Home Blog Page 1788

ਵਿਜੀਲੈਂਸ ਬਿਊਰੋ ਵੱਲੋਂ SHO ਤੇ ASI ਰਿਸ਼ਵਤ ਦੇ ਦੋਸ਼ ‘ਚ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਕਪੂਰਥਲਾ ਜ਼ਿਲੇ ਦੇ ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਐਸ.ਐਚ.ਓ ਵਜੋਂ ਤਾਇਨਾਤ ਸਬ ਇੰਸਪੈਕਟਰ (ਐਸਆਈ) ਹਰਪਾਲ ਸਿੰਘ (82/ਜਲੰਧਰ) ਅਤੇ ਉਸ ਦੇ ਅਧੀਨ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਹਰਵੰਤ ਸਿੰਘ (405/ਕਪੂਰਥਲਾ) ਨੂੰ 6, 500 ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਇਕਬਾਲ ਸਿੰਘ ਵਾਸੀ ਪਿੰਡ ਪੰਡੋਰੀ ਕੱਦ, ਜ਼ਿਲ੍ਹਾ ਹੁਸ਼ਿਆਰਪੁਰ ਤੋਂ 6, 500 ਰੁਪਏ ਦੀ ਰਿਸ਼ਵਤ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: DGP ਪੰਜਾਬ ਨੇ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਸ ਵਿਰੁੱਧ ਐਨਡੀਪੀਐਸ ਤਹਿਤ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਕੋਲੋਂ 6500 ਰੁਪਏ ਰਿਸ਼ਵਤ ਵਜੋਂ ਲੈ ਲਏ ਅਤੇ ਉਸਦੀ ਕਾਰ, ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਅਤੇ ਏਟੀਐਮ ਕਾਰਡ ਜ਼ਬਤ ਕਰ ਲਿਆ। ਉਹ ਮੁਲਾਜਮ ਉਸਦੀ ਗੱਡੀ ਅਤੇ ਦਸਤਾਵੇਜ਼ ਛੱਡਣ ਬਦਲੇ ਉਸ ਕੋਲੋਂ 50, 000 ਰੁਪਏ ਦੀ ਹੋਰ ਮੰਗ ਕਰ ਰਹੇ ਹਨ।

ਇਸ ਬਾਰੇ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਵੀ ਸ਼ਿਕਾਇਤ ਦਰਜ ਕਰਵਾ ਦਿੱਤੀ। ਉਕਤ ਦੋਸ਼ੀ ਪੁਲਿਸ ਮੁਲਾਜਮਾਂ ਨੇ ਉਸਦੀ ਗੱਡੀ ਨੂੰ ਦਸ ਦਿਨਾਂ ਤੱਕ ਆਪਣੇ ਕਬਜੇ ਵਿੱਚ ਰੱਖਿਆ ਅਤੇ ਜਦੋਂ ਉਸਨੇ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਤਾਂ ਉਸਨੂੰ ਗੱਡੀ ਸਮੇਤ ਸਾਰੇ ਦਸਤਾਵੇਜ ਵਾਪਸ ਕਰ ਦਿੱਤੇ।

ਇਹ ਵੀ ਪੜ੍ਹੋ: ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੀਤੀ ਖੁਦਕੁਸ਼ੀ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਦੋਵੇਂ ਦੋਸ਼ੀ ਪੁਲਿਸ ਮੁਲਾਜਮਾਂ ਨੂੰ ਸ਼ਿਕਾਇਤਕਰਤਾ ਕੋਲੋਂ 6, 500 ਰੁਪਏ ਦੀ ਰਿਸ਼ਵਤ ਹਾਸਲ ਕਰਨ ਅਤੇ 50, 000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਸਬੰਧ ਵਿੱਚ ਉਪਰੋਕਤ ਦੋਵਾਂ ਪੁਲਿਸ ਮੁਲਾਜਮਾਂ ਦੇ ਖਿਲਾਫ ਆਈਪੀਸੀ ਦੀ ਧਾਰਾ 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੇ ਕੀਤੀ ਖੁਦਕੁਸ਼ੀ

0

ਮੁਹਾਲੀ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਵਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਪੂਰੇ ਪਰਿਵਾਰ ਦੀ ਮੌਤ ਘਰੇਲੂ ਝਗੜੇ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੇਵਾਮੁਕਤ ਐਸਡੀਓ ਸੁਰਿੰਦਰ ਸ਼ਰਮਾ (55), ਉਸ ਦੀ ਪਤਨੀ ਅੰਜਨਾ ਸ਼ਰਮਾ (50) ਅਤੇ ਪੁੱਤਰ ਪੁਲਕਿਤ ਸ਼ਰਮਾ (25) ਵਜੋਂ ਹੋਈ ਹੈ। ਸੁਰਿੰਦਰ ਸ਼ਰਮਾ ਹਰਿਆਣਾ ਬਿਜਲੀ ਬੋਰਡ ਤੋਂ ਐਸ.ਡੀ.ਓ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਫਿਲਹਾਲ ਉਹ ਕੈਮੀਕਲ ਦਾ ਕਾਰੋਬਾਰ ਕਰ ਰਿਹਾ ਸੀ।

ਬੇਟਾ ਪੁਲਕਿਤ ਵੀ ਪ੍ਰਾਈਵੇਟ ਨੌਕਰੀ ਕਰਦਾ ਸੀ। ਸਥਾਨਕ ਥਾਣੇ ਦੇ ਐਸਐਚਓ ਮਨਦੀਪ ਸਿੰਘ ਨੇ ਦੱਸਿਆ ਕਿ ਸੁਰਿੰਦਰ ਸ਼ਰਮਾ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਕੀਤਾ ਗਿਆ ਹੈ, ਪਰ ਉਸ ਦੀ ਪਤਨੀ ਅਤੇ ਪੁੱਤਰ ਦਾ ਪੋਸਟਮਾਰਟਮ ਅੱਜ ਐਤਵਾਰ ਨੂੰ ਕੀਤਾ ਜਾਣਾ ਹੈ। ਤਿੰਨੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।

ਬੀਤੇ ਦਿਨ ਸੁਰੇਸ਼ ਸ਼ਰਮਾ ਨੇ ਘਰੇਲੂ ਕਲੇਸ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਪੀ ਲਈ। ਜਦੋਂ ਪਤਾ ਘਰ ਵਿੱਚ ਮੌਜੂਦ ਉਸਤੀ ਪਤਨੀ ਤੇ ਬੇਟੇ ਨੂੰ ਲੱਗਿਆ ਤਾਂ ਉਨ੍ਹਾਂ ਤੁਰੰਤ ਕੋਲ ਇਕ ਨਿੱਜੀ ਹਸਪਤਾਲ ਵਿੱਚ ਲੈ ਗਏ। ਜਿੱਥੇ ਡਾਕਟਰਾਂ ਨੇ ਸੁਰੇਸ਼ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਹਸਪਤਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਇਸ ਤੋਂ ਬਾਅਦ ਪਤਨੀ ਅਤੇ ਬੇਟਾ ਘਰ ਚਲੇ ਗਏ ਅਤੇ ਰਾਤ ਨੂੰ ਅੰਜ਼ਨਾ ਸ਼ਰਮਾ ਅਤੇ ਪੁਲਕਿਤ ਨੇ ਵੀ ਕੈਮੀਕਲ ਪੀ ਕੇ ਜਾਨ ਦੇ ਦਿੱਤੀ। ਘਟਨਾ ਸਮੇਂ ਘਰ ਵਿੱਚ ਕੋਈ ਨਹੀਂ ਸੀ। ਕੁਝ ਸਮੇਂ ਬਾਅਦ ਜਦੋਂ ਗੁਆਢੀ ਸੁਰੇਸ਼ ਦੀ ਮੌਤ ਦਾ ਅਫਸੋਸ ਕਰਨ ਪਹੁੰਚੇ ਤਾਂ ਆਵਾਜ਼ ਲਗਾਉਣ ਉਤੇ ਕੋਈ ਘਰੋਂ ਬਾਹਰ ਨਹੀਂ ਆਇਆ, ਜਦੋਂ ਕਿ ਘਰ ਦਾ ਮੁੱਖ ਗੇਟ ਖੁੱਲ੍ਹਾ ਪਿਆ ਸੀ।

ਗੁਆਂਢੀਆਂ ਨੇ ਜਦੋਂ ਘਰ ਅੰਦਰ ਜਾ ਕੇ ਦੇਖਿਆ ਤਾਂ ਮਾਂ ਬੇਟਾ ਜ਼ਮੀਨ ਉਤੇ ਡਿੱਗੇ ਹੋਏ ਸਨ ਅਤੇ ਕੋਲ ਇਕ ਕੈਮੀਕਲ ਦੀ ਬੋਤਲ ਪਈ ਸੀ। ਇਸ ਤੋਂ ਬਾਅਦ ਉਨ੍ਹਾਂ ਪੁਲਿਸ ਨੂੰ ਜਾਣਕਾਰੀ ਦਿੱਤੀ। ਪੁਲਿਸ ਮੁਲਾਜ਼ਮਾਂ ਨੇ ਪਹੁੰਚਕੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਭੇਜਵਾ ਦਿੱਤੀਆਂ।

ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸੁਸਾਈਡ ਨੋਟ ਬਰਾਮਦ ਕੀਤਾ ਹੈ। ਸੁਸਾਈਡ ਨੋਟ ਸ਼ਰਮਾ ਨੇ ਲਿ ਖਿਆ ਹੈ ਕਿ ਉਸਦਾ ਸਹੁਰਾ ਮੇਹਰ ਚੰਦ, ਸੱਸ ਸ਼ਾਂਤੀ, 2 ਸਾਲੀਆਂ ਰੇਖਾ ਤੇ ਮੰਜੂ ਅਤੇ ਸਾਲਾ ਉਨ੍ਹਾਂ ਦੀ ਕੁੱਟਮਾਰ ਕਰਦੇ ਸਨ ਤੇ ਧਮਕੀਆਂ ਦਿੰਦੇ ਰਹਿੰਦੇ ਸਨ।ਪੁਲਿਸ ਨੇ ਖੁਦਕੁਸ਼ੀ ਨੋਟ ਦੇ ਅਧਾਰ ‘ਤੇ ਸੈਕਟਰ 48 ਸੀ ਦੇ ਵਸਨੀਕ ਰਮੇਸ਼ ਕੁਮਾਰ ਸ਼ਰਮਾ ਦੇ ਬਿਆਨਾਂ ‘ਤੇ ਮ੍ਰਿਤਕ ਦੀ ਸੱਸ ਤੇ ਸਹੁਰੇ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।ਇਸਦੇ ਨਾਲ ਹੀ ਸਹੁਰੇ ਤੇ ਸਾਲੇ ਸਮੇਤ ਸਾਲੀਆਂ ਨੂੰ ਮੁਕੱਦਮੇ ‘ਚ ਨਾਮਜ਼ਦ ਕਰ ਲਿਆ ਸੀ।

DGP ਪੰਜਾਬ ਨੇ ਫਤਹਿਗੜ੍ਹ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

0

ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਜੀ ਵਿਖੇ ਹੋਵੇਗਾ।

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ ਸਾਹਿਬ ਰਵਜੋਤ ਕੌਰ ਗਰੇਵਾਲ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ।

ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ।

IND vs BAN: ਭਾਰਤ ਨੇ ਬੰਗਲਾਦੇਸ਼ ਨੂੰ 3 ਵਿਕਟਾਂ ਨਾਲ ਹਰਾਇਆ, ਟੈਸਟ ਸੀਰੀਜ਼ 2-0 ਨਾਲ ਜਿੱਤੀ

0

ਭਾਰਤ ਨੇ ਬੰਗਲਾਦੇਸ਼ ਖਿਲਾਫ ਦੂਜਾ ਅਤੇ ਆਖਰੀ ਟੈਸਟ 3 ਵਿਕਟਾਂ ਨਾਲ ਜਿੱਤ ਕੇ ਦੋ ਮੈਚਾਂ ਦੀ ਟੈਸਟ ਸੀਰੀਜ਼ 2-0 ਨਾਲ ਜਿੱਤ ਲਈ ਹੈ। ਦੂਜੀ ਪਾਰੀ ‘ਚ ਬੰਗਲਾਦੇਸ਼ ਦੇ 145 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤ ਨੇ ਤੀਜੇ ਦਿਨ ਸਟੰਪ ਤੱਕ 4 ਵਿਕਟਾਂ ‘ਤੇ 45 ਦੌੜਾਂ ਬਣਾ ਲਈਆਂ ਸਨ ਅਤੇ ਚੌਥੇ ਦਿਨ ਜਿੱਤ ਤੋਂ 100 ਦੌੜਾਂ ਦੂਰ ਸੀ।

ਚੌਥੇ ਦਿਨ ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਭਾਰਤ ਨੇ 74 ਦੌੜਾਂ ‘ਤੇ ਆਪਣੀਆਂ ਸੱਤ ਵਿਕਟਾਂ ਗੁਆ ਦਿੱਤੀਆਂ ਸਨ ਪਰ ਇਸ ਤੋਂ ਬਾਅਦ ਸ਼੍ਰੇਅਸ ਅਈਅਰ ਅਤੇ ਰਵੀਚੰਦਰਨ ਅਸ਼ਵਿਨ ਨੇ ਭਾਰਤ ਦੀ ਪਾਰੀ ਨੂੰ ਸੰਭਾਲਿਆ ਅਤੇ ਭਾਰਤ ਨੂੰ ਜਿੱਤ ਦਿਵਾਈ। ਬੰਗਲਾਦੇਸ਼ ਨੇ ਦੂਜੇ ਟੈਸਟ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਆਪਣੀ ਪਹਿਲੀ ਪਾਰੀ ਵਿੱਚ 227 ਦੌੜਾਂ ਬਣਾਈਆਂ, ਪਹਿਲੀ ਪਾਰੀ ਵਿੱਚ ਬੰਗਲਾਦੇਸ਼ ਲਈ ਮੋਮਿਨੁਲ ਹੱਕ ਨੇ 84 ਦੌੜਾਂ ਬਣਾਈਆਂ, ਉਸ ਤੋਂ ਇਲਾਵਾ ਬੰਗਲਾਦੇਸ਼ ਦਾ ਕੋਈ ਵੀ ਬੱਲੇਬਾਜ਼ 30 ਦੇ ਅੰਕੜੇ ਨੂੰ ਛੂਹ ਨਹੀਂ ਸਕਿਆ।

ਭਾਰਤ ਲਈ ਉਮੇਸ਼ ਯਾਦਵ ਅਤੇ ਅਸ਼ਵਿਨ ਨੇ 4-4 ਵਿਕਟਾਂ ਲਈਆਂ, ਜਦਕਿ ਜੈਦੇਵ ਉਨਾਦਕਟ ਨੇ 2 ਵਿਕਟਾਂ ਹਾਸਲ ਕੀਤੀਆਂ। ਭਾਰਤ ਨੇ ਆਪਣੀ ਪਹਿਲੀ ਪਾਰੀ ਵਿੱਚ 314 ਦੌੜਾਂ ਬਣਾਈਆਂ ਅਤੇ 87 ਦੌੜਾਂ ਦੀ ਬੜ੍ਹਤ ਹਾਸਲ ਕੀਤੀ, ਜਿਸ ਵਿੱਚ ਸ਼੍ਰੇਅਸ ਅਈਅਰ ਨੇ 87 ਦੌੜਾਂ ਬਣਾਈਆਂ, ਜਦਕਿ ਰਿਸ਼ਭ ਪੰਤ ਨੇ 93 ਦੌੜਾਂ ਦਾ ਯੋਗਦਾਨ ਦਿੱਤਾ। ਇਸ ਤੋਂ ਬਾਅਦ ਬੰਗਲਾਦੇਸ਼ ਨੇ ਆਪਣੀ ਦੂਜੀ ਪਾਰੀ ਵਿੱਚ 231 ਦੌੜਾਂ ਬਣਾਈਆਂ ਅਤੇ ਭਾਰਤ ਨੂੰ 145 ਦੌੜਾਂ ਦਾ ਟੀਚਾ ਦਿੱਤਾ।

ਦੂਜੀ ਪਾਰੀ ਵਿੱਚ ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਸ਼ੁਭਮਨ ਗਿੱਲ (7), ਕੇਐਲ ਰਾਹੁਲ (2), ਵਿਰਾਟ ਕੋਹਲੀ (1) ਅਤੇ ਚੇਤੇਸ਼ਵਰ ਪੁਜਾਰਾ (6) ਸਸਤੇ ’ਚ ਚੱਲੇ। ਇਸ ਤੋਂ ਬਾਅਦ ਅਕਸ਼ਰ ਪਟੇਲ ਨੂੰ ਬੱਲੇਬਾਜ਼ੀ ਲਈ ਮੈਦਾਨ ‘ਤੇ ਉਤਾਰਿਆ ਗਿਆ ਪਰ ਉਹ ਵੀ 34 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਬਾਅਦ ਅਸ਼ਵਿਨ ਨੇ ਅਜੇਤੂ 42 ਅਤੇ ਅਈਅਰ ਨੇ ਅਜੇਤੂ 29 ਦੌੜਾਂ ਬਣਾ ਕੇ ਭਾਰਤ ਨੂੰ 3 ਵਿਕਟਾਂ ਨਾਲ ਜਿੱਤ ਦਿਵਾਈ।

ਮਸ਼ਹੂਰ ਅਦਾਕਾਰਾ ਰਜਿਤਾ ਕੋਚਰ ਦਾ ਹੋਇਆ ਦਿਹਾਂਤ

0

ਮਸ਼ਹੂਰ ਅਦਾਕਾਰਾ ਰਜਿਤਾ ਕੋਚਰ ਦਾ 23 ਦਸੰਬਰ ਨੂੰ ਮੁੰਬਈ ਵਿੱਚ ਦਿਹਾਂਤ ਹੋ ਗਿਆ ਹੈ। ਰਜਿਤਾ ਕੋਚਰ ਨੇ ਕਈ ਫਿਲਮਾਂ ਅਤੇ ਟੀ-ਸ਼ੋਅ ‘ਚ ਕੰਮ ਕੀਤਾ ਸੀ। ਉਹ ਆਖਰੀ ਵਾਰ ਕੰਗਨਾ ਰਣੌਤ ਦੀ ਫਿਲਮ ‘ਮਣੀਕਰਨਿਕਾ’ ਵਿੱਚ ਨਜ਼ਰ ਆਈ ਸੀ। ਉਨ੍ਹਾਂ ਨੇ 70 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ।

ਹਾਤਿਮ’ ਅਤੇ ‘ਕਹਾਨੀ ਘਰ ਘਰ ਕੀ’ ਵਰਗੇ ਸੀਰੀਅਲਾਂ ‘ਚ ਆਪਣਾ ਨਾਂ ਕਮਾਉਣ ਵਾਲੀ ਅਭਿਨੇਤਰੀ ਰਜਿਤਾ ਕੋਚਰ ਦਾ ਕਿਡਨੀ ਫੇਲ ਹੋਣ ਅਤੇ ਦਿਲ ਦਾ ਦੌਰਾ ਪੈਣ ਕਾਰਨ ਮੁੰਬਈ ਦੇ ਇਕ ਹਸਪਤਾਲ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਦੀ ਰਿਸ਼ਤੇਦਾਰ ਨੂਪੁਰ ਕੰਪਾਨੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦਾ ਸ਼ੂਗਰ ਦਾ ਪੱਧਰ ਵਧਣ ਤੋਂ ਬਾਅਦ ਮੰਗਲਵਾਰ ਨੂੰ ਚੇਂਬੂਰ ਦੇ ਜੈਨ ਮਲਟੀ ਸਪੈਸ਼ਲਿਟੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।  ‘ਡਾਇਬਟੀਜ਼ ਦਾ ਪੱਧਰ ਵਧਣ ਅਤੇ ਨਬਜ਼ ਹੌਲੀ ਹੋਣ ਤੋਂ ਬਾਅਦ ਅਸੀਂ ਮੰਗਲਵਾਰ ਨੂੰ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ। ਉਹ ਆਈਸੀਯੂ ਵਿੱਚ ਸੀ। ਉਨ੍ਹਾਂ ਦੀ ਹਾਲਤ ਸਥਿਰ ਹੋ ਰਹੀ ਸੀ। ਹਾਲਾਂਕਿ ਕਿਡਨੀ ਫੇਲ ਹੋਣ ਅਤੇ ਦਿਲ ਦਾ ਦੌਰਾ ਪੈਣ ਕਾਰਨ ਸ਼ੁੱਕਰਵਾਰ ਸਵੇਰੇ 10.26 ਵਜੇ ਹਸਪਤਾਲ ‘ਚ ਉਨ੍ਹਾਂ ਦੀ ਮੌਤ ਹੋ ਗਈ।

ਉਨ੍ਹਾਂ ਨੇ ਕਿਹਾ ਕਿ ਅਦਾਕਾਰਾ ਨੂੰ ਪਿਛਲੇ ਸਾਲ ਸਤੰਬਰ ਵਿੱਚ ‘ਬ੍ਰੇਨ ਸਟ੍ਰੋਕ’ ਹੋਇਆ ਸੀ ਅਤੇ ਉਦੋਂ ਤੋਂ ਉਹ ਆਰਾਮ ਕਰ ਰਹੀ ਸੀ। ਰਜਿਤਾ ਕੋਚਰ ਆਪਣੇ ਪਿੱਛੇ ਪਤੀ ਅਤੇ ਬੇਟੀ ਛੱਡ ਗਈ ਹੈ। ਨੂਪੁਰ ਕੰਪਾਨੀ ਦੇ ਅਨੁਸਾਰ, ਕੋਚਰ ਦਾ ਅੰਤਿਮ ਸੰਸਕਾਰ ਕੱਲ੍ਹ ਸਵੇਰੇ 11.30 ਵਜੇ ਚੇਂਬੂਰ ਵਿੱਚ ਉਨ੍ਹਾਂ ਦੀ ਧੀ ਦੇ ਯੂਕੇ ਤੋਂ ਵਾਪਸ ਆਉਣ ਤੋਂ ਬਾਅਦ ਕੀਤਾ ਜਾਵੇਗਾ। ਦੱਸ ਦੇਈਏ ਕਿ ਰਜਿਤਾ ਕੋਚਰ ਨੇ ਟੀਵੀ ਸ਼ੋਅ ਤੋਂ ਇਲਾਵਾ ਫਿਲਮਾਂ ਵਿੱਚ ਵੀ ਕਾਫੀ ਕੰਮ ਕੀਤਾ ਹੈ।

 

ਵਾਪਰਿਆ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਕੇ ‘ਤੇ ਮੌਤ

0

ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਨਿੱਜੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਵਾਪਰੇ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ ਵਿੱਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।

ਜਿਵੇਂ ਹੀ ਉਹ ਆਪਣੇ ਮੋਟਰਸਾਈਕਲ ‘ਤੇ ਸਿੱਧਵਾਂ ਖੁਰਦ ਕਾਲਜ ਰੋਡ ਦੇ ਨੇੜੇ ਲੁਧਿਆਣਾ-ਫਿਰੋਜ਼ਪੁਰ ਹਾਈਵੇ ‘ਤੇ ਸਥਿਤ ਕੱਟ ਤੋਂ ਆਪਣੇ ਪਿੰਡ ਵੱਲ ਜਾਣ ਲਈ ਘੁੰਮਣ ਲੱਗੇ ਤਾਂ ਉਨ੍ਹਾਂ ਦੀ ਬਾਈਕ ਸਾਹਮਣਿਓਂ ਆ ਰਹੀ ਬਾਈਕ ਨਾਲ ਟਕਰਾ ਗਈ। ਸਾਹਮਣਿਓਂ ਆ ਰਹੀ ਬਾਈਕ ‘ਤੇ ਵੀ 3 ਨੌਜਵਾਨ ਸਵਾਰ ਸਨ।

ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12.30 ਵਜੇ ਵਾਪਰੀ। ਉਸ ਨੇ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਜਨ, ਲਕਸ਼ਮਣ ਅਤੇ ਸੂਰਜ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ।

ਚੀਨ ‘ਚ 25 ਕਰੋੜ ਕੋਵਿਡ ਮਾਮਲੇ ਆਏ ਸਾਹਮਣੇ

0

ਚੀਨ ਵਿੱਚ ਕੋਰੋਨਾ ਨੇ ਤੜਥਲੀ ਮਚਾਈ ਹੋਈ ਹੈ। ਸਰਕਾਰੀ ਦਸਤਾਵੇਜ਼ਾਂ ਅਨੁਸਾਰ ਜ਼ੀਰੋ ਕੋਵਿਡ ਪਾਲਿਸੀ ਦੇ ਕਮਜ਼ੋਰ ਹੋਣ ਦੇ ਸਿਰਫ 20 ਦਿਨਾਂ ‘ਚ 25 ਕਰੋੜ ਤੋਂ ਵੱਧ ਲੋਕ ਕੋਰੋਨਾ ਪਾਜ਼ੀਟਿਵ ਹੋਏ ਹਨ।

ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਦੀ 20 ਮਿੰਟ ਦੀ ਬੈਠਕ ਵਿੱਚ ਲੀਕ ਹੋਏ ਇੱਕ ਦਸਤਾਵੇਜ਼ ਮੁਤਾਬਕ 1 ਤੋਂ 20 ਦਸੰਬਰ ਦੇ ਵਿਚਾਲੇ 248 ਮਿਲੀਅਨ ਲੋਕ ਕੋਵਿਡ-19 ਪਾਜ਼ੀਟਿਵ ਹੋਏ, ਜੋਕਿ ਚੀਨ ਦੀ ਆਬਾਦੀ ਦਾ 17.65 ਫੀਸਦੀ ਹੈ। ਰਿਪੋਰਟ ਮੁਤਾਬਕ 20 ਦਸੰਬਰ ਨੂੰ ਸਰਕਾਰੀ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਕੋਵਿਡ ਮਾਮਲਿਆਂ ਦੀ ਗਿਣਤੀ ਅਸਲੀਅਤ ਤੋਂ ਵੱਖਰੀ ਹੈ।

ਨਵੇਂ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਹਲਚਲ ਮਚ ਗਈ ਹੈ। ਕੋਰੋਨਾ ਨੂੰ ਲੈ ਕੇ ਫਿਰ ਤੋਂ ਸਖਤੀ ਲਾਗੂ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਚੀਨ ਨੇ ਅਧਿਕਾਰਤ ਅੰਕੜਿਆਂ ਰਾਹੀਂ ਦੱਸਿਆ ਕਿ ਲਾਗ ਦੇ 3,761 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਕੋਈ ਨਵੀਂ ਮੌਤ ਨਹੀਂ ਹੋਈ ਹੈ। ਇਹ ਰਿਪੋਰਟ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਬ੍ਰਿਟਿਸ਼ ਅਧਾਰਤ ਹੈਲਥ ਡਾਟਾ ਫਰਮ ਏਅਰਫਿਨਿਟੀ ਨੇ ਕਿਹਾ ਕਿ ਚੀਨ ਵਿੱਚ ਸੰਕਰਮਣ ਦਾ ਅੰਕੜਾ ਇੱਕ ਦਿਨ ਵਿੱਚ 10 ਲੱਖ ਤੋਂ ਵੱਧ ਹੋਣ ਦੀ ਸੰਭਾਵਨਾ ਹੈ, ਇੱਕ ਦਿਨ ਵਿੱਚ 5,000 ਤੋਂ ਵੱਧ ਮੌਤਾਂ ਹੋਣ ਦੀ ਸੰਭਾਵਨਾ ਹੈ। ਏਅਰਫਿਨਿਟੀ ਦਾ ਨਵਾਂ ਮਾਡਲ ਚੀਨ ਦੇ ਖੇਤਰੀ ਸੂਬਿਆਂ ਦੇ ਡਾਟਾ ਦੀ ਜਾਂਚ ਕਰਦਾ ਹੈ। ਮੌਜੂਦਾ ਪ੍ਰਕੋਪ ਕੁਝ ਖੇਤਰਾਂ ਵਿੱਚ ਦੂਜਿਆਂ ਨਾਲੋਂ ਵਧੇਰੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।

ਬੀਜਿੰਗ ਅਤੇ ਗੁਆਂਗਡੋਂਗ ਵਿੱਚ ਇਸ ਸਮੇਂ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਏਅਰਫਿਨਿਟੀ ਨੇ ਇੱਕ ਬਿਆਨ ਵਿੱਚ ਕਿਹਾ, “ਖੇਤਰੀ ਅੰਕੜਿਆਂ ਦੇ ਰੁਝਾਨਾਂ ਦੀ ਵਰਤੋਂ ਕਰਦੇ ਹੋਏ, ਸਾਡੀ ਮਹਾਂਮਾਰੀ ਵਿਗਿਆਨੀਆਂ ਦੀ ਟੀਮ ਨੇ ਉਹਨਾਂ ਖੇਤਰਾਂ ਵਿੱਚ ਪਹਿਲਾਂ ਦੀ ਸਿਖਰ ਦਾ ਅਨੁਮਾਨ ਲਗਾਇਆ ਜਿੱਥੇ ਮੌਜੂਦਾ ਸਮੇਂ ਵਿੱਚ ਕੇਸ ਵੱਧ ਰਹੇ ਹਨ ਅਤੇ ਦੂਜੇ ਪ੍ਰਾਂਤਾਂ ਵਿੱਚ ਬਾਅਦ ਵਿੱਚ ਸਿਖਰ”।

ਇਹ ਵੀ ਪੜ੍ਹੋ : ਗੁਰੂ ਸਾਹਿਬਾਨ ਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਕ ਪ੍ਰੇਰਨਾ ਸਰੋਤ, ਸਿੱਖਿਆਵਾਂ ਤੋਂ ਸੇਧ ਲੈਣ…

ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਹਫ਼ਤੇ ਇੱਕ ਦਿਨ ਵਿੱਚ ਗੁਆਂਢੀ ਦੇਸ਼ ਵਿੱਚ 3.5 ਕਰੋੜ ਤੋਂ ਵੱਧ ਕੋਵਿਡ ਮਰੀਜ਼ ਸਾਹਮਣੇ ਆਏ ਹਨ। ਮੱਧ ਦਸੰਬਰ ਤੋਂ ਮੱਧ ਜਨਵਰੀ ਤੱਕ ਲਹਿਰ ਦੇ ਸਿਖਰ ਹੋਣ ਦੀ ਉਮੀਦ ਹੈ। ਸੋਸ਼ਲ ਮੀਡੀਆ ‘ਤੇ ਵੀ ਲੱਖਾਂ ਲੋਕ ਸਰਕਾਰ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਦਵਾਈਆਂ, ਬੈੱਡਾਂ ਵਰਗੀਆਂ ਸਹੂਲਤਾਂ ਵੀ ਨਹੀਂ ਮਿਲ ਰਹੀਆਂ।

ਇਸ ਦੌਰਾਨ ਮਹਾਮਾਰੀ ਵਿਗਿਆਨੀ ਅਤੇ ਸਿਹਤ ਅਰਥ ਸ਼ਾਸਤਰੀ ਐਰਿਕ ਫੀਗੇਲ-ਡਿੰਗ, ਜਿਸ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਅਗਲੇ 90 ਦਿਨਾਂ ਵਿੱਚ ਚੀਨ ਦੀ 60 ਪ੍ਰਤੀਸ਼ਤ ਤੋਂ ਵੱਧ ਆਬਾਦੀ ਅਤੇ ਵਿਸ਼ਵ ਦੀ 10 ਪ੍ਰਤੀਸ਼ਤ ਆਬਾਦੀ ਕੋਵਿਡ ਨਾਲ ਸੰਕਰਮਿਤ ਹੋ ਜਾਵੇਗੀ, ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਇੱਥੇ ਕੋਈ ਬਿਸਤਰੇ ਨਹੀਂ ਹਨ ਅਤੇ ਆਕਸੀਜਨ ਟੈਂਕ ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਚੋਟੀ ਦੇ ਪੱਧਰ ਦੇ ਹਸਪਤਾਲਾਂ ਵਿੱਚ ਛੱਡ ਦਿੱਤੇ ਗਏ ਹਨ।

ਅਦਾਕਾਰਾ ਤੁਨੀਸ਼ਾ ਨੇ ਕੀਤੀ ਖੁਦਕੁਸ਼ੀ, ਸ਼ੀਜਾਨ ਖਾਨ ਗ੍ਰਿਫ਼ਤਾਰ

0

ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਸ਼ਨੀਵਾਰ (24 ਦਸੰਬਰ 2022) ਨੂੰ ਸੀਰੀਅਲ ਦੇ ਸੈੱਟ ‘ਤੇ ਖੁਦਕੁਸ਼ੀ ਕਰ ਲਈ। ਅਦਾਕਾਰਾ ਨੇ ਇਥੇ ਆਪਣੇ ਸਹਿ-ਅਦਾਕਾਰ ਸ਼ੀਜਾਨ ਖਾਨ ਦੇ ਮੇਕਅਪ ਰੂਮ ਵਿੱਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਤੁਨੀਸ਼ਾ ਦੀ ਖੁਦਕੁਸ਼ੀ ਕਰਕੇ ਪੂਰੀ ਇੰਡਸਟਰੀ ‘ਚ ਹਲਚਲ ਹੈ। ਇਸ ਮਾਮਲੇ ਵਿੱਚ ਪੁਲਿਸ ਨੂੰ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ ਪਰ ਤੁਨੀਸ਼ਾ ਦੀ ਮਾਂ ਨੇ ਉਸ ਦੇ ਕੋ-ਅਦਾਕਾਰ ਸ਼ੀਜਾਨ ‘ਤੇ ਆਪਣੀ ਧੀ ਨੂੰ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਤੁਨੀਸ਼ਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਯਾਨੀ ਹੁਣ ਇਸ ਮਾਮਲੇ ਦੀ ਕਤਲ ਅਤੇ ਖੁਦਕੁਸ਼ੀ ਦੋਵਾਂ ਪਹਿਲੂਆਂ ਤੋਂ ਜਾਂਚ ਕੀਤੀ ਜਾਵੇਗੀ।

ਤੁਨੀਸ਼ਾ ਦੀ ਖੁਦਕੁਸ਼ੀ ਤੋਂ ਬਾਅਦ ਅਦਾਕਾਰਾ ਦੀ ਮਾਂ ਨੇ ਉਸ ਦੇ ਕੋ-ਅਦਾਕਾਰ ਸ਼ੀਜਾਨ ‘ਤੇ ਗੰਭੀਰ ਦੋਸ਼ ਲਗਾਏ ਹਨ, ਜਿਸ ਵਿੱਚ ਉਸ ਦਾ ਕਹਿਣਾ ਹੈ ਕਿ ਸ਼ੀਜਾਨ ਤੋਂ ਪਰੇਸ਼ਾਨ ਹੋ ਕੇ ਹੀ ਤੁਨੀਸ਼ਾ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਤੁਨੀਸ਼ਾ ਅਤੇ ਸ਼ੀਜਾਨ ਰਿਲੇਸ਼ਨਸ਼ਿਪ ‘ਚ ਸਨ ਪਰ ਹਾਲ ਹੀ ‘ਚ ਅਦਾਕਾਰ ਨੇ ਉਸ ਨਾਲ ਬ੍ਰੇਕਅੱਪ ਕਰ ਲਿਆ ਹੈ, ਜਿਸ ਕਾਰਨ ਤੁਨੀਸ਼ਾ ਕਾਫੀ ਪਰੇਸ਼ਾਨ ਸੀ।

ਕੰਮ ਕਾਰਨ ਤੁਨੀਸ਼ਾ ਪਹਿਲਾਂ ਤੋਂ ਹੀ ਡਿਪ੍ਰੈਸ਼ਨ ‘ਚ ਸੀ, ਜਿਸ ਲਈ ਉਹ ਦਵਾਈਆਂ ਲੈ ਰਹੀ ਸੀ। ਅਜਿਹੇ ‘ਚ ਸ਼ੀਜਾਨ ਨਾਲ ਬ੍ਰੇਕਅੱਪ ਨੂੰ ਲੈ ਕੇ ਉਸ ਨੂੰ ਜ਼ਿਆਦਾ ਚਿੰਤਾ ਹੋਣ ਲੱਗੀ ਅਤੇ 24 ਦਸੰਬਰ ਨੂੰ ਉਸ ਨੇ ਖੁਦਕੁਸ਼ੀ ਕਰ ਲਈ। ਤੁਨੀਸ਼ਾ ਦੀ ਖੁਦਕੁਸ਼ੀ ਤੋਂ ਬਾਅਦ, ਉਸ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਵਾਲੀਵ ਪੁਲਿਸ ਨੇ ਸ਼ੀਜਾਨ ਮੁਹੰਮਦ ਖਾਨ ਦੇ ਖਿਲਾਫ ਐਫਆਈਆਰ ਦਰਜ ਕੀਤੀ ਅਤੇ ਅਦਾਕਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਗੁਰੂ ਸਾਹਿਬਾਨ ਤੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਕ ਪ੍ਰੇਰਨਾ ਸਰੋਤ, ਸਿੱਖਿਆਵਾਂ ਤੋਂ ਸੇਧ ਲੈਣ ਦੀ ਲੋੜ : ਰਾਜਾ ਵੜਿੰਗ

0

ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਦੋ ਸਾਹਿਬਜਾਦੇ ਬਾਬਾ ਜੋਰਾਵਰ ਸਿੰਘ,ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਦੌਰਾਨ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਹੋਰ ਸਿਆਸੀ ਸ਼ਖ਼ਸੀਅਤਾਂ ਵੀ ਮੌਜੂਦ ਸਨ।

ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਪਾਰਟੀ ਨੂੰ ਲੋਕਾਂ ਕੋਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਮੀਦ ਹੈ ਕਿ ਭਾਰਤ ਜੋੜੋ ਯਾਤਰਾ ਜੋ ਪੰਜਾਬ ਦੇ ਭਖਦੇ ਮਸਲਿਆਂ ਤੇ ਮੌਜੂਦਾ ਹਾਲਾਤ ਨੂੰ ਉਭਾਰਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਫ਼ਤਹਿਗੜ੍ਹ ਸਾਹਿਬ ਦੀਆਂ 5 ਸੜਕਾਂ ਨੂੰ ਸ਼ਹੀਦੀ ਸਭਾ ਤੋਂ ਪਹਿਲਾਂ ਚੌੜਾ ਕਰਨ ਬਾਰੇ ਕੀਤੇ ਐਲਾਨ ਸਬੰਧੀ ਪੁੱਛੇ ਜਾਣ ‘ਤੇ ਰਾਜਾ ਵੜਿੰਗ ਨੇ ਕਿਹਾ ਕਿ ਇਹ ਗੁਰੂ ਦਾ ਦਰ ਹੈ, ਇੱਥੇ ਸਿਆਸਤ ਨਹੀਂ ਕਰਨੀ ਚਾਹੀਦੀ।

ਸਾਨੂੰ ਉਮੀਦ ਹੈ ਕਿ ਮੁੱਖ ਮੰਤਰੀ ਆਪਣੇ ਵਾਅਦੇ ਨੂੰ ਜ਼ਰੂਰ ਪੂਰਾ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਸਮਾਜ ਲਈ ਇਕ ਪ੍ਰੇਰਨਾ ਸਰੋਤ ਹੈ ਉਨ੍ਹਾਂ ਦੀਆਂ ਸਿਖਿਆਵਾਂ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗਰੇਵਾਲ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨਾਲ ਮੁਲਾਕਾਤ ਕਰਕੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਟ੍ਰੈਫਿਕ ਵਿਵਸਥਾ ਠੀਕ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜੇ ਹਟਾਉਣ ਅਤੇ ਆਟੋ/ਈ-ਰਿਕਸ਼ਿਆਂ ਨੂੰ ਨਿਜਮਤ ਕਰਨ ਦੀ ਅਪੀਲ ਕੀਤੀ।

ਭਾਈ ਗਰੇਵਾਲ ਨੇ ਕਮਿਸ਼ਨਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲ ਆਉਣ ਵਾਲੀ ਸੰਗਤ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਕੁਝ ਲੋੜੀਂਦੇ ਕਦਮ ਚੁਕਣੇ ਬੇਹੱਦ ਜਰੂਰੀ ਹਨ ਤਾਂ ਕਿ ਸੰਗਤ ਇਥੋਂ ਚੰਗਾ ਪਰਭਾਵ ਲੈ ਕੇ ਜਾਵੇ । ਭਾਈ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ, ਜਿਸ ਕਰਕੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਸ਼ਰਧਾ ਸਹਿਤ ਨਤਮਸਤਕ ਹੋਣ ਦੇ ਨਾਲ-ਨਾਲ ਇਥੇ ਸਥਿਤ ਇਤਿਹਾਸਕ ਅਸਥਾਨਾਂ ਦੀ ਯਾਤਰਾ ਕਰਦੀਆਂ ਹਨ। ਉਨ੍ਹਾ ਕਿਹਾ ਕਿ ਸ਼ਹਿਰ ਦੀ ਲੜਖੜਕਾਉਂਦੀ ਟ੍ਰੈਫਿਕ ਅਤੇ ਸੜਕਾਂ ’ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਕਾਰਨ ਬਾਹਰੋਂ ਆਉਣ ਵਾਲੇ ਸ਼ਰਧਾਲੂਆ ਦੇ ਮਨਾਂ ’ਤੇ ਬੁਰਾ ਪ੍ਰਭਾਵ ਪੈਂਦਾ ਹੈ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਹੋਈ ਮੀਟਿੰਗ ਬਾਰੇ ਦੱਸਿਆ ਕਿ ਪੁਲਿਸ ਕਮਿਸ਼ਨਰ ਸ. ਜਸਕਰਨ ਸਿੰਘ ਨੇ ਉਨ੍ਹਾਂ ਦੀ ਗੱਲ ਚੰਗੀ ਤਰ੍ਹਾਂ ਸੁਣੀ ਹੈ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਵੀ ਇਸ ਲਈ ਯਤਨਸ਼ੀਲ ਹਨ ਅਤੇ ਜਲਦ ਹੀ ਗੁਰੂ ਨਗਰੀ ਦੇ ਮਾਮਲਿਆਂ ਬਾਰੇ ਲੋੜ ਅਨੁਸਾਰ ਠੋਸ ਕਦਮ ਚੁੱਕੇ ਜਾਣਗੇ। ਜਿਕਰਯੋਗ ਹੈ ਕਿ ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਬੀਤੇ ਸਮੇਂ ਆਪਣੇ ਜਨਰਲ ਇਜਲਾਸ ਅਤੇ ਅੰਤ੍ਰਿੰਗ ਕਮੇਟੀ ਰਾਹੀਂ ਮਤੇ ਪਾਸ ਕਰਕੇ ਵੀ ਪੰਜਾਬ ਸਰਕਾਰ, ਅੰਮ੍ਰਿਤਸਰ ਪ੍ਰਸਾਸ਼ਨ ਅਤੇ ਨਗਰ ਨਿਗਮ ਅਧਿਕਾਰੀਆਂ ਨੂੰ ਲੋੜੀਂਦੇ ਕਰਨ ਲਈ ਭੇਜੇ ਹਨ।