Home Blog Page 1778

ਅੰਮ੍ਰਿਤਸਰ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਅੰਮ੍ਰਿਤਸਰ ‘ਚ 20 ਸਾਲਾ ਨੌਜਵਾਨ ਦਾ ਕਤਲ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ‘ਚ 20 ਸਾਲਾ ਰਾਹੁਲ ਨੂੰ ਗੋਲੀਆਂ ਮਾਰ ਕੇ ਮੌਤ ਕੇ ਘਾਟ ਉਤਾਰ ਦਿੱਤਾ ਗਿਆ।ਦੱਸ ਦੇਈਏ ਕਿ ਇਹ ਅਮਨ ਐਵੇਨਿਊ ਇਲਾਕੇ ‘ਚ ਵਾਰਦਾਤ ਹੋਈ।ਜਾਣਕਾਰੀ ਮੁਤਾਬਕ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ ਕੀਤਾ ਗਿਆ।

ਮੈਚ ਦੌਰਾਨ ਅਮਰੀਕਾ ਦੇ ਫੁੱਟਬਾਲ ਖਿਡਾਰੀ ਨੂੰ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ

0

ਅਮਰੀਕਾ ਦੇ ਫੁੱਟਬਾਲ ਖਿਡਾਰੀ ਡਮਾਰ ਹੈਮਲਿਨ ਨੂੰ ਮੈਚ ਦੌਰਾਨ ਦਿਲ ਦਾ ਦੌਰਾ ਪੈ ਗਿਆ। ਜਿਸ ਕਾਰਨ ਉਸਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਗੰਭੀਰ ਹੈ। ਅਮਰੀਕੀ ਨੈਸ਼ਨਲ ਫੁੱਟਬਾਲ ਲੀਗ (ਐੱਨ.ਐੱਫ.ਐੱਲ.) ‘ਚ ਬਫੇਲੋ ਬੁਲਜ਼ ਦੇ 24 ਸਾਲਾ ਖਿਡਾਰੀ ਮੰਗਲਵਾਰ ਨੂੰ ਸਿਨਸਿਨਾਟੀ ਬੇਂਗੋਲਜ਼ ਖ਼ਿਲਾਫ਼ ਮੈਚ ਦੌਰਾਨ ਵਿਰੋਧੀ ਖਿਡਾਰੀ ਨਾਲ ਟਕਰਾਉਣ ਤੋਂ ਬਾਅਦ ਜ਼ਮੀਨ ‘ਤੇ ਡਿੱਗ ਗਿਆ। ਹੈਮਲਿਨ ਨੂੰ 30 ਮਿੰਟਾਂ ਲਈ ਮੈਦਾਨ ‘ਤੇ ਡਾਕਟਰੀ ਸਹਾਇਤਾ ਮਿਲੀ, ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ।

ਐੱਨ.ਐੱਫ.ਐੱਲ. ਨੇ ਇੱਕ ਘੰਟੇ ਬਾਅਦ ਗੇਮ ਨੂੰ ਰੱਦ ਕਰਨ ਦਾ ਐਲਾਨ ਕੀਤਾ। ਬਫੇਲੋ ਬੁਲਜ਼ ਨੇ ਇੱਕ ਬਿਆਨ ਜਾਰੀ ਕਰਕੇ ਹੈਮਲਿਨ ਦੇ ਦਿਲ ਦੀ ਧੜਕਣ ਰੁਕਣ ਦੀ ਪੁਸ਼ਟੀ ਕੀਤੀ। ਨਾਲ ਹੀ ਬਿਆਨ ‘ਚ ਕਿਹਾ ਗਿਆ ਕਿ ਬਾਅਦ ਵਿਚ ਉਸ ਦਾ ਦਿਲ ਮੈਦਾਨ ‘ਤੇ ਹੀ ਧੜਕਣ ਲੱਗਾ ਸੀ। ਹੈਮਲਿਨ ਦੇ ਪ੍ਰਤੀਨਿਧੀ, ਜੌਰਡਨ ਰੂਨੀ ਨੇ ਟਵਿੱਟਰ ‘ਤੇ ਲਿਖਿਆ: “ਉਸਦੇ ਦਿਲ ਨੇ ਆਮ ਵਾਂਗ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹ ਫਿਲਹਾਲ ਬੇਹੋਸ਼ ਹੈ ਅਤੇ ਗੰਭੀਰ ਹਾਲਤ ਵਿੱਚ ਹੈ।

ਭਾਰਤ ਸਰਕਾਰ ਨੇ ਆਨਲਾਈਨ ਗੇਮਿੰਗ ‘ਤੇ ਲਿਆ ਵੱਡਾ ਫੈਸਲਾ

0

ਆਨਲਾਈਨ ਗੇਮ ਖੇਡਣ ਵਾਲਿਆਂ ਲਈ ਅਹਿਮ ਖਬਰ ਹੈ। ਸਰਕਾਰ ਆਨਲਾਈਨ ਗੇਮਿੰਗ ਨੂੰ ਨਿਯਮਤ ਕਰਨ ਜਾ ਰਹੀ ਹੈ। ਇਸ ਸਬੰਧੀ ਖਰੜਾ ਜਾਰੀ ਕੀਤਾ ਗਿਆ ਹੈ। ਇਸ ਦੇ ਅਨੁਸਾਰ ਆਨਲਾਈਨ ਗੇਮਿੰਗ ਕੰਪਨੀਆਂ ਨੂੰ ਇੱਕ ਸਵੈ-ਸ਼ਾਸਨ ਸੰਸਥਾ ਬਣਾਉਣ ਲਈ ਇਕੱਠੇ ਹੋਣਾ ਪਵੇਗਾ, ਜੋ ਕਿ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰਾਲੇ ਨਾਲ ਜੁੜਿਆ ਹੋਵੇਗਾ। ਇਸ ਸੰਸਥਾ ਤਹਿਤ ਰਜਿਸਟਰਡ ਕੰਪਨੀਆਂ ਹੀ ਦੇਸ਼ ਵਿੱਚ ਕਾਰੋਬਾਰ ਕਰ ਸਕਣਗੀਆਂ।

ਇਸ ਦੇ ਨਾਲ ਹੀ ਆਨਲਾਈਨ ਗੇਮ ਖੇਡਣ ਵਾਲੇ ਲੋਕਾਂ ਨੂੰ ਕੇਵਾਈਸੀ ਕਰਾਉਣਾ ਹੋਵੇਗਾ। ਇਸ ਦੇ ਨਾਲ ਹੀ ਕੰਪਨੀਆਂ ਨੂੰ ਗੇਮ ਨਾਲ ਜੁੜੀਆਂ ਸਾਰੀਆਂ ਚੀਜ਼ਾਂ ਦੇ ਨਾਲ ਨਿਯਮਾਂ ਨੂੰ ਵੀ ਦਿਖਾਉਣਾ ਹੋਵੇਗਾ। ਹਾਲਾਂਕਿ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਰਜਿਸਟਰ ਕਰਾਉਣ ਲਈ ਕੀ ਕਰਨਾ ਪੈਂਦਾ ਹੈ? ਡਰਾਫਟ ਵਿੱਚ ਇਸ ਦਾ ਜ਼ਿਕਰ ਨਹੀਂ ਹੈ।

ਆਨਲਾਈਨ ਗੇਮਾਂ ਡਿਜੀਟਲ ਆਰਥਿਕਤਾ ਦਾ ਹੈ ਹਿੱਸਾ

ਇਲੈਕਟ੍ਰਾਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਕਿਹਾ, “ਆਨਲਾਈਨ ਗੇਮਿੰਗ ਇੱਕ ਵੱਡਾ ਕਾਰੋਬਾਰ ਹੈ। ਅਸੀਂ ਇਸ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ। ਸਾਡਾ ਉਦੇਸ਼ ਦੇਸ਼ ਵਿੱਚ ਔਨਲਾਈਨ ਗੇਮਿੰਗ ਸਟਾਰਟਅੱਪ ਨੂੰ ਉਤਸ਼ਾਹਿਤ ਕਰਨਾ ਹੈ। ਇਸ ਕਾਰੋਬਾਰ ਵਿੱਚ ਨਿਵੇਸ਼ ਨੂੰ ਵਧਾਉਣਾ ਹੋਵੇਗਾ ਕਿਉਂਕਿ ਇਹ ਸਾਡੀ ਡਿਜੀਟਲ ਅਰਥਵਿਵਸਥਾ ਦਾ ਇੱਕ ਹਿੱਸਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 40 ਤੋਂ 45% ਆਨਲਾਈਨ ਗੇਮ ਖੇਡਣ ਵਾਲੀਆਂ ਔਰਤਾਂ ਹਨ। ਆਨਲਾਈਨ ਗੇਮਿੰਗ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਬਲਾਕਚੈਨ ਨਾਲ ਜੁੜੀ ਹੋਈ ਹੈ।

ਕੰਪਨੀਆਂ ਆਪਣੀ ਦਿਸ਼ਾ ਤੇ ਮਾਪਦੰਡ ਤੈਅ ਕਰਨ ਦੇ ਯੋਗ ਹੋਣਗੀਆਂ।

ਜੇਕਰ ਕੰਪਨੀਆਂ ਵਿਚਕਾਰ ਵਿਚਾਰਾਂ ਦਾ ਮਤਭੇਦ ਹੈ, ਤਾਂ ਇੱਕ ਤੋਂ ਵੱਧ ਸਵੈ-ਸੰਚਾਲਿਤ ਸੰਸਥਾਵਾਂ ਹੋ ਸਕਦੀਆਂ ਹਨ।

ਜਿਹੜੀ ਵਿਦੇਸ਼ੀ ਕੰਪਨੀਆਂ ਆਨਲਾਈਨ ਗੇਮਿੰਗ ਦੇ ਨਾਂ ‘ਤੇ ਇਸ਼ਤਿਹਾਰਬਾਜ਼ੀ ਕਰ ਰਹੀਆਂ ਸਨ, ਉਨ੍ਹਾਂ ਨੂੰ ਭਾਰਤ ‘ਚ ਗੇਮਿੰਗ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਖੇਡ ਦੇ ਨਤੀਜੇ ‘ਤੇ ਕੋਈ ਸੱਟੇਬਾਜ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਗੇਮਿੰਗ ਕੰਪਨੀਆਂ ਨੂੰ ਭਾਰਤੀ ਮੂਲ ਦਾ ਸ਼ਿਕਾਇਤ ਨਿਵਾਰਣ ਅਧਿਕਾਰੀ ਨਿਯੁਕਤ ਕਰਨਾ ਹੋਵੇਗਾ। ਉਨ੍ਹਾਂ ਨੂੰ ਆਪਣਾ ਭੌਤਿਕ ਪਤਾ ਅਤੇ ਸੰਪਰਕ ਨੰਬਰ ਵੀ ਦੇਣਾ ਹੋਵੇਗਾ।

ਸਵੈ-ਰੈਗੂਲੇਟਰੀ ਸੰਸਥਾਵਾਂ ਨਿਗਰਾਨੀ ਕਰਨਗੀਆਂ ਕਿ ਕੰਪਨੀਆਂ ਭਾਰਤੀ ਕਾਨੂੰਨ ਦੀ ਪਾਲਣਾ ਕਰ ਰਹੀਆਂ ਹਨ ਜਾਂ ਨਹੀਂ।

ਸੰਗਤ ਨੂੰ ਗੋਲਕਾਂ ’ਚ ਪੈਸੇ ਪਾਉਣ ਤੋਂ ਰੋਕਣ ਦਾ ਬਿਆਨ ਦੇ ਕੇ CM ਨੇ ਬੌਧਿਕ ਕੰਗਾਲੀ ਦਾ ਪ੍ਰਗਟਾਵਾ ਕੀਤਾ- ਗੁਰਚਰਨ ਗਰੇਵਾਲ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਗੋਲਕਾਂ ਵਿਚ ਪੈਸੇ ਪਾਉਣ ਤੋਂ ਰੋਕਣ ਵਾਲਾ ਬਿਆਨ ਸੰਗਤ ਦੀ ਸ਼ਰਧਾ ਨੂੰ ਸੱਟ ਮਾਰਨ ਵਾਲਾ ਹੈ, ਜਿਸ ਨੇ ਉਸ ਬੌਧਿਕ ਕੰਗਾਲੀ ਸਾਹਮਣੇ ਲਿਆਂਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਜਮਾਤ ਨੇ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਹਮੇਸ਼ਾ ਚਾਲਾਂ ਚੱਲੀਆਂ, ਜਦਕਿ ਦੂਸਰੇ ਪਾਸੇ ਆਮ ਆਦਮੀ ਪਾਰਟੀ ਦੇ ਆਗੂ ਵੀ ਉਸੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸੰਸਥਾ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਦੇ ਰਾਹ ਤੁਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਵੱਲੋਂ ਗੁਰੂ ਘਰਾਂ ਦੀਅ ਗੋਲਕਾਂ ਸਬੰਧੀ ਵਿਅੰਗਆਤਮਕ ਟਿੱਪਣੀ ਮੁੱਖ ਮੰਤਰੀ ਦੇ ਸੰਵਿਧਾਨਕ ਅਹੁਦੇ ’ਤੇ ਬੈਠੇ ਵਿਅਕਤੀ ਨੂੰ ਸ਼ੋਭਾ ਨਹੀਂ ਦਿੰਦੀ, ਲਿਹਾਜ਼ਾ ਉਸ ਨੂੰ ਇਸ ਦੀ ਮੁਆਫ਼ੀ ਮੰਗਣੀ ਚਾਹੀਦੀ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਵਰੋਸਾਈ ਧਰਤੀ ਹੈ, ਇਥੇ ਗੁਰਮਤਿ ਫਲਸਫੇ ਨੇ ਸੰਗਤ ਨੂੰ ਵੰਡ ਕੇ ਛਕਣ ਅਤੇ ਲੋਕ ਭਲਾਈ ਲਈ ਦਸਵੰਧ ਕੱਢਣ ਦੀ ਪ੍ਰੇਰਣਾ ਦਿੱਤੀ ਹੈ। ਕੋਈ ਵੀ ਸ਼ਰਧਾਲੂ ਜਦੋਂ ਗੁਰੂ ਘਰ ਨਤਮਸਤਕ ਹੁੰਦਾ ਹੈ ਤਾਂ ਉਹ ਤਿਲਫੁਲ ਭੇਟਾ ਕਰਕੇ ਪ੍ਰਸੰਨ ਹੁੰਦਾ ਹੈ। ਕਿਸੇ ਵੀ ਸ਼ਰਧਾਲੂ ਨੂੰ ਭੇਟਾ ਲਈ ਮਜ਼ਬੂਰ ਨਹੀਂ ਕੀਤਾ ਜਾਂਦਾ, ਸਗੋਂ ਇਹ ਉਸ ਦੀ ਅੰਤਰ ਆਤਮਾ ਵੱਲੋਂ ਗੁਰੂ ਨੂੰ ਸਮਰਪਣ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਸ਼ਰਧਾ ਨਾਲ ਗੁਰੂ ਘਰ ਵਿਚ ਮੱਥਾ ਟੇਕਣ ’ਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਿਅੰਗ ਕਰਨਾ ਉਸ ਦੀ ਧਰਮ ਪ੍ਰਤੀ ਘਿਰਣਾ ਭਰੀ ਸੋਚ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ ’ਤੇ ਸ. ਭਗਵੰਤ ਸਿੰਘ ਮਾਨ ਦੀ ਇਹ ਵੀਡੀਓ ਸਾਹਮਣੇ ਆਉਣ ’ਤੇ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜ ਰਹੀ ਹੈ, ਜਿਸ ਕਰਕੇ ਸ. ਮਾਨ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਕਦੀ ਨਹੀਂ ਭੁੱਲਣਾ ਚਾਹੀਦਾ ਕਿ ਜਿਹੜੇ ਕਾਰਜ ਕਰਨ ਵਿਚ ਸਰਕਾਰਾਂ ਅਸਫਲ ਰਹੀਆਂ ਉਹ ਕਾਰਜ ਸੰਗਤ ਦੀਆਂ ਗੁਰੂ ਘਰ ਵਿਚ ਚੜ੍ਹਾਈਆਂ ਭੇਟਾਵਾਂ ਨਾਲ ਸਿੱਖ ਸੰਸਥਾਵਾਂ ਨੇ ਕੀਤੇ ਹਨ। ਕੋਵਿਡ ਦੌਰਾਨ ਸਰਕਾਰਾਂ ਤੋਂ ਵੱਧ ਕੇ ਸ਼੍ਰੋਮਣੀ ਕਮੇਟੀ ਸਮੇਤ ਹੋਰਨਾਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੇ ਮਾਨਵਤਾ ਦੀ ਵੱਡੀ ਸੇਵਾ ਕੀਤੀ ਹੈ। ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵੀ ਸ਼੍ਰੋਮਣੀ ਕਮੇਟੀ ਨੇ ਜ਼ਿਕਰਯੋਗ ਕਾਰਜ ਕੀਤੇ ਹਨ। ਭਾਈ ਗਰੇਵਾਲ ਨੇ ਕਿਹਾ ਕਿ ਜਿਸ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਸਬੰਧੀ ਸ. ਭਗਵੰਤ ਸਿੰਘ ਮਾਨ ਉਕਤ ਵਿਵਾਦਤ ਬਿਆਨ ਦੇ ਰਹੇ ਹਨ, ਉਸ ਲਈ ਵੀ ਉਹ ਗੁਰੂ ਘਰ ਦੀ ਜਾਇਦਾਦ ਹੀ ਵਰਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਕੀ ਇਸ ਗੱਲ ਦਾ ਜਵਾਬ ਦੇ ਸਕਦੇ ਹਨ ਕਿ ਸੰਗਤ ਦੇ ਸਹਿਯੋਗ ਬਿਨਾਂ ਗੁਰੂ ਘਰਾਂ ਅੰਦਰ ਚੱਲਦੇ ਲੰਗਰ, ਲੋੜੀਂਦੀਆਂ ਸੇਵਾਵਾਂ ਅਤੇ ਲੋਕ ਭਲਾਈ ਕਾਰਜਾਂ ਦਾ ਸਰੋਤ ਕੀ ਰਹੇਗਾ। ਭਾਈ ਗਰੇਵਾਲ ਨੇ ਸ. ਭਗਵੰਤ ਸਿੰਘ ਮਾਨ ਨੂੰ ਨਸੀਹਤ ਦਿੱਤੀ ਕਿ ਉਹ ਸਿੱਖ ਮਸਲਿਆਂ ਵਿਚ ਦਖ਼ਲ ਨਾ ਦੇਣ, ਕਿਉਂਕਿ ਉਸ ਦੇ ਅੰਦਰ ਸਿੱਖ ਸਰੋਕਾਰ ਨਹੀਂ ਹਨ।

ਸੰਦੀਪ ਸਿੰਘ ‘ਤੇ CM ਖੱਟਰ ਦਾ ਵੱਡਾ ਬਿਆਨ, ਕਾਰਵਾਈ ਦੀ ਕਹੀ ਗੱਲ

0

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੂੰ ਮਹਿਲਾ ਕੋਚ ਦੇ ਬਹੁਤ ਹੀ ਗੰਭੀਰ ਦੋਸ਼ਾਂ ਤੋਂ ਬਾਅਦ ਅਹੁਦਾ ਛੱਡਣਾ ਪਿਆ। ਇਸ ਦੇ ਨਾਲ ਹੀ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਦੀ ਸ਼ਿਕਾਇਤ ’ਤੇ ਸੰਦੀਪ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 354, 354ਏ, 354ਬੀ, 342 ਅਤੇ 506 ਤਹਿਤ ਕੇਸ ਦਰਜ ਕਰ ਲਿਆ ਹੈ। ਉੱਥੇ ਹੀ ਇਸ ਪੂਰੀ ਘਟਨਾ ਦੇ ਵਿਚਕਾਰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦਾ ਇੱਕ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ।

ਸੀਐਮ ਖੱਟਰ ਦਾ ਕਹਿਣਾ ਹੈ ਕਿ ਮਹਿਲਾ ਕੋਚ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਖੱਟਰ ਨੇ ਕਿਹਾ ਕਿ ਦੋਸ਼ ਲਗਾਉਣ ਨਾਲ ਕਿਸੇ ਦਾ ਦੋਸ਼ ਸਾਬਤ ਨਹੀਂ ਹੁੰਦਾ। ਪੁਲਿਸ ਦੋਸ਼ਾਂ ਦੀ ਜਾਂਚ ਕਰਦੀ ਹੈ ਅਤੇ ਉਸ ਤੋਂ ਬਾਅਦ ਹੀ ਇਹ ਸਾਬਤ ਹੁੰਦਾ ਹੈ ਕਿ ਲਗਾਏ ਗਏ ਦੋਸ਼ ਸਹੀ ਹਨ ਜਾਂ ਨਹੀਂ। ਇਸ ਲਈ ਜਦੋਂ ਚੰਡੀਗੜ੍ਹ ਪੁਲਿਸ ਜਾਂਚ ਕਰ ਰਹੀ ਹੈ ਤਾਂ ਉਸ ਤੋਂ ਬਾਅਦ ਜੋ ਵੀ ਰਿਪੋਰਟ ਸਾਹਮਣੇ ਆਵੇਗੀ। ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਸੀਐਮ ਖੱਟਰ ਨੇ ਕਿਹਾ ਕਿ ਅਸੀਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਚਾਹੁੰਦੇ ਹਾਂ। ਇਸ ਲਈ ਸੰਦੀਪ ਸਿੰਘ ਤੋਂ ਖੇਡ ਵਿਭਾਗ ਵਾਪਸ ਲੈ ਲਿਆ ਗਿਆ ਹੈ। ਉਹ ਖੇਡ ਵਿਭਾਗ ਦੇ ਮੰਤਰੀ ਨਹੀਂ ਹੋਣਗੇ। ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਜਾਂਚ ‘ਤੇ ਵੀ ਸਵਾਲ ਉੱਠ ਸਕਦੇ ਹਨ। ਸੰਦੀਪ ਸਿੰਘ ਨੂੰ ਖੇਡ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਤਾਂ ਜੋ ਮਾਮਲੇ ਦੀ ਨਿਰਪੱਖ ਜਾਂਚ ਹੋਵੇ।

ਹਾਲਾਂਕਿ 1 ਜਨਵਰੀ ਨੂੰ ਸੰਦੀਪ ਸਿੰਘ ਨੇ ਖੁਦ ਨੂੰ ਖੇਡ ਮੰਤਰੀ ਦਾ ਅਹੁਦਾ ਛੱਡਣ ਦੀ ਗੱਲ ਕਹੀ ਸੀ। ਸੰਦੀਪ ਸਿੰਘ ਨੇ ਕਿਹਾ ਸੀ ਕਿ ਉਸ ‘ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਦਾ ਅਕਸ ਖਰਾਬ ਕਰਨ ਕੀਤਾ ਜਾ ਰਿਹਾ ਹੈ।  ਇਸੇ ਲਈ ਉਨ੍ਹਾਂ ਨੇ ਖੁਦ ਖੇਡ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਖੇਡ ਮੰਤਰੀ ਦਾ ਅਹੁਦਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ ਹੈ।

ਮਹਿਲਾ ਕੋਚ ਦੇ ਸੰਦੀਪ ਸਿੰਘ ‘ਤੇ ਇਲਜ਼ਾਮ…

ਦਰਅਸਲ ਮਹਿਲਾ ਕੋਚ ਨੇ ਸੰਦੀਪ ਸਿੰਘ ‘ਤੇ ਛੇੜਛਾੜ  ਦਾ ਦੋਸ਼ ਲਗਾਇਆ ਹੈ। ਮਹਿਲਾ ਕੋਚ ਦਾ ਕਹਿਣਾ ਹੈ ਕਿ ਸੰਦੀਪ ਸਿੰਘ ਉਸ ਨਾਲ ਅਸ਼ਲੀਲ ਗੱਲਾਂ ਕਰਦਾ ਸੀ ਅਤੇ ਉਸ ਵੱਲ ਬੁਰੀਆਂ ਨਜ਼ਰਾਂ ਨਾਲ ਦੇਖਦਾ ਸੀ। ਸੰਦੀਪ ਸਿੰਘ ਨੇ ਉਸ ਨੂੰ ਕਈ ਵਾਰ ਅਣਉਚਿਤ ਢੰਗ ਨਾਲ ਛੂਹਣ ਦੀ ਕੋਸ਼ਿਸ਼ ਵੀ ਕੀਤੀ।

ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ UDID ਕਾਰਡ ਜਾਰੀ: ਭਾਰਤ ਸਰਕਾਰ ਵਲੋਂ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ

0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਦੇ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਪੈਨਸ਼ਨਾਂ ਦਿੱਤੀਆ ਗਈਆ। ਚਾਲੂ ਵਿੱਤੀ ਸਾਲ ਦੌਰਾਨ 30.73 ਲੱਖ ਲਾਭਪਾਤਰੀਆਂ ਨੂੰ 4025.28 ਕਰੋੜ ਰੁਪਏ ਦੀ ਪੈਨਸ਼ਨ ਦੀ ਅਦਾਇਗੀ ਨੂੰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਮੋਬਾਇਲ ‘ਤੇ ਗੇਮ ਖੇਡਦੇ ਹੋਏ 15 ਸਾਲਾ ਲੜਕੇ ਦੀ ਹੋਈ ਮੌਤ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੈਨਸ਼ਨ ਦੀ ਅਦਾਇਗੀ ਵਿੱਚ ਪਾਰਦਰਸ਼ਤਾ ਲਿਆਉਣ ਲਈ ਅਤੇ ਤੁਰੰਤ ਅਦਾਇਗੀ ਕਰਨ ਲਈ ਜਨਤਕ ਵਿੱਤੀ ਪ੍ਰਬੰਧਨ ਸਿਸਟਮ (ਪੀ.ਐਫ.ਐਮ.ਐਸ) ਲਾਗੂ ਕੀਤਾ ਗਿਆ। ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ 1500/-ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ। ਪੀ.ਐਫ.ਐਮ.ਐਸ ਰਾਹੀਂ ਲੱਗਭੱਗ 30.73 ਲੱਖ ਦੇ ਲਾਭਪਾਤਰੀ ਪੈਨਸ਼ਨ ਪ੍ਰਾਪਤ ਕਰ ਰਹੇ ਹਨ। ਪੈਨਸ਼ਨ ਸਕੀਮਾਂ ਅਧੀਨ ਵਿੱਤੀ ਸਾਲ ਨਵੰਬਰ 2022 ਤੱਕ 1.88 ਲੱਖ ਨਵੇਂ ਪੈਨਸ਼ਨ ਕੇਸ ਮਨਜ਼ੂਰ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਰਾਹੀਂ ਪੈਨਸ਼ਨ ਸਬੰਧੀ ਸਰਵੇ ਕਰਵਾਇਆ ਗਿਆ ਸੀ, ਜਿਸ ਅਨੁਸਾਰ ਮ੍ਰਿਤਕ ਪਾਏ ਗਏ 90248 ਲਾਭਪਾਤਰੀਆਂ ਵਿੱਚੋਂ 55082 ਲਾਭਪਾਤਰੀਆਂ ਦੇ ਵਾਰਸਾਂ ਤੋਂ ਲੱਗਭੱਗ 15 ਕਰੋੜ ਰੁਪਏ ਦੀ ਰਿਕਵਰੀ ਕੀਤੀ ਜਾ ਚੁੱਕੀ ਹੈ।

ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ‘ਤੇ ਦੇਣ ਲਈ ਯੂਨੀਕ ਡਿਸੲਬਿਲਟੀ ਆਈਡੈਂਟਟੀ ਕਾਰਡ ਜਨਰੇਟ ਕੀਤੇ ਗਏ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ‘ਤੇ ਤਿਆਰ ਕੀਤਾ ਜਾ ਰਿਹਾ ਹੈ। ਦਿਵਿਆਂਗ ਵਿਅਕਤੀ ਨੂੰ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ ਜਾਰੀ ਕਰਨ ਦੇ ਮੱਦੇਨਜ਼ਰ ਰਾਜ ਦੇ 102 ਹਸਪਤਾਲਾਂ ਵਿੱਚ “ਯੂਨੀਕ ਆਈ.ਡੀ ਫਾਰ ਪਰਸਨ ਵਿਦ ਡਿਸਏਬਿਲਟੀ ਪ੍ਰੋਜੈਕਟ” ਲਾਗੂ ਕੀਤਾ। ਸੂਬੇ ਦੇ ਦਿਵਿਆਂਗ ਵਿਅਕਤੀਆਂ ਨੂੰ 2.97 ਲੱਖ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ 5000 ਏਕੜ ਕਰਨ ਦਾ ਟੀਚਾ…

ਪੋਸ਼ਨ ਅਭਿਆਨ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਇਸ ਅਭਿਆਨ ਰਾਹੀਂ ਕਮਿਊਨਿਟੀ ਬੇਸਡ ਇਵੈਂਟ ਤਹਿਤ ਹਰ ਮਹੀਨੇ 14 ਅਤੇ 28 ਤਰੀਕ ਨੂੰ ਲਾਭਪਾਤਰੀਆਂ ਨੂੰ ਪੋਸ਼ਣ ਅਤੇ ਸਿਹਤ ਬਾਰੇ ਸੁਪੋਸ਼ਨ ਗੋਦ ਭਰਾਈ, ਅੰਨਪ੍ਰਾਸ਼ਨ ਦਿਵਸ ਅਤੇ ਵਜ਼ਨ ਤਿਓਹਾਰ ਆਦਿ ਮਨਾ ਕੇ ਜਾਗਰੂਕ ਕੀਤਾ ਜਾਂਦਾ ਹੈ। ਲਗੱਭਗ 11, 12, 814 ਲਾਭਪਾਤਰੀਆਂ ਨੂੰ ਪੋਸ਼ਨ ਟਰੈਕਰ ਤੇ ਰਜਿਸਟਰਡ ਕੀਤਾ ਗਿਆ ਹੈ। ਪੰਜਾਬ ਰਾਜ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਕ੍ਰਮਵਾਰ ਪੋਸ਼ਨ ਪਖਵਾੜਾ ਅਤੇ ਪੋਸ਼ਨ ਮਾਹ ਵਿੱਚ 6ਵਾਂ ਅਤੇ 7ਵਾਂ ਸਥਾਨ ਹਾਸ਼ਲ ਹੋਇਆ ਹੈ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਸਫ਼ਰ ਦੀ ਸਹੂਲਤ ਸਕੀਮ ਦਾ ਉਦੇਸ਼ ਔਰਤਾਂ ਵਿੱਚ ਆਤਮ-ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਪੰਜਾਬ ਦੀਆਂ ਔਰਤਾਂ ਨੂੰ ਸਫ਼ਰ ਕਰਨ ਦੀ ਵਧੇਰੇ ਆਜ਼ਾਦੀ ਦੇ ਕੇ ਉਹਨਾਂ ਦਾ ਸਸ਼ਕਤੀਕਰਨ ਕਰਨਾ ਹੈ। ਪੰਜਾਬ ਦੀਆ ਸਾਰੀਆਂ ਔਰਤਾਂ ਨੂੰ ਪੰਜਾਬ ਵਿਚ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ, ਪੰਜਾਬ ਰੋਡਵੇਜ਼ ਬੱਸਾਂ (ਪਨਬਸ) ਸਮੇਤ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦਾ ਲਾਭ ਦਿੱਤਾ ਜਾ ਰਿਹਾ ਹੈ। ਚਾਲੂ ਵਿੱਤੀ ਸਾਲ ਦੌਰਾਨ 310 ਕਰੋੜ ਰੁਪਏ ਟਰਾਂਸਪੋਰਟ ਵਿਭਾਗ ਨੂੰ ਟਰਾਂਸਫਰ ਕੀਤੇ ਗਏ ਹਨ।
ਪੰਜਾਬ ਸਰਕਾਰ ਵੱਲੋ ਸਾਰੇ ਦਿਵਿਆਂਗ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ 1, 000/- ਰੁਪਏ ਪ੍ਰਤੀ ਮਹੀਨਾ ਹੈਡੀਕੈਪਡ ਭੱਤਾ ਮਿਤੀ 01-01-2023 ਤੋਂ ਲਾਗੂ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਝੀਂਗਾ ਪਾਲਣ ਅਧੀਨ ਰਕਬਾ ਵਧਾ ਕੇ 5000 ਏਕੜ ਕਰਨ ਦਾ ਟੀਚਾ ਮਿੱਥਿਆ: ਲਾਲਜੀਤ ਭੁੱਲਰ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਲਈ ਲਾਹੇਵੰਦ ਕਿੱਤੇ ਝੀਂਗਾ ਪਾਲਣ ਨੂੰ ਸੂਬੇ ਵਿੱਚ ਹੋਰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਅਗਲੇ ਪੰਜ ਸਾਲ ਦੌਰਾਨ 5,000 ਏਕੜ ਰਕਬੇ ਵਿੱਚ ਝੀਂਗਾ ਪਾਲਣ ਅਪਨਾਉਣ ਦੀ ਰਣਨੀਤੀ ਉਲੀਕੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੱਛੀ ਪਾਲਣ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਝੀਂਗਾ ਪਾਲਣ ਦਾ ਕਿੱਤਾ ਅਪਣਾ ਕੇ ਕਿਸਾਨ ਇਕ ਏਕੜ ਰਕਬੇ ਵਿੱਚੋਂ ਤਿੰਨ ਲੱਖ ਰੁਪਏ ਦੀ ਆਮਦਨ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿੱਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਪਿਛਲੇ ਵਰ੍ਹੇ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਲਿਆਂਦਾ ਗਿਆ। ਕਿਸਾਨਾਂ ਦੀ ਆਮਦਨ ਵਧਾਉਣ ਲਈ ਤਤਪਰ ਪੰਜਾਬ ਸਰਕਾਰ ਨੇ ਝੀਂਗਾ ਪਾਲਣ ਨੂੰ ਅਗਲੇ ਪੰਜ ਸਾਲਾਂ ਦੌਰਾਨ 5,000 ਏਕੜ ਰਕਬੇ ਵਿੱਚ ਪ੍ਰਫੁੱਲਿਤ ਕਰਨ ਦੀ ਵਿਉਂਤਬੰਦੀ ਕੀਤੀ ਹੈ।

ਇਹ ਵੀ ਪੜ੍ਹੋ: CM ਮਾਨ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ, ਨਸ਼ਾ ਤਸਕਰਾਂ ‘ਤੇ ਸਖਤ ਕਾਰਵਾਈ ਕਰਨ ਦੇ…

ਕੈਬਨਿਟ ਮੰਤਰੀ ਨੇ ਦੱਸਿਆ ਕਿ ਝੀਂਗਾ ਪਾਲਣ ਦੇ ਵਿਕਾਸ ਲਈ ਸਰਕਾਰ ਵੱਲੋਂ ਪਿੰਡ ਈਨਾ ਖੇੜਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਡੈਮੋਸਟ੍ਰੇਸ਼ਨ ਫ਼ਾਰਮ-ਕਮ-ਟ੍ਰੇਨਿੰਗ ਸੈਂਟਰ ਚਲਾਇਆ ਜਾ ਰਿਹਾ ਹੈ, ਜਿੱਥੇ ਝੀਂਗਾ ਪਾਲਕ ਕਿਸਾਨਾਂ ਨੂੰ ਮੁਫ਼ਤ ਸਿਖਲਾਈ ਅਤੇ ਮਿੱਟੀ-ਪਾਣੀ ਦੀ ਜਾਂਚ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: CM ਮਾਨ ਨੇ ਖੇਤੀਬਾੜੀ ਵਿਭਾਗ ਤੇ PAU ਦੇ ਅਫਸਰਾਂ ਨਾਲ ਕੀਤੀ ਮੀਟਿੰਗ

ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਵਧੀਆ ਕਿਸਮ ਦਾ ਮੱਛੀ ਪੂੰਗ ਰਿਆਇਤੀ ਦਰਾਂ ‘ਤੇ ਕਿਸਾਨਾਂ ਨੂੰ ਸਰਕਾਰੀ ਮੱਛੀ ਪੂੰਗ ਫ਼ਾਰਮਾਂ ਤੋਂ ਸਪਲਾਈ ਕੀਤਾ ਜਾ ਰਿਹਾ ਹੈ। ਪਿੰਡ ਕਿੱਲਿਆਂਵਾਲੀ, ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇਕ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਉਸਾਰੀ ਅਧੀਨ ਹੈ, ਜਿਸ ਦਾ ਕੰਮ ਛੇਤੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਅਤੇ ਝੀਂਗਾ ਪਾਲਣ ਦੇ ਕਿੱਤੇ ਦੀ ਸ਼ੁਰੂਆਤ ਕਰਨ, ਮੱਛੀ ਦੀ ਢੋਆ-ਢੁਆਈ ਵਾਸਤੇ ਟਰਾਂਸਪੋਰਟ ਵਾਹਨਾਂ ਜਿਵੇਂ ਸਾਈਕਲ, ਮੋਟਰ-ਸਾਈਕਲ, ਆਟੋ-ਰਿਕਸ਼ਾ, ਇਨਸੁਲੇਟਿਡ ਤੇ ਰੈਫ਼ਰੀਜਰੇਟਿਡ ਗੱਡੀਆਂ ਦੀ ਖ਼ਰੀਦ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਮੱਛੀ ਪਾਲਣ ਦੀਆਂ ਉੱਨਤ ਤਕਨੀਕਾਂ ਜਿਵੇਂ ਰੀ-ਸਰਕੂਲੇਟਰੀ ਐਕੁਆਕਲਚਰ ਸਿਸਟਮ (ਆਰ.ਏ.ਐਸ.) ਅਤੇ ਬਾਇਉਫ਼ਲੋਕ ਤਕਨਾਲੌਜੀ ਨੂੰ ਵੀ ਇਸ ਸਕੀਮ ਅਧੀਨ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।

ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਦੇ ਸਰੋਤ ਵਧਾਉਣ। ਸਰਕਾਰ ਮੱਛੀ ਤੇ ਝੀਂਗਾ ਪਾਲਣ ਦਾ ਕਿੱਤਾ ਅਪਨਾਉਣ ਲਈ 40 ਤੋਂ 60 ਫ਼ੀਸਦੀ ਤੱਕ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਜਨਰਲ ਵਰਗ ਲਈ ਸਬਸਿਡੀ 40 ਫ਼ੀਸਦੀ ਅਤੇ ਐਸ.ਸੀ/ਐਸ.ਟੀ/ਔਰਤਾਂ ਅਤੇ ਉਨ੍ਹਾਂ ਦੀਆਂ ਸਵੈ-ਸਹਾਇਤਾ ਸੰਸਥਾਵਾਂ ਲਈ 60 ਫ਼ੀਸਦੀ ਸਬਸਿਡੀ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇ ਸਕਦੇ ਹਨ।

ਮਸ਼ਹੂਰ ਗਾਇਕਾ ਸੁਮਿਤਰਾ ਸੇਨ ਦਾ ਦਿਹਾਂਤ

0

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗੀਤਕਾਰ ਸਵਰਨ ਸਿਵੀਆ ਦੇ ਦਿਹਾਂਤ ਤੋ ਬਾਅਦ ਇੱਕ ਹੋਰ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਰਾਬਿੰਦਰ ਸੰਗੀਤ ਦੀ ਮਸ਼ਹੂਰ ਗਾਇਕਾ ਸੁਮਿਤਰਾ ਸੇਨ (Sumitra Sen) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 89 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।

ਗਾਇਕਾ ਦੀ ਬੇਟੀ ਸ੍ਰਬਾਨੀ ਸੇਨ ਨੇ ਸੋਸ਼ਲ ਮੀਡੀਆ ‘ਤੇ ਗਾਇਕਾ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਆਪਣੀ ਫੇਸਬੁੱਕ ਪੋਸਟ ‘ਚ ਉਨ੍ਹਾਂ ਨੇ ਬੰਗਾਲੀ ਭਾਸ਼ਾ ‘ਚ ਲਿਖਿਆ, ‘ਮਾਂ ਅੱਜ ਸਵੇਰੇ ਸਾਨੂੰ ਛੱਡ ਗਈ’। ਸੁਮਿਤਰਾ ਸੇਨ ਦੀ ਮੌਤ ਕਾਰਨ ਬੰਗਾਲੀ ਫਿਲਮ ਇੰਡਸਟਰੀ ਸਮੇਤ ਪ੍ਰਸ਼ੰਸਕਾਂ ‘ਚ ਸੋਗ ਦੀ ਲਹਿਰ ਹੈ।

ਦੱਸ ਦਈਏ ਕਿ ਸੁਮਿੱਤਰਾ ਸੇਨ ‘ਮੇਘ ਬੋਲੇਸ਼ੇ ​​ਜਾਬੋ ਜਾਬੋ’, ‘ਤੋਮਰੀ ਝਰਨੇ ਨਿਰੰਜਨ’, ‘ਸਖੀ ਭਾਵੋਨਾ ਕਹਾਰੇ ਬੋਲੇ’, ‘ਅੱਛੇ ਦੇਖੋ ਅੱਛੇ ਮ੍ਰਿਤਯੁ ਮੌਤ’ ਆਦਿ ਮਸ਼ਹੂਰ ਗੀਤਾਂ ਲਈ ਮਸ਼ਹੂਰ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਿੰਗਰ ਦੀ ਮੰਗਲਵਾਰ ਨੂੰ ਕੋਲਕਾਤਾ ਸਥਿਤ ਉਨ੍ਹਾਂ ਦੇ ਘਰ ‘ਚ ਮੌਤ ਹੋ ਗਈ। ਉਹ ਲੰਬੇ ਸਮੇਂ ਤੋਂ ਸਾਹ ਦੀ ਸਮੱਸਿਆ ਤੋਂ ਪੀੜਤ ਸੀ। ਉਹ ਬ੍ਰੋਕੋ ਨਿਮੋਨੀਆ ਤੋਂ ਪੀੜਤ ਸੀ ਅਤੇ ਉਸ ਨੂੰ 21 ਦਸੰਬਰ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਤਿੰਨ ਦਿਨਾਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਪਰ ਆਖਿਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।

ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਵੀਟ ਕਰਕੇ ਸੁਮਿਤਰਾ ਸੇਨ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਦਹਾਕਿਆਂ ਤੱਕ ਦਰਸ਼ਕਾਂ ਨੂੰ ਮੋਹ ਲੈਣ ਵਾਲੀ ਸੁਮਿੱਤਰਾ ਸੇਨ ਦੇ ਅਚਾਨਕ ਦਿਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਮੇਰੇ ਉਨ੍ਹਾਂ ਨਾਲ ਨਜ਼ਦੀਕੀ ਸਬੰਧ ਸਨ। ਉਨ੍ਹਾਂ ਨੂੰ ਪੱਛਮੀ ਬੰਗਾਲ ਸਰਕਾਰ ਦੁਆਰਾ 2012 ਵਿੱਚ ਸੰਗੀਤ ਮਹਾਸਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੀ ਮੌਤ ਨਾਲ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

CM ਮਾਨ ਨੇ ਖੇਤੀਬਾੜੀ ਵਿਭਾਗ ਤੇ PAU ਦੇ ਅਫਸਰਾਂ ਨਾਲ ਕੀਤੀ ਮੀਟਿੰਗ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ ਵਾਲੇ ਸੀਜ਼ਨ ਦੀਆਂ ਫਸਲਾਂ ਤੇ ਬੀਜਾਂ ਨੂੰ ਲੈ ਕੇ ਅੱਜ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਕਿ, ‘ਅੱਜ ਖੇਤੀਬਾੜੀ ਮਹਿਕਮੇ ਤੇ PAU ਦੇ ਅਫਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਆਉਣ ਵਾਲੇ ਸੀਜ਼ਨ ਦੀਆਂ ਫ਼ਸਲਾਂ ਤੇ ਬੀਜਾਂ ਸੰਬੰਧੀ ਚਰਚਾ ਕੀਤੀ… ਸਾਡੀ ਸਰਕਾਰ ਦੀ ਕੋਸ਼ਿਸ਼ ਹੈ ਆਉਣ ਵਾਲੀਆਂ ਫ਼ਸਲਾਂ ਲਈ ਫੈਸਲੇ ਕਿਸਾਨਾਂ ਨਾਲ ਸਲਾਹ ਕਰਕੇ ਲਏ ਜਾਣਗੇ ਤੇ ਜਲਦ ਹੀ ਖੇਤੀਬਾੜੀ ਨੀਤੀ ਵੀ ਕਿਸਾਨਾਂ ਤੇ ਮਾਹਿਰਾਂ ਦੀ ਸਲਾਹ ਨਾਲ ਤਿਆਰ ਕੀਤੀ ਜਾਵੇਗੀ…

CM ਮਾਨ ਵੱਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ, ਨਸ਼ਾ ਤਸਕਰਾਂ ‘ਤੇ ਸਖਤ ਕਾਰਵਾਈ ਕਰਨ ਦੇ ਹੁਕਮ

0

ਪੰਜਾਬ ਸਰਕਾਰ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤ ਦਿਖਾਈ ਦੇ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਉਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਕਾਨੂੰਨ ਵਿਵਸਥਾ ਲਈ ਹੋਈ ਹਾਈ ਲੇਵਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸਖਤ ਕਾਰਵਾਈ ਕਰਨ ਲਈ ਚਰਚਾ ਕੀਤੀ ਗਈ।

ਇਹ ਵੀ ਪੜ੍ਹੋ: ਮੋਬਾਇਲ ‘ਤੇ ਗੇਮ ਖੇਡਦੇ ਹੋਏ 15 ਸਾਲਾ ਲੜਕੇ ਦੀ ਹੋਈ ਮੌਤ

ਮਾਨ ਸਰਕਾਰ ਹੁਣ ਨਸ਼ਾ ਵੇਚਣ ਵਾਲਿਆਂ ਦੀ ਸੰਪਤੀ ਨੂੰ ਅਟੈਚ ਕਰੇਗੀ। ਮੀਟਿੰਗ ਵਿੱਚ ਇਹ ਚਰਚਾ ਕੀਤੀ ਗਈ ਕਿ ਹੁਣ ਗੰਭੀਰ ਮਾਮਲਿਆਂ ਵਿੱਚ ਦੋਸ਼ੀਆਂ ਦੀ ਸੰਪਤੀ ਕੁਰਕ ਕੀਤੀ ਜਾ ਸਕਦੀ ਹੈ। ਮੀਟਿੰਗ ਵਿੱਚ ਨਸ਼ੇ ਨਾਲ ਜੁੜੇ ਕਾਨੂੰਨਾਂ ਵਿੱਚ ਵੀ ਸੋਧ ਕਰਨ ਉਤੇ ਵਿਚਾਰ ਚਰਚਾ ਕੀਤੀ ਗਈ ਹੈ।

ਮੀਟਿੰਗ ਵਿੱਚ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਗਈ ਕਿ ਨਸ਼ਾ ਮੁਕਤ ਪਿੰਡ ਬਣਾਉਣ ਲਈ ਪੰਚਾਇਤਾਂ ਮਤੇ ਪਾਸ ਕਰਨ। ਮੁੱਖ ਮੰਤਰੀ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਨਸ਼ਾ ਮੁਕਤ ਪੰਚਾਇਤਾਂ ਨੂੰ ਗ੍ਰਾਂਟ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਖੇਤਰ ਵਿੱਚ ਨਸ਼ਾ ਵੇਚਣ ਦਾ ਮਾਮਲਾ ਸਾਹਮਣਾ ਆਵੇਗਾ ਤਾਂ ਉਸਦੀ ਜ਼ਿੰਮੇਵਾਰੀ ਉਸ ਖੇਤਰ ਦੇ ਐਸਐਚਓ ਦੀ ਤੈਅ ਹੋਵੇਗੀ। ਜ਼ਬਰੀ ਵਸੂਲੀ ਲਈ ਆਉਣ ਵਾਲੀਆਂ ਫੋਨ ਕਾਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੀਟਿੰਗ ਵਿੱਚ ਚਰਚਾ ਕੀਤੀ ਗਈ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਨੇ ਪੁਲਿਸ ਨੂੰ ਸਖਤੀ ਨਾਲ ਐਕਸ਼ਨ ਲੈਣ ਦੇ ਹੁਕਮ ਦਿੱਤੇ ਹਨ।