Home Blog Page 1776

ਪੰਜਾਬ ਰਾਜ ਦੇ 12 ਸਰਕਾਰੀ ਸਕੂਲਾਂ ਦੇ ਨਾਂ ਬਦਲ ਕੇ ਨਾਮੀ ਹਸਤੀਆਂ ਦੇ ਨਾਂ ‘ਤੇ ਰੱਖੇ : ਹਰਜੋਤ ਬੈਂਸ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਅਤੇ ਉੱਘੇ ਲਿਖਾਰੀਆਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਨਸਲਾਂ ਨੂੰ ਉਕਤ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 12 ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦਿੱਤੀ।

ਸ. ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਬੀਤੇ ਮਹੀਨੇ ਹੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਂ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਸੀ ਜਿਸ ਤਹਿਤ ਪਹਿਲੇ ਗੇੜ ਵਿੱਚ 12 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਨਾਮੀ ਹਸਤੀਆਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਹ ਨਾਮੀ ਹਸਤੀਆਂ ਸਦੀਆਂ ਤੱਕ ਸਾਡੇ ਸੂਬੇ ਦੇ ਬੱਚਿਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣ।
ਉਹਨਾਂ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਦਾ ਨਾਮ ਬਦਲ ਕੇ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ, ਜ਼ਿਲ੍ਹਾ ਬਰਨਾਲਾ ਰੱਖਿਆ ਗਿਆ।

ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਹਰੀਜਨ ਬਸਤੀ ਕੋਟ ਫੱਤਾ ਜ਼ਿਲ੍ਹਾ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਫੱਤਾ ਜ਼ਿਲ੍ਹਾ ਬਠਿੰਡਾ, ਸਰਕਾਰੀ ਪ੍ਰਾਇਮਰੀ ਸਕੂਲ, ਜ਼ਿਲ੍ਹਾ ਜੇਲ੍ਹ, ਊਧਮ ਸਿੰਘ ਨਗਰ ਬਠਿੰਡਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਊਧਮ ਸਿੰਘ ਨਗਰ, ਬਠਿੰਡਾ, ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦਾ ਨਾਂ ਬਦਲ ਕੇ ਸ਼ਹੀਦ ਮਲਕੀਤ ਸਿੰਘ ਸਰਕਾਰੀ ਮਿਡਲ ਸਕੂਲ ਪੋਹਲੋਮਾਜਰਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦਾ ਨਾਂ ਬਦਲ ਕੇ ਸ਼ਹੀਦ ਲਾਂਸ ਨਾਇਕ ਰਜਿੰਦਰ ਸਿੰਘ ਸਰਕਾਰੀ ਹਾਈ ਸਕੂਲ ਪੱਬਾਰਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਬਖ਼ਤਾਬਰ ਸਿੰਘ ਸਰਕਾਰੀ ਕੰ. ਸੀਨੀਅਰ ਸੈਕਡੰਰੀ ਸਮਾਰਟ ਸਕੂਲ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਰੱਖਿਆ ਗਿਆ ਹੈ।

ਇਸੇ ਤਰ੍ਹਾਂ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਸੂਬੇਦਾਰ ਰਜੇਸ਼ ਕੁਮਾਰ ਸਰਕਾਰੀ ਐਲੀਮੈਂਟਰੀ ਸਕੂਲ ਕਲੀਚਪੁਰ ਕਲੋਤਾਂ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸੁਤੰਤਰਤਾ ਸੰਗਰਾਮੀ ਭਾਈ ਨਾਨੂੰ ਸਿੰਘ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਰੁੜਕੀ, ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਰਕਾਰੀ ਹਾਈ ਸਮਾਰਟ ਸਕੂਲ ਗੰਗਰੋਲਾ, ਜ਼ਿਲ੍ਹਾ ਪਟਿਆਲਾ, ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ ਦਾ ਨਾਂ ਬਦਲ ਕੇ ਸ਼ਹੀਦ ਰਾਮ ਸਿੰਘ ਪਠਾਨੀਆ ਮੈਮੋਰੀਅਲ ਸਰਕਾਰੀ ਮਿਡਲ ਸਕੂਲ ਹਰਦੋਸ਼ਰਨ, ਜ਼ਿਲ੍ਹਾ ਪਠਾਨਕੋਟ, ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਦਾ ਨਾਂ ਬਦਲ ਕੇ ਸ਼ਹੀਦ ਗੁਰਪ੍ਰੀਤ ਸਿੰਘ ਬਾਜਵਾ ਸਰਕਾਰੀ ਪ੍ਰਾਇਮਰੀ ਸਕੂਲ ਬਦੇਸ਼ੇ, ਜ਼ਿਲ੍ਹਾ ਮਲੇਰਕੋਟਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਬਾਜੀਗਰ, ਜ਼ਿਲ੍ਹਾ ਅੰਮ੍ਰਿਤਸਰ ਦਾ ਨਾਂ ਬਦਲ ਕੇ ਸ਼ਹੀਦ ਰੇਸ਼ਮ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਗੁਰੂਨਾਨਕਪੁਰਾ, ਜ਼ਿਲ੍ਹਾ ਅੰਮ੍ਰਿਤਸਰ ਰੱਖਿਆ ਗਿਆ ਹੈ।

ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਲ ਹੀ ਵਿੱਚ ਪੰਜਾਬ ਰਾਜ ਦੇ ਕਈ ਅਜਿਹੇ ਸਰਕਾਰੀ ਸਕੂਲਾਂ ਦੇ ਨਾਮ ਵੀ ਬਦਲੇ ਗਏ ਹਨ ਜਿਹਨਾਂ ਦੇ ਨਾਮ ਜਾਤੀ ਅਧਾਰਿਤ ਸਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ/ਸ਼ਹਿਰਾਂ/ਕਸਬਿਆਂ ਦੀਆਂ ਨਾਮੀ ਹਸਤੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮ ਰੱਖਣ ਦੀ ਇਹ ਪ੍ਰਕਿਰਿਆ ਜਾਰੀ ਰਹੇਗੀ। ਉਹਨਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਆਪਣੇ ਇਲਾਕੇ ਦੇ ਸਕੂਲ ਦਾ ਨਾਂ ਕਿਸੇ ਨਾਮੀ ਹਸਤੀ ਦੇ ਨਾਮ ‘ਤੇ ਰਖਵਾਉਣਾ ਚਾਹੁੰਦੇ ਹਨ ਤਾਂ ਉਹ ਵਿਭਾਗ ਨਾਲ ਤਾਲਮੇਲ ਕਰ ਸਕਦੇ ਹਨ।

ਆਇਰਨ ਦੀ ਕਮੀ ਕਾਰਨ ਹੁੰਦੀਆਂ ਹਨ ਇਹ ਸਿਹਤ ਸਮੱਸਿਆਵਾਂ…

0

ਰੈੱਡ ਬਲੱਡ ਸੈੱਲ ਸਾਡੇ ਸਰੀਰ ਲਈ ਬਹੁਤ ਮਹੱਤਵਪੂਰਨ ਹਨ। ਇਹ ਫੇਫੜਿਆਂ ਤੋਂ ਬਾਕੀ ਸਰੀਰ ਤੱਕ ਆਕਸੀਜਨ ਪਹੁੰਚਾਉਣ ਦਾ ਕੰਮ ਕਰਦੇ ਹਨ। ਸਾਡਾ ਸਰੀਰ ਆਰਬੀਸੀ (ਰੈੱਡ ਬਲੱਡ ਸੈੱਲ) ਦੇ ਉਤਪਾਦਨ ਲਈ ਸਰੀਰ ਵਿੱਚ ਸਿਹਤਮੰਦ ਆਇਰਨ ਦੇ ਪੱਧਰਾਂ ‘ਤੇ ਨਿਰਭਰ ਕਰਦਾ ਹੈ। ਇਸ ਮਹੱਤਵਪੂਰਨ ਖਣਿਜ ਦੀ ਘਾਟ ਅਕਸਰ ਕਈ ਤਰ੍ਹਾਂ ਦੇ ਲੱਛਣਾਂ ਦੇ ਨਤੀਜੇ ਵਜੋਂ ਹੁੰਦੀ ਹੈ, ਜਿਸ ਵਿੱਚ ਥਕਾਵਟ ਅਤੇ ਸਾਹ ਦੀ ਕਮੀ ਸ਼ਾਮਲ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਸਾਡਾ ਸਰੀਰ, ਸਰੀਰ ਦੇ ਵੱਖ-ਵੱਖ ਹਿੱਸਿਆਂ ਵਿੱਚ ਆਕਸੀਜਨ ਪਹੁੰਚਾਉਣ ਲਈ ਖੂਨ ਦੇ ਸੈੱਲ ਪੈਦਾ ਕਰਨ ਵਿੱਚ ਅਸਮਰੱਥ ਹੁੰਦਾ ਹੈ। ਨਾਲ ਹੀ ਆਇਰਨ ਦੀ ਕਮੀ ਅਨੀਮੀਆ ਵਰਗੀਆਂ ਗੰਭੀਰ ਸਥਿਤੀਆਂ ਨਾਲ ਵੀ ਜੁੜੀ ਹੋਈ ਹੈ। ਅੱਜ ਅਸੀਂ ਤੁਹਾਨੂੰ ਆਇਰਨ ਦੀ ਕਮੀ ਨਾਲ ਜੁੜੀਆਂ ਕੁੱਝ ਜ਼ਰੂਰੀ ਗੱਲਾਂ ਤੇ ਲੱਛਣਾਂ ਬਾਰੇ ਦੱਸਾਂਗੇ…

ਇਨਫੈਕਸ਼ਨ ਦਾ ਖਤਰਾ ਵੱਧਦਾ ਹੈ : ਸਰੀਰ ਦੀ ਮਜ਼ਬੂਤ ​​ਇਮਿਊਨਿਟੀ ਲਈ ਆਇਰਨ ਜ਼ਰੂਰੀ ਹੁੰਦਾ ਹੈ। ਅਜਿਹੇ ‘ਚ ਆਇਰਨ ਦੀ ਕਮੀ ਸਰੀਰ ਨੂੰ ਕਮਜ਼ੋਰ ਬਣਾ ਦਿੰਦੀ ਹੈ ਅਤੇ ਇਨਫੈਕਸ਼ਨ ਦਾ ਖਤਰਾ ਵੀ ਵਧਾ ਸਕਦਾ ਹੈ। ਇਸ ਤੋਂ ਇਲਾਵਾ ਸਰੀਰ ‘ਚ ਆਇਰਨ ਦੀ ਕਮੀ ਕਾਰਨ ਊਰਜਾ ਦਾ ਪੱਧਰ ਘੱਟ ਜਾਂਦਾ ਹੈ, ਜਿਸ ਨਾਲ ਸਰੀਰ ‘ਚ ਥਕਾਵਟ, ਕਮਜ਼ੋਰੀ ਅਤੇ ਚੱਕਰ ਆਉਣਾ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਭੁੱਖ ਨਾ ਲੱਗਣਾ ਵੀ ਆਇਰਨ ਦੀ ਕਮੀ ਦਾ ਲੱਛਣ ਹੋ ਸਕਦਾ ਹੈ।

ਸਿਰ ਦਰਦ: ਆਇਰਨ ਸਰੀਰ ਵਿੱਚ ਆਕਸੀਜਨ ਦੀ ਸਪਲਾਈ ਲਈ ਜ਼ਿੰਮੇਵਾਰ ਹੈ। ਆਇਰਨ ਦੀ ਕਮੀ ਦਾ ਮਤਲਬ ਹੈ ਸਰੀਰ ਵਿੱਚ ਆਕਸੀਜਨ ਦੀ ਕਮੀ, ਜਿਸ ਨਾਲ ਸਿਰਦਰਦ ਹੋ ਸਕਦਾ ਹੈ। ਇਹ ਸਮੱਸਿਆ ਅਕਸਰ ਪੀਰੀਅਡਸ ਦੌਰਾਨ ਵਧ ਜਾਂਦੀ ਹੈ।

ਖੁਸ਼ਕ ਸਕਿਨ ਤੇ ਵਾਲ: ਵਾਲਾਂ ਅਤੇ ਸਕਿਨ ਦੇ ਸੈੱਲਾਂ ਨੂੰ ਆਕਸੀਜਨ ਦੀ ਘੱਟ ਸਪਲਾਈ ਕਾਰਨ ਸੈੱਲ ਕਮਜ਼ੋਰ ਹੋ ਜਾਂਦੇ ਹਨ। ਹੀਮੋਗਲੋਬਿਨ ਦੀ ਕਮੀ ਕਾਰਨ ਸਕਿਨ ਖੁਸ਼ਕ ਹੋ ਜਾਂਦੀ ਹੈ ਅਤੇ ਵਾਲ ਝੜਨ ਦੀ ਸਮੱਸਿਆ ਵੀ ਵਧ ਜਾਂਦੀ ਹੈ। ਸਕਿਨ ਜਾਂ ਵਾਲਾਂ ਦੀ ਮਾੜੀ ਸਿਹਤ ਆਇਰਨ ਦੀ ਕਮੀ ਦਾ ਸੰਕੇਤ ਹੋ ਸਕਦੀ ਹੈ।

ਸਕਿਨ ਦਾ ਪੀਲਾ ਪੈਣਾ: ਆਇਰਨ ਦੀ ਕਮੀ ਕਾਰਨ ਖੂਨ ਵਿੱਚ ਮੌਜੂਦ ਲਾਲ ਖੂਨ ਦੇ ਸੈੱਲਾਂ ਦਾ ਰੰਗ ਫਿੱਕਾ ਪੈ ਜਾਂਦਾ ਹੈ ਅਤੇ ਖੂਨ ਗੂੜਾ ਲਾਲ ਨਹੀਂ ਦਿਖਾਈ ਦਿੰਦਾ। ਅਜਿਹੀ ਸਥਿਤੀ ਵਿੱਚ ਸਕਿਨ, ਮਸੂੜੇ, ਬੁੱਲ੍ਹ, ਅੱਖਾਂ ਅਤੇ ਨਹੁੰ ਪੀਲੇ ਪੈਣ ਲੱਗਦੇ ਹਨ।

ਅਨੀਮੀਆ: ਸਰੀਰ ਵਿੱਚ ਆਇਰਨ ਦੀ ਕਮੀ ਕਈ ਸਰੀਰਕ ਸਮੱਸਿਆਵਾਂ ਦਾ ਕਾਰਨ ਬਣ ਸਕਦੀ ਹੈ। ਲਾਲ ਰਕਤਾਣੂਆਂ ਦੀ ਕਮੀ ਨੂੰ ਅਕਸਰ ਅਨੀਮੀਆ ਕਿਹਾ ਜਾਂਦਾ ਹੈ। ਜਦੋਂ ਸਰੀਰ ਵਿੱਚ ਆਇਰਨ ਦਾ ਪੱਧਰ ਘੱਟ ਹੁੰਦਾ ਹੈ, ਤਾਂ ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਵਿੱਚ ਦਰਦ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ, ਜੋ ਅਨੀਮੀਆ ਨੂੰ ਦਰਸਾਉਂਦੀਆਂ ਹਨ।

SYL ’ਤੇ ਪੰਜਾਬ ਤੇ ਹਰਿਆਣਾ ਵਿਚਾਲੇ ਮੀਟਿੰਗ ਰਹੀ ਬੇਸਿੱਟਾ

0

SYL ਨੂੰ ਲੈ ਕੇ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਮੀਟਿੰਗ ਹੋਈ। ਮੀਟਿੰਗ ਕੇਂਦਰੀ ਮੰਤਰੀ ਗਜ਼ੇਦਰ ਸ਼ੇਖਾਵਤ ਦੀ ਅਗਵਾਈ ਹੇਠ ਹੋਈ। ਇਹ ਮੀਟਿੰਗ ਬੇਸਿੱਟਾ ਰਹੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸੀਂ ਪੰਜਾਬ ਦੇ ਪੱਖ ਬੜੀ ਮਜ਼ਬੂਤੀ ਨਾਲ ਰੱਖਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਨੇ ਇਕ ਵੀ ਰੁਪਇਆ ਨਹੀ ਦਿੱਤਾ ਹੁਣ ਤੱਕ ਪਰ ਪਾਣੀ ਮੰਗ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਕੋਲ ਐਸਵਾਈਐਲ ਲਈ ਪਾਣੀ ਨਹੀਂ ਹੈ।

ਪੰਜਾਬ ਦੇ ਸੀਐਮ ਦਾ ਕਹਿਣਾ ਹੈ ਕਿ ਪੰਜਾਬ ਵਿੱਚ 78 ਫੀਸਦੀ ਬਲਾਕ ਡਾਰਕ ਜ਼ੋਨ ਹਨ। ਉਨ੍ਹਾਂ ਨੇ ਕਿਹਾ ਹੈ ਕਿ ਯਮੁਨਾ ਸਤਲੁਜ ਲਿੰਕ  ਬਣਾਉਣ ਦੀ ਬਜਾਏ ਸਾਨੂੰ ਯੁਮਨਾ ਦਾ ਪਾਣੀ ਦਿੱਤਾ ਜਾਵੇ। ਪੰਜਾਬ ਦੇ ਸੀਐਮ ਦਾ ਕਹਿਣਾ ਹੈ ਕਿ ਐਸਵਾਈਐਲ ਬਣਾਉਣ ਦੀ ਬਜਾਏ ਵਾਈਐਸਐਲ ਬਣਾਇਆ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਯੁਮਨਾ ਸਤਲੁਜ ਲਿੰਕ ਬਣਾ ਅਤੇ ਪੰਜਾਬ ਨੂੰ ਪਾਣੀ ਦਿਓ।

ਸੀਐਮ ਮਾਨ ਦਾ ਕਹਿਣਾ ਹੈ ਕਿ 17 MAF ਤੋਂ ਘੱਟ ਕੇ 13.25 ਰਹਿ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਾਣੀ ਨਹੀਂ ਹੈ ਇਸ ਕਰਕੇ ਪਾਣੀ ਕਿੱਥੇੋ ਦੇਣਾ ਹੈ। ਸੀਐਮ ਮਾਨ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਵਿੱਚ ਸਾਡੇ ਵਕੀਲ ਜਾਣਗੇ ਅਤੇ ਪੰਜਾਬ ਦਾ ਪੱਖ ਰੱਖਣਗੇ।

ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਪੰਜਾਬ ਦੇ ਸੀਐਮ ਦਾ ਰਵੱਈਆ ਬੜਾ ਅੜੀਅਲ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਕਈ ਮੀਟਿੰਗ ਹੋ ਚੁੱਕੀਆ ਹਨ ਪਰ ਕੋਈ ਖਾਸ ਸਿੱਟਾ ਨਹੀ ਨਿਕਲਿਆ।ਉਨ੍ਹਾਂ ਦਾ ਕਹਿਣਾ ਹੈ ਕਿ ਐਸਵਾਈਐਲ ਬਣਨੀ ਚਾਹੀਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸੁਪਰੀਮ ਕੋਰਟ ਵਿੱਚ ਅਸੀਂ ਆਪਣਾ ਪੱਖ ਰੱਖਾਂਗੇ।

ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਐਸਵਾਈਐਲ ਦੇ ਨਿਰਮਾਣ ਲਈ ਮੀਟਿੰਗ ਕਰਨ ਨੂੰ ਕਿਹਾ ਸੀ ਪਰ ਪਾਣੀ ਦੇ ਵਟਵਾਰਾ ਕਰਨਾ ਟ੍ਰਿਬਿਊਨਲ ਦਾ ਕੰਮ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 2004 ਐਕਟ ਨੂੰ ਵੀ ਪੰਜਾਬ ਸਰਕਾਰ ਨਹੀਂ ਮੰਨ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਜੋ ਫੈਸਲਾ ਕਰੇਗਾ ਉਹ ਸਾਨੂੰ ਮਨਜ਼ੂਰ ਹੋਵੇਗਾ।

ਕੈਨੇਡਾ ਦੇ ਐਡਮਿੰਟਨ ਸ਼ਹਿਰ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਐਡਮਿੰਟਨ ਵਿੱਚ ਇੱਕ ਪੰਜਾਬੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਿਅਕਤੀ ਦੀ ਪਛਾਣ ਹੁਸ਼ਿਆਰਪੁਰ ਦੇ ਰਹਿਣ ਵਾਲੇ ਬਰਿੰਦਰ ਸਿੰਘ (51) ਵਜੋਂ ਹੋਈ ਹੈ । ਇਸ ਹਮਲੇ ਵਿੱਚ ਉਸਦੀ 21 ਸਾਲਾ ਧੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਬਰਿੰਦਰ ਸਿੰਘ ਮੂਲ ਰੂਪ ਨਾਲ ਹੁਸ਼ਿਆਰਪੁਰ ਦੇ ਪਿੰਡ ਕੰਮੋਵਾਲ ਦੇ ਰਹਿਣ ਵਾਲੇ ਸਨ ਅਤੇ ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਰਹਿੰਦੇ ਸਨ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਜਾਨਵਰੀ ਦੀ ਰਾਤ ਨੂੰ ਕੁਝ ਅਣਪਛਾਤਿਆਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਉਨ੍ਹਾਂ ‘ਤੇ ਹਮਲਾ ਕੀਤਾ। ਜਿਸ ਵਿੱਚ ਬਰਿੰਦਰ ਸਿੰਘ ਦੀ ਮੌਤ ਹੋ ਗਈ ਤੇ ਉਨ੍ਹਾਂ ਦੀ 21 ਸਾਲਾ ਧੀ ਜ਼ਖ਼ਮੀ ਹੋ ਗਈ ।

ਇਹ ਵੀ ਪੜ੍ਹੋ: ਮੁਹਾਲੀ: ਡੇਟਿੰਗ ਐਪ ਰਾਹੀ ਬੁਲਾ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਮਿਲੀ ਜਾਣਕਾਰੀ ਅਨੁਸਾਰ ਬਰਿੰਦਰ ਸਿੰਘ ‘ਤੇ ਐਡਮਿੰਟਨ ਦੇ 16 ਅਵਿਨੇਵ 38 ਸਟ੍ਰੇਟ ‘ਤੇ 1 ਜਨਵਰੀ ਨੂੰ ਹਮਲਾ ਹੋਇਆ ਸੀ। ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬਰਿੰਦਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਹਸਪਤਾਲ ‘ਚ ਦਾਖਲ

0

ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਰ ਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਰੂਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿੱਚ ਭਰਤੀ ਹੋਣ ਸਮੇਂ ਉਨ੍ਹਾਂ ਦੇ ਨਾਲ ਸੀ।

ਸਰਦੀਆਂ ਦੇ ਮੌਸਮ ਵਿੱਚ ਉਹ ਥੋੜ੍ਹੀ ਬੇਅਰਾਮੀ ਮਹਿਸੂਸ ਕਰ ਰਹੇ ਸਨ। ਸੋਨੀਆ ਗਾਂਧੀ ਨੂੰ ਸਾਹ ਦੀ ਤਕਲੀਫ ਹੈ। ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਹੀ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਸੋਨੀਆ ਗਾਂਧੀ ਦਾ ਪਹਿਲਾਂ ਹੀ ਸਰ ਗੰਗਾਰਾਮ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਦੱਸਿਆ ਜਾਂਦਾ ਹੈ ਕਿ ਯੂਪੀ ਵਿੱਚ ਭਾਰਤ ਜੋੜੋ ਯਾਤਰਾ ਤੋਂ ਵਿਹਲੇ ਹੋ ਕੇ ਰਾਹੁਲ ਗਾਂਧੀ ਅੱਜ ਸ਼ਾਮ ਦਿੱਲੀ ਆਉਣਗੇ ਅਤੇ ਹਸਪਤਾਲ ਵਿੱਚ ਆਪਣੀ ਮਾਂ ਨੂੰ ਮਿਲਣ ਜਾਣਗੇ।

ਮੁਹਾਲੀ: ਡੇਟਿੰਗ ਐਪ ਰਾਹੀ ਬੁਲਾ ਕੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

0

ਮੁਹਾਲੀ: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਮੁਹਾਲੀ ਵਿਖੇ ਜਸ਼ਨਪ੍ਰੀਤ ਸਿੰਘ ਨਾਮ ਦੇ ਵਿਅਕਤੀ ਪਾਸੋ ਲਿਫਟ ਲੈ ਕਰ ਉਸ ਪਾਸੋ ਇੱਕ ਕਾਰ ਅਤੇ 700/- ਰੁਪਏ ਦੀ ਖੋਹ ਹੋਈ ਸੀ। ਜਿਸ ਪਰ ਮੁਕੱਦਮਾ ਨੰਬਰ: 260 ਮਿਤੀ 29-12-2022 ਅ\ਧ 379-ਬੀ, 323, 34 ਭ:ਦ ਥਾਣਾ ਸਦਰ ਖਰੜ ਬਰਖਿਲਾਫ ਨਾਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਹੋਇਆ ਸੀ।

ਜਿਸ ਨੂੰ ਟਰੇਸ ਕਰਨ ਲਈ ਸ਼੍ਰੀ ਨਵਰੀਤ ਸਿੰਘ ਵਿਰਕ, ਕਪਤਾਨ ਪੁਲਿਸ (ਦਿਹਾਤੀ), ਸ਼੍ਰੀਮਤੀ ਰੁਪਿੰਦਰਦੀਪ ਕੋਰ ਸੋਹੀ, ਉੱਪ ਕਪਤਾਨ ਪੁਲਿਸ (ਖਰੜ੍ਹ 01) ਦੀ ਅਗਵਾਈ ਹੇਠ ਮੁੱਖ ਅਫਸਰ, ਥਾਣਾ ਘੜੂੰਆ ਦੀ ਟੀਮ ਅਤੇ ਸ਼੍ਰੀ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ, ਸ: ਗੁਰਸ਼ੇਰ ਸਿੰਘ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ. ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਸੀ।

ਜਿਨ੍ਹਾ ਵੱਲੋ ਡੇਟਿੰਗ ਐਪ ਦੇ ਜਰੀਏ ਭੋਲੇ ਭਾਲੇ ਲੋਕਾ ਨੂੰ ਬੁਲਾ ਕਰ ਖੋਹ ਕਰਨ ਵਾਲੇ ਤਿੰਨ ਮੈਂਬਰੀ ਗਿਰੋਹ ਦੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ ਦੋ ਕਾਰਾਂ ਬ੍ਰਾਮਦ ਕਰਨ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਹੈ। ਖੁਸ਼ਹਾਲ ਸਿੰਘ ਉਰਫ ਖੁਸ਼ਹਾਲ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਖੰਟ, ਥਾਣਾ ਖਮਾਣੋ, ਜਿਲ੍ਹਾ ਫਹਿਤਗੜ੍ਹ ਸਾਹਿਬ ਦੇ ਰਹਿਣ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ।

ਡਾ: ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਕੱਦਮਾ ਦੀ ਤਫਤੀਸ਼ ਦੋਰਾਨ ਖੁਸ਼ਹਾਲ ਸਿੰਘ ਉਰਫ ਖੁਸ਼ਹਾਲ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਖੰਟ, ਥਾਣਾ ਖਮਾਣੋ, ਜਿਲ੍ਹਾ ਫਹਿਤਗੜ੍ਹ ਸਾਹਿਬ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਿਸ ਪਾਸੋ ਦੋ ਕਾਰਾਂ ਬ੍ਰਾਮਦ ਹੋਈਆ ਹਨ। ਮੁੱਢਲੀ ਪੁੱਛਗਿੱਛ ਤੋਂ ਮੁਕੱਦਮੇ ਵਿੱਚ ਇਸ ਗਿਰੋਹ ਦੇ ਦੋ ਹੋਰ ਮੈਂਬਰਾ ਰਣਵੀਰ ਸਿੰਘ ਉਰਫ ਮਿੱਠੂ ਅਤੇ ਜੋਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਇਹਨਾਂ ਤਿੰਨਾਂ ਵਿਅਕਤੀਆ ਨੇ ਰਲ ਕੇ ਪਿਛਲੇ ਕਰੀਬ 02 ਮਹੀਨਿਆਂ ਤੋ ਪੰਜ ਵਿਅਕਤੀਆਂ ਨੂੰ ਸ਼ਿਕਾਰ ਬਣਾਇਆ ਹੈ। ਮੁਕੱਦਮਾ ਦੀ ਤਫਤੀਸ ਜਾਰੀ ਹੈ।

ਇਹ ਗਿਰੋਹ ਦੇ ਤਿੰਨੋ ਵਿਅਕਤੀ ਰਲ ਕੇ ਕਾਰ ਵਿੱਚ ਸਵਾਰ ਹੋ ਕੇ ਡੇਟਿੰਗ ਐਪ ਤੇ ਕੋਨਟੇਕਟ ਕੀਤੇ ਹੋਏ ਵਿਅਕਤੀ ਨੂੰ ਮੋਹਾਲੀ, ਖਰੜ, ਘੜੂਆ ਅਤੇ ਲੁਧਿਆਣਾ ਏਰੀਆ ਦੇ ਸੁਨਸਾਨ ਜਗਾ ਤੇ ਬੁਲਾ ਕੇ ਜਾਂ ਕਾਰ ਵਿੱਚ ਬਿਠਾ ਕਰ ਜਾਂ ਲਿਫਟ ਲੈ ਲੈਦੇ ਸਨ ਅਤੇ ਫਿਰ ਉਸ ਨੂੰ ਡਰਾ ਧਮਕਾ ਕੇ ਉਸ ਪਾਸੋ ਨਕਦੀ ਮੋਬਾਇਲ ਫੋਨ ਅਤੇ ਕਾਰ ਖੋਹ ਕੇ ਲੈ ਜਾਂਦੇ ਸਨ। ਦੋਸ਼ੀਆਂ ਕੋਲੋਂ ਇੱਕ ਕਾਰ ਏਸੇਂਟ ਰੰਗ ਕਾਲਾ ਨੰਬਰ ਪੀ.ਬੀ. 11 ਡਬਲਿਊ 0550, ਇੱਕ ਕਾਰ ਮਾਰਕਾ ਸਵਿਫਟ ਡਿਜਾਇਰ ਰੰਗ ਚਿੱਟਾ ਨੰਬਰ ਪੀ.ਬੀ. 10 ਈ.ਐਫ. 9870 ਬਰਾਮਦ ਕੀਤੀ ਗਈ ਹੈ।

ਇਹ ਤਿੰਨੋ ਵਿਅਕਤੀ ਕਰੀਬ ਪਿਛਲੇ 02 ਮਹੀਨਿਆ ਤੋ 05 ਵਿਅਕਤੀਆਂ ਨੂੰ ਡੇਟਿੰਗ ਐਪ ਰਾਹੀ ਬੁਲਾ ਕੇ ਆਪਣਾ ਸ਼ਿਕਾਰ ਬਣਾ ਚੁੱਕੇ ਹਨ ਜਿਹਨਾ ਪਾਸੋ ਇਹਨਾਂ ਵਿਅਕਤੀਆਂ ਨੇ 80, 000\-, 25, 000\-, 10, 000\-, 7, 000\- ਅਤੇ 700\ ਰੁਪਏ ਸਮੇਤ ਏਸੇਂਟ ਕਾਰ ਅਤੇ ਮੋਬਾਇਲ ਫੋਨ ਖੋਹਣ ਦੀਆਂ ਵਾਰਦਾਤਾਂ ਕਰ ਚੁੱਕੇ ਹਨ।

6 ਜਨਵਰੀ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ

0

ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 06.01.2023 ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11:30 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।

 

ਸੇਵਾ ਕੇਂਦਰ ਦਾ ਸੀਨੀਅਰ ਮੁਲਾਜ਼ਮ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੇਵਾ ਕੇਂਦਰ ਬਰਨਾਲਾ ਦਾ ਸੀਨੀਅਰ ਉਪਰੇਟਰ ਅਰਵਿੰਦ ਚਕਸ਼ੂ ਤੇ ਇੱਕ ਪ੍ਰਾਈਵੇਟ ਵਿਅਕਤੀ ਸਤਵਿੰਦਰ ਸਿੰਘ ਉਰਫ ਸਤਪਾਲ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਰੰਗੇ ਹੱਥੀਂ ਨੂੰ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਵੇਂ ਮੁਲਜ਼ਮਾਂ ਨੂੰ ਸ਼ਿਕਾਇਤਕਰਤਾ ਗੁਰਮੇਲ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਇੱਕ ਜਾਣਕਾਰ ਦਾ ਮੌਤ ਦਾ ਸਰਟੀਫਿਕੇਟ ਦੇਣ ਬਦਲੇ ਉਕਤ ਸੀਨੀਅਰ ਕਰਮਚਾਰੀ ਅਤੇ ਉਸਦਾ ਸਾਥੀ ਇੱਕ ਪ੍ਰਾਈਵੇਟ ਵਿਅਕਤੀ ਉਸ ਕੋਲੋਂ  15000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਹੇ ਹਨ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਅਰਵਿੰਦ ਚਕਸ਼ੂ ਤੇ ਸਤਵਿੰਦਰ ਸਿੰਘ  ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਕ੍ਰਿਕਟਰ ਰਿਸ਼ਭ ਪੰਤ ਨੂੰ ਅਗਲੇ ਇਲਾਜ ਲਈ ਅੱਜ ਮੁੰਬਈ ਕੀਤਾ ਜਾਵੇਗਾ ਸ਼ਿਫਟ

0

ਕ੍ਰਿਕਟਰ ਰਿਸ਼ਭ ਪੰਤ ਨੂੰ ਇਲਾਜ਼ ਕਰਵਾਉਣ ਦੇ ਲਈ ਮੁੰਬਈ ਸ਼ਿਫਟ ਕੀਤਾ ਜਾਵੇਗਾ। ਦਰਅਸਲ ਰਿਸ਼ਭ ਪੰਤ ਨੂੰ ਲਿਗਾਮੈਂਟ ਦੀ ਸੱਟ ਦੇ ਇਲਾਜ ਲਈ ਮੁੰਬਈ ਭੇਜਿਆ ਜਾਵੇਗਾ। ਡੀਡੀਸੀਏ ਦੇ ਡਾਇਰੈਕਟਰ ਸ਼ਿਆਮ ਸ਼ਰਮਾ ਨੇ ਦੱਸਿਆ ਕਿ ਕ੍ਰਿਕਟਰ ਰਿਸ਼ਭ ਪੰਤ ਨੂੰ ਅਗਲੇ ਇਲਾਜ ਲਈ ਅੱਜ ਮੁੰਬਈ ਸ਼ਿਫਟ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਬੀਸੀਸੀਆਈ ਨੇ ਇਸ ਦੀ ਇਜਾਜ਼ਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਬ੍ਰੇਕਅੱਪ ਤੋਂ ਨਾਰਾਜ਼ ਨੌਜਵਾਨ ਨੇ ਲੜਕੀ ‘ਤੇ ਚਾਕੂ ਨਾਲ ਕੀਤਾ ਹਮਲਾ

ਮੀਡੀਆ ਰਿਪੋਰਟ ਅਨੁਸਾਰ ਇਸ ਤੋਂ ਪਹਿਲਾਂ ਸ਼ਿਆਮ ਸ਼ਰਮਾ ਨੇ ਦੱਸਿਆ ਕਿ ‘ਰਿਸ਼ਭ ਪੰਤ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ ਪਰ ਫਿਲਹਾਲ ਉਨ੍ਹਾਂ ਨਾਲ ਜ਼ਿਆਦਾ ਗੱਲਬਾਤ ਕਰਨਾ ਠੀਕ ਨਹੀਂ ਹੈ। ਅਜਿਹੇ ਵਿੱਚ ਉਨ੍ਹਾਂ ਨੇ ਪ੍ਰਸ਼ੰਸਕਾਂ ਅਤੇ ਵੀਵੀਆਈਪੀਜ਼ ਨੂੰ ਫਿਲਹਾਲ ਪੰਤ ਨੂੰ ਮਿਲਣ ਨਾ ਜਾਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ‘ਜੋ ਲੋਕ ਪੰਤ ਨੂੰ ਮਿਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਫਿਲਹਾਲ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਪੰਤ ਨੂੰ ਅਜੇ ਵੀ ਇਨਫੈਕਸ਼ਨ ਦਾ ਖਤਰਾ ਹੈ। ਉਸ ਨੂੰ ਮਿਲਣ ਲਈ ਕੋਈ ਵੀਆਈਪੀ ਮੂਵਮੈਂਟ ਨਹੀਂ ਹੋਣੀ ਚਾਹੀਦੀ। ਇਸ ਨਾਲ ਪੰਤ ਨੂੰ ਇਨਫੈਕਸ਼ਨ ਖਤਰਾ ਹੋ ਸਕਦਾ ਹੈ।

ਇਹ ਵੀ ਪੜ੍ਹੋ: ਨਸ਼ੇ ‘ਚ ਯਾਤਰੀ ਨੇ ਫਲਾਈਟ ‘ਚ ਕੀਤੀ ਸ਼ਰਮਨਾਕ ਹਰਕਤ

ਜ਼ਿਕਰਯੋਗ ਹੈ ਕਿ ਪੰਤ ਨੂੰ 30 ਦਸੰਬਰ ਨੂੰ ਕਾਰ ਹਾਦਸੇ ਤੋਂ ਬਾਅਦ ਦੇਹਰਾਦੂਨ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਪਰ ਹੁਣ ਪੰਤ ਦੀ ਹਾਲਤ ‘ਚ ਪਹਿਲਾਂ ਤੋਂ ਕਾਫੀ ਸੁਧਾਰ ਹੋ ਰਿਹਾ ਹੈ। ਪਰ ਪੰਤ ਦੇ ਸਰੀਰ ਦੇ ਵੱਖ-ਵੱਖ ਹਿੱਸਿਆਂ ‘ਚ ਅਜੇ ਵੀ ਦਰਦ ਅਤੇ ਸੋਜ ਹੈ। ਜਿਸ ਕਾਰਨ ਪੰਤ ਨੂੰ ਦਰਦ ਪ੍ਰਬੰਧਨ ਥੈਰੇਪੀ ਦਿੱਤੀ ਜਾ ਰਹੀ ਹੈ। ਪਰ ਇਸ ਸਭ ਦੇ ਵਿਚਕਾਰ ਡੀਡੀਸੀਏ ਦੇ ਪ੍ਰਧਾਨ ਸ਼ਿਆਮ ਸ਼ਰਮਾ ਨੇ ਪੰਤ ਨੂੰ ਲੈ ਕੇ ਨਵਾਂ ਅਪਡੇਟ ਦਿੱਤਾ ਹੈ ਕਿ ਪੰਤ ਨੂੰ ਅਗਲੇ ਇਲਾਜ ਲਈ ਅੱਜ ਮੁੰਬਈ ਸ਼ਿਫਟ ਕੀਤਾ ਜਾਵੇਗਾ।

ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

0

ਕੈਪਟਨ ਸੰਦੀਪ ਸੰਧੂ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ 65 ਲੱਖ ਰੁਪਏ ਦੇ ਸਟਰੀਟ ਲਾਈਟਾਂ ਦੇ ਘਪਲੇ ਵਿਚ ਵਿਜੀਲੈਂਸ ਵਿਭਾਗ ਨੇ ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰਕੇ ਉਨ੍ਹਾਂ ’ਤੇ ਕੇਸ ਦਰਜ ਕੀਤਾ ਸੀ। ਹਾਈਕੋਰਟ ਨੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਮਨਜ਼ੂਰ ਕਰ ਲਈ ਹੈ।

ਹਾਈਕੋਰਟ ਦੇ ਇਸ ਫ਼ੈਸਲੇ ਨਾਲ ਜਿੱਥੇ ਕੈਪਟਨ ਸੰਦੀਪ ਸੰਧੂ ਨੂੰ ਵੱਡੀ ਰਾਹਤ ਮਿਲੀ ਹੈ, ਉਥੇ ਹੀ ਹਲਕੇ ਦੇ ਕਾਂਗਰਸੀਆਂ ਵਲੋਂ ਵੀ ਜਿੱਥੇ ਹਾਈਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ।