Home Blog Page 1796

ਸੰਘਣੀ ਧੁੰਦ ਕਾਰਨ 7 ਵਾਹਨ ਆਪਸ ਵਿੱਚ ਟਕਰਾਏ, ਕਈ ਵਿਅਕਤੀ ਜ਼ਖ਼ਮੀ

0

ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਅੱਜ ਸਵੇਰੇ 7 ਵਾਹਨ ਆਪਸ ਵਿੱਚ ਟਕਰਾ ਗਏ। ਜ਼ੀਰੋ ਵਿਜ਼ੀਬਿਲਟੀ ਕਾਰਨ ਸਰਹਿੰਦ-ਲੁਧਿਆਣਾ ਜੀਟੀ ਰੋਡ ‘ਤੇ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ‘ਚ 3 ਲੋਕ ਗੰਭੀਰ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਹੈ। ਵਾਹਨਾਂ ਦੀ ਰਫਤਾਰ ਘੱਟ ਸੀ, ਜਿਸ ਕਾਰਨ ਕਿਸੇ ਦੀ ਮੌਤ ਹੋਣ ਦੀ ਖਬਰ ਨਹੀਂ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਹਾਦਸੇ ਤੋਂ ਬਾਅਦ ਕਰੇਨ ਆਦਿ ਬੁਲਾ ਕੇ ਨੁਕਸਾਨੇ ਵਾਹਨਾਂ ਨੂੰ ਸਾਈਡ ’ਤੇ ਲਿਆਂਦਾ ਗਿਆ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ ‘ਚ ਰੇਤ-ਬਜਰੀ ਦੀ ਸਰਕਾਰੀ ਵਿਕਰੀ ਸ਼ੁਰੂ, ਹੁਣ 28 ਰੁਪਏ ‘ਚ ਮਿਲੇਗਾ ਰੇਤਾ: ਹਰਜੋਤ…

ਹਾਦਸੇ ਕਾਰਨ ਕਾਫੀ ਦੇਰ ਤੱਕ ਆਵਾਜਾਈ ਵਿੱਚ ਵੀ ਵਿਘਨ ਪਿਆ।ਅੰਬਾਲਾ ਤੋਂ ਲੁਧਿਆਣਾ ਆ ਰਹੇ ਡਰਾਈਵਰ ਨੇ ਦੱਸਿਆ ਕਿ ਉਹ ਅੰਬਾਲਾ ਤੋਂ ਲੁਧਿਆਣਾ ਜਾ ਰਿਹਾ ਸੀ। ਜੀ.ਟੀ ਰੋਡ ‘ਤੇ ਇਕ ਵਾਹਨ ਖੜ੍ਹਾ ਸੀ ਜੋ ਧੁੰਦ ਕਾਰਨ ਦਿਖਾਈ ਨਹੀਂ ਦੇ ਰਿਹਾ ਸੀ। ਇਸ ਕਾਰਨ ਇਹ ਟੱਕਰ ਹੋ ਗਈ। ਯਾਤਰੀ ਅਨੁਸਾਰ ਜਿਵੇਂ ਹੀ ਉਹ ਕਾਰ ‘ਚੋਂ ਉਤਰਿਆ ਤਾਂ ਪਿੱਛੇ ਤੋਂ ਕਈ ਵਾਹਨ ਆ ਕੇ ਟਕਰਾ ਗਏ।ਟਰੱਕ ਡਰਾਈਵਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਦਿੱਲੀ ਤੋਂ ਗੱਡੀ ਲੈ ਕੇ ਆ ਰਿਹਾ ਸੀ।

ਇਹ ਵੀ ਪੜ੍ਹੋ: ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਉੱਤਰ-ਮੱਧ ਭਾਰਤ ‘ਚ ਸੀਤ ਲਹਿਰ ਦੀ ਚਿਤਾਵਨੀ

ਧੁੰਦ ਕਾਰਨ ਉਹ ਜੀਟੀ ਰੋਡ ’ਤੇ ਖੜ੍ਹੀ ਗੱਡੀ ਨੂੰ ਨਹੀਂ ਦੇਖ ਸਕਿਆ। ਇਸ ਕਾਰਨ ਉਸ ਦਾ ਟਰੱਕ ਉਸ ਨਾਲ ਟਕਰਾ ਗਿਆ। ਹਾਦਸੇ ਵਿੱਚ ਉਸ ਦੇ ਇੱਕ ਸਾਥੀ ਦੀਆਂ ਲੱਤਾਂ ਟੁੱਟ ਗਈਆਂ ਹਨ, ਜਿਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਫਿਲਹਾਲ 5 ਤੋਂ 7 ਵਾਹਨ ਨੁਕਸਾਨੇ ਗਏ ਹਨ।ਪੁਲਿਸ ਥਾਣਾ ਸਰਹਿੰਦ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਵਿੱਚ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ। ਕੁਝ ਲੋਕ ਜ਼ਖਮੀ ਹੋਏ ਹਨ, ਉਨ੍ਹਾਂ ਨੂੰ ਹਸਪਤਾਲ ਭੇਜਿਆ ਗਿਆ ਹੈ।

ਪੰਜਾਬ ‘ਚ ਰੇਤ-ਬਜਰੀ ਦੀ ਸਰਕਾਰੀ ਵਿਕਰੀ ਸ਼ੁਰੂ, ਹੁਣ 28 ਰੁਪਏ ‘ਚ ਮਿਲੇਗਾ ਰੇਤਾ: ਹਰਜੋਤ ਬੈਂਸ

0

ਪੰਜਾਬ ਸਰਕਾਰ ਗੈਰ ਕਾਨੂੰਨੀ ਮਾਈਨਿੰਗ ਮਾਫੀਆ ‘ਤੇ ਸ਼ਿਕੰਜਾ ਕੱਸਣ ਦੇ ਲਈ ਹੁਣ ਖ਼ੁਦ ਰੇਤ ਬਜਰੀ ਵੇਚਣ ਦੀ ਤਿਆਰੀ ਕਰ ਰਹੀ ਹੈ। ਜਿਸਦੇ ਲਈ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਰੇਤਾ-ਬਜਰੀ ਵਿਕਰੀ ਕੇਂਦਰ ਦਾ ਉਦਘਾਟਨ ਕਰ ਦਿੱਤਾ ਗਿਆ ਹੈ। ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਦੇ ਅੰਦਰ ਸਰਕਾਰੀ ਰੇਟ ਤੇ 28 ਰੁਪਏ ਵਿੱਚ ਰੇਤਾ ਮਿਲਿਆ ਕਰੇਗਾ।

ਕੈਬਨਿਟ ਮੰਤਰੀ ਹਰਜੋਤ ਬੈਂਸ ਰਸਮੀ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਨਵੀ ਰੇਤ ਦੀ ਸਰਕਾਰੀ ਖੱਡ ਦੀ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਾਜਾਇਜ ਮਾਈਨਿੰਗ ਉੱਤੇ ਰੋਕ ਲਗਾਈ  ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ 90 ਫੀਸਦ ਨਾਜਾਇਜ਼ ਮਾਈਨਿੰਗ ਉੱਤੇ ਰੋਕ ਲਗਾਈ ਗਈ ਹੈ।
ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੀ ਸਰਕਾਰ ਵਿੱਚ ਬਣਾਈ ਗਈ ਪਾਲਿਸੀ ਮਾਰਚ 2023 ਵਿੱਚ ਖਤਮ ਹੋਵੇਗੀ। ਇਹ ਪਾਲਿਸੀ ਤਿੰਨ ਸਾਲਾਂ ਦੇ ਲਈ ਬਣਾਈ ਗਈ ਸੀ। ਜਿਸ ਕਾਕਨ ਕੀਮਤਾਂ ਵਿੱਚ ਵਾਧਾ ਹੋਇਆ। ਜਿਸ ਤੋਂ ਬਾਅਦ 7 ਬਲਾਕਾਂ ਦੇ ਠੇਕੇਦਾਰਾਂ ਨੂੰ ਸੱਦ ਕੇ ਮੀਟਿੰਗ ਕੀਤੀ ਗਈ ਸੀ। ਨਾਲ ਹੀ ਕਿਹਾ ਗਿਆ ਸੀ ਕਿ ਗੈਰ ਕਾਨੂੰਨੀ ਮਾਇਨਿੰਗ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜੋ ਵੀ ਗੈਰ ਕਾਨੂੰਨੀ ਮਾਈਨਿੰਗ ਕਰਦਾ ਹੋਇਆ ਪਾਇਆ ਉਸ ਨੂੰ ਜ਼ੁਰਮਾਨਾ ਲਗਾਇਆ ਜਾਵੇਗਾ। 2 ਲੱਖ ਪ੍ਰਤੀ ਟਿੱਪਰ ਜੁਰਮਾਨਾ ਹੋਵੇਗਾ। ਦੱਸ ਦਈਏ ਕਿ ਸਰਕਾਰ ਖੁਦ ਮੁੱਲ ਖਰੀਦ ਕੇ ਰੇਤਾ ਸਰਕਾਰ ਵੇਚ ਰਹੀ ਹੈ।

ਪਤੀ ਨੇ ਗਰਭਵਤੀ ਪਤਨੀ ਨੂੰ ਲਗਵਾਇਆ HIV ਪ੍ਰਭਾਵਿਤ ਖੂਨ ਦਾ ਟੀਕਾ, ਜਾਣੋ ਵਜ੍ਹਾ

0

ਆਂਧਰਾ ਪ੍ਰਦੇਸ਼ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਆਂਧਰਾ ਪ੍ਰਦੇਸ਼ ਵਿੱਚ ਇਕ ਵਿਅਕਤੀ ਨੇ ਕਥਿਤ ਤੌਰ ਉੱਤੇ ਤਲਾਕ ਲੈਣ ਦਾ ਬਹਾਨਾ ਲੱਭਣ ਲਈ ਆਪਣੀ ਗਰਭਵਤੀ ਪਤਨੀ ਨੂੰ ਐੱਚਆਈਵੀ ਟੀਕਾ ਲਗਵਾ ਦਿੱਤਾ।

ਤਡੇਪੱਲੀ ਪੁਲਿਸ ਨੇ ਐੱਮ. ਚਰਨ ਨੂੰ ਉਸ ਦੀ ਪਤਨੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਨੇ ਪੁਲਿਸ ਨੂੰ ਦੱਸਿਆ ਕਿ ਚਰਨ ਉਸ ਨੂੰ ਤਲਾਕ ਦੇਣ ਦਾ ਕੋਈ ਵਾਜਬ ਬਹਾਨਾ ਲੱਭ ਰਿਹਾ ਸੀ ਅਤੇ ਯੋਜਨਾ ਮੁਤਾਬਕ ਉਹ ਉਸ ਨੂੰ ਝਾਂਸਾ ਦੇ ਕੇ ਲੈ ਗਿਆ।

ਉਸ ਨੂੰ ਦੱਸਿਆ ਗਿਆ ਕਿ ਇਹ ਟੀਕਾ ਗਰਭ ਅਵਸਥਾ ਦੌਰਾਨ ਚੰਗੀ ਸਿਹਤ ਯਕੀਨੀ ਬਣਾਉਣ ਲਈ ਸੀ। ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਹਸਪਤਾਲ ਵਿੱਚ ਸਿਹਤ ਜਾਂਚ ਦੌਰਾਨ ਉਸ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਉਹ ਐੱਚਆਈਵੀ ਪੀੜਤ ਹੈ।

ਪੀੜਤਾ ਨੇ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਨੂੰ ਲੜਕਾ ਪੈਦਾ ਕਰਨ ਲਈ ਵੀ ਜ਼ੋਰ ਦੇ ਰਿਹਾ ਸੀ। ਜੋੜੇ ਦੀ ਇੱਕ ਬੇਟੀ ਹੈ। ਪੁਲਿਸ ਨੇ ਕਿਹਾ ਕਿ ਉਹ ਚਰਨ ਤੋਂ ਪੁੱਛ ਪੜਤਾਲ ਕਰ ਰਹੀ ਹੈ ਤੇ ਪੀੜਤ ਦੀ ਮੈਡੀਕਲ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰਨਗੇ।

ਮੀਡੀਆ ਅਨੁਸਾਰ ਆਪਣੀ ਸ਼ਿਕਾਇਤ ਵਿਚ ਔਰਤ ਨੇ ਕਿਹਾ ਕਿ ਹਸਪਤਾਲ ਵਿਚ ਸਿਹਤ ਜਾਂਚ ਦੌਰਾਨ ਉਸ ਨੂੰ ਪਤਾ ਲੱਗਾ ਕਿ ਉਹ ਐੱਚ.ਆਈ.ਵੀ. ਪੀੜਤ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਉਸ ਦਾ ਪਤੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਿਹਾ ਸੀ ਅਤੇ ਲੜਕਾ ਜੰਮਣ ਲਈ ਜ਼ੋਰ ਦੇ ਰਿਹਾ ਸੀ।

ਮੀਡੀਆ ਰਿਪੋਰਟ ਮੁਤਾਬਕ ਪੀੜਤਾ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਕਿਸੇ ਹੋਰ ਔਰਤ ਨਾਲ ਸਬੰਧ ਸਨ। ਪੀੜਤ ਔਰਤ ਨੇ ਦਾਅਵਾ ਕੀਤਾ ਕਿ ਇਸੇ ਕਾਰਨ ਚਰਨ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ ਅਤੇ ਉਸ ਨੂੰ ਤਲਾਕ ਦੇਣ ਲਈ ਮਜਬੂਰ ਕਰ ਰਿਹਾ ਸੀ। ਪੁਲਿਸ ਨੇ ਚਰਨ ਦੇ ਖਿਲਾਫ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਪੀੜਤਾ ਦਾ ਮੈਡੀਕਲ ਕਰਵਾ ਕੇ ਅਗਲੀ ਕਾਰਵਾਈ ਕਰੇਗੀ।

ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਰਿਹਾਇਸ਼ ‘ਤੇ IT ਦੀ ਰੇਡ

0

IT ਵੱਲੋਂ ਅੱਜ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਛਾਪੇਮਾਰੀ ਕੀਤੀ ਗਈ। ਇਨਕਮ ਟੈਕਸ ਵਿਭਾਗ ਦੀ ਟੀਮ ਮੋਹਾਲੀ ਸਥਿਤ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਇਨਕਮ ਟੈਕਸ ਵਿਭਾਗ ਦੀ ਟੀਮ ਅੱਜ ਸਵੇਰੇ ਹੀ ਸੂਫੀ ਗਾਇਕ ਕੰਵਰ ਗਰੇਵਾਲ ਦੇ ਘਰ ਪਹੁੰਚੀ ਹੈ। ਸੂਫੀ ਗਾਇਕ ਕੰਵਰ ਗਰੇਵਾਲ ਦੇ ਸੈਕਟਰ 104 ਸਥਿਤ ਤਾਜ ਟਾਵਰ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਛਾਪਾ ਮਾਰ ਕੇ ਪੂਰੇ ਟਾਵਰ ਨੂੰ ਸੀਲ ਕਰ ਦਿੱਤਾ ਹੈ। ਟਾਵਰ ‘ਚੋਂ ਕਿਸੇ ਨੂੰ ਵੀ ਬਾਹਰ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਜਿਨ੍ਹਾਂ ਲੋਕਾਂ ਨੂੰ ਸਵੇਰੇ ਆਪਣੇ ਦਫ਼ਤਰ ਜਾਂ ਹੋਰ ਕੰਮਾਕਾਰਾਂ ਉਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਸਦੇ ਨਾਲ ਹੀ ਦੱਸ ਦਈਏ ਕਿ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਟਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਨ੍ਹਾਂ 4 ਟਿਕਾਣਿਆਂ ’ਚ ਰਣਜੀਤ ਬਾਵਾ ਦਾ ਚੰਡੀਗੜ੍ਹ ਵਾਲਾ ਘਰ ਤੇ ਦਫ਼ਤਰ, ਬਟਾਲਾ ਦੇ ਪਿੰਡ ਵਡਾਲਾ ਗ੍ਰੰਥੀਆਂ ਦਾ ਜੱਦੀ ਘਰ ਤੇ ਪੀ. ਏ. ਡਿਪਟੀ ਵੋਹਰਾ ਦਾ ਬਟਾਲਾ ਵਾਲਾ ਘਰ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਦੀਆਂ ਟੀਮਾਂ ਵਲੋਂ ਇਕੋ ਸਮੇਂ ਇਨ੍ਹਾਂ 4 ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ।

Australia ‘ਚ ਪੰਜਾਬੀ ਭਾਸ਼ਾ ਦਾ ਵਧਿਆ ਰੁਤਬਾ , ਆਸਟ੍ਰੇਲੀਆ ‘ਚ ਪੰਜਾਬੀ ਪਹਿਲੀਆਂ 10 ਭਾਸ਼ਾਵਾਂ ‘ਚ ਸ਼ਾਮਲ

0

ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਵਸੇ ਪੰਜਾਬ ਦੇ ਲੋਕ ਆਪਣੀ ਵੱਖਰੀ ਭਾਸ਼ਾ ਲਈ ਵੀ ਜਾਣੇ ਜਾਂਦੇ ਹਨ। ਇਸ ਲਈ ਵੱਖ-ਵੱਖ ਦੇਸ਼ਾਂ ਵਿਚ ਪੰਜਾਬੀ ਭਾਸ਼ਾ ਨੂੰ ਵੱਖਰੀ ਪਛਾਣ ਦਿੱਤੀ ਗਈ ਹੈ। ਪਿਛਲੇ ਸਮੇਂ ਦੌਰਾਨ ਪੰਜਾਬੀ ਭਾਸ਼ਾ ਦਾ ਆਸਟ੍ਰੇਲੀਆ ਵਿਚ ਵੀ ਮਾਣ-ਤਾਣ ਵਧ ਗਿਆ ਹੈ।

ਪੰਜਾਬੀ ਭਾਸ਼ਾ ਨੂੰ ਉਥੋਂ ਦੀਆਂ ਪਹਿਲੀਆਂ 10 ਭਾਸ਼ਾਵਾਂ ਵਿਚ ਸ਼ਾਮਲ ਕਰ ਲਿਆ ਗਿਆ ਹੈ। ਇਸ ਪਹਿਲ ਨਾਲ ਹੁਣ ਆਸਟ੍ਰੇਲੀਆ ਵਿਚ ਰਹਿਣ ਵਾਲੇ ਸਕੂਲੀ ਵਿਦਿਆਰਥੀ ਵਿਸ਼ੇ ਵਜੋਂ ਪੰਜਾਬੀ ਪੜ੍ਹ ਸਕਣਗੇ। ਇਸ ਦੇ ਨਾਲ ਵਿਦੇਸ਼ਾਂ ਤੋਂ ਆਏ ਲੋਕ ਆਸਟ੍ਰੇਲੀਆ ‘ਚ ਰਹਿ ਕੇ ਵੀ ਪੰਜਾਬੀ ਭਾਸ਼ਾ ਨਾਲ ਜੁੜੇ ਰਹਿ ਸਕਦੇ ਹਨ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਉੱਤਰ-ਮੱਧ ਭਾਰਤ ‘ਚ ਸੀਤ ਲਹਿਰ ਦੀ ਚਿਤਾਵਨੀ

ਕਾਬਿਲੇਗੌਰ ਹੈ ਕਿ ਆਸਟ੍ਰੇਲੀਆ ’ਚ ਦੂਜੇ ਦੇਸ਼ਾਂ ਤੋਂ ਜਾ ਕੇ ਰਹਿ ਰਹੇ ਲੋਕਾਂ ਨੂੰ ਆਪਣੀ ਮਾਂ ਬੋਲੀ ਨਾਲ ਜੋੜੀ ਰੱਖਣ ਲਈ ਉਥੋਂ ਦੀ ਸਰਕਾਰ ਨੇ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਮਾਨਤਾ ਦਿੱਤੀ ਹੈ। ਇਸ ਸਬੰਧੀ ਆਸਟ੍ਰੇਲੀਆ ਦੀ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਪਹਿਲੀਆਂ 10 ਭਾਸ਼ਾਵਾਂ ਵਿਚ ਸ਼ਾਮਲ ਕਰ ਲਿਆ ਹੈ। ਪੰਜਾਬੀ ਭਾਸ਼ਾ ਦੇ ਇਛੁੱਕ ਵਿਦਿਆਰਥੀ ਆਪਣੀ ਮਾਂ ਬੋਲੀ ਦਾ ਵਿਸ਼ਾ ਰੱਖ ਕੇ ਉਸ ਦੀ ਪੜ੍ਹਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ : ਭਾਰਤੀ ਸਰਹੱਦ ‘ਤੇ ਮੁੜ ਦਿਖਾਈ ਦਿੱਤਾ ਡਰੋਨ, BSF ਜਵਾਨਾਂ ਨੇ ਕੀਤੀ ਫਾਇਰਿੰਗ, ਸਰਚ ਮੁਹਿੰਮ…

ਜਾਣਕਾਰੀ ਅਨੁਸਾਰ ਆਸਟ੍ਰੇਲੀਆ ਦੇ ਸਕੂਲਾਂ ਵਿਚ ਪੰਜਾਬੀ ਵਿਸ਼ੇ ਨੂੰ ਵਾਧੂ ਵਿਸ਼ੇ ਵਜੋਂ ਪੜ੍ਹਾਉਣ ਲਈ ਹਫ਼ਤੇ ਦਾ ਆਖ਼ਰੀ ਦਿਨ ਮਿੱਥਿਆ ਗਿਆ ਹੈ। ਅਧਿਆਪਕਾਂ ਵੱਲੋਂ ਹਫ਼ਤੇ ਦੇ ਆਖ਼ਰੀ ਇਕ ਦਿਨ ਪੂਰੇ ਹਫ਼ਤੇ ਦੀ ਪੜ੍ਹਾਈ ਕਰਵਾਈ ਜਾਵੇਗੀ। ਇਸ ਨਾਲ ਵਿਦੇਸ਼ਾਂ ਤੋਂ ਆਏ ਲੋਕ ਆਸਟ੍ਰੇਲੀਆ ’ਚ ਰਹਿ ਕੇ ਵੀ ਆਪਣੀ ਮਾਤ-ਭਾਸ਼ਾ ਨਾਲ ਜੁੜੇ ਰਹਿ ਸਕਦੇ ਹਨ।

ਪੰਜਾਬੀ ਗਾਇਕ ਨਿੰਜਾ ਨੇ ਬੇਟੇ ਨਿਸ਼ਾਨ ਨਾਲ ਤਸਵੀਰਾਂ ਕੀਤੀਆਂ ਸਾਂਝੀਆਂ

0

ਪੰਜਾਬੀ ਗਾਇਕ ਨਿੰਜਾ (Ninja) ਆਪਣੇ ਗੀਤਾਂ ਨਾਲ ਖੂਬ ਸੁਰਖੀਆਂ ਬਟੋਰਦੇ ਹਨ। ਇਸ ਤੋਂ ਇਲਾਵਾ ਕਲਾਕਾਰ ਆਪਣੇ ਪੁੱਤਰ ਦੇ ਨਾਲ ਵੀ ਸੁਰਖੀਆਂ ਵਿੱਚ ਰਹਿੰਦੇ ਹਨ। ਨਿੰਜਾ ਆਪਣੇ ਪੁੱਤਰ ਨਿਸ਼ਾਨ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਨਜ਼ਰ ਆ ਰਹੇ ਹਨ। ਜਿਨ੍ਹਾਂ ਤੋਂ ਇਹ ਸਾਫ ਹੁੰਦਾ ਹੈ ਕਿ ਕੰਮ ਦੇ ਨਾਲ-ਨਾਲ ਕਲਾਕਾਰ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਦੇ ਰਹੇ ਹਨ। ਇਸ ਵਿਚਕਾਰ ਕਲਾਕਾਰ ਨੇ ਬੇੇਟੇ ਨਿਸ਼ਾਨ ਨਾਲ ਪਿਆਰ ਭਰੇ ਪਲ ਦੀਆਂ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤੁਸੀ ਵੀ ਦੇਖੋ ਇਨ੍ਹਾਂ ਦੀ ਇਹ ਝਲਕ…

ਇਨ੍ਹਾਂ ਤਸਵੀਰਾਂ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕਰ ਕਲਾਕਾਰ ਨੇ ਕੈਪਸ਼ਨ ਵਿੱਚ ਲਿਖਿਆ, “ਪਿਤਾ ਲਈ ਆਪਣੇ ਪੁੱਤਰ ਦੇ ਪਿਆਰ ਨਾਲੋਂ ਵੱਡਾ ਹੋਰ ਕੋਈ ਪਿਆਰ ਨਹੀਂ ਹੈ।

ਇਨ੍ਹਾਂ ਤਸਵੀਰਾਂ ਨੂੰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕਰ ਕਲਾਕਾਰ ਨੇ ਕੈਪਸ਼ਨ ਵਿੱਚ ਲਿਖਿਆ, “ਪਿਤਾ ਲਈ ਆਪਣੇ ਪੁੱਤਰ ਦੇ ਪਿਆਰ ਨਾਲੋਂ ਵੱਡਾ ਹੋਰ ਕੋਈ ਪਿਆਰ ਨਹੀਂ ਹੈ।

ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਉੱਤਰ-ਮੱਧ ਭਾਰਤ ‘ਚ ਸੀਤ ਲਹਿਰ ਦੀ ਚਿਤਾਵਨੀ

0

ਮੌਸਮ ਵਿਭਾਗ ਵਲੋਂ ਉੱਤਰ-ਮੱਧ ਭਾਰਤ ਵਿਚ ਸੀਤ ਲਹਿਰ ਦੀ ਚਿਤਾਵਨੀ ਦਿੱਤੀ ਗਈ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ ਸੰਘਣੇ ਕੋਹਰੇ ਦਾ ਕਹਿਰ ਵਧਣ ਨਾਲ ਠੰਡ ਵਧ ਗਈ ਹੈ। ਪਹਾੜਾਂ ਉਤੇ ਬਰਫਬਾਰੀ ਤੋਂ ਬਾਅਦ ਉਥੋਂ ਆਉਣ ਵਾਲੀਆਂ ਹਵਾਵਾਂ ਨੇ ਉੱਤਰੀ ਭਾਰਤ ਵਿਚ ਠੰਢ ਵਧਾ ਦਿੱਤੀ ਹੈ। ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਤੋਂ ਇਲਾਵਾ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਤਾਪਮਾਨ ਵਿੱਚ ਕਮੀ ਆਈ ਹੈ।

ਮੈਦਾਨੀ ਇਲਾਕਿਆਂ ਵਿਚ ਵੀ ਧੁੰਦ ਨੇ ਦਸਤਕ ਦੇ ਦਿੱਤੀ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਸ਼੍ਰੇਣੀ ਵਿਚ ਪਹੁੰਚ ਗਿਆ ਹੈ। ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਅਤੇ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ ਦੋ ਡਿਗਰੀ ਘੱਟ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਧੁੰਦ ਤੇ ਕੋਹਰੇ ਦੀ ਭਵਿੱਖਬਾਣੀ ਕੀਤੀ ਹੈ। ਘੱਟ ਦਬਾਅ ਦਾ ਖੇਤਰ ਹੁਣ ਬੰਗਾਲ ਦੀ ਦੱਖਣੀ ਖਾੜੀ ਦੇ ਕੇਂਦਰੀ ਹਿੱਸਿਆਂ ਅਤੇ ਨਾਲ ਲੱਗਦੇ ਹਿੰਦ ਮਹਾਸਾਗਰ ਦੇ ਉੱਪਰ ਹੈ। ਸੰਬੰਧਿਤ ਚੱਕਰਵਾਤੀ ਸਰਕੂਲੇਸ਼ਨ ਮੱਧ-ਟ੍ਰੋਪੋਸਫੇਰਿਕ ਪੱਧਰਾਂ ਤੱਕ ਫੈਲਿਆ ਹੋਇਆ ਹੈ।

ਇਸ ਦੇ ਪੱਛਮ ਵੱਲ ਵਧਣ ਦੀ ਬਹੁਤ ਸੰਭਾਵਨਾ ਹੈ ਅਤੇ ਅਗਲੇ 24 ਘੰਟਿਆਂ ਦੌਰਾਨ ਇਸ ਦੀ ਤੀਬਰਤਾ ਬਰਕਰਾਰ ਹੈ। ਪਿਛਲੇ 24 ਘੰਟਿਆਂ ਦੌਰਾਨ ਅੰਡੇਮਾਨ ਤੇ ਨਿਕੋਬਾਰ ਦੇ ਦੱਖਣੀ ਟਾਪੂਆਂ ‘ਤੇ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਬਾਰਿਸ਼ ਹੋਈ। ਦੱਖਣੀ ਤੱਟੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋਈ।

ਮੌਸਮ ਏਜੰਸੀ ਸਕਾਈਮੇਟ ਵੇਦਰ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਦੱਖਣੀ ਹਿੱਸਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

20 ਤੋਂ 22 ਦਸੰਬਰ ਦੇ ਵਿਚਕਾਰ, ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਬਾਰਸ਼ ਹੋ ਸਕਦੀ ਹੈ। ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਵੀ 20 ਤੋਂ 22 ਦਸੰਬਰ ਦਰਮਿਆਨ ਬਾਰਿਸ਼ ਹੋ ਸਕਦੀ ਹੈ।

ਕੇਰਲ ‘ਚ 21 ਦਸੰਬਰ ਤੋਂ ਹਲਕੀ ਬਾਰਿਸ਼ ਹੋ ਸਕਦੀ ਹੈ। ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਅਤੇ ਉੱਤਰੀ ਰਾਜਸਥਾਨ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

ਰਾਜਵਿੰਦਰ ਸਿੰਘ ਭੱਟੀ ਬਣੇ ਬਿਹਾਰ ਦੇ ਨਵੇਂ DGP

0

ਰਾਜਵਿੰਦਰ ਸਿੰਘ ਭੱਟੀ ਨੂੰ ਬਿਹਾਰ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਹ ਸੀਮਾ ਸੁਰੱਖਿਆ ਬਲ (ਬੀਐਸਐਫ) ਪੂਰਬੀ ਕਮਾਂਡ ਦੇ ਏਡੀਜੀ ਵਜੋਂ ਸੇਵਾ ਨਿਭਾ ਰਹੇ ਸੀ। ਭੱਟੀ ਸੀਵਾਨ ਦੇ ਸਾਬਕਾ ਸੰਸਦ ਸ਼ਹਾਬੂਦੀਨ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸੁਰਖੀਆਂ ‘ਚ ਆਏ ਸਨ।

ਫਿਲਹਾਲ ਸੂਬੇ ਦੇ ਡੀਜੀਪੀ ਵਜੋਂ ਕੰਮ ਕਰ ਰਹੇ ਐੱਸਕੇ ਸਿੰਘਲ ਦਾ ਕਾਰਜਕਾਲ ਸੋਮਵਾਰ ਨੂੰ ਖਤਮ ਹੋ ਰਿਹਾ ਹੈ। ਅਜਿਹੇ ‘ਚ ਐਤਵਾਰ ਨੂੰ ਹੀ ਨਵੇਂ ਡੀਜੀਪੀ ਦੇ ਨਾਂ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

FIFA World Cup: ਫਰਾਂਸ ਨੂੰ ਹਰਾ ਅਰਜਨਟੀਨਾ ਤੀਜੀ ਵਾਰ ਬਣਿਆ ਵਿਸ਼ਵ ਚੈਂਪੀਅਨ

0

ਫੁੱਟਬਾਲ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ ਅਰਜਨਟੀਨਾ ਨੇ ਫਰਾਂਸ ਨੂੰ ਪੈਨਲਟੀ ਸ਼ੂਟਆਊਟ ਵਿਚ 4-2 ਨਾਲ ਹਰਾ ਕੇ ਟਰਾਫੀ ਉਤੇ ਕਬਜ਼ਾ ਕਰ ਲਿਆ। ਅਰਜਨਟੀਨਾ ਨੇ 36 ਸਾਲ ਬਾਅਦ ਤੀਜੀ ਵਾਰ ਵਿਸ਼ਵ ਕੱਪ ਖ਼ਿਤਾਬ ਉਤੇ ਕਬਜ਼ਾ ਕੀਤਾ ਹੈ। ਇਸ ਤੋਂ ਪਹਿਲਾਂ 1978 ਤੇ 1986 ਵਿਚ ਟੀਮ ਨੇ ਵਿਸ਼ਵ ਕੱਪ ਜਿੱਤਿਆ ਸੀ। ਦੋ-ਦੋ ਗੋਲਾਂ ਨਾਲ ਮੁਕਾਬਲਾ ਬਰਾਬਰ ਰਹਿਣ ਉਤੇ ਕਈ ਵਾਰ ਵਾਧੂ ਸਮਾਂ ਦਿੱਤਾ ਗਿਆ।

ਇਸੇ ਦੌਰਾਨ ਅਰਜਨਟੀਨਾ ਵੱਲੋਂ ਲਿਓਨਲ ਮੈਸੀ ਨੇ ਗੋਲ ਕਰ ਕੇ ਆਪਣੀ ਟੀਮ ਨੂੰ 3-2 ਨਾਲ ਅੱਗੇ ਕਰ ਦਿੱਤਾ। ਹਾਲਾਂਕਿ ਕਾਇਲੀਅਨ ਐਮਬਾਪੇ ਨੇ ਮੈਚ ਦਾ ਆਪਣਾ ਤੀਜਾ ਗੋਲ ਕਰਦਿਆਂ ਫਰਾਂਸ ਨੂੰ ਬਰਾਬਰੀ ਉਤੇ ਲਿਆ ਖੜ੍ਹਾ ਕੀਤਾ। ਮੁਕਾਬਲਾ ਤਿੰਨ-ਤਿੰਨ ਨਾਲ ਬਰਾਬਰ ਹੋਣ ਅਤੇ ਵਾਧੂ ਸਮਾਂ ਦੇਣ ਤੋਂ ਬਾਅਦ ਪੈਨਲਟੀ ਸ਼ੂਟਆਊਟ ਦਾ ਫੈਸਲਾ ਲਿਆ ਗਿਆ ਜਿਸ ਵਿਚ ਫਰਾਂਸ ਦੋ ਗੋਲ ਕਰਨ ਤੋਂ ਖੁੰਝ ਗਿਆ। ਇਸ ਤੋਂ ਪਹਿਲਾਂ ਅਰਜਨਟੀਨਾ ਵੱਲੋਂ ਸਟਾਰ ਫੁਟਬਾਲਰ ਲਿਓਨਲ ਮੈਸੀ ਤੇ ਏਂਜਲ ਡੀ ਮਾਰੀਆ ਨੇ ਪਹਿਲੇ ਅੱਧ ਵਿਚ ਹੀ ਇਕ-ਇਕ ਗੋਲ ਕਰ ਕੇ ਆਪਣੀ ਟੀਮ ਨੂੰ ਦੋ ਗੋਲਾਂ ਨਾਲ ਅੱਗੇ ਕਰ ਦਿੱਤਾ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੈਸੀ ਨੇ 23ਵੇਂ ਮਿੰਟ ਵਿਚ ਪੈਨਲਟੀ ਕਿੱਕ ਰਾਹੀਂ ਟੂਰਨਾਮੈਂਟ ਦਾ ਆਪਣਾ ਛੇਵਾਂ ਗੋਲ ਕੀਤਾ ਤੇ ਅਰਜਨਟੀਨਾ ਨੂੰ 1-0 ਨਾਲ ਅੱਗੇ ਕਰ ਦਿੱਤਾ। ਇਸ ਤਰ੍ਹਾਂ ਉਸ ਨੇ ਬ੍ਰਾਜ਼ੀਲ ਦੇ ਮਹਾਨ ਖਿਡਾਰੀ ਪੇਲੇ ਦੇ ਰਿਕਾਰਡ ਦੀ ਬਰਾਬਰੀ ਕਰ ਲਈ। ਜਦਕਿ ਏਂਜਲ ਡੀ ਮਾਰੀਆ ਨੇ 36ਵੇਂ ਮਿੰਟ ਵਿਚ ਗੋਲ ਕਰ ਕੇ ਅਰਜਨਟੀਨਾ ਨੂੰ 2-0 ਦੀ ਲੀਡ ਦਿਵਾ ਦਿੱਤੀ। ਪਰ ਫਰਾਂਸ ਦੇ ਸਟਾਰ ਖਿਡਾਰੀ ਕਾਇਲੀਅਨ ਐਮਬਾਪੇ ਨੇ 97 ਸਕਿੰਟਾਂ ਦੇ ਫ਼ਰਕ ਨਾਲ ਦੋ ਗੋਲ ਕਰ ਕੇ ਮੈਚ ਹੀ ਪਲਟ ਦਿੱਤਾ ਤੇ ਆਪਣੀ ਟੀਮ ਨੂੰ ਅਰਜਨਟੀਨਾ ਦੇ ਬਰਾਬਰ ਲਿਆ ਖੜ੍ਹਾ ਕੀਤਾ।

ਐਮਬਾਪੇ ਨੇ ਪਹਿਲਾ ਗੋਲ ਪੈਨਲਟੀ ਰਾਹੀਂ 80ਵੇਂ ਮਿੰਟ ਵਿਚ ਕੀਤਾ ਜਦਕਿ ਦੂਜਾ ਗੋਲ 81ਵੇਂ ਮਿੰਟ ਵਿਚ ਹੀ ਕਰ ਦਿੱਤਾ। ਐਮਬਾਪੇ ਨੇ ਪੈਨਲਟੀ ਸ਼ੂਟਆਊਟ ਵਿਚ ਵੀ ਗੋਲ ਕੀਤਾ। ਇਸ ਤਰ੍ਹਾਂ ਐਮਬਾਪੇ ਵਿਸ਼ਵ ਕੱਪ ਫਾਈਨਲ ਵਿਚ ਹੈਟਟ੍ਰਿਕ ਕਰਨ ਵਾਲਾ ਦੂਜਾ ਖਿਡਾਰੀ ਬਣ ਗਿਆ ਹੈ। ਅਰਜਨਟੀਨਾ ਨੇ ਮੈਚ ਦੀ ਸ਼ੁਰੂਆਤ ਵਿਚ ਹੀ ਸਕਾਰਾਤਮਕ ਰੁਖ਼ ਅਪਣਾਇਆ ਤੇ ਲਗਾਤਾਰ ਹੱਲੇ ਬੋਲੇ। ਇਸੇ ਦੌਰਾਨ ਜੂਲੀਅਨ ਅਲਵਾਰੇਜ਼ ਨੂੰ ਵੀ ਚੰਗਾ ਮੌਕਾ ਮਿਲਿਆ ਜਿਸ ਦਾ ਹਾਲਾਂਕਿ ਉਹ ਲਾਹਾ ਨਹੀਂ ਲੈ ਸਕਿਆ।

ਮੈਕ ਐਲਿਸਟਰ ਨੇ ਵੀ ਸ਼ੂਟ ਲਾ ਕੇ ਮੌਕਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਬਾਲ ਸਿੱਧੀ ਫਰਾਂਸ ਦੇ ਗੋਲਕੀਪਰ ਹਿਊਗੋ ਲੌਰਿਸ ਦੇ ਹੱਥਾਂ ਵਿਚ ਗਈ। ਮੈਚ ਦੇ 14ਵੇਂ ਮਿੰਟ ਵਿਚ ਹੀ ਕਾਇਲੀਅਨ ਐਮਬਾਪੇ ਨੇ ਵੀ ਫਰਾਂਸ ਲਈ ਗੋਲ ਦਾ ਮੌਕਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਹੱਥ ਨਿਰਾਸ਼ਾ ਹੀ ਲੱਗੀ।

 

ਪਾਣੀ ਦੀ ਬੋਤਲ ‘ਤੇ 5 ਰੁਪਏ ਜ਼ਿਆਦਾ ਵਸੂਲਣਾ ਠੇਕੇਦਾਰ ਨੂੰ ਪਿਆ ਮਹਿੰਗਾ, ਲੱਗਾ ਭਾਰੀ ਜੁਰਮਾਨਾ

0

IRCTC ਦੇ ਇਕ ਠੇਕੇਦਾਰ ਨੇ ਟ੍ਰੇਨ ਵਿਚ ਪਾਣੀ ਦੀ ਬੋਤਲ ‘ਤੇ 5 ਰੁਪਏ ਜ਼ਿਆਦਾ ਵਸੂਲੇ, ਇਸ ਦਾ ਖਮਿਆਜ਼ਾ ਉਸ ਨੂੰ 1 ਲੱਖ ਰੁਪਏ ਜੁਰਮਾਨਾ ਦੇ ਕੇ ਭੁਗਤਣਾ ਪਿਆ। ਮਾਮਲਾ ਭਾਰਤੀ ਰੇਲ ਦੇ ਅੰਬਾਲਾ ਡਵੀਜ਼ਨ ਦਾ ਹੈ। ਇੱਕ ਰਿਪੋਰਟ ਮੁਤਾਬਕ IRCTC ਦੇ ਲਾਇਸੈਂਸੀ ਠੇਕੇਦਾਰ ਮੈਸਰਸ ਚੰਦਰ ਮੌਲੀ ਮਿਸ਼ਰਾ ਖਿਲਾਫ ਇਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਸ ਖਿਲਾਫ ਇਕ ਯਾਤਰੀ ਨੇ ਪਾਣੀ ਦੀ ਬੋਤਲ ‘ਤੇ MRP ਤੋਂ 5 ਰੁਪਏ ਜ਼ਿਆਦਾ ਵਸੂਲਣ ਦੀ ਸ਼ਿਕਾਇਤ ਦਰਜ ਕਰਾਈ ਸੀ।

ਮੈਸਰਸ ਚੰਦਰ ਮੌਲੀ ਮਿਸ਼ਰਾ ਕੋਲ ਲਖਨਊ-ਚੰਡੀਗੜ੍ਹ-ਲਖਨਊ ਲਈ ਚੱਲਣ ਵਾਲੀ ਟ੍ਰੇਨ 12231/32 ਵਿਚ ਖਾਣ-ਪੀਣ ਦੀਆਂ ਚੀਜ਼ਾਂ ਸਪਲਾਈ ਕਰਨ ਦਾ ਠੇਕਾ ਹੈ। ਇਸ ਟ੍ਰੇਨ ਵਿਚ ਕੋਈ ਪੈਂਟ੍ਰੀ ਕਾਰ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਹੀ ਸਾਮਾਨ ਦੀ ਸਪਲਾਈ ਕਰਨੀ ਹੁੰਦੀ ਹੈ। ਵੀਰਵਾਰ ਨੂੰ ਸ਼ਿਵਮ ਭੱਟ ਨਾਂ ਦੇ ਇਕ ਯਾਤਰੀ ਨੇ ਟਵਿੱਟਰ ‘ਤੇ 5 ਰੁਪਏ ਜ਼ਿਆਦਾ ਵਸੂਲਣ ਦਾ ਵੀਡੀਓ ਸ਼ੇਅਰ ਕੀਤਾ ਸੀ ਜਿਸ ਦੇ ਬਾਅਦ ਠੇਕੇਦਾਰ ਖਿਲਾਫ ਇਹ ਕਾਰਵਾਈ ਹੋਈ ਹੈ।

ਸ਼ਿਵਮ ਚੰਡੀਗੜ੍ਹ ਤੋਂ ਸ਼ਾਹਜਹਾਂਪੁਰ ਲਈ ਯਾਤਰਾ ਕਰ ਰਿਹਾ ਸੀ। ਉਦੋਂ ਇਕ ਵੈਂਡਰ ਤੋਂ ਉਨ੍ਹਾਂ ਨੇ ਪਾਣੀ ਦੀ ਬੋਤਲ ਖਰੀਦੀ ਜਿਸ ‘ਤੇ 15 ਰੁਪਏ MRP ਸੀ ਪਰ ਉਸ ਨੇ 20 ਰੁਪਏ ਵਸੂਲੇ। ਇਸ ਨੂੰ ਲੈ ਕੇ ਸ਼ਿਕਾਇਤ ਦਰਜ ਕਰਾਈ ਤੇ ਸਾਮਾਨ ਵੇਚਣ ਵਾਲੇ ਵੈਂਡਰ ਦਿਨੇਸ਼ ਦੇ ਮੈਨੇਜਰ ਰਵੀ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ।