Home Blog Page 1785

ਦੇਸ਼ ਭਰ ’ਚ ਸਭ ਤੋਂ ਵੱਡੀ ਮੋਕ ਡ੍ਰਿਲ ਸ਼ੁਰੂ, ਪੰਜਾਬ ਦੇ ਸਿਹਤ ਮੰਤਰੀ ਨੇ ਵੀ ਕੋਵਿਡ ਸੰਬੰਧੀ ਹਸਪਤਾਲਾਂ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

0

ਕੋਰੋਨਾ ਦੇ ਖ਼ਤਰੇ ਨੂੰ ਦੇਖਦਿਆਂ ਕੇਂਦਰ ਸਰਕਾਰ ਵੱਲੋਂ 27 ਦਸੰਬਰ ਲਈ ਤੈਅ ਪ੍ਰੋਗਰਾਮ ਅਨੁਸਾਰ ਅੱਜ ਸਾਰੇ ਦੇਸ਼ ਭਰ ਵਿਚ ਮੋਕ ‌ਡ੍ਰਿਲ ਕੀਤੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਕੌਮੀ ਰਾਜਧਾਨੀ ਦਿੱਲੀ ਅਤੇ ਆਲੇ ਦੁਆਲੇ ਦੇ ਹਸਪਤਾਲਾਂ ਵਿਚ ਜਾਇਜ਼ਾ ਲੈ ਰਹੇ ਹਨ। ਚੰਡੀਗੜ੍ਹ ਵਿਚ ਵੀ ਸੈਕਟਰ 32 ਦੇ ਹਸਪਤਾਲ ਵਿਚ ਜਾਇਜ਼ਾ ਲਿਆ ਜਾ ਰਿਹਾ ਹੈ।

ਇਸਦੇ ਨਾਲ ਹੀ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਮੁਹਾਲੀ ਦੇ ਸਿਵਲ ਹਸਪਤਾਲ ‘ਚ ਪਹੁੰਚੇ ਹਨ। ਇੱਥੇ ਮੋਕਡ੍ਰਿਲ ਹੋ ਰਹੀ ਹੈ। ਇਹ ਡ੍ਰਿਲ ਦੁਪਹਿਰ ਤੱਕ ਮੁਕੰਮਲ ਕਰਨੀ ਹੈ ਜਿਸ ਦੌਰਾਨ ਇਹ ਵੇਖਿਆ ਜਾਵੇਗਾ ਕਿ ਹਸਪਤਾਲ ਵਿਚ ਆਕਸੀਜਨ ਹੈ ਜਾਂ ਨਹੀਂ, ਕੋਰੋਨਾ ਲਈ ਲੋੜੀਂਦੀਆਂ ਦਵਾਈਆਂ ਤੇ ਕਿੱਟਾਂ ਮੌਜੂਦ ਹਨ ਜਾਂ ਨਹੀਂ, ਇਹ ਸਭ ਕੁਝ ਚੈਕ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਸਿਹਤ ਮੰਤਰੀ ਨੇ ਮਾਸਕ ਪਾਉਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਕਿਹਾ ਕਿ ਪੰਜਾਬ ‘ਚ ਫਿਲਹਾਲ ਅਜੇ ਕੋਈ ਪਾਬੰਦੀ ਨਹੀਂ ਲਗਾਈ ਜਾ ਰਹੀ।

ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ, ਮਰਨ ਵਾਲਿਆਂ ਦੀ ਗਿਣਤੀ ਹੋਈ 50

0

ਅਮਰੀਕਾ ਵਿਚ ਬਰਫੀਲੇ ਤੂਫਾਨ ਦਾ ਕਹਿਰ ਜਾਰੀ ਹੈ।ਅਮਰੀਕਾ ਵਿਚ ਸੋਮਵਾਰ ਸਵੇਰ ਤੱਕ ਬਰਫ਼ੀਲੇ ਤੂਫ਼ਾਨ ਨਾਲ ਸਬੰਧਤ ਘਟਨਾਵਾਂ ਦੇ ਨਤੀਜੇ ਵਜੋਂ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਭਿਆਨਕ ਠੰਡ, ਹਵਾ ਅਤੇ ਬਰਫ਼ਬਾਰੀ ਜਾਰੀ ਰਹਿਣ ਕਾਰਨ 34 ਲੋਕਾਂ ਦੀ ਮੌਤ ਦੀ ਖ਼ਬਰ ਆਈ ਸੀ। ਬਰਫੀਲਾ ਤੂਫ਼ਾਨ ਅਮਰੀਕਾ-ਕੈਨੇਡਾ ਸਰਹੱਦ ਦੇ ਨੇੜੇ ਮਹਾਨ ਝੀਲਾਂ ਤੋਂ ਲੈ ਕੇ ਮੈਕਸੀਕੋ ਦੇ ਨਾਲ ਅਮਰੀਕੀ ਸਰਹੱਦ ‘ਤੇ ਰੀਓ ਗ੍ਰਾਂਡੇ ਨਦੀ ਤੱਕ ਸਰਗਰਮ ਹੈ।

ਮੀਡੀਆ ਰਿਪੋਰਟ ਅਨੁਸਾਰ ਕੋਲੋਰਾਡੋ, ਇਲੀਨੋਇਸ, ਕੰਸਾਸ, ਕੈਂਟਕੀ, ਮਿਸ਼ੀਗਨ, ਮਿਸੂਰੀ, ਨੇਬਰਾਸਕਾ, ਨਿਊਯਾਰਕ, ਓਹੀਓ, ਓਕਲਾਹੋਮਾ, ਟੈਨੇਸੀ ਅਤੇ ਵਿਸਕਾਨਸਿਨ ਸਮੇਤ ਘੱਟੋ-ਘੱਟ 12 ਰਾਜਾਂ ਵਿੱਚ ਕੁੱਲ 50 ਮੌਤਾਂ ਹੋਈਆਂ ਹਨ। ਉੱਤਰ-ਪੂਰਬੀ ਨਿਊਯਾਰਕ ਰਾਜ ਦੇ ਬਫੇਲੋ ਸ਼ਹਿਰ ਵਿੱਚ ਹਫ਼ਤੇ ਦੇ ਅੰਤ ਵਿੱਚ ਇੱਕ ਮੀਟਰ ਤੋਂ ਵੱਧ ਬਰਫ਼ ਡਿੱਗਣ ਕਾਰਨ ਸਭ ਤੋਂ ਵੱਧ ਮੌਤਾਂ ਹੋਈਆਂ ਹਨ। ਸਿਟੀ ਪੁਲਿਸ ਦੇ ਅਨੁਸਾਰ ਠੰਡ ਨਾਲ ਮਰਨ ਵਾਲਿਆਂ ਦੀਆਂ ਲਾਸ਼ਾਂ “ਬਾਹਰ ਅਤੇ ਕਾਰਾਂ ਵਿੱਚ” ਮਿਲੀਆਂ ਹਨ।

ਇਹ ਵੀ ਪੜ੍ਹੋ: ਵਿਜੀਲੈਂਸ ਬਿਓਰੋ ਨੇ ASI ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਕੁਦਰਤੀ ਆਫ਼ਤ ਨੂੰ “ਬਫੇਲੋ ਦੀ ਲੰਬੀ ਕਹਾਣੀ ਦੇ ਇਤਿਹਾਸ ਵਿੱਚ ਸਭ ਤੋਂ ਵਿਨਾਸ਼ਕਾਰੀ ਤੂਫ਼ਾਨ” ਦੱਸਿਆ ਹੈ। ਹੋਚੁਲ ਦੇ ਅਨੁਸਾਰ, ਸ਼ਹਿਰ ਅਤੇ ਉਸ ਦੇ ਆਲੇ-ਦੁਆਲੇ ਦੇ 15,000 ਲੋਕ ਬਿਜਲੀ ਤੋਂ ਬਿਨਾਂ ਰਹਿ ਰਹੇ ਹਨ ਅਤੇ ਮੁਰੰਮਤ ਦੇ ਕੰਮ ਵਿਚ ਮੰਗਲਵਾਰ ਤੱਕ ਦੇਰੀ ਹੋਈ ਹੈ। ਯੂਐਸ ਮੀਡੀਆ ਨੇ ਇਹ ਵੀ ਦੱਸਿਆ ਕਿ ਬਰਫੀਲੇ ਤੂਫ਼ਾਨ ਕਾਰਨ 5,500 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।

ਵਿਜੀਲੈਂਸ ਬਿਓਰੋ ਨੇ ASI ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਓਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਥਾਣਾ ਗੁਰੂਹਰਸਹਾਏ, ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਗੁਰਮੇਜ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏਐਸਆਈ ਨੂੰ ਗੁਰੂਹਰਸਹਾਏ ਦੀ ਰਹਿਣ ਵਾਲੀ ਰਾਣੀ ਦੀ ਸ਼ਿਕਾਇਤ ‘ਤੇ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: CM ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਹਿਲਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਨੇ ਉਸ ਦੇ ਖਿਲਾਫ ਥਾਣਾ ਸਦਰ ਵਿਖੇ ਦਰਜ ਪੁਲਿਸ ਕੇਸ ਵਿੱਚ ਉਸ ਨੂੰ ਸ਼ਾਮਲ ਤਫ਼ਤੀਸ਼ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਅੱਗੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਤੋਂ ਪਹਿਲਾਂ ਹੀ 2000 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਅਤੇ ਹੋਰ ਪੈਸੇ ਮੰਗ ਰਿਹਾ ਹੈ। ਸ਼ਿਕਾਇਤਕਰਤਾ ਦੇ ਨਾਲ ਥਾਣੇ ਗਏ ਇੱਕ ਸਾਥੀ ਨੇ ਸਬੂਤ ਵਜੋਂ ਉਕਤ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਦੀ ਰਕਮ ਦੇਣ ਸਮੇਂ ਦੀ ਗੱਲਬਾਤ ਰਿਕਾਰਡ ਕਰ ਲਈ ਸੀ।

ਇਹ ਵੀ ਪੜ੍ਹੋ: ਡਿਊਟੀ ‘ਤੇ ਤਾਇਨਾਤ ASI ਨੂੰ ਲੱਗਿਆ ਕਰੰਟ, ਹੋਈ ਮੌਤ

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਕਾਬੂ ਕਰਨ ਲਈ ਜਾਲ ਵਿਛਾਇਆ। ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਵਜੋਂ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਪਰੋਕਤ ਪੁਲਿਸ ਮੁਲਾਜਮ ਖਿਲਾਫ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਬਾਰੇ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਡਿਊਟੀ ‘ਤੇ ਤਾਇਨਾਤ ASI ਨੂੰ ਲੱਗਿਆ ਕਰੰਟ, ਹੋਈ ਮੌਤ

0

ਹੁਸ਼ਿਆਰਪੁਰ ’ਚ ਡਿਊਟੀ ‘ਤੇ ਤਾਇਨਾਤ ਏਐਸਆਈ ਨੂੰ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਏਐਸਆਈ ਪੁਲਿਸ ਲਾਇਨ ਗੇਟ ਵਿਖੇ ਡਿਊਟੀ ਦੇ ਰਿਹਾ ਸੀ ਇਸ ਦੌਰਾਨ ਹੀ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: CM ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਮਾਮਲੇ ਸਬੰਧੀ ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਪਰਨਮ ਸਿੰਘ ਜੋ ਕਿ ਪੁਲਿਸ ਲਾਈਨ ਵਿਖੇ ਡਿਊਟ ਨਿਭਾਅ ਰਿਹਾ ਸੀ। ਇਸ ਦੌਰਾਨ ਹੀਟਰ ਤੋਂ ਕਰੰਟ ਲੱਗਣ ਕਾਰਨ ਉਸਦੀ ਮੌਤ ਹੋ ਗਈ। ਫਿਲਹਾਲ ਮੌਕੇ ’ਤੇ ਪਹੁੰਚੀ ਥਾਣਾ ਪੁਲਿਸ ਦੀ ਟੀਮ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

CM ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

0

ਸ਼ਹੀਦੀ ਜੋੜ ਮੇਲ ਦਾ ਅੱਜ ਦੂਜਾ ਦਿਨ ਹੈ। ਫਤਿਹਗੜ੍ਹ ਸਾਹਿਬ ‘ਚ ਇਸ ਮੌਕੇ ਭਾਰੀ ਗਿਣਤੀ ‘ਚ ਸੰਗਤ ਪਹੁੰਚੀ ਹੋਈ ਹੈ। ਇਸਦੇ ਨਾਲ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੀ ਧਰਮ ਪਤਨੀ ਡਾ਼ ਗੁਰਪ੍ਰੀਤ ਕੌਰ ਦੇ ਨਾਲ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਕੋਟਿਨ-ਕੋਟਿ ਪ੍ਰਣਾਮ ਕਰਦੀ ਹੈ।

ਧੀ ਨੇ ਆਪਣੀ ਮਾਂ ਦੀ ਆਖਰੀ ਇੱਛਾ ਕੀਤੀ ਪੂਰੀ, ਮਾਂ ਨੇ ਆਸ਼ੀਰਵਾਦ ਦਿੰਦਿਆਂ ਹੀ ਕਿਹਾ ਅਲਵਿਦਾ

0

ਬਿਹਾਰ ‘ਚ ਇੱਕ ਧੀ ਨੇ ਆਪਣੀ ਮਾਂ ਦੀ ਆਖਰੀ ਇੱਛਾ ਨੂੰ ਪੂਰਾ ਕੀਤਾ। ਗੰਭੀਰ ਰੂਪ ਵਿਚ ਬੀਮਾਰ ਇਕ ਮਾਂ ਦੀ ਆਪਣੀ ਧੀ ਦਾ ਵਿਆਹ  ਆਪਣੀਆਂ ਅੱਖਾਂ ਸਾਹਮਣੇ ਦੇਖਣ ਦੀ ਆਖਰੀ ਇੱਛਾ ਸੱਚਮੁੱਚ ਪੂਰੀ ਹੋ ਗਈ। ਚਾਂਦਨੀ ਅਤੇ ਸੁਮਿਤ ਦੀ ਮੰਗਣੀ 26 ਦਸੰਬਰ ਨੂੰ ਹੋਣੀ ਸੀ ਪਰ 25 ਦਸੰਬਰ ਨੂੰ ਮੰਗਣੀ ਤੋਂ ਪਹਿਲਾਂ ਹੀ ਉਨ੍ਹਾਂ ਦਾ ਵਿਆਹ ਹੋ ਗਿਆ। ਇਹ ਕਿਸਮਤ ਦੀ ਖੇਡ ਸੀ। ਇਸ ਦੇ ਪਿੱਛੇ ਦੀ ਵਜ੍ਹਾ ਅਤੇ ਜਿਸ ਤਰ੍ਹਾਂ ਨਾਲ ਇਨ੍ਹਾਂ ਦੋਹਾਂ ਦਾ ਵਿਆਹ ਹੋਇਆ, ਜਾਣ ਕੇ ਤੁਸੀਂ ਵੀ ਭਾਵੁਕ ਹੋ ਜਾਵੋਗੇ। ਇਹ ਸਭ ਕੁਝ ਲੜਕੀ ਦੀ ਮਾਂ ਲਈ ਕੀਤਾ ਗਿਆ। ਦਰਅਸਲ ਚਾਂਦਨੀ ਦੀ ਮਾਂ ਪੂਨਮ ਕੁਮਾਰੀ ਵਰਮਾ ਹਸਪਤਾਲ ’ਚ ਆਖਰੀ ਸਾਹ ਲੈ ਰਹੀ ਸੀ। ਇੱਥੇ ਉਸ ਦੀ ਧੀ ਚਾਂਦਨੀ ਦੀ 26 ਤਾਰੀਖ਼ ਨੂੰ ਮੰਗਣੀ ਹੋਣੀ ਸੀ ਪਰ ਉਸ ਨੇ ਇੱਛਾ ਜ਼ਾਹਿਰ ਕੀਤੀ ਕਿ ਉਹ ਆਪਣੀ ਧੀ ਦਾ ਵਿਆਹ ਦੇਖਣਾ ਚਾਹੁੰਦੀ ਹੈ।

ਡਾਕਟਰ ਪਹਿਲਾਂ ਹੀ ਸਾਫ ਕਰ ਚੁੱਕੇ ਸਨ ਕਿ ਪੂਨਮ ਹੁਣ ਕੁਝ ਘੰਟਿਆਂ ਦੀ ਹੀ ਮਹਿਮਾਨ ਹੈ। ਅਜਿਹੀ ਹਾਲਤ ’ਚ ਸਾਰਿਆਂ ਨੇ ਇਸ ਨੂੰ ਉਨ੍ਹਾਂ ਦੀ ਆਖਰੀ ਇੱਛਾ ਸਮਝਦੇ ਹੋਏ ਅਜਿਹਾ ਕਰਨ ਦਾ ਫ਼ੈਸਲਾ ਕੀਤਾ। ਇਸ ਤੋਂ ਬਾਅਦ ਦੋਵਾਂ ਧਿਰਾਂ ਦੇ ਕੁਝ ਲੋਕ ਇਕੱਠੇ ਹੋਏ ਅਤੇ ਆਖਰੀ ਸਾਹ ਲੈ ਰਹੀ ਚਾਂਦਨੀ ਦੀ ਮਾਂ ਦੀ ਇੱਛਾ ਪੂਰੀ ਕਰਨ ਲਈ ਆਈ.ਸੀ.ਯੂ. ’ਚ ਹੀ ਵਿਆਹ ਕਰਵਾ ਦਿੱਤਾ। ਵਿਆਹ ਦੇਖਣ ਤੋਂ ਬਾਅਦ ਉਨ੍ਹਾਂ ਨੇ ਆਪਣੀ ਧੀ ਚਾਂਦਨੀ ਅਤੇ ਇੰਜੀਨੀਅਰ ਜਵਾਈ ਸੁਮਿਤ ਗੌਰਵ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਇਸ਼ਾਰਿਆਂ ’ਚ ਹੀ ਕੁਝ ਮਿੰਟ ਗੱਲਾਂ ਕੀਤੀਆਂ।

ਯਾਦਗਾਰ ਲਈ ਉੱਥੇ ਹੀ ਇਕ ਗਰੁੱਪ ਫੋਟੋ ਵੀ ਲਈ ਗਈ। ਇਹ ਸਭ ਕੁਝ ਸੰਪੰਨ ਹੋਣ ਤੋਂ ਕੁਝ ਦੇਰ ਬਾਅਦ ਹੀ ਪੂਨਮ ਨੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਂਝ ਤਾਂ ਵਿਆਹ ਖੁਸ਼ੀ ਦਾ ਮੌਕਾ ਹੁੰਦਾ ਹੈ ਪਰ ਇਹ ਵਿਆਹ ਬਹੁਤ ਹੀ ਦੁੱਖ ਭਰੇ ਮਾਹੌਲ ’ਚ ਹੋਇਆ। ਦੂਜੇ ਪਾਸੇ ਪਰਿਵਾਰ ਦੇ ਸਾਰੇ ਮੈਂਬਰ ਇਸ ਗੱਲ ਤੋਂ ਸੰਤੁਸ਼ਟ ਸਨ ਕਿ ਲਾੜੀ ਦੀ ਮਾਂ ਦੀ ਆਖਰੀ ਇੱਛਾ ਪੂਰੀ ਹੋ ਗਈ। ਵਿਆਹ ਤੋਂ ਤਕਰੀਬਨ ਦੋ ਘੰਟੇ ਬਾਅਦ ਹੀ ਪੂਨਮ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ। ਚਾਂਦਨੀ ਦੀ ਮਾਂ ਪੂਨਮ ਕੁਮਾਰੀ ਵਰਮਾ ਗੁਰਾਰੂ ਬਲਾਕ ਦੇ ਪਿੰਡ ਬਾਲੀ ਦੇ ਰਹਿਣ ਵਾਲੇ ਸੇਵਾਮੁਕਤ ਫੌਜੀ ਲਲਨ ਕੁਮਾਰ ਦੀ ਪਤਨੀ ਸੀ। ਚਾਂਦਨੀ ਕੁਮਾਰੀ ਨੇ ਦੱਸਿਆ ਕਿ ਉਸ ਦੀ ਮਾਂ ਪੂਨਮ ਮਗਧ ਮੈਡੀਕਲ ਕਾਲਜ ਅਤੇ ..ਹਸਪਤਾਲ ਵਿੱਚ ਸਹਾਇਕ ਨਰਸ (ਏਐਨਐਮ) ਵਜੋਂ ਕੰਮ ਕਰਦੀ ਸੀ ..ਅਤੇ ਉਹ ਕੋਰੋਨਾ ਕਾਲ ਤੋਂ ਬੀਮਾਰ ਸੀ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਪਨਗ੍ਰੇਨ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਇਸ ਦੇ ਨਾਲ ਹੀ ਉਹ ਦਿਲ ਦੀ ਬੀਮਾਰੀ ਤੋਂ ਵੀ ਪੀੜਤ ਸੀ। ਹਾਲ ਹੀ ’ਚ ਉਸ ਨੂੰ ਮੈਜਿਸਟਰੇਟ ਕਾਲੋਨੀ ਦੇ ਸਾਹਮਣੇ ਸਥਿਤ ਅਰਸ਼ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰ ਲਗਾਤਾਰ ਉਸ ਦੀ ਹਾਲਤ ’ਤੇ ਨਜ਼ਰ ਰੱਖ ਰਹੇ ਸਨ। ਐਤਵਾਰ ਨੂੰ ਉਸ ਦੀ ਹਾਲਤ ਅਜਿਹੀ ਹੋ ਗਈ ਕਿ ਡਾਕਟਰਾਂ ਨੇ ਉਸ ਦੇ ਕੁਝ ਸਮੇਂ ਲਈ ਮਹਿਮਾਨ ਬਣਨ ਦੀ ਗੱਲ ਕਹੀ। ਇਸ ਤੋਂ ਬਾਅਦ ਜਲਦਬਾਜ਼ੀ ’ਚ ਪਰਿਵਾਰ ਨੇ ਪੂਨਮ ਦੀ ਆਖਰੀ ਇੱਛਾ ਪੂਰੀ ਕਰਨ ਲਈ ਚਾਂਦਨੀ ਦਾ ਵਿਆਹ ਕਰਵਾ ਦਿੱਤਾ।

ਆਸਟ੍ਰੇਲੀਆ ‘ਚ ਭਾਰਤੀ ਮੂਲ ਦੀ ਵਿਗਿਆਨੀ ਪਰਵਿੰਦਰ ਕੌਰ ਦਾ ਨਾਂ STEM ਮਾਹਿਰ ਪੈਨਲ ‘ਚ ਸ਼ਾਮਲ

0

ਪੰਜਾਬੀ ਪੂਰੀ ਦੁਨੀਆਂ ਵਿੱਚ ਨਾਂ ਕਮਾ ਰਹੇ ਹਨ। ਹੁਣ ਹਾਲ ਹੀ ਵਿੱਚ ਆਸਟ੍ਰੇਲੀਆ ਵਿੱਚ ਪਰਵਿੰਦਰ ਕੌਰ ਨਾਂ ਦੀ ਵਿਗਿਆਨਕ ਨੂੰ ਆਸਟਰੇਲੀਆਈ ਸਰਕਾਰ ਦੇ ਮਾਹਰ ਪੈਨਲ ਵਿੱਚ ਸ਼ਾਮਲ ਕੀਤਾ ਗਿਆ ਹੈ। ਆਸਟਰੇਲੀਆਈ ਸਰਕਾਰ ਦੇ ਮਾਹਰ ਪੈਨਲ ਵਿੱਚ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ STEM ਸੈਕਟਰ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤੀ ਮੂਲ ਦੇ ਬਾਇਓਟੈਕਨਾਲੋਜਿਸਟ ਪਰਵਿੰਦਰ ਕੌਰ ਨੂੰ ਨਿਯੁਕਤ ਕੀਤਾ ਗਿਆ ਹੈ। ਯੂਨੀਵਰਸਿਟੀ ਆਫ ਵੈਸਟਰਨ ਆਸਟ੍ਰੇਲੀਆ ਪਬਲਿਕ ਪਾਲਿਸੀ ਇੰਸਟੀਚਿਊਟ ਦੀ ਐਸੋਸੀਏਟ ਪ੍ਰੋਫੈਸਰ ਪਰਵਿੰਦਰ ਕੌਰ ਮੂਲ ਰੂਪ ਤੋਂ ਨਵਾਂਸ਼ਹਿਰ, ਪੰਜਾਬ ਦੀ ਹੈ।

ਯੂਨੀਵਰਸਿਟੀ ਆਫ਼ ਵੈਸਟਰਨ ਆਸਟ੍ਰੇਲੀਆ ਵੱਲੋਂ ਜਾਰੀ ਇੱਕ ਬਿਆਨ ਵਿੱਚ ਪਰਵਿੰਦਰ ਕੌਰ ਨੇ ਕਿਹਾ ਕਿ “ਇੱਕ ਔਰਤ ਤੇ ਪ੍ਰਵਾਸੀ ਹੋਣ ਦੇ ਨਾਤੇ ਇਸ ਫੀਲਡ ਵਿੱਚ ਮੇਰੇ ਕੋਲ ਪੱਖਪਾਤ ਅਤੇ ਅਦਿੱਖ ਰੁਕਾਵਟਾਂ ਦਾ ਡੂੰਘਾ ਅਨੁਭਵ ਹੈ ਜੋ ਇੱਥੇ ਮੌਜੂਦ ਹੈ, ਜਿਨ੍ਹਾਂ ‘ਤੇ ਸਾਨੂੰ ਸਾਰਿਆਂ ਨੂੰ ਨਾ ਸਿਰਫ਼ STEM ਵਿੱਚ ਭਾਗੀਦਾਰੀ ਵਧਾਉਣ ਲਈ, ਸਗੋਂ ਇਸ ਨੂੰ ਸੁਧਾਰਨ ਲਈ ਰੱਖਣ ਲਈ ਕੰਮ ਕਰਨ ਦੀ ਲੋੜ ਹੈ।” STEM ਸਮੀਖਿਆ ਵਿੱਚ ਪਾਥਵੇਅ ਟੂ ਡਾਇਵਰਸਿਟੀ ਲਈ ਤਿੰਨ ਮੈਂਬਰੀ ਪੈਨਲ ਨੂੰ ਉਦਯੋਗ ਅਤੇ ਵਿਗਿਆਨ ਮੰਤਰੀ ਐਡ ਹਿਊਸਿਕ ਦੁਆਰਾ ਨਿਯੁਕਤ ਕੀਤਾ ਗਿਆ ਹੈ, ਅਤੇ ਇਹ 2023 ਦੇ ਅਖੀਰ ਵਿੱਚ ਆਪਣੀਆਂ ਖੋਜਾਂ ਦੀ ਰਿਪੋਰਟ ਸਰਕਾਰ ਨੂੰ ਪੇਸ਼ ਕਰੇਗਾ।

ਇਸ ਪੈਨਲ ਵਿੱਚ ਪਰਵਿੰਦਰ ਕੌਰ, ਸੈਲੀ-ਐਨ ਵਿਲੀਅਮਜ਼ ਅਤੇ ਮਿਕੇਲਾ ਜੇਡ ਦੇ ਨਾਲ ਮਿਲ ਕੇ ਕੰਮ ਕਰੇਗੀ। ਪਰਵਿੰਦਰ ਕੌਰ ਇਸ ਵੇਲੇ DNA Zoo Australia ਨਾਂ ਦੀ ਸੰਸਥਾ ਦੀ ਡਾਇਰੈਕਟਰ ਹੈ, ਜੋ ਕਿ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਧਰਤੀ ਦੀ ਜੈਵ ਵਿਭਿੰਨਤਾ ਅਤੇ ਕੁਦਰਤੀ ਵਾਤਾਵਰਣਾਂ ਦੀ ਜਾਂਚ ਕਰਨ ਵਾਲੀ ਅੰਤਰ-ਅਨੁਸ਼ਾਸਨੀ ਬਾਇਓਟੈਕਨਾਲੌਜੀ ਖੋਜ ਦੀ ਅਗਵਾਈ ਕਰਦੀ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਪਨਗ੍ਰੇਨ ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਪਰਵਿੰਦਰ ਕੌਰ ਪਹਿਲਾਂ ਹੀ ਪ੍ਰਸਿੱਧੀ ਹਾਸਲ ਕਰ ਚੁੱਕੀ ਹੈ: ਖਾਸ ਗੱਲ ਇਹ ਹੈ ਕਿ ਪਰਵਿੰਦਰ ਕੌਰ ਨੂੰ ਸਾਲ 2013 ਵਿੱਚ ਬਾਇਓਟੈਕਨਾਲੋਜੀ ਅਤੇ ਵਿਗਿਆਨਕ ਉੱਤਮਤਾ ਵਿੱਚ ਉਸਦੇ ਮਹੱਤਵਪੂਰਨ ਯੋਗਦਾਨ ਲਈ ਆਸਟ੍ਰੇਲੀਅਨ ਅਕੈਡਮੀ ਆਫ਼ ਸਾਇੰਸਜ਼ ਦੁਆਰਾ ਵੱਕਾਰੀ ‘ਸਾਇੰਸ ਐਂਡ ਇਨੋਵੇਸ਼ਨ ਅਵਾਰਡ’ ਦਿੱਤਾ ਗਿਆ ਸੀ ਤੇ ਸਾਲ 2019 ਵਿੱਚ, ਉਸਨੇ ਮਾਈਕ੍ਰੋਸਾਫਟ ਦਾ AI ਫਾਰ ਅਰਥ ਅਵਾਰਡ ਜਿੱਤਿਆ, ਅਤੇ 2022 ਵਿੱਚ ਪੱਛਮੀ ਆਸਟ੍ਰੇਲੀਆ ਦੇ ਇਨੋਵੇਟਰ ਆਫ਼ ਦ ਈਅਰ ਵਿੱਚ ਫਾਈਨਲਿਸਟ ਸੀ।

ਵਿਜੀਲੈਂਸ ਨੇ ਰਿਸ਼ਵਤ ਦੇ ਦੋਸ਼ ‘ਚ ਪਨਗ੍ਰੇਨ ਇੰਸਪੈਕਟਰ ਕੀਤਾ ਗ੍ਰਿਫ਼ਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਸੋਮਵਾਰ ਨੂੰ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਮਾਲਕ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੀ ਸ਼ਿਕਾਇਤ ‘ਤੇ ਰਿਸ਼ਵਤ ਦੀ ਰਕਮ ਲੈਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਪਨਗ੍ਰੇਨ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਹਾਨੇ ਉਸ ਤੋਂ ਇਕ ਲੱਖ ਰੁਪਏ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ 50,000 ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਚਾਰ ਸ਼ੈਲਰ ਡਿਫਾਲਟਰ ਹੋਣ ਕਾਰਨ ਬੰਦ ਹੋ ਗਏ ਸਨ ਅਤੇ ਉਨ੍ਹਾਂ ਸ਼ੈਲਰਾਂ ਦਾ ਝੋਨਾ ਅਲਾਟਮੈਂਟ ਦਾ ਹਿੱਸਾ ਉਸਦੀ ਰਾਈਸ ਮਿੱਲ ਅਤੇ ਮਹੇਸ਼ ਗੋਇਲ ਸਮੇਤ 10 ਹੋਰ ਸ਼ੈਲਰ ਮਾਲਕਾਂ ਵਿੱਚ ਵੰਡਿਆ ਜਾਣਾ ਸੀ।

ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਪਰੋਕਤ ਪਨਗ੍ਰੇਨ ਦੇ ਇੰਸਪੈਕਟਰ ਨੇ ਸ਼ਿਕਾਇਤਕਰਤਾ ਅਤੇ ਮਹੇਸ਼ ਗੋਇਲ (ਦੋਵੇਂ ਸ਼ੈਲਰ ਮਾਲਕ) ਤੋਂ ਝੋਨਾ ਅਲਾਟ ਕਰਨ ਲਈ 1,50,000 ਰੁਪਏ ਦੀ ਰਿਸ਼ਵਤ ਲਈ ਸੀ।

ਇਸ ਸਬੰਧ ਵਿਚ ਇੰਸਪੈਕਟਰ ਕੁਨਾਲ ਗੁਪਤਾ ਦੇ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਐਫ.ਆਈ.ਆਰ ਨੰਬਰ 16 ਮਿਤੀ 26-12-2022 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਕੈਨੇਡਾ ‘ਚ ਬੱਸ ਪਲਟਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ

0

ਬੀਤੀ ਰਾਤ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਬੱਸ ਪਲਟਣ ਕਾਰਨ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਇਕ ਨੌਜਵਾਨ ਸਣੇ ਕਰੀਬ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ।

ਕੈਨੇਡਾ ਵਿੱਚ ਹੋਏ ਉਕਤ ਦਰਦਨਾਕ ਹਾਦਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੀ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਤਾਲਾ ਦੇ ਵਸਨੀਕ 41 ਸਾਲਾ ਨੌਜਵਾਨ ਕਰਨਜੋਤ ਸਿੰਘ ਸੋਢੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਪਿੰਡ ਬੁਤਾਲਾ ਵਿਚ ਨੌਜਵਾਨ ਕਰਨਜੋਤ ਸਿੰਘ ਸੋਢੀ ਦੀ ਮੌਤ ਹੋ ਜਾਣ ਦੀ ਖ਼ਬਰ ਪਤਾ ਚਲਦਿਆਂ ਪਰਿਵਾਰ ਅਤੇ ਇਲਾਕੇ ਵਿੱਚ ਬੇਹੱਦ ਸੋਗ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਕਰਨਜੋਤ ਸਿੰਘ ਸੋਢੀ ਹਾਲੇ ਕਰੀਬ 4 ਕੁ ਮਹੀਨੇ ਪਹਿਲਾਂ ਹੀ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਬੀਤੀ ਰਾਤ ਅਚਾਨਕ ਉਕਤ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।

ਮ੍ਰਿਤਕ ਕਰਨਜੋਤ ਸਿੰਘ ਸੋਢੀ ਆਪਣੇ ਘਰ ਬੁਤਾਲਾ ਵਿਖੇ ਪਤਨੀ ਅਤੇ ਇਕ ਬੇਟਾ ਬੇਟੀ ਸਮੇਤ ਵੱਡਾ ਪਰਿਵਾਰ ਛੱਡ ਗਿਆ ਹੈ ਅਤੇ ਉਨਾਂ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਰਨਜੋਤ ਸਿੰਘ ਘਰ ਵਿਚ ਇੱਕਲਾ ਕਮਾਉਣ ਵਾਲਾ ਸੀ। ਹਾਦਸੇ ਦੌਰਾਨ ਕਰੀਬ 3 ਦਰਜਨ ਲੋਕਾਂ ਦੇ ਗੰਭੀਰ ਜਖਮੀ ਹੋਣ ਦੀ ਵੀ ਖ਼ਬਰ ਹੈ। ਜਿਨ੍ਹਾਂ ਦਾ ਇਲਾਜ ਬ੍ਰਿਟਿਸ਼ ਕੋਲੰਬੀਆ ਦੇ ਹਸਪਤਾਲ ਵਿੱਚ ਚਲ ਰਿਹਾ ਹੈ।

ਇਹ ਵੀ ਪੜ੍ਹੋ : ਅਮਰੀਕਾ ‘ਚ ਬਰਫੀਲੇ ਤੂਫਾਨ ਨੇ ਮਚਾਈ ਤਬਾਹੀ, 30 ਤੋਂ ਜ਼ਿਆਦਾ ਲੋਕਾਂ ਦੀ ਮੌਤ

ਉਕਤ ਹਾਦਸੇ ਦੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਆਰ ਸੀ ਐਮ ਪੀ ਨੇ ਪੁਸ਼ਟੀ ਕੀਤੀ ਹੈ। ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਐਤਵਾਰ ਨੂੰ ਸਥਾਨੀ ਤੌਰ ਤੇ ਇੱਕ ਬਿਆਨ ਜਾਰੀ ਕਰਕੇ ਪੁਸ਼ਟੀ ਕੀਤੀ ਹੈ ਕਿ ਹਾਈਵੇਅ 97C ‘ਤੇ ਵਾਪਰੇ ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ ਪਰ ਪੂਰਨ ਤੌਰ ਤੇ ਯਾਤਰੀਆਂ ਦੀ ਗਿਣਤੀ ਨਹੀਂ ਦੱਸੀ ਗਈ ਹੈ।

ਮਦਰ ਡੇਅਰੀ ਨੇ ਦੁੱਧ ਦੀਆਂ ਕੀਮਤਾਂ ‘ਚ ਕੀਤਾ ਵਾਧਾ

0

ਦੁੱਧ ਵਿਕਰੇਤਾ ਕੰਪਨੀ ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਇਲਾਕੇ ਵਿੱਚ ਦੁੱਧ ਦੀਆਂ ਕੀਮਤਾਂ ਦੋ ਰੁਪਏ ਪ੍ਰਤੀ ਲਿਟਰ ਵਧਾਉਣ ਦਾ ਐਲਾਨ ਕੀਤਾ ਹੈ। ਨਵੀਆਂ ਕੀਮਤਾਂ ਮੰਗਲਵਾਰ ਤੋਂ ਲਾਗੂ ਹੋ ਜਾਣਗੀਆਂ। ਮੌਜਦਾ ਵਰ੍ਹੇ ਇਹ ਪੰਜਵਾਂ ਮੌਕਾ ਹੈ ਜਦੋਂ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਧਾਈਆਂ ਹਨ। ਜ਼ਿਕਰਯੋਗ ਹੈ ਕਿ ਮਦਰ ਡੇਅਰੀ ਵੱਲੋਂ ਦਿੱਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਰੋਜ਼ਾਨਾ 30 ਲੱਖ ਲਿਟਰ ਤੋਂ ਵਧ ਦੁੱਧ ਦੀ ਵਿਕਰੀ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ: ‘ਵੀਰ ਬਾਲ ਦਿਵਸ’ ਮੌਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਚਰਨਾਂ ‘ਚ ਸੀਸ ਝੁਕਾਉਂਦਾ…

ਮਦਰ ਡੇਅਰੀ ਨੇ ਐਨਸੀਆਰ ਵਿੱਚ ਫੁੱਲ-ਕਰੀਮ, ਟੋਂਡ ਅਤੇ ਡਬਲ-ਟੋਂਡ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 27 ਦਸੰਬਰ ਯਾਨੀ ਮੰਗਲਵਾਰ ਤੋਂ ਲਾਗੂ ਹੋਣਗੀਆਂ।

ਮਦਰ ਡੇਅਰੀ ਨੇ ਫੁੱਲ ਕਰੀਮ ਦੁੱਧ ਦੀ ਕੀਮਤ 2 ਰੁਪਏ ਵਧਾ ਕੇ 66 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ, ਜਦਕਿ ਟੋਨਡ ਦੁੱਧ ਦੀ ਕੀਮਤ 51 ਰੁਪਏ ਤੋਂ ਵਧਾ ਕੇ 53 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ। ਡਬਲ ਟਨ ਦੁੱਧ ਦੀ ਕੀਮਤ 45 ਰੁਪਏ ਤੋਂ ਵਧਾ ਕੇ 47 ਰੁਪਏ ਕਰ ਦਿੱਤੀ ਗਈ ਹੈ। ਹਾਲਾਂਕਿ ਗਾਂ ਦੇ ਦੁੱਧ ਅਤੇ ਟੋਕਨ ਮਿਲਕ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।