Home Blog Page 1795

ਪੁਦੀਨਾ ਸਿਹਤ ਲਈ ਹੁੰਦਾ ਹੈ ਫਾਇਦੇਮੰਦ, ਜਾਣੋ ਇਸਦੇ ਬੇਮਿਸਾਲ ਫਾਇਦੇ

0

ਪੁਦੀਨਾ ਸਿਹਤ ਲਈ ਹੁੰਦਾ ਹੈ ਫਾਇਦੇਮੰਦ, ਜਾਣੋ ਇਸਦੇ ਬੇਮਿਸਾਲ ਫਾਇਦੇ

ਪੁਦੀਨਾ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਸਾਬਿਤ ਹੋ ਰਿਹਾ ਹੈ। ਇਸ ਦੀ ਤਾਸੀਰ ਠੰਢੀ ਹੁੰਦੀ ਹੈ। ਪੁਦੀਨੇ ’ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਠੀਕ ਕਰਨ ‘ਚ ਸਾਡੀ ਮਦਦ ਕਰਦੇ ਹਨ। ਪੁਦੀਨੇ ਦੀਆਂ ਪੱਤੀਆਂ ‘ਚ ਵਿਟਾਮਿਨ-ਏ, ਬੀ, ਸੀ, ਡੀ ਅਤੇ ਈ ਸਣੇ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਪ੍ਰਚੂਰ ਤੱਤ ਪਾਏ ਜਾਂਦੇ ਹਨ। ਗਰਮੀਆਂ ਦੇ ਮੌਸਮ ‘ਚ ਪੁਦੀਨੇ ਦੀ ਹਰ ਘਰ ‘ਚ ਵਰਤੋਂ ਖੱਟੀਆਂ ਚੀਜ਼ਾਂ ਅਤੇ ਚਾਹ ਬਣਾਉਣ ‘ਚ ਕੀਤੀ ਜਾਂਦੀ ਹੈ। ਪੁਦੀਨਾ ਸਾਡੇ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਦਵਾਈਆਂ ਦੀ ਤਰ੍ਹਾਂ ਕੰਮ ਵੀ ਕਰਦਾ ਹੈ।

1. ਮੂੰਹ ਦੀ ਬਦਬੂ
ਕਈ ਵਾਰ ਬਰੱਸ਼ ਕਰਨ ਦੇ ਬਾਅਦ ਵੀ ਮੂੰਹ ‘ਚੋਂ ਬਦਬੂ ਆਉਂਦੀ ਰਹਿੰਦੀ ਹੈ ਤੁਸੀਂ ਇਸ ਨੂੰ ਹਟਾਉਣ ਲਈ ਪੁਦੀਨੇ ਦੀਆਂ ਪੱਤੀਆਂ ਨੂੰ ਚਬਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਪੁਦੀਨੇ ਨੂੰ ਸੁੱਕਾ ਕੇ ਇਸ ਦਾ ਚੂਰਨ ਵੀ ਬਣਾ ਕੇ ਵਰਤੋਂ ਕਰ ਸਕਦੇ ਹੋ। ਇਸ ਲਈ ਤੁਸੀਂ ਇਸ ਨਾਲ ਮੰਜਨ ਦੀ ਤਰ੍ਹਾਂ ਵਰਤੋਂ ਕਰਕੇ ਦੰਦ ਸਾਫ਼ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੇ ਮਸੂੜੇ ਵੀ ਮਜ਼ਬੂਤ ਹੋਣਗੇ।
Edited By Rajwinder Kaur,Updated: 28 May, 2024 11:50 AM
Jalandhar
use mint to relieve stomach ache there will be many unique benefits
ShareComment

ਜਲੰਧਰ – ਪੁਦੀਨਾ ਖਾਣ ‘ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਕਾਫ਼ੀ ਫ਼ਾਇਦੇਮੰਦ ਸਾਬਿਤ ਹੋ ਰਿਹਾ ਹੈ। ਇਸ ਦੀ ਤਾਸੀਰ ਠੰਢੀ ਹੁੰਦੀ ਹੈ। ਪੁਦੀਨੇ ’ਚ ਕਈ ਤਰ੍ਹਾਂ ਦੇ ਔਸ਼ਧੀ ਗੁਣ ਮੌਜੂਦ ਹੁੰਦੇ ਹਨ, ਜੋ ਸਿਹਤ ਸਬੰਧੀ ਕਈ ਸਮੱਸਿਆਵਾਂ ਨੂੰ ਠੀਕ ਕਰਨ ‘ਚ ਸਾਡੀ ਮਦਦ ਕਰਦੇ ਹਨ। ਪੁਦੀਨੇ ਦੀਆਂ ਪੱਤੀਆਂ ‘ਚ ਵਿਟਾਮਿਨ-ਏ, ਬੀ, ਸੀ, ਡੀ ਅਤੇ ਈ ਸਣੇ ਕੈਲਸ਼ੀਅਮ, ਫਾਸਫੋਰਸ ਅਤੇ ਆਇਰਨ ਦੀ ਪ੍ਰਚੂਰ ਤੱਤ ਪਾਏ ਜਾਂਦੇ ਹਨ। ਗਰਮੀਆਂ ਦੇ ਮੌਸਮ ‘ਚ ਪੁਦੀਨੇ ਦੀ ਹਰ ਘਰ ‘ਚ ਵਰਤੋਂ ਖੱਟੀਆਂ ਚੀਜ਼ਾਂ ਅਤੇ ਚਾਹ ਬਣਾਉਣ ‘ਚ ਕੀਤੀ ਜਾਂਦੀ ਹੈ। ਪੁਦੀਨਾ ਸਾਡੇ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਦਵਾਈਆਂ ਦੀ ਤਰ੍ਹਾਂ ਕੰਮ ਵੀ ਕਰਦਾ ਹੈ।

recommended by

 

MITSUBISHI ELECTRIC
Enabling Comfortable Living
Explore our powerful & efficient Air Conditioning Systems
LEARN MORE
ਪੁਦੀਨੇ ਦਾ ਇਸਤੇਮਾਲ ਕਰਨ ਨਾਲ ਹੋਣਗੇ ਕਈ ਫ਼ਾਇਦੇ

1. ਮੂੰਹ ਦੀ ਬਦਬੂ
ਕਈ ਵਾਰ ਬਰੱਸ਼ ਕਰਨ ਦੇ ਬਾਅਦ ਵੀ ਮੂੰਹ ‘ਚੋਂ ਬਦਬੂ ਆਉਂਦੀ ਰਹਿੰਦੀ ਹੈ ਤੁਸੀਂ ਇਸ ਨੂੰ ਹਟਾਉਣ ਲਈ ਪੁਦੀਨੇ ਦੀਆਂ ਪੱਤੀਆਂ ਨੂੰ ਚਬਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਪੁਦੀਨੇ ਨੂੰ ਸੁੱਕਾ ਕੇ ਇਸ ਦਾ ਚੂਰਨ ਵੀ ਬਣਾ ਕੇ ਵਰਤੋਂ ਕਰ ਸਕਦੇ ਹੋ। ਇਸ ਲਈ ਤੁਸੀਂ ਇਸ ਨਾਲ ਮੰਜਨ ਦੀ ਤਰ੍ਹਾਂ ਵਰਤੋਂ ਕਰਕੇ ਦੰਦ ਸਾਫ਼ ਕਰ ਸਕਦੇ ਹੋ। ਅਜਿਹਾ ਕਰਨ ਨਾਲ ਤੁਹਾਡੇ ਮਸੂੜੇ ਵੀ ਮਜ਼ਬੂਤ ਹੋਣਗੇ।

PunjabKesari

2. ਡੀਹਾਈਡ੍ਰੇਸ਼ਨ ਤੋਂ ਬਚਾਅ
ਜੇਕਰ ਤੁਸੀਂ ਪਾਣੀ ਦੀ ਕਮੀ ਤੋਂ ਬਚਣਾ ਚਾਹੁੰਦੇ ਹੋ ਤਾਂ ਪੁਦੀਨੇ ਦਾ ਰਸ, ਨਿੰਬੂ ਦਾ ਰਸ ਮਿਲਾ ਕੇ ਸੇਵਨ ਕਰੋ। ਜੇਕਰ ਤੁਸੀਂ ਉਲਟੀ, ਦਸਤ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਦਿਨ ਵਿੱਚ ਦੋ- ਦੋ ਘੰਟੇ ਬਾਅਦ ਪੁਦੀਨੇ ਦੇ ਰਸ ਦਾ ਸੇਵਨ ਕਰਨ ਨਾਲ ਇਹ ਸਮੱਸਿਆ ਠੀਕ ਹੋ ਜਾਂਦੀ ਹੈ।

3. ਢਿੱਡ ਦਰਦ ਤੋਂ ਛੁਟਕਾਰਾ
ਪੁਦੀਨਾ ਢਿੱਡ ਦੀ ਸਮੱਸਿਆ ਲਈ ਕਾਫੀ ਫ਼ਾਇਦੇਮੰਦ ਹੁੰਦਾ ਹੈ। ਜਦੋਂ ਕਦੇ ਵੀ ਕਿਸੇ ਦਾ ਢਿੱਡ ਚੰਗੀ ਤਰ੍ਹਾਂ ਨਾਲ ਸਾਫ ਨਾ ਹੋਇਆ ਹੋਵੇ ਅਤੇ ਢਿੱਡ ‘ਚ ਦਰਦ ਹੋ ਰਿਹਾ ਹੋਵੇ ਤਾਂ ਪੁਦੀਨਾ ਇਕ ਦਵਾਈ ਦੀ ਤਰ੍ਹਾਂ ਕੰਮ ਕਰਦਾ ਹੈ। ਇਸ ਦੀ ਵਰਤੋਂ ਕਰਨ ਲਈ ਪੁਦੀਨੇ ਨੂੰ ਪੀਸ ਕੇ ਪਾਣੀ ‘ਚ ਮਿਲਾ ਲਓ ਅਤੇ ਫਿਰ ਛਾਣ ਕੇ ਪਾਣੀ ਨੂੰ ਪੀਓ। ਇਸ ਨਾਲ ਤੁਹਾਡੀ ਪਾਚਨ ਸ਼ਕਤੀ ਵਧੇਗੀ ਅਤੇ ਢਿੱਡ ਦਰਦ ਤੋਂ ਵੀ ਰਾਹਤ ਮਿਲੇਗੀ।

4. ਗਰਮੀ ਤੋਂ ਰਾਹਤ
ਪੁਦੀਨੇ ਦੀ ਵਰਤੋਂ ਖ਼ਾਸ ਕਰਕੇ ਗਰਮੀਆਂ ‘ਚ ਗੰਨੇ ਦੇ ਰਸ ‘ਚ, ਅੰਬ ਦਾ ਪੰਨਾ ਬਣਾਉਣਾ ‘ਚ ਭੋਜਨ ‘ਚ ਕੀਤੀ ਜਾਂਦੀ ਹੈ, ਕਿਉਂਕਿ ਇਹ ਸਰੀਰ ‘ਚ ਗਰਮੀ ਤੋਂ ਰਾਹਤ ਦਿਵਾਉਂਦਾ ਹੈ। ਇਸ ਨਾਲ ਨਮੀ ਬਣੀ ਰਹਿੰਦੀ ਹੈ ਅਤੇ ਇਹ ਘਬਰਾਹਟ, ਉਲਟੀ, ਹੈਜਾ ਵਰਗੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਂਦਾ ਹੈ।

5. ਹੱਡੀਆਂ ਨੂੰ ਬਣਾਏ ਮਜ਼ਬੂਤ
ਪੁਦੀਨਾ ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ। ਇਸ ‘ਚ ਮੈਗਨੀਸ਼ੀਅਮ ਤੱਤ ਮੌਜੂਦ ਹੁੰਦਾ ਹੈ, ਜੋ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ।

6. ਕੋਲੈਸਟੋਰਲ ਲੇਵਲ ਨੂੰ ਠੀਕ ਰੱਖੇ
ਪੁਦੀਨੇ ‘ਚ ਫਾਈਬਰ ਭਰਪੂਰ ਮਾਤਰਾ ‘ਚ ਮੌਜੂਦ ਹੁੰਦਾ ਹੈ, ਜੋ ਵਧੇ ਹੋਏ ਕੋਲੈਸਟਰੋਲ ਲੇਵਲ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ।

ਰੇਲ ਗੱਡੀਆਂ ‘ਚ ਵਧੀ ਭੀੜ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ || Latest News

0

ਰੇਲ ਗੱਡੀਆਂ ‘ਚ ਵਧੀ ਭੀੜ, ਰੇਲਵੇ ਨੇ ਚਲਾਈ ਸਪੈਸ਼ਲ ਟਰੇਨ

ਛੁੱਟੀਆਂ ਕਾਰਨ ਟਰੇਨਾਂ ‘ਚ ਯਾਤਰੀਆਂ ਦੀ ਗਿਣਤੀ ਵਧਣ ਲੱਗੀ ਹੈ। ਸਭ ਤੋਂ ਵੱਧ ਭੀੜ ਹਿੱਲ ਸਟੇਸ਼ਨ ਵੱਲ ਜਾਣ ਵਾਲੀਆਂ ਟਰੇਨਾਂ ਵਿੱਚ ਹੁੰਦੀ ਹੈ। ਅਜਿਹੇ ‘ਚ ਗਰਮੀਆਂ ਦੀਆਂ ਛੁੱਟੀਆਂ ‘ਚ ਜ਼ਿਆਦਾ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਸਾਬਰਮਤੀ-ਹਰਿਦੁਆਰ-ਸਾਬਰਮਤੀ (5 ਟ੍ਰਿਪ) ਹਫਤਾਵਾਰੀ ਸਪੈਸ਼ਲ ਟਰੇਨ ਚਲਾਈ ਹੈ। ਇਹ ਟਰੇਨ ਰੇਵਾੜੀ-ਗੁਰੂਗ੍ਰਾਮ ਦੇ ਰਸਤੇ ਚੱਲੇਗੀ।

ਉੱਤਰ ਪੱਛਮੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ ਕੈਪਟਨ ਸ਼ਸ਼ੀ ਕਿਰਨ ਦੇ ਅਨੁਸਾਰ, ਰੇਲਗੱਡੀ ਨੰਬਰ 09425, ਸਾਬਰਮਤੀ-ਹਰਿਦੁਆਰ ਦੋ-ਹਫ਼ਤਾਵਾਰੀ ਵਿਸ਼ੇਸ਼ ਰੇਲਗੱਡੀ 31 ਮਈ ਤੋਂ 14 ਜੂਨ ਤੱਕ ਹਰ ਸ਼ੁੱਕਰਵਾਰ ਅਤੇ ਸੋਮਵਾਰ ਨੂੰ 18.45 ਵਜੇ ਸਾਬਰਮਤੀ ਤੋਂ ਰਵਾਨਾ ਹੋਵੇਗੀ ਅਤੇ 19.00 ਵਜੇ ਹਰਿਦੁਆਰ ਪਹੁੰਚੇਗੀ।

ਇਹ ਵੀ ਪੜ੍ਹੋ ਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ ||…

ਅਗਲੇ ਦਿਨ ਇਸੇ ਤਰ੍ਹਾਂ ਰੇਲਗੱਡੀ ਨੰਬਰ 09426, ਹਰਿਦੁਆਰ-ਸਾਬਰਮਤੀ ਦੋ-ਹਫਤਾਵਾਰੀ ਵਿਸ਼ੇਸ਼ ਰੇਲਗੱਡੀ 1 ਜੂਨ ਤੋਂ 15 ਜੂਨ ਤੱਕ ਹਰ ਸ਼ਨੀਵਾਰ ਅਤੇ ਮੰਗਲਵਾਰ ਨੂੰ 21.45 ਵਜੇ ਹਰਿਦੁਆਰ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ 22.30 ਵਜੇ ਸਾਬਰਮਤੀ ਪਹੁੰਚੇਗੀ। ਇਹ ਰੇਲਗੱਡੀ ਮਹੇਸਾਣਾ, ਪਾਲਨਪੁਰ, ਆਬੂ ਰੋਡ, ਪਿੰਦਵਾੜਾ, ਜਵਾਈ ਬੰਦ, ਫਲਨਾ, ਰਾਣੀ, ਮਾਰਵਾੜ ਜੰਕਸ਼ਨ, ਅਜਮੇਰ, ਕਿਸ਼ਨਗੜ੍ਹ, ਫੁਲੇਰਾ, ਰਿੰਗਾਸ, ਨੀਮਕਥਾਨਾ, ਨਾਰਨੌਲ, ਰੇਵਾੜੀ, ਗੁੜਗਾਓਂ, ਦਿੱਲੀ ਕੈਂਟ, ਦਿੱਲੀ, ਗਾਜ਼ੀਆਬਾਦ, ਤੋਂ ਹੁੰਦੇ ਹੋਏ ਰੇਲਵੇ ਰੂਟ ‘ਤੇ ਚੱਲਦੀ ਹੈ। ਮੇਰਠ ਸਿਟੀ, ਮੁਜ਼ੱਫਰਨਗਰ ਅਤੇ ਰੁੜਕੀ ਸਟੇਸ਼ਨ ‘ਤੇ ਰੁਕਣਗੇ। ਟਰੇਨ ਵਿੱਚ 2 ਥਰਡ ਏਸੀ, 12 ਸੈਕਿੰਡ ਸਲੀਪਰ, 2 ਸਾਧਾਰਨ ਕਲਾਸ ਅਤੇ 2 ਗਾਰਡ ਕੋਚ ਸਮੇਤ ਕੁੱਲ 18 ਕੋਚ ਹੋਣਗੇ।

ਦੱਸ ਦੇਈਏ ਕਿ ਕੜਾਕੇ ਦੀ ਗਰਮੀ ਕਾਰਨ ਇਸ ਵਾਰ ਸਰਕਾਰ ਨੇ ਸਕੂਲਾਂ ਵਿੱਚ 28 ਮਈ ਤੋਂ 30 ਜੂਨ ਤੱਕ 3 ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕੀਤਾ ਹੈ। ਰੇਵਾੜੀ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਮਈ ਮਹੀਨੇ ਦੇ ਇਨ੍ਹਾਂ 28 ਦਿਨਾਂ ਵਿੱਚੋਂ 25 ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਜੇਕਰ ਪਿਛਲੇ ਇੱਕ ਹਫ਼ਤੇ ਦੀ ਗੱਲ ਕਰੀਏ ਤਾਂ ਤਾਪਮਾਨ 45 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ। ਕਹਿਰ ਦੀ ਗਰਮੀ ਕਾਰਨ ਲੋਕ ਪਹਾੜੀ ਸਥਾਨਾਂ ਵੱਲ ਰੁਖ ਕਰ ਰਹੇ ਹਨ।

ਭਲਕੇ ਹੋਵੇਗੀ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ, ਪਿਤਾ ਨੇ ਬਰਸੀ ਸੰਬੰਧੀ ਕਹੀ ਇਹ ਗੱਲ

0

ਭਲਕੇ ਹੋਵੇਗੀ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ, ਪਿਤਾ ਨੇ ਬਰਸੀ ਸੰਬੰਧੀ ਕਹੀ ਇਹ ਗੱਲ

ਕੱਲ੍ਹ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ। 29 ਮਈ 2022 ਨੂੰ ਉਨ੍ਹਾਂ ਦੀ ਗੋਲੀ ਮਾਰ ਕੇ ਕਤਲ ਕਰ ਦਿੱਤੀ ਗਈ ਸੀ। ਦੱਸ ਦਈਏ ਕਿ ਕੱਲ੍ਹ ਬੁੱਧਵਾਰ ਨੂੰ ਮੂਸੇਵਾਲਾ ਦੀ ਦੂਜੀ ਬਰਸੀ ਹੈ। ਹਾਲਾਂਕਿ ਇਸ ਵਾਰ ਮੂਸੇਵਾਲਾ ਦੀ ਦੂਜੀ ਬਰਸੀ ‘ਤੇ ਕੋਈ ਵੱਡਾ ਆਯੋਜਨ ਨਹੀਂ ਹੋਣ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਚੱਲਦੇ ਇਹ ਸਿਰਫ਼ ਪਰਿਵਾਰ ਤੱਕ ਹੀ ਸੀਮਤ ਰਹੇਗੀ।ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਿੱਧੂ ਦੇ ਪ੍ਰਸ਼ੰਸਕ ਆਪਣੇ-ਆਪਣੇ ਪਿੰਡਾਂ ਦੇ ਗੁਰੂ ਘਰਾਂ ‘ਚ ਸਿੱਧੂ ਦੀ ਬਰਸੀ ਸਮਾਗਮ ਮਨਾਉਣ।

 

ਇਹ ਵੀ ਪੜ੍ਹੋਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ || Latest News

ਬਲਕੌਰ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਜਦੋਂ ਤੱਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਸਜ਼ਾ ਨਹੀਂ ਮਿਲਦੀ ਉਦੋਂ ਤੱਕ ਇਨਸਾਫ ਲਈ ਸਾਡੀ ਲੜਾਈ ਜਾਰੀ ਰਹੇਗੀ। ਉਸ ਦਾ ਕਤਲ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਮਾਨਸਾ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿਚ ਭਾਰੀ ਭੀੜ ਇਕੱਠੀ ਹੋਈ ਸੀ। ਭੀੜ ਨੂੰ ਸੰਭਾਲਣਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਸੀ।

ਸਿੱਧੂ ਮੂਸੇਵਾਲਾ ਦਾ ਅਸਲੀ ਨਾਂ ਸ਼ੁਭਦੀਪ ਸਿੰਘ ਸਿੱਧੂ ਸੀ। ਪੰਜਾਬ ਦੇ ਮਾਨਸਾ ਵਿੱਚ ਹੀ ਉਸ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ। ਪੁਲਿਸ ਨਾਲ ਮੁਠਭੇੜ ਵਿੱਚ ਦੋ ਦੋਸ਼ੀ ਮਾਰੇ ਗਏ। ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਸੀ। ਏਜੰਸੀਆਂ ਅਜੇ ਵੀ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

 

ਨੌਜਵਾਨ ਵਕੀਲ ਦੀ ਸੜਕ ਹਾਦਸੇ ‘ਚ ਹੋਈ ਮੌਤ, 4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ || Latest News

0
The young lawyer died in a road accident, the marriage took place only 4 months ago

ਨੌਜਵਾਨ ਵਕੀਲ ਦੀ ਸੜਕ ਹਾਦਸੇ ‘ਚ ਹੋਈ ਮੌਤ,  4 ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਫਾਜ਼ਿਲਕਾ ਦੇ ਨੌਜਵਾਨ ਵਕੀਲ ਤੇ ਆਰਟੀਆਈ ਐਕਟੀਵਿਸਟ ਤਰੁਣ ਵਧਵਾ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਵਿੱਚ ਮੌਤ ਹੋ ਗਈ | ਦਰਅਸਲ , ਤਰੁਣ ਦੇਰ ਰਾਤ ਕਾਰ ਵਿਚ ਸਵਾਰ ਹੋ ਕੇ ਆਪਣੇ ਸਹੁਰੇ ਨਾਲ ਲੁਧਿਆਣਾ ਤੋਂ ਫਾਜ਼ਿਲਕਾ ਆ ਰਿਹਾ ਸੀ | ਇਸ ਦੌਰਾਨ ਜਲਾਲਾਬਾਦ ਦੇ ਪਿੰਡ ਬੱਗੇ ਦੇ ਮੋੜ ਨੇੜੇ ਤੇਲ ਵਾਲੇ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਰੁਣ ਦਾ ਅਜੇ 4 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਵਿਚ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਮੌਕੇ ‘ਤੇ ਹੀ ਹੋਈ ਮੌਤ

ਤਰੁਣ ਦੀ ਦੇਹ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ ਜਿਥੇ ਪਹੁੰਚੇ ਆਰਟੀਆਈ ਐਕਟੀਵਿਸਟ ਰਾਜੇਸ਼ ਠਕਰਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਰੁਣ ਵਧਵਾ ਆਪਣੀ ਸਾਲੀ ਨੂੰ ਲੁਧਿਆਣਾ ਛੱਡਣ ਲਈ ਆਪਣੇ ਸਹੁਰੇ ਨਾਲ ਗਏ ਸਨ ਕਿ ਉਹ ਆਪਣੀ ਕਾਰ ਵਿਚ ਸਵਾਰ ਜਦੋਂ ਵਾਪਸ ਆਉਂਦੇ ਸਮੇਂ ਜਲਾਲਾਬਾਦ ਦੇ ਨੇੜੇ ਪਿੰਡ ਬੱਗੇ ਕੇ ਮੋੜ ਕੋਲ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੇ ਤੇਲ ਦੇ ਟੈਂਕਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ :ਤੇਜ਼ ਰਫ਼ਤਾਰ ਕ੍ਰੇਟਾ ਨੇ 4 ਲੋਕਾਂ ਨੂੰ ਮਾਰੀ ਟੱਕਰ , ਨਾਬਾਲਗ ਚਲਾ ਰਿਹਾ ਸੀ ਗੱਡੀ

ਜ਼ਖਮੀ ਹੋਏ ਤਰੁਣ ਤੇ ਉਸ ਦੇ ਸਹੁਰੇ ਨੂੰ ਤੁਰੰਤ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚ ਲਿਆਂਦਾ ਗਿਆ। ਤਰੁਣ ਦੇ ਸਹੁਰੇ ਦਾ ਬਚਾਅ ਰਿਹਾ ਪਰ ਤਰੁਣ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਪਰ ਤਰੁਣ ਦੀ ਜਾਨ ਨਹੀਂ ਬਚ ਸਕੀ।

 

 

 

 

ਲੋਕ ਸਭਾ ਚੋਣਾਂ 2024 ‘ਚ ਪੰਜਾਬ ‘ਚੋਂ ਕਿਹੜੀ ਪਾਰਟੀ ਮਾਰੇਗੀ ਬਾਜ਼ੀ?

0

ਲੋਕ ਸਭਾ ਚੋਣਾਂ 2024 ‘ਚ ਪੰਜਾਬ ‘ਚੋਂ ਕਿਹੜੀ ਪਾਰਟੀ ਮਾਰੇਗੀ ਬਾਜ਼ੀ?

ਤੇਜ਼ ਰਫ਼ਤਾਰ ਕ੍ਰੇਟਾ ਨੇ 4 ਲੋਕਾਂ ਨੂੰ ਮਾਰੀ ਟੱਕਰ , ਨਾਬਾਲਗ ਚਲਾ ਰਿਹਾ ਸੀ ਗੱਡੀ || Punjab News

0
A high-speed Creta hit 4 people, a minor was driving the vehicle

ਤੇਜ਼ ਰਫ਼ਤਾਰ ਕ੍ਰੇਟਾ ਨੇ 4 ਲੋਕਾਂ ਨੂੰ ਮਾਰੀ ਟੱਕਰ , ਨਾਬਾਲਗ ਚਲਾ ਰਿਹਾ ਸੀ ਗੱਡੀ

ਪੰਜਾਬ ਵਿੱਚ ਆਏ ਦਿਨ ਸੜਕ ਹਾਦਸੇ ਵੱਧਦੇ ਜਾ ਰਹੇ ਹਨ ਅਜਿਹਾ ਹੀ ਇਕ ਹੋਰ ਹਾਦਸਾ ਵਾਪਰਿਆ ਹੈ ਜਿੱਥੇ ਕਿ ਜਲੰਧਰ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ 66 ਫੁੱਟ ਰੋਡ ‘ਤੇ ਸਥਿਤ ਜਲੰਧਰ ਹਾਈਟਸ ਨੇੜੇ ਇਕ ਤੇਜ਼ ਰਫਤਾਰ ਕ੍ਰੇਟਾ ਕਾਰ ਨੇ 4 ਲੋਕਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਇਸ ਹਾਦਸੇ ਵਿੱਚ 1 ਦੀ ਮੌਤ ਹੋ ਗਈ | ਦਰਅਸਲ ਇਸ ਹਾਦਸੇ ਵਿੱਚ ਤੇਜ਼ ਰਫਤਾਰ ਕ੍ਰੇਟਾ ਡਰਾਈਵਰ ਨੇ ਇਕ ਸਾਈਕਲ ਅਤੇ ਸੜਕ ਦੇ ਕਿਨਾਰੇ ਖੜ੍ਹੇ ਕੁਝ ਲੋਕਾਂ ਨੂੰ ਟੱਕਰ ਮਾਰੀ | ਜਿਸ ਨਾਲ 4 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿਨ੍ਹਾਂ ਵਿੱਚੋ ਇਲਾਜ ਦੌਰਾਨ ਇਕ ਦੀ ਮੌਤ ਹੋ ਗਈ ਤੇ ਬਾਕੀ 3 ਦਾ ਇਲਾਜ ਚੱਲ ਰਿਹਾ ਹੈ | ਮ੍ਰਿਤਕ ਆਪਣੇ ਕੰਮ ਤੋਂ ਸਾਈਕਲ ‘ਤੇ ਸਵਾਰ ਹੋ ਕੇ ਘਰ ਵਾਪਸ ਆ ਰਿਹਾ ਸੀ | ਮ੍ਰਿਤਕ ਦੀ ਪਛਾਣ 40 ਸਾਲਾ ਮਾਲਾ ਵਾਸੀ ਜਲੰਧਰ ਵਜੋਂ ਹੋਈ ਹੈ। ਉੱਥੇ ਹੀ ਨਾਬਾਲਗ ਬੱਚੇ ਕਾਰ ਚਲਾ ਰਹੇ ਸੀ |

ਰਾਹਗੀਰਾਂ ਨੇ ਜ਼ਖਮੀਆਂ ਨੂੰ ਹਸਪਤਾਲ ‘ਚ ਕਰਵਾਇਆ ਦਾਖਲ

ਹਾਦਸਾ ਵਾਪਰਨ ਤੋਂ ਤੁਰੰਤ ਬਾਅਦ ਗੱਡੀ ਵਿਚ ਸਵਾਰ ਦੋਵੇਂ ਬੱਚੇ ਉਥੋ ਭੱਜ ਗਏ | ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।  ਘਟਨਾ ‘ਚ ਜ਼ਖਮੀ ਹੋਏ ਅਲੀਪੁਰ ਇਲਾਕੇ ਦੇ ਰਹਿਣ ਵਾਲੇ ਮਨੀਸ਼ ਨੇ ਦੱਸਿਆ ਕਿ ਉਹ ਜਲੰਧਰ ਹਾਈਟਸ ਮੋੜ ਤੋਂ ਆ ਰਿਹਾ ਸੀ। ਇਸੇ ਦੌਰਾਨ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਆਈ, ਜੋਕਿ ਲਗਭਗ 120 ਦੀ ਸਪੀਡ ਨਾਲ ਹੋਵੇਗਾ। ਉਹ ਆਪਣੇ ਆਪ ਨੂੰ ਸਾਈਡ ਕਰ ਪਾਉਂਦਾ ਇੰਨੇ ‘ਚ ਉਕਤ ਕਾਰ ਸਵਾਰਾਂ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ :30 ਮਈ ਨੂੰ ਪੰਜਾਬ ਆਉਣਗੇ CM ਯੋਗੀ ਆਦਿਤਿਆਨਾਥ , ਮੋਹਾਲੀ ‘ਚ ਕਰਨਗੇ ਚੋਣ ਪ੍ਰਚਾਰ

ਪੁਲਿਸ ਨੇ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਕੀਤੀ ਸ਼ੁਰੂ

ਜਿਸ ਤੋਂ ਬਾਅਦ ਉਕਤ ਕਾਰ ਨੂੰ ਅੱਗ ਲੱਗ ਗਈ ਅਤੇ ਇੱਕ ਐਕਟਿਵਾ ਅਤੇ ਇੱਕ ਸਾਈਕਲ ਨੂੰ ਟੱਕਰ ਮਾਰ ਦਿੱਤੀ। ਐਕਟਿਵਾ ਸਵਾਰ ਕਾਰ ਉਪਰੋਂ ਲੰਘ ਕੇ ਪਿੱਛੇ ਜਾ ਡਿੱਗੇ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਮਨੀਸ਼ ਨੇ ਦੱਸਿਆ ਕਿ ਘਟਨਾ ‘ਚ ਇਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਮਨੀਸ਼ ਨੇ ਦੱਸਿਆ ਕਿ ਉਹ ਪੇਂਟ ਦਾ ਕੰਮ ਕਰਦਾ ਹੈ। ਜਲੰਧਰ ਹਾਈਟਸ ਪੁਲਿਸ ਨੇ ਮੌਕੇ ਤੋਂ ਕ੍ਰੇਟਾ ਕਾਰ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਪੁਲਿਸ ਕਾਰ ਦਾ ਵੇਰਵਾ ਹਾਸਲ ਕਰਕੇ ਮਾਮਲੇ ਵਿੱਚ ਕਾਰ ਦੇ ਮਾਲਕ ਦਾ ਪਤਾ ਲਗਾਏਗੀ।

WhatsApp ਲੈ ਕੇ ਆ ਰਿਹਾ ਨਵਾਂ ਫੀਚਰ! ਜਾਣੋ ਇਸ ਨਵੇਂ ਫੀਚਰ ਦੀ ਵਿਸ਼ੇਸ਼ਤਾ || Latest News

0

WhatsApp ਲੈ ਕੇ ਆ ਰਿਹਾ ਨਵਾਂ ਫੀਚਰ! ਜਾਣੋ ਇਸ ਨਵੇਂ ਫੀਚਰ ਦੀ ਵਿਸ਼ੇਸ਼ਤਾ

WhatsApp ਆਪਣੇ ਉਪਭੋਗਤਾਵਾਂ ਲਈ ਨਵੇਂ-ਨਵੇਂ ਫੀਚਰ ਲੈ ਕੇ ਆੳੇੁਂਦੀ ਰਹਿੰਦੀ ਹੈ। ਹੁਣ ਕੰਪਨੀ ਇੱਕ ਹੋਰ ਨਵਾਂ ਫੀਚਰ ਲੈ ਕੇ ਆ ਰਹੀ ਹੈ। ਇਸ ਸੀਰੀਜ਼ ‘ਚ ਕੰਪਨੀ ਨੇ ਇਕ ਨਵੇਂ ਫੀਚਰ ਦੀ ਜਾਣਕਾਰੀ ਦਿੱਤੀ ਹੈ।

ਇਸ ਨਵੇਂ ਫੀਚਰ ‘ਚ ਇਕ ਮਿੰਟ ਦੀ ਆਡੀਓ ਸਟੇਟਸ ਨੂੰ ਅਪਡੇਟ ਕੀਤਾ ਜਾ ਸਕਦਾ ਹੈ। ਵੱਡੀ ਗੱਲ ਇਹ ਹੈ ਕਿ ਇਹ ਸਟੇਟਸ ਅਪਡੇਟ ਆਈਫੋਨ ਅਤੇ ਐਂਡਰਾਇਡ ਦੋਵਾਂ ਲਈ ਜਾਰੀ ਕੀਤਾ ਗਿਆ ਹੈ। ਇਸ ਫੀਚਰ ਨੂੰ ਹੌਲੀ-ਹੌਲੀ ਹਰ ਕਿਸੇ ਦੇ ਮੋਬਾਈਲ ‘ਚ ਰੋਲਆਊਟ ਕੀਤਾ ਜਾ ਰਿਹਾ ਹੈ। ਕਈ ਯੂਜ਼ਰਸ ਨੂੰ ਇਸਦੀ ਅਪਡੇਟ ਮਿਲਣੀ ਵੀ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ || Latest News

ਜੇਕਰ ਤੁਸੀਂ ਵੀ ਆਪਣੇ ਫੋਨ ‘ਚ ਇਹ ਫੀਚਰ ਚਾਹੁੰਦੇ ਹੋ ਤਾਂ ਵਟਸਐਪ ਨੂੰ ਲਗਾਤਾਰ ਅਪਡੇਟ ਕਰਦੇ ਰਹੋ। ਇਸ ਤੋਂ ਪਹਿਲਾਂ ਵਟਸਐਪ ਨੇ ਆਪਣੇ ਯੂਜ਼ਰਸ ਨੂੰ ਸਟੇਟਸ ‘ਤੇ 30 ਸੈਕਿੰਡ ਲੰਬੇ ਵੌਇਸ ਨੋਟ ਸ਼ੇਅਰ ਕਰਨ ਦੀ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਇਸ ਨਵੇਂ ਫੀਚਰ ਦੇ ਆਉਣ ਤੋਂ ਬਾਅਦ ਯੂਜ਼ਰਸ 1 ਮਿੰਟ ਲੰਬੇ ਵੌਇਸ ਨੋਟ ਨੂੰ ਸ਼ੇਅਰ ਕਰ ਸਕਣਗੇ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ WABetaInfo ਨੇ WhatsApp ਦੇ ਇਸ ਨਵੇਂ ਫੀਚਰ ਬਾਰੇ ਜਾਣਕਾਰੀ ਦਿੱਤੀ ਹੈ।

WABetaInfo ਦੇ ਮੁਤਾਬਕ, ਐਪ ‘ਤੇ ਕਈ AI ਫੀਚਰ ਆਉਣ ਵਾਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਨਵੀਂ ਅਪਡੇਟ ਤੋਂ ਬਾਅਦ AI ਦੀ ਮਦਦ ਨਾਲ ਪ੍ਰੋਫਾਈਲ ਫੋਟੋ ਵੀ ਬਣਾਈ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵਟਸਐਪ ਨੇ ਯੂਜ਼ਰਸ ਦੀ ਪ੍ਰਾਈਵੇਸੀ ਵਧਾਉਣ ਲਈ ਚੈਟਸ ਨੂੰ ਲਾਕ ਕਰਨ ਦੇ ਫੀਚਰ ਬਾਰੇ ਜਾਣਕਾਰੀ ਦਿੱਤੀ ਸੀ। ਫਿਲਹਾਲ ਇਹ ਸਹੂਲਤ ਕੁਝ ਚੋਣਵੇਂ ਉਪਭੋਗਤਾਵਾਂ ਨੂੰ ਹੀ ਦਿੱਤੀ ਜਾ ਰਹੀ ਹੈ। ਪਰ ਭਵਿੱਖ ਵਿੱਚ ਇਹ ਵਿਸ਼ੇਸ਼ਤਾ ਹਰ ਕਿਸੇ ਲਈ ਉਪਲਬਧ ਕਰਵਾਈ ਜਾਵੇਗੀ। ਇਸ ਚੈਟ ਲੌਕ ਫੀਚਰ ਦਾ ਖੁਲਾਸਾ ਗੂਗਲ ਪਲੇ ਸਟੋਰ ‘ਤੇ ਉਪਲਬਧ ਐਂਡਰਾਇਡ 2.24.11.9 ਅਪਡੇਟ ਲਈ WhatsApp ਬੀਟਾ ਰਾਹੀਂ ਵੀ ਕੀਤਾ ਗਿਆ ਸੀ।

 

 

ਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ || Latest News

0

ਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਪ੍ਰਦੇਸ਼ ‘ਚ ਅੱਜ ਵੀ ਕਹਿਰ ਦੀ ਗਰਮੀ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ (IMD) ਨੇ ਮੰਗਲਵਾਰ ਅਤੇ ਬੁੱਧਵਾਰ ਨੂੰ ਛੇ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਆਰੇਂਜ ਅਲਰਟ ਅਤੇ ਚਾਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਨਾਲ ਪਹਾੜਾਂ ‘ਚ ਗਰਮੀ ਹੋਰ ਵਧੇਗੀ। ਸੂਬੇ ਦੇ ਛੇ ਸ਼ਹਿਰਾਂ ਵਿੱਚ ਤਾਪਮਾਨ ਪਹਿਲਾਂ ਹੀ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਹੈ ਅਤੇ 10 ਸ਼ਹਿਰਾਂ ਵਿੱਚ ਇਹ 35 ਡਿਗਰੀ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ RP ਸਿੰਘ ਨੇ BJP ਲਈ ਕੀਤਾ ਚੋਣ ਪ੍ਰਚਾਰ, ਵਿਰੋਧੀਆਂ ‘ਤੇ ਚੁੱਕੇ ਸਵਾਲ

ਗਰਮੀ ਦੀ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ

ਊਨਾ, ਹਮੀਰਪੁਰ, ਬਿਲਾਸਪੁਰ, ਕਾਂਗੜਾ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਲਈ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਚੰਬਾ, ਸ਼ਿਮਲਾ, ਕੁੱਲੂ ਅਤੇ ਮੰਡੀ ਜ਼ਿਲ੍ਹਿਆਂ ਲਈ ਗਰਮੀ ਦੀ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਆਰੇਂਜ ਅਲਰਟ ਜ਼ਿਆਦਾ ਖਤਰਨਾਕ ਸਥਿਤੀਆਂ ਵਿੱਚ ਦਿੱਤਾ ਜਾਂਦਾ ਹੈ।

ਇਸ ਦਾ ਮਤਲਬ ਹੈ ਕਿ ਅੱਜ ਔਰੇਂਜ ਅਲਰਟ ਦੇ ਤਹਿਤ ਛੇ ਜ਼ਿਲ੍ਹਿਆਂ ਵਿੱਚ ਗਰਮੀ ਕਾਰਨ ਹਾਲਾਤ ਹੋਰ ਵਿਗੜ ਜਾਣਗੇ। ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਿਤੇ ਵੱਧ ਹੋ ਗਿਆ ਹੈ। ਬਾਜ਼ਾਰ ਦੇ ਤਾਪਮਾਨ ਵਿੱਚ ਆਮ ਨਾਲੋਂ ਵੱਧ 6.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਬਾਜ਼ਾਰ ‘ਚ ਤਾਪਮਾਨ 39.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ। ਹਮੀਰਪੁਰ ਵਿੱਚ ਵੀ ਤਾਪਮਾਨ ਆਮ ਨਾਲੋਂ 6 ਡਿਗਰੀ, ਸ਼ਿਮਲਾ ਵਿੱਚ 4.6 ਡਿਗਰੀ, ਬਿਲਾਸਪੁਰ ਵਿੱਚ 5.8 ਡਿਗਰੀ, ਭੁੰਤਰ ਵਿੱਚ 5.1 ਡਿਗਰੀ, ਧਰਮਸ਼ਾਲਾ ਵਿੱਚ 4.3 ਡਿਗਰੀ, ਨਾਹਨ ਵਿੱਚ 4.8 ਡਿਗਰੀ, ਊਨਾ ਵਿੱਚ 4.9 ਡਿਗਰੀ ਅਤੇ ਮਨਾਲੀ ਵਿੱਚ ਵੀ ਤਾਪਮਾਨ 4 ਡਿਗਰੀ ਵੱਧ ਰਿਹਾ। ਆਮ

 

RP ਸਿੰਘ ਨੇ BJP ਲਈ ਕੀਤਾ ਚੋਣ ਪ੍ਰਚਾਰ, ਵਿਰੋਧੀਆਂ ‘ਤੇ ਚੁੱਕੇ ਸਵਾਲ

0

RP ਸਿੰਘ ਨੇ BJP ਲਈ ਕੀਤਾ ਚੋਣ ਪ੍ਰਚਾਰ, ਵਿਰੋਧੀਆਂ ‘ਤੇ ਚੁੱਕੇ ਸਵਾਲ

ਭਾਜਪਾ ਨੇਤਾ ਆਰਪੀ ਸਿੰਘ ਨੇ ਕਿਹਾ ਕਿ ਚੋਣਾਂ ਲਈ ਕੁਝ ਸਮਾਂ ਬਚਿਆ ਹੈ ਜਿਸ ਵਿੱਚ ਪ੍ਰਚਾਰ ਵੀ ਬੰਦ ਹੋ ਜਾਵੇਗਾ ਅਤੇ ਭਾਜਪਾ ਪੰਜਾਬ ਚੋਣਾਂ ਨੂੰ ਨੇੜੇ ਤੋਂ ਲੈ ਕੇ ਜਾ ਰਹੀ ਹੈ ਅਤੇ ਪੂਰੀ ਟੀਮ ਚੋਣ ਪ੍ਰਚਾਰ ਵਿੱਚ ਲੱਗੀ ਹੋਈ ਹੈ। ਪੰਜਾਬ ਦੀ ਤਰੱਕੀ ਮੋਦੀ ਨਾਲ ਹੋ ਸਕਦੀ ਹੈ ਅਤੇ ਇੱਥੇ 4 ਪਾਰਟੀਆਂ ਚੋਣ ਪ੍ਰਚਾਰ ‘ਚ ਹਨ, ਜਿਨ੍ਹਾਂ ‘ਚ ਮੈਂ 2007 ‘ਚ ਪੰਜਾਬ ‘ਚ ਅਨੁਭਵ ਨੂੰ ਲੈ ਕੇ ਇੰਚਾਰਜ ਸੀ

ਜਿਸ ਤੋਂ ਬਾਅਦ ਲਗਾਤਾਰ ਸੰਪਰਕ ਹੋਇਆ ਜਿਸ ਵਿਚ ਅਸੀਂ 23 ਵਿਚੋਂ 19 ਸੀਟਾਂ ਜਿੱਤੀਆਂ, ਜਿਸ ਵਿਚ ਅਸੀਂ ਲਗਾਤਾਰ 15 ਸੀਟਾਂ ਦਾ ਦਾਅਵਾ ਕਰਦੇ ਸੀ, ਜਿਸ ਵਿਚ ਇਸ ਨੂੰ ਮਜ਼ਾਕ ਮੰਨਿਆ ਜਾਂਦਾ ਸੀ ਅਤੇ ਅਸੀਂ ਦਾਅਵਾ ਕੀਤਾ ਸੀ ਕਿ ਸਾਡੇ ਬਿਨਾਂ ਅਕਾਲੀ ਦਲ ਦੀ ਸਰਕਾਰ ਨਹੀਂ ਬਣੇਗੀ, ਪਹਿਲਾਂ ਅਕਾਲੀ ਦਲ ਆਪਣੇ ਪੱਧਰ ‘ਤੇ ਸਰਕਾਰ ਬਣਾਉਂਦਾ ਸੀ, ਜਿਸ ਤੋਂ ਬਾਅਦ ਇਕ ਵੱਡਾ ਸਮਾਂ ਸਾਹਮਣੇ ਆਇਆ ਹੈ ਜਿਸ ਵਿਚ ਰਾਸ਼ਟਰੀ ਅਤੇ ਰਾਜ ਪੱਧਰ ‘ਤੇ ਵੀ ਲੀਡਰਸ਼ਿਪ ਬਦਲ ਗਈ ਹੈ।

ਆਰਪੀ ਸਿੰਘ ਨੇ ਕਿਹਾ ਕਿ ਕੇਂਦਰ ਵਿੱਚ ਸਰਕਾਰਾਂ ਆਉਂਦੀਆਂ ਰਹੀਆਂ ਹਨ ਪਰ ਮੋਦੀ ਸਰਕਾਰ ਪਹਿਲੀ ਸਰਕਾਰ ਹੈ ਜਿਸ ਵਿੱਚ ਮੋਦੀ ਨੇ ਦਿਲੋਂ ਪੰਜਾਬ ਦੀ ਚਿੰਤਾ ਕੀਤੀ ਹੈ ਅਤੇ ਪਹਿਲਾਂ ਇਸ ਨੂੰ ਕੇਂਦਰ ਵਿੱਚ ਦਿਖਾਉਣ ਲਈ ਕੁਝ ਕੰਮ ਕਰਦੇ ਸਨ।

ਇਹ ਵੀ ਪੜ੍ਹੋ; CM ਮਾਨ ਨੇ ਕੀਤਾ ਵੱਡਾ ਐਲਾਨ, ਹੁਣ ਮਹਿਲਾਵਾਂ ਨੂੰ ਦੇਣਗੇ 1100 ਰੁਪਏ || Latest News

ਪਹਿਲਾਂ ਸਿੱਖੀ ਦੇ ਮੁੱਦਿਆਂ ‘ਤੇ ਠੋਸ ਕਦਮ ਨਹੀਂ ਚੁੱਕੇ, ਜਿਸ ਵਿਚ ਅਸੀਂ ਲਗਾਤਾਰ ਅਰਦਾਸ ਕਰਦੇ ਹਾਂ ਕਿ ਸਾਡੇ ਤੋਂ ਵਿਛੜੇ ਗੁਰੂ ਆਪਣੀ ਸੇਵਾ ਦਾ ਧਿਆਨ ਰੱਖਣ। ਜਦੋਂ ਮੋਦੀ ਨਾਲ ਬੈਠਕ ਹੋਈ ਤਾਂ ਵੱਡਾ ਮੁੱਦਾ ਸਾਹਮਣੇ ਆਇਆ ਕਿ ਜਦੋਂ ਸਾਨੂੰ ਉੱਥੇ ਜਾਣ ਦਾ ਮੌਕਾ ਮਿਲੇਗਾ ਤਾਂ ਨਵੰਬਰ 2019 ‘ਚ ਰਸਤਾ ਖੁੱਲ੍ਹ ਗਿਆ। ਜਿਸ ‘ਚ ਦੁਨੀਆ ‘ਚ ਇਹ ਸੰਦੇਸ਼ ਗਿਆ ਕਿ ਜੋ ਰਸਤਾ ਨਹੀਂ ਖੋਲ੍ਹਿਆ ਜਾ ਸਕਿਆ, ਉਸ ਨੂੰ ਪੂਰਾ ਕੀਤਾ ਜਾ ਸਕਦਾ ਹੈ। ਜੇਕਰ ਸਰਕਾਰ ਇਮਾਨਦਾਰੀ ਨਾਲ ਚਾਹੁੰਦੀ ਤਾਂ ਕਰਤਾਰਪੁਰ ਸਾਹਿਬ 1971 ‘ਚ ਪੰਜਾਬ ਨੂੰ ਦਿੱਤਾ ਜਾ ਸਕਦਾ ਸੀ ਕਿਉਂਕਿ ਪਾਕਿਸਤਾਨ ‘ਚ ਸਾਡੇ 90 ਹਜ਼ਾਰ ਫੌਜੀ ਸਨ।

ਸਿੰਘ ਨੇ ਕਿਹਾ ਕਿ ਮੋਦੀ ਨੇ ਇਹ ਕਦਮ ਚੁੱਕਿਆ ਜਿਸ ਨਾਲ ਰਾਹ ਖੁੱਲ੍ਹ ਗਿਆ। ਤੁਸੀਂ 400 ਤੋਂ ਅੱਗੇ ਕੀ ਕਰਨਾ ਚਾਹੁੰਦੇ ਹੋ, ਤਾਂ ਸਰਕਾਰ ਇੰਨੀ ਮਜ਼ਬੂਤ ਹੋਣੀ ਚਾਹੀਦੀ ਹੈ ਕਿ ਜੋ ਵੀ ਸਾਡੇ ਕੋਲ ਆਉਣਾ ਚਾਹੀਦਾ ਹੈ ਉਹ ਆ ਸਕੇ। ਦੋਵਾਂ ਪਾਰਟੀਆਂ ਨੂੰ ਪਾਕਿਸਤਾਨ ਤੋਂ ਕਾਫੀ ਸਮਰਥਨ ਮਿਲ ਰਿਹਾ ਹੈ ਕਿ ਰਾਹੁਲ ਗਾਂਧੀ ਇੱਥੇ ਪ੍ਰਧਾਨ ਮੰਤਰੀ ਬਣੇ ਕਿਉਂਕਿ ਉੱਥੋਂ ਦੇ ਮੰਤਰੀ ਬਿਆਨ ਦਿੰਦੇ ਹਨ ਕਿ ਖਵਾਜ ਚੌਧਰੀ ਉੱਥੇ ਡੂੰਘਾ ਰਾਜ ਚਾਹੁੰਦੇ ਹਨ, ਇੱਥੋਂ ਤੱਕ ਕਿ ਕੇਜਰੀਵਾਲ ਵੀ ‘ਤੇ ਸਵਾਲ ਉਠਾਉਂਦੇ ਹਨ।

CM ਮਾਨ ਨੇ ਕੀਤਾ ਵੱਡਾ ਐਲਾਨ, ਹੁਣ ਮਹਿਲਾਵਾਂ ਨੂੰ ਦੇਣਗੇ 1100 ਰੁਪਏ || Latest News

0

CM ਮਾਨ ਨੇ ਕੀਤਾ ਵੱਡਾ ਐਲਾਨ, ਹੁਣ ਮਹਿਲਾਵਾਂ ਨੂੰ ਦੇਣਗੇ 1100 ਰੁਪਏ

CM ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਸੰਗਰੂਰ ਪਹੁੰਚੇ ਹੋਏ ਹਨ। ਇਸ ਦੌਰਾਨ ਉਨ੍ਹਾਂ ਧੂਰੀ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ‘ਚ ਉਨ੍ਹਾਂ ਔਰਤਾਂ ਨੂੰ ਹਜ਼ਾਰ-ਹਜ਼ਾਰ ਰੁਪਏ ਪ੍ਰਤੀ ਮਹੀਨੇ ਦੇਣ ਦੇ ਵਾਅਦੇ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਸ ‘ਤੇ ਕੰਮ ਕਰ ਰਹੇ ਹਨ ਤੇ ਛੇਤੀ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ। ਇਸ ਨਾਲ ਟਿਊਬਵੈੱਲ ਬੰਦ ਕਰ ਕੇ ਧਰਤੀ ਹੇਠਲਾ ਪਾਣੀ ਬਚਾਉਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਅਸੀਂ 70 ਫ਼ੀਸਦੀ ਨਹਿਰੀ ਪਾਣੀ ਖੇਤਾਂ ਤਕ ਪਹੁੰਚਾਉਣ ਦਾ ਟੀਚਾ ਮਿੱਥਿਆ ਹੋਇਆ ਹੈ।

ਅਜਿਹਾ ਹੋਣ ‘ਤੇ ਪੰਜਾਬ ਵਿਚ ਸਾਢੇ 14 ਲੱਖ ਟਿਊਬਵੈੱਲਾਂ ਵਿਚੋਂ ਤਕਰੀਬਨ 5 ਲੱਖ ਟਿਊਬਵੈੱਲ ਬੰਦ ਹੋ ਜਾਣਗੇ। ਸਰਕਾਰ ਕਿਸਾਨਾਂ ਨੂੰ ਝੋਨੇ ਦੇ ਬਿਜਲੀ ਦੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦੀ ਦਿੰਦੀ ਹੈ। ਜੇ 5 ਲੱਖ ਟਿਊਬਵੈੱਲ ਬੰਦ ਹੋ ਗਿਆ ਤਾਂ ਇਸ ਵਿਚੋਂ 6-7 ਹਜ਼ਾਰ ਕਰੋੜ ਰੁਪਏ ਬੱਚ ਜਾਣਗੇ। ਇਸ ਵਿਚੋਂ ਹੁਣ ਮਾਵਾਂ ਭੈਣਾਂ ਨੂੰ ਜਿਹੜਾ ਹਜ਼ਾਰ-ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਜਾਵੇਗਾ ਤੇ ਹੁਣ ਹਜ਼ਾਰ ਰੁਪਏ ਦੀ ਬਜਾਏ 1100 ਰੁਪਏ ਦੇਵਾਂਗੇ।

ਇਹ ਵੀ ਪੜ੍ਹੋਮੌਸਮ ਵਿਭਾਗ ਵੱਲੋਂ 2 ਦਿਨ ਹੀਟ ਵੇਵ ਦਾ ਅਲਰਟ ਜਾਰੀ || Latest News

CM ਮਾਨ ਨੇ ਕਿਹਾ ਕਿ ਜੇ ਇਕ ਵਾਰ ਪੈਸਾ ਖਾਤੇ ਵਿਚ ਆਉਣਾ ਸ਼ੁਰੂ ਹੋ ਗਿਆ ਤਾਂ ਕਦੇ ਬੰਦ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇ ਅਸੀਂ ਬੱਲੇ-ਬੱਲੇ ਹੀ ਕਰਵਾਉਣੀ ਹੁੰਦੀ ਤਾਂ ਚੋਣਾਂ ਤੋਂ 2 ਮਹੀਨੇ ਪਹਿਲਾਂ ਇਹ ਸਕੀਮ ਸ਼ੁਰੂ ਕਰ ਸਕਦੇ ਸੀ ਤੇ ਚੋਣਾਂ ਤੋਂ ਬਾਅਦ ਬੰਦ ਕਰ ਦਿੰਦੇ, ਜਿਵੇਂ ਪਹਿਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ। ਪਰ ਜੇ ਅਸੀਂ ਇਕ ਵਾਰ ਇਹ ਸਕੀਮ ਸ਼ੁਰੂ ਕਰਾਂਗੇ ਤਾਂ ਬੰਦ ਨਹੀਂ ਹੋਵੇਗੀ।