Home Blog Page 1794

ਜੰਮੂ-ਕਸ਼ਮੀਰ: ਸ਼ੋਪੀਆ ‘ਚ ਸੁਰੱਖਿਆ ਬਲਾਂ ਨੇ ਤਿੰਨ ਦਹਿਸ਼ਤਗਰਦ ਕੀਤੇ ਢੇਰ

0

ਜੰਮੂ-ਕਸ਼ਮੀਰ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਦੀ ਕਾਰਵਾਈ ਦੇਖਣ ਨੂੰ ਮਿਲੀ ਹੈ। ਸ਼ੋਪੀਆ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਸ਼ੋਪੀਆਂ ਜ਼ਿਲੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਫੌਜ ਨੇ ਮੁਹਿੰਮ ਚਲਾਈ ਅਤੇ ਮੁਕਾਬਲੇ ‘ਚ ਤਿੰਨੋਂ ਅੱਤਵਾਦੀ ਮਾਰੇ ਗਏ। ਇਹ ਤਿੰਨੇ ਅੱਤਵਾਦੀ ਲਸ਼ਕਰ-ਏ-ਤੋਇਬਾ ਨਾਲ ਜੁੜੇ ਦੱਸੇ ਜਾਂਦੇ ਹਨ।

ਇਹ ਵੀ ਪੜ੍ਹੋ: ਲਾਪਤਾ ਹੋਏ ਨੌਜਵਾਨ ਦੀ ਨਹਿਰ ‘ਚੋਂ ਮਿਲੀ ਲਾਸ਼, ਪਰਿਵਾਰ ਦਾ ਸੀ ਇਕਲੌਤਾ ਸਹਾਰਾ

ਮੀਡੀਆ ਰਿਪੋਰਟ ਮੁਤਾਬਕ ਸ਼ੋਪੀਆਂ ਜ਼ਿਲ੍ਹੇ ਦੇ ਮੁੰਝ ਮਾਰਗ ਇਲਾਕੇ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਾਲੇ ਮੁੱਠਭੇੜ ਹੋਈ। ਸ਼ੋਪੀਆਂ ਜ਼ਿਲ੍ਹੇ ਦੇ ਮੁੰਝ ਮਾਰਗ ‘ਚ ਮੁਕਾਬਲੇ ਦੌਰਾਨ ਭਾਰਤੀ ਜਵਾਨਾਂ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਸਬੰਧਤ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਫੌਜ ਵੱਲੋਂ ਇਲਾਕੇ ‘ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ: ਫਰਾਂਸ ਦੇ ਨਵੀਂ ਦਿੱਲੀ ਸਥਿਤ ਦੂਤਘਰ ‘ਚੋਂ 64 ਲੋਕਾਂ ਦੀਆਂ ਵੀਜ਼ਾ ਫਾਈਲਾਂ ਗਾਇਬ

ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ ਤਾਂ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਕੁਝ ਹੀ ਸਮੇਂ ‘ਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ।

ਫਿਲਹਾਲ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ। ਜ਼ਿਕਰਯੋਗ ਹੈ ਕਿ ਘਾਟੀ ‘ਚੋਂ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਦਹਿਸ਼ਤ ‘ਚ ਹੈ। ਉਸ ਤੋਂ ਕਸ਼ਮੀਰ ਦੀ ਸ਼ਾਂਤੀ ਨਜ਼ਰ ਨਹੀਂ ਆ ਰਹੀ ਹੈ। ਜਿਵੇਂ-ਜਿਵੇਂ ਕਸ਼ਮੀਰ ਵਿਕਾਸ ਦੇ ਰਾਹ ‘ਤੇ ਅੱਗੇ ਵੱਧ ਰਿਹਾ ਹੈ, ਪਾਕਿਸਤਾਨ ਦੀ ਝਿਜਕ ਆਲਮੀ ਮੰਚਾਂ ਤੋਂ ਲੈ ਕੇ ਸਰਹੱਦ ਪਾਰ ਸਪਾਂਸਰਡ ਅੱਤਵਾਦ ਤੱਕ ਜਾਰੀ ਹੈ। ਪਾਕਿਸਤਾਨ ਲਗਾਤਾਰ ਕਸ਼ਮੀਰ ਨੂੰ ਅਸਥਿਰ ਕਰਨ ਦੀਆਂ ਅਸਫ਼ਲ ਕੋਸ਼ਿਸ਼ਾਂ ਵਿੱਚ ਲੱਗਾ ਹੋਇਆ ਹੈ।

ਫਰਾਂਸ ਦੇ ਨਵੀਂ ਦਿੱਲੀ ਸਥਿਤ ਦੂਤਘਰ ‘ਚੋਂ 64 ਲੋਕਾਂ ਦੀਆਂ ਵੀਜ਼ਾ ਫਾਈਲਾਂ ਗਾਇਬ

0

ਨਵੀਂ ਦਿੱਲੀ: ਫਰਾਂਸ ਦੂਤਾਵਾਸ ਤੋਂ 64 ਲੋਕਾਂ ਦੇ ਸ਼ੈਨੇਗੇਨ ਵੀਜ਼ਾ ਨਾਲ ਸੰਬੰਧਿਤ ਫ਼ਾਈਲਾਂ ‘ਗਾਇਬ’ ਹੋ ਗਈਆਂ ਹਨ, ਜਿਨ੍ਹਾਂ ਨੂੰ ਕਥਿਤ ਤੌਰ ‘ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਵੀਜ਼ਾ ਜਾਰੀ ਕੀਤਾ ਗਿਆ ਸੀ। ਇਹ ਜਾਣਕਾਰੀ ਸੋਮਵਾਰ ਨੂੰ ਅਧਿਕਾਰੀਆਂ ਨੇ ਦਿੱਤੀ।

ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਵੀਜ਼ਾ ਧੋਖਾਧੜੀ ਦੇ ਇੱਕ ਕਥਿਤ ਮਾਮਲੇ ਵਿੱਚ ਇੱਥੇ ਫ਼ਰਾਂਸੀਸੀ ਦੂਤਾਵਾਸ ਦੇ ਦੋ ਸਾਬਕਾ ਕਰਮਚਾਰੀਆਂ ਸਮੇਤ ਕਈ ਲੋਕਾਂ ਖ਼ਿਲਾਫ਼ ਐਫ਼.ਆਈ.ਆਰ. ਦਰਜ ਕੀਤੀ। ਏਜੰਸੀ ਨੇ ਦੋਸ਼ ਲਗਾਇਆ ਸੀ ਕਿ ਦੂਤਾਵਾਸ ਦੇ ਵੀਜ਼ਾ ਵਿਭਾਗ ਦੇ ਸਾਬਕਾ ਕਰਮਚਾਰੀ ਸ਼ੁਭਮ ਸ਼ੌਕੀਨ ਅਤੇ ਆਰਤੀ ਮੰਡਲ ਨੇ ਜਨਵਰੀ ਤੋਂ ਮਈ ਦਰਮਿਆਨ ਹੋਰ ਲੋਕਾਂ ਨਾਲ ਮਿਲ ਕੇ ਸਾਜ਼ਿਸ਼ ਰਚ ਕੇ ਧੋਖਾਧੜੀ ਨਾਲ ਉਨ੍ਹਾਂ ਲੋਕਾਂ ਨੂੰ ਵੀਜ਼ੇ ਜਾਰੀ ਕੀਤੇ ਜੋ ਉਸ ਦੇ ਯੋਗ ਨਹੀਂ ਸਨ। ਵੀਜ਼ਾ ਸੰਬੰਧੀ ਮਨਜ਼ੂਰੀ ਦੇਣ ਬਦਲੇ ਉਨ੍ਹਾਂ ਨੇ ਲੋਕਾਂ ਤੋਂ ਕਥਿਤ ਤੌਰ ‘ਤੇ ਪ੍ਰਤੀ ਵੀਜ਼ਾ 50 ਹਜ਼ਾਰ ਰੁਪਏ ਲਏ ਅਤੇ 32 ਲੱਖ ਰੁਪਏ ਕਮਾਏ।

ਅਧਿਕਾਰੀਆਂ ਨੇ ਦੱਸਿਆ ਕਿ ਸ਼ੌਕੀਨ ਅਤੇ ਮੰਡਲ ਨੇ 1 ਜਨਵਰੀ ਤੋਂ 6 ਮਈ ਦਰਮਿਆਨ ਵੀਜ਼ਾ-ਸੰਬੰਧਿਤ 484 ਫ਼ਾਈਲਾਂ ‘ਤੇ ਕੰਮ ਕੀਤਾ, ਜਿਨ੍ਹਾਂ ਵਿੱਚੋਂ 64 ਉਨ੍ਹਾਂ ਲੋਕਾਂ ਨਾਲ ਜੁੜੀਆਂ ਸਨ, ਜਿਨ੍ਹਾਂ ਦਾ ਕਥਿਤ ਤੌਰ ‘ਤੇ ਦੇਸ਼ ਛੱਡ ਕੇ ਜਾਣ ਦਾ ਖ਼ਤਰਾ ਵੱਧ ਸੀ। ਇਨ੍ਹਾਂ ਵਿੱਚ ਪੰਜਾਬ ਦੇ ਨੌਜਵਾਨ ਕਿਸਾਨ ਜਾਂ ਬੇਰੁਜ਼ਗਾਰ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਪਹਿਲਾਂ ਕਦੇ ਵੀ ਵਿਦੇਸ਼ ਯਾਤਰਾ ਨਹੀਂ ਕੀਤੀ ਅਤੇ ਸ਼ੈਨੇਗੇਨ ਵੀਜ਼ਾ ਪ੍ਰਾਪਤ ਕਰਨ ਦੇ ਯੋਗ ਨਹੀਂ ਸਨ।

ਏਜੈਂਸੀ ਨੂੰ ਸ਼ੱਕ ਹੈ ਕਿ ਮੰਡਲ ਅਤੇ ਸ਼ੌਕੀਨ ਨੇ ਕਥਿਤ ਤੌਰ ‘ਤੇ ਆਪਣੀਆਂ ਗ਼ੈਰ-ਕਨੂੰਨੀ ਗਤੀਵਿਧੀਆਂ ਦੇ ਸਬੂਤ ਮਿਟਾਉਣ ਵਾਸਤੇ ਵੀਜ਼ਾ ਵਿਭਾਗ ਦੇ ਦਸਤਾਵੇਜ਼ਾਂ ਅਤੇ ਫ਼ਾਈਲਾਂ ਨਸ਼ਟ ਕਰ ਦਿੱਤੀਆਂ।

ਸੀ.ਬੀ.ਆਈ. ਨੇ ਇਸ ਸੰਬੰਧ ਵਿੱਚ ਪਿਛਲੇ ਸ਼ੁੱਕਰਵਾਰ ਨੂੰ ਦਿੱਲੀ, ਪਟਿਆਲਾ, ਗੁਰਦਾਸਪੁਰ ਅਤੇ ਜੰਮੂ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਕਈ ਦਸਤਾਵੇਜ਼, ਇਲੈਕਟ੍ਰਾਨਿਕ ਸਬੂਤ ਜਿਵੇਂ ਕਿ ਲੈਪਟਾਪ, ਮੋਬਾਈਲ ਫ਼ੋਨ ਅਤੇ ਸ਼ੱਕੀ ਪਾਸਪੋਰਟ ਆਦਿ ਬਰਾਮਦ ਕੀਤੇ ਗਏ।

ਐਫ.ਆਈ.ਆਰ. ਵਿੱਚ ਏਜੈਂਸੀ ਨੇ ਜੰਮੂ-ਕਸ਼ਮੀਰ ਦੇ ਨਵਜੋਤ ਸਿੰਘ, ਪੰਜਾਬ ਦੇ ਚੇਤਨ ਸ਼ਰਮਾ ਤੇ ਸਤਵਿੰਦਰ ਸਿੰਘ ਪੁਰੇਵਾਲ ‘ਤੇ ਜਾਅਲੀ ਦਸਤਾਵੇਜ਼ ਦੇ ਕੇ ਵੀਜ਼ਾ ਹਾਸਲ ਕਰਨ ਦਾ ਦੋਸ਼ ਲਗਾਇਆ ਹੈ।

ਏਜੈਂਸੀ ਨੇ ਦੋਸ਼ ਲਗਾਇਆ ਕਿ ਸ਼ੌਕੀਨ ਅਤੇ ਮੰਡਲ ਨੇ ਫ਼ਰਾਂਸੀਸੀ ਦੂਤਾਵਾਸ ਦੇ ਵੀਜ਼ਾ ਵਿਭਾਗ ਦੇ ਮੁਖੀ ਤੋਂ ਬਿਨਾਂ ਦੱਸੇ ਅਤੇ ਪ੍ਰਵਾਨਗੀ ਲਏ ਬਿਨਾਂ ਵੀਜ਼ਾ ਜਾਰੀ ਕੀਤਾ ਅਤੇ ਹਰੇਕ ਵੀਜ਼ੇ ਲਈ 50 ਹਜ਼ਾਰ ਰੁਪਏ ਵਸੂਲ ਕੀਤੇ।

ਲਾਪਤਾ ਹੋਏ ਨੌਜਵਾਨ ਦੀ ਨਹਿਰ ‘ਚੋਂ ਮਿਲੀ ਲਾਸ਼, ਪਰਿਵਾਰ ਦਾ ਸੀ ਇਕਲੌਤਾ ਸਹਾਰਾ

0

ਜਲਾਲਾਬਾਦ ‘ਚ ਕੁੱਝ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਜਲਾਲਾਬਾਦ ਦੇ ਮੁਹੱਲਾ ਗਾਂਧੀ ਨਗਰ ਦਾ ਨੌਜਵਾਨ ਰੋਹਿਤ ਛਾਬੜਾ 5 ਦਿਨ ਪਹਿਲਾਂ ਭੇਤਭਰੇ ਹਾਲਾਤ ’ਚ ਘਰੋਂ ਗਾਇਬ ਹੋ ਗਿਆ ਸੀ। ਉਸ ਦੀ  ਲਾਸ਼ ਅੱਜ ਫਾਜ਼ਿਲਕਾ ਦੇ ਪਿੰਡ ਇਸਲਾਮੇਵਾਲਾ ’ਚ ਨਹਿਰ ਤੋਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜਾਣਕਾਰੀ ਅਨੁਸਾਰ ਰੋਹਿਤ ਛਾਬੜਾ ਪੜ੍ਹਾਈ ਨੂੰ ਲੈ ਕੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ 5 ਦਿਨਾਂ ਤੋਂ ਘਰੋਂ ਲਾਪਤਾ ਸੀ। ਪਰਿਵਾਰ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੇ ਜਾਣ ਤੋਂ ਬਾਅਦ ਪੁਲਿਸ ਵੱਲੋਂ ਰੋਹਿਤ ਦਾ ਮੋਬਾਇਲ ਨੰਬਰ ਟਰੇਸ ਕੀਤਾ ਗਿਆ ਤਾਂ ਪੁਲਿਸ ਨੂੰ ਉਸ ਦੀ ਅਖੀਰਲੀ ਲੋਕੇਸ਼ਨ ਲੱਧੂਵਾਲਾ ਮਿਲੀ।

ਪੁਲਿਸ ਨੇ ਰੋਹਿਤ ਦੀ ਭਾਲ ’ਚ ਸਰਚ ਆਪ੍ਰੇਸ਼ਨ ਚਲਾਇਆ ਤਾਂ ਉਸ ਦੀ ਐਕਟਿਵਾ ਨੂੰ ਪੁਲਿਸ ਵੱਲੋਂ ਪਿੰਡ ਲੱਧੂਵਾਲਾ ਕੋਲੋਂ ਲੰਘਦੀਆਂ ਜੁੜਵਾਂ ਨਹਿਰਾਂ ਤੋਂ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਲਗਾਤਾਰ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਸੀ। ਅੱਜ ਪਰਿਵਾਰ ਦੀ ਭਾਲ ਸੋਮਵਾਰ ਵਾਲੇ ਦਿਨ ਉਸ ਵੇਲੇ ਖ਼ਤਮ ਹੋ ਗਈ, ਜਦੋਂ ਇਸਲਾਮੇਵਾਲਾ ਤੋਂ ਉਸ ਦੀ ਲਾਸ਼ ਬਰਾਮਦ ਹੋ ਗਈ। ਰੋਹਿਤ ਛਾਬੜਾ ਦੀ ਲਾਸ਼ ਮਿਲਣ ਦੀ ਸੂਚਨਾ ਜਲਾਲਾਬਾਦ ਪੁੱਜੀ ਤਾ ਸ਼ਹਿਰ ’ਚ ਸ਼ੋਕ ਦਾ ਮਾਹੌਲ ਬਣ ਗਿਆ। ਰੋਹਿਤ ਛਾਬੜਾ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਰੋਹਿਤ ਦਾ ਇਕ ਭਰਾ ਦਿਵਿਆਂਗ ਹੈ। ਰੋਹਿਤ ਛਾਬੜਾ ਆਪਣੇ ਪਰਿਵਾਰ ਦਾ ਇਕੱਲਾ ਹੀ ਸਹਾਰਾ ਸੀ।

ਭਾਰਤ ਦੀ ਸਰਗਮ ਕੌਸ਼ਲ ਨੇ ਜਿੱਤਿਆ ਮਿਸਿਜ਼ ਵਰਲਡ 2022 ਦਾ ਤਾਜ

0

ਮਿਸਿਜ਼ ਇੰਡੀਆ ਵਰਲਡ 2022-2023 ਦੇ ਜੇਤੂ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀਮਤੀ ਸਰਗਮ ਕੌਸ਼ਲ ਨੇ ਇਹ ਖਿਤਾਬ ਆਪਣੇ ਨਾਂ ਕੀਤਾ ਹੈ। ਜਿਸ ਨੇ 21 ਸਾਲਾਂ ਬਾਅਦ ਭਾਰਤ ਨੂੰ ਇਹ ਖਿਤਾਬ ਵਾਪਸ ਲਿਆਉਣ ਲਈ 63 ਦੇਸ਼ਾਂ ਦੇ ਸਰਵੋਤਮ ਪ੍ਰਤੀਯੋਗੀਆਂ ਨੂੰ ਚੁਣਿਆ।

ਅਮਰੀਕਾ ਦੀ ਮਿਸਜ਼ ਵਰਲਡ 2021 ਸ਼ੈਲਿਨ ਫੋਰਡ ਨੇ ਵੈਸਟਗੇਟ ਲਾਸ ਵੇਗਾਸ ਰਿਜ਼ੋਰਟ ਕੈਸੀਨੋ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਮੁੰਬਈ ਸਥਿਤ ਕੌਸ਼ਲ ਨੂੰ ਤਾਜ ਭੇਟ ਕੀਤਾ। ਸ਼ਨੀਵਾਰ ਸ਼ਾਮ ਨੂੰ ਮਿਸਜ਼ ਪੋਲੀਨੇਸ਼ੀਆ ਨੂੰ ਪਹਿਲੀ ਰਨਰ-ਅੱਪ, ਮਿਸਿਜ਼ ਕੈਨੇਡਾ ਦੂਜੀ ਰਨਰ-ਅੱਪ ਵਜੋਂ ਚੁਣੀ ਗਈ। ਮਿਸਿਜ਼ ਇੰਡੀਆ ਮੁਕਾਬਲੇ ਨੇ ਐਤਵਾਰ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੇਜ ‘ਤੇ ਜੇਤੂ ਦਾ ਐਲਾਨ ਕੀਤਾ।

ਨਵਦੀਪ ਕੌਰ, ਜੋ ਕਿ ਮਿਸਿਜ਼ ਇੰਡੀਆ ਵਰਲਡ 2021 ਅਤੇ ਮਿਸਿਜ਼ ਵਰਲਡ 2022 ਵਿੱਚ ਰਾਸ਼ਟਰੀ ਪਹਿਰਾਵੇ ਦੀ ਜੇਤੂ ਰਹੀ, ਨੇ ਸਰਗਮ ਕੌਸ਼ਲ ਦੇ ਸਿਰ ‘ਤੇ ਤਾਜ ਰੱਖਿਆ। ਮਿਸਿਜ਼ ਇੰਡੀਆ ਵਰਲਡ ਦਾ ਖਿਤਾਬ ਜਿੱਤਣ ਤੋਂ ਬਾਅਦ ਹੁਣ ਸਰਗਮ ਕੌਸ਼ਲ ਮਿਸਿਜ਼ ਵਰਲਡ 2022 ਵਿੱਚ ਭਾਰਤ ਦੀ ਨੁਮਾਇੰਦਗੀ ਕਰੇਗੀ। ਪਹਿਲੀ ਰਨਰ ਅੱਪ ਜੂਹੀ ਵਿਆਸ ਅਤੇ ਦੂਜੀ ਚਾਹਤ ਦਲਾਲ ਬਣੀ।

ਕਾਬਲੇਗੌਰ ਹੈ ਸਰਗਮ ਕੌਸ਼ਲ ਨੇ ਦੇਸ਼ ਭਰ ਦੇ 51 ਪ੍ਰਤੀਯੋਗੀਆਂ ਨੂੰ ਹਰਾ ਕੇ ਮਿਸਿਜ਼ ਇੰਡੀਆ ਵਰਲਡ ਦਾ ਤਾਜ ਜਿੱਤਿਆ ਹੈ। ਮਿਸਿਜ਼ ਇੰਡੀਆ ਵਰਲਡ ਪੇਜੈਂਟ ਦੇ ਜਿਊਰੀ ਪੈਨਲ ਵਿੱਚ ਮੰਨੇ-ਪ੍ਰਮੰਨੇ ਚਿਹਰੇ ਸ਼ਾਮਲ ਸਨ। ਇਨ੍ਹਾਂ ਵਿੱਚ ਵਿਵੇਕ ਓਬਰਾਏ, ਸੋਹਾ ਅਲੀ ਖਾਨ, ਸਾਬਕਾ ਕ੍ਰਿਕਟਰ ਮੁਹੰਮਦ ਅਜ਼ਹਰੂਦੀਨ, ਸਾਬਕਾ ਮਿਸ ਵਰਲਡ ਡਾਕਟਰ ਅਦਿਤੀ ਗੋਵਿਤਰੀਕਰ ਅਤੇ ਫੈਸ਼ਨ ਡਿਜ਼ਾਈਨਰ ਮਾਸੂਮੀ ਮੇਵਾਵਾਲਾ ਸ਼ਾਮਲ ਸਨ।

ਇਹ ਮੁਕਾਬਲਾ ਜਿੱਤਣ ਤੋਂ ਬਾਅਦ ਸਰਗਮ ਕੌਸ਼ਲ ਨੇ ਕਿਹਾ ਕਿ ਮੈਂ ਇੱਥੇ ਆ ਕੇ ਬਹੁਤ ਖੁਸ਼ ਹਾਂ। ਮੈਂ ਆਪਣੀ ਖੁਸ਼ੀ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੀ। ਮੈਂ ਤੁਹਾਨੂੰ ਅਗਲੀ ਮਿਸਿਜ਼ ਵਰਲਡ ਪ੍ਰਤੀਯੋਗਿਤਾ ਵਿੱਚ ਮਿਲਾਂਗੀ। ਮਿਸਿਜ਼ ਵਰਲਡ ਵਿਆਹੁਤਾ ਔਰਤਾਂ ਲਈ ਪਹਿਲਾ ਸੁੰਦਰਤਾ ਮੁਕਾਬਲਾ ਹੈ, ਜੋ 1984 ਵਿੱਚ ਸ਼ੁਰੂ ਹੋਇਆ ਸੀ।

ਪੰਜਾਬ ਤੋਂ ਸਾਰੇ ਵੱਡੇ ਮੁਲਕਾਂ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਹੋਣ ਸ਼ੁਰੂ: ਰਾਘਵ ਚੱਢਾ

0

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਮੌਜੂਦਾ ਸਰਦ ਰੁੱਤ ਸ਼ੈਸ਼ਨ ਵਿੱਚ ਲਗਾਤਾਰ ਪੰਜਾਬ ਨਾਲ ਜੁੜੇ ਅਹਿਮ ਮੁੱਦੇ ਅਤੇ ਮੰਗਾਂ ਨੂੰ ਸੰਸਦ ਵਿੱਚ ਉਠਾ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਪੰਜਾਬ ਦੀ ਲੰਮੇ ਸਮੇਂ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦੀ ਮੰਗ ਨੂੰ ਸਦਨ ਅੱਗੇ ਰੱਖਿਆ।

ਸਾਂਸਦ ਰਾਘਵ ਚੱਢਾ ਨੇ ਪੰਜਾਬ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਮੰਗ ਕਰਦਿਆਂ ਰਾਜ ਸਭਾ ਵਿੱਚ ਕਿਹਾ ਕਿ ਇਹ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੀ ਬਹੁਤ ਹੀ ਮਹੱਤਵਪੂਰਨ ਸਮੱਸਿਆ ਹੈ ਅਤੇ ਸੂਬੇ ਦੇ ਵਿਕਾਸ ਦੇ ਮੱਦੇਨਜ਼ਰ ਇਸ ‘ਤੇ ਤੁਰੰਤ ਧਿਆਨ ਦੇਣ ਅਤੇ ਹੱਲ ਕਰਨ ਦੀ ਲੋੜ ਹੈ।

‘ਆਪ’ ਆਗੂ ਨੇ ਕਿਹਾ, “ਪੰਜਾਬੀ ਦੁਨੀਆਂ ਦੇ ਵੱਡੇ-ਵੱਡੇ ਦੇਸ਼ਾਂ ਵਿੱਚ ਵਸਦੇ ਹਨ, ਕਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ, ਅਸਟ੍ਰੇਲੀਆ। ਪਰ, ਪੰਜਾਬ ਦੀ ਇਨ੍ਹਾਂ ਸਾਰੇ ਦੇਸ਼ਾਂ ਨਾਲ ਅੰਤਰਰਾਸ਼ਟਰੀ ਕਨੈਕਟੀਵਿਟੀ ਬਹੁਤ ਖ਼ਰਾਬ ਹੈ।” ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਦੋ ਅੰਤਰਰਾਸ਼ਟਰੀ ਹਵਾਈ ਅੱਡੇ ਹਨ, ਅੰਮ੍ਰਿਤਸਰ ਅਤੇ ਮੁਹਾਲੀ, ਪਰ, ਇਹ ਦੋਵੇਂ ਸਿਰਫ਼ ਨਾਮ ਦੇ ਹੀ ਅੰਤਰਰਾਸ਼ਟਰੀ ਹਨ। ਕਿਉਂਕਿ, ਇੱਥੇ ਕਿਸੇ ਵੀ ਵੱਡੀ ਅੰਤਰਰਾਸ਼ਟਰੀ ਏਅਰਲਾਈਨਜ਼ ਦੇ ਜਹਾਜ਼ ਨਹੀਂ ਆਉਂਦੇ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਵੀ ਨਾਂਹ ਦੇ ਬਰਾਬਰ ਹੈ।

ਚੱਢਾ ਨੇ ਕਿਹਾ ਕਿ ਜਿਹੜੀਆਂ ਕੁਝ ਅੰਤਰਰਾਸ਼ਟਰੀ ਉਡਾਣਾਂ ਇੱਥੋਂ ਜਾਂਦੀਆਂ ਹਨ ਉਨ੍ਹਾਂ ਦੀ ਗਿਣਤੀ ਅਤੇ ਆਵਿਰਤੀ ਐਨੀ ਘੱਟ ਹੈ ਕਿ ਲੋਕਾਂ ਨੂੰ ਇਨ੍ਹਾਂ ਦੀ ਕੋਈ ਸੁਵਿਧਾ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਪੰਜਾਬੀ ਵੱਡੇ-ਵੱਡੇ ਦੇਸ਼ਾਂ ਦੀ ਅਰਥ ਵਿਵਸਥਾ ਚਲਾ ਰਹੇ ਹਨ ਅਤੇ ਪੰਜਾਬ ਤੋਂ ਸਿੱਧੀ ਅੰਤਰਰਾਸ਼ਟਰੀ ਹਵਾਈ ਉਡਾਣਾਂ ਦੀ ਘਾਟ ਉਨ੍ਹਾਂ ਲਈ ਇੱਕ ਵੱਡੀ ਸਮੱਸਿਆ ਹੈ।

ਵਰਤਮਾਨ ਵਿੱਚ, ਅੰਮ੍ਰਿਤਸਰ ਤੋਂ ਕਤਰ, ਯੂਏਈ, ਮਲੇਸ਼ੀਆ, ਸਿੰਗਾਪੁਰ, ਤੁਰਕਮੇਨਿਸਤਾਨ, ਉਜ਼ਬੇਕਿਸਤਾਨ ਅਤੇ ਯੂਕੇ ਆਦਿ ਲਈ ਪੰਜਾਬ ਤੋਂ ਸਿੱਧੀਆਂ ਉਡਾਣਾਂ ਚਲਦੀਆਂ ਹਨ ਪਰ ਪੰਜਾਬ ਤੋਂ ਵਿਦੇਸ਼ ਵੱਡੀ ਗਿਣਤੀ ਵਿੱਚ ਆਉਂਦੇ ਜਾਂਦੇ ਲੋਕਾਂ ਦੇ ਮੱਦੇਨਜ਼ਰ ਹੋਰ ਉਡਾਣਾਂ ਅਤੇ ਇਨ੍ਹਾਂ ਉਡਾਣਾਂ ਦੀ ਗਿਣਤੀ ਵਧਾਉਣ ਦੀ ਲੋੜ ਹੈ।

ਇਸ ਤੋਂ ਪਹਿਲਾਂ ਵੀ ਪੰਜਾਬ ਦੀ ‘ਆਪ’ ਸਰਕਾਰ ਭਾਰਤ ਸਰਕਾਰ ਤੋਂ ਆਦਮਪੁਰ (ਜਲੰਧਰ), ਪਠਾਨਕੋਟ, ਸਾਹਨੇਵਾਲ ਅਤੇ ਬਠਿੰਡਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕਰ ਚੁੱਕੀ ਹੈ। ‘ਆਪ’ ਸਰਕਾਰ ਦੇ ਯਤਨਾਂ ਅਤੇ ਸਦਨ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਜੇਕਰ ਪੰਜਾਬ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਦੀ ਗਿਣਤੀ ਵੱਧਦੀ ਹੈ ਤਾਂ ਇਹ ਪੰਜਾਬ ਅਤੇ ਪੰਜਾਬੀਆਂ ਲਈ ਲਾਜ਼ਮੀ ਤੌਰ ‘ਤੇ ਫਾਇਦੇਮੰਦ ਹੋਵੇਗਾ।

ਦਿਮਾਗ਼ ਨੂੰ ਤੰਦਰੁਸਤ ਤੇ ਤਣਾਅ ਮੁਕਤ ਰੱਖਣ ਲਈ ਖੁਰਾਕ ‘ਚ ਸ਼ਾਮਲ ਕਰੋ ਇਹ ਸੂਪਰਫੂਡ

0

ਦਿਮਾਗ਼ ਸਾਡੇ ਸਰੀਰ ਦਾ ਬਹੁਤ ਮਹੱਤਵਪੂਰਨ ਅੰਗ ਹੈ। ਚੰਗੀ ਸਿਹਤ ਲਈ ਸਵਸਥ ਦਿਮਾਗ਼ ਦਾ ਹੋਣਾ ਵੀ ਜ਼ਰੂਰੀ ਹੈ। ਵਰਤਮਾਨ ਸਮੇਂ ‘ਚ ਤਣਾਅ ਭਰਪੂਰ ਜੀਵਨ ਸ਼ੈਲੀ ਤੇ ਗਲਤ ਖਾਣ-ਪੀਣ ਦੀਆਂ ਆਦਤਾਂ ਕਾਰਨ ਆਪਣੇ ਦਿਮਾਗ਼ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਹਾਂ। ਦਿਮਾਗ਼ ਦੇ ਸਹੀ ਕੰਮ ਕਰਨ ਲਈ ਖੁਰਾਕ ਵਿਚ ਕੁਝ ਸਿਹਤਮੰਦ ਪੌਸ਼ਟਿਕ ਤੱਤ ਵੀ ਜ਼ਰੂਰੀ ਹਨ।

ਦਿਮਾਗ ਨੂੰ ਸਹੀ ਢੰਗ ਨਾਲ ਕੰਮ ਕਰਨ ਲਈ ਪੌਸ਼ਟਿਕ ਤੱਤਾਂ ਦੀ ਲੋੜ ਹੁੰਦੀ ਹੈ। ਖਾਸ ਤੌਰ ‘ਤੇ ਦਿਨ ਭਰ ਇਕਾਗਰਤਾ, ਤੁਰੰਤ ਊਰਜਾ ਲਈ ਦਿਮਾਗ ਨੂੰ ਚੰਗੀ ਤਰ੍ਹਾਂ ਕੰਮ ਕਰਨ ਲਈ ਲੋੜ ਹੁੰਦੀ ਹੈ। ਮਾਹਿਰਾਂ ਮੁਤਾਬਕ ਦਿਮਾਗ ਨੂੰ ਸਿਹਤਮੰਦ ਰੱਖਣ ਲਈ ਤੁਸੀਂ ਓਮੇਗਾ-3 ਫੈਟੀ ਐਸਿਡ ਵਾਲੇ ਭੋਜਨ ਦਾ ਸੇਵਨ ਕਰ ਸਕਦੇ ਹੋ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਅਜਿਹੇ ਭੋਜਨ ਜਿਨ੍ਹਾਂ ਦਾ ਸੇਵਨ ਤੁਸੀਂ ਦਿਮਾਗ ਨੂੰ ਸਿਹਤਮੰਦ ਰੱਖਣ ਲਈ ਕਰ ਸਕਦੇ ਹੋ।

ਫੈਟੀ ਫਿਸ਼ :ਫੈਟੀ ਫਿਸ਼ ਵਿੱਚ ਓਮੇਗਾ-3 ਫੈਟੀ ਐਸਿਡ ਦੀ ਕਾਫੀ ਚੰਗੀ ਮਾਤਰਾ ਪਾਈ ਜਾਂਦੀ ਹੈ। ਇਹ ਤੁਹਾਡੇ ਦਿਮਾਗ਼ ਦੇ ਸੈੱਲਾਂ ਨੂੰ ਡੈਮੇਜ ਹੋਣ ਤੋਂ ਵੀ ਬਚਾਉਂਦਾ ਹੈ। ਇਸ ਤੋਂ ਇਲਾਵਾ ਫੈਟੀ ਫਿਸ਼ ਦਿਮਾਗ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੀ ਹੈ। ਮਾਹਿਰਾਂ ਮੁਤਾਬਕ ਜੇਕਰ ਤੁਸੀਂ ਦਿਮਾਗ ਨੂੰ ਸਿਹਤਮੰਦ ਰੱਖਣਾ ਚਾਹੁੰਦੇ ਹੋ ਤਾਂ ਫੈਟ ਫਿਸ਼ ਦਾ ਸੇਵਨ ਕਰ ਸਕਦੇ ਹੋ।

ਇਹ ਵੀ ਪੜ੍ਹੋ : ਲੁਟੇਰੇ ਹੋਏ ਬੇਖੌਫ! ਦਿਨ-ਦਿਹਾੜੇ ਹਥਿਆਰਾਂ ਦੀ ਨੋਕ ‘ਤੇ ਅੰਮ੍ਰਿਤਸਰ ਬੈਂਕ ‘ਚ ਕੀਤੀ ਲੁੱਟ

ਕੌਫੀ
ਮਾਹਿਰਾਂ ਦੇ ਅਨੁਸਾਰ, ਬਹੁਤ ਸਾਰੇ ਲੋਕ ਆਪਣੇ ਘੱਟ ਊਰਜਾ ਪੱਧਰ ਨੂੰ ਵਧਾਉਣ ਲਈ ਕੌਫੀ ਦਾ ਸੇਵਨ ਕਰਦੇ ਹਨ, ਪਰ ਕੌਫੀ ਵਿੱਚ ਮੌਜੂਦ ਕੈਫੀਨ ਦਿਮਾਗੀ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦੀ ਹੈ। ਕੈਫੀਨ ਦਿਮਾਗ ਵਿੱਚ ਐਂਟਰੌਪੀ ਦੇ ਪੱਧਰ ਨੂੰ ਵੀ ਵਧਾਉਂਦੀ ਹੈ, ਜਿਸ ਨਾਲ ਤੁਹਾਡੇ ਦਿਮਾਗ ਦੀ ਯਾਦਦਾਸ਼ਤ ਤੇਜ਼ ਹੁੰਦੀ ਹੈ। ਇਸ ਤੋਂ ਇਲਾਵਾ ਕੌਫੀ ‘ਚ ਐਂਟੀਆਕਸੀਡੈਂਟਸ ਦੀ ਕਾਫੀ ਚੰਗੀ ਮਾਤਰਾ ਪਾਈ ਜਾਂਦੀ ਹੈ। ਸਹੀ ਮਾਤਰਾ ‘ਚ ਕੌਫੀ ਪੀਣ ਨਾਲ ਵੀ ਦਿਮਾਗੀ ਸਿਹਤ ਚੰਗੀ ਰਹਿੰਦੀ ਹੈ।

ਮੂੰਗਫਲੀ
ਸਰਦੀਆਂ ਵਿੱਚ ਮੂੰਗਫਲੀ ਦਾ ਸੇਵਨ ਹਰ ਕੋਈ ਕਰਦਾ ਹੈ। ਇਸ ਵਿੱਚ ਪੋਸ਼ਕ ਤੱਤ, ਅਨਸੈਚੁਰੇਟੇਡ ਫੈਟਸ, ਪ੍ਰੋਟੀਨ ਬਹੁਤ ਚੰਗੀ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਤੋਂ ਇਲਾਵਾ ਇਹ ਐਨਰਜੀ ਲੈਵਲ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ। ਮੂੰਗਫਲੀ ‘ਚ ਵਿਟਾਮਿਨ-ਈ, ਖਣਿਜ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਦਿਮਾਗ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਮੂੰਗਫਲੀ ਰੇਸਵਰਾਟ੍ਰੋਲ ਨਿਊਰੋਲੌਜੀਕਲ ਬੀਮਾਰੀਆਂ ਦੇ ਖਤਰੇ ਨੂੰ ਘੱਟ ਕਰਨ ‘ਚ ਵੀ ਮਦਦ ਕਰਦਾ ਹੈ।

ਆਂਡੇ

ਆਂਡੇ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਲਈ ਵੀ ਬਹੁਤ ਜ਼ਰੂਰੀ ਹਨ। ਇਨ੍ਹਾਂ ‘ਚ ਵਿਟਾਮਿਨ-ਬੀ6, ਵਿਟਾਮਿਨ-ਬੀ12 ਅਤੇ ਫੋਲਿਕ ਐਸਿਡ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਆਂਡੇ ਦਾ ਨਿਯਮਤ ਸੇਵਨ ਦਿਮਾਗ ਦੀ ਸਿਹਤ ਲਈ ਚੰਗਾ ਹੁੰਦਾ ਹੈ। ਤੁਸੀਂ ਨਾਸ਼ਤੇ ਵਿੱਚ ਅੰਡੇ ਖਾ ਸਕਦੇ ਹੋ।

25 ਸਾਲਾਂ ‘ਚ ਪਹਿਲੀ ਵਾਰ ਟੁੱਟਿਆ ਗੂਗਲ ਸਰਚ ਰਿਕਾਰਡ, FIFAWorldCup ਦੀ ਸਰਚ ਨੇ ਤੋੜਿਆ ਰਿਕਾਰਡ

0

ਹਰ ਸਾਲ Google ਆਪਣੇ ਪਲੇਟਫਾਰਮ ‘ਤੇ ਸਭ ਤੋਂ ਵੱਧ ਖੋਜੇ ਗਏ ਵਿਸ਼ਿਆਂ, ਅਦਾਕਾਰਾਂ, ਫਿਲਮਾਂ ਆਦਿ ਦੀ ਸੂਚੀ ਲਿਆਉਂਦੀ ਹੈ। ਪਰ 25 ਸਾਲਾਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਇਸ ਨੇ ਆਪਣੇ ਪਲੇਟਫਾਰਮ ‘ਤੇ ਸਭ ਤੋਂ ਵੱਧ ਟ੍ਰੈਫਿਕ ਦਰਜ ਕੀਤਾ ਹੈ।

Google CEO ਦੁਆਰਾ ਪੋਸਟ ਕੀਤਾ ਗਿਆ

ਅਲਫਾਬੇਟ ਅਤੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਨੇ ਸੋਮਵਾਰ, 19 ਦਸੰਬਰ ਨੂੰ ਆਪਣੀ ਅਧਿਕਾਰਤ ਟਵਿੱਟਰ ਪੋਸਟ ਵਿੱਚ ਕਿਹਾ ਕਿ ਫੀਫਾ ਵਿਸ਼ਵ ਕੱਪ ਫਾਈਨਲ ਦੌਰਾਨ, ਗੂਗਲ ਸਰਚ ਨੇ ਆਪਣੇ 25 ਸਾਲਾਂ ਦੀ ਹੋਂਦ ਵਿੱਚ ਹੁਣ ਤਕ ਦਾ ਸਭ ਤੋਂ ਵੱਧ ਟ੍ਰੈਫਿਕ ਰਿਕਾਰਡ ਕੀਤਾ। ਪਿਚਾਈ ਨੇ ਟਵੀਟ ਕੀਤਾ ਕਿ #FIFAWorldCup ਫਾਈਨਲਜ਼ ਦੌਰਾਨ ਖੋਜ ਨੇ 25 ਸਾਲਾਂ ਵਿੱਚ ਸਭ ਤੋਂ ਵੱਧ ਟ੍ਰੈਫਿਕ ਰਿਕਾਰਡ ਕੀਤਾ, ਅਜਿਹਾ ਮਹਿਸੂਸ ਹੋਇਆ ਜਿਵੇਂ ਪੂਰੀ ਦੁਨੀਆ ਇੱਕ ਚੀਜ਼ ਬਾਰੇ ਖੋਜ ਕਰ ਰਹੀ ਹੈ।

ਇਸ ਤੋਂ ਪਹਿਲਾਂ ਉਨ੍ਹਾਂ ਨੇ ਇਕ ਹੋਰ ਪੋਸਟ ਸ਼ੇਅਰ ਕੀਤੀ ਸੀ, ਜਿਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਇਹ ਹੁਣ ਤੱਕ ਦੀਆਂ ਸਭ ਤੋਂ ਮਹਾਨ ਖੇਡਾਂ ‘ਚੋਂ ਇਕ ਹੈ। ਅਰਜਨਟੀਨਾ ਅਤੇ ਫਰਾਂਸ ਨੇ ਵਧੀਆ ਖੇਡਿਆ… ਜੋਗੋ ਬੋਨੀਟੋ। ਹੁਣ ਤਕ ਦੇ ਸਭ ਤੋਂ ਮਹਾਨ ਖਿਡਾਰੀ ਮੈਸੀ ਤੋਂ ਵੱਧ ਕੋਈ ਵੀ ਇਸ ਦਾ ਹੱਕਦਾਰ ਨਹੀਂ ਹੈ।

ਅਰਜਨਟੀਨਾ ਨੇ ਐਤਵਾਰ ਨੂੰ ਆਪਣਾ ਤੀਜਾ ਫੀਫਾ ਵਿਸ਼ਵ ਕੱਪ ਖਿਤਾਬ ਜਿੱਤ ਲਿਆ। ਉਨ੍ਹਾਂ ਨੇ ਨਿਯਮਤ ਤੇ ਵਾਧੂ 30 ਮਿੰਟਾਂ ਦੇ ਅੰਤ ਵਿੱਚ 3-3 ਨਾਲ ਡਰਾਅ ਦੇ ਬਾਅਦ ਪੈਨਲਟੀ ਸ਼ੂਟਆਊਟ ਵਿੱਚ ਫਰਾਂਸ ਨੂੰ 4-2 ਨਾਲ ਹਰਾਇਆ। ਅਰਜਨਟੀਨਾ ਨੇ ਮੈਸੀ ਨੂੰ ਐਂਜੇਲ ਡੀ ਮਾਰੀਆ ਦੇ ਅੰਦਰ ਫਾਊਲ ਲਈ ਪੈਨਲਟੀ ਮਿਲਣ ਤੋਂ ਬਾਅਦ ਸ਼ੁਰੂਆਤੀ ਵਾਧਾ ਹਾਸਲ ਕੀਤਾ।

ਲੁਟੇਰੇ ਹੋਏ ਬੇਖੌਫ! ਦਿਨ-ਦਿਹਾੜੇ ਹਥਿਆਰਾਂ ਦੀ ਨੋਕ ‘ਤੇ ਅੰਮ੍ਰਿਤਸਰ ਬੈਂਕ ‘ਚ ਕੀਤੀ ਲੁੱਟ

0

ਪੰਜਾਬ ‘ਚ ਆਏ ਦਿਨ ਲੁੱਟ ਖੋਹ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਦੋ ਹਥਿਆਰਬੰਦ ਲੁਟੇਰਿਆਂ ਨੇ ਪੰਜਾਬ ਨੈਸ਼ਨਲ ਬੈਂਕ ਨੂੰ ਲੁੱਟ ਲਿਆ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਲੁਟੇਰਿਆਂ ਨੇ ਕਰੀਬ 18 ਲੱਖ ਰੁਪਏ ਲੁੱਟੇ ਤੇ ਫਰਾਰ ਹੋ ਗਏ । ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੈਂਕ ਵਿੱਚ ਮੌਜੂਦ ਕਰਮਚਾਰੀਆਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਘਟਨਾ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਕੱਥੂਨੰਗਲ ਦੀ ਹੈ। ਕੱਥੂਨੰਗਲ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਅੰਦਰ ਦੋ ਨੌਜਵਾਨ ਹਥਿਆਰ ਲੈ ਕੇ ਆਏ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਬੰਧਕ ਬਣਾ ਲਿਆ। ਉਨ੍ਹਾਂ ਨੇ ਸਾਰਿਆਂ ਦੇ ਮੋਬਾਈਲ ਫ਼ੋਨ ਵੀ ਇੱਕ ਪਾਸੇ ਰੱਖ ਲਏ ਅਤੇ ਬੈਂਕ ਵਿੱਚ ਰੱਖੀ ਨਕਦੀ ਵੀ ਖੋਹ ਲਈ । ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਬੈਂਕ ਨੂੰ ਨਿਸ਼ਾਨਾ ਬਣਾਇਆ ਗਿਆ, ਉਸ ਤੋਂ ਕੱਥੂਨੰਗਲ ਥਾਣਾ ਮਹਿਜ਼ 300 ਮੀਟਰ ਦੀ ਦੂਰੀ ‘ਤੇ ਹੈ। ਇਸ ਘਟਨਾ ਸਬੰਧੀ ਇੱਕ CCTV ਵੀ ਸਾਹਮਣੇ ਆਈ ਹੈ। ਜਿਸ ਵਿੱਚ ਸਪੱਸ਼ਟ ਹੋਇਆ ਕਿ ਦੋਵੇਂ ਲੁਟੇਰੇ ਐਕਟਿਵਾ ‘ਤੇ ਆਏ ਸਨ।

ਇਹ ਵੀ ਪੜ੍ਹੋ: ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ : ਡਾ.ਬਲਜੀਤ ਕੌਰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਨੇ ਜਾਣਕਾਰੀ ਦਿੱਤੀ ਕਿ ਸੋਮਵਾਰ ਸਵੇਰੇ 10.55 ‘ਤੇ ਦੋ ਲੁਟੇਰੇ ਬੈਂਕ ਦੇ ਅੰਦਰ ਦਾਖਲ ਹੋਏ। ਦੋਹਾਂ ਨੇ ਆਪਣੇ ਮੂੰਹ ਢਕੇ ਹੋਏ ਸਨ। ਉਨ੍ਹਾਂ ਨੇ ਹਥਿਆਰ ਦਿਖਾ ਕੇ ਪੂਰੇ ਸਟਾਫ਼ ਨੂੰ ਇੱਕ ਪਾਸੇ ਕੀਤਾ। ਜਿਸ ਤੋਂ ਬਾਅਦ ਉਹ ਦੋਨੋ ਲੁਟੇਰੇ ਕੈਸ਼ ਲੈ ਕੇ ਫਰਾਰ ਹੋ ਗਏ।

ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਹੇ ਸਖੀ ਵਨ ਸਟਾਪ ਸੈਂਟਰ : ਡਾ.ਬਲਜੀਤ ਕੌਰ

0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਤੇ ਲੜਕੀਆਂ ਦੀ ਭਲਾਈ ਲਈ ਚਲਾਈਆ ਜਾ ਰਹੀਆਂ ਯੋਜਨਾਵਾਂ ਵਿਚ ਸਖੀ ਵਨ ਸਟਾਪ ਸੈਂਟਰ ਇੱਕ ਬਿਹਤਰੀਨ ਉਪਰਾਲਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਸਖੀ ਵਨ ਸਟਾਪ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ 7 ਵਾਹਨ ਆਪਸ ਵਿੱਚ ਟਕਰਾਏ, ਕਈ ਵਿਅਕਤੀ ਜ਼ਖ਼ਮੀ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵਨ ਸਟਾਪ ਸੈਂਟਰ ਸਕੀਮ ਅਧੀਨ ਪੰਜਾਬ ਦੇ ਹਰ ਜਿਲ੍ਹੇ ਵਿਚ ਇੱਕ ਵਨ ਸਟਾਪ ਸੈਂਟਰ ਖੋਲਿਆ ਗਿਆ ਹੈ। ਜਿਥੇ ਕਿਸੇ ਵੀ ਤਰਾਂ ਦੀ ਹਿੰਸਾ ਨਾਲ ਪੀੜਤ ਔਰਤਾਂ ਨੂੰ ਅਪਾਤਕਾਲੀਨ ਸਮੇਂ ਵਿਚ ਇੱਕ ਹੀ ਛੱਤ ਥੱਲੇ ਵੱਖ-ਵੱਖ ਤਰ੍ਹਾਂ ਦੀ ਮੁਫਤ ਸੇਵਾਵਾਂ ਜਿਵੇਂ ਕਿ ਡਾਕਟਰੀ ਸਹਾਇਤਾ, ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਮਨੋਵਿਗਿਆਨਿਕ ਅਤੇ ਕਾਉਂਸਲਿੰਗ ਆਦਿ ਦੀ ਸਹਾਇਤਾ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਰੇਤ-ਬਜਰੀ ਦੀ ਸਰਕਾਰੀ ਵਿਕਰੀ ਸ਼ੁਰੂ, ਹੁਣ 28 ਰੁਪਏ ‘ਚ ਮਿਲੇਗਾ ਰੇਤਾ: ਹਰਜੋਤ…

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਹੁਣ ਤੱਕ ਸੂਬੇ ਦੇ ਸੈਟਰਾਂ ਵਿੱਚ 11, 500 ਲੋੜਵੰਦ ਔਰਤਾਂ ਅਤੇ ਲੜਕੀਆਂ ਨੂੰ ਮੁਫ਼ਤ ਕਾਨੂੰਨੀ, ਮੈਡੀਕਲ, ਪੁਲਿਸ ਤੇ ਮਨੋਵਿਗਿਆਨਕ ਕਾਉਂਸਲਿੰਗ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਨ ਸਟਾਪ ਸੈਂਟਰ ਹਿੰਸਾ, ਸ਼ੋਸ਼ਣ ਜਾਂ ਕਿਸੇ ਵੀ ਹੋਰ ਸਮੱਸਿਆ ਨਾਲ ਪ੍ਰਭਾਵਿਤ ਮਹਿਲਾਵਾਂ ਨੂੰ ਇਕੱਠੀਆਂ ਸੇਵਾਵਾਂ ਇੱਕ ਛੱਤ ਹੇਠ ਮੁਹੱਈਆ ਕਰਦਾ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੈਂਟਰ ਵਿਚ ਸਹਾਇਤਾ ਪ੍ਰਾਪਤ ਕਰਨ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਕਾਉਂਸਲਿੰਗ ਕਰਕੇ ਉਨ੍ਹਾਂ ਦੇ ਪੁਨਰਵਾਸ ਲਈ ਵੀ ਉਪਰਾਲੇ ਕੀਤੇ ਜਾਂਦੇ ਹਨ। ਸਖੀ ਵਨ ਸਟਾਪ ਸੈਂਟਰ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਹਨ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਕੋਈ ਵੀ ਲੋੜਵੰਦ ਔਰਤ ਜਾਂ ਲੜਕੀ ਆਪਣੀ ਸਮੱਸਿਆ ਦੱਸਣ ਲਈ ਜ਼ਿਲ੍ਹਾ ਦਫ਼ਤਰਾਂ ਦੇ ਫੋਨ ਨੰਬਰਾਂ ਤੇ ਸੰਪਰਕ ਕਰ ਸਕਦੀ ਹੈ।