Home Blog Page 1782

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਦੀ ਕਾਰਪੋਰੇਸ਼ਨ ਦੀ ਮੈਂਬਰਸ਼ਿਪ ਰੱਦ

0

ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਸਾਲ ਦੇ ਅਖ਼ੀਰਲੇ ਕੰਮ ਵਾਲੇ ਦਿਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਮਿਊਂਸੀਪਲ ਐਕਟ-1976 ਦੀ ਧਾਰਾ 63 ਅਤੇ 36 ਦੀ ਉਲੰਘਣਾ ਕੀਤੀ ਗਈ ਹੈ, ਜਿਸ ਕਾਰਨ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਨੂੰ ਖਾਰਜ ਕੀਤਾ ਜਾਂਦਾ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।

ਇਹ ਵੀ ਪੜ੍ਹੋ : ਦਿੱਲੀ ਪੁਲਿਸ ਨੇ ਲਾਰੈਂਸ ਗੈਂਗ ਦੇ 2 ਗੁਰਗੇ ਕੀਤੇ ਕਾਬੂ

ਇੱਥੇ ਜ਼ਿਕਰਯੋਗ ਹੈ ਕਿ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਇਸ ਵੇਲੇ ਵਿਭਾਗ ਤੋਂ ਛੁੱਟੀ ਲੈ ਕੇ ਨਿੱਜੀ ਦੌਰੇ ’ਤੇ ਵਿਦੇਸ਼ ਗਏ ਹੋਏ ਹਨ ਅਤੇ ਉਨ੍ਹਾਂ ਦੀ ਗੈਰ ਹਾਜ਼ਰੀ ‘ਚ ਇਹ ਫ਼ੈਸਲਾ ਸੁਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਦੇ ਕੁੱਝ ਮੌਜੂਦਾ ਅਤੇ ਸਾਬਕਾ ਮੈਂਬਰਾਂ ਵੱਲੋਂ ਸਥਾਨਕ ਸਰਕਾਰ ਵਿਭਾਗ ਦੇ ਸਕੱਤਰ ਨੂੰ ਮੇਅਰ ਜੀਤੀ ਸਿੱਧੂ ਖ਼ਿਲਾਫ਼ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਅੰਮ੍ਰਿਤਪ੍ਰੀਤ ਕੋ-ਆਪਰੇਟਿਵ ਸੁਸਾਇਟੀ ਨਾਮ ਦੀ ਇਕ ਲੇਬਰ ਕੰਟਰੈਕਟਰ ਸੁਸਾਇਟੀ (ਜਿਸ ਦੇ ਮੇਅਰ ਖ਼ੁਦ ਵੀ ਮੈਂਬਰ ਹਨ) ਨੂੰ ਨਿਗਮ ਦੇ ਵਿਕਾਸ ਕਾਰਜਾਂ ਦੇ ਕਈ ਕਰੋੜ ਰੁਪਏ ਦੇ ਟੈਂਡਰ ਅਲਾਟ ਕੀਤੇ ਜਾਣ ਦੀ ਸ਼ਿਕਾਇਤ ਕੀਤੀ ਸੀ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ‘ਤੇ ਤੋਹਫ਼ਾ, Post Office ਦੀਆਂ ਛੋਟੀ ਬੱਚਤ ਸਕੀਮਾਂ ‘ਤੇ…

ਇਸ ਮਾਮਲੇ ਵਿਚ ਪਹਿਲਾਂ ਸਥਾਨਕ ਸਰਕਾਰ ਵਲੋਂ ਮੇਅਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ ਅਤੇ ਬੀਤੀ 20 ਦਸੰਬਰ ਨੂੰ ਮੇਅਰ ਨੂੰ ਵਿਭਾਗ ਦੇ ਮੰਤਰੀ ਕੋਲ ਨਿੱਜੀ ਸੁਣਵਾਈ ਲਈ ਵੀ ਸੱਦਿਆ ਗਿਆ ਸੀ ਅਤੇ ਹੁਣ ਇਸ ਮਾਮਲੇ ਦਾ ਫ਼ੈਸਲਾ ਆਉਣਾ ਰਹਿ ਗਿਆ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਖ਼ਿਲਾਫ਼ ਫ਼ੈਸਲਾ ਜਾਰੀ ਹੋਣ ਤੋਂ ਬਾਅਦ ਹੁਣ ਮੇਅਰ ਵਲੋਂ ਸਰਕਾਰ ਦੇ ਇਨ੍ਹਾਂ ਹੁਕਮਾਂ ਨੂੰ ਮਾਣਯੋਗ ਅਦਾਲਤ ਵਿਚ ਚੁਣੌਤੀ ਦਿੱਤੀ ਜਾਵੇਗੀ ਅਤੇ ਇਨ੍ਹਾਂ ਹੁਕਮਾਂ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਮੇਅਰ ਵਲੋਂ ਵਿਦੇਸ਼ ਰਵਾਨਾ ਹੋਣ ਤੋਂ ਪਹਿਲਾਂ ਹੀ ਆਪਣੇ ਵਕੀਲਾਂ ਨਾਲ ਸਲਾਹ ਕਰਕੇ ਆਪਣਾ ਕੇਸ ਤਿਆਰ ਕਰਵਾ ਲਿਆ ਗਿਆ ਸੀ ਅਤੇ ਮੇਅਰ ਦੇ ਵਕੀਲਾਂ ਵਲੋਂ ਛੇਤੀ ਹੀ ਅਦਾਲਤ ‘ਚ ਸਰਕਾਰ ਦੇ ਹੁਕਮਾਂ ਦੇ ਖ਼ਿਲਾਫ਼ ਕੇਸ ਦਾਇਰ ਕੀਤਾ ਜਾ ਸਕਦਾ ਹੈ।

ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ‘ਤੇ ਤੋਹਫ਼ਾ, Post Office ਦੀਆਂ ਛੋਟੀ ਬੱਚਤ ਸਕੀਮਾਂ ‘ਤੇ ਵਿਆਜ ਦਰਾਂ ‘ਚ ਕੀਤਾ ਵਾਧਾ

0

ਕੇਂਦਰ ਸਰਕਾਰ ਵੱਲੋਂ ਡਾਕਘਰ ਦੀ ਛੋਟੀ ਬੱਚਤ ਸਕੀਮ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਨਵੇਂ ਸਾਲ ਵਿੱਚ ਤੋਹਫ਼ਾ ਮਿਲਿਆ ਹੈ। ਸਰਕਾਰ ਨੇ ਅੱਜ ਡਾਕ ਘਰ ਮਿਆਦੀ ਜਮ੍ਹਾਂ, ਐੱਨਐੱਸਸੀ ਅਤੇ ਸੀਨੀਅਰ ਸਿਟੀਜ਼ਨ ਬੱਚਤ ਸਕੀਮਾਂ ਸਣੇ ਛੋਟੀਆਂ ਬੱਚਤਾਂ ਜਮ੍ਹਾਂ ਸਕੀਮਾਂ ’ਤੇ ਵਿਆਜ ਦਰਾਂ ਵਿੱਚ 1.1 ਫ਼ੀਸਦੀ ਤੱਕ ਵਾਧਾ ਕੀਤਾ ਹੈ। ਇਹ ਵਾਧਾ ਪਹਿਲੀ ਜਨਵਰੀ ਤੋਂ ਲਾਗੂ ਹੋਵੇਗਾ।

ਇਹ ਵੀ ਪੜ੍ਹੋ: ਦਿੱਲੀ ਪੁਲਿਸ ਨੇ ਲਾਰੈਂਸ ਗੈਂਗ ਦੇ 2 ਗੁਰਗੇ ਕੀਤੇ ਕਾਬੂ

ਹਾਲਾਂਕਿ ਪੀਪੀਐੱਫ ਅਤੇ ਲੜਕੀ ਬੱਚਤ ਸਕੀਮ ‘ਸੁਕੰਨਿਆ ਸਮਰਿਧੀ’ ਦੀ ਵਿਆਜ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਮੁੱਖ ਤੌਰ ’ਤੇ ਡਾਕਘਰ ਦੀਆਂ ਅਜਿਹੀਆਂ ਯੋਜਨਾਵਾਂ ’ਤੇ ਵਿਆਜ ਦਰ ਵਧਾਈ ਗਈ ਹੈ ਜਿਨ੍ਹਾਂ ’ਤੇ ਆਮਦਨ ਕਰ ਦਾ ਲਾਭ ਨਹੀਂ ਮਿਲਦਾ। ਵਿੱਤ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ ਐੱਨਐੱਸਸੀ, ਸੀਨੀਅਰ ਸਿਟੀਜ਼ਨ ਬੱਚਤ ਸਕੀਮ ਅਤੇ ਕਿਸਾਨ ਵਿਕਾਸ ਪੱਤਰ (ਕੇਵੀਪੀ) ’ਤੇ ਵਿਆਜ ਦਰ 1.1 ਫੀਸਦ ਵਧਾਈ ਗਈ ਹੈ।

ਇਨ੍ਹਾਂ ਸਕੀਮਾਂ ਤੋਂ ਹੋਣ ਵਾਲੀ ਆਮਦਨ ਟੈਕਸ ਯੋਗ ਹੈ। ਕੌਮੀ ਬੱਚਤ ਸਰਟੀਫਿਕੇਟ (ਐੱਨਐੱਸਸੀ) ’ਤੇ ਪਹਿਲੀ ਜਨਵਰੀ ਤੋਂ 7 ਫ਼ੀਸਦ ਦੀ ਦਰ ਨਾਲ ਵਿਆਜ ਮਿਲੇਗਾ ਜਿਹੜਾ ਕਿ ਹੁਣ 6.8 ਫ਼ੀਸਦੀ ਹੈ। ਇਸੇ ਤਰ੍ਹਾਂ ਸੀਨੀਅਰ ਸਿਟੀਜ਼ਨ ਬੱਚਤ ਸਕੀਮ ’ਤੇ ਮੌਜੂਦਾ 7.8 ਫ਼ੀਸਦ ਦੇ ਮੁਕਾਬਲੇ 8 ਫ਼ੀਸਦ ਵਿਆਜ ਮਿਲੇਗਾ। ਇੱਕ ਤੋਂ ਪੰਜ ਸਾਲ ਤੱਕ ਮਿਆਦ ਵਾਲੀਆਂ ਡਾਕਘਰ ਜਮ੍ਹਾਂ ਸਕੀਮਾਂ ’ਤੇ ਵਿਆਜ ਦਰਾਂ 1.1 ਫ਼ੀਸਦ ਤੱਕ ਵਧਣਗੀਆਂ। ਮਹੀਨਾਵਾਰ ਆਮਦਨ ਸਕੀਮ ’ਤੇ ਵੀ 6.7 ਫ਼ੀਸਦ ਦੀ ਥਾਂ ਹੁਣ 7.1 ਫ਼ੀਸਦ ਵਿਆਜ ਮਿਲੇਗਾ।

ਦਿੱਲੀ ਪੁਲਿਸ ਨੇ ਲਾਰੈਂਸ ਗੈਂਗ ਦੇ 2 ਗੁਰਗੇ ਕੀਤੇ ਕਾਬੂ

0

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਿਸ਼ਨੋਈ ਗੈਂਗ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਦੋਵੇਂ ਸਕੇ ਭਰਾ ਹਨ। ਦੋਵੇਂ ਅੰਮ੍ਰਿਤਸਰ ਦੇ ਮਜੀਠਾ ਵਿਚ ਕੀਤੇ ਗਏ ਹੋਮਗਾਰਡ ਤੇ ਡਲਿਵਰੀ ਬੁਆਏ ਦੀ ਹੱਤਿਆ ਵਿਚ ਲੋੜੀਂਦੇ ਸੀ। ਦੋਵੇਂ ਦੋਸ਼ੀਆਂ ਦੀ ਗ੍ਰਿਫਤਾਰੀ ਦੇ ਬਾਅਦ ਪੰਜਾਬ ਪੁਲਿਸ ਦੀ ਇਕ ਟੀਮ ਨੇ ਵੀ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਪੰਜਾਬ ਦੇ ਗੁਰਦਾਸਪੁਰ ਦੇ ਰਹਿਣ ਵਾਲੇ ਹੀਰਾ ਸਿੰਘ ਤੇ ਲਖਮੀਰ ਸਿੰਘ ਸਿੰਘ ਵਜੋਂ ਹੋਈ ਹੈ। ਦਿੱਲੀ ਪੁਲਿਸ ਨੇ ਹੀਰਾ ਸਿੰਘ ਨੂੰ ਟੀ-ਪੁਆਇੰਟ ਮੇਹਰਾਮ ਨਗਰ ਤੇ ਲਖਮੀਰ ਸਿੰਘ ਨੂੰ ਐੱਲ ਐਂਡ ਟੀ ਕੰਸਟ੍ਰਕਸ਼ਨ ਸਾਈਟ ਟਰਮੀਨਲ-1 ਆਈਜੀਆਈ ਇੰਟਰਨੈਸ਼ਨਲ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ।

ਦਿੱਲੀ ਪੁਲਿਸ ਨੇ ਜਾਣਕਾਰੀ ਦਿੱਤੀ ਕਿ ਦੋਵੇਂ ਦੋਸ਼ੀਆਂ ਤੋਂ ਪਾਕਿਸਤਾਨ, ਪੋਲੈਂਡ ਤੇ ਕਈ ਦੂਜੇ ਦੇਸ਼ਾਂ ਦੇ ਵਰਚੂਅਲ ਨੰਬਰ ਬਰਾਮਦ ਹੋਏ ਹਨ। ਅੱਤਵਾਦੀ ਕਨੈਕਸ਼ਨ ਦੇ ਐਂਗਲ ਤੋਂ ਵੀ ਪੁਲਿਸ ਗ੍ਰਿਫਤਾਰ ਕੀਤੇ ਗਏ ਦੋਵੇਂ ਗੈਂਗਸਟਰਾਂ ਤੋਂ ਪੁੱਛਗਿਛ ਕਰ ਰਹੀ ਹੈ। ਦੋਵੇਂ ਪੰਜਾਬ ਪੁਲਿਸ ਦੀ ਕਸਟੱਡੀ ਵਿਚ ਹਨ ਤੇ ਦੋਸ਼ੀਆਂ ਤੋਂ ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿਚ ਪੁੱਛਗਿਛ ਕੀਤੀ ਜਾ ਰਹੀ ਹੈ।

ਦੋਸ਼ੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਮੂਸੇਵਾਲਾ ਕਤਲਕਾਂਡ ਦੇ ਬਾਅਦ ਦੋਵੇਂ ਭਰਾਵਾਂ ਕੋਲ ਦੁਬਈ ਤੇ ਪਾਕਿਸਤਾਨ ਤੋਂ ਕਈ ਫੋਨ ਕਾਲਸ ਆਏ ਸਨ। ਫੋਨ ਕਰਨ ਵਾਲਿਆਂ ਨੇ ਕਿਹਾ ਸੀ ਕਿ ਮੂਸੇਵਾਲਾ ਕਤਲਕਾਂਡ ਉਨ੍ਹਾਂ ਨੇ ਕੀਤਾ ਹੈ। ਲਾਰੈਂਸ ਦੇ ਨਾਂ ‘ਤੇ ਜਬਰਨ ਵਸੂਲੀ ਪ੍ਰੋਟੈਕਸ਼ਨ ਮਨੀ ਦਾ ਧੰਦਾ ਹੋਰ ਤੇਜ਼ ਕਰੋ।

ਪੁੱਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਸੇ ਸਾਲ ਮਾਰਚ ਮਹੀਨੇ ਵਿਚ ਮੁਲਜ਼ਮਾਂ ਨੇ ਪੰਜਾਬ ਪੁਲਿਸ ਦੇ ਇਕ ਹੋਮਗਾਰਡ ਦੀ ਮਜੀਠਾ ਵਿਚ ਹੱਤਿਆ ਕਰ ਦਿੱਤੀ ਸੀ। ਉੁਨ੍ਹਾਂ ਦਾ ਆਂਤਕ ਇਥੇ ਹੀ ਨਹੀਂ ਰੁਕਿਆ। ਦੋਸ਼ੀਆਂ ਨੇ 6 ਜੂਨ ਨੂੰ ਇਕ ਡਲਿਵਰੀ ਬੁਆਏ ਦੀ ਟਾਰਗੈੱਟ ਕੀਲਿੰਗ ਵੀ ਕੀਤੀ। ਇੰਨਾ ਹੀ ਨਹੀਂ ਹੈਰੋਇਨ ਦੀ ਤਸਕਰੀ ਨਾਲ ਵੀ ਜੁੜੇ ਹੋਏ ਹਨ।

ਬਾਜਰੇ ਦੀ ਰੋਟੀ ਸਿਹਤ ਲਈ ਹੁੰਦੀ ਹੈ ਫਾਇਦੇਮੰਦ, ਸ਼ੂਗਰ ਦੇ ਮਰੀਜ਼ ਖੁਰਾਕ ‘ਚ ਜ਼ਰੂਰ ਕਰਨ ਸ਼ਾਮਿਲ

0

ਬਾਜਰਾ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਬਾਜਰੇ ਦੀ ਰੋਟੀ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਗੁਣਕਾਰੀ ਮੰਨੀ ਜਾਂਦੀ ਹੈ।ਬਾਜਰੇ ਦੀ ਰੋਟੀ ਹੋਵੇ ਜਾਂ ਖਿਚੜੀ , ਇਨ੍ਹਾਂ ਵਿੱਚ ਮੌਜੂਦ ਗੁਣਕਾਰੀ ਤੱਤ ਨਾ ਸਿਰਫ਼ ਤੁਹਾਨੂੰ ਸਿਹਤਮੰਦ ਬਣਾਈ ਰੱਖਦੇ ਹਨ ਸਗੋਂ ਸਰਦੀਆਂ ਦੇ ਮੌਸਮ ਵਿਚ ਇਹ ਤੁਹਾਡੀ ਇਮਊਨਿਟੀ ਨੂੰ ਵੀ ਵਧਾਉਂਦੇ ਹਨ।

ਬਾਜਰੇ ‘ਚ ਪਾਏ ਜਾਣ ਵਾਲੇ ਤੱਤ
ਬਾਜਰੇ ਵਿਚ ਕਈ ਪੋਸ਼ਟਿਕ ਤੱਤ ਪਾਏ ਜਾਂਦੇ ਹਨ ਜਿਵੇ ਕਿ ਨਿਆਸਿਨ, ਮੈਗਨੀਸ਼ੀਅਮ, ਫਾਸਫੋਰਸ। ਨਿਆਸਿਨ ਨਸਾਂ ਦੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਫਾਸਫੋਰਸ ਨਾਲ ਸਰੀਰ ਨੂੰ ਐਨਰਜੀ ਮਿਲਦੀ ਹੈ, ਬਾਜਰਾ ਹੱਡੀਆਂ ਵਿਚ ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਦਾ ਹੈ ਅਤੇ ਖੂਨ ਦੀ ਕਮੀ ( ਅਨੀਮਿਆਂ ) ਵੀ ਨਹੀਂ ਹੋਣ ਦਿੰਦਾ। ਬਾਜਰੇ ਵਿਚ ਇਹ ਤਿੰਨੋ ਹੀ ਵੱਧ ਮਾਤਰਾ ਵਿਚ ਪਾਏ ਜਾਂਦੇ ਹਨ। ਬਾਜਰੇ ਦੀ ਵਰਤੋਂ ਨਾਲ ਇਸ ਤਰਾਂ ਦੇ ਪੋਸ਼ਕ ਤੱਤਾਂ ਦੀ ਕਮੀ ਨੂੰ ਅਸਾਨੀ ਨਾਲ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬਾਜਰਾ ਲੀਵਰ ਨਾਲ ਸਬੰਧਿਤ ਰੋਗਾਂ ਨੂੰ ਵੀ ਘੱਟ ਕਰਦਾ ਹੈ।

ਬਾਜਰੇ ਦੇ ਗੁਣ ਅਤੇ ਲਾਭ
ਬਾਜਰਾ ਗਲੂਟਨ ਮੁਕਤ ਹੁੰਦਾ ਹੈ, ਜਿਹਨਾਂ ਲੋਕਾਂ ਨੂੰ ਗਲੂਟਨ ਤੋਂ ਐਲਰਜੀ ਹੈ ਉਸ ਦੇ ਲਈ ਬਾਜਰਾ ਜ਼ਿਆਦਾ ਫਾਇਦੇਮੰਦ ਹੈ। ਬਾਜਰੇ ਵਿਚ ਅਮੀਨੋ ਐਸਿਡ ਹੁੰਦਾ ਹੈ ਜੋ ਕਿ ਅਸਾਨੀ ਨਾਲ ਪਚ ਜਾਂਦਾ ਹੈ। ਜਿਹਨਾਂ ਲੋਕਾਂ ਦਾ ਡਾਈਜੇਸ਼ਨ ਵਿਗੜਿਆ ਹੁੰਦਾ ਹੈ, ਉਹਨਾਂ ਲਈ ਬਾਜਰਾ ਬਹੁਤ ਫਾਇਦੇਮੰਦ ਹੈ। ਅਜਿਹੇ ਲੋਕ ਬਾਜਰੇ ਦੀ ਖਿਚੜੀ ਜਾਂ ਰੋਟੀ ਖਾ ਸਕਦੇ ਹਨ ਇਸ ਨਾਲ ਐਸਿਡ ਬਿਹਤਰ ਤਰੀਕੇ ਨਾਲ ਸਰੀਰ ਵਿਚ ਪਚਦਾ ਹੈ। ਬਾਜਰੇ ਦੀ ਰੋਟੀ ਜਾਂ ਖਿਚੜੀ ਦੀ ਵਰਤੋਂ ਨਾਲ ਤੁਸੀਂ ਸਿਹਤਮੰਦ ਮਹਿਸੂਸ ਕਰੋਗੇ।
ਬਾਜਰੇ ਨੂੰ ਸਰਦੀਆਂ ਵਿਚ ਖਾਣਾ ਜ਼ਿਆਦਾ ਫਾਇਦੇਮੰਦ ਹੈ । ਗਰਮ ਤਸੀਰ ਹੋਣ ਦੇ ਕਾਰਨ ਇਹ ਸਰੀਰ ਨੂੰ ਗਰਮ ਰੱਖਦਾ ਹੈ । ਬਾਜਰੇ ਦੀ ਰੋਟੀ ਨੂੰ ਪਾਲਕ ਜਾਂ ਕਿਸੇ ਹੋਰ ਸਬਜ਼ੀ ਦੇ ਨਾਲ ਵੀ ਖਾਧਾ ਜਾ ਸਕਦਾ ਹੈ।
1. ਐਨਰਜੀ ਵਧਾਏ
ਬਾਜਰਾ ਦੀ ਰੋਟੀ ਖਾਣ ਨਾਲ ਐਨਰਜੀ ਮਿਲਦੀ ਹੈ। ਇਹ ਊਰਜਾ ਦਾ ਇਕ ਚੰਗਾ ਸਰੋਤ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਵੀ ਬਾਜਰਾ ਖਾਣਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਬਾਜਰਾ ਖਾਣ ਨਾਲ ਕਾਫੀ ਸਮੇਂ ਤਕ ਭੁੱਖ ਨਹੀਂ ਲੱਗਦੀ, ਜਿਸ ਨਾਲ ਭਾਰ ਵੀ ਕੰਟਰੋਲ ‘ਚ ਰਹਿੰਦਾ ਹੈ।

2. ਦਿਲ ਨੂੰ ਸਿਹਤਮੰਦ ਰੱਖੇ
ਬਾਜਰਾ ਕੋਲੈਸਟਰੋਲ ਲੈਵਲ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ ਜਿਸ ਨਾਲ ਦਿਲ ਨਾਲ ਜੁੜੀਆਂ ਬੀਮਾਰੀ ਹੋਣ ਦਾ ਖਤਰਾ ਘੱਟ ਹੋ ਜਾਂਦਾ ਹੈ। ਇਸ ਤੋਂ ਇਲਾਵਾ ਇਹ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦਾ ਵੀ ਚੰਗਾ ਸਰੋਤ ਹੈ ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ।

3. ਪਾਚਨ ਕਿਰਿਆ ਨੂੰ ਠੀਕ ਕਰੇ
ਬਾਜਰੇ ‘ਚ ਭਰਪੂਰ ਮਾਤਰਾ ‘ਚ ਫਾਈਬਰ ਮੌਜੂਦ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਦਰੁਸਤ ਰੱਖਣ ‘ਚ ਸਹਾਈ ਹੁੰਦੇ ਹਨ। ਬਾਜਰੇ ਦੀ ਰੋਟੀ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

4.  ਸ਼ੂਗਰ ਤੋਂ ਬਚਾਅ
ਕਈ ਅਧਿਐਨਾਂ ‘ਚ ਇਹ ਕਿਹਾ ਗਿਆ ਹੈ ਕਿ ਬਾਜਰਾ ਕੈਂਸਰ ਤੋਂ ਬਚਾਅ ‘ਚ ਵੀ ਸਹਾਈ ਹੁੰਦਾ ਹੈ ਇਹ ਨਾ ਸਿਰਫ ਕੈਂਸਰ ਤੋਂ ਬਚਾਅ ‘ਚ ਸਹਾਈ ਹੁੰਦਾ ਹੈ ਸਗੋਂ ਇਸ ਦੀ ਨਿਯਮਿਤ ਵਰਤੋਂ ਨਾਲ ਸ਼ੂਗਰ ਦਾ ਖਤਰਾ ਵੀ ਘੱਟ ਹੋ ਜਾਂਦਾ ਹੈ। ਡਾਇਬਿਟੀਜ਼ ਦੇ ਮਰੀਜ਼ਾਂ ਨੂੰ ਇਸ ਦੀ ਨਿਯਮਿਤ ਵਰਤੋਂ ਦੀ ਸਲਾਹ ਦਿੱਤੀ ਜਾਂਦੀ ਹੈ।

BSNL ਦੇਵੇਗਾ ਆਪਣੇ ਯੂਜ਼ਰਜ਼ ਨੂੰ ਦਮਦਾਰ ​​​​ਸਪੀਡ, ਕੰਪਨੀ ਨੇ ਬਣਾਈ ਇਹ ਠੋਸ ਯੋਜਨਾ

0

ਭਾਰਤ ਸੰਚਾਰ ਨਿਗਮ ਲਿਮਿਟੇਡ (BSNL) ਦੇਸ਼ ਵਿੱਚ ਜਲਦੀ ਤੋਂ ਜਲਦੀ 4G ਨੈੱਟਵਰਕ ਸ਼ੁਰੂ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਸ ਦੇ ਨੈੱਟਵਰਕ ਦੇ ਵਿਸਤਾਰ ਲਈ ਕੰਪਨੀ ਦੀ ਤਰਫੋਂ ਪਾਵਰ ਕੰਪਨੀ ਸਕਿੱਪਰ ਲਿਮਟਿਡ ਨੂੰ 2570 ਕਰੋੜ ਰੁਪਏ ਦਾ ਆਰਡਰ ਦਿੱਤਾ ਗਿਆ ਹੈ। ਸਕਿੱਪਰ ਲਿਮਟਿਡ ਦੁਆਰਾ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਆਦੇਸ਼ ਜ਼ਮੀਨੀ-ਅਧਾਰਤ ਟੈਲੀਕਾਮ ਟਾਵਰਾਂ ਦੀ ਸਪਲਾਈ ਅਤੇ ਨਿਰਮਾਣ, ਬੁਨਿਆਦੀ ਢਾਂਚੇ ਅਤੇ ਸੰਚਾਲਨ ਅਤੇ ਰੱਖ-ਰਖਾਅ ਲਈ ਲੋੜੀਂਦੇ ਉਪਕਰਨ ਪ੍ਰਦਾਨ ਕਰਨ ਲਈ ਹੈ।

ਕੰਪਨੀ ਵੱਲੋਂ ਦੱਸਿਆ ਗਿਆ ਕਿ ਇਹ ਪ੍ਰੋਜੈਕਟ ਕੈਪੈਕਸ ਅਤੇ ਓਪੈਕਸ ਮਾਡਲ ਦੇ ਤਹਿਤ 5 ਸਾਲਾਂ ਲਈ ਰਾਜਸਥਾਨ ਅਤੇ ਉੜੀਸਾ ਵਿੱਚ ਲਾਗੂ ਕੀਤਾ ਜਾਣਾ ਹੈ, ਜਿਸ ਵਿੱਚ ਅਜਿਹੇ ਪਿੰਡਾਂ ਅਤੇ ਖੇਤਰਾਂ ਨੂੰ 4ਜੀ ਨੈੱਟਵਰਕ ਨਾਲ ਕਵਰ ਕੀਤਾ ਜਾਵੇਗਾ। ਜਿੱਥੇ ਇਹ ਸਹੂਲਤ ਅਜੇ ਤੱਕ ਉਪਲਬਧ ਨਹੀਂ ਹੈ।

ਕੰਪਨੀ ਵੱਲੋਂ ਜਾਰੀ ਬਿਆਨ ਅਨੁਸਾਰ, “ਇਸ ਪ੍ਰੋਜੈਕਟ ਵਿੱਚ, ਉਨ੍ਹਾਂ ਥਾਵਾਂ ‘ਤੇ 4ਜੀ ਟੈਲੀਕਾਮ ਸਾਈਟਾਂ ਸਥਾਪਤ ਕੀਤੀਆਂ ਜਾਣਗੀਆਂ। ਜਿੱਥੇ ਕੋਈ 4ਜੀ ਸੁਵਿਧਾ ਨਹੀਂ ਹੈ ਅਤੇ ਸਿਰਫ 2ਜੀ ਅਤੇ 3ਜੀ ਨੈੱਟਵਰਕ ਹੀ ਕੰਮ ਕਰ ਰਹੇ ਹਨ। ਇਸ ਪ੍ਰੋਜੈਕਟ ਨੂੰ ਭਾਰਤ ਸਰਕਾਰ ਦੁਆਰਾ ਮਨਜ਼ੂਰੀ ਦਿੱਤੀ ਗਈ ਹੈ। ਯੂਨੀਵਰਸਲ ਨੂੰ ਸਰਵਿਸ ਓਬਲੀਗੇਸ਼ਨ ਫੰਡ ਰਾਹੀਂ ਫੰਡ ਦਿੱਤਾ ਜਾ ਰਿਹਾ ਹੈ।”

ਕੰਪਨੀ ਦੇ ਐਮਡੀ ਸਾਜਨ ਕੁਮਾਰ ਬਾਂਸਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ ਈ-ਗਵਰਨੈਂਸ, ਬੈਂਕਿੰਗ ਸੇਵਾ, ਟੈਲੀ-ਮੈਡੀਸਨ, ਟੈਲੀ-ਐਜੂਕੇਸ਼ਨ ਦੇ ਨਾਲ-ਨਾਲ ਹੋਰ ਸਰਕਾਰੀ ਸੇਵਾਵਾਂ ਤੱਕ ਪਹੁੰਚ ਵਧੇਗੀ। ਕੋਲਕਾਤਾ ਸਥਿਤ ਕਪਤਾਨ ਪਾਵਰ ਟ੍ਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਵਿੱਚ ਪ੍ਰਮੁੱਖ ਕੰਪਨੀਆਂ ਵਿੱਚੋਂ ਇੱਕ ਹੈ। ਕੰਪਨੀ ਦਾ ਕਾਰੋਬਾਰ ਦੱਖਣੀ ਅਮਰੀਕਾ, ਯੂਰਪ ਅਤੇ ਅਫਰੀਕਾ ਵਰਗੇ ਮਹਾਂਦੀਪਾਂ ਵਿੱਚ ਫੈਲਿਆ ਹੋਇਆ ਹੈ।

ਐਡਵੋਕੇਟ ਧਾਮੀ ਨੇ PM ਮੋਦੀ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਸ੍ਰੀ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ। ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ ਤੁਰ ਜਾਣਾ ਬੱਚਿਆਂ ਲਈ ਬੇਹੱਦ ਪੀੜਾਮਈ ਹੁੰਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਰਦਾਸ ਕੀਤੀ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੁੜ ਮੋਹਰੀ ਬਣਾਉਣ ਲਈ ਕੀਤੇ ਗਏ ਨਿਰੰਤਰ ਉੁਪਰਾਲੇ

0

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਅਤੇ ਮੁੜ ਸੂਬੇ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਇਹੋ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਰਕਾਰ ਦੇ ਪਹਿਲੇ ਬਜਟ ਨੇ ਹੀ ਇਸ ਉਪਰ ਮੋਹਰ ਲਗਾ ਦਿੱਤੀ ਜਦੋਂ ਸਾਲ 2022-23 ਲਈ ਪਿਛਲੇ ਸਾਲ ਦੇ ਮੁਕਾਬਲੇ ਖੇਡਾਂ ਦੇ ਬਜਟ ਵਿੱਚ 38.14 ਫੀਸਦੀ ਵਾਧਾ ਕੀਤਾ ਗਿਆ। ਕੁੱਲ 229 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ। ਸਾਲ ਭਰ ਖੇਡਾਂ ਦੇ ਖੇਤਰ ਵਿੱਚ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਰਹੇ।

ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਲ ਭਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਵਿਭਾਗ ਵੱਲੋਂ ਬਲਾਕ ਤੋਂ ਸੂਬਾ ਪੱਧਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022’ ਕਰਵਾਈਆਂ ਗਈਆਂ। ਪੰਜਾਬ ਵਿੱਚ ਪਹਿਲੀ ਵਾਰ ਕਰਵਾਈਆਂ ਗਈਆਂ ਇਸ ਤਰ੍ਹਾਂ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਗਈ। 3 ਲੱਖ ਦੇ ਕਰੀਬ ਖਿਡਾਰੀਆਂ ਨੇ 29 ਖੇਡ ਵੰਨਗੀਆਂ ਵਿੱਚ ਹਿੱਸਾ ਲਿਆ ਜਦੋਂ ਕਿ ਪਹਿਲਾਂ ਕਰਵਾਈਆਂ ਜਾਂਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਗਿਣਤੀ 20 ਹਜ਼ਾਰ ਨਹੀਂ ਟੱਪੀ ਸੀ। ਮੁੱਖ ਮੰਤਰੀ ਵੱਲੋਂ ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਜਲੰਧਰ ਵਿਖੇ ਖੁਦ ਵਾਲੀਬਾਲ ਖੇਡ ਕੇ ਉਦਘਾਟਨ ਕੀਤਾ। ਢਾਈ ਮਹੀਨੇ ਇਸ ਖੇਡ ਮਹਾਂਕੁੰਭ ਵਿੱਚ ਜੇਤੂ ਰਹੇ 9961 ਖਿਡਾਰੀਆਂ ਨੂੰ 6.85 ਕਰੋੜ ਰੁਪਏ ਦੀ ਇਨਾਮ ਰਾਸ਼ੀ ਵੰਡੀ ਗਈ।

ਇਸ ਸਾਲ ਬਰਮਿੰਘਮ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ 19 ਖਿਡਾਰੀਆਂ ਨੇ ਹਾਕੀ, ਕ੍ਰਿਕਟ, ਵੇਟਲਿਫਟਿੰਗ ਵਿੱਚ ਤਿੰਨ ਚਾਂਦੀ ਤੇ ਚਾਰ ਕਾਂਸੀ ਦੇ ਤਮਗ਼ੇ ਜਿੱਤੇ। ਇਸ ਤੋਂ ਇਲਾਵਾ ਚਾਰ ਖਿਡਾਰੀਆਂ ਨੇ ਜੂਡੋ, ਸਾਈਕਲਿੰਗ ਤੇ ਅਥਲੈਟਿਕਸ ਵਿੱਚ ਹਿੱਸਾ ਲਿਆ। 23 ਪੰਜਾਬੀ ਖਿਡਾਰੀਆਂ ਨੂੰ ਮੁੱਖ ਮੰਤਰੀ ਨੇ ਕੁੱਲ 9.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਤ ਕੀਤਾ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਦਿੱਤੀ ਗਈ।

ਪੰਜਾਬ ਦੇ ਉਭਰਦੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਹੇਠ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਤਹਿਤ 12.50 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜਿਸ ਤਹਿਤ ਸੀਨੀਅਰ ਨੈਸ਼ਨਲ ਮੁਕਾਬਲਿਆਂ ਵਿੱਚ ਕੋਈ ਵੀ ਤਮਗਾ ਜੇਤੂ ਖਿਡਾਰੀ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਜੇਤੂ ਖਿਡਾਰੀ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਇਕ ਸਾਲ ਲਈ ਦਿੱਤਾ ਜਾਵੇਗਾ।

ਪੰਜਾਬ ਵਿੱਚ ਖੇਡਾਂ ਦਾ ਪੱਧਰ ਉਚਾ ਚੁੱਕਣ, ਖਿਡਾਰੀਆਂ ਨੂੰ ਸਨਮਾਨ, ਨੌਕਰੀ ਦੇਣ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਉਲੀਕਣ ਲਈ ਕਾਰਗਾਰ ਖੇਡ ਨੀਤੀ ਬਣਾਉਣ ਲਈ ਖੇਡ ਮਾਹਿਰਾਂ ਦੀ ਕਮੇਟੀ ਬਣਾਈ ਗਈ ਹੈ ਜਿਸ ਦੀ ਰਿਪੋਰਟ ਦੇ ਆਧਾਰ ਉਤੇ ਨੀਤੀ ਲਾਗੂ ਹੋਵੇਗੀ। ਇਸ ਸੈਸ਼ਨ ਦੌਰਾਨ 4750 ਖਿਡਾਰੀ ਸਪੋਰਟਸ ਵਿੰਗ ਸਕੂਲਾਂ ਵਿੱਚ ਅਤੇ 1000 ਖਿਡਾਰੀ ਸਪੋਰਟਸ ਵਿੰਗ ਕਾਲਜਾਂ ਵਿੱਚ ਦਾਖਲ ਕੀਤੇ ਗਏ। ਕੋਚਾਂ ਦੀ ਨਵੀਂ ਭਰਤੀ ਲਈ ਯੋਜਨਾ ਉਲੀਕੀ ਗਈ। ਰੋਇੰਗ ਖਿਡਾਰੀਆਂ ਨੂੰ ਕਿਸ਼ਤੀਆਂ ਅਤੇ ਸ਼ੂਟਿੰਗ ਰੇਂਜਾਂ ਲਈ ਬਜਟ ਐਲਾਨਿਆ ਗਿਆ।

ਮੁੱਖ ਮੰਤਰੀ ਦੇ ਫੈਸਲੇ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਇਸ ਸਾਲ ਨੌਜਵਾਨਾਂ ਨੂੰ ਸ਼ਹੀਦ-ਏ ਆਜ਼ਮ ਸ. ਭਗਤ ਸਿੰਘ ਰਾਜ ਯੁਵਾ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ। ਹਰੇਕ ਜ਼ਿਲ੍ਹੇ ਦੇ ਦੋ ਨੌਜਵਾਨਾਂ ਨੂੰ ਪੁਰਸਕਾਰ ਲਈ ਚੁਣਿਆ ਜਾਵੇਗਾ ਜਿਨ੍ਹਾਂ ਨੂੰ 51,000 ਰੁਪਏ ਦੀ ਰਾਸ਼ੀ, ਮੈਡਲ, ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਜਿਵੇਂ ਕਈ ਸਾਲਾਂ ਤੋਂ ਰੁਕੇ ਇਸ ਪੁਰਸਕਾਰ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਉਥੇ ਕਈ ਵਰ੍ਹਿਆਂ ਤੋਂ ਨਹੀਂ ਕਰਵਾਏ ਗਏ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਨੂੰ ਇਸ ਵਾਰ ਦਸੰਬਰ ਮਹੀਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਯੁਵਕ ਮੇਲੇ ਦਾ ਮਨੋਰਥ ਨੌਜਵਾਨਾਂ ਨੂੰ ਅਮੀਰ ਵਿਰਸੇ ਨਾਲ ਜੋੜਨਾ ਹੈ। ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਨੂੰ ਦੂਸਰੇ ਰਾਜਾਂ ਵਿੱਚ ਭੇਜ ਕੇ ਉੱਥੋਂ ਦੇ ਸੱਭਿਆਚਾਰ, ਪੌਣ-ਪਾਣੀ ਅਤੇ ਰੀਤੀ ਰਿਵਾਜ਼ਾਂ ਨੂੰ ਸਮਝਣ ਲਈ ਰਾਜ ਦੇ 300 ਨੌਜਵਾਨਾਂ ਦੇ ਅੰਤਰ-ਰਾਜੀ ਦੌਰੇ ਕਰਵਾਏ ਗਏ। ਇਸ ਤੋਂ ਇਲਾਵਾ ਪੇਂਡੂ ਯੂਥ ਕਲੱਬਾਂ ਦੇ 200 ਅਹੁਦੇਦਾਰਾਂ/ਮੈਂਬਰਾਂ ਦੀ ਯੂਥ ਟ੍ਰੇਨਿੰਗ ਵਰਕਸ਼ਾਪ ਵੀ ਲਗਾਈ ਗਈ।

ਪੰਜਾਬ ਟਰਾਂਸਪੋਰਟ ਵਿਭਾਗ ਨੇ ਲੋਕਾਂ ਲਈ ਮਿਸਾਲੀ ਨੀਤੀਆਂ ਤੇ ਆਨਲਾਈਨ ਸੇਵਾਵਾਂ ਲਿਆਂਦੀਆਂ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਲੋਕਾਂ ਲਈ ਮਿਸਾਲੀ ਨੀਤੀਆਂ ਅਤੇ ਸਕੀਮਾਂ ਲਿਆਉਣ ਸਣੇ ਖੱਜਲ-ਖੁਆਰੀ ਮੁਕਤ ਆਨਲਾਈਨ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।

ਪੰਜਾਬ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਦੇ ਮਕਸਦ ਨਾਲ ਟਰਾਂਸਪੋਰਟ ਵਿਭਾਗ ਵੱਲੋਂ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ। ਪਿਛਲੇ ਵਰ੍ਹੇ ਨਾਲੋਂ 25 ਫ਼ੀਸਦੀ ਵੱਧ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਵਿਚਾਰ ਵਾਲੇ ਇਸ ਨੀਤੀ ਖਰੜੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਵਾਨਗੀ ਦਿੱਤੀ ਗਈ।

ਇਹ ਵੀ ਪੜ੍ਹੋ: CBI ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਪੰਜਾਬ ਪੁਲਿਸ ਦਾ DSP ਗ੍ਰਿਫਤਾਰ

ਖਰੜਾ ਨੀਤੀ ਤਹਿਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਜਿਹੇ ਸ਼ਹਿਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿਉਂਕਿ ਸੂਬੇ ਦੇ 50 ਫ਼ੀਸਦੀ ਤੋਂ ਵੱਧ ਵਾਹਨ ਇਨ੍ਹਾਂ ਸ਼ਹਿਰਾਂ ਵਿੱਚ ਹਨ। ਖਰੜਾ ਨੀਤੀ ਅਨੁਸਾਰ ਸੂਬੇ ਭਰ ਵਿੱਚ ਨਿੱਜੀ ਅਤੇ ਜਨਤਕ ਇਲੈਕਟ੍ਰਿਕ ਵਾਹਨਾਂ ਲਈ ਇਲੈਕਟ੍ਰਿਕ ਚਾਰਜਿੰਗ ਪੁਆਇੰਟਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਖਰੜਾ ਨੀਤੀ ਵਿੱਚ ਸੂਬੇ ‘ਚ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰਨ ਵਾਲੇ ਲੋਕਾਂ ਲਈ ਨਕਦ ਰਿਆਇਤਾਂ ਦੀ ਵਿਵਸਥਾ ਕੀਤੀ ਗਈ ਹੈ। ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖ਼ਰੀਦਦਾਰਾਂ ਨੂੰ 10, 000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਇਲੈਕਟ੍ਰਿਕ ਆਟੋ-ਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10, 000 ਖ਼ਰੀਦਦਾਰਾਂ ਨੂੰ 30, 000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ। ਪਹਿਲੇ 5000 ਈ-ਕਾਰਟ ਖ਼ਰੀਦਦਾਰਾਂ ਨੂੰ 30, 000 ਰੁਪਏ ਤੱਕ ਦੀ ਰਿਆਇਤ ਮਿਲੇਗੀ। ਹਲਕੇ ਵਪਾਰਕ ਵਾਹਨਾਂ ਦੇ ਪਹਿਲੇ 5000 ਖ਼ਰੀਦਦਾਰਾਂ ਨੂੰ 30, 000 ਤੋਂ 50, 000 ਰੁਪਏ ਤੱਕ ਦੀ ਰਿਆਇਤ ਮਿਲੇਗੀ।

ਇਸ ਤੋਂ ਇਲਾਵਾ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਲੱਗਣ ਵਾਲੀ ਰਜਿਸਟ੍ਰੇਸ਼ਨ ਫ਼ੀਸ ਅਤੇ ਰੋਡ ਟੈਕਸ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ। ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ।

ਇਹ ਵੀ ਪੜ੍ਹੋ: ਰਿਸ਼ਵਤ ਲੈਣ ਦੇ ਦੋਸ਼ ‘ਚ SI ਗ੍ਰਿਫ਼ਤਾਰ

ਇਸੇ ਤਰ੍ਹਾਂ ਪੰਜਾਬ ਵਾਸੀਆਂ ਨੂੰ ਆਨਲਾਈਨ ਸੇਵਾਵਾਂ ਪ੍ਰਦਾਨ ਕਰਨ ਲਈ ਈ-ਗਵਰਨੈਂਸ ਵੱਲ ਕਦਮ ਪੁੱਟਦਿਆਂ ਟਰਾਂਸਪੋਰਟ ਵਿਭਾਗ ਵੱਲੋਂ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਲੋਕ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ਼ ਇੱਕ ਕਲਿੱਕ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।

ਇਸ ਪੋਰਟਲ http://www.sarathi.parivahan.gov.in ਦੀ ਸ਼ੁਰੂਆਤ ਨਾਲ ਲੋਕ ਹੁਣ ਘਰ ਬੈਠੇ ਹੀ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ਦੇ ਇੱਕ ਕਲਿੱਕ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਰਹੇ ਹਨ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਕੇ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਬਿਨੈਕਾਰ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕੇਗਾ। ਇਹ ਆਨਲਾਈਨ ਸੇਵਾ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰ ਰਹੀ ਹੈ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ।

ਇਹ ਵੀ ਪੜ੍ਹੋ: ਸੰਗਰੂਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਨੌਜਵਾਨਾਂ ਦੀ ਮੌਤ

ਦੱਸ ਦੇਈਏ ਕਿ ਸਾਲ 2021-22 ਵਿੱਚ 5.21 ਲੱਖ ਬਿਨੈਕਾਰਾਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕੀਤੇ ਗਏ ਸਨ। ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ ਆਰ.ਟੀ.ਏ. ਦਫ਼ਤਰਾਂ ਵਿੱਚ ਜਾਣ ਤੋਂ ਬਗ਼ੈਰ 5 ਲੱਖ ਤੋਂ ਵੱਧ ਬਿਨੈਕਾਰ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਦੇ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਜੇ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ।

ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਦੇ ਤਿੰਨ ਮਹੀਨਿਆਂ ਦੇ ਅੰਦਰ ਪੰਜਾਬ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਵਾਲਵੋ ਬੱਸ ਸੇਵਾ ਸ਼ੁਰੂ ਕੀਤੀ। 15 ਜੂਨ ਨੂੰ ਬੱਸ ਸੇਵਾ ਦੀ ਸ਼ੁਰੂਆਤ ਪਿੱਛੋਂ ਇਸ ਕਿਫ਼ਾਇਤੀ ਵਾਲਵੋ ਬੱਸ ਸੇਵਾ ਦਾ 30 ਨਵੰਬਰ ਤੱਕ 72, 378 ਹਜ਼ਾਰ ਸਵਾਰੀਆਂ ਲਾਹਾ ਲੈ ਚੁੱਕੀਆਂ ਹਨ ਅਤੇ ਸੂਬਾ ਸਰਕਾਰ ਨੂੰ ਲਗਭਗ 13.89 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਹੈ।

ਇਹ ਵੀ ਪੜ੍ਹੋ: ਕਪੂਰਥਲਾ ‘ਚ ਵਾਪਰਿਆ ਭਿਆਨਕ ਹਾਦਸਾ, ਪੁਲਿਸ ਮੁਲਾਜ਼ਮ ਦੀ ਦਰਦਨਾਕ ਮੌਤ

ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 25 ਵਾਲਵੋ ਬੱਸਾਂ ਰੋਜ਼ਾਨਾ ਅੰਮ੍ਰਿਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਤੱਕ ਚੱਲ ਰਹੀਆਂ ਹਨ।

ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਲਾਭ ਪੰਜਾਬ ਦੇ ਲੱਖਾਂ ਪਰਵਾਸੀ ਭਾਰਤੀਆਂ ਨੂੰ ਮਿਲ ਰਿਹਾ ਹੈ। ਇਸ ਦੇ ਨਾਲ-ਨਾਲ ਇਸ ਰੂਟ ‘ਤੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਵੀ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਆਪਣਾ ਹਰੇਕ ਕਦਮ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਸੂਬੇ ਤੋਂ ਹਰੇਕ ਤਰ੍ਹਾਂ ਦੇ ਮਾਫੀਆ ਦਾ ਖਾਤਮਾ ਕਰਨ ਲਈ ਚੁੱਕ ਰਹੀ ਹੈ।

ਕਪੂਰਥਲਾ ‘ਚ ਵਾਪਰਿਆ ਭਿਆਨਕ ਹਾਦਸਾ, ਪੁਲਿਸ ਮੁਲਾਜ਼ਮ ਦੀ ਦਰਦਨਾਕ ਮੌਤ

0

ਕਪੂਰਥਲਾ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਕਪੂਰਥਲਾ ਦੇ ਰਮਨੀਕ ਚੌਂਕ ਨੇੜੇ ਵਾਪਰੇ ਸੜਕ ਹਾਦਸੇ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ। ਜਦੋਂ ਕਿ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ ਕਾਰ ਦੇ ਪਰਖੱਚੇ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਵਿੱਚ ਤਾਇਨਾਤ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਕੋਕਲਪੁਰ ਆਪਣੇ ਵਿਦੇਸ਼ ਤੋਂ ਆਏ ਦੋਸਤ ਯੁੱਧਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਨਾਲ ਕਾਰ ‘ਚ ਆ ਰਿਹਾ ਸੀ।

ਇਸ ਦੌਰਾਨ ਰਮਨੀਕ ਚੌਂਕ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ਨਾਲ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਉਸ ਦਾ ਦੋਸਤ ਯੁੱਧਵੀਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ ਹੈ।

ਪੰਜਾਬੀ ਗਾਇਕ ਗੈਰੀ ਸੰਧੂ ਦੇ ਘਰ ਹੋਈ ਚੋਰੀ, ਸਿੰਗਰ ਨੇ ਚੋਰਾਂ ਨੂੰ ਰੱਜ ਕੇ ਪਾਈਆਂ ਲਾਹਣਤਾਂ

0

ਪੰਜਾਬੀ ਸਿੰਗਰ ਗੈਰੀ ਸੰਧੂ ਦੇ ਘਰ ਵਿਚ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਲਾਈਵ ਹੋ ਕੇ ਦਿੱਤੀ ਹੈ ਤੇ ਚੋਰੀ ਕਰਨ ਵਾਲਿਆਂ ਨੂੰ ਸੋਸ਼ਲ ਮੀਡੀਆ ‘ਤੇ ਲਾਹਨਤਾਂ ਪਾਈਆਂ। ਉਨ੍ਹਾਂ ਨੇ ਲਾਈਵ ਹੋ ਕੇ ਘਰ ਦੇ ਹਾਲਾਤ ਨੂੰ ਵੀ ਦਿਖਾਇਆ ਕਿ ਕਿਵੇਂ ਚੋਰ ਘਰ ਦਾ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ।

ਗੈਰੀ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਮੇਰਾ ਹਜ਼ਾਰਾਂ ਦਾ ਸਾਮਾਨ ਨਹੀਂ ਚੁਰਾਇਆ ਸਗੋਂ ਮੇਰੀ ਮਾਂ ਤੇ ਬੱਚੇ ਦੀਆਂ ਕੁਝ ਨਿਸ਼ਾਨੀਆਂ ਵੀ ਚੋਰੀ ਕਰ ਲਈਆਂ ਜੋ ਕਿ ਮੇਰੇ ਲਈ ਅਨਮੋਲ ਹਨ। ਗੈਰੀ ਸੰਧੂ ਨੇ ਚੋਰਾਂ ਨੂੰ ਲੱਭਣ ਵਾਲੇ ਨੂੰ ਪੰਜ ਹਜ਼ਾਰ ਪੌਂਡ ਇਨਾਮ ਵਜੋਂ ਦੇਣ ਦੀ ਗੱਲ ਵੀ ਕਹੀ।