Home Blog Page 1771

ਹਿਮਾਚਲ ‘ਚ 7 ​​ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

0

ਹਿਮਾਚਲ ਵਿਚ ਕਾਂਗਰਸ ਸਰਕਾਰ ਵੱਲੋਂ 7 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਨਵੇਂ ਮੰਤਰੀਆਂ ਵਿਚ ਕਰਨਲ ਧਨੀਰਾਮ ਸ਼ਾਂਡਿਲ ਨੂੰ ਸਭ ਤੋਂ ਪਹਿਲਾਂ ਸਹੁੰ ਚੁਕਾਈ। ਇਸ ਤੋਂ ਬਾਅਦ ਵਿਧਾਇਕ ਚੰਦਰ ਕੁਮਾਰ, ਹਰਸ਼ਵਰਧਨ, ਜਗਤ ਸਿੰਘ ਨੇਗੀ, ਰੋਹਿਤ ਠਾਕੁਰ, ਅਨਿਰੁਧ ਸਿੰਘ ਅਤੇ ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਵਜੋਂ ਸਹੁੰ ਚੁੱਕੀ।

ਇਹ ਵੀ ਪੜ੍ਹੋ : ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਦੱਸ ਦੇਈਏ ਕਿ CM ਸੁਖਵਿੰਦਰ ਸੁੱਖੂ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਵਿੱਚ ਕੋਈ ਵੀ ਮਹਿਲਾ ਮੰਤਰੀ ਨਹੀਂ ਬਣੀ ਹੈ। ਮੁੱਖ ਮੰਤਰੀ ਸੁੱਖੂ ਨੇ ਇਸ ਤੋਂ ਪਹਿਲਾਂ ਮੰਤਰੀ ਬਣਨ ਤੋਂ ਖੁੰਝ ਗਏ 6 ਵਿਧਾਇਕਾਂ ਨੂੰ ਮੁੱਖ ਸੰਸਦੀ ਸਕੱਤਰ (CPS) ਦੀ ਸਹੁੰ ਚੁਕਾਈ। ਇਨ੍ਹਾਂ ਵਿੱਚ ਸੁੰਦਰ ਸਿੰਘ ਠਾਕੁਰ, ਐਮਐਲ ਬਰਕਤਾ, ਰਾਮ ਕੁਮਾਰ, ਅਸ਼ੀਸ਼ ਬੁਟੇਲ, ਕਿਸ਼ੋਰੀ ਲਾਲ ਅਤੇ ਸੰਜੇ ਅਵਸਥੀ ਸ਼ਾਮਲ ਹਨ।

ਮਨੀਲਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਆਏ ਦਿਨ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀ ਕਤਲ ਤੇ ਸੜਕ ਹਾਦਸਿਆਂ ‘ਚ ਮੌਤ ਹੋ ਰਹੀ ਹੈ। ਅਜਿਹਾ ਹੀ ਇੱਕ ਮਾਮਲਾ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਭੋਲੂ ਸੇਖੋਂ ਦੇ ਰੂਪ ਵਿੱਚ ਹੋਈ ਹੈ, ਜੋ ਕਿ ਜ਼ੀਰਾ ਦੇ ਪਿੰਡ ਬੱਲ ਨਾਲ ਸਬੰਧਿਤ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਭੋਲੂ ਸੇਖੋਂ 4 ਸਾਲ ਪਹਿਲਾਂ ਮਨੀਲਾ ਗਿਆ ਸੀ। ਮ੍ਰਿਤਕ ਦਾ ਇੱਕ ਭਰਾ ਵੀ ਮਨੀਲਾ ਵਿੱਚ ਹੈ। ਇਹ ਦੋਵੇਂ ਭਰਾ ਮਨੀਲਾ ਵਿੱਚ ਫਾਇਨਾਂਸ ਦਾ ਕੰਮ ਕਰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭੋਲੂ ਸੇਖੋਂ ਬੀਤੀ ਰਾਤ ਖਾਣਾ ਲੈਣ ਲਈ ਬਾਜ਼ਾਰ ਗਿਆ ਸੀ, ਜਿੱਥੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਕੁਝ ਸਾਲ ਪਹਿਲਾਂ ਵੀ ਇਸ ਪਿੰਡ ਦੇ ਇਕ ਨੌਜਵਾਨ ਭਗਵੰਤ ਸਿੰਘ ਦਾ ਮਨੀਲਾ ਵਿਖੇ ਕਤਲ ਕਰ ਦਿੱਤਾ ਸੀ, ਜੋ ਕਿ ਭੋਲੂ ਸੇਖੋਂ ਦਾ ਕਰੀਬੀ ਸੀ।

ਕੈਨੇਡਾ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

0

ਕੈਨੇਡਾ ‘ਚ ਆਏ ਦਿਨ ਕਤਲ ਤੇ ਸੜਕ ਹਾਦਸਿਆਂ ‘ਚ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇੱਕ ਹੋਰ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਇੱਕ 23 ਸਾਲਾ ਪੰਜਾਬੀ ਨੌਜਵਾਨ ਦੀ ਕਾਰ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ ਜੋ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਸ਼ਹਿਰ ਨਾਲ ਸਬੰਧਿਤ ਹੈ।

ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ 2019 ਵਿੱਚ ਸਟੱਡੀ ਵੀਜ਼ਾ ‘ਤੇ ਕੈਨੇਡਾ ਦੇ ਕੈਂਬਰਿਜ ਓਨਟਾਰੀਓ ਵਿੱਚ ਆਇਆ ਸੀ। ਜਿਸ ਤੋਂ ਬਾਅਦ ਵਿੱਚ ਉਸ ਨੇ ਕੋਨੇਸਟੋਗਾ ਕਾਲਜ ਵਿੱਚ ਆਪਣਾ ਹਾਈ ਸਕੂਲ ਡਿਪਲੋਮਾ ਪਾਸ ਕੀਤਾ ਅਤੇ ਕੁਝ ਮਹੀਨੇ ਪਹਿਲਾਂ ਹੀ ਆਪਣਾ ਵਰਕ ਪਰਮਿਟ ਹਾਸਿਲ ਕੀਤਾ ਸੀ । ਨਰਿੰਦਰ ਦੀ ਮੌਤ ਦੀ ਖਬਰ ਮਿਲਣ ਤੋਂ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਹਾਂਗਕਾਂਗ ‘ਚ ਪੰਜਾਬਣ ਲੜਕੀ ਦੀ ਹੋਈ ਮੌਤ

ਦੱਸ ਦੇਈਏ ਕਿ ਮ੍ਰਿਤਕ ਨਰਿੰਦਰ ਸਿੰਘ ਦੇ ਪਿਤਾ ਪੁਲਿਸ ਵਿਭਾਗ ਤਾਇਨਾਤ ਹਨ। ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਦੀ ਮੌਤ ਦੀ ਜਾਣਕਾਰੀ 4 ਜਨਵਰੀ ਨੂੰ ਮਿਲੀ ਸੀ। ਉਨ੍ਹਾਂ ਦੱਸਿਆ ਕਿ 13 ਜਨਵਰੀ ਨੂੰ ਨਰਿੰਦਰ ਸਿੰਘ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਭਾਰਤ ਲਿਆਂਦੀ ਜਾਵੇਗੀ।

SGPC ਨੇ ਨਸ਼ਿਆਂ ਖਿਲਾਫ ਲੋਕਾਂ ਨੂੰ ਇਕਜੁੱਟ ਹੋਣ ਦੀ ਕੀਤੀ ਅਪੀਲ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਸ਼ਿਆਂ ਖਿਲਾਫ ਲੋਕਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਬੀਤੇ ਮਹੀਨੇ ਜਨਰਲ ਇਜਲਾਸ ਵਿਚ ਪਾਸ ਹੋਏ ਮਤੇ ਦੀ ਕਾਪੀ ਨੂੰ ਜਨਤਕ ਕਰਕੇ ਪਿੰਡ ਪੱਧਰ ‘ਤੇ ਜਥੇ ਸਥਾਪਤ ਕਰਕੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਦਾ ਵਿਰੋਧ ਕਰਨ ਲਈ ਕਿਹਾ ਹੈ।

ਸ਼੍ਰੋਮਣੀ ਕਮੇਟੀ ਨੇ ਟਵਿੱਟਰ ‘ਤੇ ਮਤੇ ਦੀ ਕਾਪੀ ਨੂੰ ਜਨਤਕ ਕਰਕੇ ਕਿਹਾ ਕਿ ਪੰਜਾਬ ਵਿਚ ਹੁਣ ਨਸ਼ੇ ਦਾ ਵੱਡੇ ਪੱਧਰ ‘ਤੇ ਬੋਲਬਾਲਾ ਹੈ। ਬੀਤੇ ਸਮੇਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੰਦੇ ਹੋਏ ਨਸ਼ੇ ਦੇ ਇਸਤੇਮਾਲ ਤੇ ਵਪਾਰ ਦੇ ਸੰਗਠਿਤ ਢਾਂਚੇ ਨੂੰ ਡੇਗਣ ਵਿਚ ਸਰਕਾਰਾਂ ਦੀ ਅਸਫਲਤਾ ‘ਤੇ ਸਵਾਲ ਚੁੱਕੇ ਸਨ। ਇਸ ਨੂੰ ਖਤਮ ਕਰਨ ਲਈ ਪਿੰਡ-ਪਿੰਡ ਕਮੇਟੀਆਂ ਤੇ ਜਥੇ ਬਣਾਉਣ ਲਈ ਕਿਹਾ ਸੀ।

ਜਥੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਸਾਲ ਵਿਚ ਪੰਜਾਬ ਸਰਕਾਰ ਨੂੰ ਸ਼ਰਾਬ ਤੋਂ 5578 ਕਰੋੜ ਰੁਪਏ ਦਾ ਫਾਇਦਾ ਹੋਇਆ ਸੀ। ਅਜਿਹੇ ਵਿਚ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਜੇਕਰ ਸਰਕਾਰ ਦੀ ਸੁਰੱਖਿਆ ਵਿਚ ਇੰਨਾ ਵਪਾਰ ਕੀਤਾ ਗਿਆ ਹੈ ਤਾਂ ਨਾਜਾਇਜ਼ ਸ਼ਰਾਬ ਦਾ ਵਪਾਰ ਕਿੰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਪ੍ਰੈਲ 2017 ਤੋਂ ਜਨਵਰੀ 2022 ਤੱਕ NDPS ਐਕਟ ਤਹਿਤ 51461 ਕੇਸ ਦਰਜ ਕੀਤੇ ਗਏ। 67081 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ 2415 ਹੈਰੋਇਨ ਜ਼ਬਤ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ 500 ਪਿੰਡਾਂ ਨੂੰ ਬਣਾਇਆ ਜਾਵੇਗਾ ‘ਸਮਾਰਟ ਪਿੰਡ’

ਐੱਸਜੀਪੀਸੀ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਸੰਦੇਸ਼ ‘ਤੇ ਅਮਲ ਕਰਕੇ ਲੋਕਾਂ ਨੂੰ ਨਸ਼ੇ ਖਿਲਾਫ ਇਕਜੁੱਟ ਹੋਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਪਿੰਡ ਪੱਧਰ ‘ਤੇ ਕੰਮ ਕਰਨ ਲਈ ਕਿਹਾ ਹੈ ਤਾਂ ਕਿ ਨਸ਼ੇ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇ।

ਭਾਰਤ ਨੇ ਸ਼੍ਰੀਲੰਕਾ ਨੂੰ ਤੀਜੇ T -20 ‘ਚ 91 ਦੌੜਾਂ ਨਾਲ ਦਿੱਤੀ ਮਾਤ

0

ਟੀਮ ਇੰਡੀਆ ਨੇ ਸ਼੍ਰੀਲੰਕਾ ਖਿਲਾਫ ਟੀ-20 ਸੀਰੀਜ਼ ਦਾ ਤੀਜਾ ਅਤੇ ਫੈਸਲਾਕੁੰਨ ਮੈਚ 91 ਦੌੜਾਂ ਨਾਲ ਜਿੱਤ ਲਿਆ । ਇਸ ਜਿੱਤ ਨਾਲ ਭਾਰਤ ਨੇ ਤਿੰਨ ਮੈਚਾਂ ਦੀ ਸੀਰੀਜ਼ 2-1 ਨਾਲ ਜਿੱਤ ਲਈ ਹੈ । ਭਾਰਤੀ ਟੀਮ ਨੇ ਸ਼੍ਰੀਲੰਕਾ ਤੋਂ ਲਗਾਤਾਰ 5ਵੀਂ ਹੋਮ ਸੀਰੀਜ਼ ਜਿੱਤੀ ਹੈ। ਦੋਵਾਂ ਟੀਮਾਂ ਵਿਚਾਲੇ ਹੁਣ ਤੱਕ ਭਾਰਤ ਵਿੱਚ 6 ਸੀਰੀਜ਼ ਹੋ ਚੁੱਕੀਆਂ ਹਨ । ਇਨ੍ਹਾਂ ਵਿੱਚੋਂ ਸਿਰਫ਼ ਇੱਕ ਸੀਰੀਜ਼ ਡਰਾਅ ਰਹੀ ਹੈ ਜੋ ਕਿ 2009 ਵਿੱਚ ਖੇਡੀ ਗਈ ਸੀ।

ਰਾਜਕੋਟ ਦੇ ਸੌਰਾਸ਼ਟਰ ਕ੍ਰਿਕਟ ਸਟੇਡੀਅਮ ਵਿੱਚ ਐਤਵਾਰ ਨੂੰ ਟੀਮ ਇੰਡੀਆ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ 228 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾਇਆ । ਇਸ ਤੋਂ ਬਾਅਦ ਸ੍ਰੀਲੰਕਾ ਦੇ ਬੱਲੇਬਾਜ਼ 16.4 ਓਵਰਾਂ ਵਿੱਚ 137 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤ ਦੀ ਜਿੱਤ ਦੇ ਹੀਰੋ ਸੂਰਿਆਕੁਮਾਰ ਯਾਦਵ ਰਹੇ। ਉਸ ਨੇ 51 ਗੇਂਦਾਂ ‘ਤੇ 112 ਦੌੜਾਂ ਬਣਾਈਆਂ । ਸੂਰਿਆ ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ । ਅਕਸ਼ਰ ਪਟੇਲ ਪਲੇਅਰ ਆਫ ਦ ਸੀਰੀਜ਼ ਰਹੇ । ਅਕਸ਼ਰ ਨੇ 117 ਦੌੜਾਂ ਬਣਾਉਣ ਦੇ ਨਾਲ ਤਿੰਨ ਵਿਕਟਾਂ ਵੀ ਲਈਆਂ।

ਇਹ ਵੀ ਪੜ੍ਹੋ: ਹਾਂਗਕਾਂਗ ‘ਚ ਪੰਜਾਬਣ ਲੜਕੀ ਦੀ ਹੋਈ ਮੌਤ

ਭਾਰਤ ਵੱਲੋਂ ਮਿਲੇ 229 ਦੌੜਾਂ ਦੇ ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੂੰ ਪਥੁਮ ਨਿਸਾਂਕਾ ਅਤੇ ਕੁਸਲ ਮੈਂਡਿਸ ਨੇ ਚੰਗੀ ਸ਼ੁਰੂਆਤ ਦਿਵਾਈ ਸੀ । ਦੋਵਾਂ ਨੇ 4.5 ਓਵਰਾਂ ਵਿੱਚ 44 ਦੌੜਾਂ ਜੋੜੀਆਂ । ਹਾਲਾਂਕਿ ਇਸ ਤੋਂ ਬਾਅਦ ਸ਼੍ਰੀਲੰਕਾ ਦੀ ਪਾਰੀ ਫਿੱਕੀ ਪੈ ਗਈ । ਮੈਂਡਿਸ ਨੇ 23 ਅਤੇ ਨਿਸਾਂਕਾ ਨੇ 15 ਦੌੜਾਂ ਬਣਾਈਆਂ । ਇਸ ਤੋਂ ਬਾਅਦ ਤੀਜੇ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ ਅਵਿਸ਼ਕਾ ਫਰਨਾਂਡੋ ਇਕ ਦੌੜ ਬਣਾ ਕੇ ਪੈਵੇਲੀਅਨ ਪਰਤ ਗਏ । ਇਸ ਦੇ ਨਾਲ ਹੀ ਧਨੰਜੇ ਡੀ ਸਿਲਵਾ ਨੇ 14 ਗੇਂਦਾਂ ਵਿੱਚ 22 ਦੌੜਾਂ ਬਣਾਈਆਂ । ਇਸ ਤੋਂ ਇਲਾਵਾ ਚਰਿਥ ਅਸਾਲੰਕਾ ਨੇ 14 ਗੇਂਦਾਂ ਵਿੱਚ 19 ਦੌੜਾਂ ਅਤੇ ਕਪਤਾਨ ਦਸੁਨ ਸ਼ਨਾਕਾ ਨੇ 17 ਗੇਂਦਾਂ ਵਿੱਚ 23 ਦੌੜਾਂ ਬਣਾਈਆਂ। ਉੱਥੇ ਹੀ ਵਾਨਿੰਦੁ ਹਸਾਰੰਗਾ 9, ਚਮਿਕਾ ਕਰੁਣਾਰਤਨੇ 0, ਮਹੇਸ਼ ਦੀਕਸ਼ਨਾ 2 ਅਤੇ ਦਿਲਸ਼ਾਨ ਮਧੂਸੰਕਾ ਇੱਕ ਦੌੜ ਬਣਾ ਕੇ ਆਊਟ ਹੋ ਗਏ |

ਇਸ ਤਰ੍ਹਾਂ ਸੀ ਦੋਵੇਂ ਟੀਮਾਂ:
ਭਾਰਤੀ ਟੀਮ: ਈਸ਼ਾਨ ਕਿਸ਼ਨ (ਵਿਕਟਕੀਪਰ), ਸ਼ੁਭਮਨ ਗਿੱਲ, ਸੂਰਿਆਕੁਮਾਰ ਯਾਦਵ, ਰਾਹੁਲ ਤ੍ਰਿਪਾਠੀ, ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਅਕਸ਼ਰ ਪਟੇਲ, ਸ਼ਿਵਮ ਮਾਵੀ, ਉਮਰਾਨ ਮਲਿਕ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।

ਸ਼੍ਰੀਲੰਕਾ ਦੀ ਟੀਮ: ਪਾਥੁਮ ਨਿਸਾਂਕਾ, ਕੁਸਲ ਮੈਂਡਿਸ (ਵਿਕਟਕੀਪਰ), ਅਵਿਸ਼ਕਾ ਫਰਨਾਂਡੋ, ਧਨੰਜਯਾ ਡੀ ਸਿਲਵਾ, ਚਰਿਥ ਅਸਲੰਕਾ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਰੰਗਾ, ਚਮਿਕਾ ਕਰੁਣਾਰਤਨੇ, ਮਹੇਸ਼ ਥਿਕਸ਼ਣਾ, ਕਸੁਨ ਰਾਜਿਥਾ, ਦਿਲਸ਼ਾਨ ਮਦੁਸ਼ੰਕਾ ।

BJP ਦੇ ਸੀਨੀਅਰ ਨੇਤਾ ਤੇ ਸਾਬਕਾ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਦਾ ਦਿਹਾਂਤ

0

ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸ਼ਨਿੱਚਰਵਾਰ ਨੂੰ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ ਸੀ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ 8 ਜਨਵਰੀ ਨੂੰ ਸਵੇਰੇ 5 ਵਜੇ ਦੇ ਕਰੀਬ ਆਖਰੀ ਸਾਹ ਲਏ । ਉਨ੍ਹਾਂ ਦਾ ਘਰ ‘ਤੇ ਹੀ ਇਲਾਜ ਚੱਲ ਰਿਹਾ ਸੀ । ਉਹ ਤਿੰਨ ਵਾਰ ਵਿਧਾਨ ਸਭਾ ਦੇ ਸਪੀਕਰ ਵੀ ਰਹੇ । ਉਨ੍ਹਾਂ ਦਾ ਜਨਮ 10 ਨਵੰਬਰ 1934 ਨੂੰ ਹੋਇਆ ਸੀ । ਪੰਡਿਤ ਕੇਸ਼ਰੀ ਨਾਥ ਤ੍ਰਿਪਾਠੀ ਆਪਣੇ ਪਿਤਾ ਦੇ ਸੱਤ ਬੱਚਿਆਂ ਵਿੱਚੋਂ ਚਾਰ ਧੀਆਂ ਅਤੇ ਤਿੰਨ ਪੁੱਤਰਾਂ ਵਿੱਚੋਂ ਸਭ ਤੋਂ ਛੋਟੇ ਸਨ।

ਮਿਲੀ ਜਾਣਕਾਰੀ ਮੁਤਾਬਕ 30 ਦਸੰਬਰ 2022 ਨੂੰ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਹਾਲਾਂਕਿ ਉਸ ਤੋਂ ਬਾਅਦ 4 ਜਨਵਰੀ ਨੂੰ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋਣ ‘ਤੇ ਉਨ੍ਹਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਸੀ । ਉੱਥੇ ਹੀ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸਿਹਤ ਵਿੱਚ ਸੁਧਾਰ ਹੋਣ ‘ਤੇ ਕੇਸ਼ਰੀ ਨਾਥ ਤ੍ਰਿਪਾਠੀ ਨੂੰ ਐਤਵਾਰ ਨੂੰ ਲਖਨਊ ਦੇ SGPGI ਵਿੱਚ ਭਰਤੀ ਕਰਵਾਇਆ ਜਾਣਾ ਸੀ, ਪਰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਐਤਵਾਰ ਸ਼ਾਮ 4 ਵਜੇ ਪ੍ਰਯਾਗਰਾਜ ਦੇ ਰਸੂਲਾਬਾਦ ਘਾਟ ‘ਤੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਹਾਂਗਕਾਂਗ ‘ਚ ਪੰਜਾਬਣ ਲੜਕੀ ਦੀ ਹੋਈ ਮੌਤ

ਕੇਸ਼ਰੀ ਨਾਥ ਤ੍ਰਿਪਾਠੀ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਸ਼੍ਰੀ ਕੇਸ਼ਰੀ ਨਾਥ ਤ੍ਰਿਪਾਠੀ ਜੀ ਨੂੰ ਉਨ੍ਹਾਂ ਦੀ ਸੇਵਾ ਅਤੇ ਬੁੱਧੀ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ । ਉਹ ਸੰਵਿਧਾਨਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ । ਉਨ੍ਹਾਂ ਨੇ ਯੂਪੀ ਵਿੱਚ ਬੀਜੇਪੀ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਸੂਬੇ ਦੀ ਤਰੱਕੀ ਲਈ ਸਖ਼ਤ ਮਿਹਨਤ ਕੀਤੀ । ਮੈਂ ਉਨ੍ਹਾਂ ਦੀ ਮੌਤ ਤੋਂ ਦੁਖੀ ਹਾਂ । ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਸ਼ਾਂਤੀ”

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਅਤੇ ਰਾਜ ਵਿਧਾਨ ਸਭਾ ਦੇ ਸਾਬਕਾ ਸਪੀਕਰ ਕੇਸ਼ਰੀ ਨਾਥ ਤ੍ਰਿਪਾਠੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਸ਼ਰੀ ਨਾਥ ਤ੍ਰਿਪਾਠੀ ਇਕ ਸੀਨੀਅਰ ਤੇ ਤਜਰਬੇਕਾਰ ਸਿਆਸਤਦਾਨ ਸਨ। ਉਹ ਸੰਸਦੀ ਨਿਯਮਾਂ, ਪਰੰਪਰਾਵਾਂ ਅਤੇ ਕਾਨੂੰਨ ਦੇ ਡੂੰਘੇ ਜਾਣਕਾਰ ਸਨ। ਤ੍ਰਿਪਾਠੀ ਇਕ ਵਿਦਵਾਨ ਐਡਵੋਕੇਟ ਅਤੇ ਸੰਵੇਦਨਸ਼ੀਲ ਲੇਖਕ ਵੀ ਸਨ। ਉਨ੍ਹਾਂ ਦੀ ਮੌਤ ਨਾਲ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹਾਂਗਕਾਂਗ ‘ਚ ਪੰਜਾਬਣ ਲੜਕੀ ਦੀ ਹੋਈ ਮੌਤ

0

ਹਾਂਗਕਾਂਗ ‘ਚ ਇੱਕ ਪੰਜਾਬਣ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਦੀ 22 ਸਾਲਾ  ਲੜਕੀ ਦੀ ਹਾਂਗਕਾਂਗ ਵਿਚ ਮੌਤ ਹੋ ਗਈ। ਲੜਕੀ ਮਾਲ ਵਿਚ ਨੌਕਰੀ ਕਰਦੀ ਸੀ। ਉਹ ਬਿਨਾਂ ਸੇਫਟੀ ਬੈਲਟ ਲਗਾਏ ਮਾਲ ਦੇ ਸ਼ੀਸ਼ੇ ਸਾਫ ਕਰ ਰਹੀ ਸੀ ਕਿ ਅਚਾਨਕ ਉਸ ਦਾ ਸੰਤੁਲਨ ਵਿਗੜ ਗਿਆ ਤੇ ਉਹ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ।

ਲੜਕੀ ਦੇ ਹੇਠਾਂ ਡਿੱਗਦੇ ਹੀ ਤੁਰੰਤ ਉਸ ਨੂੰ ਹਸਪਤਾਲ ਭੇਜਿਆ ਪਰ ਲੜਕੀ ਨੇ ਰਸਤੇ ਵਿਚ ਹੀ ਦਮ ਤੋੜ ਦਿੱਤਾ। ਮ੍ਰਿਤਕਾ ਦੀ ਪਛਾਣ ਕਿਰਨਜੋਤ ਕੌਰ ਵਜੋਂ ਹੋਈ ਹੈ ਤੇ ਉਹ ਜਗਰਾਓਂ ਦੇ ਪਿੰਡ ਭੰਮੀਪੁਰਾ ਦੀ ਰਹਿਣ ਵਾਲੀ ਸੀ।

ਕਿਰਨਜੀਤ ਕੌਰ ਦੀ ਮੌਤ ਦੀ ਖਬਰ ਸੁਣ ਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਜੱਦੋ-ਜਹਿਦ ਕਰ ਰਿਹਾ ਸੀ। ਪਰਿਵਾਰ ਵੱਲੋਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਲੜਕੀ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾ ਸਕੇ।

ਲੜਕੀ ਦੇ ਪਰਿਵਾਰ ਮੁਤਾਬਕ ਪੰਜਾਬ ਵਿਚ ਰੋਜ਼ਗਾਰ ਨਾ ਮਿਲਣ ਕਾਰਨ ਕਿਰਨਜੋਤ ਬੇਹਤਰ ਭਵਿੱਖ ਲਈ ਵਿਦੇਸ਼ ਗਈ ਸੀ। ਉਸ ਨੂੰ ਗਏ ਅਜੇ 5 ਮਹੀਨੇ ਹੀ ਹੋਏ ਸਨ। ਡਿਊਟੀ ‘ਤੇ ਜਾਣ ਤੋਂ ਪਹਿਲਾਂ ਲੜਕੀ ਨੇ ਫੋਨ ‘ਤੇ ਪਰਿਵਾਰ ਨਾਲ ਗੱਲ ਵੀ ਕੀਤੀ ਸੀ। ਮਾਲ ਪ੍ਰਬੰਧਕਾਂ ਨੇ ਉਸ ਦੀ ਡਿਊਟੀ ਸ਼ੀਸ਼ੇ ਸਾਫ ਕਰਨ ਦੀ ਲਗਾ ਦਿੱਤੀ। ਹਾਦਸੇ ਤੋਂ ਪਹਿਲਾਂ ਤਿੰਨ ਘੰਟੇ ਉਸ ਨੂੰ ਸ਼ੀਸ਼ੇ ਸਾਫ ਕਰਦੇ ਹੋ ਗਏ ਸਨ। ਮਾਲ ਦੇ ਪ੍ਰਬੰਧਕਾਂ ਨੇ ਫੋਨ ਕਰਕੇ ਪਰਿਵਾਰ ਨੂੰ ਕੁੜੀ ਦੀ ਮੌਤ ਦੀ ਖਬਰ ਦਿੱਤੀ।

ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ 500 ਪਿੰਡਾਂ ਨੂੰ ਬਣਾਇਆ ਜਾਵੇਗਾ ‘ਸਮਾਰਟ ਪਿੰਡ’

0

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸੂਬੇ ਦੇ 500 ਪਿੰਡਾਂ ਨੂੰ ‘ਸਮਾਰਟ ਪਿੰਡ’ ਬਣਾਇਆ ਜਾਵੇਗਾ ਅਤੇ ਪੜਾਅਵਾਰ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਤੇ ਖੇਡਾਂ ਤੋਂ ਇਲਾਵਾ ਹੋਰ ਜਿੰਨੀਆਂ ਵੀ ਸੁੱਖ-ਸਹੂਲਤਾਂ ਸ਼ਹਿਰਾਂ ’ਚ ਮਿਲਦੀਆਂ ਹਨ, ਉਹ ਪਿੰਡਾਂ ਵਿਚ ਮਿਲਣਗੀਆਂ।

ਇਹ ਵੀ ਪੜ੍ਹੋ: ਚੀਨ ‘ਚ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ

ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਐਨਆਰਆਈ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਇਸ ਨੂੰ ਤਰਜੀਹੀ ਆਧਾਰ ’ਤੇ ਦੂਰ ਕਰੇਗੀ। ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਭ ਮਸਲੇ ਹੱਲ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਇੱਕ ਮਹੀਨੇ ਤੋਂ ਐਨਆਰਆਈ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਸੁਣ ਰਹੀ ਹੈ ਅਤੇ ਐੱਨਆਰਆਈਜ਼ ਨਾਲ ਸਬੰਧਤ ਕਰੀਬ 650 ਕੇਸ ਵੱਖ-ਵੱਖ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਸੌਂਪੇ ਹੋਏ ਹਨ, ਜੋ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ।

ਚੀਨ ‘ਚ ਭਿਆਨਕ ਸੜਕ ਹਾਦਸਾ, 17 ਲੋਕਾਂ ਦੀ ਮੌਤ

0

ਚੀਨ ਦੇ ਜਿਆਂਗਸ਼ੀ ਸੂਬੇ ਦੀ ਨਾਨਚਾਂਗ ਕਾਊਂਟੀ ‘ਚ ਇਕ ਭਿਆਨਕ ਸੜਕ ਹਾਦਸੇ ‘ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ।

ਸਥਾਨਕ ਮੀਡੀਆ ਅਨੁਸਾਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਾਨਚਾਂਗ ਕਾਉਂਟੀ ਵਿੱਚ ਸਥਾਨਕ ਸਮੇਂ ਅਨੁਸਾਰ ਦੁਪਹਿਰ 1 ਵਜੇ ਇਹ ਹਾਦਸਾ ਵਾਪਰਿਆ। ਚੀਨ ਦੇ ਸਰਕਾਰੀ ਮੀਡੀਆ ਸੀਸੀਟੀਵੀ ਨੇ ਕਿਹਾ, ‘ਹਾਦਸੇ ਦੇ ਕਾਰਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।’

ਦੁਰਘਟਨਾ ਦੀ ਖਬਰ ਤੋਂ ਲਗਭਗ ਇੱਕ ਘੰਟੇ ਬਾਅਦ ਨਾਨਚਾਂਗ ਕਾਉਂਟੀ ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਲਈ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ, ‘ਇਲਾਕੇ ਵਿਚ ਕਾਫੀ ਧੁੰਦ ਹੈ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਹੈ। ਗੱਡੀ ਧਿਆਨ ਨਾਲ ਚਲਾਓ। ਕਿਉਂਕਿ ਘੱਟ ਵਿਜ਼ੀਬਿਲਟੀ ਆਸਾਨੀ ਨਾਲ ਟ੍ਰੈਫਿਕ ਹਾਦਸਿਆਂ ਦਾ ਕਾਰਨ ਬਣ ਸਕਦੀ ਹੈ।’

ਚੀਨ ਵਿੱਚ ਸਖ਼ਤ ਸੁਰੱਖਿਆ ਨਿਯੰਤਰਣਾਂ ਦੀ ਘਾਟ ਕਾਰਨ ਸੜਕ ਹਾਦਸੇ ਆਮ ਹਨ। ਪਿਛਲੇ ਮਹੀਨੇ ਮੱਧ ਚੀਨ ਵਿੱਚ ਇੱਕ ਹਾਈਵੇਅ ‘ਤੇ ਮੁਰੰਮਤ ਦੇ ਕੰਮ ਦੌਰਾਨ ਸੈਂਕੜੇ ਵਾਹਨ ਇੱਕ ਦੂਜੇ ਨਾਲ ਟਕਰਾ ਗਏ, ਜਿਸ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

ਪਿਛਲੇ ਸਾਲ ਸਤੰਬਰ ਵਿੱਚ ਦੱਖਣ-ਪੱਛਮੀ ਚੀਨ ਦੇ ਗੁਈਝੂ ਸੂਬੇ ਵਿੱਚ ਇੱਕ ਮੋਟਰਵੇਅ ਉੱਤੇ ਇੱਕ ਬੱਸ ਪਲਟਣ ਨਾਲ 27 ਯਾਤਰੀਆਂ ਦੀ ਮੌਤ ਹੋ ਗਈ ਸੀ। ਬੱਸ ਇਨ੍ਹਾਂ ਸਾਰੇ ਯਾਤਰੀਆਂ ਨੂੰ ਕੁਆਰੰਟੀਨ ਸੈਂਟਰ ਲੈ ਜਾ ਰਹੀ ਸੀ, ਜਿਨ੍ਹਾਂ ਵਿਚ ਕੋਰੋਨਾ ਦੇ ਲੱਛਣ ਸਨ ਜਾਂ ਉਹ ਸੰਕਰਮਿਤ ਪਾਏ ਗਏ ਸਨ।

ਪੰਜਾਬ ‘ਚ 29 ਜਨਵਰੀ ਨੂੰ ਟ੍ਰੇਨਾਂ ਰੋਕਣਗੇ ਕਿਸਾਨ, ਪ੍ਰਦੂਸ਼ਣ ਨਿਯੰਤਰਣ ਬੋਰਡ ਦਫ਼ਤਰਾਂ ਦਾ ਕਰਨਗੇ ਘਿਰਾਓ

0

ਪੰਜਾਬ ਵਿੱਚ ਨਵੰਬਰ ਤੋਂ ਸੰਘਰਸ਼ ’ਤੇ ਬੈਠੇ ਕਿਸਾਨਾਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਕਿਸਾਨਾਂ ਨੇ 15 ਜਨਵਰੀ ਤੋਂ ਬੰਦ ਪਏ ਟੋਲ ਪਲਾਜ਼ਿਆਂ ਦੇ ਬੈਰੀਕੇਡ ਖੋਲ੍ਹਣ ਅਤੇ ਡੀਸੀ ਦਫ਼ਤਰ ਅੱਗੇ ਧਰਨਾ ਵਾਪਸ ਲੈਣ ਲਈ ਕਿਹਾ ਹੈ। ਯਾਨੀ ਕਿ 15 ਜਨਵਰੀ ਤੋਂ ਲੋਕਾਂ ਨੂੰ ਹੁਣ ਟੋਲ ਅਦਾ ਕਰਕੇ ਟੋਲ ਪਲਾਜ਼ਾ ਤੋਂ ਲੰਘਣਾ ਪਵੇਗਾ। ਇਸ ਦੇ ਨਾਲ ਹੀ ਨਵੇਂ ਸੰਘਰਸ਼ ਦਾ ਐਲਾਨ ਕੀਤਾ ਹੈ।

29 ਜਨਵਰੀ ਨੂੰ ਟਰੇਨਾਂ ਨੂੰ ਰੋਕਿਆ ਜਾਵੇਗਾ
ਦੂਜੇ ਪਾਸੇ 29 ਜਨਵਰੀ ਨੂੰ ਕਿਸਾਨ ਪੰਜਾਬ ਭਰ ਵਿੱਚ ਸਵੇਰੇ 1 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਤਿੰਨ ਘੰਟੇ ਰੇਲਾਂ ਰੋਕਣਗੇ। 29 ਜਨਵਰੀ 2021 ਨੂੰ ਦਿੱਲੀ ਅੰਦੋਲਨ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਸਟੇਜ ‘ਤੇ ਹਮਲਾ ਕੀਤਾ ਗਿਆ ਸੀ।

ਗਣਤੰਤਰ ਦਿਵਸ ‘ਤੇ 26 ਜਨਵਰੀ ਨੂੰ ਦਿੱਲੀ ਫਤਿਹ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਹੈੱਡਕੁਆਰਟਰ ‘ਤੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਜਾਵੇਗਾ। ਇਸ ਸਮਾਗਮ ਵਿੱਚ ਕੇਂਦਰ ਅਤੇ ਪੰਜਾਬ ਤੋਂ ਮੰਗਾਂ ਉਠਾਈਆਂ ਜਾਣਗੀਆਂ।

ਪੰਧੇਰ ਨੇ ਕਿਹਾ ਕਿ ਪੰਜਾਬ ਦੇ ਗੁਰਦਾਸਪੁਰ ਵਿੱਚ ਰੇਲ ਰੋਕੋ ਅੰਦੋਲਨ ਅਣਮਿੱਥੇ ਸਮੇਂ ਲਈ ਜਾਰੀ ਰੱਖਿਆ ਜਾਵੇਗਾ। ਇਸਦੇ ਦੋ ਵੱਡੇ ਕਾਰਨ ਹਨ। ਜਿਸ ਵਿੱਚ ਜੰਮੂ-ਕਟੜਾ ਐਕਸਪ੍ਰੈਸ ਵੇਅ, ਅੰਮ੍ਰਿਤਸਰ-ਸੜਕ ‘ਤੇ ਸਰਕਾਰ ਵੱਲੋਂ ਭਾਰਤ ਮਾਲਾ ਸਕੀਮ ਤਹਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਨਾ ਦੇ ਕੇ ਜਬਰੀ ਕਬਜ਼ਾ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਬਿਨਾਂ ਕਿਸੇ ਭੇਦਭਾਵ ਆਦਿ ਦੇ ਗੰਨੇ ਦੇ ਬਕਾਏ ਅਤੇ ਪੂਰੀ ਅਦਾਇਗੀ ਪਰਚੀ ਵੰਡ ਕੈਲੰਡਰ ਸਬੰਧੀ ਮੰਗ ਕੀਤੀ। ਜਦੋਂ ਤੱਕ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਨਹੀਂ ਹੁੰਦਾ ਉਦੋਂ ਤੱਕ ਗੁਰਦਾਸਪੁਰ ਵਿੱਚ ਰੇਲ ਰੋਕੋ ਅੰਦੋਲਨ ਜਾਰੀ ਰਹੇਗਾ।