Home Blog Page 1790

ਬਲੂ ਟਿਕ ਵਾਲੇ ਕਰ ਸਕਣਗੇ 2 GB ਤੱਕ ਦਾ ਵੀਡੀਓ ਅਪਲੋਡ

0

ਟਵਿੱਟਰ ਨੇ ਇੱਕ ਵੱਡਾ ਬਦਲਾਅ ਕੀਤਾ ਹੈ। ਮਾਈਕ੍ਰੋਬਲਾਗਿੰਗ ਪਲੇਟਫਾਰਮ ਨੇ ਟਵਿੱਟਰ ਬਲੂ ਪੇਜ ਨੂੰ ਅਪਡੇਟ ਕਰਦੇ ਹੋਏ ਐਲਾਨ ਕੀਤਾ ਹੈ ਕਿ ਬਲੂ ਟਿਕ ਸਬਸਕ੍ਰਾਈਬਰ ਹੁਣ ਵੈਬ ਤੋਂ 1080ਪੀ ਰੈਜ਼ੋਲਿਊਸ਼ਨ ਅਤੇ 2 ਜੀਬੀ ਦੇ 60 ਮਿੰਟ ਲੰਬੇ ਵੀਡੀਓ ਅਪਲੋਡ ਕਰ ਸਕਦੇ ਹਨ। ਐਲਨ ਮਸਕ ਨੇ ਵਾਅਦਾ ਕੀਥਾ ਸੀ ਕਿ ਟਵਿੱਟਰ ਨੂੰ ਵੀਡੀਓ ਨਿਰਮਾਤਾਵਾਂ ਲਈ ਹੋਰ ਫਾਇਦੇਮੰਦ ਬਣਾਵਾਂਗੇ।

ਇਹ ਵੀ ਪੜ੍ਹੋ: ਸੁਰੱਖਿਆ ਵਧਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ UK ਲਈ ਰਵਾਨਾ

ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਜਿਸ ਨਾਲ ਲੰਬੇ ਵੀਡੀਓ ਵੀ ਹੁਣ ਇਸ ਪਲੇਟਫਾਰਮ ‘ਤੇ ਅਪਲੋਡ ਕੀਤੇ ਜਾ ਸਕਣਗੇ। ਹਾਲੇ ਤੱਕ ਟਵਿੱਟਰ ਬਲੂ ਟਿਕ ਸਬਸਕ੍ਰਾਈਬਰ 1080ਪੀ ਰੈਜ਼ੋਲਿਊਸ਼ਨ ‘ਤੇ 512 ਐੱਮਬੀ ਫਾਈਲ ਸਾਇਜ਼ ਸੀਮਾ ਦੇ ਅੰਦਰ ਦਸ ਮਿੰਟ ਲੰਬੇ ਵੀਡੀਓ ਹੀ ਅਪਲੋਡ ਕਰ ਸਕਦੇ ਸਨ।ਜੇਕਰ ਤੁਸੀਂ ਆਈਓਐੱਸ ਜਾਂ ਐਂਡਰਾਈਡ ਤੋਂ ਅਪਲੋਡ ਕਰ ਰਹੇ ਹੋ ਤਾਂ ਇਹ ਸੀਮਾ ਹੁਣ ਵੀ ਲਾਗੂ ਹੈ। ਯਾਨੀ ਕੰਪਿਊਟਰ ਤੋਂ ਵੀਡੀਓ ਅਪਲੋਡਿੰਗ ਸੀਮਾ ਵਧੀ ਹੈ। ਉੱਥੇ ਜੋ ਲੋਕ ਟਵਿੱਟਰ ਬਲੂ ਟਿਕ ਸਬਸਕ੍ਰਾਈਬਰ ਨਹੀਂ ਹਨ, ਉਹ ਹੁਣ ਵੀ ਕਿਸੇ ਵੀ ਪਲੇਟਫਾਰਮ ‘ਤੇ ਸਿਰਫ ਚਾਰ ਮਿੰਟ ਤੱਕ ਦੇ ਵੀਡੀਓ ਹੀ ਅਪਲੋਡ ਕਰ ਸਕਦੇ ਹਨ।

 

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅੱਜ ਹੋਵੇਗੀ PTM

0

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅੱਜ ਪੇਰੈਂਟਸ ਟੀਚਰ ਮੀਟਿੰਗ ਹੋਵੋਗੀ। ਇਹ ਮੀਟਿੰਗ ਸਵੇਰੇ 10 ਵਜੇ ਤੋਂ ਲੈ ਕੇ 3 ਵਜੇ ਤੱਕ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਸਰਕਾਰੀ ਸਕੂਲ ’ਚ ਹੋਣ ਵਾਲੀ ਪੇਰੈਂਟਸ ਟੀਚਰ ਮੀਟਿੰਗ ’ਚ ਸ਼ਿਰਕਤ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਵੇਰੇ 11:30 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ (ਨੇੜੇ ਡਿਸਪੈਂਸਰੀ) ਵਿਖੇ ਮਾਪੇ-ਅਧਿਆਪਕ ਮਿਲਣੀ ਵਿੱਚ ਸ਼ਮੂਲੀਅਤ ਕਰਨਗੇ।

ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਦੌਰਾਨ ਅਧਿਆਪਕ ਬੱਚੇ ਦੀ ਖਾਸੀਅਤ ਦੱਸਣਗੇ। ਸਾਰੇ ਮਾਪਿਆਂ ਨੂੰ ਸਮੇਂ ਸਿਰ ਆਉਣ ਦੀ ਅਪੀਲ ਵੀ ਕੀਤੀ ਗਈ ਹੈ। ਨਾਲ ਹੀ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਦੇ ਬੱਚੇ ਸਰਕਾਰੀ ਸਕੂਲ ਚ ਪੜ੍ਹ ਰਹੇ ਹਨ ਉਨ੍ਹਾਂ ਨੂੰ 2 ਘੰਟੇ ਦੀ ਛੁੱਟੀ ਵੀ ਮਿਲੇਗੀ।

ਸੁਰੱਖਿਆ ਵਧਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ UK ਲਈ ਰਵਾਨਾ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਕ ਵਾਰ ਫਿਰ ਤੋਂ ਵਿਦੇਸ਼ ਯਾਤਰਾ ’ਤੇ ਰਵਾਨਾ ਹੋ ਗਏ ਹਨ। ਹਾਲਾਂਕਿ ਉਸਦੇ ਮਾਤਾ ਜੀ ਪਿੰਡ ਮੂਸਾ ਵਿਚ ਹੀ ਮੌਜੂਦ ਹਨ।

ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਹੈ ਤੇ ਸਖ਼ਤ ਸੁਰੱਖਿਆ ਹੇਠ ਬਲਕੌਰ ਸਿੰਘ ਨੂੰ ਕੌਮਾਂਤਰੀ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ ਜਿਥੋਂ ਉਹ ਇੰਗਲੈਂਡ ਲਈ ਰਵਾਨਾ ਹੋਏ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਲਾ ਦੇ ਮਾਤਾ-ਪਿਤਾ ਵਿਦੇਸ਼ ਗਏ ਸਨ। ਜਿੱਥੇ ਉਹ ਇਨਸਾਫ ਲਈ ਰੋਸ ਮਾਰਚ ‘ਚ ਸ਼ਾਮਿਲ ਹੋਏ ਸਨ।

CBI ਵੱਲੋਂ ICICI ਬੈਂਕ ਦੀ ਸਾਬਕਾ CEO ਚੰਦਾ ਕੋਚਰ ਪਤੀ ਸਮੇਤ ਗ੍ਰਿਫ਼ਤਾਰ

0

ਸੀ.ਬੀ.ਆਈ. ਨੇ ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪ੍ਰਬੰਧ ਨਿਰਦੇਸ਼ਕ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਗ੍ਰਿਫ਼ਤਾਰੀ ਬੈਂਕ ਦੁਆਰਾ 2012 ਵਿਚ ਵੀਡੀਓਕਾਨ ਸਮੂਹ ਨੂੰ ਮਨਜ਼ੂਰ ਕੀਤੇ ਗਏ ਕਰਜ਼ੇ ਵਿਚ ਕਥਿਤ ਧੋਖਾਧੜੀ ਅਤੇ ਬੇਨਿਯਮੀਆਂ ਦੇ ਮਾਮਲੇ ਵਿਚ ਕੀਤੀ ਗਈ ਹੈ।  ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਮਾਮਲੇ ਅਨੁਸਾਰ ਵੀਡੀਓਕਾਨ ਗਰੁੱਪ ਨੇ 2021 ਵਿੱਚ ਬੈਂਕ ਤੋਂ 3250 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ।

ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਵੀਡੀਓਕਾਨ ਸਮੂਹ ਦੇ ਵੇਣੂਗੋਪਾਲ ਧੂਤ, ਕੰਪਨੀਆਂ ਨੂਪਾਵਰ ਰੀਨਿਊਏਬਲਜ਼, ਸੁਪਰੀਮ ਐਨਰਜੀ, ਵੀਡੀਓਕਾਨ ਇੰਟਰਨੈਸ਼ਨਲ ਇਲੈਕਟ੍ਰਾਨਿਕਸ ਲਿਮਟਿਡ ਅਤੇ ਵੀਡੀਓਕਾਨ ਇੰਡਸਟਰੀਜ਼ ਲਿਮਟਿਡ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।

ਜਾਣੋ ਕੀ ਹੈ ਧੋਖਾਧੜੀ ਦਾ ਪੂਰਾ ਮਾਮਲਾ

ਬੈਂਕ ਨੇ ਕਥਿਤ ਤੌਰ ‘ਤੇ 2009 ਤੋਂ 2011 ਦਰਮਿਆਨ ਵੀਡੀਓਕਾਨ ਸਮੂਹ ਅਤੇ ਇਸ ਨਾਲ ਜੁੜੀਆਂ ਕੰਪਨੀਆਂ ਨੂੰ 1,875 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਸੀ, ਜਿਸ ਵਿੱਚ ਨੂਪਾਵਰ ਰੀਨਿਊਏਬਲਜ਼, ਸੁਪਰੀਮ ਐਨਰਜੀ, ਵੀਡੀਓਕਾਨ ਅਤੇ ਇੰਟਰਨੈਸ਼ਨਲ ਇਲੈਕਟ੍ਰੋਨਿਕਸ ਲਿਮਟਿਡ ਨੂੰ ਕਰਜ਼ੇ ਮਨਜ਼ੂਰ ਕੀਤੇ ਗਏ ਸਨ।

ਚੰਦਾ ਕੋਚਰ ਉਸ ਸਮੇਂ ਬੈਂਕ ਦੀ ਸੀਈਓ ਅਤੇ ਮੈਨੇਜਿੰਗ ਡਾਇਰੈਕਟਰ ਸੀ, ਅਤੇ ਮਨਜ਼ੂਰੀ ਕਮੇਟੀ ਦਾ ਵੀ ਹਿੱਸਾ ਸੀ।ਜ਼ਿਆਦਾਤਰ ਲੋਨ ਬੈਂਕ ਨਿਯਮਾਂ ਦੀ ਉਲੰਘਣਾ ਕਰਦੇ ਸਨ ਅਤੇ ICICI ਬੈਂਕ ਦੀਆਂ ਨੀਤੀਆਂ ਦੀ ਪਾਲਣਾ ਨਹੀਂ ਕਰਦੇ ਸਨ।

ਕਰਜ਼ਿਆਂ ਦੀ ਮਨਜ਼ੂਰੀ ਦੇ ਮਹੀਨਿਆਂ ਦੇ ਅੰਦਰ,ਵੇਣੂਗੋਪਾਲ ਧੂਤ ਦੀ ਸੁਪਰੀਮ ਐਨਰਜੀ ਨੇ NuPower Renewables ਨੂੰ ₹64 ਕਰੋੜ ਦਾ ਕਰਜ਼ਾ ਦਿੱਤਾ ਸੀ, ਜਿਸ ਵਿੱਚ ਦੀਪਕ ਕੋਚਰ ਦੀ 50% ਹਿੱਸੇਦਾਰੀ ਸੀ। ਜਾਂਚਕਰਤਾਵਾਂ ਨੇ ਦੋਸ਼ ਲਗਾਇਆ ਹੈ ਕਿ ਕੋਚਰ ਦੀ ਫਰਮ ਨੂੰ ₹ 64 ਕਰੋੜ ਦਾ ਕਰਜ਼ਾ ਇੱਕ ਮੁਕੱਦਮੇ ਦਾ ਹਿੱਸਾ ਸੀ।

ਜੂਨ 2017 ਵਿੱਚ ਬੈਂਕ ਵੱਲੋਂ ਵੀਡੀਓਕਾਨ ਨੂੰ ਦਿੱਤੇ ਜਿ਼ਆਦਾਤਰ ਕਰਜ਼ੇ ਐਨਪੀਏ ਵਿੱਚ ਬਦਲ ਗਏ। 2019 ਵਿੱਚ ਸੀਬੀਆਈ ਨੇ ਕੇਸ ਦਰਜ ਕਰਕੇ ਦੀਪਕ ਕੋਚਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਹ ਜ਼ਮਾਨਤ ‘ਤੇ ਬਾਹਰ ਆ ਗਿਆ।

ਧੂਤ, ਚੰਦਾ ਕੋਚਰ ਅਤੇ ਉਸ ਦੇ ਪਤੀ ਨੂੰ ਅਪਰਾਧਿਕ ਸਾਜ਼ਿਸ਼ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਨਾਲ ਸਬੰਧਤ ਆਈਪੀਸੀ ਦੀਆਂ ਧਾਰਾਵਾਂ ਤਹਿਤ ਦਰਜ ਐਫਆਈਆਰ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।ਸੀਬੀਆਈ ਨੇ 2019 ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਇੱਕ ਬਿਆਨ ਵਿੱਚ ਕਿਹਾ ਸੀ ਕਿ ICICI ਬੈਂਕ ਨੂੰ ਧੋਖਾ ਦੇਣ ਲਈ ਇੱਕ ਅਪਰਾਧਿਕ ਸਾਜ਼ਿਸ਼ ਵਿੱਚ ਨਿੱਜੀ ਕੰਪਨੀਆਂ ਨੂੰ ਕਥਿਤ ਤੌਰ ‘ਤੇ ਕੁਝ ਕਰਜ਼ੇ ਮਨਜ਼ੂਰ ਕੀਤੇ ਗਏ ਸਨ।

ਸਿੱਕਮ ‘ਚ ਵਾਪਰਿਆ ਭਿਆਨਕ ਸੜਕ ਹਾਦਸਾ,16 ਜਵਾਨ ਹੋਏ ਸ਼ਹੀਦ

0

ਸਿੱਕਮ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇੱਥੇ ਸ਼ੁੱਕਰਵਾਰ ਨੂੰ ਆਰਮੀ ਜਵਾਨਾਂ ਦੀ ਇੱਕ ਬੱਸ ਡੂੰਘੀ ਖੱਡ ‘ਚ ਡਿੱਗ ਗਈ, ਜਿਸ ਕਾਰਨ 16 ਫੌਜੀ ਜਵਾਨ ਸ਼ਹੀਦ ਹੋ ਗਏ ਹਨ।

ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਹਾਦਸਾ ਉੱਤਰੀ ਸਿੱਕਮ ਦੇ ਲਾਚੇਨ ਤੋਂ 15 ਕਿਲੋਮੀਟਰ ਦੂਰ ਗੇਮਾ ਇਲਾਕੇ ਵਿੱਚ ਵਾਪਰਿਆ।

ਜਾਣਕਾਰੀ ਮੁਤਾਬਕ ਸਵੇਰੇ ਫੌਜ ਦੀਆਂ ਤਿੰਨ ਗੱਡੀਆਂ ਜਵਾਨਾਂ ਨੂੰ ਲੈ ਕੇ ਜਾ ਰਹੀਆਂ ਸੀ। ਇਹ ਕਾਫਲਾ ਚਟਾਨ ਤੋਂ ਥੰਗੂ ਵੱਲ ਜਾ ਰਿਹਾ ਸੀ। ਗੇਮਾ ਦੇ ਰਸਤੇ ’ਤੇ ਮੋੜ ’ਤੇ ਢਲਾਣ ਕਾਰਨ ਅਚਾਨਕ ਇੱਕ ਵਾਹਨ ਦਾ ਚਾਲਕ ਕੰਟਰੋਲ ਗੁਆ ਬੈਠਾ ਤੇ ਗੱਡੀ ਹੇਠਾਂ ਖੱਡ ਵਿੱਚ ਜਾ ਡਿੱਗੀ।

ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਅਧਿਕਾਰੀ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 4 ਜ਼ਖਮੀ ਫੌਜੀਆਂ ਨੂੰ ਹੈਲੀਕਾਪਟਰ ਰਾਹੀਂ ਬਾਹਰ ਕੱਢਿਆ ਗਿਆ। ਜਦਕਿ ਤਿੰਨ ਜੂਨੀਅਰ ਕਮਿਸ਼ਨਡ ਅਫਸਰ ਅਤੇ 13 ਸੈਨਿਕਾਂ ਨੇ ਦੁਰਘਟਨਾ ‘ਚ ਲੱਗੀਆਂ ਸੱਟਾਂ ਕਾਰਨ ਦਮ ਤੋੜ ਦਿੱਤਾ ਹੈ।

24 ਦਸੰਬਰ ਨੂੰ ਹੋਵੇਗੀ ਮੈਗਾ PTM ,ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ 2 ਘੰਟੇ ਦੀ ਛੁੱਟੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਵਿੱਚ ਹੋ ਰਹੀ ਮੈਗਾ ਮਾਪੇ ਅਧਿਆਪਕ ਮਿਲਣੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਜਿਨ੍ਹਾਂ ਮੁਲਾਜ਼ਮਾਂ ਦੇ ਬੱਚੇ ਪੜ੍ਹਦੇ ਹਨ ਉਨ੍ਹਾਂ ਮੁਲਾਜ਼ਮਾਂ ਨੂੰ 2 ਘੰਟੇ ਦੀ ਛੁੱਟੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ 24 ਦਸੰਬਰ ਸ਼ਨੀਵਾਰ ਨੂੰ ਪੀਟੀਐੱਮ ਯਾਨੀ ਪੇਰੇਟਸ ਟੀਚਰ ਮੀਟਿੰਗ ਦੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸ਼ਨੀਵਾਰ ਨੂੰ ਉਹ ਸਾਰੇ ਮਾਪੇ ਆਪਣੇ ਬੱਚਿਆਂ ਦੇ ਸਕੂਲ ਵਿੱਚ ਜਾ ਕੇ ਪੀਟੀਐੱਮ ‘ਚ ਸ਼ਾਮਲ ਹੋ ਕੇ ਆਪਣੇ-ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੇ ਬਾਰੇ ਅਧਿਆਪਕਾਂ ਦੇ ਨਾਲ ਵਿਚਾਰ ਸਾਂਝੇ ਕਰਨ ਅਤੇ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਉਨ੍ਹਾਂ ਦੇ ਬੱਚੇ ਸਕੂਲ ਦੇ ਵਿੱਚ ਕਿਸ ਤਰ੍ਹਾਂ ਪੜ੍ਹਾਈ ਕਰ ਰਹੇ ਹਨ ਉਹ ਕਿਹੜੇ ਵਿਸ਼ੇ ਦੇ ਵਿੱਚ ਕਮਜ਼ੋਰ ਹਨ ਤਾਂ ਜੋ ਉਸ ਉੱਤੇ ਕੰਮ ਕੀਤਾ ਜਾ ਸਕੇ।ਇੰਨਾ ਹੀ ਨਹੀਂ ਮਾਪੇ ਅਧਿਆਪਕਾਂ ਨੂੰ ਇਹ ਵੀ ਦੱਸਣਗੇ ਕਿ ਸਕੂਲ ਤੋਂ ਬਾਅਦ ਉਨ੍ਹਾਂ ਦੇ ਬੱਚੇ ਘਰ ਵਿੱਚ ਜਾ ਕੇ ਕੀ ਕੁੱਝ ਕਰਦੇ ਹਨ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਉਹ ਸਰਕਾਰੀ ਮੁਲਾਜ਼ਮ ਜਿਨ੍ਹਾਂ ਦੇ ਬੱਚੇ ਸਰਕਾਰੀ ਸਕੂਲ ਦੇ ਵਿੱਚ ਪੜ੍ਹਦੇ ਹਨ ਉਨ੍ਹਾਂ ਨੂੰ ਸ਼ਨੀਵਾਰ ਨੂੰ 2 ਘੰਟੇ ਦੇ ਲਈ ਛੁੱਟੀ ਦਿੱਤੀ ਜਾਵੇਗੀ ਤਾਂ ਜੋ ਉਹ ਪੀਟੀਐੱਮ ‘ਚ ਸ਼ਾਮਲ ਹੋ ਸਕਣ ।

ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਅਚਾਨਕ ਵਧਾਈ ਸੁਰੱਖਿਆ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

0

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਅਤੇ ਹਵੇਲੀ ਦੀ ਮਾਨਸਾ ਪੁਲਸ ਵੱਲੋਂ ਅਚਾਨਕ ਸੁਰੱਖਿਆ ਵਧਾ ਦਿੱਤੀ ਗਈ ਹੈ। ਮੂਸੇਵਾਲੇ ਦਾ ਘਰ ਦੇ ਬਾਹਰ ਪੁਲਿਸ ਚੱਪੇ-ਚੱਪੇ ਉੱਤੇ ਤਾਇਨਾਤ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਘਰ ਦੇ ਬਾਹਰ ਐਲ ਐਮ ਜੀ ਸਮੇਤ ਭਾਰੀ ਫੋਰਸ ਬਲ ਲਗਾਇਆ ਗਿਆ ਹੈ। ਪੁਲਿਸ ਵੱਲੋਂ ਪਿੰਡ ਮੂਸਾ ਨੂੰ ਸੀਲ ਕੀਤਾ ਗਿਆ ਹੈ ਅਤੇ ਪਿੰਡ ਅੰਦਰ ਜਾਣ ਅਤੇ ਆਉਣ ਵਾਲੇ ਵਿਅਕਤੀਆਂ ਦੀ ਤਾਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਇਹ ਸੁਰੱਖਿਆ ਵਧਾਉਣ ਪਿੱਛੇ ਕੀ ਕਾਰਨ ਹੈ ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮਾਨਸਾ ਪੁਲਿਸ ਵੱਲੋਂ ਵੀਰਵਾਰ ਨੂੰ ਅਦਾਲਤ ਵਿਚ ਦੂਜੀ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ ਵਿੱਚ 7 ​​ਵਿਅਕਤੀਆਂ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸੇ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਨਸਾ ਪੁਲਿਸ ਵੱਲੋਂ ਹੁਣ ਤੱਕ ਇਸ ਕਤਲ ਮਾਮਲੇ ਵਿੱਚ 31 ਵਿਅਕਤੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ।

BSF ਨੇ ਫਾਇਰਿੰਗ ਕਰ ਪਾਕਿਸਤਾਨੀ ਡਰੋਨ ਨੂੰ ਸੁੱਟਿਆ ਜ਼ਮੀਨ ‘ਤੇ, ਸਰਚ ਆਪਰੇਸ਼ਨ ਜਾਰੀ

0

ਅੰਮ੍ਰਿਤਸਰ ਸੈਕਟਰ ਵਿੱਚ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀਓਪੀ ਪੁਲਮੋਰਨ ਵਿਖੇ ਘੁਸਪੈਠ ਕਰ ਰਹੇ ਪਾਕਿਸਤਾਨੀ ਡਰੋਨ ‘ਤੇ ਫਾਇਰਿੰਗ ਕਰ ਜ਼ਮੀਨ ‘ਤੇ ਸੁੱਟ ਦਿੱਤਾ ਹੈ। BSF ਜਵਾਨਾਂ ਨੇ ਡਰੋਨ ਨੂੰ ਜ਼ਬਤ ਕਰ ਲਿਆ ਹੈ। ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ।

ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 7.45 ਵਜੇ ਬੀਐਸਐਫ ਦੇ ਜਵਾਨਾਂ ਨੇ ਬੀਓਪੀ ਪਲਮੋਰਨ, 22 ਬਟਾਲੀਅਨ, ਅੰਮ੍ਰਿਤਸਰ ਸੈਕਟਰ, ਪੰਜਾਬ ਦੇ ਏਓਆਰ ਵਿਚ ਭਾਰਤ ਦੀ ਸਰਹੱਦ ਅੰਦਰ ਘੁਸਪੈਠ ਕਰ ਰਿਹਾ ਸੀ। ਹਲਚਲ ਮਹਿਸੂਸ ਹੁੰਦੇ ਹੀ ਜਵਾਨਾਂ ਵੱਲੋਂ ਤੁਰੰਤ ਫਾਇਰਿੰਗ ਕਰ ਦਿੱਤੀ ਗਈ ਅਤੇ ਡਰੋਨ ਨੂੰ ਹੇਠਾਂ ਸੁੱਟ ਲਿਆ ਹੈ।

ਬੀਐਸਐਫ ਅਧਿਕਾਰੀਆਂ ਮੁਤਾਬਕ ਡਿੱਗਿਆ ਡਰੋਨ ਬਹੁਤ ਵੱਡਾ ਅਤੇ ਦਿੱਖ ਵਿੱਚ ਵੱਖਰਾ ਹੈ। ਫਿਲਹਾਲ ਇਸ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਦੇ ਫਲਾਇੰਗ ਰਿਕਾਰਡ ਦੀ ਜਾਂਚ ਕੀਤੀ ਜਾ ਸਕੇ। ਇਸ ਤੋਂ ਇਲਾਵਾ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਗੌਰਤਲਬ ਹੈ ਕਿ ਭਾਰਤੀ ਖੇਤਰ ‘ਤੇ ਹਥਿਆਰਾਂ ਤੇ ਹੈਰੋਇਨ ਨੂੰ ਸੁੱਟਣ ਦੇ ਮਕਸਦ ਨਾਲ ਕੌਮਾਂਤਰੀ ਸਰਹੱਦ ਨੇੜੇ ਸੰਘਣੀ ਧੁੰਦ ਦਾ ਲਾਹਾ ਲੈਂਦੇ ਹੋਏ ਕੁਝ ਦਿਨਾਂ ਤੋਂ ਡਰੋਨਾਂ ਦੀ ਆਵਾਜਾਈ ‘ਚ ਕਾਫੀ ਵਾਧਾ ਹੋਇਆ ਹੈ। ਬੀਐਸਐਫ ਦੇ ਜਵਾਨਾਂ ਨੇ ਵੀ ਗਸ਼ਤ ਵਧਾ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਪ੍ਰਿੰਸੀਪਲਾਂ ਦੀ ਅੰਤਰਰਾਸ਼ਟਰੀ ਸਿਖਲਾਈ ਲਈ ਅਪਲਾਈ ਕਰਨ ਸੰਬੰਧੀ ਖੋਲਿਆ ਪੋਰਟਲ : ਹਰਜੋਤ ਬੈਂਸ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਸਿਸਟਮ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਅਨੁਸਾਰ ਪਹਿਲੇ ਗੇੜ ਵਿੱਚ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪ ਸਿੰਘਾਪੁਰ ਦੀਆਂ ਨਾਮਵਰ ਸੰਸਥਾਵਾਂ ਪ੍ਰਿੰਸੀਪਲ’ਜ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ ਵਿੱਚ ਟਰੇਨਿੰਗ ਵਾਸਤੇ ਭੇਜੇ ਜਾ ਰਹੇ ਹਨ।

ਇਹ ਵੀ ਪੜ੍ਹੋ: ਮਾਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਨੇ ਸੰਭਾਲਿਆ ਅਹੁਦਾ

ਬੈਂਸ ਨੇ ਕਿਹਾ ਕਿ ਟਰੇਨਿੰਗ ਵਿੱਚ ਭੇਜੇ ਜਾਣ ਵਾਲੇ ਪ੍ਰਿੰਸੀਪਲਾਂ ਦੀ ਚੋਣ ਦਾ ਤਰੀਕਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗਾ ਅਤੇ ਟਰੇਨਿੰਗ ਲੈਣ ਦੇ ਇਛੁੱਕ ਪ੍ਰਿੰਸੀਪਲ ਸਿੱਖਿਆ ਵਿਭਾਗ ਦੇ ਪੋਰਟਲ ਤੇ ਅੱਜ ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਪੋਰਟਲ 26 ਦਸੰਬਰ 2022 ਤੱਕ ਖੁੱਲ੍ਹਾ ਰਹੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 24 ਦਸੰਬਰ 2022 ਨੂੰ ਕਰਵਾਈ ਜਾ ਰਹੀ ਮਾਪੇ ਅਧਿਆਪਕ ਮਿਲਣੀ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਦੀ ਬਿਹਤਰੀ ਲਈ ਸੰਜੀਦਾ ਹੈ।

ਇਸ ਮੌਕੇ ਉਹਨਾਂ ਨਾਲ ਵਰਿੰਦਰ ਕੁਮਾਰ ਸ਼ਰਮਾ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਅਤੇ ਤੇਜਦੀਪ ਸਿੰਘ ਸੈਣੀ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Sidhu Moosewala ਕਤਲ ਕੇਸ ‘ਚ ਰੇਕੀ ਕਰਨ ਵਾਲੇ ਗੁਆਂਢੀ ਬਾਰੇ ਹੋਏ ਅਹਿਮ ਖੁਲਾਸੇ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪ੍ਰੇਰਦਿਆਂ ਕਿਹਾ ਕਿ 24 ਦਸੰਬਰ ਨੂੰ ਹੋਣ ਵਾਲੀ ਮਾਪੇ-ਅਧਿਆਪਕ ਮਿਲਣੀ ਨਵਾਂ ਕੀਰਤੀਮਾਨ ਸਥਾਪਤ ਕਰੇਗੀ ਜਿੱਥੇ ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਦੀ ਚਰਚਾ ਹੋਵੇਗੀ। ਇਸਦੇ ਨਾਲ ਹੀ ਉਹਨਾਂ ਨੇ ਇਸ ਦਿਨ ਪੰਜਾਬ ਦੇ ਵਿਧਾਇਕਾਂ, ਸਮੂਹ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮ., ਮੁੱਖ ਦਫ਼ਤਰ ਤੋਂ ਸਿੱਖਿਆ ਅਧਿਕਾਰੀ ਅਤੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਵੀ ਸਕੂਲਾਂ ਵਿੱਚ ਵੀ ਸਰਕਾਰੀ ਸਕੂਲਾਂ ਦੀ ਮਾਪੇ-ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।

ਉਹਨਾਂ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਦਿਆਂ ਕਿਹਾ ਕਿ ਸਕੂਲਾਂ ਵਿੱਚ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਪਰ ਪਿਛਲੀਆਂ ਸਰਕਾਰਾਂ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਗਿਆ। ਸਕੂਲ ਮੁਖੀ ਅਤੇ ਅਧਿਆਪਕ ਆਪਣੀ ਯੋਜਨਾਬੰਦੀ ਮਾਪਿਆਂ ਨਾਲ ਸਾਂਝੀਆਂ ਕਰਨ।

America ‘ਚ ਭਾਰੀ ਬਰਫਬਾਰੀ ਤੇ ਠੰਡ ਦਾ ਕਹਿਰ, 2 ਹਜ਼ਾਰ ਤੋਂ ਵੱਧ ਉਡਾਣਾਂ ਰੱਦ

0

ਅਮਰੀਕਾ ਵਿੱਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਨਾਲ ਹੀ ਕੜਾਕੇ ਦੀ ਠੰਡ ਤੇ ਭਾਰੀ ਬਰਫਬਾਰੀ ਦੀ ਦੋਹਰੀ ਮਾਰ ਨੇ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ । ਸ਼ਿਕਾਗੋ, ਡੇਨਵਰ ਸਮੇਤ ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਕਈ ਇਲਾਕਿਆਂ ਵਿੱਚ ਤਾਪਮਾਨ ਮਨਫੀ ਤੋਂ ਕਈ ਡਿਗਰੀ ਹੇਠਾਂ ਆ ਗਿਆ ਹੈ। ਬਰਫ਼ਬਾਰੀ ਤੇ ਬਾਰਿਸ਼ ਕਾਰਨ ਪੈਦਾ ਹੋਏ ਹਾਲਾਤਾਂ ਦੇ ਚੱਲਦਿਆਂ 2 ਹਜ਼ਾਰ ਤੋਂ ਵੱਧ ਉਡਾਣਾਂ ਮੁਲਤਵੀ ਕਰਨੀਆਂ ਪਈਆਂ ਹਨ।

ਕ੍ਰਿਸਮਸ ਤੇ ਨਵੇਂ ਸਾਲ ਤੋਂ ਪਹਿਲਾਂ ਅਮਰੀਕਾ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਠੰਡ ਦੇਖਣ ਨੂੰ ਮਿਲ ਰਹੀ ਹੈ । ਇੱਥੇ ਬਰਫਬਾਰੀ ਅਤੇ ਮੀਂਹ ਦੇ ਵਿਚਾਲੇ ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ 2 ਹਜ਼ਾਰ ਤੋਂ ਵੱਧ ਉਡਾਣਾਂ ਨੂੰ ਮੁਲਤਵੀ ਕਰਨਾ ਪਿਆ ਹੈ । ਇੰਨਾ ਹੀ ਨਹੀਂ, ਮੀਂਹ, ਬਰਫਬਾਰੀ ਅਤੇ ਠੰਡ ਦੇ ਵਿਚਾਲੇ ਅਮਰੀਕਾ ਵਿੱਚ ਉਡਾਣਾਂ ਤੋਂ ਇਲਾਵਾ ਸੜਕ ਤੇ ਰੇਲ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਭਾਰਤ ਬਾਇਓਟੇਕ ਦੀ ਨੇਜ਼ਲ ਵੈਕਸੀਨ ਨੂੰ ਦਿੱਤੀ ਮੰਜ਼ੂਰੀ

ਮੀਡੀਆ ਰਿਪੋਰਟਾਂ ਅਨੁਸਾਰ ਏਅਰਲਾਈਨਾਂ ਨੇ ਵੀਰਵਾਰ ਸ਼ਾਮ 6 ਵਜੇ ਤੱਕ 2,270 ਤੋਂ ਵੱਧ ਅਮਰੀਕੀ ਉਡਾਣਾਂ ਨੂੰ ਰੱਦ ਕਰ ਦਿੱਤਾ। ਇੰਨਾ ਹੀ ਨਹੀਂ, ਟ੍ਰੈਕਿੰਗ ਸਾਈਟ ਫਲਾਈਟ ਅਵੇਅਰ ਦੇ ਮੁਤਾਬਕ ਸ਼ੁੱਕਰਵਾਰ ਨੂੰ ਵੀ ਲਗਪਗ 1,000 ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ । ਵੀਰਵਾਰ ਨੂੰ ਕਈ ਉਡਾਣਾਂ ਦੇ ਟੇਕਆਫ ਵਿੱਚ ਵੀ ਦੇਰੀ ਹੋਈ। ਜਾਣਕਾਰੀ ਮੁਤਾਬਕ 7,400 ਤੋਂ ਵੱਧ ਉਡਾਣਾਂ ਲੇਟ ਹੋਈਆਂ।

ਦੱਸ ਦੇਈਏ ਕਿ ਅਮਰੀਕਾ ਦੇ ਕਈ ਇਲਾਕੇ ਭਿਆਨਕ ਬਰਫਬਾਰੀ ਅਤੇ ਠੰਡ ਦੀ ਲਪੇਟ ਵਿੱਚ ਹਨ । ਇਨ੍ਹਾਂ ਵਿੱਚ ਸ਼ਿਕਾਗੋ ਅਤੇ ਡੇਨਵਰ ਇਨ੍ਹਾਂ ਵਿੱਚ ਸਭ ਤੋਂ ਅੱਗੇ ਹਨ । ਇੱਥੋਂ ਦੇ ਏਅਰ ਟ੍ਰੈਫ਼ਿਕ ਦੀਆਂ ਇੱਕ ਚੌਥਾਈ ਫਲਾਈਟਾਂ ਵੀਰਵਾਰ ਨੂੰ ਰੱਦ ਕਰ ਦਿੱਤੀਆਂ ਗਈਆਂ । ਮੀਡੀਆ ਰਿਪੋਰਟਾਂ ਮੁਤਾਬਕ ਸ਼ਿਕਾਗੋ ਦੇ ਓ ਹਾਰੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਸ਼ਾਮ ਨੂੰ ਤਾਪਮਾਨ ਮਨਫ਼ੀ 13 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਖਰਾਬ ਮੌਸਮ ਕਾਰਨ ਅਮਰੀਕਾ ਦੀਆਂ ਕਈ ਏਅਰਲਾਈਨਜ਼ ਵੀ ਯਾਤਰੀਆਂ ਦੀ ਸਹੂਲਤ ਦਾ ਖ਼ਿਆਲ ਰੱਖ ਰਹੀਆਂ ਹਨ, ਤਾਂ ਜੋ ਜੇਕਰ ਯਾਤਰੀ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਆਪਣਾ ਪ੍ਰੋਗਰਾਮ ਬਦਲਣਾ ਚਾਹੁੰਦਾ ਹੈ, ਤਾਂ ਉਸ ਨੂੰ ਜੁਰਮਾਨਾ ਨਹੀਂ ਦੇਣਾ ਪਵੇਗਾ। ਕੜਾਕੇ ਦੀ ਠੰਡ ਤੋਂ ਬਾਅਦ ਵੀ ਏਅਰਲਾਈਨਜ਼ ਉਨ੍ਹਾਂ ਯਾਤਰੀਆਂ ਨੂੰ ਅਪੀਲ ਕਰ ਰਹੀਆਂ ਹਨ, ਜਿਨ੍ਹਾਂ ਦੀਆਂ ਉਡਾਣਾਂ ਚੱਲ ਰਹੀਆਂ ਹਨ, ਉਹ ਸਮੇਂ ਤੋਂ ਪਹਿਲਾਂ ਹਵਾਈ ਅੱਡੇ ‘ਤੇ ਪਹੁੰਚ ਜਾਣ ।