Home Blog Page 1774

Twitter ਦੇ 200 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਦਾ ਡਾਟਾ ਲੀਕ

0

ਮਸ਼ਹੂਰ ਸੋਸ਼ਲ ਮੀਡੀਆ ਐਪ ਟਵਿਟਰ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜੇਕਰ ਤੁਸੀਂ ਵੀ ਟਵਿਟਰ ਯੂਜ਼ਰ ਹੋ ਤਾਂ ਇਹ ਖਬਰ ਤੁਹਾਡੇ ਲਈ ਵੀ ਹੈਰਾਨ ਕਰਨ ਵਾਲੀ ਹੋ ਸਕਦੀ ਹੈ। ਦਰਅਸਲ ਤਾਜ਼ਾ ਮਾਮਲਾ ਟਵਿਟਰ ‘ਤੇ ਡੇਟਾ ਬ੍ਰੀਚ ਨੂੰ ਲੈ ਕੇ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਜਾ ਰਿਹਾ ਹੈ ਕਿ ਲਗਭਗ 200 ਮਿਲੀਅਨ ਤੋਂ ਵੱਧ ਉਪਭੋਗਤਾਵਾਂ ਦੇ ਖਾਤੇ ਸਾਈਬਰ ਅਪਰਾਧੀਆਂ ਦੁਆਰਾ ਹੈਕ ਕੀਤੇ ਗਏ ਹਨ।

ਹੈਕਰਾਂ ਨੇ 200 ਮਿਲੀਅਨ ਤੋਂ ਵੱਧ ਟਵਿੱਟਰ ਯੂਜ਼ਰਜ਼ ਦੇ ਈਮੇਲ ਪਤੇ ਚੋਰੀ ਕੀਤੇ ਅਤੇ ਇੱਕ ਆਨਲਾਈਨ ਹੈਕਿੰਗ ਫੋਰਮ ‘ਤੇ ਈਮੇਲ ਪਤੇ ਪੋਸਟ ਕੀਤੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਸਾਰੇ ਸਕਿਓਰਿਟੀ ਫੀਚਰਸ ਤੋਂ ਬਾਅਦ ਵੀ ਇੰਨੀ ਵੱਡੀ ਗਿਣਤੀ ‘ਚ ਯੂਜ਼ਰਸ ਦੀਆਂ ਈਮੇਲਸ ਹੈਕ ਹੋ ਚੁੱਕੀਆਂ ਹਨ।

ਹੈਕਰਾਂ ਨੇ ਟਵਿੱਟਰ ਉਪਭੋਗਤਾਵਾਂ ਦੇ ਖਾਤਿਆਂ ਨੂੰ ਕ੍ਰੈਕ ਕੀਤਾ ਅਤੇ ਉਨ੍ਹਾਂ ਨੂੰ ਇੱਕ ਔਨਲਾਈਨ ਫੋਰਮ ਵਿੱਚ ਪੋਸਟ ਕੀਤਾ ਹੈ। ਇਜ਼ਰਾਈਲੀ ਸਾਈਬਰ ਸੁਰੱਖਿਆ ਨਿਗਰਾਨੀ ਫਰਮ ਹਡਸਨ ਰੌਕ ਦੇ ਸਹਿ-ਸੰਸਥਾਪਕ ਐਲੋਨ ਗਾਲ ਨੇ ਵੀ ਇਸ ਪੂਰੇ ਮੁੱਦੇ ‘ਤੇ ਗੱਲ ਕੀਤੀ ਹੈ। ਉਹ ਲਿਖਦੇ ਹਨ ਕਿ ਅਜਿਹੇ ਮਾਮਲੇ ਤੋਂ ਬਾਅਦ ਫਿਸ਼ਿੰਗ, ਹੈਕਿੰਗ ਅਤੇ ਡੌਕਸਿੰਗ ਵਰਗੇ ਅਪਰਾਧ ਵਧਣਗੇ।

ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਟਵਿੱਟਰ ਵਿੱਚ ਉਪਭੋਗਤਾਵਾਂ ਦੀ ਨਿੱਜੀ ਜਾਣਕਾਰੀ ਦੀ ਚੋਰੀ ਐਲੋਨ ਮਸਕ ਦੇ ਕੰਪਨੀ ਨੂੰ ਸੰਭਾਲਣ ਤੋਂ ਪਹਿਲਾਂ ਹੀ ਹੋ ਚੁੱਕੀ ਹੈ। ਹਾਲਾਂਕਿ ਇਸ ਮਾਮਲੇ ‘ਤੇ ਖ਼ਬਰ ਲਿਖੇ ਜਾਣ ਤੱਕ ਟਵਿੱਟਰ ਤੋਂ ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਅਜਿਹਾ ਹੀ ਮਾਮਲਾ ਪਿਛਲੇ ਸਾਲ ਦੇ ਆਖਰੀ ਮਹੀਨੇ ਦਸੰਬਰ ‘ਚ ਵੀ ਸਾਹਮਣੇ ਆਇਆ ਸੀ। ਪਿਛਲੇ ਮਹੀਨੇ ਕਰੀਬ 40 ਕਰੋੜ ਯੂਜ਼ਰਸ ਦਾ ਡਾਟਾ ਚੋਰੀ ਹੋਇਆ ਸੀ।

BCCI ਅਧਿਕਾਰੀ ਦਾ ਵੱਡਾ ਬਿਆਨ, ਨਿਊਜ਼ੀਲੈਂਡ ਖਿਲਾਫ ਘਰੇਲੂ T-20 ਸੀਰੀਜ਼ ‘ਚ ਨਹੀਂ ਖੇਡਣਗੇ ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ

0

ਨਿਊਜ਼ੀਲੈਂਡ ਨਾਲ ਘਰੇਲੂ ਸੀਰੀਜ਼ ਦੌਰਾਨ T-20 ਦੇ ਕਪਤਾਨ ਹਾਰਦਿਕ ਪੰਡਯਾ ਹੋ ਸਕਦੇ ਹਨ, ਜਦਕਿ ਵਿਰਾਟ ਅਤੇ ਰੋਹਿਤ ਇਸ ਟੀਮ ਦਾ ਹਿੱਸਾ ਨਹੀਂ ਹੋਣਗੇ। ਹਾਲਾਂਕਿ ਨਿਊਜ਼ੀਲੈਂਡ ਖਿਲਾਫ 3 ਵਨਡੇ ਅਤੇ 3 ਟੀ-20 ਮੈਚਾਂ ਦੀ ਘਰੇਲੂ ਸੀਰੀਜ਼ ਲਈ ਟੀਮ ਦਾ ਐਲਾਨ ਹੋਣਾ ਬਾਕੀ ਹੈ। ਨਵੀਂ ਚੋਣ ਕਮੇਟੀ ਇਸ ਟੀਮ ਦਾ ਐਲਾਨ ਕਰੇਗੀ। ਨਿਊਜ਼ੀਲੈਂਡ ਨਾਲ ਪਹਿਲੇ 3 ਵਨਡੇ ਮੈਚਾਂ ਦੀ ਸੀਰੀਜ਼ 18 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 27 ਜਨਵਰੀ ਤੋਂ ਟੀ-20 ਸੀਰੀਜ਼ ਖੇਡੀ ਜਾਵੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਸੀਨੀਅਰ ਖਿਡਾਰੀਆਂ ਵਿਰਾਟ ਅਤੇ ਰੋਹਿਤ ਸ਼ਰਮਾ ਨੂੰ ਟੀ-20 ਸੀਰੀਜ਼ ਤੋਂ ਆਰਾਮ ਦਿੱਤਾ ਜਾ ਸਕਦਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਇਕ ਅਧਿਕਾਰੀ ਨੇ ਕਿਹਾ ਕਿ ਨਿਊਜ਼ੀਲੈਂਡ ਨਾਲ ਘਰੇਲੂ ਸੀਰੀਜ਼ ਦੌਰਾਨ 3 ਟੀ-20 ਸੀਰੀਜ਼ ਲਈ ਰੋਹਿਤ ਅਤੇ ਵਿਰਾਟ ਦੇ ਨਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ ਅਤੇ ਆਰ ਅਸ਼ਵਿਨ ਵਰਗੇ ਸੀਨੀਅਰ ਖਿਡਾਰੀ ਪਹਿਲਾਂ ਹੀ ਟੀ-20 ਯੋਜਨਾ ਤੋਂ ਬਾਹਰ ਹਨ।

tਵਨਡੇ ਵਿਸ਼ਵ ਕੱਪ ਪਹਿਲੀ ਤਰਜੀਹ

ਅਸਲ ‘ਚ ਇਸ ਸਾਲ ਵਨਡੇ ਵਿਸ਼ਵ ਕੱਪ ਭਾਰਤ ‘ਚ ਅਕਤੂਬਰ-ਨਵੰਬਰ ‘ਚ ਹੀ ਖੇਡਿਆ ਜਾਣਾ ਹੈ। ਹਾਲ ਹੀ ‘ਚ BCCI ਦੀ ਸਮੀਖਿਆ ਬੈਠਕ ‘ਚ ਵਨਡੇ ਵਿਸ਼ਵ ਕੱਪ ਨੂੰ ਧਿਆਨ ‘ਚ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਗਏ। ਵਨਡੇ ਵਿਸ਼ਵ ਕੱਪ ਲਈ 20 ਖਿਡਾਰੀਆਂ ਦੀ ਸੂਚੀ ਤਿਆਰ ਕਰਨ ਦੀ ਗੱਲ ਕਹੀ ਗਈ ਅਤੇ ਅਗਲੇ ਮੈਚਾਂ ਵਿੱਚ ਇਨ੍ਹਾਂ 20 ਖਿਡਾਰੀਆਂ ਨੂੰ ਅਜ਼ਮਾਉਣ ਦਾ ਵੀ ਫੈਸਲਾ ਕੀਤਾ ਗਿਆ।

ਹਾਲਾਂਕਿ ਉਸ ਸੂਚੀ ‘ਚ ਸ਼ਾਮਲ 20 ਖਿਡਾਰੀਆਂ ਦੇ ਨਾਵਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਸ਼੍ਰੀਲੰਕਾ ਦੇ ਖਿਲਾਫ ਵਨਡੇ ਸੀਰੀਜ਼ ਲਈ ਰੋਹਿਤ, ਵਿਰਾਟ ਸਮੇਤ ਸਾਰੇ ਖਿਡਾਰੀ ਇਸ ‘ਚ ਸ਼ਾਮਲ ਹੋਣਗੇ। ਇਨ੍ਹਾਂ ਤੋਂ ਇਲਾਵਾ ਕਾਰ ਹਾਦਸੇ ‘ਚ ਜ਼ਖਮੀ ਹੋਏ ਪੰਤ, ਰਵਿੰਦਰ ਜਡੇਜਾ ਅਤੇ ਜਸਪ੍ਰੀਤ ਬੁਮਰਾਹ ਵੀ ਫਿੱਟ ਹੋਣ ‘ਤੇ ਇਸ ਟੀਮ ‘ਚ ਸ਼ਾਮਲ ਹੋਣਗੇ। ਸਮੀਖਿਆ ਬੈਠਕ ‘ਚ ਸੀਨੀਅਰ ਖਿਡਾਰੀਆਂ ਨੂੰ ਸੱਟ ਤੋਂ ਬਚਾਉਣ ਲਈ ਅਹਿਮ ਕਦਮ ਚੁੱਕਣ ਦੀ ਗੱਲ ਵੀ ਕਹੀ ਗਈ ਹੈ।

ਰੋਹਿਤ ਅਤੇ ਵਿਰਾਟ ਕੋਹਲੀ ਨੂੰ ਸ਼੍ਰੀਲੰਕਾ ਖਿਲਾਫ ਖੇਡੀ ਜਾ ਰਹੀ 3 ਟੀ-20 ਸੀਰੀਜ਼ ‘ਚ ਆਰਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟੀਮ ਦੀ ਕਪਤਾਨੀ ਹਾਰਦਿਕ ਪੰਡਯਾ ਕਰ ਰਹੇ ਹਨ, ਜਦਕਿ ਉਪ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਬਣਾਇਆ ਗਿਆ ਹੈ। ਇਸ ਸੀਰੀਜ਼ ‘ਚ ਸ਼ੁਭਮਨ ਗਿੱਲ, ਸ਼ਿਵਮ ਮਾਵੀ ਅਤੇ ਰਾਹੁਲ ਤ੍ਰਿਪਾਠੀ ਨੂੰ ਅਜ਼ਮਾਇਆ ਗਿਆ ਸੀ। ਹੁਣ ਤੱਕ ਦੋ ਮੈਚ ਖੇਡੇ ਗਏ ਹਨ ਅਤੇ ਭਾਰਤ ਅਤੇ ਸ਼੍ਰੀਲੰਕਾ ਨੇ 1-1 ਮੈਚ ਜਿੱਤੇ ਹਨ। ਅਤੇ ਹੁਣ ਆਖਰੀ ਮੈਚ ਰਾਜਕੋਟ ਵਿੱਚ ਖੇਡਿਆ ਜਾਣਾ ਹੈ। ਇਸ ਮੈਚ ਦੇ ਆਧਾਰ ‘ਤੇ ਸੀਰੀਜ਼ ਦਾ ਫੈਸਲਾ ਹੋਵੇਗਾ।

 

BSF ਵੱਲੋਂ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਗ੍ਰਿਫਤਾਰ, ਪੁੱਛ-ਗਿੱਛ ਜਾਰੀ

0

BSF ਦੇ ਜਵਾਨਾਂ ਨੇ ਸਰਹੱਦ ‘ਤੇ ਅੰਮ੍ਰਿਤਸਰ ਸੈਕਟਰ ‘ਚ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਹ ਰਾਤ ਦੇ ਹਨੇਰੇ ਵਿੱਚ ਸਰਹੱਦ ਵੱਲ ਆ ਰਿਹਾ ਸੀ। ਫਿਲਹਾਲ ਸ਼ੱਕੀ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਬੀਐਸਐਫ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ 73 ਬਟਾਲੀਅਨ ਦੇ ਜਵਾਨ ਅੰਮ੍ਰਿਤਸਰ ਸੈਕਟਰ ਅਧੀਨ ਪੈਂਦੇ ਬੀਓਪੀ ਕੋਟ ਰਾਈਜ਼ਾਦਾ ਵਿੱਚ ਗਸ਼ਤ ’ਤੇ ਸਨ।

ਇਹ ਵੀ ਪੜ੍ਹੋ : ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਲਈ NOC ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ…

ਤੜਕੇ 3 ਵਜੇ ਦੇ ਕਰੀਬ ਇੱਕ ਸ਼ੱਕੀ ਵਿਅਕਤੀ ਨੂੰ ਸੁਰੱਖਿਆ ਵਾੜ ਦੇ ਕੋਲ ਆਉਂਦਾ ਦੇਖਿਆ ਗਿਆ। ਵਿਅਕਤੀ ‘ਤੇ ਸ਼ੱਕ ਹੋਣ ਕਾਰਨ ਉਸ ਨੂੰ ਕਾਬੂ ਕਰ ਲਿਆ ਗਿਆ। ਫਿਲਹਾਲ ਬੀਐਸਐਫ ਅਧਿਕਾਰੀ ਅਤੇ ਸੁਰੱਖਿਆ ਏਜੰਸੀਆਂ ਵਿਅਕਤੀ ਤੋਂ ਪੁੱਛਗਿੱਛ ਕਰ ਰਹੀਆਂ ਹਨ।ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰੀ ਦੇ ਸਮੇਂ ਉਕਤ ਵਿਅਕਤੀ ਨਸ਼ੇ ਦੀ ਹਾਲਤ ‘ਚ ਸੀ। ਬੀ.ਐਸ.ਐਫ ਦੀ ਜਾਂਚ ਮੁਕੰਮਲ ਕਰਨ ਉਪਰੰਤ ਉਸਨੂੰ ਸਥਾਨਕ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਉਕਤ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਅਦਾਕਾਰਾ Jacqueline Fernandez ਮਨੀ ਲਾਂਡਰਿੰਗ ਮਾਮਲੇ ‘ਚ ਸੁਣਵਾਈ ਲਈ ਪਹੁੰਚੀ ਅਦਾਲਤ

0

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ। ਜੈਕਲੀਨ ਵੀ ED ਦੁਆਰਾ ਜਾਂਚ ਕਰ ਰਹੇ ਮਾਮਲੇ ਦੇ ਦੋਸ਼ੀਆਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ: ਦਿੱਲੀ ‘ਚ ਮੇਅਰ ਦੀ ਚੋਣ ਦੌਰਾਨ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ

ਜੈਕਲੀਨ ਕਈ ਦੌਰ ਦੀ ਪੁੱਛਗਿੱਛ ਲਈ ਕੇਂਦਰੀ ਜਾਂਚ ਏਜੰਸੀ ਦੇ ਸਾਹਮਣੇ ਪੇਸ਼ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਨਵੰਬਰ ‘ਚ ਦਿੱਲੀ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਨੂੰ ਜ਼ਮਾਨਤ ਦੇ ਦਿੱਤੀ ਸੀ ਕਿਉਂਕਿ ਜਾਂਚ ਦੌਰਾਨ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। 30 ਨਵੰਬਰ ਨੂੰ ਦਿੱਲੀ ਪੁਲਿਸ ਨੇ ਪਿੰਕੀ ਇਰਾਨੀ ਨੂੰ ਮੁੰਬਈ ਤੋਂ ਗ੍ਰਿਫਤਾਰ ਕੀਤਾ ਸੀ। ਜੋ ਚੰਦਰਸ਼ੇਖਰ ਦੀ ਕਰੀਬੀ ਸਾਥੀ ਦੱਸੀ ਜਾਂਦੀ ਹੈ ਅਤੇ ਉਸ ਨੇ ਚੰਦਰਸ਼ੇਖਰ ਨੂੰ ਜੈਕਲੀਨ ਨਾਲ ਮਿਲਵਾਇਆ ਸੀ।

ਇਹ ਵੀ ਦੋਸ਼ ਹੈ ਕਿ ਮੁਲਜ਼ਮ ਪਿੰਕੀ ਨੇ ਸ਼ਿਕਾਇਤਕਰਤਾ ਅਤੇ ਹੋਰ ਸਰੋਤਾਂ ਤੋਂ ਵਸੂਲੀ ਹੋਈ ਰਕਮ ਦਾ ਨਿਪਟਾਰਾ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ। ਪਟਿਆਲਾ ਹਾਊਸ ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਸ਼ੈਲੇਂਦਰ ਮਲਿਕ ਨੇ ਮੁਲਜ਼ਮ ਲੀਨਾ ਮਾਰੀਆ ਪਾਲ ਦੇ ਚੇਨਈ ਫਾਰਮ ਹਾਊਸ ਤੋਂ ਜ਼ਬਤ ਕੀਤੀਆਂ 26 ਕਾਰਾਂ ਨੂੰ ਕਬਜ਼ੇ ਵਿੱਚ ਲੈਣ ਦੀ ਈਡੀ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ। ਈਡੀ ਨੇ ਪਟੀਸ਼ਨ ਵਿੱਚ ਦੋਸ਼ ਲਾਇਆ ਹੈ ਕਿ ਇਹ ਕਾਰਾਂ ਕੇਸ ਵਿੱਚ ਜੁਰਮ ਦੀ ਕਮਾਈ ਤੋਂ ਖਰੀਦੀਆਂ ਗਈਆਂ ਸਨ।

ਇਹ ਵੀ ਪੜ੍ਹੋ: ਕਾਨਪੁਰ ‘ਚ ਪਿਛਲੇ 24 ਘੰਟਿਆਂ ‘ਚ ਹਾਰਟ ਅਟੈਕ ਤੇ ਬ੍ਰੇਨ ਹੈਮਰੇਜ ਨਾਲ 25 ਦੀ…

ਦਿੱਲੀ ਪੁਲਿਸ ਦੇ EOW ਨੇ 2021 ਵਿੱਚ ਚੰਦਰਸ਼ੇਖਰ, ਉਸਦੀ ਪਤਨੀ ਲੀਨਾ ਮਾਰੀਆ ਪਾਲ ਅਤੇ 14 ਹੋਰ ਦੋਸ਼ੀਆਂ ਨੂੰ ਨਾਮਜ਼ਦ ਕਰਦੇ ਹੋਏ ਚਾਰਜਸ਼ੀਟ ਦਾਇਰ ਕੀਤੀ। ਇਹ ਚਾਰਜਸ਼ੀਟ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ ਦੇ ਉਪਬੰਧਾਂ ਦੇ ਤਹਿਤ ਦਾਇਰ ਕੀਤੀ ਗਈ ਸੀ।

ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਦੇ ਅਨੁਸਾਰ ਲੀਨਾ ਸੁਕੇਸ਼ ਅਤੇ ਹੋਰਾਂ ਨੇ ਅਪਰਾਧ ਦੀ ਕਮਾਈ ਨੂੰ ਲਾਂਡਰ ਕਰਨ ਲਈ ਹਵਾਲਾ ਰੂਟ ਦੀ ਵਰਤੋਂ ਕੀਤੀ ਸੀ ਅਤੇ ਸ਼ੈੱਲ ਕੰਪਨੀਆਂ ਬਣਾਈਆਂ ਸਨ। ਚੰਦਰਸ਼ੇਖਰ ਅਤੇ ਉਸਦੀ ਪਤਨੀ ਦੋਵਾਂ ਨੂੰ ਦਿੱਲੀ ਪੁਲਿਸ ਨੇ ਸਤੰਬਰ 2021 ਵਿੱਚ ਧੋਖਾਧੜੀ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ।

ਸਰਕਾਰੀ ਇਮਾਰਤਾਂ ‘ਤੇ ਸੋਲਰ ਪੈਨਲ ਲਗਾਉਣ ਲਈ NOC ਜਾਰੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

0

ਪੰਜਾਬ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਐਨ.ਓ.ਸੀ. ਜਾਰੀ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਰਕਾਰੀ ਦਫ਼ਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ‘ਤੇ ਜਲਦ ਤੋਂ ਜਲਦ ਸੋਲਰ ਪੈਨਲ ਲਗਾਏ ਜਾ ਸਕਣ।

ਇੱਥੇ ਪੇਡਾ ਭਵਨ ਵਿਖੇ ਇਸ ਪ੍ਰਾਜੈਕਟ ਦੀ ਸਮੀਖਿਆ ਲਈ ਸਾਰੇ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ (ਵੀ.ਸੀ.) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਸਬੰਧਤ ਵਿਭਾਗਾਂ ਨੂੰ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨਾਲ ਤਾਲਮੇਲ ਕਰਨ ਲਈ ਆਪਣੇ ਵਿਭਾਗਾਂ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਨੋਡਲ ਅਫ਼ਸਰ ਵਜੋਂ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਵਿਭਾਗਾਂ ਦੀਆਂ ਇਮਾਰਤਾਂ ਨੂੰ ਸੋਲਰਾਈਜ਼ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਾਫ਼ ਵਾਤਾਵਰਣ ਯਕੀਨੀ ਬਣਾਉਣ ਵਾਸਤੇ ਸਾਫ਼-ਸੁਥਰੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਰਾਜ ਸਰਕਾਰ ਦੀ ਇਹ ਵਾਤਾਵਰਣ-ਪੱਖੀ ਪਹਿਲਕਦਮੀ ਊਰਜਾ ਖੇਤਰ ਨੂੰ ਕਾਰਬਨ ਰਹਿਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਕਿਉਂਕਿ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ।

ਵੀਡੀਓ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਇਹ ਅਹਿਮ ਪ੍ਰਾਜੈਕਟ ਰੀਨਿਊਏਬਲ ਐਨਰਜੀ ਸਰਵਿਸਿਜ਼ ਕੰਪਨੀ (ਰੇਸਕੋ) ਮੋਡ ਅਧੀਨ ਲਾਗੂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੇਡਾ ਵੱਲੋਂ ਪਹਿਲਾਂ ਹੀ ਵੱਖ-ਵੱਖ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ 88 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਸੋਲਰ ਪੀ.ਵੀ. ਲਗਾਏ ਜਾ ਚੁੱਕੇ ਹਨ, ਜੋ ਸਫਲਤਾਪੂਰਵਕ ਸਾਫ਼-ਸੁਥਰੀ ਅਤੇ ਗਰੀਨ ਊਰਜਾ ਪੈਦਾ ਕਰ ਰਹੇ ਹਨ।

ਇਸ ਤੋਂ ਇਲਾਵਾ ਇਹ ਪ੍ਰਾਜੈਕਟ ਸਬੰਧਤ ਵਿਭਾਗਾਂ ਦੇ ਬਿਜਲੀ ਬਿੱਲਾਂ ਦੇ ਵਿੱਤੀ ਬੋਝ ਨੂੰ ਤਕਰੀਬਨ 40 ਤੋਂ 50 ਫ਼ੀਸਦ ਘਟਾ ਦੇਣਗੇ ਅਤੇ ਬੱਚਤ ਵਾਲੀ ਰਕਮ ਲੋਕ ਭਲਾਈ ਦੇ ਕਾਰਜਾਂ ਉਤੇ ਖ਼ਰਚ ਕੀਤੀ ਜਾਵੇਗੀ।

ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ-ਕਮ-ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਕ੍ਰਾਂਤੀਕਾਰੀ ਕਦਮ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਿੱਧੇ ਅਤੇ ਅਸਿੱਧੇ ਰੋਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਇਹ ਜ਼ਿਆਦਾ ਲੋਡ ਵਾਲੇ ਬਿਜਲੀ ਵੰਡ ਨੈੱਟਵਰਕ ਨੂੰ ਰਾਹਤ ਪ੍ਰਦਾਨ ਕਰਕੇ ਬਿਜਲੀ ਘਾਟੇ ਨੂੰ ਪੂਰਾ ਕਰਨ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ।

ਕਾਨਪੁਰ ‘ਚ ਪਿਛਲੇ 24 ਘੰਟਿਆਂ ‘ਚ ਹਾਰਟ ਅਟੈਕ ਤੇ ਬ੍ਰੇਨ ਹੈਮਰੇਜ ਨਾਲ 25 ਦੀ ਮੌਤ

0

ਕੜਾਕੇ ਦੀ ਠੰਡ ਹੁਣ ਜਾਨਲੇਵਾ ਸਾਬਤ ਹੋ ਰਹੀ ਹੈ। ਉੱਤਰ ਪ੍ਰਦੇਸ਼ ਦੇ ਕਾਨਪੁਰ ਸ਼ਹਿਰ ਵਿਚ ਹਾਰਟ ਅਟੈਕ ਤੇ ਬ੍ਰੇਨ ਅਟੈਕ ਨਾਲ ਵੀਰਵਾਰ ਨੂੰ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। 15 ਮਰੀਜ਼ ਤਾਂ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਦਮ ਤੋੜ ਚੁੱਕੇ ਸਨ ਜਦੋਂ ਕਿ ਇਲਾਜ ਦੌਰਾਨ 7 ਦੀ ਮੌਤ ਹੋ ਗਈ। ਬ੍ਰੇਨ ਅਟੈਕ ਨਾਲ ਮਰਨ ਵਾਲੇ 3 ਮਰੀਜ਼ ਤਾਂ ਹਸਪਤਾਲ ਵੀ ਨਹੀਂ ਪਹੁੰਚ ਸਕੇ।

ਕਾਰਡੀਓਲਾਜੀ ਇੰਸਟੀਚਿਊਟ ਦੇ ਕੰਟਰੋਲ ਰੂਮ ਮੁਤਾਬਕ ਵੀਰਵਾਰ ਨੂੰ ਐਮਰਜੈਂਸੀ ਤੇ ਓਪੀਡੀ ਵਿਚ 723 ਦਿਲ ਦੇ ਮਰੀਜ਼ ਆਏ। ਕਾਰਡੀਓਲਾਜੀ ਦੇ ਨਿਰਦੇਸ਼ਕ ਪ੍ਰੋ. ਵਿਨੈ ਕ੍ਰਿਸ਼ਨਾ ਨੇ ਦੱਸਿਆ ਕਿ ਸੀਤ ਲਹਿਰ ਵਿਚ ਰੋਗੀ ਠੰਡ ਤੋਂ ਬਚਾਅ ਰੱਖਣ।

ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਉਨ੍ਹਾਂ ਕਿਹਾ ਕਿ ਠੰਡ ਦੀ ਵਜ੍ਹਾ ਨਾਲ ਬਲੱਡ ਪ੍ਰੈਸ਼ਰ ਵਧਣ ਨਾਲ ਨਸਾਂ ਵਿਚ ਖੂਨ ਦਾ ਥੱਕਾ ਜੰਮ ਰਿਹਾ ਹੈ ਜਿਸ ਦੀ ਵਜ੍ਹਾ ਨਾਲ ਬ੍ਰੇਨ ਤੇ ਹਾਰਟ ਅਟੈਕ ਆ ਰਿਹਾ ਹੈ। ਉਨ੍ਹਾਂ ਨੇ ਲੋਕਾਂ ਤੋਂ ਠੰਡ ਵਿਚ ਬਚਣ ਤੇ ਸਮੇਂ ‘ਤੇ ਹਸਪਤਾਲ ਪਹੁੰਚਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਸਾਰੀਆਂ ਸਹੂਲਤਾਂ ਮੌਜੂਦ ਹਨ। ਜ਼ਿਕਰਯੋਗ ਹੈ ਕਿ ਕਾਨਪੁਰ ਵਿਚ ਲਗਾਤਾਰ ਕੜਾਕੇ ਦੀ ਠੰਡ ਪੈ ਰਹੀ ਹੈ ਤੇ ਤਾਪਮਾਨ ਰਾਤ ਵਿਚ 2 ਡਿਗਰੀ ਤੱਕ ਪਹੁੰਚ ਰਿਹਾ ਹੈ।

 

ਦਿੱਲੀ ‘ਚ ਮੇਅਰ ਦੀ ਚੋਣ ਦੌਰਾਨ ਹੰਗਾਮਾ, ਸਦਨ ਦੀ ਕਾਰਵਾਈ ਮੁਲਤਵੀ

0

ਦਿੱਲੀ ਵਿੱਚ ਐਮਸੀਡੀ ਦੇ ਮੇਅਰ, ਡਿਪਟੀ ਮੇਅਰ ਅਤੇ ਸਥਾਈ ਕਮੇਟੀ ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਹੰਗਾਮੇ ਕਾਰਨ ਤਿੰਨ ਘੰਟੇ ਬਾਅਦ ਵੀ ਸ਼ੁਰੂ ਨਹੀਂ ਹੋ ਸਕੀ। ਨਤੀਜੇ ਵਜੋਂ ਸਦਨ ਨੂੰ ਅਗਲੇ ਨੋਟੀਫਿਕੇਸ਼ਨ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਹੰਗਾਮੇ ਕਾਰਨ ਅੱਜ ਮੇਅਰ ਦੀ ਚੋਣ ਨਹੀਂ ਹੋ ਸਕੀ। ਇਸ ਲਈ ਜਲਦ ਹੀ ਅਗਲੀ ਤਾਰੀਖ ਦਾ ਐਲਾਨ ਕੀਤਾ ਜਾਵੇਗਾ।ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਣਾ ਸੀ। ਪ੍ਰੀਜ਼ਾਈਡਿੰਗ ਅਫ਼ਸਰ ਨੇ ਸਭ ਤੋਂ ਪਹਿਲਾਂ ਨਾਮਜ਼ਦ ਮੈਂਬਰਾਂ ਨੂੰ ਸਹੁੰ ਚੁਕਾਉਣੀ ਸ਼ੁਰੂ ਕੀਤੀ। ਆਮ ਆਦਮੀ ਪਾਰਟੀ (ਆਪ) ਦੇ ਮੈਂਬਰਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

‘ਆਪ’ ਦੇ ਇਸ ਵਿਰੋਧ ਦਾ ਭਾਜਪਾ ਕਾਰਪੋਰੇਟਰਾਂ ਵੱਲੋਂ ਵਿਰੋਧ ਕੀਤਾ ਗਿਆ। ਦੋਵਾਂ ਧੀਰਾਂ ਵਿਚਾਲੇ ਧੱਕਾ-ਮੁੱਕੀ ਅਤੇ ਹੱਥੋਪਾਈ ਹੋ ਗਈ। ‘ਆਪ’ ਦੇ ਕਾਰਪੋਰੇਟਰ ਪ੍ਰਧਾਨਗੀ ਅਧਿਕਾਰੀ ਦੀ ਸੀਟ ‘ਤੇ ਚੜ੍ਹ ਗਏ। ਇਸ ਦੌਰਾਨ ਕੁਝ ਕੌਂਸਲਰ ਕੁਰਸੀ ਚੁੱਕ ਕੇ ਨਾਅਰੇਬਾਜ਼ੀ ਕਰਦੇ ਨਜ਼ਰ ਆਏ।

ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਆਮ ਆਦਮੀ ਪਾਰਟੀ ਦੀ ਸ਼ੈਲੀ ਓਬਰਾਏ ਅਤੇ ਭਾਜਪਾ ਦੀ ਰੇਖਾ ਗੁਪਤਾ ਵਿਚਾਲੇ ਮੁਕਾਬਲਾ ਹੈ। ਦੂਜੇ ਪਾਸੇ ਡਿਪਟੀ ਮੇਅਰ ਲਈ ‘ਆਪ’ ਵੱਲੋਂ ਅੱਲੇ ਮੁਹੰਮਦ ਇਕਬਾਲ ਅਤੇ ਭਾਜਪਾ ਵੱਲੋਂ ਕਮਲ ਬਾਗਦੀ ਮੈਦਾਨ ਵਿੱਚ ਹਨ।

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

0

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਹੋਈ। ਅੱਜ ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਫੈਸਲਿਆ ਦੀ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਲਕਫੈਡ ਵੇਰਕਾ ਵਿਚ 500 ਅਸਾਮੀਆਂ ਦੀ ਗਰੁੱਪ ਸੀ ਅਤੇ ਡੀ ਦੀ ਸਿੱਧੀ ਭਰਤੀ ਕੀਤੀ ਜਾਵੇਗੀ। ਸਰਕਾਰੀ ਸਕੂਲਾਂ ਦੀ ਸਫਾਈ ਤੇ ਸੁਰੱਖਿਆ ਲਈ 33 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਮੀਟਿੰਗ ਵਿਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ। ਸਿਵਲ ਸਕੱਤਰੇਤ ਵਿੱਚ 150 ਸੇਵਾਦਾਰਾਂ ਦੀ ਭਰਤੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲ ਵਿੱਚ ਸਕੱਤਰੇਤ ਕਰੀਬ ਬੰਦ ਹੀ ਰਹਿੰਦਾ ਸੀ।

ਮੰਤਰੀ ਮੰਡਲ ਵਿੱਚ  ਇਹ ਵੀ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਟਰਾਂਸਪੋਰਟ ਵਿੱਚ ਸਕਰੈਪਿੰਗ ਨੀਤੀ ਅਧੀਨ ਨਵੀਆਂ ਗੱਡੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ, ਜਿਸ ਵਿੱਚ ਟੈਕਸ ਦੀ ਛੋਟ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਸੁਚਾਰੂ ਪ੍ਰਬੰਧ ਕਰਨ ਲਈ ਤਿੰਨ ਵੱਖ ਵੱਖ ਕੈਟਾਗਿਰੀਆਂ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਸਬੰਧੀ ਪੈਸੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਅੰਦਰ 14 ਹਜ਼ਾਰ ਦੇ ਕਰੀਬ ਸਿੱਧੇ ਰੂਪ ਵਿਚ ਲੋਕਾਂ ਨੂੰ ਰੁਜ਼ਗਾਰ ਮੌਕੇ ਮਿਲਣਗੇ। ਉਨ੍ਹਾਂ ਅੱਗੇ ਕਿਹਾ ਕਿ ਅਧਿਆਪਕਾਂ ਤੋਂ ਸਿਰਫ ਅਧਿਆਪਨ ਦਾ ਕੰਮ ਹੀ ਲਿਆ ਜਾਵੇਗਾ। ਹੋਰ ਕੰਮਾਂ ਵਾਸਤੇ ਹੋਰ ਬਦਲਵੇਂ ਪ੍ਰਬੰਧ ਕੀਤੇ ਗਏ ਹਨ।

ਸਕੂਲ ਮੈਨੇਜਮੈਂਟ ਕਮੇਟੀਆਂ ਇਸ ਸਬੰਧੀ ਪ੍ਰਬੰਧ ਕਰਨਗੀਆਂ। ਮੈਨੇਜਮੈਟ ਕਮੇਟੀਆਂ ਨੂੰ ਸਰਕਾਰ ਵੱਲੋਂ ਪੈਸੇ ਦਿੱਤੇ ਜਾਣਗੇ।

ਫ਼ਿਰੋਜ਼ਪੁਰ ‘ਚ BSF ਨੇ ਸਰਹੱਦ ਨੇੜੇ ਖੇਤ ‘ਚੋਂ ਬਰਾਮਦ ਕੀਤੀ 1 ਕਿਲੋ ਹੈਰੋਇਨ

0

ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਨੇੜੇ ਖੇਤਾਂ ਵਿੱਚੋਂ 8 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪਾਕਿਸਤਾਨੀ ਸਮੱਗਲਰਾਂ ਨੇ ਧੁੰਦ ਦਾ ਫਾਇਦਾ ਚੁੱਕਦਿਆਂ ਇਸ ਨੂੰ ਕੰਡਿਆਲੀ ਤਾਰ ਦੇ ਪਾਰ ਖੇਤਾਂ ਵਿੱਚ ਲੁਕਾ ਦਿੱਤਾ ਸੀ, ਪਰ ਪਾਕਿਸਤਾਨੀ ਸਮੱਗਲਰਾਂ ਦੀ ਇਸ ਕੋਸ਼ਿਸ਼ ਨੂੰ BSF ਜਵਾਨਾਂ ਵੱਲੋਂ ਨਾਕਾਮ ਕਰ ਦਿੱਤਾ ਗਿਆ।

ਪਾਕਿਸਤਾਨੀ ਸਮੱਗਲਰਾਂ ਵੱਲੋਂ ਇਹ ਖੇਪ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਪੀਰ ਇਸਮਾਈਲ ਖਾਂ ਵਿੱਚ ਤਾਰਾਂ ਦੇ ਪਾਰ ਆਲੂਆਂ ਦੇ ਖੇਤਾਂ ਵਿੱਚ ਲੁਕੋ ਕੇ ਰੱਖੀ ਗਈ ਸੀ। ਵੀਰਵਾਰ ਦੁਪਹਿਰ ਨੂੰ ਜਦੋਂ BSF ਦੇ ਜਵਾਨ ਗਸ਼ਤ ‘ਤੇ ਸਨ ਤਾਂ ਉਨ੍ਹਾਂ ਨੇ ਕੰਡਿਆਲੀ ਤਾਰ ਨੇੜੇ ਪੈਰਾਂ ਦੇ ਨਿਸ਼ਾਨ ਦੇਖੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸ਼ੱਕ ਹੋਇਆ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ।

ਇਹ ਵੀ ਪੜ੍ਹੋ: ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਦੱਸ ਦੇਈਏ ਕਿ BSF ਵੱਲੋਂ ਜ਼ਬਤ ਕੀਤੀ ਗਈ ਖੇਪ ਨੂੰ ਜਾਂਚ ਤੋਂ ਬਾਅਦ ਜਦੋਂ ਖੋਲ੍ਹਿਆ ਗਿਆ ਤਾਂ ਉਕਤ ਪੈਕੇਟ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 8 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਖੇਪ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।