Home Blog Page 1767

ਪੰਜਾਬ ਦੇ ਨਵੇਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ, ਮੀਤ ਹੇਅਰ ਨੇ ਦਿੱਤੀ ਵਧਾਈ

0

ਪੰਜਾਬ ਦੇ ਨਵੇਂ ਸਿਹਤ ਮੰਤਰੀ ਵਜੋਂ ਡਾ. ਬਲਬੀਰ ਸਿੰਘ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੀਤ ਹੇਅਰ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪਾਰਟੀ ਦੇ ਅਣਥੱਕ ਵਰਕਰ, ਪੜ੍ਹੇ-ਲਿਖੇ, ਇਮਾਨਦਾਰ, ਸੁਲਝੇ ਤੇ ਸੂਝਵਾਨ ਆਗੂ ਡਾ ਬਲਬੀਰ ਸਿੰਘ ਜੀ ਨੂੰ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਕੈਬਨਿਟ ਵਿੱਚ ਸ਼ਾਮਲ ਹੋਣ ਅਤੇ ਸਿਹਤ ਮੰਤਰੀ ਵਜੋਂ ਅਹੁਦਾ ਸੰਭਾਲਣ ਉੱਤੇ ਮੁਬਾਰਕਬਾਦ ਤੇ ਸ਼ੁਭਕਾਮਨਾਵਾਂ ।

 

Go First ਦੀ ਫਲਾਈਟ ਨੇ 50 ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਹੀ ਛੱਡ ਭਰੀ ਉਡਾਣ, ਜਾਂਚ ਸ਼ੁਰੂ

0

Go First ਦੀ ਬੈਂਗਲੁਰੂ-ਦਿੱਲੀ ਫਲਾਈਟ ਵਲੋਂ 50 ਯਾਤਰੀਆਂ ਨੂੰ ਲਏ ਬਿਨਾਂ ਉਡਾਣ ਭਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਨ੍ਹਾਂ 50 ਯਾਤਰੀਆਂ ਨੇ ਚੈੱਕ ਇਨ ਅਤੇ ਬੋਰਡਿੰਗ ਆਦਿ ਸਾਰੀਆਂ ਕਾਰਵਾਈਆਂ ਨੂੰ ਪੂਰਾ ਕਰ ਲਿਆ ਸੀ। ਫਿਰ ਵੀ Go First ਦੀ ਫਲਾਈਟ ਇਨ੍ਹਾਂ 50 ਯਾਤਰੀਆਂ ਨੂੰ ਛੱਡ ਤੇ ਬੈਂਗਲੁਰੂ ਤੋਂ ਦਿੱਲੀ ਲਈ ਉਡਾਣ ਭਰ ਗਈ।

Go First ਇਸ ਮਾਮਲੇ ‘ਚ ਆਪਣੀ ਅੰਦਰੂਨੀ ਜਾਂਚ ਕਰ ਰਹੀ ਹੈ। ਇਹ ਘਟਨਾ ਕੱਲ੍ਹ ਵਾਪਰੀ ਹੈ। ਬੈਂਗਲੁਰੂ ਹਵਾਈ ਅੱਡੇ ‘ਤੇ ਰਹੇ ਗਏ ਇਨ੍ਹਾਂ ਸਾਰੇ 50 ਯਾਤਰੀਆਂ ਨੂੰ Go First ਨੇ ਦੂਜੀ ਉਡਾਣ ਰਾਹੀਂ ਦਿੱਲੀ ਭੇਜ ਦਿੱਤਾ।

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਇਸ ਪੂਰੇ ਮਾਮਲੇ ਵਿੱਚ Go First ਤੋਂ ਰਿਪੋਰਟ ਮੰਗੀ ਹੈ। ਡੀਸੀਜੀਏ ਰਿਪੋਰਟ ਤੋਂ ਬਾਅਦ Go First ‘ਤੇ ਲੋੜੀਂਦੀ ਕਾਰਵਾਈ ਕਰ ਸਕਦਾ ਹੈ।

ਖੌਫਨਾਕ ਵਾਰਦਾਤ! ਲੁਟੇਰਿਆਂ ਨੇ ਨਾਮੀ ਡਾਕਟਰ ਵਨੀਤਾ ਅਰੋੜਾ ਦਾ ਘਰ ‘ਚ ਵੜ ਕੇ ਕੀਤਾ ਕਤਲ

0

ਲੁਟੇਰੇ ਐਨੇ ਬੇਖੌਫ ਹੋ ਗਏ ਹਨ ਕਿ ਘਰ ‘ਚ ਦਾਖਲ ਹੋ ਕੇ ਇੱਕ ਡਾਕਟਰ ਦਾ ਕਤਲ ਕਰ ਦਿੱਤਾ। ਇਹ ਖੌਫਨਾਕ ਵਾਰਦਾਤ ਹਰਿਆਣਾ ਦੇ ਕੁਰੂਕਸ਼ੇਤਰ ਦੀ ਹੈ। ਹਰਿਆਣਾ ਦੇ ਕੁਰੂਕਸ਼ੇਤਰ ਦੇ ਸੈਕਟਰ 13 ਵਿਚ ਸੋਮਵਾਰ ਦੇਰ ਰਾਤ ਲੁੱਟ ਦੀ ਨੀਅਤ ਨਾਲ ਘਰ ਵਿਚ ਦਾਖਲ ਹੋਏ 4 ਬਦਮਾਸ਼ਾਂ ਨੇ ਨਾਮੀ ਡਾਕਟਰ ਵਨੀਤਾ ਅਰੋੜਾ ਦਾ ਕਤਲ ਕਰ ਦਿੱਤਾ। ਡਾ: ਵਨੀਤਾ ਅਰੋੜਾ ਅਤੇ ਡਾ: ਅਤੁਲ ਅਰੋੜਾ ਦਾ ਸੈਕਟਰ 13 ਵਿੱਚ ਆਪਣਾ ਨਿੱਜੀ ਕਲੀਨਿਕ ਹੈ।

ਜਾਣਕਾਰੀ ਅਨੁਸਾਰ ਡਾਕਟਰ ਵਨੀਤਾ ਅਰੋੜਾ ਸ਼ੌਂਕ ਵਜੋਂ ਕੇਕ ਵੀ ਬਣਾਉਂਦੀ ਸੀ ਅਤੇ ਲੁਟੇਰੇ ਕੇਕ ਬਣਾਉਣਾ ਬਾਰੇ ਆਖ ਕੇ ਘਰ ਵਿਚ ਦਾਖਲ ਹੋ ਗਏ। ਉਨ੍ਹਾਂ ਨੇ ਘਰ ‘ਚ ਦਾਖਲ ਹੁੰਦੇ ਹੀ ਪਰਿਵਾਰਕ ਮੈਂਬਰਾਂ ਅਤੇ ਨੌਕਰਾਂ ਨੂੰ ਕਮਰੇ ‘ਚ ਬੰਦ ਕਰ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਵਿਰੋਧ ਕਰਨ ’ਤੇ ਮਹਿਲਾ ਡਾਕਟਰ ਦੇ ਸਿਰ ’ਤੇ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। ਲੁਟੇਰੇ ਘਰੋਂ ਗਹਿਣੇ ਅਤੇ ਮੋਬਾਈਲ ਵੀ ਲੈ ਗਏ। ਡਾਕਟਰ ਅਤੁਲ ਅਰੋੜਾ ਨੇ ਕੰਧ ਟੱਪ ਕੇ ਆਪਣੀ ਜਾਨ ਬਚਾਈ।

ਸੂਚਨਾ ਮਿਲਦੇ ਹੀ ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਸੁਰਿੰਦਰ ਭੋਰੀਆ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਦੱਸਿਆ ਕਿ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਦੂਜੇ ਪਾਸੇ ਸੀਸੀਟੀਵੀ ਫੁਟੇਜ ਵਿੱਚ ਚਾਰ ਵਿਅਕਤੀ ਇੱਕ ਹੱਥ ਵਿੱਚ ਬੈਗ ਲੈ ਕੇ ਘਰ ਤੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ।

ਇਹ ਸਾਰੇ ਘਰ ਦੇ ਸਾਹਮਣੇ ਸਵਿਫਟ ਕਾਰ ਵਿੱਚ ਭੱਜ ਗਏ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਕੁਰੂਕਸ਼ੇਤਰ ਇਕਾਈ ਨੇ ਮੰਗਲਵਾਰ ਨੂੰ ਪੂਰੇ ਜ਼ਿਲ੍ਹੇ ਵਿੱਚ ਹੜਤਾਲ ਦਾ ਸੱਦਾ ਦਿੱਤਾ ਹੈ। ਨਾਲ ਹੀ ਕਿਹਾ ਕਿ ਡਾਕਟਰਾਂ ਨੂੰ ਅਜਿਹੇ ਮਾਹੌਲ ਵਿੱਚੋਂ ਸੁਰੱਖਿਅਤ ਬਾਹਰ ਕੱਢਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਦੂਜੇ ਪਾਸੇ ਮਹਿਲਾ ਰਸੋਈਏ ਨੇ ਦੱਸਿਆ ਕਿ ਉਹ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਜਦੋਂ ਉਸ ਨੇ ਰੋਣ ਦੀ ਆਵਾਜ਼ ਸੁਣੀ ਤਾਂ ਉਸ ਨੇ ਹੇਠਾਂ ਆ ਕੇ ਦੇਖਿਆ ਤਾਂ ਇਕ ਵਿਅਕਤੀ ਬੰਦੂਕ ਲੈ ਕੇ ਖੜ੍ਹਾ ਸੀ। ਔਰਤ ਨੇ ਦੱਸਿਆ ਕਿ ਬਾਅਦ ‘ਚ ਇਕ ਹੋਰ ਬਦਮਾਸ਼ ਮੌਕੇ ‘ਤੇ ਆ ਗਿਆ। ਇਸ ਦੇ ਨਾਲ ਹੀ ਇਕ ਚਸ਼ਮਦੀਦ ਨੇ ਦੱਸਿਆ ਕਿ ਕੁੱਲ ਚਾਰ ਲੋਕ ਘਰੋਂ ਨਿਕਲੇ ਸਨ। ਉਨ੍ਹਾਂ ਦੇ ਹੱਥ ਵਿੱਚ ਬੈਗ ਸਨ।

ਪੁਲਿਸ ਭਰਤੀ ਦੇ ਨਾਂ ’ਤੇ ਧੋਖਾਧੜੀ ਕਰਨ ਵਾਲਾ DSP ਤੇ ਉਸਦੀ ਪਤਨੀ ਗ੍ਰਿਫਤਾਰੀ

0

ਮਾਨਸਾ ਜੇਲ੍ਹ ’ਚ ਤਾਇਨਾਤ ਡੀ. ਐੱਸ. ਪੀ. ਨੇ ਆਪਣੀ ਪਤਨੀ ਨੂੰ ਫਰਜ਼ੀ ਜੱਜ ਬਣਾ ਕੇ ਪੁਲਿਸ ਵਿਭਾਗ ’ਚ ਨੌਕਰੀ ਦਿਵਾਉਣ ਬਹਾਨੇ ਕਈ ਨੌਜਵਾਨਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਲਈ ਪਰ ਉਨ੍ਹਾਂ ਦੀ ਠੱਗੀ ਦਾ ਕਾਰੋਬਾਰ ਜ਼ਿਆਦਾ ਲੰਬਾ ਨਹੀਂ ਚੱਲ ਸਕਿਆ। ਕਮਿਸ਼ਨਰੇਟ ਪੁਲਿਸ ਦੀ ਸੀ. ਆਈ. ਏ.-2 ਨੇ ਥਾਣਾ ਪੁਲਸ ਨਾਲ ਸਾਂਝਾ ਆਪ੍ਰੇਸ਼ਨ ਚਲਾ ਕੇ ਮੁਲਜ਼ਮਾਂ ਨੂੰ ਟ੍ਰੈਕ ਲਗਾ ਦੇ ਦਬੋਚ ਲਿਆ, ਜਦੋਂਕਿ ਅਜੇ ਉਨ੍ਹਾਂ ਦੇ ਦੋ ਸਾਥੀ ਫੜੇ ਜਾਣੇ ਬਾਕੀ ਹਨ। ਫੜੇ ਗਏ ਮੁਲਜ਼ਮਾਂ ’ਚ ਡੀ. ਐੱਸ. ਪੀ. ਨਰਪਿੰਦਰ ਸਿੰਘ ਉਰਫ ਸੰਨੀ ਹੈ, ਜੋ ਮੌਜੂਦਾ ਸਮੇਂ ਮਾਨਸਾ ਜੇਲ੍ਹ ਵਿਚ ਡਿਪਟੀ ਸੁਪਰਡੈਂਟ ਦੀ ਪੋਸਟ ’ਤੇ ਤਾਇਨਾਤ ਸੀ, ਜਦੋਂਕਿ ਫਰਜ਼ੀ ਜੱਜ ਬਣਨ ਵਾਲੀ ਉਸ ਦੀ ਪਤਨੀ ਦੀਪਕਿਰਣ ਹੈ।

ਇਹ ਵੀ ਪੜ੍ਹੋ : ਪੰਜਾਬ ਨੂੰ ਸਿਹਤ ਸੇਵਾਵਾਂ ਦੇ ਮਾਮਲੇ ‘ਚ ਦੇਸ਼ ਦਾ ਨੰਬਰ ਵਨ ਸੂਬਾ ਬਣਾਵਾਂਗੇ: ਡਾ….

ਇਸ ਤੋਂ ਇਲਾਵਾ ਇਸ ਫਰਜ਼ੀਵਾੜੇ ’ਚ ਉਨ੍ਹਾਂ ਨਾਲ ਸਾਹਨੇਵਾਲ ਦਾ ਰਹਿਣ ਵਾਲਾ ਸੁਖਦੇਵ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਦਾ ਲਖਵਿੰਦਰ ਸਿੰਘ ਉਰਫ ਲਾਡੀ ਵੀ ਸ਼ਾਮਲ ਸੀ, ਜੋ ਦੋਵੇਂ ਅਜੇ ਫਰਾਰ ਹਨ। ਉਨ੍ਹਾਂ ਦੀ ਭਾਲ ’ਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੇ ਥਾਣਾ ਮੋਤੀ ਨਗਰ ’ਚ ਪਰਚਾ ਦਰਜ ਕੀਤਾ ਗਿਆ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਨਰਪਿੰਦਰ ਸਿੰਘ ਪਹਿਲਾਂ ਲੁਧਿਆਣਾ ਜੇਲ੍ਹ ਦੇ ਅੰਦਰ ਡਿਪਟੀ ਸੁਪਰਡੈਂਟ ਤਾਇਨਾਤ ਸੀ, ਜਦੋਂਕਿ ਦੀਪਕਿਰਣ ਖੁਦ ਨੂੰ ਐਡਵੋਕੇਟ ਦੱਸਦੀ ਸੀ, ਜੋ ਆਮ ਕਰ ਕੇ ਕਿਸੇ ਨਾ ਕਿਸੇ ਕੇਸ ’ਚ ਲੁਧਿਆਣਾ ਜੇਲ੍ਹ ਵਿਚ ਆਉਂਦੀ-ਜਾਂਦੀ ਰਹਿੰਦੀ ਸੀ। ਇਸ ਦੌਰਾਨ ਦੋਵਾਂ ਦੀ ਮੁਲਾਕਾਤ ਹੋਈ ਸੀ। ਫਿਰ ਦੋਵਾਂ ਨੇ ਵਿਆਹ ਕਰਨ ਦੀ ਸੋਚ ਲਈ। ਦੀਪਕਿਰਣ ਨੇ ਆਪਣੇ ਪਹਿਲੇ ਪਤੀ ਤੋਂ ਤਲਾਕ ਲੈ ਕੇ ਨਰਪਿੰਦਰ ਸਿੰਘ ਨਾਲ ਦੂਜਾ ਵਿਆਹ ਕਰਵਾ ਲਿਆ।

ਨਰਪਿੰਦਰ ਪਹਿਲਾਂ ਡੀ. ਐੱਸ. ਪੀ. ਸੀ ਪਰ ਵਿਆਹ ਤੋਂ ਬਾਅਦ ਦੀਪਕਿਰਣ ਖੁਦ ਨੂੰ ਜੱਜ ਦੱਸਣ ਲੱਗ ਗਈ ਸੀ। ਉਸ ਤੋਂ ਬਾਅਦ ਨਰਪਿੰਦਰ ਦੀ ਬਦਲੀ ਮਾਨਸਾ ਹੋ ਗਈ। ਦੀਪਕਿਰਣ ਬਾਕੀ ਦੋ ਸਾਥੀਆਂ ਨਾਲ ਪੁਲਸ ’ਚ ਭਰਤੀ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਨੂੰ ਆਪਣੇ ਜਾਲ ’ਚ ਫਸਾਉਂਦੀ ਸੀ ਅਤੇ ਪੰਜਾਬ ਪੁਲਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਉਨ੍ਹਾਂ ਤੋਂ ਠੱਗ ਲੈਂਦੀ ਸੀ। ਨੌਜਵਾਨਾਂ ਨੂੰ ਇਹ ਕਹਿੰਦੀ ਸੀ ਕਿ ਉਹ ਖੁਦ ਜੱਜ ਅਤੇ ਉਸ ਦੇ ਪਤੀ ਸੀਨੀਅਰ ਰੈਂਕ ਦੇ ਹੋਣ ਕਾਰਨ ਵਿਭਾਗ ’ਚ ਉਨ੍ਹਾਂ ਦੀ ਚੰਗੀ ਪਕੜ ਹੈ, ਜਿਸ ਕਾਰਨ ਨੌਜਵਾਨ ਉਨ੍ਹਾਂ ਦੇ ਝਾਂਸੇ ’ਚ ਆ ਕੇ ਲੱਖਾਂ ਰੁਪਏ ਖਰਚਣ ਲਈ ਤਿਆਰ ਹੋ ਜਾਂਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਔਰਤ ਦੀਪਕਿਰਣ ਖਿਲਾਫ ਪਹਿਲਾਂ ਵੀ ਇਕ ਕੇਸ ਦਰਜ ਹੈ।

ਸੀ. ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁਲਜ਼ਮਾਂ ਨੇ ਲੁਧਿਆਣਾ ਦੇ 4 ਵਿਅਕਤੀਆਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਇਆ ਹੈ, ਜਿਸ ਤੋਂ ਬਾਅਦ ਇਸ ਦੀ ਭਿਣਕ ਸੀ. ਆਈ. ਏ.-2 ਨੂੰ ਪਈ ਅਤੇ ਪੁਲਸ ਅਧਿਕਾਰੀਆਂ ਨਾਲ ਗੱਲ ਕਰ ਕੇ ਮੁਲਜ਼ਮਾਂ ਨੂੰ ਫੜਨ ਲਈ ਟ੍ਰੈਪ ਲਗਾਇਆ ਗਿਆ। ਫਿਰ ਸੀ. ਆਈ. ਏ. ਨੇ ਮੋਤੀ ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਇਹ ਵੀ ਪਤਾ ਲੱਗਾ ਹੈ ਕਿ ਉਹ ਲੁਧਿਆਣਾ ਦੇ 4 ਵਿਅਕਤੀਆਂ ਤੋਂ ਆਪਣੇ ਪਤੀ ਨਾਲ ਮਿਲ ਕੇ 20 ਲੱਖ ਰੁਪਏ ਲੈ ਚੁੱਕੀ ਹੈ ਅਤੇ ਅੱਗੇ ਕਈ ਹੋਰ ਲੋਕ ਵੀ ਇਨ੍ਹਾਂ ਨੂੰ ਪੈਸੇ ਦੇਣ ਲਈ ਤਿਆਰ ਬੈਠੇ ਸਨ ਪਰ ਪਹਿਲਾਂ ਹੀ ਪੁਲਿਸ ਦੇ ਹੱਥੇ ਚੜ੍ਹ ਗਏ।

ਡੀ. ਐੱਸ. ਪੀ. ਵਰਿੰਦਰ ਸਿੰਘ ਬਰਾੜ, ਏ. ਡੀ. ਸੀ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਮੁਲਜ਼ਕ ਦੀਪਕਿਰਣ ਇੰਨੀ ਸ਼ਾਤਰ ਹੈ ਕਿ ਉਹ ਖੁਦ ਨੂੰ ਜੱਜ ਦੇ ਰੂਪ ਵਿਚ ਪੇਸ਼ ਕਰਦੀ ਸੀ। ਉਹ ਕਿਸੇ ਨੂੰ ਆਸਾਨੀ ਨਾਲ ਮਿਲਦੀ ਵੀ ਨਹੀਂ ਸੀ। ਉਸ ਤੱਕ ਪੁੱਜਣ ਲਈ ਪਹਿਲਾਂ ਸੁਖਦੇਵ ਸਿੰਘ ਅਤੇ ਲਖਵਿੰਦਰ ਸਿੰਘ ਕੋਲ ਜਾਣਾ ਪੈਂਦਾ ਸੀ। ਉਹ ਆਪਣੇ ਨਾਲ ਦੋਵੇਂ ਮੁਲਜ਼ਮਾਂ ਨੂੰ ਪੁਲਸ ਦੀ ਵਰਦੀ ਵੀ ਕਦੇ ਕਦਾਈਂ ਪਹਿਨਾ ਦਿੰਦੀ ਸੀ।

ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਫਾਰਚਿਊਨਰ ਕਾਰ, ਇਕ ਸਵਿਫਟ ਕਾਰ, 2 ਕਾਂਸਟੇਬਲ ਦੀਆਂ ਵਰਦੀਆਂ, ਇਕ ਮਹਿਲਾ ਸਬ-ਇੰਸਪੈਕਟਰ ਦੀ ਵਰਦੀ ਜਿਸ ’ਤੇ ਸ਼੍ਰੇਆ ਕਪੂਰ ਲਿਖਿਆ ਹੈ। ਇਸ ਤੋਂ ਇਲਾਵਾ 1 ਲੱਖ ਰੁਪਏ ਦੀ ਨਕਦੀ, 2 ਜਾਅਲੀ ਜੁਆਇਨਿੰਗ ਲੈਟਰ ਜਿਸ ’ਤੇ ਜਾਅਲੀ ਦਸਤਖ਼ਤ ਪੁਲਿਸ ’ਚ ਭਰਤੀ ਕਰਵਾਏ ਜਾਣ ਲਈ 10 ਫਾਰਮ, ਲੋਕਾਂ ਤੋਂ ਠੱਗੇ ਹੋਏ ਪੈਸੇ ਨਾਲ ਖਰੀਦੇ ਗਹਿਣੇ ਵੀ ਪੁਲਸ ਨੇ ਬਰਾਮਦ ਕਰ ਲਏ ਹਨ। ਪੁਲਿਸ ਸ਼੍ਰੇਆ ਕਪੂਰ ਨਾਂ ਦੀ ਔਰਤ ਦਾ ਪਤਾ ਲਗਾਉਣ ’ਚ ਜੁਟੀ ਹੈ।

ਪੰਜਾਬ ਨੂੰ ਸਿਹਤ ਸੇਵਾਵਾਂ ਦੇ ਮਾਮਲੇ ‘ਚ ਦੇਸ਼ ਦਾ ਨੰਬਰ ਵਨ ਸੂਬਾ ਬਣਾਵਾਂਗੇ: ਡਾ. ਬਲਬੀਰ ਸਿੰਘ

0

ਪੰਜਾਬ ਦੇ ਨਵੇਂ ਬਣੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਬਲਬੀਰ ਸਿੰਘ ਨੂੰ ਪੰਜਾਬ ਸਰਕਾਰ ਵਿੱਚ ਵੱਡੀ ਜਿੰਮੇਵਾਰੀ ਮਿਲਣ ਤੇ ਆਮ ਆਦਮੀ ਪਾਰਟੀ ਪਟਿਆਲਾ ਦੇ ਸੀਨੀਅਰ ਆਗੂ ਸੰਦੀਪ ਬੰਧੂ ਨੇ ਆਪਣੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਇਸ ਮੌਕੇ ਸਿਹਤ ਮੰਤਰੀ ਬਣਨ ਤੇ ਡਾਕਟਰ ਬਲਬੀਰ ਸਿੰਘ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਅਡਿੱਗ ਹੈ। ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਦਾ ਦੌਰਾ ਕਰਨਗੇ ਅਤੇ ਸੂਬੇ ਦੇ ਸਰਕਾਰੀ ਹਸਪਤਾਲ ‘ਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਵਿੱਚ 26 ਜਨਵਰੀ ਮੌਕੇ ਵੱਡੀ ਗਿਣਤੀ ਵਿੱਚ ਖੋਲੇ ਜਾ ਰਹੇ ਮੁਹੱਲਾ ਕਲੀਨਿਕ ਵੀ ਇਸੇ ਕੜੀ ਦਾ ਇੱਕ ਅਹਿਮ ਹਿੱਸਾ ਹਨ।

ਡਾਕਟਰ ਬਲਬੀਰ ਸਿੰਘ ਨੇ ਦਸਿਆ ਸੂਬੇ ਵਿੱਚ ਮੈਡੀਕਲ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਨ ਜਾ ਰਹੇ ਹਨ ਕਿ ਉਹ ਸਾਰੇ ਮੈਡੀਕਲ ਸਟੋਰ ਮਾਲਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਰੋਕਥਾਮ ਸਬੰਧੀ ਜ਼ੀਰੋ ਟੋਲਰੈਂਸ ਨੀਤੀ ਬਾਰੇ ਸੂਚਿਤ ਕਰ ਦਿੱਤਾ ਜਾਵੇ ਅਤੇ ਸੂਚਿਤ ਕਰਨ ਉਪਰੰਤ ਵੱਡੇ ਪੱਧਰ ਤੇ ਚੈਕਿੰਗ ਮੁਹਿੰਮ ਚਲਾਈ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਵਿੱਚ ਸਿਹਤ ਸਬੰਧੀ ਟੈਸਟਾਂ ਦੀ ਇਕ ਰੇਟ ਤੇਅ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਅਧਿਕਾਰੀਆਂ ਨੂੰ ਅਪੀਲ ਕੀਤੀ ਜੇਕਰ ਕੋਈ ਟੈਸਟਾਂ ਵਿਚੋਂ ਕਮਿਸ਼ਨ ਦੇਣ ਦੀ ਪੇਸ਼ਕਸ਼ ਕਰਦਾ ਹੈ ਤਾਂ ਉਹ ਇਹ ਮਸਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਉਨ੍ਹਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਸਸਤੇ ਭਾਅ ਤੇ ਟੈਸਟ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਹਰ, ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੇ ਅਪੀਲ ਕੀਤੀ ਹਸਪਤਾਲਾਂ ਦੀ ਸਾਫ ਸਫਾਈ ਨੂੰ ਉਵੇਂ ਹੀ ਯਕੀਨੀ ਬਣਾਉਣ ਜਿਵੇ ਉਹ ਆਪਣੇ ਘਰ ਦੀ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਂਦੇ ਹਨ। ਪਾਰਟੀ ਹਾਈ ਕਮਾਂਡ ਸ੍ਰੀ ਅਰਵਿੰਦ ਕੇਜਰੀਵਾਲ ਸਾਹਿਬ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਡਾਕਟਰ ਬਲਬੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸਾ ‘ਤੇ ਖਰਾ ਉਤਰਨਗੇ ਅਤੇ ਆਪਣੀਆਂ ਸਮੁੱਚੀਆਂ ਜਿੰਮੇਵਾਰੀਆਂ ਸਮਰਪਣ ਭਾਵਨਾ ਅਤੇ ਲਗਨ ਨਾਲ ਨਿਭਾਉਣਗੇ।

ਇਹ ਵੀ ਪੜ੍ਹੋ: ਵਿਜੀਲੈਂਸ ਦੀ IAS ‘ਤੇ ਕਾਰਵਾਈ ਦਾ ਮਾਮਲਾ ਭਖਿਆ, CM ਮਾਨ ਨੇ 24 ਘੰਟਿਆਂ ‘ਚ…

ਇਸ ਮੌਕੇ ਬੋਲਦਿਆਂ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਬੰਧੂ ਨੇ ਕਿਹਾ ਕਿ ਸਾਡੇ ਮਾਣਯੋਗ ਨੈਸ਼ਨਲ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਸਾਹਿਬ ਅਤੇ ਸਤਿਕਾਰਯੋਗ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਸਾਹਿਬ ਜੀ ਨੇ ਪਾਰਟੀ ਦੇ ਇਕ ਆਮ ਜਿਹੇ ਵਾਲੰਟੀਅਰ ਡਾਕਟਰ ਬਲਬੀਰ ਸਿੰਘ ਜੀ ਨੂੰ ਪੰਜਾਬ ਦਾ ਸਿਹਤ ਮੰਤਰੀ ਬਣਾਕੇ ਸੂਬੇ ‘ਚ ਪਾਰਟੀ ਦੇ ਲੱਖਾਂ ਵਾਲੰਟੀਅਰ ਦਾ ਆਦਰ ਸਤਿਕਾਰ ਤੇ ਮਾਣ ਵਧਾਇਆ, ਅਸੀਂ ਇਸ ਲਈ ਪਾਰਟੀ ਦੀ ਸਮੁੱਚੀ ਹਾਈਕਮਾਨ ਦਾ ਧੰਨਵਾਦ ਕਰਦੇ ਹਾਂ। ਅਸੀਂ ਆਸ ਕਰਦੇ ਹਾਂ ਕਿ ਡਾਕਟਰ ਬਲਬੀਰ ਸਿੰਘ ਜੀ ਦੀ ਅਗਵਾਈ ਵਿੱਚ ਪੰਜਾਬ ਦਾ ਸਿਹਤ ਵਿਭਾਗ ਵਧੀਆ ਢੰਗ ਨਾਲ ਕੰਮ ਕਰਦੇ ਹੋਏ ਪੰਜਾਬ ਦੇ ਆਮ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਏਗਾ।

ਇਸ ਮੌਕੇ ਮੇਘਚੰਦ ਸ਼ੇਰਮਾਜਰਾ, ਇੰਪਰੂਵਮੈਂਟ ਟਰੱਸਟ ਪਟਿਆਲਾ, ਪਾਰਟੀ ਦੇ ਸੰਦੀਪ ਬੰਧੂ ਸੀਨੀਅਰ ਆਗੂ, ਗੋਲੂ ਰਾਜਪੂਤ, ਜਿਲ੍ਹਾ ਜੋਆਇੰਟ ਸਕੱਤਰ, ਬੀ ਸੀ ਵਿੰਗ, ਸੁਮੀਤ ਟਕੇਜਾ ਵਾਰਡ ਇੰਚਾਰਜ, ਜਸਵਿੰਦਰ ਕੁਮਾਰ ਵਾਰਡ ਇੰਚਾਰਜ, ਪੁਨੀਤ ਬੁੱਧੀਰਾਜਾ ਵਾਰਡ ਇੰਚਾਰਜ, ਵਰਿੰਦਰ ਗੌਤਮ, ਬਸੰਤ ਕੁਮਾਰ ਬੱਬਲੂ, ਸਿਮਰਨਜੀਤ ਸਿੰਘ, ਪਰਮਜੀਤ ਸਿੰਘ ਪੰਕਜ ਆਦਿ ਹਾਜ਼ਰ ਸਨ।

ਸਾਊਦੀ ਅਰਬ ਨੇ ਹੱਜ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਹਟਾਈਆਂ ਇਹ ਪਾਬੰਦੀਆਂ

0

ਸਾਊਦੀ ਅਰਬ ਨੇ ਹੱਜ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।ਸਾਊਦੀ ਸਰਕਾਰ ਨੇ ਸੋਮਵਾਰ ਨੂੰ ਘੋਸ਼ਣਾ ਕੀਤੀ ਕਿ ਇਸ ਸਾਲ ਦੇ ਹੱਜ ਲਈ ਸ਼ਰਧਾਲੂਆਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਹੋਵੇਗੀ। ਸਥਾਨਕ ਮੀਡੀਆ ਨੇ ਦੇਸ਼ ਦੇ ਹੱਜ ਅਤੇ ਉਮਰਾਹ ਮੰਤਰੀ ਤੌਫੀਕ ਅਲ-ਰਬੀਆ ਦੇ ਹਵਾਲੇ ਨਾਲ ਰਿਪੋਰਟ ਦਿੱਤੀ। ਹੱਜ ਐਕਸਪੋ 2023 ਵਿੱਚ ਬੋਲਦਿਆਂ ਤੌਫੀਕ ਅਲ-ਰਬੀਯਾਹ ਨੇ ਕਿਹਾ ਕਿ ਇਸ ਸਾਲ ਹੱਜ ਵਿੱਚ ਹਿੱਸਾ ਲੈਣ ਵਾਲੇ ਲੋਕਾਂ ਦੀ ਗਿਣਤੀ ਮਹਾਮਾਰੀ ਤੋਂ ਪਹਿਲਾਂ ਦੇ ਪੱਧਰਾਂ ‘ਤੇ ਵਾਪਸ ਆ ਜਾਵੇਗੀ ਅਤੇ ਇਸ ਸਾਲ ਹੱਜ ਯਾਤਰੀਆਂ ਲਈ ਕੋਈ ਉਮਰ ਸੀਮਾ ਵੀ ਨਹੀਂ ਹੋਵੇਗੀ।

ਇਹ ਵੀ ਪੜ੍ਹੋ: ਆਵਾਰਾ ਕੁੱਤਿਆਂ ਦਾ ਕਹਿਰ, ਘਰ ਬਾਹਰ ਖੇਡ ਰਹੀ ਬੱਚੀ ‘ਤੇ ਹਮਲਾ ਕਰ ਕੀਤਾ ਜ਼ਖ਼ਮੀ

ਵਧਾਈ ਉਮਰਾਹ ਵੀਜ਼ਾ ਦੀ ਮਿਆਦ
ਹੱਜ ਅਤੇ ਉਮਰਾਹ ਮੰਤਰੀ ਤੌਕੀਫ ਅਲ-ਰਬੀਹ ਨੇ ਕਿਹਾ ਕਿ ਉਮਰਾਹ ਵੀਜ਼ਾ ਦੀ ਮਿਆਦ 30 ਦਿਨਾਂ ਤੋਂ ਵਧਾ ਕੇ 90 ਦਿਨ ਕਰ ਦਿੱਤੀ ਗਈ ਹੈ। ਹੱਜ/ਉਮਰਾਹ ਵੀਜ਼ਾ ‘ਤੇ ਆਉਣ ਵਾਲੇ ਲੋਕ ਦੇਸ਼ ਦੇ ਕਿਸੇ ਵੀ ਸ਼ਹਿਰ ਦੀ ਯਾਤਰਾ ਕਰ ਸਕਦੇ ਹਨ। ਹੱਜ ਮੰਤਰੀ ਨੇ ਕਿਹਾ ਕਿ 2023 ਤੋਂ ਦੁਨੀਆ ਭਰ ਦੀਆਂ ਹੱਜ ਏਜੰਸੀਆਂ ਨੂੰ ਕਿਸੇ ਵੀ ਅਜਿਹੀ ਕੰਪਨੀ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਸ ਕੋਲ ਉਨ੍ਹਾਂ ਦੇ ਦੇਸ਼ ਤੋਂ ਆਉਣ ਵਾਲੇ ਹੱਜ ਯਾਤਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਪਰਮਿਟ ਹੋਵੇ।

ਮੀਡੀਆ ਰਿਪੋਰਟ ਅਨੁਸਾਰ 2019 ਵਿੱਚ ਲਗਭਗ 2.5 ਕਰੋੜ ਲੋਕਾਂ ਨੇ ਤੀਰਥ ਯਾਤਰਾ ਵਿੱਚ ਹਿੱਸਾ ਲਿਆ। ਹਾਲਾਂਕਿ ਕੋਰੋਨਾ ਮਹਾਮਾਰੀ ਦੇ ਫੈਲਣ ਕਾਰਨ ਅਗਲੇ ਦੋ ਸਾਲਾਂ ਲਈ ਸ਼ਰਧਾਲੂਆਂ ਦੀ ਗਿਣਤੀ ਘੱਟ ਗਈ ਸੀ। ਰਿਪੋਰਟ ਮੁਤਾਬਕ ਇਸ ਸਾਲ ਹੱਜ ਕਰਨ ਦੀ ਇੱਛਾ ਰੱਖਣ ਵਾਲੇ ਦੇਸ਼ ਵਿੱਚ ਰਹਿਣ ਵਾਲੇ ਲੋਕ ਤੀਰਥ ਯਾਤਰਾ ਲਈ ਅਪਲਾਈ ਕਰ ਸਕਦੇ ਹਨ। ਮੰਤਰਾਲੇ ਨੇ ਕਿਹਾ ਕਿ ਸਥਾਨਕ ਨਿਵਾਸੀਆਂ ਲਈ ਚਾਰ ਸ਼੍ਰੇਣੀਆਂ ਦੇ ਹੱਜ ਪੈਕੇਜ ਉਪਲਬਧ ਹੋਣਗੇ। ਰਿਪੋਰਟ ਮੁਤਾਬਕ ਤੀਰਥ ਯਾਤਰਾ ਲਈ ਅਰਜ਼ੀ ਦੇਣ ਵਾਲੇ ਲੋਕਾਂ ਕੋਲ ਜੁਲਾਈ ਦੇ ਅੱਧ ਤੱਕ ਜਾਇਜ਼ ਰਾਸ਼ਟਰੀ ਜਾਂ ਨਿਵਾਸੀ ਪਛਾਣ ਹੋਣੀ ਚਾਹੀਦੀ ਹੈ। ਸ਼ਰਧਾਲੂਆਂ ਕੋਲ ਕੋਵਿਡ-19 ਅਤੇ ਮੌਸਮੀ ਇਨਫਲੂਐਂਜ਼ਾ ਟੀਕਾਕਰਨ ਦਾ ਸਬੂਤ ਹੋਣਾ ਚਾਹੀਦਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੂੰ ਪਵਿੱਤਰ ਸਥਾਨਾਂ ‘ਤੇ ਪਹੁੰਚਣ ਤੋਂ ਘੱਟੋ-ਘੱਟ 10 ਦਿਨ ਪਹਿਲਾਂ ACYW ਚੌਗੁਣੀ ਮੈਨਿਨਜਾਈਟਿਸ ਵੈਕਸੀਨ ਲਈ ਟੀਕਾਕਰਨ ਸਰਟੀਫਿਕੇਟ ਪ੍ਰਾਪਤ ਕਰਨ ਦੀ ਲੋੜ ਹੋਵੇਗੀ। ਸਾਊਦੀ ਅਰਬ ਦੇ ਹੱਜ ਅਤੇ ਉਮਰਾ ਮੰਤਰਾਲੇ ਨੇ ਸਾਰੇ ਬਿਨੈਕਾਰਾਂ ਨੂੰ ਆਪਣੀ ਵੈਬਸਾਈਟ ਰਾਹੀਂ ਸਿੱਧੇ ਰਜਿਸਟਰ ਕਰਨ ਅਤੇ ਇੱਕ ਤੋਂ ਵੱਧ ਅਰਜ਼ੀਆਂ ਲਈ ਇੱਕੋ ਮੋਬਾਈਲ ਨੰਬਰ ਦੀ ਵਰਤੋਂ ਨਾ ਕਰਨ ਲਈ ਕਿਹਾ।

ਆਵਾਰਾ ਕੁੱਤਿਆਂ ਦਾ ਕਹਿਰ, ਘਰ ਬਾਹਰ ਖੇਡ ਰਹੀ ਬੱਚੀ ‘ਤੇ ਹਮਲਾ ਕਰ ਕੀਤਾ ਜ਼ਖ਼ਮੀ

0

ਗੁਜਰਾਤ ਦੇ ਸੂਰਤ ਵਿੱਚ ਆਵਾਰਾ ਕੁੱਤਿਆਂ ਦਾ ਕਹਿਰ ਨਜ਼ਰ ਆਇਆ ਹੈ, ਜਿਥੇ ਹਸਨਪੁਰਾ ਸੁਸਾਇਟੀ ਵਿੱਚ ਘਰ ਦੇ ਬਾਹਰ ਖੇਡ  ਰਹੀ ਇੱਕ ਕੁੜੀ ਨੂੰ ਕੁੱਤੇ ਨੇ ਵੱਢ ਲਿਆ। ਕੁੱਤੇ ਨੇ ਬੱਚੇ ਦੀ ਗੱਲ੍ਹ ਦਾ ਮਾਸ ਨੋਚ ਖਾਧਾ। ਹਾਲਾਂਕਿ ਬੱਚੀ ਦੀ ਮਾਂ ਨੇ ਸਮੇਂ ਸਿਰ ਉਸ ਨੂੰ ਬਚਾ ਲਿਆ।

ਫਿਲਹਾਲ ਬੱਚੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।

ਸੀਸੀਟੀਵੀ ਵਿੱਚ ਦੇਖਿਆ ਜਾ ਰਿਹਾ ਹੈ ਕਿ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਹੈ। ਫਿਰ ਇੱਕ ਕੁੱਤਾ ਉਸ ‘ਤੇ ਪਿੱਛਿਓਂ ਹਮਲਾ ਕਰ ਦਿੰਦਾ ਹੈ। ਕੁੜੀ ਭੱਜਣ ਦੀ ਪੂਰੀ ਕੋਸ਼ਿਸ਼ ਕਰਦੀ ਹੈ ਪਰ ਕੁੱਤਾ ਉਸ ਨੂੰ ਇੰਨੀ ਬੁਰੀ ਤਰ੍ਹਾਂ ਫੜ ਲੈਂਦਾ ਹੈ ਕਿ ਉਹ ਕੁਝ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ : ਵਿਜੀਲੈਂਸ ਦੀ IAS ‘ਤੇ ਕਾਰਵਾਈ ਦਾ ਮਾਮਲਾ ਭਖਿਆ, CM ਮਾਨ ਨੇ 24 ਘੰਟਿਆਂ ‘ਚ…

ਉਦੋਂ ਹੀ ਬੱਚੀ ਦੀਆਂ ਚੀਕਾਂ ਸੁਣ ਕੇ ਉਸ ਦੀ ਮਾਂ ਆ ਗਈ, ਉਸ ਨੇ ਬੱਚੀ ਨੂੰ ਕੁੱਤੇ ਤੋਂ ਛੁਡਵਾਇਆ। ਜਦੋਂ ਉਹ ਆਪਣੀ ਧੀ ਨੂੰ ਲੈ ਕੇ ਵਾਪਸ ਜਾਣ ਲੱਗੀ ਤਾਂ ਕੁੱਤੇ ਨੇ ਪਿੱਛੇ ਤੋਂ ਔਰਤ ‘ਤੇ ਵੀ ਹਮਲਾ ਕਰ ਦਿੱਤਾ।

ਇਸ ਤੋਂ ਪਹਿਲਾਂ ਵੀ ਬੱਚਿਆਂ ‘ਤੇ ਕੁੱਤਿਆਂ ਦੇ ਹਮਲੇ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇੱਕ ਹਫ਼ਤਾ ਪਹਿਲਾਂ ਹਰਿਆਣਾ ਦੇ ਕਰਨਾਲ ਦੀ ਇੱਕ ਬਸਤੀ ਵਿੱਚ ਇੱਕ 9 ਸਾਲਾਂ ਮਾਸੂਮ ਬੱਚੀ ਨੂੰ ਪਿਟਬੁਲ ਕੁੱਤੇ ਨੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਸੀ। ਪਿਟਬੁੱਲ ਨੇ ਛੱਤ ‘ਤੇ ਖੇਡ ਰਹੀ ਬੱਚੀ ਨੂੰ ਵੱਢ ਲਿਆ ਅਤੇ ਉਸ ਦਾ ਮੂੰਹ ਅਤੇ ਕੰਨ ਨੋਚ ਖਾਧੇ।

ਵਿਜੀਲੈਂਸ ਦੀ IAS ‘ਤੇ ਕਾਰਵਾਈ ਦਾ ਮਾਮਲਾ ਭਖਿਆ, CM ਮਾਨ ਨੇ 24 ਘੰਟਿਆਂ ‘ਚ ਮੰਗੀ ਰਿਪੋਰਟ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਪੰਜਾਬ ਦੇ ਸਮੂਹ ਆਈਏਐਸ ਅਧਿਕਾਰੀਆਂ ਵਿੱਚ ਭਾਰੀ ਰੋਸ ਹੈ। ਹਾਲ ਹੀ ਵਿੱਚ ਵਿਜੀਲੈਂਸ ਨੇ ਸਨਅਤੀ ਪਲਾਟ ਅਲਾਟਮੈਂਟ ਘੁਟਾਲੇ ਵਿੱਚ ਆਈਏਐਸ ਨੀਲਮਾ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਕਾਰਨ ਕਰੀਬ 50 ਆਈਏਐਸ ਦਾ ਵਫ਼ਦ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਮਿਲਿਆ।

ਅਧਿਕਾਰੀਆਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਆਈਏਐਸ ਨੀਲਿਮਾ ਖ਼ਿਲਾਫ਼ ਕੇਸ ਦਰਜ ਕਰਨ ਤੋਂ ਪਹਿਲਾਂ ਉਚਿਤ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਇਸ ਵਿਵਾਦ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਮੁੱਖ ਸਕੱਤਰ ਨੂੰ 24 ਘੰਟਿਆਂ ਵਿੱਚ ਪੂਰੇ ਮਾਮਲੇ ਦੀ ਰਿਪੋਰਟ ਦੇਣ ਲਈ ਕਿਹਾ ਹੈ।

ਦੂਜੇ ਪਾਸੇ ਵਿਜੀਲੈਂਸ ਵੱਲੋਂ ਲੁਧਿਆਣਾ ਰੀਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਿੱਚ ਤਾਇਨਾਤ ਪੀਸੀਐਸ ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੀਸੀਐਸ ਅਧਿਕਾਰੀ ਅਤੇ ਉਸ ਦੇ ਅਧੀਨ ਸਟਾਫ਼ ਵੀ ਜਨਤਕ ਛੁੱਟੀ ’ਤੇ ਹੈ।

ਪੰਜਾਬ ਵਿਜੀਲੈਂਸ ਬਿਊਰੋ ਨੇ ਹਾਲ ਹੀ ਵਿੱਚ ਸੂਬੇ ਵਿੱਚ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਅਤੇ ਖਰੀਦ-ਵੇਚ ਦੇ ਸਬੰਧ ਵਿੱਚ ਦਰਜ ਮਾਮਲੇ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ 14 ਸੀਨੀਅਰ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ਵਿੱਚੋਂ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (ਪੀਐਸਆਈਡੀਸੀ) ਦੇ ਕੁੱਲ 7 ਆਈਏਐਸ ਅਤੇ ਪੀਸੀਐੱਸ ਅਧਿਕਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਦੇ ਵਿਰੋਧ ਵਿੱਚ ਆਈ.ਏ.ਐੱਸ. ਅਤੇ ਪੀ.ਸੀ.ਐੱਸ. ਅਧਿਕਾਰੀ ਸੂਬਾ ਸਰਕਾਰ ਦੀ ਕਾਰਵਾਈ ਦੇ ਖ਼ਿਲਾਫ਼ ਹਨ।

ਇਹ ਵੀ ਪੜ੍ਹੋ : ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ…

ਦੋਸ਼ ਹਨ ਕਿ ਸਾਬਕਾ ਮੰਤਰੀਆਂ ਅਤੇ ਅਧਿਕਾਰੀਆਂ ਨੇ ਮਿਲੀਭੁਗਤ ਨਾਲ ਕਰੋੜਾਂ ਰੁਪਏ ਦੇ ਪਲਾਟ ਆਪਣੇ ਚਹੇਤਿਆਂ ਨੂੰ ਮਹਿੰਗੇ ਭਾਅ ਵੇਚ ਦਿੱਤੇ। ਫਿਰ ਇਨ੍ਹਾਂ ਨੂੰ ਮਹਿੰਗੇ ਭਾਅ ਵੇਚ ਕੇ ਸੂਬਾ ਸਰਕਾਰ ਨੂੰ 500 ਕਰੋੜ ਤੋਂ ਵੱਧ ਦਾ ਵਿੱਤੀ ਨੁਕਸਾਨ ਹੋਇਆ। ਫਿਲਹਾਲ ਵਿਜੀਲੈਂਸ ਟੀਮ ਜਾਂਚ ‘ਚ ਲੱਗੀ ਹੋਈ ਹੈ।

ਅੰਗੀਠੀ ਬਾਲ ਕੇ ਸੁੱਤਾ ਸੀ ਪਰਿਵਾਰ, ਦਮ ਘੁੱਟਣ ਨਾਲ 3 ਦੀ ਮੌਤ

0

ਰਾਜਸਥਾਨ ‘ਚ ਦਮ ਘੁੱਟਣ ਨਾਲ 3 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਚੁਰੂ ਜ਼ਿਲ੍ਹੇ (Churu District) ਵਿਚ ਠੰਢ ਤੋਂ ਬਚਣ ਲਈ ਇਕ ਪਰਿਵਾਰ ਰਾਤ ਨੂੰ ਅੰਗੀਠੀ ਬਾਲ ਕੇ ਸੁੱਤਾ ਸੀ, ਪਰ ਅੰਗੀਠੀ ਦੇ ਧੂੰਏਂ ਕਾਰਨ ਪਰਿਵਾਰ ਦੇ ਤਿੰਨ ਜੀਆਂ ਦੀ ਦਮ ਘੁੱਟਣ ਨਾਲ ਮੌਤ ਹੋ ਗਈ। ਜਦੋਂ ਸਵੇਰੇ ਪਰਿਵਾਰਕ ਮੈਂਬਰ ਨਾ ਉਠੇ ਤਾਂ ਇਸ ਹਾਦਸੇ ਦਾ ਪਤਾ ਲੱਗਾ। ਮਾਮਲਾ ਚੁਰੂ ਦੇ ਰਤਨਗੜ੍ਹ ਥਾਣਾ ਖੇਤਰ ਨਾਲ ਸਬੰਧਤ ਹੈ।

ਰਤਨਗੜ੍ਹ ਥਾਣਾ ਮੁਖੀ ਸੁਭਾਸ਼ ਬਿਜਾਰਨੀਆ ਨੇ ਦੱਸਿਆ ਕਿ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਐਤਵਾਰ ਰਾਤ ਪਿੰਡ ਗੌਰੀਸਰ ਵਿੱਚ ਵਾਪਰੀ। ਇੱਥੇ ਠੰਢ ਤੋਂ ਬਚਣ ਲਈ ਕਮਰੇ ਵਿੱਚ ਅੰਗੀਠੀ ਬਾਲ ਕੇ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਮੌਤ ਦੇ ਮੂੰਹ ਚਲੇ ਗਏ।

ਇਹ ਵੀ ਪੜ੍ਹੋ: ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ…

ਮਰਨ ਵਾਲਿਆਂ ਵਿੱਚ ਇੱਕ ਤਿੰਨ ਸਾਲ ਦਾ ਬੱਚਾ ਵੀ ਸ਼ਾਮਲ ਹੈ। ਘਟਨਾ ਦਾ ਸੋਮਵਾਰ ਸਵੇਰੇ ਪਤਾ ਲੱਗਾ ਅਤੇ ਮੌਕੇ ‘ਤੇ ਪਿੰਡ ਵਾਸੀਆਂ ਦੀ ਭੀੜ ਇਕੱਠੀ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਰਤਨਗੜ੍ਹ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਲਈ।

ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਰਾਹੁਲ ਗਾਂਧੀ ! ਸ਼ੰਭੂ ਬਾਰਡਰ ਤੋਂ ਪੰਜਾਬ ‘ਚ ਦਾਖ਼ਲ ਹੋਵੇਗੀ ‘ਭਾਰਤ ਜੋੜੋ ਯਾਤਰਾ’

0

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ । ਰਾਹੁਲ ਗਾਂਧੀ ਹਰਿਆਣਾ ਤੋਂ ਬਾਅਦ ਆਪਣੀ ਯਾਤਰਾ ਨੂੰ ਲੈ ਕੇ ਪੰਜਾਬ ਜਾਣਗੇ । ਉਥੇ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਪੈਦਲ ਯਾਤਰਾ ਦੀ ਸ਼ੁਰੂਆਤ ਕਰਨਗੇ । ਅੱਜ ਹਰਿਆਣਾ ਦੇ ਅੰਬਾਲਾ ਵਿੱਚ ਆਪਣੀ ਯਾਤਰਾ ਪੂਰੀ ਕਰਨਗੇ । ਇਸ ਤੋਂ ਬਾਅਦ ਸਵੇਰੇ 11:15 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਰਾਹੁਲ ਅੰਮ੍ਰਿਤਸਰ ਜਾਣਗੇ । ਉਥੇ ਉਹ 12 ਵਜੇ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ।

ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਹੁਲ ਸ਼ਾਮ 4 ਵਜੇ ਅੰਬਾਲਾ ਪਰਤਣਗੇ । ਫਿਰ 11 ਜਨਵਰੀ ਦੀ ਸਵੇਰ ਨੂੰ ਦਿੱਲੀ-ਅੰਮ੍ਰਿਤਸਰ NH-1 ‘ਤੇ ਸ਼ੰਭੂ ਬਾਰਡਰ ਤੋਂ ਪੰਜਾਬ ਵਿੱਚ ਉਨ੍ਹਾਂ ਦੀ ਭਾਰਤ ਜੋੜੋ ਯਾਤਰਾ ਦਾਖਲ ਹੋਵੇਗੀ । ਪਹਿਲੀ ਰਾਤ ਰਾਹੁਲ ਸਰਹਿੰਦ ਵਿੱਚ ਰੁਕਣਗੇ । ਸ਼ਾਇਦ ਅਜਿਹਾ ਇਸ ਲਈ ਕਰਨਾ ਪੈ ਰਿਹਾ ਹੈ ਕਿਉਂਕਿ ਰਾਹੁਲ ਦੀ ਯਾਤਰਾ ਵਿੱਚ ਅੰਮ੍ਰਿਤਸਰ ਦਾ ਕੋਈ ਰੂਟ ਨਹੀਂ ਹੈ।

ਕਾਂਗਰਸੀ ਵਰਕਰਾਂ ਅਤੇ ਸਥਾਨਕ ਨੇਤਾਵਾਂ ਦੇ ਨਾਲ ਰਾਹੁਲ ਗਾਂਧੀ ਦੀ ਯਾਤਰਾ ਜਲੰਧਰ ਆਦਮਪੁਰ ਹੁੰਦੇ ਹੋਏ ਪਠਾਨਕੋਟ ਵੱਲੋਂ ਜੰਮੂ-ਕਸ਼ਮੀਰ ਵਿੱਚ ਪ੍ਰਵੇਸ਼ ਕਰੇਗੀ । ਦੱਸ ਦੇਈਏ ਕਿ ਪੰਜਾਬ ਦੀ ਕੋਈ ਵੀ ਸਿਆਸੀ ਸਫ਼ਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਬਿਨ੍ਹਾਂ ਪੂਰੀ ਨਹੀਂ ਹੁੰਦੀ, ਇਸ ਲਈ ਰਾਹੁਲ ਗਾਂਧੀ ਨੇ ਵੀ ਪੰਜਾਬ ਦੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਜਾਣ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਦੀ ਯਾਤਰਾ ਐਤਵਾਰ ਨੂੰ ਕਰਨਾਲ ਤੋਂ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਦਾਖ਼ਲ ਹੋਈ ਸੀ । ਇਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋਏ । ਸੋਮਵਾਰ ਨੂੰ ਸਵੇਰੇ ਖਾਨਪੁਰ ਕੋਲੀਆਂ ਤੋਂ ਇਹ ਯਾਤਰਾ ਚੱਲ ਕੇ ਸ਼ਾਮ ਨੂੰ ਅੰਬਾਲਾ ਪਹੁੰਚੀ । ਅੰਬਾਲਾ ਵਿੱਚ ਇੱਕ ਨੁੱਕੜ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਸੋਮਵਾਰ ਦਾ ਮਾਰਚ ਮਹਿਲਾਵਾਂ ਨੂੰ ਸਮਰਪਿਤ ਹੈ ।