼ੁਰੂ ਹੋ ਰਹੇ ਹਨ ਅੱਸੂ ਦੇ ਨਰਾਤੇ ?

ਹਿੰਦੂ ਕੈਲੰਡਰ ਅਨੁਸਾਰ ਇਸ ਵਾਰ ਉਦਯਾ ਤਿਥੀ ਕਾਰਨ ਅੱਸੂ ਦੇ ਨਰਾਤੇ 15 ਅਕਤੂਬਰ ਤੋਂ ਸ਼ੁਰੂ ਹੋਣਗੇ ਤੇ 24 ਅਕਤੂਬਰ ਨੂੰ ਵਿਜੈਦਸ਼ਮੀ ਪੁਰਬ ਦੇ ਨਾਲ ਖ਼ਤਮ ਹੋਣਗੇ। ਜੇਕਰ ਤੁਸੀਂ ਨਰਾਤਿਆਂ ਦੌਰਾਨ ਦੇਵੀ ਦੁਰਗਾ ਨੂੰ ਖੁਸ਼ ਕਰਨਾ ਚਾਹੁੰਦੇ ਹੋ ਤਾਂ ਤੁਸੀਂ 9 ਦਿਨਾਂ ‘ਚ ਦੇਵੀ ਦੁਰਗਾ ਦੇ 9 ਰੂਪਾਂ ਨੂੰ ਵੱਖ-ਵੱਖ ਭੋਗ ਲਗਾ ਸਕਦੇ ਹੋ।

ਦੇਵੀ ਮਾਂ ਨੂੰ 9 ਦਿਨ ਲਾਓ ਇਹ ਭੋਗ

ਪਹਿਲੇ ਦਿਨ ਮਾਂ ਸ਼ੈਲਪੁਤਰੀ ਨੂੰ ਕਲਾਕੰਦ ਦਾ ਭੋਗ ਲਾਉਣਾ ਚਾਹੀਦਾ ਹੈ। ਗਾਂ ਦੇ ਦੁੱਧ ਤੋਂ ਬਣੀ ਮਠਿਆਈ ਦਾ ਭੋਗ ਲਾਉਣ ਸ਼ੁਭ ਹੁੰਦਾ ਹੈ।

ਦੂਜੇ ਦਿਨ ਮਾਂ ਬ੍ਰਹਮਚਾਰਿਨੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਖੰਡ ਤੋਂ ਤਿਆਰ ਪੰਚਾਮ੍ਰਿਤ ਦਾ ਭੋਗ ਲਾਓ।

ਤੀਜੇ ਦਿਨ ਮਾਂ ਚੰਦਰਘੰਟਾ ਦੀ ਪੂਜਾ ਕੀਤੀ ਜਾਂਦੀ ਹੈ। ਤੀਜੇ ਦਿਨ ਦੁੱਧ ਤੋਂ ਬਣੀ ਬਰਫ਼ੀ ਦਾ ਭੋਗ ਜ਼ਰੂਰ ਲਾਓ।

ਚੌਥੇ ਦਿਨ ਮਾਂ ਕੁਸ਼ਮਾਂਡਾ ਨੂੰ ਮਾਲ ਪੂੜੇ ਦਾ ਭੋਗ ਲਾਉਣਾ ਚਾਹੀਦਾ ਹੈ। ਇਸ ਭੋਗ ਨਾਲ ਦੇਵੀ ਮਾਂ ਪ੍ਰਸੰਨ ਹੁੰਦੀ ਹੈ।

ਪੰਜਵੇਂ ਦਿਨ ਮਾਂ ਸਕੰਦਮਾਤਾ ਨੂੰ ਕੇਲੇ ਦਾ ਭੋਗ ਲਾਓ।

ਨਵਰਾਤਰੀ ਦਾ ਛੇਵਾਂ ਦਿਨ ਮਾਂ ਕਾਤਯਾਯਨੀ ਨੂੰ ਸਮਰਪਿਤ ਹੈ। ਇਸ ਦਿਨ ਦੇਵੀ ਮਾਂ ਨੂੰ ਪਾਨ ਦਾ ਭੋਗ ਲਾਉਣਾ ਚਾਹੀਦਾ ਹੈ।

ਸੱਤਵੇਂ ਦਿਨ ਮਾਂ ਕਾਲੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਗੁੜ ਦੀ ਬਣੀ ਮਠਿਆਈ ਦਾ ਭੋਗ ਲਾਉਣਾ ਚਾਹੀਦਾ ਹੈ।

ਅੱਠਵੇਂ ਦਿਨ ਮਾਂ ਮਹਾਗੌਰੀ ਦੀ ਪੂਜਾ ਕੀਤੀ ਜਾਂਦੀ ਹੈ। ਨਾਰੀਅਲ ਤੋਂ ਬਣੀ ਮਠਿਆਈ ਦਾ ਭੋਗ ਲਾਇਆ ਜਾੰਦਾ ਹੈ।

ਨਵਰਾਤਰੀ ਦੇ ਨੌਵੇਂ ਦਿਨ ਮਾਤਾ ਸਿੱਧੀਦਾਤਰੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸੂਜੀ ਦਾ ਹਲਵਾ, ਪੁਰੀ ਤੇ ਕਾਲੇ ਛੋਲਿਆਂ ਦਾ ਭੋਗ ਲਾਉਣਾ ਚਾਹੀਦਾ ਹੈ।

ਮੌਸਮ ਵਿਭਾਗ ਵਲੋਂ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ

0

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਹੈ ਕਿ ਪੱਛਮੀ ਗੜਬੜੀ ਕਾਰਨ ਅਗਲੇ ਦੋ ਦਿਨਾਂ ਵਿੱਚ ਦੇਸ਼ ਦੇ ਉੱਤਰ-ਪੱਛਮੀ ਅਤੇ ਮੱਧ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ ਇਹ ਇਸ ਸੀਜ਼ਨ ਦੀ ਪਹਿਲੀ ਤੀਬਰ ਪੱਛਮੀ ਗੜਬੜ ਹੈ ਅਤੇ ਇਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋਵੇਗੀ।

ਸੋਮਵਾਰ ਨੂੰ ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਤਾਮਿਲਨਾਡੂ, ਕੇਰਲ, ਪੁਡੂਚੇਰੀ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ 21 ਅਕਤੂਬਰ ਤੱਕ ਭਾਰੀ ਮੀਂਹ ਪੈ ਸਕਦਾ ਹੈ।

ਆਈਐੱਮਡੀ ਨੇ ਕਿਹਾ ਕਿ ਅਜਿਹਾ ਪੱਛਮੀ ਗੜਬੜ ਕਾਰਨ ਹੋ ਰਿਹਾ ਹੈ ਤੇ ਇਹ 17 ਅਕਤੂਬਰ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ। ਸੋਮਵਾਰ ਨੂੰ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਨਤੀਜੇ ਵਜੋਂ ਖੇਤਰ ਵਿੱਚ 17 ਅਕਤੂਬਰ ਤੋਂ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਰਾਜਧਾਨੀ ਦਿੱਲੀ ਸਮੇਤ ਪੂਰੇ NCR ‘ਚ ਠੰਡ ਦਾ ਅਹਿਸਾਸ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਐਤਵਾਰ ਰਾਤ ਨੂੰ ਦਿੱਲੀ ਅਤੇ ਐਨਸੀਆਰ ਵਿੱਚ ਮੀਂਹ ਪੈ ਸਕਦਾ ਹੈ। ਅੱਜ ਖੇਤਰ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ।

ਦਿੱਲੀ-ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਅੱਜ ਅਤੇ ਕੱਲ੍ਹ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਤੱਕ ਬਰਕਰਾਰ ਰਹਿ ਸਕਦਾ ਹੈ।

ਪੱਛਮੀ ਗੜਬੜੀ ਦੇ ਪ੍ਰਭਾਵ ਹੇਠ, ਅਗਲੇ 24 ਘੰਟਿਆਂ ਦੌਰਾਨ ਮੱਧ ਪਾਕਿਸਤਾਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਸਿਸਟਮ ਬਣਨ ਦੀ ਸੰਭਾਵਨਾ ਹੈ। ਆਈਐਮਡੀ ਨੇ ਕਿਹਾ ਕਿ 15 ਅਕਤੂਬਰ ਨੂੰ ਇੱਕ ਤਾਜ਼ਾ ਪੱਛਮੀ ਗੜਬੜ ਦੇ ਨਾਲ ਰਲੇਵੇਂ ਦੀ ਸੰਭਾਵਨਾ ਦੇ ਨਾਲ ਸਿਸਟਮ ਦੇ ਹੋਰ ਤੇਜ਼ ਹੋਣ ਦੀ ਉਮੀਦ ਹੈ। ਇਹ ਮੌਸਮੀ ਪ੍ਰਣਾਲੀ 17 ਅਕਤੂਬਰ ਤੱਕ ਉੱਤਰ-ਪੱਛਮੀ ਅਤੇ ਮੱਧ ਭਾਰਤ ਨੂੰ ਪ੍ਰਭਾਵਿਤ ਕਰੇਗੀ।

 

ਮਹਾਰਾਸ਼ਟਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 12 ਲੋਕਾਂ ਦੀ ਗਈ ਜਾਨ

0

ਮਹਾਰਾਸ਼ਟਰ ‘ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ‘ਚ ਸਮਰਿਧੀ ਐਕਸਪ੍ਰੈਸ ਵੇਅ ‘ਤੇ ਇਕ ਮਿੰਨੀ ਬੱਸ ਅਤੇ ਇਕ ਟਰਾਲੇ ਦੀ ਟੱਕਰ ਹੋ ਗਈ। ਇਸ ‘ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ 23 ਲੋਕ ਜ਼ਖਮੀ ਹੋ ਗਏ।

ਇਹ ਹਾਦਸਾ ਵੈਜਾਪੁਰ ਇਲਾਕੇ ‘ਚ ਸ਼ਨੀਵਾਰ-ਐਤਵਾਰ ਦੀ ਦਰਮਿਆਨੀ ਰਾਤ ਨੂੰ 12:30 ਵਜੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਬੱਸ ‘ਚ 35 ਲੋਕ ਸਵਾਰ ਸਨ। ਬੱਸ ਡਰਾਈਵਰ ਦੇ ਕੰਟਰੋਲ ਗੁਆਉਣ ਕਾਰਨ ਬੱਸ ਨੇ ਪਿੱਛਿਓਂ ਟਰਾਲੇ ਨੂੰ ਟੱਕਰ ਮਾਰ ਦਿੱਤੀ। ਮਰਨ ਵਾਲਿਆਂ ਵਿੱਚ 5 ਪੁਰਸ਼, 6 ਔਰਤਾਂ ਅਤੇ ਇੱਕ ਨਾਬਾਲਗ ਲੜਕੀ ਸ਼ਾਮਲ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਮੌਕੇ ਤੇ ਪਹੁੰਚੀ ਹੋਈ ਹੈ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Immunity ਵਧਾਉਣ ਲਈ ਇਨ੍ਹਾਂ ਜੜ੍ਹੀਆਂ-ਬੂਟੀਆਂ ਦਾ ਕਰੋ ਇਸਤੇਮਾਲ

0

ਇਮਿਊਨਿਟੀ ਯਾਨੀ ਰੋਗ ਰੋਕੂ ਸਮਰੱਥਾ ਸਿਹਤ ਲਈ ਮਹੱਤਵਪੂਰਨ ਹੈ। ਇਹ ਤੁਹਾਡੇ ਸਰੀਰ ਦੀ ਰੱਖਿਆ ਪ੍ਰਣਾਲੀ ਦਾ ਹਿੱਸਾ ਹੁੰਦੀ ਹੈ ਜੋ ਬੀਮਾਰੀਆਂ ਤੇ ਇੰਫੈਕਸ਼ਨ ਤੋਂ ਬਚਾਅ ਵਿਚ ਮਦਦ ਕਰਦੀ ਹੈ। ਇਕ ਮਜ਼ਬੂਤ ਇਮਊਨਿਟੀ ਰੋਗਾਂ, ਇੰਫੈਕਸ਼ਨਾਂ ਵਰਗੇ ਬੈਕਟੀਰੀਆ, ਵਾਇਰਸ ਤੇ ਫੰਗਸ ਖਿਲਾਫ ਕਵਚ ਦਾ ਕੰਮ ਕਰਦੀ ਹੈ

ਰੋਗ ਰੋਕੂ ਸਮਰੱਥਾ ਨੂੰ ਮਜ਼ਬੂਤ ਬਣਾਉਣ ਦੇ ਕਈ ਤਰੀਕੇ ਹਨ। ਆਪਣੇ ਲਾਈਫਸਟਾਈਲ ਵਿਚ ਸਕਾਰਾਤਮਕ ਬਦਲਾਅ ਲਿਆ ਕੇ, ਖਾਣ-ਪੀਣ ‘ਤੇ ਧਿਆਨ ਦੇ ਕੇ ਤੇ ਕਸਰਤ ਤੇ ਯੋਗ ਰਾਹੀਂ ਇਮਊਨਿਟੀ ਨੂੰ ਵਧਾਇਆ ਜਾ ਸਕਦਾ ਹੈ। ਹਾਲਾਂਕਿ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਲਈ ਆਯੁਰਵੈਦਿਕ ਉਪਾਅ ਵੀ ਹਨ।

ਆਯੁਰਵੇਦ ਵਿਚ ਇਮਿਊਨਿਟੀ ਨੂੰ ਵਧਾਉਣ ਲਈ ਕਈ ਕੁਦਰਤੀ ਤੇ ਆਯੁਰਵੈਦਿਕ ਨੁਸਖੇ ਸੁਲਾਏ ਜਾਂਦੇ ਹਨ। ਇਹ ਨੁਸਖੇ ਤੁਹਾਡੇ ਸਰੀਰਕ, ਮਾਨਸਿਕ ਤੇ ਆਤਮਿਕ ਸਿਹਤ ਨੂੰ ਬੜ੍ਹਾਵਾ ਦੇਣ ਵਿਚ ਮਦਦ ਕਰ ਸਕਦੇ ਹਨ। ਇਥੇ ਕੁਝ ਆਯੁਰਵੈਦਿਕ ਸੁਝਾਅ ਦਿੱਤੇ ਗਏ ਹਨ-
ਤੁਲਸੀ

ਤੁਲਸੀ ਵਿਚ ਐਂਟੀ-ਆਕਸੀਡੈਂਟ, ਐੈਂਟੀ-ਬੈਕਟੀਰੀਅਲ, ਐਂਟੀ-ਵਾਇਰਲ, ਐਂਟੀ-ਫਲੂ, ਐਂਟੀਬਾਇਓਟਿਕ, ਐਂਟੀ-ਇੰਫਲੇਮੇਟ੍ਰੀ, ਵਿਟਾਮਿਨ-ਏ, ਵਿਟਾਮਿਨ ਸੀ, ਜ਼ਿੰਕ, ਕੈਲਸ਼ੀਅਮ ਤੇ ਆਇਰਨ ਵਰਗੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹਨ। ਤੁਲਸੀ ਦੇ ਪੱਤੇ ਇਮਿਊਨਿਟੀ ਨੂੰ ਵਧਾਉਣ ਵਿਚ ਮਦਦ ਕਰ ਸਕਦੇ ਹਨ। ਤੁਸੀਂ ਤੁਲਸੀ ਦੇ ਪੱਤਿਆਂ ਦਾ ਕਾੜ੍ਹਾ ਬਣਾ ਸਕਦੇ ਹਨ ਜਾਂ ਸਵੇਰੇ ਖਾਲੀ ਪੇਟ ਤੁਲਸੀ ਦੇ ਪੱਤਿਆਂ ਦਾ ਸੇਵਨ ਕਰ ਸਕਦੇ ਹੋ।

ਗਿਲੋਏ
ਗਿਲੋਏ ਇਕ ਕੁਦਰਤੀ ਜੜ੍ਹੀ ਬੂਟੀ ਹੈ ਜਿਸ ਨੂੰ ਇਮਊਨਿਟੀ ਵਧਾਉਣ ਲਈ ਜਾਣਿਆ ਜਾਂਦਾ ਹੈ। ਤੁਸੀਂ ਗਿਲੋਏ ਦੇ ਰਸ ਦਾ ਸੇਵਨ ਵੀ ਕਰ ਸਕਦੇ ਹੋ। ਕੋਵਿਡ ਕਾਲ ਵਿਚ ਰੋਗ ਰੋਕੂ ਸਮਰੱਥਾ ਕਮਜ਼ੋਰ ਹੋਣ ਕਾਰਨ ਲੋਕ ਕੋਰੋਨਾ ਵਾਇਰਸ ਤੋਂ ਸੰਕਰਮਿਤ ਹੋ ਰਹੇ ਹਨ। ਇਸ ਦੌਰਾਨ ਇਮਊਨਿਟੀ ਨੂੰ ਮਜ਼ਬੂਤ ਕਰਨ ਲਈ ਗਿਲੋਏ ਦਾ ਸੇਵਨ ਵੱਧ ਗਿਆ ਸੀ।

ਆਂਵਲਾ
ਆਂਵਲੇ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ। ਇਸ ਵਿਚ ਐਂਟੀਆਕਸੀਡੈਂਟ, ਕੈਲਸ਼ੀਅਮ, ਆਇਰਨ, ਪੋਟਾਸ਼ੀਅਮ, ਫਲੇਵੋਨਾਇਡ ਤੇ ਫਾਈਬਰ ਵਰਗੇ ਪੋਸ਼ਕ ਤੱਤ ਕਾਫੀ ਮਾਤਰਾ ਵਿਚ ਹੁੰਦੇ ਹਨ, ਜੋ ਸਰੀਰ ਨੂੰ ਬੀਮਾਰੀਆਂ ਤੋਂ ਬਚਾਉਣ ਦਾ ਕੰਮ ਕਰਦੇ ਹਨ। ਇਮਿਊਨਿਟੀ ਵਧਾਉਣ ਲਈ ਆਂਵਲੇ ਦਾ ਸੇਵਨ ਕਈ ਤਰੀਕਿਆਂ ਤੋਂ ਕੀਤਾ ਜਾ ਸਕਦਾ ਹੈ। ਤਾਜ਼ਾ ਕੱਚਾ ਆਂਵਲਾ ਜਾਂ ਸ਼ਹਿਦ ਦੇ ਨਾਲ ਸੇਵਨ ਕਰ ਸਕਦੇ ਹੋ।

ਹਲਦੀ
ਭਾਰਤੀ ਘਰਾਂ ਦੀ ਰਸੋਈ ਵਿਚ ਹਲਦੀ ਦਾ ਇਸਤੇਮਾਲ ਜ਼ਰੂਰੀ ਹੈ। ਹਰ ਘਰ ਵਿਚ ਹਲਦੀ ਮਿਲ ਜਾਂਦੀ ਹੈ। ਇਹ ਖਾਣ ਦੀ ਰੰਗਤ ਬਦਲਣ ਦੇ ਨਾਲ ਹੀ ਸਿਹਤ ਲਈ ਵੀ ਅਸਰਦਾਰ ਹੈ। ਹਲਤੀ ਵਿਚ ਪਾਏ ਜਾਣ ਵਾਲੇ ਪੋਸ਼ਕ ਤੱਤ ਇਮਿਊਨ ਸਿਸਟਮ ਨੂੰ ਸਿਹਤਮੰਦ ਰੱਖਣ ਵਿਚ ਮਦਦ ਕਰਦੇ ਹਨ। ਹਲਦੀ ਪਾਊਡਰ ਮਿਲਾ ਕੇ ਗਰਮ ਦੁੱਧ ਪੀਣਾ ਇਕ ਚੰਗਾ ਤਰੀਕਾ ਹੋ ਸਕਦਾ ਹੈ।

ਅਸ਼ਵਗੰਧਾ ਇਕ ਕੁਦਰਤੀ ਆਯੁਰਵੈਦਿਕ ਜੜ੍ਹੀ ਬੂਟੀ ਹੈ ਜੋ ਤਣਾਅ ਨੂੰ ਘੱਟ ਕਰਨ ਤੇ ਇਮਿਊਨਿਟੀ ਨੂੰ ਵਧਾਉਣ ਵਿਚ ਮਦਦ ਕਰ ਸਕਦੀ ਹੈ। ਅਸ਼ਵਗੰਧਾ ਵਿਚ ਐਂਟੀ ਆਕਸੀਡੈਂਟ, ਐਂਟੀ ਇੰਫਲੇਮੇਟਰੀ ਤੇ ਐਂਟੀ ਬੈਕਟੀਰੀਅਲ ਗੁਣ ਨਾਲ ਵੀ ਫਾਇਬਰ, ਪ੍ਰੋਟੀਨ, ਊਰਜਾ, ਕਾਰਬੋਹਾਈਡ੍ਰੇਟ, ਆਇਰਨ, ਕੈਲਸ਼ੀਅਮ ਤੇ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਹੁੰਦਾ ਹੈ। ਸਵੇਰੇ ਖਾਲੀ ਪੇਟ ਦੁੱਧ ਨਾਲ ਅਸ਼ਵਗੰਧੇ ਦੇ ਪੱਤਿਆਂ ਨਾਲ ਤਿਆਰ ਪੇਸਟ ਦਾ ਸੇਵਨ ਕਰਨਾ ਫਾਇਦੇਮੰਦ ਹੋ ਸਕਦਾ ਹੈ।

ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨਲਾਈਨ ਹੋਈਆਂ: ਬ੍ਰਮ ਸ਼ੰਕਰ ਜਿੰਪਾ

0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਦੇ ਮਾਲ ਵਿਭਾਗ ਦੀਆਂ ਬਹੁਤੀਆਂ ਸੇਵਾਵਾਂ ਆਨ ਲਾਈਨ ਹੋ ਚੁੱਕੀਆਂ ਹਨ। ਜਿਹੜੇ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਲੁੱਟ-ਖਸੁੱਟ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਲਗਾਉਣੇ ਪੈਂਦੇ ਸਨ ਉਨ੍ਹਾਂ ‘ਚੋਂ ਬਹੁਤੀਆਂ ਸੇਵਾਵਾਂ ਹੁਣ ਆਨ ਲਾਈਨ ਘਰ ਬੈਠੇ ਪ੍ਰਾਪਤ ਕੀਤੀਆਂ ਜਾ ਸਕੀਆਂ ਹਨ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਭ੍ਰਿਸ਼ਟਾਚਾਰ ਖਿਲਾਫ ਨੀਤੀਆਂ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀ ਕਾਰਗੁਜ਼ਾਰੀ ਤੋਂ ਵੀ ਲੋਕ ਅੰਤਾਂ ਦੇ ਨਿਰਾਸ਼ ਅਤੇ ਦੁਖੀ ਸਨ ਪਰ ਹੁਣ ਬਹੁਤ ਸਾਰੀਆਂ ਸੇਵਾਵਾਂ ਆਨ ਲਾਈਨ ਹੋਣ ਨਾਲ ਲੋਕਾਂ ਦੇ ਕੰਮ ਬਿਨਾਂ ਰਿਸ਼ਵਤ ਅਤੇ ਸਿਫਾਰਿਸ਼ ਦੇ ਹੋ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਹਿਲਾਂ ਲੋਕਾਂ ਨੂੰ ਫਰਦ ਲੈਣ ਲਈ ਖੁਦ ਸਰਕਾਰੀ ਦਫਤਰ ਵਿਚ ਜਾਣਾ ਪੈਂਦਾ ਸੀ ਪਰ ਹੁਣ ਘਰ ਬੈਠੇ ਕੋਰੀਅਰ ਰਾਹੀਂ ਫਰਦ ਮੰਗਵਾਈ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਵੈੱਬਸਾਈਟ https://jamabandi.punjab.gov.in ‘ਤੇ ਜਾ ਕੇ ਆਨਲਾਈਨ ਫਰਦ ਵਾਲੇ ਲਿੰਕ ਨੂੰ ਕਲਿੱਕ ਕਰਕੇ ਦੱਸੇ ਪਤੇ ‘ਤੇ ਫਰਦ ਮੰਗਵਾਈ ਜਾ ਸਕਦੀ ਹੈ। ਇਸ ਕੰਮ ਲਈ ਪ੍ਰਤੀ ਪੰਨਾ 20 ਰੁਪਏ ਸਰਕਾਰੀ ਫੀਸ ਅਤੇ 5 ਰੁਪਏ ਸਹੂਲਤ ਫੀਸ ਹੈ।

ਇਸ ਤੋਂ ਇਲਾਵਾ ਜੇਕਰ ਪੰਜਾਬ ਦੇ ਕਿਸੇ ਪਿੰਡ/ਕਸਬੇ/ਸ਼ਹਿਰ ਵਿਚ ਕੋਰੀਅਰ ਰਾਹੀਂ ਫਰਦ ਮੰਗਵਾਉਣੀ ਹੈ ਤਾਂ 100 ਰੁਪਏ ਅਤੇ ਪੰਜਾਬ ਤੋਂ ਬਾਹਰਲੇ ਪਤੇ ਲਈ 200 ਰੁਪਏ ਫੀਸ ਲਈ ਜਾਂਦੀ ਹੈ। ਇਹ ਫੀਸ ਆਨਲਾਈਨ ਹੀ ਭਰੀ ਜਾ ਸਕੀ ਹੈ। ਜੇਕਰ ਕੋਈ ਵਿਅਕਤੀ ਫਰਦ ਦੀ ਕਾਪੀ ਈਮੇਲ ‘ਤੇ ਮੰਗਵਾਉਣਾ ਚਾਹੁੰਦਾ ਹੈ ਤਾਂ ਉਸ ਦੇ 50 ਰੁਪਏ ਅਲੱਗ ਲਏ ਜਾਂਦੇ ਹਨ। ਈਮੇਲ ਰਾਹੀਂ ਮੰਗਵਾਈ ਫਰਦ 3 ਕੰਮਕਾਰ ਵਾਲੇ ਦਿਨਾਂ ਅਤੇ ਕੋਰੀਅਰ ਰਾਹੀਂ ਮੰਗਵਾਈ ਫਰਦ 7 ਦਿਨਾਂ ਅੰਦਰ ਦੱਸੇ ਪਤੇ ‘ਤੇ ਪਹੁੰਚ ਜਾਂਦੀ ਹੈ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੇ ਦਫਤਰਾਂ ਵਿਚ ਆਉਣ ਵਾਲੇ ਬਹੁਤੇ ਲੋਕ ਜਾਂ ਤਾਂ ਫਰਦਾਂ ਲੈਣ ਵਾਲੇ ਹੁੰਦੇ ਹਨ ਜਾਂ 100-200 ਰੁਪਏ ਦੇ ਸਟੈਂਪ ਪੇਪਰ ਖਰੀਦਣ ਵਾਲੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਆਪਣੇ ਵਾਅਦੇ ਮੁਤਾਬਕ ਹੀ ਫਰਦਾਂ ਦੀ ਹੋਮ ਡਿਲੀਵਰੀ ਅਤੇ 500 ਰੁਪਏ ਤੱਕ ਦੇ ਈ-ਸਟੈਂਪ ਪੇਪਰ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਦੀ ਖੁੱਜਲ-ਖੁਆਰੀ ਘਟੀ ਹੈ ਉੱਥੇ ਹੀ ਰਿਸ਼ਵਤਖੋਰੀ ਨੂੰ ਵੀ ਠੱਲ੍ਹ ਪਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ 500 ਰੁਪਏ ਤੱਕ ਦੇ ਈ-ਸਟੈਂਪ ਪੇਪਰ https://www.shcilestamp.com ਵੈੱਬਸਾਈਟ ਰਾਹੀਂ ਖਰੀਦੇ ਜਾ ਸਕਦੇ ਹਨ। ਇਸ ਵੈੱਬਸਾਈਟ ਦੇ ਹੋਮਪੇਜ਼ ‘ਤੇ ਆਨਲਾਈਨ ਪੇਮੈਂਟ ਵਾਲੇ ਲਿੰਕ ਨੂੰ ਕਲਿੱਕ ਕਰਕੇ ਰਜਿਸਟ੍ਰੇਸ਼ਨ ਕਰਾਉਣ ਤੋਂ ਬਾਅਦ 500 ਰੁਪਏ ਤੱਕ ਦਾ ਕੋਈ ਵੀ ਸਟੈਂਪ ਪੇਪਰ ਖਰੀਦਿਆਂ ਜਾ ਸਕਦਾ ਹੈ।

ਜਿੰਪਾ ਨੇ ਦੱਸਿਆ ਕਿ ਹਾਲੇ ਵੀ ਕਈ ਪੰਜਾਬ ਵਾਸੀ ਮਾਲ ਵਿਭਾਗ ਦੀਆਂ ਆਨਲਾਈਨ ਸੇਵਾਵਾਂ ਲੈਣ ਤੋਂ ਹਿਚਕਚਾ ਰਹੇ ਹਨ ਪਰ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੁਣ ਵੱਡੇ ਪੱਧਰ ‘ਤੇ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਜਿਹੜੇ ਕੰਮ ਘਰ ਬੈਠਕੇ ਖੁਦ ਕਰ ਸਕਦੇ ਹਨ ਉਸ ਲਈ ਏਜੰਟਾਂ ਦੇ ਚੁੰਗਲ ਵਿਚ ਨਾ ਫਸਣ।

ਮਾਲ ਮੰਤਰੀ ਨੇ ਦੱਸਿਆ ਕਿ ਲੋਕਾਂ ਵਿਚ ਜਾਗਰੂਕਤਾ ਫੈਲਾਉਂਦੀਆਂ ਵੀਡਿਓਜ਼ ਅਤੇ ਗ੍ਰਾਫਿਕਸ ਜਲਦ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਰਿਲੀਜ਼ ਕਰਵਾਏ ਜਾਣਗੇ। ਇਸ ਤੋਂ ਇਲਾਵਾ ਆਨਲਾਈਨ ਸੁਵਿਧਾਵਾਂ ਦੀ ਸਹੂਲਤ ਬਾਬਤ ਸਰਕਾਰੀ ਦਫਤਰਾਂ ਵਿਚ ਢੁਕਵੀਆਂ ਥਾਂਵਾਂ ‘ਤੇ ਜਾਣਕਾਰੀ ਸਾਂਝੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਵਚਨਬੱਧ ਬਣਾਇਆ ਜਾਵੇਗਾ।

ਕੁਝ ਹੋਰ ਆਨਲਾਈਨ ਸੇਵਾਵਾਂ

ਮਾਲ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਬ ਰਜਿਸਟਰਾਰ ਅਤੇ ਸੰਯੁਕਤ ਸਬ ਰਜਿਸਟਰਾਰ ਦਫਤਰਾਂ ਵਿੱਚ ਦਸਤਾਵੇਜ਼ਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਸਿਸਟਮ ਪੂਰਣ ਰੂਪ ਵਿਚ ਲਾਗੂ ਕੀਤਾ ਜਾ ਚੁੱਕਾ ਹੈ। ਇਸ ਸਿਸਟਮ ਰਾਹੀਂ 30 ਲੱਖ ਤੋਂ ਵੱਧ ਦਸਤਾਵੇਜ਼ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਸੇਵਾ https://igrpunjab.gov.in/ ਵੈਬਸਾਈਟ ਉੱਤੇ ਉਪਲੱਬਧ ਹੈ।

ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬਾ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੁਰਾਣੀ/ਨਿੱਜੀ ਵੰਡ (ਖਾਨਗੀ ਤਕਸੀਮ) ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ https://eservices.punjab.gov.in/ ਵੈਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੋਰਟਲ ‘ਤੇ 140 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਇਨ੍ਹਾਂ ਵਿੱਚੋਂ 79 ਅਰਜ਼ੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸੇ ਵੈੱਬਸਾਈਟ ਰਾਹੀਂ ਵਿਦੇਸ਼ਾਂ ਤੋਂ ਭੇਜੇ ਜਾਂਦੇ ਦਸਤਾਵੇਜਾਂ ਦੀ ਐਂਬੌਸਿੰਗ ਲਈ ਦਰਖਾਸਤ ਦਿੱਤੀ ਜਾ ਸਕਦੀ ਹੈ।

ਜਿੰਪਾ ਨੇ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਵੀਡੀਓ ਵਾਇਰਲ: ਭਾਜਪਾ ਆਗੂ ਅਸ਼ਵਨੀ ਸੇਖੜੀ ਆਪਣੇ ਹੀ ਛੋੋਟੇ ਭਰਾ ਨਾਲ ਭਿੜੇ, ਜਾਣੋ ਮਾਮਲਾ

0

ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਅਸ਼ਵਨੀ ਸੇਖੜੀ ਤੇ ਉਨ੍ਹਾਂ ਦੇ ਪੁੱਤਰ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਹ ਝਗੜਾ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਵੀਡੀਓ ਵਿੱਚ ਅਸ਼ਵਨੀ ਸੇਖੜੀ ਤੇ ਉਨ੍ਹਾਂ ਦੇ ਪੁੱਤਰ ਕੁੱਟਮਾਰ ਕਰਦੇ ਨਜ਼ਰ ਆ ਰਹੇ ਹਨ। ਇਹ ਪਰਿਵਾਰਕ ਝਗੜੇ ਦੀ ਵੀਡੀਓ ਵਾਇਰਲ ਹੋੋਈ ਹੈ। ਅਸ਼ਵਨੀ ਸੇਖੜੀ ਤੇ ਉਨ੍ਹਾਂ ਦੇ ਪੁੱਤਰ ਅਭਿਨਵ ਸੇਖੜੀ ‘ਤੇ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਅਸ਼ਵਨੀ ਸੇਖੜੀ ਨੇ ਛੋੋਟੇ ਭਰਾ ਇੰਦਰ ਸੇਖੜੀ ਦੀ ਕੁੱਟਮਾਰ ਕੀਤੀ ਹੈ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੰਦਰ ਸੇਖੜੀ ਨਾਲ ਅਸ਼ਵਨੀ ਸੇਖੜੀ ਦੇ ਸਕਿਓਰਟੀ ਮੁਲਾਜ਼ਮ ਨੇ ਵੀ ਕੁੱਟਮਾਰ ਕੀਤੀ।

ਦੱਸ ਦਈਏ ਕਿ ਅਸ਼ਵਨੀ ਸੇਖੜੀ ਕਾਂਗਰਸ ਤੋੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਇਸ ਤੋਂ ਇਲਾਵਾ ਉਹ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਇਹ ਵੀਡੀਓ ਕੁਝ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਅਤੇ ਇਹ ਝਗੜਾ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।