Home Blog Page 1773

ਚੰਡੀਗੜ੍ਹ ਪ੍ਰਸ਼ਾਸਨ ਸਿੰਗਲ ਯੂਜ਼ ਪਲਾਸਟਿਕ ‘ਤੇ ਹੋਇਆ ਸਖਤ, ਦੁਕਾਨਦਾਰਾਂ ਨੂੰ ਕਾਰਨ ਦੱਸੋ ਨੋਟਿਸ

0

ਚੰਡੀਗੜ੍ਹ ਵਿਚ ਸਿੰਗਲ ਯੂਜ਼ ਪਲਾਸਟਿਕ ਬੈਨ ਹੋਣ ਦੇ ਬਾਵਜੂਦ ਕਈ ਦੁਕਾਨਦਾਰ ਅਜਿਹੇ ਪਲਾਸਟਿਕ ਕੈਰੀ ਬੈਗਸ ਦਾ ਇਸਤੇਮਾਲ ਕਰ ਰਹੇ ਹਨ। ਹੁਣ ਚੰਡੀਗੜ੍ਹ ਪਾਲਿਊਸ਼ਨ ਕੰਟਰੋਲ ਕਮੇਟੀ ਅਜਿਹੇ ਦੁਕਾਨਦਾਰਾਂ ‘ਤੇ ਸਖਤ ਕਦਮ ਚੁੱਕਣ ਜਾ ਰਿਹਾ ਹੈ। ਸੀਪੀਸੀਸੀ ਨੇ ਸ਼ਹਿਰ ਵਿਚ 60 ਤੋਂ ਵਧ ਦੁਕਾਨਦਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।

ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਪਾਬੰਦੀ ਦੇ ਬਾਵਜੂਦ ਉਨ੍ਹਾਂ ਨੇ ਪਲਾਸਟਿਕ ਬੈਗਸ ਕਿਉਂ ਸਟੋਰ ਕੀਤੇ ਗਏ ਹਨ। ਨਾਲ ਹੀ ਸਿੰਗਲ ਯੂਜ਼ ਪਲਾਸਟਿਕ ਦੇ ਇਸਤੇਮਾਲ ਕਰਨ ‘ਤੇ ਲਗਭਗ 1 ਦਰਜਨ ਦੁਕਾਨਾਂ ਨੂੰ ਸੀਲ ਕਰਨ ਦੇ ਹੁਕਮ ਵੀ ਜਾਰੀ ਹੋਏ ਹਨ।

ਦੁਕਾਨਦਾਰਾਂ ਨੂੰ ਪ੍ਰੋਟੈਕਸ਼ਨ ਐਕਟ 1986 ਤਹਿਤ ਜਾਰੀ ਨੋਟੀਫਿਕੇਸ਼ਨ ਤਹਿਤ ਇਹ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਚੰਡੀਗੜ੍ਹ ਨਗਰ ਨਿਗਮ ਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਲਗਾਤਾਰ ਸ਼ਹਿਰ ਵਿਚ ਸਿੰਗਲ ਯੂਜ਼ ਪਲਾਸਟਿਕ ਖਿਲਾਫ ਛਾਪੇਮਾਰੀ ਤੇ ਮੁਹਿੰਮ ਚਲਾ ਰਹੀਆਂ ਹਨ।

ਇਨ੍ਹਾਂ ਵਿਚ ਦੁਕਾਨਦਾਰਾਂ ਨੂੰ ਜਾਗਰੂਕ ਕਰਨਾ ਵੀ ਸ਼ਾਮਲ ਹਨ। ਦੱਸ ਦੇਈਏ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ ਸਤੰਬਰ 2019 ਵਿਚ ਸਿੰਗਲ ਯੂਜ਼ ਪਲਾਸਟਿਕ ਆਈਟਮ ਦੇ ਸਟੋਰੇਜ, ਇਸਤੇਮਾਲ, ਵਿਕਰੀ ਤੇ ਵੰਡ ‘ਤੇ ਪੂਰੀ ਤਰ੍ਹਾਂ ਤੋਂ ਪਾਬੰਦੀ ਲਗਾ ਦਿੱਤੀ ਸੀ।

ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ

ਪ੍ਰਸ਼ਾਸਨ ਨੇ ਸਾਫ ਕੀਤਾ ਹੈ ਕਿ ਇਨ੍ਹਾਂ ਪ੍ਰਤੀਬੰਧਿਤ ਸਿੰਗਲ ਯੂਜ਼ ਪਲਾਸਟਿਕ ਆਈਟਮ ਨੂੰ ਰੱਖਣ, ਵੇਚਣ ਜਾਂ ਇਸਤੇਮਾਲ ਕਰਨ ‘ਤੇ ਵਿਅਕਤੀ ਨੂੰ 5 ਸਾਲ ਤਕ ਕੈਦ ਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਨਵਾਇਰਮੈਂਟ ਐਕਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਤਹਿਤ ਪ੍ਰਸ਼ਾਸਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ।

ਫਲਾਈਟ ‘ਚ ਔਰਤ ‘ਤੇ ਪਿਸ਼ਾਬ ਕਰਨ ਵਾਲਾ ਵਿਅਕਤੀ ਗ੍ਰਿਫਤਾਰ

0

ਏਅਰ ਇੰਡੀਆ ਦੀ ਫਲਾਈਟ ਵਿਚ ਮਹਿਲਾ ‘ਤੇ ਪਿਸ਼ਾਬ ਕਰਨ ਵਾਲੇ ਮੁੰਬਈ ਦੇ ਸ਼ੰਕਰ ਮਿਸ਼ਰਾ ਨੂੰ ਦਿੱਲੀ ਪੁਲਿਸ ਨੇ ਅੱਜ ਬੈਂਗਲੁਰੂ ਤੋਂ ਗ੍ਰਿਫਤਾਰ ਕਰ ਲਿਆ ਹੈ। ਘਟਨਾ ਦੇ ਜਨਤਕ ਹੋਣ ਤੋਂ ਬਾਅਦ ਉਹ ਫਰਾਰ ਸੀ ਅਤੇ ਉਸ ਨੂੰ ਲੱਭਣ ਲਈ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਘਟਨਾ 26 ਨਵੰਬਰ 2022 ਨੂੰ ਵਾਪਰੀ ਸੀ, ਪਰ ਰਿਪੋਰਟ 4 ਜਨਵਰੀ 2023 ਨੂੰ ਦਰਜ ਕੀਤੀ ਗਈ ਸੀ।

ਦੋਸ਼ ਹੈ ਕਿ 26 ਨਵੰਬਰ ਨੂੰ ਨਿਊਯਾਰਕ-ਦਿੱਲੀ ਏਅਰ ਇੰਡੀਆ ਦੀ ਉਡਾਣ AI-102 ‘ਤੇ ਨਸ਼ੇ ‘ਚ ਧੁੱਤ ਸ਼ੰਕਰ ਮਿਸ਼ਰਾ ਨੇ ਬਿਜ਼ਨੈੱਸ ਕਲਾਸ ‘ਚ ਬੈਠੀ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ। ਬਾਅਦ ਵਿੱਚ ਉਸ ਨੇ ਔਰਤ ਨੂੰ ਬੇਨਤੀ ਕੀਤੀ ਕਿ ਉਹ ਪੁਲਿਸ ਕੋਲ ਰਿਪੋਰਟ ਨਾ ਕਰੇ, ਇਸ ਦਾ ਉਸ ਦੀ ਪਤਨੀ ਅਤੇ ਬੱਚੇ ‘ਤੇ ਅਸਰ ਪਵੇਗਾ।

ਇਹ ਵੀ ਪੜ੍ਹੋ: ਟੈਨਿਸ ਸਟਾਰ ਸਾਨੀਆ ਮਿਰਜ਼ਾ ਜਲਦ ਲੈਣਗੇ ਸੰਨਿਆਸ

ਇਧਰ ਸ਼ੰਕਰ ਮਿਸ਼ਰਾ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਮੁਵੱਕਿਲ ਨੇ ਸ਼ਿਕਾਇਤ ਦਰਜ ਕਰਵਾਉਣ ਵਾਲੀ ਔਰਤ ਨਾਲ ਸੰਪਰਕ ਕੀਤਾ ਸੀ, ਉਸ ਨੇ ਆਪਣੇ ਕੀਤੇ ਲਈ ਮੁਆਫੀ ਮੰਗੀ ਸੀ।

ਇੱਥੋਂ ਤੱਕ ਕਿ ਔਰਤ ਨੂੰ 15,000 ਰੁਪਏ ਮੁਆਵਜ਼ੇ ਵਜੋਂ ਦਿੱਤੇ ਅਤੇ ਉਸ ਦਾ ਸਮਾਨ ਸਾਫ਼ ਕਰਵਾ ਦਿੱਤਾ। ਮਹਿਲਾ ਦੀ ਧੀ ਨੇ ਕਥਿਤ ਤੌਰ ‘ਤੇ ਇਕ ਮਹੀਨੇ ਬਾਅਦ ਇਹ ਕਹਿ ਕੇ ਪੈਸੇ ਵਾਪਸ ਕਰ ਦਿੱਤੇ ਕਿ ਉਹ ਇਸ ਨੂੰ ਸਵੀਕਾਰ ਨਹੀਂ ਕਰ ਸਕਦੇ।

ਅਮਰੀਕੀ ਵਿੱਤੀ ਸੇਵਾ ਕੰਪਨੀ ਵੇਲਜ਼ ਫਾਰਗੋ (Wells Fargo), ਜਿੱਥੇ ਉਹ ਬਤੌਰ ਇੰਡੀਆ ਵਾਈਸ ਪ੍ਰੈਜ਼ੀਡੈਂਟ ਵਜੋਂ ਕੰਮ ਕਰ ਰਹੀ ਸੀ, ਨੇ ਸ਼ੰਕਰ ਮਿਸ਼ਰਾ ਨੂੰ ਇਹ ਕਹਿੰਦੇ ਹੋਏ ਬਰਖਾਸਤ ਕਰ ਦਿੱਤਾ ਹੈ ਕਿ ਉਸ ‘ਤੇ ਲੱਗੇ ਦੋਸ਼ ‘ਬਹੁਤ ਸ਼ਰਮਨਾਕ ਅਤੇ ਪਰੇਸ਼ਾਨ ਕਰਨ ਵਾਲੇ’ ਹਨ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ 4 ਜਨਵਰੀ ਨੂੰ ਐਫਆਈਆਰ ਦਰਜ ਕੀਤੀ ਸੀ। ਉਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਸਨ, ਜੋ ਮੁੰਬਈ ਅਤੇ ਬੈਂਗਲੁਰੂ ਵਿੱਚ ਉਸ ਦਾ ਪਤਾ ਲਗਾ ਰਹੀਆਂ ਸਨ।

ਸ਼ੰਕਰ ਮਿਸ਼ਰਾ ਦੇ ਵਕੀਲ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ‘ਚ ਹੋਈ ਇਸ ਗਲਤੀ ਤੋਂ ਬਾਅਦ ਸ਼ੰਕਰ ਮਿਸ਼ਰਾ ਨੇ ਬਜ਼ੁਰਗ ਔਰਤ ਨਾਲ ਗੱਲ ਕਰਕੇ ਸਾਰੀ ਗੱਲ ਸਾਫ਼ ਕਰ ਦਿੱਤੀ ਸੀ। ਦੋਵਾਂ ਧਿਰਾਂ ਵਿਚਾਲੇ ਸਮਝੌਤਾ ਵੀ ਹੋ ਗਿਆ ਸੀ ਪਰ ਹੁਣ ਇਸ ਮਾਮਲੇ ਨੂੰ ਨਵਾਂ ਵਜ਼ਨ ਦਿੱਤਾ ਜਾ ਰਿਹਾ ਹੈ।

ਟੈਨਿਸ ਸਟਾਰ ਸਾਨੀਆ ਮਿਰਜ਼ਾ ਜਲਦ ਲੈਣਗੇ ਸੰਨਿਆਸ

0

ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਨੇ ਵੱਡਾ ਐਲਾਨ ਕੀਤਾ ਹੈ ਜਿਸ ਨੇ ਉਨ੍ਹਾਂ ਦੇ ਫੈਨਸ ਨੂੰ ਨਿਰਾਸ਼ ਕੀਤਾ ਹੈ।ਸਾਨੀਆ ਨੇ ਆਪਣੇ ਪ੍ਰੋਫੈਸ਼ਨਲ ਟੈਨਿਸ ਕੈਰੀਅ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਸਾਨੀਆ ਨੇ ਇਹ ਫੈਸਲਾ ਉਨ੍ਹਾਂ ਨੂੰ ਲੱਗੀ ਸੱਟ ਦੀ ਵਜ੍ਹਾ ਨਾਲ ਲਿਆ ਹੈ। ਸਾਨੀਆ ਨੇ ਦੱਸਿਆ ਕਿ ਉਹ ਅਗਲੇ ਮਹੀਨੇ ਦੁਬਈ ਟੈਨਿਸ ਚੈਂਪੀਅਨਸ਼ਿਪ ਵਿਚ ਖੇਡੇਗੀ।

ਇਹ ਚੈਂਪੀਅਨਸ਼ਿਪ ਹੀ ਸਾਨੀਆ ਦੇ ਕਰੀਅਰ ਦਾ ਆਖਰੀ ਟੂਰਨਾਮੈਂਟ ਹੋਵੇਗਾ। ਇਸ ਦੁਬਈ ਟੈਨਿਸ ਚੈਂਪੀਅਨਸ਼ਿਪ ਦਾ ਆਗਾਜ਼ 19 ਫਰਵਰੀ ਨੂੰ ਹੋਵੇਗਾ। ਸਾਨੀਆ ਆਪਣੇ ਫੈਨਸ ਨੂੰ ਇਸੇ ਟੂਰਨਾਮੈਂਟ ਵਿਚ ਆਖਰੀ ਵਾਰ ਖੇਡਦੀ ਨਜ਼ਰ ਆਏਗੀ। 36 ਸਾਲ ਦੀ ਸਾਨੀਆ ਮਿਰਜ਼ਾ ਡਬਲਸ ਵਿਚ ਵਰਲਡ ਨੰਬਰ-1 ਵੀ ਰਹਿ ਚੁੱਕੀ ਹੈ।

ਸਾਨੀਆ ਨੇ ਪਿਛਲੇ ਸਾਲ ਹੀ ਐਲਾਨ ਕਰ ਦਿੱਤਾ ਸੀ ਕਿ ਉਹ 2022 ਦੇ ਅਖੀਰ ਵਿਚ ਸੰਨਿਆਸ ਲੈ ਲਵੇਗੀ ਪਰ ਸੱਟ ਕਾਰਨ ਯੂਐੱਸ ਓਪਨ ਨਹੀਂ ਖੇਡ ਸਕੀ ਸੀ। ਅਜਿਹੇ ਵਿਚ ਸਾਨੀਆ ਮਿਰਜਾ ਇਸ ਸਾਲ ਦਾ ਪਹਿਲਾ ਗ੍ਰੈਂਡ ਸਲੈਮ ਆਸਟ੍ਰੇਲੀਅਨ ਓਪਨ ਖੇਡੇਗੀ। ਇਸ ਦੇ ਬਾਅਦ ਯੂਏਈ ਵਿਚ ਚੈਂਪੀਅਨਸ਼ਿਪ ਖੇਡ ਕੇ ਟੈਨਿਸ ਨੂੰ ਅਲਵਿਦਾ ਕਹਿ ਦੇਵੇਗੀ।

ਜ਼ਿਕਰਯੋਗ ਹੈ ਕਿ ਸਾਨੀਆ ਆਪਣੇ ਕਰੀਅਰ ਦੌਰਾਨ ਕਈ ਵੱਡੇ ਟੂਰਨਾਮੈਂਟ ਜਿੱਤ ਚੁੱਕੀ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਕਈ ਵਾਰ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਗਿਆ। ਸਾਨੀਆ ਨੇ ਆਸਟ੍ਰੇਲੀਅਨ ਓਪਨ 2016, ਵਿੰਬਲਡਨ 2015 ਯੂਐੱਸ ਓਪਨ 2015 ਅਤੇ ਇਸ ਦੇ ਨਾਲ ਕਈ ਅਹਿਮ ਮੌਕਿਆਂ ‘ਤੇ ਜਿੱਤ ਦਰਜ ਕੀਤੀ। ਉਹ ਫ੍ਰੈਂਚ ਓਪਨ ਦਾ ਖਿਤਾਬ ਵੀ ਆਪਣੇ ਨਾਂ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 5 ਲੋਕਾਂ ਦੀ ਮੌਤ, 32 ਜ਼ਖਮੀ

ਸਾਨੀਆ ਨੂੰ ਸਾਲ 2004 ਵਿਚ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਬਾਅ 2006 ਵਿਚ ਪਦਮ ਸ਼੍ਰੀ ਪੁਰਸਕਾਰ ਮਿਲਿਆ। ਉਹ ਰਾਜੀਵ ਗਾਂਧੀ ਖੇਡ ਰਤਨ ਐਵਾਰਡ ਅਤੇ ਪਦਮ ਭੂਸ਼ਣ ਐਵਾਰਡ ਨਾਲ ਵੀ ਸਨਮਾਨਿਤ ਹੋ ਚੁੱਕੀ ਹੈ। ਇੰਨੇ ਬੇਹਤਰੀਨ ਕਰੀਅਰ ਦੇ ਬਾਅਦ ਸਾਨੀਆ ਹੁਣ ਸੰਨਿਆਸ ਵੱਲ ਵਧ ਰਹੀ ਹੈ।

ਮਾਨ ਸਰਕਾਰ ਵੱਲੋਂ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ

0

ਪੰਜਾਬ ਮੰਤਰੀ ਮੰਡਲ ਨੇ ਵਾਹਨਾਂ ਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਅ ਮੰਤਰਾਲੇ ਵੱਲੋਂ ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਦੇ ਸੰਦਰਭ ਵਿਚ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਛੋਟ ਦੇਣ ਦਾ ਫੈਸਲਾ ਕੀਤਾ ਹੈ।

ਇਸ ਤਹਿਤ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ।

ਪੰਜਾਬ ਮੰਤਰੀ ਮੰਡਲ ਵੱਲੋਂ ਐਲਾਨੀ ਨਵੀਂ ਸਕਰੈਪਿੰਗ ਪਾਲਿਸੀ ਅਧੀਨ ਟਰਾਂਸਪੋਰਟ ਗੱਡੀਆਂ ਦੇ ਮਾਲਕ ਗੱਡੀ ਦੀ ਰਜਿਸਟ੍ਰੇਸ਼ਨ ਤੋਂ 8 ਸਾਲ ਤੱਕ ਅਤੇ ਨਾਨ-ਟਰਾਂਸਪੋਰਟ ਗੱਡੀਆਂ ਦੇ ਮਾਲਕ 15 ਸਾਲ ਤੱਕ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਤਹਿਤ ਜਿਸ ਵੇਲੇ ਗੱਡੀ ਨੂੰ ਸਕਰੈਪ ਕੀਤਾ ਜਾਵੇਗਾ ਤਾਂ ਇਸ ਬਾਰੇ ਸਕਰੈਪਰ ਵੱਲੋਂ ਹੀ ਗੱਡੀ ਦੀ ਖਰੀਦ ਕੀਤੀ ਜਾਵੇਗੀ।

ਉਪਰੰਤ ਸਕਰੈਪਰ ਵੱਲੋਂ ਵਾਹਨ ਦੇ ਮਾਲਕ ਨੂੰ ਸਰਟੀਫਿਕੇਟ ਆਫ ਡਿਪਾਜ਼ਿਟ (ਵਾਹਨ ਜਮ੍ਹਾਂ ਕਰਵਾਉਣ ਦਾ ਸਰਟੀਫਿਕੇਟ) ਜਾਰੀ ਕੀਤਾ ਜਾਵੇਗਾ ਜਿਸ ਨੂੰ ਗੱਡੀ ਮਾਲਕ ਵੱਲੋਂ ਸਬੰਧਤ ਲਾਇਸੈਂਸਿੰਗ ਅਥਾਰਟੀ ਕੋਲੋਂ ਜਮ੍ਹਾਂ ਕਰਵਾਉਣ ਉਤੇ ਨਵੀਂ ਗੱਡੀ ਦੀ ਰਜਿਸਟ੍ਰੇਸ਼ਨ ਦੇ ਮੋਟਰ ਵਹੀਕਲ ਟੈਕਸ ਵਿਚ ਬਣਦੀ ਛੋਟ ਦਿੱਤੀ ਜਾਵੇਗੀ।

ਪਹਿਲੀ ਜਮਾਤ ਦੇ ਵਿਦਿਆਰਥੀ ਨੇ ਮਹਿਲਾ ਅਧਿਆਪਕ ਨੂੰ ਮਾਰੀ ਗੋਲੀ

0

ਅਮਰੀਕਾ ਦੇ ਵਰਜੀਨੀਆ ‘ਚ ਇੱਕ ਦਿਲ ਕੰਬਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਹਿਲੀ ਜਮਾਤ ਦੇ ਵਿਦਿਆਰਥੀ ਨੇ ਆਪਣੇ ਅਧਿਆਪਕਾ ਨੂੰ ਗੋਲੀ ਮਾਰ ਦਿੱਤੀ। ਜਿਸਦਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾ ਨੇ ਬੱਚੇ ਨੂੰ ਝਿੜਕ ਦਿੱਤਾ ਸੀ। ਘਟਨਾ ਵਰਜੀਨੀਆ ਦੇ ਨਿਊਟਨ ਨਿਊਜ਼ ਇਲਾਕੇ ਵਿੱਚ ਵਾਪਰੀ ਹੈ। ਪੁਲਿਸ ਨੇ 6 ਸਾਲਾ ਬੱਚੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਚੀਫ ਸਟੀਵ ਡਰਿਊ ਨੇ ਦੱਸਿਆ ਕਿ ਸ਼ਹਿਰ ਦੇ ਰਿਚਨੇਕ ਐਲੀਮੈਂਟਰੀ ਸਕੂਲ ‘ਚ ਗੋਲੀਬਾਰੀ ਦੁਪਹਿਰ 2 ਵਜੇ ਤੋਂ ਬਾਅਦ ਹੋਈ। ਇਹ ਅਸਪਸ਼ਟ ਹੈ ਕਿ ਬੱਚੇ ਨੇ ਬੰਦੂਕ ਕਿਵੇਂ ਪ੍ਰਾਪਤ ਕੀਤੀ, ਪਰ ਅਧਿਕਾਰੀ ਨੇ ਕਿਹਾ ਕਿ ਇਹ ਘਟਨਾ ਅਚਾਨਕ ਗੋਲੀਬਾਰੀ ਨਹੀਂ ਸੀ।

ਇਹ ਵੀ ਪੜ੍ਹੋ: ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 5 ਲੋਕਾਂ ਦੀ ਮੌਤ, 32 ਜ਼ਖਮੀ

ਮੀਡੀਆ ਰਿਪੋਰਟ ਮੁਤਾਬਕ ਗੋਲੀਬਾਰੀ ਦੀ ਇਸ ਘਟਨਾ ਵਿੱਚ ਜਿੱਥੇ ਦਾਖਲ ਅਧਿਆਪਕਾ ਦੇ ਗੰਭੀਰ ਸੱਟਾਂ ਲੱਗੀਆਂ ਹਨ, ਉੱਥੇ ਹੀ ਡਾਕਟਰਾਂ ਵੱਲੋਂ ਉਸ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਅਧਿਆਪਕਾ ਦੇ ਝਿੜਕਣ ਤੋਂ ਬਾਅਦ ਜਮਾਤ 1 ਵਿੱਚ ਮੌਜੂਦ ਬੱਚੇ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ: ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

ਘਟਨਾ ਤੋਂ ਬਾਅਦ ਵਰਜੀਨੀਆ ਦੇ ਗਵਰਨਰ ਗਲੇਨ ਯੰਗਕਿਨ ਨੇ ਕਿਹਾ ਕਿ ਉਨ੍ਹਾਂ ਨੇ ਸਥਾਨਕ ਅਧਿਕਾਰੀਆਂ ਨੂੰ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ, ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਤਿਆਰ ਹੈ। ਦੱਸ ਦੇਈਏ ਕਿ ਨਿਊਟਨ ਨਿਊਜ਼ ਲਗਭਗ 1 ਲੱਖ 80 ਹਜ਼ਾਰ ਲੋਕਾਂ ਦਾ ਸ਼ਹਿਰ ਹੈ ਅਤੇ ਰਾਜ ਦੀ ਰਾਜਧਾਨੀ ਰਿਚਮੰਡ ਤੋਂ ਲਗਭਗ 70 ਮੀਲ (112 ਕਿਲੋਮੀਟਰ) ਦੱਖਣ ਵਿੱਚ ਸਥਿਤ ਹੈ।

ਬੱਸ ਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ, 5 ਲੋਕਾਂ ਦੀ ਮੌਤ, 32 ਜ਼ਖਮੀ

0

ਰਾਜਸਥਾਨ ਦੇ ਜੋਧਪੁਰ ‘ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਜੋਧਪੁਰ ਤੋਂ ਓਸੀਆਂ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਦੀ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ।

ਹਾਦਸੇ ਵਿੱਚ ਪੰਜ ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਗੱਡੀਆਂ ਦੇ ਕੈਬਿਨਾਂ ਵਿਚ ਬੈਠੇ ਲੋਕ ਇਨ੍ਹਾਂ ਵਿਚ ਫਸ ਗਏ। ਹਾਦਸੇ ਵਿੱਚ ਢਾਈ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ। ਜ਼ਖ਼ਮੀਆਂ ਵਿੱਚੋਂ ਚਾਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਮਿਲਣ ਤੋਂ ਬਾਅਦ ਸੀਐਮ ਅਸ਼ੋਕ ਗਹਿਲੋਤ ਵੀ ਮਥੁਰਾਦਾਸ ਮਾਥੁਰ ਹਸਪਤਾਲ ਪਹੁੰਚੇ ਅਤੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ। ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਬੱਸ ਜੋਧਪੁਰ ਤੋਂ ਓਸੀਆਂ ਜਾ ਰਹੀ ਸੀ। ਇਸ ਦੌਰਾਨ ਜੋਧਪੁਰ-ਮਥਾਨੀਆ ਰੋਡ ‘ਤੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਤੋਂ ਬਾਅਦ ਸਵਾਰੀਆਂ ਵਿੱਚ ਹਾਹਾਕਾਰ ਮੱਚ ਗਈ। ਸੂਚਨਾ ਮਿਲਣ ‘ਤੇ ਸਥਾਨਕ ਲੋਕਾਂ ਨੇ ਸਭ ਤੋਂ ਪਹਿਲਾਂ ਮੌਕੇ ‘ਤੇ ਪਹੁੰਚ ਕੇ ਬੱਸ ਦੇ ਸ਼ੀਸ਼ੇ ਤੋੜ ਕੇ ਜ਼ਖਮੀਆਂ ਨੂੰ ਬਾਹਰ ਕੱਢਿਆ। ਲੋਕਾਂ ਦੀ ਸੂਚਨਾ ‘ਤੇ ਸਥਾਨਕ ਥਾਣਾ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਨਿੱਜੀ ਵਾਹਨਾਂ ਰਾਹੀਂ ਜੋਧਪੁਰ ਦੇ ਮਥੁਰਾਦਾਸ ਮਾਥੁਰ ਹਸਪਤਾਲ ਪਹੁੰਚਾਇਆ।

 

ਪੈਟਰੋਲ ਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

0

ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਗਲੋਬਲ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਜਿੱਥੇ ਬ੍ਰੈਂਟ ਕਰੂਡ ਥੋੜਾ ਘਟਿਆ ਹੈ, ਉੱਥੇ ਡਬਲਯੂ.ਟੀ.ਆਈ. ਵਿੱਚ ਮਾਮੂਲੀ ਵਾਧਾ ਹੋਇਆ ਹੈ। ਬ੍ਰੈਂਟ ਕਰੂਡ 0.12 ਡਾਲਰ (0.15%) ਦੀ ਗਿਰਾਵਟ ਨਾਲ 78.57 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਡਬਲਯੂਟੀਆਈ $ 0.10 (0.14%) ਦੇ ਵਾਧੇ ਨਾਲ $ 73.77 ਪ੍ਰਤੀ ਬੈਰਲ ‘ਤੇ ਵੇਚ ਰਿਹਾ ਹੈ। ਦੇਸ਼ ਦੇ ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਪੰਜਾਬ ਸਮੇਤ ਇਨ੍ਹਾਂ ਰਾਜਾਂ ਵਿੱਚ ਵਧੀਆਂ ਤੇਲ ਕੀਮਤਾਂ

ਅੱਜ ਭਾਰਤ ਦੇ ਕਈ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ‘ਚ ਪੈਟਰੋਲ 96.89 ਰੁਪਏ (0.49 ਰੁਪਏ ਦੇ ਵਾਧੇ ਨਾਲ) ਅਤੇ ਡੀਜ਼ਲ 87.24 ਰੁਪਏ (0.48 ਰੁਪਏ ਦੇ ਵਾਧੇ ਨਾਲ) ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ‘ਚ ਪੈਟਰੋਲ 0.33 ਰੁਪਏ ਵਧ ਕੇ 96.63 ਰੁਪਏ ਅਤੇ ਡੀਜ਼ਲ 89.80 ਰੁਪਏ ਪ੍ਰਤੀ ਲੀਟਰ ‘ਤੇ ਉਪਲਬਧ ਹੈ। ਪੱਛਮੀ ਬੰਗਾਲ, ਉਤਰਾਖੰਡ, ਤੇਲੰਗਾਨਾ ਅਤੇ ਮਹਾਰਾਸ਼ਟਰ ‘ਚ ਵੀ ਪੈਟਰੋਲ-ਡੀਜ਼ਲ ਥੋੜ੍ਹਾ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਰਾਜਸਥਾਨ ‘ਚ ਪੈਟਰੋਲ 0.26 ਰੁਪਏ ਡਿੱਗ ਕੇ 108.62 ਰੁਪਏ ਅਤੇ ਡੀਜ਼ਲ 0.23 ਰੁਪਏ ਡਿੱਗ ਕੇ 93.85 ਰੁਪਏ ਪ੍ਰਤੀ ਲੀਟਰ ‘ਤੇ ਆ ਗਿਆ।

4 ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੇਂ ਰੇਟ ਜਾਰੀ

– ਨੋਇਡਾ ‘ਚ ਪੈਟਰੋਲ 97.00 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

– ਗਾਜ਼ੀਆਬਾਦ ਵਿੱਚ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ।

ਲਖਨਊ ‘ਚ ਪੈਟਰੋਲ 96.44 ਰੁਪਏ ਅਤੇ ਡੀਜ਼ਲ 89.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪਟਨਾ ‘ਚ ਪੈਟਰੋਲ 107.48 ਰੁਪਏ ਅਤੇ ਡੀਜ਼ਲ 94.26 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਂਦਿਆਂ PCS ਅਧਿਕਾਰੀ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਸੂਲਦਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ 18.11.2022 ਨੂੰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਉਨਾਂ ਦੇ ਵਾਹਨਾਂ ਦੇ ਚਲਾਨ ਜਾਰੀ ਨਾ ਕਰਨ ਬਦਲੇ ਕੁੱਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ। ਉਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜਿਲਾ ਲੁਧਿਆਣਾ ਨੇ ਉਕਤ ਆਰ.ਟੀ.ਏ. ਨਾਲ ਜੁੜੇ ਪੰਜਾਬ ਹੋਮ ਗਾਰਡਜ (ਪੀ.ਐਚ.ਜੀ.) ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ ‘ਚ 14 ਜਨਵਰੀ ਤੱਕ ਛੁੱਟੀਆਂ

ਵਿਜੀਲੈਂਸ ਦੀ ਟੀਮ ਨੇ ਉਪਰੋਕਤ ਸ਼ਿਕਾਇਤ ਵਿਚਲੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਉਕਤ ਜਾਂਚ ਵਿੱਚ ਪਾਇਆ ਗਿਆ ਕਿ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਉਨਾਂ ਦੇ ਵਾਹਨਾਂ ਦੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਵਸੂਲਦਾ ਸੀ। ਪਤਾ ਲੱਗਾ ਹੈ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਜਿਸ ਵਿਚੋਂ 1,70,000 ਰੁਪਏ ਖੁਦ ਵਰਤੇ ਅਤੇ ਬਾਕੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਹੋਮ ਗਾਰਡ ਵਲੰਟੀਅਰ ਬਹਾਦਰ ਸਿੰਘ ਨੂੰ ਸੌਂਪ ਦਿੱਤੀ।

ਪੜਤਾਲ ਦੌਰਾਨ ਹੋਮ ਗਾਰਡ ਵਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਹ ਆਰ.ਟੀ.ਏ. ਦਾ ਅਧੀਨ ਕਰਮਚਾਰੀ (ਮਾ-ਤਹਿਤ) ਹੈ ਅਤੇ ਉਸਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ।

ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8 ਅਤੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ ਤਹਿਤ ਵਿਜੀਲੈਂਸ ਬਿਓਰੋ ਰੇਂਜ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਪੀ.ਐਚ.ਜੀ. ਬਹਾਦਰ ਸਿੰਘ ਨੇ ਦੋਸ਼ੀ ਆਰ.ਟੀ.ਏ. ਵਲੋਂ ਸੌਪੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਅੱਜ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕਰ ਦਿੱਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਪੰਜਾਬ ਦੇ ਸਕੂਲਾਂ ‘ਚ 14 ਜਨਵਰੀ ਤੱਕ ਛੁੱਟੀਆਂ

0

ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਕੜਾਕੇ ਦੀ ਠੰਢ ਕਾਰਨ ਹੀ ਛੁੱਟੀਆਂ ‘ਚ ਵਾਧਾ ਕੀਤਾ ਗਿਆ ਹੈ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

 

 

ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬਰਨਾਲਾ ਦੇ ASI ਖਿਲਾਫ ਕੇਸ ਦਰਜ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਤਪਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕਿਰਨਜੀਤ ਸਿੰਘ (499/ਬਰਨਾਲਾ) ਨੂੰ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਦੀ ਮੰਗ ਕਰਨ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: BSF ਵੱਲੋਂ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਗ੍ਰਿਫਤਾਰ, ਪੁੱਛ-ਗਿੱਛ ਜਾਰੀ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਖਿਲਾਫ ਪਰਵੀਨ ਕੁਮਾਰ ਵਾਸੀ ਭਦੌੜ, ਬਰਨਾਲਾ ਦੀ ਸ਼ਿਕਾਇਤ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਸਦੇ ਖਿਲਾਫ਼ ਥਾਣਾ ਸਦਰ ਤਪਾ ਵਿੱਚ ਦਰਜ ਇੱਕ ਮੁਕੱਦਮੇ ਵਿੱਚ ਹੋਏ ਸਮਝੌਤੇ ਦੀ ਕਾਪੀ ਦੇਣ ਬਦਲੇ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ ਰਿਸ਼ਵਤ ਵਜੋਂ 5,000 ਰੁਪਏ ਲੈ ਲਏ। ਉਸਨੇ ਅੱਗੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਰਿਸ਼ਵਤ ਦੇ ਬਕਾਇਆ 5000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਉਸਨੇ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ।

ਇਹ ਵੀ ਪੜ੍ਹੋ: ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬਰਨਾਲਾ ਦੇ ASI ਖਿਲਾਫ ਕੇਸ ਦਰਜ

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 5,000 ਰੁਪਏ ਮੰਗਣ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।