Home Blog Page 1798

ਜ਼ੀਰਾ ਸ਼ਰਾਬ ਫੈਕਟਰੀ ਅੱਗੇ ਮਾਹੌਲ ਤਣਾਅ ਪੂਰਨ , ਪੁਲਿਸ ਨੇ ਹਿਰਾਸਤ ‘ਚ ਲਏ ਪ੍ਰਦਰਸ਼ਨਕਾਰੀ

0

ਜ਼ੀਰਾ ਵਿਖੇ ਸ਼ਰਾਬ ਫੈਕਟਰੀ ਅੱਗੇ ਧਰਨਾ ਜਾਰੀ ਹੈ। ਜਾਣਕਾਰੀ ਅਨੁਸਾਰ ਮਾਹੌਲ ਤਣਾਅ ਪੂਰਨ ਹੋ ਗਿਆ ਹੈ। ਜ਼ੀਰਾ ਦੇ ਪਿੰਡ ਰਟੋਲ ਰੋਹੀ ਵਿੱਚ ਬਣੀ ਮਾਲਬ੍ਰੋਜ਼ ਸ਼ਰਾਬ ਫੈਕਟਰੀ ਦੇ ਬਾਹਰ ਪਿਛਲੇ ਮਹੀਨਿਆਂ ਤੋਂ ਧਰਨਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੁਲਿਸ ਫੋਰਸ ਵੱਡੀ ਗਿਣਤੀ ਵਿੱਚ ਤਾਇਨਾਤ ਹੈ। ਪੁਲਿਸ ਵੱਲੋਂ ਵੱਡੇ ਐਕਸ਼ਨ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ 14 ਨਾਮਜ਼ਦ ਅਤੇ 125 ਅਣਪਛਾਤਿਆ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਵੱਲੋਂ ਵੱਡਾ ਐਕਸ਼ਨ

ਧਰਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਧਰਨੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਵੱਲੋ ਉਥੇ ਪਿਆ ਬਾਕੀ ਸਾਮਾਨ ਵੀ ਕਬਜ਼ੇ ਵਿੱਚ ਲਿਆ ਜਾ ਰਿਹਾ ਹੈ।

ਸਾਂਝੇ ਮੋਰਚਾ ਵੱਲੋਂ ਲੋਕਾਂ ਨੂੰ ਅਪੀਲ

ਮਨਸੂਰਵਾਲ ਕਲਾਂ ਦੇ ਸਾਂਝੇ ਮੋਰਚੇ ਵੱਲੋਂ ਸੋਸ਼ਲ ਮੀਡੀਆ ਉੱਤੇ ਲਾਈਵ ਹੋ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਆਗੂ ਗੁਰਮੇਲ ਸਿੰਘ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਆਈ ਸੀ । ਉਨ੍ਹਾਂ ਦੀ ਪੰਜਾਬ ਸਰਕਾਰ ਨੂੰ ਅਪੀਲ ਹੈ ਕਿ ਕੋਈ ਵੀ ਧੱਕੇਸ਼ਾਹੀ ਨਾ ਕੀਤੀ ਜਾਵੇ।

ਹੱਥ ਵਿੱਚ ਝੰਡੇ ਲੈ ਕੇ ਆਉਣ ਦੀ ਅਪੀਲ

ਸਾਂਝੇ ਮੋਰਚੇ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅੱਜ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਮੌਕੇ ਸੰਗਤਾਂ ਵਹੀਰਾ ਘੱਤ ਕੇ ਪਹੁੰਚਣ। ਉਨ੍ਹਾਂ ਵੱਲੋਂ ਇਹ ਵੀ ਅਪੀਲ ਹੈ ਕਿ ਹੱਥ ਵਿੱਚ ਝੰਡੇ ਲੈ ਕੇ ਵੱਡੀ ਗਿਣਤੀ ਸੰਗਤ ਪਹੁੰਚੇ।

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਪਾ ਕੇ ਕਿਹਾ ਹੈ ਕਿ ਸ਼ਰਾਬ ਫੈਕਟਰੀ ਵਿਰੋਧੀ ਸਾਂਝਾ ਮੋਰਚੇ ਦੇ ਆਗੂਆਂ ਖਿਲਾਫ ਮਾਮਲਾ ਦਰਜ ਕਰਕੇ ਮੋਰਚੇ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਬਲਦੇਵ ਸਿੰਘ, ਜੁਗਰਾਜ ਸਿੰਘ ਫੇਰੋਕੇ ਦੇ ਘਰ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਪੁਲਿਸ ਫੋਰਸ ਤਾਇਨਾਤ

ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਸ਼ਰਾਬ ਫੈਕਟਰੀ ਅੱਗੇ ਧਰਨੇ ਵਾਲੀ ਥਾਂ ਉੱਤੇ 2 ਹਜ਼ਾਰ ਪੁਲਿਸ ਮੁਲਾਜ਼ਮਾਂ ਸਮੇਤ 42 ਅਧਿਕਾਰੀ ਨਾਕੇ ਵਾਲੀ ਥਾਂ ਨੇੜੇ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਧਰਨੇ ਨੂੰ ਸ਼ਾਂਤਮਈ ਢੰਗ ਨਾਲ ਚੁੱਕਣ ਲਈ ਪੰਜਾਬ ਪੁਲਿਸ ਦੇ ਐਸਐਸਪੀ, ਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੀ ਤਾਇਨਾਤੀ ਤੋਂ ਇਲਾਵਾ 7 ਥਾਵਾਂ ’ਤੇ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਪੁਲਿਸ ਵੱਲੋਂ ਧਰਨੇ ਵਾਲੀ ਥਾਂ ਉੱਤੇ ਦੰਗਾ ਰੋਕੋ ਵਾਹਨ ਵੀ ਲਿਆਂਦੇ ਗਏ ਹਨ। ਪੁਲਿਸ ਵੱਲੋਂ ਜੇਸੀਬੀ ਮਸ਼ੀਨ ਅਤੇ ਹੋਰ ਕਈ ਵਾਹਨ ਖੜ੍ਹੇ ਕੀਤੇ ਗਏ ਹਨ।

ਸਰਕਾਰ ਧਰਨਾ ਖ਼ਤਮ ਕਰਵਾਉਣ ‘ਚ ਨਾਕਾਮ

ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਧਰਨਾ ਖ਼ਤਮ ਕਰਵਾਉਣ ਵਿੱਚ ਨਾਕਾਮ ਰਹੀ ਹੈ। ਇਸ ਲਈ ਹਾਈਕੋਰਟ ਨੇ ਸਰਕਾਰ ਨੂੰ 15 ਕਰੋੜ ਰੁਪਏ ਜ਼ੁਰਮਾਨਾ ਲਗਾਇਆ ਹੈ ਅਤੇ ਇਕ ਹਫ਼ਤੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਦੱਸ ਦੇਈਏ ਕਿ ਪਹਿਲਾਂ ਵੀ ਸਰਕਾਰ ਨੂੰ 5 ਕਰੋੜ ਰੁਪਏ ਜੁਰਮਾਨਾ ਲੱਗ ਚੁੱਕਾ ਹੈ।

ਵਿਜੀਲੈਂਸ ਨੇ 6 ਰਿਸ਼ਵਤਖੋਰਾਂ ਨੂੰ ਕੀਤਾ ਕਾਬੂ

0

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਿਛਲੇ 24 ਘੰਟਿਆਂ ਵਿਚ 1.95 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਵਿਚ ਛੇ ਦੋਸ਼ੀਆਂ ਨੂੰ ਕਾਬੂ ਕੀਤਾ ਜਿਨ੍ਹਾਂ ਵਿਚ ਇਕ ਕਾਰਜਕਾਰੀ ਇੰਜੀਨੀਅਰ, ਜੂਨੀਅਰ ਇੰਜੀਨੀਅਰ, ਇਕ ਪੁਲਿਸ ਕਰਮਚਾਰੀ, ਇਕ ਰਜਿਸਟਰੀ ਕਲਰਕ, ਪਟਵਾਰੀ ਅਤੇ ਇਕ ਕੰਪਿਊਟਰ ਆਪ੍ਰੇਟਰ ਸ਼ਾਮਿਲ ਹਨ। ਇੰਨ੍ਹਾਂ ਸਾਰੇ ਦੋਸ਼ੀਆਂ ਨੂੰ ਅੰਬਾਲਾ, ਗੁਰੂਗ੍ਰਾਮ ਅਤੇ ਯਮੁਨਾਨਗਰ ਜਿਲ੍ਹਿਆਂ ਵਿਚ ਵੱਖ-ਵੱਖ ਮਾਮਲਿਆਂ ਵਿਚ ਗਿਰਫਤਾਰ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਅੱਜ ਇੱਥੇ ਜਾਣਕਾਰੀ ਸਾਂਝੀ ਕਰਦੇ ਹੋਏ ਦਸਿਆ ਕਿ ਪਹਿਲੇ ਮਾਮਲੇ ਵਿਚ ਵੀਰੇਂਦਰ ਚੀਮਾ, ਪਟਵਾਰੀ ਹਲਕਾ ਨੰਗਲ, ਅੰਬਾਲਾ ਨੂੰ 25 ਹਜਾਰ ਰੁਪਏ ਰਿਸ਼ਵਤ ਦੇ ਨਾਲ ਫੜਿਆ ਹੈ। ਦੋਸ਼ੀ ਪਟਵਾਰੀ ਜਮੀਨ ਦੀ ਖੇਵਟ ਵੱਖ ਕਰਨ ਦੀ ਏਵਜ ਵਿਚ ਰਿਸ਼ਵਤ ਲੈ ਰਿਹਾ ਸੀ। ਹੁਣ ਪਟਵਾਰੀ ਨੇ ਰਿਸ਼ਵਤ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦਾ ਦਰਵਾਜਾ ਖੜਕਾਇਆ। ਸ਼ਿਕਾਇਤ ਦੀ ਤਸਦੀਕ ਕਰਨ ਬਾਅਦ ਟੀਮ ਨੇ ਜਾਲ ਵਿਛਾਇਆ ਅਤੇ ਪਟਵਾਰੀ ਨੂੰ ਰਿਸ਼ਵਤ ਦੀ ਰਕਮ ਦੇ ਨਾਲ ਰੰਗੇ ਹੱਥੀ ਗਿਰਫਤਾਰ ਕਰ ਲਿਆ।

ਇਕ ਹੋਰ ਮਾਮਲੇ ਵਿਚ ਪਿੰਡ ਹਯਾਤਪੁਰ ਗੁਰੂਗ੍ਰਾਮ ਸਥਿਤ ਪਲਾਟ ਦੇ ਆਪਸੀ ਟ੍ਰਾਂਸਫਰ ਦੇ ਏਵਜ ਵਿਚ 80 ਹਜਾਰ ਰੁਪਏ ਦੀ ਰਿਸ਼ਵਤ ਮੰਗਨ ਦੇ ਦੋਸ਼ ਵਿਚ ਵਿਜੀਲੈਂਸ ਬਿਊਰੋ ਨੇ ਉੱਪ ਤਹਿਸੀਲ ਕਾਦੀਪੁਰ ਗੁਰੂਗ੍ਰਾਮ ਦੇ ਦਫਤਰ ਵਿਚ ਤੈਨਾਤ ਰਜਿਸਟਰੀ ਕਲਰਕ ਵੇਦ ਪ੍ਰਕਾਸ਼ ਨੂੰ ਗਿਰਫਤਾਰ ਕੀਤਾ ਹੈ।

ਇਕ ਵੱਖ ਮਾਮਲੇ ਵਿਚ ਬਿਊਰੋ ਦੀ ਟੀਮ ਨੇ ਅਨੰਤ ਰਾਮ ਦੀ ਸ਼ਿਕਾਇਤ ‘ਤੇ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਦੇ ਕੰਪਿਊਟਰ ਆਪ੍ਰੇਟਰ ਚੰਦਰ ਸ਼ੇਖਰ ਸਮੇਤ ਨਵੀਨ ਕੁਮਾਰ ਯਾਤਵ,  ਐਕਸਈਏਨ ਸਿੰਚਾਈ ਵਿਭਾਗ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਕਾਬੂ ਕੀਤਾ।

ਦੋਸ਼ੀ ਕੰਪਿਊਟਰ ਆਪ੍ਰੇਟਰ ਜੋ ਹਰਿਆਣਾਂ ਕੌਸ਼ਲ ਰੁਜਗਾਰ ਨਿਗਮ ਦੇ ਤਹਿਤ ਦਫਤਰ ਐਕਸਈਏਨ ਸਿੰਚਾਈ ਗੁਰੂਗ੍ਰਾਮ ਵਿਚ ਕੰਮ ਕਰ ਰਿਹਾ ਹੈ, ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਦੋਸ਼ੀ ਚੰਦਰ ਸ਼ੇਖਰ ਨੁੰ ਸ਼ਿਕਾਇਤਕਰਤਾ ਦਾ ਠੇਕੇਦਾਰ ਲਾਇਸੈਂਸ (ਨਿਰਮਾਣ) ਤਿਆਰ ਕਰਨ ਵਿਚ ਮਦਦ ਕਰਨ ਦੇ ਏਵਜ ਵਿਚ ਸ਼ਿਕਾਇਤਕਰਤਾ ਤੋਂ 5000 ਰੁਪਏ ਲੈਂਦੇ ਰੰਗੇ ਹੱਥੀ ਗਿਰਫਤਾਰ ਕੀਤਾ ਗਿਆ। ਦੋਸ਼ੀ ਨਵੀਨ ਕੁਮਾਰ ਯਾਦਵ , ਐਕਸਈਏਨ ਨੂੰ ਵੀ ਪੈਸੇ ਮੰਗਣ ਤੇ ਪਹਿਲਾਂ ਵਿਚ ਠੇਕੇਦਾਰ ਲਾਇਸੈਂਸ (ਨਿਰਮਾਣ) ਜਾਰੀ ਕਰਨ ਦੇ ਸਬੰਧ ਵਿਚ ਰਿਸ਼ਵਤ ਵਜੋ 20, 000 ਲੈਣ ਦੇ ਦੋਸ਼ ਵਿਚ ਗਿਰਫਤਾਰ ਕੀਤਾ ਗਿਆ।

ਇਕ ਹੋਰ ਮਾਮਲੇ ਵਿਚ, ਇਕ ਵਿਜੀਲੈਂਸ ਨੇ ਜੂਨੀਅਰ ਇੰਜੀਨੀਅਰ ਮੁਕੇਸ਼ ਬਾਗਵਾਨੀ ਵਿੰਗ ਨਗਰ ਨਿਗਮ ਗੁਰੂਗ੍ਰਾਮ ਨੂੰ ਬਾਗਵਾਨੀ ਵਿੰਗ ਦੇ ਕੋਲ ਲੰਬਿਤ ਬਿੱਲਾਂ ਦਾ ਭੁਗਤਾਨ ਕਰਨ ਦੀ ਏਵਜ ਵਿਚ ਸ਼ਿਕਾਇਤਕਰਤਾ ਤੋਂ 60, 000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗਿਰਫਤਾਰ ਕੀਤਾ।

ਇਸੀ ਤਰ੍ਹਾ, ਬਿਊਰੋ ਦੀ ਟੀਮ ਨੇ ਥਾਨਾ ਰਾਦੌਰ ਵਿਚ ਦਰਜ ਇਕ ਦੁਰਘਟਨਾ ਦੇ ਮਾਮਲੇ ਵਿਚ ਜਾਂਚ ਪ੍ਰਕ੍ਰਿਆ ਪੂਰੀ ਕਰਨ ਦੇ ਏਵਜ ਵਿਚ 5000 ਰੁਪਏ ਰਿਸ਼ਵਤ ਲੈਂਦੇ ਹੋਏ ਜਿਲ੍ਹਾ ਯਮੁਨਾਨਗਰ ਵਿਚ ਤੈਨਾਤ ਹੋਈ ਕਾਂਸਟੇਬਲ ਅਜੈ ਕੁਮਾਰ ਨੂੰ ਗਿਰਫਤਾਰ ਕੀਤਾ ਹੈ।

ਸਾਰੇ ਦੋਸ਼ੀਆਂ ਦੇ ਖਿਲਾਫ ਬਿਊਰੋ ਦੇ ਸਬੰਧਿਤ ਥਾਨਿਆਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

FIFA WC Final: ਅੱਜ ਵਿਸ਼ਵ ਕੱਪ ਫਾਈਨਲ ‘ਚ ਅਰਜਨਟੀਨਾ ਤੇ ਫਰਾਂਸ ਹੋਣਗੇ ਆਹਮੋ-ਸਾਹਮਣੇ

0

ਫੀਫਾ ਵਿਸ਼ਵ ਕੱਪ: ਫੁਟਬਾਲ ਵਿਸ਼ਵ ਕੱਪ ਦੇ ਫਾਈਨਲ ਮੈਚ ਵਿਚ ਅੱਜ ਅਰਜਨਟੀਨਾ ਤੇ ਫਰਾਂਸ ਦੀ ਖ਼ਿਤਾਬੀ ਟੱਕਰ ਹੋਵੇਗੀ। ਅੱਜ ਫਾਈਨਲ ਵਿੱਚ ਕਤਰ ਦੇ ਲੁਸੈਲ ਸਟੇਡੀਅਮ ਵਿੱਚ ਮੌਜੂਦਾ ਚੈਂਪੀਅਨ ਫਰਾਂਸ ਦਾ ਸਾਹਮਣਾ ਦੋ ਵਾਰ ਦੇ ਜੇਤੂ ਅਰਜਨਟੀਨਾ ਨਾਲ ਹੋਵੇਗਾ। ਫਰਾਂਸ ਨੂੰ ਜਿੱਤਣ ਦੀ ਜ਼ਿੰਮੇਵਾਰੀ ਸਟਾਰ ਸਟ੍ਰਾਈਕਰ ਕੇਲੀਅਨ ਐਮਬਾਪੇ ਅਤੇ ਓਲੀਵੀਅਰ ਗਿਰੌਡ ਵਰਗੇ ਖਿਡਾਰੀਆਂ ਦੇ ਮੋਢਿਆਂ ‘ਤੇ ਹੋਵੇਗੀ। ਇਸ ਦੇ ਨਾਲ ਹੀ ਅਰਜਨਟੀਨਾ ਦੇ ਕਪਤਾਨ ਲਿਓਨਲ ਮੇਸੀ ਫਾਈਨਲ ਮੈਚ ਜਿੱਤ ਕੇ ਖਿਤਾਬੀ ਜਿੱਤ ਦੇ ਨਾਲ ਵਿਸ਼ਵ ਕੱਪ ਨੂੰ ਅਲਵਿਦਾ ਕਹਿਣਾ ਚਾਹੁਣਗੇ।

ਅਰਜਨਟੀਨਾ ਅਤੇ ਫਰਾਂਸ ਐਤਵਾਰ ਨੂੰ ਫਾਈਨਲ ਵਿੱਚ ਇੱਕ ਦੂਜੇ ਨਾਲ ਭਿੜਨਗੇ ਤਾਂ ਜੋ ਸਰਬੋਤਮ ਦਾ ਸਰਵੋਤਮ ਮੁਕਾਬਲਾ ਬਣ ਸਕੇ। ਫਾਈਨਲ ਇੱਕ ਤੋਂ ਵੱਧ ਤਰੀਕਿਆਂ ਨਾਲ ਭਾਵੁਕ ਹੋਵੇਗਾ ਕਿਉਂਕਿ ਇਹ ਮੇਸੀ ਦਾ ਆਖਰੀ ਵਿਸ਼ਵ ਕੱਪ ਮੈਚ ਹੋਵੇਗਾ। ਮੇਸੀ ਨੇ ਕਈ ਸਾਲਾਂ ਤੋਂ ਵਿਸ਼ਵ ਕੱਪ ਟਰਾਫੀ ਜਿੱਤਣ ਦਾ ਆਪਣਾ ਸੁਪਨਾ ਪੂਰਾ ਕੀਤਾ ਹੈ ਅਤੇ ਇਸ ਵਾਰ ਉਸ ਕੋਲ ਇਹ ਟਰਾਫੀ ਹਾਸਲ ਕਰਨ ਦਾ ਆਖਰੀ ਮੌਕਾ ਹੈ। ਖ਼ਿਤਾਬੀ ਮੈਚ ਭਾਰਤੀ ਸਮੇਂ ਅਨੁਸਾਰ ਰਾਤ 8.30 PM ‘ਤੇ ਸ਼ੁਰੂ ਹੋਵੇਗਾ।

ਮੇਸੀ ਦੇ ਸਾਹਮਣੇ ਮੌਜੂਦਾ ਚੈਂਪੀਅਨ ਅਤੇ ਮਜ਼ਬੂਤ ​​ਟੀਮ ਫਰਾਂਸ ਹੈ, ਜਿਸ ਨੂੰ ਹਰਾਉਣਾ ਉਸ ਲਈ ਆਸਾਨ ਨਹੀਂ ਹੋਵੇਗਾ। ਜੇਕਰ ਫਰਾਂਸ ਲਗਾਤਾਰ ਦੂਸਰਾ ਵਿਸ਼ਵ ਕੱਪ ਜਿੱਤਣ ਦੀ ਹਰ ਸੰਭਵ ਕੋਸ਼ਿਸ਼ ਕਰੇਗਾ ਤਾਂ ਅਰਜਨਟੀਨਾ ਦੀ ਟੀਮ ਵੀ ਕੋਈ ਕਸਰ ਬਾਕੀ ਨਹੀਂ ਛੱਡਣ ਵਾਲੀ ਹੈ। ਦੋਵੇਂ ਟੀਮਾਂ ਦੋ-ਦੋ ਵਾਰ ਇਹ ਟਰਾਫੀ ਜਿੱਤ ਚੁੱਕੀਆਂ ਹਨ।

ਅਰਜਨਟੀਨਾ ਨੇ 1978 ਅਤੇ 1986 ਵਿੱਚ ਖਿਤਾਬ ਜਿੱਤਿਆ ਸੀ ਜਦਕਿ ਫਰਾਂਸ ਨੇ 1998 ਅਤੇ 2018 ਵਿੱਚ ਇਹ ਖਿਤਾਬ ਜਿੱਤਿਆ ਸੀ। ਅਰਜਨਟੀਨਾ ਕੋਲ 36 ਸਾਲਾਂ ਵਿੱਚ ਪਹਿਲੀ ਵਾਰ ਵਿਸ਼ਵ ਕੱਪ ਦੀ ਟਰਾਫੀ ਜਿੱਤਣ ਦਾ ਮੌਕਾ ਹੈ। ਇਸ ਦੇ ਨਾਲ ਹੀ ਫਰਾਂਸ ਲਗਾਤਾਰ ਦੂਜੀ ਵਾਰ ਖਿਤਾਬ ਜਿੱਤਣ ਤੋਂ ਇਕ ਕਦਮ ਦੂਰ ਹੈ।

ਦੋਵੇਂ ਟੀਮਾਂ ਦੇ ਕੋਚ ਮੇਸੀ ਅਤੇ ਐਮਬਾਪੇ ਨੂੰ ਘੇਰਨ ਦੀ ਕੋਸ਼ਿਸ਼ ਕਰਨਗੇ ਤਾਂ ਜੋ ਉਹ ਗੋਲ ਨਾ ਕਰ ਸਕਣ। ਦੂਜੇ ਖਿਡਾਰੀਆਂ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ ਅਤੇ ਉਨ੍ਹਾਂ ਨੂੰ ਗੋਲ ਕਰਨ ਦਾ ਮੌਕਾ ਮਿਲ ਸਕਦਾ ਹੈ। ਮੇਸੀ ਇਸ ਤੋਂ ਪਹਿਲਾਂ ਵੀ ਫਾਈਨਲ ਖੇਡ ਚੁੱਕਾ ਹੈ ਪਰ ਉਸ ਦੀ ਟੀਮ 2014 ‘ਚ ਜਰਮਨੀ ਤੋਂ ਹਾਰ ਗਈ ਸੀ। ਫਰਾਂਸ ਨੇ ਕ੍ਰੋਏਸ਼ੀਆ ਨੂੰ ਹਰਾ ਕੇ 2018 ਵਿੱਚ ਵਿਸ਼ਵ ਕੱਪ ਜਿੱਤਿਆ ਸੀ ਜਦੋਂ ਕਿ ਐਮਬਾਪੇ ਉੱਥੇ ਸਨ।

 

ਸ਼ਰਾਬ ਫੈਕਟਰੀ ਅੱਗੇ ਧਰਨੇ ‘ਚ ਡਿਊਟੀ ਦੇ ਰਹੇ ਕਾਂਸਟੇਬਲ ਦੀ ਹੋਈ ਮੌਤ

0

ਜੀਰਾ ਵਿਖੇ ਸ਼ਰਾਬ ਫੈਕਟਰੀ ਅੱਗੇ ਧਰਨਾ ਦੇ ਰਹੇ ਕਾਂਸਟੇਬਲ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਵਾਲ ਕਲਾਂ ਵਿਚ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਮਸਲੇ ਉਤੇ ਧਰਨਾ ਜਾਰੀ ਹੈ। ਧਰਨੇ ਵਿਚ ਡਿਊਟੀ ਦੌਰਾਨ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਇਹ ਮੁਲਾਜ਼ਮ ਡਿਊਟੀ ਉਤੇ ਤਾਇਨਾਤ ਸੀ, ਇਸ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ ਤੇ ਉਸ ਦੀ ਮੌਤ ਹੋ ਗਈ ਹੈ।

ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਹਰਤੇਕ ਸਿੰਘ ਫਿਰੋਜ਼ਪੁਰ ਦੇ ਜੀਰਾ ਵਿਖੇ ਸ਼ਰਾਬ ਫੈਕਟਰੀ ਦੇ ਸਾਹਮਣੇ ਕਿਸਾਨਾਂ ਦੇ ਧਰਨੇ ਦੌਰਾਨ ਡਿਊਟੀ ‘ਤੇ ਸੀ। ਇਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਮੀਤ ਹੇਅਰ ਨੇ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਦੇ ਤਮਗ਼ਾ ਜੇਤੂਆਂ ਨੂੰ ਦਿੱਤੀ ਮੁਬਾਰਕਬਾਦ

0

ਸੰਯੁਕਤ ਅਰਬ ਅਮੀਰਾਤ ਦੇ ਸ਼ਹਿਰ ਦੁਬਈ ਵਿਖੇ ਹੋਏ ਪੈਰਾ ਪਾਵਰ ਲਿਫਟਿੰਗ ਵਿਸ਼ਵ ਕੱਪ ਵਿੱਚ ਭਾਰਤ ਦੇ ਪੈਰਾ ਪਾਵਰ ਲਿਫਟਰਾਂ ਨੇ ਬਹੁਤ ਚੰਗਾ ਪ੍ਰਦਰਸ਼ਨ ਦਿਖਾਇਆ। ਭਾਰਤੀ ਟੀਮ ਨੇ ਦੋ ਸੋਨੇ, ਦੋ ਚਾਂਦੀ ਤੇ ਪੰਜ ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 9 ਤਮਗ਼ੇ ਜਿੱਤੇ। ਇਸ ਵਿੱਚ ਪੰਜਾਬ ਦੇ ਮਨਪ੍ਰੀਤ ਕੌਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਪਰਮਜੀਤ ਕੁਮਾਰ ਨੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਤਮਗ਼ਾ ਜਿੱਤਣ ਵਾਲੇ ਭਾਰਤੀ ਖੇਡ ਦਲ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਪੰਜਾਬ ਦੇ ਦੋਵੇਂ ਪਾਵਰ ਲਿਫਟਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਨਪ੍ਰੀਤ ਕੌਰ ਤੇ ਪਰਮਜੀਤ ਕੁਮਾਰ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਨਾ ਸਿਰਫ ਸੂਬੇ ਬਲਕਿ ਦੇਸ਼ ਦਾ ਨਾਮ ਰੌਸ਼ਨ ਕੀਤਾ।

ਖੇਡ ਮੰਤਰੀ ਨੇ ਕਿਹਾ ਕਿ ਪੈਰਾ ਖਿਡਾਰੀਆਂ ਵੱਲੋਂ ਔਕੜਾਂ ਦੇ ਬਾਵਜੂਦ ਆਪਣੀ ਹਿੰਮਤ, ਸਾਹਸ ਤੇ ਸਖ਼ਤ ਮਿਹਨਤ ਨਾਲ ਅੱਗੇ ਵਧਦਿਆਂ ਦਿਖਾਇਆ ਇਹ ਪ੍ਰਦਰਸ਼ਨ ਜਿੱਥੇ ਲੋਕਾਂ ਲਈ ਪ੍ਰੇਰਨਾ ਸ੍ਰੋਤ ਹੈ ਉਥੇ ਪੈਰਾ ਖਿਡਾਰੀਆਂ ਤੇ ਦਿਵਿਆਂਗ ਵਿਅਕਤੀਆਂ ਲਈ ਚਾਨਣ ਮੁਨਾਰੇ ਵਾਂਗ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਜਿੱਥੇ ਪੈਰਾ ਸਪੋਰਟਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਇਹ ਵਿਸ਼ਵਾਸ ਦਿਵਾਉਂਦੀ ਹੈ ਕਿ ਪੰਜਾਬ ਦੇ ਖਿਡਾਰੀਆਂ ਨੂੰ ਕੌਮਾਂਤਰੀ ਖੇਡ ਮੰਚ ਤੱਕ ਪਹੁੰਚਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਪੰਜਾਬ ਦੇ ਦੋਵੇਂ ਪਾਵਰ ਲਿਫਟਰ ਜਲੰਧਰ ਦੇ ਰਹਿਣ ਵਾਲੇ ਹਨ। ਮਨਪ੍ਰੀਤ ਕੌਰ ਨੇ ਔਰਤਾਂ ਦੇ 45 ਕਿਲੋ ਵਰਗ ਵਿੱਚ ਇਕ ਚਾਂਦੀ ਤੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ ਜਦੋਂ ਕਿ ਪਰਮਜੀਤ ਕੁਮਾਰ ਨੇ 49 ਕਿਲੋ ਵਰਗ ਵਿੱਚ ਇਕ ਚਾਂਦੀ ਦਾ ਤਮਗ਼ਾ ਜਿੱਤਿਆ।

ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦਾ ਚੈੱਕ ਸੌਂਪਿਆ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸ਼ਨੀਵਾਰ ਨੂੰ ਆਪਣੇ ਡਿਊਟੀ ਦੌਰਾਨ ਸ਼ਹੀਦੀ ਜਾਮ ਪੀਣ ਵਾਲੇ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ (1-1 ਕਰੋੜ ਰੁਪਏ) ਦੇ ਦੋ ਚੈੱਕ ਸੌਂਪੇ। 2013 ਬੈਚ ਦਾ ਕਾਂਸਟੇਬਲ ਮਨਦੀਪ ਸਿੰਘ (32) ਜੋ ਕਿ ਸ਼ਾਹਕੋਟ, ਜਲੰਧਰ ਦੇ ਪਿੰਡ ਕੋਟਲੀ ਗਾਜਰਾਂ ਦਾ ਰਹਿਣ ਵਾਲਾ ਸੀ ਅਤੇ ਇੱਕ ਕੱਪੜਾ ਵਪਾਰੀ ਮਿ੍ਰਤਕ ਭੁਪਿੰਦਰ ਸਿੰਘ ਉਰਫ ਟਿੰਮੀ ਨਾਲ ਗੰਨਮੈਨ ਵਜੋਂ ਤਾਇਨਾਤ ਸੀ, ਜੋ ਇੱਕ ਬਹਾਦਰੀ ਭਰੇ ਤੇ ਜੋਖ਼ਮ ਭਰਪੂਰ ਕਾਰਜ ਨੂੰ ਅੰਜਾਮ ਦਿੰਦੇ ਹੋਏ, ਉਹ 7 ਦਸੰਬਰ, 2022 ਨੂੰ ਨਕੋਦਰ ਵਿੱਚ ਹਮਲਾਵਰਾਂ ਨਾਲ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ।

ਸ਼ਹੀਦ ਸਿਪਾਹੀ ਦੀ ਇਸ ਮਹਾਨ ਕੁਰਬਾਨੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਪਰਿਵਾਰ ਨੂੰ ਸਨਮਾਨ ਦੇਣ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਦੁਆਰਾ ਐਕਸ-ਗ੍ਰੇਸੀਆ ਵਜੋਂ 1 ਕਰੋੜ ਰੁਪਏ ਸ਼ਾਮਲ ਹਨ ਜਦੋਂ ਕਿ 1 ਕਰੋੜ ਰੁਪਿਆ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਅਦਾ ਕੀਤਾ ਗਿਆ ਹੈ। ਏ.ਡੀ.ਜੀ.ਪੀ , ਜਲੰਧਰ ਰੇਂਜ ਦੇ ਇੰਸਪੈਕਟਰ ਜਨਰਲ ਗੁਰਸ਼ਰਨ ਸਿੰਘ ਸੰਧੂ ਦੇ ਨਾਲ ਸ਼ਾਹਕੋਟ ਦੇ ਪਿੰਡ ਕੋਟਲੀ ਗਾਜਰਾਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਸ਼ਹੀਦ ਨਿਮਿੱਤ ਅੰਤਿਮ ਅਰਦਾਸ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਹੋਏ ਸਨ।

ਏ.ਡੀ.ਜੀ.ਪੀ ਅਰਪਿਤ ਸ਼ੁਕਲਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨਾਂ ਨੇ ਸੂਬਾ ਸਰਕਾਰ ਦੀ ਤਰਫੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਹੈ, ਜਦਕਿ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਭਲਾਈ ਨੀਤੀ ਤਹਿਤ ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਚ.ਡੀ.ਐਫ.ਸੀ. ਬੈਂਕ ਦੀ ਤਰਫੋਂ ਸ਼ਹੀਦ ਪਰਿਵਾਰ ਨੂੰ 1 ਕਰੋੜ ਰੁਪਏ ਦਾ ਇੱਕ ਹੋਰ ਚੈੱਕ ਵੀ ਦਿੱਤਾ ਹੈ। ਉਨਾਂ ਕਿਹਾ ਕਿ ਸ਼ਹੀਦ ਦੀ ਇਸ ਲਾਸਾਨੀ ਤੇ ਮਹਾਨ ਕੁਰਬਾਨੀ ਸਦਕਾ ਸ਼ਹੀਦ ਮਨਦੀਪ ਸਿੰਘ ਦਾ ਨਾਂ ਰਾਸ਼ਟਰਪਤੀ ਬਹਾਦਰੀ ਪੁਰਸਕਾਰ (ਮਰਨ ਉਪਰੰਤ) ਲਈ ਵੀ ਸਿਫਾਰਸ਼ ਵੀ ਕੀਤਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਹੀਦ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ । ਜ਼ਿਕਰਯੋਗ ਹੈ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਅਤੇ ਪੁਲਿਸ ਤੋਂ) ਅਤੇ ਉਨਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।

ਕੇਂਦਰੀ ਖੇਡ ਮੰਤਰੀ ਨੇ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਪਟਿਆਲਾ ਸੈਂਟਰ ਦਾ ਕੀਤਾ ਦੌਰਾ

0

ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਸ਼ਨੀਵਾਰ ਨੂੰ ਪਟਿਆਲਾ ਵਿੱਚ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਟਿਊਟ ਆਫ ਸਪੋਰਟਸ (ਐੱਨਐੱਸਐੱਨਆਈਐੱਸ) ਦਾ ਦੌਰਾ ਕੀਤਾ ਅਤੇ 300 ਬੈੱਡਾਂ ਵਾਲੇ ਨਵੇਂ ਹੋਸਟਲ ਦਾ ਉਦਘਾਟਨ ਕੀਤਾ, ਜਿਸ ਦੀ ਉਸਾਰੀ ਵਿੱਚ 26.77 ਕਰੋੜ ਰੁਪਏ ਦੀ ਲਾਗਤ ਆਈ ਹੈ।

ਮੰਤਰੀਆਂ ਨੇ ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨਚੰਦ ਅਤੇ ਦੌੜਾਕ ਪੀਟੀ ਊਸ਼ਾ ਨੂੰ ਸਮਰਪਿਤ ਹੋਸਟਲਾਂ ਦਾ ਵੀ ਉਦਘਾਟਨ ਕੀਤਾ, ਜਿਨ੍ਹਾਂ ਦਾ ਨਵੀਨੀਕਰਨ ਅਤੇ ਅੱਪਗ੍ਰੇਡ 5.25 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ।

ਉਦਘਾਟਨ ਮੌਕੇ ਬੋਲਦਿਆਂ ਠਾਕੁਰ ਨੇ ਕਿਹਾ, “ਐਥਲੀਟਾਂ ਨੂੰ ਸਭ ਤੋਂ ਵਧੀਆ ਸੰਭਵ ਸੁਵਿਧਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਕੋਸ਼ਿਸ਼ ਹੈ। ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਨੇ ਹਮੇਸ਼ਾ ਹੀ ਐਥਲੀਟਾਂ ਨੂੰ ਸਾਰੀਆਂ ਨੀਤੀਆਂ ਦੇ ਕੇਂਦਰ ਵਿੱਚ ਰੱਖਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਇਸ 300 ਬੈੱਡਾਂ ਦੇ ਹੋਸਟਲ ਦਾ ਉਦਘਾਟਨ ਕਰਨਾ ਅਤੇ ਪੁਰਾਣੇ ਹੋਸਟਲਾਂ ਨੂੰ ਅੱਪਗ੍ਰੇਡ ਕਰਨਾ ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਹੈ ਤਾਂ ਜੋ ਇਸ ਵੱਕਾਰੀ ਕੇਂਦਰ ਵਿੱਚ ਟ੍ਰੇਨਿੰਗ ਲੈਣ ਵਾਲੇ ਐਥਲੀਟਾਂ ਨੂੰ ਰਹਿਣ ਦੀਆਂ ਸੁਵਿਧਾਵਾਂ ਵਿੱਚ ਸੁਧਾਰ ਕੀਤਾ ਜਾ ਸਕੇ।”

ਠਾਕੁਰ ਨੇ ਇੱਕ ਖੇਡ ਪ੍ਰਦਰਸ਼ਨ ਵਿਸ਼ਲੇਸ਼ਣ ਕੋਰਸ ਦਾ ਉਦਘਾਟਨ ਵੀ ਕੀਤਾ, ਜੋ ਕਿ ਐੱਨਐੱਸਐੱਨਆਈਐੱਸ ਪਟਿਆਲਾ ਵਿਖੇ ਅਕਾਦਮਿਕ ਕੋਰਸਾਂ ਵਿੱਚ ਪਹਿਲੀ ਵਾਰ ਜੋੜਿਆ ਗਿਆ ਹੈ। ਇਸ ਕੋਰਸ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਠਾਕੁਰ ਨੇ ਕਿਹਾ, “ਕਿਸੇ ਐਥਲੀਟ ਦੀ ਅਸਲ ਸਮਰੱਥਾ ਦਾ ਮੁਲਾਂਕਣ ਕਰਨ ਲਈ ਖੇਡ ਵਿਗਿਆਨ ਅਤੇ ਖੇਡ ਪ੍ਰਦਰਸ਼ਨ ਵਿਸ਼ਲੇਸ਼ਣ ਨੂੰ ਸ਼ਾਮਲ ਕਰਨਾ ਬਹੁਤ ਮਹੱਤਵਪੂਰਨ ਹੈ, ਜੋ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤ ਦੇ ਸਮੁੱਚੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇੱਕ ਲੰਬਾ ਰਾਹ ਜਾ ਸਕਦਾ ਹੈ।”

ਆਪਣੇ ਦੌਰੇ ਦੌਰਾਨ ਮੰਤਰੀਆਂ ਨੇ 400 ਤੋਂ ਵੱਧ ਐਥਲੀਟਾਂ ਅਤੇ ਸਿਖਿਆਰਥੀਆਂ/ਟ੍ਰੇਨੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਰਹਿਣ ਅਤੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਥਲੀਟਾਂ ਤੋਂ ਕੇਂਦਰ ਵਿੱਚ ਉਨ੍ਹਾਂ ਨੂੰ ਉਪਲਬਧ ਸੁਵਿਧਾਵਾਂ ਅਤੇ ਮੌਜੂਦਾ ਸੈਟਅਪ ਵਿੱਚ ਜੋ ਸੁਧਾਰ ਚਾਹੁੰਦੇ ਹਨ, ਬਾਰੇ ਜਾਣਕਾਰੀ ਮੰਗੀ।

ਵਰ੍ਹਿਆਂ ਦੌਰਾਨ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਪਟਿਆਲਾ ਨੇ ਬਹੁਤ ਸਾਰੇ ਮਸ਼ਹੂਰ ਐਥਲੀਟ ਬਣਾਏ ਹਨ ਜਿਨ੍ਹਾਂ ਨੇ ਵਿਸ਼ਵ ਚੈਂਪੀਅਨਸ਼ਿਪ ਅਤੇ ਓਲੰਪਿਕ ਮੈਡਲਾਂ ਸਮੇਤ ਦੇਸ਼ ਲਈ ਬਹੁਤ ਸਾਰੇ ਇਨਾਮ ਜਿੱਤੇ ਹਨ।

ਸਾਲ 2021 ਵਿੱਚ, ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਪਟਿਆਲਾ ਦੇ ਐਥਲੀਟਾਂ ਨੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਛੇ ਵਿਸ਼ਿਆਂ ਵਿੱਚ ਕੁੱਲ 72 ਮੈਡਲ ਜਿੱਤੇ। ਸਾਲ 2022 ਵਿੱਚ ਇਹ ਗਿਣਤੀ ਵਧ ਕੇ 195 ਮੈਡਲ ਹੋ ਗਈ।

ਅੰਤਰਰਾਸ਼ਟਰੀ ਪੱਧਰ ‘ਤੇ ਸਪੋਰਟਸ ਅਥਾਰਿਟੀ ਆਫ ਇੰਡੀਆ (ਸਾਈ) ਪਟਿਆਲਾ ਦੇ ਐਥਲੀਟਾਂ ਨੇ ਰਾਸ਼ਟਰਮੰਡਲ (ਕੋਮਨਵੈਲਥ) ਚੈਂਪੀਅਨਸ਼ਿਪ, ਯੂਰਪੀਅਨ ਓਪਨ ਅਤੇ ਜੂਨੀਅਰ ਵਰਲਡ ਚੈਂਪੀਅਨਸ਼ਿਪਾਂ ਜਿਹੇ ਮੁਕਾਬਲਿਆਂ ਵਿੱਚ 19 ਮੈਡਲ ਜਿੱਤੇ ਹਨ।

ਡਿਊਟੀ ‘ਚ ਕੁਤਾਹੀ ਕਰਨ ਵਾਲੇ 42 ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

0

ਸੂਬੇ ਦੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਣਗਹਿਲੀ ਅਤੇ ਦੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਤੋਂ ਇਲਾਵਾ ਤਿੰਨ ਅਧਿਕਾਰੀਆਂ- ਜਿਨ੍ਹਾਂ ਵਿੱਚ ਦੋ ਸੀਨੀਅਰ ਸਹਾਇਕ ਅਤੇ ਇੱਕ ਸਹਾਇਕ ਅਸਟੇਟ ਅਫ਼ਸਰ ਸ਼ਾਮਲ ਹੈ, ਨੂੰ ਡਿਊਟੀ ’ਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।

ਵਿਭਾਗ ਵੱਲੋਂ ਇਹ ਸਖ਼ਤ ਕਾਰਵਾਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ: ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ. ਨਿੱਜਰ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਆਨਲਾਈਨ ਪ੍ਰਣਾਲੀ ਸਥਾਪਿਤ ਕੀਤੀ ਹੈ ਜਿਸ ਉਤੇ ਵਿਭਾਗ ਨੂੰ ਪ੍ਰਾਪਤ ਹੋਈਆਂ ਅਰਜ਼ੀਆਂ ਅਤੇ ਫਾਈਲਾਂ ਦੀ ਸੀਨੀਅਰ ਅਧਿਕਾਰੀਆਂ ਅਤੇ ਖ਼ੁਦ ਉਨ੍ਹਾਂ (ਮਕਾਨ ਉਸਾਰੀ ਮੰਤਰੀ) ਵੱਲੋਂ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ।

ਹਾਲ ਹੀ ਵਿੱਚ, ਮੰਤਰੀ ਨੇ ਖ਼ੁਦ ਹਰੇਕ ਪੱਧਰ ‘ਤੇ ਹਰੇਕ ਕੇਸ ਦੀ ਪੈਂਡੈਂਸੀ ਦੀ ਨਿੱਜੀ ਤੌਰ ‘ਤੇ ਪੜਤਾਲ ਕੀਤੀ, ਜਿਸ ਦੌਰਾਨ ਸਾਹਮਣੇ ਆਇਆ ਕਿ ਵਿਭਾਗ ਦੇ 45 ਅਧਿਕਾਰੀਆਂ/ਕਰਮਚਾਰੀਆਂ, ਜਿਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ, ਦੇ ਪੱਧਰ ਉਤੇ ਸਭ ਤੋਂ ਵੱਧ ਪੈਂਡੈਂਸੀ ਸੀ। ਇਨ੍ਹਾਂ ਵਿੱਚੋਂ ਤਿੰਨ ਨੂੰ ਕਾਰਨ ਦੱਸੋ ਨੋਟਿਸਾਂ ਦਾ ਜਵਾਬ ਨਾ ਦੇਣ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਲਈ ਚਾਰਜਸ਼ੀਟ ਕੀਤਾ ਗਿਆ ਹੈ।

ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਕੇਸਾਂ ਦੀ ਕਲੀਅਰੈਂਸ ਵਿੱਚ ਬੇਲੋੜੀ ਦੇਰੀ ਕਰਨ ਨਾਲ ਜਿਥੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈਂਦਾ ਹੈ ਉਥੇ ਹੀ ਅਨੈਤਿਕ ਤੇ ਭਿ੍ਸ਼ਟ ਤਰੀਕਿਆਂ ਦਾ ਜਨਮ ਹੁੰਦਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਵੀ ਫਰਜ਼ ਤੋਂ ਭੱਜਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਿਹੜੇ ਤਿੰਨ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ, ਉਨ੍ਹਾਂ ਵਿੱਚ ਜਸਪਾਲ ਕੌਰ ਸਹਾਇਕ ਅਸਟੇਟ ਅਫ਼ਸਰ ਪਟਿਆਲਾ ਵਿਕਾਸ ਅਥਾਰਟੀ, ਰਾਜੇਸ਼ ਕੁਮਾਰ ਸੀਨੀਅਰ ਸਹਾਇਕ (ਲੇਖਾ) ਅੰਮਿ੍ਤਸਰ ਵਿਕਾਸ ਅਥਾਰਟੀ ਅਤੇ ਪਰਮਿੰਦਰ ਸਿੰਘ ਸੀਨੀਅਰ ਸਹਾਇਕ ਅਸਟੇਟ ਦਫ਼ਤਰ ਗਮਾਡਾ ਸ਼ਾਮਲ ਹਨ।

ਜਿਹੜੇ 42 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਵਿੱਚ ਅੰਮਿ੍ਤਸਰ ਵਿਕਾਸ ਅਥਾਰਟੀ ਦਾ ਇੱਕ ਜੂਨੀਅਰ ਇੰਜਨੀਅਰ (ਸਿਵਲ), ਜਲੰਧਰ ਵਿਕਾਸ ਅਥਾਰਟੀ ਦੇ ਚਾਰ ਜੂਨੀਅਰ ਇੰਜਨੀਅਰ, ਬਠਿੰਡਾ ਵਿਕਾਸ ਅਥਾਰਟੀ ਦਾ ਇੱਕ ਸੈਕਸ਼ਨ ਅਫ਼ਸਰ (ਐਸ.ਓ) ਅਤੇ ਇੱਕ ਸੀਨੀਅਰ ਸਹਾਇਕ (ਲੇਖਾ) ਅਤੇ ਗਲਾਡਾ ਦੇ ਚਾਰ ਸੀਨੀਅਰ ਸਹਾਇਕ (ਲੇਖਾ), ਇੱਕ ਸਹਾਇਕ ਅਸਟੇਟ ਅਫਸਰ, ਇੱਕ ਸਬ ਡਿਵੀਜ਼ਨ ਇੰਜਨੀਅਰ (ਸਿਵਲ), ਇੱਕ ਸੁਪਰਡੈਂਟ ਅਤੇ ਇੱਕ ਐਸ.ਓ. ਸ਼ਾਮਲ ਹੈ।

ਇਹ ਵੀ ਪੜ੍ਹੋ: ਪੰਜਾਬ ਨੇ ਸਿਹਤ ਦੇ ਖੇਤਰ ਵਿੱਚ ਰਚਿਆ ਇਤਿਹਾਸ : ‘ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ’ ਲਾਗੂ…

ਇਸੇ ਤਰ੍ਹਾਂ ਗਮਾਡਾ ਦੇ 27 ਅਧਿਕਾਰੀਆਂ/ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚ ਇੱਕ ਅਸਟੇਟ ਅਫਸਰ (ਮਕਾਨ ਉਸਾਰੀ), ਇੱਕ ਅਸਟੇਟ ਅਫਸਰ (ਪਲਾਟ), ਤਿੰਨ ਸਹਾਇਕ ਅਸਟੇਟ ਅਫਸਰ, ਚਾਰ ਸੁਪਰਡੈਂਟ (ਅਸਟੇਟ ਦਫ਼ਤਰ), ਦੋ ਸੀਨੀਅਰ ਸਹਾਇਕ (ਲੇਖਾ), ਸੱਤ ਕਲਰਕ, ਸੱਤ ਸੀਨੀਅਰ ਸਹਾਇਕ ਤੇ ਦੋ ਜੇ.ਈ. (ਸਿਵਲ) ਸ਼ਾਮਲ ਹਨ।

ਡਿਊਟੀ ਤੋਂ ਟਾਲਾ ਵੱਟਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਅਮਨ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਪਣੇ ਫ਼ਰਜ਼ ਪ੍ਰਤੀ ਲੋਕ-ਸੇਵਕਾਂ ਦੀ ਟਾਲ਼-ਮਟੋਲ ਵਾਲੀ ਪਹੁੰਚ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੱਤਾ ਵਿੱਚ ਆਈ ਹੈ।

ਸਮਾਜਿਕ ਸੁਰੱਖਿਆ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦੇ ਕੇ ਬਣਾਇਆ ਸੀ.ਡੀ.ਪੀ.ਓ

0

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਬਾਲ ਵਿਕਾਸ ਪ੍ਰੋਜੈਕਟ ਅਫਸਰ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀਆਂ ਪੈਨਸ਼ਨ ਸਬੰਧੀ ਸਮੇਂ ਸਿਰ ਮੁਸ਼ਕਿਲਾਂ ਹੱਲ ਕਰਨ ਲਈ ਅਤੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉਨਤ ਸੀ.ਡੀ.ਪੀ.ਓ.ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਅਧਿਕਾਰੀਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 18 ਸੀ.ਡੀ.ਪੀ.ਓ. ਵਿੱਚ ਦੋ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਧਿਕਾਰੀ ਵੀ ਸ਼ਾਮਲ ਹਨ।

ਪੰਜਾਬ ਨੇ ਸਿਹਤ ਦੇ ਖੇਤਰ ਵਿੱਚ ਰਚਿਆ ਇਤਿਹਾਸ : ‘ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ’ ਲਾਗੂ ਕਰਨ ‘ਚ ਮਿਲਿਆ ਪਹਿਲਾ ਇਨਾਮ

0

ਪੰਜਾਬ ‘ਚ ਮਾਂ ਤੇ ਬੱਚੇ ਦੀ ਸਿਹਤ ਅਤੀ ਸੁਰੱਖਿਅਤ : ਚੇਤਨ ਸਿੰਘ ਜੌੜਾਮਾਜਰਾ
– ਕੇਂਦਰ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਦੀ ਕੀਤੀ ਸ਼ਲਾਘਾ : ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ ਪ੍ਰੋਗਰਾਮ ਲਾਗੂ ਕਰਨ ਵਿੱਚ ਮੋਹਰੀ ਰਾਜ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਿਹਤ ਢਾਂਚੇ ਨੂੰ ਸੁਧਾਰਨ ਦੇ ਮੰਤਵ ਨਾਲ਼ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪੈਂਦਾ ਦਿਖ ਰਿਹਾ ਹੈ। ਦਿੱਲੀ ਵਿਖੇ ਮਾਤ੍ਰੀ ਸਿਹਤ ਦੇ ਵਿਸ਼ੇ ਤੇ ਆਯੋਜਿਤ ਰਾਸ਼ਟਰੀ ਵਰਕਸ਼ਾਪ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਵੱਲੋਂ ਪੰਜਾਬ ਨੂੰ ਸੁਰੱਖਿਅਤ ਮਾਤ੍ਰਿਤਵ ਆਸ਼ਵਾਸਨ (ਸੁਮਨ) ਪ੍ਰੋਗਰਾਮ ਨੂੰ ਸੂਬੇ ਵਿੱਚ ਸਫ਼ਲਤਾਪੂਰਵਕ ਲਾਗੂ ਕਰਨ ਵਿੱਚ ਪਹਿਲਾ ਇਨਾਮ ਦਿੱਤਾ ਗਿਆ।

ਇਹ ਵੀ ਪੜ੍ਹੋ: ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ. ਨਿੱਜਰ

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਜ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਾਰਜਭਾਰ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਦੇ ਆਪਣੇ ਪ੍ਰਣ ਨੂੰ ਮੁੱਖ ਰੱਖਦੇ ਹੋਏ ਅਣਥੱਕ ਯਤਨ ਕੀਤੇ ਜਾ ਰਹੇ ਹਨ । ਉਨ੍ਹਾਂ ਯਤਨਾਂ ਦੀ ਬਦੌਲਤ ਅੱਜ ਪੰਜਾਬ ਵਿੱਚ ਜੋ ਸਿਹਤ ਢਾਂਚਾ ਪਹਿਲਾਂ ਬਹੁਤ ਹੀ ਬਿਗੜੀ ਹਾਲਤ ਵਿੱਚ ਸੀ, ਅੱਜ ਉਸ ਵਿੱਚ ਬਹੁਤ ਸੁਧਾਰ ਨਜ਼ਰ ਆ ਰਹੇ ਹਨ । ਪੰਜਾਬ ਵਿੱਚ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣ ਦੇ ਮੰਤਵ ਨਾਲ਼ ਸ਼ੁਰੂ ਕੀਤੇ ਗਏ ਰਾਸ਼ਟਰੀ ‘ਸੁਮਨ’ ਪ੍ਰੋਗਰਾਮ ਨੂੰ ਬਹੁਤ ਹੀ ਸਫ਼ਲਤਾਪੂਰਵਕ ਢੰਗ ਨਾਲ਼ ਲਾਗੂ ਕੀਤਾ ਗਿਆ ਹੈ ,ਜਿਸ ਅਧੀਨ ਗਰਭਵਤੀ ਔਰਤਾਂ ਨੂੰ ਬਿਹਤਰ ਜਣੇਪਾ ਸੁਵਿਧਾਵਾਂ ਦੇਣ ਦੀ ਗਰੰਟੀ ਹੈ ।

ਸਿਹਤ ਮੰਤਰੀ ਨੇ ਦੱਸਿਆ ਕਿ ਕੇਂਦਰ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਵਿੱਚ ਵੀ ਪੰਜਾਬ ਵਿੱਚ ਮਾਂਵਾਂ ਦੀ ਮੌਤ ਦਰ ਵਿੱਚ ਬਹੁਤ ਸੁਧਾਰ ਦੇਖਣ ਨੂੰ ਮਿਲਿਆ ਹੈ ਜੋ ਕਿ ਰਾਜ ਵਿੱਚ ਸਿਹਤ ਢਾਂਚੇ ਵਿੱਚ ਹੋ ਰਹੇ ਸਕਾਰਾਤਮਕ ਬਦਲਾਅ ਨੂੰ ਦਰਸਾਉਂਦਾ ਹੈ । ਉਨ੍ਹਾਂ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ ਵਿਸ਼ੇਸ਼ ਤੌਰ ਤੇ ਡਾਇਰੈਕਟਰ ਸਿਹਤ ਸੇਵਾਵਾਂ(ਪ.ਭ.) ਡਾ. ਰਵਿੰਦਰਪਾਲ ਕੌਰ, ਸਹਾਇਕ ਡਾਇਰੈਕਟਰ ਡਾ. ਵਨੀਤ ਨਾਗਪਾਲ , ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ ਅਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਵਧਾਈ ਦਿੱਤੀ ਜਿਨ੍ਹਾਂ ਵੱਲੋਂ ਰਾਜ ਵਿੱਚ ‘ਸੁਮਨ’ ਪ੍ਰੋਗਰਾਮ ਅਧੀਨ ਸਿਹਤ ਸਹੂਲਤਾਂ ਦੇਣ ਲਈ ਤਨਦੇਹੀ ਨਾਲ਼ ਕੰਮ ਕੀਤਾ ਹੈ ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪਾਰਟੀ ਦੇ 25 ਜਨਰਲ ਸਕੱਤਰਾਂ ਦਾ ਕੀਤਾ ਐਲਾਨ

ਸਿਹਤ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਉਸਦੇ ਵਸਨੀਕ ਸਿਹਤਮੰਦ ਹੋਣਗੇ ਇਸ ਲਈ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਪਰਮ ਅਗੇਤ ਦਿੱਤੀ ਗਈ ਹੈ ਤਾਂ ਜੋ ਪੰਜਾਬ ਇੱਕ ਵਿਕਸਿਤ ਅਤੇ ਖੁਸ਼ਹਾਲ ਸੂਬਾ ਬਣ ਸਕੇ ।

ਉਨ੍ਹਾਂ ਆਸ ਜ਼ਾਹਿਰ ਕੀਤੀ ਕਿ ਸਰਕਾਰ ਦੇ ਸਿਹਤ ਸੰਬਧੀ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਦੇ ਸਿਹਤ ਦੇ ਢਾਂਚੇ ਵਿੱਚ ਥੋੜ੍ਹੇ ਸਮੇਂ ਵਿੱਚ ਬਹੁਤ ਵਿਕਾਸ ਦੇਖਣ ਨੂੰ ਮਿਲ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਛੇਤੀ ਹੀ ਸਾਕਾਰ ਹੋਣਗੇ ਅਤੇ ਪੰਜਾਬ ਦੇਸ਼ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਹੋਵੇਗਾ ।