Home Blog Page 1772

ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੇ ਪਾਣੀ ਸੁਧਾਰ ਲਈ ਕੇਂਦਰ ਤੋਂ ਫੰਡਾਂ ਦੀ ਕੀਤੀ ਮੰਗ

0

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਪਾਣੀ ਦੀ ਕੁਆਲਿਟੀ ਦੇ ਸੁਧਾਰ ਲਈ ਕੇਂਦਰ ਸਰਕਾਰ ਪੰਜਾਬ ਨਾਲ ਸਹਿਯੋਗ ਕਰੇ ਅਤੇ ਕੇਂਦਰੀ ਫੰਡਾਂ ‘ਚੋਂ ਇੱਕ ਵੱਡਾ ਹਿੱਸਾ ਇਨ੍ਹਾਂ ਇਲਾਕਿਆਂ ਦੇ ਪਾਣੀ ਸੁਧਾਰ ਲਈ ਜਾਰੀ ਕਰੇ। ਜਿੰਪਾ ਨੇ ਇਹ ਮੰਗ ਭੋਪਾਲ ਵਿਖੇ ਕੌਮੀ ਕਾਨਫਰੰਸ ‘ਵਾਟਰ ਵਿਜ਼ਨ 2047’ ਵਿਚ ਆਪਣੇ ਸੰਬੋਧਨ ਦੌਰਾਨ ਕੀਤੀ ਜਿੱਥੇ ਗਜੇਂਦਰ ਸ਼ੇਖਾਵਤ ਸਮੇਤ ਵੱਖ-ਵੱਖ ਸੂਬਿਆਂ ਦੇ ਮੰਤਰੀ ਹਾਜ਼ਰ ਸਨ।

ਭੋਪਾਲ ਵਿਖੇ ਹੋਈ ਇਹ ਆਪਣੀ ਤਰ੍ਹਾਂ ਦੀ ਅਜਿਹੀ ਪਹਿਲੀ ਕਾਨਫਰੰਸ ਸੀ ਜਿਸ ਵਿਚ ਕਈ ਸੂਬਿਆਂ ਦੇ ਮੰਤਰੀਆਂ, ਮਾਹਰਾਂ ਅਤੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਪਾਣੀ ਦੀ ਯੋਗ ਵਰਤੋਂ ਅਤੇ ਇਸ ਦੇ ਹੋਰ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕੀਤੀ। ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਬੇਹਤਰ ਕੁਆਲਿਟੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹੁਤ ਗੰਭੀਰ ਹੈ ਅਤੇ ਇਸ ਪਾਸੇ ਯੋਗ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਪੀਣ ਵਾਲੇ ਸਾਫ ਪਾਣੀ ‘ਤੇ ਸਰਕਾਰ ਨੇ ਖਾਸ ਤਵੱਜੋਂ ਦਿੱਤੀ ਹੈ। ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਭਗਵੰਤ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਫਿਕਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਸਿਆਸਤ ਵਿਚ ਆਏ ਵੀ ਨਹੀਂ ਸੀ ਉਹ ਉਦੋਂ ਵੀ ਉਨ੍ਹਾਂ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਚੁੱਕਦੇ ਸਨ ਜਿੱਥੇ ਜਿੱਥੇ ਪੀਣ ਵਾਲੇ ਸ਼ੁੱਧ ਪਾਣੀ ਨਾਲ ਲੋਕ ਜੂਝ ਰਹੇ ਸਨ।

ਜਿੰਪਾ ਨੇ ਕਿਹਾ ਕਿ ਜਿਵੇਂ ਹੀ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ ਤਾਂ ਉਨ੍ਹਾਂ ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਦੀ ਡਿਊਟੀ ਲਗਾਈ ਕਿ ਅਜਿਹੇ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸ਼ੁੱਧ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਜਿੱਥੇ ਜ਼ਮੀਨੀ ਪਾਣੀ ਸ਼ੁੱਧ ਅਤੇ ਪੀਣਯੋਗ ਨਹੀਂ ਹੈ। ਅਜਿਹੇ ਸਾਰੇ ਇਲਾਕਿਆਂ ਦੇ ਬੰਦ ਪਏ ਆਰ.ਓ. ਦੋਬਾਰਾ ਚਲਵਾਏ ਗਏ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਸਮੱਸਿਆ ਨਾਲ ਨਾ ਜੂਝਣਾ ਪਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਹੀ ਪੰਜਾਬ ਦੇ 34.26 ਲੱਖ ਪੇਂਡੂ ਘਰਾਂ ‘ਚੋਂ 34.24 ਲੱਖ ਘਰਾਂ ਵਿਚ ਪਾਈਪਾਂ ਰਾਹੀਂ ਪੀਣਯੋਗ ਪਾਣੀ ਪਹੁੰਚਾ ਦਿੱਤਾ ਗਿਆ ਹੈ ਅਤੇ ਇਹ ਦਰ 99.94 ਫੀਸਦੀ ਬਣਦੀ ਹੈ।

ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪਾਣੀ ਦੀ ਕੁਆਲਿਟੀ ਦਾ ਜ਼ਿਕਰ ਕਰਦਿਆਂ ਜਿੰਪਾ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਨਾਲ ਲੱਗਦੇ ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੋਰ ਵੀ ਕਈ ਜ਼ਿਲ੍ਹੇ ਜਿਵੇਂ ਬਠਿੰਡਾ ਦੇ ਕਈ ਇਲਾਕਿਆਂ ਦਾ ਜ਼ਮੀਨੀ ਪਾਣੀ ਪੀਣਯੋਗ ਨਹੀਂ ਹੈ। ਪਾਣੀ ਵਿਚ ਹੈਵੀ ਮੈਟਲ ਅਤੇ ਯੂਰੇਨੀਅਮ ਵਰਗੇ ਤੱਤ ਪਾਏ ਜਾ ਰਹੇ ਹਨ ਜਿਸ ਕਰਕੇ ਬਹੁਤ ਸਾਰੇ ਲੋਕ ਕੈਂਸਰ ਨਾਲ ਜੂਝ ਰਹੇ ਹਨ। ਛੋਟੇ-ਛੋਟੇ ਬੱਚਿਆਂ ਦੇ ਵਾਲ ਸਫੇਦ ਹੋ ਰਹੇ ਹਨ ਅਤੇ ਹੋਰ ਵੀ ਕਈ ਬਿਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਮਾਨ ਸਰਕਾਰ ਬਹੁਤ ਸਾਰਾ ਕੰਮ ਕਰ ਰਹੀ ਹੈ ਅਤੇ ਪਾਣੀ ਸੁਧਾਰ ਲਈ ਪੰਜਾਬ ‘ਚ ਸਥਾਪਤ ਲੈਬੋਟਰੀਆਂ ਅਤੇ ਹੋਰ ਸਾਧਨਾਂ ਰਾਹੀਂ ਵੱਡੇ ਪੱਧਰ ‘ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਹਾਲੇ ਹੋਰ ਵੀ ਯਤਨਾਂ ਦੀ ਲੋੜ ਹੈ।

ਸੈਮੀਨਾਰ ਦੀ ਥੀਮ ‘ਵਾਟਰ ਵਿਜ਼ਨ 2047’ ਬਾਬਤ ਬੋਲਦਿਆਂ ਜਿੰਪਾ ਨੇ ਕਿਹਾ ਕਿ ਅਗਲੇ 25 ਸਾਲਾਂ ਲਈ ਪਾਣੀ ਸਬੰਧੀ ਇਕ ਖਾਕਾ ਤਿਆਰ ਕਰਨਾ ਅਤੇ ਭਵਿੱਖ ਲਈ ਸੋਚਣਾ ਬਹੁਤ ਜ਼ਰੂਰੀ ਤੇ ਅਹਿਮ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੁਦਰਤ ਦੀ ਸਭ ਤੋਂ ਅਹਿਮ ਨਿਆਮਤ ਪਾਣੀ ਬਾਰੇ ਇਸ ਤਰ੍ਹਾਂ ਦੀ ਪਹਿਲਕਦਮੀ ਕੌਮੀ ਪੱਧਰ ‘ਤੇ ਪਹਿਲਾਂ ਕਦੇ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਣੀ ਦੀ ਅਹਿਮੀਅਤ ਨੂੰ ਸਮਝਦੇ ਹੋਏ ਲੋਕਾਂ ਨੂੰ ਵੀ ਇਸ ਦੀ ਵਰਤੋਂ ਬਾਰੇ ਗੰਭੀਰ ਹੋਣਾ ਪਵੇਗਾ। ਉਨ੍ਹਾਂ ਕੇਂਦਰੀ ਜਲ ਸ਼ਕਤੀ ਮੰਤਰਾਲੇ ਵੱਲੋਂ ਇਸ ਸੈਮੀਨਾਰ ਲਈ ਕੀਤੀ ਪਹਿਲਕਦਮੀ ਦਾ ਸਵਾਗਤ ਕੀਤਾ ਅਤੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਮੰਗਾਂ ਲਈ ਵੀ ਸਹਿਯੋਗ ਕਰੇਗੀ।

ਇਸ ਦੌਰਾਨ ਪੰਜਾਬ ਦੀਆਂ ਜਲ ਸਪਲਾਈ ਸਕੀਮਾਂ ਬਾਬਤ ਇਕ ਪੇਸ਼ਕਾਰੀ ਵੀ ਦਿੱਤੀ ਗਈ ਜਿਸ ਵਿਚ ਦਰਸਾਇਆ ਗਿਆ ਕਿ ਪੰਜਾਬ ਸੂਬਾ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿਚ ਸ਼ਾਮਲ ਹੈ ਜਿੱਥੇ ਨਹਿਰੀ/ਦਰਿਆਈ ਪਾਣੀਆਂ ਨੂੰ ਸੋਧ ਕੇ ਲੋਕਾਂ ਦੇ ਪੀਣ ਲਈ ਘਰ-ਘਰ ਪਹੁੰਚਾਇਆ ਜਾ ਰਿਹਾ ਹੈ।

ਇਸ ਮੌਕੇ ਪੰਜਾਬ ਦੀ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੀ ਮਹਾਜਨ ਵੀ ਹਾਜ਼ਰ ਸਨ, ਜੋ ਕੇਂਦਰੀ ਜਲ ਸ਼ਕਤੀ ਮੰਤਰਾਲੇ ਵਿਚ ਸਕੱਤਰ ਹਨ। ਪੰਜਾਬ ਵਫਦ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਮੁੱਖ ਇੰਜੀਨੀਅਰ ਜੇਜੇ ਗੋਇਲ ਅਤੇ ਨਿਗਰਾਨ ਇੰਜੀਨੀਅਰ ਰਜੇਸ਼ ਦੂਬੇ ਵੀ ਸ਼ਾਮਲ ਸਨ।

ਸੀਨੀਅਰ ਪੱਤਰਕਾਰ ਸ. ਐਨ.ਐਸ. ਪਰਵਾਨਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਪੱਤਰਕਾਰ ਸ. ਐਨ.ਐਸ. ਪਰਵਾਨਾ ਦੇ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਪਰਵਾਨਾ ਨੇ ਪੱਤਰਕਾਰੀ ਕਰਦਿਆਂ ਹਮੇਸ਼ਾ ਹੀ ਸਮਾਜਿਕ ਸਰੋਕਾਰਾਂ ਦੇ ਨਾਲ-ਨਾਲ ਪੰਥਕ ਮੁੱਦਿਆਂ ਦੀ ਵੀ ਗੱਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸ. ਪਰਵਾਨਾ ਦਾ ਅਕਾਲ ਚਲਾਣਾ ਪੱਤਰਕਾਰੀ ਦੇ ਖੇਤਰ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਪਰਵਾਨਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਸ਼ੂਟਿੰਗ ਦੌਰਾਨ ਜ਼ਖਮੀ ਹੋਏ Rohit Shetty

0

ਰੋਹਿਤ ਸ਼ੈੱਟੀ ਇੰਡਸਟਰੀ ਵਿੱਚ ਇੱਕ ਮਸ਼ਹੂਰ ਫਿਲਮ ਨਿਰਮਾਤਾ ਹੈ ਜੋ ਇਸ ਸਮੇਂ ਆਪਣੀ ਵੈੱਬ ਸੀਰੀਜ਼ ਇੰਡੀਅਨ ਪੁਲਿਸ ਫੋਰਸ ਦੀ ਸ਼ੂਟਿੰਗ ਕਰ ਰਿਹਾ ਸੀ। ਹੁਣ ਖ਼ਬਰ ਹੈ ਕਿ ਹੈਦਰਾਬਾਦ ‘ਚ ਸ਼ੂਟਿੰਗ ਦੌਰਾਨ ਉਨ੍ਹਾਂ ਨੂੰ ਸੱਟ ਲੱਗ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਰੋਹਿਤ ਸ਼ੈੱਟੀ ਨਾਲ ਇਹ ਘਟਨਾ ਹੈਦਰਾਬਾਦ ਦੇ ਰਾਮੋਜੀ ਫਿਲਮ ਸਿਟੀ ‘ਚ ਸ਼ੂਟਿੰਗ ਦੌਰਾਨ ਵਾਪਰੀ। ਸੱਟ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਪ੍ਰੋਡਕਸ਼ਨ ਟੀਮ ਨੇ ਕਾਮਿਨੇਨੀ ਹਸਪਤਾਲ ‘ਚ ਭਰਤੀ ਕਰਵਾਇਆ। ਜਿੱਥੇ ਡਾਇਰੈਕਟਰ ਨੇ ਮਾਮੂਲੀ ਸਰਜਰੀ ਕੀਤੀ ਤੇ ਉਸੇ ਦਿਨ ਰੋਹਿਤ ਸ਼ੈਟੀ ਨੂੰ ਛੁੱਟੀ ਦੇ ਦਿੱਤੀ।

ਰੋਹਿਤ ਸ਼ੈੱਟੀ ਬਾਲੀਵੁੱਡ ਦੇ ਸੁਪਰ ਸਟੰਟਮੈਨ

ਰੋਹਿਤ ਸ਼ੈੱਟੀ ਆਪਣੇ ਦਮਦਾਰ ਐਕਸ਼ਨ ਲਈ ਜਾਣੇ ਜਾਂਦੇ ਹਨ। ਰੋਹਿਤ ਸ਼ੈੱਟੀ ਦੀਆਂ ਫਿਲਮਾਂ ਵਿੱਚ ਲੜਾਈ ਤੇ ਐਕਸ਼ਨ ਬਹੁਤ ਹੀ ਫਿਲਮੀ ਅੰਦਾਜ਼ ਵਿੱਚ ਹੁੰਦੇ ਹਨ। ਰੋਹਿਤ ਸ਼ੈੱਟੀ ਦੀਆਂ ਫਿਲਮਾਂ ‘ਚ ਸਿਤਾਰੇ ਕਾਰਾਂ, ਬਾਈਕ ਅਤੇ ਹੈਲੀਕਾਪਟਰ ਨਾਲ ਲੜਦੇ ਹਨ। ਕਾਰਾਂ ਆਪਸ ਵਿੱਚ ਟਕਰਾਉਂਦੀਆਂ ਹਨ। ਫਿਲਮ ਦੀ ਲੁੱਕ ਤੋਂ ਹੀ ਤੁਸੀਂ ਪਛਾਣ ਸਕਦੇ ਹੋ ਕਿ ਇਹ ਫਿਲਮ ਰੋਹਿਤ ਸ਼ੈੱਟੀ ਨੇ ਬਣਾਈ ਹੈ। ਇਸ ਤੋਂ ਇਲਾਵਾ ਰੋਹਿਤ ਸ਼ੈੱਟੀ ਟੀਵੀ ਸ਼ੋਅ ‘ਖਤਰੋਂ ਕੇ ਖਿਲਾੜੀ’ ‘ਚ ਵੀ ਕਾਫੀ ਸਟੰਟ ਕਰਦੇ ਹਨ ਅਤੇ ਖਿਡਾਰੀਆਂ ਤੋਂ ਵੀ ਕਰਵਾਉਂਦੇ ਹਨ।

ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ, ਡਾ. ਬਲਬੀਰ ਸਿੰਘ ਬਣੇ ਸਿਹਤ ਮੰਤਰੀ

0

ਡਾਕਟਰ ਬਲਬੀਰ ਸਿੰਘ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਗਿਆ ਹੈ। ਡਾਕਟਰ ਬਲਬੀਰ ਸਿੰਘ ਨੂੰ ਸਿਹਤ ਮੰਤਰੀ ਤੇ ਪਰਿਵਾਰ ਭਲਾਈ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਮੈਡੀਕਲ ਸਿੱਖਿਆ ਅਤੇ ਚੋਣਾਂ ਨਾਲ ਸਬੰਧਤ ਵਿਭਾਗ ਵੀ ਹੋਵੇਗਾ। ਚੇਤਨ ਸਿੰਘ ਜੋੜਾਮਾਜਰਾ ਨੂੰ ਫੌਜਾ ਸਿੰਘ ਸਰਾਰੀ ਵਾਲਾ ਵਿਭਾਗ ਦਿੱਤਾ ਗਿਆ ਹੈ। ਫੂਡ ਪ੍ਰੋਸੇਸਿੰਗ, ਫਰੀਡਮ ਫੇਕਟਰ ਵਿਭਾਗ ਦਿੱਤਾ ਗਿਆ ਹੈ। ਹਰਜੋਤ ਸਿੰਘ ਬੈਂਸ ਦਾ ਮਹਿਕਮਾ ਬਦਲਿਆ ਗਿਆ ਹੈ। ਹਰਜੋਤ ਸਿੰਘ ਬੈਂਸ ਕੋਲੋ ਮਾਈਨਿੰਗ ਅਤੇ ਜੇਲ੍ਹ ਵਿਭਾਗ ਵਾਪਸ ਲੈ ਲਿਆ ਹੈ।

ਪੰਜਾਬ ਸਕੂਲ ਸਿੱਖਿਆ ਸਕੱਤਰ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਹੁਕਮ

0

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ ਦੇ ਕੋਰਟ ਅਫਸਰ ਨੇ ਡੀਜੀਪੀ ਨੂੰ ਪੰਜਾਬ ਦੇ ਸਿਖਿਆ ਵਿਭਾਗ ਪ੍ਰਮੁੱਖ ਸਕੱਤਰ ਨੂੰ ਗ੍ਰਿਫਤਾਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਦੇ ਕੋਰਟ ਅਫਸਰ ਨੇ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਜਸਪ੍ਰੀਤ ਤਲਵਾੜ (ਸਕੂਲ ਸਿੱਖਿਆ) ਵਿਰੁੱਧ ਵਾਰੰਟ ਜਾਰੀ ਕਰਦਿਆਂ ਰਾਜ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਇਸ ਆਈਏਐਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸਦੇ ਨਾਲ ਹੀ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਦੇ ਨਵੀਂ ਦਿੱਲੀ ਕਮਿਸ਼ਨ ਹੈੱਡਕੁਆਰਟਰ (ਅਦਾਲਤ) ‘ਚ 17 ਜਨਵਰੀ ਨੂੰ ਸਵੇਰੇ 11 ਵਜੇ ਪੇਸ਼ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਸਾਲ 2010 ਵਿੱਚ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਧਿਕਾਰੀ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਦੇ ਮਾਮਲੇ ਵਿੱਚ ਸੁਣਵਾਈ ਲਈ ਸੰਮਨ ਜਾਰੀ ਹੋਣ ਦੇ ਬਾਵਜੂਦ ਪ੍ਰਿੰਸੀਪਲ ਸਕੱਤਰ (ਸਕੂਲ ਸਿੱਖਿਆ) ਜਸਪ੍ਰੀਤ ਤਲਵਾੜ ਸੁਣਵਾਈ ਦੌਰਾਨ 2.1.2023 ਨੂੰ ਹਾਜ਼ਰ ਨਹੀਂ ਹੋਏ ਸਨ। ਇਸੇ ਲਈ ਕਮਿਸ਼ਨ ਨੇ ਸਖ਼ਤ ਰਵੱਈਆ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਡਾਇਰੈਕਟਰ ਜਨਰਲ ਪੁਲਿਸ ਨੂੰ ਹੁਕਮ ਜਾਰੀ ਕੀਤੇ ਹਨ।

 

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਰੋੜਾਂ ਦੀ ਹੈਰੋਇਨ ਸਮੇਤ 2 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

0

ਫਾਜ਼ਿਲਕਾ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਫਾਜ਼ਿਲਕਾ ਪੁਲਿਸ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪੁਲਿਸ ਨੇ ਸਰਹੱਦ ਤੋਂ 31 ਕਿਲੋ 20 ਗ੍ਰਾਮ ਹੈਰੋਇਨ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਹੈਰੋਇਨ 29 ਪੈਕਟਾਂ ਵਿਚ ਸੀਲ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਇਸ ਮਾਮਲੇ ਨਾਲ ਸਬੰਧਤ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਦੀ ਜਾਣਕਾਰੀ DGP ਗੌਰਵ ਯਾਦਵ ਵੱਲੋਂ ਟਵੀਟ ਕਰਕੇ ਸਾਂਝੀ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਬਰਾਮਦ ਕੀਤੇ ਗਏ ਹੈਰੋਇਨ ਦੀ ਕੀਮਤ ਅੰਤਰਾਸ਼ਟਰੀ ਬਜ਼ਾਰ ਕਰੀਬ ਕਰੋੜਾਂ ਰੁਪਏ ਦੀ ਹੈ। ਦੱਸ ਦਈਏ ਕਿ ਬੀਤੇ ਦਿਨ ਭਾਰਤ-ਪਾਕਿ ਸਰਹੱਦ ‘ਤੇ ਹਲਚਲ ਮਚ ਗਈ ਸੀ। ਸਰਹੱਦ ਤੋਂ ਇਕ ਸ਼ੱਕੀ ਵਿਅਕਤੀ ਨੂੰ ਦੇਖ ਕੇ ਸੀਮਾ ਸੁਰੱਖਿਆ ਬਲ ਵੱਲੋਂ ਫਾਇਰਿੰਗ ਕੀਤੀ ਗਈ ਸੀ। ਜਿਸ ‘ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅੱਜ ਫਾਜ਼ਿਲਕਾ ਪੁਲਿਸ ਵੱਲੋਂ ਉਕਤ ਹੈਰੋਇਨ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਇਆ ਸਖਤ, ਦੁਕਾਨਦਾਰਾਂ ਨੂੰ ਕਾਰਨ ਦੱਸੋ ਨੋਟਿਸ

ਇਸ ਸਬੰਧੀ DGP ਗੌਰਵ ਯਾਦਵ ਨੇ ਟਵੀਟ ਕੀਤਾ ਹੈ ਕਿ ਸਰਹੱਦੀ ਸੂਬੇ ਫਾਜ਼ਿਲਕਾ ਵਿੱਚ ਫਾਜ਼ਿਲਕਾ ਪੁਲਿਸ ਅਤੇ BSF ਨੇ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ 29 ਪੇਟੀਆਂ ਵਿੱਚੋਂ 31 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਵੀ ਮੌਕੇ ਉੱਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਅੱਗੇ ਟਵੀਟ ਕੀਤਾ ਕਿ ਅਗਲੇ ਅਤੇ ਪਿਛਲੇ ਨੈੱਟਵਰਕ ਨੂੰ ਤੋੜਨ ਲਈ ਹੋਰ ਜਾਂਚ ਜਾਰੀ ਹੈ।

ਜੋਸ਼ੀਮੱਠ ‘ਚ ਜ਼ਮੀਨ ਖਿਸਕਣ ਕਾਰਨ 500 ਤੋਂ ਵੱਧ ਘਰਾਂ ‘ਚ ਆਈਆਂ ਤਰੇੜਾਂ, ਵੱਡੀ ਗਿਣਤੀ ‘ਚ ਲੋਕ ਕੀਤੇ ਜਾਣਗੇ ਸ਼ਿਫਟ

0

ਉਤਰਾਖੰਡ ਦੇ ਜੋਸ਼ੀਮੱਠ ਵਿੱਚ ਜ਼ਮੀਨ ਖਿਸਕਣ ਕਾਰਨ 561 ਘਰਾਂ ਵਿੱਚ ਤਰੇੜਾਂ ਆ ਗਈਆਂ ਹਨ । ਇਸਦੇ ਬਾਵਜੂਦ NTPC ਦੇ ਹਾਈਡਲ ਪ੍ਰੋਜੈਕਟ ਦੀ ਸੁਰੰਗ ਤੇ ਚਾਰ ਧਾਮ ਆਲ-ਵੇਦਰ ਰੋਡ ਦਾ ਕੰਮ ਰੋਕਿਆ ਨਹੀਂ ਗਿਆ ਹੈ। ਇਹ ਹਾਲ ਉਦੋਂ ਹੋਇਆ ਹੈ ਜਦੋਂ ਸਰਕਾਰ ਨੇ ਇਨ੍ਹਾਂ ‘ਤੇ ਤੁਰੰਤ ਰੋਕ ਲਗਾ ਦਿੱਤੀ ਸੀ। ਇਸਦੇ ਬਾਅਦ ਕਾਗਜ਼ਾਂ ‘ਤੇ ਕੰਮ ਬੰਦ ਹੋ ਗਿਆ, ਪਰ ਮੌਕੇ ‘ਤੇ ਵੱਡੀਆਂ ਮਸ਼ੀਨਾਂ ਲਗਾਤਾਰ ਪਹਾੜ ਦੀ ਖੁਦਾਈ ਕਰ ਰਹੀਆਂ ਹਨ।

ਜੋਸ਼ੀਮੱਠ ਵਿੱਚ ਲਗਾਤਾਰ ਪਾਣੀ ਦਾ ਰਿਸਾਅ ਹੋ ਰਿਹਾ ਹੈ। ਕੜਾਕੇ ਦੀ ਠੰਡ ਵਿੱਚ ਲੋਕ ਘਰਾਂ ਤੋਂ ਬਾਹਰ ਰਹਿਣ ਲਈ ਮਜਬੂਰ ਹਨ। ਉਨ੍ਹਾਂ ਨੂੰ ਡਰ ਹੈ ਕਿ ਘਰ ਕਿਸੇ ਵੀ ਸਮੇਂ ਡਿੱਗ ਸਕਦਾ ਹੈ। ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਸਥਿਤੀ ਦਾ ਜਾਇਜ਼ਾ ਲੈਣ ਜੋਸ਼ੀਮਠ ਦਾ ਦੌਰਾ ਕਰਨਗੇ।

ਇਹ ਵੀ ਪੜ੍ਹੋ: ਮਾਨ ਸਰਕਾਰ ਵੱਲੋਂ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ

ਇਸ ਤੋਂ ਪਹਿਲਾਂ ਸੀਐਮ ਧਾਮੀ ਨੇ ਸ਼ੁੱਕਰਵਾਰ ਨੂੰ ਉੱਚ ਪੱਧਰੀ ਮੀਟਿੰਗ ਕੀਤੀ। ਇਸ ਵਿੱਚ ਖ਼ਤਰੇ ਵਾਲੇ ਖੇਤਰ ਨੂੰ ਤੁਰੰਤ ਖਾਲੀ ਕਰਨ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਸੁਰੱਖਿਅਤ ਥਾਂ ’ਤੇ ਵੱਡਾ ਮੁੜ ਵਸੇਬਾ ਕੇਂਦਰ ਬਣਾਉਣ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਖਤਰਨਾਕ ਘਰਾਂ ਵਿੱਚ ਰਹਿ ਰਹੇ 600 ਪਰਿਵਾਰਾਂ ਨੂੰ ਤੁਰੰਤ ਸ਼ਿਫਟ ਕਰਨ ਦੇ ਨਿਰਦੇਸ਼ ਦਿੱਤੇ ਗਏ। ਜਿਨ੍ਹਾਂ ਪਰਿਵਾਰਾਂ ਦੇ ਘਰ ਰਹਿਣ ਦੇ ਲਾਇਕ ਨਹੀਂ ਹਨ ਜਾਂ ਨੁਕਸਾਨੇ ਗਏ ਹਨ। ਸਰਕਾਰ ਨੇ ਉਨ੍ਹਾਂ ਪਰਿਵਾਰਾਂ ਨੂੰ ਕਿਰਾਏ ਦੇ ਮਕਾਨ ਵਿੱਚ ਜਾਣ ਲਈ ਕਿਹਾ ਹੈ, ਜਿਨ੍ਹਾਂ ਦੇ ਘਰ ਰਹਿਣ ਦੇ ਲਾਇਕ ਨਹੀਂ ਹਨ ਜਾਂ ਹਾਦਸਾਗ੍ਰਸਤ ਹੋ ਗਏ ਹਨ। ਸਰਕਾਰ ਉਨ੍ਹਾਂ ਨੂੰ ਕਿਰਾਏ ਦੇ ਤੌਰ ‘ਤੇ ਹਰ ਮਹੀਨੇ 4 ਹਜ਼ਾਰ ਰੁਪਏ ਦੇਵੇਗੀ। ਇਹ ਰਾਸ਼ੀ ਅਗਲੇ 6 ਮਹੀਨਿਆਂ ਤੱਕ CM ਰਿਲੀਫ ਫ਼ੰਡ ਵਿੱਚੋਂ ਦਿੱਤੀ ਜਾਵੇਗੀ।

ਦੇਸ਼ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 214 ਨਵੇਂ ਮਾਮਲੇ ਆਏ ਸਾਹਮਣੇ

0

ਚੀਨ ਵਿੱਚ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਦੇ ਨਾਲ ਨਾਲ ਕਈ ਦੇਸ਼ ‘ਚ ਸੰਕ੍ਰਮਣ ਦਾ ਖ਼ਤਰਾ ਬਣਿਆ ਹੋਇਆ ਹੈ। ਭਾਰਤ ‘ਚ ਅੱਜ ਸ਼ਨੀਵਾਰ ਨੂੰ ਕੋਵਿਡ-19 ਦੇ 214 ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ ਵੀ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 2,509 ਹੈ।

ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਨਵੇਂ ਮਾਮਲਿਆਂ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 4.46 ਕਰੋੜ ਹੋ ਗਈ ਹੈ। ਜਾਣਕਾਰੀ ਮੁਤਾਬਕ ਇਨਫੈਕਸ਼ਨ ਕਾਰਨ ਚਾਰ ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,718 ਹੋ ਗਈ ਹੈ। ਇਸ ਵਿੱਚ ਦੋ ਮਰੀਜ਼ ਕੇਰਲ ਦੇ ਹਨ, ਇੱਕ ਮਰੀਜ਼ ਮਹਾਰਾਸ਼ਟਰ ‘ਤੋਂ ਅਤੇ ਇਕ ਵਿਅਕਤੀ ਉੱਤਰ ਪ੍ਰਦੇਸ਼ ‘ਤੋਂ ਸ਼ਾਮਲ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਪ੍ਰਸ਼ਾਸਨ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਇਆ ਸਖਤ, ਦੁਕਾਨਦਾਰਾਂ ਨੂੰ ਕਾਰਨ ਦੱਸੋ ਨੋਟਿਸ

ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਰੋਜ਼ਾਨਾ ਇਨਫੈਕਸ਼ਨ ਦੀ ਦਰ 0.11 ਫੀਸਦੀ ਅਤੇ ਹਫਤਾਵਾਰੀ ਇਨਫੈਕਸ਼ਨ ਦਰ 0.12 ਫੀਸਦੀ ਦਰਜ ਕੀਤੀ ਗਈ। ਇਸ ਦੇ ਨਾਲ ਹੀ ਸਰਗਰਮ ਕੇਸ ਕੁੱਲ ਸੰਕਰਮਿਤਾਂ ਦਾ 0.01 ਪ੍ਰਤੀਸ਼ਤ ਹਨ, ਜਦੋਂ ਕਿ ਕੋਵਿਡ -19 ਤੋਂ ਰਾਸ਼ਟਰੀ ਰਿਕਵਰੀ ਦਰ ਵਧ ਕੇ 98.80 ਪ੍ਰਤੀਸ਼ਤ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ ਸਰਗਰਮ ਮਾਮਲਿਆਂ ਦੀ ਗਿਣਤੀ ਛੇ ਵਧ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 4,41,46,534 ਹੋ ਗਈ ਹੈ।

ਅੱਗ ਲੱਗਣ ਨਾਲ 15 ਸਾਲਾ ਲੜਕੀ ਦੀ ਮੌਤ, ਬਾਲਕੋਨੀ ‘ਚੋਂ ਬਚਾਉਣ ਲਈ 25 ਮਿੰਟ ਤੱਕ ਰਹੀ ਚੀਕਦੀ

0

ਅਹਿਮਦਾਬਾਦ ‘ਚ ਇੱਕ ਬਿਲਡਿੰਗ ‘ਚ ਅੱਗ ਲੱਗ ਗਈ। ਅਹਿਮਦਾਬਾਦ ਦੇ ਸ਼ਾਹੀਬਾਗ ਇਲਾਕੇ ‘ਚ ਸ਼ਨੀਵਾਰ ਨੂੰ 11 ਮੰਜ਼ਿਲਾ ਇਮਾਰਤ ਦੀ 7ਵੀਂ ਮੰਜ਼ਿਲ ‘ਤੇ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ‘ਚ 15 ਸਾਲਾ ਲੜਕੀ ਦੀ ਦਰਦਨਾਕ ਮੌਤ ਹੋ ਗਈ। ਹੈਰਾਨੀ ਵਾਲੀ ਗੱਲ ਇਹ ਹੈ ਕਿ ਲੜਕੀ ਬਾਲਕੋਨੀ ‘ਚੋਂ 25 ਮਿੰਟ ਤੱਕ ਉਸ ਨੂੰ ਬਚਾਉਣ ਲਈ ਲੋਕਾਂ ਨੂੰ ਤਰਲੇ ਕਰਦੀ ਰਹੀ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

ਪੁਲਿਸ ਮੁਤਾਬਕ ਅਹਿਮਦਾਬਾਦ ਫਾਇਰ ਬ੍ਰਿਗੇਡ ਨੂੰ ਸਵੇਰੇ 7:28 ‘ਤੇ ਇਸ ਘਟਨਾ ਸਬੰਧੀ ਸੂਚਨਾ ਮਿਲੀ ਕਿ ਗਿਰਧਰਨਗਰ ਸਰਕਲ, ਸ਼ਾਹੀਬਾਗ ਨੇੜੇ ਸਥਿਤ ਆਰਚਿਡ ਗ੍ਰੀਨ ਫਲੈਟ ਦੀ 7ਵੀਂ ਮੰਜ਼ਿਲ ‘ਚ ਅੱਗ ਲੱਗ ਗਈ ਹੈ। ਸੂਚਨਾ ਤੋਂ ਬਾਅਦ ਐਂਬੂਲੈਂਸ ਸਮੇਤ 15 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਇਸ ਘਟਨਾ ਸਬੰਧੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਜਾਣਕਾਰੀ ਅਨੁਸਾਰ ਅੱਗ ਲੱਗਣ ਸਮੇਂ ਫਲੈਟ ਵਿੱਚ ਪੰਜ ਲੋਕ ਮੌਜੂਦ ਸਨ। ਚਾਰੇ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਏ, ਜਦੋਂ ਕਿ ਪ੍ਰਾਚੀ (15) ਕਮਰੇ ਵਿੱਚ ਫਸ ਗਈ। ਜਿਸ ‘ਤੋਂ ਬਾਅਦ ਉਹ ਬਚਾਅ ਲਈ ਬਾਲਕੋਨੀ ਵੱਲ ਚਲੀ ਗਈ। ਇਸ ਦੌਰਾਨ ਉਹ ਖਿੜਕੀ ਕੋਲ ਆਈ ਅਤੇ ਉਸ ਨੂੰ ਬਚਾਉਣ ਦੀ ਗੁਹਾਰ ਲਗਾਉਣ ਲੱਗੀ। ਇਸ ਭਿਆਨਕ ਹਾਦਸੇ ਵਿਚ ਪਰਿਵਾਰ ਦੇ ਚਾਰ ਲੋਕਾਂ ਦਾ ਬਚਾਅ ਹੋ ਗਿਆ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦਿੱਤਾ ਅਸਤੀਫਾ!

ਇਸ ਹਾਦਸੇ ਦੇ ਚਸ਼ਮਦੀਦਾਂ ਮੁਤਾਬਕ ਬਚਾਅ ਕਾਰਜ ਸਵੇਰੇ 8 ਵਜੇ ਦੇ ਕਰੀਬ ਸ਼ੁਰੂ ਹੋਇਆ। ਫਾਇਰ ਬ੍ਰਿਗੇਡ ਦੀ ਟੀਮ 8ਵੀਂ ਮੰਜ਼ਿਲ ‘ਤੇ ਪਹੁੰਚ ਗਈ। ਉਥੋਂ ਦੋ ਵਿਅਕਤੀ ਰੱਸੀ ਬੰਨ੍ਹ ਕੇ ਉਸ ਬਾਲਕੋਨੀ ਵਿਚ ਪਹੁੰਚੇ। ਉਨ੍ਹਾਂ ਨੇ ਬੱਚੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਹ 100 ਫੀਸਦੀ ਤੱਕ ਅੱਗ ਵਿਚ ਸੜ ਚੁੱਕੀ ਸੀ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ।

McDonald’s ਵਲੋਂ ਕਰਮਚਾਰੀਆਂ ਦੀ ਛਾਂਟੀ ਕਰਨ ਦੀ ਤਿਆਰੀ

0

ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਅਮੇਜ਼ਨ, ਫੇਸਬੁੱਕ ਤੋਂ ਬਾਅਦ ਹੁਣ ਫਾਸਟ ਫੂਡ ਦੀ ਦਿੱਗਜ ਕੰਪਨੀ McDonald’s ਵੀ ਕੁਝ ਕਾਰਪੋਰੇਟ ਕਰਮਚਾਰੀਆਂ ਦੀ ਛਾਂਟੀ ਕਰਨ ਦੀ ਯੋਜਨਾ ਬਣਾ ਰਹੀ ਹੈ। ਜਾਣਕਾਰੀ ਅਨੁਸਾਰ McDonald’s ਕੰਪਨੀ ਦੁਆਰਾ ਕਰਮਚਾਰੀਆਂ ਨੂੰ ਭੇਜੇ ਗਏ ਇੱਕ ਮੀਮੋ ਵਿੱਚ, ਮੁੱਖ ਕਾਰਜਕਾਰੀ ਅਧਿਕਾਰੀ (CEO) ਕ੍ਰਿਸ ਕੇਮਪਜ਼ਕੀ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੰਗਠਨ ਦੇ ਕੁਝ ਹਿੱਸਿਆਂ ਵਿੱਚ ਭੂਮਿਕਾਵਾਂ ਅਤੇ ਸਟਾਫਿੰਗ ਪੱਧਰ ਦਾ ਮੁਲਾਂਕਣ ਕੀਤਾ ਜਾਵੇਗਾ ਤੇ ਮੁਸ਼ਕਲ ਚਰਚਾਵਾਂ ਅਤੇ ਫੈਸਲੇ ਲਏ ਜਾਣਗੇ।

ਇਸ ਦੇ ਨਾਲ ਹੀ McDonald’s ਦਾ ਕਹਿਣਾ ਹੈ ਕਿ ਉਹ 03 ਅਪ੍ਰੈਲ ਤੱਕ ਆਪਣੀਆਂ ਭਵਿੱਖੀ ਸਟਾਫਿੰਗ ਯੋਜਨਾਵਾਂ ਦਾ ਐਲਾਨ ਕਰਨ ਦੀ ਯੋਜਨਾ ਬਣਾ ਰਿਹਾ ਹੈ। ਉਨ੍ਹਾਂ ਵੱਲੋਂ ਪਹਿਲ ਦੇ ਆਧਾਰ ‘ਤੇ ਕੁਝ ਪਹਿਲਕਦਮੀਆਂ ਨੂੰ ਛੱਡ ਦਿੱਤਾ ਜਾਵੇਗਾ ਜਾਂ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। McDonald’s ਅਨੁਸਾਰ ਇਹ ਕਦਮ ਉਨ੍ਹਾਂ ਨੂੰ ਗਲੋਬਲ ਲਾਗਤਾਂ ਨੂੰ ਘਟਾਉਣ ਅਤੇ ਵਿਕਾਸ ਵਿੱਚ ਨਿਵੇਸ਼ ਕਰਨ ਲਈ ਸਰੋਤਾਂ ਨੂੰ ਖਾਲੀ ਕਰਦੇ ਹੋਏ ਇੱਕ ਸੰਗਠਨ ਦੇ ਰੂਪ ਵਿੱਚ ਤੇਜ਼ੀ ਨਾਲ ਵਿਕਾਸ ਕਰਨ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ : ਫਲਾਈਟ ‘ਚ ਔਰਤ ‘ਤੇ ਪਿਸ਼ਾਬ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਜਾਣਕਾਰੀ ਅਨੁਸਾਰ ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ 2021 ਦੇ ਅੰਤ ਤੱਕ McDonald’s ਕੰਪਨੀ ਦੇ ਮਾਲਕੀ ਵਾਲੇ ਰੈਸਟੋਰੈਂਟਾਂ ਵਿੱਚ 200,000 ਤੋਂ ਵੱਧ ਕਾਰਪੋਰੇਟ ਕਰਮਚਾਰੀ ਅਤੇ ਹੋਰ ਕਰਮਚਾਰੀ ਸਨ ਅਤੇ ਇਨ੍ਹਾਂ ਵਿੱਚੋਂ 75 ਪ੍ਰਤੀਸ਼ਤ ਤੋਂ ਵੱਧ ਕਰਮਚਾਰੀ ਅਮਰੀਕਾ ਤੋਂ ਬਾਹਰ ਕੰਮ ਕਰ ਰਹੇ ਹਨ। ਦੱਸ ਦੇਈਏ ਦੁਨੀਆ ਭਰ ਵਿੱਚ McDonald’s ਦੇ ਫਰੈਂਚਾਈਜ਼ਡ ਸਥਾਨਾਂ ‘ਤੇ 20 ਲੱਖ ਤੋਂ ਵੱਧ ਲੋਕ ਕੰਮ ਕਰਦੇ ਹਨ।